ਤਾਜਾ ਖ਼ਬਰਾਂ


ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  1 day ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 day ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  1 day ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 day ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 day ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  1 day ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  1 day ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਪਟਿਆਲਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

ਗੁਰਪ੍ਰੀਤ ਸਿੰਘ ਚੱਠਾ, ਅਮਰਬੀਰ ਸਿੰਘ ਆਹਲੂਵਾਲੀਆ, ਮਨਦੀਪ ਸਿੰਘ ਖਰੌੜ, ਗੁਰਵਿੰਦਰ ਸਿੰਘ ਔਲਖ, ਧਰਮਿੰਦਰ ਸਿੰਘ ਸਿੱਧੂ ਪਟਿਆਲਾ, 16 ਅਗਸਤ-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ...

ਪੂਰੀ ਖ਼ਬਰ »

ਚੌਥਾ ਦਰਜਾ ਤੇ ਕੱਚੇ ਮੁਲਾਜ਼ਮਾਂ ਵਲੋਂ ਆਜ਼ਾਦੀ ਦਿਵਸ ਮੌਕੇ ਰੋਸ ਪੂਰਨ ਝੰਡਾ ਮਾਰਚ

ਪਟਿਆਲਾ, 16 ਅਗਸਤ (ਅ.ਸ. ਆਹਲੂਵਾਲੀਆ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਵਿਚਲੇ ਚੌਥਾ ਦਰਜਾ, ਡੇਲੀਵੇਜਿਜ਼, ਕੰਟਰੈਕਟ, ਆਊਟ ਸੋਰਸ ਸਮੇਤ ਪਾਰਟ ਟਾਈਮ ਕਰਮਚਾਰੀਆਂ ਵਲੋਂ ਦੇਸ਼ ਦੇ '75ਵੇਂ ਆਜ਼ਾਦੀ ਦਿਹਾੜੇ' ...

ਪੂਰੀ ਖ਼ਬਰ »

ਰੈਸਲਰ ਦੀ ਲਾਸ਼ ਚੌਂਕ ਵਿਚ ਰੱਖ ਕੇ ਪਰਿਵਾਰ ਨੇ ਦਿੱਤਾ ਧਰਨਾ

ਪਾਤੜਾਂ, 16 ਅਗਸਤ (ਗੁਰਇਕਬਾਲ ਸਿੰਘ ਖ਼ਾਲਸਾ, ਬਲਦੇਵ ਸਿੰਘ ਮਹਿਰੋਕ)-ਪਿੰਡ ਬਹਿਰ ਜੱਛ ਵਿਚ ਹੋਏ ਇਕ ਰੈਸਲਿੰਗ ਕਰਨ ਵਾਲੇ ਨੌਜਵਾਨ ਦੇ ਕਤਲ ਨੂੰ ਲੈ ਕੇ ਰੋਹ ਵਿਚ ਆਏ ਉਸ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਦਿੱਲੀ ਅੰਮਿ੍ਤਸਰ ਰਾਸ਼ਟਰੀ ਮਾਰਗ 'ਤੇ ਸ਼ਹਿਰ ਦੇ ਭਗਤ ...

ਪੂਰੀ ਖ਼ਬਰ »

ਸੱਟਾ ਲਗਾਉਂਦੇ ਦੋ ਜਣੇ ਕਾਬੂ

ਪਟਿਆਲਾ, 16 ਅਗਸਤ (ਮਨਦੀਪ ਸਿੰਘ ਖਰੌੜ)-ਰਾਜਪੁਰਾ ਰੋਡ 'ਤੇ ਟਰੱਕ ਯੂਨੀਅਨ 'ਚ ਸੱਟਾ ਲਗਾ ਰਹੇ ਦੋ ਵਿਅਕਤੀਆਂ ਨੂੰ ਮੌਕੇ 'ਤੇ ਕਾਬੂ ਕਰਕੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਉਕਤ ਦੇ ਕਬਜ਼ੇ 'ਚੋਂ ਸੱਟੇ ਦੇ 4 ਹਜ਼ਾਰ ਰੁਪਏ ਬਰਾਮਦ ਕੀਤੇ ਹਨ | ਜਿਸ ਅਧਾਰ 'ਤੇ ਪੁਲਿਸ ਨੇ ਰਾਜ ...

ਪੂਰੀ ਖ਼ਬਰ »

ਇੰਜੀ: ਜਤਿੰਦਰ ਸਿੰਘ ਕੰਡਾ ਨੇ ਕੌਮੀ ਝੰਡਾ ਲਹਿਰਾਇਆ

ਪਟਿਆਲਾ, 16 ਅਗਸਤ (ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫ਼ਤਰ ਵਿਖੇ 76ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਇੰਜੀਨੀਅਰ ਜਤਿੰਦਰ ਸਿੰਘ ਕੰਡਾ ਉਪ ਸਕੱਤਰ ਜਰਨਲ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ | ਇਸ ਮੌਕੇ ਪੰਜਾਬ ਸਟੇਟ ਪਾਵਰ ...

ਪੂਰੀ ਖ਼ਬਰ »

ਐੱਸ.ਡੀ.ਐਮ. ਕਨੂੰ ਗਰਗ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਨਾਭਾ, 16 ਅਗਸਤ (ਅਮਨਦੀਪ ਸਿੰਘ ਲਵਲੀ)-ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਵਿਧਾਨ ਸਭਾ ਨਾਭਾ ਵਿਖੇ ਮਹਾਰਾਜਾ ਹੀਰਾ ਸਿੰਘ ਪਾਰਕ ਨਜ਼ਦੀਕ ਆਮ ਆਦਮੀ ਕਲੀਨਿਕ ਦਾ ਉਦਘਾਟਨ ਐੱਸ.ਡੀ.ਐਮ. ਕਨੂੰ ਗਰਗ ਵਲੋਂ ਕੀਤਾ ਗਿਆ | ਹਲਕਾ ਵਿਧਾਇਕ ਗੁਰਦੇਵ ਸਿੰਘ ਦੇ ਮਾਨ ਦੇ ਭਰਾ ਸੀਨੀਅਰ 'ਆਪ' ਆਗੂ ਗੁਲਾਬ ਸਿੰਘ ਮਾਨ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਪਹੁੰਚੇ ਗੱਲਬਾਤ ਦੌਰਾਨ ਐੱਸ.ਡੀ.ਐੱਮ. ਕੰਨੂ ਗਰਗ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਇਨ੍ਹਾਂ ਕਲੀਨਿਕਾਂ 'ਚ ਬਿਨਾਂ ਫ਼ੀਸ ਜਿੱਥੇ ਮਰੀਜ਼ਾਂ ਨੂੰ ਦੇਖਿਆ ਜਾਵੇਗਾ | ਉੱਥੇ ਹੀ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਟੈੱਸਟ ਵੀ ਮੁਫ਼ਤ ਹੋਣਗੇ | ਅੱਜ ਤੋਂ ਹੀ ਸਟਾਫ਼ ਵਲੋਂ ਮਰੀਜ਼ਾਂ ਨੂੰ ਦੇਖਣਾ ਸ਼ੁਰੂ ਕਰ ਦਿੱਤਾ ਗਿਆ ਹੈ ਗ਼ੁਲਾਮ ਮਾਨ ਮੁਤਾਬਿਕ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਅੰਦਰ ਬਿਹਤਰ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ | ਨਾਭਾ ਵਿਖੇ ਲਗਾਤਾਰ ਵੱਡੀ ਗਿਣਤੀ 'ਚ ਚਾਰੋਂ ਪਾਸੇ ਬੂਟੇ ਵੀ ਲਗਾਏ ਜਾ ਰਹੇ ਹਨ | ਇਸ ਮੌਕੇ ਉਨ੍ਹਾਂ ਨਾਲ ਸੁਖਦੇਵ ਸਿੰਘ ਮਾਨ, ਡੀ.ਐੱਸ.ਪੀ. ਦਵਿੰਦਰ ਅੱਤਰੀ, ਨਗਰ ਕੌਂਸਲ ਪ੍ਰਧਾਨ ਸੁਜਾਤਾ ਚਾਵਲਾ, ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਅਮਰਦੀਪ ਸਿੰਘ ਖੰਨਾ, ਸ਼ਹਿਰੀ ਬਲਾਕ ਪ੍ਰਧਾਨ ਅਸ਼ੋਕ ਅਰੋੜਾ, ਤੇਜਿੰਦਰ ਸਿੰਘ ਚੌਧਰੀਮਾਜਰਾ, ਭੁਪਿੰਦਰ ਸਿੰਘ ਕੱਲਰਮਾਜਰੀ, ਧਰਮਿੰਦਰ ਸਿੰਘ ਸੁੱਖੇਵਾਲ, ਹਰਮੀਕ ਬਾਜਵਾ, ਜਗਜੀਤ ਕੌਰ ਜਵੰਦਾ, ਦੀਪਕ ਨਾਗਪਾਲ, ਰਮਨ ਜਿੰਦਲ ਭੋਲਾ ਸ਼ਹਿਰੀ ਮੀਤ ਪ੍ਰਧਾਨ, ਸੰਦੀਪ ਸ਼ਰਮਾ, ਪੰਕਜ ਪੱਪੂ, ਮੋਨੂੰ ਡੱਲਾ, ਗੌਤਮ ਬਾਤਿਸ਼, ਕੌਂਸਲਰ, ਮਨਜਿੰਦਰ ਸਿੰਘ ਸੰਨੀ ਕੌਂਸਲਰ, ਹਰਸਿਮਰਨ ਸਿੰਘ ਸਾਹਨੀ ਸਾਬਕਾ ਨਗਰ ਕੌਂਸਲ ਪ੍ਰਧਾਨ, ਲਾਲੀ ਫ਼ਤਿਹਪੁਰ ਯੂਥ ਆਗੂ, ਮਨਜੋਤ ਗਰੇਵਾਲ, ਸੁਖਪ੍ਰੀਤ ਸ਼ਾਹਪੁਰ, ਤੇਜਾ ਸਿੰਘ ਨਗਰ ਕੌਂਸਲ ਸੁਪਰਵਾਈਜ਼ਰ, ਕੁਲਵੰਤ ਸਿੰਘ, ਦੀਪਾ ਰਾਮਗੜ੍ਹ ਤੋਂ ਇਲਾਵਾ ਸਰਕਾਰੀ ਹਸਪਤਾਲ ਦਾ ਸਟਾਫ਼ ਤੇ ਹੋਰ ਵਰਕਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੀ.ਸੀ.ਐੱਸ. ਮਨਜੀਤ ਸਿੰਘ ਚੀਮਾ ਦਾ ਪੁੱਡਾ ਦਫ਼ਤਰ ਵਿਖੇ ਚਾਰਜ ਸੰਭਾਲਣ ਮੌਕੇ ਕੀਤਾ ਸਨਮਾਨ

ਪਟਿਆਲਾ, 16 ਅਗਸਤ (ਗੁਰਵਿੰਦਰ ਸਿੰਘ ਔਲਖ)-ਆਰਮੀ ਵਿਚ ਸੇਵਾ ਨਿਭਾਉਣ ਤੋਂ ਬਾਅਦ ਇਮਾਨਦਾਰ ਅਤੇ ਮਿਹਨਤੀ ਪੀ.ਸੀ.ਐਸ. ਮਨਜੀਤ ਸਿੰਘ ਚੀਮਾ ਨੂੰ ਪੰਜਾਬ ਸਰਕਾਰ ਵਲੋਂ ਐਡੀਸ਼ਨਲ ਚੀਫ ਐਡਮਨਿਸਟ੍ਰੇਟਰ ਲਗਾਇਆ ਹੈ | ਸ. ਚੀਮਾ ਪਹਿਲਾਂ ਵੀ ਵੱਖ ਵੱਖ ਅਹੁਦਿਆਂ 'ਤੇ ਆਪਣੀਆਂ ...

ਪੂਰੀ ਖ਼ਬਰ »

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸੁਤੰਤਰਤਾ ਦਿਵਸ ਦੇ ਮੌਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ

ਪਟਿਆਲਾ, 16 ਅਗਸਤ (ਅ.ਸ.ਆਹਲੂਵਾਲੀਆ)-ਰਾਸ਼ਟਰੀ ਝੰਡਾ ਲਹਿਰਾਉਣ ਤੋਂ ਪਹਿਲਾਂ ਪਟਿਆਲਾ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੇ ਬੁੱਤ 'ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਸਾਡੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਉਨ੍ਹਾਂ ...

ਪੂਰੀ ਖ਼ਬਰ »

ਦੇਸ਼ ਦੀ ਵੰਡ ਮੌਕੇ ਜਾਨਾਂ ਗਵਾਉਣ ਵਾਲੇ ਪੰਜਾਬੀਆਂ ਦੀ ਯਾਦ 'ਚ ਅਰਦਾਸ ਸਮਾਗਮ

ਪਟਿਆਲਾ 16 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ 'ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ 1947 ਦੇਸ਼ ਦੀ ...

ਪੂਰੀ ਖ਼ਬਰ »

ਵਿੱਤ ਮੰਤਰੀ ਨੇ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ

ਪਟਿਆਲਾ, 16 ਅਗਸਤ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮਾਨ ਸਰਕਾਰ ਵਲੋਂ ਬਣਾਏ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ ਵਿਖੇ ਆਜ਼ਾਦੀ ਦਿਵਸ ਮਨਾਇਆ

ਪਟਿਆਲਾ,16 ਅਗਸਤ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ, ਪਟਿਆਲਾ ਵਿਖੇ 75ਵਾਂ ਆਜ਼ਾਦੀ ਦਿਵਸ (15 ਅਗਸਤ, ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ) ਚੇਅਰਮੈਨ ਪ੍ਰੋ. ਬਲਦੇਵ ਸਿੰਘ ਬੱਲੂਆਣਾ ਅਤੇ ਕਾਲਜ ਪਿ੍ੰਸੀਪਲ ਡਾਕਟਰ ਬਲਜੀਤ ਕੌਰ ਦੀ ਅਗਵਾਈ ਵਿਚ ਕਾਲਜ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ

ਪਟਿਆਲਾ, 16 ਅਗਸਤ (ਅ.ਸ.ਆਹਲੂਵਾਲੀਆ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਬਾਈਜ਼ੂਸ ਇੰਡੀਆ ਅਤੇ ਐਸ.ਬੀ.ਆਈ. ਕਾਰਡ ਕੰਪਨੀਆਂ ਦੇ ਸਹਿਯੋਗ ਨਾਲ 17 ਅਗਸਤ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ¢ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ...

ਪੂਰੀ ਖ਼ਬਰ »

ਨੌਜਵਾਨ ਦਾ ਦਿਨ ਦਿਹਾੜੇ ਕਤਲ-ਕੇਸ ਦਰਜ

ਅਰਨੋ, 16 ਅਗਸਤ (ਦਰਸ਼ਨ ਸਿੰਘ ਪਰਮਾਰ)-ਨਜ਼ਦੀਕੀ ਪਿੰਡ ਬਹਿਰ ਸਾਹਿਬ ਵਿਖੇ ਆਪਣੇ ਘਰ ਦੇ ਸਾਹਮਣੇ ਹੀ ਕੰਮ ਕਰ ਰਹੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਂਝਾ ਰਾਮ ਪੁੱਤਰ ਕੋਲਾ ਰਾਮ ਉਮਰ ਲਗਭਗ (28) ਸਾਲ, ਵਾਸੀ ਬਹਿਰ ਸਾਹਿਬ ਜੋ ਕੀ ...

ਪੂਰੀ ਖ਼ਬਰ »

ਕੇਸਰੀ ਝੰਡੇ ਲੈ ਨਹੀਂ ਕੱਢਣ ਦਿੱਤਾ ਗਿਆ ਸ਼ਹਿਰ 'ਚ ਮਾਰਚ, ਪੁਲਿਸ ਨੇ ਰੋਕਿਆ

ਨਾਭਾ, 16 ਅਗਸਤ (ਅਮਨਦੀਪ ਸਿੰਘ ਲਵਲੀ)-ਵਿਰਾਸਤੀ ਸ਼ਹਿਰ ਨਾਭਾ ਵਿਖੇ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਵਿਚ 15 ਅਗਸਤ ਆਜ਼ਾਦੀ ਵਾਲੇ ਦਿਨ ਕੇਸਰੀ ਝੰਡੇ ਲੈ ਕੇ ਸ਼ਹਿਰ 'ਚ ਮਾਰਚ ਕੱਢੇ ਜਾਣ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਲੈ ਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX