ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  26 minutes ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  42 minutes ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  45 minutes ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  about 1 hour ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  about 1 hour ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  about 1 hour ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  about 1 hour ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 4 hours ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  about 4 hours ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  about 5 hours ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  about 6 hours ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  about 6 hours ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  about 5 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  about 6 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  about 6 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 7 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 7 hours ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 8 hours ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 8 hours ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 8 hours ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 8 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 8 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 9 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 9 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਜਗਰਾਓਂ

ਜ਼ਮੀਨਾਂ ਦੇ ਉਚਿਤ ਮੁਆਵਜ਼ੇ ਲਈ (ਉਗਰਾਹਾਂ) ਜ਼ਿਲ੍ਹਾ ਜਥੇਬੰਦੀ ਵਲੋਂ ਐੱਮ. ਐੱਲ. ਏ. ਇਯਾਲੀ ਨੂੰ ਮੰਗ ਪੱਤਰ

ਮੁੱਲਾਂਪੁਰ-ਦਾਖਾ, 17 ਅਗਸਤ (ਨਿਰਮਲ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਲੁਧਿਆਣਾ ਇਕਾਈ ਵਲੋਂ ਪ੍ਰਧਾਨ ਚਰਨ ਸਿੰਘ ਨੂਰਪੁਰਾ ਦੀ ਅਗਵਾਈ ਹੇਠ ਭਾਰਤ ਮਾਲਾ ਪ੍ਰਾਜੈਕਟ ਤਹਿਤ ਕਿਸਾਨਾਂ ਦੀਆਂ ਜ਼ਬਰੀ ਐਕਵਾਇਰ ਜ਼ਮੀਨਾਂ ਦੇ ਸਬੰਧ ...

ਪੂਰੀ ਖ਼ਬਰ »

ਨੂਰਾਮਾਹੀ ਬੱਸ ਸਟੈਂਡ ਰਾਏਕੋਟ ਵਿਖੇ 'ਆਮ ਆਦਮੀ ਕਲੀਨਿਕ' ਲੋਕਾਂ ਦੇ ਸਪੁਰਦ

ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)-ਨੂਰਾਮਾਹੀ ਬੱਸ ਸਟੈਂਡ ਰਾਏਕੋਟ ਵਿਖੇ ਪੰਜਾਬ ਸਰਕਾਰ ਵਲੋਂ ਖੋਲ੍ਹੇ ਗਏ 'ਆਮ ਆਦਮੀ ਕਲੀਨਿਕ' ਨੂੰ ਅੱਜ ਲੋਕ ਅਰਪਿਤ ਕੀਤਾ ਗਿਆ | ਜਿਸ ਦਾ ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਉਦਘਾਟਨ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਸਿਵੀਆਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)-ਨੇੜਲੇ ਪਿੰਡ ਰਾਮਗੜ੍ਹ ਸਿਵੀਆਂ ਵਿਖੇ ਤੀਆਂ-ਤੀਜ ਦਾ ਤਿਉਹਾਰ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਧੂਮ-ਧੜੱਕੇ ਨਾਲ ਮਨਾਇਆ ਗਿਆ ਅਤੇ ਤੀਆ ਦੀ 'ਬੱਲੋ' ਪਾਉਣ ਨਾਲ ਸਮਾਪਤ ਹੋਇਆ | ਇਸ ਮੌਕੇ ਵਿਆਹੁਤਾਂ ਲੜਕੀਆਂ ਵਲੋਂ ਤੀਆਂ ਦੀ ...

ਪੂਰੀ ਖ਼ਬਰ »

ਫ੍ਰੀਡਮ ਫਾਈਟਰ ਉਤਰਾਧਿਕਾਰੀ ਆਰਗੇਨਾਈਜੇਸ਼ਨ ਪੰਜਾਬ ਨੇ ਪਰਿਵਾਰਾਂ ਦੇ ਮਸਲਿਆਂ ਤੋਂ ਅਧਿਕਾਰੀਆਂ ਨੂੰ ਜਾਣੂ ਕਰਵਾਇਆ

ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)-ਦੇਸ਼ ਨੂੰ ਆਜ਼ਾਦ ਹੋਇਆ 75 ਸਾਲ ਹੋ ਗਏ ਹਨ, ਪਰ ਕਿਸੇ ਰਾਜਕਰਤਾ ਪਾਰਟੀ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਪਰਿਵਾਰਾਂ ਦੀ ਰੋਜ਼ੀ-ਰੋਟੀ ਤੇ ਰੁਜਗਾਰ ਵੱਲ ਧਿਆਨ ਨਹੀਂ ਦਿੱਤਾ | ਕਈ ਪਰਿਵਾਰ ਸਿਰ ਦੀ ਛੱਤ ਤੋਂ ਵੀ ਵਾਂਝੇ ਹਨ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਬੈਰਾਗੀ ਮਹਾਂਮੰਡਲ ਪੰਜਾਬ ਦੀ ਮੀਟਿੰਗ

ਮੁੱਲਾਂਪੁਰ-ਦਾਖਾ, 17 ਅਗਸਤ (ਨਿਰਮਲ ਸਿੰਘ ਧਾਲੀਵਾਲ)-ਆਲ ਇੰਡੀਆ ਬੈਰਾਗੀ ਮਹਾਂਮੰਡਲ ਦੀ ਮੀਟਿੰਗ ਕੁੱਲ ਹਿੰਦ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਪੰਜਾਬ ਪ੍ਰਧਾਨ ਬਾਵਾ ਰਵਿੰਦਰ ਨੰਦੀ, ਪਿ੍ੰਸੀਪਲ ਬਲਦੇਵ ਬਾਵਾ ਦੀ ਅਗਵਾਈ ਹੇਠ ਹੋਈ | ਮੀਟਿੰਗ ਸਮੇਂ ਬੈਰਾਗੀ ...

ਪੂਰੀ ਖ਼ਬਰ »

35 ਗ੍ਰਾਮ ਅਫ਼ੀਮ ਤੇ ਮੋਟਰਸਾਈਕਲ ਸਮੇਤ ਦੋ ਕਾਬੂ

ਸਿੱਧਵਾਂ ਬੇਟ, 17 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਹਰਜੀਤ ਸਿੰਘ ਵੱਲੋਂ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਅਤੇ ਡੀ.ਐੱਸ.ਪੀ. ਜਗਰਾਉਂ ਸਤਵਿੰਦਰ ਸਿੰਘ ਵਿਰਕ ਦੀ ਦਿਸ਼ਾ-ਨਿਰਦੇਸ਼ 'ਤੇ ਚੱਲਦਿਆਂ ...

ਪੂਰੀ ਖ਼ਬਰ »

ਔਰਤ ਨਾਲ ਕੁੁੱਟਮਾਰ ਕਰਨ ਵਾਲੇ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 17 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪਾਲ ਕੌਰ ਪਤਨੀ ਜਗਦੀਸ਼ ਸਿੰਘ ਵਾਸੀ ਅੱਕੂਵਾਲ ਨੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਸਾਡੇ ਪਿੰਡ ਦੇ ਕਮਿਉਨਟੀ ਸੈਂਟਰ ਵਿਖੇ ਪੁਲਿਸ ਵਿਭਾਗ ਵੱਲੋਂ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਨਾਬਾਲਗਾ ਭੇਦਭਰੇ ਹਾਲਾਤ 'ਚ ਗੁੰਮ

ਸਿੱਧਵਾਂ ਬੇਟ, 17 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਸੁਰਜੀਤ ਸਿੰਘ ਨੇ ਦੱਸਿਆ ਕਿ ਮੇਰੀ ਲੜਕੀ ਦੀ ਉਮਰ ਕਰੀਬ 16 ਸਾਲ ਹੈ ਅਤੇ ਉਹ ਗਿਆਰਵੀਂ ਜਮਾਤ ਵਿਚ ਪੜ੍ਹਦੀ ਹੈ | ਜੋ 13 ਅਤੇ 14 ਅਗਸਤ ਦੀ ਦਰਮਿਆਨੀ ਰਾਤ ...

ਪੂਰੀ ਖ਼ਬਰ »

ਅਸਲ੍ਹਾ ਐਕਟ ਤਹਿਤ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 17 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਹਰਜੀਤ ਸਿੰਘ ਵਲੋਂ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਜਗਰਾਉਂ ਵਿਖੇ ਤਾਇਨਾਤ ਏ.ਐੱਸ.ਆਈ. ਬਲਵਿੰਦਰ ਸਿੰਘ ਦੀ ਪੁਲਿਸ ਪਾਰਟੀ ...

ਪੂਰੀ ਖ਼ਬਰ »

ਕਾਮਰੇਡ ਪ੍ਰੀਤਮ ਸਿੰਘ ਦਰਦੀ ਦੇ ਸਦੀਵੀ ਵਿਛੋੜੇ 'ਤੇ ਦੁੱਖ ਦਾ ਪ੍ਰਗਟਾਵਾ

ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)-ਕਸਬਾ ਮਹਿਲ ਕਲਾਂ ਤੋਂ ਰੋਜ਼ਾਨਾ 'ਅਜੀਤ' ਦੇ ਪੱਤਰਕਾਰ ਅਵਤਾਰ ਸਿੰਘ ਅਣਖੀ ਦੇ ਵੱਡੇ ਭਰਾ ਲੋਕ ਘੋਲਾਂ ਦੇ ਜਰਨੈਲ ਤੇ ਲੱਖਾਂ ਕਿਰਤੀਆਂ ਤੇ ਕਿਸਾਨਾਂ ਦੇ ਹੱਕਾਂ ਲਈ ਜਿੰਦਗੀਭਰ ਸੰਘਰਸ਼ਾਂ ਦੇ ਆਗੂ ਰਹਿਕੇ ਜਿੰਦਾਦਿਲੀ ਤੇ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ

ਚੌਂਕੀਮਾਨ, 17 ਅਗਸਤ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸਾਹਿਬ (ਪੱਤੀ ਮਾਨ) ਪਿੰਡ ਚੌਂਕੀਮਾਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਪ੍ਰਕਾਸ਼ ਕਰਵਾਏ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਭੋਗ ਪੈਣ ਉਪਰੰਤ ਗਿਆਨੀ ਕੇਵਲ ਸਿੰਘ ਦੇ ਕੀਰਤਨੀ ਜੱਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਪੱਪੂ ਬਦੇਸਾ ਅਮਰੀਕਾ (ਸਾਬਕਾ ਸਰਪੰਚ) ਨੇ ਦੱਸਿਆ ਕਿ ਗੁਰਦੁਆਰਾ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਨੇ ਸਰਬੱਤ ਦੇ ਭਲੇ ਤੇ ਗਾਵਾਂ ਉੱਪਰ ਚੱਲ ਰਹੇ ਪ੍ਰਕੋਪ (ਲੰਪੀ ਸਕਿਨ ਡਜੀਜ਼) ਤੋਂ ਬਚਾ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕੀਤੀ ਗਈ ਕਿ ਗੁਰੂ ਸਾਹਿਬ ਜੀ ਆਪਣਾ ਮੇਹਰ ਭਰਿਆ ਹੱਥ ਰੱਖਣਾ | ਇਸ ਮੌਕੇ ਸਮੂਹ ਨਗਰ ਨਿਵਾਸੀਆਂ ਵੱਲੋਂ ਚਾਵਲਾਂ ਦਾ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਮੀਤ ਪ੍ਰਧਾਨ ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਬਿੱਟੂ, ਗਾਇਕ ਸੁਖਵਿੰਦਰ ਸਿੰਘ, ਬਲਵੀਰ ਸਿੰਘ ਮਾਨ, ਗੁਰਪ੍ਰੀਤ ਸਿੰਘ ਮਾਨ, ਜਿਊਣ ਸਿੰਘ ਮਾਨ, ਅਮਰਦੀਪ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਨੇ 7 ਬੈਂਡ ਪ੍ਰਾਪਤ ਕੀਤੇ

ਜਗਰਾਉਂ, 17 ਅਗਸਤ (ਜੋਗਿੰਦਰ ਸਿੰਘ)-ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਨਿਭਾ ਰਹੀ ਹੈ | ਸੰਸਥਾ ਵਿਚ ਸਟੂਡੈਂਟ ਵੀਜ਼ੇ ਦੇ ਨਾਲ-ਨਾਲ ਵਿਜ਼ਟਰ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ...

ਪੂਰੀ ਖ਼ਬਰ »

ਅੱਡਾ ਚੌਂਕੀਮਾਨ ਵਿਖੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਚੌਂਕੀਮਾਨ, 17 ਅਗਸਤ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਅੱਡਾ ਚੌਂਕੀਮਾਨ ਵਿਖੇ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਵਲੋਂ ਇਲਾਕੇ ਦੇ ਕਿਸਾਨ ਤੇ ਮਜ਼ਦੂਰ ਵੀਰਾਂ ਦੇ ਸਹਿਯੋਗ ਨਾਲ ਕੇਂਦਰ ਦੀ ਮੋਦੀ ਸਰਕਾਰ ਦਾ ...

ਪੂਰੀ ਖ਼ਬਰ »

ਭੂਰੀ ਵਾਲੇ ਮਹਾਂਪੁਰਸ਼ਾਂ ਨੇ ਭੁੱਲੇ-ਭਟਕੇ ਅਨੇਕਾਂ ਜੀਵਾਂ ਨੂੰ ਨਾਮ ਬਾਣੀ ਨਾਲ ਜੋੜਿਆ-ਸਵਾਮੀ ਸ਼ੰਕਰਾ ਨੰਦ ਭੂਰੀ ਵਾਲੇ

ਮੁੱਲਾਂਪੁਰ-ਦਾਖਾ, 17 ਅਗਸਤ (ਨਿਰਮਲ ਸਿੰਘ ਧਾਲੀਵਾਲ)-ਗਰੀਬਦਾਸੀ ਆਸ਼ਰਮ ਧਾਮ ਤਲਵੰਡੀ ਖੁਰਦ (ਲੁਧਿ:) ਵਿਖੇ ਭੂਰੀ ਵਾਲੇ ਭੇਖ ਦੇ ਰਚੇਤਾ ਸਵਾਮੀ ਬ੍ਰਹਮ ਸਾਗਰ ਭੂਰੀ ਵਾਲਿਆਂ ਦੇ ਜਨਮ ਦਿਨ ਅਤੇ ਬ੍ਰਹਮਲੀਨ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੀ 38ਵੀਂ ਬਰਸੀ ਸਬੰਧੀ ...

ਪੂਰੀ ਖ਼ਬਰ »

ਬੀਕੇਯੂ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ 20 ਨੂੰ ਰਾਏਕੋਟ ਵਿਖੇ ਪੁੱਜਣਗੇ

ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵਲੋਂ ਜ਼ਿਲ੍ਹਾ ਪੱਧਰ 'ਤੇ ਕਿਸਾਨੀ ਮਸਲਿਆਂ ਸਬੰਧੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਤਰਲੋਚਨ ...

ਪੂਰੀ ਖ਼ਬਰ »

ਸੰਤ ਬਾਬਾ ਨੰਦ ਸਿੰਘ ਜੀ ਦੇ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ

ਜਗਰਾਉਂ, 17 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ ਸਾਲਾਨਾ ਬਰਸੀ ਸਮਾਗਮਾਂ ਨੂੰ ਲੈ ਕੇ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ | ਸੰਪਰਦਾਇ ਦੇ ਸੰਤ ਬਾਬਾ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਅਦਾਲਤ ਵਲੋਂ ਸੰਮਨ

ਜਗਰਾਉਂ, 17 ਅਗਸਤ (ਗੁਰਦੀਪ ਸਿੰਘ ਮਲਕ)-2 ਸਾਲ ਪਹਿਲਾਂ ਕਾਂਗਰਸ ਦੇ ਰਾਜ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਹਜ਼ਾਰਾਂ ਕਿਸਾਨਾਂ ਦੇ ਪ੍ਰਦੂਸ਼ਣ ਬੋਰਡ ਵਲੋਂ ਚਲਾਨ ਕੀਤੇ ਗਏ ਸਨ | ਜਿਨ੍ਹਾਂ ਨੂੰ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਜੀ. ਐੱਚ. ਜੀ. ਇੰਸਟੀਚਿਊਟ ਆਫ ਸਿੱਧਵਾਂ ਖੁਰਦ 'ਚ ਵਰਚੁਅਲ ਐਲੂਮਨੀ ਮੀਟ

ਚੌਂਕੀਮਾਨ, 17 ਅਗਸਤ (ਤੇਜਿੰਦਰ ਸਿੰਘ ਚੱਢਾ)-ਜੀ.ਐੱਚ.ਜੀ. ਇੰਸਟੀਚਿਊਟ ਆਫ ਲਾਅ ਸਿੱਧਵਾਂ ਖੁਰਦ ਵਿਖੇ ਇਕ ਵਰਚੁਅਲ ਐਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਜਸਪਾਲ ਕੌਰ (ਅਸਿਸਟੈਂਟ ਪ੍ਰੋਫ਼ੈਸਰ ਇਨਲਾਅਜ਼) ਦੁਆਰਾ ਕੀਤੀ ਗਈ | ਕਾਲਜ ਦੇ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਮਹਾਂਉਤਸ਼ਵ ਧੂਮਧਾਮ ਨਾਲ ਮਨਾਉਣ ਦਾ ਫ਼ੈਸਲਾ

ਰਾਏਕੋਟ, 17 ਅਗਸਤ (ਸੁਸ਼ੀਲ)-ਸ਼ਹਿਰ ਦੇ ਮੁਹੱਲਾ ਖੋਸਿਆਂ, ਨੈਬਾਂ ਅਤੇ ਜੋਸ਼ੀਆਂ ਦੀ ਨੌਜਵਾਨ ਸਭਾ ਦੀ ਇਕ ਮੀਟਿੰਗ ਨੈਬਾਂ ਚੌਂਕ 'ਚ ਸਥਿੱਤ ਸ੍ਰੀ ਦੁਰਗਾ ਮਾਤਾ ਮੰਦਰ ਵਿਖੇ ਹੋਈ, ਮੀਟਿੰਗ ਵਿੱਚ ਦੂਜੇ ਗਣੇਸ਼ ਮਹਾਂ ਉਤਸਵ ਨੂੰ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਭੂਰੀ ਵਾਲਿਆਂ ਦੀ ਬਰਸੀ ਸੰਬੰਧੀ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਕੱਲ

ਲੋਹਟਬੱਦੀ, 17 ਅਗਸਤ (ਕੁਲਵਿੰਦਰ ਸਿੰਘ ਡਾਂਗੋ)-ਪਿਛਲੇ ਕਈ ਦਹਾਕਿਆਂ ਤੋਂ ਅੱਖਾਂ ਦੀਆਂ ਬਿਮਾਰੀਆਂ ਤੋਂ ਪੀੜ੍ਹਤ ਮਰੀਜ਼ਾਂ ਦੀ ਦੇਖ-ਭਾਲ, ਮੁਫ਼ਤ ਦਵਾਈਆਂ ਅਤੇ ਮੁਫ਼ਤ ਅਪਰੇਸ਼ਨ ਕਰ ਰਹੇ ਉੱਤਰੀ ਭਾਰਤ ਦੇ ਨਾਮਵਰ ਡਾ: ਰਾਜਿੰਦਰ ਸਿੰਘ ਲੁਧਿਆਣਾ (ਪ੍ਰਧਾਨ ਸਹਾਇਤਾ ...

ਪੂਰੀ ਖ਼ਬਰ »

ਬੀ.ਐੱਡ. ਫਰੰਟ ਦੀ ਬਲਾਕ ਕਮੇਟੀ ਨੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਦੁਹਰਾਈ

ਰਾਏਕੋਟ, 17 ਅਗਸਤ (ਸੁਸ਼ੀਲ)-ਬੀ.ਐੱਡ. ਫਰੰਟ ਬਲਾਕ ਰਾਏਕੋਟ ਕਮੇਟੀ ਦੀ ਇੱਕ ਮੀਟਿੰਗ ਪ੍ਰਧਾਨ ਸੁਭਾਸ਼ ਗੋਇਲ ਅਤੇ ਸਰਪ੍ਰਸਤ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਫਰੰਟ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਕਈ ਭੱਖਦੇ ਮੁੱਦਿਆਂ 'ਤੇ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਨੇ ਚੌਂਕੀਮਾਨ ਦੇ ਡੇਅਰੀ ਫਾਰਮਾਂ ਦਾ ਕੀਤਾ ਦੌਰਾ

ਚੌਂਕੀਮਾਨ, 17 ਅਗਸਤ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਪਿੰਡ ਚੌਂਕੀਮਾਨ ਵਿਖੇ ਪਸ਼ੂ ਪਾਲਕ ਤਰਲੋਚਨ ਸਿੰਘ ਮਾਨ ਦੇ ਡੇਅਰੀ ਫਾਰਮਾਂ ਦਾ ਦੌਰਾ ਕੀਤਾ ਤੇ ਲੰਪੀ ਸਕਿਨ ਡਜੀਜ਼ ਬਿਮਾਰੀ ਨਾਲ ਪੀੜ੍ਹਤ ਗਾਵਾਂ ਨੂੰ ਵੇਖਿਆ ...

ਪੂਰੀ ਖ਼ਬਰ »

ਆਜ਼ਾਦੀ ਬਹਾਲ ਰੱਖਣ ਲਈ ਲੜੀਆਂ ਜੰਗਾਂ ਦੇ ਸ਼ਹੀਦਾਂ ਦੀਆਂ ਯਾਦਗਾਰਾਂ 'ਤੇ ਤਿਰੰਗਾ ਲਹਿਰਾਇਆ

ਜਗਰਾਉਂ, 17 ਅਗਸਤ (ਜੋਗਿੰਦਰ ਸਿੰਘ)-ਆਜ਼ਾਦੀ ਤੋਂ ਬਾਅਦ ਪਿੰਡ ਰੂਮੀ 'ਚ ਹਰ ਸਾਲ ਤਿਰੰਗਾ ਝੰਡਾ ਲਹਿਰਾਇਆ ਜਾਂਦਾ ਤੇ ਇਸ ਦਿਨ ਪਿੰਡ ਦੇ ਭਾਰਤੀ ਫੌਜ਼ ਦੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ | ਇਸ ਵਾਰ 75ਵੇਂ ਆਜ਼ਾਦੀ ਦਿਵਸ ਮੌਕੇ ਪਿੰਡ ਵਾਸੀਆਂ ਵਲੋਂ ...

ਪੂਰੀ ਖ਼ਬਰ »

ਜੈਮਲ ਸਿੰਘ ਦੇ ਦਿਹਾਂਤ 'ਤੇ ਪੰਧੇਰ ਪਰਿਵਾਰ ਬੱਲੋਕੇ ਨਾਲ ਆਗੂਆਂ ਵਲੋਂ ਦੁੱਖ ਪ੍ਰਗਟ

ਹੰਬੜਾਂ, 17 ਅਗਸਤ (ਮੇਜਰ ਹੰਬੜਾਂ)-ਉੱਘੇ ਸਮਾਜ ਸੇਵਕ ਲਖਵੀਰ ਸਿੰਘ ਪੰਧੇਰ ਦੇ ਸਤਿਕਾਰਯੋਗ ਪਿਤਾ ਅਤੇ ਜਸਕਰਨ ਸਿੰਘ ਪੰਧੇਰ ਕੈਨੇਡਾ ਦੇ ਦਾਦਾ ਸਵ: ਜੈਮਲ ਸਿੰਘ ਪੰਧੇਰ ਦੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਜਾਣ 'ਤੇ ਵੱਖੋ-ਵੱਖ ਪਾਰਟੀਆਂ ਦੇ ਰਾਜਨੀਤਿਕ ਆਗੂਆਂ ਅਤੇ ...

ਪੂਰੀ ਖ਼ਬਰ »

ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ 'ਚ ਵਿਦਿਆਰਥੀ ਪ੍ਰੀਸ਼ਦ ਦੀ ਚੋਣ

ਰਾਏਕੋਟ, 17 ਅਗਸਤ (ਸੁਸ਼ੀਲ)-ਕਰੀਬੀ ਪਿੰਡ ਤਲਵੰਡੀ ਰਾਏ ਦੇ ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀ:ਸੈਕੰ: ਸਕੂਲ ਵਿਚ ਵਿੱਦਿਅਕ ਸੈਸ਼ਨ 2022-23 ਲਈ ਵਿਦਿਆਰਥੀ ਪ੍ਰੀਸ਼ਦ ਦੀ ਚੋਣ ਪਿ੍ੰਸੀਪਲ ਮਨਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਕੀਤੀ ਗਈ | ਜਿਸ ਵਿੱਚ ਜਸਕਰਨ ਸਿੰਘ ਪੁੱਤਰ ...

ਪੂਰੀ ਖ਼ਬਰ »

ਪਿੰਡ ਛੱਜਾਵਾਲ 'ਚ ਤੀਆਂ ਦਾ ਤਿਉਹਾਰ ਮਨਾਇਆ

ਜਗਰਾਉਂ, 17 ਅਗਸਤ (ਜੋਗਿੰਦਰ ਸਿੰਘ)-ਪਿੰਡ ਛੱਜਾਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪਿੰਡ ਦੀ ਮਹਿਲਾ ਸਰਪੰਚ ਰਮਨਦੀਪ ਕੌਰ ਦੀ ਅਗਵਾਈ 'ਚ ਕੁੜੀਆਂ ਨੇ ਇਕੱਠੀਆਂ ਹੋ ਕੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਪ੍ਰੋਗਰਾਮ ਪੇਸ਼ ਕੀਤਾ | ਇਕੱਠੀਆਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸਹਿਬਾਜ਼ਪੁਰਾ 'ਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ

ਰਾਏਕੋਟ, 17 ਅਗਸਤ (ਸੁਸ਼ੀਲ)-ਕਰੀਬੀ ਪਿੰਡ ਸਹਿਬਾਜਪੁਰਾ ਵਿਖੇ ਸਰਕਾਰੀ ਪ੍ਰਾਇਮਰੀ ਸੈਂਟਰ ਸਮਾਰਟ ਸਕੂਲ ਦੇ ਸੈਂਟਰ ਹੈੱਡ ਟੀਚਰ ਰਾਜਮਿੰਦਰਪਾਲ ਸਿੰਘ ਪਰਮਾਰ ਦੀ ਅਗਵਾਈ ਹੇਠ ਸਕੂਲ ਵਿਚ ਦੇਸ਼ ਦੀ ਆਜ਼ਾਦੀ ਦਿਹਾੜੇ ਮੌਕੇ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਮੋਹਨ ਸਿੰਘ ਬਦੇਸਾ ਅਮਰੀਕਾ ਦਾ ਕੀਤਾ ਸਨਮਾਨ

ਚੌਂਕੀਮਾਨ, 17 ਅਗਸਤ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੋਹਨ ਸਿੰਘ ਬਦੇਸਾ ਅਮਰੀਕਾ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰ ਦਲਜੀਤ ਸਿੰਘ ...

ਪੂਰੀ ਖ਼ਬਰ »

ਅੱਡਾ ਦਾਖਾ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਚੋਣ

ਮੁੱਲਾਂਪੁਰ-ਦਾਖਾ, 17 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪਾਵਰਕਾਮ ਪੈਨਸ਼ਨਰ ਐਸੋਸੀਏਸਨ ਯੂਨੀਅਨ ਅੱਡਾ ਦਾਖਾ ਡਵੀਜ਼ਨ ਦੀ ਚੋਣ ਸਰਕਲ ਮੀਤ ਪ੍ਰਧਾਨ ਭਰਤਵੀਰ ਸਿੰਘ ਦੀ ਹਾਜ਼ਰੀ ਵਿਚ ਬਹੁਸੰਮਤੀ ਨਾਲ ਹੋਈ | ਇਸ ਸਮੇਂ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ...

ਪੂਰੀ ਖ਼ਬਰ »

ਕੈਂਪ ਖ਼ਾਲਸਾ ਅਜੀਤਸਰ ਸਕੂਲ ਮੋਹੀ 'ਆਜ਼ਾਦੀ ਦਿਵਸ' ਸਮਾਰੋਹ 'ਤੇ ਵਿਦਿਆਰਥੀਆਂ ਨੂੰ ਦਸਤਾਰਾਂ ਵੰਡੀਆਂ

ਮੁੱਲਾਂਪੁਰ-ਦਾਖਾ, 17 ਅਗਸਤ (ਨਿਰਮਲ ਸਿੰਘ ਧਾਲੀਵਾਲ)-ਕੈਂਪ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਜੀਤਸਰ ਮੋਹੀ ਵਿਖੇ ਪਿ੍ੰਸੀਪਲ ਪਰਮਜੀਤ ਸਿੰਘ ਮੋਹੀ ਦੀ ਅਗਵਾਈ ਹੇਠ ਵਿਦਿਆਰਥੀ, ਅਧਿਆਪਕਾਂ ਵਲੋਂ 75ਵਾਂ ਆਜ਼ਾਦੀ ਦਿਵਸ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ | ਸਕੂਲ ਦੇ ...

ਪੂਰੀ ਖ਼ਬਰ »

ਸ਼ਹੀਦ ਹਰਚੰਦ ਸਿੰਘ ਸਿੰਮਕ ਦੇ ਬੁੱਤ ਕੋਲ ਲਹਿਰਾਇਆ ਤਿਰੰਗਾ

ਹਲਵਾਰਾ, 17 ਅਗਸਤ (ਭਗਵਾਨ ਢਿੱਲੋਂ)-1965 ਦੇ ਹਿੰੰਦ-ਪਾਕਿ ਜੰਗ ਦੇ ਸ਼ਹੀਦ ਹਰਚੰਦ ਸਿੰਘ ਸਿੰਮਕ ਦੇ ਹਲਵਾਰਾ ਬੱਸ ਅੱਡਾ ਵਿਖੇ ਸਥਾਪਿਤ ਸ਼ਹੀਦ ਦੇ ਬੁੱਤ ਕੋਲ ਦੇਸ਼ ਦੀ ਆਜ਼ਾਦੀ ਦੇ 75ਵੇਂ ਮਹਾਂਉਤਸਵ ਨੂੰ ਸਮਰਪਿਤ ਦੇਸ਼ ਦਾ ਕੌਮੀ ਪਰਚਮ ਤਿਰੰਗਾ ਲਹਿਰਾਇਆ ਗਿਆ | ...

ਪੂਰੀ ਖ਼ਬਰ »

ਲੀਲ੍ਹ 'ਚ ਆਜ਼ਾਦੀ ਘੁਲਾਟੀਏ ਚੂਹੜ ਸਿੰਘ ਦੀ ਯਾਦ 'ਚ ਤਿਰੰਗਾ ਲਹਿਰਾਇਆ

ਗੁਰੂਸਰ ਸੁਧਾਰ, 17 ਅਗਸਤ (ਜਸਵਿੰਦਰ ਸਿੰਘ ਗਰੇਵਾਲ)-ਲਾਗਲੇ ਪਿੰਡ ਲੀਲ੍ਹ 'ਚ 75ਵੇਂ ਆਜ਼ਾਦੀ ਦਿਹਾੜੇ ਮੌਕੇ ਦੇਸ਼ ਭਗਤ ਬਾਬਾ ਚੂਹੜ੍ਹ ਸਿੰਘ ਦੀ ਸਮਾਧ 'ਤੇ ਸਰਕਾਰੀ ਮਿਡਲ ਸਕੂਲ ਲੀਲ੍ਹ ਤੇ ਗ੍ਰਾਮ ਪੰਚਾਇਤ ਲੀਲ੍ਹ ਵਲੋਂ 75ਵਾਂ ਆਜ਼ਾਦੀ ਦਿਹਾੜਾ ਉਨ੍ਹਾਂ ਦੀ ਸਮਾਧ 'ਤੇ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ 'ਤੇ ਫੁੱਲ-ਮਾਲਾਵਾਂ ਭੇਟ

ਪੱਖੋਵਾਲ/ਸਰਾਭਾ, 17 ਅਗਸਤ (ਕਿਰਨਜੀਤ ਕੌਰ ਗਰੇਵਾਲ)-ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਪੋਰਟਸ ਕਲੱਬ ਸਰਾਭਾ ਵਲੋਂ ਆਜ਼ਾਦੀ ਦਾ 75ਵਾਂ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਅੱਜ ਸ਼ਹੀਦ ...

ਪੂਰੀ ਖ਼ਬਰ »

ਐੱਸ. ਜੀ. ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਝੰਡਾ ਲਹਿਰਾਇਆ

ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਕਾਲਜ ਦੇ ਪਿ੍ੰਸੀਪਲ ਡਾ. ਰਜਨੀ ਬਾਲਾ ਦੀ ਅਗਵਾਈ ਹੇਠ ਕਾਲਜ ਦੇ ਸਮੂਹ ਸਟਾਫ਼ ਮੈਂਬਰ ਸਾਹਿਬਾਨ ਅਤੇ ਵਿਦਿਆਰਥੀਆਂ ਵਲੋਂ ਆਜ਼ਾਦੀ ਦੀ ...

ਪੂਰੀ ਖ਼ਬਰ »

ਨਗਰ ਕੌਂਸਲ ਦਫ਼ਤਰ ਵਿਚ ਪ੍ਰਧਾਨ ਜੋਸ਼ੀ ਨੇ ਲਹਿਰਾਇਆ ਤਿਰੰਗਾ

ਰਾਏਕੋਟ, 17 ਅਗਸਤ (ਸੁਸ਼ੀਲ)-ਦੇਸ਼ ਦਾ ਆਜ਼ਾਦੀ ਦਿਹਾੜਾ ਸਥਾਨਕ ਨਗਰ ਕੌਂਸਲ ਦਫ਼ਤਰ ਵਿਚ ਉਤਸ਼ਾਹ ਨਾਲ ਮਨਾਇਆ ਗਿਆ | ਨਗਰ ਕੌਂਸਲ 'ਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਜੋਸ਼ੀ ਵਲੋਂ ਕੌਂਸਲਰਾਂ ਅਤੇ ਕੌਂਸਲ ਅਧਿਕਾਰੀਆਂ ਅਤੇ ਕਰਮਚਾਰੀਆਂ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭ ਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਭਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਪੱਖੋਵਾਲ/ਸਰਾਭਾ, 17 ਅਗਸਤ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਸ਼ਹੀਦ ਕਰਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਭਾ 'ਚ 75ਵਾਂ ਆਜ਼ਾਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸਰਪੰਚ ਸੁਖਜਿੰਦਰ ਕੌਰ ਤੇ ਪਿ੍ੰ: ...

ਪੂਰੀ ਖ਼ਬਰ »

ਜੀ. ਐਚ. ਜੀ. ਅਕੈਡਮੀ ਵਿਖੇ ਮਨਾਈ ਗਈ ਆਜ਼ਾਦੀ ਵਰ੍ਹੇਗੰਢ

ਜਗਰਾਉਂ, 17 ਅਗਸਤ (ਜੋਗਿੰਦਰ ਸਿੰਘ)-ਜੀ.ਐਚ.ਜੀ. ਅਕੈਡਮੀ ਜਗਰਾਉਂ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਧੂਮਧਾਮ ਨਾਲ ਮਨਾਈ ਗਈ | ਸਮਾਗਮ ਦੀ ਆਰੰਭਤਾ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਰਮਨਜੋਤ ਕੌਰ ਗਰੇਵਾਲ, ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਅਧਿਆਪਕ ਸਾਹਿਬਾਨਾਂ ਦੁਆਰਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਹੰਬੜਾਂ, 17 ਅਗਸਤ (ਮੇਜਰ ਹੰਬੜਾਂ, ਹਰਵਿੰਦਰ ਸਿੰਘ ਮੱਕੜ)-ਲੁਧਿਆਣਾ ਕਸਬਾ ਹੰਬੜਾਂ ਸੜਕ 'ਤੇ ਪਿੰਡ ਬੀਰਮੀ ਨੇੜੇ ਵਾਪਰੇ ਕਾਰ-ਮੋਟਰਸਾਈਕਲ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਇਲੀਟ ਅਕੈਡਮੀ ਮੁੱਲਾਂਪੁਰ ਵਿਖੇ ਤੀਆਂ-ਤੀਜ਼ ਪ੍ਰੋਗਰਾਮ 'ਚ ਮੁਟਿਆਰਾਂ ਨੇ ਚੰਗਾ ਰੰਗ ਬੰਨਿ੍ਹਆ

ਮੁੱਲਾਂਪੁਰ-ਦਾਖਾ, 17 ਅਗਸਤ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਪੁਰ-ਦਾਖਾ ਵਿਖੇ ਆਈਲਟਸ ਦੀ ਕੋਚਿੰਗ, ਨੈਨੀ ਅਤੇ ਕੁਕਿੰਗ ਕੋਰਸ ਵਾਲੇ ਨਾਮਵਰ ਅਦਾਰੇ ਇਲੀਟ ਇੰਟਰਨੈਸ਼ਨਲ ਅਕੈਡਮੀ ਦੇ ਵਿਦਿਆਰਥੀਆਂ, ਅਕੈਡਮੀ ਸੰਚਾਲਕ ਮੈਡਮ ਸਿਮਰਨ ਸਿੱਧੂ ਤੇ ਹੋਰ ਸਟਾਫ਼ ਨਾਲ ...

ਪੂਰੀ ਖ਼ਬਰ »

ਟੈਗੋਰ ਮਾਡਰਨ ਸਕੂਲ ਰਾਏਕੋਟ ਵਿਖੇ ਭਾਸ਼ਨ ਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)-ਟੈਗੋਰ ਮਾਡਰਨ ਸਕੂਲ ਰਾਏਕੋਟ ਵਿਖੇ ਵਿਦਿਆਰਥੀਆਂ ਦੇ ਕਵਿਤਾ ਉਚਾਰਣ ਤੇ ਭਾਸ਼ਣ ਮੁਕਾਬਲੇ ਆਯੋਜਿਤ ਕੀਤੇ ਗਏ | ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਜਿਵੇਂ ਕਿ ਮੇਰੀ ਭਾਰਤ ਮਾਂ, ਮੇਰੇ ਸੁਪਨਿਆਂ ਦਾ ਭਾਰਤ, ਆਜ਼ਾਦੀ ਦਿਵਸ 75 ...

ਪੂਰੀ ਖ਼ਬਰ »

ਲੈਂਡਮਾਰਗੇਜ ਬੈਂਕ ਰਾਏਕੋਟ ਦੇ ਡਾਇਰੈਕਟਰਾਂ ਦੀ ਸਰਬਸੰਮਤੀ ਨਾਲ ਚੋਣ

ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)-ਲੈਂਡਮਾਰਗੇਜ ਬੈਂਕ ਰਾਏਕੋਟ ਦੇ ਡਾਇਰੈਕਟਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਦੌਰਾਨ ਆਮ ਆਦਮੀ ਪਾਰਟੀ ਦੇ ਵਲੰਟੀਅਰ ਗੁਰਮਿੰਦਰ ਸਿੰਘ ਤੂਰ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਤਾਜਪੁਰ, ਦਵਿੰਦਰਪਾਲ ਸਿੰਘ ਹਾਂਸ, ...

ਪੂਰੀ ਖ਼ਬਰ »

ਸਰਾਭਾ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰ ਕੇ ਕੇਸਰੀ ਨਿਸ਼ਾਨ ਸਾਹਿਬ ਝੁਲਾਇਆ

ਪੱਖੋਵਾਲ/ਸਰਾਭਾ, 17 ਅਗਸਤ (ਕਿਰਨਜੀਤ ਕੌਰ ਗਰੇਵਾਲ)-ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੀ ਭੁੱਖ ਹੜਤਾਲ ਅੱਜ 177ਵੇਂ ਦਿਨ 'ਚ ਪੁੱਜ ਗਈ | ਇਸ ਮੁਹਿੰਮ ਨੂੰ ਪ੍ਰਚੰਡ ਕਰਨ ਲਈ ਵੱਖ-ਵੱਖ ਪੰਥਕ ...

ਪੂਰੀ ਖ਼ਬਰ »

ਡਾਂਗੋਂ 'ਚ ਸਰਪੰਚ ਵਲੋਂ ਤੀਆਂ ਸਬੰਧੀ ਸੱਭਿਆਚਾਰਕ ਸਮਾਗਮ ਕਰਵਾਇਆ

ਲੋਹਟਬੱਦੀ, 17 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਪਿੰਡ ਡਾਂਗੋਂ ਵਿਖੇ ਸਰਪੰਚ ਅੰਮਿ੍ਤਪਾਲ ਸਿੰਘ ਬੌਬੀ ਵੱਲੋਂ ਪਿਮਡ ਦੇ ਆਧੁਨਿਕ ਖੇਡ ਸਟੇਡੀਅਮ-ਕਮ-ਪਾਰਕ 'ਚ ਤੀਆਂ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ 10 ਦਿਨਾਂ ਸੱਭਿਆਚਾਰਕ ਸਰਗਰਮੀਆਂ ਨੂੰ ਦਰਸਾਉਂਦਾ ਸਮਾਗਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX