ਤਾਜਾ ਖ਼ਬਰਾਂ


ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  9 minutes ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  12 minutes ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  40 minutes ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 1 hour ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 1 hour ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 1 hour ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 2 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 2 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 1 hour ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 3 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 2 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 4 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 4 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 4 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 4 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 5 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 5 hours ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸ਼ੇਰ-ਏ-ਬੰਗਲਾ ਸਟੇਡੀਅਮ 'ਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਬੰਗਲਾਦੇਸ਼ ਦੇ ਕਪਤਾਨ ਲਿਟਨ ਦਾਸ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ...
ਦਿੱਲੀ ਨਗਰ ਨਿਗਮ ਚੋਣਾਂ:ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਰਾਜ ਚੋਣ ਕਮਿਸ਼ਨ ਅਨੁਸਾਰ ਦਿੱਲੀ ਨਗਰ ਨਿਗਮ ਚੋਣਾਂ ਵਿਚ ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ ਹੋਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਬਠਿੰਡਾ

ਜ਼ਿਲ੍ਹਾ ਬਠਿੰਡਾ 'ਚ ਵੱਖ–ਵੱਖ ਥਾਈਾ ਲਹਿਰਾਇਆ ਕੌਮੀ ਝੰਡਾ

ਬਠਿੰਡਾ, 16 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼ਹੀਦ ਕੋਈ ਆਮ ਮਨੱੁਖ ਨਹੀਂ ਹੋ ਸਕਦਾ, ਸ਼ਹੀਦ ਹੋਣ ਦਾ ਮੌਕਾ 'ਅਕਾਲ ਪੁਰਖ' ਕੇਵਲ ਸੂਰਮਿਆਂ ਨੂੰ ਹੀ ਬਖ਼ਸ਼ਦਾ ਹੈ | ਆਜ਼ਾਦੀ ਦੇ ਸੰਘਰਸ਼ ਦੌਰਾਨ ਪੰਜਾਬੀਆਂ ਦੇ ਲਾਸਾਨੀ ਯੋਗਦਾਨ ਦੀ ਮਿਸਾਲ ਪੂਰੇ ਵਿਸ਼ਵ 'ਚ ਦਿੱਤੀ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਠਿੰਡਾ 'ਚ ਲਹਿਰਾਇਆ ਕੌਮੀ ਝੰਡਾ

ਬਠਿੰਡਾ, 16 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼ਹੀਦ ਕੋਈ ਆਮ ਮਨੱੁਖ ਨਹੀਂ ਹੋ ਸਕਦਾ, ਸ਼ਹੀਦ ਹੋਣ ਦਾ ਮੌਕਾ 'ਅਕਾਲ ਪੁਰਖ' ਕੇਵਲ ਸੂਰਮਿਆਂ ਨੂੰ ਹੀ ਬਖ਼ਸ਼ਦਾ ਹੈ | ਆਜ਼ਾਦੀ ਦੇ ਸੰਘਰਸ਼ ਦੌਰਾਨ ਪੰਜਾਬੀਆਂ ਦੇ ਲਾਸਾਨੀ ਯੋਗਦਾਨ ਦੀ ਮਿਸਾਲ ਪੂਰੇ ਵਿਸ਼ਵ 'ਚ ਦਿੱਤੀ ਜਾਂਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਇੱਥੇ ਮੁਲਕ ਦੇ 76ਵੇਂ ਆਜ਼ਾਦੀ ਦਿਵਸ ਮੌਕੇ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ ਝੰਡਾ ਲਹਿਰਾਉਣ ਉਪਰੰਤ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਜੇ ਇਲਨਚੇਲੀਅਨ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ: ਕੁਲਤਾਰ ਸਿੰਘ ਸੰਧਵਾਂ ਨੇ ਆਜ਼ਾਦੀ ਦੇ ਘੋਲ ਵਿਚ ਯੋਗਦਾਨ ਪਾਉਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸ. ਭਗਤ ਸਿੰਘ, ਲਾਲਾ ਲਾਜਪਤ ਰਾਏ, ਸ. ਊਧਮ ਸਿੰਘ, ਸ. ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਰਾਜਗੁਰੂ, ਸੁਖਦੇਵ ਤੇ ਹੋਰ ਅਣਗਿਣਤ ਗੁੰਮਨਾਮ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ | ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਜੀਵਨ ਨੂੰ ਇਸ ਢੰਗ ਨਾਲ ਚਲਾਈਏ ਕਿ ਅਸੀਂ ਇਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰ ਸਕੀਏ | ਉਨ੍ਹਾਂ ਕਿਹਾ ਕਿ ਅਸੀ ਆਪਣੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਫੌਜੀਆਂ ਨੂੰ ਵੀ ਆਪਣੀ ਸ਼ਰਧਾਂਜ਼ਲੀ ਭੇਟ ਕਰਦੇ ਹਾਂ | ਇਸ ਤੋਂ ਪਹਿਲਾ ਸ. ਸੰਧਵਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪ੍ਰੇਡ ਦਾ ਨਿਰੀਖਣ ਕੀਤਾ | ਇਸ ਦੌਰਾਨ ਪ੍ਰੇਡ ਕਮਾਂਡਰ ਡੀਐਸਪੀ ਸਿਟੀ-1 ਵਿਸ਼ਵਜੀਤ ਸਿੰਘ ਦੀ ਰਹਿਨੁਮਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਮੁੱਖ ਮਹਿਮਾਨ ਸ. ਸੰਧਵਾਂ ਨੂੰ ਸਲਾਮੀ ਦਿੱਤੀ | ਇਸ ਮੌਕੇ ਵੱਖ-ਵੱਖ ਝਾਕੀਆਂ ਪੇਸ਼ ਕੀਤੀਆਂ ਗਈਆਂ | ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਕਰੀਬ 1500 ਵਿਦਿਆਰਥੀਆਂ ਵਲੋਂ ਸ਼ਾਨਦਾਰ ਪੀ. ਟੀ. ਸ਼ੋਅ ਤੋਂ ਇਲਾਵਾ ਦੇਸ਼ ਭਗਤੀ ਨਾਲ ਸਬੰਧਿਤ ਗੀਤਾਂ 'ਤੇ ਕੋਰੀਓਗ੍ਰਾਫ਼ੀਆਂ ਵੀ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਲੜਕੀਆਂ ਵਲੋਂ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਗਿੱਧਾ ਅਤੇ ਲੜਕਿਆਂ ਵਲੋਂ ਪਾਇਆ ਭੰਗੜਾ ਅਤੇ ਮਲਵਈ ਗਿੱਧਾ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ | ਸਮਾਗਮ ਦੇ ਅੰਤ ਸਕੂਲੀ ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ | ਕੁਲਤਾਰ ਸਿੰਘ ਸੰਧਵਾਂ ਵਲੋਂ ਆਜ਼ਾਦੀ ਘੁਲਾਟੀਆਂ ਅਤੇ ਜੰਗੀ ਵਿਧਾਵਾਵਾਂ ਦੇ ਪਰਿਵਾਰਾਂ, ਪ੍ਰੇਡ ਕਮਾਂਡਰ ਡੀਐਸਪੀ ਸਿਟੀ-1 ਸ. ਵਿਸ਼ਵਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਖੇਤਰਾਂ 'ਚ ਮੱਲ੍ਹਾਂ ਮਾਰਨ ਵਾਲੀਆਂ ਸਖਸ਼ੀਅਤਾਂ ਤੋਂ ਇਲਾਵਾਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਵੰਡ ਵੀ ਕੀਤੀ ਗਈ | ਸਮਾਗਮ ਦੌਰਾਨ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਅਮਿਤ ਰਤਨ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸੁਮਿੱਤ ਮਲਹੋਤਰਾ, ਡਾਇਰੈਕਟਰ ਏਮਜ਼ ਡਾ. ਡੀ ਕੇ ਸਿੰਘ, ਵਾਇਸ ਚਾਂਸਲਰ ਸੈਂਟਰਲ ਯੂਨੀਵਰਸਿਟੀ ਪ੍ਰੋ: ਰਾਘਵੇਂਦਰ ਪੀ. ਤਿਵਾਰੀ, ਵਧੀਕ ਡਿਪਟੀ ਕਮਿਸ਼ਨਰ ਰਾਹੁਲ, ਐਸ ਡੀ ਐਮ ਸ਼੍ਰੀਮਤੀ ਇਨਾਯਤ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸਾਰੰਗਪ੍ਰੀਤ ਸਿੰਘ ਔਜਲਾ, ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਤੇ ਜੁਆਇੰਟ ਸੈਕਟਰੀ ਨੀਲ ਗਰਗ, ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਸ਼੍ਰੀ ਅਨਿੱਲ ਠਾਕੁਰ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਮਿ੍ਤਲਾਲ ਅਗਰਵਾਲ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ, ਬਲਦੇਵ ਸਿੰਘ ਪੀਐਸਆਈ ਜ਼ਿਲ੍ਹਾ ਪ੍ਰਧਾਨ ਐਕਸ ਇੰਪਲਾਈਜ਼ ਵਿੰਗ ਆਦਿ ਸਖਸ਼ੀਅਤਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ, ਆਦਿ ਉਚ ਅਧਿਕਾਰੀ ਹਾਜ਼ਰ ਸਨ | (ਬਾਕੀ ਸਫ਼ਾ 6 'ਤੇ)
ਸਫ਼ਾ 5 ਦੀ ਬਾਕੀ
ਬਠਿੰਡਾ, (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀਏਵੀ ਕਾਲਜ ਬਠਿੰਡਾ ਵਿਖੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਵਲੋਂ ਝੰਡਾ ਲਹਿਰਾ ਕੇ ਕੀਤੀ ਗਈ, ਜਿਸ ਤੋਂ ਬਾਅਦ ਐਨ.ਸੀ.ਸੀ. ਕੈਡਿਟਾਂ ਵਲੋਂ ਇੱਕ ਰਸਮੀ ਮਾਰਚ ਪਾਸ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ''ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ'' ਦੇ ਮੁੱਖ ਸ਼ਬਦਾਂ 'ਤੇ ਵਿਚਾਰ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਸਮਾਗਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਐਨ.ਸੀ.ਸੀ,

ਖ਼ਬਰ ਸ਼ੇਅਰ ਕਰੋ

 

ਬਠਿੰਡਾ ਜ਼ਿਲ੍ਹੇ ਦੇ 7 ਮੁਹੱਲਾ ਕਲੀਨਿਕਾਂ 'ਚ ਪਹਿਲੇ ਦਿਨ 312 ਮਰੀਜ਼ ਪੁੱਜੇ

ਬਠਿੰਡਾ, 16 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਜ਼ਾਦੀ ਦਿਹਾੜੇ ਮੌਕੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਭਰ 'ਚ 'ਆਮ ਆਦਮੀ ਮੁਹੱਲਾ ਕਲੀਨਿਕ' ਖੋਲ੍ਹੇ ਗਏ ਹਨ, ਜਿਸ ਤਹਿਤ ਬਠਿੰਡਾ ਜ਼ਿਲ੍ਹੇ ਦੇ 5 ਵਿਧਾਨ ...

ਪੂਰੀ ਖ਼ਬਰ »

ਕਾਲੇ ਚੋਲੇ ਪਾ ਕੇ ਆਜ਼ਾਦੀ ਦਿਹਾੜੇ ਮੌਕੇ ਵਿਰੋਧ ਕਰਨ ਵਾਲੇ ਠੇਕਾ ਮੁਲਾਜ਼ਮਾਂ ਨੂੰ ਪੁਲਿਸ ਨੇ ਘੜੀਸ ਕੇ ਬੱਸਾਂ 'ਚ ਬੰਦ ਕਰਨ ਬਾਅਦ ਥਾਣੇ ਡੱਕਿਆ

ਬਠਿੰਡਾ, 16 ਅਗਸਤ (ਸੱਤਪਾਲ ਸਿੰਘ ਸਿਵੀਆਂ)-ਠੇਕਾ ਸੰਘਰਸ਼ ਮੋਰਚੇ ਦੇ ਸੱਦੇ ਤਹਿਤ ਜਦੋਂ ਠੇਕਾ ਮੁਲਾਜ਼ਮਾਂ ਵਲੋਂ ਆਜ਼ਾਦੀ ਦਿਹਾੜੇ ਮੌਕੇ ਕਾਲੇ ਚੋਲੇ ਪਾ ਕੇ ਅਤੇ ਕਾਲੀਆਂ ਝੰਡੀਆਂ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਦੀ ਤਿਆਰੀ ਵਿੱਢੀ ਜਾ ਰਹੀ ਸੀ ਤਾਂ ...

ਪੂਰੀ ਖ਼ਬਰ »

30 ਗ੍ਰਾਮ ਹੈਰੋਇਨ ਸਮੇਤ ਦੋ ਗਿ੍ਫ਼ਤਾਰ-ਮੁਕੱਦਮਾ ਦਰਜ

ਬਠਿੰਡਾ, 16 ਅਗਸਤ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਦੌਰਾਨ 30 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਤਫ਼ਤੀਸ਼ੀ ਅਫ਼ਸਰ ਐਸ. ਆਈ. ਗੁਰਮੀਤ ਸਿੰਘ ਐਂਟੀ ...

ਪੂਰੀ ਖ਼ਬਰ »

ਥਰਮਲ ਲਹਿਰਾ ਦੇ ਆਊਟਸੋਰਸਡ ਮੁਲਾਜ਼ਮਾਂ ਨੇ ਆਜ਼ਾਦੀ ਦਿਵਸ ਨੂੰ ਵਿਰੋਧ ਦਿਵਸ ਵਜੋਂ ਮਨਾਇਆ

ਲਹਿਰਾ ਮੁਹੱਬਤ, 16 ਅਗਸਤ (ਭੀਮ ਸੈਨ ਹਦਵਾਰੀਆ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਵੱਲੋਂ ਆਜ਼ਾਦੀ ਦਿਵਸ ਮੌਕੇ ਰੋਸ ਵਿਖਾਵੇ ਕਰਨ ਦੇ ਉਲੀਕੇ ਸੰਘਰਸ਼ ਪ੍ਰੋਗਰਾਮ ...

ਪੂਰੀ ਖ਼ਬਰ »

ਕੋਟਫੱਤਾ ਵਿਚ ਆਮ ਆਦਮੀ ਕਲੀਨਿਕ ਸ਼ੁਰੂ, ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਕੀਤਾ ਉਦਘਾਟਨ

ਕੋਟਫੱਤਾ, 16 ਅਗਸਤ (ਰਣਜੀਤ ਸਿੰਘ ਬੁੱਟਰ)-ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਵਾਅਦਿਆਂ ਵਿਚੋਂ ਇਕ ਹੋਰ ਵਾਅਦੇ ਨੂੰ ਪੂਰੇ ਕਰਦੇ ਹੋਏ ਲੋਕਾਂ ਨੂੰ ਮੁਫ਼ਤ ਤੇ ਵਧੀਆ ਸਿਹਤ ਸਹੂਲਤਾਂ ਦੇਣ ਲਈ ਅਜ਼ਾਦੀ ਦਿਹਾੜੇ ਮੌਕੇ ਆਮ ਆਦਮੀ ਕਲੀਨਕ ਦੀ ਕੋਟਫੱਤਾ ਵਿਚ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਦਾ ਵਿਧਾਇਕਾ ਬਲਜਿੰਦਰ ਕੌਰ ਨੇ ਕੀਤਾ ਉਦਘਾਟਨ

ਤਲਵੰਡੀ ਸਾਬੋ, 16 ਅਗਸਤ (ਰਣਜੀਤ ਸਿੰਘ ਰਾਜੂ)-ਦੇਸ਼ ਦੀ ਆਜ਼ਾਦੀ ਦੇ 75ਵਰ੍ਹੇ ਪੂਰੇ ਹੋਣ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ ਤੇ ਸੂਬੇ ਅੰਦਰ ਖੋਲ੍ਹੇ 75 ਆਮ ਆਦਮੀ ਕਲੀਨਿਕਾਂ ਦੀ ਲੜੀ ਵਿਚ ਇਤਿਹਾਸਿਕ ਨਗਰ ਤਲਵੰਡੀ ...

ਪੂਰੀ ਖ਼ਬਰ »

ਤਲਵੰਡੀ ਸਾਬੋ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ, ਐਸ. ਡੀ. ਐਮ. ਨੇ ਲਹਿਰਾਇਆ ਤਿਰੰਗਾ

ਤਲਵੰਡੀ ਸਾਬੋ, 16 ਅਗਸਤ (ਰਣਜੀਤ ਸਿੰਘ ਰਾਜੂ)-ਹਰ ਸਾਲ ਵਾਂਗ ਇਸ ਵਾਰ ਵੀ ਦੇਸ਼ ਦਾ ਆਜ਼ਾਦੀ ਦਿਹਾੜਾ ਸਥਾਨਕ ਸ੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਆਰੰਭਤਾ ਮੌਕੇ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਕਵਲਜੀਤ ਸਿੰਘ ...

ਪੂਰੀ ਖ਼ਬਰ »

ਮਾਮਲਾ ਨਗਰ ਪੰਚਾਇਤ ਮਹਿਰਾਜ 'ਚੋਂ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ-7 'ਤੇ ਲੱਗਾ ਧਰਨਾ, ਦੂਜੇ ਦਿਨ ਪ੍ਰਸ਼ਾਸਨ ਦੇ ਵਿਸ਼ਵਾਸ ਨਾਲ ਖ਼ਤਮ

ਲਹਿਰਾ ਮੁਹੱਬਤ, 16 ਅਗਸਤ (ਸੁਖਪਾਲ ਸਿੰਘ ਸੁੱਖੀ)-ਸੀਵਰੇਜ ਸੁਧਾਰ ਕਮੇਟੀ ਮਹਿਰਾਜ ਅਤੇ ਮਜ਼ਦੂਰ-ਕਿਸਾਨ ਜੱਥੇਬੰਦੀਆਂ ਨੇ ਅਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾ ਕੇ ਨਗਰ ਵਿਚਲੇ ਗੰਦੇ ਨਿਕਾਸੀ ਪਾਣੀ ਸਮੱਸਿਆ ਨੂੰ ਲੈ ਕੇ ਲਹਿਰਾ ਸੌਂਧਾ ਕੋਲੋਂ ਬਠਿੰਡਾ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਕੋਟਭਾਰਾ 'ਚ ਕੱਢਿਆ ਕੇਸਰੀ ਮਾਰਚ

ਕੋਟਫ਼ੱਤਾ, 16 ਅਗਸਤ (ਰਣਜੀਤ ਸਿੰਘ ਬੁੱਟਰ)-ਨਜ਼ਦੀਕੀ ਪਿੰਡ ਕੋਟਭਾਰਾ ਦੀ ਸੰਗਤ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਉਨ੍ਹਾਂ ਦੀ ਚੜ੍ਹਦੀ ਕਲਾਂ ਲਈ ਸਮੁੱਚੇ ਪਿੰਡ ਵਿਚੋਂ ਦੀ ਇਕ 'ਕੇਸਰੀ ਮਾਰਚ' ਕੱਢਿਆ, ਇਸ ਤੋਂ ਪਹਿਲਾ ਪਿੰਡ ਵਾਸੀਆਂ ਵਲੋਂ ਵੱਡੀ ਗਿਣਤੀ 'ਚ ਆਪਣੇ ...

ਪੂਰੀ ਖ਼ਬਰ »

ਬੁਰਜ ਮਹਿਮਾ 'ਚ ਮਨਾਈਆਂ ਤੀਆਂ

ਬਠਿੰਡਾ, 16 ਅਗਸਤ (ਵਲ੍ਹਾਣ)-ਬਠਿੰਡਾ ਦੇ ਨੇੜੇ ਪੈਂਦੇ ਪਿੰਡ ਬੁਰਜ ਮਹਿਮਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕੁੜੀਆਂ ਨੇ ਗਿੱਧਾ ਅਤੇ ਬੋਲੀਆਂ ਪਾਈਆਂ | ਇਸ ਮੌਕੇ ਛੋਟੀਆਂ ਕੁੜੀਆਂ ਨੇ ਕਿੱਕਲੀ ਪਾਈ | ਜਿੱਥੇ ਕੁੜੀਆਂ ਦਾ ਭਾਰੀ ਇਕੱਠ ਸੀ | ਇਸ ਮੌਕੇ ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਤੋਂ ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲੀ

ਲਹਿਰਾ ਮੁਹੱਬਤ, 16 ਅਗਸਤ (ਸੁਖਪਾਲ ਸਿੰਘ ਸੁੱਖੀ)-ਲਹਿਰਾ ਮੁਹੱਬਤ-ਭੁੱਚੋ ਮੰਡੀ ਦਰਮਿਆਨ ਰੇਲਵੇ ਲਾਈਨਾਂ ਦੇ ਲਹਿਰਾ ਖਾਨਾ ਨਜ਼ਦੀਕ ਪੁਰਾਣੀ ਖੂਹੀ ਸਾਹਮਣੇ ਇਕ ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਇਸ ਸੰਬੰਧੀ ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਅਤੇ 2200 ਡਰੱਗ ਮਨੀ ਸਮੇਤ ਇਕ ਗਿ੍ਫ਼ਤਾਰ-ਮੁਕੱਦਮਾ ਦਰਜ

ਬਠਿੰਡਾ, 16 ਅਗਸਤ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ 20 ਗ੍ਰਾਮ ਹੈਰੋਇਨ ਅਤੇ 2200 ਰੁਪਏ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਜਪਾਲ ਸਿੰਘ ਨੇ ਦੱਸਿਆ ਕਿ ਥਾਣੇਦਾਰ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਬੀ ਬੀ ਐੱਸ ਆਈਲੈੱਟਸ ਦੀ ਵਿਦਿਆਰਥਣ ਵਲੋਂ ਵਧੀਆ ਬੈਂਡ ਹਾਸਲ

ਭਗਤਾ ਭਾਈਕਾ, 16 ਅਗਸਤ (ਸੁਖਪਾਲ ਸਿੰਘ ਸੋਨੀ)-ਮਾਲਵਾ ਖੇਤਰ ਦੀ ਨਾਮਵਰ ਵਿਦਿਅਕ ਸੰਸਥਾ ਬੀ. ਬੀ. ਐੱਸ ਆਈਲੈਟਸ ਗਰੁੱਪ ਆਫ਼ ਇੰਸਟੀਚਿਊਟਸ ਭਗਤਾ ਭਾਈਕਾ ਦੀ ਵਿਦਿਆਰਥਣ ਨੇ ਆਈਲੈਟਸ ਦੇ ਨਤੀਜਿਆਂ 'ਚੋਂ ਇਕ ਵਾਰ ਫ਼ਿਰ ਪ੍ਰਾਪਤੀਆਂ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਲਹਿਰਾ ਮੁਹੱਬਤ, 16 ਅਗਸਤ (ਭੀਮ ਸੈਨ ਹਦਵਾਰੀਆ) ਲਹਿਰਾ ਮੁਹੱਬਤ ਵਿਖੇ ਥਰਮਲ ਮਾਰਕੀਟ ਵਿਚ ਹਲਵਾਈ ਦੀ ਦੁਕਾਨ 'ਤੇ ਕੰਮ ਕਰਦੇ ਨੌਜਵਾਨ ਨੇ ਰਾਤੀਂ ਦੁਕਾਨ ਅੰਦਰ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਘਟਨਾ ਦਾ ਪਤਾ ਸੇਵੇਰੇ 7:15 ਵਜੇ ਲੱਗਿਆ ਜਦੋਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ ਕੁਲਤਾਰ ਸਿੰਘ ਸੰਧਵਾਂ ਵਲੋਂ ਪਿੰਡ ਆਕਲੀਆ ਕਲਾਂ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ

ਮਹਿਮਾ ਸਰਜਾ, 16 ਅਗਸਤ (ਬਲਦੇਵ ਸੰਧੂ)-ਪੰਜਾਬ ਦੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਾਵਾਂ ਨੇ ਹਲਕਾ ਭੁੱਚੋ ਦੇ ਪਿੰਡ ਆਕਲੀਆ ਕਲਾਂ ਵਿਖੇ ਦੇਸ਼ ਦੀ ਆਜ਼ਾਦੀ ਦੇ 76ਵੇਂ ਵਰੇ੍ਹਗੰਢ ਦੀਆਂ ਮੁੁਬਾਰਕਾਂ ਦਿੰਦਿਆਂ, ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX