ਤਾਜਾ ਖ਼ਬਰਾਂ


ਕ੍ਰੋਏਸ਼ੀਆ ਤੇ ਅਰਜਨਟੀਨਾ ਸੈਮੀਫਾਈਨਲ 'ਚ -ਪੈਨਲਟੀ ਸ਼ੂਟਆਊਟ 'ਚ ਬ੍ਰਾਜ਼ੀਲ ਤੇ ਨੀਦਰਲੈਂਡ ਨੂੰ ਮਿਲੀ ਹਾਰ
. . .  about 2 hours ago
ਦੋਹਾ, 9 ਦਸੰਬਰ (ਏਜੰਸੀ)-ਦੋਹਾ ਦੇ ਲੁਸੇਲ ਸਟੇਡੀਅਮ 'ਚ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਦੂਸਰੇ ਕੁਆਰਟਰ ਫਾਈਨਲ 'ਚ ਅਰਜਨਟੀਨਾ ਨੇ ਨੀਦਰਲੈਂਡ ਨੂੰ ਪੈਨਲਟੀ ਸ਼ੂਟਆਊਟ 'ਚ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ।
ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  1 day ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  1 day ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  1 day ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  1 day ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  1 day ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  1 day ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  1 day ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  1 day ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਮੋਗਾ

ਬਹੁਮੰਤਵੀ ਸਹਿਕਾਰੀ ਸਭਾ ਠੱਠੀ ਭਾਈ ਦੀ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਚੋਣ 'ਚ ਅਕਾਲੀ ਦਲ ਨੇ ਮਾਰੀ ਬਾਜ਼ੀ

ਠੱਠੀ ਭਾਈ, 18 ਅਗਸਤ (ਜਗਰੂਪ ਸਿੰਘ ਮਠਾੜੂ)-ਬਹੁਮੰਤਵੀ ਸਹਿਕਾਰੀ ਸਭਾ ਠੱਠੀ ਭਾਈ ਤੇ ਪਿੰਡ ਮੌੜ ਨੌਂ ਆਬਾਦ ਦੀ ਪ੍ਰਬੰਧਕ ਕਮੇਟੀ ਦੇ ਚੁਣੇ ਜਾਣ ਵਾਲੇ 11 ਮੈਂਬਰਾਂ 'ਚੋਂ ਪਿੰਡ ਮੌੜ ਨੌਂ ਆਬਾਦ ਵਾਸੀਆਂ ਨੇ ਆਪਣੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਪਿੰਡ ਮੌੜ ਨੌਂ ...

ਪੂਰੀ ਖ਼ਬਰ »

ਇਲੈਕਟ੍ਰੀਸ਼ੀਅਨ ਦੀ ਦੁਕਾਨ 'ਚ ਚੋਰਾਂ ਨੇ ਲੱਖਾਂ ਰੁਪਏ ਦਾ ਕੀਤਾ ਸਾਮਾਨ ਚੋਰੀ

ਨਿਹਾਲ ਸਿੰਘ ਵਾਲਾ, 18 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਬੀਤੀ ਰਾਤ ਪਿੰਡ ਪੱਤੋ ਹੀਰਾ ਸਿੰਘ ਵਿਖੇ ਇਕ ਇਲੈਕਟ੍ਰੀਸ਼ੀਅਨ ਦੀ ਦੁਕਾਨ 'ਚੋਂ ਅਣਪਛਾਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਪੱਤੋ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੋਰੋਨਾ ਨਾਲ ਸੰਬੰਧਿਤ ਹਦਾਇਤਾਂ ਜਾਰੀ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਵਿਡ-19 ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਵਲੋਂ ਜ਼ਿਲ੍ਹਾ ਮੋਗਾ ਵਿਚ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ...

ਪੂਰੀ ਖ਼ਬਰ »

ਮੋਗਾ 'ਚ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਬਠਿੰਡਾ, 18 ਅਗਸਤ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉਪਰ 20 ਅਗਸਤ ਦਿਨ ਸ਼ਨਿਚਰਵਾਰ ...

ਪੂਰੀ ਖ਼ਬਰ »

ਸਕੂਲਾਂ 'ਚ ਮਨਾਇਆ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

ਸੇਕਰਡ ਹਾਰਟ ਸਕੂਲ 'ਚ ਜਨਮ ਅਸ਼ਟਮੀ ਮਨਾਈ ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਸੇਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾ ਵਿਚ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ, ਜਿਸ ਵਿਚ ਸਕੂਲੀ ਵਿਦਿਆਰਥੀਆਂ ਵਲੋਂ ਸ੍ਰੀ ਕਿ੍ਸ਼ਨ, ਸੁਦਾਮਾ ਤੇ ਰਾਧਾ ...

ਪੂਰੀ ਖ਼ਬਰ »

ਸ੍ਰੀ ਸ਼ਿਵ ਮੰਦਰ ਵਲੋਂ ਕਿ੍ਸ਼ਨ ਜਨਮ ਅਸ਼ਟਮੀ ਸੰਬੰਧੀ ਰਥ ਯਾਤਰਾ ਕੱਢੀ

ਬਾਘਾ ਪੁਰਾਣਾ, 18 ਅਗਸਤ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਮੋਗਾ ਸੜਕ ਉੱਪਰ ਸਥਿਤ ਸ੍ਰੀ ਸ਼ਿਵ ਮੰਦਰ ਦੀ ਪ੍ਰਬੰਧਕ ਕਮੇਟੀ ਵਲੋਂ ਹਰ ਹਰ ਮਹਾਦੇਵ ਕਾਵੜ ਸੰਘ, ਸ੍ਰੀ ਰਾਮ ਲੀਲ੍ਹਾ ਉਤਸਵ ਕਮੇਟੀ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 19 ਅਗਸਤ ਨੂੰ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਏ.ਬੀ.ਸੀ. ਮਾਨਟੈਂਸਰੀ 'ਚ ਜਨਮ ਅਸ਼ਟਮੀ ਮਨਾਈ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਏ. ਬੀ. ਸੀ. ਮਾਨਟੈਂਸਰੀ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸ੍ਰੀ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਜਨਮ ਅਸ਼ਟਮੀ ਮਨਾਈ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਵਿਚ ਸਵੇਰ ਦੀ ਪ੍ਰਾਰਥਨਾ ਸਭਾ ਮੌਕੇ ਬੱਚਿਆਂ ਵਲੋਂ ...

ਪੂਰੀ ਖ਼ਬਰ »

ਐੱਸ. ਐੱਫ. ਸੀ. ਸਕੂਲ 'ਚ ਜਨਮ ਅਸ਼ਟਮੀ ਮਨਾਈ

ਮੋਗਾ, 18 ਅਗਸਤ (ਪਰਮਜੀਤ ਸਿੰਘ)-ਜ਼ਿਲ੍ਹਾ ਮੋਗਾ ਦੀ ਨਾਮਵਰ ਸੰਸਥਾ ਐੱਸ.ਐੱਫ.ਸੀ. ਪਬਲਿਕ ਸਕੂਲ 'ਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੱਚਿਆਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਅਭਿਸ਼ੇਕ ਜਿੰਦਲ ਤੇ ਐੱਮ.ਡੀ. ਮੈਡਮ ਸ਼ੀਨਮ ਜਿੰਦਲ ...

ਪੂਰੀ ਖ਼ਬਰ »

ਏਾਜਲ ਹਾਰਟ ਸਕੂਲ 'ਚ ਜਨਮ ਅਸ਼ਟਮੀ ਮਨਾਈ

ਧਰਮਕੋਟ, 18 ਅਗਸਤ (ਪਰਮਜੀਤ ਸਿੰਘ)-ਏਾਜਲ ਹਾਰਟ ਕਾਨਵੈਂਟ ਸਕੂਲ ਵਿਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਛੋਟੇ-ਛੋਟੇ ਬੱਚੇ ਭਗਵਾਨ ਸ੍ਰੀ ਕਿ੍ਸ਼ਨ ਅਤੇ ਰਾਧਾ ਦਾ ਰੂਪ ਧਾਰਨ ਕਰ ਕੇ ਆਏ | ਸਮਾਗਮ ਲਈ ਸਕੂਲ ਨੂੰ ਵਧੀਆ ਢੰਗ ਨਾਲ ਸਜਾਇਆ ਗਿਆ ਤੇ ਜਨਮ ...

ਪੂਰੀ ਖ਼ਬਰ »

ਬੀ. ਬੀ. ਐੱਸ. ਬੀ. ਸਕੂਲ ਵਿਖੇ ਜਨਮ ਅਸ਼ਟਮੀ ਮਨਾਈ

ਮੋਗਾ, 18 ਅਗਸਤ (ਅਮੋਲਕ ਸਿੰਘ ਕਲਸੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਨਮ ਅਸ਼ਟਮੀ ਦਾ ਤਿਉਹਾਰ ਬੱਚਿਆਂ ਵਲੋਂ ਮਨਾਇਆ ਗਿਆ, ਜਿਸ ਵਿਚ ਨਰਸਰੀ, ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਵਿਦਿਆਰਥੀ ਬਹੁਤ ਹੀ ਸੁੰਦਰ ਰਾਧਾ ...

ਪੂਰੀ ਖ਼ਬਰ »

ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਕਿਸ਼ਨਪੁਰਾ ਕਲਾਂ, 18 ਅਗਸਤ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਵਿੱਦਿਅਕ ਸੰਸਥਾਵਾਂ ਸਰਬ-ਧਰਮ ਦੀ ਸਾਂਝੀਵਾਲਤਾ ਦਾ ਸੁਨੇਹਾ ਦਿੰਦੀਆਂ ਹਨ | ਇਸੇ ਗੱਲ ਨੂੰ ਮੁੱਖ ਰੱਖਦੇ ਹੋਏ ਇਸ ਤਿਉਹਾਰ ਨੂੰ ਸਕੂਲ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ

ਕੋਟ ਈਸੇ ਖਾਂ, 18 ਅਗਸਤ (ਨਿਰਮਲ ਸਿੰਘ ਕਾਲੜਾ)-ਡੀ. ਏ. ਵੀ. ਕੇ. ਆਰ. ਬੀ. ਪਬਲਿਕ ਸਕੂਲ ਕੋਟ ਈਸੇ ਖਾਂ ਵਿਚ ਬੱਚਿਆਂ ਵਲੋਂ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਵਿਚ ਨਰਸਰੀ ਜਮਾਤ ਤੋਂ ਲੈ ਕੇ ਤੀਸਰੀ ਜਮਾਤ ਤੱਕ ਬੱਚਿਆਂ ਨੇ ਭਾਗ ਲਿਆ | ਬੱਚੇ ਰਾਧਾ ਕਿ੍ਸ਼ਨ ਦੀਆਂ ...

ਪੂਰੀ ਖ਼ਬਰ »

ਜਨਮ ਅਸ਼ਟਮੀ ਦਾ ਤਿਉਹਾਰ ਅੱਜ ਮਨਾਇਆ ਜਾਵੇਗਾ- ਬਾਂਸਲ

ਬਾਘਾ ਪੁਰਾਣਾ, 18 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸਬੰਧ 'ਚ ਵੱਖ-ਵੱਖ ਤਰ੍ਹਾਂ ਦੀਆਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ ਅਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਦਸਮੇਸ਼ ਹਾਈ ਸਕੂਲ ਵਿਖੇ ਜਨਮ ਅਸ਼ਟਮੀ ਮਨਾਈ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਦਸਮੇਸ਼ ਹਾਈ ਸਕੂਲ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਕਮਲਵੀਰ ਕੌਰ, ਨਵਪ੍ਰੀਤ ਕੌਰ, ਸੁਖਵੀਰ ਕੌਰ, ਕਰਮਜੀਤ ਕੌਰ ਵਲੋਂ ਛੋਟੇ ਬੱਚਿਆਂ ਨੂੰ ਸ੍ਰੀ ਕਿ੍ਸ਼ਨ ਤੇ ਰਾਧਾ ਦੇ ਕਿਰਦਾਰ ਪੇਸ਼ ਕਰਵਾਏ ਗਏ ਤੇ ਸਕੂਲ ਦੀ ਅਧਿਆਪਕਾ ਸੁਖਪ੍ਰੀਤ ਵਲੋਂ ਸ੍ਰੀ ਕਿ੍ਸ਼ਨ ਦੇ ਭਜਨ 'ਤੇ ਨਿ੍ਤ ਪੇਸ਼ ਕੀਤਾ ਗਿਆ | ਸਕੂਲ ਦੇ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਵਲੋਂ ਬੱਚਿਆਂ ਨੂੰ ਸ੍ਰੀ ਕਿ੍ਸ਼ਨ ਦੇ ਜਨਮ ਦਿਹਾੜੇ 'ਤੇ ਜਨਮ ਅਸ਼ਟਮੀ ਬਾਰੇ ਜਾਣਕਾਰੀ ਦਿੱਤੀ ਗਈ ਤੇ ਦੱਸਿਆ ਗਿਆ ਕਿ ਕਿਸ ਤਰ੍ਹਾਂ ਇਹ ਦਿਵਸ ਮਨਾਇਆ ਜਾਂਦਾ ਹੈ | ਪਿ੍ੰਸੀਪਲ ਗੁਰਮੀਤ ਕੌਰ ਜੱਸਲ, ਸੁਰਿੰਦਰ ਕੌਰ ਜੱਸਲ ਵਲੋਂ ਵੀ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ |

ਖ਼ਬਰ ਸ਼ੇਅਰ ਕਰੋ

 

ਦਲਿਤ ਸਮਾਜ ਨੂੰ ਬਰਾਬਰ ਦਾ ਅਧਿਕਾਰ ਦਿਵਾਉਣ ਲਈ ਵਿਜੈ ਸਾਂਪਲਾ ਸਮਾਜ ਨਾਲ ਖੜੇ੍ਹ ਹਨ- ਘੋਲੀਆ

ਮੋਗਾ, 18 ਅਗਸਤ (ਅਸ਼ੋਕ ਬਾਂਸਲ)-ਭਾਰਤ ਸਰਕਾਰ ਦੇ ਚੇਅਰਮੈਨ ਵਿਜੈ ਸਾਂਪਲਾ ਆਪਣੀ ਜ਼ਿੰਮੇਵਾਰੀ ਬਹੁਤ ਚੰਗੀ ਤਰਾ ਨਿਭਾ ਰਹੇ ਹਨ | ਵਿਜੈ ਸਾਂਪਲਾ ਪਹਿਲਾ ਵੀ ਹਮੇਸ਼ਾ ਦਲਿਤ ਸਮਾਜ ਦੇ ਹਿਤ ਵਿਚ ਖੜਦੇ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਮੋਗਾ ਦੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਲੰਪੀ ਸਕਿਨ ਸੰਕਰਮਣ ਨੂੰ ਰੋਕਣ ਲਈ ਪਾਬੰਦੀਆਂ ਦੇ ਹੁਕਮ ਜਾਰੀ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਵਲੋਂ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਕੁਝ ਪਾਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਇਨ੍ਹਾਂ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਵਲੋਂ ਰੋਸ ਧਰਨਾ

ਮੋਗਾ, 18 ਅਗਸਤ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੇਟ ਮੋਗਾ ਮੂਹਰੇ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਵਲੋਂ ਪੰਜਾਬ ਸਰਕਾਰ ਵਲੋਂ ਪੁਨਰਗਠਨ ਦੇ ਨਾਂਅ ਹੇਠ ਪਿਛਲੇ ਦਿਨੀਂ ਮਾਲ ...

ਪੂਰੀ ਖ਼ਬਰ »

ਧੋਖਾਧੜੀ ਦਾ ਸ਼ਿਕਾਰ ਕਿਸਾਨ ਇਨਸਾਫ਼ ਲੈਣ ਲਈ ਪਾਣੀ ਵਾਲੀ ਟੈਂਕੀ 'ਤੇ ਚੜਿ੍ਹਆ

• ਅਕਾਲੀ ਸਰਕਾਰ ਤੋਂ ਲੈ ਕੇ ਹੁਣ ਤੱਕ ਨਹੀਂ ਮਿਲਿਆ ਕੋਈ ਇਨਸਾਫ਼ ਮੋਗਾ, 18 ਅਗਸਤ (ਗੁਰਤੇਜ ਸਿੰਘ)-ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਮਹਿਰੋਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਦਾ ਧੋਖਾਧੜੀ ਦਾ ਸ਼ਿਕਾਰ ਹੋਇਆ ਕਿਸਾਨ ਬਲਜਿੰਦਰ ਸਿੰਘ ਉਰਫ਼ ਮੰਗੂ ...

ਪੂਰੀ ਖ਼ਬਰ »

ਦੋਸਤ ਵਲੋਂ ਜ਼ਬਰਦਸਤੀ ਕਰਨ ਤੇ ਜ਼ਖ਼ਮੀ ਹੋਈ ਲੜਕੀ ਅਜੇ ਵੀ ਬੇਹੋਸ਼ੀ ਦੀ ਹਾਲਤ ਵਿਚ

• ਖੇਡ ਸਟੇਡੀਅਮ 'ਚ ਪ੍ਰੈਕਟਿਸ ਕਰ ਰਹੀ ਲੜਕੀ ਨਾਲ ਵਾਪਰਿਆ ਸੀ ਹਾਦਸਾ • ਬੇਹੋਸ਼ੀ ਦੀ ਹਾਲਤ 'ਚੋਂ ਬਾਹਰ ਨਿਕਲਣ ਤੇ ਹੀ ਮਾਮਲੇ ਦੀ ਅਸਲ ਪਰਤ ਆਏਗੀ ਸਾਹਮਣੇ-ਥਾਣਾ ਮੁਖੀ ਮੋਗਾ, 18 ਅਗਸਤ (ਗੁਰਤੇਜ ਸਿੰਘ)-ਬੀਤੀ 12 ਅਗਸਤ ਨੂੰ ਸਥਾਨਕ ਸ਼ਹਿਰ ਦੇ ਗੋਧੇਵਾਲਾ ਵਿਚ ਬਣੇ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਮੋਗਾ ਨੇ ਲਗਵਾਇਆ ਕੈਨੇਡਾ ਦਾ ਸਪਾਊਸ ਵੀਜ਼ਾ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਦੇ ਮੇਨ ਬਾਜ਼ਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ, ਵਿਚ ਸੰਸਥਾ ਵਿਦੇਸ਼ ਜਾਣ ਦੇ ਚਾਹਵਾਨ ਬੱਚਿਆਂ ਲਈ ਲਗਾਤਾਰ ਵਰਦਾਨ ਸਾਬਤ ਹੋ ਰਹੀ ਹੈ ਤੇ ਬੱਚਿਆਂ ਦੇ ...

ਪੂਰੀ ਖ਼ਬਰ »

'ਆਪ' ਵਲੰਟੀਅਰਾਂ ਦੀ ਮੀਟਿੰਗ ਹੋਈ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਗੁਰਦੁਆਰਾ ਤੰਬੂਮਾਲ ਸਾਹਿਬ ਵਿਖੇ ਮੋਗਾ ਹਲਕੇ ਦੇ ਸਮੂਹ 'ਆਪ' ਵਲੰਟੀਅਰਾਂ ਦੀਂ ਮੀਟਿੰਗ ਹੋਈ, ਜਿਸ ਵਿਚ ਹਲਕੇ ਦੇ ਸਾਰੇ ਪਿੰਡਾਂ ਦੇ 'ਆਪ' ਵਲੰਟੀਅਰ ਸ਼ਾਮਿਲ ਹੋਏ ਤੇ ਉਨ੍ਹਾਂ ਨੇ ਆਪੋ ਆਪਣੇ ਪਿੰਡਾਂ ਦੀਆਂ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀ ਸਨਮਾਨਿਤ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਮਾਨਟੈਂਸਰੀ ਸਕੂਲ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮਾਨਟੈਂਸਰੀ ਸਕੂਲ ਤੋਂ ਗਰੈਜੂਏਟ ਹੋਏ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ

ਕਿਸ਼ਨਪੁਰਾ ਕਲਾਂ, 18 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਪੀਰ ਬਾਬਾ ਕੁਰੱਖਾ ਵਾਲਾ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ ਮੁੱਖ ਸੇਵਾਦਾਰ ਬਾਬਾ ਹਰਿੰਦਰਪਾਲ ਕਾਲਾ ਵਲੋਂ ਪ੍ਰਵਾਸੀ ਭਾਰਤੀ, ਗਰਾਮ ...

ਪੂਰੀ ਖ਼ਬਰ »

ਪਿੰਡ ਮਧੇਕੇ ਵਿਖੇ ਕਿਸਾਨ ਦੀਆਂ 8 ਬੱਕਰੀਆਂ ਦੀ ਮੌਤ

ਨਿਹਾਲ ਸਿੰਘ ਵਾਲਾ, 18 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਧੇਕੇ ਵਿਖੇ ਇਕ ਕਿਸਾਨ ਦੀਆਂ 8 ਬੱਕਰੀਆਂ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਮੋਗਾ, 18 ਅਗਸਤ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਰਜਿ. (ਕਾਦੀਆਂ) ਜ਼ਿਲ੍ਹਾ ਮੋਗਾ ਵਲੋਂ ਕਿਸਾਨੀ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ਦਿੱਤਾ, ਜਿਸ ਵਿਚ ਗੁਲਜ਼ਾਰ ਸਿੰਘ ਘੱਲ ਕਲਾਂ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਫ਼ਤਿਹਗੜ੍ਹ ਪੰਜਤੂਰ, 18 ਅਗਸਤ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਸਟਾਫ਼ ਦੇ ਸਹਿਯੋਗ ਨਾਲ ਆਜ਼ਾਦੀ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਕੈਂਬਰਿਜ ਸਕੂਲ 'ਚ ਟਾਟਾ ਮੋਟਰਜ਼ ਨੇ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਕਰਵਾਏ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਟਾਟਾ ਮੋਟਰਜ਼ ਵਲੋਂ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਤੀਸਰੀ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ | ਇਹ ਮੁਕਾਬਲੇ ਕਰਵਾਏ ਗਏ ਤੇ ਇਸ ਮੁਕਾਬਲੇ ਦਾ ਨਤੀਜਾ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਵਲੋਂ ਮੀਟਿੰਗ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਰਾਜਪੂਤ ਭਲਾਈ ਸੰਸਥਾ ਰਜਿ: ਮੋਗਾ ਦੀ ਮੀਟਿੰਗ ਤੇਜਪਾਲ ਸਿੰਘ ਜੌੜਾ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਕੁਲਦੀਪ ਸਿੰਘ ਕੋਮਲ ਨੇ ਦੱਸਿਆ ਕਿ ਮਿਥੇ ਪ੍ਰੋਗਰਾਮ ਅਨੁਸਾਰ ਹੱਡੀਆਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਸਮਾਧ ਭਾਈ ਦੀ ਚੋਣ ਸਬੰਧੀ ਹੋਈ ਮੀਟਿੰਗ

ਸਮਾਧ ਭਾਈ, 18 ਅਗਸਤ (ਜਗਰੂਪ ਸਿੰਘ ਸਰੋਆ)-ਲੰਬੇ ਸਮੇਂ ਤੋਂ ਸਿਆਸੀ ਆਗੂਆਂ ਦੀ ਖਿੱਚੋਤਾਣ ਕਰ ਕੇ ਲਟਕਾਈਆਂ 2019 ਵਿਚ ਹੋਣ ਵਾਲੀਆਂ ਸਹਿਕਾਰੀ ਸਭਾ ਦੀਆਂ ਚੋਣਾਂ ਨੂੰ ਅਖੀਰ ਨਵੀਂ ਸਰਕਾਰ ਵਲੋਂ ਪ੍ਰਵਾਨਗੀ ਦਿੱਤੇ ਜਾਣ 'ਤੇ ਕਿਸਾਨਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX