ਤਾਜਾ ਖ਼ਬਰਾਂ


ਕੇਂਦਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਨੇ 4 ਫ਼ੀਸਦੀ ਵਧਾਇਆ ਮਹਿੰਗਾਈ ਭੱਤਾ
. . .  10 minutes ago
ਨਵੀਂ ਦਿੱਲੀ, 28 ਸਤੰਬਰ- ਦੇਸ਼ ਦੇ 50 ਲੱਖ ਤੋਂ ਵੱਧ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਕੇਂਦਰ ਸਰਕਾਰ ਨੇ ਅੱਜ ਮਹਿੰਗਾਈ ਭੱਤੇ (ਡੀ.ਏ.) 'ਚ ਵਾਧਾ ਕੀਤਾ ਹੈ। ਇਸ ਨੂੰ 34 ਫ਼ੀਸਦ ਤੋਂ ਵਧਾ ਕੇ 38 ਫ਼ੀਸਦੀ ਕਰ ਦਿੱਤਾ ਗਿਆ...
ਸ਼ਹੀਦ ਭਗਤ ਸਿੰਘ ਨੂੰ ਨਮਨ ਕਰਦਿਆਂ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਸੱਚੀਆਂ ਨੀਅਤਾਂ ਨੂੰ ਮੁਰਾਦਾਂ'
. . .  22 minutes ago
ਚੰਡੀਗੜ੍ਹ, 28 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਟਕੜ ਕਲਾਂ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਨਮਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸ਼ਹੀਦਾਂ ਦੇ ਸੁਪਨੇ ਪੂਰੇ ਨਹੀਂ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੱਚੀਆਂ ਨੀਅਤਾਂ...
ਡਾਕਟਰ ਕੋਲੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਲਿਆ ਪੁਲਿਸ ਰਿਮਾਂਡ
. . .  20 minutes ago
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)-ਡਾਕਟਰ ਕੋਲੋਂ ਫ਼ਿਰੌਤੀ ਮੰਗਣ ਦੇ ਚਰਚਿਤ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਇੱਥੇ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਲਿਆ ਗਿਆ ਹੈ। ਉਸ ਨੂੰ ਇੱਥੇ ਚੀਫ਼ ਜੁਡੀਸ਼ਲ ਮੈਜਿਸਟਰੇਟ ਅਸ਼ੀਸ਼ ਸਾਲਦੀ...
ਨਾਭਾ ਵਿਖੇ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਹਾੜਾ
. . .  36 minutes ago
ਨਾਭਾ, 28 ਸਤੰਬਰ (ਕਰਮਜੀਤ ਸਿੰਘ)- ਅੱਜ ਨਾਭਾ ਵਿਖੇ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਧਾਨ ਪਰਮਜੀਤ ਸਿੰਘ ਥੂਹੀ ਦੀ ਅਗਵਾਈ 'ਚ ਸ਼ਹੀਦ-ਏ-ਆਜ਼ਮਸ.ਭਗਤ ਸਿੰਘ ਦਾ 115ਵਾਂ ਜਨਮ ਦਿਨ ਸ਼ਰਧਾ ਤੇ ਸਤਿਕਾਰ ਨਾਲ...
ਕੈਨੇਡਾ ਨੇ ਜਾਰੀ ਕੀਤੀ ਐਡਵਾਈਜ਼ਰੀ, ਕਿਹਾ-'ਭਾਰਤ 'ਚ ਪਾਕਿਸਤਾਨ ਨਾਲ ਲੱਗਦੇ ਇਲਾਕਿਆਂ ਦੀ ਨਾ ਕਰੋ ਯਾਤਰਾ'
. . .  35 minutes ago
ਓਟਾਵਾ, 28 ਸਤੰਬਰ- ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਗੁਜਰਾਤ, ਪੰਜਾਬ ਤੇ ਰਾਜਸਥਾਨ ਸੂਬਿਆਂ ਦੇ ਸਾਰੇ ਖ਼ੇਤਰਾਂ ਦੀ ਯਾਤਰਾ ਤੋਂ ਬਚਣ, ਜੋ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਨੂੰ ਸਾਂਝਾ ਕਰਦੇ...
ਵੱਡੀ ਖ਼ਬਰ: ਚੀਨ ਦੇ ਰੈਸਟੋਰੈਂਟ 'ਚ ਲੱਗੀ ਅੱਗ, 17 ਲੋਕਾਂ ਦੀ ਮੌਤ
. . .  about 1 hour ago
ਬੀਜਿੰਗ, 28 ਸਤੰਬਰ-ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਉੱਤਰ-ਪੂਰਬੀ ਚੀਨ ਦੇ ਰੈਸਟੋਰੈਂਟ 'ਚ ਅੱਗ ਲੱਗਣ ਨਾਲ 17 ਲੋਕਾਂ ਦੀ ਮੌਤ ਹੋ ਗਈ ਹੈ।
ਪਿੰਡ ਸਿੰਘੇ ਵਾਲਾ 'ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ
. . .  about 1 hour ago
ਮੰਡੀ ਲਾਧੂਕਾ, 28 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਸਿੰਘੇ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਮੂਹ...
ਹਿਮਾਚਲ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਭਾਜਪਾ 'ਚ ਹੋਏ ਸ਼ਾਮਿਲ
. . .  about 1 hour ago
ਨਵੀਂ ਦਿੱਲੀ, 28 ਸਤੰਬਰ-ਕਾਂਗਰਸ ਦੀ ਹਿਮਾਚਲ ਪ੍ਰਦੇਸ਼ ਇਕਾਈ ਦੇ ਸੀਨੀਅਰ ਆਗੂ ਅਤੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਿਲ ਹੋ ਗਏ ਹਨ।
ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਵਿਰੁੱਧ ਪਟੀਸ਼ਨਾਂ 'ਤੇ ਕਰੇਗਾ ਸੁਣਵਾਈ
. . .  about 1 hour ago
ਨਵੀਂ ਦਿੱਲੀ, 28 ਸਤੰਬਰ- ਸੁਪਰੀਮ ਕੋਰਟ ਨੇ ਨੋਟਬੰਦੀ ਖ਼ਿਲਾਫ਼ ਪਟੀਸ਼ਨਾਂ ਦੀ ਸੁਣਵਾਈ ਦੀ ਤਾਰੀਕ ਤੈਅ ਕਰ ਦਿੱਤੀ ਹੈ। ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ...
ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਇਕ ਵਾਰ ਫ਼ਿਰ ਵੱਡਾ ਝਟਕਾ
. . .  about 1 hour ago
ਖਡੂਰ ਸਾਹਿਬ, 28 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਘਰ-ਘਰ ਆਟਾ ਵੰਡਣ ਵਾਲੀ ਸਕੀਮ ਉੱਪਰ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਨੇ ਰੋਕ ਲਗਾ ਦਿੱਤੀ ਹੈ...
ਖੇਤੀਬਾੜੀ ਵਿਭਾਗ ਨਾਲ ਮਿਲ ਕੇ ਪੀ.ਏ.ਯੂ. ਦੇ ਵਿਦਿਆਰਥੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨਗੇ-ਧਾਲੀਵਾਲ
. . .  about 2 hours ago
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪ੍ਰਦੂਸ਼ਣ ਰੋਕਥਾਮ ਬੋਰਡ ਤੇ ਪੁਲਿਸ ਵਿਭਾਗ ਨਾਲ ਮਿਲ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਦੇ ਵਿਦਿਆਰਥੀ ਕਿਸਾਨਾਂ ਨੂੰ ਪਰਾਲੀ ਨਾ...
ਕੱਲ੍ਹ ਜਾਮ ਰਹੇਗਾ ਜਲੰਧਰ-ਫਗਵਾੜਾ ਹਾਈਵੇਅ, ਇਸ ਰੂਟ 'ਤੇ ਜਾਣ ਵਾਲੇ ਰਹੋ ਸਾਵਧਾਨ
. . .  about 2 hours ago
ਜਲੰਧਰ, 28 ਸਤੰਬਰ-ਸੰਯੁਕਤ ਕਿਸਾਨ ਮੋਰਚੇ ਵਿਚਲੀਆਂ ਕਿਸਾਨ ਜਥੇਬੰਦੀਆਂ ਵਲੋਂ 29 ਸਤੰਬਰ ਨੂੰ ਹਾਈਵੇਅ ਜਾਮ ਕਰਨ ਦੇ ਦਿੱਤੇ ਗਏ ਸੱਦਾ ਦਾ ਜਲੰਧਰ ਪੋਟੈਟੋ ਗ੍ਰੋਅਰਜ਼ ਐਸੋਸੀਏਸ਼ਨ (ਜੇ.ਪੀ.ਜੀ.ਏ.) ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ...
ਅੰਮ੍ਰਿਤਸਰ: ਸਿੱਖ ਜਥੇਬੰਦੀਆਂ ਨੇ ਨਸ਼ਿਆਂ ਦੀ ਵਿਕਰੀ ਨੂੰ ਪੱਕੇ ਤੌਰ 'ਤੇ ਬੰਦ ਕਰਵਾਉਣ ਲਈ ਆਈ.ਜੀ. ਪੁਲਿਸ ਬਾਰਡਰ ਰੇਂਜ ਨੂੰ ਦਿੱਤਾ ਮੰਗ ਪੱਤਰ
. . .  about 2 hours ago
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਗੁਰੂ ਨਗਰੀ ਅੰਮ੍ਰਿਤਸਰ 'ਚ ਨਸ਼ਿਆਂ ਦੀ ਵਿਕਰੀ, ਸ਼ਰਾਬ ਦੇ ਠੇਕੇ, ਪਾਨ ਬੀੜੀ ਤੇ ਮੀਟ ਦੀਆਂ ਦੁਕਾਨਾਂ ਨੂੰ ਪੱਕੇ ਤੌਰ 'ਤੇ ਬੰਦ ਕਰਾਉਣ ਲਈ ਆਈ.ਜੀ. ਪੁਲਿਸ....
ਖਟਕੜ ਕਲਾਂ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
. . .  about 2 hours ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਹਨ। ਇਸ ਮੌਕੇ ਉਨ੍ਹਾਂ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ।
ਜਲੰਧਰ 'ਚ ਦਿਨ-ਦਿਹਾੜੇ ਪਿਸਤੌਲ ਦੀ ਨੌਕ 'ਤੇ 5 ਲੱਖ ਤੋਂ ਵੱਧ ਦੀ ਲੁੱਟ, ਲੁਟੇਰੇ ਫ਼ਰਾਰ
. . .  about 2 hours ago
ਜਲੰਧਰ, 28 ਸਤੰਬਰ (ਐੱਮ.ਐੱਸ.ਲੋਹੀਆ)-ਜਲੰਧਰ 'ਚ ਦਿਨ-ਦਿਹਾੜੇ ਲੁੱਟ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਥਾਨਕ ਦਮੋਰੀਆ ਪੁੱਲ ਨੇੜੇ ਇਕ ਵਪਾਰੀ ਤੋਂ 2 ਲੁਟੇਰਿਆਂ ਨੇ ਪਿਸਤੌਲ ਦੀ ਨੌਕ 'ਤੇ 5 ਲੱਖ 64...
ਚੋਰੀ ਦੌਰਾਨ ਫੈਕਟਰੀ 'ਚ ਵਰਕਰ ਦਾ ਕਤਲ ਕਰਨ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪਿੰਡ ਜਸਪਾਲ ਬਾਂਗਰ ਵਿਚ ਬੀਤੇ ਦਿਨ ਫ਼ੈਕਟਰੀ 'ਚ ਚੋਰੀ ਕਰਨ ਦੌਰਾਨ ਵਰਕਰ ਦਾ ਕਤਲ ਕਰਨ ਦੇ ਮਾਮਲੇ 'ਚ ਦੋ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਝਬਾਲ: ਪੁੱਤ ਨੇ ਗੋਲੀ ਮਾਰ ਕੇ ਪਿਓ ਦੀ ਕੀਤੀ ਹੱਤਿਆ
. . .  about 3 hours ago
ਝਬਾਲ, 28 ਸਤੰਬਰ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਸਾਬਕਾ ਫ਼ੌਜੀ ਦਿਲਬਾਗ ਸਿੰਘ ਨੇ ਆਪਣੇ ਪਿਤਾ ਰਘਬੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਰਘਬੀਰ ਸਿੰਘ ਦੇ ਛੋਟੇ...
ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਯੁੱਧਿਆ 'ਚ ਲਤਾ ਮੰਗੇਸ਼ਕਰ ਚੌਕ ਦਾ ਕੀਤਾ ਉਦਘਾਟਨ
. . .  about 3 hours ago
ਨਵੀਂ ਦਿੱਲੀ, 28 ਸਤੰਬਰ-ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਯੁੱਧਿਆ 'ਚ ਲਤਾ ਮੰਗੇਸ਼ਕਰ ਚੌਕ ਦਾ ਕੀਤਾ ਉਦਘਾਟਨ
ਸਪਰੇਅ ਚੜ੍ਹਨ ਕਾਰਨ ਕਿਸਾਨ ਦੀ ਮੌਤ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਛਾਜਲਾ ਦੇ ਇਕ ਕਿਸਾਨ ਦੀ ਸਪਰੇਅ ਚੜ੍ਹਨ ਕਾਰਨ ਮੌਤ ਹੋਣ ਦੀ ਖ਼ਬਰ ਹੈ। ਪੁਲਿਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਰਮੇਸ਼ਵਰ ਦਾਸ ਨੇ ਦੱਸਿਆ ਕਿ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮਿਮਿਟ ਕਾਲਜ ਮਲੋਟ ਦੀ ਸਾਈਕਲ ਰੈਲੀ 'ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਸ਼ਿਰਕਤ
. . .  about 3 hours ago
ਮਲੋਟ, 28 ਸਤੰਬਰ (ਪਾਟਿਲ)- ਅੱਜ ਮਿਮਿਟ ਕਾਲਜ ਮਲੋਟ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਰੈਲੀ ਦਾ ਉਦਘਾਟਨ ਕੀਤਾ ਗਿਆ...
ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮਦਿਨ ਤੇ ਮੰਤਰੀ ਈ.ਟੀ.ਓ. ਅਤੇ ਡੀ.ਸੀ. ਵਲੋਂ ਦਿੱਤੀ ਗਈ ਸ਼ਰਧਾਂਜਲੀ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮਦਿਨ ਮੌਕੇ ਅੱਜ ਇੱਥੇ ਹੋਏ ਸਮਾਗਮ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਡੀ.ਸੀ. ਹਰਪ੍ਰੀਤ ਸਿੰਘ ਸੂਦਨ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ...
ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਜਾਣਿਆ ਜਾਵੇਗਾ ਚੰਡੀਗੜ੍ਹ ਦਾ ਹਵਾਈ ਅੱਡਾ, ਨਿਰਮਲਾ ਸੀਤਾਰਮਨ ਨੇ ਕੀਤਾ ਉਦਘਾਟਨ
. . .  about 3 hours ago
ਚੰਡੀਗੜ੍ਹ, 28 ਸਤੰਬਰ- ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਅੱਜ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਇਸ ਦੇ ਨਾਮਕਰਨ ਨੂੰ ਲੈ ਕੇ ਹਵਾਈ ਅੱਡੇ 'ਤੇ ਇਕ ਸਮਾਗਮ ਕਰਵਾਇਆ ਜਾ ਰਿਹਾ...
ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫ਼ਾਇਰਿੰਗ
. . .  about 4 hours ago
ਖਾਲੜਾ, 28 ਸਤੰਬਰ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਏਰੀਏ ਅੰਦਰ 27 ਅਤੇ 28 ਸਤੰਬਰ ਦੀ ਦਰਮਿਆਨੀ ਰਾਤ ਨੂੰ 11:10 ਵਜੇ ਪਾਕਿਸਤਾਨੀ ਡਰੋਨ ਵਲੋਂ...
ਖਟਕੜ ਕਲਾਂ 'ਚ ਅੱਜ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ
. . .  about 4 hours ago
ਬੰਗਾ 28 ਸਤੰਬਰ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ 'ਚ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਪਹਿਲਾ ਸਫ਼ਾ

ਟੈਂਡਰਾਂ ਦੇ ਘਪਲੇ 'ਚ ਭਾਰਤ ਭੂਸ਼ਣ ਆਸ਼ੂ ਨਾਮਜ਼ਦ

ਵੱਡੇ ਵਾਹਨਾਂ ਲਈ ਵਰਤੇ ਸਨ ਸਕੂਟਰਾਂ, ਮੋਟਰਸਾਈਕਲਾਂ ਤੇ ਕਾਰਾਂ ਦੇ ਨੰਬਰ ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਖ਼ੁਰਾਕ ਅਤੇ ਸਪਲਾਈ ਮਹਿਕਮੇ ਵਿਚ ਢੋਆ-ਢੁਆਈ ਦੇ ਟੈਂਡਰਾਂ ਵਿਚ ਹੋਈ ਕਥਿਤ ਤੌਰ 'ਤੇ ਕਰੋੜਾਂ ਰੁਪਏ ਘਪਲੇਬਾਜ਼ੀ ਦੇ ਮਾਮਲੇ ਵਿਚ ਕਾਂਗਰਸ ਦੇ ...

ਪੂਰੀ ਖ਼ਬਰ »

ਸ਼ਾਹਨਵਾਜ਼ ਹੁਸੈਨ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕਰਨ ਦੇ ਆਦੇਸ਼

ਨਵੀਂ ਦਿੱਲੀ, 18 ਅਗਸਤ (ਉਪਮਾ ਡਾਗਾ ਪਾਰਥ)-ਦਿੱਲੀ ਹਾਈਕੋਰਟ ਨੇ ਭਾਜਪਾ ਆਗੂ ਸ਼ਾਹਨਵਾਜ਼ ਹੁਸੈਨ ਦੇ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕਰਨ ਦੇ ਆਦੇਸ਼ ਦਿੱਤੇ ਹਨ, ਨਾਲ ਹੀ ਪੁਲਿਸ ਨੂੰ ਤਿੰਨ ਮਹੀਨੇ 'ਚ ਆਪਣੀ ਪੜਤਾਲ ਪੂਰੀ ਕਰਨ ਨੂੰ ਕਿਹਾ ਹੈ | ਦਿੱਲੀ ਹਾਈਕੋਰਟ ਨੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਲਖੀਮਪੁਰ ਖੀਰੀ 'ਚ ਧਰਨਾ

ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਮੰਗ ਲਖੀਮਪੁਰ ਖੀਰੀ (ਯੂ.ਪੀ.), 18 ਅਗਸਤ (ਪੀ. ਟੀ. ਆਈ.)-ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਨੇ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਨੂੰ ਬਰਖ਼ਾਸਤ ਕਰਨ ਸਮੇਤ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਲਖੀਮਪੁਰ ਖੀਰੀ ਦੀ ...

ਪੂਰੀ ਖ਼ਬਰ »

ਮੁਖਤਾਰ ਅੰਸਾਰੀ ਤੇ ਖੇਤੀ ਮਸ਼ੀਨਾਂ ਦੀ ਸਬਸਿਡੀ ਮਾਮਲੇ 'ਚ ਕੀ ਹੋਵੇਗੀ ਕੈਪਟਨ ਤੋਂ ਪੁੱਛਗਿੱਛ

ਸਬਸਿਡੀ ਦੇ ਘਪਲੇ ਮੌਕੇ ਕੈਪਟਨ ਕੋਲ ਸੀ ਖੇਤੀ ਵਿਭਾਗ ਹਰਕਵਲਜੀਤ ਸਿੰਘ ਚੰਡੀਗੜ੍ਹ, 18 ਅਗਸਤ-ਪੰਜਾਬ ਵਿਚਲੀ ਮੌਜੂਦਾ ਭਗਵੰਤ ਮਾਨ ਸਰਕਾਰ ਲਈ ਜੋ ਹੁਣ ਵੱਡਾ ਸਵਾਲ ਪੈਦਾ ਹੋ ਗਿਆ ਹੈ ਉਹ ਇਹ ਹੈ ਕਿ ਕੀ ਪੰਜਾਬ ਸਰਕਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਕੁਮੇਦਾਨ ਨਹੀਂ ਰਹੇ

ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਪਾਇਆ ਸੀ ਵੱਡਾ ਯੋਗਦਾਨ

ਚੰਡੀਗੜ੍ਹ, 18 ਅਗਸਤ (ਬਿਊਰੋ ਚੀਫ਼)-ਸ. ਪ੍ਰੀਤਮ ਸਿੰਘ ਕੁਮੇਦਾਨ ਅੱਜ 100 ਸਾਲ ਦੀ ਉਮਰ 'ਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ | ਸ. ਕੁਮੇਦਾਨ, ਜੋ ਰਾਜ ਦੇ ਪੀ. ਸੀ. ਐਸ. ਅਧਿਕਾਰੀ ਵਜੋਂ ਸੇਵਾਮੁਕਤ ਹੋਏ, ਨੇ ਸਾਰੀ ਜ਼ਿੰਦਗੀ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਮੁੱਖ ਸਕੱਤਰ ਦੀ ਨਿਯੁਕਤੀ ਵਾਲੀ ਪਟੀਸ਼ਨ ਖ਼ਾਰਜ

ਚੰਡੀਗੜ੍ਹ, 18 ਅਗਸਤ (ਤਰੁਣ ਭਜਨੀ)- ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ ਨੂੰ ਵੱਡੀ ਰਾਹਤ ਮਿਲੀ ਹੈ | ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਤਰੱਕੀ ਅਤੇ ਮੁੱਖ ਸਕੱਤਰ ਵਜੋਂ ਹੋਈ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ | ਸੁਣਵਾਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਰਾਜਪਾਲ ਦੀ ਰਿਹਾਇਸ਼ 'ਤੇ ਹੋਏ ਧਾਰਮਿਕ ਸਮਾਗਮ ਦੇ ਖ਼ਰਚੇ ਦੇ ਬਿੱਲ ਵਾਪਸ ਮੋੜੇ

ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਰਾਜਪਾਲ ਵਲੋਂ ਪਿਛਲੇ ਸਮੇਂ ਦੌਰਾਨ ਰਾਜ ਭਵਨ 'ਚ ਕਰਵਾਏ ਧਾਰਮਿਕ ਸਮਾਗਮ ਦੇ ਲੱਖਾਂ ਰੁਪਏ ਦੇ ਬਿੱਲ ਜੋ ਪੰਜਾਬ ਸਰਕਾਰ ਨੂੰ ਅਦਾਇਗੀ ਲਈ ਭੇਜੇ ਗਏ ਸਨ, ਇਨ੍ਹਾਂ ਨੂੰ ਸਰਕਾਰ ਵਲੋਂ ਬਿਨਾਂ ਅਦਾਇਗੀ ਕੀਤੇ ਵਾਪਸ ...

ਪੂਰੀ ਖ਼ਬਰ »

ਦੇਸ਼ ਵਿਰੋਧੀ ਸਮੱਗਰੀ ਵਿਖਾਉਣ ਕਾਰਨ ਕੇਂਦਰ ਸਰਕਾਰ ਵਲੋਂ 8 ਯੂ-ਟਿਊਬ ਚੈਨਲਾਂ 'ਤੇ ਪਾਬੰਦੀ

ਨਵੀਂ ਦਿੱਲੀ, 18 ਅਗਸਤ (ਉਪਮਾ ਡਾਗਾ ਪਾਰਥ)-ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੇ ਭਾਰਤ ਦੀ ਸੁਰੱਖਿਆ 'ਤੇ ਅਸਰ ਪਾਉਣ ਵਾਲੀ ਸਮੱਗਰੀ ਪੋਸਟ ਕਰਨ ਦੇ ਦੋਸ਼ 'ਚ 8 ਯੂ-ਟਿਊੂੂਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਹੈ | ਆਈ. ਟੀ. ਕਾਨੂੰਨ 2021 ਤਹਿਤ ਬਲਾਕ ਕੀਤੇ ਗਏ ਇਨ੍ਹਾਂ ਚੈਨਲਾਂ 'ਚ ...

ਪੂਰੀ ਖ਼ਬਰ »

ਬਿਲਕਿਸ ਬਾਨੋ ਦੇ ਦੋਸ਼ੀਆਂ ਦੀ ਰਿਹਾਈ ਨੂੰ ਲੈ ਕੇ ਰਾਹੁਲ ਵਲੋਂ ਮੋਦੀ 'ਤੇ ਤਿੱਖਾ ਹਮਲਾ

ਕਿਹਾ, ਅਜਿਹੀ ਸਿਆਸਤ 'ਤੇ ਸ਼ਰਮਿੰਦਗੀ ਨਹੀਂ ਹੁੰਦੀ? ਨਵੀਂ ਦਿੱਲੀ, 18 ਅਗਸਤ (ਉਪਮਾ ਡਾਗਾ ਪਾਰਥ)-ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਭਾਜਪਾ 'ਤੇ ਦੋਸ਼ੀਆਂ ਨੂੰ ਸਮਰਥਨ ਦੇਣ ਦਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਇਹ (ਸਮਰਥਨ) ਔਰਤਾਂ ਪ੍ਰਤੀ ਪਾਰਟੀ ਦੀ ਛੋਟੀ ਮਾਨਸਿਕਤਾ ...

ਪੂਰੀ ਖ਼ਬਰ »

ਨਿਆਂ 'ਚ ਮੇੇਰਾ ਵਿਸ਼ਵਾਸ ਨਹੀਂ ਰਿਹਾ-ਬਿਲਕਿਸ ਬਾਨੋ

ਅਹਿਮਦਾਬਾਦ, 18 ਅਗਸਤ (ਏਜੰਸੀ)-ਗੁਜਰਾਤ 'ਚ 2002 ਦੇ ਗੋਧਰਾ ਕਾਂਡ ਬਾਅਦ ਹੋਏ ਦੰਗਿਆਂ ਦੀ ਪੀੜਤਾ ਬਿਲਕਿਸ ਬਾਨੋ ਨੇ ਕਿਹਾ ਕਿ ਉਸ ਦੇ ਅਤੇ ਪਰਿਵਾਰ ਦੇ 7 ਮੈਂਬਰਾਂ ਨਾਲ ਸੰਬੰਧਿਤ ਇਕ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਰੇ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਨੇ ਘਰੇਲੂ ਉਡਾਣਾਂ 'ਚ ਸਿੱਖਾਂ ਨੂੰ ਕਿਰਪਾਨ ਲਿਜਾਣ ਦੀ ਇਜਾਜ਼ਤ 'ਤੇ ਨਹੀਂ ਲਾਈ ਰੋਕ

ਨਵੀਂ ਦਿੱਲੀ, 18 ਅਗਸਤ (ਜਗਤਾਰ ਸਿੰਘ)-ਦਿੱਲੀ ਹਾਈਕੋਰਟ ਨੇ ਘਰੇਲੂ ਉਡਾਣਾਂ 'ਚ ਸਫ਼ਰ ਦੌਰਾਨ ਸਿੱਖਾਂ ਨੂੰ ਛੇ ਇੰਚ ਤੱਕ ਦੀ ਲੰਬਾਈ ਵਾਲੀ ਕਿਰਪਾਨ ਲਿਜਾਣ ਦੀ ਇਜਾਜ਼ਤ ਦੇ ਫ਼ੈਸਲੇ 'ਤੇ ਰੋਕ ਲਗਾਉਣ ਲਈ ਅੰਤਰਿਮ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ | ਇਸ ਸੰਬੰਧ 'ਚ 4 ਮਾਰਚ 2022 ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀ ਇਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਚੀਫ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਦੇ ਬੈਂਚ ਨੇ ਕਿਹਾ, 'ਕੋਈ ਰੋਕ ਨਹੀਂ' | ਬੈਂਚ ਨੇ ਕੇਂਦਰ, ਸਿਵਲ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ.ਜੀ.ਸੀ.ਏ.) ਤੇ ਹੋਰ ਜਵਾਬਦੇਹ ਧਿਰਾਂ ਨੂੰ ਪਟੀਸ਼ਨ 'ਤੇ ਆਪਣਾ ਜਵਾਬ ਦਾਖਲ ਕਰਨ ਨੂੰ ਕਿਹਾ | ਪਟੀਸ਼ਨ 'ਚ ਕਾਰਜਯੋਗ ਹੱਲ ਦੀ ਜਾਂਚ ਲਈ ਇਕ ਕਮੇਟੀ ਦੇ ਗਠਨ ਦੀ ਮੰਗ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਡਾਣ ਦੌਰਾਨ ਇਜਾਜ਼ਤ ਦਿੱਤੀ ਗਈ ਕਿਰਪਾਨ ਉੱਚਿਤ ਰੂਪ ਨਾਲ ਡਿਜ਼ਾਈਨ ਅਤੇ ਤਿਆਰ ਕੀਤੀ ਗਈ ਹੋਵੇ ਅਤੇ ਇਸ ਦੀ ਲੰਬਾਈ 4 ਸੈਂਟੀਮੀਟਰ ਤੋਂ ਵੱਧ ਨਾ ਹੋਵੇ | ਵਕੀਲ ਹਰਸ਼ ਵਿਭੋਰ ਸਿੰਘਲ ਵਲੋਂ ਦਾਇਰ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਮੌਜੂਦਾ ਸਮੇਂ ਮਨਜ਼ੂਰਸ਼ੁਦਾ ਮਾਪਾਂ ਦੇ ਰੂਪ 'ਚ ਉਡਾਣਾਂ 'ਚ ਕਿਰਪਾਨ ਦੀ ਇਜਾਜ਼ਤ ਦੇਣਾ ਹਵਾਬਾਜ਼ੀ ਸੁਰੱਖਿਆ ਲਈ ਖ਼ਤਰਨਾਕ ਹੈ ਅਤੇ ਜੇਕਰ ਕਿਰਪਾਨਾਂ ਨੂੰ ਧਰਮ ਦੇ ਲਿਹਾਜ਼ 'ਤੇ ਸੁਰੱਖਿਅਤ ਮੰਨਿਆ ਜਾਂਦਾ ਹੈ ਤਾਂ ਹਰੇਕ ਲਈ ਇਹ ਹੈਰਾਨੀ ਵਾਲੀ ਗੱਲ ਹੈ ਕਿ ਬੁਣਾਈ ਤੇ ਕਰੋਸ਼ੀਆਂ ਵਾਲੀਆਂ ਸੂਈਆਂ, ਨਾਰੀਅਲ, ਪੇਚਕਸ ਤੇ ਛੋਟੇ ਪੈੱਨ ਚਾਕੂਆਂ ਆਦਿ ਨੂੰ ਕਿਵੇਂ ਖ਼ਤਰਨਾਕ ਤੇ ਪਾਬੰਦੀਸ਼ੁਦਾ ਮੰਨਿਆ ਜਾਂਦਾ ਹੈ | ਪਟੀਸ਼ਨ 'ਚ ਕਿਹਾ ਗਿਆ ਕਿ ਇਕ ਉਲਟ ਧਾਰਨਾ ਤੋਂ ਅਲੱਗ, ਕਿਰਪਾਨ ਇਕ ਤੇਜ਼ਧਾਰ ਹਥਿਆਰ ਹੀ ਹੁੰਦਾ ਹੈ ਜਿਸਦਾ ਇਸਤੇਮਾਲ ਸੈਂਕੜੇ ਕਤਲਾਂ 'ਚ ਕੀਤਾ ਗਿਆ ਹੈ ਅਤੇ ਕਈਆਂ 'ਚ ਤਾਂ ਸੁਪਰੀਮ ਕੋਰਟ ਨੇ ਵੀ ਫ਼ੈਸਲੇ ਸੁਣਾਏ ਹਨ | ਇਸ ਤਰ੍ਹਾਂ ਕਿਰਪਾਨ ਨਾਲ ਆਸਮਾਨ 'ਚ ਦਹਿਸ਼ਤ ਫੈਲ ਸਕਦੀ ਹੈ ਅਤੇ ਹਵਾਬਾਜ਼ੀ ਸੁਰੱਖਿਆ ਪ੍ਰਭਾਵਿਤ ਹੋ ਸਕਦੀ ਹੈ | ਦੱਸਣਯੋਗ ਹੈ ਕਿ 4 ਮਾਰਚ 2022 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ 'ਚ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਸਿੱਖ ਯਾਤਰੀਆਂ ਨੂੰ ਭਾਰਤ 'ਚ ਕਿਸੇ ਵੀ ਨਾਗਰਿਕ ਉਡਾਣ 'ਚ ਸਵਾਰ ਹੋਣ ਸਮੇਂ 6 ਇੰਚ ਤੱਕ ਕਿਰਪਾਨ ਰੱਖਣ ਦੀ ਇਜਾਜ਼ਤ ਹੋਵੇਗੀ ਪਰ ਇਸਦੀ ਕੁੱਲ ਲੰਬਾਈ 9 ਇੰਚ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ | ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 15 ਦਸੰਬਰ ਨੂੰ ਹੋਵੇਗੀ |

ਖ਼ਬਰ ਸ਼ੇਅਰ ਕਰੋ

 

ਮਹਾਰਾਸ਼ਟਰ ਦੇ ਰਾਇਗੜ੍ਹ ਤੱਟ 'ਤੇ ਕਿਸ਼ਤੀ 'ਚੋਂ 3 ਏ.ਕੇ-47 ਤੇ ਹੋਰ ਹਥਿਆਰ ਮਿਲੇ

ਮੁੰਬਈ, 18 ਅਗਸਤ (ਏਜੰਸੀ)-ਮਹਾਰਾਸ਼ਟਰ 'ਚ ਰਾਇਗੜ੍ਹ ਤੱਟ 'ਤੇ ਇਕ ਕਿਸ਼ਤੀ 'ਚੋੋਂ ਵੀਰਵਾਰ ਨੂੰ ਤਿੰਨ ਏ.ਕੇ.-47 ਰਾਇਫਲਾਂ ਤੇ ਗੋਲੀਆਂ ਬਰਾਮਦ ਹੋਈਆਂ ਹਨ | ਹਾਲਾਂਕਿ ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਨੂੰ ਕੋਈ ਖਤਰਾ ਨਹੀਂ | ਅਧਿਕਾਰੀਆਂ ਦੇ ਅਨੁਸਾਰ ਇਸ ਕਿਸ਼ਤੀ ਦੇ ...

ਪੂਰੀ ਖ਼ਬਰ »

ਚੀਨ ਦਾ ਹਿੰਦ ਮਹਾਂਸਾਗਰ 'ਚ ਸੈਨਿਕ ਅੱਡਾ ਪੂਰੀ ਤਰ੍ਹਾਂ ਨਾਲ ਚਾਲੂ, ਸਮੁੰਦਰੀ ਲੜਾਕੂ ਜਹਾਜ਼ ਤਾਇਨਾਤ

ਨਵੀਂ ਦਿੱਲੀ, 18 ਅਗਸਤ (ਇੰਟਰਨੈੱਟ)-ਅਫਰੀਕਾ ਦੇ ਕਿਨਾਰੇ 'ਤੇ ਜਿਬੌਤੀ ਵਿਚ ਸਥਿਤ ਚੀਨੀ ਜਲ ਸੈਨਾ ਦਾ ਅੱਡਾ ਪੂਰੀ ਤਰ੍ਹਾਂ ਕੰਮ ਕਰਨ ਲੱਗ ਪਿਆ ਹੈ | ਐਨ. ਡੀ. ਟੀ. ਵੀ. ਵਲੋਂ ਹਾਸਲ ਕੀਤੀਆਂ ਗਈਆਂ ਤਸਵੀਰਾਂ ਬਿਆਨ ਕਰਦੀਆਂ ਹਨ ਕਿ ਹਿੰਦ ਮਹਾਂਸਾਗਰ ਖੇਤਰ ਵਿਚ ਚੀਨੀ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫੈੱਡਰੇਸ਼ਨ ਵਲੋਂ ਪਹਿਲਗਾਮ 'ਚ ਗੁਰਮਤਿ ਸਿਖਲਾਈ ਕੈਂਪ ਅੱਜ ਤੋਂ

ਪਹਿਲਗਾਮ, 18 ਅਗਸਤ (ਮਨਜੀਤ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਵਲੋਂ 19 ਅਗਸਤ ਤੋਂ 21 ਅਗਸਤ ਤੱਕ ਲਗਾਏ ਜਾ ਰਹੇ ਗੁਰਮਤਿ ਟ੍ਰੇਨਿੰਗ ਕੈਂਪ 'ਚ ਹਿੱਸਾ ਲੈਣ ਲਈ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਵੱਡੀ ਗਿਣਤੀ 'ਚ ਨੌਜਵਾਨ ਸ੍ਰੀ ਗੁਰੂ ਸਿੰਘ ਸਭਾ ਪਹਿਲਗਾਮ ...

ਪੂਰੀ ਖ਼ਬਰ »

ਅਟਵਾਲ ਦੀ ਅਗਵਾਈ 'ਚ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਵਫ਼ਦ ਵਲੋਂ ਗਡਕਰੀ ਨਾਲ ਮੁਲਾਕਾਤ

ਨਵੀਂ ਦਿੱਲੀ, 18 ਅਗਸਤ (ਜਗਤਾਰ ਸਿੰਘ)-ਟੋਲ ਟੈਕਸ ਤੇ ਭਿ੍ਸ਼ਟਾਚਾਰ ਦੇ ਮੁੱਦਿਆਂ ਨੂੰ ਲੈ ਕੇ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਮੁਖੀ ਕੁਲਤਾਰਨ ਸਿੰਘ ਅਟਵਾਲ ਦੀ ਅਗਵਾਈ 'ਚ ਟਰਾਂਸਪੋਰਟ ਕਾਂਗਰਸ ਦੇ ਚੋਣਵੇਂ ਮੈਂਬਰਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX