ਤਾਜਾ ਖ਼ਬਰਾਂ


ਦਿੱਲੀ 'ਚ ਨਗਰ ਨਿਗਮ ਚੋਣਾਂ:ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ
. . .  2 minutes ago
ਨਵੀਂ ਦਿੱਲੀ, 4 ਦਸੰਬਰ-ਦਿੱਲੀ 'ਚ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪਰਿਵਾਰ ਸਮੇਤ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਦੇ ਅਧਿਕਾਰ ਦੀ...
ਖੜਗੇ, ਸੋਨੀਆ ਗਾਂਧੀ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ 'ਚ ਹੋਏ ਸ਼ਾਮਿਲ
. . .  6 minutes ago
ਨਵੀਂ ਦਿੱਲੀ, 4 ਦਸੰਬਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕੇ.ਸੀ. ਵੇਣੂਗੋਪਾਲ, ਪੀ ਚਿਦੰਬਰਮ ਅਤੇ ਪਾਰਟੀ ਦੇ ਹੋਰ ਆਗੂ ਅਖਿਲ ਭਾਰਤੀ ਕਾਂਗਰਸ...
ਹਵਾ ਦੀ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ 'ਚ ਵਿਗੜ ਰਹੀ ਹੈਹਵਾ ਦੀ ਗੁਣਵੱਤਾ-ਮੌਸਮ ਵਿਗਿਆਨੀ
. . .  40 minutes ago
ਨਵੀਂ ਦਿੱਲੀ, 4 ਦਸੰਬਰ-ਮੌਸਮ ਵਿਭਾਗ ਦੇ ਏਅਰ ਕੁਆਲਿਟੀ ਡਿਵੀਜ਼ਨ ਦੇ ਵਿਗਿਆਨੀ ਵਿਜੇ ਸੋਨੀ ਸੋਨੀ ਦਾ ਕਹਿਣਾ ਹੈ ਕਿ ਹਵਾ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ ਵਿਚ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਅੱਜ ਹਵਾ ਦੀ ਗੁਣਵੱਤਾ 400 ਦੇ ਆਸ-ਪਾਸ...
ਹਾਰਦਿਕ ਪਾਂਡਿਆ ਕੋਲ ਭਾਰਤੀ ਟੀਮ ਦੀ ਅਗਵਾਈ ਕਰਨ ਦਾ ਹੁਨਰ ਹੈ: ਰਾਸ਼ਿਦ ਖਾਨ
. . .  48 minutes ago
ਅਬੂ ਧਾਬੀ, 4 ਦਸੰਬਰ -ਅਫ਼ਗਾਨਿਸਤਾਨ ਦੇ ਲੈੱਗ ਸਪਿਨਰ ਰਾਸ਼ਿਦ ਖਾਨ ਨੇ ਹਾਰਦਿਕ ਪਾਂਡਿਆ ਦੀ ਅਗਵਾਈ ਦੇ ਗੁਣਾਂ ਲਈ ਪ੍ਰਸ਼ੰਸਾ ਕੀਤੀ ਅਤੇ ਸਾਂਝਾ ਕੀਤਾ ਕਿ ਇਸ ਆਲਰਾਊਂਡਰ ਕੋਲ ਮੌਕਾ ਮਿਲਣ 'ਤੇ ਭਾਰਤੀ ਟੀਮ ਦੀ ਅਗਵਾਈ ਕਰਨ ਦਾ...
ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਮਨਾਇਆ ਜਾ ਰਿਹਾ ਹੈ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ
. . .  about 1 hour ago
ਅੰਮ੍ਰਿਤਸਰ, 4 ਦਸੰਬਰ (ਰੇਸ਼ਮ ਸਿੰਘ)-ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਬੀ.ਐਸ.ਐਫ. ਵਲੋਂ ਪਹਿਲੀ ਵਾਰ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ...
ਦਿੱਲੀ ਨਗਰ ਨਿਗਮ ਚੋਣਾਂ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ...
ਖੇਮਕਰਨ ਸੈਕਟਰ 'ਚ ਸਰਹੱਦ 'ਤੇ ਪਾਕਿਸਤਾਨ ਵਲੋਂ ਫਿਰ ਡਰੋਨ ਦੀ ਹਲਚਲ
. . .  about 2 hours ago
ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਸਰਹੱਦ 'ਤੇ ਲਗਾਤਾਰ ਡਰੋਨ ਰਾਹੀਂ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਬੀਤੀ ਰਾਤ ਫਿਰ ਪਾਕਿਸਤਾਨ ਵਲੋਂ ਸਰਹੱਦ 'ਤੇ ਸੀਮਾ ਚੌਂਕੀ ਕੇ.ਕੇ. ਬੈਰੀਅਰ ਨਜ਼ਦੀਕ ਇਕ ਡਰੋਨ ਦੀ ਹਲਚਲ ਹੋਈ।ਬੀ.ਐਸ.ਐਫ. ਦੀ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ ਅੱਜ
. . .  about 2 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕ ਦਿਨਾਂ ਮੈਚ ਅੱਜ ਸਵੇਰੇ 11.30 ਵਜੇ ਹੋਣ ਜਾ ਰਿਹਾ...
ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਕੁੱਲ 250 ਵਾਰਡਾਂ ਲਈ 1349 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਦੀ ਕਿਸਮਤ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  1 day ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  1 day ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  1 day ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  1 day ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  1 day ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  1 day ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  1 day ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  1 day ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  1 day ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  1 day ago
ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਹਰਮਨ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ
. . .  1 day ago
ਬਟਾਲਾ, 3 ਦਸੰਬਰ (ਕਾਹਲੋਂ)-ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਦਿੱਲੀ ਵਿਖੇ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਸਮਾਜ ਸੇਵੀ ਹਰਮਨਜੀਤ ਸਿੰਘ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਮਾਜ ਸੇਵੀ ਹਰਮਨ ਗੁਰਾਇਆ ਵਲੋਂ ਪਿਛਲੇ...
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  1 day ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਫ਼ਤਹਿਗੜ੍ਹ ਸਾਹਿਬ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਲਹਿਰਾਇਆ ਕੌਮੀ ਝੰਡਾ

ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੌਰਾਨ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ...

ਪੂਰੀ ਖ਼ਬਰ »

ਭਾਰਤ-ਪਾਕਿ ਵੰਡ ਦੌਰਾਨ ਲੱਖਾਂ ਦੀ ਗਿਣਤੀ 'ਚ ਜਾਨਾਂ ਗੁਆਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਕੀਤੀ ਸਮੂਹਿਕ ਅਰਦਾਸ

ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ)-1947 ਦੀ ਭਾਰਤ-ਪਾਕਿ ਵੰਡ ਦੌਰਾਨ ਲੱਖਾਂ ਦੀ ਗਿਣਤੀ ਵਿਚ ਜਾਨਾਂ ਗਵਾਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਬਰਗਾੜੀ ਮੋਰਚੇ 'ਚ ਅੱਜ ਤੋਂ ਗਿ੍ਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ

ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਵਾਉਣ ਅਤੇ ਕਾਨੂੰਨ ਅਨੁਸਾਰ ਸਜ਼ਾਵਾਂ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਬਰਗਾੜੀ ਵਿਖੇ 1 ਜੁਲਾਈ 2021 ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਜਖਵਾਲੀ, 16 ਅਗਸਤ (ਨਿਰਭੈ ਸਿੰਘ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੂਬੇ ਵਿਚ 75 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਇਕ ਕਾਬੂ

ਸੰਘੋਲ, 16 ਅਗਸਤ (ਗੁਰਨਾਮ ਸਿੰਘ ਚੀਨਾ)-ਸਥਾਨਕ ਪੁਲਿਸ ਦੁਆਰਾ ਇਕ ਵਿਅਕਤੀ ਤੋਂ 222 ਨਸ਼ੇ ਦੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਸੰਘੋਲ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਥਾਨਕ ਗਊਸ਼ਾਲਾ ਨੇੜੇ ...

ਪੂਰੀ ਖ਼ਬਰ »

ਬਾਰੂਦ ਦੇ ਢੇਰ 'ਤੇ ਬੈਠੇ ਨੇ ਸਲੱਮ ਏਰੀਏ ਦੇ ਲੋਕ

ਮੰਡੀ ਗੋਬਿੰਦਗੜ੍ਹ, 16 ਅਗਸਤ (ਬਲਜਿੰਦਰ ਸਿੰਘ)-ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਖੇਤਰ ਮੁਹੱਲਾ ਨਸਰਾਲੀ ਵਿਚ ਵੱਡੇ ਗੈਸ ਸਿਲੰਡਰ ਨਾਲ ਭਰਿਆ ਜਾ ਰਿਹਾ ਛੋਟਾ ਸਿਲੰਡਰ ਫਟ ਜਾਣ ਕਾਰਨ ਇਕ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਿਆ ਜਿਸ ਨੂੰ ਇਲਾਜ ਦੇ ਲਈ ਸਬ ਡਵੀਜ਼ਨਲ ...

ਪੂਰੀ ਖ਼ਬਰ »

ਦੇਸੀ ਪਿਸਤੌਲ, 3 ਜਿੰਦਾ ਕਾਰਤੂਸਾਂ ਸਮੇਤ ਇਕ ਕਾਬੂ

* ਨਸ਼ੀਲੇ ਪਦਾਰਥ ਸਮੇਤ 1 ਹੋਰ ਗਿ੍ਫ਼ਤਾਰ ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਸਮਾਜ ਦੇ ਭੈੜੇ ਅਨਸਰਾਂ ਖ਼ਿਲਾਫ਼ ਆਰੰਭੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਇਕ ਦੇਸੀ ਕੱਟਾ ਅਤੇ 3 ਜਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ ਦਾ ...

ਪੂਰੀ ਖ਼ਬਰ »

ਨੌਜਵਾਨ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ

ਫ਼ਤਹਿਗੜ੍ਹ ਸਾਹਿਬ/ਜਖਵਾਲੀ, 16 ਅਗਸਤ (ਬਲਜਿੰਦਰ ਸਿੰਘ, ਨਿਰਭੈ ਸਿੰਘ)-ਅਜੋਕੇ ਦੌਰ 'ਚ ਨਸ਼ਾ ਪੰਜਾਬ ਦੀ ਨੌਜਵਾਨੀ ਨੂੰ ਘੁਣ ਵਾਂਗ ਖਾ ਰਿਹਾ ਹੈ, ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੀ ਲੋੜ ਹੈ ਤਾਂ ਜੋ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਇਆ ਗਿਆ ਤਿੰਨ ਰੋਜ਼ਾ ਸਿੱਖ ਯੂਥ ਪਾਰਲੀਮੈਂਟ

ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਅਕਾਦਮਿਕ ਕੌਂਸਲ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਤਿੰਨ ਦਿਨਾ ਸਿੱਖ ਯੂਥ ਪਾਰਲੀਮੈਂਟ ਅੱਜ ਸਮਾਪਤ ਹੋ ਗਿਆ | ਸਮਾਗਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਮੰਡੀ ਗੋਬਿੰਦਗੜ੍ਹ, 16 ਅਗਸਤ (ਮੁਕੇਸ਼ ਘਈ)-ਇੱਥੇ ਸਰਹਿੰਦ ਸਾਈਡ ਸਲਿੱਪ ਰੋਡ 'ਤੇ ਬੀਤੇ ਦਿਨੀਂ ਹੋਏ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਅੱਜ ਜੀ.ਐਮ.ਸੀ. ਸੈਕਟਰ-32 ਚੰਡੀਗੜ੍ਹ ਵਿਖੇ ਮੌਤ ਹੋ ਗਈ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਬਜਰੰਗੀ ਪੁੱਤਰ ਸਵ. ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਹੋਈ ਲੜਕੀ ਦੀ ਇਲਾਜ ਦੌਰਾਨ ਮੌਤ

ਸੰਘੋਲ, (ਪਰਮਵੀਰ ਸਿੰਘ)-ਹਾਈਵੇ 'ਤੇ ਪਿੰਡ ਖੰਟ ਨੇੜੇ ਢਾਬੇ ਕੋਲ ਬੀਤੇ ਦਿਨੀਂ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਏ ਸੜਕ ਹਾਦਸੇ 'ਚ ਭੈਣ-ਭਰਾ ਗੰਭੀਰ ਜ਼ਖਮੀ ਹੋ ਗਏ ਸਨ, ਜਿਨ੍ਹਾਂ 'ਚੋਂ ਅਰਵਿੰਦਰ ਵਾਸੀ ਮੋਰਿੰਡਾ ਮੋਹਾਲੀ ਦੇ ਹਸਪਤਾਲ ਵਿਖੇ ਇਲਾਜ ਅਧੀਨ ਹੈ, ਦੀ ਹਾਲਤ ...

ਪੂਰੀ ਖ਼ਬਰ »

ਭੈਣ ਭਰਾ ਨੂੰ ਜ਼ਖ਼ਮੀ ਕਰਨ ਵਾਲੇ ਨਾਮਾਲੂਮ ਕਾਰ ਡਰਾਈਵਰ ਖ਼ਿਲਾਫ਼ ਮੁਕੱਦਮਾ ਦਰਜ

ਖਮਾਣੋਂ, 16 ਅਗਸਤ (ਮਨਮੋਹਣ ਸਿੰਘ ਕਲੇਰ)-ਸਥਾਨਕ ਪੁਲਿਸ ਨੇ ਭੈਣ-ਭਰਾ ਨੂੰ ਸੜਕ ਹਾਦਸੇ ਵਿਚ ਜ਼ਖਮੀ ਕਰਨ ਵਾਲੇ ਇਕ ਨਾਮਾਲੂਮ ਕਾਰ ਡਰਾਈਵਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਮੁਦਈ ਸਤਨਾਮ ਸਿੰਘ ਵਾਸੀ ਪਿੰਡ ਰਤਨਗੜ੍ਹ ਥਾਣਾ ਮੋਰਿੰਡਾ ਨੇ ...

ਪੂਰੀ ਖ਼ਬਰ »

ਲੋਕਾਂ ਨੇ ਗਊਆਂ ਨਾਲ ਭਰਿਆ ਟਰੱਕ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ

ਅਮਲੋਹ, 16 ਅਗਸਤ (ਕੇਵਲ ਸਿੰਘ)-ਅਮਲੋਹ ਦੀ ਅਨਾਜ ਮੰਡੀ ਦੇ ਵਿਚ ਇਕ ਗਊਆਂ ਨਾਲ ਭਰਿਆ ਹੋਇਆ ਟਰੱਕ ਫੜਨ ਦਾ ਮਾਮਲਾ ਸਾਹਮਣੇ ਆਇਆ ਹੈ | ਗਊਆਂ ਨਾਲ ਭਰੇ ਟਰੱਕ ਨੂੰ ਫੜਨ ਵਾਲਿਆਂ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਵਲੋਂ ਟਰੱਕ ਚਾਲਕ ਨੂੰ ਕਾਬੂ ਕੀਤਾ ਗਿਆ ਅਤੇ ਟਰੱਕ ਨੂੰ ਗਊਸ਼ਾਲਾ ਅਮਲੋਹ ਵਿਖੇ ਲਿਆਂਦਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਗਦੀਪ ਸਿੰਘ ਪੰਚ ਮਾਨਗੜ੍ਹ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਟਰੱਕ ਦੇ ਵਿਚ 10 ਤੋਂ 15 ਦੇ ਕਰੀਬ ਗਊਆਂ ਨੂੰ ਭਰ ਕੇ ਲਿਜਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਅਨਾਜ ਮੰਡੀ ਅਮਲੋਹ ਦੇ ਵਿਚ ਇਸ ਟਰੱਕ ਨੂੰ ਕਾਬੂ ਕੀਤਾ | ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਉੱਥੇ ਹੀ ਉਨ੍ਹਾਂ ਦੱਸਿਆ ਕਿ ਟਰੱਕ ਦੇ ਵਿਚ ਦੋ ਵਿਅਕਤੀ ਸਵਾਰ ਸਨ ਜਦੋਂ ਕਿ ਟਰੱਕ ਡਰਾਈਵਰ ਨੂੰ ਕਾਬੂ ਕੀਤਾ ਗਿਆ ਹੈ ਅਤੇ ਦੂਸਰਾ ਵਿਅਕਤੀ ਫ਼ਰਾਰ ਹੈ | ਗਊਆਂ ਨਾਲ ਭਰਿਆ ਇਹ ਟਰੱਕ ਉਹ ਕਿੱਥੇ ਲੈ ਕੇ ਜਾ ਰਹੇ ਸਨ ਇਸ ਦੇ ਬਾਰੇ ਉਨ੍ਹਾਂ ਨੂੰ ਕੁਝ ਵੀ ਨਹੀਂ ਪਤਾ | ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ | ਉੱਥੇ ਹੀ ਇਸ ਸੰਬੰਧੀ ਗੱਲਬਾਤ ਕਰਦੇ ਹੋਏ ਥਾਣਾ ਅਮਲੋਹ ਦੇ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਮਾਨਗੜ੍ਹ ਦੇ ਪੰਚ ਜਗਦੀਪ ਸਿੰਘ ਵਲੋਂ ਸੂਚਨਾ ਮਿਲੀ ਸੀ ਕਿ ਅਮਲੋਹ ਦੀ ਅਨਾਜ ਮੰਡੀ ਦੇ ਵਿਚ ਗਊਆਂ ਨਾਲ ਭਰਿਆ ਟਰੱਕ ਫੜਿਆ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਕਾਰਵਾਈ ਕਰਦੇ ਹੋਏ ਟਰੱਕ ਡਰਾਈਵਰ ਨੂੰ ਕਾਬੂ ਕੀਤਾ ਗਿਆ ਹੈ ਤੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ ਕਿ ਗਊਆਂ ਨਾਲ ਭਰਿਆ ਹੈ ਟਰੱਕ ਕਿੱਥੇ ਲੈ ਕੇ ਜਾ ਰਹੇ ਸਨ |

ਖ਼ਬਰ ਸ਼ੇਅਰ ਕਰੋ

 

ਕੈਬਨਿਟ ਮੰਤਰੀ ਅਮਨ ਅਰੋੜਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੈਬਨਿਟ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੇ ਸਮਾਰਕ 'ਤੇ ਵੀ ਲਗਵਾਈ ਆਪਣੀ ਹਾਜ਼ਰੀ ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ)-ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣ ਯੋਗ ਊਰਜਾ ਸਰੋਤਾਂ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਅਮਨ ਅਰੋੜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX