ਤਾਜਾ ਖ਼ਬਰਾਂ


ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  14 minutes ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  26 minutes ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  32 minutes ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  37 minutes ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 1 hour ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 1 hour ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 1 hour ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 2 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 3 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 3 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ 'ਚ
. . .  about 3 hours ago
ਨਵੀਂ ਦਿੱਲੀ, 27 ਨਵੰਬਰ-ਸਰਦੀਆਂ ਸ਼ੁਰੂ ਹੋਣ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਨੇ ਫਿਰ ਤੋਂ 'ਬਹੁਤ ਖਰਾਬ' ਸ਼੍ਰੇਣੀ ਦੀ ਹਵਾ ਵਿਚ ਸਾਹ ਲਿਆ। ਅੱਜ ਸਵੇਰੇ ਰਾਸ਼ਟਰੀ ਰਾਜਧਾਨੀ 'ਤੇ ਧੂੰਏਂ ਦੀ ਇਕ ਪਰਤ ਛਾਈ ਰਹੀ ਕਿਉਂਕਿ ਸਮੁੱਚਾ ਏਅਰ ਕੁਆਲਿਟੀ ਇੰਡੈਕਸ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ-ਮੀਂਹ ਰੁਕਣ ਤੋਂ ਬਾਅਦ ਖੇਡ ਦੁਬਾਰਾ ਸ਼ੁਰੂ, 29 ਓਵਰਾਂ ਦਾ ਹੋਵੇਗਾ ਮੈਚ
. . .  about 3 hours ago
ਜੇਲ੍ਹ 'ਚ ਬੰਦ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਆਈ ਸਾਹਮਣੇ
. . .  about 3 hours ago
ਨਵੀਂ ਦਿੱਲੀ, 27 ਨਵੰਬਰ-ਜੇਲ੍ਹ ਵਿਚ ਬੰਦ ਦਿੱਲੀ ਦੇ ਮੰਤਰੀ ਅਤੇ ‘ਆਪ’ ਆਗੂ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਸਾਹਮਣੇ ਆਈ ਹੈ।ਤਾਜ਼ਾ ਫੁਟੇਜ ਦਿਖਾਉਂਦੀ ਹੈ ਕਿ ਮੰਤਰੀ ਦੀ ਕੋਠੜੀ ਵਿਚ ਘਰ ਦੀ ਦੇਖਭਾਲ ਦੀ ਸੇਵਾ ਪ੍ਰਦਾਨ...
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ ਆਪਣਾ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ'
. . .  about 4 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਨੱਢਾ, ਹਰਸ਼ਵਰਧਨ ਅਤੇ ਪੁਸ਼ਕਰ ਸਿੰਘ ਧਾਮੀ ਵਲੋਂ ਪ੍ਰਚਾਰ
. . .  about 4 hours ago
ਨਵੀਂ ਦਿੱਲੀ, 27 ਨਵੰਬਰ-ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਪਾਰਟੀ ਦੇ ਸੰਸਦ ਮੈਂਬਰ ਹਰਸ਼ਵਰਧਨ ਨੇ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਪ੍ਰਚਾਰ ਕੀਤਾ। ਇਸ ਤੋਂ ਇਲਾਵਾ...
ਫੀਫਾ ਵਿਸ਼ਵ ਕੱਪ 'ਚ ਅੱਜ ਜਾਪਾਨ-ਕੋਸਟਾ ਰੀਕਾ, ਬੈਲਜੀਅਮ-ਮੋਰੱਕੋ, ਕ੍ਰੋਏਸ਼ੀਆ-ਕੈਨੇਡਾ ਤੇ ਸਪੇਨ-ਜਰਮਨੀ ਦੇ ਮੈਚ
. . .  about 4 hours ago
ਦੋਹਾ, 27 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਜਾਪਾਨ ਅਤੇ ਕੋਸਟਾ ਰੀਕਾ ਦਾ ਮੈਚ ਸ਼ਾਮ 3.30, ਬੈਲਜੀਅਮ ਅਤੇ ਮੋਰੱਕੋ ਦਾ ਸ਼ਾਮ 6.30, ਕ੍ਰੋਏਸ਼ੀਆ ਅਤੇ ਕੈਨੇਡਾ ਦਾ ਰਾਤ 9.30 ਅਤੇ ਸਪੇਨ-ਜਰਮਨੀ ਦਾ ਮੈਚ ਅੱਧੀ ਰਾਤ 12.30 ਵਜੇ...
ਯੂ.ਪੀ-ਫਲ ਮੰਡੀ 'ਚ ਲੱਗੀ ਅੱਗ
. . .  about 4 hours ago
ਲਖਨਊ, 27 ਨਵੰਬਰ-ਇਥੋਂ ਦੀ ਨਵੀਂ ਫਲ ਮੰਡੀ ਵਿਚ ਬੀਤੀ ਰਾਤ ਅੱਗ ਲੱਗ ਗਈ। ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਦੀ ਮਦਦ ਨਾਲ ਅੱਗ ਉੱਪਰ ਕਾਬੂ ਪਾਇਆ...
ਪੱਛਮੀ ਬੰਗਾਲ:ਬਿਜਲੀ ਦੀ ਤਾਰ ਟੁੱਟਣ ਕਾਰਨ ਹੋਸਟਲ ਦੇ 10 ਵਿਦਿਆਰਥੀਆਂ ਨੂੰ ਲੱਗਾ ਕਰੰਟ
. . .  about 6 hours ago
ਕੋਲਕਾਤਾ, 27 ਨਵੰਬਰ-ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਵਿਚ ਬਿਜਲੀ ਦੀ ਤਾਰ ਟੁੱਟਣ ਕਾਰਨ ਇਕ ਹੋਸਟਲ ਦੇ 10 ਵਿਦਿਆਰਥੀਆਂ ਨੂੰ ਕਰੰਟ ਲੱਗ ਗਿਆ। 5 ਵਿਦਿਆਰਥੀਆਂ ਨੂੰ ਕਾਕਦੀਪ ਦੇ ਸੁਪਰ ਸਪੈਸ਼ਲਿਟੀ ਹਸਪਤਾਲ...
ਅਮਰੀਕਾ:26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ
. . .  about 4 hours ago
ਵਾਸ਼ਿੰਗਟਨ, 27 ਨਵੰਬਰ-ਲੋਕਾਂ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਵਾਸ਼ਿੰਗਟਨ ਡੀ.ਸੀ. ਵਿਖੇ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ...
ਬਿਹਾਰ:ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਚੜ੍ਹੀ ਬੇਕਾਬੂ ਕਾਰ, 18 ਜ਼ਖ਼ਮੀ
. . .  about 6 hours ago
ਸਾਰਨ, 27 ਨਵੰਬਰ-ਬਿਹਾਰ ਦੇ ਸਾਰਨ 'ਚ ਸੜਕ ਕਿਨਾਰੇ ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਇਕ ਬੇਕਾਬੂ ਕਾਰ ਚੜ੍ਹ ਗਈ। ਹਾਦਸੇ 'ਚ 18 ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ
. . .  about 6 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਟਾਸ ਜਿੱਤ ਕੇ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।4.5 ਓਵਰਾਂ 'ਚ ਭਾਰਤ ਨੇ ਬਿਨਾਂ ਕਿਸੇ ਨੁਕਸਾਨ ਦੇ 22 ਦੌੜਾਂ ਬਣਾਈਆਂ ਸਨ ਕਿ ਮੀਂਹ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ
. . .  about 6 hours ago
ਭੋਪਾਲ, 27 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 81ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ 'ਚ ਆਜ਼ਾਦੀ ਦਿਹਾੜੇ ਮੌਕੇ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ

ਹੁਸ਼ਿਆਰਪੁਰ, 16 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਮੌਕੇ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਕੂਲ ਸਿੱਖਿਆ, ਜਲ ਸਰੋਤ, ਖਾਣਾ ਤੇ ਭੂ-ਵਿਗਿਆਨ ਅਤੇ ਜੇਲ੍ਹ ਮੰਤਰੀ ਪੰਜਾਬ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬੈਂਸ ਵਲੋਂ 'ਆਮ ਆਦਮੀ ਕਲੀਨਿਕ' ਦਾ ਉਦਘਾਟਨ

ਹੁਸ਼ਿਆਰਪੁਰ, 16 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਕੂਲ ਸਿੱਖਿਆ, ਜਲ ਸਰੋਤ, ਖਾਣਾ ਤੇ ਭੂ-ਵਿਗਿਆਨ ਤੇ ਜੇਲ੍ਹ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ...

ਪੂਰੀ ਖ਼ਬਰ »

ਮਾਂ ਦੀ ਹੱਤਿਆ ਦਾ ਬਦਲਾ ਲੈਣ ਲਈ ਸਕੇ ਮਾਮੇ 'ਤੇ ਜਾਨਲੇਵਾ ਹਮਲਾ

ਹੁਸ਼ਿਆਰਪੁਰ, 16 ਅਗਸਤ (ਬਲਜਿੰਦਰਪਾਲ ਸਿੰਘ)- ਮਾਂ ਦੀ ਹੱਤਿਆ ਦਾ ਬਦਲਾ ਲੈਣ ਲਈ ਸਕੇ ਮਾਮੇ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਰਹੀਰਾਂ ਦੇ ਵਾਸੀ ਰੌਸ਼ਨ ਲਾਲ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਨੇ ਤਿਰੰਗਾ ਲਹਿਰਾਇਆ

ਦਸੂਹਾ, 16 ਅਗਸਤ (ਭੁੱਲਰ)- ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਨੇ ਆਜ਼ਾਦੀ ਦਿਵਸ ਮੌਕੇ ਤਿਰੰਗਾ ਲਹਿਰਾਇਆ ਉਨ੍ਹਾਂ ਆਜ਼ਾਦੀ ਦਿਵਸ ਦੀਆਂ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਤੇ ਸੰਬੋਧਨ ਕਰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਪਰਲਜ਼ ਇੰਟਰਨੈਸ਼ਨਲ ਸਕੂਲ ਭਲੋਵਾਲ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ

ਹਾਜੀਪੁਰ, 16 ਅਗਸਤ (ਜੋਗਿੰਦਰ ਸਿੰਘ)-ਪਰਲਜ਼ ਇੰਟਰਨੈਸ਼ਨਲ ਸਕੂਲ ਭਲੋਵਾਲ ਵਿਖੇ 75ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸੰਸਥਾਪਕ ਮਹਿੰਦਰ ਸਿੰਘ ਵਲੋਂ ਤਿਰੰਗਾ ਲਹਿਰਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਦੇਸ਼ ਭਗਤੀ ਨਾਲ ਭਰਪੂਰ ...

ਪੂਰੀ ਖ਼ਬਰ »

ਡੀ.ਐਮ. ਆਦਰਸ਼ ਪਬਲਿਕ ਸਕੂਲ ਚਨੌਰ ਨੇ ਆਜ਼ਾਦੀ ਦਾ ਮਹਾਂਉਤਸਵ ਮਨਾਇਆ

ਭੰਗਾਲਾ, 16 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਡੀ.ਐਮ. ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚਨੌਰ ਵਿਖੇ ਆਜ਼ਾਦੀ ਦਾ ਤਿਉਹਾਰ ਬਹੁਤ ਵੱਧ ਚੜ੍ਹ ਕੇ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਅਨਿਲ ਠਾਕੁਰ, ਜਰਨੈਲ ਸਿੰਘ ਜਲੰਧਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ...

ਪੂਰੀ ਖ਼ਬਰ »

ਮੁਕੇਰੀਆਂ ਵਿਖੇ ਐੱਸ. ਡੀ. ਐਮ. ਨੇ ਲਹਿਰਾਇਆ ਕੌਮੀ ਝੰਡਾ

ਮੁਕੇਰੀਆਂ, 16 ਅਗਸਤ (ਰਾਮਗੜ੍ਹੀਆ)- ਪੂਰੇ ਦੇਸ਼ ਦੀ ਤਰ੍ਹਾਂ ਮੁਕੇਰੀਆਂ ਵਿਖੇ ਵੀ 15 ਅਗਸਤ ਆਜ਼ਾਦੀ ਦਾ 75ਵਾਂ ਦਿਹਾੜਾ ਸਬ ਡਵੀਜ਼ਨ ਪੱਧਰ 'ਤੇ ਆਰੀਆ ਸਕੂਲ ਮੁਕੇਰੀਆਂ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ | ਇਸ ਸਰਕਾਰੀ ਸਮਾਗਮ ਦੌਰਾਨ ਐੱਸ.ਡੀ.ਐਮ. ਮੁਕੇਰੀਆਂ ਕਮਲਜੀਤ ...

ਪੂਰੀ ਖ਼ਬਰ »

ਵਿਧਾਇਕ ਰਾਜਾ ਨੇ ਰਾਸ਼ਟਰੀ ਝੰਡਾ ਲਹਿਰਾਇਆ

ਟਾਂਡਾ ਉੜਮੁੜ, 16 ਅਗਸਤ (ਕੁਲਬੀਰ ਸਿੰਘ ਗੁਰਾਇਆ)- ਆਜ਼ਾਦੀ ਦੇ 75ਵੇਂ ਵਰ੍ਹੇਗੰਢ ਤੇ ਲਾਇਨ ਕਲੱਬ ਟਾਂਡਾ ਗੌਰਵ ਵਲੋਂ ਸ਼ਿਮਲਾ ਪਹਾੜੀ ਉੜਮੁੜ ਵਿਖੇ ਆਜ਼ਾਦੀ ਦਿਵਸ ਸਬੰਧੀ ਇੱਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਬਤੌਰ ...

ਪੂਰੀ ਖ਼ਬਰ »

ਰਾਏਪੁਰ ਵਿਖੇ ਇੱਕ ਘਰ ਵਿਚ ਚੋਰੀ

ਚੌਲਾਂਗ, 16 ਅਗਸਤ (ਸੁਖਦੇਵ ਸਿੰਘ)- ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਏਪੁਰ ਵਿਖੇ ਅਣਪਛਾਤੇ ਚੋਰਾਂ ਵੱਲੋਂ ਬੰਦ ਘਰ ਵਿਚੋਂ ਚੋਰੀ ਕਰ ਲਈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਾਣੀ ਪਤਨੀ ਸਵਰਗੀ ਸੁਖਵੰਤ ਸਿੰਘ ਜੋ ਆਪਣੇ ਪੇਕਿਆਂ ਦੇ ਫਗਵਾੜਾ ...

ਪੂਰੀ ਖ਼ਬਰ »

ਬਿਕਰਮ ਮਜੀਠੀਆ ਦੇ ਸਵਾਗਤ ਲਈ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਦਾ ਜਥਾ ਰਸੂਲਪੁਰ ਦੀ ਅਗਵਾਈ ਵਿਚ ਜਲੰਧਰ ਰਵਾਨਾ

ਟਾਂਡਾ ਉੜਮੁੜ, 16 ਅਗਸਤ (ਕੁਲਬੀਰ ਸਿੰਘ ਗੁਰਾਇਆ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਫੇਰੀ ਦੌਰਾਨ ਜਲੰਧਰ ਵਿਚ ਸਵਾਗਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਇੱਕ ਵਿਸ਼ਾਲ ਜਥਾ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਅਰੁਣ ਡੋਗਰਾ ਨੇ ਕੌਮੀ ਝੰਡਾ ਲਹਿਰਾਇਆ

ਰਾਮਗੜ੍ਹ ਸੀਕਰੀ, 16 ਅਗਸਤ (ਕਟੋਚ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿ੍ੰਗਲੀ ਵਿਖੇ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਅਰੁਣ ਡੋਗਰਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 5 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 16 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 5 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 42095 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 32 ਸੈਂਪਲਾਂ ...

ਪੂਰੀ ਖ਼ਬਰ »

ਲੁਟੇਰੇ ਔਰਤ ਦੀ ਚੈਨੀ ਤੇ ਪਰਸ ਲੈ ਕੇ ਫਰਾਰ

ਟਾਂਡਾ ਉੜਮੁੜ, 16 ਅਗਸਤ (ਕੁਲਬੀਰ ਸਿੰਘ ਗੁਰਾਇਆ)- ਬੀਤੀ ਦੁਪਹਿਰ ਦੋ ਝਪਟਮਾਰਾਂ ਵਲੋਂ ਇਕ ਔਰਤ ਦਾ ਪਰਸ ਅਤੇ ਚੇਨੀ ਖੋਹ ਲਈ | ਇਸ ਸੰਬੰਧੀ ਲੁੱਟ ਖੋਹ ਦਾ ਸ਼ਿਕਾਰ ਹੋਈ ਸਲੋਨੀ ਕੁਮਾਰੀ ਪਤਨੀ ਹਰਪ੍ਰੀਤ ਸਿੰਘ ਵਾਸੀ ਤੱਲਾ ਮੱਦਾ ਨੇ ਦੱਸਿਆ ਕਿ ਉਹ ਦੁਪਹਿਰ ਲਗਭਗ ਤਿੰਨ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋਣਗੇ - ਵਿਧਾਇਕ ਜਸਵੀਰ ਰਾਜਾ

ਟਾਂਡਾ ਉੜਮੁੜ, 16 ਅਗਸਤ (ਕੁਲਬੀਰ ਸਿੰਘ ਗੁਰਾਇਆ)- ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਇਕ ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ | ਇਸੇ ਕੜੀ ਦੌਰਾਨ ਸਿਹਤ ਸਹੂਲਤਾਂ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਆਜ਼ਾਦੀ ਦੇ 75ਵੇਂ ਦਿਹਾੜੇ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਵਲੋਂ ਦੋ ਵਿਅਕਤੀ 20 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਹਰਿਆਣਾ, 16 ਅਗਸਤ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ | ਇਸ ਸਬੰਧੀ ਐਸ.ਆਈ ਬਲਜਿੰਦਰ ਸਿੰਘ ਭੁੱਲਰ ਐਸ.ਐਚ.ਓ. ਹਰਿਆਣਾ ਨੇ ਦੱਸਿਆ ਕਿ ਐਸ.ਆਈ ਗੁਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਸੀ.ਆਈ.ਏ. ਸਟਾਫ਼ ...

ਪੂਰੀ ਖ਼ਬਰ »

ਜੌੜਾਮਾਜਰਾ ਵਲੋਂ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਵਿਖੇ 'ਆਮ ਆਦਮੀ ਕਲੀਨਿਕ' ਦਾ ਉਦਘਾਟਨ

ਗੜ੍ਹਸ਼ੰਕਰ, 16 ਅਗਸਤ (ਧਾਲੀਵਾਲ)-76ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣ ਦੇ ਸਬੰਧ ਵਿਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵਲੋਂ ਗੜ੍ਹਸ਼ੰਕਰ ਹਲਕੇ ਦੇ ਪਿੰਡ ਬਸਿਆਲਾ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਆਜ਼ਾਦੀ ਦਿਹਾੜੇ ਮੌਕੇ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ

ਮੁਕੇਰੀਆਂ, 16 ਅਗਸਤ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਵਲੋਂ ਸੁਤੰਤਰਤਾ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ | ਆਰੀਆ ਬੁਆਏ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਕਰਵਾਏ ਗਏ ਆਜ਼ਾਦੀ ਸਮਾਗਮ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਜਿਸ ਵਿਚ ਉਨ੍ਹਾਂ ਦੇਸ਼ ਭਗਤੀ ਦੇ ਸੰਗੀਤ ਤੇ ਡਾਂਸ ਰਾਹੀਂ ਦੇਸ਼ ਨੂੰ ਆਜ਼ਾਦੀ ਦਿਵਾਉਣ ਵਾਲੇ ਦੇਸ਼ ਭਗਤਾਂ ਤੇ ਕ੍ਰਾਂਤੀਕਾਰੀਆਂ ਨੂੰ ਸ਼ਰਧਾਂਜਲੀ ਦਿੱਤੀ | ਵਿਦਿਆਰਥੀਆਂ ਨੇ ਇਸ ਸ਼ਾਨਦਾਰ ਕਲਾ ਨਾਲ ਆਏ ਹੋਏ ਸਾਰੇ ਮਹਿਮਾਨਾਂ ਤੇ ਪਤਵੰਤਿਆਂ ਦਾ ਮਨ ਮੋਹ ਲਿਆ | ਸਕੂਲ ਦੇ ਪਿ੍ੰਸੀਪਲ ਅਤੇ ਸਕੂਲ ਦੀ 'ਮੈਨੇਜਿੰਗ ਕਮੇਟੀ' ਦੇ ਮੁੱਖ ਪ੍ਰਧਾਨ ਸ੍ਰੀ ਡੀ.ਵੀ. ਸ਼ਰਮਾ ਨੇ ਸਮੂਹ ਬੱਚਿਆਂ ਨੂੰ ਆਜ਼ਾਦੀ ਦਿਵਸ ਦੇ ਇਸ ਮਹਾਨ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਇਸੇ ਤਰ੍ਹਾਂ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ |
ਡੀ.ਏ.ਵੀ. ਬੀ.ਐੱਡ ਕਾਲਜ 'ਚ ਆਜ਼ਾਦੀ ਦਿਹਾੜਾ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ.ਅਨੂਪ ਕੁਮਾਰ ਅਤੇ ਸਕੱਤਰ (ਰਿਟਾ.ਪਿ੍ੰਸੀਪਲ) ਡੀ.ਐੱਲ. ਆਨੰਦ ਦੇ ਮਾਰਗ ਦਰਸ਼ਨ 'ਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ ਦੇਸ਼ ਦੇ 76ਵਾੇ ਆਜ਼ਾਦੀ ਦਿਵਸ ਨੂੰ ਬੜੀ ਹੀ ਧੂਮ-ਧਾਮ ਨਾਲ ਮਨਾਇਆ | ਇਸ ਮੌਕੇ ਸਮਾਜ ਸੇਵਕ ਅਤੇ ਰਿਟਾ: ਡਿਪਟੀ ਡਾਇਰੈਕਟਰ ਹੈਲਥ ਡਾ: ਅਜੈ ਬੱਗਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ.ਅਨੂਪ ਕੁਮਾਰ, ਪਿ੍ੰਸੀਪਲ ਡਾ: ਵਿਧੀ ਭੱਲਾ, ਏ.ਕੇ. ਗੁਪਤਾ, ਮਧੂ ਸੂਦਨ, ਮਨੂੰ ਸ਼ਰਮਾ ਅਤੇ ਵਰੁਣ ਸ਼ਰਮਾ ਸਮੇਤ ਸਮੂਹ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ | ਇਸ ਮੌਕੇ ਵਿਦਿਆਰਥੀਆਂ ਵਲੋਂ ਆਜ਼ਾਦੀ ਅਤੇ ਦੇਸ਼ ਭਗਤੀ ਨਾਲ ਸਬੰਧਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਡਾ: ਅਜੈ ਬੱਗਾ ਨੇ ਆਜ਼ਾਦੀ ਦਿਵਸ ਦੇ ਇਤਿਹਾਸ 'ਤੇ ਚਾਨਣਾ ਪਾਇਆ | ਉਨ੍ਹਾਂ ਬੀ.ਐਡ. ਸਮੈਸਟਰ ਚੌਥਾ ਦੇ ਅਨਾਥ ਅਤੇ ਸੰਘਰਸ਼ਸ਼ੀਲ ਵਿਦਿਆਰਥੀ ਦੀਪਕ ਲਈ 11000 ਦੀ ਸਕਾਲਰਸ਼ਿੱਪ ਦਾ ਐਲਾਨ ਕੀਤਾ | ਪ੍ਰਧਾਨ ਡਾ.ਅਨੂਪ ਕੁਮਾਰ ਨੇ ਆਜ਼ਾਦੀ ਦਿਹਾੜੇ ਦੀ ਸਭ ਨੂੰ ਮੁਬਾਰਕਬਾਦ ਦਿੱਤੀ | ਪਿ੍ੰਸੀਪਲ ਡਾ: ਵਿਧੀ ਭੱਲਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ |
ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਆਜ਼ਾਦੀ ਦਿਵਸ ਮਨਾਇਆ
ਗੜ੍ਹਦੀਵਾਲਾ, (ਚੱਗਰ)-ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਮਨਾਏ ਆਜ਼ਾਦੀ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਸਾਂਝੇ ਤੌਰ 'ਤੇ ਅਦਾ ਕੀਤੀ ਤੇ ਪੁਲਿਸ ਟੁਕੜੀ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ | ਇਸ ਮੌਕੇ ਜਸਵੀਰ ਸਿੰਘ ਰਾਜਾ ਨੇ ਸ਼ਹਿਰ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ | ਇਸ ਮੌਕੇ ਚੌਧਰੀ ਰਾਜਵਿੰਦਰ ਸਿੰਘ ਰਾਜਾ, ਡਾਕਟਰ ਸੰਜੀਵ ਸ਼ਰਮਾ, ਬਿੰਦਰਪਾਲ ਬਿੱਲਾ, ਮਾ. ਰਸ਼ਪਾਲ ਸਿੰਘ ਸਹੋਤਾ, ਹਰਜੀਤ ਸਿੰਘ ਭਾਟੀਆ, ਗੁਰਦੇਵ ਸਿੰਘ ਚੱਗਰ, ਈ.ਓ. ਸਿਮਰਨ ਢੀਂਡਸਾ, ਪ੍ਰੋ. ਸ਼ਾਮ ਸਿੰਘ, ਚੌਧਰੀ ਪਰਮਜੀਤ ਕੌਰ ਸਹੋਤਾ, ਡੀ.ਐਸ.ਪੀ. ਕੁਲਵੰਤ ਸਿੰਘ, ਡਾਕਟਰ ਕੇਵਲ ਸਿੰਘ, ਮਨਿੰਦਰਜੀਤ ਸਿੰਘ ਢੱਟ, ਕੇਵਲ ਕਿ੍ਸ਼ਨਪੁਰੀ, ਕੁਲਦੀਪ ਸਿੰਘ ਮਿੰਟੂ, ਰਜਿੰਦਰ ਸਿੰਘ, ਕੈਪ. ਤਰਸੇਮ ਸਿੰਘ, ਕਰਨੈਲ ਸਿੰਘ ਕਲਸੀ, ਮਦਨ ਲਾਲ ਗੋਗੀ, ਤਰਲੋਕ ਸਿੰਘ ਤਾਲਬ, ਡਾ.ਵਿਜੈ ਕੁਮਾਰ, ਸ੍ਰੀ ਰਾਜੂ ਗੁਪਤਾ, ਐਡਵੋਕੇਟ ਸੰਦੀਪ ਜੈਨ, ਐਸ.ਐਚ.ਓ. ਸਤਵਿੰਦਰ ਸਿੰਘ, ਕੌਂਸਲਰ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |
ਸਰਪੰਚ ਗੁਰਮੇਲ ਸਿੰਘ ਕੋਟਫ਼ਤੂਹੀ ਨੇ ਤਿਰੰਗਾ ਯਾਤਰਾ ਕੱਢੀ
ਕੋਟਫ਼ਤੂਹੀ, (ਅਟਵਾਲ)-ਸਥਾਨਕ ਪਿੰਡ ਦੇ ਸਰਪੰਚ ਤੇ ਉੱਘੇ ਕਾਂਗਰਸੀ ਆਗੂ ਗੁਰਮੇਲ ਸਿੰਘ ਦੀ ਅਗਵਾਈ ਹੇਠ 75 ਵੀਂ ਆਜ਼ਾਦੀ ਦਿਵਸ ਦੇ ਦਿਹਾੜੇ ਨੂੰ ਸਮਰਪਿਤ ਪਿੰਡ 'ਚ ਪੈਦਲ ਤਿਰੰਗਾ ਯਾਤਰਾ ਕੱਢੀ | ਇਸ ਮੌਕੇ ਉਨ੍ਹਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਕਾਂਗਰਸ ਪਾਰਟੀ ਵੱਲੋਂ ਪਾਇਆ ਯੋਗਦਾਨ ਨੂੰ ਹਰ ਦੇਸ਼ ਵਾਸੀ ਜਾਣਦਾ ਹੈ, ਉਨ੍ਹਾਂ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦੇ ਇੱਕਜੁੱਟ ਹੋ ਕੇ ਦੇਸ਼ ਦੀ ਤਰੱਕੀ ਲਈ ਲਾਮਬੰਦ ਹੋਣ ਲਈ ਅਪੀਲ ਕੀਤੀ | ਇਸ ਮੌਕੇ ਨੰਬਰਦਾਰ ਰਾਮ ਸਰੂਪ, ਕਾਮਰੇਡ ਬਲਵੀਰ ਸਿੰਘ, ਪੰਚ ਪਰਮਜੀਤ ਸਿੰਘ, ਪੰਚ ਜੀਤ ਰਾਮ, ਪੰਚ ਸੁਖਵਿੰਦਰ ਕੌਰ, ਪੰਚ ਦਰਸ਼ਨਾਂ ਦੇਵੀ, ਪੰਚ ਆਸ਼ਾ ਰਾਣੀ, ਪੰਚ ਕੁਲਜੀਤ ਸਿੰਘ ਮਾਹਲ, ਪੰਚ ਗੁਰਜੀਤ ਸਿੰਘ ਢਿੱਲੋਂ, ਘਨੱਈਆ ਲਾਲ, ਪਰਮਜੀਤ ਸਿੰਘ, ਸੱਤੀ ਮਾਹਲ, ਪੰਚ ਰਾਜ ਕੁਮਾਰ, ਮਾਸਟਰ ਪਵਨ ਕੁਮਾਰ, ਮੂਲ ਰਾਜ, ਰਣਜੀਤ ਕੌਰ, ਕਾਂਤਾ ਰਾਣੀ, ਸੱਤਿਆ ਦੇਵੀ, ਕ੍ਰਿਸਨ ਸਿੰਘ, ਸਤਨਾਮ ਸਿੰਘ ਬੈਂਸ, ਰਾਣਾ ਢੋਲੀ, ਹਰਮੇਸ਼ ਲਾਲ, ਸੰਦੀਪ ਆਦਿ ਹਾਜ਼ਰ ਸਨ |
ਸੈਣੀਬਾਰ ਵਿੱਦਿਅਕ ਸੰਸਥਾਵਾਂ 'ਚ ਆਜ਼ਾਦੀ ਦਿਵਸ 'ਤੇ ਤਿਰੰਗਾ ਲਹਿਰਾਇਆ
ਬੁੱਲ੍ਹੋਵਾਲ, (ਲੁਗਾਣਾ)-ਸੈਣੀਬਾਰ ਵਿੱਦਿਅਕ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਅਧੀਨ ਚੱਲ ਰਹੇ ਸੈਣੀਬਾਰ ਕਾਲਜ ਅਤੇ ਸਕੂਲਾਂ 'ਚ ਆਜ਼ਾਦੀ ਦਿਹਾੜਾ ਮਨਾਇਆ ਗਿਆ¢ ਇਸ ਮÏਕੇ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਜਗਵੀਰ ਸਿੰਘ ਤੇ ਪਰਮਜੀਤ ਸਿੰਘ (ਰਿਟਾਇਰ ਇੰਸਪੈਕਟਰ) ਅਤੇ ਸਹਾਇਕ ਮੈਨੇਜਰ ਕਮਲਦੀਪ ਸਿੰਘ ਵਲੋਂ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਸੰਸਥਾਵਾਂ ਸੈਣੀ ਬਾਰ ਕਾਲਜ, ਸੈਣੀ ਬਾਰ ਸੀਨੀਅਰ ਸੈਕੰਡਰੀ ਸਕੂਲ, ਸੈਣੀ ਬਾਰ ਪਬਲਿਕ ਸਕੂਲ ਅਤੇ ਸੈਣੀ ਬਾਰ ਹਾਈ ਸਕੂਲ ਮੁਖਲਿਆਣਾ ਵਿਚ ਤਿਰੰਗਾ ਲਹਿਰਾਇਆ ਗਿਆ¢ ਇਸ ਮੌਕੇ ਪੁਲਿਸ ਥਾਣਾ ਬੁੱਲ੍ਹੋਵਾਲ ਦੀ ਪੁਲਿਸ ਟੁਕੜੀ ਵਲੋਂ ਤਿਰੰਗੇ ਨੂੰ ਸਲਾਮੀ ਵੀ ਦਿੱਤੀ ¢ ਇਨ੍ਹਾਂ ਸਮਾਰੋਹ ਵਿਚ ਵਿਦਿਆਰਥੀਆਂ ਵਲੋਂ ਆਜ਼ਾਦੀ ਦਿਹਾੜੇ ਨਾਲ ਸੰਬੰਧਿਤ ਰਾਸ਼ਟਰੀ ਗਾਨ, ਆਜ਼ਾਦੀ ਦੇ ਗੀਤ, ਭਾਸ਼ਣ ਅਤੇ ਕਵਿਤਾ ਪੇਸ਼ ਕੀਤੇ ਗਏ ¢ ਇਸ ਮੌਕੇ ਪ੍ਰਬੰਧਕ ਕਮੇਟੀ ਦੇ ਸਹਾਇਕ ਸਕੱਤਰ ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਮਾਸਟਰ ਰਣਧੀਰ ਸਿੰਘ, ਹਰਵਰਿੰਦਰ ਸਿੰਘ, ਜਸਵਿੰਦਰ ਸਿੰਘ ਮੁਖਲਿਆਣਾ, ਬਲਵੀਰ ਸਿੰਘ ਮੁਖਲਿਆਣਾ, ਪਿ੍ੰਸੀਪਲ ਡਾ. ਸੁਖਵਿੰਦਰ ਕੌਰ, ਪਿ੍ੰ. ਰੁਪਿੰਦਰਜੀਤ ਸਿੰਘ, ਪਿੰ੍ਰ. ਸਤਵਿੰਦਰ ਸਿੰਘ, ਪਿੰ੍ਰ.ਹਰਜਿੰਦਰ ਸਿੰਘ ਨਾਲ ਸੰਸਥਾਵਾਂ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ¢
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ 'ਚ ਆਜ਼ਾਦੀ ਦਿਵਸ ਮਨਾਇਆ
ਬੁੱਲ੍ਹੋਵਾਲ, (ਲੁਗਾਣਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਨੰਦਾਚÏਰ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਆਜ਼ਾਦੀ ਦਿਵਸ ਮਨਾਇਆ¢ ਇਸ ਮੌਕੇ ਸਕੂਲ ਪਿ੍ੰਸੀਪਲ ਹਰਕੀਰਤ ਕÏਰ ਦੀ ਯੋਗ ਅਗਵਾਈ ਵਿਚ ਇੱਕ ਰੰਗਾਰੰਗ ਪ੍ਰੋਗਰਾਮ ਉਲੀਕਿਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵਧ ਚੜ ਕੇ ਹਿੱਸਾ ਲਿਆ¢ ਇਸ ਪ੍ਰੋਗਰਾਮ ਦੀ ਸ਼ੁਰੂਆਤ ਦੇਸ਼ ਭਗਤੀ ਦੇ ਗੀਤ ਨਾਲ ਹੋਈ ਉਪਰੰਤ ਬੱਚਿਆ ਨੇ ਆਜ਼ਾਦੀ ਦਿਵਸ ਨਾਲ ਸੰਬੰਧਿਤ ਪੇਂਟਿੰਗ, ਸਲੋਗਨ, ਡਾਂਸ, ਕਵਿਤਾ ਉਚਾਰਨ ਆਦਿ ਗਤੀਵਿਧੀਆਂ ਵਿਚ ਹਿੱਸਾ ਲਿਆ¢
ਨਗਰ ਪੰਚਾਇਤ ਮਾਹਿਲਪੁਰ 'ਚ ਆਜ਼ਾਦੀ ਦਿਹਾੜੇ ਮੌਕੇ ਸਮਾਗਮ
ਮਾਹਿਲਪੁਰ, (ਰਜਿੰਦਰ ਸਿੰਘ)-ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਦੇਸ਼ ਭਰ ਵਿਚ ਮਨਾਏ ਜਾ ਰਹੇ ਆਜ਼ਾਦੀ ਦੇ ਮਹਾਂਉਤਸਵ ਮੌਕੇ ਨਗਰ ਪੰਚਾਇਤ ਦਫ਼ਤਰ ਮਾਹਿਲਪੁਰ ਵਿਖੇ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਬਲਾਇੰਡ ਸਕੂਲ ਬਾਹੋਵਾਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਗੀਤ ਗਾਉਣ ਉਪਰੰਤ ਮੌਕੇ ਪ©ਧਾਨ ਰਣਜੀਤ ਕੌਰ ਅਤੇ ਸਮੂਹ ਸਟਾਫ਼ ਵਲੋਂ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਇਆ ਗਿਆ ਉਪਰੰਤ ਰਾਸ਼ਟਰੀ ਗੀਤ ਗਾਇਆ ਤੇ ਕੌਂਸਲਰਾਂ ਨਗਰ ਪੰਚਾਇਤ ਦੇ ਸਮੂਹ ਕਰਮਚਾਰੀਆਂ ਸਮੇਤ ਪੁਲਿਸ ਦੀ ਟੁਕੜੀ ਵਲੋਂ ਰਾਸ਼ਟਰੀ ਤਿਰੰਗੇ ਨੂੰ ਸਲਾਮੀ ਦਿੱਤੀ | ਇਸ ਮੌਕੇ ਸਮਾਜ ਸੇਵਕ ਸਤਵੀਰ ਸਿੰਘ ਸੰਤਾ, ਪੂਨਮ ਤਨੇਜਾ ਕੌਂਸਲਰ, ਕੌਂਸਲਰ ਵਰਿੰਦਰ ਕੌਰ, ਕੌਂਸਲਰ ਜੁਗਿੰਦਰ ਪਾਲ, ਰਾਜ ਕੁਮਾਰ ਰਾਜੂ, ਰਵੀ ਤਨੇਜਾ, ਸ਼ੀਸ਼ ਪਾਲ, ਸੋਹਣ ਲਾਲ, ਸ਼ਾਮ ਲਾਲ, ਰਾਕੇਸ਼ ਕੁਮਾਰ, ਸੁਖਵਿੰਦਰ ਸਿੰਘ, ਹਰਗੋਪਾਲ ਸਿੰਘ, ਪਿ੍ੰ. ਅਤਰ ਸਿੰਘ, ਪਰਵਿੰਦਰ ਸਿੰਘ ਆਪ ਆਗੂ, ਰੋਹਿਤ, ਹਰਮਨਜੋਤ ਸਿੰਘ, ਮੈਡਮ ਦਿਲਪ੍ਰੀਤ ਕੌਰ, ਰੀਤਿਕਾ ਨਾਰੰਗ, ਰੇਨੂੰ ਬਾਲਾ, ਭਾਰਤੀ, ਸਤਵਿੰਦਰ ਸਿੰਘ ਆਦਿ ਹਾਜ਼ਰ ਸਨ |
ਐਸ.ਡੀ. ਸੀਨੀ: ਸੈਕੰ: ਸਕੂਲ 'ਚ ਆਜ਼ਾਦੀ ਦਿਹਾੜਾ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਖੇ ਸ੍ਰੀ ਸਨਾਤਨ ਧਰਮ ਸਭਾ ਹੁਸ਼ਿਆਰਪੁਰ ਵਲੋਂ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਐਡਵੋਕੇਟ ਚੰਦਰਸ਼ੇਖਰ ਮਰਵਾਹਾ ਚੇਅਰਮੈਨ ਸਕੂਲ ਕਮੇਟੀ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਆਪਣੇ ਕਰਤੱਵਾਂ ਅਤੇ ਰਾਸ਼ਟਰ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਸ਼ਾਮ ਸੁੰਦਰ ਮੋਦਗਿੱਲ, ਸਕੱਤਰ ਸੁਭਾਸ਼ ਚੰਦਰ ਖੁੱਲਰ, ਸਕੂਲ ਮੈਨੇਜਰ ਸੁਭਾਸ਼ ਗੁਪਤਾ, ਕੰਨਿਆਂ ਵਿਭਾਗ ਦੇ ਮੈਨੇਜਰ ਅਰਵਿੰਦ ਸੂਦ, ਐਸ.ਡੀ. ਪਬਲਿਕ ਸਕੂਲ ਦੇ ਮੈਨੇਜਰ ਵਿਸ਼ਨੂੰ ਦਿਗੰਬਰ ਸੂਦ, ਗੋਪਾਲ ਸ਼ਰਮਾ, ਰਾਕੇਸ਼ ਕੁਮਾਰ, ਬਿੰਦੂਸਾਰ ਸ਼ੁਕਲਾ, ਨਰਿੰਦਰ ਪਲਾਹਾ, ਪਿ੍ੰ: ਪੁਨੀਤ ਕੁਮਾਰ ਸਚਦੇਵਾ, ਅੰਜਨਾ, ਸੁਮਨ ਸ਼ਰਮਾ, ਅਨੀਤਾ ਸੈਣੀ, ਨਰੇਸ਼ ਕੁਮਾਰ ਆਦਿ ਸਮੇਤ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਨੰਗਲ ਬਿਹਾਲਾਂ, 16 ਅਗਸਤ (ਵਿਨੋਦ ਮਹਾਜਨ)-ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਪਿ੍ੰਸੀਪਲ ਸੁਸ਼ਮਾ ਡੋਗਰਾ ਅਤੇ ਡੋਗਰਾ ਪੈਰਾ ਮੈਡੀਕਲ ਸੁਸਾਇਟੀ ਦੇ ਚੇਅਰਮੈਨ ਡਾਕਟਰ ਰਜੇਸ਼ ਡੋਗਰਾ ਦੀ ਅਗਵਾਈ ਹੇਠ ਆਜ਼ਾਦੀ ਦਾ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਅਤੇ ਦਲ ਖ਼ਾਲਸਾ ਨੇ ਟਾਂਡਾ ਸ਼ਹਿਰ ਅੰਦਰ ਕੱਢਿਆ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ

ਟਾਂਡਾ ਉੜਮੁੜ, 16 ਅਗਸਤ (ਭਗਵਾਨ ਸਿੰਘ ਸੈਣੀ)- ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ ਮੋਦੀ ਸਰਕਾਰ ਵਲੋਂ ਘਰ-ਘਰ ਤਿਰੰਗਾ ਮੁਹਿੰਮ ਨੂੰ ਰੱਦ ਕਰਦਿਆਂ ਆਜ਼ਾਦੀ ਦਿਵਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ ਕੱਢਿਆ ਗਿਆ | ਸ਼ੋ੍ਰਮਣੀ ...

ਪੂਰੀ ਖ਼ਬਰ »

ਨਿਰਮਲ ਸਿੰਘ ਮੋਹਣਵਾਲ ਆਜ਼ਾਦੀ ਦਿਹਾੜੇ ਮੌਕੇ ਫਾਇਰ ਸਰਵਿਸ ਮੈਡਲ ਨਾਲ ਸਨਮਾਨਿਤ

ਗੜ੍ਹਸ਼ੰਕਰ, 16 ਅਗਸਤ (ਧਾਲੀਵਾਲ)- ਦੇਸ਼ ਦੇ 76ਵੇਂ ਆਜ਼ਾਦੀ ਦਿਹਾੜੇ ਮੌਕੇ ਭਾਰਤ ਸਰਕਾਰ ਨੇ ਦਿੱਲੀ ਫਾਇਰ ਸਰਵਿਸ ਦੇ ਦੋ ਫਾਇਰਮੈਨ ਨੂੰ ਉਨ੍ਹਾਂ ਦੀ ਜਾਬਾਜ਼ ਪਹੁੰਚ, ਅੱਗ ਨਾਲ ਨਜਿੱਠਣ ਦੀ ਨਿਰਾਲੀ ਭਾਵਨਾ, ਦਿੱਲੀ ਵਾਸੀਆਂ ਦੀ ਜਾਨ ਤੇ ਮਾਲ ਦੀ ਰੱਖਿਆ ਕਰਨ ਦੀ ਉੱਚ ...

ਪੂਰੀ ਖ਼ਬਰ »

ਖੇਡਾਂ ਦੇ ਖੇਤਰ 'ਚ ਵਧੀਆ ਪ੍ਰਾਪਤੀਆਂ ਲਈ ਮੈਡਮ ਇੰਦਰਜੀਤ ਕੌਰ ਦਾ ਸਨਮਾਨ

ਹੁਸ਼ਿਆਰਪੁਰ, 16 ਅਗਸਤ (ਨਰਿੰਦਰ ਸਿੰਘ ਬੱਡਲਾ)- ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਜੂਨੀਅਰ ਅਸਿਸਟੈਂਟ ਵਜੋਂ ਸੇਵਾਵਾਂ ਨਿਭਾਅ ਰਹੇ ਮੈਡਮ ਇੰਦਰਜੀਤ ਕੌਰ (ਇੰਟਰਨੈਸ਼ਨਲ ਮਾਸਟਰਜ਼ ਐਥਲੀਟ) ਨੂੰ 75ਵੇਂ ਜਿਲ੍ਹਾ ਪੱਧਰੀ ਅਜ਼ਾਦੀ ਦਿਵਸ ਮੌਕੇ ਖੇਡਾਂ ਦੇ ਖੇਤਰ 'ਚ 21ਵੀਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX