ਤਾਜਾ ਖ਼ਬਰਾਂ


ਐਨ.ਆਈ.ਏ. ਵਲੋਂ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਗ੍ਰਿਫ਼ਤਾਰ
. . .  1 minute ago
ਨਵੀਂ ਦਿੱਲੀ, 2 ਦਸੰਬਰ- ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਿਆ...
⭐ਮਾਣਕ - ਮੋਤੀ⭐
. . .  9 minutes ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਕੇਸ : ਆਫਤਾਬ ਦੇ 'ਨਾਰਕੋ ਟੈਸਟ ਤੋਂ ਬਾਅਦ ਇੰਟਰਵਿਊ' ਲਈ ਦਿੱਲੀ ਜੇਲ੍ਹ ਦਾ ਦੌਰਾ ਕਰੇਗੀ ਫੋਰੈਂਸਿਕ ਟੀਮ
. . .  1 day ago
ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  1 day ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  1 day ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  1 day ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  1 day ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  1 day ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  1 day ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  1 day ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  1 day ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  1 day ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  1 day ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  1 day ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  1 day ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  1 day ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  1 day ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  1 day ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  1 day ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  1 day ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  1 day ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  1 day ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  1 day ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  1 day ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਦਿੱਲੀ / ਹਰਿਆਣਾ

ਸੁਤੰਤਰਤਾ ਦਿਵਸ ਸਮਾਰੋਹ ਦੀ ਅੰਤਿਮ ਰਿਹਰਸਲ ਦੌਰਾਨ ਐਸ.ਡੀ.ਐਮ. ਨੇ ਝੰਡਾ ਲਹਿਰਾਇਆ

ਰਤੀਆ, 13 ਅਗਸਤ (ਬੇਅੰਤ ਕੌਰ ਮੰਡੇਰ)-ਉਪ ਮੰਡਲ ਪੱਧਰ 'ਤੇ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਦਾਣਾ ਮੰਡੀ ਵਿਖੇ ਹੋਈ | ਮੁੱਖ ਮਹਿਮਾਨ ਵਜੋਂ ਐੱਸ.ਡੀ.ਐਮ. ਡਾ: ਵਿਰੇਂਦਰ ਸਿੰਘ ਸ਼ਾਮਿਲ ਹੋਏ | ਡਾ. ਵਿਰੇਂਦਰ ਸਿੰਘ ਨੇ ਰਾਸ਼ਟਰੀ ਝੰਡਾ ਲਹਿਰਾਇਆ ...

ਪੂਰੀ ਖ਼ਬਰ »

ਲਾਹਣ ਸਮੇਤ ਇਕ ਕਾਬੂ

ਫੱਤੂਢੀਂਗਾ, 13 ਅਗਸਤ (ਬਲਜੀਤ ਸਿੰਘ)-ਥਾਣਾ ਫੱਤੂਢੀਂਗਾ ਮੁਖੀ ਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਵਕਤ ਸਫਲਤਾ ਮਿਲੀ, ਜਦੋਂ ਏ.ਐਸ.ਆਈ. ਪਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਦੇਸਲ ਪਿੰਡ ...

ਪੂਰੀ ਖ਼ਬਰ »

ਪੁਰਤਗਾਲ 'ਚ ਗੁੰਮ ਹੋਏ ਪ੍ਰਵਾਸੀ ਪੰਜਾਬੀ ਦੇ ਮਾਪੇ ਸੰਤ ਸੀਚੇਵਾਲ ਨੂੰ ਮਿਲੇ

ਸੁਲਤਾਨਪੁਰ ਲੋਧੀ, 13 ਅਗਸਤ (ਨਰੇਸ਼ ਹੈਪੀ, ਥਿੰਦ)- ਪੁਰਤਗਾਲ ਦੇ ਸ਼ਹਿਰ ਲਿਸਬਨ 'ਚੋਂ 9 ਮਹੀਨੇ ਪਹਿਲਾਂ ਲਾਪਤਾ ਹੋਏ ਜਰਨੈਲ ਸਿੰਘ ਨਾਂਅ ਦੇ ਪ੍ਰਵਾਸੀ ਪੰਜਾਬੀ ਨੂੰ ਲੱਭਣ ਵਾਸਤੇ ਪੀੜਤ ਪਰਿਵਾਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲਿਆ | ਜਰਨੈਲ ...

ਪੂਰੀ ਖ਼ਬਰ »

ਜੀ. ਐਨ. ਜੀ. ਕਾਲਜ ਵਿਖੇ ਯੂ. ਜੀ. ਕੋਰਸਾਂ 'ਚ ਦਾਖ਼ਲੇ ਦੀ ਪ੍ਰਕਿਰਿਆ ਸ਼ੁਰੂ

ਯਮੁਨਾਨਗਰ, 13 ਅਗਸਤ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ ਕਾਲਜ ਛੋਟੀ ਲਾਈਨ ਵਿਖੇ ਯੂ. ਜੀ. ਕੋਰਸਾਂ 'ਚ ਦਾਖ਼ਲੇ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜਦਕਿ ਪੀ. ਜੀ. 'ਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਜ਼ੋਰਾਂ 'ਤੇ ਜਾਰੀ ਹੈ | ਜ਼ਿਕਰਯੋਗ ਹੈ ਕਿ ਕਾਲਜ 'ਚ ...

ਪੂਰੀ ਖ਼ਬਰ »

ਰਾਸ਼ਟਰੀ ਝੰਡਾ ਦੇਸ਼ ਦੀ ਅਖੰਡਤਾ ਅਤੇ ਆਜ਼ਾਦੀ ਦਾ ਪ੍ਰਤੀਕ : ਡਾ. ਮਿਸ਼ਰਾ

ਯਮੁਨਾਨਗਰ, 13 ਅਗਸਤ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਗਰਲਜ਼ ਕਾਲਜ ਦੇ ਵੂਮੈਨ ਸਟੱਡੀ ਸੈਂਟਰ, ਗਾਂਧੀ ਸਟੱਡੀ ਸੈਂਟਰ ਅਤੇ ਨਹਿਰੂ ਸਟੱਡੀ ਸੈਂਟਰ ਵਲੋਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ 'ਹਰ ਘਰ ਤਿਰੰਗ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਇਸ ਮੌਕੇ ਗਾਂਧੀ ...

ਪੂਰੀ ਖ਼ਬਰ »

ਤਿਰੰਗਾ ਸਾਡਾ ਮਾਣ: ਸੁਮਨ ਸੈਣੀ

ਗੂਹਲਾ ਚੀਕਾ, 13 ਅਗਸਤ (ਓ.ਪੀ. ਸੈਣੀ)-ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਕੇਂਦਰ ਸਰਕਾਰ ਵਲੋਂ ਤਿਰੰਗਾ ਲਹਿਰਾਉਣ ਦੀ ਮੁਹਿੰਮ ਤਹਿਤ 13 ਅਗਸਤ ਤੋਂ 15 ਅਗਸਤ ਤੱਕ ਦੇਸ਼ ਭਰ ਵਿੱਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ | ਸ੍ਰੀ ਭਵਾਨੀ ਮੰਦਿਰ ਚੀਕਾ ਤੋਂ ...

ਪੂਰੀ ਖ਼ਬਰ »

ਏ.ਵੀ. ਵਿੱਦਿਆ ਮੰਦਰ ਵਿਖੇ 75ਵਾਂ ਆਜ਼ਾਦੀ ਦਿਹਾੜਾ ਮਨਾਇਆ

ਗੂਹਲਾ ਚੀਕਾ, 13 ਅਗਸਤ (ਓ.ਪੀ. ਸੈਣੀ)-ਏ.ਵੀ. ਵਿਦਿਆਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਨਵੀਨ, ਰਜਨੀਸ਼, ਸ੍ਰੀਮਤੀ ਮੀਨਾਕਸ਼ੀ ਗਰਗ ਅਤੇ ਪਿ੍ੰਸੀਪਲ ਸ੍ਰੀਮਤੀ ਆਸ਼ਿਮਾ ਤਨੇਜਰ ਅਤੇ ਸਮੂਹ ਅਧਿਆਪਕ ...

ਪੂਰੀ ਖ਼ਬਰ »

ਕਰੀਅਰ ਇੰਟਰਨੈਸ਼ਨਲ ਅਕੈਡਮੀ ਦੀਆਂ ਲੜਕੀਆਂ ਨੇ ਰਾਜ ਪੱਧਰੀ ਮੁਕਾਬਲੇ 'ਚ ਕਾਂਸੀ ਦਾ ਤਗਮਾ ਜਿੱਤਿਆ

ਗੂਹਲਾ ਚੀਕਾ, 13 ਅਗਸਤ (ਓ.ਪੀ.ਸੈਣੀ)-ਕੈਰੀਅਰ ਇੰਟਰਨੈਸ਼ਨਲ ਅਕੈਡਮੀ ਗੂਹਲਾ ਦੀਆਂ ਵਿਦਿਆਰਥਣਾਂ ਨੇ ਰਾਜ ਪੱਧਰੀ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਨਾ ਸਿਰਫ਼ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ ਸਗੋਂ ਆਪਣੇ ਗੂਹਲਾ ਇਲਾਕੇ ਦਾ ਨਾਂ ਵੀ ਰੌਸ਼ਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਸੀ.ਬੀ.ਆਈ. ਅਤੇ ਈ.ਡੀ. ਵਿਰੱੁਧ ਤਿ੍ਣਮੂਲ ਵਲੋਂ ਭਾਜਪਾ ਦਫ਼ਤਰ ਸਾਹਮਣੇ ਪ੍ਰਦਰਸ਼ਨ

ਕੋਲਕਾਤਾ, 13 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਤਿ੍ਣਮੂਲ ਕਾਂਗਰਸ ਨੇ ਸ਼ਨੀਵਾਰ ਕੋਲਕਾਤਾ ਦੇ ਭਾਜਪਾ ਹੈਡਕੁਆਰਟਰ ਸਮੇਤ ਸਾਰੇ ਪੱਛਮੀ ਬੰਗਾਲ ਚ ਸੀਬੀਆਈ-ਈਡੀ ਵਲੋਂ ਕੀਤੀ ਜਾ ਰਹੀ ਇਕਤਰਫਾ ਕਾਰਵਾਈ ਦਾ ਵਿਰੋਧ ਕਰਦਿਆਂ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨ ਕਰਨ ਵਾਲਿਆਂ ...

ਪੂਰੀ ਖ਼ਬਰ »

ਖੇਤਾਂ ਨੂੰ ਪਾਣੀ ਦੇਣ ਵਾਲਾ ਪੱਖਾ ਚੋਰੀ ਕਰਨ ਵਾਲਾ ਕਾਬੂ

ਤਲਵੰਡੀ ਚੌਧਰੀਆਂ, 13 ਅਗਸਤ (ਪਰਸਨ ਲਾਲ ਭੋਲਾ)- ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ ਨਾਕੇ ਦੌਰਾਨ ਖੇਤਾਂ 'ਚੋਂ ਪੱਖਾ ਚੋਰੀ ਕਰਕੇ ਲੈ ਕੇ ਜਾਣ ਵਾਲੇ ਕਥਿਤ ਚੋਰਾਂ ਨੂੰ ਪੱਖੇ ਸਮੇਤ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ | ਹਰਬੰਸ ਸਿੰਘ ਵਾਸੀ ਅੰਮਿ੍ਤਪੁਰ ...

ਪੂਰੀ ਖ਼ਬਰ »

ਕਰਨਾਲ ਵਿਖੇ ਕਾਂਗਰਸ ਪਾਰਟੀ ਨੇ ਕੱਢੀ ਭਾਰਤ ਜੋੜੋ ਯਾਤਰਾ

ਕਰਨਾਲ, 13 ਅਗਸਤ (ਗੁਰਮੀਤ ਸਿੰਘ ਸੱਗੂ)-ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਸੈਂਕੜੇ ਕਾਂਗਰਸੀ ਵਰਕਰਾਂ ਵਲੋਂ ਦੇਸ਼ ਨੂੰ ਇਕਜੁੱਟ ਕਰਨ, ਲੋਕਾਂ ਵਿਚ ਆਪਸੀ ਭਾਈਚਾਰਾ ਵਧਾਉਣ ਅਤੇ ਸੰਵਿਧਾਨਕ ਸੰਸਥਾਵਾਂ ਦੀ ਨਿਰਪੱਖਤਾ ਅਤੇ ਮਾਣ-ਮਰਿਆਦਾ ਦੀ ਰਾਖੀ ਦਾ ਸੱਦਾ ਦੇਣ ...

ਪੂਰੀ ਖ਼ਬਰ »

ਲਾਲ ਸਿੰਘ ਚੱਢਾ ਦੀ ਹਮਾਇਤ 'ਚ ਕੋਲਕਾਤਾ 'ਚ ਰੈਲੀ ਕੱਢਣਗੇ ਆਮਿਰ ਪ੍ਰਸੰਸਕ

ਕੋਲਕਾਤਾ, 13 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਲਾਲ ਸਿਘ ਚੱਢਾ ਦੀ ਹਮਾਇਤ 'ਚ ਕੋਲਕਾਤਾ 'ਚ ਆਮਿਰ ਖਾਨ ਦੇ ਫੈਨ ਰੈਲੀ ਕੱਢਣਗੇ | ਹਿੰਦੂਵਾਦੀ ਤਾਕਤਾਂ ਵਲੋਂ ਫਿਲਮ ਦੇ ਵਿਰੋਧ 'ਚ ਕੀਤੇ ਜਾ ਰਹੇ ਪ੍ਰਚਾਰ ਅਤੇ ਪ੍ਰਦਰਸ਼ਨ ਨੂੰ ਵੇਖਦਿਆਂ ਇਹ ਫੈਸਲਾ ਕੀਤਾ ਗਿਆ ਹੈ | ਐਤਵਾਰ ...

ਪੂਰੀ ਖ਼ਬਰ »

ਅਮੀਰ ਵਿਰਸੇ ਨੂੰ ਜਿਊਂਦਾ ਰੱਖਣ ਲਈ ਤੀਆਂ ਦਾ ਤਿਉਹਾਰ ਮਨਾਉਣਾ ਸ਼ਲਾਘਾਯੋਗ-ਡਾ. ਗੁਰਿੰਦਰਬੀਰ ਕੌਰ

ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)- ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਤੀਆਂ ਦਾ ਤਿਉਹਾਰ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਵਿਚ ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਕਪੂਰਥਲਾ ਮੁੱਖ ਮਹਿਮਾਨ ਵਜੋਂ ਤੇ ...

ਪੂਰੀ ਖ਼ਬਰ »

ਫੈੱਡਰੇਸ਼ਨ ਆਫ਼ ਸਦਰ ਬਾਜ਼ਾਰ ਟਰੇਡਰਜ਼ ਐਸੋਸੀਏਸ਼ਨ ਨੇ ਕੱਢੀ ਤਿਰੰਗਾ ਯਾਤਰਾ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਆਜ਼ਾਦੀ ਦੇ 75ਵੇਂ ਸਾਲ ਅੰਮਿ੍ਤ ਮਹਾਂ ਉਤਸਵ ਪ੍ਰਤੀ ਫ਼ੈੱਡਰੇਸ਼ਨ ਆਫ਼ ਸਦਰ ਬਾਜ਼ਾਰ ਟਰੇਡਰਜ਼ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਅਤੇ ਪ੍ਰਧਾਨ ਰਕੇਸ਼ ਯਾਦਵ ਦੀ ਪ੍ਰਧਾਨਗੀ ਹੇਠ ਸੈਂਕੜੇ ਵਪਾਰੀਆਂ ਨੇ ...

ਪੂਰੀ ਖ਼ਬਰ »

ਐਨ. ਜੀ. ਓ. ਆਰਟ ਕਰੀਏਸ਼ਨ ਵਲੋਂ ਆਜ਼ਾਦੀ ਦਿਹਾੜੇ ਮੌਕੇ ਸਮਾਰੋਹ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਐਨ. ਜੀ. ਓ. ਆਰਟ ਕਰੀਏਸ਼ਨ ਕਲਚਰਲ ਸੁਸਾਇਟੀ ਤੇ ਦਿੱਲੀ ਜੇਲ੍ਹ ਪ੍ਰਸ਼ਾਸਨ ਵਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਰੋਹ ਕੀਤਾ ਗਿਆ, ਜਿਸ 'ਚ ਮੁੱਖ ਮਹਿਮਾਨ ਸੰਦੀਪ ਗੋਇਲ ਸਨ | ਇਸ ਸਮਾਰੋਹ 'ਚ ਜੇਲ੍ਹ ਦੇ ਸਟਾਫ਼, ਜੇਲ੍ਹ ...

ਪੂਰੀ ਖ਼ਬਰ »

'ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ' ਵਿਚ ਸ਼ਾਮਿਲ ਹੋਏ ਗੁਰਪ੍ਰੀਤ ਸਿੰਘ ਰੰਮੀ ਨੂੰ ਮਿਲੀ ਯੂ.ਪੀ. ਦੀ ਜ਼ਿੰਮੇਵਾਰੀ

ਨਵੀਂ ਦਿੱਲੀ ,13 ਅਗਸਤ (ਜਗਤਾਰ ਸਿੰਘ)-ਕੋਰੋਨਾ ਕਾਲ ਦੌਰਾਨ ਆਕਸੀਜਨ ਦੇ ਲੋੜਵੰਦ ਮਰੀਜ਼ਾਂ ਲਈ ਮਸੀਹਾ ਬਣ ਉਭਰੇ ਇੰਦਰਾਪੁਰਮ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰੰਮੀ ਆਪਣੇ ਸਹਿਯੋਗੀਆਂ ਸਮੇਤ 'ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ' ਵਿਚ ਸ਼ਾਮਿਲ ਹੋ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਮੌਕੇ ਹੋਣ ਵਾਲੇ ਸਮਾਗਮ ਦੀ ਫੱੁਲ ਡਰੈੱਸ ਰਿਹਰਸਲ

ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਆਜ਼ਾਦੀ ਮੌਕੇ ਹੋਣ ਵਾਲੇ ਸਮਾਗਮ ਦੀ ਅੱਜ ਫੁਲ ਡ੍ਰੈਸ ਰਿਹਰਸਲ ਹੋਈ | ਰਿਹਰਸਲ ਦੌਰਾਨ ਐਸਡੀਐਮ ਜੈਵੀਰ ਯਾਦਵ ਨੇ ਕੌਮੀ ਝੰਡਾ ਲਹਿਰਾ ਕੇ ਸਲਾਮੀ ਲਈ | ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਸਿਰਸਾ 'ਚ ਮਿਲੇ ਕੋਰੋਨਾ ਦੇ 17 ਨਵੇਂ ਕੇਸ

ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਸਿਰਸਾ ਵਿੱਚ ਮੁੜ ਕਰੋਨਾ ਪਾਜ਼ੇਟਿਵ ਦੇ 17 ਨਵੇਂ ਕੇਸ ਆਏ ਹਨ | ਕਰੋਨਾ ਪਾਜ਼ੇਟਿਵ ਐਕਟਿਵ ਕੇਸਾਂ ਦੀ ਗਿਣਤੀ 42 ਹੋ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਡਾ. ਹਰਸਿਮਰਨ ਸਿੰਘ ਨੇ ਦੱਸਿਆ ਹੈ ਕਿ ਜ਼ਿਲ੍ਹੇ ਚੋਂ 594 ...

ਪੂਰੀ ਖ਼ਬਰ »

ਸੂਬਾ ਸਰਕਾਰ ਆਮ ਲੋਕਾਂ ਦੇ ਹਿੱਤਾਂ ਨੂੰ ਲੈ ਕੇ ਵਚਨਬਧ-ਦੁਸ਼ਿਅੰਤ ਚੌਟਾਲਾ

ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਅੱਜ ਆਪਣੇ ਨਿਵਾਸ 'ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੀ | ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਆਪਣੇ ...

ਪੂਰੀ ਖ਼ਬਰ »

ਮਹਿਲਾ ਹਾਕੀ ਟੀਮ ਦੀ ਕਪਤਾਨ ਸਵਿਤਾ ਪੂਨੀਆ ਪਹੁੰਚੀ ਘਰ

ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)-ਰਾਸ਼ਟਰਮੰਡਲ ਖੇਡਾਂ 'ਚ ਮਹਿਲਾ ਹਾਕੀ ਟੀਮ ਦੀ ਕਪਤਾਨ ਕਾਂਸੀ ਤਗ਼ਮਾ ਜਿੱਤਣ ਮਗਰੋਂ ਲੰਘੀ ਦੇਰ ਸ਼ਾਮ ਆਪਣੇ ਜੱਦੀ ਪਿੰਡ ਜੋਧਕਾਂ ਪੁੱਜ ਗਈ ਜਿਥੇ ਪਰਿਵਾਰ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਨੇ ਉਨ੍ਹਾਂ ਨੂੰ ਜੀਆਇਆਂ ...

ਪੂਰੀ ਖ਼ਬਰ »

'ਘਰ ਘਰ ਤਿਰੰਗਾ' ਮੁਹਿੰਮ ਤਹਿਤ ਪੁਲਿਸ ਵਲੋਂ ਤਿਰੰਗਾ ਯਾਤਰਾ ਰੈਲੀ

ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਪੁਲੀਸ ਲਾਈਨ ਤੱਕ ਪੁਲੀਸ ਵੱਲੋਂ 'ਘਰ ਘਰ ਤਿਰੰਗਾ' ਮੁਹਿੰਮ ਦੇ ਤਹਿਤ ਤਿਰੰਗਾ ਰੈਲੀ ਕੱਢੀ ਗਈ | ਇਸ ਰੈਲੀ ਵਿੱਚ ਪੁਲੀਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਲੇ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਮੌਕੇ ਹੋਣ ਵਾਲੇ ਸਮਾਗਮ ਦੀ ਫੱੁਲ ਡਰੈੱਸ ਰਿਹਰਸਲ

ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਆਜ਼ਾਦੀ ਮੌਕੇ ਹੋਣ ਵਾਲੇ ਸਮਾਗਮ ਦੀ ਅੱਜ ਫੁਲ ਡ੍ਰੈਸ ਰਿਹਰਸਲ ਹੋਈ | ਰਿਹਰਸਲ ਦੌਰਾਨ ਐਸਡੀਐਮ ਜੈਵੀਰ ਯਾਦਵ ਨੇ ਕੌਮੀ ਝੰਡਾ ਲਹਿਰਾ ਕੇ ਸਲਾਮੀ ਲਈ | ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਪ੍ਰਦਰਸ਼ਨ

ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)-ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੈਨਰ ਹੇਠ ਸਿੱਖ ਜਥੇਬੰਦੀਆਂ ਨੇ ਜੇਲ੍ਹਾਂ 'ਚ ਸਜ਼ਾ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਦੇ ਨਾਂਅ ...

ਪੂਰੀ ਖ਼ਬਰ »

ਬਿਜਲੀ ਮੰਤਰੀ ਨੂੰ ਮੰਗ ਪੱਤਰ ਦੇਣ ਜਾਂਦੇ ਬਿਜਲੀ ਮੁਲਾਜ਼ਮਾਂ ਨੂੰ ਪੁਲਿਸ ਨੇ ਬੈਰੀਕੇਡ ਲਾ ਕੇ ਰੋਕਿਆ

ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਬਿਜਲੀ ਸੋਧ ਬਿੱਲ ਦਾ ਵਿਰੋਧ ਤੇ ਹੋਰ ਮੰਗਾਂ ਦੀ ਪੂਰਤੀ ਲਈ ਹਰਿਆਣਾ ਦੇ ਬਿਜਲੀ ਮੰਤਰੀ ਨੂੰ ਮੰਗ ਪੱਤਰ ਦੇਣ ਜਾਂਦੇ ਬਿਜਲੀ ਮੁਲਾਜ਼ਮਾਂ ਨੂੰ ਪੁਲੀਸ ਨੇ ਬਾਲ ਭਵਨ ਨੇੜੇ ਬੈਰੀਕੇਡ ਲਾ ਕੇ ਰੋਕ ਲਿਆ | ਜਿਸ ਮਗਰੋਂ ...

ਪੂਰੀ ਖ਼ਬਰ »

ਮਜਨੂੰ ਕਾ ਟਿੱਲਾ ਦੇ ਮੁੱਖ ਬਾਜ਼ਾਰ 'ਚ ਕੱਢੀ ਤਿਰੰਗਾ ਯਾਤਰਾ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਭਾਜਪਾ ਸਿਵਲ ਲਾਈਨ ਮੰਡਲ ਵਲੋਂ ਆਜ਼ਾਦੀ ਦੇ ਅੰਮਿ੍ਤ ਮਹਾਂ ਉਤਸਵ ਦੇ ਮੌਕੇ 'ਤੇ ਮਜਨੂੰ ਕਾ ਟਿੱਲਾ ਦੇ ਮੁੱਖ ਬਾਜ਼ਾਰ 'ਚ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ਸਾਬਕਾ ਮਹਾਂਪੋਰ ਜਥੇਦਾਰ ਅਵਤਾਰ ਸਿੰਘ ਨੇ ਆਜ਼ਾਦੀ ਦੇ ...

ਪੂਰੀ ਖ਼ਬਰ »

ਸਰੋਜਨੀ ਨਗਰ ਦੇ ਖ਼ਾਲਸਾ ਸਕੂਲ 'ਚ ਮਨਾਇਆ ਆਜ਼ਾਦੀ ਦਿਹਾੜਾ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦੱਖਣੀ ਦਿੱਲੀ ਦੇ ਸਰੋਜਨੀ ਨਗਰ ਇਲਾਕੇ ਦੇ ਖ਼ਾਲਸਾ ਸਕੂਲ ਵਲੋਂ ਆਜ਼ਾਦੀ ਦਿਹਾੜੇ ਦੇ 75ਵੇਂ ਸਾਲ ਮੌਕੇ ਤਿਰੰਗਾ ਯਾਤਰਾ ਕੱਢੀ ਗਈ, ਜਿਸ 'ਚ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ | ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

ਕਰਨਾਲ, 13 ਅਗਸਤ (ਗੁਰਮੀਤ ਸਿੰਘ ਸੱਗੂ)-ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਹਿਮ ਮੀਟਿੰਗ ਸੱਦੀ ਗਈ | ਇਸ ਮੌਕੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਸਮੂਹਕ ਤੌਰ 'ਤੇ ...

ਪੂਰੀ ਖ਼ਬਰ »

ਨਾਟਸ਼ਾਲਾ ਅੰਮਿ੍ਤਸਰ ਵਿਖੇ ਸੈਮੀਨਾਰ ਤੇ ਸੂਫ਼ੀ ਸੰਗੀਤ ਅੱਜ-ਬਘਿਆੜੀ

ਝਬਾਲ, 13 ਅਗਸਤ (ਸੁਖਦੇਵ ਸਿੰਘ)- ਫੋਕਲੋਰ ਰਿਸਰਚ ਅਕੈਡਮੀ ਅਮਿ੍ਤਸਰ ਵਲੋਂ ਹਰ ਸਾਲ ਦੀ ਤਰ੍ਹਾਂ ਭਰਾਤਰੀ ਜਥੇਬੰਦੀਆਂ, ਸਾਊਥ ਏਸ਼ੀਆ ਫ੍ਰੀ-ਮੀਡੀਆ ਐਸੋਸੀਏਸ਼ਨ(ਸਾਫ਼ਮਾ), ਹਿੰਦ ਪਾਕਿ ਦੋਸਤੀ ਮੰਚ, ਪਾਕਿਸਤਾਨ ਇੰਡੀਆ ਪੀਪਲਜ਼ ਫ਼ੋਰਮ ਫ਼ਾਰ ਪੀਸ ਐਂਡ ਡੈਮੋਕ੍ਰੈਸੀ ...

ਪੂਰੀ ਖ਼ਬਰ »

ਔਰਤ ਦਾ ਮੋਬਾਈਲ ਤੇ ਪਰਸ ਖੋਹਿਆ

ਝਬਾਲ, 13 ਅਗਸਤ (ਸੁਖਦੇਵ ਸਿੰਘ)- ਝਬਾਲ ਅਮਿ੍ਤਸਰ ਮੁੱਖ ਮਾਰਗ ਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਕੋਲੋਂ ਮੋਟਰਸਾਈਕਲ ਸਵਾਰ ਦੋ ਲੁਟੇਰੇ ਔਰਤ ਕੋਲੋਂ ਪਰਸ ਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਇਸ ਸੰਬੰਧੀ ਸੁਨੇਹਾ ਪਤਨੀ ਰਾਜੂ ਵਾਸੀ ਅੱਡਾ ਝਬਾਲ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਨਾਟਸ਼ਾਲਾ ਅੰਮਿ੍ਤਸਰ ਵਿਖੇ ਸੈਮੀਨਾਰ ਤੇ ਸੂਫ਼ੀ ਸੰਗੀਤ ਅੱਜ-ਬਘਿਆੜੀ

ਝਬਾਲ, 13 ਅਗਸਤ (ਸੁਖਦੇਵ ਸਿੰਘ)- ਫੋਕਲੋਰ ਰਿਸਰਚ ਅਕੈਡਮੀ ਅਮਿ੍ਤਸਰ ਵਲੋਂ ਹਰ ਸਾਲ ਦੀ ਤਰ੍ਹਾਂ ਭਰਾਤਰੀ ਜਥੇਬੰਦੀਆਂ, ਸਾਊਥ ਏਸ਼ੀਆ ਫ੍ਰੀ-ਮੀਡੀਆ ਐਸੋਸੀਏਸ਼ਨ(ਸਾਫ਼ਮਾ), ਹਿੰਦ ਪਾਕਿ ਦੋਸਤੀ ਮੰਚ, ਪਾਕਿਸਤਾਨ ਇੰਡੀਆ ਪੀਪਲਜ਼ ਫ਼ੋਰਮ ਫ਼ਾਰ ਪੀਸ ਐਂਡ ਡੈਮੋਕ੍ਰੈਸੀ ...

ਪੂਰੀ ਖ਼ਬਰ »

ਡੀ.ਟੀ.ਐੱਫ਼. ਵਲੋਂ ਅਧਿਆਪਕ ਵਿਰੋਧੀ ਸੇਵਾ ਨਿਯਮ 2018 ਰੱਦ ਕਰਨ ਦੀ ਮੰਗ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੱਦੇ 'ਤੇ ਸਾਲ 2018 ਤੋਂ ਬਾਅਦ ਤਰੱਕੀ ਪ੍ਰਾਪਤ ਅਤੇ ਸਿੱਧੀ ਭਰਤੀ ਅਧਿਆਪਕਾਂ ਤੇ ਹੋਰਨਾਂ ਕਰਮਚਾਰੀਆਂ 'ਤੇ ਵਿਭਾਗੀ ਟੈਸਟ ਥੋਪਣ ਦਾ ਫ਼ੈਸਲਾ ਵਾਪਸ ਨਾ ਲੈਣ ਦੇ ਖ਼ਿਲਾਫ਼ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਗੋਲੀ ਲੱਗਣ ਨਾਲ ਲੜਕੀ ਦੀ ਮੌਤ

ਫ਼ਿਰੋਜ਼ਪੁਰ, 13 ਅਗਸਤ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਛਾਉਣੀ ਵਿਖੇ ਗੋਲੀ ਲੱਗਣ ਨਾਲ ਇਕ ਚੌਦਾਂ ਵਰਿ੍ਹਆਂ ਦੀ ਲੜਕੀ ਦੀ ਮÏਤ ਹੋ ਗਈ | ਹਮਲਾਵਰਾਂ ਨੇ ਆਪਣੀ ਦੁਸ਼ਮਣੀ ਕੱਢਣ ਵਾਸਤੇ ਕਿਸੇ ਹੋਰ 'ਤੇ ਗੋਲੀਆਂ ਚਲਾਈਆਂ ਸਨ, ਜਿਸ ਨਾਲ ਇਸ ਲੜਕੀ ਦੀ ਮÏਤ ਹੋ ਗਈ | ਮਿਲੀ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੇ ਨੇੜਿਓਾ ਮਿਲੀ ਬੱਚੀ ਦੀ ਲਾਸ਼ ਦਾ ਹੋਇਆ ਪੋਸਟ ਮਾਰਟਮ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)-ਸ੍ਰੀ ਦਰਬਾਰ ਸਾਹਿਬ ਦੇ ਪਲਾਜ਼ਾ ਨੇੜਿਓਾ ਇਕ ਤਿੰਨ ਸਾਲਾ ਮਾਸੂਮ ਬੱਚੀ ਦੀ ਲਾਸ਼ ਦਾ ਅੱਜ ਇਥੇ ਗਾਂਧੀ ਨਗਰ (ਯਮੁਨਾਨਗਰ) ਹਰਿਆਣਾ ਦੀ ਪੁਲਿਸ ਵਲੋਂ ਪੋਸਟਮਾਰਟਮ ਕਰਵਾਇਆ ਗਿਆ ਤੇ ਔਰਤ ਦਾ ਟਰਾਂਜਿਟ ਰਿਮਾਂਡ ਲੈਣ ਉਪਰੰਤ ਪੁਲਿਸ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਆਧੁਨਿਕ ਤਕਨੀਕ ਨਾਲ ਹੋ ਰਿਹੈ ਮੋਟਾਪੇ ਦਾ ਇਲਾਜ-ਪ੍ਰੋ: ਬੀਜਾ

ਬੀਜਾ, 13 ਅਗਸਤ (ਕਸ਼ਮੀਰਾ ਸਿੰਘ ਬਗਲ਼ੀ)-ਦਿੱਲੀ-ਲੁਧਿਆਣਾ ਜੀ. ਟੀ. ਰੋਡ. 'ਤੇ ਸਥਿਤ ਕੁਲਾਰ ਹਸਪਤਾਲ ਬੀਜਾ (ਖੰਨਾ) ਮੋਟਾਪੇ ਦੇ ਮਰੀਜ਼ਾਂ ਦੇ ਇਲਾਜ 'ਚ ਬਿਹਤਰੀਨ ਸੇਵਾਵਾਂ ਨਿਭਾਉਣ ਸਦਕਾ ਦੁਨੀਆ ਪੱਧਰ 'ਤੇ ਚਮਕ ਰਿਹਾ ਹੈ | ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ

ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)-ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ | ਮਿ੍ਤਕ ਇਥੇ ਆਪਣੀ ...

ਪੂਰੀ ਖ਼ਬਰ »

ਆਰਥਿਕ ਪੈਕੇਜ ਲਾਗੂ ਨਾ ਕਰਨ ਖ਼ਿਲਾਫ਼ ਮੁੜ ਸੰਘਰਸ਼ ਦੇ ਰਾਹ ਤੁਰਨਗੇ ਡੇਅਰੀ ਕਿਸਾਨ

ਚੰਡੀਗੜ੍ਹ, 13 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਸਰਕਾਰ ਵਲੋਂ ਰਾਜ ਦੇ ਡੇਅਰੀ ਕਿਸਾਨਾਂ ਨੂੰ ਆਰਥਿਕ ਮੰਦਵਾੜੇ 'ਚੋਂ ਕੱਢਣ ਲਈ ਐਲਾਨਿਆ ਆਰਥਿਕ ਪੈਕੇਜ ਲਾਗੂ ਨਾ ਕਰਨ ਤੇ ਉਲਟਾ ਇਸ ਮੁੱਦੇ 'ਤੇ ਪਿਛਲੇ ਤਿੰਨ ਮਹੀਨਿਆਂ ਤੋਂ ਸਰਕਾਰ ਨਾਲ ਗੱਲਬਾਤ ਦੀ ਕੋਸ਼ਿਸ਼ ਕਰ ...

ਪੂਰੀ ਖ਼ਬਰ »

ਸਿਰਦਾਰ ਕਪੂਰ ਸਿੰਘ ਵਰਗੀਆਂ ਸ਼ਖ਼ਸੀਅਤਾਂ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ-ਇਯਾਲੀ

ਜਗਰਾਉਂ, 13 ਅਗਸਤ (ਜੋਗਿੰਦਰ ਸਿੰਘ)-ਸਿੱਖ ਕੌਮ ਨੂੰ ਮੌਜੂਦਾ ਸਮੇਂ ਦਰਪੇਸ਼ ਚੁਣੌਤੀਆਂ ਦੇ ਮੁਕਾਬਲੇ ਤੇ ਮੌਕਾਪ੍ਰਸਤ ਲੀਡਰਸ਼ਿਪ ਦੀ ਪਹਿਚਾਣ ਅਤੇ ਕੌਮ ਦੇ ਉਭਾਰ ਲਈ ਸਿੱਖ ਬੁੱਧੀਜੀਵੀ ਸਿਰਦਾਰ ਕਪੂਰ ਸਿੰਘ ਵਰਗੀਆਂ ਸ਼ਖ਼ਸੀਅਤਾਂ ਨੂੰ ਰੋਲ ਮਾਡਲ ਵਜੋਂ ਲੈ ਕੇ ...

ਪੂਰੀ ਖ਼ਬਰ »

ਪੰਜਾਬੀਆਂ ਲਈ ਖੱਡੇ ਰਹਿਤ ਤੇ ਚੌੜੀਆਂ ਸੰਪਰਕ ਸੜਕਾਂ ਯਕੀਨੀ ਬਣਾਈਆਂ ਜਾਣਗੀਆਂ-ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਵਸਨੀਕਾਂ ਨੂੰ ਬਿਹਤਰ ਸੜਕੀ ਸੰਪਰਕ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਲੋਕ ਨਿਰਮਾਣ ਵਿਭਾਗ ਨੇ ਸੂਬੇ ਵਿਚ ਸੰਪਰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ, ਚੌੜਾ ਕਰਨ ਅਤੇ ਨਵੀਆਂ ...

ਪੂਰੀ ਖ਼ਬਰ »

ਫਰਜ਼ੀ ਵਕੀਲਾਂ ਦੇ ਮਾਮਲੇ ਆਉਣ ਤੋਂ ਬਾਅਦ ਬਾਰ ਕੌਂਸਲ ਹੋਈ ਚੌਕਸ

ਸੰਗਰੂਰ, 13 ਅਗਸਤ (ਧੀਰਜ ਪਸ਼ੌਰੀਆ)-ਲੁਧਿਆਣਾ ਵਿਖੇ ਕੁਝ ਫਰਜ਼ੀ ਵਕੀਲਾਂ ਦੇ ਮਾਮਲੇ ਸਾਹਮਣੇ ਆਉਣ 'ਤੇ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਬਾਰ ਕੌਂਸਲ ਚੌਕਸ ਹੋ ਗਈ ਹੈ | ਬਾਰ ਕੌਂਸਲ ਦੇ ਆਨਰੇਰੀ ਸੈਕਟਰੀ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੇ 'ਅਜੀਤ' ਨਾਲ ਗੱਲਬਾਤ ...

ਪੂਰੀ ਖ਼ਬਰ »

ਕੈਂਟਰ ਤੇ ਕਾਰ ਦੀ ਭਿਆਨਕ ਟੱਕਰ 'ਚ ਪਤੀ-ਪਤਨੀ ਸਮੇਤ 3 ਮੌਤਾਂ

ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)-ਬੀਤੀ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ ਹੈ | ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਸਾਹਮਣੇ ਧਰਨਾ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਭਾਰਤੀ ਕਿਸਾਨ ਯੂਨੀਅਨ ਏਕਤ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਅੱਜ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਕੇਂਦਰ ਸਰਕਾਰ ਵਲੋਂ ਲਿਆਂਦੀ ਗਈ ਅਗਨੀ ਪੱਥ ਸਕੀਮ ਖ਼ਿਲਾਫ਼ ਕਿਸਾਨਾਂ, ਮਜ਼ਦੂਰਾਂ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਜ਼ਖ਼ਮੀ

ਫ਼ਰੀਦਕੋਟ, 13 ਅਗਸਤ (ਸਰਬਜੀਤ ਸਿੰਘ) - ਸਥਾਨਕ ਕੋਟਕਪੂਰਾ ਰੋਡ 'ਤੇ ਹਵੇਲੀ ਨਜ਼ਦੀਕ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਟੱਕਰ ਕਾਰਨ ਦੋਵੇਂ ਪਤੀ ਪਤਨੀ ਸੜਕ 'ਤੇ ਜਾ ਡਿੱਗੇ ਅਤੇ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਦੋ ਕਾਰ ਸਵਾਰ ਕਾਬੂ

ਫ਼ਰੀਦਕੋਟ, 13 ਅਗਸਤ (ਸਰਬਜੀਤ ਸਿੰਘ) - ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਨਾਕੇ ਦੌਰਾਨ ਕਾਰ ਸਵਾਰ ਦੋ ਵਿਅਕਤੀਆਂ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਵਿਰੁੱਧ ...

ਪੂਰੀ ਖ਼ਬਰ »

ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਕੀਤਾ ਬਟਾਲਾ ਪੁਲਿਸ ਹਵਾਲੇ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ) - ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਅੱਜ ਦੋ ਰੋਜ਼ਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪੁਲਿਸ ਨੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ | ਜਿੱਥੇ ਅਦਾਲਤ ਨੇ ਉਸਨੂੰ ਪੁੱਛਗਿੱਛ ਲਈ ਬਟਾਨਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਆਜ਼ਾਦੀ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ- ਡਿਪਟੀ ਕਮਿਸ਼ਨਰ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ) - ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 15 ਅਗਸਤ 2022 ਨੂੰ ਇੱਥੋਂ ਦੇ ਨਹਿਰੂ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿਚ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ, ਫ਼ੂਡ ਪ੍ਰੋਸੈਸਿੰਗ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖਸੀਅਤਾਂ ਦੀ ਸੂਚੀ ਜਾਰੀ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਖੇਤਰਾਂ 'ਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ 7 ਸ਼ਖਸੀਅਤਾਂ ਨੂੰ ਪੰਜਾਬ ਸਰਕਾਰ ਪ੍ਰਮਾਣ-ਪੱਤਰ 2022 ਨਾਲ ਸਨਮਾਨਿਤ ਕਰਨ ਲਈ ਚੁਣਿਆ ਗਿਆ ਹੈ | ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਅੰਮਿ੍ਤਸਰ ਤੇ ਜਲੰਧਰ ਦੀਆਂ ਵਿਕਾਸ ਅਥਾਰਟੀਆਂ ਵਲੋਂ ਅਗਸਤ 'ਚ ਕੀਤੀ ਜਾਵੇਗੀ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਅੰਮਿ੍ਤਸਰ ਵਿਕਾਸ ਅਥਾਰਟੀ (ਏ. ਡੀ. ਏ.) ਤੇ ਜਲੰਧਰ ਵਿਕਾਸ ਅਥਾਰਟੀ (ਜੇ. ਡੀ. ਏ.) ਅਧੀਨ ਪੈਂਦੀਆਂ ਸ਼ਹਿਰੀ ਜਾਇਦਾਦਾਂ ਲੋਕਾਂ ਦੀ ਖ਼ਰੀਦ ਲਈ ਉਪਲੱਬਧ ਹੋਣਗੀਆਂ ਕਿਉਂ ਜੋ ਇਨ੍ਹਾਂ ਅਥਾਰਟੀਆਂ ਵਲੋਂ ਇਸ ਮਹੀਨੇ ਤੋਂ ਇਨ੍ਹਾਂ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕੀਤੀ ਜਾ ਰਹੀ ਹੈ | ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਅਨੁਸਾਰ ਈ-ਨਿਲਾਮੀ ਵਾਲੀਆਂ ਜਾਇਦਾਦਾਂ 'ਚ ਰਿਹਾਇਸ਼ੀ ਪਲਾਟ, ਐਸ. ਸੀ. ਓ., ਦੁਕਾਨਾਂ, ਬੂਥ ਆਦਿ ਦੇ ਨਾਲ-ਨਾਲ ਅੰਮਿ੍ਤਸਰ, ਜਲੰਧਰ, ਬਟਾਲਾ, ਗੁਰਦਾਸਪੁਰ, ਕਪੂਰਥਲਾ ਤੇ ਫਗਵਾੜਾ ਦੇ ਪ੍ਰਮੁੱਖ ਖੇਤਰਾਂ 'ਚ ਸਥਿਤ ਵੱਡੀਆਂ ਥਾਵਾਂ ਜਿਵੇਂ ਸਕੂਲ ਤੇ ਗਰੁੱਪ ਹਾਊਸਿੰਗ ਜਿਹੀਆਂ ਮਹਿੰਗੇ ਭਾਅ ਦੀਆਂ ਜਾਇਦਾਦਾਂ ਵੀ ਸ਼ਾਮਿਲ ਹਨ | ਜਲੰਧਰ ਵਿਕਾਸ ਅਥਾਰਟੀ ਵਲੋਂ ਰਿਹਾਇਸ਼ੀ ਪਲਾਟਾਂ, ਵਪਾਰਕ ਸਾਈਟਾਂ ਜਿਵੇਂ ਐਸ. ਸੀ. ਓ., ਬੂਥ, ਐਸ. ਸੀ. ਐਸ., ਦੋ ਮੰਜ਼ਿਲਾਂ ਦੁਕਾਨਾਂ, ਐਸ. ਸੀ. ਐਫ. ਤੋਂ ਇਲਾਵਾ ਕਪੂਰਥਲਾ ਰੋਡ, ਜਲੰਧਰ 'ਤੇ ਸਥਿਤ 919.74 ਵਰਗ ਮੀਟਰ ਖੇਤਰ ਤੇ 11.73 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਥਾਂ, ਅਰਬਨ ਅਸਟੇਟ ਸੁਲਤਾਨਪੁਰ ਲੋਧੀ ਵਿਖੇ 3398.84 ਵਰਗ ਮੀਟਰ ਤੇ 2.20 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਸਕੂਲ ਦੀ ਥਾਂ, ਛੋਟੀ ਬਰਾਦਰੀ, ਭਾਗ-2, ਜਲੰਧਰ 'ਚ ਸਥਿਤ 12017.33 ਵਰਗ ਮੀਟਰ ਖੇਤਰ ਅਤੇ 97.75 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਗਰੁੱਪ ਹਾਊਸਿੰਗ ਥਾਂ ਦੀ ਈ-ਨਿਲਾਮੀ ਕੀਤੀ ਜਾਵੇਗੀ | ਜਲੰਧਰ ਵਿਕਾਸ ਅਥਾਰਟੀ ਵਲੋਂ ਇਨ੍ਹਾਂ ਜਾਇਦਾਦਾਂ ਦੀ ਈ-ਨਿਲਾਮੀ 15 ਅਗਸਤ, 2022 ਨੂੰ ਸਵੇਰੇ 9 ਵਜੇ ਸ਼ੁਰੂ ਕੀਤੀ ਜਾਵੇਗੀ, ਜੋ 26 ਅਗਸਤ, 2022 ਨੂੰ ਬਾਅਦ ਦੁਪਹਿਰ 3 ਵਜੇ ਸਮਾਪਤ ਹੋਵੇਗੀ | ਇਸੇ ਤਰ੍ਹਾਂ ਅੰਮਿ੍ਤਸਰ ਵਿਕਾਸ ਅਥਾਰਟੀ ਵਲੋਂ ਅੰਮਿ੍ਤਸਰ, ਬਟਾਲਾ ਤੇ ਗੁਰਦਾਸਪੁਰ ਵਿਚ ਸਥਿਤ ਰਿਹਾਇਸ਼ੀ ਪਲਾਟਾਂ ਤੇ ਐਸ. ਸੀ. ਓਜ ਦੀ ਨਿਲਾਮੀ ਕੀਤੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX