ਤਾਜਾ ਖ਼ਬਰਾਂ


ਰਾਜ ਸਭਾ ’ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  21 minutes ago
ਨਵੀਂ ਦਿੱਲੀ, 7 ਦਸੰਬਰ- ਰਾਜ ਸਭਾ ’ਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸੰਸਦ ਆਸਾਨੀ ਅਤੇ ਜ਼ਿੰਮੇਵਾਰੀ ਨਾਲ ਟਿਕਾਊ ਵਿਕਾਸ ਟੀਚਿਆਂ (ਐਸ.ਡੀ. ਐਸ) ਨੂੰ ਪ੍ਰਾਪਤ ਕਰਨ...
ਮਹਿੰਗਾਈ ਦੀ ਮਾਰ ! ਆਰ.ਬੀ.ਆਈ. ਨੇ ਰੈਪੋ ਰੇਟ 'ਚ ਮੁੜ ਕੀਤਾ ਵਾਧਾ, ਮਹਿੰਗਾ ਹੋਵੇਗਾ ਲੋਨ ਤੇ ਵਧੇਗੀ ਈ.ਐੱਮ.ਆਈ.
. . .  18 minutes ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਮੁਦਰਾ ਨੀਤੀ ਦਾ ਐਲਾਨ ਕੀਤਾ ਹੈ। ਆਰ.ਬੀ.ਆਈ. ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਐਲਾਨ ਕੀਤਾ ਕਿ ਰੈਪੋ ਦਰ 'ਚ 0.35 ਫ਼ੀਸਦੀ ਦਾ ਵਾਧਾ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ...
India vs Bangladesh 2nd ODI: ਬੰਗਲਾਦੇਸ਼ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫ਼ੈਸਲਾ
. . .  34 minutes ago
ਮੀਰਪੁਰ, 7 ਦਸੰਬਰ-ਮੀਰਪੁਰ 'ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਭਾਰਤ ਦੇ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਸੰਸਦ ਦਾ ਸਰਦ ਰੁੱਤ ਇਜਲਾਸ ਹੋਇਆ ਸ਼ੁਰੂ
. . .  43 minutes ago
ਨਵੀਂ ਦਿੱਲੀ, 7 ਦਸੰਬਰ-ਸੰਸਦ ਦਾ ਸਰਦ ਰੁੱਤ ਇਜਲਾਸ ਹੋਇਆ ਸ਼ੁਰੂ
ਮੁਕਤਸਰ ਦੇ ਜਲਾਲਾਬਾਦ ਰੋਡ ਨੇੜੇ ਵਾਪਰੇ ਸੜਕ ਹਾਦਸੇ 'ਚ ਸਕੇ ਭਰਾ-ਭੈਣ ਦੀ ਮੌਤ, ਛੋਟਾ ਭਰਾ ਵੀ ਹੋਇਆ ਜ਼ਖ਼ਮੀ
. . .  56 minutes ago
ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ 'ਚ ਜਲਾਲਾਬਾਦ ਰੋਡ 'ਤੇ ਯਾਦਗਾਰੀ ਗੇਟ ਨੇੜੇ ਵਾਪਰੇ ਸੜਕ ਹਾਦਸੇ 'ਚ ਪਿੰਡ ਕਬਰਵਾਲਾ ਦੇ ਵਸਨੀਕ ਸਕੇ ਭਰਾ ਤੇ ਭੈਣ ਦੀ ਮੌਤ ਹੋ ਗਈ। ਜਦਕਿ ਮ੍ਰਿਤਕਾਂ ਦਾ ਛੋਟਾ ਭਰਾ ਵੀ ਜ਼ਖ਼ਮੀ ਹੋ ਗਿਆ...
ਅੱਜ ਤੋਂ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਸੰਸਦ
. . .  about 1 hour ago
ਨਵੀਂ ਦਿੱਲੀ, 7 ਦਸੰਬਰ-ਅੱਜ ਤੋਂ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਸੰਸਦ
ਮੀਰਾਂਬਾਈ ਚਾਨੂ ਨੇ ਰਚਿਆ ਇਤਿਹਾਸ, ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਦਾ ਤਗਮਾ
. . .  35 minutes ago
ਨਵੀਂ ਦਿੱਲੀ, 7 ਦਸੰਬਰ-ਓਲੰਪਿਕ ਚਾਂਦੀ ਦਾ ਤਗਮਾ ਜੇਤੂ ਮੀਰਾਂਬਾਈ ਚਾਨੂ ਨੇ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ 'ਚ ਇਤਿਹਾਸ ਰਚ ਦਿੱਤਾ ਹੈ। ਉਸ ਨੇ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ 'ਚ ਕੁੱਲ 200 ਕਿਲੋ ਭਾਰ ਚੁੱਕ ਕੇ ਚਾਂਦੀ ਦਾ ਤਗਮਾ ਜਿੱਤਿਆ ਹੈ।
ਪਿੰਡ ਤਰਖਾਣਵਾਲਾ ਦੇ ਮਜ਼ਦੂਰ ਦੀ ਅਚਾਨਕ ਮੌਤ, ਘਰ 'ਚ ਸ਼ਹਿਨਾਈਆਂ ਦੀ ਜਗ੍ਹਾ ਵਿਛੇ ਸੱਥਰ
. . .  about 1 hour ago
ਰਾਮਾਂ ਮੰਡੀ, 7 ਦਸੰਬਰ (ਤਰਸੇਮ ਸਿੰਗਲਾ)-ਪਿੰਡ ਤਰਖਾਣਵਾਲਾ ਦੇ ਇਕ ਮਜ਼ਦੂਰ ਸਵਰਨ ਸਿੰਘ ਪੁੱਤਰ ਮੇਜਰ ਸਿੰਘ ਦੀ ਅਚਾਨਕ ਮੌਤ ਹੋ ਜਾਣ ਨਾਲ ਘਰ 'ਚ ਸ਼ਹਿਨਾਈਆਂ ਦੀ ਜਗ੍ਹਾ ਸੱਥਰ ਵਿਛ ਗਏ, ਜਿਸ ਨੂੰ ਲੈ ਕੇ ਪੂਰੇ ਪਿੰਡ 'ਚ ਸੋਗ ਦੀ ਲਹਿਰ...
ਐੱਮ.ਸੀ.ਡੀ. ਚੋਣਾਂ: ਰੁਝਾਨਾਂ 'ਚ ਭਾਜਪਾ-'ਆਪ' ਵਿਚਾਲੇ ਕਾਂਟੇ ਦੀ ਟੱਕਰ, 240 ਸੀਟਾਂ ਦੇ ਰੁਝਾਨ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 7 ਦਸੰਬਰ-ਐੱਮ.ਸੀ.ਡੀ. ਚੋਣਾਂ 'ਚ ਆਮ ਆਦਮੀ ਪਾਰਟੀ ਇਕ ਵਾਰ ਫਿਰ ਅੱਗੇ ਹੋ ਗਈ ਹੈ। ਆਮ ਆਦਮੀ ਪਾਰਟੀ 126 ਸੀਟਾਂ 'ਤੇ ਪਹੁੰਚ ਗਈ ਹੈ। ਜਦਕਿ ਭਾਜਪਾ...
ਮੱਧ ਪ੍ਰਦੇਸ਼: ਬੋਰਵੈੱਲ 'ਚ ਡਿੱਗੇ ਬੱਚੇ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ
. . .  about 2 hours ago
ਭੋਪਾਲ, 7 ਦਸੰਬਰ-ਕੱਲ੍ਹ ਬੈਤੂਲ ਜ਼ਿਲ੍ਹੇ ਦੇ ਮੰਡਾਵੀ ਪਿੰਡ 'ਚ ਇਕ 8 ਸਾਲ ਦੇ ਬੱਚੇ ਦੇ 55 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਣ ਤੋਂ ਬਾਅਦ ਬਚਾਅ ਕਾਰਜ ਅਜੇ ਵੀ ਜਾਰੀ ਹੈ।
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ ਕੋਟਾ ਤੋਂ ਹੋਈ
. . .  about 2 hours ago
ਕੋਟਾ, 7 ਦਸੰਬਰ- ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਦੀ ਅੱਜ ਦੀ ਸ਼ੁਰੂਆਤ ਕੋਟਾ ਤੋਂ ਕੀਤੀ ਹੈ।
ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਫਾਜ਼ਿਲਕਾ / ਅਬੋਹਰ

ਕਿਸਾਨਾਂ ਵਲੋਂ ਅਬੋਹਰ-ਗੰਗਾਨਗਰ ਕੌਮੀ ਮਾਰਗ 'ਤੇ ਧਰਨਾ ਦੂਜੇ ਦਿਨ ਵੀ ਜਾਰੀ

ਅਬੋਹਰ, 18 ਅਗਸਤ (ਸੁਖਜੀਤ ਸਿੰਘ ਬਰਾੜ)-ਕਿਸਾਨਾਂ ਵਲੋਂ ਚਿੱਟੇ ਮੱਛਰ ਨਾਲ ਤਬਾਹ ਹੋਈਆਂ ਨਰਮੇ ਦੀਆਂ ਫ਼ਸਲਾਂ ਅਤੇ ਸੋਕੇ ਨਾਲ ਤਬਾਹ ਹੋਏ ਕਿੰਨੂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ-ਰਾਜਸਥਾਨ ਨੂੰ ਜੋੜਦੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਤਕਨੀਕੀ ਅਤੇ ਵਿਗਿਆਨਕ ਸਿੱਖਿਆ 'ਚ ਉੱਤਮਤਾ ਦਾ ਕੇਂਦਰ ਬਿੰਦੂ-ਡਾ. ਬਰਾੜ

ਅਬੋਹਰ, 18 ਅਗਸਤ (ਸੁਖਜੀਤ ਸਿੰਘ ਬਰਾੜ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਚ ਸਥਾਪਤ (ਆਈਡੀਆ ਵਿਕਾਸ ਮੁਲਾਂਕਣ ਅਤੇ ਐਪਲੀਕੇਸ਼ਨ) ਲੈਬ ਵਿਦਿਆਰਥੀਆਂ ਵਿਚ ਸਟਾਰਟਅਪ ਕਲਚਰ ਨੂੰ ਹੁਲਾਰਾ ਦੇਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰੇਗੀ | ...

ਪੂਰੀ ਖ਼ਬਰ »

ਕਰਾਟੇ ਮੁਕਾਬਲਿਆਂ 'ਚ ਸੈਕਰਡ ਹਾਰਟ ਕਾਨਵੈਂਟ ਸਕੂਲ ਦੀ ਝੰਡੀ

ਜਲਾਲਾਬਾਦ, 18 ਅਗਸਤ (ਕਰਨ ਚੁਚਰਾ)-ਬਟਾਲਾ ਵਿਖੇ ਕਰਵਾਏ ਸੱਤਵੇਂ ਕਰਾਟੇ ਆਜ਼ਾਦੀ ਕੱਪ ਵਿਚ ਭਾਗ ਲੈਂਦੇ ਹੋਏ ਸਥਾਨਕ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰਦੇ ਹੋਏ 35 'ਚੋਂ 22 ਤਗਮੇ ਜਿੱਤ ਕੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ...

ਪੂਰੀ ਖ਼ਬਰ »

ਸ਼ਿਵ ਲਾਲ ਡੋਡਾ ਦੇ ਠੇਕਿਆਂ 'ਤੇ ਮੁਹਾਲੀ ਤੋਂ ਆਈ ਟੀਮ ਵਲੋਂ ਜਾਂਚ

ਅਬੋਹਰ, 18 ਅਗਸਤ (ਵਿਵੇਕ ਹੂੜੀਆ)-ਇਨਫੋਰਸਮੈਂਟ ਟੀਮ ਮੋਹਾਲੀ ਵਲੋਂ ਅੱਜ ਪੰਜਾਬ ਦੇ ਪ੍ਰਸਿੱਧ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਦੇ ਠੇਕਿਆਂ ਦੀ ਜਾਂਚ ਕੀਤੀ | ਮੋਹਾਲੀ ਤੋਂ ਪੱੁਜੀ ਟੀਮ ਵਲੋਂ ਪੁਰਾਣੇ ਤਲਵਾਰ ਹਸਪਤਾਲ ਦੇ ਬਾਹਰ ਅਤੇ ਹੋਰਨਾਂ ਕਈਆਂ ਥਾਵਾਂ 'ਤੇ ...

ਪੂਰੀ ਖ਼ਬਰ »

ਡੇਰੇ ਦੇ ਸੰਤ ਦਾ ਬੇਰਹਿਮੀ ਨਾਲ ਕਤਲ

ਬੱਲੂਆਣਾ, 18 ਅਗਸਤ (ਜਸਮੇਲ ਸਿੰਘ ਢਿੱਲੋਂ)-ਸੀਤੋ ਗੁੰਨ੍ਹੋ ਤੋਂ ਕਰੀਬ 13 ਕਿੱਲੋਮੀਟਰ ਦੂਰ ਰਾਜਸਥਾਨ ਦੇ ਪਿੰਡ ਭਾਕਰਾ ਵਾਲੀ ਵਿਖੇ ਡੇਰੇ 'ਚ ਰਹਿੰਦੇ ਇਕ ਸੰਤ ਚੇਤਨ ਦਾਸ (75) ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ | ਪੁਲਿਸ ਨੇ ਲਾਸ਼ ...

ਪੂਰੀ ਖ਼ਬਰ »

ਭਾਈ ਸੱਤਾ ਬਲਵੰਡ ਗੁਰਮਤਿ ਸੰਗੀਤ ਅਕੈਡਮੀ 'ਚ ਸੰਗੀਤ ਦੀ ਮੁਫ਼ਤ ਸਿਖਲਾਈ ਦੀ ਸ਼ੁਰੂਆਤ

ਜਲਾਲਾਬਾਦ, 18 ਅਗਸਤ (ਜਤਿੰਦਰ ਪਾਲ ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਗਾਂਧੀ ਨਗਰ ਵਿਖੇ ਵਿਦਿਆਰਥੀਆਂ ਨੂੰ ਗੁਰਮਤਿ ਸੰਗੀਤ ਦੀ ਸਿਖਲਾਈ ਦੇਣ ਲਈ ਭਾਈ ਸੱਤਾ ਬਲਵੰਡਾ ਗੁਰਮਤਿ ਸੰਗੀਤ ਅਕੈਡਮੀ ਵਲ਼ੋਂ ਨਿਵੇਕਲੀ ਸ਼ੁਰੂਆਤ ਕੀਤੀ ਗਈ ਹੈ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਲੰਪੀ ਸਕਿਨ ਬਿਮਾਰੀ ਲਈ ਤੁਰੰਤ ਤੇ ਪ੍ਰਭਾਵੀ ਕਦਮ ਚੁੱਕਣ ਲਈ ਦਿੱਤਾ ਮੰਗ ਪੱਤਰ

ਜਲਾਲਾਬਾਦ, 18 ਅਗਸਤ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਸਥਾਨਕ ਦਾਣਾ ਮੰਡੀ ਵਿਖੇ ਸਥਿਤ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਕੀਤੀ | ਮੀਟਿੰਗ 'ਚ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਪਾਬੰਦੀਆਂ 30 ਸਤੰਬਰ 2022 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ 'ਤੇ ਸਖ਼ਤ ਕਾਨੂੰਨੀ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿੱਗੀ, ਮਲਬੇ ਹੇਠ ਦੱਬੇ ਬਜ਼ੁਰਗ ਦੀ ਮੌਤ

ਅਬੋਹਰ, 18 ਅਗਸਤ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਅਬੋਹਰ ਦੇ ਨੇੜਲੇ ਪਿੰਡ ਦਾਨੇਵਾਲਾ ਸਤਕੋਸੀ ਵਿਖੇ ਕਮਰੇ ਦੀ ਛੱਤ ਡਿੱਗਣ ਨਾਲ ਮਲਬੇ ਹੇਠ ਦੱਬੇ ਬਜ਼ੁਰਗ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ 78 ਸਾਲਾਂ ਬਜ਼ੁਰਗ ਜ਼ੈਲ ਸਿੰਘ ਪੁੱਤਰ ਠਾਕਰ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟ ਯੂਨੀਅਨ ਵਲੋਂ ਵਿਧਾਇਕ ਤੇ ਕਾਲਜ ਮੈਨੇਜਮੈਂਟ ਦੀ ਅਰਥੀ ਫ਼ੂਕ ਪ੍ਰਦਰਸ਼ਨ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਟੂਡੈਂਟ ਯੂਨੀਅਨ ਵਲੋਂ ਐੱਸ.ਸੀ. ਵਿਦਿਆਰਥੀਆਂ ਤੋਂ ਵਸੂਲੀਆਂ ਜਾ ਰਹੀਆਂ ਨਾਜਾਇਜ਼ ਫ਼ੀਸਾਂ, ਪੰਜਾਬ ਯੂਨੀਵਰਸਿਟੀ ਵਲੋਂ ਵਧਾਈਆਂ 10 ਪ੍ਰਤੀਸ਼ਤ ਫ਼ੀਸਾਂ ਦੇ ਵਿਰੋਧ 'ਚ ਸਰਕਾਰੀ ਐਮ.ਆਰ.ਕਾਲਜ ਫ਼ਾਜ਼ਿਲਕਾ ਦੇ ਗੇਟ ਅੱਗੇ ਵਿਧਾਇਕ ਅਤੇ ਕਾਲਜ ਮੈਨੇਜਮੈਂਟ ਦੀ ਅਰਥੀ ਫ਼ੂਕ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ | ਯੂਨੀਅਨ ਆਗੂ ਧੀਰਜ ਕੁਮਾਰ, ਕਮਲਜੀਤ ਮੁਹਾਰ ਖੀਵਾ, ਮਮਤਾ ਲਾਧੂਕਾ ਨੇ ਦੱਸਿਆ ਕਿ ਫ਼ੀਸਾਂ ਨੂੰ ਲੈ ਕੇ ਅੰਦੋਲਨ ਜਾਰੀ ਹੈ, ਪਰ ਵਿਧਾਇਕ ਅਤੇ ਕਾਲਜ ਮੈਨੇਜਮੈਂਟ ਨੇ ਇਸ ਦਾ ਕੋਈ ਹੱਲ ਨਹੀਂ ਕੀਤਾ | ਉਨ੍ਹਾਂ ਦੱਸਿਆ ਕਿ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਐੱਸ.ਸੀ. ਵਿਦਿਆਰਥੀਆਂ ਦੀਆਂ ਪੂਰੀਆਂ ਫ਼ੀਸਾਂ ਮੁਆਫ਼ ਹਨ | ਨਿਯਮਾਂ ਤਹਿਤ ਜਦੋਂ ਤੱਕ ਵਿਦਿਆਰਥੀਆਂ ਦੇ ਖਾਤਿਆਂ 'ਚ ਸਕਾਲਰਸ਼ਿਪ ਨਹੀਂ ਆ ਜਾਂਦੀ, ਉਦੋਂ ਤੱਕ ਕੋਈ ਵੀ ਕਾਲਜ ਫ਼ੀਸ ਨਹੀਂ ਮੰਗ ਸਕਦਾ ਪਰ ਹੋ ਉਲਟ ਰਿਹਾ ਹੈ | ਪੰਜਾਬ ਯੂਨੀਵਰਸਿਟੀ ਵਲੋਂ ਸਾਰੀਆਂ ਕੈਟਾਗਰੀਆਂ ਦੇ ਵਿਦਿਆਰਥੀਆਂ ਦੀਆਂ ਫ਼ੀਸਾਂ 'ਚ 10 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਹਰ ਵਿਦਿਆਰਥੀ ਸਿਰ 800 ਰੁਪਏ ਦਾ ਵਿੱਤੀ ਬੋਝ ਹੋਰ ਪੈ ਗਿਆ ਹੈ | ਗੁਰਪ੍ਰੀਤ ਘੁਰੀ, ਮੁਸਕਾਨ ਅਤੇ ਪ੍ਰਵੀਨ ਕੌਰ ਨੇ ਦੱਸਿਆ ਕਿ ਕਾਲਜ 'ਚ ਪੜ੍ਹਾਉਣ ਲਈ ਨਾ ਤਾਂ ਪੂਰੇ ਪ੍ਰੋਫ਼ੈਸਰ ਹਨ ਅਤੇ ਨਾ ਹੀ ਮਾਸਟਰ ਡਿਗਰੀ ਦੇ ਕੋਰਸ ਹਨ | ਮਾਸਟਰ ਡਿਗਰੀ ਲਈ ਵਿਦਿਆਰਥੀਆਂ ਨੂੰ ਦੂਰ-ਦੁਰਾਡੇ ਦੇ ਸ਼ਹਿਰਾਂ ਵੱਲ ਜਾਣਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਵਧੀਆਂ ਫ਼ੀਸਾਂ ਮੁਆਫ਼ ਨਾ ਕੀਤੀਆਂ ਗਈਆਂ ਤਾਂ 22 ਅਗਸਤ ਨੂੰ ਕਾਜਲ ਦੇ ਗੇਟ ਅੱਗੇ ਪੱਕਾ ਧਰਨਾ ਲਗਾਇਆ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐੱਡ. ਦਾ ਨਤੀਜਾ ਸ਼ਾਨਦਾਰ

ਅਬੋਹਰ, 18 ਅਗਸਤ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐੱਡ. ਦੇ ਪਹਿਲੇ ਸਮੈਸਟਰ ਦੇ ਨਤੀਜਿਆਂ 'ਚੋਂ ਸਥਾਨਕ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਕਾਲਜ ਦੇ ਪਿ੍ੰਸੀਪਲ ਡਾ: ਵਿਜੇ ਗਰੋਵਰ ਨੇ ...

ਪੂਰੀ ਖ਼ਬਰ »

ਐਕਸੀਅਨ ਦਫ਼ਤਰ ਮੂਹਰੇ ਤੀਜੇ ਦਿਨ ਵੀ ਜਾਰੀ ਰਿਹਾ ਧਰਨਾ

ਅਬੋਹਰ, 18 ਅਗਸਤ (ਵਿਵੇਕ ਹੂੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਐਕਸੀਅਨ ਦਫ਼ਤਰ ਅਬੋਹਰ ਮੂਹਰੇ ਚਲ ਰਿਹਾ ਧਰਨਾ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ | ਪਿੰਡ ਭੰਗਾਲਾ ਦੇ ਕਿਸਾਨ ਜੋ ਕਿ ਕਾਫ਼ੀ ਸਮੇਂ ਤੋਂ ਪਾਣੀ ਦੀ ਸਮੱਸਿਆ ਨਾਲ ਦੋ ਚਾਰ ਹੋ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਦੀ ਨਵੀਂ ਪਹਿਲ, ਮੀਂਹ ਦੇ ਪਾਣੀ ਦੀ ਸੰਭਾਲ ਲਈ ਹੋਣਗੇ ਯਤਨ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਮੀਂਹ ਦੇ ਪਾਣੀ ਦੀ ਸੰਭਾਲ ਕਰਨ ਲਈ ਫ਼ਾਜ਼ਿਲਕਾ ਜ਼ਿਲ੍ਹੇ ਨੇ ਨਵੀਂ ਪਹਿਲਕਦਮੀ ਕਰਦਿਆਂ ਸਰਕਾਰੀ ਇਮਾਰਤਾਂ 'ਚ ਰੇਨ ਵਾਟਰ ਹਾਰਵੈਸਟਿੰਗ ਪ੍ਰਣਾਲੀ ਲਗਾਉਣ ਸੰਬੰਧੀ ਪਹਿਲਕਦਮੀ ਆਰੰਭੀ ਹੈ | ਜਾਣਕਾਰੀ ਦਿੰਦਿਆਂ ਜ਼ਿਲ੍ਹੇ ...

ਪੂਰੀ ਖ਼ਬਰ »

23 ਤੋਂ 26 ਅਗਸਤ ਤੱਕ ਬਲਾਕ ਪੱਧਰ 'ਤੇ ਲਗਾਏ ਜਾਣਗੇ ਪਲੇਸਮੈਂਟ ਕੈਂਪ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਵਿ)-ਕਮ- ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਅਰੁਣ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਲਾਕ ਪੱਧਰ 'ਤੇ ...

ਪੂਰੀ ਖ਼ਬਰ »

ਆਪਣੀ ਜ਼ਮੀਨ 'ਚੋਂ ਰੇਤ ਦੀ ਮਾਈਨਿੰਗ ਕਰਵਾਉਣ ਦੇ ਚਾਹਵਾਨ 31 ਤੱਕ ਦੇ ਸਕਦੇ ਹਨ ਅਰਜ਼ੀ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਜੋ ਜ਼ਮੀਨ ਮਾਲਕ ਆਪਣੀ ਜ਼ਮੀਨ 'ਚੋਂ ਰੇਤੇ ਦੀ ਮਾਈਨਿੰਗ ਕਰਵਾਉਣ ਦਾ ਚਾਹਵਾਨ ਹੈ ਤਾਂ ਉਹ ਆਪਣੀ ਪ੍ਰਤੀ ਬੇਨਤੀ 31 ਅਗਸਤ 2022 ਤੱਕ ਹਰ ਪੱਖੋਂ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 7 ਖ਼ਿਲਾਫ਼ ਮਾਮਲਾ ਦਰਜ

ਅਬੋਹਰ, 18 ਅਗਸਤ (ਵਿਵੇਕ ਹੂੜੀਆ)-ਅਬੋਹਰ ਥਾਣਾ ਸਿਟੀ 1 ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਹਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਸੀਡ ਫਾਰਮ ਨੇ ਦੱਸਿਆ ਕਿ ਰਾਜੂ, ਰਾਜਾ ...

ਪੂਰੀ ਖ਼ਬਰ »

ਮੁਹੰਮਦ ਪੀਰਾ 'ਚ ਸਾਲਾਨਾ ਮੇਲਾ ਅੱਜ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਹਿੰਦ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਵਸੇ ਪਿੰਡ ਮੁਹੰਮਦ ਪੀਰਾ ਵਿਖੇ ਸਾਈ ਪੀਰ ਬਾਬਾ ਬੇਰੀਵਾਲਾ ਦੀ ਯਾਦ 'ਚ ਪਿੰਡ ਦੀ ਪੰਚਾਇਤ ਅਤੇ ਇਲਾਕਾ ਵਾਸੀਆਂ ਵਲੋਂ ਸਾਲਾਨਾ ਮੇਲਾ ਅੱਜ 19 ਅਗਸਤ ਦਿਨ ਸ਼ੁੱਕਰਵਾਰ ਨੂੰ ਕਰਵਾਇਆ ...

ਪੂਰੀ ਖ਼ਬਰ »

ਰਾਸ਼ਟਰੀ ਸਮਾਗਮਾਂ 'ਚ ਸੁਤੰਤਰਤਾ ਸੈਨਾਨੀ ਪਰਿਵਾਰਾਂ ਨੂੰ ਨਹੀਂ ਮਿਲ ਰਿਹਾ ਮਾਨ-ਸਨਮਾਨ

ਮੰਡੀ ਅਰਨੀਵਾਲਾ, 18 ਅਗਸਤ (ਨਿਸ਼ਾਨ ਸਿੰਘ ਮੋਹਲਾਂ)- ਇਕ ਪਾਸੇ ਸਮੁੱਚਾ ਰਾਸ਼ਟਰ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਦੇ ਜਸ਼ਨ ਮਨਾ ਰਿਹਾ ਹੈ ਅਤੇ ਦੂਜੇ ਪਾਸੇ ਸਰਕਾਰਾਂ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਪਰਿਵਾਰਾਂ ਨੂੰ ਬਿਲਕੁਲ ਅਣਗੌਲੇ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਸੇਂਟ ਮੈਰੀ ਕਾਨਵੈਂਟ ਸਕੂਲ ਵਿਖੇ ਸਮਾਗਮ

ਮੰਡੀ ਅਰਨੀਵਾਲਾ, 18 ਅਗਸਤ (ਨਿਸ਼ਾਨ ਸਿੰਘ ਮੋਹਲਾਂ)-ਸੈਂਟ ਮੈਰੀ ਕਾਨਵੈਂਟ ਸਕੂਲ ਢਿੱਪਾਵਾਲੀ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਫਾਦਰ ਜੋਸ਼ ਐੱਸ.ਐੱਚ.ਐਮ.ਸੀ ਪੁੱਜੇ | ਜਿਨ੍ਹਾਂ ਦਾ ਸਵਾਗਤ ਸਕੂਲ ਮੈਨੇਜਰ ਮੇਲਬਿਨ, ਸਿਸਟਰ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਡੀ. ਸੀ. ਦਫ਼ਤਰ 'ਚ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੰਗ ਪੱਤਰ ਸੌਂਪਿਆ | ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਹਰਬੰਸ ਸਿੰਘ, ਜਸਪਾਲ ਸਿੰਘ, ...

ਪੂਰੀ ਖ਼ਬਰ »

ਗਰਾਮ ਪੰਚਾਇਤ ਜਲ ਸਪਲਾਈ ਅਤੇ ਸੈਨੀਟੇਸ਼ਨ ਪੰਪ ਆਪ੍ਰੇਟਰ ਯੂਨੀਅਨ ਦੀ ਮੀਟਿੰਗ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਗਰਾਮ ਪੰਚਾਇਤ ਜਲ ਸਪਲਾਈ ਅਤੇ ਸੈਨੀਟੇਸ਼ਨ ਪੰਪ ਆਪ੍ਰੇਟਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਸੁਖਚੈਨ ਸਿੰਘ, ਸਕੱਤਰ ਜਰਨੈਲ ਸਿੰਘ ਅਤੇ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪਿੰਡਾਂ ਦੀਆਂ ਪੰਚਾਇਤਾਂ ਦੀ ...

ਪੂਰੀ ਖ਼ਬਰ »

ਰੌਸ਼ਨ ਲਾਲ ਜੈਨ ਸਰਵ ਹਿਤਕਾਰੀ ਸਕੂਲ 'ਚ ਮਨਾਈ ਜਨਮ ਅਸ਼ਟਮੀ

ਅਬੋਹਰ, 18 ਅਗਸਤ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਰੌਸ਼ਨ ਲਾਲ ਜੈਨ ਸਰਵ ਹਿਤਕਾਰੀ ਵਿੱਦਿਆ ਮੰਦਰ ਵਿਖੇ 18 ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਪ੍ਰਧਾਨ ਫ਼ਕੀਰ ਚੰਦ ਗੋਇਲ, ਸਰਪ੍ਰਸਤ ਧਨਪਤ ਸਿਆਗ, ਪਿ੍ੰਸੀਪਲ ਕਿਰਨ ਤਿੰਨਾ, ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡ ਯੂਨੀਅਨ ਦੀ ਮੀਟਿੰਗ

ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਦਾਣਾ ਮੰਡੀ ਜ਼ੀਰਾ ਵਿਖੇ ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡ ਯੂਨੀਅਨ ਜ਼ੀਰਾ ਦੇ ਦੁਕਾਨਦਾਰਾਂ ਦੀ ਮੀਟਿੰਗ ਪ੍ਰਧਾਨ ਹਾਕਮ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦੁਕਾਨਦਾਰਾਂ ਦੀਆਂ ਮੰਗਾਂ ਅਤੇ ...

ਪੂਰੀ ਖ਼ਬਰ »

ਪੈਰਾਡਾਈਜ਼ ਪਬਲਿਕ ਸਕੂਲ ਜ਼ੀਰਾ ਵਿਖੇ ਜਨਮ ਅਸ਼ਟਮੀ ਮਨਾਈ

ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਗਈ | ਇਸ ਸੰਬੰਧੀ ਸਕੂਲ ਵਿਖੇ ਚੇਅਰਮੈਨ ਹਰਜੀਤ ਸਿੰਘ ਸਿੱਧੂ, ਮੈਡਮ ਅਮਰਜੀਤ ਕੌਰ ਸਿੱਧੂ ਅਤੇ ਪਿ੍ੰਸੀਪਲ ਅਵਿਨਾਸ਼ ਸਿੰਘ ...

ਪੂਰੀ ਖ਼ਬਰ »

ਸਕੂਲ 'ਚ ਜਨਮ ਅਸ਼ਟਮੀ ਮਨਾਈ

ਜਲਾਲਾਬਾਦ, 18 ਅਗਸਤ (ਕਰਨ ਚੁਚਰਾ)-ਪਿੰਡ ਰੱਤਾ ਥੇੜ ਵਿਚ ਸਥਿਤ ਗੁਰੂ ਅਮਰਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਭਗਵਾਨ ਕ੍ਰਿਸ਼ਨ ਦੇ ਜੀਵਨ ਨਾਲ ਸੰਬੰਧਿਤ ਵੱਖ-ਵੱਖ ਝਾਕੀਆਂ ਪੇਸ਼ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਨੇ ਡੀ.ਸੀ. ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 18 ਅਗਸਤ (ਕੁਲਬੀਰ ਸਿੰਘ ਸੋਢੀ)-ਪੰਜਾਬ ਅੰਦਰ ਪਸ਼ੂਆਂ ਵਿਚ ਵੱਡੇ ਪੱਧਰ 'ਤੇ ਫੈਲ ਰਹੀ ਲੰਪੀ ਸਕਿਨ ਦੀ ਭਿਆਨਕ ਬਿਮਾਰੀ ਕਾਰਨ ਕਿਸਾਨ ਵਰਗ ਬਾਹਰੀ ਪ੍ਰੇਸ਼ਾਨੀ ਦੇ ਦੌਰ 'ਚੋਂ ਗੁਜ਼ਰ ਰਿਹਾ ਹੈ, ਪਰ ਪਸ਼ੂ ਪਾਲਣ ਵਿਭਾਗ ਵਲੋਂ ਕਿਸਾਨ ਵਰਗ ਦੀ ਬਿਲਕੁਲ ਵੀ ...

ਪੂਰੀ ਖ਼ਬਰ »

ਕਾਂਫ਼ੀ ਸਕੂਲ 'ਚ ਮਨਾਈ ਜਨਮ ਅਸ਼ਟਮੀ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਕਾਂਫੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਫ਼ਾਜ਼ਿਲਕਾ ਵਿਖੇ ਪਿ੍ੰਸੀਪਲ ਸੁਨੀਤਾ ਗੁੰਬਰ ਅਤੇ ਚੇਅਰਮੈਨ ਗੌਰਵ ਝੀਂਝਾ ਦੀ ਅਗਵਾਈ 'ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਛੋਟੇ-ਛੋਟੇ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਵਿਅਕਤੀ ਨੂੰ 2 ਸਾਲ ਦੀ ਕੈਦ ਤੇ ਜੁਰਮਾਨਾ

ਅਬੋਹਰ, 18 ਅਗਸਤ (ਵਿਵੇਕ ਹੂੜੀਆ)-ਅਬੋਹਰ ਸਬ-ਡਵੀਜ਼ਨ ਦੇ ਜੱਜ ਜਸਪ੍ਰੀਤ ਕੌਰ ਦੀ ਅਦਾਲਤ ਵਲੋਂ ਪੰਜਾਬ ਗਰਾਮੀਣ ਬੈਂਕ ਸੀਤੋ ਗੰੁਨੋ੍ਹ ਨੂੰ ਚੈੱਕ ਦੇਣ ਵਾਲੇ ਇਕ ਵਿਅਕਤੀ ਦਾ ਚੈੱਕ ਬਾਊਾਸ ਹੋਣ ਤੋਂ ਬਾਅਦ ਉਸ ਨੂੰ ਸਜ਼ਾ ਦੇ ਹੁਕਮ ਦਿੱਤੇ ਹਨ | ਬੈਂਕ ਦੇ ਵਕੀਲ ਨਰਿੰਦਰ ...

ਪੂਰੀ ਖ਼ਬਰ »

ਬਾਬੇ ਦੀ ਸਮਾਧ ਤੋਂ ਚੋਰੀ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਅਬੋਹਰ, 18 ਅਗਸਤ (ਵਿਵੇਕ ਹੂੜੀਆ)-ਅਬੋਹਰ ਥਾਣਾ ਸਿਟੀ 1 ਪੁਲਿਸ ਨੇ ਸਮਾਧ 'ਤੇ ਚੋਰੀ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸੁਖਦੇਵ ਸਿੰਘ ਪੁੱਤਰ ਪਹਿਲਵਾਨ ਸਿੰਘ ਵਾਸੀ ਸੀਡ ਫਾਰਮ ਪੱਕਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਜਲਾਲਾਬਾਦ ਸ਼ਹਿਰ 'ਚ ਬਣਾਈਆਂ 2 ਇਕਾਈਆਂ

ਜਲਾਲਾਬਾਦ, 18 ਅਗਸਤ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲ਼ੋਂ ਆਪਣੀਆਂ ਇਕਾਈਆਂ ਦੇ ਵਿਸਤਾਰ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਜਲਾਲਾਬਾਦ ਸ਼ਹਿਰੀ 1 ਅਤੇ 2 ਇਕਾਈਆਂ ਬਣਾਈਆਂ ਗਈਆਂ | ਸਰਬਸੰਮਤੀ ਦੇ ਨਾਲ ...

ਪੂਰੀ ਖ਼ਬਰ »

ਪਟੇਲ ਗਲੀ 'ਚ ਅੱਜ ਮਨਾਈ ਜਾਵੇਗੀ ਜਨਮ ਅਸ਼ਟਮੀ

ਅਬੋਹਰ, 18 ਅਗਸਤ (ਵਿਵੇਕ ਹੂੜੀਆ)-ਅਬੋਹਰ ਦੇ ਪਟੇਲ ਪਾਰਕ ਸੁਧਾਰ ਸਭਾ ਅਬੋਹਰ ਵਲੋਂ ਪਟੇਲ ਗਲੀ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਅੱਜ 19 ਅਗਸਤ ਨੂੰ ਮਨਾਈ ਜਾਵੇਗੀ | ਜਾਣਕਾਰੀ ਦਿੰਦਿਆਂ ਪ੍ਰਧਾਨ ਅਨੁਜ ਧਵਨ ਨੇ ਦੱਸਿਆ ਕਿ ਰਾਤਰੀ 8:15 ਵਜੇ ਪ੍ਰੋਗਰਾਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਨੈਸ਼ਨਲ ਵੈਕਟਰ ਬੋਰਨ ਡਜੀਜ ਤਹਿਤ ਬੀ. ਡੀ. ਪੀ. ਓ ਦਫ਼ਤਰ ਤੋਂ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ

ਜਲਾਲਾਬਾਦ, 18 ਅਗਸਤ (ਕਰਨ ਚੁਚਰਾ)-ਨੈਸ਼ਨਲ ਵੈਕਟਰ ਬੋਰਨ ਡਿਜੀਜ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਨਗਰ ਕੌਂਸਲ ਦੀ ਟੀਮ ਨਾਲ ਮਿਲ ਕੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦੇ ਦਫ਼ਤਰ ਤੋਂ ਮੁਹਿੰਮ ਸ਼ੁਰੂ ਕਰਦੇ ਹੋਏ ਘਰ ਘਰ ਜਾ ਕੇ ਮਲੇਰੀਆ ਡੇਂਗੂ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸਕੂਲ 'ਚ ਮਨਾਈ ਜਨਮ ਅਸ਼ਟਮੀ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)- ਸਰਵਹਿੱਤਕਾਰੀ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਪਿ੍ੰਸੀਪਲ ਸ਼੍ਰੀਮਤੀ ਮਧੂ ਸ਼ਰਮਾ, ਗੌਤਮ ਕੁੱਕੜ, ਸ਼੍ਰੀਮਤੀ ਵਨੀਤਾ ਭੂਸਰੀ ਨੇ ਦੱਸਿਆ ਕਿ ਇਸ ਦੌਰਾਨ ਬੱਚਿਆਂ ਨੇ ਮਨਮੋਹਕ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੂਰਪੁਰ ਵਿਖੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਮੰਡੀ ਅਰਨੀਵਾਲਾ, 18 ਅਗਸਤ (ਨਿਸ਼ਾਨ ਸਿੰਘ ਮੋਹਲਾਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੂਰਪੁਰ ਵਿਖੇ ਸਕੂਲ 'ਚ ਪੜ੍ਹਦੇ ਸਕੂਲੀ ਬੱਚਿਆਂ ਨੂੰ ਸਰਕਾਰ ਵਲੋਂ ਆਈਆਂ ਮੁਫ਼ਤ ਵਰਦੀਆਂ ਵੰਡੀਆਂ ਗਈਆਂ | ਸਕੂਲ ਮੁਖੀ ਗੁਰਮੀਤ ...

ਪੂਰੀ ਖ਼ਬਰ »

ਮਾਲ ਪਟਵਾਰੀਆਂ ਦੀਆਂ ਅਸਾਮੀਆਂ ਘਟਾਉਣ ਦੇ ਵਿਰੋਧ 'ਚ ਪਟਵਾਰੀਆਂ ਵਲੋਂ ਧਰਨਾ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਦੀ ਰੈਵੇਨਿਊ ਪਟਵਾਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਸਵੇਰੇ 11 ਵਜੇ ਤੋਂ ਦੁਪਹਿਰ ਦੋ ਵਜੇ ਤੱਕ ਧਰਨਾ ਲਗਾਇਆ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ ਅਤੇ ...

ਪੂਰੀ ਖ਼ਬਰ »

ਬੱਲੂਆਣਾ ਦੇ ਸਰਕਾਰੀ ਸਕੂਲ 'ਚ ਕਰਵਾਏ ਮੁਕਾਬਲੇ

ਬੱਲੂਆਣਾ, 18 ਅਗਸਤ (ਜਸਮੇਲ ਸਿੰਘ ਢਿੱਲੋਂ)-ਹਰ ਘਰ ਤਿਰੰਗਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਵਿਖੇ ਪਿ੍ੰਸੀਪਲ ਬਾਬੂ ਸਿੰਘ ਦੀ ਅਗਵਾਈ ਹੇਠ ਹਫ਼ਤਾ ਭਰ 'ਚ ਵਿਦਿਆਰਥੀਆਂ ਵਿਚਕਾਰ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ | ਲੈਕਚਰਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX