ਤਾਜਾ ਖ਼ਬਰਾਂ


ਕ੍ਰੋਏਸ਼ੀਆ ਤੇ ਅਰਜਨਟੀਨਾ ਸੈਮੀਫਾਈਨਲ 'ਚ -ਪੈਨਲਟੀ ਸ਼ੂਟਆਊਟ 'ਚ ਬ੍ਰਾਜ਼ੀਲ ਤੇ ਨੀਦਰਲੈਂਡ ਨੂੰ ਮਿਲੀ ਹਾਰ
. . .  about 2 hours ago
ਦੋਹਾ, 9 ਦਸੰਬਰ (ਏਜੰਸੀ)-ਦੋਹਾ ਦੇ ਲੁਸੇਲ ਸਟੇਡੀਅਮ 'ਚ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਦੂਸਰੇ ਕੁਆਰਟਰ ਫਾਈਨਲ 'ਚ ਅਰਜਨਟੀਨਾ ਨੇ ਨੀਦਰਲੈਂਡ ਨੂੰ ਪੈਨਲਟੀ ਸ਼ੂਟਆਊਟ 'ਚ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ।
ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  1 day ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  1 day ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  1 day ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  1 day ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  1 day ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  1 day ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  1 day ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  1 day ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ \'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਮੋਗਾ

ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ ਮੋਟਰਸਾਈਕਲ 'ਤੇ ਸਵਾਰ ਹੋ ਕੇ, ਤਿਰੰਗਾ ਯਾਤਰਾ ਵਿਚ ਕੀਤੀ ਸ਼ਮੂਲੀਅਤ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸ਼ਹਿਰ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਕਰਵਾਈ ਤਿਰੰਗਾ ਯਾਤਰਾ ਦੌਰਾਨ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੀਤਾ ਭਵਨ ਚੌਕ ਪਹੁੰਚੇ ਅਤੇ ਉੱਥੇ ਮੌਜੂਦ ਭਾਜਪਾ ਆਗੂਆਂ, ਵਰਕਰਾਂ ...

ਪੂਰੀ ਖ਼ਬਰ »

ਦਿੱਲੀ ਦੀ ਕੰਪਨੀ ਕਰੋੜਾਂ ਦੇ ਠੇਕੇ ਲੈ ਕੇ ਪੰਜਾਬ ਦੇ ਡਿਪੂ ਹੋਲਡਰਾਂ ਨੂੰ ਕਰੇਗੀ ਬੇਰੁਜ਼ਗਾਰ-ਸੂਬਾ ਪ੍ਰਧਾਨ ਕਾਂਝਲਾ

ਕੋਟ ਈਸੇ ਖਾਂ, 14 ਅਗਸਤ (ਨਿਰਮਲ ਸਿੰਘ ਕਾਲੜਾ)-ਪੰਜਾਬ ਵਿਚ ਇਹ ਪਹਿਲੀ ਸਰਕਾਰ ਹੋਵੇਗੀ ਜੋ ਕਿ ਰੁਜ਼ਗਾਰ ਦੇਣ ਦੀ ਬਜਾਏ ਡੀਪੂ ਹੋਲਡਰਾਂ ਦਾ ਰੁਜ਼ਗਾਰ ਉਲਟਾ ਖੋਹਣ ਦੇ ਰਾਹ ਤੁਰੀ ਹੋਈ ਹੈ ਕਿਉਂਕਿ ਹੁਣ ਉਹ ਪੰਜਾਬ ਦੇ ਡੀਪੂਆਂ ਤੇ ਮਿਲਣ ਵਾਲੀ ਰਸਦ ਨੂੰ ਦਿੱਲੀ ਦੀ ਇਕ ...

ਪੂਰੀ ਖ਼ਬਰ »

ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਤਿਰੰਗਾ ਯਾਤਰਾ ਇੰਟਕ ਨੇ ਕੱਢੀ

ਮੋਗਾ, 14 ਅਗਸਤ (ਜਸਪਾਲ ਸਿੰਘ ਬੱਬੀ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਦੇਸ਼ ਭਰ ਵਿਚ ਜੋਸ਼ੋ ਖਰੋਸ਼ ਨਾਲ ਮਨਾਏ ਜਾ ਰਹੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮੌਕੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਤਿਰੰਗਾ ਯਾਤਰਾ ਇੰਟਕ ਦੇ ਵਰਕਰਾਂ ਨੇ ...

ਪੂਰੀ ਖ਼ਬਰ »

ਅੰਮਿ੍ਤ ਮਹਾਂਉਤਸਵ 'ਤੇ ਸਭ ਸਿਹਤ ਸੰਸਥਾਵਾਂ 'ਤੇ ਟੀਕਾਕਰਨ ਕੈਂਪ ਲਗਾਏ ਜਾਣਗੇ-ਐੱਸ.ਐੱਮ.ਓ.

ਕੋਟ ਈਸੇ ਖਾਂ, 14 ਅਗਸਤ (ਨਿਰਮਲ ਸਿੰਘ ਕਾਲੜਾ)-ਬਲਾਕ ਐਜੂਕੇਟਰ ਹਰਪ੍ਰੀਤ ਕੌਰ ਕੋਟ ਈਸੇ ਖਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਅੰਮਿ੍ਤ ਮਹਾਂਉਤਸਵ ਮਨਾਉਂਦੇ ਹੋਏ ਸਿਹਤ ਵਿਭਾਗ ਪੰਜਾਬ ਤੇ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਅੱਜ ਕਰਨਗੇ ਮੁਹੱਲਾ ਕਲੀਨਿਕ ਲੋਕ ਅਰਪਣ

ਨਿਹਾਲ ਸਿੰਘ ਵਾਲਾ, 14 ਅਗਸਤ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਮਾਨ ਸਰਕਾਰ ਦਾ ਮੁੱਖ ਮੰਤਵ ਪੰਜਾਬ ਦੇ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣਾ ਹੈ ਜਿਸ ਦੇ ਮੋਹਰੀ ਕਾਰਜਾਂ 'ਚ ਸਰਕਾਰ ਆਪਣਾ ਚੋਣ ਵਾਅਦਾ 75ਵੇਂ ਆਜ਼ਾਦੀ ਦਿਵਸ ਮੌਕੇ ਪੂਰਾ ਕਰਨ ...

ਪੂਰੀ ਖ਼ਬਰ »

ਗੁੱਜਰਾਂ ਦੀਆਂ ਮੱਝਾਂ ਨਹਿਰ 'ਚ ਰੁੜ੍ਹੀਆਂ

ਕੋਟ ਈਸੇ ਖਾਂ, 14 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਚੀਮਾ ਕੋਲ ਨਹਿਰ ਕਿਨਾਰੇ ਸ਼ਾਮ 6:30 ਵਜੇ ਦੇ ਕਰੀਬ ਗੁੱਜਰਾਂ ਦੀਆਂ ਚਰ ਰਹੀਆਂ ਮੱਝਾਂ ਦਾ ਝੁੰਡ ਇਕਦਮ ਅਚਾਨਕ ਦੇਖੋ ਦੇਖੀ ਨਹਿਰ 'ਚ ਜਾ ਵੜਿਆ ਤੇ ਪਾਣੀ ਦਾ ਵਹਾਅ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਕਮੇਟੀ ਪਿੰਡ ਇਕਾਈ ਦੀ ਚੋਣ

ਕਿਸ਼ਨਪੁਰਾ ਕਲਾਂ, 14 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਆਮ ਆਦਮੀ ਪਾਰਟੀ ਵਲੋਂ ਸੂਬੇ ਭਰ ਦੇ ਪਿੰਡਾਂ ਵਿਚ ਪ੍ਰਸ਼ਾਸਨ ਤੇ ਆਮ ਜਨਤਾ ਵਿਚ ਕੜੀ ਦਾ ਕੰਮ ਕਰਨ ਵਾਲੀਆਂ ਪਿੰਡ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ | ਅੱਜ ਇਸੇ ਲੜੀ ਤਹਿਤ ਹਲਕਾ ਵਿਧਾਇਕ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਅਤੇ ਰੂਰਲ ਐਨ.ਜੀ.ਓ. ਮੋਗਾ ਦੇ ਸਿਖਿਆਰਥੀਆਂ ਨੇ ਤੀਆਂ ਵਿਚ ਪਾਈ ਧਮਾਲ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਅਤੇ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵਲੋਂ ਡਾ. ਐਸ.ਪੀ. ਓਬਰਾਏ ਦੀ ਯੋਗ ਅਤੇ ਗਤੀਸ਼ੀਲ ਅਗਵਾਈ ਹੇਠ ਬਸਤੀ ਗੋਬਿੰਦਗੜ੍ਹ ਮੋਗਾ ਸਥਿਤ ਕਿੱਤਾਮੁਖੀ ਸਿਖਲਾਈ ...

ਪੂਰੀ ਖ਼ਬਰ »

ਲੰਪੀ ਸਕਿਨ ਕਾਰਨ ਮਰੇ ਪਸ਼ੂਆਂ ਕਰਕੇ ਹੱਡਾਂ ਰੋੜੀ ਨੱਕੋ-ਨੱਕ ਭਰੀ

ਬਾਘਾ ਪੁਰਾਣਾ, 14 ਅਗਸਤ (ਮਾਣੂੰਕੇ)-ਬੀਤੇ ਕੁਝ ਦਿਨਾਂ ਤੋਂ ਲੰਪੀ ਸਕਿਨ ਕਾਰਨ ਮਰਨ ਵਾਲੇ ਪਸ਼ੂਆਂ ਦੀ ਵਧਦੀ ਗਿਣਤੀ ਤੋਂ ਭੜਕੇ ਪਿੰਡ ਫੂਲੇਵਾਲਾ ਦੇ ਲੋਕਾਂ ਨੇ ਹਲਕਾ ਵਿਧਾਇਕ ਅਤੇ ਐਸ.ਡੀ.ਐਮ. ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ...

ਪੂਰੀ ਖ਼ਬਰ »

ਅੰਮਿ੍ਤ ਮਹਾਂਉਤਸਵ ਮੌਕੇ ਘਰ-ਘਰ ਤਿਰੰਗਾ ਲਗਾ ਕੇ ਦੇਣਾ ਚਾਹੀਦਾ ਏਕਤਾ ਦਾ ਸਬੂਤ-ਮੁਖ਼ਤਿਆਰ ਸਿੰਘ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਮੋਗਾ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਅੰਮਿ੍ਤ ਮਹਾਂਉਤਸਵ ਦੇ ਮੌਕੇ 'ਤੇ ਤਿਰੰਗਾ ਮੋਟਰਸਾਈਕਲ ਰੈਲੀ ਕੱਢੀ ਗਈ | ਇਹ ਰੈਲੀ ਮੋਗਾ ਜ਼ਿਲ੍ਹੇ ਦੇ ਸਾਰੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦੇ ਸਹਿਯੋਗ ਨਾਲ ਕੱਢੀ ਗਈ | ਇਹ ਰੈਲੀ ਗੀਤਾ ਭਵਨ ਤੋਂ ਸ਼ੁਰੂ ਹੋਈ ਅਤੇ ਬਾਜ਼ਾਰ ਵਿਚ ਜਾਂਦੇ ਹੋਏ ਲੋਕਾਂ ਨੂੰ ਏਕਤਾ ਦਾ ਸਬੂਤ ਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਅਤੇ ਨਰਿੰਦਰ ਮੋਦੀ ਦੇ ਆਦੇਸ਼ ਘਰ-ਘਰ ਤਿਰੰਗਾ ਲਹਿਰਾਉਣ ਦਾ ਸੰਦੇਸ਼ ਦਿੱਤਾ | ਹਲਕਾ ਨਿਹਾਲ ਸਿੰਘ ਵਾਲਾ ਦੇ ਵਰਕਰਾਂ ਦੀ ਅਗਵਾਈ ਹਲਕਾ ਇੰਚਾਰਜ ਮੁਖ਼ਤਿਆਰ ਸਿੰਘ ਵਲੋਂ ਖ਼ੁਦ ਮੋਟਰਸਾਈਕਲ ਚਲਾ ਕੇ ਕੀਤੀ | ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਮੁਖ਼ਤਿਆਰ ਸਿੰਘ ਸਾਬਕਾ ਐਸ.ਪੀ. ਨੇ ਪੱਤਰਕਾਰਾਂ ਨਾਲ ਗੱਲ ਕਰਦੇ ਦੱਸਿਆ ਕਿ ਅੱਜ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਚੁੱਕੇ ਹਨ ਅਤੇ ਅਸੀਂ ਅੰਮਿ੍ਤ ਮਹਾਂਉਤਸਵ ਮਨਾ ਰਹੇ ਹਾਂ ਅਤੇ ਨਰਿੰਦਰ ਮੋਦੀ ਵਲੋਂ ਜੋ ਆਦੇਸ਼ ਦਿੱਤਾ ਗਿਆ ਘਰ-ਘਰ ਤਿਰੰਗਾ ਝੰਡਾ ਲਹਿਰਾਏ, ਉਸ ਦੇ ਚੱਲਦੇ ਅੱਜ ਜ਼ਿਲ੍ਹਾ ਮੋਗਾ ਵਿਖੇ ਤਿਰੰਗਾ ਮੋਟਰਸਾਈਕਲ ਰੈਲੀ ਕੱਢੀ ਹੈ ਜਿਸ ਵਿਚ ਲੋਕਾਂ ਨੂੰ ਏਕਤਾ ਦਾ ਸਬੂਤ ਦੇਣ ਅਤੇ ਆਪਸੀ ਭਾਈਚਾਰੇ ਦਾ ਸੁਨੇਹਾ ਦਿੰਦੇ ਹੋਏ ਅਪੀਲ ਕੀਤੀ ਕਿ ਘਰ-ਘਰ ਉੱਪਰ ਤਿਰੰਗਾ ਝੰਡਾ ਲਗਾ ਕੇ ਆਪਣਾ ਦੇਸ਼ ਪ੍ਰਤੀ ਪਿਆਰ ਅਤੇ ਸਨਮਾਨ ਨੂੰ ਇੱਕਜੁੱਟ ਹੋ ਕੇ ਕਾਇਮ ਰੱਖਣਾ ਹੈ ਅਤੇ ਏਕਤਾ ਦਾ ਸਬੂਤ ਦੇਣਾ ਹੈ | ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨਾਲ ਬੁੱਘੀਪੁਰਾ ਚੌਕ ਵਿਚ ਇਕੱਠੇ ਹੋਏ ਜਿਸ ਵਿਚ ਵੱਖ-ਵੱਖ ਪਿੰਡਾਂ ਦੇ ਨੌਜਵਾਨ ਆਪਣੇ ਮੋਟਰਸਾਈਕਲ ਲੈ ਕੇ ਆਏ | ਉਨ੍ਹਾਂ ਵਿਚ ਇਸ ਰੈਲੀ ਨੂੰ ਲੈ ਕੇ ਪੂਰਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਸ ਤੋਂ ਬਾਅਦ ਵੱਡੇ ਕਾਫ਼ਲੇ ਦੇ ਰੂਪ ਵਿਚ ਗੀਤਾ ਭਵਨ ਪਹੁੰਚੇ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ੇ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਦੇਸ਼ ਪ੍ਰਤੀ ਆਪਣੀ ਸੇਵਾ ਭਾਵਨਾ ਰੱਖਣੀ ਚਾਹੀਦੀ ਹੈ | ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ, ਅਜੀਤਵਾਲ, ਬੁੱਟਰ, ਡਾਲਾ, ਮਹਿਣਾ ਦੇ ਵਰਕਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਰਕਾਰੀ ਕੰਨਿਆ ਸਕੂਲ ਮੇਨ ਬਾਜ਼ਾਰ ਮੋਗਾ ਰਾਸ਼ਟਰੀ ਝੰਡੇ ਵੰਡੇ

ਮੋਗਾ, 14 ਅਗਸਤ (ਜਸਪਾਲ ਸਿੰਘ ਬੱਬੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੇਨ ਬਾਜ਼ਾਰ ਮੋਗਾ ਵਿਖੇ ਲਾਇਨਜ਼ ਕਲੱਬ ਮੋਗਾ ਦ ਕਲਾਸਿਕ ਵਲੋਂ ਪ੍ਰਧਾਨ ਰਿਸੂ ਅਗਰਵਾਲ, ਸਕੱਤਰ ਭਾਰਤ ਗੁਪਤਾ ਪ੍ਰੋਜੈਕਟ ਚੇਅਰਮੈਨ ਹਰਸ਼ ਗੋਇਲ, ਅਮਿਤ ਗੁਪਤਾ ਦੀ ਅਗਵਾਈ ਹੇਠ 75ਵੇਂ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਤਿਰੰਗਾ ਯਾਤਰਾ ਕੱਢੀ ਗਈ

ਧਰਮਕੋਟ, 14 ਅਗਸਤ (ਪਰਮਜੀਤ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸਬੰਧ ਵਿਚ ਕਾਂਗਰਸ ਪਾਰਟੀ ਵਲੋਂ ਤਿਰੰਗਾ ਯਾਤਰਾ ਦੀ ਅਗਵਾਈ ਸਾਬਕਾ ਵਿਧਾਇਕ ਸੁਖਜੀਤ ਸਿੰਘ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਨਿਹਾਲ ਸਿੰਘ ਵਾਲਾ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 14 ਅਗਸਤ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਨਿਹਾਲ ਸਿੰਘ ਵਾਲਾ ਦੀ ਮੀਟਿੰਗ ਪਿੰਡ ਮਾਛੀਕੇ ਵਿਖੇ ਬਲਾਕ ਮੀਤ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ ਦੀ ਅਗਵਾਈ 'ਚ ਹੋਈ | ਇਸ ਮੀਟਿੰਗ ਦੌਰਾਨ ਸੰਯੁਕਤ ...

ਪੂਰੀ ਖ਼ਬਰ »

ਆਰ. ਐਸ. ਐਸ. ਅਤੇ ਭਾਜਪਾ ਮੰਡਲ ਵਲੋਂ ਸ਼ਹਿਰ 'ਚ ਕੱਢੀ ਗਈ 'ਤਿਰੰਗਾ ਯਾਤਰਾ'

ਬਾਘਾ ਪੁਰਾਣਾ, 14 ਅਗਸਤ (ਕਿ੍ਸ਼ਨ ਸਿੰਗਲਾ)-ਆਰ.ਐਸ.ਐਸ. ਬਾਘਾ ਪੁਰਾਣਾ ਅਤੇ ਭਾਜਪਾ ਮੰਡਲ ਸਮਾਲਸਰ ਵਲੋਂ ਜ਼ਿਲ੍ਹਾ ਸੇਵਾ ਮੁਖੀ ਵਿਨੋਦ ਕੁਮਾਰ ਗੁੰਬਰ ਅਤੇ ਪ੍ਰਧਾਨ ਚਮਨ ਲਾਲ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਉੱਪਰਲੀ ਜਨਤਾ ਧਰਮਸ਼ਾਲਾ ...

ਪੂਰੀ ਖ਼ਬਰ »

75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸ਼ਹਿਰੀ ਲੋਕਾਂ ਨੇ ਤਿਰੰਗਾ ਯਾਤਰਾ ਕੱਢੀ

ਬਾਘਾ ਪੁਰਾਣਾ, 14 ਅਗਸਤ (ਕਿ੍ਸ਼ਨ ਸਿੰਗਲਾ)-ਪਿਛਲੇ ਢਾਈ ਸਾਲਾਂ ਤੋਂ ਕੋਰੋਨਾ ਮਹਾਂਮਾਰੀ ਕਰਕੇ ਜਿੱਥੇ ਤਿਉਹਾਰਾਂ ਦੀ ਰੌਣਕ ਫਿੱਕੀ ਪਈ ਹੋਈ ਸੀ ਉੱਥੇ ਦੇਸ਼ ਦੀ ਆਜ਼ਾਦੀ ਵਰਗੇ ਤੇ ਹੋਰਨਾਂ ਸਰਕਾਰੀ ਸਮਾਗਮਾਂ ਵਿਚੋਂ ਵੀ ਰੌਣਕਾਂ ਗਾਇਬ ਹੋ ਚੁੱਕੀਆਂ ਸਨ | ਇਸ ਵਾਰ ...

ਪੂਰੀ ਖ਼ਬਰ »

ਭਾਜਪਾ ਵਲੋਂ ਅਮੀਰਾਂ ਦਾ ਕਰਜ਼ਾ ਮੁਆਫ਼ ਅਤੇ ਗ਼ਰੀਬਾਂ ਦੇ ਖਾਣੇ 'ਤੇ ਲੱਗ ਰਿਹਾ ਟੈਕਸ - ਦੀਦਾਰੇ ਵਾਲਾ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਅੱਜ ਜ਼ਿਲ੍ਹਾ ਦਫ਼ਤਰ ਮੋਗਾ ਵਿਚ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇ ਵਾਲਾ, ਜ਼ਿਲ੍ਹਾ ਸੈਕਟਰੀ ਦੀਪਕ ਸਮਾਲਸਰ, ਮੀਡੀਆ ਇੰਚਾਰਜ ਅਮਨ ਰਖਰਾ, ਜ਼ਿਲ੍ਹਾ ਖ਼ਜ਼ਾਨਚੀ ਤੇਜਿੰਦਰ ਬਰਾੜ, ਦਫ਼ਤਰ ਇੰਚਾਰਜ ...

ਪੂਰੀ ਖ਼ਬਰ »

ਸਪਰਿੰਗ ਡਿਊ 'ਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ

ਅਜੀਤਵਾਲ, 14 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) - ਆਜ਼ਾਦੀ ਦੀ 75ਵੀਂ ਵਰੇ੍ਹਗੰਡ ਮੌਕੇ ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਵਿਖੇ ਅੰਮਿ੍ਤ ਮਹਾਂਉਤਸਵ ਅਧੀਨ ਖਾਸ ਅਸੈਂਬਲੀ ਦਾ ਆਯੋਜਨ ਕੀਤਾ ਗਿਆ | ਮੰਚ ਦਾ ਸੰਚਾਲਨ ਕਰਦੇ ਹੋਏ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਹਰਮਨਦੀਪ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮੋਗਾ ਵਲੋਂ ਮਧੇਕੇ 'ਚ ਮਨਾਇਆ ਹਰ ਘਰ ਜਲ ਉਤਸਵ ਪ੍ਰੋਗਰਾਮ

ਨਿਹਾਲ ਸਿੰਘ ਵਾਲਾ, 14 ਅਗਸਤ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੋਗਾ ਵਲੋਂ ਪਿੰਡ ਮਧੇਕੇ ਵਿਖੇ 'ਹਰ ਘਰ ਜਲ ਉਤਸਵ' ਪ੍ਰੋਗਰਾਮ ਮਨਾਇਆ ਗਿਆ | ਜਿਸ 'ਚ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੀਮ ਵਲੋਂ ਨਰਮੇ ਅਤੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਨਰੀਖਣ

ਮੋਗਾ, 14 ਅਗਸਤ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਮੋਗਾ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਪਿੰਡ ਘੱਲ ਕਲਾਂ ਵਿਖੇ ਨਰਮੇ ਅਤੇ ਦੁੱਨੇਕੇ ਵਿਖੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੋਗਾ ਸੈਂਟਰਲ ਵਲੋਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ) - ਲਾਇਨਜ਼ ਕਲੱਬ ਮੋਗਾ ਸੈਂਟਰਲ ਵਲੋਂ ਕੱਲ੍ਹ ਸ਼ਾਮ ਮੇਨ ਬੱਸ ਸਟੈਂਡ ਚੌਕ ਵਿਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ | ਇਸ ਮੌਕੇ ਜਿੱਥੇ ਤਿਰੰਗਾ ਲਹਿਰਾਇਆ ਗਿਆ ਉੱਥੇ ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ | ਆਜ਼ਾਦੀ ਦੇ ਉਨ੍ਹਾਂ ...

ਪੂਰੀ ਖ਼ਬਰ »

ਦਸਮੇਸ਼ ਇੰਟਰਨੈਸ਼ਨਲ ਸਕੂਲ ਵਲੋਂ ਸੁਤੰਤਰਤਾ ਦਿਵਸ ਮਨਾਇਆ

ਕੋਟ ਈਸੇ ਖਾਂ, 14 ਅਗਸਤ (ਨਿਰਮਲ ਸਿੰਘ ਕਾਲੜਾ)-ਦਸਮੇਸ਼ ਇੰਟਰਨੈਸ਼ਨਲ ਸਕੂਲ ਕੋਟ ਈਸੇ ਖਾਂ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਵਲੋਂ ਮਾਨਵ-ਕ੍ਰਿਤੀ ਭਾਰਤ ਦਾ ਮਾਨ ਚਿੱਤਰ ਬਣਾਇਆ ਗਿਆ ਜੋ ਕਿ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਰਿਹਾ | ...

ਪੂਰੀ ਖ਼ਬਰ »

ਰਾਇਲ ਕਾਨਵੈਂਟ ਸਕੂਲ 'ਚ ਮਨਾਇਆ ਸੁਤੰਤਰਤਾ ਦਿਵਸ

ਨਿਹਾਲ ਸਿੰਘ ਵਾਲਾ, 14 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਸਥਾਨਕ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ 'ਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਬੜੀ ਧੂਮ ਧਾਮ ਨਾਲ ਮਨਾਈ ਗਈ | ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ...

ਪੂਰੀ ਖ਼ਬਰ »

ਡਾ. ਸੀਮਾਂਤ ਗਰਗ ਨੇ ਪਾਰਕਾਂ 'ਚ ਪਹੁੰਚ ਕੇ ਤਿਰੰਗੇ ਝੰਡੇ ਵੰਡੇ

ਮੋਗਾ, 14 ਅਗਸਤ (ਜਸਪਾਲ ਸਿੰਘ ਬੱਬੀ) - ਸਮਾਜ ਸੇਵੀ ਅਤੇ ਐਨ.ਜੀ.ਓ. ਪ੍ਰਯਾਸ ਦੇ ਸੰਸਥਾਪਕ ਡਾ: ਸੀਮਾਂਤ ਗਰਗ ਰਾਸ਼ਟਰੀ ਸਵੈਮ ਸੇਵਕ ਸੰਘ ਦੀ ਜ਼ਿਲ੍ਹਾ ਕਾਰਕੁਨ ਜਵਾਲਾ ਪ੍ਰਸਾਦ ਦੇ ਨਾਲ ਸ਼ਹਿਰ ਦੇ ਪਾਰਕਾਂ ਵਿਚ ਝੰਡਾ ਲਹਿਰਾਉਣ ਲਈ ਪਹੁੰਚੇ ਤਾਂ ਯੋਗਾ ਸਾਧਕਾਂ ਨੇ ਪੂਰੇ ...

ਪੂਰੀ ਖ਼ਬਰ »

ਅਗਰਵਾਲ ਸਮਾਜ ਸਭਾ ਮੋਗਾ ਵਲੋਂ ਆਜ਼ਾਦੀ ਦਿਹਾੜਾ ਮਨਾਇਆ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਅਗਰਵਾਲ ਸਮਾਜ ਸਭਾ ਮੋਗਾ ਦੀ ਟੀਮ ਵਲੋਂ ਡੀ.ਸੀ. ਕੰਪਲੈਕਸ ਮੋਗਾ ਅਤੇ ਮੰਡੀ ਬੋਰਡ ਦਫ਼ਤਰ ਦੇ ਬਾਹਰ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਅਗਰਵਾਲ ਸਮਾਜ ਸਭਾ ਦੇ ਪੰਜਾਬ ਪ੍ਰਧਾਨ ਅਤੇ ਅਗਰੋਹਾ ਵਿਕਾਸ ਟਰੱਸਟ ਪੰਜਾਬ ਦੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕਟਾਰੂਚੱਕ ਨੇ ਤਿ੍ਵੇਣੀ ਦਾ ਬੂਟਾ ਲਗਾ ਕੇ ਰੁੱਖ ਲਗਾਉਣ ਦਾ ਦਿੱਤਾ ਸੰਦੇਸ਼

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਵਿਭਾਗ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਨੂੰ ਜਦੋਂ ਸੱਤ੍ਹਾ ਮਿਲੀ ਸੀ ਤਾਂ ਪੰਜਾਬ ਦੀ ਹਾਲਤ ...

ਪੂਰੀ ਖ਼ਬਰ »

ਸੀ.ਆਰ.ਓ. ਪੰਜਾਬ ਵਲੋਂ ਲਗਾਇਆ ਤੀਆਂ ਦਾ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਹਲਕੇ ਦੇ ਪਿੰਡ ਚੂਹੜਚੱਕ ਵਿਖੇ ਸੀ.ਆਰ.ਓ. ਪੰਜਾਬ ਮਹਿਲਾ ਵਿੰਗ ਵਲੋਂ 13 ਰੋਜ਼ਾ ਤੀਜ ਮਹਾਂਉਤਸਵ ਕਰਵਾਇਆ ਗਿਆ ਜੋ ਕਿ 1 ਅਗਸਤ ਤੋਂ 13 ਅਗਸਤ ਤੋਂ ਪੰਜਾਬੀ ਵਿਰਸਾ ਦੇ ਨਾਂਅ ਨਾਲ ਸਮਾਪਤ ਹੋਇਆ | ਇਸ ਤੀਜ ਮੇਲੇ ਦੇ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮਨਾਉਂਦਿਆਂ 'ਨਈ ਉਡਾਨ ਸੋਸ਼ਲ ਐਂਡ ਵੈਲਫੇਅਰ ਸੁਸਾਇਟੀ' ਨੇ ਸ਼ਹਿਰ ਵਾਸੀਆਂ ਨੂੰ ਵੰਡੇ ਤਿਰੰਗੇ ਝੰਡੇ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਦੇਸ਼, ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮਨਾ ਰਿਹਾ ਹੈ ਤੇ ਆਜ਼ਾਦੀ ਦੇ ਰੰਗ ਵਿਚ ਰੰਗਿਆ ਹਰ ਦੇਸ਼ ਵਾਸੀ ਆਪੋ ਆਪਣੇ ਤਰੀਕੇ ਨਾਲ ਆਜ਼ਾਦੀ ਸੰਗਰਾਮੀਆਂ ਨੂੰ ਸ਼ਰਧਾਂਜਲੀਆਂ ਭੇਟ ਕਰ ਰਿਹਾ ਹੈ | ਇਸ ਕਰ ਕੇ ਦੇਸ਼ ਦਾ ਹਰ ਨਾਗਰਿਕ ਆਪਣੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX