ਤਾਜਾ ਖ਼ਬਰਾਂ


ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  36 minutes ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  about 1 hour ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  about 1 hour ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  about 1 hour ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  about 1 hour ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  about 1 hour ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  about 2 hours ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  about 3 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  about 3 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  about 3 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  about 3 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  about 3 hours ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  about 3 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  about 4 hours ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  about 4 hours ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  about 5 hours ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  about 5 hours ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  about 5 hours ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  about 5 hours ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 6 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 6 hours ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 6 hours ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 7 hours ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  about 6 hours ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 7 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਪਟਿਆਲਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

ਗੁਰਪ੍ਰੀਤ ਸਿੰਘ ਚੱਠਾ, ਅਮਰਬੀਰ ਸਿੰਘ ਆਹਲੂਵਾਲੀਆ, ਮਨਦੀਪ ਸਿੰਘ ਖਰੌੜ, ਗੁਰਵਿੰਦਰ ਸਿੰਘ ਔਲਖ, ਧਰਮਿੰਦਰ ਸਿੰਘ ਸਿੱਧੂ
ਪਟਿਆਲਾ, 16 ਅਗਸਤ-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਤਿਰੰਗਾ ਝੰਡਾ ਲਹਿਰਾਇਆ। ਸਮਾਗਮ ਦੌਰਾਨ ਸ਼ਾਨਦਾਰ ਪਰੇਡ ਦੇ ਨਿਰੀਖਣ ਤੋਂ ਬਾਅਦ ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਸੁਤੰਤਰਤਾ ਸੰਗਰਾਮੀ ਮੋਹਕਮ ਸਿੰਘ ਚੌਹਾਨ ਸਮੇਤ ਆਜ਼ਾਦੀ ਘੁਲਾਟੀਆਂ ਦੇ ਉੱਤਰਾਧਿਕਾਰੀਆਂ ਨੂੰ ਮਿਲ ਕੇ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਤੇ ਉਨ੍ਹਾਂ ਦਾ ਸਨਮਾਨ ਕੀਤਾ। ਆਪਣੇ ਸੰਦੇਸ਼ 'ਚ ਉਨ੍ਹਾਂ ਦੇਸ਼ ਲਈ ਜਾਨਾਂ ਵਾਰਨ ਵਾਲੇ ਆਜ਼ਾਦੀ ਘੁਲਾਟੀਆਂ ਵਲੋਂ ਪ੍ਰਾਣਾਂ ਦੀ ਦਿੱਤੀ ਆਹੂਤੀ ਨਾਲ ਵਾਰਸਾਂ ਤੇ ਦੇਸ਼ ਦੇ ਸੁਨਹਿਰੀ ਭਵਿੱਖ ਲਈ ਜਗਾਈ ਜੋਤ ਨੂੰ ਭਾਈਚਾਰਕ ਸਾਂਝ ਤੇ ਦੇਸ਼, ਸੂਬੇ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਜਾਦਿਆਂ ਜਗਾਈ ਰੱਖਣ ਲਈ ਕਿਹਾ। ਆਜ਼ਾਦੀ ਸੰਘਰਸ਼ ਚ ਪੰਜਾਬੀਆਂ ਵਲੋਂ 80 ਫੀਸਦੀ ਤੋਂ ਵੱਧ ਦਿੱਤੀਆਂ ਕੁਰਬਾਨੀਆਂ ਦੇ ਹਵਾਲੇ ਨਾਲ ਵਿੱਤ ਮੰਤਰੀ ਨੇ ਕਿਹਾ ਕਿ ਸਾਨੂੰ ਇਸ ਗੱਲ ਦਾ ਮਾਣ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਤੇ ਡਾ. ਬੀ.ਆਰ. ਅੰਬੇਦਕਰ ਤੋਂ ਸੇਧ ਲੈਣ ਲਈ ਇਨ੍ਹਾਂ ਦੀਆਂ ਤਸਵੀਰਾਂ ਸਰਕਾਰੀ ਦਫ਼ਤਰਾਂ ਵਿਚ ਲਾਉਣ ਦਾ ਫ਼ੈਸਲਾ ਕੀਤਾ। ਸੂਬਾ ਸਰਕਾਰ ਵਲੋਂ ਕਰੀਬ 5 ਮਹੀਨਿਆਂ 'ਚ ਲਏ ਗਏ ਇਤਿਹਾਸਕ ਤੇ ਸੁਹਿਰਦ ਫ਼ੈਸਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੀ ਵਿੱਤੀ ਹਾਲਤ ਨੂੰ ਚੰਗੇਰੀ ਬਣਾਉਣ ਅਤੇ ਵਧੇਰੇ ਮਾਲੀਆ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਅੱਗੇ ਵਧ ਰਹੀ ਹੈ। ਵਿੱਤੀ ਸਾਲ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਦੀ ਜੀ.ਐਸ.ਟੀ. ਵਸੂਲੀ 'ਚ 24.15 ਫ਼ੀਸਦੀ ਤੇ ਆਬਕਾਰੀ ਵਸੂਲੀ 'ਚ 41.23 ਫ਼ੀਸਦੀ ਦੀ ਵਿਕਾਸ ਦਰ ਨੂੰ ਵੀ ਵਿਕਾਸ ਅਤੇ ਵਿੱਤੀ ਹਾਲਤ ਲਈ ਚੰਗਾ ਸੰਕੇਤ ਦੱਸਿਆ। ਇਕ ਵਿਧਾਇਕ ਇਕ ਪੈਨਸ਼ਨ ਸਮੇਤ ਪੀ.ਪੀ.ਐਸ.ਸੀ. ਦੇ ਮੈਂਬਰਾਂ ਦੀ ਗਿਣਤੀ ਘਟਾਉਣ ਤੋਂ ਇਲਾਵਾ ਹੋਰ ਅਨੇਕਾਂ ਲੋਕ ਹਿਤੂ ਫ਼ੈਸਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਹੁਣ ਸਰਕਾਰੀ ਪੈਸੇ ਨੂੰ ਬਚਾ ਕੇ ਲੋਕ ਹਿਤ ਦੇ ਕੰਮਾਂ ਲਈ ਵਰਤਿਆ ਜਾਵੇਗਾ। ਆਮ ਆਦਮੀ ਕਲੀਨਿਕ ਸਥਾਪਿਤ ਕਰਨ ਦੇ ਫ਼ੈਸਲੇ ਨੂੰ ਉਨ੍ਹਾਂ ਨੇਸੂਬੇ ਦੇ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਉਪਲਬਧ ਕਰਵਾਉਣ ਲਈ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਦੇ ਦਾਅਵੇ ਮੁਤਾਬਿਕ ਸਰਕਾਰ ਨੇ ਖ਼ਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ ਅਤੇ ਬਹੁਤ ਜਲਦ ਠੇਕੇ 'ਤੇ ਕੰਮ ਕਰ ਰਹੇ 36000 ਕਾਮਿਆਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ 'ਚੋਂ ਕੱਢਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਰਾਜਪੁਰਾ ਵਿਖੇ 1104 ਏਕੜ ਜ਼ਮੀਨ 'ਤੇ 285 ਕਰੋੜ ਦੀ ਲਾਗਤ ਨਾਲ ਪੰਜਾਬ ਤੇ ਖ਼ਾਸਕਰ ਪਟਿਆਲਾ ਲਈ ਇੱਕ ਬਹੁਤ ਹੀ ਮਹੱਤਵਪੂਰਨ ਪ੍ਰੋਜੈਕਟ ਅੰਮ੍ਰਿਤਸਰ ਕੋਲਕਾਤਾ ਇੰਡਸਟਰੀਅਲ ਕੋਰੀਡੋਰ ਪ੍ਰੋਜੈਕਟ ਸਥਾਪਤ ਕੀਤਾ ਜਾ ਰਿਹਾ ਹੈ। ਜਿਸ ਨਾਲ ਪੰਜਾਬ ਅਤੇ ਖ਼ਾਕਸਾਰ ਇਸ ਇਲਾਕੇ ਦੇ ਨੌਜਵਾਨਾਂ ਲਈ ਰੁਜ਼ਗਾਰ ਅਤੇ ਕਾਰੋਬਾਰ ਦੇ ਮੌਕੇ ਪੈਦਾ ਹੋਣਗੇ। ਵਾਤਾਵਰਣ ਸੁਧਾਰ ਅਤੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸੂਬੇ ਦੇ ਹਰ ਨਾਗਰਿਕ ਨੂੰ ਸੁਹਿਰਦ ਹੋਣ ਬਾਰੇ ਅੱਜ ਦੇ ਸਮੇਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਸ. ਚੀਮਾ ਨੇ ਰਾਜ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਧਰਤੀ ਹੇਠਲਾ ਪਾਣੀ ਅਤੇ ਵਾਤਾਵਰਣ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪਰੇਡ ਕਮਾਂਡਰ ਡੀ.ਐਸ.ਪੀ. ਦਲਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਆਈ.ਟੀ.ਬੀ.ਪੀ., ਜ਼ਿਲ੍ਹਾ ਪੁਲਿਸ ਤੇ ਮਹਿਲਾ ਵਿੰਗ, ਹੋਮ ਗਾਰਡਜ਼, ਐਨ.ਸੀ.ਸੀ ਗ਼ਰਲਜ਼, ਆਰਮੀ ਤੇ ਏਅਰ ਵਿੰਗ, ਰੈਡ ਕਰਾਸ, ਗਰਲਜ਼ ਗਾਈਡ ਸਮੇਤ ਪੁਲਿਸ ਤੇ ਆਈ.ਟੀ.ਬੀ.ਪੀ. ਦੇ ਬਰਾਸ ਤੇ ਪਾਈਪ ਬੈਂਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੀਆਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ ਅਤੇ ਮੋਟਰ ਸਾਈਕਲ ਸਵਾਰਾਂ ਰਵਿੰਦਰ ਰਵੀ, ਹੌਲਦਾਰ ਸੁਖਵਿੰਦਰ ਕੌਰ, ਐਸ.ਬੀ.ਆਈ. ਦੇ ਹਰਜਿੰਦਰ ਸਿੰਘ ਤੇ ਪਟਿਆਲਾ ਪੁਲਿਸ ਦੇ ਬਲਵਿੰਦਰ ਸਿੰਘ ਨੇ ਮੋਟਰਸਾਈਕਲ 'ਤੇ ਕਰਤੱਵ ਦਿਖਾਏ ਜਦਕਿ ਪੀ.ਪੀ.ਐਸ. ਨਾਭਾ ਦੇ ਵਿਦਿਆਰਥੀਆਂ ਨੇ ਘੋੜ ਸਵਾਰੀ ਤੇ ਟੈਂਟ ਪੈਗਿੰਗ ਦੇ ਕਰਤੱਵ ਦਿਖਾਏ। ਸਮਾਰੋਹ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ, ਸਕੂਲਾਂ ਤੇ ਕਾਲਜਾਂ ਦੀਆਂ ਵਿਦਿਆਰਥਣਾਂ ਨੇ ਗਿੱਧੇ ਤੇ ਵਿਦਿਆਰਥੀਆਂ ਨੇ ਭੰਗੜੇ ਦੀ ਪੇਸ਼ਕਾਰੀ ਕੀਤੀ। ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਗਾਨ ਗਾਇਆ। ਰੈਡ ਕਰਾਸ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨ ਦੇ ਨਾਲ-ਨਾਲ ਪਰੇਡ ਕਮਾਂਡਰ ਡੀ.ਐਸ.ਪੀ. ਦਲਜੀਤ ਸਿੰਘ ਵਿਰਕ, ਕਾਮਨਵੈਲਥ ਗੇਡਾਂ 'ਚ ਕਾਂਸੀ ਤਗ਼ਮਾ ਜੇਤੂ ਹਰਜਿੰਦਰ ਕੌਰ ਦੇ ਪਿਤਾ ਸਾਹਿਬ ਸਿੰਘ ਸਮੇਤ ਰਾਸ਼ਟਰਮੰਡਲ ਚੈਂਪੀਅਨਸ਼ਿਪ 'ਚ ਤਗ਼ਮਾ ਜੇਤੂ ਖਿਡਾਰੀਆਂ ਨਮਨ ਕਪਿਲ ਤੇ ਵਿਸ਼ਵਜੀਤ ਸਿੰਘ, ਖੇਲੋ ਇੰਡੀਆ ਦੀ ਖਿਡਾਰੀਆਂ ਦੀ ਟੀਮ, ਵੱਖ-ਵੱਖ ਖੇਤਰਾਂ 'ਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖ਼ਸੀਅਤਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਤ ਮੰਤਰੀ ਨੂੰ ਸਨਮਾਨ ਚਿੰਨ ਭੇਟ ਕਰਕੇ ਸਨਮਾਨਤ ਕੀਤਾ ਗਿਆ। ਸਮਾਗਮ 'ਚ ਵਿਧਾਇਕ ਅਜੀਤਪਾਸ ਸਿੰਘ ਕੋਹਲੀ, ਡਾ. ਬਲਬੀਰ ਸਿੰਘ ਤੇ ਗੁਰਲਾਲ ਘਨੌਰ, ਡਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ, ਆਈ.ਜੀ. ਮੁਖਮਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਕਾਸ਼ੀ ਸਾਹਨੀ ਤੇ ਐਸ.ਐਸ.ਪੀ. ਦੀਪਕ ਪਾਰਿਕ, ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ ਤਰਸੇਮ ਮੰਗਲਾ ਦੀ ਅਗਵਾਈ 'ਚ ਜੁਡੀਸ਼ੀਅਲ ਅਧਿਕਾਰੀਆਂ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਦੇ ਵੀ.ਸੀ. ਪ੍ਰੋ. ਅਰਵਿੰਦ, ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦੇ ਵੀ.ਸੀ. (ਲੈਫ਼. ਜਨ) ਜੇ.ਐਸ. ਚੀਮਾ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਸਹਿ ਇੰਚਾਰਜ ਪ੍ਰੀਤੀ ਮਲਹੋਤਰਾ, ਐਸ.ਸੀ. ਸੈਲ. ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਮਹਿਲਾ ਵਿੰਗ ਜ਼ਿਲ੍ਹਾ ਵੀਰਪਾਲ ਕੌਰ ਚਹਿਲ, ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਲੰਟੀਅਰ ਤੇ ਆਗੂ ਸਾਹਿਬਾਨ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ, ਏ.ਡੀ.ਸੀਜ਼ ਗੌਤਮ ਜੈਨ, ਗੁਰਪ੍ਰੀਤ ਸਿੰਘ ਥਿੰਦ, ਈਸ਼ਾ ਸਿੰਘਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਤੇ ਸਹਾਇਕ ਕਮਿਸ਼ਨਰ ਕਿਰਨ ਸ਼ਰਮਾ ਸਮੇਤ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ। ਅਰਨੋ, (ਦਰਸਨ ਸਿੰਘ ਪਰਮਾਰ)-ਹਲਕਾ ਸ਼ੁਤਰਾਣਾ ਦੇ ਘੱਗਰ ਪਾਰ ਦੇ ਪਿੰਡਾਂ ਵਿਚ ਦੇਸ ਦੀ ਆਜ਼ਾਦੀ ਦੇ 75 ਸਾਲ ਪੁਰੇ ਹੋਣ ਦੀ ਖ਼ੁਸ਼ੀ 'ਚ ਇਲਾਕੇ ਦੇ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਅਦਾਰਿਆਂ ਵਿਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਬਹਿਰ ਸਾਹਿਬ, ਪਿੰਡ ਅਰਨੋ, ਪਿੰਡ ਤੇਈਪੁਰ, ਪਿੰਡ ਗੁਲਜਾਰ ਪੁਰਾ (ਠਰੂਆ), ਪਿੰਡ ਸ਼ੇਰਗੜ੍ਹ ਅਤੇ ਗਲੋਲੀ ਆਦੀ ਪਿੰਡਾਂ ਦੇ ਸਰਕਾਰੀ ਸਕੂਲਾਂ ਤੋਂ ਇਲਾਵਾ ਹੋਰ ਕਈ ਥਾਵਾਂ ਤੇ ਸਕੂਲ ਸਟਾਫ਼ ਅਤੇ ਸਕੂਲੀ ਬੱਚਿਆਂ ਵਲੋਂ ਦੇਸ ਦਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਪਿੰਡ ਬਹਿਰ ਸਾਹਿਬ ਵਿਖੇ ਸਰਕਾਰੀ ਸਕੂਲ ਵਿਚ ਝੰਡਾ ਲਹਿਰਾਉਣ ਉਪਰੰਤ ਬੱਚਿਆਂ ਵਲੋਂ ਦੇਸ ਭਗਤੀ ਦੇ ਗੀਤ ਗਾਏ ਅਤੇ ਆਜ਼ਾਦੀ ਦਿਹਾੜੇ ਦੀ ਖ਼ੁਸ਼ੀ 'ਚ ਲੱਡੂ ਵੰਡੇ ਗਏ। ਇਸ ਦੌਰਾਨ ਹੋਏ ਵੱਖ-ਵੱਖ ਥਾਵਾਂ ਦੇ ਪੋ੍ਰਗਰਾਮ 'ਚ ਸਮੂਹ ਸਕੂਲ ਸਟਾਫ਼ ਤੋਂ ਇਲਾਵਾ ਸਕੂਲਾਂ ਅਤੇ ਕਲੱਬਾਂ ਦੇ ਬੱਚੇ ਹਾਜ਼ਰ ਸਨ।
ਦੇਵੀਗੜ੍ਹ, (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਸਰਕਾਰੀ ਹਾਈ ਸਕੂਲ ਦੁੱਧਨ ਸਾਧਾਂ ਵਿਖੇ ਐਸ.ਡੀ.ਐਮ. ਕਿਰਪਾਲਵੀਰ ਸਿੰਘ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਤਹਿਸੀਲਦਾਰ ਮੈਡਮ ਵੀਨਾ ਰਾਣੀ, ਨਾਇਬ ਤਹਿਸੀਲਦਾਰ ਮਲਕੀਤ ਸਿੰਘ, ਮੁੱਖ ਅਧਿਆਪਕ ਮੈਡਮ ਮਿੰਨੀ ਜੋਸ਼ੀ, ਏ.ਐਫ.ਐਸ.ਓ. ਹਰਪ੍ਰੀਤ ਸਿੰਘ, ਥਾਣਾ ਮੁਖੀ ਸਬ ਇੰਸਪੈਕਟਰ ਗੁਰਸੇਵਕ ਸਿੰਘ, ਪ੍ਰਧਾਨ ਰਣਜੀਤ ਸਿੰਘ ਸੰਧੂ ਪਟਵਾਰੀ ਗੁਰਪ੍ਰੀਤ ਸਿੰਘ, ਐਸ.ਈ.ਪੀ.ਓ. ਭੁਨਰਹੇੜੀ ਹਰਦੀਪ ਸਿੰਘ ਹਾਜ਼ਰ ਸਨ। ਇਸੇ ਤਰ੍ਹਾਂ ਪਿੰਡ ਮਹਿਤਾਬਗੜ੍ਹ ਵਿਖੇ ਅਨਾਜ ਮੰਡੀ ਦੁੱਧਨ ਸਾਧਾਂ ਦੇ ਪ੍ਰਧਾਨ ਅਤੇ 'ਆਪ' ਆਗੂ ਸਿਮਰਜੀਤ ਸਿੰਘ ਸੋਹਲ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ। ਜਿਨ੍ਹਾਂ ਨਾਲ ਸਰਪੰਚ ਬਰਜਿੰਦਰ ਸਿੰਘ, ਸਰਪੰਚ ਜੋਗਿੰਦਰ ਸਿੰਘ ਵਿਰਕ, ਸਰਪੰਚ ਗੁਰਭੇਜ ਸਿੰਘ ਮਾੜੂ, ਗੁਲਜ਼ਾਰ ਸਿੰਘ, ਪ੍ਰਦੀਪ ਸਿੰਘ, ਸਰਪੰਚ ਪੱਪੂ, ਮੈਡਮ ਮਨਜੀਤ ਕੌਰ, ਪੰਜਾਬ ਸਿੰਘ ਵਿਰਕ, ਨੰਬਰਦਾਰ ਮਲਕੀਤ ਸਿੰਘ, ਰਜਿੰਦਰ ਸਿੰਘ ਰੱਤਾ ਖੇੜਾ, ਰਨਬੀਰ ਸਿੰਘ ਅਤੇ ਗੁਰਮੁਖ ਸਿੰਘ ਸਕੱਤਰ ਹਾਜ਼ਰ ਸਨ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰ ਸਾਹਿਬ ਵਿਖੇ ਵੀ ਸਰਪੰਚ ਸ਼ਿੰਦਰ ਸਿੰਘ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਜਿਨਾਂ ਦੇ ਨਾਲ ਪ੍ਰਿੰਸੀਪਲ ਸਰਵੇਸ਼ ਕੁਮਾਰ, ਵੇਦ ਪ੍ਰਕਾਸ਼, ਦਵਿੰਦਰ ਸਿੰਘ, ਪ੍ਰਵੀਨ ਕੁਮਾਰੀ, ਮਨਪ੍ਰੀਤ ਕੌਰ, ਰਚਨਾ ਬੱਤਾ, ਹਰਪ੍ਰੀਤ ਕੌਰ, ਨੂਸੁਕਾ, ਸੁਤਿਕਸਨ ਸ਼ਰਮਾ, ਮੰਜੂ, ਬਲਦੇਵ ਕੌਰ ਅਤੇ ਮਨਪ੍ਰੀਤ ਕੌਰ ਟਾਂਡਾ ਹਾਜ਼ਰ ਸਨ। ਇਸ ਮੌਕੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਕੂਲ 'ਚ ਬੂਟੇ ਵੀ ਲਗਾਏ ਗਏ। ਸਰਕਾਰੀ ਐਲੀਮੈਂਟਰੀ ਸਕੂਲ ਇਸਰਹੇੜੀ ਵਿਖੇ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀਂ ਝੰਡਾ ਨੰਬਰਦਾਰ ਕਰਮਜੀਤ ਸਿੰਘ ਵਲੋਂ ਲਹਿਰਾਇਆ ਗਿਆ।
ਰਾਜਪੁਰਾ 'ਚ ਧੂਮ ਧਾਮ ਨਾਲ ਮਨਾਇਆ ਆਜ਼ਾਦੀ ਦਿਵਸ
ਰਾਜਪੁਰਾ, (ਰਣਜੀਤ ਸਿੰਘ)-ਅੱਜ ਇੱਥੇ ਝੰਡਾ ਗਰਾਉਂਡ ਵਿਖੇ ਦੇਸ਼ ਦਾ 75ਵਾਂ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਨੂੰ ਪੁਲਿਸ ਦੀਆਂ ਟੁਕੜੀਆਂ ਨੇ ਸਲਾਮੀ ਦਿਤੀ। ਐੱਸ.ਡੀ.ਐਮ ਸੰਜੀਵ ਕੁਮਾਰ ਨੇ ਕਿਹਾ ਕਿ ਅੱਜ ਸ਼ਹੀਦਾਂ ਦੀਆਂ ਸ਼ਹੀਦੀਆਂ ਕਾਰਨ ਅਸੀਂ ਆਜ਼ਾਦ ਭਾਰਤ ਦੇ ਵਾਸੀ ਕਹਾਉਣ ਦੇ ਹੱਕਦਾਰ ਬਣੇ ਹਾਂ। ਉਨ੍ਹਾਂ ਗੁਲਾਮੀ ਦੀਆਂ ਜੰਜੀਰਾਂ ਨੂੰ ਤੋੜਨ ਵਾਲੇ ਦੇਸ਼ ਭਗਤਾਂ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ। ਇਸ ਮੌਕੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਲਾਗੂ ਕੀਤਾ ਜਾਵੇਗਾ। ਅੱਜ ਪੰਜਾਬ ਵਿਚ ਖੋਲੇ ਜਾ ਰਹੇ ਆਮ ਆਦਮੀ ਕਲੀਨਿਕਾਂ ਬਾਰੇ ਵਿਚ ਵੀ ਜਾਣਕਾਰੀ ਦਿਤੀ। ਇਸ ਮੌਕੇ ਤੇ ਅਫ਼ਸਰਾਂ ਸਾਹਿਬਾਨਾਂ ਸਮਾਜ ਸੇਵੀ ਸੰਸਥਾਨਾਂ ਦੇ ਮੁਖੀਆਂ ਅਤੇ ਪਤਵੰਤੇ ਸੱਜਣਾਂ ਨੂੰ ਸਨਮਾਨਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਮੌਸਮ ਠੰਡਾ ਹੋਣ ਕਾਰਨ ਸ਼ਹਿਰ ਵਾਸੀਆਂ ਨੇ ਆਜ਼ਾਦੀ ਦਿਹਾੜਾ ਦੇ ਜਸ਼ਨਾਂ ਦਾ ਖੂਬ ਆਨੰਦ ਮਾਣਿਆ। ਪੜ੍ਹਾਈ ਵਿਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਅਤੇ ਖੇਡਾਂ ਵਿਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਮਾਨਯੋਗ ਹਿਰਦੇਜੀਤ ਸਿੰਘ, ਜਸਪ੍ਰੀਤ ਸਿੰਘ, ਕੁਸ਼ਲ ਸਿੰਗਲਾ, ਸਵਰੀਨ ਸੰਧੂ, ਡੀ.ਐੱਸ.ਪੀ ਸੁਰਿੰਦਰ ਮੋਹਨ, ਡੀ.ਐੱਸ.ਪੀ ਰਘਬੀਰ ਸਿੰਘ, ਤਹਿਸੀਲਦਾਰ ਰਾਮ ਕਿਸ਼ਨ, ਨਾਇਬ ਤਹਿਸੀਲਦਾਰ ਰਾਜੀਵ ਕੁਮਾਰ, ਐਡਵੋਕੇਟ ਸੰਦੀਪ ਬਾਵਾ, ਪ੍ਰਧਾਨ ਕੁਲਬੀਰ ਸਿੰਘ, ਈ.ਓ. ਮ੍ਰਿਦੁਲ ਬਾਂਸਲ, 'ਆਪ' ਆਗੂ ਪ੍ਰਵੀਨ ਛਾਬੜਾ, ਵਿਕਾਸ ਚੌਧਰੀ, 'ਆਪ' ਆਗੂ ਮੇਜਰ ਚਨਾਲੀਆ, ਮਨਦੀਪ ਸਰਾਉ, ਅਮਨ ਸੈਣੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਸਟੇਜ ਦੀ ਕਾਰਵਾਈ ਮਨਦੀਪ ਸਿੰਘ ਨੇ ਬਾਖ਼ੂਬੀ ਨਿਭਾਈ।
ਬੀ.ਡੀ.ਪੀ.ਓ. ਨੇ ਤਿਰੰਗਾ ਝੰਡਾ ਲਹਿਰਾਇਆ
ਡਕਾਲਾ, (ਪਰਗਟ ਸਿੰਘ ਬਲਬੇੜਾ)-ਨੇੜਲੇ ਪਿੰਡ ਬਿਲਾਸਪੁਰ ਵਿਖੇ ਪਿੰਡ ਦੀ ਪੰਚਾਇਤ ਵਲੋਂ ਮਨਰੇਗਾ ਵਰਕਰਾਂ ਨਾਲ ਮਿਲ ਕੇ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਬੀ.ਡੀ.ਪੀ.ਓ. ਸਨੌਰ ਵਨੀਤਾ ਰਾਣੀ ਵਲੋਂ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚ ਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਨਰੇਗਾ ਵਰਕਰਾਂ ਨਾਲ ਮਿਲ ਕੇ ਉਤਸ਼ਾਹ ਨਾਲ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਬੀ.ਡੀ.ਪੀ.ਓ. ਵਨੀਤਾ ਰਾਣੀ ਨੇ ਆਖਿਆ ਕਿ ਆਜ਼ਾਦੀ ਦਾ ਮਹੱਤਵ ਅਜੋਕੇ ਸਮੇਂ ਵਿਚ ਹੋਰ ਵੀ ਵਧ ਜਾਂਦਾ ਹੈ ਕਿਉਂਕਿ ਮਰਦਾਂ ਦੇ ਬਰਾਬਰ ਹੀ ਔਰਤਾਂ ਨੂੰ ਕੰਮ ਦਾ ਮੌਕਾ ਦਿੱਤਾ ਜਾਂਦਾ ਹੈ ਅਤੇ ਔਰਤਾਂ ਵੀ ਆਜ਼ਾਦੀ ਦਾ ਨਿੱਘ ਮਾਣਦੀਆਂ ਹਨ। ਇਸ ਮੌਕੇ ਪਿੰਡ ਦੀ ਪੰਚਾਇਤ ਵਲੋਂ ਬੀ.ਡੀ.ਪੀ.ਓ. ਸਨੌਰ ਵਨੀਤਾ ਰਾਣੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਰਪੰਚ ਅਮਨਦੀਪ ਸਿੰਘ, ਹਰਦੇਵ ਸਿੰਘ ਪੰਚ, ਮਨਜੀਤ ਕੌਰ ਪੰਚ, ਅਮਨਿੰਦਰ ਸਿੰਘ, ਰਾਮਫਲ ਸਿੰਘ, ਨਰੰਗ ਸਿੰਘ, ਸੁਰਜੀਤ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਚੌਥਾ ਦਰਜਾ ਤੇ ਕੱਚੇ ਮੁਲਾਜ਼ਮਾਂ ਵਲੋਂ ਆਜ਼ਾਦੀ ਦਿਵਸ ਮੌਕੇ ਰੋਸ ਪੂਰਨ ਝੰਡਾ ਮਾਰਚ

ਪਟਿਆਲਾ, 16 ਅਗਸਤ (ਅ.ਸ. ਆਹਲੂਵਾਲੀਆ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਵਿਚਲੇ ਚੌਥਾ ਦਰਜਾ, ਡੇਲੀਵੇਜਿਜ਼, ਕੰਟਰੈਕਟ, ਆਊਟ ਸੋਰਸ ਸਮੇਤ ਪਾਰਟ ਟਾਈਮ ਕਰਮਚਾਰੀਆਂ ਵਲੋਂ ਦੇਸ਼ ਦੇ '75ਵੇਂ ਆਜ਼ਾਦੀ ਦਿਹਾੜੇ' ...

ਪੂਰੀ ਖ਼ਬਰ »

ਰੈਸਲਰ ਦੀ ਲਾਸ਼ ਚੌਂਕ ਵਿਚ ਰੱਖ ਕੇ ਪਰਿਵਾਰ ਨੇ ਦਿੱਤਾ ਧਰਨਾ

ਪਾਤੜਾਂ, 16 ਅਗਸਤ (ਗੁਰਇਕਬਾਲ ਸਿੰਘ ਖ਼ਾਲਸਾ, ਬਲਦੇਵ ਸਿੰਘ ਮਹਿਰੋਕ)-ਪਿੰਡ ਬਹਿਰ ਜੱਛ ਵਿਚ ਹੋਏ ਇਕ ਰੈਸਲਿੰਗ ਕਰਨ ਵਾਲੇ ਨੌਜਵਾਨ ਦੇ ਕਤਲ ਨੂੰ ਲੈ ਕੇ ਰੋਹ ਵਿਚ ਆਏ ਉਸ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਦਿੱਲੀ ਅੰਮਿ੍ਤਸਰ ਰਾਸ਼ਟਰੀ ਮਾਰਗ 'ਤੇ ਸ਼ਹਿਰ ਦੇ ਭਗਤ ...

ਪੂਰੀ ਖ਼ਬਰ »

ਸੱਟਾ ਲਗਾਉਂਦੇ ਦੋ ਜਣੇ ਕਾਬੂ

ਪਟਿਆਲਾ, 16 ਅਗਸਤ (ਮਨਦੀਪ ਸਿੰਘ ਖਰੌੜ)-ਰਾਜਪੁਰਾ ਰੋਡ 'ਤੇ ਟਰੱਕ ਯੂਨੀਅਨ 'ਚ ਸੱਟਾ ਲਗਾ ਰਹੇ ਦੋ ਵਿਅਕਤੀਆਂ ਨੂੰ ਮੌਕੇ 'ਤੇ ਕਾਬੂ ਕਰਕੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਉਕਤ ਦੇ ਕਬਜ਼ੇ 'ਚੋਂ ਸੱਟੇ ਦੇ 4 ਹਜ਼ਾਰ ਰੁਪਏ ਬਰਾਮਦ ਕੀਤੇ ਹਨ | ਜਿਸ ਅਧਾਰ 'ਤੇ ਪੁਲਿਸ ਨੇ ਰਾਜ ...

ਪੂਰੀ ਖ਼ਬਰ »

ਇੰਜੀ: ਜਤਿੰਦਰ ਸਿੰਘ ਕੰਡਾ ਨੇ ਕੌਮੀ ਝੰਡਾ ਲਹਿਰਾਇਆ

ਪਟਿਆਲਾ, 16 ਅਗਸਤ (ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫ਼ਤਰ ਵਿਖੇ 76ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਇੰਜੀਨੀਅਰ ਜਤਿੰਦਰ ਸਿੰਘ ਕੰਡਾ ਉਪ ਸਕੱਤਰ ਜਰਨਲ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ | ਇਸ ਮੌਕੇ ਪੰਜਾਬ ਸਟੇਟ ਪਾਵਰ ...

ਪੂਰੀ ਖ਼ਬਰ »

ਐੱਸ.ਡੀ.ਐਮ. ਕਨੂੰ ਗਰਗ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਨਾਭਾ, 16 ਅਗਸਤ (ਅਮਨਦੀਪ ਸਿੰਘ ਲਵਲੀ)-ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਵਿਧਾਨ ਸਭਾ ਨਾਭਾ ਵਿਖੇ ਮਹਾਰਾਜਾ ਹੀਰਾ ਸਿੰਘ ਪਾਰਕ ਨਜ਼ਦੀਕ ਆਮ ਆਦਮੀ ਕਲੀਨਿਕ ਦਾ ਉਦਘਾਟਨ ਐੱਸ.ਡੀ.ਐਮ. ਕਨੂੰ ਗਰਗ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਪੀ.ਸੀ.ਐੱਸ. ਮਨਜੀਤ ਸਿੰਘ ਚੀਮਾ ਦਾ ਪੁੱਡਾ ਦਫ਼ਤਰ ਵਿਖੇ ਚਾਰਜ ਸੰਭਾਲਣ ਮੌਕੇ ਕੀਤਾ ਸਨਮਾਨ

ਪਟਿਆਲਾ, 16 ਅਗਸਤ (ਗੁਰਵਿੰਦਰ ਸਿੰਘ ਔਲਖ)-ਆਰਮੀ ਵਿਚ ਸੇਵਾ ਨਿਭਾਉਣ ਤੋਂ ਬਾਅਦ ਇਮਾਨਦਾਰ ਅਤੇ ਮਿਹਨਤੀ ਪੀ.ਸੀ.ਐਸ. ਮਨਜੀਤ ਸਿੰਘ ਚੀਮਾ ਨੂੰ ਪੰਜਾਬ ਸਰਕਾਰ ਵਲੋਂ ਐਡੀਸ਼ਨਲ ਚੀਫ ਐਡਮਨਿਸਟ੍ਰੇਟਰ ਲਗਾਇਆ ਹੈ | ਸ. ਚੀਮਾ ਪਹਿਲਾਂ ਵੀ ਵੱਖ ਵੱਖ ਅਹੁਦਿਆਂ 'ਤੇ ਆਪਣੀਆਂ ...

ਪੂਰੀ ਖ਼ਬਰ »

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸੁਤੰਤਰਤਾ ਦਿਵਸ ਦੇ ਮੌਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ

ਪਟਿਆਲਾ, 16 ਅਗਸਤ (ਅ.ਸ.ਆਹਲੂਵਾਲੀਆ)-ਰਾਸ਼ਟਰੀ ਝੰਡਾ ਲਹਿਰਾਉਣ ਤੋਂ ਪਹਿਲਾਂ ਪਟਿਆਲਾ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੇ ਬੁੱਤ 'ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਸਾਡੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਉਨ੍ਹਾਂ ...

ਪੂਰੀ ਖ਼ਬਰ »

ਦੇਸ਼ ਦੀ ਵੰਡ ਮੌਕੇ ਜਾਨਾਂ ਗਵਾਉਣ ਵਾਲੇ ਪੰਜਾਬੀਆਂ ਦੀ ਯਾਦ 'ਚ ਅਰਦਾਸ ਸਮਾਗਮ

ਪਟਿਆਲਾ 16 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ 'ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ 1947 ਦੇਸ਼ ਦੀ ...

ਪੂਰੀ ਖ਼ਬਰ »

ਵਿੱਤ ਮੰਤਰੀ ਨੇ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ

ਪਟਿਆਲਾ, 16 ਅਗਸਤ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮਾਨ ਸਰਕਾਰ ਵਲੋਂ ਬਣਾਏ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ ਵਿਖੇ ਆਜ਼ਾਦੀ ਦਿਵਸ ਮਨਾਇਆ

ਪਟਿਆਲਾ,16 ਅਗਸਤ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ, ਪਟਿਆਲਾ ਵਿਖੇ 75ਵਾਂ ਆਜ਼ਾਦੀ ਦਿਵਸ (15 ਅਗਸਤ, ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ) ਚੇਅਰਮੈਨ ਪ੍ਰੋ. ਬਲਦੇਵ ਸਿੰਘ ਬੱਲੂਆਣਾ ਅਤੇ ਕਾਲਜ ਪਿ੍ੰਸੀਪਲ ਡਾਕਟਰ ਬਲਜੀਤ ਕੌਰ ਦੀ ਅਗਵਾਈ ਵਿਚ ਕਾਲਜ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ

ਪਟਿਆਲਾ, 16 ਅਗਸਤ (ਅ.ਸ.ਆਹਲੂਵਾਲੀਆ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਬਾਈਜ਼ੂਸ ਇੰਡੀਆ ਅਤੇ ਐਸ.ਬੀ.ਆਈ. ਕਾਰਡ ਕੰਪਨੀਆਂ ਦੇ ਸਹਿਯੋਗ ਨਾਲ 17 ਅਗਸਤ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ¢ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ...

ਪੂਰੀ ਖ਼ਬਰ »

ਨੌਜਵਾਨ ਦਾ ਦਿਨ ਦਿਹਾੜੇ ਕਤਲ-ਕੇਸ ਦਰਜ

ਅਰਨੋ, 16 ਅਗਸਤ (ਦਰਸ਼ਨ ਸਿੰਘ ਪਰਮਾਰ)-ਨਜ਼ਦੀਕੀ ਪਿੰਡ ਬਹਿਰ ਸਾਹਿਬ ਵਿਖੇ ਆਪਣੇ ਘਰ ਦੇ ਸਾਹਮਣੇ ਹੀ ਕੰਮ ਕਰ ਰਹੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਂਝਾ ਰਾਮ ਪੁੱਤਰ ਕੋਲਾ ਰਾਮ ਉਮਰ ਲਗਭਗ (28) ਸਾਲ, ਵਾਸੀ ਬਹਿਰ ਸਾਹਿਬ ਜੋ ਕੀ ...

ਪੂਰੀ ਖ਼ਬਰ »

ਕੇਸਰੀ ਝੰਡੇ ਲੈ ਨਹੀਂ ਕੱਢਣ ਦਿੱਤਾ ਗਿਆ ਸ਼ਹਿਰ 'ਚ ਮਾਰਚ, ਪੁਲਿਸ ਨੇ ਰੋਕਿਆ

ਨਾਭਾ, 16 ਅਗਸਤ (ਅਮਨਦੀਪ ਸਿੰਘ ਲਵਲੀ)-ਵਿਰਾਸਤੀ ਸ਼ਹਿਰ ਨਾਭਾ ਵਿਖੇ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਵਿਚ 15 ਅਗਸਤ ਆਜ਼ਾਦੀ ਵਾਲੇ ਦਿਨ ਕੇਸਰੀ ਝੰਡੇ ਲੈ ਕੇ ਸ਼ਹਿਰ 'ਚ ਮਾਰਚ ਕੱਢੇ ਜਾਣ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਲੈ ਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX