ਸੰਗਰੂਰ, 14 ਅਗਸਤ (ਸੁਖਵਿੰਦਰ ਸਿੰਘ ਫੁੱਲ, ਧੀਰਜ ਪਸ਼ੌਰੀਆ) - ਸੰਗਰੂਰ ਸ਼ਹਿਰ ਨੂੰ ਬੇਹਤਰ ਬਿਜਲੀ ਸਪਲਾਈ ਕਰਵਾਉਣ ਲਈ ਅੱਜ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੰਗਰੂਰ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਮੌਜੂਦਗੀ ਵਿਚ ...
ਸੰਗਰੂਰ, 14 ਅਗਸਤ (ਧੀਰਜ ਪਸ਼ੌਰੀਆ)-ਜ਼ਿੰਦਗੀ ਲਈ ਸਭ ਤੋਂ ਵੱਡਾ ਖਤਰਾ ਬਣੇ ਪ੍ਰਦੂਸ਼ਣ ਤੋਂ ਆਜ਼ਾਦੀ ਪਾਉਣ ਲਈ ਸਮਾਜ ਸੇਵੀ ਸੰਸਥਾਵਾਂ ਵਲੋਂ ਪੂਰੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕਰਨ ਦੇ ਸੱਦੇ ਤਹਿਤ ਅੱਜ ਸੰਗਰੂਰ ਵਿਖੇ ਸਮਾਜ ਸੇਵੀਆਂ ਨੇ ਸਿਵਲ ਹਸਪਤਾਲ ਦੇ ਬਾਹਰ ਕੂੜੇ ਦੇ ਡੰਪ ਨੇੜੇ ਸਾਇੰਟੇਫਿਕ ਅਵੇਅਰਨੈਸ ਫੋਰਮ ਦੇ ਪ੍ਰਧਾਨ ਡਾ. ਏ.ਐਸ. ਮਾਨ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ | ਡਾ. ਏ.ਐਸ. ਮਾਨ, ਰੌਸ਼ਨ ਗਰਗ ਅਤੇ ਪੋ੍ਰ. ਸੰਤੋਖ ਕੌਰ ਨੇ ਕਿਹਾ ਕਿ ਬੇਲਗਾਮ ਹੋਇਆ ਪ੍ਰਦੂਸ਼ਣ ਅੱਜ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਨੰੂ ਨੁਕਸਾਨ ਪਹੁੰਚਾ ਰਿਹਾ ਹੈ | ਵੱਡੀ ਗਿਣਤੀ ਉਦਯੋਗਾਂ ਜਿੱਥੇ ਜ਼ਹਿਰੀਲੀ ਰਹਿੰਦ ਖੰੂਹਦ ਨਾਲ ਦਰਿਆਵਾਂ ਨੰੂ ਪ੍ਰਦੂਸ਼ਿਤ ਕਰ ਰਹੇ ਹਨ ਉੱਥੇ ਜ਼ਮੀਨਦੋਜ ਪਾਈਪਾਂ ਨਾਲ ਧਰਤੀ ਹੇਠਲੇ ਪਾਣੀ ਨੰੂ ਵੀ ਜ਼ਹਿਰੀਲਾ ਕਰ ਰਹੇ ਹਨ | ਸਤਲੁਜ ਵਰਗੇ ਦਰਿਆ ਜੋ ਕਰੋੜਾਂ ਲੋਕਾਂ ਲਈ ਪੀਣ ਵਾਲੇ ਪਾਣੀ ਦੇ ਸਰੋਤ ਹਨ ਅੱਜ ਬੇਹੱਦ ਪ੍ਰਦੂਸ਼ਿਤ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸਿੰਗਲ ਯੂਜ ਪਲਾਸਟਿਕ ਉੱਤੇ ਪਾਬੰਦੀ ਲੱਗਣ ਦੇ ਬਾਵਜੂਦ ਇਸ ਦੀ ਵਰਤੋਂ ਉੱਤੇ ਰੋਕ ਲਗਾਉਣ ਲਈ ਸਮਾਜ ਸੇਵੀ ਸੰਸਥਾਵਾਂ ਨੰੂ ਸੰਘਰਸ਼ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਵਿਧਾਇਕ ਅਤੇ ਜਿੰਮੇਵਾਰ ਅਧਿਕਾਰੀਆਂ ਨੰੂ ਵਾਤਾਵਰਨ ਦੇ ਮੁੱਦੇ 'ਤੇ ਸਿਵਲ ਸੁਸਾਇਟੀ ਸੰਸਥਾਵਾਂ ਨਾਲ ਨਿਯਮਤ ਤੌਰ 'ਤੇ ਵਾਰਤਾ ਕਰਦੇ ਰਹਿਣਾ ਚਾਹੀਦਾ ਹੈ | ਇਸ ਮੌਕੇ ਸਤਿੰਦਰ ਸੈਣੀ, ਅਵਤਾਰ ਸਿੰਘ, ਬਲਦੇਵ ਸਿੰਘ ਤੇ ਹੈਰੀ ਮੌਜੂਦ ਸਨ |
ਭਵਾਨੀਗੜ੍ਹ, 14 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸ਼ਹਿਰ ਦੀ ਮੁੱਖ ਸੜਕ 'ਤੇ ਸਪੇਅਰ ਪਾਰਟਸ ਦੀ ਦੁਕਾਨ ਨੂੰ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਦਿੰਦਿਆਂ ਖੋਸਲਾ ਆਟੋਜ ਦੇ ਮਾਲਕ ਪਿ੍ੰਸ ਖੋਸਲਾ ਨੇ ...
ਸੰਗਰੂਰ, 14 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਪੁਲਿਸ ਲਾਇਨ ਦੇ ਸਹਾਇਕ ਸਬ-ਇੰਸਪੈਕਟਰ ਪਿ੍ਤਪਾਲ ਸਿੰਘ ਨੰੂ ਭਾਰਤ ਸਰਕਾਰ ਵਲੋਂ ਚੰਗੇਰੀਆਂ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਤ ਕਰਨ ਦਾ ਐਲਾਨ ਕੀਤਾ ਗਿਆ ਹੈ | ਉਹ ਇਸ ਜ਼ਿਲ੍ਹੇ ਦੇ ਇਕਲੌਤੇ ...
ਸੰਦੌੜ, 14 ਅਗਸਤ (ਜਸਵੀਰ ਸਿੰਘ ਜੱਸੀ)-ਪਸ਼ੂਆਂ 'ਚ ਫੈਲੀ ਭਿਆਨਕ ਲੰਪੀ ਧੱਫੜ ਰੋਗ ਕਾਰਨ ਆਏ ਦਿਨ ਮਰ ਰਹੀਆਂ ਗਾਵਾਂ ਸੜਕ ਜਾਂ ਖੇਤਾਂ ਕਿਨਾਰੇ ਪਈਆਂ ਹਨ, ਜਿਸ ਦੀ ਬਦਬੂ ਕਰਨ ਰਾਹਗੀਰਾਂ ਦਾ ਲੰਘਣਾ ਮੁਸ਼ਕਲ ਹੋਇਆ ਪਿਆ ਹੈ ਅਤੇ ਬਹੁਤੇ ਪਿੰਡਾਂ ਵਿਚ ਮਰੇ ਪਸ਼ੂਆਂ ਨੂੰ ...
ਕੁੱਪ ਕਲਾਂ, 14 ਅਗਸਤ (ਮਨਜਿੰਦਰ ਸਿੰਘ ਸਰੌਦ)-ਨੇੜਲੇ ਪਿੰਡ ਕੁੱਪ ਖੁਰਦ ਵਿਖੇ ਚਮੜੀ ਦੀ ਬਿਮਾਰੀ ਦੇ ਨਾਲ ਪਸ਼ੂਆਂ ਦੀਆਂ ਹੋ ਰਹੀਆਂ ਮੌਤਾਂ ਦੇ ਚਲਦਿਆਂ ਪਿੰਡ ਦੀ ਹੱਡਾਰੋੜੀ ਅੰਦਰ ਮੁਰਦਾ ਪਸ਼ੂਆਂ ਦੇ ਦਫਨਾਉਣ ਨੂੰ ਲੈ ਕੇ ਬੀਤੀ ਰਾਤ ਪਿੰਡ ਦੀਆਂ 2 ਧਿਰਾਂ ਦਰਮਿਆਨ ...
ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਧਾਲੀਵਾਲ, ਭੁੱਲਰ)-ਪੰਜਾਬ ਪ੍ਰਾਈਵੇਟ ਸਕੂਲ ਆਰਗਨਾਈਜ਼ੇਸ਼ਨ ਦਾ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ਹਰਬੰਸ ਸਿੰਘ ਬਾਦਸ਼ਾਹਪੁਰ ਅਤੇ ਤੇਜਪਾਲ ਸਿੰਘ ਜਰਨਲ ...
ਬਠਿੰਡਾ, 14 ਅਗਸਤ (ਪੱਤਰ ਪ੍ਰੇਰਕ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਵਧੀਆ ਤੇ 55 ਫ਼ੀਸਦੀ ਛੋਟ ਉੱਪਰ 16 ਅਗਸਤ ਦਿਨ ...
ਚੀਮਾ ਮੰਡੀ, 14 ਅਗਸਤ (ਜਗਰਾਜ ਮਾਨ)-ਪੈਰਾਮਾਊਾਟ ਪਬਲਿਕ ਸਕੂਲ ਚੀਮਾ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ | ਸਭ ਤੋਂ ਪਹਿਲਾਂ ਸਕੂਲ ਵਿਚ ਪ੍ਰਾਰਥਨਾ ਸਮੇਂ ਸਕੂਲ ਦੇ ਐਮ.ਡੀ. ਸ. ਜਸਵੀਰ ਸਿੰਘ ਚੀਮਾਂ ਦੁਆਰਾ ਬੱਚਿਆਂ ਨੂੰ ਸੁਤੰਤਰਤਾ ਦਿਵਸ ਦੀ ਮਹੱਤਤਾ ਦੱਸਦੇ ...
ਮੂਣਕ, 14 ਅਗਸਤ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਨਜ਼ਦੀਕੀ ਪਿੰਡ ਸ਼ੇਰਗੜ੍ਹ (ਸੀਹਾਂ ਸਿੰਘ ਵਾਲਾ) ਦੀ ਸਮਾਜ ਸੇਵੀ ਸੰਸਥਾ ਨੌਜਵਾਨ ਏਕਤਾ ਤੇ ਪੀਸ ਮੇਕਰ ਇੰਸਟੀਚਿਊਟ ਆਫ਼ ਇੰਗਲਿਸ਼ ਪਾਤੜਾਂ ਦੇ ਸਹਿਯੋਗ ਨਾਲ ਪਿੰਡ ਸ਼ੇਰਗੜ੍ਹ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ...
ਸੰਦੌੜ, 14 ਅਗਸਤ (ਗੁਰਪ੍ਰੀਤ ਸਿੰਘ ਚੀਮਾ)-ਇੱਥੋਂ ਨਜ਼ਦੀਕੀ ਪਿੰਡ ਸੁਲਤਾਨਪੁਰ ਬਧਰਾਵਾਂ ਵਿਖੇ ਅੱਜ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕੀਤਾ ਗਿਆ | ਪਰਵਾਸੀ ਪੰਜਾਬੀ ਅਤੇ ਸਾਬਕਾ ਸਰਪੰਚ ਸ਼ਿੰਦਰਪਾਲ ਸਿੰਘ ਸੰਧੂ ਨੇ ਆਪਣੇ ਪਿਤਾ ਦੀ ਯਾਦ ਨੂੰ ਸਮਰਪਿਤ ਇਹ ਬੱਸ ...
ਧੂਰੀ, 14 ਅਗਸਤ (ਲਖਵੀਰ ਸਿੰਘ ਧਾਂਦਰਾ)-ਪਿਛਲੀ ਕਾਂਗਰਸ ਦੀ ਚੰਨੀ ਸਰਕਾਰ ਵਲੋਂ ਪਾਏ ਗਏ ਝੂਠੇ ਕੇਸ ਵਿਚੋਂ ਸ.ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਜ਼ਮਾਨਤ 'ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਅਕਾਲੀ ਆਗੂ ਐਡ. ਸਿਮਰਪ੍ਰਤਾਪ ਸਿੰਘ ਬਰਨਾਲਾ ਨੇ ਸ. ...
ਕੁੱਪ ਕਲਾਂ, 14 ਅਗਸਤ (ਮਨਜਿੰਦਰ ਸਿੰਘ ਸਰੌਦ)-ਪਿਛਲੇ ਦਿਨੀਂ ਵਿਧਾਨ ਸਭਾ ਹਲਕਾ ਅਮਰਗੜ੍ਹ ਅਤੇ ਪਾਇਲ ਦੇ ਪਿੰਡਾਂ ਸਮੇਤ ਕਈ ਵੱਡੇ ਸ਼ਹਿਰਾਂ ਨੂੰ ਆਪਸ ਵਿਚ ਜੋੜਦੀ ਭਾਰਤ ਦੀ ਮਨਰੇਗਾ ਰਾਹੀਂ ਬਣਨ ਵਾਲੀ ਸਭ ਤੋਂ ਲੰਮੀ ਸੜਕ ਜੋ ਜੌੜੇਪੁਲ ਤੋਂ ਗੁਰਥਲੀ ਦੇ ਪੁਲਾਂ ਨੂੰ ...
ਸੰਗਰੂਰ, 14 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ 'ਅੰਮਿ੍ਤਸਰ' ਨੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ 13 ਤੋਂ 15 ਅਗਸਤ ਤੱਖ ਖ਼ਾਲਸੇ ਦੇ ਕੇਸਰੀ ਨਿਸ਼ਾਨ ਸਾਹਿਬ ਘਰਾਂ 'ਤੇ ਲਾਉਣ ਦਾ ਐਲਾਨ ਕੀਤਾ ਹੈ | ਇਸ ਸਬੰਧ ਦੇ ਵਿਚ ਅੱਜ ਸ਼ਹਿਰ ਸੰਗਰੂਰ ਵਿਚ ਪਾਰਟੀ ਦੇ ...
ਸ਼ੇਰਪੁਰ, 14 ਅਗਸਤ (ਦਰਸ਼ਨ ਸਿੰਘ ਖੇੜੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਈਸਾਪੁਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਖੇ ਹੋਈ | ਇਸ ਮੀਟਿੰਗ ਵਿਚ ਲਖੀਮਪੁਰ ਖੀਰੀ ਦੇ ...
ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਰੁਪਿੰਦਰ ਸਿੰਘ ਸੱਗੂ)-ਰੋਟਰੀ ਕਲੱਬ ਸੁਨਾਮ ਵਲੋਂ ਪ੍ਰਧਾਨ ਸੁਮਿਤ ਬੰਦਲਿਸ ਅਤੇ ਸਕੱਤਰ ਸ਼ਿਵ ਜਿੰਦਲ ਦੀ ਅਗਵਾਈ ਹੇਠ ਰੋਟਰੀ ਕੰਪਲੈਕਸ ਵਿਖੇ ਹਲਕਾ ਵਿਧਾਇਕ ਅਮਨ ਅਰੋੜਾ ਨੂੰ ਕੈਬਨਿਟ ਮੰਤਰੀ ਪੰਜਾਬ ਬਣਨ 'ਤੇ ਸਨਮਾਨ ਸਮਾਰੋਹ ...
ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਧਾਲੀਵਾਲ, ਭੁੱਲਰ, ਸੱਗੂ)-ਬਠਿੰਡਾ-ਪਟਿਆਲਾ ਰੋਡ 'ਤੇ ਸਿਵਲ ਹਸਪਤਾਲ ਦੇ ਸਾਹਮਣੇ ਹਰ ਰੋਜ ਵਾਪਰ ਰਹੇ ਸੜਕ ਹਾਦਸਿਆਂ ਤੋਂ ਜਲਦੀ ਹੀ ਛੁਟਕਾਰਾ ਮਿਲਣ ਵਾਲਾ ਹੈ | ਇਸ ਮੰਤਵ ਲਈ ਸ਼ਹਿਰੀ ਮਕਾਨ ਉਸਾਰੀ ਉੱਤੇ ਲੋਕ ਸੰਪਰਕ ਮੰਤਰੀ ਅਮਨ ...
ਭਵਾਨੀਗੜ੍ਹ, 14 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਥਾਣੇ ਤੋਂ ਕਰੀਬ ਸੌ ਮੀਟਰ ਦੀ ਦੂਰੀ 'ਤੇ ਸਥਿਤ ਵਾਲਮੀਕੀ ਮੰਦਰ ਵਿਚ ਇਕ ਵਿਅਕਤੀ ਵਲੋਂ ਮੰਦਰ ਦੇ ਗੋਲਕ ਤੋੜ ਕੇ ਚੋਰੀ ਕਰਨ ਅਤੇ ਵਾਲਮੀਕ ਮੰਦਰ ਵਿਚ ਮੱਥਾਂ ਟੇਕਣ ਵਾਲੀ ਥਾਂ 'ਤੇ ਜੁੱਤੀਆਂ ਲੈ ਕੇ ਜਾਣ ਕਾਰਨ ...
ਸੰਗਰੂਰ, 14 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਪਟਿਆਲਾ ਰੋਡ ਸਥਿਤ ਨੈਸ਼ਨਲ ਨਰਸਿੰਗ ਕਾਲਜ ਵਿਚ ਹੋਏ ਸੱਭਿਆਚਾਰਕ ਸਮਾਗਮ ਦੌਰਾਨ ਨੈਸ਼ਨਲ ਨਰਸਿੰਗ ਕਾਲਜ, ਓਰੇਨ ਇੰਸਟੀਚਿਊਟ, ਪਿੰਗਲਵਾੜਾ ਦੀਆਂ ਵਿਦਿਆਰਥਣਾਂ ਸਮੇਤ ਵੱਖ-ਵੱਖ ਥਾਵਾਂ ਤੋਂ ਪਹੁੰਚੀਆਂ ਪੰਜਾਬਣ ...
ਸੰਗਰੂਰ, 14 ਅਗਸਤ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਤਿੰਨ ਦਿਨਾ ਹੜਤਾਲ ਅੱਜ ਸ਼ੁਰੂ ਹੋ ਗਈ | ਜਥੇਬੰਦੀ ਦੇ ਬੁਲਾਰੇ ਅਨੁਸਾਰ ਪੰਜਾਬ ਅੰਦਰ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ 27 ਡਿਪੂਆਂ ...
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਸਥਾਨਕ ਅਫ਼ਸਰ ਕਾਲੋਨੀ ਵਿਖੇ ਤੀਆਂ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਅੱਜ ਅਖੀਰਲੇ ਦਿਨ ਕਲੋਨੀ ਦੀਆਂ ਔਰਤਾਂ, ਬੱਚੀਆਂ ਵਲੋਂ ਪੂਰਾ ਮਨੋਰੰਜਨ ਕੀਤਾ ਗਿਆ | ਔਰਤਾਂ ਨੇ ਪੰਜਾਬੀ ਗਿੱਧੇ ਦੌਰਾਨ ਪੰਜਾਬੀ ਬੋਲੀਆਂ, ਲੋਕ ...
ਲਹਿਰਾਗਾਗਾ, 14 ਅਗਸਤ (ਗਰਗ, ਢੀਂਡਸਾ, ਖੋਖਰ)-ਐਸ.ਐਸ ਜੈਨ ਸਥਾਨਕ ਵਿਖੇ ਕੁਸ਼ਲ ਗੁਰੂਦੇਵ ਨਰਿੰਦਰ ਮੁਨੀ ਮਹਾਰਾਜ, ਸੇਵਾ ਮੂਰਤੀ ਜੈਅੰਤ ਮੁਨੀ ਮਹਾਰਾਜ ਠਾਣੇ ਦੇ ਚਤੁਰਮਾਸ ਦੌਰਾਨ ਗੁਰੂ ਸੁਦਰਸ਼ਨ ਜਨਮ ਸ਼ਤਾਬਦੀ 2022 ਨੂੰ ਸਮਰਪਿਤ ਜੈਨ ਸਥਾਨਕ ਵਿਖੇ ਸ੍ਰੀ ਐਸ.ਐਸ ਜੈਨ ...
ਮਸਤੂਆਣਾ ਸਾਹਿਬ, 14 ਅਗਸਤ (ਦਮਦਮੀ)-ਕਿਰਤੀ ਕਿਸਾਨ ਯੂਨੀਅਨ ਬਹਾਦਰਪੁਰ ਵਲੋਂ ਲਖੀਮਪੁਰ ਖੀਰੀ ਜਾਣ ਲਈ ਮੀਟਿੰਗ ਕੀਤੀ ਗਈ | ਇਕਾਈ ਪ੍ਰਧਾਨ ਜਗਤਾਰ ਸਿੰਘ ਬਹਾਦਰਪੁਰ ਦੀ ਅਗਵਾਈ ਹੇਠ ਕੀਤੀ ਗਈ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਯੂਥ ਵਿੰਗ ਦੇ ਜ਼ਿਲ੍ਹਾ ਕਨਵੀਨਰ ...
ਅਮਰਗੜ੍ਹ, 14 ਅਗਸਤ (ਜਤਿੰਦਰ ਮੰਨਵੀ)-ਸਰਕਾਰੀ ਕਾਲਜ ਅਮਰਗੜ੍ਹ ਵਿਖੇ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਨੂੰ ਮੁੱਖ ਰੱਖਦਿਆਂ 'ਹਰ ਘਰ ਤਿਰੰਗਾ ਪ੍ਰੋਗਰਾਮ' ਤਹਿਤ ਪਿ੍ੰਸੀਪਲ ਪ੍ਰੋ. ਮੀਨੂੰ ਦੀ ਅਗਵਾਈ ਹੇਠ ਐਨ.ਐਸ.ਐਸ. ਵਿਭਾਗ ਵਲੋਂ ਐਨ.ਐਸ.ਐਸ. ਪ੍ਰੋਗਰਾਮ ਅਫਸਰ ...
ਸੰਗਰੂਰ, 14 ਅਗਸਤ (ਧੀਰਜ ਪਸ਼ੌਰੀਆ)-ਸਿੱਖਿਆ ਵਿਭਾਗ ਵੱਲੋਂ ਨਿੱਤ ਨਵੇਂ ਪੱਤਰ ਜਾਰੀ ਕਰਨ ਨਾਲ ਅਧਿਆਪਕਾਂ ਵਿੱਚ ਹਮੇਸ਼ਾ ਹਫੜਾ-ਦਫੜੀ ਦਾ ਮਾਹੌਲ ਬਣਿਆਂ ਰਹਿੰਦਾ ਹੈ | ਤਾਜ਼ਾ ਜਾਰੀ ਹੋਏ ਪੱਤਰ ਅਨੁਸਾਰ 2018 ਤੋਂ ਬਾਅਦ ਨਵੇਂ ਭਰਤੀ ਜਾਂ ਵਿਭਾਗੀ ਤਰੱਕੀ ਰਾਹੀਂ ...
ਮਸਤੂਆਣਾ ਸਾਹਿਬ, 14 ਅਗਸਤ (ਦਮਦਮੀ)-ਆਧਾਰ ਪਬਲਿਕ ਸਕੂਲ ਬਡਰੁੱਖਾਂ ਵਿਖੇ ਬੱਚਿਆਂ ਦੁਆਰਾ ਰਚਨਾਤਮਿਕ ਤਰੀਕੇ ਨਾਲ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਬੱਚਿਆਂ ਨੇ ਆਪਣੀ ਕਲਾਕਿ੍ਤੀ ਨਾਲ ਧਾਗੇ, ਰਿਬਨ, ਮੋਤੀਆਂ ਆਦਿ ਨਾਲ ਰੱਖੜੀਆਂ ਬਣਾਈਆਂ | ਪਿ੍ੰ. ਸਵੇਤਾ ਸ਼ਰਮਾ ਨੇ ...
ਅਮਰਗੜ੍ਹ, 14 ਅਗਸਤ (ਜਤਿੰਦਰ ਮੰਨਵੀ) - ਪਸ਼ੂ ਪਾਲਣ ਵਿਭਾਗ ਸੰਗਰੂਰ ਦੇ ਡਿਪਟੀ ਡਾਇਰੈਕਟਰ ਡਾ. ਸੁਖਵਿੰਦਰ ਸਿੰਘ ਅਤੇ ਸੀਨੀਅਰ ਵੈਟਰਨਰੀ ਅਫਸਰ ਮਲੇਰਕੋਟਲਾ ਡਾ. ਮਿਸ਼ਰ ਸਿੰਘ ਦੇ ਨਿਰਦੇਸ਼ਾਂ ਤੇ ਸਿਵਲ ਪਸ਼ੂ ਹਸਪਤਾਲ ਬਾਗੜੀਆਂ ਵਿਖੇ ਲੰਪੀ ਚਮੜੀ ਬਿਮਾਰੀ ਦੇ ਬਚਾਅ ...
ਧੂਰੀ, 14 ਅਗਸਤ (ਸੰਜੇ ਲਹਿਰੀ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਗੁਰਮੇਲ ਸਿੰਘ ਘਰਾਚੋਂ ਨੇ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਜ਼ਿਲ੍ਹਾ ਦਫ਼ਤਰ ਸੰਗਰੂਰ ਵਿਖੇ ਖੋਲਿ੍ਹਆ ਜਾ ਚੁੱਕਾ ਹੈ ਜਿੱਥੇ ਲੋਕਾਂ ਅਤੇ ...
ਭਵਾਨੀਗੜ੍ਹ, 14 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਰਹਿਬਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਆਜ਼ਾਦੀ ਕਾ ਮਹਾਂ ਅੰਮਿ੍ਤ ਉਤਸਵ ਮਨਾਉਂਦਿਆਂ ਹੋਏ ਆਯੂਰਵੈਦਿਕ ਪੰਚਕਰਮਾਂ ਪ੍ਰਣਾਲੀ ਦੁਆਰਾ ਮਰੀਜ਼ਾਂ ਦਾ ...
ਲਹਿਰਾਗਾਗਾ, 14 ਅਗਸਤ (ਪ੍ਰਵੀਨ ਖੋਖਰ)-ਮੋਦੀ ਸਰਕਾਰ ਆਪਣੀਆਂ ਕਾਰਪੋਰੇਟ ਪ੍ਰਸਤ ਅਤੇ ਫ਼ਿਰਕੂ ਫਾਸੀਵਾਦੀ ਨੀਤੀਆਂ ਉੱਤੇ ਰਾਸ਼ਟਰਵਾਦ ਦਾ ਿਗ਼ਲਾਫ਼ ਚਾੜ੍ਹਨ ਲਈ ਇਕ ਪਾਸੇ 75ਵੇਂ ਆਜ਼ਾਦੀ ਦਿਹਾੜੇ ਮੌਕੇ 'ਘਰ ਘਰ ਤਿਰੰਗਾ' ਦਾ ਹੋਕਾ ਦੇ ਰਹੀ ਹੈ, ਪਰ ਦੂਜੇ ਪਾਸੇ ਗਰੀਬੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX