ਤਾਜਾ ਖ਼ਬਰਾਂ


ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  3 minutes ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  8 minutes ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  33 minutes ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  47 minutes ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  58 minutes ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 1 hour ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 1 hour ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 1 hour ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੌਮੀ ਮਾਰਗ ਨੂੰ ਅਣਮਿਥੇ ਸਮੇਂ ਲਈ ਕੀਤਾ ਜਾਮ
. . .  about 1 hour ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਰਾਸ਼ਟਰੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਹੋਰ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ...
ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ
. . .  about 1 hour ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਦੇ ਸੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ...
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ ਪ੍ਰਦਰਸ਼ਨ
. . .  about 1 hour ago
ਫਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਅੱਜ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ...
ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 30 ਸਤੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ...
ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
. . .  about 2 hours ago
ਚੰਡੀਗੜ੍ਹ, 30 ਸਤੰਬਰ - ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਕਾਂਗਰਸ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਵਿਰੋਧੀ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ ਜਾ...
ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਦਾ ਕੀਤਾ ਗਿਆ ਆਯੋਜਨ
. . .  about 1 hour ago
ਜਲੰਧਰ, 30 ਸਤੰਬਰ (ਸ਼ਿਵ,ਅੰਮ੍ਰਿਤਪਾਲ)-ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਸ਼ੁਰੂ, ਕੇਵਲ ਸਿੰਘ ਢਿੱਲੋਂ ਨੂੰ ਬਣਾਇਆ ਸਪੀਕਰ
ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਦੀ ਕੁਰਸੀ ਅੱਗੇ ਜਤਾਇਆ ਰੋਸ
. . .  about 1 hour ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਮਾਨ) - ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਪੀਕਰ ਦੀ ਕੁਰਸੀ ਅੱਗੇ ਰੋਸ ਜਤਾ ਰਹੇ ਹਨ। ਇਸ ਮੌਕੇ ਵਿਧਾਨ ਸਭਾ ਸਪੀਕਰ...
ਪੀ.ਪੀ.ਐਸ.ਸੀ. ਦੀਆਂ ਅਸਾਮੀਆਂ 'ਚ ਨਹੀਂ ਦਿੱਤਾ ਜਾ ਰਿਹਾ ਰਾਖਵਾਂਕਰਨ - ਡਾ. ਰਾਜ ਕੁਮਾਰ ਚੱਬੇਵਾਲ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੀ.ਪੀ.ਐੱਸ.ਸੀ. ਵਿਚ ਜੋ ਮੁੱਖ ਸਕੱਤਰ ਜ਼ਰੀਏ ਅਸਾਮੀਆਂ ਭਰੀਆਂ ਜਾਂਦੀਆਂ ਹਨ, ਉਨ੍ਹਾਂ ਵਿਚ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ ਹੈ। ਪ੍ਰਸੋਨਲ ਵਿਭਾਗ...
ਮੁੱਖ ਮੰਤਰੀ ਪੰਜਾਬ ਦੀ ਪਤਨੀ, ਮਾਤਾ ਅਤੇ ਪਰਿਵਾਰਕ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  about 2 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ।ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਮਾਤਾ ਅਤੇ ਭੈਣ ਸਮੇਤ ਹੋਰ ਪਰਿਵਾਰਕ ਮੈਂਬਰ ਵੀ...
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਾਮਲਾ - ਜਲਦੀ ਸ਼ੁਰੂ ਹੋਵੇਗੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ
. . .  about 2 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਐਕਟ ਨੂੰ ਮਾਨਤਾ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਰਹੀ ਹੈ। ਜਾਣਕਾਰੀ ਅਨੁਸਾਰ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਹੋ ਰਹੀ ਹੈ ਚਰਚਾ
. . .  about 3 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਚਰਚਾ ਹੋ ਰਹੀ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 3 hours ago
ਚੰਡੀਗੜ੍ਹ, 30 ਸਤੰਬਰ - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ...
ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 3 hours ago
ਅਹਿਮਦਾਬਾਦ, 30 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਨੂੰ ਗਾਂਧੀਨਗਰ ਵਿਖੇ ਹਰੀ ਝੰਡੀ ਦਿਖਾਈ। ਇਹ ਦੇਸ਼ ਦੀ ਤੀਜੀ ਵੰਦੇ ਭਾਰਤ ਟਰੇਨ ਹੈ। ਇਸ ਤੋਂ ਪਹਿਲਾਂ ਨਵੀਂ ਦਿੱਲੀ-ਵਾਰਾਣਸੀ...
ਰਿਜ਼ਰਵ ਬੈਂਕ ਵਲੋਂ ਚੌਥੀ ਵਾਰ ਵਿਆਜ ਦਰ 'ਚ ਵਾਧਾ
. . .  about 2 hours ago
ਨਵੀਂ ਦਿੱਲੀ, 30 ਸਤੰਬਰ - ਰਿਜ਼ਰਵ ਬੈਂਕ ਨੇ ਚੌਥੀ ਵਾਰ ਵਿਆਜ ਦਰ 'ਚ ਵਾਧਾ ਕੀਤਾ ਹੈ।ਰਿਜ਼ਰਵ ਬੈਂਕ ਨੇ ਰੈਪੋ ਦਰ 'ਚ 50 ਬੇਸਿਸ ਪੁਆਇੰਟਾਂ ਦਾ ਇਜ਼ਾਫਾ ਕੀਤਾ ਹੈ। ਰੈਪੋ ਦਰ 5.40 ਤੋਂ ਵੱਧ ਕੇ 5.90 ਫ਼ੀਸਦੀ ਹੋ ਗਈ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਮਲਿਕਅਰਜੁਨ ਖੜਗੇ ਅੱਜ ਦਾਖ਼ਲ ਕਰ ਸਕਦੇ ਹਨ ਨਾਮਜ਼ਦਗੀ
. . .  about 4 hours ago
ਨਵੀਂ ਦਿੱਲੀ, 30 ਸਤੰਬਰ - ਸੀਨੀਅਰ ਕਾਂਗਰਸੀ ਆਗੂ ਮਲਿਕਅਰਜੁਨ ਖੜਗੇ ਅੱਜ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰ ਸਕਦੇ...
ਜ਼ਖ਼ਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਟੀਮ ਇੰਡੀਆ 'ਚ ਸ਼ਾਮਿਲ
. . .  about 4 hours ago
ਮੁੰਬਈ, 30 ਸਤੰਬਰ - ਅਖਿਲ ਭਾਰਤੀ ਸੀਨੀਅਰ ਚੋਣ ਕਮੇਟੀ ਨੇ ਦੱਖਣੀ ਅਫਰੀਕਾ ਦੇ ਖ਼ਿਲਾਫ਼ ਬਾਕੀ ਟੀ-20 ਮੈਚਾਂ ਲਈ ਜ਼ਖ਼ਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਨੂੰ ਟੀਮ ਇੰਡੀਆ 'ਚ ਸ਼ਾਮਿਲ ਕੀਤਾ ਹੈ। ਬੁਮਰਾਹ ਦੀ ਪਿੱਠ 'ਚ ਸੱਟ ਲੱਗੀ ਹੈ ਅਤੇ ਫਿਲਹਾਲ ਉਹ ਬੀ.ਸੀ.ਸੀ.ਆਈ. ਮੈਡੀਕਲ ਟੀਮ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਪਹਿਲਾ ਸਫ਼ਾ

ਮੁੱਖ ਮੰਤਰੀ ਵਲੋਂ 6 ਹਜ਼ਾਰ ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਭਰਨ ਦਾ ਐਲਾਨ

ਕਿਹਾ, ਅਕਾਲੀਆਂ-ਕਾਂਗਰਸੀਆਂ ਦੀਆਂ ਗ਼ਲਤ ਨੀਤੀਆਂ ਕਾਰਨ ਹੀ ਲੋਕਾਂ ਨੇ ਸਾਥ ਛੱਡਿਆ ਬਾਬਾ ਬਕਾਲਾ ਸਾਹਿਬ, 12 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਪਾਵਨ ਦਿਹਾੜੇ 'ਤੇ ਸੂਬੇ ਦੀਆਂ ਲੜਕੀਆਂ ਲਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਲਈ 100 ਕਰੋੜ ਦੀ ਹੋਰ ਰਾਸ਼ੀ ਜਾਰੀ

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)-ਕਿਸਾਨਾਂ ਨਾਲ ਕੀਤੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ 11 ਅਗਸਤ ਨੂੰ ਗੰਨਾ ਕਾਸ਼ਤਕਾਰਾਂ ਦੀ 100 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ ਜੋ ਕਿਸਾਨਾਂ ਦੇ ਖਾਤਿਆਂ 'ਚ ਜਮ੍ਹਾਂ ਹੋ ਚੁੱਕੀ ਹੈ | ਮੁੱਖ ...

ਪੂਰੀ ਖ਼ਬਰ »

ਬਾਂਦੀਪੋਰਾ 'ਚ ਅੱਤਵਾਦੀਆਂ ਵਲੋਂ ਪ੍ਰਵਾਸੀ ਮਜ਼ਦੂਰ ਦੀ ਹੱਤਿਆ

ਸ੍ਰੀਨਗਰ, 12 ਅਗਸਤ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਪ੍ਰਵਾਸੀ ਮਜ਼ਦੂਰਾਂ ਦੀ 'ਟਾਰਗਿਟ ਕਿਲਿੰਗ' ਦਾ ਸਿਲਸਿਲਾ ਜਾਰੀ ਹੈ | ਉੱਤਰੀ ਕਸ਼ਮੀਰ ਬਾਂਦੀਪੋਰਾ ਜ਼ਿਲ੍ਹੇ ਦੇ ਸੁੰਬਲ ਸੋਨਾਵਾਰੀ ਦੇ ਸੇਦਨਾਰੀ ਖੇਤਰ 'ਚ ਸ਼ੱਕੀ ਅੱਤਵਾਦੀ ਪ੍ਰਵਾਸੀ ...

ਪੂਰੀ ਖ਼ਬਰ »

ਸਲਮਾਨ ਰਸ਼ਦੀ 'ਤੇ ਨਿਊਯਾਰਕ 'ਚ ਸਮਾਗਮ ਦੌਰਾਨ ਜਾਨਲੇਵਾ ਹਮਲਾ

ਨਿਊਯਾਰਕ, 12 ਅਗਸਤ (ਏਜੰਸੀ)-ਭਾਰਤੀ ਮੂਲ ਦੇ ਬਰਤਾਨਵੀ-ਅਮਰੀਕੀ ਲੇਖਕ ਸਲਮਾਨ ਰਸ਼ਦੀ 'ਤੇ ਪੱਛਮੀ ਨਿਊਯਾਰਕ 'ਚ ਇਕ ਸਮਾਗਮ ਦੌਰਾਨ ਉਸ ਵੇਲੇ ਜਾਨਲੇਵਾ ਹਮਲਾ ਹੋਇਆ, ਜਦੋਂ ਉਹ ਮੰਚ 'ਤੇ ਸੰਬੋਧਨ ਕਰਨ ਜਾ ਰਹੇ ਸਨ | ਜਾਣਕਾਰੀ ਅਨੁਸਾਰ ਚੌਟੋਕਵਾ ਇੰਸਟੀਚਿਊਟ 'ਚ ਸਮਾਗਮ ...

ਪੂਰੀ ਖ਼ਬਰ »

ਈ.ਵੀ.ਐਮ. ਦੀ ਥਾਂ ਬੈਲੇਟ ਪੇਪਰ ਨਾਲ ਚੋਣ ਕਰਵਾਉਣ ਦੀ ਪਟੀਸ਼ਨ ਖ਼ਾਰਜ

ਨਵੀਂ ਦਿੱਲੀ, 12 ਅਗਸਤ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਈ. ਵੀ. ਐਮ. ਦੀ ਥਾਂ 'ਤੇ ਬੈਲੇਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ | ਸੁਪਰੀਮ ਕੋਰਟ ਨੇ ਪਟੀਸ਼ਨ 'ਚ ਕੋਈ ਮੈਰਿਟ ਨਾ ਮਿਲਣ ਕਾਰਨ ਇਸ ਨੂੰ ਖ਼ਾਰਜ ਕਰ ਦਿੱਤਾ | ...

ਪੂਰੀ ਖ਼ਬਰ »

151 ਪੁਲਿਸ ਮੁਲਾਜ਼ਮਾਂ ਦਾ ਕੇਂਦਰੀ ਗ੍ਰਹਿ ਮੰਤਰੀ ਮੈਡਲ ਨਾਲ ਸਨਮਾਨ

ਨਵੀਂ ਦਿੱਲੀ, 12 ਅਗਸਤ (ਜਗਤਾਰ ਸਿੰਘ)-ਅੱਜ 151 ਪੁਲਿਸ ਮੁਲਾਜ਼ਮਾਂ ਨੂੰ ਅਪਰਾਧਿਕ ਮਾਮਲਿਆਂ ਦੀ ਸ਼ਾਨਦਾਰ, ਨਿਰਪੱਖ ਅਤੇ ਤੇਜ਼ੀ ਨਾਲ ਜਾਂਚ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ | ਇਨ੍ਹਾਂ ਮੈਡਲ ਜੇਤੂਆਂ ਵਿਚ ਵੱਖ-ਵੱਖ ਰਾਜਾਂ ਦੀਆਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਬਣਨ ਦੀ ਕੋਈ ਇੱਛਾ ਨਹੀਂ-ਨਿਤਿਸ਼

ਕਿਹਾ, ਵਿਰੋਧੀ ਏਕਤਾ ਨੂੰ ਮਜ਼ਬੂਤ ਕਰਨ ਲਈ ਭੂਮਿਕਾ ਨਿਭਾਉਣ ਲਈ ਤਿਆਰ ਹਾਂ ਪਟਨਾ, 12 ਅਗਸਤ (ਏਜੰਸੀ)-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਬਣਨ ਦੀ ਕੋਈ ਇੱਛਾ ਨਹੀਂ ਹੈ, ਪਰ ਉਨ੍ਹਾਂ ਕਿਹਾ ਕਿ ਉਹ ਕੇਂਦਰ 'ਚ ਸੱਤਾਧਾਰੀ ...

ਪੂਰੀ ਖ਼ਬਰ »

ਪਾਕਿ ਜਲ ਸੈਨਾ ਵਲੋਂ ਅਰਬ ਸਾਗਰ 'ਚ ਡੁੱਬੇ ਭਾਰਤੀ ਜਹਾਜ਼ ਦੇ ਚਾਲਕ ਦਲ ਦੇ 9 ਮੈਂਬਰਾਂ ਨੂੰ ਬਚਾਉਣ ਦਾ ਦਾਅਵਾ

ਅੰਮਿ੍ਤਸਰ, 12 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨੀ ਜਲ ਸੈਨਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਅਰਬ ਸਾਗਰ 'ਚ ਇਕ ਭਾਰਤੀ ਜਹਾਜ਼ ਦੇ ਡੁੱਬਣ 'ਤੇ ਉਸ ਦੇ ਚਾਲਕ ਦਲ ਦੇ 9 ਮੈਂਬਰਾਂ ਨੂੰ ਡੁੱਬਣ ਤੋਂ ਬਚਾਇਆ ਹੈ | ਪਾਕਿਸਤਾਨੀ ਜਲ ਸੈਨਾ ਦੇ ਲੋਕ ਸੰਪਰਕ ਡਾਇਰੈਕਟਰ ਜਨਰਲ ਨੇ ...

ਪੂਰੀ ਖ਼ਬਰ »

ਯੁਵਾ ਸੰਵਾਦ 'ਇੰਡੀਆ02047' ਪ੍ਰੋਗਰਾਮ ਨੂੰ ਅਨੁਰਾਗ ਠਾਕੁਰ ਨੇ ਕੀਤਾ ਸੰਬੋਧਨ

ਨਵੀਂ ਦਿੱਲੀ, 12 ਅਗਸਤ (ਅਜੀਤ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰੇਰਨਾ ਤੇ ਮਾਰਗਦਰਸ਼ਨ 'ਚ ਭਾਰਤ ਦੀ ਆਜ਼ਾਦੀ ਦੇ ਗੌਰਵਸ਼ਾਲੀ ਇਤਿਹਾਸਕ 75ਵੀਂ ਵਰ੍ਹੇਗੰਢ ਨੂੰ ਆਜ਼ਾਦੀ ਦਾ ਅਮਿ੍ਤ ਮਹੋਤਸਵ ਵਜੋਂ ਮਨਾਇਆ ਜਾ ਰਿਹਾ ਹੈ | ਇਸ ਦੇ ਮੱਦੇਨਜ਼ਰ ਦਿੱਲੀ 'ਚ ...

ਪੂਰੀ ਖ਼ਬਰ »

ਸੁਰੱਖਿਆ ਦੇ ਮੱਦੇਨਜ਼ਰ ਲਾਲ ਕਿਲ੍ਹੇ ਨੇੜੇ 10 ਹਜ਼ਾਰ ਪੁਲਿਸ ਕਰਮਚਾਰੀ ਤਾਇਨਾਤ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)-ਆਜ਼ਾਦੀ ਦਿਹਾੜੇ ਪ੍ਰਤੀ ਦਿੱਲੀ ਦੇ ਲਾਲ ਕਿਲੇ੍ਹ, ਹਵਾਈ ਅੱਡੇ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਹੋਰ ਖ਼ਾਸ ਥਾਵਾਂ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ ਅਤੇ ਨਾਲ ਹੀ ਚੌਕਸੀ ਵੀ ਤੇਜ਼ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਨੂਪੁਰ ਸ਼ਰਮਾ ਦੀ ਹੱਤਿਆ ਦੀ ਸਾਜਿਸ਼ ਰਚ ਰਿਹਾ ਜੈਸ਼ ਅੱਤਵਾਦੀ ਗਿ੍ਫ਼ਤਾਰ

ਸਹਾਰਨਪੁਰ, 12 ਅਗਸਤ (ਏਜੰਸੀ)-ਉੱਤਰ ਪ੍ਰਦੇਸ਼ ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐਸ.) ਨੇ ਸ਼ੁੱਕਰਵਾਰ ਨੂੰ ਸਹਾਰਨਪੁਰ ਤੋਂ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਮੁਹੰਮਦ ਨਦੀਮ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਭਾਜਪਾ ਦੀ ਮੁਅੱਤਲ ਬੁਲਾਰਨ ਨੂਪਰ ਸ਼ਰਮਾ ...

ਪੂਰੀ ਖ਼ਬਰ »

ਪਾਕਿ 'ਚ ਲਹਿਰਾਇਆ ਭਾਰਤੀ ਤਿਰੰਗਾ

ਅੰਮਿ੍ਤਸਰ, 12 ਅਗਸਤ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਮੁਲਤਾਨ ਦੀ ਨਿਸ਼ਤਰ ਮੈਡੀਕਲ ਯੂਨੀਵਰਸਿਟੀ 'ਚ ਅੱਜ ਭਾਰਤੀ ਕੌਮੀ ਝੰਡਾ ਲਹਿਰਾਇਆ ਗਿਆ | ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਵੰਦੇ ਮਾਤਰਮ ਗੀਤ ਵੀ ਪੇਸ਼ ਕੀਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਰਾਜਾਂ ਨੂੰ ਆਜ਼ਾਦੀ ਦਿਵਸ ਮੌਕੇ ਵੱਡੀਆਂ ਸਭਾਵਾਂ ਨਾ ਕਰਨ ਦੀ ਸਲਾਹ

ਨਵੀਂ ਦਿੱਲੀ, 12 ਅਗਸਤ (ਉਪਮਾ ਡਾਗਾ ਪਾਰਥ)-ਦੇਸ਼ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਕੇਂਦਰ ਸਰਕਾਰ ਨੇ ਰਾਜਾਂ ਨੂੰ ਆਜ਼ਾਦੀ ਦਿਵਸ ਮੌਕੇ ਇਹਤਿਆਤ ਵਰਤਣ ਦੀ ਸਲਾਹ ਦਿੱਤੀ ਹੈ | ਕੇਂਦਰ ਵਲੋਂ ਇਹ ਸਲਾਹ ਰੋਜ਼ਾਨਾ ਕੋਰੋਨਾ ਦੇ ਔਸਤਨ 15 ਹਜ਼ਾਰ ਤੋਂ ਵੱਧ ਮਾਮਲੇ ...

ਪੂਰੀ ਖ਼ਬਰ »

ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਵਿਖੇ ਹੋਏ ਨਤਮਸਤਕ ਮੁੱਖ ਮੰਤਰੀ

ਬਾਬਾ ਬਕਾਲਾ ਸਾਹਿਬ, 12 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆਂ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਏ | ਉਨ੍ਹਾਂ ਕੜਾਹ ਪ੍ਰਸ਼ਾਦਿ ਦੀ ਦੇਗ ਕਰਾਈ ਅਤੇ ਇਤਿਹਾਸਕ ਗੁ: ਨੌਵੀਂ ...

ਪੂਰੀ ਖ਼ਬਰ »

ਰਾਜੌਰੀ 'ਚ ਸ਼ਹੀਦ ਹੋਏ 4 ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ

ਸ੍ਰੀਨਗਰ, 12 ਅਗਸਤ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਬੀਤੇ ਦਿਨ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਇਕ ਜੇ.ਓ.ਸੀ. ਸਮੇਤ 4 ਜਵਾਨਾਂ ਨੂੰ ਫ਼ੌਜ ਵਲੋਂ ਸ਼ੁਕਰਵਾਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਹਨ | ਇਸ ਮੌਕੇ ਉੱਤਰੀ ਕਮਾਂਡ ਦੇ ਮੁਖੀ ਲੈਫ: ਜਨਰਲ ...

ਪੂਰੀ ਖ਼ਬਰ »

28 ਨੂੰ ਜ਼ਮੀਨਦੋਜ਼ ਹੋਣਗੇ ਸੁਪਰਟੈੱਕ ਦੇ ਟਵਿਨ ਟਾਵਰ

ਨਵੀਂ ਦਿੱਲੀ, 12 ਅਗਸਤ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਨੋਇਡਾ ਸਥਿਤ ਸੁਪਰਟੈੱਕ ਟਵਿਨ ਟਾਵਰ ਨੂੰ 21 ਅਗਸਤ ਦੀ ਥਾਂ 'ਤੇ 28 ਅਗਸਤ ਨੂੰ ਢਾਹੁਣ ਦੇ ਆਦੇਸ਼ ਦਿੱਤੇ ਹਨ | ਜਾਣਕਾਰੀ ਮੁਤਾਬਿਕ ਪ੍ਰਸ਼ਾਸਨ ਨੇ ਟਵਿਨ ਟਾਵਰ ਢਾਹੁਣ ਦੀ ਪੂਰੀ ਤਿਆਰੀ ਕਰ ਲਈ ਹੈ | ਇਹ ਟਾਵਰ ਧਮਾਕੇ ਨਾਲ ਢਾਹੇ ਜਾਣਗੇ ਅਤੇ ਸਿਰਫ਼ 9 ਸੈਕਿੰਡ 'ਚ ਦੋਵੇਂ ਟਾਵਰ ਜ਼ਮੀਨਦੋਜ਼ ਹੋ ਜਾਣਗੇ | ਹਾਲਾਂਕਿ ਅਦਾਲਤ ਨੇ ਵਾਧੂ ਸਮਾਂ ਦਿੰਦਿਆਂ 4 ਸਤੰਬਰ ਤੱਕ ਦਾ ਕੁੱਲ ਸਮਾਂ ਦਿੱਤਾ ਹੈ | ਸੁਪਰਟੈੱਕ ਟਵਿਨ ਟਾਵਰ ਨੂੰ ਡਿਗਾਉਣ ਲਈ ਕੁੱਲ 3700 ਕਿੱਲੋ ਵਿਸਫੋਟਕ ਸਮੱਗਰੀ ਲਗਾਈ ਜਾਵੇਗੀ | ਇਮਾਰਤ ਦੇ ਆਸ-ਪਾਸ ਦੇ ਇਲਾਕਿਆਂ 'ਚ ਸੀ. ਸੀ. ਟੀ. ਵੀ. ਰਾਹੀਂ ਨਿਗਰਾਨੀ ਵੀ ਕੀਤੀ ਜਾ ਰਹੀ ਹੈ | ਬਿਨਾਂ ਇਜਾਜ਼ਤ ਇਮਾਰਤ 'ਚ ਕਿਸੇ ਨੂੰ ਦਾਖ਼ਲਾ ਨਹੀਂ ਦਿੱਤਾ ਜਾਵੇਗਾ | ਅਦਾਲਤ ਨੇ ਦੋਵੇਂ ਟਾਵਰ ਢਾਹੁਣ ਦਾ ਜ਼ਿੰਮਾ ਏਡੀਫਿਸ ਇੰਜੀਨੀਅਰਿੰਗ ਨੂੰ ਦਿੱਤਾ ਹੈ, ਜਦਕਿ ਬਾਕੀ ਕੰਮ, ਜਿਸ 'ਚ ਪੁਲਿਸ ਅਤੇ ਅੱਗ ਬੁਝਾਉਣ ਆਦਿ ਦਾ ਪ੍ਰਬੰਧ, ਨੋਇਡਾ ਅਥਾਰਿਟੀ ਦੇ ਸਪੁਰਦ ਕੀਤਾ ਗਿਆ ਹੈ | ਮਿੱਟੀ ਘੱਟੇ ਤੋਂ ਬਚਾਅ ਲਈ ਟਾਵਰ ਦੇ ਆਸ-ਪਾਸ ਦੇ ਰੁੱਖਾਂ ਨੂੰ ਪਲਾਸਟਿਕ ਸ਼ੀਟ ਨਾਲ ਢਕਿਆ ਜਾਵੇਗਾ | ਜ਼ਿਕਰਯੋਗ ਹੈ ਕਿ ਇਹ ਮਾਮਲਾ ਗ਼ੈਰ-ਕਾਨੂੰਨੀ ਢੰਗ ਨਾਲ ਬਣਾਏ ਟਾਵਰਾਂ ਦਾ ਹੈ, ਜਿਸ 'ਚ ਸੁਪਰਟੈੱਕ ਨੇ 24 ਫਲੋਰ ਦੀ ਮਨਜ਼ੂਰੀ ਲੈ ਕੇ 40 ਫਲੋਰ ਬਣਾਏ ਸਨ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX