ਤਾਜਾ ਖ਼ਬਰਾਂ


ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  about 1 hour ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  about 1 hour ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  about 2 hours ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  about 2 hours ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  about 2 hours ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  about 2 hours ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  about 3 hours ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  about 3 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  about 4 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  about 4 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  about 4 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  about 5 hours ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  about 5 hours ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  about 5 hours ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  about 6 hours ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  about 6 hours ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  about 6 hours ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 6 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 6 hours ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 7 hours ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 7 hours ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  about 7 hours ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 8 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਰੂਪਨਗਰ

ਰੂਪਨਗਰ 'ਚ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਾ ਦਿਹਾੜਾ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)-ਨਹਿਰੂ ਸਟੇਡੀਅਮ ਰੂਪਨਗਰ 'ਚ 76ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਇਸ ਵਾਰ ਮੀਡੀਆ ਨੂੰ ਸਮਾਗਮ ਕਵਰ ਕਰਨ ਲਈ ਐਂਟਰੀ ਨਾ ਮਿਲ ਸਕੀ | ਐਂਟਰੀ ਗੇਟ 'ਤੇ ਇੱਕ ਡਿਊਟੀ ਥਾਣੇਦਾਰ ਨੇ ਇਹ ਕਹਿ ਕੇ ਮੀਡੀਆ ਕਰਮੀਆਂ ਨੂੰ ਸਮਾਗਮ 'ਚ ਜਾਣ ਤੋਂ ਰੋਕ ਦਿੱਤਾ ਕਿ ਇੱਥੋਂ ਲੰਘਾਉਣ ਲਈ ਉਸ ਕੋਲ ਲਿਖਤੀ ਹੁਕਮ ਨਹੀਂ ਹਨ ਹਾਲਾਂਕਿ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਸਮਾਗਮ 'ਚ ਇੰਨੇ ਮਸਰੂਫ਼ ਸਨ ਕਿ ਉਨ੍ਹਾਂ ਨੇ ਇਸ ਗੇਟ 'ਤੇ ਇੱਕ ਦਰਜਾ ਤਿੰਨ ਕਰਮਚਾਰੀ ਖੜ੍ਹਾਇਆ ਹੋਇਆ ਸੀ ਪਰ ਉਸ ਦੇ ਕਹਿਣ 'ਤੇ ਵੀ ਜਦੋਂ ਮੀਡੀਆ ਕਰਮੀਆਂ ਨੂੰ ਐਂਟਰੀ ਨਾ ਮਿਲੀ ਤਾਂ ਉਹ ਨਿਰਾਸ਼ ਹੋ ਕੇ ਆਪੋ-ਆਪਣੇ ਘਰ ਪਰਤ ਗਏ | ਪਹਿਲੀ ਵਾਰ ਮੀਡੀਆ ਨੂੰ 75 ਵਰਿ੍ਹਆਂ ਦੀ ਆਜ਼ਾਦੀ ਵਰ੍ਹੇਗੰਢ ਦੇ ਜਸ਼ਨਾਂ 'ਚ ਸ਼ਾਮਲ ਹੋਣ ਦਾ ਮੌਕਾ ਹੀ ਨਾ ਮਿਲ ਸਕਿਆ | ਜਦੋਂ ਅਧਿਕਾਰੀਆਂ ਨੂੰ ਇਸ ਦਾ ਅਹਿਸਾਸ ਹੋਇਆ ਕਿ ਸਮਾਗਮ 'ਚ ਮੀਡੀਆ ਗੈਲਰੀ ਖ਼ਾਲੀ ਹੈ ਤਾਂ ਪੁਲੀਸ ਦੇ ਕਈ ਅਧਿਕਾਰੀ ਪੱਤਰਕਾਰਾਂ ਨੂੰ ਲੱਭਦੇ ਰਹੇ ਅਤੇ ਸਮਾਗਮ 'ਚ ਜਾਣ ਲਈ ਆਖਣ ਲੱਗੇ ਪਰ ਉਦੋਂ ਤੱਕ ਸਮਾਗਮ ਸਮਾਪਤ ਹੋ ਚੁੱਕਾ ਸੀ | ਪੱਤਰਕਾਰ ਭਾਈਚਾਰੇ ਨੇ ਸਿਵਲ ਪ੍ਰਸ਼ਾਸਨ, ਪੁਲੀਸ ਅਤੇ ਲੋਕ ਸੰਪਰਕ ਵਿਭਾਗ ਦੀ ਇਸ ਨਾਲਾਇਕੀ ਬਾਰੇ ਮੁੱਖ ਮੰਤਰੀ, ਪੰਜਾਬ ਨੂੰ ਵੀ ਚਿੱਠੀ ਲਿਖੀ ਹੈ | ਇਸ ਬਾਬਤ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਮਾਮਲੇ ਦੀ ਆਪੋ ਆਪਣੇ ਪੱਧਰ 'ਤੇ ਜਾਂਚ ਅਰੰਭ ਦਿੱਤੀ ਹੈ | ਉਨ੍ਹਾਂ ਪ੍ਰੈੱਸ ਕਲੱਬ ਦੇ ਆਗੂਆਂ ਕੋਲ ਇਸ ਗ਼ਲਤੀ ਬਾਰੇ ਗਹਿਰਾ ਖੇਦ ਵੀ ਪ੍ਰਗਟ ਕੀਤਾ ਅਤੇ ਕਿਹਾ ਕਿ ਅੱਗੋਂ ਅਜਿਹੀ ਗ਼ਲਤੀ ਨਾ ਹੋਵੇ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ | ਪੱਤਰਕਾਰ ਭਾਈਚਾਰੇ ਨੇ ਵੀ ਡੀ.ਸੀ. ਅਤੇ ਐਸ.ਐਸ.ਪੀ. ਕੋਲ ਇਸ ਮਾਮਲੇ 'ਤੇ ਅਫ਼ਸੋਸ ਜ਼ਾਹਿਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਆਜ਼ਾਦੀ ਦਿਹਾੜੇ 'ਤੇ ਪੁੱਜਣ ਦਾ ਬੜਾ ਚਾਅ ਸੀ ਅਤੇ ਉਹ ਪ੍ਰੈੱਸ ਕਲੱਬ ਭਵਨ 'ਚ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਜ਼ਿਲ੍ਹਾ ਪੱਧਰੀ ਸਮਾਗਮਾਂ ਦੀ ਕਵਰੇਜ ਕਰਨ ਪੁੱਜੇ ਸਨ ਅਤੇ ਬੱਚਿਆਂ ਦੇ ਰੰਗਾਰੰਗ ਪ੍ਰੋਗਰਾਮ ਦਾ ਅਨੰਦ ਲੈਣ ਗਏ ਸਨ |
ਸੇਂਟ ਕਾਰਮਲ ਸਕੂਲ ਵਿਚ ਲਹਿਰਾਇਆ ਤਿਰੰਗਾ ਝੰਡਾ
ਸੇਂਟ ਕਾਰਮਲ ਸਕੂਲ ਵਿਖੇ 75ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਸੇਂਟ ਕਾਰਮਲ ਸਕੂਲ ਦੇ ਪੈਟਰਨ ਅਮਰਜੀਤ ਸਿੰਘ ਸੈਣੀ ਸਕੂਲ ਕੈਂਪਸ ਵਿਚ ਪਹੁੰਚੇ | ਮਿੱਥੇ ਸਮੇਂ ਅਨੁਸਾਰ ਅਮਰਜੀਤ ਸਿੰਘ ਸੈਣੀ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਅਧਿਆਪਕਾਂ ਨੇ ਇਸ ਰਸਮ ਵਿਚ ਸ਼ਾਮਲ ਹੋ ਕੇ ਤਿਰੰਗੇ ਝੰਡੇ ਨੂੰ ਸਲਾਮੀ ਦੇ ਕੇ ਆਪਣੇ ਰਾਸ਼ਟਰੀ ਝੰਡਾ ਦਾ ਸਨਮਾਨ ਕੀਤਾ | ਇਸ ਮੌਕੇ 'ਤੇ ਰਾਸ਼ਟਰੀ ਗੀਤ ਵੀ ਗਾਇਆ ਗਿਆ | ਮੈਨੇਜਮੈਂਟ ਦੇ ਸਾਰੇ ਮੈਂਬਰਾਂ ਨੇ ਇਸ ਮੌਕੇ ਸਮੁੱਚੇ ਸਟਾਫ਼ ਨੂੰ ਵਧਾਈ ਦਿੱਤੀ ਅਤੇ ਦੇਸ਼ ਲਈ ਅਮਨ ਸ਼ਾਂਤੀ ਦੀ ਕਾਮਨਾ ਕੀਤੀ |
ਜੀਨੀਅਸ ਇੰਟਰਨੈਸ਼ਨਲ ਸਕੂਲ 'ਚ ਲਹਿਰਾਇਆ ਤਿਰੰਗਾ
ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 76ਵਾਂ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਨੂੰ ਰੰਗ ਬਿਰੰਗੇ ਗ਼ੁਬਾਰਿਆਂ, ਰੰਗ ਬਰੰਗੀਆਂ ਝਾਲਰਾਂ ਨਾਲ ਸਜਾਇਆ ਗਿਆ | ਡਾਇਰੈਕਟਰ ਮੈਡਮ ਸ੍ਰੀਮਤੀ ਗੁਰਪ੍ਰੀਤ ਮਾਥੁਰ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਨਾਲ ਹੀ ਰਾਸ਼ਟਰੀ ਗਾਣ ਗਾਇਆ ਗਿਆ | ਇਸ ਮੌਕੇ ਸਕੂਲ ਦੇ ਸਭ ਤੋਂ ਸੀਨੀਅਰ ਅਧਿਆਪਕ ਸ੍ਰੀਮਤੀ ਚੰਦਰਕਾਂਤਾ ਨੇ ਆਜ਼ਾਦੀ ਦਿਵਸ, ਤਿਰੰਗੇ ਝੰਡੇ ਬਾਰੇ ਆਪਣੇ ਵਿਚਾਰ ਪੇਸ਼ ਕੀਤੇ | ਐਨ.ਸੀ.ਸੀ. ਦੇ ਬੱਚਿਆਂ ਨੇ ਪਰੇਡ ਕੀਤੀ ਅਤੇ ਵੱਖ-ਵੱਖ ਅਧਿਆਪਕਾਂ ਦੇ ਵਿਭਾਗਾਂ ਵਲੋਂ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ 'ਤੇ ਮੈਡਮ ਸ੍ਰੀਮਤੀ ਮੇਧਾ ਗਰਗ, ਸ੍ਰੀਮਾਨ ਪਰਵੀਨ ਸੈਣੀ ਨੇ ਦੇਸ਼ ਦੀ ਆਜ਼ਾਦੀ ਨਾਲ ਸੰਬੰਧਿਤ ਕਵਿਤਾ ਪੇਸ਼ ਕੀਤੀ | ਪੰਜਾਬੀ ਵਿਭਾਗ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਗਣਿਤ ਵਿਭਾਗ ਦੇ ਮੈਡਮ ਸੁਸ਼ਮਾ ਵਲੋਂ ਕਵਿਤਾ ਪੇਸ਼ ਕੀਤੀ ਗਈ | ਅੰਤ ਵਿਚ ਸਕੂਲ ਦੇ ਡਾਇਰੈਕਟਰ ਮੈਡਮ ਸ੍ਰੀਮਤੀ ਗੁਰਪ੍ਰੀਤ ਮਾûਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ 'ਤੇ ਸਕੂਲ ਮੈਨੇਜਮੈਂਟ ਭੁਪਿੰਦਰ ਸਿੰਘ, ਮੈਡਮ ਸ੍ਰੀਮਤੀ ਗੁਣਵੰਤ ਕੌਰ, ਸਕੂਲ ਡਾਇਰੈਕਟਰ ਸ੍ਰੀਮਤੀ ਗੁਰਪ੍ਰੀਤ ਮਾûਰ ਜੀ, ਉਪ ਪਿ੍ੰਸੀਪਲ ਸ੍ਰੀਮਤੀ ਭੁਪਿੰਦਰ ਕੌਰ, ਕਾਰਜਕਾਰੀ ਪਿ੍ੰਸੀਪਲ ਸ੍ਰੀਮਤੀ ਪੂਨਮ ਡੋਗਰਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਪ੍ਰੋਗਰਾਮ ਦੇ ਅੰਤ ਵਿਚ ਸਕੂਲ ਪਹੁੰਚੇ ਹੋਏ ਵਿਦਿਆਰਥੀਆਂ ਨੂੰ ਮਠਿਆਈਆਂ ਵੰਡੀਆਂ ਗਈਆਂ | ਸਮਾਜਿਕ ਸਿੱਖਿਆ ਵਿਭਾਗ ਵਲੋਂ ਬੱਚਿਆਂ ਤਿਰੰਗੇ ਝੰਡੇ ਦੀ ਅਹਿਮੀਅਤ ਦੱਸਣ ਲਈ ਪ੍ਰਦਰਸ਼ਨੀ ਲਗਾਈ ਗਈ |
ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਆਜ਼ਾਦੀ ਦਿਵਸ ਦੀ 76ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਦਾ ਆਯੋਜਨ
ਆਜ਼ਾਦੀ ਦਿਵਸ ਦੀ 76ਵੀਂ ਵਰ੍ਹੇਗੰਢ ਨੂੰ ਸਮਰਪਿਤ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਸਮਾਗਮ ਮੌਕੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਗੁਰਵਿੰਦਰ ਸਿੰਘ ਬਾਹਰਾ ਨੇ ਵਿਦਿਆਰਥੀਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਆਜ਼ਾਦੀ ਨੂੰ ਬਰਕਰਾਰ ਰੱਖਦਿਆਂ ਦੇਸ਼ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਦੀ ਬੁਰਾਈ ਤੋਂ ਦੂਰ ਰਹਿਕੇ, ਆਪਣੀ ਜਵਾਨੀ ਨੂੰ ਸੰਭਾਲਣ ਅਤੇ ਇੱਕ ਸਹੀ ਦਿਸ਼ਾ ਦੇਣ ਲਈ ਕਿਹਾ | ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ.ਪਰਵਿੰਦਰ ਸਿੰਘ ਨੇ ਵੀ ਵਧਾਈ ਦਿੰਦਿਆਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ | ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਦੇਸ਼ ਦੀ ਆਜ਼ਾਦੀ ਖ਼ਾਤਰ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਯੂਨੀਵਰਸਿਟੀ ਕੈਂਪਸ ਦੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਮਠਿਆਈਆਂ ਵੰਡੀਆਂ ਗਈਆਂ | ਇਸ ਦੌਰਾਨ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਵੀ ਇੱਕ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਆਜ਼ਾਦੀ ਦਿਹਾੜਾ ਮਨਾਇਆ ਗਿਆ |
ਆਜ਼ਾਦੀ ਦਿਵਸ ਸੰਬੰਧੀ ਸ਼ਿਵਾਲਿਕ ਕਲੱਬ ਵਿਖੇ ਬੈਡਮਿੰਟਨ ਮੈਚ ਕਰਵਾਏ
ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਸਬੰਧੀ ਸ਼ਿਵਾਲਿਕ ਕਲੱਬ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਿਚਕਾਰ ਟੀਮਾਂ ਬਣਾ ਕੇ ਕਰਵਾਏ ਬੈਡਮਿੰਟਨ ਮੈਚਾਂ ਵਿਚ ਖ਼ੁਦ ਵੀ ਹਿੱਸਾ ਲਿਆ | ਇਸ ਮੌਕੇ ਡੀ ਸੀ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਕਿਸੇ ਵੀ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਸ ਸਮਾਜ ਦੇ ਲੋਕਾਂ ਦਾ ਸਰੀਰਕ ਤੇ ਮਾਨਸਿਕ ਤੌਰ ਉੱਤੇ ਤੰਦਰੁਸਤ ਹੋਣਾ ਜ਼ਰੂਰੀ ਹੈ ਤੇ ਮਾਨਸਿਕ ਤੰਦਰੁਸਤੀ ਵਿੱਚ ਸਰੀਰਕ ਤੰਦਰੁਸਤੀ ਦਾ ਅਹਿਮ ਯੋਗਦਾਨ ਹੁੰਦਾ ਹੈ | ਇਸ ਮੌਕੇ ਹਾਕੀ ਓਲੰਪੀਅਨ ਤੇ ਐਸਪੀ (ਐਚ) ਰਾਜਪਾਲ ਸਿੰਘ ਹੁੰਦਲ ਨੇ ਕਿਹਾ ਕਿ ਖੇਡਾਂ ਮਨੁੱਖ ਦੀ ਸ਼ਖ਼ਸੀਅਤ ਘੜਨ ਵਿਚ ਅਹਿਮ ਰੋਲ ਅਦਾ ਕਰਦੀਆਂ ਹਨ | ਇਨ੍ਹਾਂ ਮੈਚਾਂ ਵਿੱਚ ਮਰਦ ਮੁਕਾਬਲਿਆਂ 'ਚ ਪਹਿਲੇ ਸਥਾਨ 'ਤੇ ਵਧੀਕ ਸਿਵਲ ਜੱਜ ਸੀਨੀਅਰ ਡਿਵੀਜ਼ਨ ਡਾ. ਸੁਸ਼ੀਲ ਬੋਧ ਤੇ ਮੈਡੀਕਲ ਅਫ਼ਸਰ ਡਾ. ਰਾਜੀਵ ਅਗਰਵਾਲ ਦੀ ਟੀਮ, ਦੂਜੇ ਸਥਾਨ 'ਤੇ ਐਸਐਸਪੀ ਡਾ. ਸੰਦੀਪ ਗਰਗ ਤੇ ਐਸ ਪੀ (ਐਚ) ਸ. ਰਾਜਪਾਲ ਸਿੰਘ ਹੁੰਦਲ ਦੀ ਟੀਮ ਰਹੀ | ਇਸੇ ਤਰ੍ਹਾਂ ਮਿਕਸ ਡਬਲ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਤੇ ਐਸ ਐਸ ਪੀ ਡਾ. ਸੰਦੀਪ ਗਰਗ ਤੇ ਸਹਾਇਕ ਕਮਿਸ਼ਨਰ (ਸਿ/ਅ) ਸ਼੍ਰੀਮਤੀ ਹਰਜੋਤ ਕੌਰ ਦੀ ਟੀਮ, ਦੂਜੇ ਸਥਾਨ 'ਤੇ ਐਸ ਪੀ (ਐਚ) ਸ. ਰਾਜਪਾਲ ਸਿੰਘ ਹੁੰਦਲ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਟੀਮ ਰਹੀ | ਇਹਨਾਂ ਮੈਚਾਂ ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਦੀਪਾਂਕਰ ਗਰਗ, , ਡੀ.ਐਸ.ਪੀ. ਤਲਵਿੰਦਰ ਸਿੰਘ ਤੇ ਸਿਮਰਨਜੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮਨਤੇਜ ਸਿੰਘ ਚੀਮਾ, ਐਕਸੀਅਨ ਪਾਵਰਕੌਮ ਅਮਨ ਗੁਪਤਾ, ਉਪਕਾਰ ਸਿੰਘ, ਬਲਜਿੰਦਰ ਸਿੰਘ, ਹਰਪ੍ਰੀਤ ਕੌਰ ਨੇ ਹਿੱਸਾ ਲਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ, ਜ਼ਿਲ੍ਹਾ ਖੇਡ ਅਫ਼ਸਰ ਰਿਤੇਸ਼ ਕੁਮਾਰ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਅਫ਼ਸਰ ਡਾ. ਨਵਰੀਤ ਕੌਰ, ਸੰਤੋਸ਼ ਕੁਮਾਰੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
ਨਗਰ ਕੌਂਸਲ ਦਫ਼ਤਰ ਰੂਪਨਗਰ 'ਚ ਤਿਰੰਗਾ ਲਹਿਰਾਇਆ
ਨਗਰ ਕੌਂਸਲ ਰੂਪਨਗਰ ਦਫ਼ਤਰ ਵਿਖੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕੌਂਸਲ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਇਆ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਹਜ਼ਾਰਾਂ ਕੁਰਬਾਨੀਆਂ ਦੇ ਕਾਰਨ ਹੀ ਅੱਜ ਅਸੀਂ ਆਜ਼ਾਦੀ ਦਾ ਅਨੰਦ ਮਾਣ ਰਹੇ ਹਨ | ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਪ੍ਰਣਾਮ ਕੀਤਾ | ਇਸ ਮੌਕੇ ਸਕੂਲੀ ਬੱਚਿਆਂ ਨੇ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ | ਇਸ ਮੌਕੇ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਕੁਮਾਰ, ਮੀਤ ਪ੍ਰਧਾਨ ਪੂਨਮ ਕੱਕੜ, ਕੌਂਸਲਰ ਅਮਰਜੀਤ ਸਿੰਘ ਜੌਲੀ, ਕੌਂਸਲਰ ਮੋਹਿਤ ਸ਼ਰਮਾ, ਕੌਂਸਲਰ ਚਰਨਜੀਤ ਸਿੰਘ ਚੰਨੀ, ਕੌਂਸਲਰ ਤੇ ਬਲਾਕ ਕਾਂਗਰਸ ਪ੍ਰਧਾਨ ਸਰਬਜੀਤ ਸਿੰਘ ਸੈਣੀ, ਕੌਂਸਲਰ ਗੁਰਮੀਤ ਸਿੰਘ ਰਿੰਕੂ, ਕੌਂਸਲਰ ਜਸਵਿੰਦਰ ਕੌਰ, ਕੌਂਸਲਰ ਨੀਰੂ ਗੁਪਤਾ, ਕੌਂਸਲਰ ਕੁਲਵਿੰਦਰ ਕੌਰ, ਕੌਂਸਲਰ ਜਸਪਿੰਦਰ ਕੌਰ, ਕੌਂਸਲਰ ਰੇਖਾ ਰਾਣੀ, ਕੌਂਸਲਰ ਨੀਲਮ, ਕੌਂਸਲਰ ਚਰਨਜੀਤ ਕੌਰ, ਕੌਂਸਲਰ ਅਮਰਿੰਦਰ ਸਿੰਘ ਰਿਹਲ, ਭਰਤ ਵਾਲੀਆ, ਮਦਨ ਗੁਪਤਾ, ਪਰਮਿੰਦਰ ਪਿੰਕਾ, ਅਮਰਜੀਤ ਸਿੰਘ ਬਿੱਲਾ,ਬਲਵਿੰਦਰ ਸਿੰਘ ਲਾਡੀ, ਰਣਜੀਤ ਐਵਿਨਿਊ ਕਲੋਨੀ ਦੇ ਪ੍ਰਧਾਨ ਰਾਜਿੰਦਰ ਸਿੰਘ, ਸਤਿੰਦਰ ਨਾਗੀ, ਰਾਜੇਸ਼ ਸਹਿਗਲ, ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਅਮਨਦੀਪ ਸਿੰਘ, ਐਸਡੀਓ ਕੁਲਦੀਪ ਅਗਰਵਾਲ,ਸੈਨੇਟਰੀ ਇੰਸਪੈਕਟਰ ਸਤਨਾਮ ਸਿੰਘ, ਸੈਨੇਟਰੀ ਇੰਸਪੈਕਟਰ ਪੰਕਜ ਕੁਮਾਰ,ਸੁਪਰਡੰਟ ਲਖਵੀਰ ਸਿੰਘ, ਕਲਰਕ ਲਖਵੀਰ ਸਿੰਘ, ਰੋਹਿਤ, ਲਵਲੀ ਆਦਿ ਮੌਜੂਦ ਸਨ |
ਸਤਲੁਜ ਪਬਲਿਕ ਸਕੂਲ
ਸਤਲੁਜ ਪਬਲਿਕਸਕੂਲ, ਹੁਸੈਨਪੁਰ, ਰੂਪਨਗਰ ਵਿਖੇ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਦੇਸ਼ ਦਾ 75ਵਾਂ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਜੇ. ਕੇ. ਜੱਗੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਦੇਸ ਦੇ ਸ਼ਹੀਦਾਂ ਨੂੰ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ | ਬੱਚਿਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ | ਮੁੱਖ ਮਹਿਮਾਨ ਜੇ.ਕੇ.ਜੱਗੀ ਨੇ ਸੰਬੋਧਨੀ ਭਾਸ਼ਣ ਵਿਚ ਆਜ਼ਾਦੀ ਦਾ ਮਹੱਤਵ ਸਮਝਾਉਂਦਿਆਂ ਇਸ ਨੂੰ ਕਾਇਮ ਰੱਖਣ ਅਤੇ ਆਪਣੇ ਅੰਦਰ ਦੇਸ਼ ਪ੍ਰੇਮ ਪੈਦਾ ਕਰਨ ਦਾ ਸੁਨੇਹਾ ਦਿੰਦਿਆਂ ਆਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ | ਇਸ ਤੋਂ ਬਾਅਦ ਸਕੂਲ ਦੇ ਬੱਚਿਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਜਿਸ ਵਿਚ ਦੇਸ਼ ਭਗਤੀ ਦੇ ਗੀਤਾਂ ਉੱਤੇ ਕੋਰੀਓਗ੍ਰਾਫੀ ਤੇ ਗਿੱਧਾ-ਭੰਗੜਾ ਤੋਂ ਇਲਾਵਾ ਅਨੇਕਤਾ ਵਿਚ ਏਕਤਾ ਨੂੰ ਦਰਸਾਉਂਦੀ ਸਕਿੱਟ ਪੇਸ਼ ਕੀਤੀ ਗਈ | ਨੰਨੇ-ਮੁੰਨੇ ਬੱਚੇ ਦੇਸ਼ ਭਗਤਾਂ ਦੀਆਂ ਪੋਸ਼ਾਕਾਂ ਪਹਿਨ ਕੇ ਬਹੁਤ ਖ਼ੁਸ਼ ਦਿਖਾਈ ਦੇ ਰਹੇ ਸਨ | ਉਨ੍ਹਾਂ ਦਾ ਇਹ ਅੰਦਾਜ਼ ਇਸ ਪ੍ਰੋਗਰਾਮ ਨੂੰ ਚਾਰ ਚੰਨ ਲਾ ਗਿਆ | ਸਕੂਲ ਦੇ ਪਿੰ੍ਰਸੀਪਲ ਗੁਰਿੰਦਰ ਸਿੰਘ ਦੁੱਗਲ ਨੇ ਮੁੱਖ ਮਹਿਮਾਨ, ਅਧਿਆਪਕ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦੇ ਹੋਏ ਆਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ |ਇਸ ਮੌਕੇ ਵਿਦਿਆਰਥੀਆਂ ਨੂੰ ਮਿਠਾਈਆਂ ਵੰਡੀਆਂ ਗਈਆਂ | ਇਸ ਪ੍ਰਕਾਰ ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ |
ਡੀ.ਏ.ਵੀ. ਸੀਨੀ ਸੈਕੰਡਰੀ ਤਖ਼ਤਗੜ੍ਹ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ
ਨੂਰਪੁਰ ਬੇਦੀ ਤੋਂ ਹਰਦੀਪ ਸਿੰਘ ਢੀਂਡਸਾ
ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਆਜ਼ਾਦੀ ਦਿਵਸ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਪੰਚਾਇਤ ਸੰਮਤੀ ਨੂਰਪੁਰ ਬੇਦੀ ਦੇ ਸਾ.ਚੇਅਰਮੈਨ ਐਡਵੋਕੇਟ ਮਨੋਹਰ ਲਾਲ ਬੈਂਸ ਅਤੇ ਪਿ੍ੰ.ਹਰਦੀਪ ਸਿੰਘ ਵਲੋਂ ਕੀਤੀ ਗਈ | ਸੇਵਾ ਮੁਕਤ ਪਿ੍ੰ.ਸਤੀਸ਼ ਦੀਵਾਨ ਭਾਓਵਾਲ ਵਲੋਂ ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਹੱਥਾਂ ਵਿਚ ਤਿਰੰਗੇ ਝੰਡੇ ਲਈ ਸਕੂਲ ਦੇ ਨੰਨੇ ਮੰੁਨੇ ਵਿਦਿਆਰਥੀ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰੇ ਹੋਏ ਸਨ | ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ | ਵੱਖ ਵੱਖ ਕੋਰੀਓਗ੍ਰਾਫੀਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸਭਨਾਂ ਵਿਚ ਦੇਸ਼ ਭਗਤੀ ਦਾ ਰੰਗ ਭਰਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਐਡ. ਮਨੋਹਰ ਲਾਲ ਬੈਂਸ ਅਤੇ ਸੇਵਾ ਮੁਕਤ ਪਿ੍ੰ. ਸਤੀਸ਼ ਦੀਵਾਨ ਨੇ ਕਿਹਾ ਕਿ ਅਸੀਂ ਦੇਸ਼ ਦੇ ਸੂਰਵੀਰਾਂ ਵਲੋਂ ਦਿੱਤੀਆਂ ਕੁਰਬਾਨੀਆਂ ਕਾਰਨ ਦੇਸ਼ ਦੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਪਿ੍ੰ. ਹਰਦੀਪ ਸਿੰਘ ਨੇ ਇਸ ਮੌਕੇ ਕੌਮੀ ਸ਼ਹੀਦਾਂ ਦੇ ਨਾਲ ਨਾਲ ਦੇਸ਼ ਦੇ ਬਟਵਾਰੇ ਮੌਕੇ ਅਣਆਈ ਮੌਤੇ ਮਾਰੇ ਗਏ ਲੋਕਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਕੇ ਯਾਦ ਕੀਤੀ | ਮੁੱਖ ਮਹਿਮਾਨਾਂ ਵਲੋਂ ਸਕੂਲ ਦੇ ਪੋਸਟਰ ਮੇਕਿੰਗ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ |ਜਦਕਿ ਸਾਰੇ ਵਿਦਿਆਰਥੀਆਂ ਨੂੰ ਖ਼ੁਸ਼ੀ ਵਿਚ ਲੱਡੂ ਵੀ ਵੰਡੇ ਗਏ | ਮੰਚ ਦਾ ਸੰਚਾਲਨ ਸਕੂਲ ਦੇ ਸੀਨੀਅਰ ਅਧਿਆਪਕ ਹਰਸ਼ਰਨ ਸਿੰਘ ਵਲੋਂ ਬਾਖ਼ੂਬੀ ਨਿਭਾਇਆ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕ ਹਰੀਸ਼ ਸੋਨੀ, ਮੈਡਮ ਸੁਨੀਤਾ ਦਵੇਦੀ ਅਤੇ ਮੈਡਮ ਤਜਿੰਦਰ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |
ਐਚ. ਪੀ. ਪੈਟਰੋਲ ਪੰਪ ਨੂਰਪੁਰ ਬੇਦੀ ਵਿਖੇ ਤਿਰੰਗਾ ਝੰਡਾ ਲਹਿਰਾਇਆ
ਨੂਰਪੁਰ ਬੇਦੀ ਤੋਂ ਹਰਦੀਪ ਸਿੰਘ ਢੀਂਡਸਾ ਅਨੁਸਾਰ-75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਐਚ.ਪੀ. ਪੈਟਰੋਲ ਪੰਪ ਨੂਰਪੁਰ ਬੇਦੀ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ | ਇਸ ਮੌਕੇ ਪ੍ਰੈੱਸ ਨੂੰ ਸੰਬੋਧਨ ਕਰਦੇ ਹੋਏ ਸਮਾਜ ਸੇਵੀ ਕੇਸਰ ਸਿੰਘ ਮੂਸਾਪੁਰ ਨੇ ਕਿਹਾ ਕਿ ਤਿਰੰਗਾ ਸਾਡੇ ਦੇਸ਼ ਦੀ ਸ਼ਾਨ ਦਾ ਪ੍ਰਤੀਕ ਹੈ ਅਤੇ ਇਸ ਤਿਰੰਗੇ ਦੀ ਪ੍ਰਾਪਤੀ ਲਈ ਬਹੁਤ ਹੀ ਜਾਬਾਜ਼ ਸੂਰਬੀਰਾਂ ਅਤੇ ਸਵਤੰਤਰਤਾ ਸੈਨਾਨੀਆਂ ਨੇ ਆਪਣੀਆਂ ਦੇਸ਼ ਅਤੇ ਲੋਕਾਂ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਦੀਆ ਸ਼ਹਾਦਤਾਂ ਦਿੱਤੀਆਂ ਹਨ | ਸੋਸ਼ਲ ਮੀਡੀਆ ਕਾਰਕੁਨ ਐਮ.ਪੀ ਸ਼ਰਮਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਧਰਮ ਅਤੇ ਜਾਤਾਂ ਪਾਤਾਂ ਤੋਂ ਉੱਪਰ ਉੱਠ ਕੇ ਦੇਸ਼ ਦੇ ਰਾਸ਼ਟਰੀ ਚਿੰਨ੍ਹ ਤਿਰੰਗੇ ਝੰਡੇ ਦਾ ਸਨਮਾਨ ਕਰਨਾ ਚਾਹੀਦਾ ਹੈ ਜੋ ਕਿ ਵਿਭਿੰਨ ਰੂਪਾਂ ਵਿਚ ਸਾਨੂੰ ਸਾਰਿਆਂ ਨੂੰ ਇਕੱਠੇ ਰਹਿਣ ਦਾ ਸੰਦੇਸ਼ ਦਿੰਦਾ ਹੈ | ਇਸ ਮੌਕੇ ਮੈਨੇਜਰ ਵਿਨੈ ਭਾਟੀਆ, ਰਾਕੇਸ਼ ਸ਼ਰਮਾ, ਜਗਮੋਹਨ ਸ਼ਰਮਾ, ਸਰੂਪ ਸਿੰਘ, ਬਲਵੀਰ ਖ਼ਾਨ ਆਦਿ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੇਲਵੇ ਰੋਡ ਨੰਗਲ 'ਚ 100 ਫੁੱਟ ਉੱਚਾ ਰਾਸ਼ਟਰੀ ਝੰਡਾ ਕੀਤਾ ਲੋਕ ਅਰਪਣ
ਨੰਗਲ ਤੋਂ ਪ੍ਰੀਤਮ ਸਿੰਘ ਬਰਾਰੀ ਅਨੁਸਾਰ
ਕੈਬਨਿਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵਲੋਂ ਅੱਜ ਦੇਸ਼ ਦੀ ਆਜ਼ਾਦੀ ਦੇ 75ਵੇਂ ਦਿਵਸ ਮੌਕੇ ਸਥਾਨਕ ਰੇਲਵੇ ਰੋਡ ਨੰਗਲ ਵਿਖੇ ਨਗਰ ਕੌਂਸਲ ਨੰਗਲ ਵਲੋਂ 12 ਲੱਖ ਦੀ ਲਾਗਤ ਨਾਲ ਲਗਾਏ ਗਏ 100 ਫੁੱਟ ਉਚਾਈ ਵਾਲੇ ਰਾਸ਼ਟਰੀ ਝੰਡੇ ਨੂੰ ਲੋਕ ਅਰਪਣ ਕੀਤਾ ਗਿਆ | ਦੱਸਣਯੋਗ ਹੈ ਕਿ ਇਹ ਰਾਸ਼ਟਰੀ ਝੰਡਾ 30 ਫੁੱਟ ਚੌੜਾ ਅਤੇ 20 ਫੁੱਟ ਉੱਚਾ ਹੈ | ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਮੇਰੇ ਮਨ ਦੀ ਲੰਬੇ ਸਮੇਂ ਤੋਂ ਰੀਝ ਸੀ ਕਿ ਨੰਗਲ ਦੀ ਧਰਤੀ ਤੇ ਕੌਮੀ ਝੰਡਾ ਸਥਾਪਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਸ ਨੂੰ ਵੇਖ ਕੇ ਸਾਡੀ ਨੌਜਵਾਨ ਪੀੜ੍ਹੀ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਹੋਵੇਗੀ ਅਤੇ ਰਾਸ਼ਟਰੀ ਝੰਡਾ ਸਾਡੇ ਸਵੈਮਾਣ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਇਸਦੇ ਆਸ ਪਾਸ ਦੇ ਖੇਤਰ ਨੂੰ ਹੋਰ ਸ਼ਿੰਗਾਰਿਆ ਜਾਵੇਗਾ | ਉਨ੍ਹਾਂ ਨੰਗਲ ਸ਼ਹਿਰ ਦੀ ਅਹਿਮ ਸਮੱਸਿਆ ਫਲਾਈ ਓਵਰ ਦੇ ਨਿਰਮਾਣ ਕਾਰਨ ਲੋਕਾਂ ਨੂੰ ਪੇਸ਼ ਆ ਰਹੀ ਟ੍ਰੈਫਿਕ ਜਾਮ ਦੀ ਦਿੱਕਤ ਦੇ ਖ਼ਾਤਮੇ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਮੈਂ ਜੋ ਵੀ ਸੰਭਵ ਉਪਰਾਲੇ ਹਨ ਉਹ ਲਗਾਤਾਰ ਕਰ ਰਿਹਾ ਹਾਂ ਅਤੇ ਤਿੰਨ ਚਾਰ ਮਹੀਨਿਆਂ ਅੰਦਰ ਫਲਾਈ ਓਵਰ ਬਣ ਕੇ ਤਿਆਰ ਹੋ ਜਾਵੇਗਾ ਅਤੇ ਲੋਕਾਂ ਨੂੰ ਜਾਮ ਦੀ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ | ਇਸ ਮੌਕੇ ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਤਹਿਸੀਲਦਾਰ ਹਰਸਿਮਰਨ ਸਿੰਘ, ਡੀ ਐਸ ਪੀ ਸਤੀਸ਼ ਸ਼ਰਮਾ, ਨਗਰ ਕੌਂਸਲ ਪ੍ਰਧਾਨ ਸੰਜੇ ਸਾਹਨੀ, ਰਾਕੇਸ਼ ਮਹਿਲਮਾਂ ਚੇਅਰਮੈਨ ਬਲਾਕ ਸੰਮਤੀ, ਮੀਤ ਪ੍ਰਧਾਨ ਅਨੀਤਾ ਸ਼ਰਮਾ, ਈ ਓ ਭੁਪਿੰਦਰ ਸਿੰਘ, ਸੋਹਨ ਸਿੰਘ ਬੈਂਸ, ਡਾ. ਸੰਜੀਵ ਗੌਤਮ, ਦੀਪਕ ਸੋਨੀ, ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਦਾਨਿਸ਼ਵੀਰ ਸਿੰਘ, ਮਿਊਾਸੀਪਲ ਜਵਾਹਰ ਸਿੰਘ, ਪਿ੍ੰਸ ਉਪਲ, ਹਰਦੀਪ ਸਿੰਘ ਜੱਟ, ਖੁਸ਼ਵੀਰ ਸਿੰਘ ਸੁਪਰਡੰਟ, ਕੁਲਦੀਪ ਸਿੰਘ ਮੋਹਾਲੀ, ਕੌਂਸਲਰ ਵਿਦਿਆ ਸਾਗਰ, ਸੁਰਿੰਦਰ ਪੰਮਾ, ਸੁਨੀਲ ਕੁਮਾਰ ਕਾਕਾ, ਪੰਮੂ ਢਿੱਲੋਂ ਮੈਂਬਰ ਬਲਾਕ ਸੰਮਤੀ, ਉਕਾਂਰ ਸਿੰਘ, ਸਤੀਸ਼ ਚੌਪੜਾ, ਮੋਹਿਤ ਦੀਵਾਨ, ਰਾਮ ਗੋਪਾਲ, ਰਾਕੇਸ਼ ਅਜੌਲੀ, ਦਲਜੀਤ ਕਾਕਾ, ਰਿੰਕੂ ਜਾਂਦਲਾ, ਸ਼ਿਵ ਦੜੌਲੀ, ਕਾਕੂ ਰਾਏਪੁਰ, ਸਤਨਾਮ ਸਿੰਘ ਏ ਪੀ ਆਰ ਓ, ਜਸਵਿੰਦਰ ਸਿੰਘ ਸੈਣੀ , ਲਵਲੀ ਆਂਗਰਾ, ਕੁਲਵਿੰਦਰ ਸਿੰਘ ਬਿੱਟਾ, ਜੇ ਈ ਦਲਜੀਤ ਸਿੰਘ, ਚੰਨਣ ਸਿੰਘ, ਸੈਨੇਟਰੀ ਇੰਸਪੈਕਟਰ ਬਲਵਿੰਦਰ ਸਿੰਘ ਤੇ ਮੁਕੇਸ਼ ਕੁਮਾਰ, ਗੱਗੂ ਆਂਗਰਾ, ਜੱਗਿਆ ਦੱਤ ਸੈਣੀ, ਅਜੈ ਸੈਣੀ, ਨਿਤਿਨ, ਜਸ਼ਨ, ਬਿੱਲਾ ਮਹਿਲਮਾ ਆਦਿ ਹਾਜ਼ਰ ਸਨ |
ਭਾਜਪਾ ਨੇ ਅੱਡਾ ਮਾਰਕੀਟ ਵਿਖੇ ਮਨਾਇਆ ਆਜ਼ਾਦੀ ਦਿਵਸ
ਨੰਗਲ ਤੋਂ ਪ੍ਰੀਤਮ ਸਿੰਘ ਬਰਾਰੀ ਅਨੁਸਾਰ-ਭਾਜਪਾ ਮੰਡਲ ਨੰਗਲ ਵਲੋਂ ਅੱਡਾ ਮਾਰਕੀਟ ਨੰਗਲ ਵਿਖੇ ਪ੍ਰਧਾਨ ਰਾਜੇਸ਼ ਚੌਧਰੀ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਲਈ ਜ਼ਿਲ੍ਹਾ ਭਾਜਪਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਅਤੇ ਜਨ ਪ੍ਰਤੀਨਿਧ ਡਾ. ਪਰਮਿੰਦਰ ਸ਼ਰਮਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸ਼ਹਿਰ ਦੇ ਪੁਰਾਣੇ ਭਾਜਪਾ ਵਰਕਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਭਾਜਪਾ ਵਰਕਰ ਤੇ ਆਗੂ ਹਾਜ਼ਰ ਸਨ |
ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ 'ਚ ਆਜ਼ਾਦੀ ਦਿਵਸ ਮਨਾਇਆ
ਸ੍ਰੀ ਚਮਕੌਰ ਸਾਹਿਬ ਤੋਂ ਜਗਮੋਹਣ ਸਿੰਘ ਨਾਰੰਗ ਅਨੁਸਾਰ
ਨੇੜਲੇ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਜਿਸ ਵਿਚ ਤਿਰੰਗਾਂ ਝੰਡਾ ਲਹਿਰਾਉਣ ਦੀ ਰਸਮ ਪਿ੍ੰਸੀਪਲ ਸ੍ਰੀ ਐਸ ਡੀ ਸ਼ਰਮਾ ਵੱਲੋਂ ਅਦਾ ਕੀਤੀ ਗਈ ਅਤੇ ਪਰੇਡ ਕਮਾਂਡਰ ਮਾਸਟਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਅਰਾਵਲੀ, ਨੀਲਗੀਰੀ, ਉਦੇਗਿਰੀ ਅਤੇ ਸ਼ਿਵਾਲਿਕ ਹਾਊਸਾਂ ਵੱਲੋਂ ਕੀਤੇ ਮਾਰਚ ਪਾਸਟ ਤੋਂ ਸਲਾਮੀ ਲਈ | ਪਿ੍ੰਸੀਪਲ ਸ੍ਰੀ ਐਸ ਡੀ ਸ਼ਰਮਾ ਨੇ ਇਸ ਮੌਕੇ ਬੋਲਦਿਆਂ ਜਿੱਥੇ ਆਜ਼ਾਦੀ ਦੀ ਪ੍ਰਾਪਤੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਉੱਥੇ ਨਾਲ ਹੀ ਅਜੋਕੇ ਸਮੇਂ ਆਜ਼ਾਦ ਭਾਰਤ ਦੇ ਸਾਹਮਣੇ ਪੇਸ਼ ਆ ਚੁਨੌਤੀਆਂ, ਸਮਾਜਿਕ ਨਿਘਾਰ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਵਿਦਿਆਰਥੀ ਵਰਗ ਨੂੰ ਦੇਸ਼ ਭਗਤਾਂ ਅਤੇ ਸ਼ਹੀਦਾਂ ਤੋਂ ਸੇਧ ਲੈਣ ਅਤੇ ਇਹ ਉਨ੍ਹਾਂ ਦੁਆਰਾ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਵਿਚ ਸੰਗੀਤ ਅਧਿਆਪਕ ਰਵਿੰਦਰ ਸਿੰਘ ਵੱਲੋਂ ਤਿਰੰਗੇ ਝੰਡੇ ਦੀ ਸ਼ਾਨ ਵਿਚ ਤਿਆਰ ਕਰਵਾਏ ਦੇਸ਼ ਭਗਤੀ ਦੇ ਗੀਤ ਨੂੰ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੇਸ਼ ਕਰਕੇ ਸਭਨਾਂ ਦਾ ਮਨ ਮੋਹ ਲਿਆ | ਇਸ ਮੌਕੇ ਵਿਦਿਆਰਥੀਆਂ ਵੱਲੋਂ ਕੋਰੀਓਗ੍ਰਾਫੀ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ |
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂਮਾਜਰਾ ਵਿਖੇ ਮਨਾਇਆ ਗਿਆ ਆਜ਼ਾਦੀ ਦਿਵਸ
ਸ੍ਰੀ ਚਮਕੌਰ ਸਾਹਿਬ ਤੋਂ ਜਗਮੋਹਣ ਸਿੰਘ ਨਾਰੰਗ ਅਨੁਸਾਰ-ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂਮਾਜਰਾ ਵਿਖੇ ਸੁਤੰਤਰਤਾ ਦਿਵਸ ਨੂੰ ਮੇਜਰ ਸਿੰਘ ਲੈਕਚਰਾਰ ਦੀ ਅਗਵਾਈ ਹੇਠ ਰਾਸ਼ਟਰੀ ਝੰਡਾ ਲਹਿਰਾ ਕੇ ਮਨਾਇਆ ਗਿਆ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਲੈਕਚਰਾਰ ਹਰਵਿੰਦਰ ਸਿੰਘ ਨੇ ਵਿਦਿਆਰਥੀ ਨੂੰ ਇਤਿਹਾਸ ਨਾਲ ਜੋੜਦੇ ਹੋਏ ਦੱਸਿਆ ਕਿ ਕਿਵੇਂ ਧਰਮ ਜਾਤ ਅਤੇ ਨਸਲ ਨੂੰ ਪਿੱਛੇ ਛੱਡਦੇ ਹੋਏ ਭਾਰਤੀ ਲੋਕਾਂ ਨੇ ਆਪਣਾ ਖ਼ੂਨ ਦੇ ਕੇ ਇਸ ਆਜ਼ਾਦੀ ਨੂੰ ਪ੍ਰਾਪਤ ਕੀਤਾ | ਭਗਤ ਸਿੰਘ, ਰਾਜਗੁਰੂ ਸੁਖਦੇਵ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਲਾਲਾ ਲਾਜਪਤ ਰਾਏ, ਚੰਦਰ ਸ਼ੇਖਰ ਆਜ਼ਾਦ ਸਮੇਤ ਹਜ਼ਾਰਾਂ ਯੋਧਿਆਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਸਾਡੇ ਲਈ ਇਹ ਆਜ਼ਾਦੀ ਲੈ ਕੇ ਆਏ | ਇਸ ਮੌਕੇ ਵਿਦਿਆਰਥੀਆਂ ਵਲੋਂ ਆਜ਼ਾਦੀ ਦੇ ਪਰਵਾਨਿਆਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦੀ ਕੋਰੀਓਗ੍ਰਾਫੀ ਪੇਸ਼ ਕੀਤੀ ਗਈ ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਸਾਰੇ ਵਿਦਿਆਰਥੀਆਂ ਨੂੰ ਮਠਿਆਈਆਂ ਵੀ ਵੰਡੀਆਂ ਗਈਆਂ | ਇਸ ਮੌਕੇ ਸੁਰਿੰਦਰ ਸਿੰਘ, ਭਾਗ ਸਿੰਘ, ਵਿਸ਼ਾਲ ਗੁਪਤਾ, ਸਵਰਨ ਸਿੰਘ, ਗੁਰਕਿ੍ਪਾਲ ਸਿੰਘ, ਵੀਨਾ ਰਾਣੀ, ਬਲਜੀਤ ਕੌਰ, ਵਰਿੰਦਰ ਸਿੰਘ, ਮੋਹਨ ਸਿੰਘ ਸਮੇਤ ਸਮੂਹ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ |
ਪਿਪਸ 'ਚ ਉਤਸ਼ਾਹ ਪੂਰਵਕ ਮਨਾਇਆ ਸੁਤੰਤਰਤਾ ਦਿਵਸ
ਸ੍ਰੀ ਚਮਕੌਰ ਸਾਹਿਬ ਤੋਂ ਜਗਮੋਹਨ ਸਿੰਘ ਨਾਰੰਗ ਅਨੁਸਾਰ-
ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਵਿਖੇ ਦੇਸ਼ ਦਾ 75ਵਾਂ ਆਜ਼ਾਦੀ ਦਿਹਾੜਾ ਬੜਾ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਮੈਨੇਜਰ ਮੈਡਮ ਪ੍ਰੀਤਪਾਲ ਕੌਰ ਅਟਵਾਲ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਉਨ੍ਹਾਂ ਦੇਸ਼ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਾਨੂੰ ਇਨ੍ਹਾਂ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਇਸ ਮੌਕੇ ਵਿਦਿਆਰਥੀਆਂ ਵਲੋਂ ਸਮਾਰੋਹ ਵਿਚ ਤਿਰੰਗੇ ਝੰਡੇ ਬਣਾਉਣ, ਦੇਸ਼-ਭਗਤੀ ਦੇ ਗੀਤਾਂ ਉੱਤੇ ਕੋਰੀਓਗ੍ਰਾਫੀ,ਗਿੱਧਾ, ਅੰਤਰ ਹਾਊਸ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸੂਰਬੀਰਾਂ ਦੀ ਜੀਵਨੀ ਤੋਂ ਵੀ ਜਾਣੂ ਕਰਵਾਇਆ ਗਿਆ | ਸਕੂਲ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ ਅਤੇ ਡਾਇਰੈਕਟਰ ਸ਼ਿੰਦਰਪਾਲ ਕੌਰ ਅਟਵਾਲ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ | ਪਿ੍ੰਸੀਪਲ ਸ੍ਰੀਮਤੀ ਅਨੁਰਾਧਾ ਧੀਮਾਨ ਨੇ ਕਿਹਾ ਕਿ ਸਾਨੂੰ ਆਪਣੇ ਦੇਸ਼ ਭਗਤਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਪਾਏ ਪੂਰਨਿਆਂ ਉੱਤੇ ਚੱਲ ਕੇ ਸਾਨੂੰ ਆਪਣੇ ਵਤਨ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ |
ਸ.ਸ.ਸ.ਸ. ਸਕੂਲ ਚਨੌਲੀ ਬਸੀ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ
ਨੂਰਪੁਰ ਬੇਦੀ ਤੋਂ ਹਰਦੀਪ ਸਿੰਘ ਢੀਂਡਸਾ ਅਨੁਸਾਰ-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚਨੌਲੀ ਬਸੀ ਵਿਖੇ ਪਿ੍ੰਸੀਪਲ ਸ਼ਰਨਜੀਤ ਕੌਰ ਦੀ ਯੋਗ ਅਗਵਾਈ ਹੇਠ 75ਵਾਂ ਆਜ਼ਾਦੀ ਦਿਵਸ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਪਿੰਡ ਚਨੌਲੀ ਦੇ ਸਰਪੰਚ ਭੁਪਿੰਦਰ ਸਿੰਘ ਅਤੇ ਸਾਬਕਾ ਸਰਪੰਚ ਡਾ. ਕਮਲਜੀਤ ਸਿੰਘ ਵਲੋਂ ਸਾਂਝੇ ਤੌਰ ਤੇ ਨਿਭਾਈ ਗਈ, ਕੌਮੀ ਗੀਤ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ,ਦੇਸ਼ ਭਗਤੀ ਨਾਲ ਸਬੰਧਤ ਸਕਿੱਟ, ਕਵਿਤਾ, ਭਾਸ਼ਣ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਵੱਖ -ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਸਰਪੰਚ ਭੁਪਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ, ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਨੂੰ ਯਾਦ ਕੀਤਾ ਗਿਆ | ਮੁੱਖ ਮਹਿਮਾਨਾਂ ਵਲੋਂ ਸਾਂਝੇ ਤੌਰ 'ਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ 1100 ਰੁਪਏ ਭੇਟ ਕੀਤੇ ਗਏ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਲੱਡੂਆਂ ਦਾ ਪ੍ਰਸ਼ਾਦ ਵੀ ਵੰਡਿਆ ਗਿਆ | ਇਸ ਮੌਕੇ ਐਸ. ਐਮ. ਸੀ. ਦੇ ਚੇਅਰਮੈਨ ਕੁਲਦੀਪ ਕੌਰ, ਲੈਕਚਰਾਰ ਸ਼ਸ਼ੀ ਬਾਲਾ, ਲੈਕਚਰਾਰ ਅਰਵਿੰਦਰ ਕੁਮਾਰ, ਮਾ.ਪਵਨ ਕੁਮਾਰ, ਬਲਰਾਮ ਕੁਮਾਰ, ਮੈਡਮ ਸਤਵੰਤ ਕੌਰ,ਤਲਵਿੰਦਰ ਸਿੰਘ ਢੀਂਡਸਾ, ਅਮਨ ਕੁਮਾਰ, ਵਿਜੇ ਕੁਮਾਰ, ਗੁਰਚਰਨ ਸਿੰਘ, ਨਵਦੀਪ ਸਿੰਘ, ਇੰਦਰਜੀਤ ਸਿੰਘ, ਮੈਡਮ ਇੰਦੂ ਸ਼ਰਮਾ, ਰਾਜਵਿੰਦਰ ਕੌਰ, ਸੇਵਾਦਾਰ ਹਰਪ੍ਰੀਤ ਸਿੰਘ ਆਦਿ ਸਮੇਤ ਬੱਚਿਆਂ ਦੇ ਮਾਤਾ ਪਿਤਾ ਵੀ ਹਾਜ਼ਰ ਸਨ |
ਮੋਰਿੰਡਾ, (ਕੰਗ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਯੋਗਤਾ ਰਾਵਲ ਨੇ ਦੱਸਿਆ ਕਿ ਸਮਾਗਮ ਦੌਰਾਨ ਬਲਿੰਦਰ ਸਿੰਘ ਐਜੂਕੇਸ਼ਨ ਸੈਕਟਰੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਤੇ ਉਨ੍ਹਾਂ ਵਲੋਂ ਹੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵਲੋਂ ਡੰਬਲ ਲੇਜੀਅਮ ਤੇ ਸਕੇਟਸ ਦੇ ਵੱਖ-ਵੱਖ ਕਰਤੱਬ ਪੇਸ਼ ਕੀਤੇ ਗਏ | ਵਿਦਿਆਰਥੀਆਂ ਵਲੋਂ ਸੁਤੰਤਰਤਾ ਦਿਵਸ ਸਬੰਧੀ ਭਾਸ਼ਣ, ਕਵਿਤਾਵਾਂ ਤੇ ਡਾਂਸ ਪੇਸ਼ ਕੀਤਾ ਗਿਆ | ਸਮਾਗਮ ਦੇ ਅੰਤ ਵਿੱਚ ਲੱਡੂ ਵੰਡੇ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ, ਵਿਦਿਆਰਥੀ ਤੇ ਉਨ੍ਹਾਂ ਦੇ ਮਾਤਾ-ਪਿਤਾ ਹਾਜ਼ਰ ਸਨ |
ਬੇਲਾ, (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਅੱਜ 75ਵੇਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਜਗਵਿੰਦਰ ਸਿੰਘ ਪੰਮੀ ਸਕੱਤਰ, ਕਾਲਜ ਪ੍ਰਬੰਧਕ ਕਮੇਟੀ ਨੇ ਅਦਾ ਕੀਤੀ | ਉਪਰੰਤ ਰਾਸ਼ਟਰ ਗੀਤ ਗਾਇਆ ਗਿਆ | ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂ ਉਤਸਵ ਨੂੰ ਮਨਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਕਾਲਜ ਦੇ ਵਿਦਿਆਰਥੀਆਂ ਨੂੰ ਸਟਾਫ਼ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਮਹਾਨ ਪਰਵ ਦੇ ਸੰਦਰਭ ਵਿੱਚ ਡਾਕੂਮੈਂਟਰੀ ਫ਼ਿਲਮ, ਸੈਮੀਨਾਰ ਆਦਿ ਸ਼ਾਮਲ ਹਨ | ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਸਹਾਇਕ ਪ੍ਰੋ. ਲੈਫ਼ਟੀਨੈਂਟ ਪਿ੍ਤਪਾਲ ਸਿੰਘ ਵੱਲੋਂ ਨਿਭਾਈ ਗਈ | ਇਸ ਮੌਕੇ ਤੇ ਡਾ. ਬਲਜੀਤ ਸਿੰਘ, ਡਾ. ਮਮਤਾ ਅਰੋੜਾ ਡਾ. ਸੈਲੇਸ਼ ਸ਼ਰਮਾ ਪਿ੍ੰਸੀਪਲ ਫਾਰਮੇਸੀ ਕਾਲਜ, ਅਮਰਜੀਤ ਸਿੰਘ ਸਕੂਲ ਪਿ੍ੰਸੀਪਲ, ਸਹਾਇਕ ਪ੍ਰੋ. ਸੁਨੀਤਾ ਰਾਣੀ ਅਤੇ ਸਮੂਹ ਕਾਲਜ ਸਟਾਫ਼ ਹਾਜ਼ਰ ਸੀ |
ਖ਼ਾਲਸਾ ਗਰਲਜ਼ ਕਾਲਜ ਵਿਖੇ ਕਰਵਾਇਆ ਬਲਾਕ ਪੱਧਰੀ ਆਜ਼ਾਦੀ ਸਮਾਗਮ
ਮੋਰਿੰਡਾ, (ਕੰਗ)- ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਬਲਾਕ ਪੱਧਰੀ ਆਜ਼ਾਦੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਤਹਿਸੀਲਦਾਰ ਮੋਰਿੰਡਾ ਗੁਰਮੰਦਰ ਸਿੰਘ ਵਲੋਂ ਅਦਾ ਕੀਤੀ ਗਈ | ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਭਾਸ਼ਣ, ਗੀਤ ਅਤੇ ਡਾਂਸ ਪੇਸ਼ ਕੀਤਾ ਗਿਆ | ਸਮਾਗਮ ਦੌਰਾਨ ਪਹੁੰਚੀਆਂ ਸ਼ਖ਼ਸੀਅਤਾਂ ਨੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਨਵਨੀਤ ਸਿੰਘ ਮਾਹਲ ਡੀ.ਐੱਸ.ਪੀ., ਮਨਵੀਰ ਸਿੰਘ ਗਿੱਲ ਕਾਰਜ ਸਾਧਕ ਅਫ਼ਸਰ ਮੋਰਿੰਡਾ, ਹਰਿੰਦਰ ਕੌਰ ਬੀ.ਡੀ.ਪੀ.ਓ., ਕੁਲਦੀਪ ਕੌਰ ਸੀ.ਡੀ.ਪੀ.ਓ., ਗੁਰਮੀਤ ਕੌਰ ਕਲੇਰ ਸੁਪਰਵਾਈਜ਼ਰ, ਮੀਨਾ ਬੈਂਸ, ਸਕਿੰਦਰ ਸਿੰਘ ਸਹੇੜੀ ਬਲਾਕ ਪ੍ਰਧਾਨ 'ਆਪ', ਪਿ੍ੰਸੀਪਲ ਪੁਸ਼ਪਿੰਦਰ ਕੌਰ, ਜਰਨੈਲ ਸਿੰਘ ਇੰਚਾਰਜ ਜੀ.ਓ.ਜੀ., ਹਰਸ਼ ਮੋਹਨ ਗੌਤਮ ਐੱਸ.ਐੱਚ.ਓ. ਮੋਰਿੰਡਾ ਸਦਰ, ਹਰਕੀਰਤ ਸਿੰਘ ਐੱਸ.ਐੱਚ.ਓ. ਮੋਰਿੰਡਾ ਸ਼ਹਿਰੀ, ਏ.ਐੱਸ.ਆਈ. ਅੰਗਰੇਜ਼ ਸਿੰਘ, ਨਵਦੀਪ ਸਿੰਘ ਟੋਨੀ, ਐੱਨ.ਪੀ. ਰਾਣਾ, ਨਿਰਮਲਪ੍ਰੀਤ ਸਿੰਘ ਮਿਹਰਵਾਨ, ਬਰਿੰਦਰਜੀਤ ਸਿੰਘ ਪੀ.ਏ., ਜਗਮੋਹਨ ਸਿੰਘ ਰੰਗੀ, ਮਨਜੀਤ ਕੌਰ, ਅੰਮਿ੍ਤਪਾਲ ਕੌਰ ਨਾਗਰਾ, ਆਰ.ਡੀ. ਸਿੰਘ, ਬਲਵਿੰਦਰ ਕੁਮਾਰ, ਮਜੀਦ ਮੋਨੂੰ ਖ਼ਾਨ, ਫ਼ਰਿਆਦ ਅਲੀ, ਸੁਖਮਿੰਦਰ ਸਿੰਘ, ਭੂਸ਼ਨ ਰਾਣਾ, ਕੁਲਦੀਪ ਰਾਏ ਸੂਦ, ਕੁਲਦੀਪ ਸਿੰਘ ਮੰਡੇਰ, ਲਖਵਿੰਦਰ ਸਿੰਘ ਕਾਕਾ, ਬਲਵਿੰਦਰ ਸਿੰਘ ਚੈੜੀਆਂ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਕੌਂਸਲਰ ਜਗਦੇਵ ਸਿੰਘ ਬਿੱਟੂ, ਕੌਂਸਲਰ ਹਰਜੀਤ ਸਿੰਘ ਸੋਢੀ, ਠੇਕੇਦਾਰ ਬਲਵੀਰ ਸਿੰਘ ਲਾਲਾ, ਸੋਨੂੰ ਸੂਦ, ਸੰਗਤ ਸਿੰਘ ਭਾਮੀਆਂ, ਰਾਜੇਸ਼ ਸਿਸੋਦੀਆ ਆਦਿ ਹਾਜ਼ਰ ਸਨ |
ਨੂਰਪੁਰ ਬੇਦੀ, (ਢੀਂਡਸਾ)- ਆਜ਼ਾਦੀ ਦਾ 75 ਵਾਂ ਸੁਤੰਤਰਤਾ ਦਿਵਸ ਪੂਰੇ ਭਾਰਤ ਨਿਵਾਸੀਆਂ ਵੱਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਦਿਨ ਦੇ ਸੰਬੰਧ ਵਿਚ ਜਿੱਥੇ ਦੇਸ਼ ਦਾ ਕੌਮੀ ਝੰਡਾ ''ਤਿਰੰਗਾ'' ਲਹਿਰਾਇਆ ਜਾਂਦਾ ਹੈ ਉੱਥੇ ਹੀ ਇਸ ਵਾਰ ਵਾਤਾਵਰਨ ਪ੍ਰੇਮੀਆਂ ਵੱਲੋਂ ਇਸ ਦਿਨ ਨੂੰ ''ਰੁੱਖ ਲਗਾਓ, ਵਾਤਾਵਰਨ ਬਚਾਓ'' ਮੁਹਿੰਮ ਦੇ ਤਹਿਤ ਵੱਖ-ਵੱਖ ਥਾਵਾਂ 'ਤੇ ਬੂਟੇ ਲਾ ਕੇ ਵੀ ਮਨਾਇਆ ਗਿਆ | ਨੂਰਪੁਰ ਬੇਦੀ ਇਲਾਕੇ ਵਿੱਚ ਸਤਲੁਜ ਦਰਿਆ ਦੇ ਕੰਢੇ 'ਤੇ ਘੁੱਗ ਵੱਸਦਾ ਇੱਕ ਛੋਟਾ ਜਿਹਾ ਪਿੰਡ ਛੱਜਾ ਵਿਚ ਵੀ ਪਿੰਡ ਦੇ ਸਰਪੰਚ ਦਰਸ਼ਨ ਸਿੰਘ ਸਮੇਤ ਪੰਚਾਇਤ ਮੈਂਬਰ ਅਤੇ ਸਮੂਹ ਨਗਰ ਨਿਵਾਸੀਆਂ ਨੇ ਇਸ ਦਿਨ ਆਪਣੇ ਪਿੰਡ ਦੇ ਸ਼ਮਸ਼ਾਨਘਾਟ ਵਿਚ ਇੱਕ ਬੋਹੜ ਦਾ ਰੁੱਖ ਲਗਾ ਕੇ ਆਜ਼ਾਦੀ ਦਾ 75ਵਾਂ ਸੁਤੰਤਰਤਾ ਦਿਵਸ ਮਨਾਇਆ | ਇਸ ਮੌਕੇ ਸਰਪੰਚ ਦਰਸ਼ਨ ਸਿੰਘ, ਪੰਚ ਆਤਮਾ ਸਿੰਘ, ਐੱਨ.ਜੀ.ਓ. ਰੌਸ਼ਨ ਲਾਲ, ਐੱਨ.ਜੀ.ਓ ਸਰਵਣ ਸਿੰਘ, ਸਾਬਕਾ ਫ਼ੌਜੀ ਅਜੈਬ ਸਿੰਘ, ਜੋਧਾ ਸਿੰਘ, ਸਤਨਾਮ ਸਿੰਘ, ਕਰਨੈਲ ਸਿੰਘ, ਦਿਲਬਾਗ ਸਿੰਘ, ਪੰਚ ਬਲਵਿੰਦਰ ਕੌਰ, ਪੰਚ ਮਨਜੀਤ ਕੌਰ, ਪੰਚ ਹਰਦੇਵ ਸਿੰਘ, ਪੰਚ ਗਿਆਨ ਸਿੰਘ ਅਤੇ ਹੋਰ ਪਿੰਡ ਦੇ ਨੌਜਵਾਨ ਤੇ ਬਜ਼ੁਰਗ ਹਾਜ਼ਰ ਸਨ |
ਪ੍ਰੈੱਸ ਕਲੱਬ ਵਿਖੇ ਆਜ਼ਾਦੀ ਦਿਵਸ ਮਨਾਇਆ
ਰੂਪਨਗਰ, (ਸਤਨਾਮ ਸਿੰਘ ਸੱਤੀ)-ਰੂਪਨਗਰ ਪ੍ਰੈੱਸ ਕਲੱਬ ਵਲੋਂ 76ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰੈੱਸ ਕਲੱਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕਲੱਬ ਦੇ ਪ੍ਰਧਾਨ ਬਹਾਦਰਜੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ | ਉਨ੍ਹਾਂ ਕਲੱਬ ਦੇ ਸਮੂਹ ਮੈਂਬਰਾਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ | ਇਸ ਮੌਕੇ ਕਲੱਬ ਦੇ ਸਰਪ੍ਰਸਤ ਗੁਰਚਰਨ ਸਿੰਘ ਬਿੰਦਰਾ, ਜਨਰਲ ਸਕੱਤਰ ਸਤਨਾਮ ਸਿੰਘ ਸੱਤੀ, ਮੁੱਖ ਸਲਾਹਕਾਰ ਸਤੀਸ਼ ਜਗੋਤਾ, ਪ੍ਰੈੱਸ ਸਕੱਤਰ ਜਗਜੀਤ ਸਿੰਘ ਜੱਗੀ, ਖ਼ਜ਼ਾਨਚੀ ਸੁਰਜੀਤ ਸਿੰਘ ਗਾਂਧੀ, ਪ੍ਰਬੰਧਕੀ ਸਕੱਤਰ ਕਮਲ ਭਾਰਜ, ਅਵਤਾਰ ਸਿੰਘ ਕੰਬੋਜ, ਸਰਬਜੀਤ ਸਿੰਘ ਕਾਕਾ, ਸੁਮਿਤ ਪਸਰੀਚਾ, ਮਨਪ੍ਰੀਤ ਸਿੰਘ ਚਾਹਲ, ਵਰੁਣ ਲਾਂਬਾ, ਰਾਕੇਸ਼ ਕੁਮਾਰ, ਤਜਿੰਦਰ ਸਿੰਘ ਹਰੀਸ਼ ਕਾਲੜਾ ਆਦਿ ਮੌਜੂਦ ਸਨ |
ਸੁਖਸਾਲ, (ਧਰਮ ਪਾਲ)- ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਸੂਰੇਵਾਲ ਵਿਖੇ ਆਜ਼ਾਦੀ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਆਏ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਮੈਂਬਰ ਹੁਸ਼ਿਆਰਪੁਰ ਵਿਜੇ ਕੁਮਾਰ ਬੱਗਾ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤਾ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ਤੇ ਕੀਤੀ ਕੋਰਿਓਗ੍ਰਾਫ਼ੀ ਖ਼ਾਸ ਖਿੱਚ ਦਾ ਕੇਂਦਰ ਰਹੀ | ਸਕੂਲ ਪਿ੍ੰਸੀਪਲ ਮੈਡਮ ਜਸਵੀਰ ਕੌਰ ਨੇ ਆਏ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਸਮਾਗਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪੇ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਰੂਪਨਗਰ ਦੇ ਆਮ ਆਦਮੀ ਕਲੀਨਿਕ ਵਲੋਂ ਸੇਵਾਵਾਂ ਆਰੰਭ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)-ਰੂਪਨਗਰ ਦੀ ਮਲਹੋਤਰਾ ਕਲੋਨੀ ਗਲੀ 'ਚ ਅਰੰਭ ਹੋਏ ਆਮ ਆਦਮੀ ਕਲੀਨਿਕ ਨੇ ਸੇਵਾਵਾਂ ਜ਼ੋਰ ਸ਼ੋਰ ਨਾਲ ਅਰੰਭ ਦਿੱਤੀਆਂ ਹਨ | ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪੀ.ਡਬਲਿਊ.ਡੀ. ਕਲੋਨੀ ਵਿਖੇ ਲੋਕਾਂ ਨੂੰ ...

ਪੂਰੀ ਖ਼ਬਰ »

ਭਾਜਪਾ ਵਲੋਂ ਕੱਢੀ ਤਿਰੰਗਾ ਯਾਤਰਾ

ਮੋਰਿੰਡਾ, 16 ਅਗਸਤ (ਕੰਗ)-ਭਾਰਤੀ ਜਨਤਾ ਪਾਰਟੀ ਮੰਡਲ ਮੋਰਿੰਡਾ ਵਲੋਂ ਮੋਰਿੰਡਾ ਵਿਖੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸੁਤੰਤਰਤਾ ਦਿਵਸ ਨੂੰ ਸਮਰਪਿਤ ਤਿਰੰਗਾ ਯਾਤਰਾ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ 'ਚ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੈਨਸ਼ਨ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਲੋਕ-ਵਿਧਾਇਕ ਚੱਢਾ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਸ ਤਹਿਤ ਵੱਡੇ ਪੱਧਰ ਉੱਤੇ ਉਪਰਾਲੇ ਜਾਰੀ ਹਨ | ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਹੀ ਪ੍ਰਾਇਮਰੀ ਸਕੂਲ, ਮਾਜਰੀ ਜੱਟਾਂ ਵਿਖੇ 17 ਅਗਸਤ ਨੂੰ ਪੈਨਸ਼ਨ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬੈਂਸ ਨੇ ਬਰਾਰੀ 'ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਨੰਗਲ, 16 ਅਗਸਤ (ਪ੍ਰੀਤਮ ਸਿੰਘ ਬਰਾਰੀ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾ ਅਤੇ ਭੂ- ਵਿਗਿਆਨ, ਜੇਲ੍ਹਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਆਜ਼ਾਦੀ ਵਾਲੇ ਦਿਨ ਪਿੰਡ ਬਰਾਰੀ ਅਤੇ ਅਜੋਲੀ ਨਵਾਂ ਨੰਗਲ ਵਿਖੇ ਦੋ ਵੱਖ-ਵੱਖ ਆਮ ਆਦਮੀ ਕਲੀਨਿਕ ਦਾ ...

ਪੂਰੀ ਖ਼ਬਰ »

ਇਲਾਜ ਲਈ ਡਾਕਟਰ ਤੇ ਬੁਨਿਆਦੀ ਢਾਂਚੇ ਦੀ ਲੋੜ-ਮਜੀਠੀਆ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)-ਰੂਪਨਗਰ ਵਿਖੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਕਲੀਨਿਕਾਂ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਇਮਾਰਤਾਂ 'ਚ ਇਲਾਜ ਨਹੀਂ ਹੁੰਦਾ, ਇਸ ਲਈ ਪਹਿਲਾਂ ਬੁਨਿਆਦੀ ਢਾਂਚਾ ਮਜ਼ਬੂਤ ਹੋਵੇ ਪਰ ਇਸ ਤੋਂ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੇ ਮੱਦੇਨਜ਼ਰ ਪਹਿਲਾ ਇਨਸਾਨੀਅਤ ਸੰਸਥਾ ਦੀ ਟੀਮ ਵਲੋਂ ਧਾਮ ਝਾਂਡੀਆਂ ਕਲਾ ਗਊਸ਼ਾਲਾ ਦਾ ਕੀਤਾ ਦੌਰਾ

ਨੂਰਪੁਰ ਬੇਦੀ, 16 ਅਗਸਤ (ਵਿੰਦਰ ਪਾਲ ਝਾਂਡੀਆ, ਰਾਜੇਸ਼ ਚੌਧਰੀ)-ਪਹਿਲਾ ਇਨਸਾਨੀਅਤ ਦੇ ਸੰਸਥਾਪਕ ਅਤੇ ਭਾਜਪਾ ਦੇ ਯੂਥ ਆਗੂ ਅਜੈਵੀਰ ਸਿੰਘ ਲਾਲਪੁਰਾ ਵਲੋਂ ਲੰਪੀ ਸਕਿਨ ਬਿਮਾਰੀ ਦੇ ਚੱਲਦਿਆਂ ਧਾਮ ਝਾਂਡੀਆਂ ਕਲਾਂ ਸਰਵਸਾਂਝੀ ਗਊਸ਼ਾਲਾ ਦਾ ਦੌਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਚਾਰ-ਦਿਨਾ ਕੌਮਾਂਤਰੀ ਦੰਗਲ ਸੰਬੰਧੀ ਪੋਸਟਰ ਜਾਰੀ

ਭਰਤਗੜ੍ਹ, 16 ਅਗਸਤ (ਜਸਬੀਰ ਸਿੰਘ ਬਾਵਾ)-ਸਚਖੰਡਵਾਸੀ ਬ੍ਰਹਮ ਗਿ. ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਨਿੱਘੀ ਯਾਦ ਵਿਚ ਅਤੇ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਦੀ ਅਗਵਾਈ 'ਚ ਭਰਤਗੜ੍ਹ ਵਿਖੇ 20 ਤੋਂ 23 ਅਗਸਤ ਤੱਕ ਹੋ ਰਹੇ ਚਾਰ-ਦਿਨਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ...

ਪੂਰੀ ਖ਼ਬਰ »

ਗਿਆਰ੍ਹਵੀਂ ਤਿਰੰਗਾ ਯਾਤਰਾ ਦੌਰਾਨ 'ਪਾਣੀ ਤੇ ਪੁੱਤ ਬਚਾਓ' ਸੰਦੇਸ਼ ਦਿੱਤਾ

ਨੰਗਲ, 16 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਇਲਾਕੇ ਦੇ ਉੱਘੇ ਸਮਾਜ ਸੇਵੀ ਸ਼ਿਵ ਕੁਮਾਰ ਕਾਲੀਆ ਦੀ ਗਿਆਰ੍ਹਵੀਂ ਤਿਰੰਗਾ ਯਾਤਰਾ ਨੇ ਅੱਜ ਵੱਡੀ ਗਿਣਤੀ 'ਚ ਲੋਕਾਂ ਦਾ ਧਿਆਨ ਖਿੱਚਿਆ | ਪਹਾੜੀ ਮਾਰਕੀਟ ਨੰਗਲ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਸਾਈਕਲ ਯਾਤਰਾ ਅਰੰਭ ਕਰਨ ...

ਪੂਰੀ ਖ਼ਬਰ »

ਹਰਬੰਸ ਸਿੰਘ ਨੇ ਐਸ.ਡੀ.ਐਮ. ਰੂਪਨਗਰ ਵਜੋਂ ਅਹੁਦਾ ਸੰਭਾਲਿਆ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)-ਸਬ-ਡਵੀਜ਼ਨਲ ਮੈਜਿਸਟ੍ਰੇਟ ਰੂਪਨਗਰ ਹਰਬੰਸ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਦਸੂਹਾ ਤੋਂ ਬਦਲ ਕੇ ਰੂਪਨਗਰ ਆਏ ਹਨ | ਜ਼ਿਕਰਯੋਗ ਹੈ ਕਿ ਹਰਬੰਸ ਸਿੰਘ ਦਾ ਪਿਛੋਕੜ ਰੂਪਨਗਰ ਜ਼ਿਲ੍ਹੇ ਨਾਲ ਸਬੰਧਿਤ ਹਨ ਉਨ੍ਹਾਂ ...

ਪੂਰੀ ਖ਼ਬਰ »

ਮਾਮਲਾ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਭਾਰਤ ਸਕਾਊਟ ਅਤੇ ਗਾਇਡ ਕਮਿਸ਼ਨਰ ਹਰਜੀਤ ਸਿੰਘ ਅਚਿੰਤ ਦੀ ਹੋਈ ਮੌਤ ਨੂੰ ਨਜ਼ਰਅੰਦਾਜ਼ ਕਰਨ ਦਾ

ਸ੍ਰੀ ਅਨੰਦਪੁਰ ਸਾਹਿਬ, 16 ਅਗਸਤ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਪਿਛਲੇ ਕਰੀਬ ਤਿੰਨ ਦਹਾਕੇ ਤੋਂ ਰਾਸ਼ਟਰੀ ਸਮਾਗਮਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿਰੰਗਾ ਝੰਡਾ ਬੰਨ ਣ ਦੀ ਨਿਸ਼ਕਾਮ ਸੇਵਾ ਨਿਭਾਉਣ ਵਾਲੇ ਸਕਾਊਟਸ ਅਤੇ ਗਾਇਡ ਕਮਿਸ਼ਨਰ ਮਾ. ਹਰਜੀਤ ...

ਪੂਰੀ ਖ਼ਬਰ »

ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੀ ਦਿਸ਼ਾ ਵਿਚ ਆਮ ਆਦਮੀ ਕਲੀਨਿਕ ਮੀਲ ਪੱਥਰ ਸਾਬਿਤ ਹੋਣਗੇ- ਬੈਂਸ

ਸ੍ਰੀ ਅਨੰਦਪੁਰ ਸਾਹਿਬ, 16 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਚ ਮਜਾਰਾ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤਾ ਗਿਆ | ਜਿੱਥੇ ਲੋਕਾਂ ਨੂੰ 41 ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਅਗਨੀਪਥ ਯੋਜਨਾ ਵਿਰੁੱਧ ਡੀ.ਸੀ. ਨੂੰ ਮੰਗ-ਪੱਤਰ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਅਗਨੀਪਥ ਯੋਜਨਾ ਵਿਰੁੱਧ ਇੱਕ ਮੰਗ ਪੱਤਰ ਡੀਸੀ ਰੂਪਨਗਰ ਦੇ ਮਾਰਫ਼ਤ ਰਾਸ਼ਟਰਪਤੀ ਨੂੰ ਭੇਜਿਆ ਗਿਆ ਅਤੇ ਪੁਰਜ਼ੋਰ ਮੰਗ ਕੀਤੀ ਗਈ ਕਿ ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX