ਤਾਜਾ ਖ਼ਬਰਾਂ


ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  1 day ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 day ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  1 day ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 day ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 day ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  1 day ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  1 day ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ

ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਖੇ ਰੰਗਲੇ ਪੰਜਾਬ ਦੀ ਸਿਰਜਣਾ ਦੇ ਸੰਕਲਪ ਨਾਲ ਆਜ਼ਾਦੀ ਘੁਲਾਟੀਆਂ ਨੂੰ ਸਿੱਜਦਾ ਕਰਦਿਆਂ ਜੋਸ਼, ਜਨੂਨ ਅਤੇ ਕੌਮੀ ਜਜ਼ਬੇ ਨਾਲ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇੱਥੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਤਿਰੰਗਾ ਲਹਿਰਾਇਆ | ਇਸ ਮੌਕੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਆਈ.ਜੀ. ਜਸਕਰਨ ਸਿੰਘ, ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਮਹਾਨ ਸੁਤੰਤਰਤਾ ਸੰਗਰਾਮੀ ਸ਼ਹੀਦ ਭਗਤ ਸਿੰਘ ਜੀ ਵਲੋਂ ਜਿਸ ਤਰ੍ਹਾਂ ਦੇ ਭਾਰਤ ਦੀ ਕਲਪਨਾ ਕੀਤੀ ਸੀ ਅਤੇ ਇਸ ਸੁਪਨੇ ਨੂੰ ਸੱਚ ਕਰਨ ਲਈ ਡਾ: ਬੀ ਆਰ ਅੰਬੇਦਕਰ ਨੇ ਜੋ ਸਾਨੂੰ ਸੰਵਿਧਾਨ ਘੜ ਕੇ ਦਿੱਤਾ ਸੀ, ਉਸੇ ਤੋਂ ਸੇਧ ਲੈ ਕੇ ਅੱਜ ਮੱੁਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਅੱਗੇ ਵੱਧ ਰਿਹਾ ਹੈ | ਉਨ੍ਹਾਂ ਆਖਿਆ ਕਿ ਅੱਜ ਦਾ ਦਿਨ ਸਾਡੇ ਲਈ ਇਕ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਦਾ ਸੁਪਨਾ ਲੈ ਕੇ ਉਸ ਨੰੂ ਪੂਰਾ ਕਰਨ ਦਾ ਸੰਕਲਪ ਲੈਣ ਦਾ ਦਿਨ ਵੀ ਹੈ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਫ਼ਾਜ਼ਿਲਕਾ ਜ਼ਿਲੇ੍ਹ ਵਿਚ ਸ਼ੁਰੂ ਕੀਤੇ ਪੋਾਜੈਕਟ ਕਿਤਾਬ ਦਾ ਜ਼ਿਕਰ ਕੀਤਾ ਜਿਸ ਤਹਿਤ ਗਿਆਨ ਦਾ ਚਾਨਣ ਵੰਡਣ ਲਈ ਲਾਇਬੇ੍ਰਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੀ ਅੱਜ ਇਹ ਦੋ ਕਲੀਨਿਕ ਲੋਕ ਸਮਰਪਿਤ ਹੋ ਰਹੇ ਹਨ | ਇੱਥੋਂ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਮਿਲੇਗੀ | ਉਨ੍ਹਾਂ ਕਿਹਾ ਕਿ ਚੰਗੀ ਸਿਹਤ ਲਈ ਜਿੱਥੇ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਉੱਥੇ ਹੀ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੋਾਜੈਕਟ ਮੇਰਾ ਪਿੰਡ ਮੇਰਾ ਜੰਗਲ ਆਰੰਭ ਕੀਤਾ ਹੈ ਤਾਂ ਜੋ ਪਿੰਡਾਂ 'ਚ ਵੱਧ ਤੋਂ ਵੱਧ ਜੰਗਲ ਲਗਾ ਕੇ ਚੌਗਿਰਦੇ ਨੂੰ ਹਰਾ ਭਰਾ ਕਰ ਸਕੀਏ | ਜ਼ਿਲ੍ਹੇ ਵਿਚ ਤਿੰਨ ਦਰਜਨ ਤੋਂ ਵੱਧ ਪਿੰਡਾਂ 'ਚ ਇਸ ਸਾਲ ਮੀਆਂਵਾਕੀ ਜੰਗਲ ਲਗਾਏ ਜਾ ਰਹੇ ਹਨ | ਇਸ ਤੋਂ ਪਹਿਲਾਂ ਉਨ੍ਹਾਂ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ ਜਾ ਕੇ 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਸਮਾਗਮ ਦੌਰਾਨ ਪਰੇਡ ਕਮਾਂਡਰ ਡੀ.ਐੱਸ.ਪੀ. ਅਤੁੱਲ ਸੋਨੀ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ ਅਤੇ ਮਾਰਚ ਪਾਸਟ ਵਿਚ ਹਿੱਸਾ ਲਿਆ | ਆਜ਼ਾਦੀ ਘੁਲਾਟੀਆਂ ਅਤੇ ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲੀ ਵਿਦਿਆਰਥੀਆਂ ਵਲੋਂ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ ਜਿਸ ਵਿਚ ਆਂਧਰਾ ਪ੍ਰਦੇਸ਼ ਦੇ ਸੱਭਿਆਚਾਰ ਨਾਲ ਸਬੰਧਿਤ ਲੋਕ ਨਾਚ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ | ਇਸ ਮੌਕੇ ਵੱਖ ਵੱਖ ਖੇਤਰਾਂ ਵਿਚ ਚੰਗਾ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਰਟੀਫਿਕੇਟ ਅਤੇ ਪੌਦੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਸਜਾਈਆਂ ਗਈਆਂ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਚਰਨ ਸਿੰਘ, ਐੱਸ.ਪੀ. ਮੋਹਨ ਲਾਲ, ਸਹਾਇਕ ਕਮਿਸ਼ਨਰ ਜਨਰਲ ਮਨਜੀਤ ਸਿੰਘ, ਡੀ.ਈ.ਓ. ਸੁਖਬੀਰ ਸਿੰਘ ਬੱਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਹੰਸ ਰਾਜ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਅਤੇ ਸਿਆਸੀ ਆਗੂ ਹਾਜ਼ਰ ਸਨ |
ਅਬੋਹਰ ਵਿਚ ਐੱਸ.ਡੀ.ਐਮ. ਨੇ ਤਿਰੰਗਾ ਝੰਡਾ ਲਹਿਰਾਇਆ
ਅਬੋਹਰ, (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਪ੍ਰਸ਼ਾਸਨ ਵਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਾਡ ਵਿਖੇ ਮਨਾਏ ਗਏ 75ਵੇਂ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਐੱਸ.ਡੀ.ਐਮ. ਆਕਾਸ਼ ਬਾਂਸਲ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਦੌਰਾਨ ਉਨ੍ਹਾਂ ਵਲੋਂ ਇਲਾਕਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਮੁੱਖ ਮਹਿਮਾਨ ਐੱਸ.ਡੀ.ਐਮ. ਆਕਾਸ਼ ਬਾਂਸਲ ਵਲੋਂ ਕੌਮੀ ਝੰਡੇ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਗਿਆ | ਇਸ ਦੌਰਾਨ ਪਰੇਡ ਵਲੋਂ ਮਾਰਚ ਪਾਸਟ ਕੀਤਾ ਗਿਆ | ਇਸ ਮੌਕੇ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਐੱਸ.ਡੀ.ਐਮ. ਸ੍ਰੀ ਆਕਾਸ਼ ਬਾਂਸਲ ਨੇ ਕਿਹਾ ਕਿ ਅਸੀਂ ਇਸ ਸਾਲ ਨੂੰ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਵਜੋਂ ਮਨਾ ਰਹੇ ਹਨ | ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲਿਆਂ ਨੂੰ ਸਿੱਜਦਾ ਕਰਦਿਆਂ ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅੱਜ ਆਜ਼ਾਦੀ ਦੀ ਹਵਾ ਵਿਚ ਸਾਹ ਲੈ ਰਹੇ ਹਾਂ | ਇਸ ਮੌਕੇ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ, ਪੰਕਜ ਨਰੂਲਾ, ਹੋਰ ਪ੍ਰਸ਼ਾਸਨਿਕ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰ, ਸਕੂਲੀ ਵਿਦਿਆਰਥੀ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ | ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਆਪਣੀਆਂ-ਆਪਣੀਆਂ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਗਈਆਂ | ਅੰਤ ਵਿਚ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ |
ਸਿੱਖਿਆ ਕੇਂਦਰਾਂ ਨਹਿਰੂ ਪਾਰਕ 'ਚ ਆਜ਼ਾਦੀ ਦਿਵਸ ਮਨਾਇਆ
ਅਬੋਹਰ, (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਿੱਖਿਆ ਕੇਂਦਰਾਂ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਵਸ ਮਨਾਇਆ ਗਿਆ | ਸਿੱਖਿਆ ਕੇਂਦਰਾਂ ਦੇ ਇੰਚਾਰਜ ਅਤੇ ਦਿੱਲੀ ਐਕਯੂਪ੍ਰੈਸ਼ਰ ਦੇ ਡਾਇਰੈਕਟਰ ਭਰਤ ਨਾਗਪਾਲ ਨੇ ਦੱਸਿਆ ਕਿ ਇਹ ਪ੍ਰੋਗਰਾਮ ਨਹਿਰੂ ਪਾਰਕ ਵਿਖੇ 75 ਮਿੰਟ 75 ਦੀਪਕ 75 ਸਾਲ ਸਿੱਖਿਆ ਕੇਂਦਰਾਂ ਅਤੇ ਆਧਾਰਸ਼ਿਲਾ ਸਕੂਲ ਵਲੋਂ ਮਨਾਇਆ ਗਿਆ | ਇਸ ਵਿਚ ਬੱਚਿਆਂ ਵਲੋਂ ਤਿਰੰਗਾ ਯਾਤਰਾ ਕੱਢੀ ਗਈ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਅਰੁਣ ਨਾਰੰਗ, 'ਆਪ' ਆਗੂ ਦੀਪ ਕੰਬੋਜ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸੁਖਬੀਰ ਸਿੰਘ ਬੱਲ, ਫ਼ਾਜ਼ਿਲਕਾ ਡੀ.ਏ.ਵੀ. ਕਾਲਜ ਦੇ ਪਿ੍ੰਸੀਪਲ ਡਾ: ਅਨੁਰਾਗ, ਮਹਿੰਦਰ ਧੀਂਗੜਾ ਨੇ ਸਾਰਿਆਂ ਨੂੰ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ | ਪ੍ਰੋਗਰਾਮ ਦੀ ਪ੍ਰਧਾਨਗੀ ਅਸ਼ੋਕ ਕੁਮਾਰ ਅਤੇ ਲੀਲਾਧਰ ਨੇ ਕੀਤੀ | ਇਸ ਮੌਕੇ ਮੁੱਖ ਬੁਲਾਰੇ ਡਾ: ਰਾਕੇਸ਼ ਸਹਿਗਲ ਨੇ ਆਜ਼ਾਦੀ ਦੇ 75 ਸਾਲਾਂ ਦੇ ਤਿਉਹਾਰ 'ਤੇ ਸਾਰਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਗੌਰਵ ਸੋਨੀ, ਸੁਨੀਤਾ ਗਰਗ, ਅਨੰਦ ਗਰਗ, ਸਿੱਖਿਆ ਕੇਂਦਰਾਂ ਦੇ ਅਧਿਆਪਕਾਂ ਅਤੇ ਸਿੱਖਿਆ ਕੇਂਦਰਾਂ ਦੇ ਸਾਬਕਾ ਵਿਦਿਆਰਥੀਆਂ ਦਾ ਵਿਸ਼ੇਸ਼ ਸਹਿਯੋਗ ਰਿਹਾ | ਮੰਚ ਸੰਚਾਲਨ ਗੌਤਮ ਭਗਵਾਨ ਨੇ ਕੀਤਾ | ਵਿਕਰਮ ਆਰੀਆ ਵੱਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ | ਅੰਤ ਵਿਚ ਗੌਰਵ ਸੋਨੀ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ | ਅੰਤ ਵਿਚ ਰੰਗੋਲੀ ਬਣਾਉਣ ਵਾਲੇ ਬੱਚਿਆਂ ਨੂੰ ਵਿਧਾਇਕ ਸੰਦੀਪ ਜਾਖੜ ਵਲੋਂ ਸਨਮਾਨਿਤ ਕੀਤਾ ਗਿਆ |
ਸਕੂਲ ਵਿਚ ਝੰਡਾ ਲਹਿਰਾਇਆ
ਮੰਡੀ ਲਾਧੂਕਾ, (ਰਾਕੇਸ਼ ਛਾਬੜਾ)-ਮੰਡੀ ਦੇ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਚ 75 ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਤਿਰੰਗਾ ਝੰਡਾ ਲਹਿਰਾਇਆ ਗਿਆ ਹੈ | ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਨੀਲ ਬਜਾਜ ਸੋਨੂੰ, ਉਪ ਪ੍ਰਧਾਨ ਸੰਜੀਵ ਬਜਾਜ ਜਲਾਲਾਬਾਦ, ਸੁਸ਼ੀਲ ਬਜਾਜ ਸੰਪੀ ਅਤੇ ਕਰਨ ਬਜਾਜ ਦੀ ਹਾਜ਼ਰੀ ਵਿਚ ਕੌਮੀ ਤਰਾਨੇ ਦੇ ਨਾਲ 15 ਅਗਸਤ ਦੇ ਮੌਕੇ 'ਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਨੀਲ ਬਜਾਜ ਨੇ ਕਿਹਾ ਹੈ ਇਹ ਆਜ਼ਾਦੀ ਦੇਸ਼ ਭਗਤ ਯੋਧਿਆਂ ਦੀਆਂ ਸ਼ਹੀਦੀਆਂ ਤੋਂ ਬਾਅਦ ਪ੍ਰਾਪਤ ਹੋਈ ਹੈ | ਉਨ੍ਹਾਂ ਨੇ ਕਿਹਾ ਹੈ ਸਾਨੂੰ ਇਨ੍ਹਾਂ ਯੋਧਿਆਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਬੱਚੇ ਅਤੇ ਉਨ੍ਹਾਂ ਮਾਪੇ ਵੀ ਹਾਜ਼ਰ ਸਨ | ਡੀ.ਏ.ਵੀ ਸਕੂਲ ਹਰੀਪੁਰਾ ਵਿਖੇ ਵਿਧਾਇਕ ਸੰਦੀਪ ਜਾਖੜ ਨੇ ਤਿਰੰਗਾ ਝੰਡਾ ਲਹਿਰਾਇਆ
ਅਬੋਹਰ, (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਡੀ.ਏ.ਵੀ ਸਕੂਲ ਪਿੰਡ ਹਰੀਪੁਰਾ ਵਿਖੇ 75ਵਾਂ ਆਜ਼ਾਦੀ ਦਿਵਸ ਸਮਾਰੋਹ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਮਾਰੋਹ ਦੇ ਮੁੱਖ ਮਹਿਮਾਨ ਵਿਧਾਇਕ ਸੰਦੀਪ ਕੁਮਾਰ ਜਾਖੜ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਵਿਸ਼ੇਸ਼ ਮਹਿਮਾਨ ਤੇ ਸਕੂਲ ਕਮੇਟੀ ਦੇ ਚੇਅਰਮੈਨ ਬਲਵੀਰ ਸਿੰਘ ਦਾਨੇਵਾਲੀਆ ਨੇ ਕਿਹਾ ਕਿ ਦੇਸ਼ ਹੈ ਤਾਂ ਅਸੀਂ ਹਾਂ | ਹਰ ਨਾਗਰਿਕ ਦੇ ਮਨ ਵਿਚ ਦੇਸ਼ ਭਾਵਨਾ ਹੋਣੀ ਚਾਹੀਦੀ ਹੈ | ਇਸ ਦੌਰਾਨ ਸਕੂਲ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਮੈਰਿਟ ਵਿਚ ਆਉਣ ਵਾਲੇ ਅਤੇ ਹੋਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਅੰਤ ਵਿਚ ਸਕੂਲ ਦੇ ਪਿ੍ੰਸੀਪਲ ਸੁਖਦੇਵ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਸਕੂਲ ਸਟਾਫ਼, ਵਿਦਿਆਰਥੀ ਤੇ ਹੋਰ ਕਈ ਸ਼ਖ਼ਸੀਅਤਾਂ ਹਾਜ਼ਰ ਸਨ |
ਇੰਪੀਰੀਅਲ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ
ਅਬੋਹਰ, (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਖੂਈਆਂ ਸਰਵਰ ਵਿਖੇ ਸਥਿਤ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਵਿਖੇ 75ਵਾਂ ਆਜ਼ਾਦੀ ਦਿਹਾੜਾ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਮੁੱਖ ਮਹਿਮਾਨ 'ਤੇ ਸਕੂਲ ਦੇ ਚੇਅਰਪਰਸਨ ਸ੍ਰੀਮਤੀ ਕੈਲਾਸ਼ ਰਾਣੀ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਉਸ ਤੋਂ ਬਾਅਦ ਨੰਨ੍ਹੇ- ਮੰੁਨੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾਂ 'ਤੇ ਨਾਚ, ਕਵਿਤਾਵਾਂ, ਭਾਸ਼ਣ ਆਦਿ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ | ਅੰਤ ਵਿਚ ਸਕੂਲ ਦੇ ਡਾਇਰੈਕਟਰ ਸੁਖਵਿੰਦਰਪਾਲ ਨੇ ਵਧਾਈ ਦਿੰਦੇ ਹੋਏ ਬੱਚਿਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈਣ ਦੀ ਸਿੱਖਿਆ ਦਿੱਤੀ ਅਤੇ ਚੰਗੀ ਵਿੱਦਿਆ ਪ੍ਰਾਪਤ ਕਰਕੇ ਨਸ਼ੇ, ਭਿ੍ਸ਼ਟਾਚਾਰੀ ਅਤੇ ਰਿਸ਼ਵਤਖ਼ੋਰੀ ਵਰਗੇ ਹਨੇਰਿਆਂ ਤੋਂ ਆਜ਼ਾਦੀ ਲੈਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਗੋਪੀ ਚੰਦ ਕਾਲਜ ਵਿਖੇ ਆਜ਼ਾਦੀ ਦਿਵਸ ਮਨਾਇਆ
ਅਬੋਹਰ, (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ ਵਿਖੇ 75ਵਾਂ ਆਜ਼ਾਦੀ ਦਿਵਸ ਸਮਾਰੋਹ ਧੂਮ-ਧਾਮ ਨਾਲ ਮਨਾਇਆ ਗਿਆ | ਕਾਲਜ ਦੇ ਪਿ੍ੰਸੀਪਲ ਸ੍ਰੀਮਤੀ ਰੇਖਾ ਸੂਦ ਹਾਂਡਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਐਨ.ਸੀ.ਸੀ. ਯੂਨਿਟ, ਐਨ.ਐੱਸ.ਐੱਸ. ਯੂਨਿਟ, ਰੈੱਡ ਰਿਬਨ ਕਲੱਬ, ਫਾਈਨ ਆਰਟਸ ਵਿਭਾਗ, ਸੰਗੀਤ ਵਿਭਾਗ, ਰਾਜਨੀਤੀ ਵਿਭਾਗ ਦੇ ਉਪਰਾਲੇ ਨਾਲ ਕਰਵਾਏ ਗਏ ਇਸ ਸਮਾਰੋਹ ਦੀ ਸ਼ੁਰੂਆਤ ਪਿੰ੍ਰਸੀਪਲ ਸ੍ਰੀਮਤੀ ਰੇਖਾ ਸੂਦ ਹਾਂਡਾ ਵਲੋਂ ਤਿਰੰਗਾ ਝੰਡਾ ਲਹਿਰਾਉਣ ਨਾਲ ਹੋਈ | ਉਨ੍ਹਾਂ ਸਭਨਾਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ | 6 ਪੰਜਾਬ ਗਰਲਜ਼ ਬਟਾਲੀਅਨ ਦੀ ਟੁਕੜੀ ਵਲੋਂ ਆਫ਼ੀਸਰ ਪਿ੍ਅੰਕਾ ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ | ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਕਵਿਤਾਵਾਂ, ਗੀਤ, ਪੋਸਟਰ ਮੇਕਿੰਗ ਆਦਿ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ | ਅੰਤ ਵਿਚ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੀਨੀਅਰ ਪ੍ਰੋਫੈਸਰ ਇੰਦਰਜੀਤ ਕੌਰ, ਊਸ਼ਾ ਰਾਣਾਡੇ, ਲੈਫ਼ਟੀਨੈਂਟ ਅਨੀਤਾ ਰਾਜ, ਮਮਤਾ ਰਾਣੀ, ਨੀਰਜ ਮਹਿਤਾ, ਜੋਤੀ ਸਿਹਮਾਰ, ਪੂਰਤੀ ਜੈਨ, ਕਾਲਜ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ |
ਸਰਕਾਰੀ ਸਕੂਲ ਸੱਪਾਂਵਾਲੀ ਵਿਖੇ ਆਜ਼ਾਦੀ ਦਿਵਸ ਮਨਾਇਆ
ਅਬੋਹਰ, (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਸੱਪਾਂਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਵਸ ਸਮਾਰੋਹ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਪਿ੍ੰਸੀਪਲ ਮਨੋਹਰ ਲਾਲ ਸਾਮਾਂ ਵਲੋਂ ਨਿਭਾਈ ਗਈ | ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਐਮ.ਡੀ ਕਾਲਜ ਅਬੋਹਰ ਵਿਖੇ ਆਜ਼ਾਦੀ ਦਿਵਸ ਮਨਾਇਆ
ਅਬੋਹਰ, (ਸੁਖਜੀਤ ਸਿੰਘ ਬਰਾੜ)-ਸਥਾਨਕ ਐਮ.ਡੀ. ਕਾਲਜ ਆਫ਼ ਐਜੂਕੇਸ਼ਨ ਵਿਖੇ 75ਵਾਂ ਆਜ਼ਾਦੀ ਦਿਵਸ ਸਮਾਰੋਹ ਮਨਾਇਆ ਗਿਆ | ਸਮਾਰੋਹ ਦੀ ਪ੍ਰਧਾਨਗੀ ਮੈਡਮ ਗਗਨਦੀਪ ਕੌਰ ਵਲੋਂ ਕੀਤੀ ਗਈ | ਸਮਾਗਮ ਦੀ ਸ਼ੁਰੂਆਤ ਦੇਸ਼ ਭਗਤੀ ਦੇ ਗੀਤ ਨਾਲ ਹੋਈ | ਈ.ਟੀ.ਟੀ. ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਆਦਿ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ | ਇਸ ਦੌਰਾਨ ਕਾਲਜ ਦੇ ਨਿਰਦੇਸ਼ਕ ਡਾ: ਆਰ.ਪੀ. ਅਸੀਜਾ ਨੇ ਕਿਹਾ ਕਿ ਸਾਨੂੰ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਮਿਲੀ ਹੈ | ਇਸ ਆਜ਼ਾਦੀ ਨੂੰ ਸਾਂਭ ਕੇ ਰੱਖਣਾ ਸਾਡਾ ਫ਼ਰਜ਼ ਹੈ | ਇਸ ਦੌਰਾਨ ਮੈਡਮ ਗਗਨਦੀਪ ਕੌਰ, ਪਿੰ੍ਰਸੀਪਲ ਸ੍ਰੀਮਤੀ ਗੀਤਾ ਅਰੋੜਾ , ਸਮਾਜ ਸੇਵੀ ਭਰਤ ਨਾਗਪਾਲ, ਨੀਤੂ ਉਪਵੇਜਾ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਭਾਜਪਾ ਨੇ ਸੁਮੇਰ ਮੈਦਾਨ 'ਚ ਮਨਾਇਆ ਆਜ਼ਾਦੀ ਦਿਵਸ
ਅਬੋਹਰ- ਭਾਰਤੀ ਜਨਤਾ ਪਾਰਟੀ ਮੰਡਲ ਅਬੋਹਰ ਨੇ ਸਥਾਨਕ ਸੁਮੇਰ ਮੈਦਾਨ ਵਿਖੇ ਆਜ਼ਾਦੀ 75ਵਾਂ ਦਿਹਾੜਾ ਮਨਾਇਆ ਗਿਆ | ਇਸ ਮੌਕੇ ਰਾਕੇਸ਼ ਕੁਮਾਰ ਟੀਟੂ ਛਾਬੜਾ ਜ਼ਿਲ੍ਹਾ ਉਪ ਪ੍ਰਧਾਨ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਕਿਹਾ ਕਿ ਅੱਜ ਅਸੀਂ ਆਜ਼ਾਦੀ ਦਾ 75ਵਾਂ ਦਿਹਾੜਾ ਮਨਾ ਰਹੇ ਹਨ | ਇਸ ਮੌਕੇ ਭਾਜਪਾ ਉੱਤਰ ਮੰਡਲ ਦੇ ਪ੍ਰਧਾਨ ਗੌਰਵ ਟੱਕਰ, ਮੰਡਲ ਭਾਜਪਾ ਦਵਿੰਦਰ ਸਿੰਘ 'ਕਾਕਾ', ਸਾਬਕਾ ਸੂਬਾ ਭਾਜਪਾ ਉਪ ਪ੍ਰਧਾਨ ਧਨਪਤ ਸਿਆਗ, ਸੇਵਾ ਮੁਕਤ ਅਧਿਕਾਰੀ ਡਾ: ਜਗਦੀਸ਼ ਟੱਕਰ, ਸੂਬਾ ਭਾਜਪਾ ਸਕੱਤਰ ਸ਼ਿਵਰਾਜ ਚੌਧਰੀ, ਸੂਬਾ ਭਾਜਪਾ (ਮਹਿਲਾ ਮੋਰਚਾ) ਦੀ ਪ੍ਰਧਾਨ ਮੋਨਾ ਜੈਸਵਾਲ, ਸਾਬਕਾ ਸੂਬਾ ਭਾਜਪਾ ਸਕੱਤਰ ਸੰਦੀਪ ਰਿਣਵਾ, ਪੂਰਨ ਚੰਦ ਕੰਬੋਜ, ਮਦਨ ਲਾਲ ਆਰੀਆ, ਸ਼ਿਓਪਤ ਵਰਮਾ, ਡਾ: ਮਮਤਾ ਤਨੇਜਾ, ਸ਼ੰਕਰ ਸਵਾਮੀ ਆਦਿ ਮੌਜੂਦ ਸਨ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਅੰਤ ਵਿਚ ਮੰਡਲ ਭਾਜਪਾ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ |
ਸਰਵ ਹਿਤਕਾਰੀ ਸਕੂਲ 'ਚ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਹਾੜਾ
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)-ਸਰਕਾਰੀ ਹਿਤਕਾਰੀ ਸਕੂਲ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਪੁਰਸ਼ੋਤਮ ਮੋਹਨ ਚੁੱਘ, ਪ੍ਰਧਾਨ ਬੁਲਾਕੀ ਰਾਮ ਪੈੜੀਵਾਲ, ਸਕੱਤਰ ਰਵੀ ਭੂਸ਼ਨ ਡੋਡਾ, ਅਸ਼ੋਕ ਮੋਂਗਾ, ਵਿਨੋਦ ਜੁਨੇਜਾ, ਡਾ. ਅਸ਼ੋਕ ਸ਼ਰਮਾ, ਹਰਿਕ੍ਰਿਸ਼ਨ ਭਾਟੀਆ, ਪਿ੍ੰਸੀਪਲ ਸ਼੍ਰੀਮਤੀ ਮਧੂ ਸ਼ਰਮਾ, ਪ੍ਰਵੀਨ ਡੋਡਾ, ਸੁਮਿੱਤਰਾ ਬਿਹਾਨੀ, ਅੰਮਿ੍ਤ ਸਚਦੇਵਾ, ਵਿਜੈ ਵਢੇਰਾ ਆਦਿ ਹਾਜ਼ਰ ਸਨ | ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਤੇ ਆਧਾਰਤ ਪ੍ਰੋਗਰਾਮ ਪੇਸ਼ ਕੀਤਾ |
ਜਲਾਲਾਬਾਦ ਦੇ ਬਹੁਮੰਤਵੀ ਖੇਡ ਸਟੇਡੀਅਮ 'ਚ ਆਜ਼ਾਦੀ ਦਿਹਾੜਾ ਮਨਾਇਆ
ਜਲਾਲਾਬਾਦ, (ਕਰਨ ਚੁਚਰਾ)-75ਵਾਂ ਆਜ਼ਾਦੀ ਦਿਹਾੜਾ ਬੀਤੇ ਦਿਨੀਂ ਜਲਾਲਾਬਾਦ ਦੇ ਮਲਟੀਪਰਪਜ਼ ਖੇਡ ਸਟੇਡੀਅਮ 'ਚ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਤਿਰੰਗਾ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਐੱਸ. ਡੀ. ਐਮ. ਜਲਾਲਾਬਾਦ ਅਮਨਪਾਲ ਸਿੰਘ ਵਲੋਂ ਅਦਾ ਕੀਤੀ ਗਈ | ਇਸ ਮੌਕੇ ਉਨ੍ਹਾਂ ਪੰਜਾਬ ਪੁਲਿਸ ਦੇ ਜਵਾਨਾਂ ਤੋਂ ਇਲਾਵਾ ਐਨ.ਸੀ.ਸੀ. ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ | ਇਸ ਮੌਕੇ 'ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਦੇ ਵੱਲੋਂ ਦੇਸ਼ ਭਗਤੀ ਗੀਤ , ਕੋਰੀਓਗ੍ਰਾਫੀ ਅਤੇ ਨੁੱਕੜ ਨਾਟਕ ਪੇਸ਼ ਕਰ ਕੇ ਮੁੱਖ ਮਹਿਮਾਨਾਂ ਦਾ ਸਮਾਂ ਬੰਨਿ੍ਹਆ | ਇਸ ਮੌਕੇ ਮੁੱਖ ਮਹਿਮਾਨ ਵਿਧਾਇਕ ਜਗਦੀਪ ਕੰਬੋਜ ਗੋਲਡੀ ਤੇ ਐੱਸ.ਡੀ.ਐਮ ਜਲਾਲਾਬਾਦ ਅਮਨਪਾਲ ਸਿੰਘ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ ਅਤੇ ਅੱਜ ਅਸੀਂ ਆਜ਼ਾਦ ਦੇਸ਼ ਦਾ ਨਿੱਘ ਮਾਣ ਰਹੇ ਹਾਂ | ਐੱਸ.ਡੀ.ਐਮ ਅਮਨਪਾਲ ਸਿੰਘ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਕਰੁੱਤੀਆਂ ਨੂੰ ਛੱਡ ਕੇ ਸਮਾਜ ਦੇ ਭਲਾਈ ਕੰਮ ਕਰ ਕੇ ਪੰਜਾਬ ਦੇ ਚੰਗੇ ਨਾਗਰਿਕ ਬਣ ਕੇ ਪੰਜਾਬ ਦੀ ਖ਼ੁਸ਼ਹਾਲ ਲਈ ਅੱਗੇ ਆਉਣ | ਇਸ ਸਮਾਗਮ ਦੌਰਾਨ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਐੱਸ.ਡੀ.ਐਮ ਅਮਨਪਾਲ ਸਿੰਘ ਤੇ ਤਹਿਸੀਲਦਾਰ ਵਿਕਰਮ ਗੂੰਬਰ ਤੋਂ ਇਲਾਵਾ ਪੁਲਸ ਹੋਰ ਵੀ ਸ਼ਖ਼ਸੀਅਤਾਂ ਦੇ ਵੱਲੋਂ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਵੱਖ-ਵੱਖ ਖੇਤਰਾਂ 'ਚ ਅਹਿਮ ਯੋਗਦਾਨ ਦੇਣ ਵਾਲੇ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਤੋਂ ਇਲਾਵਾ ਆਜ਼ਾਦੀ ਦਿਹਾੜੇ ਦੇ ਸਮਾਗਮ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਤੇ ਸਕੂਲਾਂ ਦੇ ਅਧਿਆਪਕਾਂ ਨੂੰ ਸਨਮਾਨ ਪੱਤਰ ਵੀ ਭੇਟ ਕੀਤੇ ਗਏ |
ਰਾਏ ਸਿੱਖ ਆਜ਼ਾਦ ਸੈਨਾ ਨੇ ਮਨਾਇਆ ਆਜ਼ਾਦੀ ਦਿਹਾੜਾ
ਜਲਾਲਾਬਾਦ, (ਜਤਿੰਦਰ ਪਾਲ ਸਿੰਘ)-ਰਾਏ ਸਿੰਘ ਆਜ਼ਾਦ ਸੈਨਾ ਵਲੋ ਧੂਮਧਾਮ ਦੇ ਨਾਲ ਦੇਸ਼ ਦਾ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਦਫ਼ਤਰ ਵਿਖੇ ਦੇਸ਼ ਦਾ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਇਆ ਗਿਆ ਤੇ ਆਜ਼ਾਦੀ ਪ੍ਰਾਪਤ ਕਰਨ ਦੇ ਸੰਘਰਸ਼ ਦੇ ਮਹਾਨ ਸ਼ਹੀਦਾਂ ਨੂੰ ਵੀ ਯਾਦ ਕੀਤਾ ਗਿਆ¢ਇਸ ਮÏਕੇ ਜ਼ਿਲ੍ਹਾ ਪ੍ਰਧਾਨ (ਫ਼ਿਰੋਜ਼ਪੁਰ) ਅਰੂੜ੍ਹ ਸਿੰਘ, ਨੀਟਾ ਸਿੰਘ, ਰਵਿੰਦਰ ਸਿੰਘ ਰਵੀ, ਅਸ਼ੋਕ ਕੁਮਾਰ, ਜਸਵੀਰ ਸਿੰਘ, ਸੋਨੰੂ ਸਿੰਘ, ਇੰਦਰਜੀਤ ਸਿੰਘ, ਜੱਜ ਸਿੰਘ, ਬਲਜੀਤ ਸਿੰਘ, ਸੰਦੀਪ ਸਿੰਘ, ਪ੍ਰਕਾਸ਼, ਸੁਖਦੇਵ ਵੜਵਾਲ, ਸੁਰਿੰਦਰ ਸਿੰਘ, ਪ੍ਰਭਜੋਤ ਸਿੰਘ, ਗੁਰਵੰਤ ਸਿੰਘ, ਪਰਮਜੀਤ ਸਿੰਘ ਦਰਸ਼ਨ ਸਿੰਘ ਸੁਰਿੰਦਰ ਸਿੰਘ ਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ¢
ਅਬੋਹਰ ਵੈੱਲਨੈੱਸ ਸੁਸਾਇਟੀ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਧੂਮ-ਧਾਮ ਨਾਲ ਮਨਾਈ
ਅਬੋਹਰ, (ਸੁਖਜੀਤ ਸਿੰਘ ਬਰਾੜ)-ਸਮਾਜ ਸੇਵੀ ਸੰਸਥਾ ਅਬੋਹਰ ਵੈੱਲਨੈੱਸ ਸੁਸਾਇਟੀ ਨੇ ਡਾ: ਵਿਸ਼ਾਲ ਤਨੇਜਾ ਦੀ ਅਗਵਾਈ ਹੇਠ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਧੂਮ-ਧਾਮ ਨਾਲ ਮਨਾਈ ਗਈ | ਇਸ ਮੌਕੇ ਡਾ: ਵਿਸ਼ਾਲ ਤਨੇਜਾ ਨੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਸੰਸਥਾ ਦੇ ਪ੍ਰਧਾਨ ਡਾ: ਵਿਸ਼ਾਲ ਤਨੇਜਾ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਖ਼ਾਸ ਹੈ ਕਿਉਂਕਿ ਅੱਜ ਅਸੀਂ ਆਜ਼ਾਦੀ ਦਾ ਜਸ਼ਨ ਮਨਾ ਰਹੇ ਹਾਂ | ਉਨ੍ਹਾਂ ਕਿਹਾ ਕਿ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਘਰ-ਘਰ ਤਿਰੰਗਾ ਲਹਿਰਾਇਆ ਜਾ ਰਿਹਾ ਹੈ | ਇਸ ਮੌਕੇ ਡਾ: ਮਮਤਾ ਤਨੇਜਾ, ਸ੍ਰੀਮਤੀ ਬੀਨਾ ਤਨੇਜਾ, ਕਿ੍ਸ਼ਨਾ ਸੇਤੀਆ, ਸ਼ਾਇਨਾ ਨਰਯਾਲ, ਅਨੂੰ ਸੇਤੀਆ, ਮੋਨਾ ਰਾਣੀ, ਸੋਨੀਆ ਰਾਣੀ, ਬੱਬਲੀ ਗਿਰਧਰ, ਅਰਵਿੰਦ ਸੋਨੀ, ਸ਼ਕਤੀ ਸੋਨੀ, ਰਿਤੇਸ਼, ਨਿਖਿਲ ਭਟੇਜਾ, ਅਮਿਤ ਰਾਠੌਰ, ਘਨਸ਼ਿਆਮ ਵਰਮਾ, ਦੀਪਕ ਛਪੋਲਾ, ਵਰੁਣ ਰਜਤ ਸਵਾਮੀ, ਅਜੈ ਗੁਗਲਾਨੀ, ਵਿਕਰਮ ਵਰਮਾ, ਸੁਨੀਲ ਗੋਇਲ, ਨਰਿੰਦਰ ਸ਼ਰਮਾ, ਸੁਮਿਤ ਵਰਮਾ, ਡਾ: ਵਿਕਰਮ ਸੋਨੀ, ਜਗਦੇਵ ਕੁਮਾਰ, ਦੀਪਕ ਸੇਠੀ ਆਦਿ ਮੌਜੂਦ ਸਨ |
ਸਿੱਖਿਆ ਖੇਤਰ ਨਾਲ ਜੁੜੀਆਂ ਹਸਤੀਆਂ ਦਾ ਵਿਸ਼ੇਸ਼ ਸਨਮਾਨ
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)-ਆਜ਼ਾਦੀ ਦਿਹਾੜੇ ਮੌਕੇ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸਿੱਖਿਆ ਵਿਭਾਗ ਨਾਲ ਸੰਬੰਧਿਤ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪਿ੍ੰਸੀਪਲ, ਮੁੱਖ ਅਧਿਆਪਕ ਅਤੇ ਸਿੱਖਿਆ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕਰਨ ਵਾਲਿਆਂ 'ਚ ਮੁੱਖ ਮਹਿਮਾਨ ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ, ਆਈ.ਜੀ. ਜਸਕਰਨ ਸਿੰਘ, ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ, ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸੁਖਬੀਰ ਸਿੰਘ ਬੱਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹੰਸ ਰਾਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ਸਨਮਾਨਿਤ ਹੋਣ ਵਾਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀੜਿਆਂ ਵਾਲੀ ਦੇ ਪਿ੍ੰਸੀਪਲ ਗੁਰਮੀਤ ਸਿੰਘ, ਸਿੱਖਿਆ ਸੁਧਾਰ ਟੀਮ ਦੇ ਮੁਖੀ ਪਿ੍ੰਸੀਪਲ ਕਸ਼ਮੀਰੀ ਲਾਲ, ਸਰਕਾਰੀ ਹਾਈ ਸਕੂਲ ਘੱਲੂ ਦੇ ਮੁੱਖ ਅਧਿਆਪਕ ਹਰਪਾਲ ਸਿੰਘ, ਸਰਕਾਰੀ ਹਾਈ ਸਕੂਲ ਅਲਿਆਣਾ ਮੈਡਮ ਜੋਤੀ ਸੇਤੀਆ, ਸਰਕਾਰੀ ਹਾਈ ਸਕੂਲ ਇਸਲਾਮ ਵਾਲਾ ਦੇ ਮੁੱਖ ਅਧਿਆਪਕ ਸਤਿੰਦਰ ਬਤਰਾ, ਬੀ.ਪੀ.ਈ.ਓ.ਅਬੋਹਰ ਬਲਾਕ-1 ਅਜੈ ਛਾਬੜਾ, ਕੰਧ ਵਾਲਾ ਹਾਜ਼ਰ ਖ਼ਾਂ ਸੈਕੰਡਰੀ ਸਕੂਲ ਦੇ ਸਾਇੰਸ ਅਧਿਆਪਕ ਪੁਰਸ਼ੋਤਮ ਉੱਤਮ, ਨਿਹਾਲ ਖੇੜਾ ਦੇ ਹਿੰਦੀ ਅਧਿਆਪਕ ਲਾਲ ਚੰਦ, ਸਰਕਾਰੀ ਪ੍ਰਾਇਮਰੀ ਸਕੂਲ ਨੱਥਾ ਸਿੰਘ ਦੇ ਅਧਿਆਪਕ ਪ੍ਰਭਦੀਪ ਸਿੰਘ ਗੁੰਬਰ, ਜ਼ਿਲ੍ਹਾ ਸਿੱਖਿਆ ਦਫ਼ਤਰ ਵਿਚ ਸੇਵਾ ਨਿਭਾ ਰਹੀ ਮੈਡਮ ਅਦਿਤੀ ਅਨੇਜਾ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਸਨਮਾਨਿਤ ਹੋਣ ਵਾਲਿਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਤੋਂ ਇਲਾਵਾ ਲਵਜੀਤ ਸਿੰਘ ਗਰੇਵਾਲ, ਡੀ.ਐੱਸ.ਐਮ. ਪ੍ਰਦੀਪ ਕੰਬੋਜ, ਡੀ.ਐਮ. ਗੌਤਮ ਗੌੜ, ਪੜ੍ਹੇ ਪੰਜਾਬ ਦੇ ਇੰਚਾਰਜ ਰਾਜਿੰਦਰ ਕੁਮਾਰ, ਦਪਿੰਦਰ ਸਿੰਘ ਢਿੱਲੋਂ, ਇਨਕਲਾਬ ਸਿੰਘ ਗਿੱਲ, ਸਿਮਰਜੀਤ ਸਿੰਘ, ਵਿਜੈ ਪਾਲ, ਗੁਰਛਿੰਦਰ ਪਾਲ ਸਿੰਘ ਆਦਿ ਨੇ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਨੰਬਰਦਾਰ ਰੌਸ਼ਨ ਲਾਲ ਭੂਸਰੀ ਤੇ ਓਮ ਪ੍ਰਕਾਸ਼ ਸਨਮਾਨਿਤ
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)- ਆਜ਼ਾਦੀ ਦਿਹਾੜੇ ਮੌਕੇ ਫ਼ਾਜ਼ਿਲਕਾ ਦੇ ਦੋ ਨੰਬਰਦਾਰਾਂ ਨੂੰ ਚੰਗੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ | ਨੰਬਰਦਾਰ ਯੂਨੀਅਨ ਫ਼ਾਜ਼ਿਲਕਾ ਦੇ ਅਹੁਦੇਦਾਰਾਂ ਰੌਸ਼ਨ ਲਾਲ ਭੂਸਰੀ ਪਿੰਡ ਜੀਵਨ ਪੁਰਾ, ਓਮ ਪ੍ਰਕਾਸ਼ ਪਿੰਡ ਖੂਈਖੇੜਾ ਨੂੰ ਡੀ.ਸੀ. ਹਿਮਾਂਸ਼ੂ ਅਗਰਵਾਲ, ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਐੱਸ.ਐੱਸ.ਪੀ. ਭੁਪਿੰਦਰ ਸਿੰਘ ਨੇ ਸਨਮਾਨਿਤ ਕੀਤਾ | ਨੰਬਰਦਾਰ ਐਸੋਸੀਏਸ਼ਨ ਗ਼ਾਲਿਬ ਦੇ ਤਹਿਸੀਲ ਪ੍ਰਧਾਨ ਬਰਜਿੰਦਰ ਸਿੰਘ ਰਾਮ ਕੋਟ ਨੇ ਸਨਮਾਨਿਤ ਨੰਬਰਦਾਰਾਂ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ |
ਰੌਸ਼ਨ ਲਾਲ ਜੈਨ ਸਰਵ ਹਿਤਕਾਰੀ ਸਕੂਲ 'ਚ ਮਨਾਇਆ ਆਜ਼ਾਦੀ ਦਿਹਾੜਾ
ਅਬੋਹਰ, (ਵਿਵੇਕ ਹੂੜੀਆ)-ਰੌਸ਼ਨ ਲਾਲ ਜੈਨ ਸਰਵ ਹਿਤਕਾਰੀ ਵਿੱਦਿਆ ਮੰਦਰ ਵਿਖੇ 15 ਅਗਸਤ ਨੂੰ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਗੰਗਾਜਲ ਮਲੇਠੀਆ ਜ਼ਿਲ੍ਹਾ ਪ੍ਰਧਾਨ ਕੁਮਹਾਰ ਸਭਾ ਫ਼ਾਜ਼ਿਲਕਾ, ਕ੍ਰਿਸ਼ਨ ਨਾਗਪਾਲ ਸਾਬਕਾ ਚੇਅਰਮੈਨ ਸਨ | ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਉਮੇਸ਼ ਫੁਟੇਲਾ, ਸੁਭਾਸ਼ ਚੰਦਰ, ਸੂਰਜਾ ਰਾਮ, ਗੋਪੀ ਰਾਮ, ਫ਼ਕੀਰ ਚੰਦ ਗੋਇਲ, ਸਰਪ੍ਰਸਤ ਧਨਪਤ ਸਿਆਗ, ਅਨਿਲ ਮੱਕੜ, ਕੁਲਭੂਸ਼ਣ ਹਿਤੈਸ਼ੀ, ਦਲਜੀਤ ਸਿੰਘ ਤਿੰਨਾ, ਭੋਜਰਾਜ, ਪਿਆਰੀ ਦੇਵੀ, ਚੇਅਰਮੈਨ ਸੰਜੇ ਭਾਗੂਵਾਲ, ਜੈਤਕਵਰ, ਹਰੀਸ਼ ਗਰਗ, ਦੀਪਕ ਮਿੱਤਲ ਹਾਜ਼ਰ ਹੋਏ | ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗ੍ਹਾ ਕੇ ਕੀਤੀ ਗਈ | ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤਾ, ਭੰਗੜਾ, ਗਿੱਧਾ ਆਦਿ ਪੇਸ਼ ਕੀਤਾ ਗਿਆ | ਮੁੱਖ ਮਹਿਮਾਨਾਂ ਨੂੰ ਸਕੂਲ ਪ੍ਰਬੰਧਕੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਕਿਰਨ ਤਿੰਨਾ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ | ਰਾਸ਼ਟਰੀ ਗੀਤ ਨਾਲ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ |
ਗਾਡਵਿਨ ਸਕੂਲ 'ਚ ਪ੍ਰੋਗਰਾਮ
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਮੈਨੇਜਿੰਗ ਕਮੇਟੀ ਦੇ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋ ਕੇ ਸਟਾਫ਼ ਅਤੇ ਬੱਚਿਆਂ ਨੂੰ ੂ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਅਭੀਲੇਖ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਬੱਚੇ ਸ਼ਹੀਦ ਭਗਤ ਸਿੰਘ, ਮਹਾਤਮਾ ਗਾਂਧੀ, ਭਾਰਤ ਮਾਤਾ, ਸਮੇਤ ਵੱਖ ਵੱਖ ਦੇਸ਼ ਭਗਤਾਂ ਦੀਆਂ ਪੁਸ਼ਾਕਾ ਵਿਚ ਸੱਜ ਕੇ ਆਏ | ਇਸ ਮੌਕੇ ਮੈਨੇਜਿੰਗ ਕਮੇਟੀ ਦੇ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦ ਭਾਰਤ ਦੇ ਬਾਸ਼ਿੰਦੇ ਅਖਵਾਉਂਦੇ ਹਾਂ | ਇਸ ਲਈ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੇ ਦਰਸਾਏ ਮਾਰਗ 'ਤੇ ਚੱਲੀਏ | ਇਸ ਮੌਕੇ ਸਕੂਲ ਕਮੇਟੀ ਦੇ ਐਮ.ਡੀ. ਜਗਜੀਤ ਸਿੰਘ ਬਰਾੜ ਨੇ ਵੀ ਵਿਸ਼ੇਸ਼ ਤੋਂ ਬੱਚਿਆਂ ਅਤੇ ਅਧਿਆਪਕਾਂ ਦੇ ਨਾਂਅ ਸੰਦੇਸ਼ ਜਾਰੀ ਕੀਤਾ | ਇਸ ਮੌਕੇ ਬੱਚਿਆਂ ਵਲੋਂ ਦੇਸ਼ ਭਗਤੀ 'ਤੇ ਆਧਾਰਿਤ ਨਾਟਕ, ਕੋਰਿਓਗ੍ਰਾਫ਼ੀਆਂ ਅਤੇ ਗੀਤ ਪੇਸ਼ ਕੀਤੇ ਗਏ | ਘੁਬਾਇਆ ਦੇ ਮਾਰਵਲਸ ਕਾਨਵੈਂਟ ਸਕੂਲ 'ਚ ਮਨਾਇਆ ਆਜ਼ਾਦੀ ਦਿਹਾੜਾ
ਮੰਡੀ ਘੁਬਾਇਆ, (ਅਮਨ ਬਵੇਜਾ)-ਘੁਬਾਇਆ ਵਿਖੇ ਸਥਿਤ ਮਾਰਵਲਸ ਕਾਨਵੈਂਟ ਸਕੂਲ ਵਿਖੇ ਦੇਸ਼ ਦਾ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਦੇਸ਼ ਭਗਤੀ ਨੂੰ ਸਮਰਪਿਤ ਪ੍ਰੋਗਰਾਮ ਪੇਸ਼ ਕੀਤੇ, ਉੱਥੇ ਹੀ ਉਨ੍ਹਾਂ ਸ਼ਹੀਦਾਂ ਦੇ ਜੀਵਨ 'ਤੇ ਆਧਾਰਿਤ ਪ੍ਰੋਗਰਾਮ ਨਾਲ ਵੀ ਸਮਾਂ ਬੰਨਿ੍ਹਆ | ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀਪਲ ਮੈਡਮ ਆਸ਼ਾ ਗਿਰਧਰ ਵਲੋਂ ਤਿਰੰਗਾ ਲਹਿਰਾ ਕੇ ਕੀਤੀ ਗਈ ਸੀ | ਪੰਜਵੀਂ ਜਮਾਤ ਦੇ ਬੱਚਿਆਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ 'ਤੇ ਆਪਣਾ ਪ੍ਰੋਗਰਾਮ ਪੇਸ਼ ਕੀਤਾ | ਪਿ੍ੰਸੀਪਲ ਆਸ਼ਾ ਗਿਰਧਰ ਨੇ ਆਜ਼ਾਦੀ ਦੀ ਮਹੱਤਤਾ ਤੋਂ ਬੱਚਿਆਂ ਨੂੰ ਜਾਣੂ ਕਰਵਾਇਆ | ਇਸ ਤੋਂ ਬਾਅਦ ਪ੍ਰਬੰਧਕੀ ਕਮੇਟੀ ਅਤੇ ਪਿ੍ੰਸੀਪਲ ਵਲੋਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ |
ਸਿਵਲ ਹਸਪਤਾਲ 'ਚ ਆਜ਼ਾਦੀ ਦਿਹਾੜਾ ਮਨਾਇਆ
ਅਬੋਹਰ, (ਵਿਵੇਕ ਹੂੜੀਆ)-ਦੇਸ਼ ਦਾ 75ਵਾਂ ਆਜ਼ਾਦੀ ਦਿਹਾੜਾ ਸਿਵਲ ਹਸਪਤਾਲ ਅਹਾਤੇ ਵਿਚ ਸਮੂਹ ਸਟਾਫ਼ ਵਲੋਂ ਮਨਾਇਆ ਗਿਆ | ਤਿਰੰਗਾ ਲਹਿਰਾਉਣ ਦੀ ਰਸਮ ਸੁਰੇਸ਼ ਕੰਬੋਜ ਐੱਸ.ਐਮ.ਓ. ਵਲੋਂ ਅਦਾ ਕੀਤੀ ਗਈ | ਪ੍ਰੋਗਰਾਮ ਦੌਰਾਨ ਹਸਪਤਾਲ ਦੇ ਸਮੂਹ ਸਟਾਫ਼ ਅਤੇ ਡਾਕਟਰਾਂ ਨੇ ਭਾਗ ਲਿਆ | ਅੰਤ ਵਿਚ ਲੱਡੂ ਵੰਡੇ ਗਏ |
ਆਜ਼ਾਦੀ ਦਿਹਾੜੇ 'ਤੇ ਤਿਰੰਗਾ ਯਾਤਰਾ ਕੱਢੀ
ਮੰਡੀ ਲਾਧੂਕਾ, (ਰਾਕੇਸ਼ ਛਾਬੜਾ)-ਆਜ਼ਾਦੀ ਦਿਹਾੜੇ ਦੇ ਮੌਕੇ ਤੇ ਮੰਡੀ ਦੇ ਨੌਜਵਾਨਾਂ ਵਲੋਂ ਤਿਰੰਗਾ ਯਾਤਰਾ ਕੱਢੀ ਗਈ ਹੈ | ਜਨਰਲ ਵੈੱਲਫੇਅਰ ਸੁਸਾਇਟੀ ਦੇ ਸੂਬਾ ਪ੍ਰਧਾਨ ਕ੍ਰਿਸ਼ਨ ਵਧਾਵਨ ਨੀਟਾ, ਸੰਦੀਪ ਅਸੀਜਾ ਸੈਂਡੀ, ਰਾਜੇਸ਼ ਸੁਧਾ ਰਾਜਨ ਅਤੇ ਗਗਨਦੀਪ ਇਟਕਾਨ ਨੇ ਦੱਸਿਆ ਹੈ ਕਿ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਨੌਜਵਾਨਾਂ ਵਲੋਂ ਮੰਡੀ ਦੇ ਸਮੂਹ ਗਲੀਆਂ ਤੇ ਬਾਜ਼ਾਰਾਂ 'ਚੋਂ ਤਿਰੰਗਾ ਯਾਤਰਾ ਕੱਢੀ ਗਈ ਹੈ | ਜਿਸ ਦਾ ਮਕਸਦ ਲੋਕਾਂ ਵਿਚ ਦੇਸ਼ ਭਗਤੀ ਦਾ ਭਾਵਨਾ ਨੂੰ ਪੈਦਾ ਕਰਨਾ ਹੈ | ਉਨ੍ਹਾਂ ਨੇ ਕਿਹਾ ਹੈ ਸਾਨੂੰ ਗ਼ੁਲਾਮੀ ਤੇ ਆਜ਼ਾਦੀ ਦੇ ਵਿਚਲੇ ਅੰਤਰ ਨੂੰ ਸਮਝਣ ਦੀ ਲੋੜ ਹੈ | ਉਨ੍ਹਾਂ ਨੇ ਕਿਹਾ ਹੈ ਸਾਡੇ ਵਡੇਰਿਆਂ ਨੇ ਆਪਣੇ ਪਿੰਡੇ ਤੇ ਗ਼ੁਲਾਮੀ ਦਾ ਸੰਤਾਪ ਹੰਢਾਇਆ ਹੈ | ਇਸ ਲਈ ਸਾਨੂੰ ਆਜ਼ਾਦੀ ਪ੍ਰਾਪਤੀ ਦੀ ਕੀਮਤ ਦਾ ਪਤਾ ਹੋਣਾ ਚਾਹੀਦਾ ਹੈ | ਇਸ ਮੌਕੇ ਤੇ ਜਨੇਸ਼ ਛਾਬੜਾ ਜਾਨੂੰ, ਰਾਜ ਕੁਮਾਰ ਛਾਬੜਾ, ਸੁਮਨ ਕੁਮਾਰ, ਰਮਨ ਕਾਲੜਾ, ਵਰਿੰਦਰ ਕਾਲੜਾ, ਸ਼ਿਵਮ ਮਨਚੰਦਾ ਆਦਿ ਹਾਜ਼ਰ ਸਨ |
ਦੀ ਫ਼ਾਜ਼ਿਲਕਾ ਪ੍ਰੈੱਸ ਕਲੱਬ ਨੇ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਹਾੜਾ
ਫ਼ਾਜ਼ਿਲਕਾ, (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਪ੍ਰੈੱਸ ਕਲੱਬ ਵਲੋਂ 75ਵੇਂ ਆਜ਼ਾਦੀ ਦਿਹਾੜੇ ਨੂੰ ਧੂਮਧਾਮ ਨਾਲ ਮਨਾਇਆ ਗਿਆ | ਫ਼ਾਜ਼ਿਲਕਾ ਦੇ ਸ਼ਿਵਾਲਿਕ ਪਬਲਿਕ ਸਕੂਲ ਵਿਚ ਫ਼ਾਜ਼ਿਲਕਾ ਪ੍ਰੈੱਸ ਕਲੱਬ ਦੇ ਪ੍ਰਧਾਨ ਦਵਿੰਦਰ ਪਾਲ ਸਿੰਘ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਪ੍ਰਧਾਨ ਦਵਿੰਦਰ ਪਾਲ ਸਿੰਘ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦੀ ਖ਼ੈਰਾਤ ਵਿਚ ਨਹੀਂ ਮਿਲੀ, ਸ਼ਹੀਦਾਂ ਵਲੋਂ ਖ਼ੂਨ ਦੇ ਕੇ ਆਜ਼ਾਦੀ ਪ੍ਰਾਪਤ ਕੀਤੀ ਗਈ ਹੈ ਅਤੇ ਇਸ ਆਜ਼ਾਦੀ ਨੂੰ ਹਾਸਲ ਕਰਨ ਵਿਚ ਪੰਜਾਬੀਆਂ ਨੂੰ ਬਹੁਤ ਵੱਡਾ ਮੁੱਲ ਤਾਰਨਾ ਪਿਆ ਹੈ | ਲੱਖਾਂ ਪੰਜਾਬੀ ਕਤਲੇਆਮ ਦਾ ਸ਼ਿਕਾਰ ਹੋਏ ਅਤੇ ਲੱਖਾਂ ਲੋਕ ਬੇਘਰ ਹੋਏ | ਉਨ੍ਹਾਂ ਕਿਹਾ ਕਿ ਪੱਤਰਕਾਰ ਭਾਈਚਾਰੇ ਨੂੰ ਵੀ ਚਾਹੀਦਾ ਹੈ ਕਿ ਉਹ ਲੋਕਾਂ ਦੀ ਆਵਾਜ਼ ਨੂੰ ਆਪਣੀ ਕਲਮ ਰਾਹੀਂ ਬੁਲੰਦ ਕਰੇ | ਇਸ ਮੌਕੇ ਪ੍ਰੈੱਸ ਕਲੱਬ ਦੇ ਜਨਰਲ ਸਕੱਤਰ ਜਲੇਸ਼ ਠਠਈ, ਲੀਲਾਧਰ ਸ਼ਰਮਾ, ਅਸ਼ੋਕ ਕਾਮਰਾ, ਡਾ. ਕਪਿਲ ਤਿੱ੍ਰਖਾ, ਅੰਮਿ੍ਤ ਸਚਦੇਵਾ, ਰਾਜ ਅਰੋੜਾ, ਸੰਦੀਪ ਅਬਰੋਲ, ਪ੍ਰਦੀਪ ਕੁਮਾਰ, ਮੋਹਿਤ ਕੁਮਾਰ, ਰਾਜਨ ਕੁੱਕੜ, ਰੁਪੇਸ਼ ਬਾਂਸਲ, ਰਿਤਿਸ਼ ਕੁੱਕੜ, ਪ੍ਰੇਮ ਦੂਮੜਾ ਤੋਂ ਇਲਾਵਾ ਵਿਜੈ ਮੈਣੀ, ਮਾਸਟਰ ਹਰਮਿੰਦਰ ਸਿੰਘ ਦੁਰੇਜਾ, ਮਨੀਸ਼ ਕਟਾਰੀਆ, ਅਮਨ ਦੁਰੇਜਾ, ਡਾ. ਬਲਵੀਰ ਸਿੰਘ, ਸਰਪ੍ਰੀਤ ਸਿੰਘ ਪਟਵਾਰੀ, ਰੋਮੀ, ਹਰੀਸ਼ ਸਚਦੇਵਾ, ਰਮਨ ਕੁਮਾਰ ਅਤੇ ਸਕੂਲ ਸਟਾਫ਼ ਹਾਜ਼ਰ ਸੀ |
ਜੋਤੀ ਬੀ.ਐੱਡ. ਕਾਲਜ 'ਚ ਮਨਾਇਆ ਆਜ਼ਾਦੀ ਦਿਹਾੜਾ
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)- ਜੋਤੀ ਬੀ.ਐੱਡ. ਕਾਲਜ ਰਾਮਪੁਰਾ ਵਿਖੇ ਰੈੱਡ ਰਿਬਨ ਕਲੱਬ ਅਤੇ ਆਈ. ਕਿਊ, ਏ.ਸੀ. ਸੈੱਲ ਦੇ ਮੈਂਬਰਾਂ ਪ੍ਰੋ. ਪੰਕਜ ਕੁਮਾਰ ਅਤੇ ਰੇਣੂ ਵਲੋਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ ਗਿਆ | ਪੂਰੇ ਹਫ਼ਤੇ ਦੌਰਾਨ ਹਰ ਘਰ ਤਿਰੰਗਾ ਸੈੱਲਫ਼ੀ ਮੁਕਾਬਲੇ, ਪ੍ਰਸ਼ਨੋਤਰੀ ਬਣਾਉਣਾ, ਦੇਸ਼ ਭਗਤੀ, ਗੀਤ ਗਾਇਣ, ਰੰਗੋਲੀ ਬਣਾਉਣਾ, ਭਾਸ਼ਣ, ਕਵਿਤਾ ਸਮੇਤ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ | ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਕਵਿਤਾ ਰਾਣੀ, ਰੰਗੋਲੀ ਵਿਚ ਮਲਿਕਾ ਐਂਡ ਗਰੁੱਪ, ਸੈੱਲਫ਼ੀ ਮੁਕਾਬਲੇ ਵਿਚ ਸ਼ਿਵਮ, ਦੇਸ਼ ਭਗਤੀ ਗੀਤ ਗਾਇਣ ਵਿਚ ਆਰਧਾ, ਦੇਸ਼ ਭਗਤੀ ਗੀਤ ਵਿਚ ਨਰਿਤਿਆ, ਕਵਿਤਾ ਉਚਾਰਨ ਵਿਚ ਕੁਮਾਰ ਨਿਪਿਕਾ ਨੇ ਪਹਿਲਾ ਸਥਾਨ ਹਾਸਿਲ ਕੀਤਾ | ਇਸ ਦੌਰਾਨ ਜੱਜਮੈਂਟ ਦਾ ਕੰਮ ਪ੍ਰੋ. ਸੰਦੀਪ ਕੁਮਾਰ ਅਤੇ ਕਿਰਨ ਨੇ ਸੰਭਾਲਿਆ | ਇਸ ਦੌਰਾਨ ਕਾਲਜ ਪ੍ਰਬੰਧਕ ਸੁਰਿੰਦਰ ਠਕਰਾਲ, ਡਾ. ਰੌਸ਼ਨ ਲਾਲ ਠੱਕਰ ਨੇ ਬਤੌਰ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਿਰਕਤ ਕੀਤੀ | ਕਾਲਜ ਪਿ੍ੰਸੀਪਲ ਡਾ. ਅਨੀਤਾ ਅਰੋੜਾ ਨੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਦੀ ਵਧਾਈ ਦਿੱਤੀ |
ਭਾਰਤ ਵਿਕਾਸ ਪ੍ਰੀਸ਼ਦ ਨੇ ਮਨਾਇਆ ਆਜ਼ਾਦੀ ਦਿਹਾੜਾ
ਅਬੋਹਰ, (ਵਿਵੇਕ ਹੂੜੀਆ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅਰੋੜਵੰਸ਼ ਧਰਮਸ਼ਾਲਾ ਵਿਖੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਅਤੇ ਧਨਪਤ ਸਿਆਗ ਮੁੱਖ ਮਹਿਮਾਨ ਵਜੋਂ ਪੁੱਜੇ ਜਦੋਂ ਕਿ ਵਿਸ਼ੇਸ਼ ਤੌਰ 'ਤੇ ਮੀਰਾ ਮੈਡੀਕਲ ਇੰਸਟੀਚਿਊਟ ਆਫ਼ ਨਰਸਿੰਗ ਦੇ ਚੇਅਰਮੈਨ ਡਾ. ਗ਼ੌਰੀ ਸ਼ੰਕਰ ਮਿੱਤਲ, ਅਰੋੜਵੰਸ਼ ਸਭਾ ਦੇ ਪ੍ਰਧਾਨ ਨਰੇਸ਼ ਖੁਰਾਣਾ, ਕਵਿੰਦਰ ਮਦਾਨ ਹਾਜ਼ਰ ਹੋਏ | ਪੋ੍ਰਗਰਾਮ ਦੀ ਸ਼ੁਰੂਆਤ ਪੰਜਾਬ ਦੱਖਣੀ ਪ੍ਰਾਂਤ ਦੇ ਸੂਬਾਈ ਆਗੂ ਵਿਜੇ ਕਾਂਸਲ ਵਲੋਂ ਕੀਤੀ ਗਈ | ਹਨੂਮਾਨਗੜ੍ਹ ਤੋਂ ਆਏ ਸਾਹਿਲ ਫ਼ਤਿਗੜ੍ਹੀਆ ਅਤੇ ਅਬੋਹਰ ਦੇ ਗਾਇਕ ਸੁਰਿੰਦਰ ਚੰਚਲ ਵਲੋਂ ਦੇਸ਼ ਭਗਤੀ 'ਤੇ ਆਧਾਰਿਤ ਪ੍ਰੋਗਰਾਮ ਪੇਸ਼ ਕੀਤਾ ਅਤੇ ਮਾਹੌਲ ਬੰਨਿਆਂ | ਪ੍ਰੀਸ਼ਦ ਪਰਿਵਾਰ ਦੇ ਨੰਨੇ ਮੰੁਨੇ ਬੱਚੇ ਦੇਸ਼ ਭਗਤਾਂ ਅਤੇ ਸੂਰਬੀਰਾਂ ਦੀਆਂ ਪੁਸ਼ਾਕਾਂ ਵਿਚ ਸੱਜ ਕੇ ਆਏ | ਪ੍ਰੀਸ਼ਦ ਦੀਆਂ ਮਹਿਲਾਵਾਂ ਵਲੋਂ ਗਿੱਧਾ ਅਤੇ ਪੁਰਸ਼ ਮੈਂਬਰਾਂ ਦਾ ਭੰਗੜਾ ਖਿੱਚ ਦਾ ਕੇਂਦਰ ਰਿਹਾ | ਪ੍ਰੋਗਰਾਮ ਦੇ ਪ੍ਰਭਾਰੀ ਸਰਪ੍ਰਸਤ ਫ਼ਕੀਰ ਚੰਦ ਗਾਇਕ, ਪ੍ਰਵੀਨ ਚਾਵਲਾ, ਹਰੀਸ਼ ਗਰਗ, ਮੁਨੀਸ਼ ਭਠੇਜਾ ਸਨ | ਮੰਚ ਸੰਚਾਲਨ ਭਾਰਤ ਗੋਇਲ ਵਲੋਂ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨਾਂ ਅਤੇ ਵਿਸ਼ੇਸ਼ ਮਹਿਮਾਨਾਂ ਦਾ ਪ੍ਰੀਸ਼ਦ ਅਹੁਦੇਦਾਰਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ |
ਅਕਾਲੀ ਦਲ ਨੇ ਅਬੋਹਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਅਬੋਹਰ, (ਸੁਖਜੀਤ ਸਿੰਘ ਬਰਾੜ)-ਅਕਾਲੀ ਦਲ ਵਲੋਂ ਸਥਾਨਕ ਚਾਰ ਨੰਬਰ ਵਿਖੇ ਸਥਿਤ ਪਾਰਟੀ ਦੇ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਸਾਬਕਾ ਵਿਧਾਇਕ ਡਾ: ਮਹਿੰਦਰ ਕੁਮਾਰ ਰਿਣਵਾ ਵਲੋਂ ਨਿਭਾਈ ਗਈ | ਇਸ ਦੌਰਾਨ ਸਾਬਕਾ ਵਿਧਾਇਕ ਡਾਕਟਰ ਰਿਣਵਾ ਨੇ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਡੇ ਦੇਸ਼ ਭਗਤਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਸਾਨੂੰ ਆਜ਼ਾਦੀ ਮਿਲੀ ਹੈ | ਆਜ਼ਾਦੀ ਦਿਵਸ ਸਾਨੂੰ ਦੇਸ਼ ਭਾਵਨਾ ਨਾਲ ਜੁੜੇ ਰਹਿਣ ਲਈ ਵੀ ਪ੍ਰੇਰਿਤ ਕਰਦਾ ਹੈ | ਇਸ ਮੌਕੇ ਸਰਕਲ ਪ੍ਰਧਾਨ ਸੁਰੇਸ਼ ਸਤੀਜਾ, ਸੀਨੀਅਰ ਆਗੂ ਗੁਰਲਾਲ ਸਿੰਘ ਦਾਨੇਵਾਲੀਆ, ਹਰਚਰਨ ਸਿੰਘ ਪੱਪੂ, ਸਾਬਕਾ ਪ੍ਰਧਾਨ ਗੁਰਬੰਤਾ ਸਿੰਘ, ਸਰਕਲ ਪ੍ਰਧਾਨ ਭੁਪਿੰਦਰ ਸਿੰਘ ਟਿੱਕਾ, ਪਟੇਲ ਘੁੱਲਾ, ਹਰਪਾਲ ਸਿੰਘ ਸੰਧੂ, ਅਜੀਤ ਪਾਲ ਸਿੰਘ ਰਿੰਕੂ, ਸਾਬਕਾ ਸਰਪੰਚ ਕਰਨੈਲ ਸਿੰਘ ਸੱਪਾਂ ਵਾਲੀ, ਅਮਰੀਕ ਸਿੰਘ ਪਰੂਥੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬੱਲੂਆਣਾ ਹਲਕੇ ਦੇ ਪਿੰਡ ਦੁਤਾਰਾਂ ਵਾਲੀ ਤੇ ਖੁੱਬਣ 'ਚ ਖੋਲ੍ਹੇ ਆਮ ਆਦਮੀ ਕਲੀਨਿਕ

ਬੱਲੂਆਣਾ, 16 ਅਗਸਤ (ਜਸਮੇਲ ਸਿੰਘ ਢਿੱਲੋਂ)-ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੇ ਮੌਕੇ 'ਤੇ ਸੂਬੇ 75 ਨਵੇਂ ਆਮ ਆਦਮੀ ਕਲੀਨਿਕ ਕੋਲ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਇਕ ਹੋਰ ਮਹੱਤਵਪੂਰਨ ਵਾਅਦਾ ਪੂਰਾ ਕਰ ਦਿੱਤਾ ਹੈ | ਇਹ ਗੱਲ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਭਾਸ਼ਾ ਵਿਭਾਗ ਵਲੋਂ ਸੰਗੀਤਕ ਦੁਪਹਿਰ ਪ੍ਰੋਗਰਾਮ

ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਭਾਸ਼ਾ ਵਿਭਾਗ ਫ਼ਾਜ਼ਿਲਕਾ ਵਲੋਂ ਦੇਸ਼ ਭਗਤੀ ਦੇ ਗੀਤਾਂ ਦੀ ਪੇਸ਼ਕਾਰੀ ਨਾਲ ਭਰਪੂਰ 'ਸੰਗੀਤਕ ਦੁਪਹਿਰ' ਪ੍ਰੋਗਰਾਮ ਸੁਰ-ਆਂਗਣ ਅਕਾਦਮੀ ਫ਼ਾਜ਼ਿਲਕਾ ਵਿਖੇ ਕਰਵਾਇਆ ਗਿਆ | ਜ਼ਿਲ੍ਹਾ ਭਾਸ਼ਾ ਅਫ਼ਸਰ ਭੁਪਿੰਦਰ ਉਤਰੇਜਾ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਬਜ਼ੁਰਗ ਦੀ ਮੌਤ

ਅਬੋਹਰ, 16 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਰੇਲਵੇ ਵਿਭਾਗ ਤੋਂ ਸੇਵਾ ਮੁਕਤ ਟੀ.ਟੀ. ਵਾਸੂਦੇਵ ਬੁਲੰਦੀ ਦਾ ਬੀਤੇ ਦਿਨੀਂ ਸਥਾਨਕ ਸਰਕੁਲਰ ਰੋਡ ਦੀ ਗਲੀ ਨੰਬਰ 6 ਦੇ ਨਜ਼ਦੀਕ ਇਕ ਕਾਰ ਨਾਲ ਟੱਕਰ ਹੋ ਗਈ ਸੀ | ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਏ ਸਨ | ਜਿਸ ਦੀ ...

ਪੂਰੀ ਖ਼ਬਰ »

ਬਾਧਾ ਝੀਲ ਦੀ ਮੁੜ ਸੁਰਜੀਤੀ ਦਾ ਰੱਖਿਆ ਨੀਂਹ ਪੱਥਰ, ਫ਼ਾਜ਼ਿਲਕਾ ਬਣੇਗਾ ਸੈਲਾਨੀ ਕੇਂਦਰ

ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਇਤਿਹਾਸਿਕ ਬਾਧਾ ਝੀਲ ਦੀ ਮੁੜ ਸੁਰਜੀਤੀ ਦੇ ਪ੍ਰਾਜੈਕਟ ਦਾ ਕੰਮ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਦੀ ਹਾਜ਼ਰੀ 'ਚ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਹੇਠ 3 ਵਿਰੁੱਧ ਮੁਕੱਦਮਾ ਦਰਜ

ਜਲਾਲਾਬਾਦ, 16 ਅਗਸਤ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਪੁਲਿਸ ਨੇ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਵਿਆਹੁਤਾ ਦੇ ਨਾਲ ਜਬਰ ਜਨਾਹ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕੀਤਾ ਹੈ | ਸਬ ਇੰਸਪੈਕਟਰ ਨਵਦੀਪ ਕੌਰ ਨੇ ਦੱਸਿਆ ਕਿ ਪੀੜਤਾਂ ਨੇ ਬਿਆਨ ਦਿੱਤੇ ਸਨ ਕਿ ਦੋਸ਼ੀਆਂ ...

ਪੂਰੀ ਖ਼ਬਰ »

ਚੂਰਾ ਪੋਸਤ, ਅਫ਼ੀਮ ਅਤੇ ਡਰੱਗ ਮਨੀ ਸਣੇ 1 ਵਿਅਕਤੀ ਗਿ੍ਫ਼ਤਾਰ

ਅਬੋਹਰ, 16 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ, ਅਫ਼ੀਮ ਅਤੇ ਡਰੱਗ ਮਨੀ ਸਣੇ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਵੀਰ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਪਤੀ ਸਮੇਤ 3 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਕੁੱਟਮਾਰ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ ਪਤੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਕੁਲਵਿੰਦਰ ਕੌਰ ਨੇ ਦੱਸਿਆ ਕਿ ਰੂਪ ਸਿੰਘ ਪੁੱਤਰ ਵਜ਼ੀਰ ਸਿੰਘ ਵਾਸੀ ਮਹਾਤਮ ...

ਪੂਰੀ ਖ਼ਬਰ »

ਯੂਥ ਕਲੱਬ ਗੰੁਮਜਾਲ ਨੇ ਤਿਰੰਗਾ ਮੋਟਰਸਾਈਕਲ ਰੈਲੀ ਕੱਢੀ

ਅਬੋਹਰ, 16 ਅਗਸਤ (ਸੁਖਜੀਤ ਸਿੰਘ ਬਰਾੜ)-ਟੀਮ ਯੂਥ ਕਲੱਬ ਗੰੁਮਜਾਲ ਵਲੋਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਵਿਸ਼ਾਲ ਇਤਿਹਾਸਕ ਤਿਰੰਗਾ ਮੋਟਰਸਾਈਕਲ ਮਹਾਂ ਰੈਲੀ ਕੱਢੀ ਗਈ | ਜਿਸ ਵਿਚ ਪਿੰਡ ਦੇ ਨੌਜਵਾਨਾਂ, ਬਜ਼ੁਰਗ ਆਪਣੇ-ਆਪਣੇ ਮੋਟਰਸਾਈਕਲ, ਟਰੈਕਟਰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਮੈਜਿਸਟੇ੍ਰਟ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 30 ਸਤੰਬਰ 2022 ਤੱਕ ਲਾਗੂ ਰਹਿਣਗੇ | ਜ਼ਿਲ੍ਹਾ ...

ਪੂਰੀ ਖ਼ਬਰ »

ਊਧਮ ਐਨ. ਜੀ. ਓ. ਨੇ ਮੋਮਬੱਤੀਆਂ ਜਗਾ ਕੇ ਸ਼ਹੀਦਾਂ ਨੂੰ ਯਾਦ ਕੀਤਾ

ਅਬੋਹਰ, 16 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਊਧਮ ਐਨ.ਜੀ.ਓ. ਦੀ ਟੀਮ ਵਲੋਂ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਮੌਕੇ ਸ਼ਹੀਦਾਂ ਦੇ ਬੁੱਤ 'ਤੇ ਮੋਮਬੱਤੀ ਜਗਾ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਜੋਨੀ ਸਿੰਗਲਾ ਨੇ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX