ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  32 minutes ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  38 minutes ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  47 minutes ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  54 minutes ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  17 minutes ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  about 1 hour ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  22 minutes ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  about 1 hour ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  about 1 hour ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  about 1 hour ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  about 2 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 2 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  about 2 hours ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਹੋਇਆ ਰਵਾਨਾ
. . .  about 2 hours ago
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਮੂਹਰੇ ਨਹੀਂ ਹੋਏ ਪੇਸ਼, ਨਾਸਾਜ ਸਿਹਤ ਦਾ ਦਿੱਤਾ ਹਵਾਲਾ
. . .  about 3 hours ago
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
ਮਨੁੱਖਤਾ ਨੂੰ ਖ਼ਤਰਾ ਹੈ ਅੱਤਵਾਦ-26/11 ਅੱਤਵਾਦੀ ਹਮਲੇ ਦੀ ਬਰਸੀ 'ਤੇ ਜੈਸ਼ੰਕਰ
. . .  about 4 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨਾਂ ਦਾ ਵੱਡਾ ਜਥਾ ਚੰੜੀਗੜ੍ਹ ਲਈ ਰਵਾਨਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਰੱਖੇ ਵਿਸ਼ਾਲ ਪੱਧਰ ਦੇ ਕਾਫ਼ਲੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਕਿਸਾਨਾਂ ਦਾ ਵੱਡਾ ਕਾਫ਼ਲਾ...
ਭਗਵੰਤ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ
. . .  about 4 hours ago
ਚੰਡੀਗੜ੍ਹ, 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸਮੂਹ ਸੰਗਤਾਂ ਨੂੰ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਕੀਤਾ ਯਾਦ
. . .  about 4 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਰਾਸ਼ਟਰਪਤੀ ਦਰਪਦੀ ਮੁਰਮੂ ਨੇ ਕਿਹਾ ਕਿ ਰਾਸ਼ਟਰ ਉਨ੍ਹਾਂ ਸਾਰਿਆਂ ਨੂੰ ਧੰਨਵਾਦ ਨਾਲ ਯਾਦ ਕਰਦਾ ਹੈ, ਜਿਨ੍ਹਾਂ ਨੂੰ ਅਸੀਂ...
ਚੰਡੀਗੜ੍ਹ ਮਾਰਚ ਵਿਚ ਸ਼ਾਮਿਲ ਹੋਣ ਲਈ ਕਾਫ਼ਲਿਆਂ ਦੇ ਰੂਪ 'ਚ ਰਵਾਨਾ ਹੋ ਰਹੇ ਕਿਸਾਨ
. . .  about 5 hours ago
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਲਏ ਫ਼ੈਸਲੇ ਅਨੁਸਾਰ ਅੱਜ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਸਮੇਂ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਖਿਲਾਫ ਕੀਤੇ ਜਾ ਰਹੇ ਮਾਰਚ ਵਿਚ ਸਮੂਲੀਅਤ ਕਰਨ ਲਈ ਕਿਰਤੀ...
ਕਿਸਾਨ ਰਾਜ ਭਵਨ ਵੱਲ ਅੱਜ ਕਰਨਗੇ ਮਾਰਚ
. . .  about 5 hours ago
ਐੱਸ.ਏ.ਐੱਸ.ਨਗਰ, 26 ਨਵੰਬਰ-ਕਿਸਾਨ ਸੰਘਰਸ਼ ਦੇ 2 ਸਾਲ ਪੂਰੇ ਹੋਣ 'ਤੇ ਕਿਸਾਨ ਮੰਗਾਂ ਨੂੰ ਲੈ ਕੇ 25 ਰਾਜਾਂ ਦੇ ਰਾਜਪਾਲਾਂ ਨੂੰ ਮੰਗ ਪੱਤਰ ਸੌਂਪਣ ਦੇ ਕੀਤੇ ਐਲਾਨ ਤਹਿਤ ਸਥਾਨਕ ਫ਼ੇਜ਼-8 ਵਿਚ ਵਿਸ਼ਾਲ...ਪਹੁੰਚਣਗੇ। ਇੱਥੋਂ ਫਿਰ ਰਾਜ ਭਵਨ ਵੱਲ ਨੂੰ ਕਿਸਾਨਾਂ ਵਲੋਂ ਮਾਰਚ ਕੀਤਾ ਜਾਵੇਗਾ।
ਧੁੰਦ ਕਾਰਨ ਆਉਣ ਜਾਣ ਵਿਚ ਲੋਕਾਂ ਨੂੰ ਹੋਈ ਮੁਸ਼ਕਲ
. . .  about 5 hours ago
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਦ ਰੁੱਤ ਦੀ ਅੱਜ ਪਈ ਪਹਿਲੀ ਧੁੰਦ ਦੇ ਨਾਲ ਨਾਲ ਪੈ ਰਹੀ ਸ਼ੀਤ ਲਹਿਰ ਨੇ ਆਮ ਲੋਕਾਂ ਨੂੰ ਠੰਢਾ ਕਰਨਾ ਸ਼ੁਰੂ ਕਰ ਦਿੱਤਾ ਹੈ। ਸਰਹੱਦੀ ਖੇਤਰ ਵਿਚ ਅੱਜ ਸਰਦੀ ਦੀ ਪਹਿਲੀ ਧੁੰਦ ਪਈ, ਜਿਸ ਨਾਲ ਸੜਕਾਂ ਉੱਪਰ ਆਉਣ ਜਾਣ...
ਭਾਰਤ-ਪਾਕਿ ਸਰਹੱਦ ਉੱਤੇ ਦੇਖੇ ਗਏ ਦੋ ਸ਼ੱਕੀ ਵਿਅਕਤੀ
. . .  about 5 hours ago
ਬਮਿਆਲ, 26 ਨਵੰਬਰ (ਰਾਕੇਸ਼ ਸ਼ਰਮਾ)-ਬੀਤੀ ਰਾਤ ਭਾਰਤ-ਪਾਕਿ ਸਰਹੱਦ ਉੱਤੇ ਬਮਿਆਲ ਸੈਕਟਰ ਅਧੀਨ ਆਉਂਦੇ ਬੀ. ਓ.ਪੀ. ਪਹਾੜੀਪੁਰ ਅਤੇ ਤਾਸ਼ ਦੇ ਵਿਚਕਾਰ 6 ਵਜੇ ਦੇ ਕਰੀਬ ਪਾਕਿਸਤਾਨ ਵਲ਼ੋਂ ਭਾਰਤ ਵੱਲ ਕੁਝ ਸੁੱਟਣ ਦੀ ਕੋਸ਼ਿਸ਼ ਕਰਦੇ ਦੇਖੇ ਗਏ। ਮੌਕੇ 'ਤੇ ਮੌਜੂਦ ਬੀ.ਐਸ.ਐਫ. ਜਵਾਨਾਂ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਦਾਉਕੇ ਵਿਖੇ ਡਰੋਨ ਨੂੰ ਗੋਲੀ ਮਾਰ ਕੇ ਸੁੱਟਿਆ ਹੇਠਾਂ
. . .  about 6 hours ago
ਅਜਨਾਲਾ/ਗੱਗੋਮਾਹਲ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਬੀਤੀ ਰਾਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਅੰਦਰ ਦੋ ਥਾਵਾਂ 'ਤੇ ਡਰੋਨ ਦੀ ਹਲਚਲ ਹੋਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਹੱਦੀ ਪਿੰਡ ਦਾਉਕੇ ਨਜ਼ਦੀਕ ਬੀਤੀ ਰਾਤ ਜਦੋਂ ਡਰੋਨ ਭਾਰਤੀ ਖੇਤਰ ਵਿਚ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਜਗਰਾਓਂ

ਜਦੋਂ ਕੁਝ ਲੋਕਾਂ ਨੂੰ ਪੁਲਿਸ ਸੈਮੀਨਾਰ ਦੌਰਾਨ ਨਸ਼ਾਂ ਤਸਕਰਾਂ ਖ਼ਿਲਾਫ਼ ਬੋਲਣਾ ਪਿਆ ਮਹਿੰਗਾ

ਸਿੱਧਵਾਂ ਬੇਟ, 18 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਇਕ ਪਾਸੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਲੋਕਾਂ ਨੂੰ ਚਿੱਟੇ ਦਾ ਕਾਲਾ ਕਾਰੋਬਾਰ ਕਰ ਰਹੇ ਲੋਕਾਂ ਦੀ ਜਾਣਕਾਰੀ ਦੇਣ ਅਤੇ ਨਸ਼ਿਆਂ ਦੇ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ਦਾ ...

ਪੂਰੀ ਖ਼ਬਰ »

ਮਾਮਲਾ ਸਰਕਾਰ ਵਲੋਂ 10 ਕੀਟਨਾਸ਼ਕ ਦਵਾਈਆਂ ਕਿਸਾਨਾਂ ਨੂੰ ਨਾ ਵੇਚਣ ਦੀਆਂ ਸਖ਼ਤ ਹਦਾਇਤਾਂ ਦਾ

ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਅਮਨਜੀਤ ਸਿੰਘ ਵਲੋਂ ਰਾਏਕੋਟ ਵਿਖੇ ਡੀਲਰਾਂ ਨਾਲ ਮੀਟਿੰਗ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ)-ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਅਮਨਜੀਤ ਸਿੰਘ ਵਲੋਂ ਰਾਏਕੋਟ ਦੇ ਖਾਦ/ਦਵਾਈਆਂ ਦੇ ਡੀਲਰਾਂ ਨਾਲ ਮੀਟਿੰਗ ਕਰਕੇ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੀਆਂ ਹਿਦਾਇਤਾਂ ਦੀ ਪਾਲਣਾਂ ਕਰਨ ਲਈ ਆਖਿਆ ...

ਪੂਰੀ ਖ਼ਬਰ »

ਸ੍ਰੀ ਨਾਨਕਸਰ ਸਾਧੂ ਆਸ਼ਰਮ ਠਾਠ ਕੈਲੇ ਵਿਖੇ ਸਾਲਾਨਾ ਇਕੋਤਰੀ ਸਮਾਗਮ ਜਾਰੀ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਨਾਨਕਸਰ ਸਾਧੂ ਆਸ਼ਰਮ ਠਾਠ ਕੈਲੇ ਵਿਖੇ ਸਾਲਾਨਾ ਇਕੌਤਰੀ ਸਮਾਗਮ 21-22-23 ਅਤੇ 24 ਅਗਸਤ ਸਮਾਗਮ ਗੱਦੀਨਸੀਨ ਸ੍ਰੀ ਮਾਨ ਸੰਤ ਬਾਬਾ ਸਾਧੂ ਸਿੰਘ ਠਾਠ ਕੈਲੇ ਦੀ ਦੇਖ ਰੇਖ ਹੇਠ ਕਰਵਾਇਆ ਜਾ ਰਿਹਾ ਹੈ | ਜਿਸ ਦੇ ਸਬੰਧ ਵਿੱਚ ਅੱਜ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ, ਜਦਕਿ ਚੱਲ ਰਹੀ ਲੜੀ ਦੇ ਆਖੰਡ ਪਾਠ ਆਰੰਭ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਭਾਈ ਗੁਰਦੀਪ ਸਿੰਘ ਨੇ ਦੱਸਿਆ ਕਿ 21 ਅਗਸਤ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਢਾਡੀ-ਕਵੀਸਰ ਦਰਬਾਰ ਸਜੇਗਾ, 22 ਅਗਸਤ ਨੂੰ ਸਵੇਰੇ 9:30 ਵਜੇ ਤੋਂ ਦੁਪਿਹਰ 3 ਵਜੇ ਤੱਕ ਸੰਤ ਸਮਾਗਮ, ਜਿਸ ਦੌਰਾਨ ਸੰਤ ਮਹਾਂਪੁਰਸ਼ ਹਾਜ਼ਰੀਆਂ ਭਰਨਗੇ, 23 ਅਗਸਤ ਨੂੰ ਇਕੋਤਰੀ ਸਮਾਗਮ ਦੀ ਸਮਾਪਤੀ ਤੇ ਸੰਤ ਸਮਾਗਮ ਹੋਵੇਗਾ | ਜਿਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਆਨੰਦਪੁਰ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਸਮੇਤ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਹਾਜ਼ਤਰੀ ਭਰਨਗੀਆਂ | ਇਸ ਦਿਨ ਅਪੋਲੋ ਹਸਪਤਾਲ ਲੁਧਿਆਣਾ ਦੇ ਡਾਕਟਰਾਂ ਦੀ ਟੀਮ ਵਲੋਂ ਮੁਫ਼ਤ ਜਾਂਚ ਕੈਂਪ ਦਿਲ, ਪੇਟ-ਜਿਗਰ, ਹੱਡੀਆਂ, ਜੋੜਾਂ ਅਤੇ ਕੰਨ-ਨੱਕ-ਗਲੇ ਦੇ ਰੋਗਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ | ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ ਲੋੜਵੰਦ ਮਰੀਜ਼ ਲਾਭ ਉਠਾਉਣ, 24 ਅਗਸਤ ਨੂੰ ਸਵੇਰੇ 10 ਵਜੇ ਅੰਮਿ੍ਤ ਸੰਚਾਰ ਹੋਵੇਗਾ, ਅੰਮਿ੍ਤ ਛਕਣ ਵਾਲੀਆਂ ਪ੍ਰਾਣੀਆਂ ਸਮੇ ਸਿਰ ਪੁੱਜਣ |

ਖ਼ਬਰ ਸ਼ੇਅਰ ਕਰੋ

 

ਚੌਕੀ ਲੋਹਟਬੱਦੀ ਦੇ ਸੁਖਵਿੰਦਰ ਸਿੰਘ ਡਾਂਗੋਂ ਇੰਚਾਰਜ ਨਿਯੁਕਤ

ਲੋਹਟਬੱਦੀ, 18 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਥਾਣਾ ਰਾਏਕੋਟ (ਸਦਰ) ਅਧੀਨ ਪੁਲਿਸ ਚੌਕੀ ਲੋਹਟਬੱਦੀ ਦੇ ਨਵ-ਨਿਯੁਕਤ ਇੰਚਾਰਜ ਏ.ਐਸ.ਆਈ ਸੁਖਵਿੰਦਰ ਸਿੰਘ ਡਾਂਗੋਂ ਨੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਮਿਲੇ ਨਿਰਦੇਸ਼ਾਂ ਦੀ ਪਾਲਣਾ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਦਸਤਾਰ ਸਜਾਉਣ ਤੇ ਗੁਰਬਾਣੀ ਕੰਠ ਮੁਕਾਬਲੇ 18 ਸਤੰਬਰ ਨੂੰ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਾਲ ਸਿੰਘ ਸੇਖੋਂ ਕੈਲਗਿਰੀ ਐਨ.ਆਰ.ਆਈ ਵੀਰਾਂ, ਗੁਰਦੁਆਰਾ ਕਮੇਟੀ, ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ, ਨਗਰ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ...

ਪੂਰੀ ਖ਼ਬਰ »

ਗਿਆਨ ਦੀ ਦਾਤ ਸਤਗੁਣੀ ਪੂਰਵਜਾਂ ਤੋਂ ਪ੍ਰਾਪਤ ਹੁੰਦੀ ਹੈ-ਸਵਾਮੀ ਸ਼ੰਕਰਾ ਨੰਦ ਜੀ

ਮੁੱਲਾਂਪੁਰ-ਦਾਖਾ, 18 ਅਗਸਤ (ਨਿਰਮਲ ਸਿੰਘ ਧਾਲੀਵਾਲ)-ਗਰੀਬਦਾਸੀ ਸੰਪਰਦਾਇ ਭੂਰੀ ਵਾਲੇ ਭੇਖ ਦੇ ਗੱਦੀਨਸ਼ੀਨ ਸਵਾਮੀ ਸ਼ੰਕਰਾ ਨੰਦ ਜੀ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਐੱਸ.ਜੀ.ਬੀ ਇੰਟਰਨੈਸ਼ਨਲ ਫਾਊਾਡੇਸ਼ਨ, ਸਵਾਮੀ ਗੰਗਾ ਨੰਦ ਭੂਰੀ ਵਾਲੇ ਚੈਰੀਟੇਬਲ ਟਰੱਸਟ, ...

ਪੂਰੀ ਖ਼ਬਰ »

ਬੋਪਾਰਾਏ ਕਲਾਂ 'ਚ ਸਿਲਾਈ ਸੈਂਟਰ ਦਾ ਸਰਪੰਚ ਇੰਦਰਜੀਤ ਸਿੰਘ ਵਲੋਂ ਉਦਘਾਟਨ

ਮੁੱਲਾਂਪੁਰ-ਦਾਖਾ, 18 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪਿੰਡ ਬੋਪਾਰਾਏ ਕਲਾਂ ਵਿਖੇ ਸਰਪੰਚ, ਗ੍ਰਾਮ ਪੰਚਾਇਤ, ਸਾਬਕਾ ਸਰਪੰਚ, ਪੰਚ, ਪਿੰਡੇ ਦੇ ਪਤਵੰਤਿਆਂ ਵਲੋਂ ਪਿੰਡ ਅੰਦਰ ਦਰਵਾਜ਼ਾ, ਧਰਮਸ਼ਾਲਾ ਪੂਰੀ ਤਰ੍ਹਾਂ ਸੰਭਾਲ ਕੇ ਰੱਖਿਆ ਹੋਇਆ, ਜੋ ਭਾਈਚਾਰਕ ਸਾਂਝ ਦਾ ...

ਪੂਰੀ ਖ਼ਬਰ »

ਐਤੀਆਣਾ 'ਚ ਤੀਆਂ ਦੇ ਤਿਉਹਾਰ ਦੀ ਸਮਾਪਤੀ

ਗੁਰੂਸਰ ਸੁਧਾਰ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਐਤੀਆਣਾ ਦੇ ਬਾਹਰਵਾਰ ਸੰਘਣੇ ਬਰੋਟਿਆਂ ਤੇ ਪਿੱਪਲਾਂ ਦੇ ਦਰੱਖ਼ਤਾਂ ਹੇਠਾਂ ਮਨਾਇਆ ਗਿਆ, ਤੀਆਂ ਦਾ ਤਿਉਹਾਰ ਮੁੜ ਅਗਲੇ ਸਾਲ ਮਿਲਣ ਦੇ ਵਾਅਦੇ ਨਾਲ ਸਮਾਪਤ ਹੋ ਗਿਆ | ਗਰਾਮ ਪੰਚਾਇਤ ਤੇ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਆਜ਼ਾਦੀ ਦੀ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ

ਸਿੱਧਵਾਂ ਬੇਟ, 18 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ਦੇਸ਼ ਭਗਤੀ ਨਾਲ ਸੰਬੰਧਿਤ ...

ਪੂਰੀ ਖ਼ਬਰ »

ਪਿੰਡ ਲਿੱਤਰ ਵਿਖੇ ਤੀਆਂ-ਤੀਜ਼ ਦਾ 15 ਰੋਜ਼ਾ ਤਿਉਹਾਰ 'ਬੱਲੋ' ਪਾਉਣ ਨਾਲ ਹੋਇਆ ਸਮਾਪਤ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਲਿੱਤਰ ਵਿਖੇ ਤੀਆਂ-ਤੀਜ਼ ਦਾ 15 ਰੋਜ਼ਾ ਤਿਉਹਾਰ 'ਬੱਲੋ' ਪਾਉਣ ਨਾਲ ਸਮਾਪਤ ਹੋਇਆ | ਇਸ ਮੌਕੇ ਵਿਆਹੁਤਾ ਲੜਕੀਆਂ ਵਲੋਂ ਤੀਆਂ ਦੀ ਸਮਾਪਤੀ ਵਾਲੇ ਦਿਨ ਗਿੱਧਾ, ਲੋਕ ਬੋਲੀਆਂ, ਸਿੱਠਣੀਆਂ ਪੇਸ਼ ਕਰਕੇ ਖੂਬ ਰੰਗ ਬੰਨਿ੍ਹਆ | ...

ਪੂਰੀ ਖ਼ਬਰ »

ਬਾਬਾ ਜੋਗਿੰਦਰ ਸਿੰਘ ਭੋਰਾ ਸਾਹਿਬ ਵਾਲਿਆਂ ਨਮਿਤ ਬਰਸੀ ਸਮਾਗਮ ਅੱਜ

ਜਗਰਾਉਂ, 18 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਈਸ਼ਰ ਸਿਘ ਨਾਨਕਸਰ ਵਾਲਿਆਂ ਤੋਂ ਵਰੋਸਾਏ ਬਾਬਾ ਜੋਗਿੰਦਰ ਸਿੰਘ (ਸਾਧ ਜੀ) ਭੋਰਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮ 19 ਅਗਸਤ ਕਰਵਾਏ ਜਾ ਰਹੇ ਹਨ | ਬਾਬਾ ਜੁਗਰਾਜ ਸਿੰਘ ਸੁਧਾਰਾ ਨੇ ਦੱਸਿਆ ਕਿ ਇਹ ਸਮਾਗਮ ਸੰਤ ...

ਪੂਰੀ ਖ਼ਬਰ »

ਤੁਗਲ 'ਚ ਤੀਆਂ-ਤੀਜ਼ ਦਾ ਤਿਉਹਾਰ ਮਨਾਇਆ

ਗੁਰੂਸਰ ਸੁਧਾਰ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਤੁਗਲ ਪਿੰਡ ਵਿਖੇ ਮਨਾਏ ਗਏ ਤੀਆਂ ਦੇ ਤਿਉਹਾਰ ਦਾ ਰਸਮੀ ਉਦਘਾਟਨ ਸਰਪੰਚ ਮਨਜੀਤ ਕੌਰ ਬੁੱਟਰ ਵਲੋਂ ਕੀਤਾ ਗਿਆ | ਤਿਉਹਾਰ 'ਚ ਹਿੱਸਾ ਲੈਂਦਿਆਂ ਪਿੰਡ ਦੀਆਂ ਮਹਿਲਾਵਾਂ, ਮੁਟਿਆਰਾਂ ਤੇ ਬੱਚੀਆਂ ਨੇ ਪੰਜਾਬੀ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵਲੋਂ ਬਲਾਕ ਪ੍ਰਧਾਨ ਬਿੱਟੂ ਨਾਲ ਮੀਟਿੰਗ

ਗੁਰੂਸਰ ਸੁਧਾਰ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਕਸਬਾ ਗੁਰੂਸਰ ਸੁਧਾਰ ਵਿਖੇ ਬੀਤੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬਲਾਕ ...

ਪੂਰੀ ਖ਼ਬਰ »

ਜਥੇਦਾਰ ਹਰਚਰਨ ਸਿੰਘ ਫੇਰੂਰਾਈ ਨਮਿੱਤ ਸ਼ਰਧਾਂਜਲੀ ਸਮਾਗਮ

ਹਠੂਰ, 18 ਅਗਸਤ (ਜਸਵਿੰਦਰ ਸਿੰਘ ਛਿੰਦਾ)-ਨਾਨਕਸਰ ਸੰਪ੍ਰਦਾਇ ਨਾਲ ਸ਼ੁਰੂ ਤੋਂ ਹੀ ਜੁੜੇ ਜੱਥੇਦਾਰ ਹਰਚਰਨ ਸਿੰਘ ਫੇਰੂਰਾਈ ਨਮਿੱਤ ਗੁਰਦੁਆਰਾ ਰਾਏ ਪੱਤੀ ਪਿੰਡ ਫੇਰੂਰਾਈਾ ਵਿਖੇ ਅੰਤਮ ਅਰਦਾਸ ਅਤੇ ਸ਼ਰਧਾਂਜ਼ਲੀ ਸਮਾਗਮ ਹੋਇਆ | ਇਸ ਤੋਂ ਪਹਿਲਾਂ ਉਨ੍ਹਾਂ ਨਮਿੱਤ ...

ਪੂਰੀ ਖ਼ਬਰ »

ਪਿੰਡ ਮਲਕਪੁਰ ਬੇਟ 'ਚ ਪਿਛਲੇ ਦਿਨਾਂ ਤੋਂ ਲੱਗੀਆਂ ਤੀਆਂ ਦਾ ਸਮਾਪਤੀ ਸਮਾਰੋਹ

ਹੰਬੜਾਂ, 18 ਅਗਸਤ (ਮੇਜਰ ਹੰਬੜਾਂ)-ਪਿੰਡ ਮਲਕਪੁਰ ਬੇਟ ਦੀ ਖੇਡ ਗਰਾਉਂਡ'ਚ ਸਾਉਣ ਮਹੀਨੇ ਨੂੰ ਅਲਵਿਦਾ ਕਹਿੰਦਿਆਂ ਤੀਆਂ ਦੇ ਤਿਉਹਾਰ ਦੇ ਸਮਾਪਤੀ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਇਕੱਠੀਆਂ ਹੋਈਆਂ ਮੁਟਿਆਰਾਂ ਵੱਲੋਂ ਵੱਖੋ-ਵੱਖ ਬੋਲੀਆਂ ਪਾਉਂਦਿਆਂ ਦਿਲ ਪ੍ਰਚਾਵਾ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਸੰਬੰਧੀ ਜਮੀਨ ਐਕਵਾਇਰ ਕਰਨ ਲਈ ਮਾਲ ਵਿਭਾਗ ਵਲੋਂ ਆਦੇਸ਼ ਜਾਰੀ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਤਹਿਸੀਲ਼ ਦੇ ਦਰਜ਼ਨ ਤੋਂ ਵਧੇਰੇ ਪਿੰਡਾਂ ਵਿਚਕਾਰ ਦੀ ਲੰਘਣ ਵਾਲੇ ਨੈਸ਼ਨਲ ਹਾਈਵੇ ਲਈ ਜ਼ਮੀਨ ਐਕਵਾਇਰ ਕਰਨ ਲਈ ਮਾਲ ਵਿਭਾਗ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਜਿਸ ਦੇ ਸਬੰਧ ਵਿੱਚ ਤਹਿਸੀਲ ਦਫਤਰ ...

ਪੂਰੀ ਖ਼ਬਰ »

ਲੋਹਟਬੱਦੀ 'ਚ ਸੰਗਰਾਂਦ ਸੰਬੰਧੀ ਮਾਸਕ ਸਮਾਗਮ ਕਰਵਾਏ

ਲੋਹਟਬੱਦੀ, 18 ਜੁਲਾਈ (ਕੁਲਵਿੰਦਰ ਸਿੰਘ ਡਾਂਗੋਂ)-ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਅਤੇ ਨਿਰਮਲੇ ਸੰਪਰਦਾਇ (ਸ੍ਰੀ ਮੁਕਤਸਰ ਸਾਹਿਬ ਵਾਲੀ) ਨਾਲ ਸਬੰਧਿਤ ਸੰਤ ਬਾਬਾ ਧਿਆਨ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਪਿੰਡ ਲੋੋਹਟਬੱਦੀ ...

ਪੂਰੀ ਖ਼ਬਰ »

ਏਾਜਲ ਆਈਲਟਸ ਸੈਂਟਰ ਨੇ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸਿੱਧਵਾਂ ਬੇਟ, 18 ਅਗਸਤ ( ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੀ ਭਰੋਸੇਯੋਗ ਸੰਸਥਾਂ ਏਾਜਲ ਆਈਲਟਸ ਸੈਂਟਰ ਨੇ ਜਿੱਥੇ ਆਪਣੇ ਆਈਲਟਸ ਦੇ ਚੰਗੇ ਨਤੀਜਿਆਂ ਨਾਲ ਇਲਾਕੇ 'ਚ ਨਾਮਣਾ ਖੱਟਿਆਂ ਹੈ, ਉਥੇ ਕਨੈਡਾ, ਆਸਟਰੇਲੀਆ, ਇੰਗਲੈਂਡ ਦੇ ਲਗਾਤਾਰ ਸਟੱਡੀ ਵੀਜ਼ਾ ਲਗਵਾ ਕੇ ...

ਪੂਰੀ ਖ਼ਬਰ »

ਪਿੰਡ ਗੋਰਸੀਆਂ ਖ਼ਾਨ ਮੁਹੰਮਦ ਵਿਖੇ ਨਸ਼ਿਆਂ ਦੇ ਖ਼ਿਲਾਫ਼ ਲਗਾਇਆ ਧਰਨਾ

ਭੂੰਦੜੀ, 18 ਅਗਸਤ (ਕੁਲਦੀਪ ਸਿੰਘ ਮਾਨ)-ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਗੋਰਸੀਆਂ ਖ਼ਾਨ ਮੁਹੰਮਦ ਵਿਖੇ ਬਲਾਕ ਸੰਮਤੀ ਮੈਂਬਰ ਸੁਖਦੇਵ ਸਿੰਘ ਗੋਰਸੀਆਂ ਦੀ ਅਗਵਾਈ ਵਿਚ ਨਸ਼ਿਆਂ ਦੇ ਖ਼ਿਲਾਫ਼ ਧਰਨਾ ਲਗਾਇਆ ਗਿਆ | ਜਿਸ ਵਿਚ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਨੇ ...

ਪੂਰੀ ਖ਼ਬਰ »

ਨਾਨਕਸਰ ਵਿਖੇ ਬਰਸੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਸਰੋਵਰ ਸਾਹਿਬ ਦੀ ਸਫ਼ਾਈ ਕਰਵਾਈ

ਜਗਰਾਉਂ, 18 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 79ਵੀਂ ਬਰਸੀ ਸਬੰਧੀ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਚੱਲ ਰਹੀਆਂ ਤਿਆਰੀਆਂ ਤਹਿਤ ਸਰੋਵਰ ਸਾਹਿਬ ਦੀ ਸਫ਼ਾਈ ਕਰਵਾਈ ਗਈ | ਇਹ ਸਫ਼ਾਈ ...

ਪੂਰੀ ਖ਼ਬਰ »

ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਮੁਫ਼ਤ ਬੂਸਟਰ ਡੋਜ਼ ਵੈਕਸੀਨ ਕੈਂਪ ਲਗਾਇਆ

ਜਗਰਾਉਂ, 18 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਲੋਕ ਸੇਵਾ ਸੁਸਾਇਟੀ ਵਲੋਂ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਪਿ੍ੰਸੀਪਲ ਚਰਨਜੀਤ ਭੰਡਾਰੀ ਸੈਕਟਰੀ ਕੁਲਭੂਸ਼ਣ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ ਮੁਫ਼ਤ ਬੂਸਟਰ ਡੋਜ਼ ਵੈਕਸੀਨ ਕੈਂਪ ਲਿੰਕ ...

ਪੂਰੀ ਖ਼ਬਰ »

ਖੇਤੀ ਸੰਦਾਂ 'ਤੇ ਸਬਸਿਡੀ ਦੇ ਘਪਲੇ ਦੀ ਜਾਂਚ ਕੀਤੀ ਜਾਵੇ-ਰਾਜੇਵਾਲ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)-ਕੇਂਦਰ ਸਰਕਾਰ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਲਈ ਨੈਸ਼ਨਲ ਗਰੀਨ ਟਿ੍ਬਿਊਨਲ ਦੀ ਹਦਾਇਤ ਉੱਤੇ ਕਿਸਾਨਾਂ ਨੂੰ ਸਬਸਿਡੀ 'ਤੇ ਮਸ਼ੀਨਾਂ ਦੇਣ ਲਈ 1178 ਕਰੋੜ ਇਕ ਕਿਸ਼ਤ 'ਚ ਦਿੱਤੇ ਸਨ | ਇਨ੍ਹਾਂ ਮਸ਼ੀਨਾਂ ਦੀ ਵੰਡ ਸਮੇਂ ਖੇਤੀਬਾੜੀ ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਦਾ ਵੰਡਰਲੈਂਡ (ਜਲੰਧਰ) ਟੂਰ ਯਾਦਗਾਰੀ ਹੋ ਨਿੱਬੜਿਆ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ)-ਵਿੱਦਿਅਕ ਸੰਸਥਾ ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਨੇ ਪੰਜਵੀਂ ਤੋਂ ਗਿਆਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਵੰਡਰਲੈਂਡ ਜਲੰਧਰ ਦਾ ਟੂਰ ਲਗਾਇਆ | ਜਿਸ ਦੌਰਾਨ ਵਿਦਿਆਰਥੀਆਂ ਨੇ ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਸੱਤਾਧਾਰੀ ਧਿਰ ਦੀ ਸਹਿ 'ਤੇ ਅਫ਼ਸਰਸ਼ਾਹੀ ਲੋਕਤੰਤਰ ਦਾ ਘਾਣ ਕਰਨ ਲੱਗੀ-ਸਾਬਕਾ ਵਿਧਾਇਕ ਜੱਗਾ

ਜਗਰਾਉਂ, 18 ਅਗਸਤ (ਗੁਰਦੀਪ ਸਿੰਘ ਮਲਕ)-ਪੰਜਾਬ 'ਚ ਸਾਫ-ਸੁਧਰਾਂ ਅਤੇ ਨਿਰਪੱਖ ਰਾਜ ਦਾ ਢਡੋਰਾ ਪਿੱਟਣ ਵਾਲੀ ਅਤੇ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਪ੍ਰਾਪਤ ਕਰਨ ਵਾਲੀ ਆਮ ਆਦਮੀ ਸਰਕਾਰ ਹੁਣ ਖੁਦ ਖੁੱਲੇਆਮ ਲੋਕਤੰਤਰ ਦਾ ਕਤਲੇਆਮ ਕਰਨ ਲੱਗੀ ਹੈ | ਜਿਸਨੂੰ ਕਿਸੇ ਕੀਮਤ ਤੇ ...

ਪੂਰੀ ਖ਼ਬਰ »

ਕਾਂਗਰਸ ਦੀ ਤਿਰੰਗਾ ਯਾਤਰਾ ਨੇ ਦਿੱਤਾ ਪਾਰਟੀ ਦੀ ਮਜ਼ਬੂਤੀ ਦਾ ਸੰਕੇਤ

ਮੁੱਲਾਂਪੁਰ-ਦਾਖਾ, 18 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਾਲ 2022 'ਚ ਪੰਜਾਬ ਵਿਧਾਨ ਸਭਾ ਚੋਣ ਹਾਰ ਕੇ 'ਆਪ' ਸਰਕਾਰ ਦੇ ਵਿਰੋਧੀ ਧਿਰ ਵਿਚ ਚਲੀ ਗਈ ਕਾਂਗਰਸ ਦੀ ਕੁੱਲ ਹਿੰਦ ਕਮੇਟੀ ਵਲੋਂ ਪੰਜਾਬ ਪ੍ਰਧਾਨ ਦੀ ਕਮਾਂਡ ਨੌਜਵਾਨ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਥਾਂ ...

ਪੂਰੀ ਖ਼ਬਰ »

ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਸਿੱਧਵਾਂ ਬੇਟ, 18 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਨਮ ਅਸ਼ਟਮੀ ਦਾ ਤਿਉਹਾਰ ਨੰਨ੍ਹੇ-ਮੁੰਨ੍ਹੇ ਬੱਚਿਆਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਨਰਸਰੀ, ਐੱਲ.ਕੇ.ਜੀ ...

ਪੂਰੀ ਖ਼ਬਰ »

ਐੱਲ. ਆਰ. ਡੀ. ਏ. ਵੀ. ਕਾਲਜ ਜਗਰਾਉਂ ਵਿਖੇ ਇੰਡੋਰ ਸਪੋਰਟਸ ਰੂਮ ਦਾ ਉਦਘਾਟਨ

ਜਗਰਾਉਂ, 18 ਅਗਸਤ (ਜੋਗਿੰਦਰ ਸਿੰਘ)-ਐੱਲ.ਆਰ. ਡੀ.ਏ.ਵੀ. ਕਾਲਜ ਜਗਰਾਉਂ ਵਿਖੇ ਇੰਡੋਰ ਸਪੋਰਟਸ ਰੂਮ ਦਾ ਉਦਘਾਟਨ ਪਿ੍ੰਸੀਪਲ ਡਾ. ਅਨੂਜ ਕੁਮਾਰ ਸ਼ਰਮਾ ਦੇ ਅਗਵਾਈ ਵਿਚ ਕਾਲਜ ਦੇ ਸਾਬਕਾ ਪ੍ਰੋਫ਼ੋਸਰ ਊੁਸ਼ਾ ਸ਼ਰਮਾ ਵਲੋਂ ਕੀਤਾ ਗਿਆ | ਪੋ੍ਰ: ਊੁਸ਼ਾ ਸ਼ਰਮਾ ਵਲੋਂ ਆਪਣੇ ...

ਪੂਰੀ ਖ਼ਬਰ »

ਮਲਕਪੁਰ 'ਚ ਮੁਟਿਆਰਾਂ ਨੇ 'ਤੀਆਂ ਤੀਜ ਦੀਆਂ' ਦਾ ਤਿਉਹਾਰ ਮਨਾਇਆ

ਹੰਬੜਾਂ, 18 ਅਗਸਤ (ਹਰਵਿੰਦਰ ਸਿੰਘ ਮੱਕੜ)-ਪਿੰਡ ਮਲਕਪੁਰ ਬੇਟ ਵਿਖੇ 'ਤੀਆਂ ਤੀਜ਼ ਦੀਆਂ' ਦਾ ਤਿਉਹਾਰ ਬੜੀ ਰੀਝ ਤੇ ਧੂਮਧਾਮ ਨਾਲ ਮਨਾਇਆ ਗਿਆ, ਜਿਸ ਦਾ ਉਦਘਾਟਨ ਸਰਪੰਚ ਬਲਜਿੰਦਰ ਸਿੰਘ ਮਲਕਪੁਰ, ਸਾਬਕਾ ਪੰਚ ਬੀਬੀ ਬਲਜੀਤ ਕੌਰ, ਬੀਬੀ ਕਮਲਜੀਤ ਕੌਰ ਗਰੇਵਾਲ, ...

ਪੂਰੀ ਖ਼ਬਰ »

ਸਨਮਤੀ ਵਿਮਲ ਜੈਨ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਜਗਰਾਉਂ, 18 ਅਗਸਤ (ਜੋਗਿੰਦਰ ਸਿੰਘ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਡਾਇਰੈਕਟਰ ਮੈਡਮ ਸ਼ਸ਼ੀ ਜੈਨ ਦੀ ਅਗਵਾਈ 'ਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਬੱਚੇ ਸ੍ਰੀ ਕਿ੍ਸ਼ਨ, ਰਾਧਾ, ਸ਼ੇਰਾਂ ਵਾਲੀ ਮਾਤਾ, ਸ਼ਿਵ ...

ਪੂਰੀ ਖ਼ਬਰ »

ਬੱਚਿਆਂ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਮੁੱਖ ਰੱਖਦਿਆਂ ਐੱਸ. ਜੀ. ਬੀ. ਫਾਊਾਡੇਸ਼ਨ ਦਾ ਸਨਮਾਨ

ਜਗਰਾਉਂ, 18 ਅਗਸਤ (ਜੋਗਿੰਦਰ ਸਿੰਘ)-2003 ਤੋਂ ਬੱਚਿਆਂ ਦੀ ਸੇਵਾ ਲਈ ਯਤਨਸ਼ੀਲ ਸਵਾਮੀ ਗੰਗਾ ਨੰਦ ਭੂਰੀ ਵਾਲੇ ਇੰਟਰਨੈਸ਼ਨਲ ਫਾਊਾਡੇਸ਼ਨ ਧਾਮ ਤਲਵੰਡੀ ਖੁਰਦ ਵਲੋਂ ਐੱਸ.ਜੀ.ਬੀ ਬਾਲ ਘਰ 'ਚ ਬੱਚਿਆਂ ਲਈ ਕੀਤੇ ਜਾ ਰਹੇ ਉਸਾਰੂ ਕਾਰਜਾਂ ਨੂੰ ਮੁੱਖ ਰੱਖਦਿਆਂ ਸਥਾਨਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX