ਤਾਜਾ ਖ਼ਬਰਾਂ


ਦਿੱਲੀ ਐੱਮ.ਸੀ.ਡੀ. ਚੋਣਾਂ: ਜਿੱਤ ਵੱਲ ਵਧ ਰਹੀ 'ਆਪ', ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ
. . .  3 minutes ago
ਨਵੀਂ ਦਿੱਲੀ, 7 ਦਸੰਬਰ- 'ਆਪ' ਵਰਕਰ ਦਿੱਲੀ ਸਥਿਤ ਪਾਰਟੀ ਦਫ਼ਤਰ 'ਤੇ ਨੱਚਦੇ ਅਤੇ ਜਸ਼ਨ ਮਨਾ ਰਹੇ ਹਨ। ਕਿਉਂਕਿ ਪਾਰਟੀ ਨੇ ਅਧਿਕਾਰਤ ਰੁਝਾਨਾਂ ਮੁਤਾਬਿਕ...
ਭਾਰਤ-ਪਾਕਿਸਤਾਨ ਸਰਹੱਦ 'ਤੇ ਇਕ ਵਾਰ ਫਿਰ ਹੋਈ ਡਰੋਨ ਦੀ ਹਲਚਲ
. . .  17 minutes ago
ਜਲਾਲਾਬਾਦ, 7 ਦਸੰਬਰ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ 'ਚ ਦੋ ਥਾਵਾਂ 'ਤੇ ਡਰੋਨ ਦੀ ਹਲਚਲ ਦਿਖਾਈ ਦੇਣ ਦੀ ਖ਼ਬਰ ਹੈ, ਜਿਸ ਤੋਂ ਬਾਅਦ ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕਿਆਂ 'ਚ ਤਲਾਸ਼ੀ ਮੁਹਿੰਮ...
ਮਲੋਟ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਠੇਕੇਦਾਰ ਦਾ ਕਤਲ
. . .  18 minutes ago
ਮਲੋਟ, 7 ਦਸੰਬਰ (ਅਜਮੇਰ ਸਿੰਘ ਬਰਾੜ)- ਮਲੋਟ ਨੇੜਲੇ ਪਿੰਡ ਕਿੰਗਰਾ ਵਿਖੇ ਇਕ ਅਮਰੂਦਾਂ ਦੇ ਬਾਗ ਦੇ ਠੇਕੇਦਾਰ ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਹਰਜਿੰਦਰ ਸਿੰਘ...
ਰਾਜ ਸਭਾ ’ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  53 minutes ago
ਨਵੀਂ ਦਿੱਲੀ, 7 ਦਸੰਬਰ- ਰਾਜ ਸਭਾ ’ਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸੰਸਦ ਆਸਾਨੀ ਅਤੇ ਜ਼ਿੰਮੇਵਾਰੀ ਨਾਲ ਟਿਕਾਊ ਵਿਕਾਸ ਟੀਚਿਆਂ (ਐਸ.ਡੀ. ਐਸ) ਨੂੰ ਪ੍ਰਾਪਤ ਕਰਨ...
ਮਹਿੰਗਾਈ ਦੀ ਮਾਰ ! ਆਰ.ਬੀ.ਆਈ. ਨੇ ਰੈਪੋ ਰੇਟ 'ਚ ਮੁੜ ਕੀਤਾ ਵਾਧਾ, ਮਹਿੰਗਾ ਹੋਵੇਗਾ ਲੋਨ ਤੇ ਵਧੇਗੀ ਈ.ਐੱਮ.ਆਈ.
. . .  50 minutes ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਮੁਦਰਾ ਨੀਤੀ ਦਾ ਐਲਾਨ ਕੀਤਾ ਹੈ। ਆਰ.ਬੀ.ਆਈ. ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਐਲਾਨ ਕੀਤਾ ਕਿ ਰੈਪੋ ਦਰ 'ਚ 0.35 ਫ਼ੀਸਦੀ ਦਾ ਵਾਧਾ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ...
India vs Bangladesh 2nd ODI: ਬੰਗਲਾਦੇਸ਼ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫ਼ੈਸਲਾ
. . .  about 1 hour ago
ਮੀਰਪੁਰ, 7 ਦਸੰਬਰ-ਮੀਰਪੁਰ 'ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਭਾਰਤ ਦੇ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਸੰਸਦ ਦਾ ਸਰਦ ਰੁੱਤ ਇਜਲਾਸ ਹੋਇਆ ਸ਼ੁਰੂ
. . .  about 1 hour ago
ਨਵੀਂ ਦਿੱਲੀ, 7 ਦਸੰਬਰ-ਸੰਸਦ ਦਾ ਸਰਦ ਰੁੱਤ ਇਜਲਾਸ ਹੋਇਆ ਸ਼ੁਰੂ
ਮੁਕਤਸਰ ਦੇ ਜਲਾਲਾਬਾਦ ਰੋਡ ਨੇੜੇ ਵਾਪਰੇ ਸੜਕ ਹਾਦਸੇ 'ਚ ਸਕੇ ਭਰਾ-ਭੈਣ ਦੀ ਮੌਤ, ਛੋਟਾ ਭਰਾ ਵੀ ਹੋਇਆ ਜ਼ਖ਼ਮੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ 'ਚ ਜਲਾਲਾਬਾਦ ਰੋਡ 'ਤੇ ਯਾਦਗਾਰੀ ਗੇਟ ਨੇੜੇ ਵਾਪਰੇ ਸੜਕ ਹਾਦਸੇ 'ਚ ਪਿੰਡ ਕਬਰਵਾਲਾ ਦੇ ਵਸਨੀਕ ਸਕੇ ਭਰਾ ਤੇ ਭੈਣ ਦੀ ਮੌਤ ਹੋ ਗਈ। ਜਦਕਿ ਮ੍ਰਿਤਕਾਂ ਦਾ ਛੋਟਾ ਭਰਾ ਵੀ ਜ਼ਖ਼ਮੀ ਹੋ ਗਿਆ...
ਅੱਜ ਤੋਂ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਸੰਸਦ
. . .  about 1 hour ago
ਨਵੀਂ ਦਿੱਲੀ, 7 ਦਸੰਬਰ-ਅੱਜ ਤੋਂ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਸੰਸਦ
ਮੀਰਾਂਬਾਈ ਚਾਨੂ ਨੇ ਰਚਿਆ ਇਤਿਹਾਸ, ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਦਾ ਤਗਮਾ
. . .  about 1 hour ago
ਨਵੀਂ ਦਿੱਲੀ, 7 ਦਸੰਬਰ-ਓਲੰਪਿਕ ਚਾਂਦੀ ਦਾ ਤਗਮਾ ਜੇਤੂ ਮੀਰਾਂਬਾਈ ਚਾਨੂ ਨੇ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ 'ਚ ਇਤਿਹਾਸ ਰਚ ਦਿੱਤਾ ਹੈ। ਉਸ ਨੇ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ 'ਚ ਕੁੱਲ 200 ਕਿਲੋ ਭਾਰ ਚੁੱਕ ਕੇ ਚਾਂਦੀ ਦਾ ਤਗਮਾ ਜਿੱਤਿਆ ਹੈ।
ਪਿੰਡ ਤਰਖਾਣਵਾਲਾ ਦੇ ਮਜ਼ਦੂਰ ਦੀ ਅਚਾਨਕ ਮੌਤ, ਘਰ 'ਚ ਸ਼ਹਿਨਾਈਆਂ ਦੀ ਜਗ੍ਹਾ ਵਿਛੇ ਸੱਥਰ
. . .  about 2 hours ago
ਰਾਮਾਂ ਮੰਡੀ, 7 ਦਸੰਬਰ (ਤਰਸੇਮ ਸਿੰਗਲਾ)-ਪਿੰਡ ਤਰਖਾਣਵਾਲਾ ਦੇ ਇਕ ਮਜ਼ਦੂਰ ਸਵਰਨ ਸਿੰਘ ਪੁੱਤਰ ਮੇਜਰ ਸਿੰਘ ਦੀ ਅਚਾਨਕ ਮੌਤ ਹੋ ਜਾਣ ਨਾਲ ਘਰ 'ਚ ਸ਼ਹਿਨਾਈਆਂ ਦੀ ਜਗ੍ਹਾ ਸੱਥਰ ਵਿਛ ਗਏ, ਜਿਸ ਨੂੰ ਲੈ ਕੇ ਪੂਰੇ ਪਿੰਡ 'ਚ ਸੋਗ ਦੀ ਲਹਿਰ...
ਐੱਮ.ਸੀ.ਡੀ. ਚੋਣਾਂ: ਰੁਝਾਨਾਂ 'ਚ ਭਾਜਪਾ-'ਆਪ' ਵਿਚਾਲੇ ਕਾਂਟੇ ਦੀ ਟੱਕਰ, 240 ਸੀਟਾਂ ਦੇ ਰੁਝਾਨ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 7 ਦਸੰਬਰ-ਐੱਮ.ਸੀ.ਡੀ. ਚੋਣਾਂ 'ਚ ਆਮ ਆਦਮੀ ਪਾਰਟੀ ਇਕ ਵਾਰ ਫਿਰ ਅੱਗੇ ਹੋ ਗਈ ਹੈ। ਆਮ ਆਦਮੀ ਪਾਰਟੀ 126 ਸੀਟਾਂ 'ਤੇ ਪਹੁੰਚ ਗਈ ਹੈ। ਜਦਕਿ ਭਾਜਪਾ...
ਮੱਧ ਪ੍ਰਦੇਸ਼: ਬੋਰਵੈੱਲ 'ਚ ਡਿੱਗੇ ਬੱਚੇ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ
. . .  about 2 hours ago
ਭੋਪਾਲ, 7 ਦਸੰਬਰ-ਕੱਲ੍ਹ ਬੈਤੂਲ ਜ਼ਿਲ੍ਹੇ ਦੇ ਮੰਡਾਵੀ ਪਿੰਡ 'ਚ ਇਕ 8 ਸਾਲ ਦੇ ਬੱਚੇ ਦੇ 55 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਣ ਤੋਂ ਬਾਅਦ ਬਚਾਅ ਕਾਰਜ ਅਜੇ ਵੀ ਜਾਰੀ ਹੈ।
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ ਕੋਟਾ ਤੋਂ ਹੋਈ
. . .  about 3 hours ago
ਕੋਟਾ, 7 ਦਸੰਬਰ- ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਦੀ ਅੱਜ ਦੀ ਸ਼ੁਰੂਆਤ ਕੋਟਾ ਤੋਂ ਕੀਤੀ ਹੈ।
ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਨਗਰ ਨਿਗਮ ਨੇ ਡੱਡੂਮਾਜਰਾ ਲੈਂਡਫਿਲ ਸਾਈਟ 'ਤੇ ਲੀਗੇਸੀ ਵੇਸਟ ਬਾਇਓ ਮਾਈਨਿੰਗ ਲਈ ਫਰਮ ਨੂੰ ਐਲ. ਓ. ਆਈ. ਕੀਤਾ ਜਾਰੀ

ਚੰਡੀਗੜ੍ਹ, 18 ਅਗਸਤ (ਮਨਜੋਤ ਸਿੰਘ ਜੋਤ)-ਡੱਡੂਮਾਜਰਾ ਤੇ ਸਮੁੱਚੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਨਗਰ ਨਿਗਮ ਚੰਡੀਗੜ੍ਹ ਨੇ ਲੈਂਡਫਿਲ ਸਾਈਟ 'ਤੇ ਲੀਗੇਸੀ ਕੂੜਾ ਡੰਪ ਦੀ ਬਾਇਓ ਮਾਈਨਿੰਗ ਕਰਨ ਲਈ ਅੱਜ ਏਜੰਸੀ ਨੂੰ ਇਰਾਦਾ ਪੱਤਰ ਜਾਰੀ ਕੀਤਾ ਹੈ | ਇਹ ...

ਪੂਰੀ ਖ਼ਬਰ »

ਵਿੱਤ ਵਿਭਾਗ ਵਲੋਂ ਕੌਮੀ ਸ਼ਹਿਰੀ, ਪੇਂਡੂ ਸਿਹਤ ਮਿਸ਼ਨ ਤਹਿਤ ਸਿਹਤ ਵਿਭਾਗ ਨੂੰ 11.21 ਕਰੋੜ ਜਾਰੀ ਕਰਨ ਨੂੰ ਪ੍ਰਵਾਨਗੀ-ਚੀਮਾ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਕੌਮੀ ਪੇਂਡੂ ਸਿਹਤ ਮਿਸ਼ਨ ਤੇ ਕੌਮੀ ਸ਼ਹਿਰੀ ਸਿਹਤ ਮਿਸ਼ਨ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ 11.21 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ | ਇਥੇ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੌਮੀ ਪੇਂਡੂ ਸਿਹਤ ਮਿਸ਼ਨ ਤਹਿਤ 668.50 ਲੱਖ ਰੁਪਏ ਤੇ ਕੌਮੀ ਸ਼ਹਿਰੀ ਸਿਹਤ ਮਿਸ਼ਨ ਲਈ 452.50 ਲੱਖ ਰੁਪਏ ਜਾਰੀ ਕਰਨ ਲਈ ਮਨਜ਼ੂਰੀ ਦਿੱਤੀ ਗਈ ਹੈ | ਸ. ਚੀਮਾ ਨੇ ਕਿਹਾ ਕਿ ਮਾਨ ਸਰਕਾਰ ਦੀ ਸੂਬੇ ਦੇ ਸਿਹਤ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ 4731.34 ਕਰੋੜ ਰੁਪਏ ਦੇ ਕੁਲ ਬਜਟ 'ਚੋਂ ਇਸ ਨੇ ਪਹਿਲੇ 5 ਮਹੀਨਿਆਂ ਦੌਰਾਨ ਹੀ 1262.22 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਹੈ | ਉਨ੍ਹਾਂ ਕਿਹਾ ਕਿ ਸਾਡਾ ਮਿਸ਼ਨ ਰਾਜ ਦੇ ਸਿਹਤ ਢਾਂਚੇ ਵਿਚ ਵੱਡੀ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਮੌਜੂਦਾ ਸਰੋਤਾਂ ਦੀ ਸਮਾਂਬੱਧ ਢੰਗ ਨਾਲ ਸਰਬੋਤਮ ਵਰਤੋਂ ਕਰਨਾ ਹੈ |

ਖ਼ਬਰ ਸ਼ੇਅਰ ਕਰੋ

 

ਚੰਡੀਗੜ੍ਹ 'ਚ ਕੋਰੋਨਾ ਦੇ 81 ਨਵੇਂ ਮਾਮਲੇ

ਚੰਡੀਗੜ੍ਹ, 18 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ 81 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 84 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 517 ਹੈ | ਅੱਜ ਆਏ ਨਵੇਂ ਮਾਮਲੇ ਸੈਕਟਰ 4, 7, 8, 10, 11, 15, 16, 18, 20, 23, 24, 27, 30, 33, 34, 35, 36, ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 365 ਨਵੇਂ ਮਾਮਲੇ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ 'ਚ ਅੱਜ ਕੋਰੋਨਾ ਦੇ 365 ਮਾਮਲੇ ਸਾਹਮਣੇ ਆਏ ਅਤੇ 345 ਮਰੀਜ਼ ਸਿਹਤਯਾਬ ਹੋਏ | ਜ਼ਿਲ੍ਹਾ ਅੰਮਿ੍ਤਸਰ, ਜਲੰਧਰ ਤੇ ਹੁਸ਼ਿਆਰਪੁਰ 'ਚੋਂ ਤਿੰਨ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ਆਈ | ਜਿਹੜੇ ਜ਼ਿਲਿ੍ਹਆਂ 'ਚੋਂ ਮਾਮਲੇ ਆਏ ...

ਪੂਰੀ ਖ਼ਬਰ »

ਲੋਕ ਨਿਰਮਾਣ ਮੰਤਰੀ ਵਲੋਂ ਸੜਕੀ ਮਾਰਗਾਂ ਨਾਲ ਲਗਦੇ ਵਪਾਰਕ ਅਦਾਰਿਆਂ ਤੋਂ ਬਕਾਏ ਵਸੂਲਣ ਦੇ ਨਿਰਦੇਸ਼

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਸੜਕਾਂ ਦੇ ਨਾਲ ਲਗਦੇ ਵਪਾਰਕ ਅਦਾਰਿਆਂ ਜਿਵੇਂ ਕਿ ਪੈਟਰੋਲ ਪੰਪ, ਮੈਰਿਜ ਪੈਲੇਸ, ਪ੍ਰਾਈਵੇਟ ਸਕੂਲ, ਪ੍ਰਾਈਵੇਟ ਹਸਪਤਾਲ, ਉਦਯੋਗਿਕ ਫ਼ੈਕਟਰੀਆਂ, ਹੋਟਲਾਂ/ਢਾਬੇ ਆਦਿ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬੱਸ/ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਵਿੱਤ ਮੰਤਰੀ ਚੀਮਾ ਨਾਲ ਮੁਲਾਕਾਤ

ਚੰਡੀਗੜ੍ਹ, 18 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨਾਲ ਮੰਗਾਂ ਸੰਬੰਧੀ ਵਿਸ਼ੇਸ਼ ਮੀਟਿੰਗ ਹੋਈ | ਇਹ ਮੀਟਿੰਗ ਅੱਜ ਪਹਿਲਾਂ ...

ਪੂਰੀ ਖ਼ਬਰ »

ਅਮਨ ਅਰੋੜਾ ਨੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਭਗਵਾਨ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸ਼ੁੱਭ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ | ਆਪਣੇ ਵਧਾਈ ਸੰਦੇਸ਼ 'ਚ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਸਮਾਜਿਕ ਤੰਦਾਂ ਦੀ ...

ਪੂਰੀ ਖ਼ਬਰ »

ਦੀ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਤੇ ਪਟਵਾਰ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਹੈਡਕੁਆਰਟਰ 'ਤੇ ਧਰਨਾ

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਲਏ ਫ਼ੈਸਲੇ ਮੁਤਾਬਕ ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਦੀ ਜ਼ਿਲ੍ਹਾ ਮੁਹਾਲੀ ਤੇ ਦੀ ਰਵੀਨਿਊ ਪਟਵਾਰ ਯੂਨੀਅਨ ਦੀ ...

ਪੂਰੀ ਖ਼ਬਰ »

ਟਾਈਟਲਰ ਟੀ-ਸ਼ਰਟ ਵਿਵਾਦ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ-ਪਰਮਿੰਦਰ ਸਿੰਘ ਢੀਂਡਸਾ

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ ਪਾਰਟੀ ਦੀ ਹਾਈਕਮਾਨ ਦੇ ਹੁਕਮਾਂ 'ਤੇ ਕਾਂਗਰਸੀ ਵਰਕਰਾਂ ਵਲੋਂ ਪਵਿੱਤਰ ਸ੍ਰੀ ਹਰਿਮੰਦਰ ਸਾਹਿਬ ...

ਪੂਰੀ ਖ਼ਬਰ »

ਮੀਤ ਹੇਅਰ ਵਲੋਂ ਨਾਵਲਕਾਰ ਮੋਹਨ ਕਾਹਲੋਂ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਉੱਘੇ ਪੰਜਾਬੀ ਨਾਵਲਕਾਰ ਮੋਹਨ ਕਾਹਲੋਂ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਉਹ 89 ਵਰਿ੍ਹਆਂ ਦੇ ਸਨ | ਉਨ੍ਹਾਂ ਦਾ ਦਿਹਾਂਤ ਕੋਲਕਾਤਾ ਵਿਖੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਈ. ਟੀ. ਟੀ-6635 ਵਾਲੇ ਅਧਿਆਪਕਾਂ ਨੂੰ ਸੌਂਪੇ ਸਟੇਸ਼ਨ ਅਲਾਟਮੈਂਟ ਪੱਤਰ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਦਫ਼ਤਰ ਵਿਖੇ ਨਵ-ਨਿਯੁਕਤ 6635 ਈ. ਟੀ. ਟੀ. ਅਧਿਆਪਕਾਂ 'ਚੋਂ 12 ਨੂੰ ਸੰਕੇਤਕ ਤੌਰ 'ਤੇ ਸਟੇਸ਼ਨ ਅਲਾਟਮੈਂਟ ਪੱਤਰ ਜਾਰੀ ਕੀਤੇ | ਇਸ ਮੌਕੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਮੁੱਖ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਵਿੱਕੀ ਮਿੱਡੂਖੇੜਾ ਦੇ ਵੱਡੇ ਭਰਾ ਦੀ ਸੁਰੱਖਿਆ ਵਧਾਉਣ ਦੇ ਆਦੇਸ਼

ਚੰਡੀਗੜ੍ਹ, 18 ਅਗਸਤ (ਤਰੁਣ ਭਜਨੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਗੈਂਗਸਟਰਾਂ ਵਲੋਂ ਮਾਰੇ ਗਏ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਭਰਾ ਅਜੇਪਾਲ ਮਿੱਡੂਖੇੜਾ ਦੀ ਸੁਰੱਖਿਆ 'ਚ ਆਧੁਨਿਕ ਹਥਿਆਰਾਂ ਨਾਲ ਲੈਸ ਚਾਰ ਸੁਰੱਖਿਆ ਕਰਮਚਾਰੀਆਂ ...

ਪੂਰੀ ਖ਼ਬਰ »

ਚੰਡੀਗੜ੍ਹ ਨਗਰ ਨਿਗਮ ਮੇਅਰ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਚੰਡੀਗੜ੍ਹ, 18 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਮੇਅਰ ਸਰਬਜੀਤ ਕੌਰ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਦਲੀਪ ਸ਼ਰਮਾ ਤੇ ਡਿਪਟੀ ਮੇਅਰ ਅਨੂਪ ਗੁਪਤਾ ਵੀ ਮੌਜੂਦ ...

ਪੂਰੀ ਖ਼ਬਰ »

ਸਮੈਕ ਤੇ ਨਸ਼ੀਲੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 18 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਸਮੈਕ ਤੇ ਪਾਬੰਦੀਸ਼ੁਦਾ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਮਨੀਮਾਜਰਾ ਦੇ ਰਹਿਣ ਵਾਲੇ ਭੂਰਾ ਉਰਫ਼ ਵਕਾਰ ਅਹਿਮਦ ਵਜੋਂ ਹੋਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਨ ਲਈ ਸਰਕਾਰ ਵਚਨਬੱਧ-ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਦੇ ਨਿਰਮਾਤਾਵਾਂ ਨੂੰ ਵੱਡੀ ਰਾਹਤ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲੀਗਲ ਮੈਟਰੋਲੋਜੀ ਵਿਭਾਗ ਦੇ ਅਮਲੇ ਵਲੋਂ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਗਾਂ ਦੀ ਮੌਤ

ਜ਼ੀਰਕਪੁਰ, 18 ਅਗਸਤ (ਹੈਪੀ ਪੰਡਵਾਲਾ)-ਪੰਚਕੂਲਾ ਬੈਰੀਅਰ ਨੇੜੇ ਇਕ ਪੋਰਸ਼ ਕਾਰ ਦੀ ਟੱਕਰ ਨਾਲ ਗਾਂ ਦੀ ਮੌਤ ਹੋ ਗਈ | ਕਾਰ ਦੇ ਏਅਰ ਬੈਗ ਖੁੱਲ੍ਹਣ ਕਾਰਨ ਡਰਾਈਵਰ ਦਾ ਬਚਾਅ ਹੋ ਗਿਆ, ਪਰ ਮਹਿੰਗੇ ਭਾਅ ਦੀ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ | ਹਾਦਸੇ ਤੋਂ ਬਾਅਦ ਗਊ ਰੱਖਿਆ ...

ਪੂਰੀ ਖ਼ਬਰ »

ਰਾਜਪਾਲ ਵਲੋਂ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਮੈਂ ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਸ੍ਰੀ ਕਿ੍ਸ਼ਨ ਜੈਅੰਤੀ ਦੇ ਸ਼ੁਭ ਮੌਕੇ ਦਿਲੋਂ ਵਧਾਈ ਦਿੰਦਾ ਹਾਂ | ...

ਪੂਰੀ ਖ਼ਬਰ »

ਪੈਦਲ ਜਾ ਰਹੇ ਨੌਜਵਾਨ ਕੋਲੋਂ 800 ਗ੍ਰਾਮ ਅਫ਼ੀਮ ਬਰਾਮਦ

ਡੇਰਾਬੱਸੀ, 18 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ ਬੱਸ ਅੱਡੇ 'ਤੇ ਕੀਤੀ ਨਾਕਾਬੰਦੀ ਦੌਰਾਨ ਇਕ ਪੈਦਲ ਜਾ ਰਹੇ ਨੌਜਵਾਨ ਕੋਲੋਂ 800 ਗ੍ਰਾਮ ਅਫ਼ੀਮ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਨੇ ਮੁਲਜ਼ਮ ਬੀਰ ਪਾਲ (22) ਪੁੱਤਰ ਪਰਮੇਸ਼ਵਰੀ ਵਾਸੀ ...

ਪੂਰੀ ਖ਼ਬਰ »

ਬੜੌਦੀ ਟੋਲ-ਪਲਾਜ਼ਾ 'ਤੇ ਕਿਸਾਨਾਂ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਰੋਸ ਪ੍ਰਦਰਸ਼ਨ

ਮਾਜਰੀ, 18 ਅਗਸਤ (ਧੀਮਾਨ)-ਪਿੰਡ ਬੜੌਦੀ ਟੋਲ-ਪਲਾਜ਼ਾ 'ਤੇ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਸਮੇਤ ਇਲਾਕੇ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ ਖ਼ਿਲਾਫ਼ ਕਾਪੀਆਂ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਨੂੰ ...

ਪੂਰੀ ਖ਼ਬਰ »

ਕਾਰ ਖੋਹਣ ਦੇ ਮਾਮਲੇ 'ਚ ਇਨਾਮੀ ਮੁਲਜ਼ਮ ਬੂਟਾ ਸਿੰਘ ਨੂੰ ਰਾਜਸਥਾਨ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ

ਪੰਚਕੂਲਾ, 18 ਅਗਸਤ (ਕਪਿਲ)-ਪੰਚਕੂਲਾ ਕ੍ਰਾਈਮ ਬ੍ਰਾਂਚ-26 ਦੀ ਟੀਮ ਨੇ ਸਾਲ 2017 'ਚ ਬੰਦੂਕ ਦੇ ਜ਼ੋਰ 'ਤੇ ਕਾਰ ਖੋਹਣ ਅਤੇ ਕਾਰ ਦੇ ਮਾਲਕ ਨੂੰ ਦਰੱਖ਼ਤ ਨਾਲ ਬੰਨ੍ਹਣ ਦੇ ਮਾਮਲੇ 'ਚ ਅਤਿ ਲੋੜੀਂਦੇ ਮੁਲਜ਼ਮ ਬੂਟਾ ਸਿੰਘ, ਜਿਸ 'ਤੇ 25 ਹਜ਼ਾਰ ਰੁ. ਦਾ ਇਨਾਮ ਰੱਖਿਆ ਹੋਇਆ ਹੈ, ਨੂੰ ...

ਪੂਰੀ ਖ਼ਬਰ »

ਸਹੌੜਾਂ ਦੇ ਵਸਨੀਕ ਨੇ ਵੈਟਰਨਰੀ ਡਾਕਟਰ ਖ਼ਿਲਾਫ਼ ਸ਼ਿਕਾਇਤ ਦੇ ਕੇ ਪਸ਼ੂਆਂ ਦਾ ਇਲਾਜ ਨਾ ਕਰਨ ਦਾ ਲਗਾਇਆ ਦੋਸ਼

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਪਿੰਡ ਸਹੌੜਾਂ ਦੇ ਰਹਿਣ ਵਾਲੇ ਕੁਲਦੀਪ ਸਿੰਘ ਵਲੋਂ ਪਿੰਡ ਦੀ ਵੈਟਰਨਰੀ ਡਾਕਟਰ 'ਤੇ ਉਸ ਦੇ ਪਸ਼ੂਆਂ ਦਾ ਇਲਾਜ ਨਾ ਕਰਨ ਦਾ ਦੋਸ਼ ਲਗਾਉਂਦੇ ਹੋਏ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ...

ਪੂਰੀ ਖ਼ਬਰ »

ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਮਨਾਇਆ ਆਜ਼ਾਦੀ ਦਿਹਾੜਾ

ਕੁਰਾਲੀ, 18 ਅਗਸਤ (ਹਰਪ੍ਰੀਤ ਸਿੰਘ)-ਸ਼ਹਿਰ ਦੇ ਪਪਰਾਲੀ ਮਾਰਗ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 75ਵਾਂ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਏ. ਕੇ. ਕੌਸ਼ਲ ਦੀ ਅਗਵਾਈ ਤੇ ਪਿ੍ੰਸੀਪਲ ਪੀ. ਸੈਂਗਰ ਦੀ ਦੇਖ-ਰੇਖ ...

ਪੂਰੀ ਖ਼ਬਰ »

ਜ਼ਖ਼ਮੀ ਨੌਜਵਾਨ ਦੀ ਪੀ. ਜੀ. ਆਈ. 'ਚ ਜ਼ੇਰੇ ਇਲਾਜ ਮੌਤ

ਡੇਰਾਬੱਸੀ, 18 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਅੰਬਾਲਾ ਚੰਡੀਗੜ੍ਹ ਹਾਈਵੇਅ 'ਤੇ ਹੋਟਲ ਪਾਰਸ ਨੇੜੇ ਪਿਛਲੇ ਦਿਨੀਂ ਸੜਕ ਪਾਰ ਕਰ ਰਹੇ ਟਰੱਕ ਦੀ ਟੱਕਰ ਨਾਲ ਜ਼ਖ਼ਮੀ ਹੋਏ ਨੌਜਵਾਨ ਦੀ ਪੀ. ਜੀ. ਆਈ. 'ਚ ਜ਼ੇਰੇ ਇਲਾਜ ਮੌਤ ਹੋ ਗਈ, ਜਿਸ ਦੀ ਪਛਾਣ ਧਰਮਪਾਲ (27) ਪੁੱਤਰ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਨੇ ਦੇਸੂਮਾਜਰਾ ਤੇ ਸਤਾਬਗੜ੍ਹ ਸਕੂਲਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਹਾਈ ਸਕੂਲ ਦੇਸੂਮਾਜਰਾ ਤੇ ਸਰਕਾਰੀ ਐਲੀਮੈਂਟਰੀ ਸਕੂਲ ਸਤਾਬਗੜ੍ਹ ਦੀਆਂ ਸਮੱਸਿਆਵਾਂ ਹੱਲ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ...

ਪੂਰੀ ਖ਼ਬਰ »

ਸੈਕਟਰ-77 'ਚ ਚੋਰੀਆਂ ਨੂੰ ਲੈ ਕੇ ਵੈੱਲਫੇਅਰ ਐਸੋਸੀਏਸ਼ਨ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਦਖ਼ਲ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 18 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-77 'ਚ ਪਿਛਲੇ ਕੁਝ ਦਿਨਾਂ ਤੋਂ ਚੋਰੀ ਦੀਆਂ ਲਗਾਤਾਰ ਵਾਰਦਾਤਾਂ ਵਾਪਰ ਰਹੀਆਂ ਹਨ | ਇਸ ਸੰਬੰਧੀ ਸੈਕਟਰ-77 ਦੀ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਤੇ ਜਰਨਲ ...

ਪੂਰੀ ਖ਼ਬਰ »

ਦੋ ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੀ. ਸੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ 'ਸਵੈ-ਪੂਰਨ ਬੁਨਿਆਦੀ ਢਾਂਚਾ ਪਿੰਡ' ਵਿਸ਼ੇ 'ਤੇ ਕਰਵਾਈ ਜਾ ਰਹੀ ਦੋ ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ...

ਪੂਰੀ ਖ਼ਬਰ »

ਮਰਨ ਉਪਰੰਤ ਲੜਕੀ ਵਲੋਂ ਅੱਖਾਂ ਦਾਨ

ਖਰੜ, 18 ਅਗਸਤ (ਜੰਡਪੁਰੀ)-ਮੌਤ ਮਗਰੋਂ ਅੱਖਾਂ ਦਾਨ ਕਰਨ ਪ੍ਰਤੀ ਜਾਗਰੂਕ ਪਰਿਵਾਰ ਵਲੋਂ ਬੀਤੇ ਦਿਨੀਂ ਇਕ ਵਾਰੀ ਫਿਰ ਅੱਖਾਂ ਦਾਨ ਕਰਵਾਈਆਂ ਗਈਆਂ | ਇਹ ਜਾਣਕਾਰੀ ਦਿੰਦੇ ਹੋਏ ਰੋਟਰੀ ਕਲੱਬ ਦੇ ਪ੍ਰਧਾਨ ਨਿਤਿਨ ਗਰਗ ਤੇ ਸਕੱਤਰ ਅਮਨਦੀਪ ਗਰਗ ਨੇ ਦੱਸਿਆ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »

15 ਸਾਲਾ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਦੋਸ਼ੀ ਨੂੰ 20 ਸਾਲਾਂ ਦੀ ਕੈਦ

ਐੱਸ. ਏ. ਐੱਸ. ਨਗਰ, 18 ਅਗਸਤ (ਜਸਬੀਰ ਸਿੰਘ ਜੱਸੀ)-15 ਸਾਲਾ ਲੜਕੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਰੰਜਨ ਕੁਮਾਰ ਖੁੱਲਰ ਦੀ ਅਦਾਲਤ ਵਲੋਂ ਸਰਕਾਰੀ ਧਿਰ ਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੇਦਾਰ ਸਿੰਘ ਵਾਸੀ ਫੇਜ਼-6 ਮੁਹਾਲੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਟੈਕਸਟ ਐਂਟਰੀ ਬੰਦ ਕੀਤੇ ਜਾਣ ਕਾਰਨ ਲੋਕ ਹੋ ਰਹੇ ਨੇ ਖੱਜਲ-ਖੁਆਰ

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਜੂਨ 2022 ਤੋਂ ਰਜਿਸਟਰੀਆਂ ਦੀ ਟੈਕਸਟ ਐਂਟਰੀ ਬੰਦ ਕੀਤੇ ਜਾਣ ਕਾਰਨ ਲੋਕਾਂ ਨੂੰ ਖੱਜਲ੍ਹ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਸਭ ਤੋਂ ਪਹਿਲਾਂ ਟੈਕਸਟ ਐਂਟਰੀ ਨੂੰ ਸਮਝਣ 'ਚ ਲੋਕਾਂ ਨੂੰ ...

ਪੂਰੀ ਖ਼ਬਰ »

ਰਾਖਵੇਂਕਰਨ ਦੇ ਅਨੁਪਾਤ ਸੰਬੰਧੀ 21 ਨੂੰ ਹੋਵੇਗੀ ਜਨਤਕ ਸੁਣਵਾਈ-ਡੀ. ਸੀ.

ਪੰਚਕੂਲਾ, 18 ਅਗਸਤ (ਕਪਿਲ)-ਪੰਚਾਇਤੀ ਰਾਜ ਸੰਸਥਾਵਾਂ 'ਚ ਪੱਛੜੀਆਂ ਸ਼੍ਰੇਣੀਆਂ ਲਈ ਲੋੜੀਂਦੇ ਰਾਖਵੇਂਕਰਨ ਦੇ ਅਨੁਪਾਤ ਦੇ ਮੁੱਦਿਆਂ ਦੇ ਸੰਬੰਧ 'ਚ ਦਰਸ਼ਨ ਸਿੰਘ (ਸੇਵਾ-ਮੁਕਤ) ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਪ੍ਰਧਾਨਗੀ ਹੇਠ 21 ਅਗਸਤ ਨੂੰ ਦੁਪਹਿਰ 3 ਵਜੇ ...

ਪੂਰੀ ਖ਼ਬਰ »

ਵਸੀਕਾ ਰਜਿਸਟਰਡ ਕਰਨ ਤੋਂ ਪਹਿਲਾਂ ਸਾਰੇ ਦਸਤਾਵੇਜ਼ ਚੰਗੀ ਤਰ੍ਹਾਂ ਚੈੱਕ ਕੀਤੇ ਜਾਣ-ਅਮਰਜੀਤ ਸਿੰਘ

ਖਰੜ, 18 ਅਗਸਤ (ਗੁਰਮੁੱਖ ਸਿੰਘ ਮਾਨ)-ਸਬ ਰਜਿਸਟਰਾਰ ਖਰੜ ਦੇ ਦਫ਼ਤਰ 'ਚ ਮਾਲ ਵਿਭਾਗ ਨਾਲ ਵਸੀਕੇ ਰਜਿਸਟਰਡ ਹੋਣ ਲਈ ਪੇਸ਼ ਹੁੰਦੇ ਹਨ ਉਨ੍ਹਾਂ ਨੂੰ ਲਿਖਣ ਤੋਂ ਪਹਿਲਾਂ ਚੰਗੀ ਤਰ੍ਹਾਂ ਘੋਖ ਕੇ ਅਤੇ ਸਾਰੇ ਕਾਗਜ਼ਾਤ ਚੈੱਕ ਕਰਨ ਉਪਰੰਤ ਹੀ ਲਿਖੇ ਜਾਣ ਤਾਂ ਕਿ ਵਸੀਕਾ ...

ਪੂਰੀ ਖ਼ਬਰ »

18 ਸਾਲਾਂ ਤੋਂ ਚੱਲ ਰਹੇ 120 ਕਰੋੜ ਦੀ ਜ਼ਮੀਨ ਦੇ ਕੇਸ ਦਾ ਨੈਸ਼ਨਲ ਲੋਕ ਅਦਾਲਤ 'ਚ ਹੋਇਆ ਨਿਪਟਾਰਾ

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਮੁਹਾਲੀ ਵਿਖੇ ਲਗਾਈ ਨੈਸ਼ਨਲ ਲੋਕ ਅਦਾਲਤ 'ਚ ਪਿਛਲੇ ਬਹੁਤ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਕਈ ਕੇਸਾਂ ਦਾ ਨਿਪਟਾਰਾ ਹੋਇਆ ਹੈ | ਇਸੇ ਲੜੀ ਤਹਿਤ ਇਕ ਕੇਸ ਜੋ ਕਿ ਜ਼ੀਰਕਪੁਰ ਦੀ ਜਾਇਦਾਦ ਨੂੰ ਲੈ ਕੇ ਸਮਾਜ ਸੇਵੀ ਆਲਮਜੀਤ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX