ਤਾਜਾ ਖ਼ਬਰਾਂ


ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਮਨਾਇਆ ਜਾ ਰਿਹਾ ਹੈ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ
. . .  12 minutes ago
ਅੰਮ੍ਰਿਤਸਰ, 4 ਦਸੰਬਰ (ਰੇਸ਼ਮ ਸਿੰਘ)-ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਬੀ.ਐਸ.ਐਫ. ਵਲੋਂ ਪਹਿਲੀ ਵਾਰ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ...
ਦਿੱਲੀ ਨਗਰ ਨਿਗਮ ਚੋਣਾਂ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ
. . .  47 minutes ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ...
ਖੇਮਕਰਨ ਸੈਕਟਰ 'ਚ ਸਰਹੱਦ 'ਤੇ ਪਾਕਿਸਤਾਨ ਵਲੋਂ ਫਿਰ ਡਰੋਨ ਦੀ ਹਲਚਲ
. . .  1 minute ago
ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਸਰਹੱਦ 'ਤੇ ਲਗਾਤਾਰ ਡਰੋਨ ਰਾਹੀਂ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਬੀਤੀ ਰਾਤ ਫਿਰ ਪਾਕਿਸਤਾਨ ਵਲੋਂ ਸਰਹੱਦ 'ਤੇ ਸੀਮਾ ਚੌਂਕੀ ਕੇ.ਕੇ. ਬੈਰੀਅਰ ਨਜ਼ਦੀਕ ਇਕ ਡਰੋਨ ਦੀ ਹਲਚਲ ਹੋਈ।ਬੀ.ਐਸ.ਐਫ. ਦੀ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ ਅੱਜ
. . .  about 1 hour ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕ ਦਿਨਾਂ ਮੈਚ ਅੱਜ ਸਵੇਰੇ 11.30 ਵਜੇ ਹੋਣ ਜਾ ਰਿਹਾ...
ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਕੁੱਲ 250 ਵਾਰਡਾਂ ਲਈ 1349 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਦੀ ਕਿਸਮਤ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  1 day ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  1 day ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  1 day ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  1 day ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  1 day ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  1 day ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  1 day ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  1 day ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  1 day ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  1 day ago
ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਹਰਮਨ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ
. . .  1 day ago
ਬਟਾਲਾ, 3 ਦਸੰਬਰ (ਕਾਹਲੋਂ)-ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਦਿੱਲੀ ਵਿਖੇ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਸਮਾਜ ਸੇਵੀ ਹਰਮਨਜੀਤ ਸਿੰਘ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਮਾਜ ਸੇਵੀ ਹਰਮਨ ਗੁਰਾਇਆ ਵਲੋਂ ਪਿਛਲੇ...
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  1 day ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  1 day ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਦਾਮਨ ਬਾਜਵਾ ਬਣੇ ਭਾਜਪਾ ਦੇ ਸੂਬਾ ਸਕੱਤਰ
. . .  1 day ago
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਇੰਜ.ਕੰਵਰਵੀਰ ਸਿੰਘ ਟੌਹੜਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ
. . .  1 day ago
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਲੁਧਿਆਣਾ

ਵੱਖ-ਵੱਖ ਥਾਈਾ ਆਜ਼ਾਦੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ

ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ-ਭਗਵੰਤ ਮਾਨ

ਲੁਧਿਆਣਾ, 16 ਅਗਸਤ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੰਗਲਾ ਪੰਜਾਬ ਬਣਾਉਣ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕਾਂ ਨੂੰ ਬੇਰੁਜ਼ਗਾਰੀ, ਭਿ੍ਸ਼ਟਾਚਾਰ, ਫ਼ਿਰਕੂਪੁਣੇ ਅਤੇ ਹੋਰ ਸਮਾਜਿਕ ਪੱਖਪਾਤ ਵਰਗੀਆਂ ਬੁਰਾਈਆਂ ਖ਼ਿਲਾਫ਼ ਜੰਗ ਵਿੱਢਣ ਦਾ ਸੱਦਾ ਦਿੱਤਾ ਹੈ | ਆਜ਼ਾਦੀ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ, ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਜਿਕ ਬੁਰਾਈਆਂ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਵਿਚ ਰੁਕਾਵਟ ਹਨ | ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਜਦੋਂ ਅਸੀਂ ਆਪਣੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਵਿਚੋਂ ਇਨ੍ਹਾਂ ਬੁਰਾਈਆਂ ਦੀ ਜੜ੍ਹ ਵੱਢ ਸੁੱਟੀਏ | ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਅਤੇ ਸੂਬੇ ਦੇ ਪੁਲਿਸ ਮੁਖੀ ਗੌਰਵ ਯਾਦਵ ਦੇ ਨਾਲ ਪਰੇਡ ਕਮਾਂਡਰ ਏ.ਐਸ.ਪੀ. ਮਨਿੰਦਰ ਸਿੰਘ, ਆਈ.ਪੀ.ਐਸ. ਦੀ ਅਗਵਾਈ ਹੇਠ ਪਰੇਡ ਦਾ ਨਿਰੀਖਣ ਕੀਤਾ | ਉਨ੍ਹਾਂ ਨੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਪੰਜਾਬ ਆਰਮਡ ਪੁਲਿਸ, ਐਨ.ਸੀ.ਸੀ. (ਲੜਕੀਆਂ ਤੇ ਲੜਕੇ), ਭਾਰਤ ਸਕਾਊਟਸ ਅਤੇ ਗਾਈਡਜ਼ ਤੋਂ ਇਲਾਵਾ ਪੰਜਾਬ ਪੁਲਿਸ ਦੇ ਬਰਾਸ ਬੈਂਡ ਅਤੇ ਸਕੂਲੀ ਬੈਂਡਾਂ ਦੀਆਂ 11 ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਗਰੁੱਪ ਡਾਂਸ, ਪੀ.ਟੀ. ਸ਼ੋਅ ਅਤੇ ਸਮੂਹ ਗਾਇਣ ਸਮੇਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਸਰਵਜੀਤ ਕੌਰ ਮਾਣੂੰਕੇ, ਰਾਜਿੰਦਰ ਪਾਲ ਕੌਰ ਛੀਨਾ, ਦਲਜੀਤ ਸਿੰਘ ਗਰੇਵਾਲ, ਮਦਨ ਲਾਲ ਬੱਗਾ, ਗੁਰਪ੍ਰੀਤ ਬੱਸੀ ਗੋਗੀ, ਜੀਵਨ ਸਿੰਘ ਸੰਗੋਵਾਲ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਹਰਦੀਪ ਸਿੰਘ ਮੁੰਡੀਆਂ, ਜਗਤਾਰ ਸਿੰਘ ਦਿਆਲਪੁਰਾ, ਮਨਵਿੰਦਰ ਸਿੰਘ ਗਿਆਸਪੁਰਾ ਤੇ ਹਾਕਮ ਸਿੰਘ ਠੇਕੇਦਾਰ (ਸਾਰੇ ਵਿਧਾਇਕ), ਵਧੀਕ ਮੁੱਖ ਸਕੱਤਰ (ਮੁੱਖ ਮੰਤਰੀ) ਏ ਵੇਨੂੰ ਪ੍ਰਸਾਦ, ਮੇਅਰ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਅਤੇ ਸੈਸ਼ਨ ਮੁਨੀਸ਼ ਬਾਂਸਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਕਮਿਸ਼ਨਰ ਆਫ਼ ਪੁਲਿਸ ਡਾ. ਕੌਸ਼ਤੁਭ ਸ਼ਰਮਾ, ਡਾ ਕੇ ਐਨ ਐਸ ਕੰਗ, ਸੁਰੇਸ਼ ਗੋਇਲ, ਹਰਭੁਪਿੰਦਰ ਸਿੰਘ ਧਰੌੜ, ਜੱਸੀ ਖੰਗੂੜਾ, ਸ਼ਰਨਪਾਲ ਸਿੰਘ ਮੱਕੜ ਤੇ ਅਮਨਦੀਪ ਸਿੰਘ ਮੋਹੀ ਆਦਿ ਹਾਜ਼ਰ ਸਨ |
ਜ਼ਿਲ੍ਹਾ ਕਾਂਗਰਸ ਵਲੋਂ ਆਜ਼ਾਦੀ ਦਿਹਾੜਾ ਮਨਾਇਆ
ਲੁਧਿਆਣਾ, (ਕਵਿਤਾ ਖੁੱਲਰ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਮੁੱਖ ਦਫ਼ਤਰ ਵਿਚ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਵਰਕਰ ਅਤੇ ਆਗੂ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਇਕੱਠੇ ਹੋਏ ਅਤੇ ਉਨ੍ਹਾਂ ਨੇ ਤਿਰੰਗਾ ਝੰਡਾ ਲਹਿਰਾਇਆ | ਇਸ ਮੌਕੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਅਸ਼ਵਨੀ ਸ਼ਰਮਾ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਆਜ਼ਾਦੀ ਦਾ ਨਿੱਘ ਅਸੀਂ ਮਾਣ ਰਹੇ ਹਾਂ ਉਹ ਸ਼ਹੀਦਾਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਦਾ ਸਿੱਟਾ ਹੈ | ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਦੱਸਿਆ ਕਿ ਝੰਡਾ ਲਗਾਉਣ ਜਾਂ ਲਗਵਾਉਣ ਨਾਲ ਦੇਸ਼ ਭਗਤੀ ਨਹੀਂ ਆਉਂਦੀ, ਦੇਸ਼ ਭਗਤੀ ਦਾ ਜਜ਼ਬਾ ਦਿਲ ਵਿਚ ਹੋਣਾ ਚਾਹੀਦਾ ਹੈ | ਇਸ ਮੌਕੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਨੇ ਵੀ ਵਰਕਰਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਨੋਦ ਭਾਰਤੀ ਸੁਰਜੀਤ ਗਿੱਲ, ਰੌਸ਼ਨ ਲਾਲ, ਸ਼ਾਮ ਸੁੰਦਰ ਮਲਹੋਤਰਾ, ਸਰਬਜੀਤ ਕੌਰ, ਜਰਨੈਲ ਸਿੰਘ ਸ਼ਿਮਲਾਪੁਰੀ, ਅਨਿਲ ਭਾਰਤੀ, ਅਜੇ ਕੁਮਾਰ ਅਰੋੜਾ, ਰਾਜਿੰਦਰ ਬਾਜਵਾ, ਸਟੀਫਨ ਲਾਲ, ਅਸ਼ੋਕ ਪੋਪਲੇ, ਸਰਬਜੀਤ ਸਰਹਾਲੀ, ਵਿਪਨ ਅਰੋੜਾ, ਨਰੇਸ਼ ਸ਼ਰਮਾ, ਸੁਨੀਲ ਸ਼ੁਕਲਾ, ਜੋਗਿੰਦਰ ਸਿੰਘ ਜੰਗੀ, ਬੀ.ਕੇ. ਅਰੋੜਾ, ਤਿਲਕ ਰਾਜ ਯਾਦਵ, ਅਹਿਮਦ ਅਲੀ ਗੁੱਡੂ, ਸੁਰਿੰਦਰ ਸ਼ਰਮਾ, ਵਿਪਨ ਸੂਦ, ਸੁਰਿੰਦਰ ਦੱਤ, ਅਮਰਜੀਤ ਦੱਤਾ, ਅਰਵਿੰਦਰ ਭੱਟੀ, ਗੁਲਜ਼ਾਰੀ ਲਾਲ, ਗੁਰਨਾਮ ਸਿੰਘ ਕਲੇਰ, ਰਣਤੇਜ ਸਿੰਘ, ਰਾਜੇਸ਼ ਉੱਪਲ, ਸੰਜੀਵ ਮਲਿਕ, ਰਜੇਸ਼ ਕੁਮਾਰ, ਸੰਦੀਪ ਮਰਵਾਹਾ, ਕਪਿਲ, ਕਿਸ਼ੋਰ, ਪੰਕਜ ਭਨੋਟ, ਕੇਵਲ ਅਰੋੜਾ, ਹਰਵਿੰਦਰ ਸਿੰਘ, ਹਰਜੀਤ ਕੌਰ, ਅਮਿਤ ਟੰਡਨ, ਨਸੀਬ ਚੰਦ, ਰਾਮ ਚੰਦ ਅਗਰਵਾਲ, ਸ਼ੇਰ ਸਿੰਘ, ਨਰਿੰਦਰ ਭੋਲਾ, ਸਤੀਸ਼ ਕੁਮਾਰ, ਰਾਜ ਕੁਮਾਰ, ਬਲਵਿੰਦਰ ਸਿੰਘ, ਰਜੇਸ਼ ਕੁਮਾਰ, ਕੇਵਲ ਕੁਮਾਰ, ਅਸ਼ੋਕ ਕੁਮਾਰ, ਗੁਰਮਿੰਦਰ ਚਾਵਲਾ, ਅਸੀਮ ਭਾਰਤੀ ਆਦਿ ਹਾਜ਼ਰ ਸਨ |
ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਅਗਵਾਈ ਹੇਠ ਮਨਾਇਆ ਗਿਆ ਆਜ਼ਾਦੀ ਦਿਵਸ
75ਵੇਂ ਆਜ਼ਾਦੀ ਦਿਹਾੜੇ ਦੇ ਸ਼ੁੱਭ ਮੌਕੇ 'ਤੇ ਹਲਕਾ ਪੂਰਬੀ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੰਜੇ ਤਲਵਾੜ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਆਪਣੇ ਮੁੱਖ ਦਫ਼ਤਰ ਟਿੱਬਾ ਰੋਡ ਵਿਖੇ ਅਦਾ ਕੀਤੀ | ਇਸ ਮੌਕੇ ਹਲਕਾ ਪੂਰਬੀ ਤੋਂ ਸਮੂਹ ਕੌਂਸਲਰ, ਵਾਰਡ ਇੰਚਾਰਜ, ਮਹਿਲਾ ਕਾਂਗਰਸ, ਯੂਥ ਕਾਂਗਰਸ, ਐਨ.ਐਸ.ਯੂ.ਆਈ., ਬਲਾਕ ਪ੍ਰਧਾਨ, ਵਾਰਡ ਪ੍ਰਧਾਨ, ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸੰਜੇ ਤਲਵਾੜ ਨੇ ਆਜ਼ਾਦੀ ਦੇ ਸ਼ੁੱਭ ਦਿਹਾੜੇ 'ਤੇ ਸਮੂਹ ਭਾਰਤ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਿਛਲੇ 75 ਸਾਲਾਂ ਵਿਚ ਕਈ ਵੱਡੀਆਂ ਉਪਲਬਧੀਆਂ ਹਾਸਲ ਕੀਤੀ ਹਨ, ਪਰ ਅੱਜ ਭਾਰਤ ਦੀ ਮੌਜੂਦਾ ਸਰਕਾਰ ਆਜ਼ਾਦੀ ਘੁਲਾਟੀਆਂ ਵਲੋਂ ਦਿੱਤੀਆਂ ਕੁਰਬਾਨੀਆਂ ਅਤੇ ਦੇਸ਼ ਵਲੋਂ ਹਾਸਲ ਕੀਤੀਆਂ ਗਈਆਂ ਵੱਡੀਆਂ ਉਪਲਬਧੀਆਂ ਨੂੰ ਝੂਠਲਾਕੇ ਭਾਰਤ ਵਾਸੀਆਂ ਨੂੰ ਗੁਮਰਾਹ ਕਰਨ ਵਿਚ ਲੱਗੀ ਹੋਈ ਹੈ, ਜਿਸ ਨੂੰ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਰਾਜਨੀਤਿਕ ਲਾਭ ਲੈਣ ਲਈ ਕੀਤੀ ਜਾ ਰਹੀ ਗ਼ਲਤ ਬਿਆਨਬਾਜ਼ੀ ਅਤੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਦੇਸ਼ ਦੇ ਮਹਾਨ ਨੇਤਾਵਾਂ ਪ੍ਰਤੀ ਕੀਤੇ ਜਾ ਰਹੇ ਗ਼ਲਤ ਅਤੇ ਝੂਠੇ ਪ੍ਰਚਾਰ ਨੂੰ ਕਾਂਗਰਸ ਪਾਰਟੀ ਬਰਦਾਸ਼ਤ ਨਹੀਂ ਕਰੇਗੀ ਅਤੇ ਇਨ੍ਹਾਂ ਗੱਲਾ ਦਾ ਡੱਟਕੇ ਵਿਰੋਧ ਕਰੇਗੀ | ਇਸ ਮੌਕੇ ਭਾਰੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ |
ਗੁਰੂ ਗਿਆਨ ਜੋਤੀ ਵਿਕਲਾਂਗ ਸਕੂਲ ਵਿਚ ਸਵਤੰਤਰਤਾ ਦਿਵਸ ਮਨਾਇਆ
ਬਾੜੇਵਾਲ ਰੋਡ ਇੰਦਰਾ ਕਾਲੋਨੀ ਵਿਖੇ ਗੁਰੂ ਗਿਆਨ ਜੋਤੀ ਵਿਕਲਾਂਗ ਵੈਲਫੇਅਰ ਸੁਸਾਇਟੀ ਦੀ ਪ੍ਰਧਾਨ ਹਰਸ਼ਰਨ ਕੌਰ ਅਤੇ ਉਪ ਪ੍ਰਧਾਨ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਬੇਸਹਾਰਾ ਵਿਕਲਾਂਗ ਸਕੂਲ ਵਿਚ 75ਵਾਂ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਵਿਧਾਇਕ ਗੁਰਪ੍ਰੀਤ ਗੋਗੀ ਵਿਸ਼ੇਸ਼ ਤੌਰ 'ਤੇ ਬੱਚਿਆ ਨੂੰ ਅਸ਼ੀਰਵਾਦ ਦੇਣ ਲਈ ਪਹੁੰਚੇ | ਇਸ ਮੌਕੇ ਝੰਡੇ ਦੀ ਰਸਮ ਹਰਭਜਨ ਸਿੰਘ ਬੈਂਸ ਅਤੇ ਧਾਰਮਿਕ ਏਕਤਾ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਜੈ ਸਿੱਧੂ ਨੇ ਆਪਣੇ ਕਰ ਕਮਲਾਂ ਨਾਲ ਨਿਭਾਈ | ਸਮਾਗਮ ਦੌਰਾਨ ਮਨਦੀਪ ਬੈਂਸ, ਰੌਬਿਨ ਸ਼ਰਮਾ ਅਤੇ ਨੇਤਰਹੀਣ ਸਕੂਲੀ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ | ਛੋਟੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਸਕੂਲ ਦੇ ਮੈਡਮ ਦਵਿੰਦਰ ਕੌਰ ਅਤੇ ਗਗਨਦੀਪ ਕੌਰ ਆਦਿ ਨੇ ਆਏ ਹੋਏ ਮਹਿਮਾਨਾਂ ਦਾ ਫ਼ੁਲ ਮਲਾਵਾਂ ਅਤੇ ਗੁਲਦਸਤੇ ਦੇਕੇ ਨਿੱਘਾ ਸਵਾਗਤ ਕੀਤਾ | ਬਾਅਦ ਵਿਚ ਸਕੂਲੀ ਬੱਚਿਆਂ ਨੂੰ ਜਲਪਾਨ ਵੀ ਕਰਵਾਇਆ ਗਿਆ |
ਮੀਨੋਰਟੀ ਵਿੰਗ ਵਲੋਂ ਆਜ਼ਾਦੀ ਦਿਹਾੜਾ ਮਨਾਇਆ
ਆਜ਼ਾਦੀ ਦਿਹਾੜੇ ਦੇ ਸੁੱਭ ਮੌਕੇ 'ਤੇ ਮੀਨੋਰਟੀ ਵਿੰਗ ਵਲੋਂ ਵੱਖ-ਵੱਖ ਥਾਵਾਂ 'ਤੇ ਝੰਡੇ ਦੀ ਰਸਮ ਅਦਾ ਕੀਤੀ ਗਈ ਅਤੇ ਥਾਂ-ਥਾਂ 'ਤੇ ਲੰਗਰ ਅਤੇ ਲੱਡੂ ਵੰਡੇ ਗਏ | ਇਸ ਮੌਕੇ ਐਡਵੋਕੇਟ ਅਬਦੁਲ ਕਾਦਰ, ਪ੍ਰਧਾਨ ਕੁਲਦੀਪ ਮਸੀਹੀ, ਅਨੀਸ਼ ਖ਼ਾਨ, ਸਾਹਿਲ ਖ਼ਾਨ, ਵਿਜੇ ਸਿੰਘ, ਸੁਸ਼ੀਲ ਕੁਮਾਰ ਅਤੇ ਹੋਰ ਵਿੰਗ ਦੇ ਮੈਂਬਰ ਹਾਜ਼ਰ ਸਨ |
ਲੜਕੀਆਂ ਦੇ ਸੈਂਟਰ 'ਚ ਮਨਾਇਆ ਤੀਆਂ ਦਾ ਤਿਉਹਾਰ ਅਤੇ ਆਜ਼ਾਦੀ ਦਿਵਸ
ਲਾਡੋਵਾਲ, (ਬਲਬੀਰ ਸਿੰਘ ਰਾਣਾ)-ਜਨ ਸੈਕਸ਼ਨ ਸੰਸਥਾਨ ਵਲੋਂ ਬਹਾਦਰਕੇ ਰੋਡ ਸਥਿਤ ਭਾਰਤੀ ਕਾਲੋਨੀ ਵਿਖੇ ਚਲਾਏ ਜਾ ਰਹੇ ਬਿਊਟੀ ਪਾਰਲਰ ਦੀਆਂ ਲਕੜੀਆਂ ਵਲੋਂ ਤੀਆਂ ਦਾ ਤਿਉਹਾਰ ਅਤੇ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਸੰਬੰਧੀ ਗੱਲਬਾਤ ਕਰਦਿਆਂ ਟੀਚਰ ਮਨਦੀਪ ਕੌਰ ਨੇ ਦੱਸਿਆ ਕਿ ਇਸ ਬਿਊਟੀ ਪਾਰਲਰ ਸੈਂਟਰ ਵਿਚ ਕਰੀਬ 30 ਲੜਕੀਆਂ ਸਿਖਲਾਈ ਲੈ ਰਹੀਆਂ ਹਨ, ਜਿਨ੍ਹਾਂ ਨੇ ਅੱਜ ਤੀਆਂ ਦਾ ਤਿਉਹਾਰ ਅਤੇ ਦੇਸ਼ ਦੀ 75ਵੀਂ ਵਰ੍ਹੇਗੰਢ ਨੂੰ ਮਨਾਉਂਦਿਆਂ ਪੀਂਘ ਦੇ ਝੂਟੇ ਲਏ, ਪੰਜਾਬੀ ਸਭਿਆਚਾਰ ਨੂੰ ਦਰਸਾਉਂਦੇ ਅਤੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਗਿੱਧਾ ਪਾ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਸੁਮਨ ਪ੍ਰੀਤ, ਗੁਰਪ੍ਰੀਤ ਕੌਰ ਪਿੰਕੀ, ਹਰਵਿੰਦਰ ਕੌਰ, ਮਨਦੀਪ ਕੌਰ, ਸੀਮਾ ਰਾਣੀ, ਨੇਹਾ, ਗੁਰਦੀਪ ਕੌਰ, ਪ੍ਰੀਆ, ਵੰਦਨਾ, ਪਿ੍ੰਕਲ ਮੋਨਿਕਾ, ਸੀਮਤਾ, ਅਲੀਸ਼ਾ, ਨੈਣਾ, ਨੈਂਸੀ, ਹਰਦੀਪ, ਪ੍ਰੀਤੀ, ਸਿਮਰਨਪ੍ਰੀਤ, ਕੌਰ, ਸਿਮਰਨ, ਅਨੀਤਾ, ਮੁਨੀਸ਼ਾ, ਊਸ਼ਾ, ਗੁਰਵਿੰਦਰ ਕੌਰ, ਮਮਤਾ, ਪਲਿਕ, ਅਮਨਦੀਪ, ਨੀਸ਼ਾ, ਰੇਖਾ, ਸਰਬਜੀਤ ਕੌਰ, ਰੇਖਾ ਆਦਿ ਵੀ ਹਾਜ਼ਰ ਸਨ |
ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ-ਭਗਵੰਤ ਮਾਨ
ਪਹਿਲੇ ਆਮ ਆਦਮੀ ਪਾਰਟੀ ਕਲੀਨਿਕ ਦਾ ਮੁੱਖ ਮੰਤਰੀ ਵਲੋਂ ਉਦਘਾਟਨ
ਲੁਧਿਆਣਾ, (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਗਾਰੰਟੀਆਂ ਪੂਰੀਆਂ ਕਰਨ ਦੀ ਸ਼ੁਰੂਆਤ ਸਰਕਾਰ ਵਲੋਂ ਪਹਿਲੇ ਸਾਲ ਹੀ ਕੀਤੀ ਜਾ ਚੁੱਕੀ ਹੈ | ਮੁੱਖ ਮੰਤਰੀ ਭਗਵੰਤ ਮਾਨ ਪਹਿਲੇ ਆਮ ਆਦਮੀ ਪਾਰਟੀ ਕਲੀਨਿਕ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਵਿਚ ਮਰੀਜ਼ਾਂ ਦੇ ਇਲਾਜ ਅਤੇ ਬਿਮਾਰੀਆਂ ਦਾ ਪਤਾ ਲਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰਾਂ ਸਣੇ ਸਟਾਫ਼ ਦੇ 4-5 ਵਿਅਕਤੀ ਹੋਣਗੇ | ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਤਕਰੀਬਨ 100 ਕਲੀਨੀਕਲ ਟੈੱਸਟਾਂ ਨਾਲ 41 ਪੈਕੇਜ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ | ਮੰਤਰੀ ਭਗਵੰਤ ਮਾਨ ਵਲੋਂ ਇਸ ਮੌਕੇ ਆਪਣਾ ਬਲੱਡ ਪ੍ਰੈਸ਼ਰ ਵੀ ਚੈੱਕ ਕਰਵਾਇਆ ਅਤੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ | ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿਚ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਨਾਲ ਉਨ੍ਹਾਂ ਦੀ ਸਰਕਾਰ ਨੇ ਆਪਣੀ ਇਕ ਹੋਰ ਵੱਡੀ ਚੋਣ ਗਾਰੰਟੀ ਪੂਰੀ ਕਰ ਦਿੱਤੀ ਹੈ | ਉਨ੍ਹਾਂ ਨੇ ਉਮੀਦ ਜ਼ਾਹਿਰ ਕੀਤੀ ਕਿ 90 ਫ਼ੀਸਦੀ ਮਰੀਜ਼ਾਂ ਨੂੰ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ, ਜਿਸ ਨਾਲ ਹਸਪਤਾਲਾਂ ਵਿਚ ਬੋਝ ਘਟੇਗਾ | ਉਨ੍ਹਾਂ ਕਿਹਾ ਕਿ ਸਿਰਫ਼ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਹਸਪਤਾਲਾਂ ਵਿਚ ਰੈਫ਼ਰ ਕੀਤਾ ਜਾਇਆ ਕਰੇਗਾ | ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰ ਕੇ ਇਹ ਕ੍ਰਾਂਤੀਕਾਰੀ ਕਦਮ ਸੂਬੇ ਵਿਚ ਸਿਹਤ ਸੰਭਾਲ ਢਾਂਚੇ ਨੂੰ ਪੂਰੀ ਤਰ੍ਹਾਂ ਸੁਧਾਰ ਦੇਵੇਗਾ | ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿਚ ਮਰੀਜ਼ਾਂ ਲਈ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਮੁਹੱਈਆ ਹੋਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਦਵਾਈਆਂ ਤੇ ਬਿਮਾਰੀਆਂ ਦੇ ਟੈੱਸਟਾਂ ਦੀ ਸਹੂਲਤ ਮੁਫ਼ਤ ਵਿਚ ਮੁਹੱਈਆ ਕਰਨਗੇ | ਭਗਵੰਤ ਮਾਨ ਨੇ ਦੱਸਿਆ ਕਿ 2140 ਉਚ ਸਿੱਖਿਆ ਪ੍ਰਾਪਤ ਡਾਕਟਰਾਂ ਨੇ ਇਨ੍ਹਾਂ ਅਸਾਮੀਆਂ ਲਈ ਅਪਲਾਈ ਕੀਤਾ ਹੈ | ਮੁੱਖ ਮੰਤਰੀ ਨੇ ਦੁਹਰਾਇਆ ਕਿ ਸਿਹਤ ਤੇ ਸਿੱਖਿਆ ਖੇਤਰ ਸੂਬਾ ਸਰਕਾਰ ਦੀ ਮੁੱਖ ਤਰਜੀਹ ਹਨ | ਉਨ੍ਹਾਂ ਦੱਸਿਆ ਕਿ ਸੂਬਾ ਭਰ ਦੇ ਸਰਕਾਰੀ ਸਿਵਲ ਹਸਪਤਾਲਾਂ ਵਿਚ ਵੀ ਆਗਾਮੀ ਦਿਨਾਂ ਵਿਚ ਸੁਧਾਰ ਕੀਤਾ ਜਾਵੇਗਾ ਤਾਂ ਜੋ ਉਹ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਹੋਣ | ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੇ ਵਿਦੇਸ਼ਾਂ ਵਿਚ ਜਾਣ ਦੇ ਰੁਝਾਨ ਨੂੰ ਮੋੜਨ ਲਈ ਸੂਬੇ ਵਿਚ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਸੂਬਾ ਸਰਕਾਰ ਨੇ ਬਹੁ-ਪੱਖੀ ਪਹੁੰਚ ਅਪਣਾਈ ਹੈ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿਚ ਤਬਦੀਲ ਕਰਨਾ ਹੈ | ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਦੌਰਾਨ ਸੂਬੇ ਵਿਚ 16 ਨਵੇਂ ਮੈਡੀਕਲ ਕਾਲਜ ਬਣਨਗੇ ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ 75 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਪਰ ਆਉਣ ਵਾਲੇ ਦਿਨਾਂ ਵਿਚ ਅਜਿਹੇ ਹੋਰ ਕਲੀਨਿਕ ਬਣਾਏ ਜਾਣਗੇ | ਉਨ੍ਹਾਂ ਕਿਹਾ ਕਿ ਵੱਡੇ ਪਿੰਡਾਂ ਵਿਚ ਦੋ ਦੋ ਅਜਿਹੇ ਕਲੀਨਿਕ ਖੋਲ੍ਹੇ ਜਾਣਗੇ ਤਾਂ ਜੋ ਸਿਹਤ ਸਹੂਲਤਾਂ ਵਿਚ ਕੋਈ ਕਮੀ ਨਾ ਰਹਿ ਸਕੇ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਲੋਕਾਂ ਵਲੋਂ ਦਿੱਤੇ ਜਾਂਦੇ ਟੈਕਸਾਂ ਰਾਹੀਂ ਹੀ ਇਹ ਸਾਰੀਆਂ ਸਕੀਮਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਡਿਸਪੈਂਸਰੀਆਂ ਨੂੰ ਵੀ ਅਜਿਹੇ ਕਲੀਨਿਕਾਂ ਵਿਚ ਤਬਦੀਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸੂਬੇ ਵਿਚ ਡਾਕਟਰਾਂ ਦੀ ਕਮੀ ਨਹੀਂ ਹੈ ਅਤੇ ਇਨ੍ਹਾਂ ਕਲੀਨਿਕਾਂ ਵਿਚ ਡਾਕਟਰਾਂ ਦੀ ਤੈਨਾਤੀ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਜਾਣ ਤੋਂ ਰੋਕਣ ਲਈ ਸਰਕਾਰ ਵਲੋਂ ਇੱਥੇ ਹੀ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ | ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਸਮਾਜ ਦੇ ਸਾਰੇ ਵਰਗਾਂ ਨੂੰ ਹਰੇਕ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਲਈ ਇਕ ਵੱਡੀ ਪਹਿਲਕਦਮੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਸਤੰਬਰ ਮਹੀਨੇ ਵਿਚ ਕੁੱਲ 74 ਲੱਖ ਵਿਚੋਂ 51 ਲੱਖ ਪਰਿਵਾਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਮਿਲੇਗਾ | ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਅਗਲੇ ਜਨਵਰੀ ਮਹੀਨੇ ਵਿਚ 68 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆਵੇਗਾ, ਜੋ ਕਿ ਸੂਬੇ ਦੇ ਕੁੱਲ ਘਰਾਂ ਦਾ ਲਗਭਗ 90 ਫ਼ੀਸਦੀ ਹੋਵੇਗਾ | ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਮੱਤੇਵਾੜਾ ਵਿਖੇ ਟੈਕਸਟਾਈਲ ਪਾਰਕ ਬਣਨ ਦੀ ਇਜਾਜ਼ਤ ਨਹੀਂ ਦੇਵੇਗੀ, ਜਿਸ ਨੂੰ ਲੁਧਿਆਣਾ ਦੇ ਫੇਫੜੇ ਕਿਹਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਨੂੰ ਪ੍ਰਾਜੈਕਟ ਲਈ ਬਦਲਵੀਂ ਜ਼ਮੀਨ ਦੀ ਪੇਸ਼ਕਸ਼ ਪਹਿਲਾਂ ਹੀ ਕਰ ਚੁੱਕੀ ਹੈ | ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸੂਬੇ ਵਿਚ ਰਿਸ਼ਵਤਖ਼ੋਰੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੇ ਲੋਕਾਂ ਖ਼ਿਲਾਫ਼ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਮੰਨਿਆ ਕਿ ਅੱਜ ਵੀ ਕਚਹਿਰੀਆਂ ਅਤੇ ਥਾਣਿਆਂ ਵਿਚ ਰਿਸ਼ਵਤ ਦਾ ਬੋਲਬਾਲਾ ਹੈ, ਪਰ 70 ਸਾਲ ਦੇ ਪੁਰਾਣੇ ਸਿਸਟਮ ਨੂੰ ਸੁਧਾਰਨ ਲਈ ਥੋੜ੍ਹਾ ਸਮਾਂ ਲੱਗੇਗਾ, ਪਰ ਇਸ ਨੂੰ ਜਲਦ ਹੀ ਸੁਧਾਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਆਟਾ-ਦਾਲ ਸਕੀਮ ਤਹਿਤ ਰਾਸ਼ਨ ਘਰ-ਘਰ ਪਹੁੰਚਾਇਆ ਜਾਵੇਗਾ ਅਤੇ ਵਿਧਵਾ ਤੇ ਬੁਢਾਪਾ ਪੈਨਸ਼ਨ ਲੈਣ ਲਈ ਵੀ ਹੁਣ ਸੂਬੇ ਦੇ ਲੋਕਾਂ ਨੂੰ ਖੱਜਲ ਖ਼ੁਆਰ ਨਹੀਂ ਹੋਣਾ ਪਵੇਗਾ ਕਿਉਂਕਿ ਅਧਿਕਾਰੀ ਪੈਨਸ਼ਨ ਲੈ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਪੈਨਸ਼ਨ ਦੇ ਕੇ ਆਉਣਗੇ | ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਮ ਆਦਮੀ ਪਾਰਟੀ 'ਤੇ ਵਿਸ਼ਵਾਸ ਕੀਤਾ ਹੈ ਅਤੇ ਉਹ ਲੋਕਾਂ ਦੀਆਂ ਆਸਾਂ 'ਤੇ ਖਰਾ ਉਤਰਨਗੇ | ਇਸ ਮੌਕੇ ਮੁੱਖ ਮੰਤਰੀ ਨਾਲ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਕੁਲਵੰਤ ਸਿੰਘ ਸਿੱਧੂ, ਜੀਵਨ ਸਿੰਘ ਸੰਗੋਵਾਲ, ਮਨਵਿੰਦਰ ਸਿੰਘ ਗਿਆਸਪੁਰਾ, ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ |
ਮੁੱਖ ਮੰਤਰੀ ਵਲੋਂ ਬੁਲਟ ਪਰੂਫ਼ ਸਟੇਜ 'ਤੇ ਦਿੱਤਾ ਭਾਸ਼ਨ
ਸਥਾਨਕ ਗੁਰੂ ਨਾਨਕ ਸਟੇਡੀਅਮ ਵਿਚ ਆਜ਼ਾਦੀ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਲਈ ਅਧਿਕਾਰੀਆਂ ਵਲੋਂ ਇਕ ਵਿਸ਼ੇਸ਼ ਬੁਲਟ ਪਰੂਫ਼ ਸਟੇਜ ਤਿਆਰ ਕੀਤੀ ਗਈ ਸੀ, ਜਿੱਥੋਂ ਕਿ ਮੁੱਖ ਮੰਤਰੀ ਵਲੋਂ ਲੋਕਾਂ ਨੂੰ ਸੰਬੋਧਨ ਕਰਨਾ ਸੀ | ਅਜਿਹਾ ਸੁਰੱਖਿਆ ਕਰਨਾ ਕੀਤਾ ਗਿਆ ਸੀ ਕਿਉਂਕਿ ਕੁੱਝ ਜਥੇਬੰਦੀਆਂ ਵਲੋਂ ਸੂਬਾ ਪੱਧਰੀ ਸਮਾਗਮ ਵਿਚ ਗੜਬੜ ਕਰਨ ਦੀ ਧਮਕੀ ਦਿੱਤੀ ਸੀ | ਬੁਲਟ ਪਰੂਫ਼ ਸਟੇਜ ਸੰਬੰਧੀ ਕਿਸੇ ਨੂੰ ਭਿਣਕ ਨਾ ਲੱਗੇ ਇਸ ਲਈ ਅਧਿਕਾਰੀਆਂ ਵਲੋਂ ਉਥੇ ਸਟੇਜ 'ਤੇ ਵਾਲ ਪੇਪਰ ਲਗਾਇਆ ਗਿਆ ਸੀ | ਸੁਰੱਖਿਆ ਕਾਰਨਾਂ ਕਾਰਨ ਇਸ ਵਾਰ ਲੋੜਵੰਦਾਂ ਨੂੰ ਟਰਾਈਸਾਈਕਲ ਵੀ ਨਹੀਂ ਦਿੱਤੇ ਗਏ ਸਨ |
ਲੱਕੜ ਬਾਜ਼ਾਰ ਵਿਖੇ ਦੁਕਾਨਦਾਰਾਂ ਨੇ ਮਨਾਇਆ ਆਜ਼ਾਦੀ ਦਿਹਾੜਾ
ਲੁਧਿਆਣਾ, (ਜੁਗਿੰਦਰ ਸਿੰਘ ਅਰੋੜਾ)-ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਥੇਬੰਦੀਆਂ ਅਤੇ ਹੋਰਾਂ ਵਲੋਂ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਕਰਵਾਏ ਅਤੇ ਤਿਰੰਗਾ ਲਹਿਰਾਇਆ ਗਿਆ | ਸ਼ਹਿਰ ਦੇ ਪ੍ਰਸਿੱਧ ਵਪਾਰਕ ਇਲਾਕੇ ਲੱਕੜ ਬਾਜ਼ਾਰ ਵਿਖੇ ਵੀ ਦੁਕਾਨਦਾਰਾਂ ਵਲੋਂ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇੇ ਵੱਡੀ ਗਿਣਤੀ ਦੁਕਾਨਦਾਰ ਮੌਜੂਦ ਸਨ | ਸ਼ਹਿਰ ਦੇ ਵਪਾਰੀ ਆਗੂ ਅਤੇ ਲੱਕੜ ਬਾਜ਼ਾਰ , ਸਾਬਣ ਬਾਜ਼ਾਰ ਹਾਰਡਵੈਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੁਖ ਸਿੰਘ ਵਲੋਂ ਤਿਰੰਗਾ ਲਹਿਰਾਇਆ ਗਿਆ ਅਤੇ ਤਿਰੰਗੇ ਨੂੰ ਸਲਾਮੀ ਵੀ ਦਿੱਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਵਲੋਂ ਦਿਖਾਏ ਗਏ ਰਸਤੇ ਉਪਰ ਚੱਲਣਾ ਚਾਹੀਦਾ ਹੈ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕੀਤਾ ਜਾ ਸਕੇ | ਇਸ ਮੌਕੇ ਬਾਲ ਕਿਸ਼ਨ, ਮਨਮੋਹਨ ਸਿੰਘ, ਸੁਖਪਾਲ ਸਿੰਘ, ਜੀ. ਐਸ. ਚਾਵਲਾ, ਅਰੁਣ ਗੋਇਲ, ਨੰਦ ਲਾਲ ਕ੍ਰਿਸ਼ਨ ਕਾਂਤ, ਮਲਕੀਅਤ ਸਿੰਘ, ਸੁਰੇਸ਼ ਕੁਮਾਰ, ਬਿ੍ਜ ਭੂਸ਼ਨ, ਸੁਸ਼ੀਲ ਕੁਮਾਰ ਅਤੇ ਹੋਰ ਵੀ ਮੌਜੂਦ ਸਨ |
ਨਗਰ ਨਿਗਮ ਵਲੋਂ ਆਜਾਦੀ ਦਿਹਾੜੇ ਮੌਕੇ ਸਮਾਗਮ
L ਮੇਅਰ ਸੰਧੂ ਨੇ ਲਹਿਰਾਇਆ ਤਿਰੰਗਾ
ਲੁਧਿਆਣਾ, 16 ਅਗਸਤ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸਰਾਭਾ ਨਗਰ ਸਥਿਤ ਨਿਗਮ ਦੇ ਜੋਨ-ਡੀ ਵਿਖੇ ਆਜਾਦੀ ਦਿਹਾੜੇ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਸਵੇਰੇ 7.55 ਮਿੰਟ ਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਨਗਰ ਨਿਗਮ ਵਲੋਂ ਹਰ ਸਾਲ ਹੀ ਜੋਨ-ਡੀ ਵਿਖੇ ਆਜਾਦੀ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਜਾਂਦਾ ਹੈ | ਆਪਣੇ ਸੰਬੋਧਨ ਵਿਚ ਮੇਅਰ ਸੰਧੂ ਨੇ ਕਿਹਾ ਕਿ ਭਾਰੀ ਕੁਰਬਾਨੀਆਂ ਦੇਣ ਤੋਂ ਬਾਅਦ ਸਾਨੂੰ ਆਜਾਦੀ ਮਿਲੀ ਹੈ ਅਤੇ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ | ਸਾਡੇ ਸਾਰਿਆਂ ਦਾ ਫਰਜ ਬਣਦਾ ਹੈ ਕਿ ਇਕ ਚੰਗੇ ਨਾਗਰਿਕ ਦਾ ਸਬੂਤ ਦਿੰਦੇ ਹੋਏ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਵਿਚ ਪੂਰਾ ਸਹਿਯੋਗ ਦੇਈਏ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸਰਬਜੀਤ ਕੌਰ ਸ਼ਿਮਲਾਪੁਰੀ, ਸੀਨੀਅਰ ਅਕਾਲੀ ਆਗੂ ਵਿਜੈ ਦਾਨਵ, ਜਰਨੈਲ ਸਿੰਘ ਸ਼ਿਮਲਾਪੁਰੀ, ਕੌਂਸਲਰ ਅੰਮਿ੍ਤ ਵਰਸਾ ਰਾਮਪਾਲ, ਪਾਲ ਸਿੰਘ ਗਰੇਵਾਲ, ਕੌਂਸਲਰ ਐਨੀ ਰੋਹਿਤ ਸਿੱਕਾ, ਭਾਜਪਾ ਆਗੂ ਰੋਹਿਤ ਸਿੱਕਾ ਅਤੇ ਹੋਰ ਵੀ ਮੌਜੂਦ ਸਨ |
ਲੁਧਿਆਣਾ ਪੁਲਿਸ ਕਮਿਸ਼ਨਰ ਦੀ ਵੱਡੀ ਕਾਰਵਾਈ
L ਚਾਰ ਥਾਣਿਆਂ ਦੇ ਐਸ. ਐਚ. ਓ. ਕੀਤੇ ਲਾਈਨ ਹਾਜ਼ਰ
ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਥਾਣਿਆਂ ਦੇ ਐਸ. ਐਚ. ਓ. ਨੂੰ ਲਾਈਨ ਹਾਜ਼ਰ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਡਾਕਟਰ ਕੌਸ਼ਤਬ ਸ਼ਰਮਾ ਨੇ ਦੱਸਿਆ ਕਿ ਜਿਨ੍ਹਾਂ ਥਾਣਿਆਂ ਦੇ ਐਸ.ਐਚ.ਓ. ਲਾਈਨ ਹਾਜ਼ਰ ਕੀਤੇ ਗਏ ਹਨ, ਉਨ੍ਹਾਂ ਵਿਚ ਥਾਣਾ ਦੁੱਗਰੀ ਦੀ ਐਸ.ਐਚ.ਓ. ਮਨਜੀਤ ਕੌਰ ਥਾਣਾ ਡਿਵੀਜ਼ਨ ਨੰਬਰ 8 ਦਾ ਐਸ.ਐਚ.ਓ. ਕੰਵਲਜੀਤ ਸਿੰਘ, ਥਾਣਾ ਸਰਾਭਾ ਨਗਰ ਦਾ ਐਸ.ਐਚ.ਓ. ਹਰਪ੍ਰੀਤ ਸਿੰਘ ਅਤੇ ਥਾਣਾ ਪੀ.ਏ.ਯੂ. ਦਾ ਐਸ.ਐਚ.ਓ. ਸਤਪਾਲ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਥਾਂ 'ਤੇ ਥਾਣਾ ਦੁੱਗਰੀ ਵਿਚ ਗਗਨਦੀਪ ਸਿੰਘ, ਥਾਣਾ ਸਰਾਭਾ ਨਗਰ ਵਿਚ ਸਤਵੀਰ ਸਿੰਘ ਅਤੇ ਥਾਣਾ ਪੀ.ਏ.ਯੂ. ਵਿਚ ਰਜਿੰਦਰਪਾਲ ਨੂੰ ਭੇਜਿਆ ਗਿਆ ਹੈ, ਜਦਕਿ ਥਾਣਾ ਡਿਵੀਜ਼ਨ ਨੰਬਰ 8 ਦੇ ਐਸ.ਐਚ.ਓ. ਦੇ ਹੁਕਮ ਭਲਕੇ ਜਾਰੀ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰਿਆਂ ਨੂੰ ਡਿਊਟੀ ਵਿਚ ਕੁਤਾਹੀ ਪਾਉਣ ਦੇ ਦੋਸ਼ਾਂ ਤਹਿਤ ਪੁਲਿਸ ਲਾਈਨ ਭੇਜਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਕੁੱਝ ਐਸ.ਐਚ. ਓਜ਼ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਕਰਕੇ ਇਹ ਕਾਰਵਾਈ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਡਿਊਟੀ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਕਰਨ ਵਾਲੇ ਐਸ.ਐਚ.ਓ. ਖ਼ਿਲਾਫ਼ ਅਜਿਹੀ ਕਾਰਵਾਈ ਕੀਤੀ ਜਾਵੇਗੀ |
ਵੱਖ-ਵੱਖ ਸਕੂਲਾਂ 'ਚ 75ਵਾਂ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ
L ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ
ਲੁਧਿਆਣਾ, (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਗਦੀਸ਼ਪੁਰਾ, ਤਾਜਪੁਰ ਰੋਡ ਵਿਖੇ ਆਜ਼ਾਦੀ ਦੇ 75ਵੇਂ ਵਰੇ੍ਹਗੰਢ 'ਤੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਬਹੁਤ ਹੀ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਕਰਵਾਏ ਪ੍ਰੋਗਾਮ ਦੌਰਾਨ ਵਿਦਿਆਰਥੀਆਂ ਨੇ ਕਈ ਸੰਸਕ੍ਰਿਤ ਪੋ੍ਰਗਰਾਮ ਪੇਸ਼ ਕੀਤੇ, ਜਿਨ੍ਹਾਂ ਵਿਚ ਨਾਜ ਪ੍ਰਦਰਸ਼ਨ ਅਤੇ ਕਵਿਤਾ ਗਾਇਨ ਪ੍ਰਮੁੱਖ ਸੀ | ਇਸ ਤੋਂ ਇਲਾਵਾ ਸਕੂਲ ਦੇ ਬੱਚਿਆਂ ਨੇ ਭਾਸ਼ਨ ਪ੍ਰਤਿਯੋਗਿਤਾ ਵਿਚ ਵੀ ਹਿੱਸਾ ਲਿਆ | ਸਕੂਲ ਦੇ ਪ੍ਰਬੰਧਕ ਕਮਲ ਦਿਆਲ ਅਤੇ ਪਿ੍ੰਸੀਪਲ ਬਲਬੀਰ ਕੌਰ ਨੇ ਸਾਰੇ ਵਿਦਿਆਰਥੀਆਂ ਨੰੂ ਇਸ ਦਿਨ ਦੀਆਂ ਸ਼ੁਭ ਕਾਮਨਾਵਾਂ ਦਿੰਦੇ ਹੋਏ ਦੇਸ਼ ਦੇ ਸ਼ਹੀਦਾਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ |
ਬਿ੍ਲੀਅੰਟ ਸਟਾਰ ਪ੍ਰੀ ਪ੍ਰਾਇਮਰੀ ਸਕੂਲ
ਅਸ਼ੋਕ ਨਗਰ ਸਥਿਤ ਬਿ੍ਲੀਅੰਟ ਸਟਾਰ ਪ੍ਰੀ ਪ੍ਰਾਇਮਰੀ ਸਕੂਲ 'ਚ ਸਕੂਲੀ ਵਿਦਿਆਰਥੀਆਂ ਵਲੋਂ 75ਵਾਂ ਆਜਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਤਿਰੰਗੇ ਝੰਡਿਆਂ ਨੰੂ ਹੱਥਾਂ ਵਿਚ ਫੜਕੇ ਦੇਸ਼ ਭਗਤੀ ਦੇ ਗੀਤ ਅਤੇ ਦੇਸ਼ ਭਗਤੀ ਦੀਆਂ ਕਵਿਤਾਵਾਂ ਦਾ ਗਾਇਨ ਕੀਤਾ | ਇਸ ਮੌਕ ਸਕੂਲ ਦੀ ਪਿ੍ੰਸੀਪਲ ਸੰਦੀਪ ਕੌਰ ਵਲੋਂ ਵਿਦਿਆਰਥੀਆਂ ਨੰੂ ਆਜਾਦੀ ਦਿਵਸ ਦੀ ਵਧਾਈ ਦਿੱਤੀ |
ਮਿਡਲ ਸਕੂਲ ਸੈਵਨ ਤੇ ਸਰਕਾਰੀ ਐਲੀਮੈਂਟਰੀ ਸਕੂਲ ਸਨੇਤ
ਮਿਡਲ ਸਕੂਲ ਸੈਵਨ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਸੁਨੇਤ ਵਿਖੇ ਦੇਸ਼ ਦਾ 75ਵਾਂ ਆਜਾਦੀ ਦਿਵਸ ਸਕੂਲ ਹੈਡ ਟੀਚਰ ਸੈਵਨ-ਬੀ ਜੀਵਨ ਸਿੰਘ ਅਤੇ ਹੈਡ ਟੀਚਰ ਸਰਕਾਰੀ ਐਲੀਮੈਂਟਰੀ ਸਕੂਲ ਸਨੇਤ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ 'ਚ ਮਨਾਇਆ ਗਿਆ ਅਤੇ ਉਕਤ ਸਕੂਲਾਂ ਵਿਚ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਇਆ ਗਿਆ, ਜਿਸ ਵਿਚ ਸਕੂਲ ਦੇ ਸਟਾਫ ਤੇ ਵਿਦਿਆਰਥੀਆਂ ਨੇ ਵੱਧ ਚੜਕੇ ਹਿੱਸਾ ਲਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਦੀ ਆਜਾਦੀ ਦੇ ਗੀਤ ਅਤੇ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਦੇਸ਼ ਦੇ ਰਾਸ਼ਟਰੀ ਝੰਡੇ ਨੰੂ ਸਨਮਾਨ ਪੂਰਵਕ ਸਲਾਮੀ ਦਿੱਤੀ ਗਈ | ਇਸ ਮੌਕੇ ਸਕੂਲ ਦੇ ਬੱਚਿਆਂ ਨੰੂ ਟੋਫੀਆਂ ਤੇ ਲੱਡੂ ਵੀ ਵੰਡੇ ਗਏ | ਇਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਸਟਾਫ, ਸਰਕਾਰੀ ਮਿਡਲ ਸਕੂਲ ਸਟਾਫ ਕਮਲੇਸ਼ ਅਰੋੜਾ, ਕਿਰਨਜੀਤ ਕੌਰ, ਬਲਵੀਰ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਸਟਾਫ ਹਰਜੀਤ ਸਿੰਘ ਲਲਤੋਂ ਕਲਾਂ, ਸੁਖਵੀਰ ਕੌਰ, ਇੰਦਰਜੀਤ ਕੌਰ, ਅੰਜੂਮਨ, ਸਰਵਪ੍ਰੀਤ ਕੌਰ, ਰਾਜਨਦੀਪ ਕੌਰ, ਰਵਨੀਤ ਕੌਰ, ਪਰਮਜੀਤ ਕੌਰ, ਹਰਦੀਪ ਕੌਰ, ਸੋਨੀਆ, ਸ਼ਰਨਜੀਤ ਕੌਰ, ਬੰਧਨਾ, ਅਮਰਜੀਤ ਕੌਰ, ਮਨਪ੍ਰੀਤ ਕੌਰ, ਰਵਿੰਦਰ ਕੌਰ, ਉਮਾ ਸ਼ਰਮਾ, ਮਮਤਾ ਨੇਗੀ, ਸਰਬਜੀਤ ਕੌਰ, ਹਰਪ੍ਰੀਤ ਕੌਰ, ਅਮਨਦੀਪ ਕੌਰ, ਅਨੀਤਾ, ਗੁਰਵਿੰਦਰ ਕੌਰ, ਜਸਪ੍ਰੀਤ, ਰਸ਼ਮੀ ਗੁਪਤਾ, ਮਨਮਿੰਦਰ ਕੌਰ ਆਦਿ ਮੌਜੂਦ ਸਨ |
ਸਰਕਾਰੀ ਕਾਲਜ ਲੜਕੀਆਂ ਵਿਖੇ ਆਜ਼ਾਦੀ ਦਿਵਸ ਮਨਾਇਆ
ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ | ਕਾਲਜ ਦੀ ਪਿ੍ੰਸੀਪਲ ਸੁਮਨ ਲਤਾ ਅਤੇ ਸੀਨੀਅਰ ਪਿ੍ੰਸੀਪਲ ਨੇ ਕਾਲਜ ਦੇ ਵਿਹੜੇ ਵਿਚ ਰਾਸ਼ਟਰੀ ਝੰਡਾ ਲਹਿਰਾਇਆ | ਆਜ਼ਾਦੀ ਦੇ 75ਵੇਂ ਸਾਲ ਦੇ ਇਸ ਅਨਮੋਲ ਮੌਕੇ 'ਤੇ ਕਾਲਜ ਦੀ ਪਿ੍ੰਸੀਪਲ ਸੁਮਨ ਲਤਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦ ਭਾਰਤ 'ਤੇ ਮਾਣ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਬਿਹਤਰੀ ਲਈ ਸਾਨੂੰ ਸਾਰਿਆਂ ਨੂੰ ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ਕਿਉਂਕਿ ਆਜ਼ਾਦੀ ਲਈ ਲੱਖਾਂ ਅਮਰ ਪੁੱਤਰਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ | ਸਾਨੂੰ ਸਮਾਜ ਵਿਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨਾ ਚਾਹੀਦਾ ਹੈ | ਸੰਗੀਤ ਵਿਭਾਗ ਦੀ ਮੁਖੀ ਡਾ. ਨਿਮਿਤਾ ਸ਼ਰਮਾ ਅਤੇ ਅਨੀਤਾ ਸ਼ਰਮਾ ਨੇ ਆਪਣੇ ਦੇਸ਼ ਭਗਤੀ ਦੇ ਗੀਤਾਂ ਨਾਲ ਸਭ ਨੂੰ ਮੰਤਰ ਮੁਗਧ ਕਰ ਦਿੱਤਾ | ਇਸ ਪ੍ਰੋਗਰਾਮ ਵਿਚ ਐਨ.ਐਸ.ਐਸ., ਐਨ.ਸੀ.ਸੀ., ਨਾਨ-ਟੀਚਿੰਗ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ | ਘਰ-ਘਰ ਤਿਰੰਗਾ ਮੁਹਿੰਮ ਤਹਿਤ ਬੈਸਟ ਸੈਲਫੀ ਲਈ ਬੀ.ਕਾਮ ਭਾਗ ਦੂਜਾ ਦੀ ਗੁਰਵੀਰ ਕੌਰ ਨੂੰ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੇ ਅੰਤ ਵਿਚ ਮਠਿਆਈਆਂ ਵੰਡੀਆਂ ਗਈਆਂ |

ਖ਼ਬਰ ਸ਼ੇਅਰ ਕਰੋ

 

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਹਰਜੋਤ ਸਿੰਘ ਨੰੂ ਕੈਨੇਡਾ ਵੀਜ਼ਾ ਮਿਲਿਆ

ਮੁੱਲਾਂਪੁਰ-ਦਾਖਾ­ 16 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਦੇ ਲੁਧਿਆਣਾ ਪਾਸਪੋਰਟ ਦਫ਼ਤਰ ਸਾਹਮਣੇ ਮੈਕਰੋ ਗਲੋਬਲ ਬ੍ਰਾਂਚ ਰਾਹੀਂ ਜਿਥੇ ਆਈਲਟਸ ਦੀ ਕੋਚਿੰਗ ਲੈ ਕੇ ਟੈਸਟ ਦੇਣ ਵਾਲੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰ ...

ਪੂਰੀ ਖ਼ਬਰ »

ਵਿਧਾਇਕ ਭੋਲਾ ਵਲੋਂ ਹਲਕਾ ਪੂਰਬੀ 'ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਲੁਧਿਆਣਾ, 16 ਅਗਸਤ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਸਥਾਨਕ ਫੋਕਲ ਪੁਆਇੰਟ ਸਥਿਤ ਪੀ.ਐਸ.ਪੀ.ਐਲ. ਦਫ਼ਤਰ ਦੀ ਇਮਾਰਤ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਲੁਧਿਆਣਾ ਕੇਂਦਰੀ ਹਲਕੇ ਦੀ ਝੋਲੀ ਪਏ ਦੋ ਆਮ ਆਦਮੀ ਕਲੀਨਿਕ

ਲੁਧਿਆਣਾ, 16 ਅਗਸਤ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਸੂਫ਼ੀਆਂ ਚੌਕ ਅਤੇ ਟਰਾਂਸਪੋਰਟ ਨਗਰ ਵਿਖੇ ਦੋ ਆਮ ਆਦਮੀ ਕਲੀਨਿਕ ਆਪਣੇ ਹਲਕੇ ਦੇ ਲੋਕਾਂ ਨੂੰ ਸਮਰਪਿਤ ਕੀਤੇ | ਇਹ ਕਲੀਨਿਕ ਲੋਕਾਂ ਨੂੰ ਵਧੀਆ ...

ਪੂਰੀ ਖ਼ਬਰ »

ਹਰ ਬੁੱਧਵਾਰ ਨੂੰ ਪੈਨਸ਼ਨ ਸੰਬੰਧੀ ਕੇਸਾਂ ਲਈ ਵਿਸ਼ੇਸ਼ ਕੈਂਪ ਲੱਗਣਗੇ-ਸੁਰਭੀ ਮਲਿਕ

ਲੁਧਿਆਣਾ, 16 ਅਗਸਤ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਨੂੰ ਮਿਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੁਧਿਆਣਾ ਦੇ ਹਰੇਕ ਬਲਾਕ ਵਿਚ ਅਗਲੇ ...

ਪੂਰੀ ਖ਼ਬਰ »

ਸਰਕਾਰੀ ਬਾਲ ਘਰ 'ਚੋਂ ਸ਼ੱਕੀ ਹਾਲਾਤ ਵਿਚ ਬੱਚਾ ਲਾਪਤਾ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਸਥਿਤ ਬਾਲ ਘਰ ਵਿਚ ਸ਼ੱਕੀ ਹਾਲਾਤਾਂ ਵਿਚ ਇਕ ਬੱਚੇ ਦੇ ਲਾਪਤਾ ਹੋਣ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਸੁਪਰਡੈਂਟ ਅਮਨਦੀਪ ਸਿੰਘ ਬੱਲ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 44 ਮਰੀਜ਼ ਮਿਲੇ

ਲੁਧਿਆਣਾ, 16 ਅਗਸਤ (ਸਲੇਮਪੁਰੀ)-ਨਾਮੁਰਾਦ ਵਾਇਰਸ ਕੋਰੋਨਾ ਦਾ ਪ੍ਰਕੋਪ ਘਟਣ ਦੀ ਬਜਾਏ ਦਿਨ ਬ ਦਿਨ ਵਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਵਾਇਰਸ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਜ਼ਿਲ੍ਹਾ ...

ਪੂਰੀ ਖ਼ਬਰ »

ਪਿੱਪਲ ਦੇ ਰੁੱਖ ਨੂੰ ਕੱਟਣ 'ਤੇ ਹੋਇਆ ਵਿਵਾਦ

ਢੰਡਾਰੀ ਕਲਾਂ, 16 ਅਗਸਤ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ ਦੇ ਢੰਡਾਰੀ ਕਲਾਂ ਵਾਰਡ ਨੰਬਰ 30 ਵਿਚ ਇਕ ਵਿਅਕਤੀ ਵਲੋਂ ਵੱਡੇ ਦਰਵਾਜ਼ੇ ਦੇ ਅੱਗੇ ਲੱਗੇ ਪੁਰਾਣੇ ਪਿੱਪਲ ਦੇ ਦਰਖ਼ਤ ਨੂੰ ਕੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਵਾਸੀਆਂ ਵਲੋਂ ਇਸ ਦਾ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਪਲਾਸਟਿਕ ਡੋਰ ਦੀ ਲਪੇਟ 'ਚ ਆਉਣ ਨਾਲ 6 ਸਾਲਾ ਬੱਚੇ ਦੀ ਮੌਤ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਨਹਿਰ ਪੁਲ ਨੇੜੇ ਪਲਾਸਟਿਕ ਦੀ ਡੋਰ ਦੀ ਲਪੇਟ ਵਿਚ ਆਉਣ ਕਾਰਨ 6 ਸਾਲਾਂ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਬੱਚੇ ਦੀ ਸ਼ਨਾਖ਼ਤ ਦਕਸ਼ ਗਿਰੀ ਪੁੱਤਰ ਸਰੂਪ ਗਿਰੀ ...

ਪੂਰੀ ਖ਼ਬਰ »

ਕਾਰ 'ਚੋਂ ਪਿਸਤੌਲ ਚੋਰੀ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹੀ ਇਕ ਕਾਰ ਵਿਚੋਂ ਚੋਰ ਪਿਸਤੌਲ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਭੁਪਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਯੂ. ਸੀ. ਪੀ. ਐਮ. ਏ. ਦੇ ਸਾਬਕਾ ਪ੍ਰਧਾਨ ਤੇ ਉੱਘੇ ਸਨਅਤੀ ਆਗੂ ਮਾਰਟਨ ਦਾ ਦਿਹਾਂਤ

ਲੁਧਿਆਣਾ, 16 ਅਗਸਤ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਦੇ ਸਾਬਕਾ ਪ੍ਰਧਾਨ ਤੇ ਉੱਘੇ ਸਨਅਤੀ ਆਗੂ ਮਨਮੋਹਨ ਸਿੰਘ ਮਾਰਟਨ ਅਕਾਲ ਚਲਾਣਾ ਕਰ ਗਏ ਹਨ, ਜਿਨ੍ਹਾਂ ਦਾ ਅੰਤਿਮ ਸੰਸਕਾਰ ਮਾਡਲ ਟਾਊਨ ਐਕਸਟੈਨਸ਼ਨ ...

ਪੂਰੀ ਖ਼ਬਰ »

ਠੇਕੇ ਦੇ ਕਰਿੰਦੇ ਗਿ੍ਫ਼ਤਾਰ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸ਼ਰਾਬ ਦੇ ਠੇਕੇ ਦੇ ਦੋ ਕਰਿੰਦਿਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸੰਜੀਵ ਕੁਮਾਰ ਅਤੇ ਸੋਨੂੰ ...

ਪੂਰੀ ਖ਼ਬਰ »

ਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ 'ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਸੰਬੰਧੀ ਵਿਜੀਲੈਂਸ ਵਲੋਂ ਮਾਮਲਾ ਦਰਜ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਲਈ ਲੇਬਰ, ਭਾੜਾ ਅਤੇ ਟਰਾਂਸਪੋਰਟੇਸ਼ਨ ਟੈਂਡਰ ਮਨਜ਼ੂਰ ਕਰਨ ਦੇ ਅਮਲ ਵਿਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲਾਂ ਦੇ ...

ਪੂਰੀ ਖ਼ਬਰ »

ਸਾਂਸਦ ਬਿੱਟੂ ਦੇ ਨਿੱਜੀ ਸਹਾਇਕ 'ਤੇ ਹਮਲਾ ਕਰਨ ਵਾਲੇ 6 ਗਿ੍ਫ਼ਤਾਰ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸਾਂਸਦ ਰਵਨੀਤ ਸਿੰਘ ਬਿੱਟੂ ਦੇ ਨਿੱਜੀ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਉੱਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ 6 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨਾਂ ਨੂੰ ਲਿਆ ਹਿਰਾਸਤ 'ਚ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਹਾਇਕ ਪ੍ਰੋਫੈਸਰ ਅਤੇ ਲਾਇਬਰੇਰੀਅਨ ਫ਼ਰੰਟ ਪੰਜਾਬ ਦੇ ਮੈਂਬਰਾਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ | ਜਥੇਬੰਦੀ ਦੇ ਮੈਂਬਰ ਪੁਲਿਸ ਕਮਿਸ਼ਨਰ ਦਫ਼ਤਰ ਦੇ ਨੇੜੇ ਇਕੱਠੇ ...

ਪੂਰੀ ਖ਼ਬਰ »

ਤਿੰਨ ਪਿਸਤੌਲਾਂ ਤੇ ਕਾਰਤੂਸਾਂ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਤਿੰਨ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ...

ਪੂਰੀ ਖ਼ਬਰ »

ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਉਪ ਪੁਲਿਸ ਕਪਤਾਨ ...

ਪੂਰੀ ਖ਼ਬਰ »

ਜੈਮਲ ਸਿੰਘ ਪੰਧੇਰ ਦੇ ਦਿਹਾਂਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਖੋਸਾ ਦਲ ਸਿੰਘ, 16 ਅਗਸਤ (ਮਨਪ੍ਰੀਤ ਸਿੰਘ ਸੰਧੂ)-ਲੁਧਿਆਣਾ ਦੇ ਪਿੰਡ ਬੱਲੋਕੇ ਵਾਸੀ ਲਖਵੀਰ ਸਿੰਘ ਪੰਧੇਰ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਅਤੇ ਜਸਕਰਨ ਸਿੰਘ ਪੰਧੇਰ ਦੇ ਦਾਦਾ ਜੈਮਲ ਸਿੰਘ ਪੰਧੇਰ (83) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼ ਤਹਿਤ ਮਹਿਲਾ ਐਸ.ਐਚ.ਓ. ਨੂੰ ਕੀਤਾ ਲਾਈਨ ਹਾਜ਼ਰ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਦੀ ਫੇਸ ਇਕ ਦੀ ਮਾਰਕੀਟ ਵਿਚ ਬੀਤੇ ਦਿਨ ਮੁੱਖ ਮੰਤਰੀ ਦੀ ਆਮਦ ਤੋਂ ਤੁਰੰਤ ਬਾਅਦ ਚੱਲੀ ਗੋਲੀ ਦੇ ਮਾਮਲੇ ਵਿਚ ਪੁਲਿਸ ਕਮਿਸ਼ਨਰ ਵਲੋਂ ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼ ਤਹਿਤ ਮਹਿਲਾ ਐਸਐਚਓ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX