ਤਾਜਾ ਖ਼ਬਰਾਂ


ਭਾਰਤ-ਬੰਗਲਾਦੇਸ਼ ਜੁਆਇੰਟ ਵਰਕਿੰਗ ਗਰੁੱਪ ਦੀ ਬੈਠਕ ਦਾ ਅੰਤਿਮ ਦੌਰ ਗ੍ਰਹਿ ਮੰਤਰਾਲੇ 'ਚ ਸ਼ੁਰੂ
. . .  about 1 hour ago
ਨਵੀਂ ਦਿੱਲੀ, 6 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਸੁਰੱਖਿਆ ਅਤੇ ਸੀਮਾ ਪ੍ਰਬੰਧਨ 'ਤੇ ਦੋ ਰੋਜ਼ਾ 18ਵੇਂ ਜੁਆਇੰਟ ਵਰਕਿੰਗ ਗਰੁੱਪ ਦੀ ਬੈਠਕ ਦਾ ਅੰਤਿਮ ਦੌਰ ਗ੍ਰਹਿ ਮੰਤਰਾਲੇ ਵਿਚ ਸ਼ੁਰੂ ਹੋ ਗਿਆ...
ਕੌਮੀ ਮਾਰਗ ਤੇ ਬਣ ਰਹੇ ਪੁਲ ’ਤੇ ਧੁੰਦ ਕਾਰਨ ਕਈ ਗੱਡੀਆਂ ਆਪਸ ’ਚ ਟਕਰਾਈਆਂ
. . .  about 1 hour ago
ਤਪਾ ਮਡੀ,6 ਦਸੰਬਰ (ਵਿਜੇ ਸ਼ਰਮਾ/ਪ੍ਰਵੀਨ ਗਰਗ)- ਕੌਮੀ ਮਾਰਗ ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇ ’ਤੇ ਘੁੜੈਲੀ ਚੌਂਕ ’ਤੇ ਬਣ ਰਹੇ ਅੰਡਰਬਿ੍ਰਜ ’ਤੇ ਧੁੰਦ ਕਾਰਨ 8 ਗੱਡੀਆਂ ਆਪਸ ਵਿਚ ਟਕਰਾ ਗਈਆਂ । ਜਿਸ ਵਿਚ ਇਕ ਵਿਅਕਤੀ ਦੀਆਂ ਬੱਕਰੀਆ ਦੀ...
ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਨੇ ਪੰਜ ਭੌਤਿਕ ਸਰੀਰ ਤਿਆਗਿਆ
. . .  about 1 hour ago
ਭੱਦੀ, 6 ਦਸੰਬਰ (ਨਰੇਸ਼ ਧੌਲ)-ਭੂਰੀ ਵਾਲੇ ਭੇਖ ਦੇ ਪਰਮ ਸੰਤ ਸਵਾਮੀ ਦਾਸਾ ਨੰਦ ਮਹਾਰਾਜ ਪਿਛਲੇ ਕੁਝ ਸਮੇਂ ਤੋਂ ਬੀਮਾਰ ਹੋਣ ਕਾਰਨ ਗੁਰਦੇਵ ਹਸਪਤਾਲ ਨੂਰਪੁਰ ਬੇਦੀ ਵਿਖੇ ਦਾਖ਼ਲ ਸਨ। ਅੱਜ ਸਵੇਰੇ ਉਹ ਆਪਣਾ ਪੰਜ ਭੌਤਿਕ ਸਰੀਰ ਤਿਆਗ ਕੇ ਗੁਰੂ ਚਰਨਾਂ ਵਿਚ ਜਾ...
ਰਾਜਸਥਾਨ:ਬੀ.ਐਸ.ਐਫ. ਵਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 1 hour ago
ਸ੍ਰੀ ਗੰਗਾਨਗਰ, 6 ਦਸੰਬਰ -ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਖੇਤਰ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ਵਿਅਕਤੀ ਨੂੰ ਕਰਨਪੁਰ ਨਾਲ ਲੱਗਦੀ ਰਾਜਸਥਾਨ ਵਿਚ ਅੰਤਰਰਾਸ਼ਟਰੀ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਸੋਮਵਾਰ ਦੇਰ ਰਾਤ ਗੋਲੀ ਮਾਰ ਦਿੱਤੀ। ਬੀ.ਐਸ.ਐਫ. ਦੇ ਸੀਨੀਅਰ ਅਧਿਕਾਰੀ...
ਉੱਤਰਾਖੰਡ:ਪੱਥਰਬਾਜ਼ੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਟਰੇਡ ਯੂਨੀਅਨ ਵਲੋਂ ਭਾਰਤ-ਨਿਪਾਲ ਪੁਲ ਬੰਦ
. . .  about 2 hours ago
ਧਾਰਚੂਲਾ/ਪਿਥੌਰਾਗੜ੍ਹ, 6 ਦਸੰਬਰ-ਨਿਪਾਲ ਵਾਲੇ ਪਾਸੇ ਤੋਂ ਪੱਥਰਬਾਜ਼ੀ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਟਰੇਡ ਯੂਨੀਅਨ ਨੇ ਭਾਰਤ-ਨਿਪਾਲ ਪੁਲ ਨੂੰ ਬੰਦ ਕਰ ਦਿੱਤਾ।ਸੰਯੁਕਤ ਮੈਜਿਸਟਰੇਟ ਦਿਵੇਸ਼ ਸ਼ਸ਼ਾਨੀ ਧਾਰਚੁਲਾ ਨੇ ਕਿਹਾ, "ਅਸੀਂ ਨਿਪਾਲ...
ਡਾਕਟਰ ਬੀ.ਆਰ. ਅੰਬੇਡਕਰ ਦੀ ਬਰਸੀ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ਰਧਾਂਜਲੀ ਭੇਟ
. . .  about 1 hour ago
ਨਵੀਂ ਦਿੱਲੀ, 6 ਦਸੰਬਰ-ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਹੋਰ ਮੰਤਰੀਆਂ ਨੇ ਅੱਜ ਸੰਸਦ ਵਿਚ ਡਾਕਟਰ ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ...
ਕੋਲੰਬੀਆ 'ਚ ਜ਼ਮੀਨ ਖਿਸਕਣ ਕਾਰਨ 33 ਮੌਤਾਂ
. . .  about 2 hours ago
ਬੋਗੋਟਾ, 6 ਦਸੰਬਰ-ਕੋਲੰਬੀਆ ਦੀ ਰਾਜਧਾਨੀ ਬੋਗੋਟਾ ਤੋਂ ਕਰੀਬ 140 ਮੀਲ ਦੂਰ ਰਿਸਰਾਲਡਾ ਸੂਬੇ ਵਿਚ ਪਿਊਬਲੋ ਰਿਕੋ ਅਤੇ ਸਾਂਤਾ ਸੇਸਿਲੀਆ ਦੇ ਪਿੰਡਾਂ ਦੇ ਵਿਚਕਾਰ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ 33 ਲੋਕਾਂ ਦੀ ਮੌਤ ਹੋ ਗਈ। ਕੋਲੰਬੀਆ ਦੇ ਰਾਸ਼ਟਰਪਤੀ...
ਸਰਦਾਰ ਹਰਭਜਨ ਸਿੰਘ ਲੋਹਾਖੇੜਾ ਦਾ ਦਿਹਾਂਤ
. . .  about 2 hours ago
ਲੌਂਗੋਵਾਲ, 6 ਦਸੰਬਰ (ਸ.ਸ.ਖੰਨਾ,ਵਿਨੋਦ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਆਸਟ੍ਰੇਲੀਆ ਇਕਾਈ ਦੇ ਸਰਪ੍ਰਸਤ ਹਰਦੀਪ ਸਿੰਘ ਸਮਰਾ ਅਤੇ ਜਗਜੀਤ ਸਿੰਘ ਲੋਹਾਖੇੜਾ ਨੂੰ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸਰਦਾਰ ਹਰਭਜਨ ਸਿੰਘ ਸਮਰਾ ਅਚਾਨਕ ਅਕਾਲ ਚਲਾਣਾ ਕਰ...
ਅਜੀਤ ਡੋਭਾਲ ਦਿੱਲੀ ਵਿੱਚ ਮੱਧ ਏਸ਼ੀਆਈ ਦੇਸ਼ਾਂ ਦੇ ਆਪਣੇ ਹਮਰੁਤਬਾ ਨਾਲ ਅੱਜ ਕਰਨਗੇ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 6 ਦਸੰਬਰ-ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਦਿੱਲੀ ਵਿੱਚ ਮੱਧ ਏਸ਼ੀਆਈ ਦੇਸ਼ਾਂ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ' ਸ਼੍ਰੇਣੀ 'ਚ
. . .  about 3 hours ago
ਨਵੀਂ ਦਿੱਲੀ, 6 ਦਸੰਬਰ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 337 ਦੇ ਨਾਲ 'ਬਹੁਤ ਖਰਾਬ' ਸ਼੍ਰੇਣੀ ਵਿਚ...
ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਅੱਜ
. . .  1 minute ago
ਨਵੀਂ ਦਿੱਲੀ, 6 ਦਸੰਬਰ-ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਵਿਧਾਨਿਕ ਏਜੰਡੇ ਅਤੇ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਲਈ ਸਰਬ ਪਾਰਟੀ ਮੀਟਿੰਗ ਅੱਜ ਹੋਵੇਗੀ। ਮੀਟਿੰਗ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੌਜੂਦ ਰਹਿਣ...
ਰਾਜਸਥਾਨ:ਰਾਹੁਲ ਗਾਂਧੀ ਨੇ ਅੱਜ ਝਾਲਾਵਾੜ ਦੇ ਖੇਲ ਸੰਕੁਲ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 2 hours ago
ਜੈਪੁਰ, 6 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 90ਵਾਂ ਦਿਨ ਹੈ। ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 90ਵੇਂ ਦਿਨ ਦੀ ਸ਼ੁਰੂਆਤ ਰਾਜਸਥਾਨ ਦੇ ਝਾਲਾਵਾੜ ਦੇ ਖੇਲ ਸੰਕੁਲ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾਈ
. . .  1 day ago
ਬਠਿੰਡਾ,5 ਦਸੰਬਰ (ਨਾਇਬ ਸਿੱਧੂ) - ਬਠਿੰਡਾ ਮਾਨਸਾ ਰੋਡ ਉਪਰ ਸਥਿਤ ਇਕ ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾ ਦਿੱਤੀ । ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...
ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  1 day ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  1 day ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  1 day ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  1 day ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  1 day ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  1 day ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  1 day ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਨਗਰ ਨਿਗਮ ਨੇ ਡੱਡੂਮਾਜਰਾ ਲੈਂਡਫਿਲ ਸਾਈਟ 'ਤੇ ਲੀਗੇਸੀ ਵੇਸਟ ਬਾਇਓ ਮਾਈਨਿੰਗ ਲਈ ਫਰਮ ਨੂੰ ਐਲ. ਓ. ਆਈ. ਕੀਤਾ ਜਾਰੀ

ਚੰਡੀਗੜ੍ਹ, 18 ਅਗਸਤ (ਮਨਜੋਤ ਸਿੰਘ ਜੋਤ)-ਡੱਡੂਮਾਜਰਾ ਤੇ ਸਮੁੱਚੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਨਗਰ ਨਿਗਮ ਚੰਡੀਗੜ੍ਹ ਨੇ ਲੈਂਡਫਿਲ ਸਾਈਟ 'ਤੇ ਲੀਗੇਸੀ ਕੂੜਾ ਡੰਪ ਦੀ ਬਾਇਓ ਮਾਈਨਿੰਗ ਕਰਨ ਲਈ ਅੱਜ ਏਜੰਸੀ ਨੂੰ ਇਰਾਦਾ ਪੱਤਰ ਜਾਰੀ ਕੀਤਾ ਹੈ | ਇਹ ...

ਪੂਰੀ ਖ਼ਬਰ »

ਵਿੱਤ ਵਿਭਾਗ ਵਲੋਂ ਕੌਮੀ ਸ਼ਹਿਰੀ, ਪੇਂਡੂ ਸਿਹਤ ਮਿਸ਼ਨ ਤਹਿਤ ਸਿਹਤ ਵਿਭਾਗ ਨੂੰ 11.21 ਕਰੋੜ ਜਾਰੀ ਕਰਨ ਨੂੰ ਪ੍ਰਵਾਨਗੀ-ਚੀਮਾ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਕੌਮੀ ਪੇਂਡੂ ਸਿਹਤ ਮਿਸ਼ਨ ਤੇ ਕੌਮੀ ਸ਼ਹਿਰੀ ਸਿਹਤ ਮਿਸ਼ਨ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ 11.21 ਕਰੋੜ ਰੁਪਏ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 81 ਨਵੇਂ ਮਾਮਲੇ

ਚੰਡੀਗੜ੍ਹ, 18 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ 81 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 84 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 517 ਹੈ | ਅੱਜ ਆਏ ਨਵੇਂ ਮਾਮਲੇ ਸੈਕਟਰ 4, 7, 8, 10, 11, 15, 16, 18, 20, 23, 24, 27, 30, 33, 34, 35, 36, ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 365 ਨਵੇਂ ਮਾਮਲੇ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ 'ਚ ਅੱਜ ਕੋਰੋਨਾ ਦੇ 365 ਮਾਮਲੇ ਸਾਹਮਣੇ ਆਏ ਅਤੇ 345 ਮਰੀਜ਼ ਸਿਹਤਯਾਬ ਹੋਏ | ਜ਼ਿਲ੍ਹਾ ਅੰਮਿ੍ਤਸਰ, ਜਲੰਧਰ ਤੇ ਹੁਸ਼ਿਆਰਪੁਰ 'ਚੋਂ ਤਿੰਨ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ਆਈ | ਜਿਹੜੇ ਜ਼ਿਲਿ੍ਹਆਂ 'ਚੋਂ ਮਾਮਲੇ ਆਏ ...

ਪੂਰੀ ਖ਼ਬਰ »

ਲੋਕ ਨਿਰਮਾਣ ਮੰਤਰੀ ਵਲੋਂ ਸੜਕੀ ਮਾਰਗਾਂ ਨਾਲ ਲਗਦੇ ਵਪਾਰਕ ਅਦਾਰਿਆਂ ਤੋਂ ਬਕਾਏ ਵਸੂਲਣ ਦੇ ਨਿਰਦੇਸ਼

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਸੜਕਾਂ ਦੇ ਨਾਲ ਲਗਦੇ ਵਪਾਰਕ ਅਦਾਰਿਆਂ ਜਿਵੇਂ ਕਿ ਪੈਟਰੋਲ ਪੰਪ, ਮੈਰਿਜ ਪੈਲੇਸ, ਪ੍ਰਾਈਵੇਟ ਸਕੂਲ, ਪ੍ਰਾਈਵੇਟ ਹਸਪਤਾਲ, ਉਦਯੋਗਿਕ ਫ਼ੈਕਟਰੀਆਂ, ਹੋਟਲਾਂ/ਢਾਬੇ ਆਦਿ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬੱਸ/ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਵਿੱਤ ਮੰਤਰੀ ਚੀਮਾ ਨਾਲ ਮੁਲਾਕਾਤ

ਚੰਡੀਗੜ੍ਹ, 18 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨਾਲ ਮੰਗਾਂ ਸੰਬੰਧੀ ਵਿਸ਼ੇਸ਼ ਮੀਟਿੰਗ ਹੋਈ | ਇਹ ਮੀਟਿੰਗ ਅੱਜ ਪਹਿਲਾਂ ...

ਪੂਰੀ ਖ਼ਬਰ »

ਅਮਨ ਅਰੋੜਾ ਨੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਭਗਵਾਨ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸ਼ੁੱਭ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ | ਆਪਣੇ ਵਧਾਈ ਸੰਦੇਸ਼ 'ਚ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਸਮਾਜਿਕ ਤੰਦਾਂ ਦੀ ...

ਪੂਰੀ ਖ਼ਬਰ »

ਦੀ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਤੇ ਪਟਵਾਰ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਹੈਡਕੁਆਰਟਰ 'ਤੇ ਧਰਨਾ

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਲਏ ਫ਼ੈਸਲੇ ਮੁਤਾਬਕ ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਦੀ ਜ਼ਿਲ੍ਹਾ ਮੁਹਾਲੀ ਤੇ ਦੀ ਰਵੀਨਿਊ ਪਟਵਾਰ ਯੂਨੀਅਨ ਦੀ ...

ਪੂਰੀ ਖ਼ਬਰ »

ਟਾਈਟਲਰ ਟੀ-ਸ਼ਰਟ ਵਿਵਾਦ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ-ਪਰਮਿੰਦਰ ਸਿੰਘ ਢੀਂਡਸਾ

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ ਪਾਰਟੀ ਦੀ ਹਾਈਕਮਾਨ ਦੇ ਹੁਕਮਾਂ 'ਤੇ ਕਾਂਗਰਸੀ ਵਰਕਰਾਂ ਵਲੋਂ ਪਵਿੱਤਰ ਸ੍ਰੀ ਹਰਿਮੰਦਰ ਸਾਹਿਬ ...

ਪੂਰੀ ਖ਼ਬਰ »

ਮੀਤ ਹੇਅਰ ਵਲੋਂ ਨਾਵਲਕਾਰ ਮੋਹਨ ਕਾਹਲੋਂ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਉੱਘੇ ਪੰਜਾਬੀ ਨਾਵਲਕਾਰ ਮੋਹਨ ਕਾਹਲੋਂ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਉਹ 89 ਵਰਿ੍ਹਆਂ ਦੇ ਸਨ | ਉਨ੍ਹਾਂ ਦਾ ਦਿਹਾਂਤ ਕੋਲਕਾਤਾ ਵਿਖੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਈ. ਟੀ. ਟੀ-6635 ਵਾਲੇ ਅਧਿਆਪਕਾਂ ਨੂੰ ਸੌਂਪੇ ਸਟੇਸ਼ਨ ਅਲਾਟਮੈਂਟ ਪੱਤਰ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਦਫ਼ਤਰ ਵਿਖੇ ਨਵ-ਨਿਯੁਕਤ 6635 ਈ. ਟੀ. ਟੀ. ਅਧਿਆਪਕਾਂ 'ਚੋਂ 12 ਨੂੰ ਸੰਕੇਤਕ ਤੌਰ 'ਤੇ ਸਟੇਸ਼ਨ ਅਲਾਟਮੈਂਟ ਪੱਤਰ ਜਾਰੀ ਕੀਤੇ | ਇਸ ਮੌਕੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਉਮੀਦਵਾਰਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਨ੍ਹਾਂ ਸਖ਼ਤ ਮਿਹਨਤ ਤੇ ਸਮਰਪਣ ਨਾਲ ਇਹ ਮੁਕਾਮ ਹਾਸਲ ਕੀਤਾ ਹੈ | ਉਨ੍ਹਾਂ ਕਿਹਾ ਕਿ ਸਖ਼ਤ ਘਾਲਣਾ ਘਾਲਣ ਵਾਲੇ ਇਹ ਨੌਜਵਾਨ ਇਸ ਅਹੁਦੇ ਦੇ ਹੱਕਦਾਰ ਸਨ, ਜਿਨ੍ਹਾਂ ਬੇਹੱਦ ਮੁਕਾਬਲੇ 'ਚੋਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਆਪਣੀ ਜਗ੍ਹਾ ਬਣਾਈ | ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਹੋਰ ਨਿਯੁਕਤੀਆਂ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ, ਜਿਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਛੇਤੀ ਮੁਕੰਮਲ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਸਰਕਾਰ ਨੇ ਸੂਬੇ 'ਚ ਸੱਤਾ ਸੰਭਾਲਣ ਮਗਰੋਂ ਪਹਿਲਾ ਫ਼ੈਸਲਾ ਨੌਜਵਾਨਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਕੀਤਾ | ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਹਰੇਕ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਤਾਂ ਕਿ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਭਗਵੰਤ ਮਾਨ ਨੇ ਆਖਿਆ ਕਿ ਬਾਕੀ ਖਾਲੀ ਆਸਾਮੀਆਂ 'ਤੇ ਵੀ ਜਲਦੀ ਭਰਤੀ ਕੀਤੀ ਜਾਵੇਗੀ, ਕਿਉਂਕਿ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖੁਸ਼ਹਾਲੀ ਲਈ ਇਹ ਸਮੇਂ ਦੀ ਲੋੜ ਹੈ | ਇਨ੍ਹਾਂ ਉਮੀਦਵਾਰਾਂ ਦੀ ਪਿੱਠ ਥਾਪੜਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਧਿਆਪਕ ਆਪਣੇ ਹੁਨਰ ਰਾਹੀਂ ਬੱਚਿਆਂ ਨੂੰ ਬਿਹਤਰੀਨ ਸਿੱਖਿਆ ਯਕੀਨੀ ਬਣਾਉਣ | ਭਗਵੰਤ ਮਾਨ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਇਸੇ ਮਿਸ਼ਨਰੀ ਉਤਸ਼ਾਹ ਤੇ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ |

ਖ਼ਬਰ ਸ਼ੇਅਰ ਕਰੋ

 

ਹਾਈਕੋਰਟ ਵਲੋਂ ਵਿੱਕੀ ਮਿੱਡੂਖੇੜਾ ਦੇ ਵੱਡੇ ਭਰਾ ਦੀ ਸੁਰੱਖਿਆ ਵਧਾਉਣ ਦੇ ਆਦੇਸ਼

ਚੰਡੀਗੜ੍ਹ, 18 ਅਗਸਤ (ਤਰੁਣ ਭਜਨੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਗੈਂਗਸਟਰਾਂ ਵਲੋਂ ਮਾਰੇ ਗਏ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਭਰਾ ਅਜੇਪਾਲ ਮਿੱਡੂਖੇੜਾ ਦੀ ਸੁਰੱਖਿਆ 'ਚ ਆਧੁਨਿਕ ਹਥਿਆਰਾਂ ਨਾਲ ਲੈਸ ਚਾਰ ਸੁਰੱਖਿਆ ਕਰਮਚਾਰੀਆਂ ...

ਪੂਰੀ ਖ਼ਬਰ »

ਚੰਡੀਗੜ੍ਹ ਨਗਰ ਨਿਗਮ ਮੇਅਰ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਚੰਡੀਗੜ੍ਹ, 18 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਮੇਅਰ ਸਰਬਜੀਤ ਕੌਰ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਦਲੀਪ ਸ਼ਰਮਾ ਤੇ ਡਿਪਟੀ ਮੇਅਰ ਅਨੂਪ ਗੁਪਤਾ ਵੀ ਮੌਜੂਦ ...

ਪੂਰੀ ਖ਼ਬਰ »

ਸਮੈਕ ਤੇ ਨਸ਼ੀਲੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 18 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਸਮੈਕ ਤੇ ਪਾਬੰਦੀਸ਼ੁਦਾ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਮਨੀਮਾਜਰਾ ਦੇ ਰਹਿਣ ਵਾਲੇ ਭੂਰਾ ਉਰਫ਼ ਵਕਾਰ ਅਹਿਮਦ ਵਜੋਂ ਹੋਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਨ ਲਈ ਸਰਕਾਰ ਵਚਨਬੱਧ-ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਦੇ ਨਿਰਮਾਤਾਵਾਂ ਨੂੰ ਵੱਡੀ ਰਾਹਤ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲੀਗਲ ਮੈਟਰੋਲੋਜੀ ਵਿਭਾਗ ਦੇ ਅਮਲੇ ਵਲੋਂ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਗਾਂ ਦੀ ਮੌਤ

ਜ਼ੀਰਕਪੁਰ, 18 ਅਗਸਤ (ਹੈਪੀ ਪੰਡਵਾਲਾ)-ਪੰਚਕੂਲਾ ਬੈਰੀਅਰ ਨੇੜੇ ਇਕ ਪੋਰਸ਼ ਕਾਰ ਦੀ ਟੱਕਰ ਨਾਲ ਗਾਂ ਦੀ ਮੌਤ ਹੋ ਗਈ | ਕਾਰ ਦੇ ਏਅਰ ਬੈਗ ਖੁੱਲ੍ਹਣ ਕਾਰਨ ਡਰਾਈਵਰ ਦਾ ਬਚਾਅ ਹੋ ਗਿਆ, ਪਰ ਮਹਿੰਗੇ ਭਾਅ ਦੀ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ | ਹਾਦਸੇ ਤੋਂ ਬਾਅਦ ਗਊ ਰੱਖਿਆ ...

ਪੂਰੀ ਖ਼ਬਰ »

ਰਾਜਪਾਲ ਵਲੋਂ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਮੈਂ ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਸ੍ਰੀ ਕਿ੍ਸ਼ਨ ਜੈਅੰਤੀ ਦੇ ਸ਼ੁਭ ਮੌਕੇ ਦਿਲੋਂ ਵਧਾਈ ਦਿੰਦਾ ਹਾਂ | ...

ਪੂਰੀ ਖ਼ਬਰ »

ਪੈਦਲ ਜਾ ਰਹੇ ਨੌਜਵਾਨ ਕੋਲੋਂ 800 ਗ੍ਰਾਮ ਅਫ਼ੀਮ ਬਰਾਮਦ

ਡੇਰਾਬੱਸੀ, 18 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ ਬੱਸ ਅੱਡੇ 'ਤੇ ਕੀਤੀ ਨਾਕਾਬੰਦੀ ਦੌਰਾਨ ਇਕ ਪੈਦਲ ਜਾ ਰਹੇ ਨੌਜਵਾਨ ਕੋਲੋਂ 800 ਗ੍ਰਾਮ ਅਫ਼ੀਮ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਨੇ ਮੁਲਜ਼ਮ ਬੀਰ ਪਾਲ (22) ਪੁੱਤਰ ਪਰਮੇਸ਼ਵਰੀ ਵਾਸੀ ...

ਪੂਰੀ ਖ਼ਬਰ »

ਬੜੌਦੀ ਟੋਲ-ਪਲਾਜ਼ਾ 'ਤੇ ਕਿਸਾਨਾਂ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਰੋਸ ਪ੍ਰਦਰਸ਼ਨ

ਮਾਜਰੀ, 18 ਅਗਸਤ (ਧੀਮਾਨ)-ਪਿੰਡ ਬੜੌਦੀ ਟੋਲ-ਪਲਾਜ਼ਾ 'ਤੇ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਸਮੇਤ ਇਲਾਕੇ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ ਖ਼ਿਲਾਫ਼ ਕਾਪੀਆਂ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਨੂੰ ...

ਪੂਰੀ ਖ਼ਬਰ »

ਕਾਰ ਖੋਹਣ ਦੇ ਮਾਮਲੇ 'ਚ ਇਨਾਮੀ ਮੁਲਜ਼ਮ ਬੂਟਾ ਸਿੰਘ ਨੂੰ ਰਾਜਸਥਾਨ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ

ਪੰਚਕੂਲਾ, 18 ਅਗਸਤ (ਕਪਿਲ)-ਪੰਚਕੂਲਾ ਕ੍ਰਾਈਮ ਬ੍ਰਾਂਚ-26 ਦੀ ਟੀਮ ਨੇ ਸਾਲ 2017 'ਚ ਬੰਦੂਕ ਦੇ ਜ਼ੋਰ 'ਤੇ ਕਾਰ ਖੋਹਣ ਅਤੇ ਕਾਰ ਦੇ ਮਾਲਕ ਨੂੰ ਦਰੱਖ਼ਤ ਨਾਲ ਬੰਨ੍ਹਣ ਦੇ ਮਾਮਲੇ 'ਚ ਅਤਿ ਲੋੜੀਂਦੇ ਮੁਲਜ਼ਮ ਬੂਟਾ ਸਿੰਘ, ਜਿਸ 'ਤੇ 25 ਹਜ਼ਾਰ ਰੁ. ਦਾ ਇਨਾਮ ਰੱਖਿਆ ਹੋਇਆ ਹੈ, ਨੂੰ ...

ਪੂਰੀ ਖ਼ਬਰ »

ਸਹੌੜਾਂ ਦੇ ਵਸਨੀਕ ਨੇ ਵੈਟਰਨਰੀ ਡਾਕਟਰ ਖ਼ਿਲਾਫ਼ ਸ਼ਿਕਾਇਤ ਦੇ ਕੇ ਪਸ਼ੂਆਂ ਦਾ ਇਲਾਜ ਨਾ ਕਰਨ ਦਾ ਲਗਾਇਆ ਦੋਸ਼

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਪਿੰਡ ਸਹੌੜਾਂ ਦੇ ਰਹਿਣ ਵਾਲੇ ਕੁਲਦੀਪ ਸਿੰਘ ਵਲੋਂ ਪਿੰਡ ਦੀ ਵੈਟਰਨਰੀ ਡਾਕਟਰ 'ਤੇ ਉਸ ਦੇ ਪਸ਼ੂਆਂ ਦਾ ਇਲਾਜ ਨਾ ਕਰਨ ਦਾ ਦੋਸ਼ ਲਗਾਉਂਦੇ ਹੋਏ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ...

ਪੂਰੀ ਖ਼ਬਰ »

ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਮਨਾਇਆ ਆਜ਼ਾਦੀ ਦਿਹਾੜਾ

ਕੁਰਾਲੀ, 18 ਅਗਸਤ (ਹਰਪ੍ਰੀਤ ਸਿੰਘ)-ਸ਼ਹਿਰ ਦੇ ਪਪਰਾਲੀ ਮਾਰਗ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 75ਵਾਂ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਏ. ਕੇ. ਕੌਸ਼ਲ ਦੀ ਅਗਵਾਈ ਤੇ ਪਿ੍ੰਸੀਪਲ ਪੀ. ਸੈਂਗਰ ਦੀ ਦੇਖ-ਰੇਖ ...

ਪੂਰੀ ਖ਼ਬਰ »

ਜ਼ਖ਼ਮੀ ਨੌਜਵਾਨ ਦੀ ਪੀ. ਜੀ. ਆਈ. 'ਚ ਜ਼ੇਰੇ ਇਲਾਜ ਮੌਤ

ਡੇਰਾਬੱਸੀ, 18 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਅੰਬਾਲਾ ਚੰਡੀਗੜ੍ਹ ਹਾਈਵੇਅ 'ਤੇ ਹੋਟਲ ਪਾਰਸ ਨੇੜੇ ਪਿਛਲੇ ਦਿਨੀਂ ਸੜਕ ਪਾਰ ਕਰ ਰਹੇ ਟਰੱਕ ਦੀ ਟੱਕਰ ਨਾਲ ਜ਼ਖ਼ਮੀ ਹੋਏ ਨੌਜਵਾਨ ਦੀ ਪੀ. ਜੀ. ਆਈ. 'ਚ ਜ਼ੇਰੇ ਇਲਾਜ ਮੌਤ ਹੋ ਗਈ, ਜਿਸ ਦੀ ਪਛਾਣ ਧਰਮਪਾਲ (27) ਪੁੱਤਰ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਨੇ ਦੇਸੂਮਾਜਰਾ ਤੇ ਸਤਾਬਗੜ੍ਹ ਸਕੂਲਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਹਾਈ ਸਕੂਲ ਦੇਸੂਮਾਜਰਾ ਤੇ ਸਰਕਾਰੀ ਐਲੀਮੈਂਟਰੀ ਸਕੂਲ ਸਤਾਬਗੜ੍ਹ ਦੀਆਂ ਸਮੱਸਿਆਵਾਂ ਹੱਲ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ...

ਪੂਰੀ ਖ਼ਬਰ »

ਸੈਕਟਰ-77 'ਚ ਚੋਰੀਆਂ ਨੂੰ ਲੈ ਕੇ ਵੈੱਲਫੇਅਰ ਐਸੋਸੀਏਸ਼ਨ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਦਖ਼ਲ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 18 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-77 'ਚ ਪਿਛਲੇ ਕੁਝ ਦਿਨਾਂ ਤੋਂ ਚੋਰੀ ਦੀਆਂ ਲਗਾਤਾਰ ਵਾਰਦਾਤਾਂ ਵਾਪਰ ਰਹੀਆਂ ਹਨ | ਇਸ ਸੰਬੰਧੀ ਸੈਕਟਰ-77 ਦੀ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਤੇ ਜਰਨਲ ...

ਪੂਰੀ ਖ਼ਬਰ »

ਦੋ ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੀ. ਸੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ 'ਸਵੈ-ਪੂਰਨ ਬੁਨਿਆਦੀ ਢਾਂਚਾ ਪਿੰਡ' ਵਿਸ਼ੇ 'ਤੇ ਕਰਵਾਈ ਜਾ ਰਹੀ ਦੋ ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ...

ਪੂਰੀ ਖ਼ਬਰ »

ਮਰਨ ਉਪਰੰਤ ਲੜਕੀ ਵਲੋਂ ਅੱਖਾਂ ਦਾਨ

ਖਰੜ, 18 ਅਗਸਤ (ਜੰਡਪੁਰੀ)-ਮੌਤ ਮਗਰੋਂ ਅੱਖਾਂ ਦਾਨ ਕਰਨ ਪ੍ਰਤੀ ਜਾਗਰੂਕ ਪਰਿਵਾਰ ਵਲੋਂ ਬੀਤੇ ਦਿਨੀਂ ਇਕ ਵਾਰੀ ਫਿਰ ਅੱਖਾਂ ਦਾਨ ਕਰਵਾਈਆਂ ਗਈਆਂ | ਇਹ ਜਾਣਕਾਰੀ ਦਿੰਦੇ ਹੋਏ ਰੋਟਰੀ ਕਲੱਬ ਦੇ ਪ੍ਰਧਾਨ ਨਿਤਿਨ ਗਰਗ ਤੇ ਸਕੱਤਰ ਅਮਨਦੀਪ ਗਰਗ ਨੇ ਦੱਸਿਆ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »

15 ਸਾਲਾ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਦੋਸ਼ੀ ਨੂੰ 20 ਸਾਲਾਂ ਦੀ ਕੈਦ

ਐੱਸ. ਏ. ਐੱਸ. ਨਗਰ, 18 ਅਗਸਤ (ਜਸਬੀਰ ਸਿੰਘ ਜੱਸੀ)-15 ਸਾਲਾ ਲੜਕੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਰੰਜਨ ਕੁਮਾਰ ਖੁੱਲਰ ਦੀ ਅਦਾਲਤ ਵਲੋਂ ਸਰਕਾਰੀ ਧਿਰ ਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੇਦਾਰ ਸਿੰਘ ਵਾਸੀ ਫੇਜ਼-6 ਮੁਹਾਲੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਟੈਕਸਟ ਐਂਟਰੀ ਬੰਦ ਕੀਤੇ ਜਾਣ ਕਾਰਨ ਲੋਕ ਹੋ ਰਹੇ ਨੇ ਖੱਜਲ-ਖੁਆਰ

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਜੂਨ 2022 ਤੋਂ ਰਜਿਸਟਰੀਆਂ ਦੀ ਟੈਕਸਟ ਐਂਟਰੀ ਬੰਦ ਕੀਤੇ ਜਾਣ ਕਾਰਨ ਲੋਕਾਂ ਨੂੰ ਖੱਜਲ੍ਹ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਸਭ ਤੋਂ ਪਹਿਲਾਂ ਟੈਕਸਟ ਐਂਟਰੀ ਨੂੰ ਸਮਝਣ 'ਚ ਲੋਕਾਂ ਨੂੰ ...

ਪੂਰੀ ਖ਼ਬਰ »

ਰਾਖਵੇਂਕਰਨ ਦੇ ਅਨੁਪਾਤ ਸੰਬੰਧੀ 21 ਨੂੰ ਹੋਵੇਗੀ ਜਨਤਕ ਸੁਣਵਾਈ-ਡੀ. ਸੀ.

ਪੰਚਕੂਲਾ, 18 ਅਗਸਤ (ਕਪਿਲ)-ਪੰਚਾਇਤੀ ਰਾਜ ਸੰਸਥਾਵਾਂ 'ਚ ਪੱਛੜੀਆਂ ਸ਼੍ਰੇਣੀਆਂ ਲਈ ਲੋੜੀਂਦੇ ਰਾਖਵੇਂਕਰਨ ਦੇ ਅਨੁਪਾਤ ਦੇ ਮੁੱਦਿਆਂ ਦੇ ਸੰਬੰਧ 'ਚ ਦਰਸ਼ਨ ਸਿੰਘ (ਸੇਵਾ-ਮੁਕਤ) ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਪ੍ਰਧਾਨਗੀ ਹੇਠ 21 ਅਗਸਤ ਨੂੰ ਦੁਪਹਿਰ 3 ਵਜੇ ...

ਪੂਰੀ ਖ਼ਬਰ »

ਵਸੀਕਾ ਰਜਿਸਟਰਡ ਕਰਨ ਤੋਂ ਪਹਿਲਾਂ ਸਾਰੇ ਦਸਤਾਵੇਜ਼ ਚੰਗੀ ਤਰ੍ਹਾਂ ਚੈੱਕ ਕੀਤੇ ਜਾਣ-ਅਮਰਜੀਤ ਸਿੰਘ

ਖਰੜ, 18 ਅਗਸਤ (ਗੁਰਮੁੱਖ ਸਿੰਘ ਮਾਨ)-ਸਬ ਰਜਿਸਟਰਾਰ ਖਰੜ ਦੇ ਦਫ਼ਤਰ 'ਚ ਮਾਲ ਵਿਭਾਗ ਨਾਲ ਵਸੀਕੇ ਰਜਿਸਟਰਡ ਹੋਣ ਲਈ ਪੇਸ਼ ਹੁੰਦੇ ਹਨ ਉਨ੍ਹਾਂ ਨੂੰ ਲਿਖਣ ਤੋਂ ਪਹਿਲਾਂ ਚੰਗੀ ਤਰ੍ਹਾਂ ਘੋਖ ਕੇ ਅਤੇ ਸਾਰੇ ਕਾਗਜ਼ਾਤ ਚੈੱਕ ਕਰਨ ਉਪਰੰਤ ਹੀ ਲਿਖੇ ਜਾਣ ਤਾਂ ਕਿ ਵਸੀਕਾ ...

ਪੂਰੀ ਖ਼ਬਰ »

18 ਸਾਲਾਂ ਤੋਂ ਚੱਲ ਰਹੇ 120 ਕਰੋੜ ਦੀ ਜ਼ਮੀਨ ਦੇ ਕੇਸ ਦਾ ਨੈਸ਼ਨਲ ਲੋਕ ਅਦਾਲਤ 'ਚ ਹੋਇਆ ਨਿਪਟਾਰਾ

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਮੁਹਾਲੀ ਵਿਖੇ ਲਗਾਈ ਨੈਸ਼ਨਲ ਲੋਕ ਅਦਾਲਤ 'ਚ ਪਿਛਲੇ ਬਹੁਤ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਕਈ ਕੇਸਾਂ ਦਾ ਨਿਪਟਾਰਾ ਹੋਇਆ ਹੈ | ਇਸੇ ਲੜੀ ਤਹਿਤ ਇਕ ਕੇਸ ਜੋ ਕਿ ਜ਼ੀਰਕਪੁਰ ਦੀ ਜਾਇਦਾਦ ਨੂੰ ਲੈ ਕੇ ਸਮਾਜ ਸੇਵੀ ਆਲਮਜੀਤ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX