ਤਾਜਾ ਖ਼ਬਰਾਂ


ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  1 day ago
ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਜੰਮ ਕੇ ਵਰ੍ਹੀਆਂ ਡਾਂਗਾਂ
. . .  1 day ago
ਸੰਗਰੂਰ, 30 ਨਵੰਬਰ( ਦਮਨਜੀਤ ਸਿੰਘ ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ ਕੇ ਲਾਠੀਆਂ ਵਰ੍ਹਾਈਆਂ ਗਈਆਂ । ਮਜ਼ਦੂਰਾਂ ਵਲੋਂ ਅੱਜ ...
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ...
ਚੀਨ ਦੇ ਸਾਬਕਾ ਰਾਸ਼ਟਰਪਤੀ ਦਾ ਦਿਹਾਂਤ
. . .  1 day ago
ਸ਼ੰਘਾਈ, 30 ਨਵੰਬਰ- ਚੀਨੀ ਸਰਕਾਰੀ ਮੀਡੀਆ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ...
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਵਿਵਾਦਿਤ ਬਿਆਨ
. . .  1 day ago
ਅੰਮ੍ਰਿਤਸਰ, 30 ਨਵੰਬਰ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੱਤਾ ਹੈ। ਵਿਵਾਦਿਤ ਬਿਆਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਹਿੰਦੇ ਹੋਏ ਕਿਹਾ ਕਿ ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ। ਮੁਫ਼ਤ ਬਿਜਲੀ ਨੇ ਕਿਸਾਨਾਂ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਇਕ ਦਿਨਾਂ ਮੈਚ ਰੱਦ, ਨਿਊਜ਼ੀਲੈਂਡ ਨੇ 1-0 ਨਾਲ ਜਿੱਤੀ ਲੜੀ
. . .  1 day ago
ਕ੍ਰਾਈਸਟਚਰਚ, 30 ਨਵੰਬਰ-ਮੀਂਹ ਕਾਰਨ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਇਕ ਦਿਨਾਂ ਮੈਚ ਰੱਦ ਹੋ ਗਿਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ 1-0 ਨਾਲ ਜਿੱਤ...
ਕ੍ਰਾਈਮ ਬ੍ਰਾਂਚ ਵਲੋਂ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫ਼ਾਸ਼
. . .  1 day ago
ਨਵੀਂ ਦਿੱਲੀ, 30 ਨਵੰਬਰ- ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਮਾਸਟਰਮਾਈਂਡ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਖ-ਵੱਖ ਦੇਸ਼ਾਂ ਦੇ ਲਗਭਗ 300...
ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 30 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਐਲਾਨ ਮੁਤਾਬਿਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ...
ਬਿਲਕਿਸ ਬਾਨੋ ਵਲੋਂ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਹੁੰਚ
. . .  1 day ago
ਨਵੀਂ ਦਿੱਲੀ, 30 ਨਵੰਬਰ -ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿਚ ਉਸ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀ 11 ਵਿਅਕਤੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਹੁੰਚ...
ਕੇਰਲ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਹਟਾਉਣ ਵਾਲਾ ਬਿੱਲ ਵਿਧਾਨ ਸਭਾ ਸੈਸ਼ਨ 'ਚ ਪੇਸ਼ ਕਰਨ ਦਾ ਫ਼ੈਸਲਾ
. . .  1 day ago
ਤਿਰੂਵਨੰਤਪੁਰਮ, 30 ਨਵੰਬਰ-ਕੇਰਲ ਕੈਬਨਿਟ ਨੇ ਵਿਧਾਨ ਸਭਾ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸਿੱਖਿਆ ਦੇ ਖੇਤਰ ਦੇ ਮਾਹਿਰ ਹੋਣਗੇ। ਇਸ ਨਾਲ ਰਾਜਪਾਲ ਨੂੰ ਚਾਂਸਲਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ 'ਚ ਡੀ.ਐਮ.ਕੇ. ਦੀ ਪਟੀਸ਼ਨ
. . .  1 day ago
ਨਵੀਂ ਦਿੱਲੀ, 30 ਨਵੰਬਰ-ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ 'ਚ ਡੀ.ਐਮ.ਕੇ. ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 2019 ਦਾ ਨਾਗਰਿਕਤਾ ਸੋਧ ਕਾਨੂੰਨ "ਮਨਮਾਨੀ" ਹੈ ਕਿਉਂਕਿ ਇਹ ਭਾਰਤ ਵਿਚ ਰਹਿ ਰਹੇ ਸ਼੍ਰੀਲੰਕਾਈ ਤਾਮਿਲਾਂ ਨੂੰ ਸ਼ਰਨਾਰਥੀ ਮੰਨਦੇ ਹੋਏ ਸਿਰਫ਼...
ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ-ਖੜਗੇ ਦੇ ਬਿਆਨ 'ਤੇ ਰਾਜਨਾਥ ਸਿੰਘ
. . .  1 day ago
ਅਹਿਮਦਾਬਾਦ, 30 ਨਵੰਬਰ-ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਆਗੂ ਅਤੇ ਰੱਖਿਆ ਮੰਤਰੀ ਰਾਜੰਨਾਥ ਸਿੰਘ ਨੇ ਅਹਿਮਦਾਬਾਦ ਵਿਖੇ ਕਿਹਾ ਕਿ ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਅਣਉਚਿਤ ਸ਼ਬਦਾਂ ਦੀ ਵਰਤੋਂ ਕਰਨਾ ਸਿਹਤਮੰਦ ਰਾਜਨੀਤੀ ਦੀ ਨਿਸ਼ਾਨੀ ਨਹੀਂ ਹੈ। ਕਾਂਗਰਸ...
ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  1 day ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  1 day ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  1 day ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਫਾਜ਼ਿਲਕਾ / ਅਬੋਹਰ

ਕਿਸਾਨਾਂ ਵਲੋਂ ਅਬੋਹਰ-ਗੰਗਾਨਗਰ ਕੌਮੀ ਮਾਰਗ 'ਤੇ ਧਰਨਾ ਦੂਜੇ ਦਿਨ ਵੀ ਜਾਰੀ

ਅਬੋਹਰ, 18 ਅਗਸਤ (ਸੁਖਜੀਤ ਸਿੰਘ ਬਰਾੜ)-ਕਿਸਾਨਾਂ ਵਲੋਂ ਚਿੱਟੇ ਮੱਛਰ ਨਾਲ ਤਬਾਹ ਹੋਈਆਂ ਨਰਮੇ ਦੀਆਂ ਫ਼ਸਲਾਂ ਅਤੇ ਸੋਕੇ ਨਾਲ ਤਬਾਹ ਹੋਏ ਕਿੰਨੂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ-ਰਾਜਸਥਾਨ ਨੂੰ ਜੋੜਦੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਤਕਨੀਕੀ ਅਤੇ ਵਿਗਿਆਨਕ ਸਿੱਖਿਆ 'ਚ ਉੱਤਮਤਾ ਦਾ ਕੇਂਦਰ ਬਿੰਦੂ-ਡਾ. ਬਰਾੜ

ਅਬੋਹਰ, 18 ਅਗਸਤ (ਸੁਖਜੀਤ ਸਿੰਘ ਬਰਾੜ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਚ ਸਥਾਪਤ (ਆਈਡੀਆ ਵਿਕਾਸ ਮੁਲਾਂਕਣ ਅਤੇ ਐਪਲੀਕੇਸ਼ਨ) ਲੈਬ ਵਿਦਿਆਰਥੀਆਂ ਵਿਚ ਸਟਾਰਟਅਪ ਕਲਚਰ ਨੂੰ ਹੁਲਾਰਾ ਦੇਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰੇਗੀ | ...

ਪੂਰੀ ਖ਼ਬਰ »

ਕਰਾਟੇ ਮੁਕਾਬਲਿਆਂ 'ਚ ਸੈਕਰਡ ਹਾਰਟ ਕਾਨਵੈਂਟ ਸਕੂਲ ਦੀ ਝੰਡੀ

ਜਲਾਲਾਬਾਦ, 18 ਅਗਸਤ (ਕਰਨ ਚੁਚਰਾ)-ਬਟਾਲਾ ਵਿਖੇ ਕਰਵਾਏ ਸੱਤਵੇਂ ਕਰਾਟੇ ਆਜ਼ਾਦੀ ਕੱਪ ਵਿਚ ਭਾਗ ਲੈਂਦੇ ਹੋਏ ਸਥਾਨਕ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰਦੇ ਹੋਏ 35 'ਚੋਂ 22 ਤਗਮੇ ਜਿੱਤ ਕੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ...

ਪੂਰੀ ਖ਼ਬਰ »

ਸ਼ਿਵ ਲਾਲ ਡੋਡਾ ਦੇ ਠੇਕਿਆਂ 'ਤੇ ਮੁਹਾਲੀ ਤੋਂ ਆਈ ਟੀਮ ਵਲੋਂ ਜਾਂਚ

ਅਬੋਹਰ, 18 ਅਗਸਤ (ਵਿਵੇਕ ਹੂੜੀਆ)-ਇਨਫੋਰਸਮੈਂਟ ਟੀਮ ਮੋਹਾਲੀ ਵਲੋਂ ਅੱਜ ਪੰਜਾਬ ਦੇ ਪ੍ਰਸਿੱਧ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਦੇ ਠੇਕਿਆਂ ਦੀ ਜਾਂਚ ਕੀਤੀ | ਮੋਹਾਲੀ ਤੋਂ ਪੱੁਜੀ ਟੀਮ ਵਲੋਂ ਪੁਰਾਣੇ ਤਲਵਾਰ ਹਸਪਤਾਲ ਦੇ ਬਾਹਰ ਅਤੇ ਹੋਰਨਾਂ ਕਈਆਂ ਥਾਵਾਂ 'ਤੇ ...

ਪੂਰੀ ਖ਼ਬਰ »

ਡੇਰੇ ਦੇ ਸੰਤ ਦਾ ਬੇਰਹਿਮੀ ਨਾਲ ਕਤਲ

ਬੱਲੂਆਣਾ, 18 ਅਗਸਤ (ਜਸਮੇਲ ਸਿੰਘ ਢਿੱਲੋਂ)-ਸੀਤੋ ਗੁੰਨ੍ਹੋ ਤੋਂ ਕਰੀਬ 13 ਕਿੱਲੋਮੀਟਰ ਦੂਰ ਰਾਜਸਥਾਨ ਦੇ ਪਿੰਡ ਭਾਕਰਾ ਵਾਲੀ ਵਿਖੇ ਡੇਰੇ 'ਚ ਰਹਿੰਦੇ ਇਕ ਸੰਤ ਚੇਤਨ ਦਾਸ (75) ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ | ਪੁਲਿਸ ਨੇ ਲਾਸ਼ ...

ਪੂਰੀ ਖ਼ਬਰ »

ਭਾਈ ਸੱਤਾ ਬਲਵੰਡ ਗੁਰਮਤਿ ਸੰਗੀਤ ਅਕੈਡਮੀ 'ਚ ਸੰਗੀਤ ਦੀ ਮੁਫ਼ਤ ਸਿਖਲਾਈ ਦੀ ਸ਼ੁਰੂਆਤ

ਜਲਾਲਾਬਾਦ, 18 ਅਗਸਤ (ਜਤਿੰਦਰ ਪਾਲ ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਗਾਂਧੀ ਨਗਰ ਵਿਖੇ ਵਿਦਿਆਰਥੀਆਂ ਨੂੰ ਗੁਰਮਤਿ ਸੰਗੀਤ ਦੀ ਸਿਖਲਾਈ ਦੇਣ ਲਈ ਭਾਈ ਸੱਤਾ ਬਲਵੰਡਾ ਗੁਰਮਤਿ ਸੰਗੀਤ ਅਕੈਡਮੀ ਵਲ਼ੋਂ ਨਿਵੇਕਲੀ ਸ਼ੁਰੂਆਤ ਕੀਤੀ ਗਈ ਹੈ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਲੰਪੀ ਸਕਿਨ ਬਿਮਾਰੀ ਲਈ ਤੁਰੰਤ ਤੇ ਪ੍ਰਭਾਵੀ ਕਦਮ ਚੁੱਕਣ ਲਈ ਦਿੱਤਾ ਮੰਗ ਪੱਤਰ

ਜਲਾਲਾਬਾਦ, 18 ਅਗਸਤ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਸਥਾਨਕ ਦਾਣਾ ਮੰਡੀ ਵਿਖੇ ਸਥਿਤ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਕੀਤੀ | ਮੀਟਿੰਗ 'ਚ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਪਾਬੰਦੀਆਂ 30 ਸਤੰਬਰ 2022 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ 'ਤੇ ਸਖ਼ਤ ਕਾਨੂੰਨੀ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿੱਗੀ, ਮਲਬੇ ਹੇਠ ਦੱਬੇ ਬਜ਼ੁਰਗ ਦੀ ਮੌਤ

ਅਬੋਹਰ, 18 ਅਗਸਤ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਅਬੋਹਰ ਦੇ ਨੇੜਲੇ ਪਿੰਡ ਦਾਨੇਵਾਲਾ ਸਤਕੋਸੀ ਵਿਖੇ ਕਮਰੇ ਦੀ ਛੱਤ ਡਿੱਗਣ ਨਾਲ ਮਲਬੇ ਹੇਠ ਦੱਬੇ ਬਜ਼ੁਰਗ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ 78 ਸਾਲਾਂ ਬਜ਼ੁਰਗ ਜ਼ੈਲ ਸਿੰਘ ਪੁੱਤਰ ਠਾਕਰ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟ ਯੂਨੀਅਨ ਵਲੋਂ ਵਿਧਾਇਕ ਤੇ ਕਾਲਜ ਮੈਨੇਜਮੈਂਟ ਦੀ ਅਰਥੀ ਫ਼ੂਕ ਪ੍ਰਦਰਸ਼ਨ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਟੂਡੈਂਟ ਯੂਨੀਅਨ ਵਲੋਂ ਐੱਸ.ਸੀ. ਵਿਦਿਆਰਥੀਆਂ ਤੋਂ ਵਸੂਲੀਆਂ ਜਾ ਰਹੀਆਂ ਨਾਜਾਇਜ਼ ਫ਼ੀਸਾਂ, ਪੰਜਾਬ ਯੂਨੀਵਰਸਿਟੀ ਵਲੋਂ ਵਧਾਈਆਂ 10 ਪ੍ਰਤੀਸ਼ਤ ਫ਼ੀਸਾਂ ਦੇ ਵਿਰੋਧ 'ਚ ਸਰਕਾਰੀ ਐਮ.ਆਰ.ਕਾਲਜ ਫ਼ਾਜ਼ਿਲਕਾ ਦੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐੱਡ. ਦਾ ਨਤੀਜਾ ਸ਼ਾਨਦਾਰ

ਅਬੋਹਰ, 18 ਅਗਸਤ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐੱਡ. ਦੇ ਪਹਿਲੇ ਸਮੈਸਟਰ ਦੇ ਨਤੀਜਿਆਂ 'ਚੋਂ ਸਥਾਨਕ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਕਾਲਜ ਦੇ ਪਿ੍ੰਸੀਪਲ ਡਾ: ਵਿਜੇ ਗਰੋਵਰ ਨੇ ...

ਪੂਰੀ ਖ਼ਬਰ »

ਐਕਸੀਅਨ ਦਫ਼ਤਰ ਮੂਹਰੇ ਤੀਜੇ ਦਿਨ ਵੀ ਜਾਰੀ ਰਿਹਾ ਧਰਨਾ

ਅਬੋਹਰ, 18 ਅਗਸਤ (ਵਿਵੇਕ ਹੂੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਐਕਸੀਅਨ ਦਫ਼ਤਰ ਅਬੋਹਰ ਮੂਹਰੇ ਚਲ ਰਿਹਾ ਧਰਨਾ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ | ਪਿੰਡ ਭੰਗਾਲਾ ਦੇ ਕਿਸਾਨ ਜੋ ਕਿ ਕਾਫ਼ੀ ਸਮੇਂ ਤੋਂ ਪਾਣੀ ਦੀ ਸਮੱਸਿਆ ਨਾਲ ਦੋ ਚਾਰ ਹੋ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਦੀ ਨਵੀਂ ਪਹਿਲ, ਮੀਂਹ ਦੇ ਪਾਣੀ ਦੀ ਸੰਭਾਲ ਲਈ ਹੋਣਗੇ ਯਤਨ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਮੀਂਹ ਦੇ ਪਾਣੀ ਦੀ ਸੰਭਾਲ ਕਰਨ ਲਈ ਫ਼ਾਜ਼ਿਲਕਾ ਜ਼ਿਲ੍ਹੇ ਨੇ ਨਵੀਂ ਪਹਿਲਕਦਮੀ ਕਰਦਿਆਂ ਸਰਕਾਰੀ ਇਮਾਰਤਾਂ 'ਚ ਰੇਨ ਵਾਟਰ ਹਾਰਵੈਸਟਿੰਗ ਪ੍ਰਣਾਲੀ ਲਗਾਉਣ ਸੰਬੰਧੀ ਪਹਿਲਕਦਮੀ ਆਰੰਭੀ ਹੈ | ਜਾਣਕਾਰੀ ਦਿੰਦਿਆਂ ਜ਼ਿਲ੍ਹੇ ...

ਪੂਰੀ ਖ਼ਬਰ »

23 ਤੋਂ 26 ਅਗਸਤ ਤੱਕ ਬਲਾਕ ਪੱਧਰ 'ਤੇ ਲਗਾਏ ਜਾਣਗੇ ਪਲੇਸਮੈਂਟ ਕੈਂਪ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਵਿ)-ਕਮ- ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਅਰੁਣ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਲਾਕ ਪੱਧਰ 'ਤੇ ...

ਪੂਰੀ ਖ਼ਬਰ »

ਆਪਣੀ ਜ਼ਮੀਨ 'ਚੋਂ ਰੇਤ ਦੀ ਮਾਈਨਿੰਗ ਕਰਵਾਉਣ ਦੇ ਚਾਹਵਾਨ 31 ਤੱਕ ਦੇ ਸਕਦੇ ਹਨ ਅਰਜ਼ੀ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਜੋ ਜ਼ਮੀਨ ਮਾਲਕ ਆਪਣੀ ਜ਼ਮੀਨ 'ਚੋਂ ਰੇਤੇ ਦੀ ਮਾਈਨਿੰਗ ਕਰਵਾਉਣ ਦਾ ਚਾਹਵਾਨ ਹੈ ਤਾਂ ਉਹ ਆਪਣੀ ਪ੍ਰਤੀ ਬੇਨਤੀ 31 ਅਗਸਤ 2022 ਤੱਕ ਹਰ ਪੱਖੋਂ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 7 ਖ਼ਿਲਾਫ਼ ਮਾਮਲਾ ਦਰਜ

ਅਬੋਹਰ, 18 ਅਗਸਤ (ਵਿਵੇਕ ਹੂੜੀਆ)-ਅਬੋਹਰ ਥਾਣਾ ਸਿਟੀ 1 ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਹਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਸੀਡ ਫਾਰਮ ਨੇ ਦੱਸਿਆ ਕਿ ਰਾਜੂ, ਰਾਜਾ ...

ਪੂਰੀ ਖ਼ਬਰ »

ਮੁਹੰਮਦ ਪੀਰਾ 'ਚ ਸਾਲਾਨਾ ਮੇਲਾ ਅੱਜ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਹਿੰਦ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਵਸੇ ਪਿੰਡ ਮੁਹੰਮਦ ਪੀਰਾ ਵਿਖੇ ਸਾਈ ਪੀਰ ਬਾਬਾ ਬੇਰੀਵਾਲਾ ਦੀ ਯਾਦ 'ਚ ਪਿੰਡ ਦੀ ਪੰਚਾਇਤ ਅਤੇ ਇਲਾਕਾ ਵਾਸੀਆਂ ਵਲੋਂ ਸਾਲਾਨਾ ਮੇਲਾ ਅੱਜ 19 ਅਗਸਤ ਦਿਨ ਸ਼ੁੱਕਰਵਾਰ ਨੂੰ ਕਰਵਾਇਆ ...

ਪੂਰੀ ਖ਼ਬਰ »

ਰਾਸ਼ਟਰੀ ਸਮਾਗਮਾਂ 'ਚ ਸੁਤੰਤਰਤਾ ਸੈਨਾਨੀ ਪਰਿਵਾਰਾਂ ਨੂੰ ਨਹੀਂ ਮਿਲ ਰਿਹਾ ਮਾਨ-ਸਨਮਾਨ

ਮੰਡੀ ਅਰਨੀਵਾਲਾ, 18 ਅਗਸਤ (ਨਿਸ਼ਾਨ ਸਿੰਘ ਮੋਹਲਾਂ)- ਇਕ ਪਾਸੇ ਸਮੁੱਚਾ ਰਾਸ਼ਟਰ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਦੇ ਜਸ਼ਨ ਮਨਾ ਰਿਹਾ ਹੈ ਅਤੇ ਦੂਜੇ ਪਾਸੇ ਸਰਕਾਰਾਂ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਪਰਿਵਾਰਾਂ ਨੂੰ ਬਿਲਕੁਲ ਅਣਗੌਲੇ ਕਰ ਦਿੱਤਾ ਹੈ | ਜਿਨ੍ਹਾਂ ਪਰਿਵਾਰਾਂ ਦੇ ਸੂਰਬੀਰ ਯੋਧਿਆਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਖ਼ਾਤਰ ਤਸੀਹੇ ਝੱਲੇ ਅਤੇ ਆਪਣੀ ਕੁਰਬਾਨੀਆਂ ਦਿੱਤੀਆਂ | ਅਜਿਹੀ ਸਥਿਤੀ ਜ਼ਿਲ੍ਹਾ ਫਾਜਿਲਕਾ ਦੇ ਪਿੰਡ ਕੰਧਵਾਲਾ ਹਾਜ਼ਰ ਖਾਂ ਦੇ ਤਿੰਨ ਦੇਸ਼ ਭਗਤ ਪਰਿਵਾਰਾਂ ਦੀ ਹੈ ਜਿਨ੍ਹਾਂ ਦੇ ਬਜ਼ੁਰਗਾਂ ਨੇ ਦੇਸ਼ ਲਈ ਜੇਲ੍ਹਾਂ ਕੱਟੀਆਂ ਪਰ ਅੱਜ ਇਨ੍ਹਾਂ ਪਰਿਵਾਰਾਂ ਦੀ ਕਿਧਰੇ ਵੀ ਸੁਣਵਾਈ ਨਹੀਂ ਹੋ ਰਹੀ | ਇਹ ਪਰਿਵਾਰ ਹਰ ਰਾਸ਼ਟਰੀ ਦਿਹਾੜੇ 'ਤੇ ਉਡੀਕ ਕਰਦੇ ਹਨ ਕਿ ਪ੍ਰਸ਼ਾਸਨ ਸਾਨੂੰ ਰਾਸ਼ਟਰੀ ਦਿਹਾੜਿਆਂ 'ਤੇ ਮਾਨ ਸਨਮਾਨ ਦੇਵੇਗਾ ਅਤੇ ਇਨ੍ਹਾਂ ਰਾਸ਼ਟਰੀ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਬੁਲਾਏਗਾ ਪਰ ਇਹ ਪਰਿਵਾਰ ਹਰ ਵਾਰ ਅਣਗੌਲੇ ਕਰ ਦਿੱਤੇ ਜਾਂਦੇ ਹਨ | ਲੋਕਰਾਜ ਸਿੰਘ ਪੁੱਤਰ ਦਲੇਰ ਸਿੰਘ ਨੇ ਦੱਸਿਆ ਕਿ ਉਸ ਦੇ ਦਾਦਾ ਸੰਗ ਸਿੰਘ ਸੁਤੰਤਰਤਾ ਸੈਨਾਨੀ ਸਨ ਜਿਨ੍ਹਾਂ ਦਾ ਦਿਹਾਂਤ 1992 ਵਿਚ ਹੋਇਆ ਹੈ | ਸੰਗ ਸਿੰਘ ਦਾ ਪਰਿਵਾਰ ਵੰਡ ਤੋਂ ਪਹਿਲਾ ਜ਼ਿਲ੍ਹਾ ਲਾਹੌਰ ਦੇ ਪਿੰਡ ਜੀਆ ਬੱਗਾ ਦਾ ਰਹਿਣ ਵਾਲਾ ਸੀ ਅਤੇ ਸੰਗ ਸਿੰਘ ਨੇ 1929 'ਚ ਆਪਣੇ ਪਿੰਡ ਦੇ ਹੀ ਮਹਿਲ ਸਿੰਘ ਪੁੱਤਰ ਨਵਾਬ ਸਿੰਘ ਅਤੇ ਬਹਾਲ ਸਿੰਘ ਪੁੱਤਰ ਸੁਲੱਖਣ ਸਿੰਘ ਦੇ ਨਾਲ ਮੀਆਵਾਲੀ ਜੇਲ੍ਹ 'ਚ 9 ਮਹੀਨੇ ਦੀ ਜੇਲ੍ਹ ਵੀ ਕੱਟੀ ਹੈ | ਇਹ ਤਿੰਨੇ ਦੇਸ਼ ਭਗਤ ਉਸ ਵੇਲੇ ਬਰਤਾਨਵੀ ਸਰਕਾਰ ਖ਼ਿਲਾਫ਼ ਚੱਲੇ ਕਿਸਾਨੀ ਮੋਰਚੇ ਦੌਰਾਨ ਸੰਘਰਸ਼ ਕਰਦੇ ਹੋਏ ਜੇਲ੍ਹ ਗਏ ਸਨ | ਪਿੰਡ ਜੀਆ ਬੱਗਾ ਦੇ ਇਨ੍ਹਾਂ ਤਿੰਨਾਂ ਆਜ਼ਾਦੀ ਘੁਲਾਟੀਆਂ ਨੂੰ ਇਕ ਦਿਨ ਭਗਤ ਸਿੰਘ ਦੇ ਨਾਲ ਵੀ ਜੇਲ੍ਹ ਕੱਟਣ ਦਾ ਮੌਕਾ ਮਿਲਿਆ | ਸੰਗ ਸਿੰਘ ਦੇ ਪੋਤਰੇ ਲੋਕਰਾਜ ਸਿੰਘ, ਬਹਾਲ ਸਿੰਘ ਦੇ ਪੋਤਰੇ ਜਰਨੈਲ ਸਿੰਘ ਅਤੇ ਮਹਿਲ ਸਿੰਘ ਦੇ ਪੁੱਤਰ ਅਮਰ ਸਿੰਘ ਨੇ ਦੱਸਿਆ ਕਿ ਆਜ਼ਾਦੀ ਮਗਰੋਂ ਉਨ੍ਹਾਂ ਦੇ ਪਰਿਵਾਰ ਇੱਧਰ ਫਾਜਿਲਕਾ ਨੇੜੇ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਖੇ ਆ ਵਸੇ | ਆਜ਼ਾਦੀ ਦੀ 25ਵੀਂ ਵਰੇ੍ਹਗੰਢ ਮੌਕੇ ਭਾਰਤ ਸਰਕਾਰ ਵਲੋਂ ਦੇਸ਼ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਧੀ ਨੇ ਇਨ੍ਹਾਂ ਯੋਧਿਆਂ ਨੂੰ ਤਾਮਰ ਪੱਤਰਾਂ ਨਾਲ ਸਨਮਾਨਿਤ ਕੀਤਾ ਅਤੇ ਮਰਨ ਉਪਰੰਤ ਤੱਕ ਇਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਪੈਨਸ਼ਨ ਵੀ ਮਿਲਦੀ ਰਹੀ ਹੈ | ਆਜ਼ਾਦੀ ਦਿਵਸ ਮੌਕੇ ਉਸ ਵੇਲੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਸ਼ਾਸਨ ਵਲੋਂ ਕਰਵਾਏ ਜਾਂਦੇ ਸਮਾਗਮਾਂ ਵਿਚ ਇਨ੍ਹਾਂ ਨੂੰ ਜ਼ਰੂਰ ਬੁਲਾਇਆ ਜਾਂਦਾ ਰਿਹਾ ਪਰ ਜ਼ਿਲ੍ਹਾ ਫਾਜਿਲਕਾ ਪ੍ਰਸ਼ਾਸਨ ਵਲੋਂ ਇਨ੍ਹਾਂ ਪਰਿਵਾਰਾਂ ਦੀ ਬਾਤ ਤੱਕ ਨਹੀਂ ਪੁੱਛੀ ਗਈ | ਕਦੇ ਵੀ ਇਨ੍ਹਾਂ ਪਰਿਵਾਰਾਂ ਨੂੰ ੂ ਰਾਸ਼ਟਰੀ ਦਿਹਾੜਿਆਂ ਦੇ ਸਮਾਗਮਾਂ ਲਈ ਬੁਲਾ ਕੇ ਕੋਈ ਮਾਨ ਸਨਮਾਨ ਨਹੀਂ ਦਿੱਤਾ ਗਿਆ ਅਤੇ ਨਾ ਹੀ ਸਰਕਾਰੀ ਦਫ਼ਤਰਾਂ 'ਚ ਇਨ੍ਹਾਂ ਪਰਿਵਾਰਾਂ ਦੇ ਕੰਮਾਂ ਨੂੰ ਕੋਈ ਪਹਿਲ ਦਿੱਤੀ ਜਾਂਦੀ ਹੈ | ਇਨ੍ਹਾਂ ਪਰਿਵਾਰਾਂ ਦਾ ਸਰਕਾਰ ਨਾਲ ਗਿਲਾ ਹੈ ਕਿ ਅੱਜ ਰਾਸ਼ਟਰੀ ਸਮਾਗਮਾਂ 'ਚ ਬਿਨਾ ਕਿਸੇ ਯੋਗਦਾਨ ਵਾਲਿਆਂ ਨੂੰ ਅੱਗੇ ਕੀਤਾ ਜਾ ਰਿਹਾ ਹੈ ਅਤੇ ਅਸਲ ਮਾਨ ਸਨਮਾਨ ਦੇ ਹੱਕਦਾਰਾਂ ਨੂੰ ਪਿੱਛੇ ਕੀਤਾ ਜਾ ਰਿਹਾ ਹੈ | ਪਿੰਡ ਕੰਧਵਾਲਾ ਹਾਜ਼ਰ ਖਾਂ ਦੇ ਇਨ੍ਹਾਂ ਦੇਸ਼ ਭਗਤ ਪਰਿਵਾਰਾਂ ਨੇ ਸਰਕਾਰ ਕੋਲੋਂ ਉਨ੍ਹਾਂ ਨੂੰ ਬਣਦਾ ਮਾਨ ਸਨ ਮਾਨ ਦੇਣ ਦੀ ਮੰਗ ਕੀਤੀ ਹੈ |
ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਰਾਸ਼ਟਰੀ ਦਿਹਾੜੇ ਮੌਕੇ ਕਰਵਾਏ ਜਾਂਦੇ ਸਮਾਗਮ ਵਿਚ ਨਾ ਬੁਲਾਉਣ ਸੰਬੰਧੀ ਜਦ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਦਫਤਰ ਸੁਪਰਡੈਂਟ ਰਾਮ ਰਤਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦਫਤਰ ਵਲੋਂ ਇਨ੍ਹਾਂ ਪਰਿਵਾਰਾਂ ਨੂੰ ਸਮਾਗਮ 'ਚ ਸ਼ਾਮਿਲ ਹੋਣ ਲਈ ਬਕਾਇਦਾ ਤੌਰ 'ਤੇ ਸੱਦਾ ਦਿੱਤਾ ਜਾਂਦਾ ਹੈ |

ਖ਼ਬਰ ਸ਼ੇਅਰ ਕਰੋ

 

ਸੇਂਟ ਮੈਰੀ ਕਾਨਵੈਂਟ ਸਕੂਲ ਵਿਖੇ ਸਮਾਗਮ

ਮੰਡੀ ਅਰਨੀਵਾਲਾ, 18 ਅਗਸਤ (ਨਿਸ਼ਾਨ ਸਿੰਘ ਮੋਹਲਾਂ)-ਸੈਂਟ ਮੈਰੀ ਕਾਨਵੈਂਟ ਸਕੂਲ ਢਿੱਪਾਵਾਲੀ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਫਾਦਰ ਜੋਸ਼ ਐੱਸ.ਐੱਚ.ਐਮ.ਸੀ ਪੁੱਜੇ | ਜਿਨ੍ਹਾਂ ਦਾ ਸਵਾਗਤ ਸਕੂਲ ਮੈਨੇਜਰ ਮੇਲਬਿਨ, ਸਿਸਟਰ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਡੀ. ਸੀ. ਦਫ਼ਤਰ 'ਚ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੰਗ ਪੱਤਰ ਸੌਂਪਿਆ | ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਹਰਬੰਸ ਸਿੰਘ, ਜਸਪਾਲ ਸਿੰਘ, ...

ਪੂਰੀ ਖ਼ਬਰ »

ਗਰਾਮ ਪੰਚਾਇਤ ਜਲ ਸਪਲਾਈ ਅਤੇ ਸੈਨੀਟੇਸ਼ਨ ਪੰਪ ਆਪ੍ਰੇਟਰ ਯੂਨੀਅਨ ਦੀ ਮੀਟਿੰਗ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਗਰਾਮ ਪੰਚਾਇਤ ਜਲ ਸਪਲਾਈ ਅਤੇ ਸੈਨੀਟੇਸ਼ਨ ਪੰਪ ਆਪ੍ਰੇਟਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਸੁਖਚੈਨ ਸਿੰਘ, ਸਕੱਤਰ ਜਰਨੈਲ ਸਿੰਘ ਅਤੇ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪਿੰਡਾਂ ਦੀਆਂ ਪੰਚਾਇਤਾਂ ਦੀ ...

ਪੂਰੀ ਖ਼ਬਰ »

ਰੌਸ਼ਨ ਲਾਲ ਜੈਨ ਸਰਵ ਹਿਤਕਾਰੀ ਸਕੂਲ 'ਚ ਮਨਾਈ ਜਨਮ ਅਸ਼ਟਮੀ

ਅਬੋਹਰ, 18 ਅਗਸਤ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਰੌਸ਼ਨ ਲਾਲ ਜੈਨ ਸਰਵ ਹਿਤਕਾਰੀ ਵਿੱਦਿਆ ਮੰਦਰ ਵਿਖੇ 18 ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਪ੍ਰਧਾਨ ਫ਼ਕੀਰ ਚੰਦ ਗੋਇਲ, ਸਰਪ੍ਰਸਤ ਧਨਪਤ ਸਿਆਗ, ਪਿ੍ੰਸੀਪਲ ਕਿਰਨ ਤਿੰਨਾ, ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡ ਯੂਨੀਅਨ ਦੀ ਮੀਟਿੰਗ

ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਦਾਣਾ ਮੰਡੀ ਜ਼ੀਰਾ ਵਿਖੇ ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡ ਯੂਨੀਅਨ ਜ਼ੀਰਾ ਦੇ ਦੁਕਾਨਦਾਰਾਂ ਦੀ ਮੀਟਿੰਗ ਪ੍ਰਧਾਨ ਹਾਕਮ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦੁਕਾਨਦਾਰਾਂ ਦੀਆਂ ਮੰਗਾਂ ਅਤੇ ...

ਪੂਰੀ ਖ਼ਬਰ »

ਪੈਰਾਡਾਈਜ਼ ਪਬਲਿਕ ਸਕੂਲ ਜ਼ੀਰਾ ਵਿਖੇ ਜਨਮ ਅਸ਼ਟਮੀ ਮਨਾਈ

ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਗਈ | ਇਸ ਸੰਬੰਧੀ ਸਕੂਲ ਵਿਖੇ ਚੇਅਰਮੈਨ ਹਰਜੀਤ ਸਿੰਘ ਸਿੱਧੂ, ਮੈਡਮ ਅਮਰਜੀਤ ਕੌਰ ਸਿੱਧੂ ਅਤੇ ਪਿ੍ੰਸੀਪਲ ਅਵਿਨਾਸ਼ ਸਿੰਘ ...

ਪੂਰੀ ਖ਼ਬਰ »

ਸਕੂਲ 'ਚ ਜਨਮ ਅਸ਼ਟਮੀ ਮਨਾਈ

ਜਲਾਲਾਬਾਦ, 18 ਅਗਸਤ (ਕਰਨ ਚੁਚਰਾ)-ਪਿੰਡ ਰੱਤਾ ਥੇੜ ਵਿਚ ਸਥਿਤ ਗੁਰੂ ਅਮਰਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਭਗਵਾਨ ਕ੍ਰਿਸ਼ਨ ਦੇ ਜੀਵਨ ਨਾਲ ਸੰਬੰਧਿਤ ਵੱਖ-ਵੱਖ ਝਾਕੀਆਂ ਪੇਸ਼ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਨੇ ਡੀ.ਸੀ. ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 18 ਅਗਸਤ (ਕੁਲਬੀਰ ਸਿੰਘ ਸੋਢੀ)-ਪੰਜਾਬ ਅੰਦਰ ਪਸ਼ੂਆਂ ਵਿਚ ਵੱਡੇ ਪੱਧਰ 'ਤੇ ਫੈਲ ਰਹੀ ਲੰਪੀ ਸਕਿਨ ਦੀ ਭਿਆਨਕ ਬਿਮਾਰੀ ਕਾਰਨ ਕਿਸਾਨ ਵਰਗ ਬਾਹਰੀ ਪ੍ਰੇਸ਼ਾਨੀ ਦੇ ਦੌਰ 'ਚੋਂ ਗੁਜ਼ਰ ਰਿਹਾ ਹੈ, ਪਰ ਪਸ਼ੂ ਪਾਲਣ ਵਿਭਾਗ ਵਲੋਂ ਕਿਸਾਨ ਵਰਗ ਦੀ ਬਿਲਕੁਲ ਵੀ ...

ਪੂਰੀ ਖ਼ਬਰ »

ਕਾਂਫ਼ੀ ਸਕੂਲ 'ਚ ਮਨਾਈ ਜਨਮ ਅਸ਼ਟਮੀ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਕਾਂਫੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਫ਼ਾਜ਼ਿਲਕਾ ਵਿਖੇ ਪਿ੍ੰਸੀਪਲ ਸੁਨੀਤਾ ਗੁੰਬਰ ਅਤੇ ਚੇਅਰਮੈਨ ਗੌਰਵ ਝੀਂਝਾ ਦੀ ਅਗਵਾਈ 'ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਛੋਟੇ-ਛੋਟੇ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਵਿਅਕਤੀ ਨੂੰ 2 ਸਾਲ ਦੀ ਕੈਦ ਤੇ ਜੁਰਮਾਨਾ

ਅਬੋਹਰ, 18 ਅਗਸਤ (ਵਿਵੇਕ ਹੂੜੀਆ)-ਅਬੋਹਰ ਸਬ-ਡਵੀਜ਼ਨ ਦੇ ਜੱਜ ਜਸਪ੍ਰੀਤ ਕੌਰ ਦੀ ਅਦਾਲਤ ਵਲੋਂ ਪੰਜਾਬ ਗਰਾਮੀਣ ਬੈਂਕ ਸੀਤੋ ਗੰੁਨੋ੍ਹ ਨੂੰ ਚੈੱਕ ਦੇਣ ਵਾਲੇ ਇਕ ਵਿਅਕਤੀ ਦਾ ਚੈੱਕ ਬਾਊਾਸ ਹੋਣ ਤੋਂ ਬਾਅਦ ਉਸ ਨੂੰ ਸਜ਼ਾ ਦੇ ਹੁਕਮ ਦਿੱਤੇ ਹਨ | ਬੈਂਕ ਦੇ ਵਕੀਲ ਨਰਿੰਦਰ ...

ਪੂਰੀ ਖ਼ਬਰ »

ਬਾਬੇ ਦੀ ਸਮਾਧ ਤੋਂ ਚੋਰੀ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਅਬੋਹਰ, 18 ਅਗਸਤ (ਵਿਵੇਕ ਹੂੜੀਆ)-ਅਬੋਹਰ ਥਾਣਾ ਸਿਟੀ 1 ਪੁਲਿਸ ਨੇ ਸਮਾਧ 'ਤੇ ਚੋਰੀ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸੁਖਦੇਵ ਸਿੰਘ ਪੁੱਤਰ ਪਹਿਲਵਾਨ ਸਿੰਘ ਵਾਸੀ ਸੀਡ ਫਾਰਮ ਪੱਕਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਜਲਾਲਾਬਾਦ ਸ਼ਹਿਰ 'ਚ ਬਣਾਈਆਂ 2 ਇਕਾਈਆਂ

ਜਲਾਲਾਬਾਦ, 18 ਅਗਸਤ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲ਼ੋਂ ਆਪਣੀਆਂ ਇਕਾਈਆਂ ਦੇ ਵਿਸਤਾਰ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਜਲਾਲਾਬਾਦ ਸ਼ਹਿਰੀ 1 ਅਤੇ 2 ਇਕਾਈਆਂ ਬਣਾਈਆਂ ਗਈਆਂ | ਸਰਬਸੰਮਤੀ ਦੇ ਨਾਲ ...

ਪੂਰੀ ਖ਼ਬਰ »

ਪਟੇਲ ਗਲੀ 'ਚ ਅੱਜ ਮਨਾਈ ਜਾਵੇਗੀ ਜਨਮ ਅਸ਼ਟਮੀ

ਅਬੋਹਰ, 18 ਅਗਸਤ (ਵਿਵੇਕ ਹੂੜੀਆ)-ਅਬੋਹਰ ਦੇ ਪਟੇਲ ਪਾਰਕ ਸੁਧਾਰ ਸਭਾ ਅਬੋਹਰ ਵਲੋਂ ਪਟੇਲ ਗਲੀ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਅੱਜ 19 ਅਗਸਤ ਨੂੰ ਮਨਾਈ ਜਾਵੇਗੀ | ਜਾਣਕਾਰੀ ਦਿੰਦਿਆਂ ਪ੍ਰਧਾਨ ਅਨੁਜ ਧਵਨ ਨੇ ਦੱਸਿਆ ਕਿ ਰਾਤਰੀ 8:15 ਵਜੇ ਪ੍ਰੋਗਰਾਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਨੈਸ਼ਨਲ ਵੈਕਟਰ ਬੋਰਨ ਡਜੀਜ ਤਹਿਤ ਬੀ. ਡੀ. ਪੀ. ਓ ਦਫ਼ਤਰ ਤੋਂ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ

ਜਲਾਲਾਬਾਦ, 18 ਅਗਸਤ (ਕਰਨ ਚੁਚਰਾ)-ਨੈਸ਼ਨਲ ਵੈਕਟਰ ਬੋਰਨ ਡਿਜੀਜ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਨਗਰ ਕੌਂਸਲ ਦੀ ਟੀਮ ਨਾਲ ਮਿਲ ਕੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦੇ ਦਫ਼ਤਰ ਤੋਂ ਮੁਹਿੰਮ ਸ਼ੁਰੂ ਕਰਦੇ ਹੋਏ ਘਰ ਘਰ ਜਾ ਕੇ ਮਲੇਰੀਆ ਡੇਂਗੂ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸਕੂਲ 'ਚ ਮਨਾਈ ਜਨਮ ਅਸ਼ਟਮੀ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)- ਸਰਵਹਿੱਤਕਾਰੀ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਪਿ੍ੰਸੀਪਲ ਸ਼੍ਰੀਮਤੀ ਮਧੂ ਸ਼ਰਮਾ, ਗੌਤਮ ਕੁੱਕੜ, ਸ਼੍ਰੀਮਤੀ ਵਨੀਤਾ ਭੂਸਰੀ ਨੇ ਦੱਸਿਆ ਕਿ ਇਸ ਦੌਰਾਨ ਬੱਚਿਆਂ ਨੇ ਮਨਮੋਹਕ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੂਰਪੁਰ ਵਿਖੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਮੰਡੀ ਅਰਨੀਵਾਲਾ, 18 ਅਗਸਤ (ਨਿਸ਼ਾਨ ਸਿੰਘ ਮੋਹਲਾਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੂਰਪੁਰ ਵਿਖੇ ਸਕੂਲ 'ਚ ਪੜ੍ਹਦੇ ਸਕੂਲੀ ਬੱਚਿਆਂ ਨੂੰ ਸਰਕਾਰ ਵਲੋਂ ਆਈਆਂ ਮੁਫ਼ਤ ਵਰਦੀਆਂ ਵੰਡੀਆਂ ਗਈਆਂ | ਸਕੂਲ ਮੁਖੀ ਗੁਰਮੀਤ ...

ਪੂਰੀ ਖ਼ਬਰ »

ਮਾਲ ਪਟਵਾਰੀਆਂ ਦੀਆਂ ਅਸਾਮੀਆਂ ਘਟਾਉਣ ਦੇ ਵਿਰੋਧ 'ਚ ਪਟਵਾਰੀਆਂ ਵਲੋਂ ਧਰਨਾ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਦੀ ਰੈਵੇਨਿਊ ਪਟਵਾਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਸਵੇਰੇ 11 ਵਜੇ ਤੋਂ ਦੁਪਹਿਰ ਦੋ ਵਜੇ ਤੱਕ ਧਰਨਾ ਲਗਾਇਆ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ ਅਤੇ ...

ਪੂਰੀ ਖ਼ਬਰ »

ਬੱਲੂਆਣਾ ਦੇ ਸਰਕਾਰੀ ਸਕੂਲ 'ਚ ਕਰਵਾਏ ਮੁਕਾਬਲੇ

ਬੱਲੂਆਣਾ, 18 ਅਗਸਤ (ਜਸਮੇਲ ਸਿੰਘ ਢਿੱਲੋਂ)-ਹਰ ਘਰ ਤਿਰੰਗਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਵਿਖੇ ਪਿ੍ੰਸੀਪਲ ਬਾਬੂ ਸਿੰਘ ਦੀ ਅਗਵਾਈ ਹੇਠ ਹਫ਼ਤਾ ਭਰ 'ਚ ਵਿਦਿਆਰਥੀਆਂ ਵਿਚਕਾਰ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ | ਲੈਕਚਰਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX