ਤਾਜਾ ਖ਼ਬਰਾਂ


ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  13 minutes ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਐਚ.ਆਈ.ਵੀ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਤੋਂ ਆਈ ਟੀਮ ਵਲੋਂ ਅਦਾਲਤੀ ਕੰਪਲੈਕਸ ਅੰਦਰ ਹੀ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸੂਤਰਾਂ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਬਣੀ ਵਿਸ਼ਵ ਚੈਂਪੀਅਨ
. . .  about 2 hours ago
ਨਵੀਂ ਦਿੱਲੀ, 25 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਮੰਗੋਲੀਆਈ ਮੁੱਕੇਬਾਜ਼ ਲੁਤਸਾਈਖ਼ਾਨ ਨੂੰ 5-0 ਨਾਲ ਹਰਾ ਕੇ 48 ਕਿਲੋਗ੍ਰਾਮ ਦੇ...
ਕਰਨਾਟਕ: ਲੋਕਾਂ ਨੇ ਡਬਲ ਇੰਜਣ ਵਾਲੀ ਸਰਕਾਰ ਨੂੰ ਧੱਕਾ ਦੇ ਕੇ ਵਾਪਸੀ ਦਾ ਫ਼ੈਸਲਾ ਕੀਤਾ- ਪ੍ਰਧਾਨ ਮੰਤਰੀ
. . .  about 2 hours ago
ਬੈਂਗਲੁਰੂ, 25 ਮਾਰਚ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਦਾਵਨਗੇਰੇ ’ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਥੇ ਵਿਜੇ ਸੰਕਲਪ ਰੈਲੀ ਕੀਤੀ ਜਾ ਰਹੀ ਹੈ, ਉਸੇ ਸਮੇਂ ਵਿਚ ਸਾਡੇ ਕਰਨਾਟਕ ਵਿਚ ਕਾਂਗਰਸ ਪਾਰਟੀ ਦੇ....
ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਨੂੰ ਲੈ ਕੇ ਭਲਕੇ ਹੋਵੇਗੀ ਮੌਕ ਡਰਿੱਲ
. . .  about 2 hours ago
ਨਵੀਂ ਦਿੱਲੀ, 25 ਮਾਰਚ- ਦਿੱਲੀ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਭਲਕੇ ਕੋਵਿਡ-19 ਅਤੇ ਇਨਫ਼ਲੂਐਂਜ਼ਾ ਕਿਸਮ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ ਦੀ ਉਪਲਬਧਤਾ ਸਮੇਤ ਸਿਹਤ, ਬੁਨਿਆਦੀ ਢਾਂਚੇ ਅਤੇ ਲੌਜਿਸਟਿਕਸ ਦੀ...
ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ‘ਆਪ’ ਸਰਕਾਰ ਕਿਸਾਨਾਂ ਦੀ ਸਾਰ ਲੈਣਾ ਭੁੱਲੀ- ਵਿਧਾਇਕ ਸਰਕਾਰੀਆ
. . .  about 2 hours ago
ਚੋਗਾਵਾਂ, 25 ਮਾਰਚ (ਗੁਰਵਿੰਦਰ ਸਿੰਘ ਕਲਸੀ)- ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਹਨੇਰੀ ਨਾਲ ਜਿੱਥੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਉੱਥੇ ਮੁੜ ਖ਼ਰਾਬ ਹੋਏ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਤੇਜ਼ ਹਵਾਵਾਂ ਕਾਰਨ ਅਤੇ ਮੀਂਹ ਪੈਣ ਕਾਰਨ ਕਣਕ ਦੀ ਫ਼ਸਲ ਧਰਤੀ ’ਤੇ.....
ਕਿਸਾਨਾਂ ਨੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ’ਤੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
. . .  about 3 hours ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨਾਂ ਵਲੋਂ ਪਿੰਡ ਗੁੰਮਟੀ ਖ਼ੁਰਦ ਵਿਖੇ ਧਰਨਾ ਲਗਾ ਕੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ਨੂੰ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ.....
ਜੰਮੂ ਕਸ਼ਮੀਰ: ਧਮਾਕੇ ਵਿਚ ਇਕ ਵਿਅਕਤੀ ਦੀ ਮੌਤ
. . .  about 3 hours ago
ਸ੍ਰੀਨਗਰ, 25 ਮਾਰਚ- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਇਕ ਸਕਰੈਪ ਫ਼ੈਕਟਰੀ ਵਿਚ ਮੋਰਟਾਰ ਦੇ ਗੋਲੇ ਨਾਲ ਹੋਏ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸ.ਐਸ.ਪੀ. ਬੇਨਾਮ ਤੋਸ਼ ਨੇ ਸਾਂਝੀ ਕੀਤੀ। ਮ੍ਰਿਤਕ ਦੀ ਪਛਾਣ ਮੋਹਨ.....
ਬੀ.ਐਸ.ਐਫ਼ ਨੇ ਚਾਹ ਦੇ ਡੱਬੇ ’ਚੋਂ ਬਰਾਮਦ ਕੀਤੇ ਨਸ਼ੀਲੇ ਪਦਾਰਥ
. . .  about 3 hours ago
ਅੰਮ੍ਰਿਤਸਰ, 25 ਮਾਰਚ- ਬੀ.ਐਸ. ਐਫ਼. ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੱਜ ਜ਼ਿਲ੍ਹੇ ਦੇ ਭੈਰੋਪਾਲ ਵਿਚ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ....
ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਮੁੱਖ ਮਾਰਗ ’ਤੇ ਲਾਇਆ ਧਰਨਾ
. . .  about 3 hours ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਜੱਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ ਦੇ ਘਰ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ, ਜਿਸ ’ਤੇ ਪੁਲਿਸ ਨੇ ਮਾਮਲੇ ’ਚ ਸ਼ਾਮਿਲ ਦੋਸ਼ੀਆਂ ’ਤੇ ਕਰੀਬ ਦੋ ਮਹੀਨਾਂ ਪਹਿਲਾਂ ਮਾਮਲਾ ਦਰਜ ਕੀਤਾ ਸੀ, ਪ੍ਰੰਤੂ ਦੋਸ਼ੀ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ....
ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ
. . .  about 3 hours ago
ਅੰਮ੍ਰਿਤਸਰ 25 ਮਾਰਚ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ। ਅੱਜ ਦੁਪਹਿਰ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਬਜਟ ਇਜਲਾਸ ਵਿਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ......
ਮੀਂਹ ਤੇ ਗੜੇਮਾਰੀ ਨਾਲ ਪਿੰਡਾਂ ’ਚ ਖੜ੍ਹੀ ਕਣਕ ਦਾ ਵੱਡਾ ਨੁਕਸਾਨ
. . .  about 4 hours ago
ਗੱਗੋਮਾਹਲ/ਰਮਦਾਸ/ ਜੈਤੋ, 25 ਮਾਰਚ (ਬਲਵਿੰਦਰ ਸਿੰਘ ਸੰਧੂ/ਗੁਰਚਰਨ ਸਿੰਘ ਗਾਬੜੀਆ)- ਸਰਹੱਦੀ ਖ਼ੇਤਰ ਗੱਗੋਮਾਹਲ ਵਿਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਸਬ-ਡਵੀਜਨ ਜੈਤੋ ਦੇ ਪਿੰਡਾਂ ’ਚ ਖ਼ੜ੍ਹ੍ਹੀ ਕਣਕ.....
ਭਾਕਿਯੂ ਏਕਤਾ ਉਗਰਾਹਾਂ ਨੇ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 4 hours ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਰਿਸ਼ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ....
ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . .  about 4 hours ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  about 5 hours ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  about 4 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  about 6 hours ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  about 6 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  about 7 hours ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  about 7 hours ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 7 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਭਾਰਤ ’ਚ ਕੋਰੋਨਾ ਦੇ 1590 ਨਵੇਂ ਮਾਮਲੇ ਦਰਜ
. . .  about 8 hours ago
ਨਵੀਂ ਦਿੱਲੀ, 25 ਮਾਰਚ- ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ 1,590 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਇਹ 146 ਦਿਨਾਂ...
ਪਪਲਪ੍ਰੀਤ ਨਾਲ ਸੰਬੰਧਿਤ ਦੋ ਨੂੰ ਜੰਮੂ ਪੁਲਿਸ ਨੇ ਲਿਆ ਹਿਰਾਸਤ ’ਚ
. . .  about 8 hours ago
ਸ੍ਰੀਨਗਰ, 25 ਮਾਰਚ- ਜੰਮੂ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕ ਸਿੰਘ, ਵਾਸੀ ਆਰ.ਐਸ.ਪੁਰਾ ਅਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ, ਨਾਲ....
ਚੰਡੀਗੜ੍ਹ: ਯੂਥ ਕਾਂਗਰਸ ਦੇ ਆਗੂਆਂ ਨੇ ਰੋਕੀ ਰੇਲਗੱਡੀ
. . .  about 7 hours ago
ਚੰਡੀਗੜ੍ਹ, 25 ਮਾਰਚ- ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਨਵੀਂ ਦਿੱਲੀ-ਚੰਡੀਗੜ੍ਹ ਸ਼ਤਾਬਦੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ \'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਸੰਗਰੂਰ

ਬਿਜਲੀ ਮੰਤਰੀ ਨੇ ਸੰਗਰੂਰ ਵਿਖੇ 66 ਕੇ.ਵੀ. ਗਰਿੱਡ ਤੇ ਅਲਟਰਾ ਮਾਡਰਨ ਮਲਟੀ ਸਟੋਰੀ ਕੰਪਲੈਕਸ ਦਾ ਰੱਖਿਆ ਨੀਂਹ ਪੱਥਰ

ਸੰਗਰੂਰ, 14 ਅਗਸਤ (ਸੁਖਵਿੰਦਰ ਸਿੰਘ ਫੁੱਲ, ਧੀਰਜ ਪਸ਼ੌਰੀਆ) - ਸੰਗਰੂਰ ਸ਼ਹਿਰ ਨੂੰ ਬੇਹਤਰ ਬਿਜਲੀ ਸਪਲਾਈ ਕਰਵਾਉਣ ਲਈ ਅੱਜ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੰਗਰੂਰ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਮੌਜੂਦਗੀ ਵਿਚ ...

ਪੂਰੀ ਖ਼ਬਰ »

ਪ੍ਰਦੂਸ਼ਣ ਤੋਂ ਮੁਕਤੀ ਲਈ ਸਮਾਜ ਸੇਵੀਆਂ ਵਲੋਂ ਰੋਸ ਪ੍ਰਦਰਸ਼ਨ

ਸੰਗਰੂਰ, 14 ਅਗਸਤ (ਧੀਰਜ ਪਸ਼ੌਰੀਆ)-ਜ਼ਿੰਦਗੀ ਲਈ ਸਭ ਤੋਂ ਵੱਡਾ ਖਤਰਾ ਬਣੇ ਪ੍ਰਦੂਸ਼ਣ ਤੋਂ ਆਜ਼ਾਦੀ ਪਾਉਣ ਲਈ ਸਮਾਜ ਸੇਵੀ ਸੰਸਥਾਵਾਂ ਵਲੋਂ ਪੂਰੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕਰਨ ਦੇ ਸੱਦੇ ਤਹਿਤ ਅੱਜ ਸੰਗਰੂਰ ਵਿਖੇ ਸਮਾਜ ਸੇਵੀਆਂ ਨੇ ਸਿਵਲ ਹਸਪਤਾਲ ਦੇ ਬਾਹਰ ...

ਪੂਰੀ ਖ਼ਬਰ »

ਸਪੇਅਰ ਪਾਰਟਸ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਹੋਇਆ ਨੁਕਸਾਨ

ਭਵਾਨੀਗੜ੍ਹ, 14 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸ਼ਹਿਰ ਦੀ ਮੁੱਖ ਸੜਕ 'ਤੇ ਸਪੇਅਰ ਪਾਰਟਸ ਦੀ ਦੁਕਾਨ ਨੂੰ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਦਿੰਦਿਆਂ ਖੋਸਲਾ ਆਟੋਜ ਦੇ ਮਾਲਕ ਪਿ੍ੰਸ ਖੋਸਲਾ ਨੇ ...

ਪੂਰੀ ਖ਼ਬਰ »

ਏ.ਐਸ.ਆਈ. ਪਿ੍ਤਪਾਲ ਸਿੰਘ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ

ਸੰਗਰੂਰ, 14 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਪੁਲਿਸ ਲਾਇਨ ਦੇ ਸਹਾਇਕ ਸਬ-ਇੰਸਪੈਕਟਰ ਪਿ੍ਤਪਾਲ ਸਿੰਘ ਨੰੂ ਭਾਰਤ ਸਰਕਾਰ ਵਲੋਂ ਚੰਗੇਰੀਆਂ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਤ ਕਰਨ ਦਾ ਐਲਾਨ ਕੀਤਾ ਗਿਆ ਹੈ | ਉਹ ਇਸ ਜ਼ਿਲ੍ਹੇ ਦੇ ਇਕਲੌਤੇ ...

ਪੂਰੀ ਖ਼ਬਰ »

ਧਫੜੀ ਰੋਗ ਨਾਲ ਮਰੇ ਪਸ਼ੂ ਸਰਪੰਚਾਂ ਲਈ ਬਣੇ ਮੁਸੀਬਤ

ਸੰਦੌੜ, 14 ਅਗਸਤ (ਜਸਵੀਰ ਸਿੰਘ ਜੱਸੀ)-ਪਸ਼ੂਆਂ 'ਚ ਫੈਲੀ ਭਿਆਨਕ ਲੰਪੀ ਧੱਫੜ ਰੋਗ ਕਾਰਨ ਆਏ ਦਿਨ ਮਰ ਰਹੀਆਂ ਗਾਵਾਂ ਸੜਕ ਜਾਂ ਖੇਤਾਂ ਕਿਨਾਰੇ ਪਈਆਂ ਹਨ, ਜਿਸ ਦੀ ਬਦਬੂ ਕਰਨ ਰਾਹਗੀਰਾਂ ਦਾ ਲੰਘਣਾ ਮੁਸ਼ਕਲ ਹੋਇਆ ਪਿਆ ਹੈ ਅਤੇ ਬਹੁਤੇ ਪਿੰਡਾਂ ਵਿਚ ਮਰੇ ਪਸ਼ੂਆਂ ਨੂੰ ...

ਪੂਰੀ ਖ਼ਬਰ »

ਕੁੱਪ ਖੁਰਦ ਵਿਖੇ ਮੁਰਦਾ ਪਸ਼ੂ ਦਫਨਾਉਣ ਨੂੰ ਲੈ ਕੇ 2 ਧਿਰਾਂ ਆਹਮੋ-ਸਾਹਮਣੇ

ਕੁੱਪ ਕਲਾਂ, 14 ਅਗਸਤ (ਮਨਜਿੰਦਰ ਸਿੰਘ ਸਰੌਦ)-ਨੇੜਲੇ ਪਿੰਡ ਕੁੱਪ ਖੁਰਦ ਵਿਖੇ ਚਮੜੀ ਦੀ ਬਿਮਾਰੀ ਦੇ ਨਾਲ ਪਸ਼ੂਆਂ ਦੀਆਂ ਹੋ ਰਹੀਆਂ ਮੌਤਾਂ ਦੇ ਚਲਦਿਆਂ ਪਿੰਡ ਦੀ ਹੱਡਾਰੋੜੀ ਅੰਦਰ ਮੁਰਦਾ ਪਸ਼ੂਆਂ ਦੇ ਦਫਨਾਉਣ ਨੂੰ ਲੈ ਕੇ ਬੀਤੀ ਰਾਤ ਪਿੰਡ ਦੀਆਂ 2 ਧਿਰਾਂ ਦਰਮਿਆਨ ...

ਪੂਰੀ ਖ਼ਬਰ »

ਪੀ.ਪੀ.ਐਸ.ਓ. ਦਾ ਵਫ਼ਦ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਧਾਲੀਵਾਲ, ਭੁੱਲਰ)-ਪੰਜਾਬ ਪ੍ਰਾਈਵੇਟ ਸਕੂਲ ਆਰਗਨਾਈਜ਼ੇਸ਼ਨ ਦਾ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ਹਰਬੰਸ ਸਿੰਘ ਬਾਦਸ਼ਾਹਪੁਰ ਅਤੇ ਤੇਜਪਾਲ ਸਿੰਘ ਜਰਨਲ ...

ਪੂਰੀ ਖ਼ਬਰ »

ਬਰਨਾਲਾ ਅਤੇ ਸੰਗਰੂਰ ਵਿਚ ਕੰਨਾਂ ਦਾ ਮੁਫ਼ਤ ਟੈਸਟ ਅਤੇ 55 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਬਠਿੰਡਾ, 14 ਅਗਸਤ (ਪੱਤਰ ਪ੍ਰੇਰਕ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਵਧੀਆ ਤੇ 55 ਫ਼ੀਸਦੀ ਛੋਟ ਉੱਪਰ 16 ਅਗਸਤ ਦਿਨ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮਨਾਇਆ

ਚੀਮਾ ਮੰਡੀ, 14 ਅਗਸਤ (ਜਗਰਾਜ ਮਾਨ)-ਪੈਰਾਮਾਊਾਟ ਪਬਲਿਕ ਸਕੂਲ ਚੀਮਾ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ | ਸਭ ਤੋਂ ਪਹਿਲਾਂ ਸਕੂਲ ਵਿਚ ਪ੍ਰਾਰਥਨਾ ਸਮੇਂ ਸਕੂਲ ਦੇ ਐਮ.ਡੀ. ਸ. ਜਸਵੀਰ ਸਿੰਘ ਚੀਮਾਂ ਦੁਆਰਾ ਬੱਚਿਆਂ ਨੂੰ ਸੁਤੰਤਰਤਾ ਦਿਵਸ ਦੀ ਮਹੱਤਤਾ ਦੱਸਦੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦੌਰਾਨ 100 ਯੂਨਿਟ ਖ਼ੂਨ ਇਕੱਤਰ ਕੀਤਾ

ਮੂਣਕ, 14 ਅਗਸਤ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਨਜ਼ਦੀਕੀ ਪਿੰਡ ਸ਼ੇਰਗੜ੍ਹ (ਸੀਹਾਂ ਸਿੰਘ ਵਾਲਾ) ਦੀ ਸਮਾਜ ਸੇਵੀ ਸੰਸਥਾ ਨੌਜਵਾਨ ਏਕਤਾ ਤੇ ਪੀਸ ਮੇਕਰ ਇੰਸਟੀਚਿਊਟ ਆਫ਼ ਇੰਗਲਿਸ਼ ਪਾਤੜਾਂ ਦੇ ਸਹਿਯੋਗ ਨਾਲ ਪਿੰਡ ਸ਼ੇਰਗੜ੍ਹ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ

ਸੰਦੌੜ, 14 ਅਗਸਤ (ਗੁਰਪ੍ਰੀਤ ਸਿੰਘ ਚੀਮਾ)-ਇੱਥੋਂ ਨਜ਼ਦੀਕੀ ਪਿੰਡ ਸੁਲਤਾਨਪੁਰ ਬਧਰਾਵਾਂ ਵਿਖੇ ਅੱਜ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕੀਤਾ ਗਿਆ | ਪਰਵਾਸੀ ਪੰਜਾਬੀ ਅਤੇ ਸਾਬਕਾ ਸਰਪੰਚ ਸ਼ਿੰਦਰਪਾਲ ਸਿੰਘ ਸੰਧੂ ਨੇ ਆਪਣੇ ਪਿਤਾ ਦੀ ਯਾਦ ਨੂੰ ਸਮਰਪਿਤ ਇਹ ਬੱਸ ...

ਪੂਰੀ ਖ਼ਬਰ »

ਮਜੀਠੀਆ ਪ੍ਰਤੀ ਨੌਜਵਾਨਾਂ 'ਚ ਭਾਰੀ ਉਤਸ਼ਾਹ-ਬਰਨਾਲਾ

ਧੂਰੀ, 14 ਅਗਸਤ (ਲਖਵੀਰ ਸਿੰਘ ਧਾਂਦਰਾ)-ਪਿਛਲੀ ਕਾਂਗਰਸ ਦੀ ਚੰਨੀ ਸਰਕਾਰ ਵਲੋਂ ਪਾਏ ਗਏ ਝੂਠੇ ਕੇਸ ਵਿਚੋਂ ਸ.ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਜ਼ਮਾਨਤ 'ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਅਕਾਲੀ ਆਗੂ ਐਡ. ਸਿਮਰਪ੍ਰਤਾਪ ਸਿੰਘ ਬਰਨਾਲਾ ਨੇ ਸ. ...

ਪੂਰੀ ਖ਼ਬਰ »

'ਮਹਾਂ ਸੜਕੀ ਕਾਰਜ' ਲਈ ਵਿਧਾਇਕ ਇੰਜ. ਗਿਆਸਪੁਰਾ ਦਾ ਕੀਤਾ ਧੰਨਵਾਦ

ਕੁੱਪ ਕਲਾਂ, 14 ਅਗਸਤ (ਮਨਜਿੰਦਰ ਸਿੰਘ ਸਰੌਦ)-ਪਿਛਲੇ ਦਿਨੀਂ ਵਿਧਾਨ ਸਭਾ ਹਲਕਾ ਅਮਰਗੜ੍ਹ ਅਤੇ ਪਾਇਲ ਦੇ ਪਿੰਡਾਂ ਸਮੇਤ ਕਈ ਵੱਡੇ ਸ਼ਹਿਰਾਂ ਨੂੰ ਆਪਸ ਵਿਚ ਜੋੜਦੀ ਭਾਰਤ ਦੀ ਮਨਰੇਗਾ ਰਾਹੀਂ ਬਣਨ ਵਾਲੀ ਸਭ ਤੋਂ ਲੰਮੀ ਸੜਕ ਜੋ ਜੌੜੇਪੁਲ ਤੋਂ ਗੁਰਥਲੀ ਦੇ ਪੁਲਾਂ ਨੂੰ ...

ਪੂਰੀ ਖ਼ਬਰ »

ਅਕਾਲੀ ਦਲ (ਅ) ਨੇ ਕੇਸਰੀ ਝੰਡੇ ਵੰਡੇ

ਸੰਗਰੂਰ, 14 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ 'ਅੰਮਿ੍ਤਸਰ' ਨੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ 13 ਤੋਂ 15 ਅਗਸਤ ਤੱਖ ਖ਼ਾਲਸੇ ਦੇ ਕੇਸਰੀ ਨਿਸ਼ਾਨ ਸਾਹਿਬ ਘਰਾਂ 'ਤੇ ਲਾਉਣ ਦਾ ਐਲਾਨ ਕੀਤਾ ਹੈ | ਇਸ ਸਬੰਧ ਦੇ ਵਿਚ ਅੱਜ ਸ਼ਹਿਰ ਸੰਗਰੂਰ ਵਿਚ ਪਾਰਟੀ ਦੇ ...

ਪੂਰੀ ਖ਼ਬਰ »

6 ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ

ਸ਼ੇਰਪੁਰ, 14 ਅਗਸਤ (ਦਰਸ਼ਨ ਸਿੰਘ ਖੇੜੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਈਸਾਪੁਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਖੇ ਹੋਈ | ਇਸ ਮੀਟਿੰਗ ਵਿਚ ਲਖੀਮਪੁਰ ਖੀਰੀ ਦੇ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਰੁਪਿੰਦਰ ਸਿੰਘ ਸੱਗੂ)-ਰੋਟਰੀ ਕਲੱਬ ਸੁਨਾਮ ਵਲੋਂ ਪ੍ਰਧਾਨ ਸੁਮਿਤ ਬੰਦਲਿਸ ਅਤੇ ਸਕੱਤਰ ਸ਼ਿਵ ਜਿੰਦਲ ਦੀ ਅਗਵਾਈ ਹੇਠ ਰੋਟਰੀ ਕੰਪਲੈਕਸ ਵਿਖੇ ਹਲਕਾ ਵਿਧਾਇਕ ਅਮਨ ਅਰੋੜਾ ਨੂੰ ਕੈਬਨਿਟ ਮੰਤਰੀ ਪੰਜਾਬ ਬਣਨ 'ਤੇ ਸਨਮਾਨ ਸਮਾਰੋਹ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਦੇ ਸਾਹਮਣੇ ਸੜਕ ਹਾਦਸਿਆਂ ਦਾ ਜਲਦ ਹੋਣ ਜਾ ਰਿਹਾ ਹੈ ਹੱਲ

ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਧਾਲੀਵਾਲ, ਭੁੱਲਰ, ਸੱਗੂ)-ਬਠਿੰਡਾ-ਪਟਿਆਲਾ ਰੋਡ 'ਤੇ ਸਿਵਲ ਹਸਪਤਾਲ ਦੇ ਸਾਹਮਣੇ ਹਰ ਰੋਜ ਵਾਪਰ ਰਹੇ ਸੜਕ ਹਾਦਸਿਆਂ ਤੋਂ ਜਲਦੀ ਹੀ ਛੁਟਕਾਰਾ ਮਿਲਣ ਵਾਲਾ ਹੈ | ਇਸ ਮੰਤਵ ਲਈ ਸ਼ਹਿਰੀ ਮਕਾਨ ਉਸਾਰੀ ਉੱਤੇ ਲੋਕ ਸੰਪਰਕ ਮੰਤਰੀ ਅਮਨ ...

ਪੂਰੀ ਖ਼ਬਰ »

ਵਾਲਮੀਕਿ ਮੰਦਰ 'ਚ ਹੋਈ ਚੋਰੀ

ਭਵਾਨੀਗੜ੍ਹ, 14 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਥਾਣੇ ਤੋਂ ਕਰੀਬ ਸੌ ਮੀਟਰ ਦੀ ਦੂਰੀ 'ਤੇ ਸਥਿਤ ਵਾਲਮੀਕੀ ਮੰਦਰ ਵਿਚ ਇਕ ਵਿਅਕਤੀ ਵਲੋਂ ਮੰਦਰ ਦੇ ਗੋਲਕ ਤੋੜ ਕੇ ਚੋਰੀ ਕਰਨ ਅਤੇ ਵਾਲਮੀਕ ਮੰਦਰ ਵਿਚ ਮੱਥਾਂ ਟੇਕਣ ਵਾਲੀ ਥਾਂ 'ਤੇ ਜੁੱਤੀਆਂ ਲੈ ਕੇ ਜਾਣ ਕਾਰਨ ...

ਪੂਰੀ ਖ਼ਬਰ »

ਨਰਸਿੰਗ ਕਾਲਜ 'ਚ ਸੱਭਿਆਚਾਰਕ ਸਮਾਗਮ ਦੌਰਾਨ ਕਲਾ ਦੇ ਰੰਗ ਬਿਖੇਰੇ

ਸੰਗਰੂਰ, 14 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਪਟਿਆਲਾ ਰੋਡ ਸਥਿਤ ਨੈਸ਼ਨਲ ਨਰਸਿੰਗ ਕਾਲਜ ਵਿਚ ਹੋਏ ਸੱਭਿਆਚਾਰਕ ਸਮਾਗਮ ਦੌਰਾਨ ਨੈਸ਼ਨਲ ਨਰਸਿੰਗ ਕਾਲਜ, ਓਰੇਨ ਇੰਸਟੀਚਿਊਟ, ਪਿੰਗਲਵਾੜਾ ਦੀਆਂ ਵਿਦਿਆਰਥਣਾਂ ਸਮੇਤ ਵੱਖ-ਵੱਖ ਥਾਵਾਂ ਤੋਂ ਪਹੁੰਚੀਆਂ ਪੰਜਾਬਣ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਦੀ ਹੜਤਾਲ ਨੇ ਬੱਸ ਸੇਵਾ ਕੀਤੀ ਪ੍ਰਭਾਵਿਤ

ਸੰਗਰੂਰ, 14 ਅਗਸਤ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਤਿੰਨ ਦਿਨਾ ਹੜਤਾਲ ਅੱਜ ਸ਼ੁਰੂ ਹੋ ਗਈ | ਜਥੇਬੰਦੀ ਦੇ ਬੁਲਾਰੇ ਅਨੁਸਾਰ ਪੰਜਾਬ ਅੰਦਰ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ 27 ਡਿਪੂਆਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਤੀਆਂ ਮਨਾਈਆਂ

ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਸਥਾਨਕ ਅਫ਼ਸਰ ਕਾਲੋਨੀ ਵਿਖੇ ਤੀਆਂ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਅੱਜ ਅਖੀਰਲੇ ਦਿਨ ਕਲੋਨੀ ਦੀਆਂ ਔਰਤਾਂ, ਬੱਚੀਆਂ ਵਲੋਂ ਪੂਰਾ ਮਨੋਰੰਜਨ ਕੀਤਾ ਗਿਆ | ਔਰਤਾਂ ਨੇ ਪੰਜਾਬੀ ਗਿੱਧੇ ਦੌਰਾਨ ਪੰਜਾਬੀ ਬੋਲੀਆਂ, ਲੋਕ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਲਹਿਰਾਗਾਗਾ, 14 ਅਗਸਤ (ਗਰਗ, ਢੀਂਡਸਾ, ਖੋਖਰ)-ਐਸ.ਐਸ ਜੈਨ ਸਥਾਨਕ ਵਿਖੇ ਕੁਸ਼ਲ ਗੁਰੂਦੇਵ ਨਰਿੰਦਰ ਮੁਨੀ ਮਹਾਰਾਜ, ਸੇਵਾ ਮੂਰਤੀ ਜੈਅੰਤ ਮੁਨੀ ਮਹਾਰਾਜ ਠਾਣੇ ਦੇ ਚਤੁਰਮਾਸ ਦੌਰਾਨ ਗੁਰੂ ਸੁਦਰਸ਼ਨ ਜਨਮ ਸ਼ਤਾਬਦੀ 2022 ਨੂੰ ਸਮਰਪਿਤ ਜੈਨ ਸਥਾਨਕ ਵਿਖੇ ਸ੍ਰੀ ਐਸ.ਐਸ ਜੈਨ ...

ਪੂਰੀ ਖ਼ਬਰ »

17 ਲਈ ਕਿਸਾਨਾਂ ਨੇ ਵਿੱਢੀ ਤਿਆਰੀ

ਮਸਤੂਆਣਾ ਸਾਹਿਬ, 14 ਅਗਸਤ (ਦਮਦਮੀ)-ਕਿਰਤੀ ਕਿਸਾਨ ਯੂਨੀਅਨ ਬਹਾਦਰਪੁਰ ਵਲੋਂ ਲਖੀਮਪੁਰ ਖੀਰੀ ਜਾਣ ਲਈ ਮੀਟਿੰਗ ਕੀਤੀ ਗਈ | ਇਕਾਈ ਪ੍ਰਧਾਨ ਜਗਤਾਰ ਸਿੰਘ ਬਹਾਦਰਪੁਰ ਦੀ ਅਗਵਾਈ ਹੇਠ ਕੀਤੀ ਗਈ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਯੂਥ ਵਿੰਗ ਦੇ ਜ਼ਿਲ੍ਹਾ ਕਨਵੀਨਰ ਜਸਦੀਪ ਸਿੰਘ ਬਹਾਦਰਪੁਰ ਨੇ ਦੱਸਿਆ ਕਿ ਆਪਾ ਸਾਰਿਆਂ ਨੂੰ ਇਕੱਠੇ ਹੋ ਕੇ ਆਉਣ ਵਾਲੀ 17 ਤਰੀਕ ਨੂੰ ਲਖੀਮਪੁਰ ਖੀਰੀ ਜਾਣਾ ਚਾਹੀਦਾ ਹੈ ਕਿਉਂਕਿ ਜੋ ਅੰਦੋਲਨ ਸਮੇਂ ਕਿਸਾਨਾਂ ਸ਼ਹੀਦ ਹੋਏ ਸਨ | ਉਨ੍ਹਾਂ ਦੇ ਦੋਸ਼ੀ ਅਜੇ ਤੱਕ ਆਜ਼ਾਦ ਘੁੰਮ ਰਹੇ ਹਨ | ਉਨ੍ਹਾਂ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੇ ਲਈ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਜਾਣਾ ਚਾਹੀਦਾ ਹੈ, ਤਾਂ ਜੋ ਸਮੇਂ ਦੀ ਸਰਕਾਰ 'ਤੇ ਦਬਾਅ ਬਣਾ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾ ਸਕੇ | ਇਸ ਮੌਕੇ ਕਮਲ ਸਿੰਘ, ਤਾਰੀ ਸਿੰਘ, ਰੁਪਿੰਦਰ ਸਿੰਘ, ਜਗਤਾਰ ਸਿੰਘ, ਸਨੀ ਸਿੰਘ, ਬਲਵੀਰ ਸਿੰਘ, ਦਿਪਾ ਸਿੰਘ, ਸਤਵਿੰਦਰ ਸਿੰਘ, ਦਿਲਪ੍ਰੀਤ ਸਿੰਘ, ਮਲਕੀਤ ਸਿੰਘ, ਬੇਟਾ ਸਿੰਘ, ਕੁਲਦੀਪ ਸਿੰਘ ਸਮੇਤ ਹੋਰ ਕਿਸਾਨ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਰੈਲੀ ਕੱਢੀ

ਅਮਰਗੜ੍ਹ, 14 ਅਗਸਤ (ਜਤਿੰਦਰ ਮੰਨਵੀ)-ਸਰਕਾਰੀ ਕਾਲਜ ਅਮਰਗੜ੍ਹ ਵਿਖੇ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਨੂੰ ਮੁੱਖ ਰੱਖਦਿਆਂ 'ਹਰ ਘਰ ਤਿਰੰਗਾ ਪ੍ਰੋਗਰਾਮ' ਤਹਿਤ ਪਿ੍ੰਸੀਪਲ ਪ੍ਰੋ. ਮੀਨੂੰ ਦੀ ਅਗਵਾਈ ਹੇਠ ਐਨ.ਐਸ.ਐਸ. ਵਿਭਾਗ ਵਲੋਂ ਐਨ.ਐਸ.ਐਸ. ਪ੍ਰੋਗਰਾਮ ਅਫਸਰ ...

ਪੂਰੀ ਖ਼ਬਰ »

ਅਧਿਆਪਕਾਂ 'ਤੇ ਥੋਪਿਆ ਵਿਭਾਗੀ ਟੈਸਟ ਦਾ ਪੱਤਰ ਵਾਪਸ ਕਰਵਾਉਣ ਲਈ ਮੋਰਚੇ ਵਲੋਂ ਪੂਰੇ ਪੰਜਾਬ 'ਚ ਜ਼ਿਲ੍ਹਾ ਪੱਧਰੀ ਧਰਨੇ 17 ਨੂੰ

ਸੰਗਰੂਰ, 14 ਅਗਸਤ (ਧੀਰਜ ਪਸ਼ੌਰੀਆ)-ਸਿੱਖਿਆ ਵਿਭਾਗ ਵੱਲੋਂ ਨਿੱਤ ਨਵੇਂ ਪੱਤਰ ਜਾਰੀ ਕਰਨ ਨਾਲ ਅਧਿਆਪਕਾਂ ਵਿੱਚ ਹਮੇਸ਼ਾ ਹਫੜਾ-ਦਫੜੀ ਦਾ ਮਾਹੌਲ ਬਣਿਆਂ ਰਹਿੰਦਾ ਹੈ | ਤਾਜ਼ਾ ਜਾਰੀ ਹੋਏ ਪੱਤਰ ਅਨੁਸਾਰ 2018 ਤੋਂ ਬਾਅਦ ਨਵੇਂ ਭਰਤੀ ਜਾਂ ਵਿਭਾਗੀ ਤਰੱਕੀ ਰਾਹੀਂ ...

ਪੂਰੀ ਖ਼ਬਰ »

ਆਧਾਰ ਪਬਲਿਕ ਸਕੂਲ ਵਿਖੇ ਬਾਲ ਮੁਕਾਬਲੇ ਕਰਵਾਏ

ਮਸਤੂਆਣਾ ਸਾਹਿਬ, 14 ਅਗਸਤ (ਦਮਦਮੀ)-ਆਧਾਰ ਪਬਲਿਕ ਸਕੂਲ ਬਡਰੁੱਖਾਂ ਵਿਖੇ ਬੱਚਿਆਂ ਦੁਆਰਾ ਰਚਨਾਤਮਿਕ ਤਰੀਕੇ ਨਾਲ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਬੱਚਿਆਂ ਨੇ ਆਪਣੀ ਕਲਾਕਿ੍ਤੀ ਨਾਲ ਧਾਗੇ, ਰਿਬਨ, ਮੋਤੀਆਂ ਆਦਿ ਨਾਲ ਰੱਖੜੀਆਂ ਬਣਾਈਆਂ | ਪਿ੍ੰ. ਸਵੇਤਾ ਸ਼ਰਮਾ ਨੇ ...

ਪੂਰੀ ਖ਼ਬਰ »

ਧਫ਼ੜੀ ਰੋਗ ਸੰਬੰਧੀ ਬਾਗੜੀਆਂ 'ਚ ਜਾਗਰੂਕਤਾ ਕੈਂਪ

ਅਮਰਗੜ੍ਹ, 14 ਅਗਸਤ (ਜਤਿੰਦਰ ਮੰਨਵੀ) - ਪਸ਼ੂ ਪਾਲਣ ਵਿਭਾਗ ਸੰਗਰੂਰ ਦੇ ਡਿਪਟੀ ਡਾਇਰੈਕਟਰ ਡਾ. ਸੁਖਵਿੰਦਰ ਸਿੰਘ ਅਤੇ ਸੀਨੀਅਰ ਵੈਟਰਨਰੀ ਅਫਸਰ ਮਲੇਰਕੋਟਲਾ ਡਾ. ਮਿਸ਼ਰ ਸਿੰਘ ਦੇ ਨਿਰਦੇਸ਼ਾਂ ਤੇ ਸਿਵਲ ਪਸ਼ੂ ਹਸਪਤਾਲ ਬਾਗੜੀਆਂ ਵਿਖੇ ਲੰਪੀ ਚਮੜੀ ਬਿਮਾਰੀ ਦੇ ਬਚਾਅ ...

ਪੂਰੀ ਖ਼ਬਰ »

ਮੁੱਖ ਮੰਤਰੀ ਮਾਨ ਵਲੋਂ ਕੀਤੇ ਵਾਅਦਿਆਂ ਨੂੰ ਅਮਲ ਦਾ ਬੂਰ ਪੈਣਾ ਸ਼ੁਰੂ-ਗੁਰਮੇਲ ਘਰਾਚੋਂ

ਧੂਰੀ, 14 ਅਗਸਤ (ਸੰਜੇ ਲਹਿਰੀ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਗੁਰਮੇਲ ਸਿੰਘ ਘਰਾਚੋਂ ਨੇ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਜ਼ਿਲ੍ਹਾ ਦਫ਼ਤਰ ਸੰਗਰੂਰ ਵਿਖੇ ਖੋਲਿ੍ਹਆ ਜਾ ਚੁੱਕਾ ਹੈ ਜਿੱਥੇ ਲੋਕਾਂ ਅਤੇ ...

ਪੂਰੀ ਖ਼ਬਰ »

ਰਹਿਬਰ ਆਯੁਰਵੈਦਿਕ ਅਤੇ ਯੂਨਾਨੀ ਹਸਪਤਾਲ ਵਿਖੇ ਪੰਚਕਰਮਾ ਪ੍ਰਣਾਲੀ ਦੀ ਸ਼ੁਰੂਆਤ

ਭਵਾਨੀਗੜ੍ਹ, 14 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਰਹਿਬਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਆਜ਼ਾਦੀ ਕਾ ਮਹਾਂ ਅੰਮਿ੍ਤ ਉਤਸਵ ਮਨਾਉਂਦਿਆਂ ਹੋਏ ਆਯੂਰਵੈਦਿਕ ਪੰਚਕਰਮਾਂ ਪ੍ਰਣਾਲੀ ਦੁਆਰਾ ਮਰੀਜ਼ਾਂ ਦਾ ...

ਪੂਰੀ ਖ਼ਬਰ »

ਬਿੱਟੂ ਖੋਖਰ ਚੁਣੇ ਗਏ ਲਿਬਰੇਸ਼ਨ ਦੀ ਲਹਿਰਾ ਤਹਿਸੀਲ ਦੇ ਸਕੱਤਰ

ਲਹਿਰਾਗਾਗਾ, 14 ਅਗਸਤ (ਪ੍ਰਵੀਨ ਖੋਖਰ)-ਮੋਦੀ ਸਰਕਾਰ ਆਪਣੀਆਂ ਕਾਰਪੋਰੇਟ ਪ੍ਰਸਤ ਅਤੇ ਫ਼ਿਰਕੂ ਫਾਸੀਵਾਦੀ ਨੀਤੀਆਂ ਉੱਤੇ ਰਾਸ਼ਟਰਵਾਦ ਦਾ ਿਗ਼ਲਾਫ਼ ਚਾੜ੍ਹਨ ਲਈ ਇਕ ਪਾਸੇ 75ਵੇਂ ਆਜ਼ਾਦੀ ਦਿਹਾੜੇ ਮੌਕੇ 'ਘਰ ਘਰ ਤਿਰੰਗਾ' ਦਾ ਹੋਕਾ ਦੇ ਰਹੀ ਹੈ, ਪਰ ਦੂਜੇ ਪਾਸੇ ਗਰੀਬੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX