ਤਾਜਾ ਖ਼ਬਰਾਂ


ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  1 day ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 day ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  1 day ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 day ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 day ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  1 day ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  1 day ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਫਿਰੋਜ਼ਪੁਰ

ਜ਼ਿਲ੍ਹੇ ਭਰ 'ਚ ਧੂਮਧਾਮ ਨਾਲ ਮਨਾਇਆ 75ਵਾਂ ਆਜ਼ਾਦੀ ਦਿਹਾੜਾ

ਫ਼ਿਰੋਜ਼ਪੁਰ, 16 ਅਗਸਤ (ਤਪਿੰਦਰ ਸਿੰਘ)- ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ, ਫ਼ਰੀਦਕੋਟ ਰੋਡ ਵਿਖੇ ਕੀਤਾ ਗਿਆ, ਜਿਸ ਵਿਚ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਮੁੱਖ ਮਹਿਮਾਨ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਹਰਭਜਨ ਸਿੰਘ ਵਲੋਂ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ

ਫ਼ਿਰੋਜ਼ਪੁਰ, 16 ਅਗਸਤ (ਕੁਲਬੀਰ ਸਿੰਘ ਸੋਢੀ)-ਵਿਧਾਨ ਸਭ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਨੇ ਸੂਬੇ ਦੀ ਜਨਤਾ ਨੂੰ ਸਿਹਤ ਸੁਵਿਧਾਵਾਂ ਦੇਣ ਦੇ ਗੱਲ ਕਹਿੰਦੇ ਹੋਏ ਮੁਹੱਲਾ ਕਲੀਨਿਕ ਖੋਲ੍ਹਣ ਦੀ ਗੱਲ ਕਹੀ ਸੀ, ਜਿਸ ਨੂੰ ਪੂਰਾ ਕਰਦਿਆਂ ਘਰ-ਘਰ ਸਿਹਤ ਸੇਵਾਵਾਂ ਦੇਣ ਦੇ ਮਕਸਦ ਨਾਲ ਸੂਬੇ ਅੰਦਰ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਵਲੋਂ ਬੀਤੇ ਦਿਨ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ 75 ਮੁਹੱਲਾ ਕਲੀਨਿਕ ਲੋਕਾਂ ਨੂੰ ਸਪੁਰਦ ਕਰ ਦਿੱਤੇ ਗਏ ਹਨ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਫ਼ਿਰੋਜ਼ਪੁਰ ਸ਼ਹਿਰ ਦੇ ਜ਼ਿਲ੍ਹਾ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਦਫ਼ਤਰ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਨ ਸਮੇਂ ਕੀਤਾ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਦਾ ਵਾਅਦਾ ਪੂਰਾ ਕਰਦਿਆਂ 75ਵੀਂ ਆਜ਼ਾਦੀ ਮੌਕੇ 75 ਮੁਹੱਲਾ ਕਲੀਨਿਕ ਖੋਲ੍ਹਣ ਦਾ ਜੋ ਐਲਾਨ ਕੀਤਾ ਸੀ, ਉਸ ਨੂੰ ਪੂਰਾ ਕਰਦਿਆਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਪੂਰੇ ਪੰਜਾਬ ਵਿਚ ਸਿਹਤ ਸਹੂਲਤਾਂ ਮੁਹੱਈਆ ਕਰਵਾ ਕੇ ਪੰਜਾਬ ਸਰਕਾਰ ਆਪਣੀ ਵਚਨਬੱਧਤਾ ਦਿਖਾ ਰਹੀ ਹੈ | ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਮੁਹੱਲਾ ਕਲੀਨਿਕਾਂ ਵਿਚ ਮਿਲਣ ਵਾਲਿਆਂ ਸੁਵਿਧਾਵਾਂ ਤੇ ਡਾਕਟਰੀ ਅਮਲੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਮੰਤਰੀ ਨੇ ਦੱਸਿਆ ਕਿ ਇਨ੍ਹਾਂ ਮੁਹੱਲਾ ਕਲੀਨਿਕ ਵਿਚ ਆਮ ਬਿਮਾਰੀਆਂ, ਸੱਟਾਂ ਲਈ ਫ਼ਸਟ-ਏਡ, ਡਰੈੱਸਿੰਗ, ਮਰੀਜ਼ਾਂ ਦੀ ਦੇਖਭਾਲ ਆਦਿ ਕੀਤੀ ਜਾਵੇਗੀ | ਉਨ੍ਹਾਂ ਜਾਣਕਾਰੀ ਦਿੱਤੀ ਕਿ ਮੁਹੱਲਾ ਕਲੀਨਿਕਾਂ ਵਿਚ ਮਰੀਜ਼ਾਂ ਦੀ ਰਜਿਸਟਰੇਸ਼ਨ ਅਤੇ ਰਿਕਾਰਡ ਰੱਖਣ ਲਈ ਇਕ ਆਈ.ਟੀ ਪ੍ਰਣਾਲੀ ਨੂੰ ਵਿਕਸਤ ਕੀਤਾ ਜਾਵੇਗਾ | ਇਸ ਮੌਕੇ ਵਿਧਾਨ ਸਭਾ ਹਲਕਾ ਸ਼ਹਿਰੀ ਵਿਧਾਇਕ ਰਣਬੀਰ ਭੁੱਲਰ, ਦਿਹਾਤੀ ਵਿਧਾਇਕ ਰਜਨੀਸ਼ ਦਹੀਆ, ਹਲਕਾ ਜ਼ੀਰਾ ਵਿਧਾਇਕ ਨਰੇਸ਼ ਕਟਾਰੀਆ, ਡਾ: ਅੰਮਿ੍ਤਪਾਲ ਸਿੰਘ ਸੋਢੀ ਜ਼ਿਲ੍ਹਾ ਡਾਕਟਰੀ ਵਿੰਗ ਪ੍ਰਧਾਨ (ਆਪ), ਡੀ.ਸੀ ਫ਼ਿਰੋਜ਼ਪੁਰ ਅੰਮਿ੍ਤ ਸਿੰਘ, ਵਧੀਕ ਡੀ.ਸੀ. ਸਾਗਰ ਸੇਤੀਆ, ਐੱਸ.ਐੱਸ.ਪੀ ਸੁਰੇਂਦਰ ਲਾਂਬਾ, ਐੱਸ.ਡੀ.ਐਮ ਰਣਜੀਤ ਸਿੰਘ, ਐੱਸ.ਸੀ ਭੁਪਿੰਦਰ ਸਿੰਘ (ਬਿਜਲੀ ਬੋਰਡ), ਸਿਵਲ ਸਰਜਨ ਅਨਿਲ ਕੁਮਾਰ, ਡੀ.ਐਮ.ਸੀ ਡਾ: ਰਾਜਿੰਦਰ ਮਨਚੰਦਾ, ਐੱਸ.ਐਮ.ਓ ਡਾ: ਸਤੀਸ਼ ਕੁਮਾਰ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਗਿੱਲ, ਸਟੈਨੋ ਵਿਕਾਸ ਕਾਲੜਾ, ਸੁਪਰਵਾਈਜ਼ਰ ਮਨਦੀਪ ਕੁਮਾਰ, ਡਾ: ਰਣਜੀਤ ਸਿੰਘ, ਬਲਾਕ ਪ੍ਰਧਾਨ ਨਰਿੰਦਰ ਗਰੋਵਰ, ਬਲਾਕ ਪ੍ਰਧਾਨ ਲਖਵਿੰਦਰ ਸਿੰਘ, ਬਲਾਕ ਪ੍ਰਧਾਨ ਰਾਜੂ, ਗਗਨ ਕੰਤੋੜ, ਐਡਵੋਕੇਟ ਹਰਜਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਸਪੋਰਟਸ ਵਿੰਗ (ਆਪ), ਹਰਭਗਵਾਨ ਕੰਬੋਜ, ਪ੍ਰਦੀਪ ਰਾਣਾ, ਗੁਰਭੇਜ ਸਿੰਘ, ਸਨੀ, ਐਡਵੋਕੇਟ ਮੁਨੀਸ਼ ਗੁਪਤਾ, ਅਮਰਿੰਦਰ ਸਿੰਘ ਬਰਾੜ, ਪ੍ਰਸ਼ਾਸਨਿਕ ਅਧਿਕਾਰੀ ਤੇ ਵੱਡੀ ਸੰਖਿਆ ਵਿਚ ਆਪ ਦੇ ਵਰਕਰ ਤੇ ਆਗੂ ਹਾਜ਼ਰ ਸਨ |
ਕੈਬਨਿਟ ਮੰਤਰੀ ਹਰਭਜਨ ਸਿੰਘ ਦੱਸਿਆ ਕਿ ਮੁਹੱਲਾ ਕਲੀਨਿਕ ਵਿਚ ਇਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕ ਸਹਾਇਕ, ਸਵੀਰ-ਕਮ-ਹੈਲਪਰ ਦਾ ਸਟਾਫ਼ ਲੋਕਾਂ ਨੂੰ ਸਿਹਤ ਸਹੂਲਤਾਂ ਤੇ ਲੋੜਵੰਦਾਂ ਨੂੰ ਦਵਾਈਆਂ ਦੇਣਗੇ | ਉਨ੍ਹਾਂ ਦੱਸਿਆ ਕਿ ਮੁਹੱਲਾ ਕਲੀਨਿਕ ਸਟਾਫ਼ ਸਰਕਾਰੀ ਡਿਊਟੀ ਵਾਂਗੂ ਆਪਣੀਆਂ ਸੇਵਾਵਾਂ ਨਿਭਾਏਗਾ |
ਕੈਬਨਿਟ ਮੰਤਰੀ ਸਰਾਰੀ ਨੇ ਗੁਰੂਹਰਸਹਾਏ 'ਚ ਕੀਤਾ ਮੁਹੱਲਾ ਕਲੀਨਿਕ ਦਾ ਉਦਘਾਟਨ
ਗੁਰੂਹਰਸਹਾਏ, (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਸਸਤੇ ਰੇਟਾਂ 'ਤੇ ਇਲਾਜ ਕਰਨ ਦੀ ਕੀਤੀ ਗਈ ਗਰੰਟੀ ਤਹਿਤ ਉਸ ਨੂੰ ਪੂਰਾ ਕਰਦਿਆਂ ਗੁਰੂਹਰਸਹਾਏ ਵਿਖੇ ਮੁਹੱਲਾ ਕਲੀਨਿਕ ਖੋਲ੍ਹ ਕੇ ਲੋਕ ਅਰਪਣ ਕੀਤਾ ਗਿਆ | ਗੁਰੂਹਰਸਹਾਏ ਦੇ ਕੁਟੀ ਰੋਡ 'ਤੇ ਖੋਲੇ੍ਹ ਇਸ ਮੁਹੱਲਾ ਕਲੀਨਿਕ ਦਾ ਉਦਘਾਟਨ ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਕੈਬਨਿਟ ਮੰਤਰੀ ਫੂਡ ਪ੍ਰੋਸੈਸਿੰਗ, ਰੱਖਿਆ ਸੇਵਾਵਾਂ, ਆਜ਼ਾਦੀ ਘੁਲਾਟੀਆ ਵਿਭਾਗ ਨੇ ਕੀਤਾ | ਇਸ ਮੌਕੇ 'ਤੇ ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕਾਂ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਦਾ ਲਾਭ ਮਿਲੇਗਾ ਅਤੇ ਮੁੱਢਲੀਆਂ ਸਿਹਤ ਸਹੂਲਤਾਂ ਜਿਨ੍ਹਾਂ ਲਈ ਲੋਕਾਂ ਨੂੰ ਪਹਿਲਾਂ ਦੂਰ-ਦੁਰਾਡੇ ਸ਼ਹਿਰਾਂ ਵਿਚ ਜਾਣਾ ਪੈਂਦਾ ਸੀ, ਉਨ੍ਹਾਂ ਤੋਂ ਨਿਜਾਤ ਮਿਲੇਗੀ ਅਤੇ ਸਸਤਾ ਤੇ ਵਧੀਆ ਇਲਾਜ ਦੇਣ ਲਈ ਮੁਹੱਲਾ ਕਲੀਨਿਕ ਇਕ ਸੰਜੀਵਨੀ ਬੂਟੀ ਹੋਵੇਗਾ | ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਇੱਥੋਂ ਦੇ ਮੈਡੀਕਲ ਸਟਾਫ਼ ਨਾਲ ਵੀ ਗੱਲਬਾਤ ਕਰਦਿਆਂ ਜਾਣਕਾਰੀ ਹਾਸਲ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਮੁਹੱਲਾ ਕਲੀਨਿਕਾਂ ਵਾਲਾ ਕਦਮ ਲੋਕਾਂ ਨੂੰ ਉਨ੍ਹਾਂ ਦੀਆਂ ਬਰੰੂਹਾਂ 'ਤੇ ਬਿਹਤਰੀਨ ਇਲਾਜ ਸਹੂਲਤਾਂ ਮੁਹੱਈਆ ਕਰਵਾਉਣਗੇ | ਇਸ ਮੌਕੇ 'ਆਪ' ਆਗੂ ਤਰਸੇਮ ਕਪੂਰ ਨੇ ਸਵਾਗਤ ਕਰਦਿਆਂ ਕਿਹਾ ਕਿ 'ਆਪ' ਸਰਕਾਰ ਨੇ ਲੋਕਾਂ ਨਾਲ ਕੀਤੀ ਗਾਰੰਟੀ ਨੂੰ ਪੂਰਾ ਕੀਤਾ ਹੈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਕਰਨਵੀਰ ਕੌਰ ਨੇ ਦੱਸਿਆ ਕਿ ਇਸ ਮੁਹੱਲਾ ਕਲੀਨਿਕ ਅੰਦਰ ਇਕ ਡਾਕਟਰ, ਮਹਿਲਾ ਫਾਰਮਾਸਿਸਟ ਅਤੇ ਹੈਲਪਰ ਸੇਵਾਵਾਂ ਦੇਣਗੇ | ਉਦਘਾਟਨ ਮੌਕੇ ਉਪ ਮੰਡਲ ਮੈਜਿਸਟ੍ਰੇਟ ਪ੍ਰੀਤਇੰਦਰ ਸਿੰਘ ਬੈਂਸ, ਡੀ.ਐੱਸ.ਪੀ ਯਾਦਵਿੰਦਰ ਸਿੰਘ, ਥਾਣਾ ਮੁਖੀ ਜਤਿੰਦਰ ਸਿੰਘ, ਸਿਮਰਨਜੀਤ ਕੌਰ ਸਰਾਰੀ, ਜੋਨੀ ਕਪੂਰ, ਸੁਖਬੀਰ ਸਿੰਘ ਪੀ.ਏ, ਬੇਅੰਤ ਸਿੰਘ ਭੁੱਲਰ, ਕੁਲਦੀਪ ਸਿੰਘ ਸਮਰਾ ਤਾਰੇ ਵਾਲਾ, ਡਾ: ਮਲਕੀਤ ਥਿੰਦ, ਸੁਖਦੇਵ ਸਿੰਘ ਖ਼ਾਲਸਾ, ਰਣਜੀਤ ਸਿੰਘ, ਗੁਰਜੀਤ ਭੁੱਲਰ, ਜਗਮੀਤ ਸਿੰਘ ਸੈਣੀ ਜੰਡ ਵਾਲਾ ਆਦਿ ਸਮੇਤ ਵੱਡੀ ਗਿਣਤੀ ਵਿਚ ਹੋਰ ਪਤਵੰਤੇ ਸੱਜਣ ਅਤੇ ਮੈਡੀਕਲ ਵਿਭਾਗ ਅਤੇ ਕਈ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |
ਕੈਬਨਿਟ ਮੰਤਰੀ ਹਰਭਜਨ ਸਿੰਘ ਤੇ ਵਿਧਾਇਕ ਨਰੇਸ਼ ਕਟਾਰੀਆ ਵਲੋਂ ਜ਼ੀਰਾ 'ਚ ਮੁਹੱਲਾ ਕਲੀਨਿਕ ਦਾ ਉਦਘਾਟਨ
ਜ਼ੀਰਾ, (ਮਨਜੀਤ ਸਿੰਘ ਢਿੱਲੋਂ)- ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਚੋਣ ਵਾਅਦਾ ਪੂਰਾ ਕਰਦਿਆਂ 75 ਮੁਹੱਲਾ ਕਲੀਨਿਕ ਸਥਾਪਿਤ ਕਰਕੇ ਆਜ਼ਾਦੀ ਦਿਹਾੜੇ 'ਤੇ ਲੋਕ ਅਰਪਿਤ ਕੀਤੇ ਹਨ | ਇਸੇ ਲੜੀ ਤਹਿਤ ਜ਼ੀਰਾ ਵਿਖੇ ਆਮ ਆਦਮੀ ਮੁਹੱਲਾ ਕਲੀਨਿਕ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਰਸਮੀ ਉਦਘਾਟਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਅਤੇ ਸਿਹਤ ਵਿਭਾਗ ਦੇ ਹੋਰ ਆਹਲਾ ਅਧਿਕਾਰੀ ਮੌਜੂਦ ਸਨ | ਇਸ ਮੌਕੇ ਪ੍ਰੈੱਸ ਵਾਰਤਾ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਮੁਹੱਲਾ ਕਲੀਨਿਕ ਖੋਲ੍ਹਣ ਲਈ ਸਰਕਾਰ ਵਲੋਂ ਵੱਖਰੇ ਡਾਕਟਰ ਅਤੇ ਹੋਰ ਸਟਾਫ਼ ਦੀ ਭਰਤੀ ਕੀਤੇ ਜਾਣ ਤੋਂ ਇਲਾਵਾ ਦਵਾਈਆਂ ਦੇ ਵੀ ਅਗਾਊਾ ਅਤੇ ਸੁਚੱਜੇ ਪ੍ਰਬੰਧ ਕੀਤੇ ਹਨ ਤਾਂ ਜੋ ਆਮ ਲੋਕਾਂ ਨੂੰ ਉਨ੍ਹਾਂ ਦੀ ਪਹੁੰਚ ਵਿਚ ਅਤੇ ਜਲਦੀ ਇਲਾਜ ਮਿਲ ਸਕੇ | ਇਸ ਮੌਕੇ ਅੰਮਿ੍ਤ ਸਿੰਘ ਡੀ.ਸੀ ਫ਼ਿਰੋਜ਼ਪੁਰ, ਸੁਰੇਂਦਰ ਲਾਂਬਾ ਐੱਸ.ਐੱਸ.ਪੀ ਫ਼ਿਰੋਜ਼ਪੁਰ, ਚੰਦ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਫ਼ਿਰੋਜ਼ਪੁਰ, ਸ਼ੰਕਰ ਕਟਾਰੀਆ ਯੂਥ ਆਗੂ, ਇੰਦਰਪਾਲ ਐੱਸ.ਡੀ.ਐਮ ਜ਼ੀਰਾ, ਪਲਵਿੰਦਰ ਸਿੰਘ ਸੰਧੂ ਡੀ.ਐੱਸ.ਪੀ ਜ਼ੀਰਾ, ਡਾ: ਅਨਿਲ ਕੁਮਾਰ ਸਿਵਲ ਸਰਜਨ ਫ਼ਿਰੋਜ਼ਪੁਰ, ਦੀਪਿਕਾ ਕੰਬੋਜ ਐੱਸ.ਐੱਚ.ਓ ਥਾਣਾ ਸਿਟੀ ਜ਼ੀਰਾ, ਤੀਰਥ ਸਿੰਘ ਬਰਾੜ ਫੇਰੋਕੇ, ਡਾ: ਮਨਜੀਤ ਕੌਰ ਐੱਸ.ਐਮ.ਓ ਜ਼ੀਰਾ, ਡਾ: ਹਰਮਨ ਸਿੰਘ, ਗੁਰਜੀਤ ਸਿੰਘ ਚੀਫ਼ ਫਾਰਮੇਸੀ ਅਫ਼ਸਰ ਆਦਿ ਹਾਜ਼ਰ ਸਨ |
ਵਿਧਾਇਕ ਦਹੀਆ ਵਲੋਂ ਪਿੰਡ ਕੋਟ ਕਰੋੜ ਕਲਾਂ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ
ਤਲਵੰਡੀ ਭਾਈ, (ਕੁਲਜਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਆਰੰਭ ਕੀਤੀ ਗਈ ਆਮ ਆਦਮੀ ਕਲੀਨਿਕ ਦੀ ਸਹੂਲਤ ਤਹਿਤ ਪਿੰਡ ਕੋਟ ਕਰੋੜ ਕਲਾਂ ਵਿਖੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦਾ ਪਹਿਲਾ ਕਲੀਨਿਕ ਖੋਲਿ੍ਹਆ ਗਿਆ ਹੈ, ਜਿਸ ਦੇ ਉਦਘਾਟਨੀ ਸਮਾਰੋਹ ਦੌਰਾਨ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਹੀਆ ਨੇ ਕਿਹਾ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਤਹਿਤ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦੇਣ ਦਾ ਪਹਿਲਾ ਪੜਾਅ ਆਰੰਭ ਹੋ ਗਿਆ ਹੈ ਅਤੇ ਜਲਦੀ ਹੀ ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ ਵਿਚ ਆਮ ਆਦਮੀ ਕਲੀਨਿਕ ਚਾਲੂ ਹੋ ਜਾਣਗੇ, ਜਿਸ ਨਾਲ ਲੋਕਾਂ ਨੂੰ ਆਪਣੇ ਘਰਾਂ ਨੇੜੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ | ਵਿਧਾਇਕ ਦਹੀਯਾ ਨੇ ਲੋਕਾਂ ਨੂੰ ਆਮ ਆਦਮੀ ਕਲੀਨਿਕ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ | ਇਸ ਮੌਕੇ ਆਮ ਆਦਮੀ ਸੀਨੀਅਰ ਆਗੂ ਬੇਅੰਤ ਸਿੰਘ ਹਕੂਮਤ ਵਾਲਾ, ਗੁਰਸੇਵਕ ਸਿੰਘ ਕੋਟ ਕਰੋੜ ਨੇ ਵੀ ਸੰਬੋਧਨ ਕੀਤਾ, ਜਦਕਿ ਸੀਨੀਅਰ ਮੈਡੀਕਲ ਅਫ਼ਸਰ ਡਾ: ਰਿਤੇਸ਼ ਨੇ ਆਮ ਆਦਮੀ ਕਲੀਨਿਕ ਅੰਦਰ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ | ਕਲੀਨਿਕ ਖੋਲ੍ਹਣ ਲਈ ਕੋਟ ਕਰੋੜ ਕਲਾਂ ਦੇ 'ਆਪ' ਗੁਰਜੀਤ ਸਿੰਘ ਖੋਸਾ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਸੂਬੇਦਾਰ, ਗੁਰਸੇਵਕ ਸਿੰਘ, ਬੱਬੂ ਫ਼ੌਜੀ, ਅਮਰੀਕ ਸਿੰਘ, ਗੋਗੀ ਖ਼ਾਨ, ਡਾ: ਨਰੈਣ ਸਿੰਘ ਆਦਿ ਨੇ ਵਿਧਾਇਕ ਦਹੀਆ ਦਾ ਸਵਾਗਤ ਕਰਦਿਆਂ ਪਿੰਡ ਵਾਸੀਆਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਵਾਉਣ ਲਈ ਧੰਨਵਾਦ ਕੀਤਾ | ਸਮਾਗਮ ਮੌਕੇ ਇਕਬਾਲ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਆਮ ਆਦਮੀ ਪਾਰਟੀ, ਡਾ: ਅੰਮਿ੍ਤਪਾਲ ਸਿੰਘ ਸੋਢੀ ਜ਼ਿਲ੍ਹਾ ਇੰਚਾਰਜ ਮੈਡੀਕਲ ਵਿੰਗ, ਗੁਰਜੀਤ ਸਿੰਘ ਪੰਜਾਬ ਪੁਲਿਸ, ਸਰਪੰਚ ਰਾਜ ਗਗਨਦੀਪ ਸਿੰਘ ਖੋਸਾ, ਰੌਬੀ ਸੰਧੂ ਪੀ.ਏ, ਕੁਲਵਿੰਦਰ ਸਿੰਘ ਖੋਸਾ ਪ੍ਰਧਾਨ, ਜਗਮੀਤ ਸਿੰਘ ਭੁੱਲਰ, ਕਰਮਜੀਤ ਸਿੰਘ, ਸੁਖਮੰਦਰ ਸਿੰਘ, ਗੁਰਪ੍ਰੀਤ ਸਿੰਘ ਪੰਚਾਇਤ ਸੈਕਟਰੀ, ਡਾ: ਸਵਰਨਜੀਤ ਸਿੰਘ ਮੈਡੀਕਲ ਅਫ਼ਸਰ ਆਮ ਆਦਮੀ ਕਲੀਨਿਕ, ਡਾ: ਜਸਲੀਨ ਕੌਰ, ਹਰੀਸ਼ ਕਟਾਰੀਆ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਦਫ਼ਤਰ ਸਿਵਲ ਸਰਜਨ ਫ਼ਿਰੋਜ਼ਪੁਰ, ਨੇਹਾ ਭੰਡਾਰੀ ਬੀ.ਈ.ਈ, ਸੁਖਵਿੰਦਰ ਸਿੰਘ, ਕਸ਼ਮੀਰ ਸਿੰਘ, ਜਗਜੀਤ ਕੌਰ ਐਲ.ਐੱਚ.ਵੀ ਕਿਰਨਜੀਤ ਕੌਰ, ਕਿਰਨਜੀਤ ਕੌਰ ਏ.ਐਫ, ਗੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਇਆ

ਮਖੂ, 16 ਅਗਸਤ (ਵਰਿੰਦਰ ਮਨਚੰਦਾ)-15 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ (ਮਾਨ) ਅਤੇ ਸਿੱਖ ਜਥੇਬੰਦੀਆਂ ਵਲੋਂ ਮਖੂ ਨੈਸ਼ਨਲ ਹਾਈਵੇ-54 ਨਜ਼ਦੀਕ ਰੇਲਵੇ ਫਾਟਕ ਦੇ ਕੋਲ ਹੱਥਾਂ 'ਚ ਕਾਲੇ ਝੰਡੇ ਅਤੇ ਆਪਣੇ ਖ਼ਾਲਸਾਈ ਨਿਸ਼ਾਨ ਕੇਸਰੀ ਝੰਡੇ ਲਹਿਰਾ ਕੇ ਰੋਸ ...

ਪੂਰੀ ਖ਼ਬਰ »

ਅਟਲ ਬਿਹਾਰੀ ਵਾਜਪਾਈ ਦੀ ਬਰਸੀ 'ਤੇ ਭਾਜਪਾ ਵਰਕਰਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਗੁਰੂਹਰਸਹਾਏ, 16 ਅਗਸਤ (ਕਪਿਲ ਕੰਧਾਰੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਅਟੱਲ ਬਿਹਾਰੀ ਵਾਜਪਾਈ ਦੀ ਬਰਸੀ 'ਤੇ ਉਨ੍ਹਾਂ ਨੂੰ ਯਾਦ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਅਮਨਦੀਪ ਗਿਰਧਰ ਨੇ ਦੱਸਿਆ ਕਿ ਅਟੱਲ ...

ਪੂਰੀ ਖ਼ਬਰ »

ਹਵਾਲਾਤੀ ਕੋਲੋਂ 96.48 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ

ਫ਼ਿਰੋਜ਼ਪੁਰ, 16 ਅਗਸਤ (ਗੁਰਿੰਦਰ ਸਿੰਘ)-ਉੱਚ ਅਦਾਲਤ ਦੇ ਹੁਕਮਾਂ 'ਤੇ ਸਮੇਤ ਗਾਰਦ ਮਾਤਾ ਦੇ ਭੋਗ 'ਤੇ ਗਏ ਇਕ ਹਲਾਵਾਤੀ ਦੀ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਵਾਪਸੀ 'ਤੇ ਤਲਾਸ਼ੀ ਦੌਰਾਨ ਨਸ਼ੀਲਾ ਪਾਊਡਰ ਬਰਾਮਦ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਕੇਂਦਰੀ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਚੜਿ੍ਹਆ ਪੁਲਿਸ ਅੜਿੱਕੇ

ਫ਼ਿਰੋਜ਼ਪੁਰ, 16 ਅਗਸਤ (ਗੁਰਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਬ-ਇੰਸਪੈਕਟਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਹ ਸਮੇਤ ...

ਪੂਰੀ ਖ਼ਬਰ »

'ਆਪ' ਸਰਕਾਰ ਆਪ ਦੇ ਦੁਆਰ' ਤਹਿਤ ਹੁਣ ਬਜ਼ੁਰਗਾਂ ਨੂੰ ਘਰ ਬੈਠੇ ਮਿਲੇਗੀ ਪੈਨਸ਼ਨ-ਐਡਵੋਕੇਟ ਦਹੀਆ

ਫ਼ਿਰੋਜ਼ਸ਼ਾਹ, 16 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਸੂਬਾ ਸਰਕਾਰ ਲੋਕ ਹਿੱਤ 'ਚ ਵੱਡੇ ਫ਼ੈਸਲੇ ਲੈ ਰਹੀ ਹੈ, ਇਨ੍ਹਾਂ ਇਤਿਹਾਸਕ ਫ਼ੈਸਲਿਆਂ ਨਾਲ ਜਿੱਥੇ ਸੂਬੇ ਦੇ ਮਾਲੀਏ 'ਚ ਵਾਧਾ ਹੋ ਰਿਹਾ ਹੈ, ਉੱਥੇ ਇਹ ਫ਼ੈਸਲੇ ਲੋਕਾਂ ਲਈ ਵੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX