ਤਾਜਾ ਖ਼ਬਰਾਂ


ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਮਨਾਇਆ ਜਾ ਰਿਹਾ ਹੈ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ
. . .  14 minutes ago
ਅੰਮ੍ਰਿਤਸਰ, 4 ਦਸੰਬਰ (ਰੇਸ਼ਮ ਸਿੰਘ)-ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਬੀ.ਐਸ.ਐਫ. ਵਲੋਂ ਪਹਿਲੀ ਵਾਰ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ...
ਦਿੱਲੀ ਨਗਰ ਨਿਗਮ ਚੋਣਾਂ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ
. . .  49 minutes ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ...
ਖੇਮਕਰਨ ਸੈਕਟਰ 'ਚ ਸਰਹੱਦ 'ਤੇ ਪਾਕਿਸਤਾਨ ਵਲੋਂ ਫਿਰ ਡਰੋਨ ਦੀ ਹਲਚਲ
. . .  about 1 hour ago
ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਸਰਹੱਦ 'ਤੇ ਲਗਾਤਾਰ ਡਰੋਨ ਰਾਹੀਂ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਬੀਤੀ ਰਾਤ ਫਿਰ ਪਾਕਿਸਤਾਨ ਵਲੋਂ ਸਰਹੱਦ 'ਤੇ ਸੀਮਾ ਚੌਂਕੀ ਕੇ.ਕੇ. ਬੈਰੀਅਰ ਨਜ਼ਦੀਕ ਇਕ ਡਰੋਨ ਦੀ ਹਲਚਲ ਹੋਈ।ਬੀ.ਐਸ.ਐਫ. ਦੀ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ ਅੱਜ
. . .  about 1 hour ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕ ਦਿਨਾਂ ਮੈਚ ਅੱਜ ਸਵੇਰੇ 11.30 ਵਜੇ ਹੋਣ ਜਾ ਰਿਹਾ...
ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
. . .  0 minutes ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਕੁੱਲ 250 ਵਾਰਡਾਂ ਲਈ 1349 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਦੀ ਕਿਸਮਤ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  1 day ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  1 day ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  1 day ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  1 day ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  1 day ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  1 day ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  1 day ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  1 day ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  1 day ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  1 day ago
ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਹਰਮਨ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ
. . .  1 day ago
ਬਟਾਲਾ, 3 ਦਸੰਬਰ (ਕਾਹਲੋਂ)-ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਦਿੱਲੀ ਵਿਖੇ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਸਮਾਜ ਸੇਵੀ ਹਰਮਨਜੀਤ ਸਿੰਘ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਮਾਜ ਸੇਵੀ ਹਰਮਨ ਗੁਰਾਇਆ ਵਲੋਂ ਪਿਛਲੇ...
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  1 day ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  1 day ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਦਾਮਨ ਬਾਜਵਾ ਬਣੇ ਭਾਜਪਾ ਦੇ ਸੂਬਾ ਸਕੱਤਰ
. . .  1 day ago
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਇੰਜ.ਕੰਵਰਵੀਰ ਸਿੰਘ ਟੌਹੜਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ
. . .  1 day ago
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਮੋਗਾ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸੰਬੰਧੀ ਫੁੱਲ ਡਰੈੱਸ ਰਿਹਰਸਲ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - 15 ਅਗਸਤ ਨੂੰ ਅਨਾਜ ਮੰਡੀ ਮੋਗਾ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ 'ਤੇ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਫੂਡ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਵਿਦਿਆਰਥੀਆਂ ਨੂੰ ਤਿਰੰਗੇ ਨਾਲ ਸੰਬੰਧਿਤ ਗਤੀਵਿਧੀ ਕਰਵਾਈ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ) - ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਆਜ਼ਾਦੀ ਦੇ 75ਵੇਂ ਸਾਲ ਦੇ ਉਤਸਵ 'ਆਜ਼ਾਦੀ ਦਾ ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਆਜ਼ਾਦੀ ਦਿਵਸ ਮੌਕੇ ਹਸਪਤਾਲਾਂ ਨੂੰ ਸਨਮਾਨਿਤ ਕੀਤੇ ਜਾਣ ਦਾ ਵਿਰੋਧ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ) - ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪੰਜਾਬ ਇਕਾਈ ਨੇ ਆਜ਼ਾਦੀ ਦਿਵਸ 'ਤੇ ਪੰਜਾਬ ਸਰਕਾਰ ਵਲੋਂ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਨੂੰ ਆਯੁਸ਼ਮਾਨ ਸਕੀਮ ਅਧੀਨ ਵਧੀਆ ਕੰਮ ਕਰਨ ਵਾਸਤੇ ਸਨਮਾਨਿਤ ਕੀਤੇ ਜਾਣ ਦੇ ਫ਼ੈਸਲੇ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੌਲਤਪੁਰਾ ਨੀਵਾਂ ਵਿਖੇ ਦੌੜ ਮੁਕਾਬਲੇ ਕਰਵਾਏ

ਮੋਗਾ, 13 ਅਗਸਤ (ਜਸਪਾਲ ਸਿੰਘ ਬੱਬੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰਾ ਨੀਵਾਂ ਵਿਚ ਵਿਦਿਆਰਥੀ ਭਲਾਈ ਗਰੁੱਪ ਦੇ ਸਹਿਯੋਗ ਨਾਲ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਵਿਦਿਆਰਥੀਆਂ ਦੇ 100 ਮੀਟਰ ਦੌੜ ਮੁਕਾਬਲੇ ਕਰਵਾਏ ਗਏ ਜਿਨ੍ਹਾਂ 'ਚ ...

ਪੂਰੀ ਖ਼ਬਰ »

ਕਿਡਜ਼ੀ ਪ੍ਰੀ ਸਕੂਲ ਬਾਘਾ ਪੁਰਾਣਾ ਵਿਖੇ ਸ਼ਾਨਦਾਰ ਕਾਰਗੁਜ਼ਾਰੀ 'ਤੇ ਹੈੱਡ ਆਫ਼ਿਸ ਦੀ ਟੀਮ ਸੈਲੀਬ੍ਰੇਸ਼ਨ ਕੇਕ ਲੈ ਕੇ ਪਹੁੰਚੀ

ਬਾਘਾ ਪੁਰਾਣਾ, 13 ਅਗਸਤ (ਕਿ੍ਸ਼ਨ ਸਿੰਗਲਾ) - ਕਿਡਜ਼ੀ ਪ੍ਰੀ ਸਕੂਲ ਬਾਘਾ ਪੁਰਾਣਾ ਸਿੱਖਿਆ ਦੇ ਖੇਤਰ ਵਿਚ ਇਕ ਵਿਲੱਖਣ ਦਿ੍ਸ਼ਟੀ ਵਾਲੀ ਸੰਸਥਾ ਹੈ | ਸਕੂਲ ਦੇ ਪਿ੍ੰਸੀਪਲ ਗੁਰਦੇਵ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਾਡਾ ਜ਼ੋਰ ਵਿਦਿਆਰਥੀਆਂ ਦੀਆਂ ਯੋਗਤਾਵਾਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਦੀ ਅਗਵਾਈ 'ਚ ਰੋਸ ਮਾਰਚ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਪੰਜਾਬ ਦੇ ਸਾਰੇ ਜ਼ਿਲਿ੍ਹਆਂ ...

ਪੂਰੀ ਖ਼ਬਰ »

ਕਰੀਅਰ ਜੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 7 ਬੈਂਡ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ) - ਕਰੀਅਰ ਜੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਦੀ ਤਿਆਰੀ ਅਤੇ ਇੰਗਲਿਸ਼ ਕੋਰਸਾਂ ਵਾਸਤੇ ਮੰਨੀ-ਪ੍ਰਮੰਨੀ ਸੰਸਥਾ ਹੈ | ਇਸ ਸਬੰਧੀ ਸੰਸਥਾ ਦੇ ਐਮ.ਡੀ. ਨੇ ਕਿਹਾ ਵਿਦਿਆਰਥੀ ਵਧੀਆ ਬੈਂਡ ਹਾਸਲ ਕਰਨ ਵਾਸਤੇ ਬਹੁਤ ਹੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਤੇ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ) - ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਆਜ਼ਾਦੀ ਦਿਵਸ ਨੂੰ ਬੜੇ ਧੂਮਧਾਮ ਨਾਲ ਮਨਾਇਆ ਗਿਆ | ਇਸ ਵਿਚ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7 ਬੈਂਡ - ਡੱਲਾ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ) - ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਆਈਲਟਸ ਤੇ ਇਮੀਗ੍ਰੇਸ਼ਨ ਦੀਆਂ ਸੇਵਾਵਾਂ ...

ਪੂਰੀ ਖ਼ਬਰ »

ਪੰਜਾਬੀ ਲਿਪੀ ਖੋਜਕਾਰ ਮਾਸਟਰ ਬਿੱਕਰ ਸਿੰਘ ਭਲੂਰ ਦਾ ਪ੍ਰਸ਼ਾਸਨ ਵਲੋਂ 15 ਅਗਸਤ ਨੂੰ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ

ਨੱਥੂਵਾਲਾ ਗਰਬੀ, 13 ਅਗਸਤ (ਸਾਧੂ ਰਾਮ ਲੰਗੇਆਣਾ) - ਪੰਜਾਬੀ ਲਿਪੀ ਸਬੰਧੀ ਵਿਸ਼ੇਸ਼ ਖੋਜ ਕਰਨ ਵਾਲੇ ਪਿੰਡ ਭਲੂਰ ਦੇ ਜੰਮਪਲ ਮਾਸਟਰ ਬਿੱਕਰ ਸਿੰਘ ਭਲੂਰ ਹਾਂਗਕਾਂਗ ਵਾਲੇ ਪੁੱਤਰ ਮਾਤਾ ਬਚਨ ਕੌਰ ਪਿਤਾ ਫੁੰਮਣ ਸਿੰਘ ਦਾ ਪ੍ਰਸ਼ਾਸਨ ਵਲੋਂ 15 ਅਗਸਤ ਨੂੰ ਆਜ਼ਾਦੀ ਦਿਵਸ ...

ਪੂਰੀ ਖ਼ਬਰ »

ਸਪਰਿੰਗ ਫ਼ੀਲਡ ਸਕੂਲ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ

ਬਾਘਾ ਪੁਰਾਣਾ, 13 ਅਗਸਤ (ਕਿ੍ਸ਼ਨ ਸਿੰਗਲਾ)-ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਬੱਚਿਆਂ ਵਲੋਂ 15 ਅਗਸਤ ਸਬੰਧੀ ਬਹੁਤ ਹੀ ਸੁੰਦਰ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ | ਸਮੂਹ ਸਕੂਲ ਨੂੰ ਅਧਿਆਪਕ ਸੁਰਜੀਤ ਸਿੰਘ ਅਤੇ ਅਧਿਆਪਕਾ ਸਿਮਰਜੀਤ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 13 ਅਗਸਤ (ਕਿ੍ਸ਼ਨ ਸਿੰਗਲਾ) - ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਵਿਦਿਆਰਥੀਆਂ ਨੂੰ ਆਈਲਟਸ ਦੀ ਪ੍ਰੀਖਿਆ ਸਬੰਧੀ ਸ਼ਾਨਦਾਰ ਕੋਚਿੰਗ ਦੇ ਰਹੀ ਹੈ ਅਤੇ ...

ਪੂਰੀ ਖ਼ਬਰ »

ਹਾਰਵਰਡ ਕਾਨਵੈਂਟ ਸਕੂਲ ਵਿਖੇ ਆਜ਼ਾਦੀ ਦਾ ਦਿਹਾੜਾ ਮਨਾਇਆ

ਬਾਘਾ ਪੁਰਾਣਾ, 13 ਅਗਸਤ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਰਤ ਦਾ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਚੇਅਰਮੈਨ ਨਵਦੀਪ ਸਿੰਘ ਬਰਾੜ ਅਤੇ ਪਿ੍ੰਸੀਪਲ ਮੈਡਮ ਨਿਧੀ ਬਰਾੜ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਦਾ ਉਚਾਰਨ ਕੀਤਾ ਗਿਆ | ਕਿੰਡਰ ਗਾਰਡਨ ਦੇ ਵਿਦਿਆਰਥੀਆਂ ਵਲੋਂ ਆਪਣੇ ਹੱਥਾਂ ਵਿਚ ਤਿਰੰਗੇ ਝੰਡੇ ਫੜ੍ਹ ਕੇ ਖ਼ੁਸ਼ੀ ਜ਼ਾਹਿਰ ਕੀਤੀ ਗਈ | ਇਸ ਮੌਕੇ ਚੇਅਰਮੈਨ ਨਵਦੀਪ ਸਿੰਘ ਬਰਾੜ ਨੇ ਬੱਚਿਆਂ ਨੂੰ ਸੰਬੋਧਨ ਕੀਤਾ | ਉਨ੍ਹਾਂ ਨੇ ਬੱਚਿਆਂ ਨੂੰ 75ਵੇਂ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਆਜ਼ਾਦੀ ਪ੍ਰਾਪਤ ਕਰਨ ਲਈ ਸ਼ਹੀਦਾਂ ਵਲੋਂ ਜੋ ਘਾਲਣਾ ਘਾਲੀ ਗਈ, ਸਬੰਧੀ ਵੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਗੀਤ ਗਾਏ ਗਏ | ਇਸ ਤੋਂ ਇਲਾਵਾ ਬੱਚਿਆਂ ਨੇ ਆਪਣੇ ਚਿਹਰਿਆਂ ਉੱਪਰ ਵੀ ਤਿਰੰਗੇ ਬਣਾਏ ਹੋਏ ਸਨ | ਇਸ ਮੌਕੇ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਦੀ ਸਿੱਖਿਆ ਦਿੱਤੀ | ਇਸ ਮੌਕੇ ਸਮੂਹ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਜਗਤ ਸੇਵਕ ਖਾਲਸਾ ਵਿੱਦਿਅਕ ਸੰਸਥਾਵਾਂ ਮਹਿਣਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੋਗਾ, 13 ਅਗਸਤ (ਜਸਪਾਲ ਸਿੰਘ ਬੱਬੀ) - ਪੇਂਡੂ ਖੇਤਰ ਦੀ ਨਾਮਵਰ ਸੰਸਥਾਵਾਂ ਜਗਤ ਸੇਵਕ ਖਾਲਸਾ ਕਾਲਜ ਅਤੇ ਜਗਤ ਸੇਵਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਵਿਖੇ ਲੜਕੀਆਂ ਦਾ ਖੁਸ਼ੀਆਂ ਤੇ ਖੇੜਿਆਂ ਭਰਿਆ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਰੈੱਡ ਲੀਫ ਆਈਲਟਸ ਸੈਂਟਰ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7.5 ਬੈਂਡ

ਬਾਘਾ ਪੁਰਾਣਾ, 13 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਨਾਮਵਰ ਸੰਸਥਾ ਰੈੱਡ ਲੀਫ 7 ਪਲੱਸ ਆਇਲਟਸ ਐਂਡ ਇਮੀਗੇ੍ਰਸ਼ਨ ਸੈਂਟਰ ਬਾਘਾ ਪੁਰਾਣਾ ਦੇ ਵਿਦਿਆਰਥੀ ਨੇ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ | ...

ਪੂਰੀ ਖ਼ਬਰ »

ਪ੍ਰਫੈਕਟ ਆਇਲਟਸ ਐਂਡ ਇਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 13 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਕੋਟਕਪੂਰਾ ਰੋਡ ਬਾਘਾ ਪੁਰਾਣਾ ਵਿਖੇ ਸਥਿਤ ਨਾਮਵਰ ਸੰਸਥਾ ਪ੍ਰਫੈਕਟ ਆਇਲਟਸ ਐਂਡ ਇੰਮੀਗ੍ਰੇਸ਼ਨ ਆਇਲਟਸ ਸੰਸਥਾ ਜਿਸ ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਮਨ ਚਾਹੇ ਬੈਂਡ ਪ੍ਰਾਪਤ ਕਰਕੇ ਵੱਖ-ਵੱਖ ਦੇਸ਼ਾਂ 'ਚ ...

ਪੂਰੀ ਖ਼ਬਰ »

ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਮੋਗਾ, 13 ਅਗਸਤ (ਜਸਪਾਲ ਸਿੰਘ ਬੱਬੀ) - ਭਾਰਤ ਸਰਕਾਰ ਵੱਲੋਂ ਘਰ ਘਰ ਤਿਰੰਗਾ ਚਲਾਈ ਮੁਹਿੰਮ ਤਹਿਤ ਐਸ. ਡੀ. ਕਾਲਜ ਫਾਰ ਵੋਮੈਨ ਮੋਗਾ ਵਿਖੇ ਏਕ ਭਾਰਤ ਸਰੇਸ਼ਟ ਭਾਰਤ ਕਮੇਟੀ, ਐਨ. ਸੀ. ਸੀ., ਐਨ. ਐਸ. ਐਸ., ਰੈੱਡ ਰਿਬਨ ਕਲੱਬ, ਆਈ. ਕਿਊ. ਏ. ਸੀ. ਕਮੇਟੀਆਂ ਦੇ ਆਪਸੀ ਸਹਿਯੋਗ ਨਾਲ ...

ਪੂਰੀ ਖ਼ਬਰ »

ਹਲਕੇ ਦੇ ਕੱਚੇ ਅਧਿਆਪਕਾਂ ਦੀ ਖ਼ੁਦ ਆਵਾਜ਼ ਬਣਾਂਗਾ- ਵਿਧਾਇਕ ਲਾਡੀ ਢੋਸ

ਧਰਮਕੋਟ, 13 ਅਗਸਤ (ਪਰਮਜੀਤ ਸਿੰਘ)-ਹਲਕਾ ਧਰਮਕੋਟ ਦੇ ਸਮੂਹ ਕੱਚੇ ਅਧਿਆਪਕਾਂ ਵਲੋਂ ਇਕੱਤਰ ਹੋ ਕੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨਾਲ ਪਾਰਟੀ ਦਫ਼ਤਰ ਧਰਮਕੋਟ ਵਿਖੇ ਆਪਣੀਆਂ ਰੈਗੂਲਰ ਰੁਜ਼ਗਾਰ ਸਬੰਧੀ ਮੰਗਾਂ ਸਮੇਤ ਵਿਭਾਗੀ ਸਮੱਸਿਆਵਾਂ 'ਤੇ ਵਿਚਾਰ ਚਰਚਾ ...

ਪੂਰੀ ਖ਼ਬਰ »

ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਤਿਰੰਗਾ ਵੰਡ ਸਮਾਗਮ ਕਰਵਾਇਆ-ਸੰਜੀਵ ਸੈਣੀ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ) - ਅੱਜ ਸਥਾਨਕ ਬੱਸ ਸਟੈਂਡ ਚੌਕ ਮੋਗਾ ਵਿਖੇ ਐਨ.ਜੀ.ਓ. ਦੇ ਮਹਾਂ ਮੰਚ ਵਜੋਂ ਜਾਣੀ ਜਾਂਦੀ ਸੰਸਥਾ ਮੋਗਾ ਵਿਕਾਸ ਮੰਚ ਵਲੋਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ, ਪ੍ਰਧਾਨ ਮਨਜੀਤ ਕਾਂਸਲ, ਮੀਤ ਪ੍ਰਧਾਨ ਰਾਮਪਾਲ ਗੁਪਤਾ, ਜਨਰਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX