ਤਾਜਾ ਖ਼ਬਰਾਂ


ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  25 minutes ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  about 1 hour ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  about 1 hour ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  about 1 hour ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  about 1 hour ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  about 1 hour ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  about 2 hours ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  about 3 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  about 3 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  about 3 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  about 3 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  about 3 hours ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  about 3 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  about 4 hours ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  about 4 hours ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  about 5 hours ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  about 5 hours ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  about 5 hours ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  about 5 hours ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 5 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 5 hours ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 6 hours ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 6 hours ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  about 6 hours ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 7 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਰੂਪਨਗਰ

ਰੂਪਨਗਰ 'ਚ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਾ ਦਿਹਾੜਾ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)-ਨਹਿਰੂ ਸਟੇਡੀਅਮ ਰੂਪਨਗਰ 'ਚ 76ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਇਸ ਵਾਰ ਮੀਡੀਆ ਨੂੰ ਸਮਾਗਮ ਕਵਰ ਕਰਨ ਲਈ ਐਂਟਰੀ ਨਾ ਮਿਲ ਸਕੀ | ਐਂਟਰੀ ਗੇਟ 'ਤੇ ਇੱਕ ਡਿਊਟੀ ਥਾਣੇਦਾਰ ਨੇ ਇਹ ਕਹਿ ਕੇ ਮੀਡੀਆ ਕਰਮੀਆਂ ਨੂੰ ...

ਪੂਰੀ ਖ਼ਬਰ »

ਰੂਪਨਗਰ ਦੇ ਆਮ ਆਦਮੀ ਕਲੀਨਿਕ ਵਲੋਂ ਸੇਵਾਵਾਂ ਆਰੰਭ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)-ਰੂਪਨਗਰ ਦੀ ਮਲਹੋਤਰਾ ਕਲੋਨੀ ਗਲੀ 'ਚ ਅਰੰਭ ਹੋਏ ਆਮ ਆਦਮੀ ਕਲੀਨਿਕ ਨੇ ਸੇਵਾਵਾਂ ਜ਼ੋਰ ਸ਼ੋਰ ਨਾਲ ਅਰੰਭ ਦਿੱਤੀਆਂ ਹਨ | ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪੀ.ਡਬਲਿਊ.ਡੀ. ਕਲੋਨੀ ਵਿਖੇ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਕੀਤਾ ਸੀ | ਅੱਜ ਪਹਿਲੇ ਦਿਨ ਇੱਥੇ ਨਿਯੁਕਤ ਮੈਡੀਕਲ ਅਫ਼ਸਰ ਡਾ. ਨਵਸਿਮਰ ਨੇ 54 ਮਰੀਜ਼ਾਂ ਦੀ ਜਾਂਚ ਕੀਤੀ | ਇਸ ਮੌਕੇ ਸ਼ੂਗਰ ਦੇ 3 ਟੈੱਸਟ ਮੌਕੇ 'ਤੇ ਕੀਤੇ ਗਏ | ਕਲੀਨਿਕ ਦਾ ਜਾਇਜ਼ਾ ਲੈਣ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਕਲੀਨਿਕ ਵਿਚ ਮਰੀਜ਼ਾਂ ਦੇ ਇਲਾਜ ਤੇ ਬਿਮਾਰੀਆਂ ਦਾ ਪਤਾ ਲਗਾਉਣ ਲਈ ਐਮ.ਬੀ.ਬੀ.ਐਸ. ਡਾਕਟਰ ਨਵਸਿਮਰਨ ਕੌਰ ਫਾਰਮਾਸਿਸਟ ਭਾਵਨਾ ਸ਼ਰਮਾ ਅਤੇ ਨਰਸ ਸਰਬਜੀਤ ਕੌਰ ਸਮੇਤ ਹੋਰ ਸਟਾਫ਼ ਤਾਇਨਾਤ ਕੀਤਾ ਗਿਆ ਹੈ ਅਤੇ ਇੱਥੇ ਮਰੀਜ਼ਾਂ ਤੋਂ ਕਿਸੇ ਵੀ ਤਰ੍ਹਾਂ ਦੀ ਪਰਚੀ ਫ਼ੀਸ ਨਹੀਂ ਲਈ ਜਾਵੇਗੀ | ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ 75 ਦੇ ਕਰੀਬ ਦਵਾਈਆਂ ਤੇ 41 ਦੇ ਕਰੀਬ ਕਲੀਨਿਕਲ ਟੈੱਸਟ ਦੀ ਸਹੂਲਤ ਲੋਕਾਂ ਨੂੰ ਮੁਫ਼ਤ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਪਹਿਲੇ ਪੜਾਅ ਦੌਰਾਨ 75 ਕਲੀਨਿਕਸ ਨਾਲ ਕੇਵਲ ਸ਼ੁਰੂਆਤ ਕੀਤੀ ਗਈ ਹੈ ਤੇ ਪੜਾਅ ਵਾਰ ਇਹ ਕਲੀਨਿਕ ਪਿੰਡ-ਪਿੰਡ ਖੋਲ੍ਹ ਦਿੱਤੇ ਜਾਣਗੇ | ਵਿਧਾਇਕ ਚੱਢਾ ਨੇ ਕਿਹਾ ਕਿ ਇਹਨਾਂ ਕਲੀਨਿਕਾਂ ਨਾਲ ਪੰਜਾਬ ਵਿਚ ਸਿਹਤ ਸੰਭਾਲ ਢਾਂਚੇ ਵਿਚ ਮਿਸਾਲੀ ਸੁਧਾਰ ਹੋਣਗੇ | ਇਸ ਮੌਕੇ ਐੱਸ. ਡੀ. ਐੱਮ. ਜਸਵੀਰ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਐੱਸ.ਐੱਮ.ਓ. ਡਾ. ਤਰਸੇਮ ਸਿੰਘ, ਡਾ. ਹਰਲੀਨ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਹਰਚਰਨ ਸਿੰਘ ਬਰਾੜ, ਡੀ.ਪੀ.ਐਮੀ. ਡੌਲੀ ਸਿੰਗਲਾ, ਸੁਖਜੀਤ ਕੰਬੋਜ ਅਤੇ ਪਤਵੰਤੇ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਭਾਜਪਾ ਵਲੋਂ ਕੱਢੀ ਤਿਰੰਗਾ ਯਾਤਰਾ

ਮੋਰਿੰਡਾ, 16 ਅਗਸਤ (ਕੰਗ)-ਭਾਰਤੀ ਜਨਤਾ ਪਾਰਟੀ ਮੰਡਲ ਮੋਰਿੰਡਾ ਵਲੋਂ ਮੋਰਿੰਡਾ ਵਿਖੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸੁਤੰਤਰਤਾ ਦਿਵਸ ਨੂੰ ਸਮਰਪਿਤ ਤਿਰੰਗਾ ਯਾਤਰਾ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ 'ਚ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੈਨਸ਼ਨ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਲੋਕ-ਵਿਧਾਇਕ ਚੱਢਾ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਸ ਤਹਿਤ ਵੱਡੇ ਪੱਧਰ ਉੱਤੇ ਉਪਰਾਲੇ ਜਾਰੀ ਹਨ | ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਹੀ ਪ੍ਰਾਇਮਰੀ ਸਕੂਲ, ਮਾਜਰੀ ਜੱਟਾਂ ਵਿਖੇ 17 ਅਗਸਤ ਨੂੰ ਪੈਨਸ਼ਨ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬੈਂਸ ਨੇ ਬਰਾਰੀ 'ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਨੰਗਲ, 16 ਅਗਸਤ (ਪ੍ਰੀਤਮ ਸਿੰਘ ਬਰਾਰੀ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾ ਅਤੇ ਭੂ- ਵਿਗਿਆਨ, ਜੇਲ੍ਹਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਆਜ਼ਾਦੀ ਵਾਲੇ ਦਿਨ ਪਿੰਡ ਬਰਾਰੀ ਅਤੇ ਅਜੋਲੀ ਨਵਾਂ ਨੰਗਲ ਵਿਖੇ ਦੋ ਵੱਖ-ਵੱਖ ਆਮ ਆਦਮੀ ਕਲੀਨਿਕ ਦਾ ...

ਪੂਰੀ ਖ਼ਬਰ »

ਇਲਾਜ ਲਈ ਡਾਕਟਰ ਤੇ ਬੁਨਿਆਦੀ ਢਾਂਚੇ ਦੀ ਲੋੜ-ਮਜੀਠੀਆ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)-ਰੂਪਨਗਰ ਵਿਖੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਕਲੀਨਿਕਾਂ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਇਮਾਰਤਾਂ 'ਚ ਇਲਾਜ ਨਹੀਂ ਹੁੰਦਾ, ਇਸ ਲਈ ਪਹਿਲਾਂ ਬੁਨਿਆਦੀ ਢਾਂਚਾ ਮਜ਼ਬੂਤ ਹੋਵੇ ਪਰ ਇਸ ਤੋਂ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੇ ਮੱਦੇਨਜ਼ਰ ਪਹਿਲਾ ਇਨਸਾਨੀਅਤ ਸੰਸਥਾ ਦੀ ਟੀਮ ਵਲੋਂ ਧਾਮ ਝਾਂਡੀਆਂ ਕਲਾ ਗਊਸ਼ਾਲਾ ਦਾ ਕੀਤਾ ਦੌਰਾ

ਨੂਰਪੁਰ ਬੇਦੀ, 16 ਅਗਸਤ (ਵਿੰਦਰ ਪਾਲ ਝਾਂਡੀਆ, ਰਾਜੇਸ਼ ਚੌਧਰੀ)-ਪਹਿਲਾ ਇਨਸਾਨੀਅਤ ਦੇ ਸੰਸਥਾਪਕ ਅਤੇ ਭਾਜਪਾ ਦੇ ਯੂਥ ਆਗੂ ਅਜੈਵੀਰ ਸਿੰਘ ਲਾਲਪੁਰਾ ਵਲੋਂ ਲੰਪੀ ਸਕਿਨ ਬਿਮਾਰੀ ਦੇ ਚੱਲਦਿਆਂ ਧਾਮ ਝਾਂਡੀਆਂ ਕਲਾਂ ਸਰਵਸਾਂਝੀ ਗਊਸ਼ਾਲਾ ਦਾ ਦੌਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਚਾਰ-ਦਿਨਾ ਕੌਮਾਂਤਰੀ ਦੰਗਲ ਸੰਬੰਧੀ ਪੋਸਟਰ ਜਾਰੀ

ਭਰਤਗੜ੍ਹ, 16 ਅਗਸਤ (ਜਸਬੀਰ ਸਿੰਘ ਬਾਵਾ)-ਸਚਖੰਡਵਾਸੀ ਬ੍ਰਹਮ ਗਿ. ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਨਿੱਘੀ ਯਾਦ ਵਿਚ ਅਤੇ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਦੀ ਅਗਵਾਈ 'ਚ ਭਰਤਗੜ੍ਹ ਵਿਖੇ 20 ਤੋਂ 23 ਅਗਸਤ ਤੱਕ ਹੋ ਰਹੇ ਚਾਰ-ਦਿਨਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ...

ਪੂਰੀ ਖ਼ਬਰ »

ਗਿਆਰ੍ਹਵੀਂ ਤਿਰੰਗਾ ਯਾਤਰਾ ਦੌਰਾਨ 'ਪਾਣੀ ਤੇ ਪੁੱਤ ਬਚਾਓ' ਸੰਦੇਸ਼ ਦਿੱਤਾ

ਨੰਗਲ, 16 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਇਲਾਕੇ ਦੇ ਉੱਘੇ ਸਮਾਜ ਸੇਵੀ ਸ਼ਿਵ ਕੁਮਾਰ ਕਾਲੀਆ ਦੀ ਗਿਆਰ੍ਹਵੀਂ ਤਿਰੰਗਾ ਯਾਤਰਾ ਨੇ ਅੱਜ ਵੱਡੀ ਗਿਣਤੀ 'ਚ ਲੋਕਾਂ ਦਾ ਧਿਆਨ ਖਿੱਚਿਆ | ਪਹਾੜੀ ਮਾਰਕੀਟ ਨੰਗਲ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਸਾਈਕਲ ਯਾਤਰਾ ਅਰੰਭ ਕਰਨ ...

ਪੂਰੀ ਖ਼ਬਰ »

ਹਰਬੰਸ ਸਿੰਘ ਨੇ ਐਸ.ਡੀ.ਐਮ. ਰੂਪਨਗਰ ਵਜੋਂ ਅਹੁਦਾ ਸੰਭਾਲਿਆ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)-ਸਬ-ਡਵੀਜ਼ਨਲ ਮੈਜਿਸਟ੍ਰੇਟ ਰੂਪਨਗਰ ਹਰਬੰਸ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਦਸੂਹਾ ਤੋਂ ਬਦਲ ਕੇ ਰੂਪਨਗਰ ਆਏ ਹਨ | ਜ਼ਿਕਰਯੋਗ ਹੈ ਕਿ ਹਰਬੰਸ ਸਿੰਘ ਦਾ ਪਿਛੋਕੜ ਰੂਪਨਗਰ ਜ਼ਿਲ੍ਹੇ ਨਾਲ ਸਬੰਧਿਤ ਹਨ ਉਨ੍ਹਾਂ ...

ਪੂਰੀ ਖ਼ਬਰ »

ਮਾਮਲਾ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਭਾਰਤ ਸਕਾਊਟ ਅਤੇ ਗਾਇਡ ਕਮਿਸ਼ਨਰ ਹਰਜੀਤ ਸਿੰਘ ਅਚਿੰਤ ਦੀ ਹੋਈ ਮੌਤ ਨੂੰ ਨਜ਼ਰਅੰਦਾਜ਼ ਕਰਨ ਦਾ

ਸ੍ਰੀ ਅਨੰਦਪੁਰ ਸਾਹਿਬ, 16 ਅਗਸਤ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਪਿਛਲੇ ਕਰੀਬ ਤਿੰਨ ਦਹਾਕੇ ਤੋਂ ਰਾਸ਼ਟਰੀ ਸਮਾਗਮਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿਰੰਗਾ ਝੰਡਾ ਬੰਨ ਣ ਦੀ ਨਿਸ਼ਕਾਮ ਸੇਵਾ ਨਿਭਾਉਣ ਵਾਲੇ ਸਕਾਊਟਸ ਅਤੇ ਗਾਇਡ ਕਮਿਸ਼ਨਰ ਮਾ. ਹਰਜੀਤ ...

ਪੂਰੀ ਖ਼ਬਰ »

ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੀ ਦਿਸ਼ਾ ਵਿਚ ਆਮ ਆਦਮੀ ਕਲੀਨਿਕ ਮੀਲ ਪੱਥਰ ਸਾਬਿਤ ਹੋਣਗੇ- ਬੈਂਸ

ਸ੍ਰੀ ਅਨੰਦਪੁਰ ਸਾਹਿਬ, 16 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਚ ਮਜਾਰਾ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤਾ ਗਿਆ | ਜਿੱਥੇ ਲੋਕਾਂ ਨੂੰ 41 ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਅਗਨੀਪਥ ਯੋਜਨਾ ਵਿਰੁੱਧ ਡੀ.ਸੀ. ਨੂੰ ਮੰਗ-ਪੱਤਰ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਅਗਨੀਪਥ ਯੋਜਨਾ ਵਿਰੁੱਧ ਇੱਕ ਮੰਗ ਪੱਤਰ ਡੀਸੀ ਰੂਪਨਗਰ ਦੇ ਮਾਰਫ਼ਤ ਰਾਸ਼ਟਰਪਤੀ ਨੂੰ ਭੇਜਿਆ ਗਿਆ ਅਤੇ ਪੁਰਜ਼ੋਰ ਮੰਗ ਕੀਤੀ ਗਈ ਕਿ ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX