ਤਾਜਾ ਖ਼ਬਰਾਂ


ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  7 minutes ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  about 1 hour ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  about 1 hour ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  about 3 hours ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  about 3 hours ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  about 4 hours ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  about 4 hours ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  about 5 hours ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  about 5 hours ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  about 5 hours ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  about 5 hours ago
ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਜੰਮ ਕੇ ਵਰ੍ਹੀਆਂ ਡਾਂਗਾਂ
. . .  about 6 hours ago
ਸੰਗਰੂਰ, 30 ਨਵੰਬਰ( ਦਮਨਜੀਤ ਸਿੰਘ ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ ਕੇ ਲਾਠੀਆਂ ਵਰ੍ਹਾਈਆਂ ਗਈਆਂ । ਮਜ਼ਦੂਰਾਂ ਵਲੋਂ ਅੱਜ ...
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  about 6 hours ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ...
ਚੀਨ ਦੇ ਸਾਬਕਾ ਰਾਸ਼ਟਰਪਤੀ ਦਾ ਦਿਹਾਂਤ
. . .  about 7 hours ago
ਸ਼ੰਘਾਈ, 30 ਨਵੰਬਰ- ਚੀਨੀ ਸਰਕਾਰੀ ਮੀਡੀਆ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ...
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਵਿਵਾਦਿਤ ਬਿਆਨ
. . .  about 8 hours ago
ਅੰਮ੍ਰਿਤਸਰ, 30 ਨਵੰਬਰ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੱਤਾ ਹੈ। ਵਿਵਾਦਿਤ ਬਿਆਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਹਿੰਦੇ ਹੋਏ ਕਿਹਾ ਕਿ ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ। ਮੁਫ਼ਤ ਬਿਜਲੀ ਨੇ ਕਿਸਾਨਾਂ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਇਕ ਦਿਨਾਂ ਮੈਚ ਰੱਦ, ਨਿਊਜ਼ੀਲੈਂਡ ਨੇ 1-0 ਨਾਲ ਜਿੱਤੀ ਲੜੀ
. . .  about 8 hours ago
ਕ੍ਰਾਈਸਟਚਰਚ, 30 ਨਵੰਬਰ-ਮੀਂਹ ਕਾਰਨ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਇਕ ਦਿਨਾਂ ਮੈਚ ਰੱਦ ਹੋ ਗਿਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ 1-0 ਨਾਲ ਜਿੱਤ...
ਕ੍ਰਾਈਮ ਬ੍ਰਾਂਚ ਵਲੋਂ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫ਼ਾਸ਼
. . .  about 8 hours ago
ਨਵੀਂ ਦਿੱਲੀ, 30 ਨਵੰਬਰ- ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਮਾਸਟਰਮਾਈਂਡ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਖ-ਵੱਖ ਦੇਸ਼ਾਂ ਦੇ ਲਗਭਗ 300...
ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ
. . .  about 8 hours ago
ਚੰਡੀਗੜ੍ਹ, 30 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਐਲਾਨ ਮੁਤਾਬਿਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ...
ਬਿਲਕਿਸ ਬਾਨੋ ਵਲੋਂ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਹੁੰਚ
. . .  about 9 hours ago
ਨਵੀਂ ਦਿੱਲੀ, 30 ਨਵੰਬਰ -ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿਚ ਉਸ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀ 11 ਵਿਅਕਤੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਹੁੰਚ...
ਕੇਰਲ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਹਟਾਉਣ ਵਾਲਾ ਬਿੱਲ ਵਿਧਾਨ ਸਭਾ ਸੈਸ਼ਨ 'ਚ ਪੇਸ਼ ਕਰਨ ਦਾ ਫ਼ੈਸਲਾ
. . .  about 8 hours ago
ਤਿਰੂਵਨੰਤਪੁਰਮ, 30 ਨਵੰਬਰ-ਕੇਰਲ ਕੈਬਨਿਟ ਨੇ ਵਿਧਾਨ ਸਭਾ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸਿੱਖਿਆ ਦੇ ਖੇਤਰ ਦੇ ਮਾਹਿਰ ਹੋਣਗੇ। ਇਸ ਨਾਲ ਰਾਜਪਾਲ ਨੂੰ ਚਾਂਸਲਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ 'ਚ ਡੀ.ਐਮ.ਕੇ. ਦੀ ਪਟੀਸ਼ਨ
. . .  about 9 hours ago
ਨਵੀਂ ਦਿੱਲੀ, 30 ਨਵੰਬਰ-ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ 'ਚ ਡੀ.ਐਮ.ਕੇ. ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 2019 ਦਾ ਨਾਗਰਿਕਤਾ ਸੋਧ ਕਾਨੂੰਨ "ਮਨਮਾਨੀ" ਹੈ ਕਿਉਂਕਿ ਇਹ ਭਾਰਤ ਵਿਚ ਰਹਿ ਰਹੇ ਸ਼੍ਰੀਲੰਕਾਈ ਤਾਮਿਲਾਂ ਨੂੰ ਸ਼ਰਨਾਰਥੀ ਮੰਨਦੇ ਹੋਏ ਸਿਰਫ਼...
ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ-ਖੜਗੇ ਦੇ ਬਿਆਨ 'ਤੇ ਰਾਜਨਾਥ ਸਿੰਘ
. . .  about 9 hours ago
ਅਹਿਮਦਾਬਾਦ, 30 ਨਵੰਬਰ-ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਆਗੂ ਅਤੇ ਰੱਖਿਆ ਮੰਤਰੀ ਰਾਜੰਨਾਥ ਸਿੰਘ ਨੇ ਅਹਿਮਦਾਬਾਦ ਵਿਖੇ ਕਿਹਾ ਕਿ ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਅਣਉਚਿਤ ਸ਼ਬਦਾਂ ਦੀ ਵਰਤੋਂ ਕਰਨਾ ਸਿਹਤਮੰਦ ਰਾਜਨੀਤੀ ਦੀ ਨਿਸ਼ਾਨੀ ਨਹੀਂ ਹੈ। ਕਾਂਗਰਸ...
ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  about 9 hours ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  about 9 hours ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  about 10 hours ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਦਿੱਲੀ / ਹਰਿਆਣਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ਦੀ ਦੁਰਵਰਤੋਂ ਕਰਨ ਵਾਲੇ ਵਿਅਕਤੀ ਖ਼ਿਲਾਫ਼ ਹੋਏ ਸਖ਼ਤ ਕਾਰਵਾਈ -ਮਲਸੀਆਂ

ਨਵੀਂ ਦਿੱਲੀ ,17 ਅਗਸਤ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਪਾਰਟੀ ਦੀ ਇੱਕ ਮੀਟਿੰਗ ਦੌਰਾਨ ਮੁੰਬਈ ਦੇ ਉਸ ਵਿਅਕਤੀ ਦੇ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ, ਜਿਸ ਵਿਅਕਤੀ ਵਲੋਂ ਸੋਸ਼ਲ ਮੀਡੀਆ 'ਤੇ ਆਨਲਾਈਨ ਜੂਆ ਖੇਡਣ ਲਈ ਸ੍ਰੀ ...

ਪੂਰੀ ਖ਼ਬਰ »

31 ਰਾਗਾਂ 'ਤੇ ਆਧਾਰਿਤ ਰਾਗ ਕੀਰਤਨ ਦਰਬਾਰ ਦੀ ਸਮਾਪਤੀ

ਇੰਦੌਰ, 17 ਅਗਸਤ (ਰਤਨਜੀਤ ਸਿੰਘ ਸ਼ੈਰੀ)-ਮੱਧ ਪ੍ਰਦੇਸ਼ 'ਚ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਚ ਦਰਜ 31 ਰਾਗਾਂ 'ਤੇ ਆਧਾਰਿਤ ਰਾਗ ਦਰਬਾਰ ਮਹਾਂਕੁੰਭ ਦੀ ਸਮਾਪਤੀ 'ਤੇ ਰਾਗ ਜੈਜਾਵੰਤੀ ਦੇ ਗਾਇਨ 'ਤੇ ਆਲੌਕਿਕ ਹੀ ਨਜ਼ਾਰਾ ਦੇਖਣ ਨੂੰ ਮਿਲਿਆ | ਸ਼ਬਦ 'ਰਾਮ ਰਾਮ ...

ਪੂਰੀ ਖ਼ਬਰ »

ਕੈਟ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਨਗਰ ਦੀ ਮਨਮਾਨੀ ਅਤੇ ਤਾਨਾਸ਼ਾਹੀ ਰਵੱਈਏ ਨਾਲ ਵਪਾਰੀਆਂ ਨੂੰ ਹੋ ਰਹੀ ਭਾਰੀ ਆਰਥਿਕ ਤੰਗੀ ਤੋਂ ਤੰਗ ਆ ਕੇ ਕਨਫੈੱਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਭੇਜੇ ਪੱਤਰ 'ਚ ...

ਪੂਰੀ ਖ਼ਬਰ »

10ਵੀਂ ਅਤੇ 12ਵੀਂ ਕਲਾਸ ਦੀ ਕੰਪਾਰਟਮੈਂਟ ਪ੍ਰੀਖਿਆ ਦਾ ਦਾਖ਼ਲਾ ਪੱਤਰ ਜਾਰੀ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਸੀ. ਬੀ. ਐਸ. ਈ. ਦੀ 10ਵੀਂ ਅਤੇ 12ਵੀਂ ਕਲਾਸ ਦੀ ਕੰਪਾਰਟਮੈਂਟ ਪ੍ਰੀਖਿਆ ਲਈ ਦਾਖ਼ਲਾ ਪੱਤਰ ਸੀ. ਬੀ. ਐਸ. ਈ. ਵਲੋਂ ਜਾਰੀ ਕਰ ਦਿੱਤੇ ਗਏ ਹਨ | ਸੀ. ਬੀ. ਐਸ. ਈ. ਵਲੋਂ ਇਸ ਵਿਸ਼ੇ ਸੰਬੰਧੀ ਪ੍ਰੀ-ਪੱਤਰ ਵੀ ਜਾਰੀ ਕਰ ਦਿੱਤਾ ਹੈ ਅਤੇ ...

ਪੂਰੀ ਖ਼ਬਰ »

ਕੈਂਪਾਂ 'ਚ ਰਹਿ ਰਹੇ ਲੋਕ ਆ ਰਹੇ ਨੇ ਵਾਪਸ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਪਿਛਲੇ ਦਿਨੀਂ ਜਮਨਾ ਨਦੀ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਚਲਾ ਗਿਆ ਸੀ, ਪਰ ਜਲਦੀ ਹੀ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਆ ਗਿਆ | ਇਸ ਖ਼ਤਰੇ ਨੂੰ ਵੇਖਦੇ ਹੋਏ ਪ੍ਰਸ਼ਾਸਨ ਨੇ ਜਮਨਾ ਦੇ ਆਸ-ਪਾਸ ...

ਪੂਰੀ ਖ਼ਬਰ »

ਠੱਕ-ਠੱਕ ਗਰੋਹ ਦੇ 2 ਮੈਂਬਰਾਂ ਨੇ ਲੱਖਾਂ ਰੁਪਏ ਕੀਤੇ ਚੋਰੀ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦਾ ਠੱਕ-ਠੱਕ ਗਰੋਹ, ਜੋ ਕਿ ਦਿੱਲੀ 'ਚ ਲੋਕਾਂ ਨਾਲ ਠੱਗੀਆਂ ਮਾਰਨ 'ਚ ਕਾਫ਼ੀ ਪ੍ਰਸਿੱਧ ਹੈ, ਦੇ 2 ਮੈਂਬਰਾਂ ਨੂੰ ਦੱਖਣੀ ਜ਼ਿਲ੍ਹੇ ਦੇ ਸਪੈਸ਼ਲ ਸੈੱਲ ਦੇ ਸਟਾਫ਼ ਵਲੋਂ ਕਾਬੂ ਕੀਤਾ ਗਿਆ ਹੈ | ਇਨ੍ਹਾਂ ਬਦਮਾਸ਼ਾਂ ਨੇ ...

ਪੂਰੀ ਖ਼ਬਰ »

ਸਿਸੋਦੀਆ ਵਲੋਂ 'ਦਿੱਲੀ ਸ਼ਾਪਿੰਗ ਫੈਸਟੀਵਲ' ਨਾਲ ਸੰਬੰਧਿਤ ਵੱਖ ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ

ਨਵੀਂ ਦਿੱਲੀ, 17 ਅਗਸਤ (ਜਗਤਾਰ ਸਿੰਘ)-ਦਿੱਲੀ ਦੇ ਉਪ ਮੁੱਖ ਮੰਤਰੀ ਤੇ ਖਜ਼ਾਨਾ ਮੰਤਰੀ ਮਨੀਸ਼ ਸਿਸੋਦੀਆ ਨੇ ਦੱਸਿਆ ਹੈ ਕਿ ਕੇਜਰੀਵਾਲ ਸਰਕਾਰ ਦਿੱਲੀ ਵਿਚ ਰੁਜ਼ਗਾਰ, ਕਾਰੋਬਾਰ ਅਤੇ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਰੁਜ਼ਗਾਰ ਬਜਟ 2022-23 ਦੇ ਤਹਿਤ ਸ਼ਾਮਿਲ ਯੋਜਨਾਵਾਂ ...

ਪੂਰੀ ਖ਼ਬਰ »

ਵਿਧੂੜੀ ਵਲੋਂ ਕੇਜਰੀਵਾਲ ਸਰਕਾਰ 'ਤੇ ਹਿੰਦੂ ਭਾਈਚਾਰੇ ਨਾਲ ਵਿਤਕਰਾ ਕਰਨ ਦਾ ਦੋਸ਼

ਨਵੀਂ ਦਿੱਲੀ ,17 ਅਗਸਤ (ਜਗਤਾਰ ਸਿੰਘ)-ਸੰਸਦ ਮੈਂਬਰ ਰਮੇਸ਼ ਵਿਧੂੜੀ ਨੇ ਕੇਜਰੀਵਾਲ 'ਤੇ ਕਥਿਤ ਤੌਰ 'ਤੇ ਹਿੰਦੂ ਭਾਈਚਾਰੇ ਨਾਲ ਵਿਤਕਰਾ ਕਰਨ ਦਾ ਦੋਸ਼ ਲਾਇਆ ਹੈ | ਵਿਧੂੜੀ ਨੇ ਕਿਹਾ ਕਿ ਸਾਰੀ ਦਿੱਲੀ ਕੇਜਰੀਵਾਲ ਦੀ ਦੇਸ਼ਭਗਤੀ ਦੇ ਅਸਲ ਕਿਰਦਾਰ ਨੂੰ ਜਾਣਦੀ ਹੈ | ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਦਾ ਚੰਗੀ ਸਿਹਤ ਤੇ ਸਿੱਖਿਆ ਦੇਣ ਦਾ ਦਾਅਵਾ ਸਿਰਫ ਝੂਠ ਦਾ ਪੁਲੰਦਾ-ਆਦੇਸ਼ ਗੁਪਤਾ

ਨਵੀਂ ਦਿੱਲੀ ,17 ਅਗਸਤ (ਜਗਤਾਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਦੋਸ਼ ਲਾਇਆ ਕਿ ਸਿੱਖਿਆ ਅਤੇ ਸਿਹਤ ਸੰਬੰਧੀ ਕੇਜਰੀਵਾਲ ਸਰਕਾਰ ਦਾ ਦਿੱਲੀ ਮਾਡਲ ਅਸਲ 'ਚ ਝੂਠ ਦਾ ਪੁਲੰਦਾ ਹੈ | ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਪਤਾ ਨੇ ...

ਪੂਰੀ ਖ਼ਬਰ »

ਮੰਕੀਪਾਕਸ ਨੂੰ ਲੈ ਕੇ ਸਿਹਤ ਵਿਭਾਗ ਨੇ ਤਿਆਰੀਆਂ ਕੀਤੀਆਂ ਪੂਰੀਆਂ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਤੋਂ ਬਾਅਦ ਹੁਣ ਮੰਕੀਪਾਕਸ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ | ਇਸ ਪ੍ਰਤੀ ਸਿਹਤ ਵਿਭਾਗ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸ ਬਿਮਾਰੀ ਪ੍ਰਤੀ ਦੱਸਿਆ ਜਾ ਰਿਹਾ ਹੈ ਕਿ ...

ਪੂਰੀ ਖ਼ਬਰ »

ਜਲੌਰ ਘਟਨਾ ਨੂੰ ਲੈ ਕੇ ਬਸਪਾ ਵਲੋਂ ਪ੍ਰਦਰਸ਼ਨ

ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)-ਰਾਜਸਥਾਨ ਦੇ ਜਾਲੌਰ 'ਚ ਨੌਂ ਸਾਲਾ ਇੰਦਰ ਮੇਘਵਾਲ ਦੇ ਕਤਲ ਮਾਮਲੇ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਨੇ ਰੋਸ ਪ੍ਰਦਰਸ਼ਨ ਕੀਤਾ ਤੇ ਰਾਜਸਥਾਨ ਦੇ ਰਾਜਪਾਲ ਦੇ ਨਾਂਅ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ | ...

ਪੂਰੀ ਖ਼ਬਰ »

ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਰਧਾਂਜਲੀਆਂ ਭੇਟ

ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)-ਨਾਗਰਿਕ ਪ੍ਰੀਸ਼ਦ ਵਲੋਂ ਅੱਜ ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਦੇ ਮੌਕੇ 'ਤੇ ਅੱਜ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਬੁਲਾਰਿਆਂ ਨੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਮਦਨ ...

ਪੂਰੀ ਖ਼ਬਰ »

ਏ. ਜ਼ੇਵੀਅਰਜ਼ ਇੰਟਰਨੈਸ਼ਨਲ ਸਕੂਲ ਚੀਕਾ 'ਚ ਮਨਾਈ ਕਿ੍ਸਨ ਜਨਮ ਅਸਟਮੀ

ਗੂਹਲਾ ਚੀਕਾ, 17 ਅਗਸਤ (ਓ.ਪੀ. ਸੈਣੀ)-ਏ.ਜੇਵੀਅਰਜ ਇੰਟਰਨੈਸ਼ਨਲ ਸਕੂਲ ਚੀਕਾ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ ਗਈ | ਜਿਸ ਵਿਚ ਸ੍ਰੀ ਕਿ੍ਸ਼ਨ ਅਤੇ ਰਾਧਾ ਦੇ ਰੂਪ ਵਿਚ ਸਜੇ ਛੋਟੇ ਬੱਚਿਆਂ ਨੇ ਖੂਬ ਡਾਂਸ ਕੀਤਾ | ਸਕੂਲ ਚੇਅਰਮੈਨ ਅਲੋਕ ਬਾਸੂ ਰਾਏ ਨੇ ਸਾਰੇ ...

ਪੂਰੀ ਖ਼ਬਰ »

ਸਿੰਜਾਈ ਲਈ ਸੋਲਰ ਵਾਟਰ ਪੰਪਿੰਗ ਸਿਸਟਮ ਲਈ ਆਨਲਾਈਨ ਅਰਜ਼ੀ ਮੰਗੀ ਗਈ ਹੈ-ਅਜੈ ਚੋਪੜਾ

ਫ਼ਤਿਹਾਬਾਦ, 17 ਅਗਸਤ (ਹਰਬੰਸ ਸਿੰਘ ਮੰਡੇਰ)-ਨਵੀਂ ਅਤੇ ਨਵਿਆਉਣਯੋਗ ਊਰਜਾ ਵਿਭਾਗ, ਹਰਿਆਣਾ ਅਤੇ ਹਰੇਡਾ ਦੁਆਰਾ, ਸੋਲਰ ਵਾਟਰ ਪੰਪਿੰਗ ਸਿਸਟਮ ਰਾਜ ਦੇ ਕਿਸਾਨਾਂ ਨੂੰ ਸਾਲ 2018-19 ਤੋਂ ਪਹਿਲਾਂ ਆਓ-ਪਹਿਲਾਂ ਪਾਓ ਦੇ ਆਧਾਰ 'ਤੇ 75 ਪ੍ਰਤੀਸ਼ਤ ਸਬਸਿਡੀ ਦੀ ਦਰ 'ਤੇ ਉਪਲਬਧ ...

ਪੂਰੀ ਖ਼ਬਰ »

ਪੁਲਿਸ ਨੇ ਕੁਝ ਘੰਟਿਆਂ 'ਚ ਸੁਲਝਾਈ 11.43 ਲੱਖ ਦੀ ਲੁੱਟ ਦੀ ਵਾਰਦਾਤ, ਚਾਰ ਮੁਲਜ਼ਮ ਕਾਬੂ

ਡੱਬਵਾਲੀ, 17 ਅਗਸਤ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਪੁਲਿਸ ਨੇ ਸਥਾਨਕ ਕਾਲੋਨੀ ਰੋਡ 'ਤੇ ਰੇਡੀਐਂਟ ਕੰਪਨੀ ਦੇ ਕੈਸ਼ੀਅਰ ਤੋਂ ਕਰੀਬ 11.43 ਦੀ ਲੁੱਟ ਦੀ ਵਾਰਦਾਤ ਕੁਝ ਘੰਟਿਆਂ 'ਚ ਸੁਲਝਾ ਦਿੱਤੀ | ਸਿਟੀ ਪੁਲਿਸ ਨੇ ਚਾਰ ਮੁਲਜਮਾਂ ਨੂੰ ਕਾਬੂ ਕਰਕੇ 10.50 ਲੱਖ ਰੁਪਏ, ਵਾਰਦਾਤ ...

ਪੂਰੀ ਖ਼ਬਰ »

ਨਵ ਨਿਯੁਕਤ ਮੀਤ ਪ੍ਰਧਾਨ ਪੂਜਾ ਸ਼ਰਮਾ ਚੀਕਾ ਦੇ ਵਿਕਾਸ 'ਚ ਮਜ਼ਬੂਤ ਭਾਈਵਾਲ ਬਣੇਗੀ : ਡਾ. ਰੇਖਾ ਰਾਣੀ

ਗੂਹਲਾ-ਚੀਕਾ, 17 ਅਗਸਤ (ਓ.ਪੀ. ਸੈਣੀ)-ਨਗਰ ਪਾਲਿਕਾ ਦੇ ਉਪ ਪ੍ਰਧਾਨ ਦੀ ਚੋਣ ਵਿਚ ਵਾਰਡ-17 ਦੀ ਕੌਂਸਲਰ ਪੂਜਾ ਸ਼ਰਮਾ ਦੀ ਜਿੱਤ ਨੇ ਸੂਬਾ ਸਰਕਾਰ ਦੀ ਮਹਿਲਾ ਸਸ਼ਕਤੀਕਰਨ ਦੀ ਸੋਚ 'ਤੇ ਮੋਹਰ ਲਗਾ ਦਿੱਤੀ ਹੈ | ਨਗਰ ਪਾਲਿਕਾ ਚੀਕਾ ਦੀ ਚੇਅਰਪਰਸਨ ਰੇਖਾ ਰਾਣੀ ਨੇ ਕਿਹਾ ਕਿ ...

ਪੂਰੀ ਖ਼ਬਰ »

ਮਾਈਨਿੰਗ ਦੇ ਦੋਸ਼ 'ਚ ਕੇਸ ਦਰਜ

ਢਿਲਵਾਂ, 17 ਅਗਸਤ (ਸੁਖੀਜਾ, ਪ੍ਰਵੀਨ)- ਥਾਣਾ ਢਿਲਵਾਂ ਦੀ ਪੁਲਿਸ ਨੇ ਨਜਾਇਜ਼ ਮਾਈਨਿੰਗ ਦੇ ਦੋਸ਼ 'ਚ ਦੋ ਵਿਅਕਤੀਆਂ ਤੇ ਕੇਸ ਦਰਜ ਕਰਕੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਹਰਪਾਲ ਸਿੰਘ ਨੇ ਦੱਸਿਆ ਕਿ ਇੰਸ. ਬਿਕਰਮਜੀਤ ਸਿੰਘ ਜੇ ਈ ਕਮ ਮਾਈਨਿੰਗ ਅਫ਼ਸਰ ...

ਪੂਰੀ ਖ਼ਬਰ »

ਸ਼ੇਖੂਪੁਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਆਜ਼ਾਦੀ ਦਿਹਾੜਾ

ਕਰਨਾਲ, 17 ਅਗਸਤ (ਗੁਰਮੀਤ ਸਿੰਘ ਸੱਗੂ)-ਰੇਲਵੇ ਰੋਡ 'ਤੇ ਸਥਿਤ ਸ਼ੇਖੂਪੁਰਾ ਖਾਲਸਾ ਸੀਨੀ. ਸੈਕੰ. ਸਕੂਲ ਵਿਖੇ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿੰ੍ਰਸੀਪਲ, ਸਟਾਫ ਅਤੇ ਬੱਚਿਆਂ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਸਭਿਆਚਾਰਕ ਅਤੇ ਦੇਸ਼ ਭਗਤੀ ਦੇ ਪੋ੍ਰਗਰਾਮ ਵੀ ਪੇਸ਼ ਕੀਤੇ ਗਏ, ਜਦਕਿ ਛੋਟੇ ਛੋਟੇ ਬੱਚਿਆਂ ਵਲੋਂ ਮਨਮੋਹਕ ਪੁਸ਼ਾਕਾਂ ਪਾ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਮਠਿਆਈ ਵੰਡ ਕੇ ਆਜ਼ਾਦੀ ਦੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਬੱਚਿਆਂ ਨੂੰ ਸਵੱਛ ਭਾਰਤ ਦਾ ਸੰਦੇਸ਼ ਦਿੰਦੇ ਹੋਏ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਸੰਬੰਧੀ ਪ੍ਰੇਰਿਤ ਵੀ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਧਾਰਮਿਕ ਸਮਾਗਮ

ਡਡਵਿੰਡੀ, 17 ਅਗਸਤ (ਦਿਲਬਾਗ ਸਿੰਘ ਝੰਡ)- ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਮੈਨੇਜਰ ਚੈਂਚਲ ਸਿੰਘ ਆਹਲੀ ਦੀ ਅਗਵਾਈ 'ਚ 1947 ਵਿਚ ਭਾਰਤ ਪਾਕਿਸਤਾਨ ਦੀ ਵੰਡ ਸਮੇਂ ਹੋਈ ਹਿੰਸਾ ...

ਪੂਰੀ ਖ਼ਬਰ »

ਮੰਗਾਂ ਦੀ ਪੂਰਤੀ ਲਈ ਹਰਿਆਣਾ ਵਿਦਿਆਲਾ ਅਧਿਆਪਕ ਸੰਘ ਵਲੋਂ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ

ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਵਿਦਿਆਲਾ ਅਧਿਆਪਕ ਸੰਘ ਦੇ ਬੈਨਰ ਹੇਠ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਅਤੇ ਹਰਿਆਣਾ ਸਰਕਾਰ ਦੇ ਨਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ | ...

ਪੂਰੀ ਖ਼ਬਰ »

ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਵਰ੍ਹਦੇ ਮੀਂਹ 'ਚ ਪ੍ਰਦਰਸ਼ਨ

ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)-ਗੁਲਾਬੀ ਸੁੰਡੀ ਤੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤੇ ਟਿਊਬਵੈੱਲਾਂ ਦੇ ਬਿਜਲੀ ਕੁਨੈਕਸ਼ਨ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਏਕਤਾ ਦੇ ਬੈਨਰ ਹੇਠ ਕਿਸਾਨਾਂ ਨੇ ਵਰ੍ਹਦੇ ਮੀਂਹ 'ਚ ਕਾਲੇ ਚੌਲੇ ...

ਪੂਰੀ ਖ਼ਬਰ »

ਕਿਸਾਨਾਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਤੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)-ਸੰਯੁਕਤ ਕਿਸਾਨ ਮੋਰਚਾ ਦੇ ਸਦੇ 'ਤੇ ਕਿਸਾਨਾਂ ਨੇ ਅੱਜ ਮਿੰਨੀ ਸਕੱਤਰੇਤ ਦੇ ਬਾਹਰ ਬਿਜਲੀ ਸੋਧ ਬਿੱਲ 2022 ਦੀਆਂ ਕਾਪੀਆਂ ਸਾੜੀਆਂ ਤੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ | ਪ੍ਰਦਰਸ਼ਨਕਾਰੀ ਕਿਸਾਨਾਂ ਨੇ ਬਿਜਲੀ ਸੋਧ ਬਿੱਲ ...

ਪੂਰੀ ਖ਼ਬਰ »

ਇਨੈਲੋ ਦੀ ਸਰਕਾਰ ਬਣੀ ਤਾਂ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ-ਓਮ ਪ੍ਰਕਾਸ਼ ਚੌਟਾਲਾ

ਫ਼ਤਿਹਾਬਾਦ, 17 ਅਗਸਤ (ਹਰਬੰਸ ਸਿੰਘ ਮੰਡੇਰ)-ਇਨੈਲੋ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਕਿਹਾ ਕਿ ਸੂਬੇ ਦੇ ਲੋਕ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ | ਆਉਣ ਵਾਲੀਆਂ ਚੋਣਾਂ ਤੋਂ ਬਾਅਦ ਸੂਬੇ ਵਿਚ ਇਨੈਲੋ ਦੀ ...

ਪੂਰੀ ਖ਼ਬਰ »

ਹਰਦਿਆਲ ਸਿੰਘ ਢਿੱਲੋਂ ਨਮਿਤ ਅੰਤਿਮ ਅਰਦਾਸ ਭਲਕੇ

ਕੁਰੂਕਸ਼ੇਤਰ, 17 ਅਗਸਤ (ਅਜੀਤ ਬਿਊਰੋ)-ਸਵਰਗਵਾਸੀ ਗਿਆਨੀ ਕੇਹਰ ਸਿੰਘ ਵੈਰਾਗੀ (ਪ੍ਰਾਪੋਗੰਡਾ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ) ਦੇ ਪੋਤਰੇ, ਮਹਿੰਦਰ ਸਿੰਘ ਢਿੱਲੋਂ ਦੇ ਸਪੁੱਤਰ, ਬਾਬਾ ਸੋਹਣ ਸਿੰਘ ਭਕਨਾ (ਫਰੀਡਮ ਫਾਈਟਰ) ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX