ਤਾਜਾ ਖ਼ਬਰਾਂ


ਭਾਰਤ-ਬੰਗਲਾਦੇਸ਼ ਜੁਆਇੰਟ ਵਰਕਿੰਗ ਗਰੁੱਪ ਦੀ ਬੈਠਕ ਦਾ ਅੰਤਿਮ ਦੌਰ ਗ੍ਰਹਿ ਮੰਤਰਾਲੇ 'ਚ ਸ਼ੁਰੂ
. . .  41 minutes ago
ਨਵੀਂ ਦਿੱਲੀ, 6 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਸੁਰੱਖਿਆ ਅਤੇ ਸੀਮਾ ਪ੍ਰਬੰਧਨ 'ਤੇ ਦੋ ਰੋਜ਼ਾ 18ਵੇਂ ਜੁਆਇੰਟ ਵਰਕਿੰਗ ਗਰੁੱਪ ਦੀ ਬੈਠਕ ਦਾ ਅੰਤਿਮ ਦੌਰ ਗ੍ਰਹਿ ਮੰਤਰਾਲੇ ਵਿਚ ਸ਼ੁਰੂ ਹੋ ਗਿਆ...
ਕੌਮੀ ਮਾਰਗ ਤੇ ਬਣ ਰਹੇ ਪੁਲ ’ਤੇ ਧੁੰਦ ਕਾਰਨ ਕਈ ਗੱਡੀਆਂ ਆਪਸ ’ਚ ਟਕਰਾਈਆਂ
. . .  41 minutes ago
ਤਪਾ ਮਡੀ,6 ਦਸੰਬਰ (ਵਿਜੇ ਸ਼ਰਮਾ/ਪ੍ਰਵੀਨ ਗਰਗ)- ਕੌਮੀ ਮਾਰਗ ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇ ’ਤੇ ਘੁੜੈਲੀ ਚੌਂਕ ’ਤੇ ਬਣ ਰਹੇ ਅੰਡਰਬਿ੍ਰਜ ’ਤੇ ਧੁੰਦ ਕਾਰਨ 8 ਗੱਡੀਆਂ ਆਪਸ ਵਿਚ ਟਕਰਾ ਗਈਆਂ । ਜਿਸ ਵਿਚ ਇਕ ਵਿਅਕਤੀ ਦੀਆਂ ਬੱਕਰੀਆ ਦੀ...
ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਨੇ ਪੰਜ ਭੌਤਿਕ ਸਰੀਰ ਤਿਆਗਿਆ
. . .  31 minutes ago
ਭੱਦੀ, 6 ਦਸੰਬਰ (ਨਰੇਸ਼ ਧੌਲ)-ਭੂਰੀ ਵਾਲੇ ਭੇਖ ਦੇ ਪਰਮ ਸੰਤ ਸਵਾਮੀ ਦਾਸਾ ਨੰਦ ਮਹਾਰਾਜ ਪਿਛਲੇ ਕੁਝ ਸਮੇਂ ਤੋਂ ਬੀਮਾਰ ਹੋਣ ਕਾਰਨ ਗੁਰਦੇਵ ਹਸਪਤਾਲ ਨੂਰਪੁਰ ਬੇਦੀ ਵਿਖੇ ਦਾਖ਼ਲ ਸਨ। ਅੱਜ ਸਵੇਰੇ ਉਹ ਆਪਣਾ ਪੰਜ ਭੌਤਿਕ ਸਰੀਰ ਤਿਆਗ ਕੇ ਗੁਰੂ ਚਰਨਾਂ ਵਿਚ ਜਾ...
ਰਾਜਸਥਾਨ:ਬੀ.ਐਸ.ਐਫ. ਵਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 1 hour ago
ਸ੍ਰੀ ਗੰਗਾਨਗਰ, 6 ਦਸੰਬਰ -ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਖੇਤਰ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ਵਿਅਕਤੀ ਨੂੰ ਕਰਨਪੁਰ ਨਾਲ ਲੱਗਦੀ ਰਾਜਸਥਾਨ ਵਿਚ ਅੰਤਰਰਾਸ਼ਟਰੀ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਸੋਮਵਾਰ ਦੇਰ ਰਾਤ ਗੋਲੀ ਮਾਰ ਦਿੱਤੀ। ਬੀ.ਐਸ.ਐਫ. ਦੇ ਸੀਨੀਅਰ ਅਧਿਕਾਰੀ...
ਉੱਤਰਾਖੰਡ:ਪੱਥਰਬਾਜ਼ੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਟਰੇਡ ਯੂਨੀਅਨ ਵਲੋਂ ਭਾਰਤ-ਨਿਪਾਲ ਪੁਲ ਬੰਦ
. . .  about 1 hour ago
ਧਾਰਚੂਲਾ/ਪਿਥੌਰਾਗੜ੍ਹ, 6 ਦਸੰਬਰ-ਨਿਪਾਲ ਵਾਲੇ ਪਾਸੇ ਤੋਂ ਪੱਥਰਬਾਜ਼ੀ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਟਰੇਡ ਯੂਨੀਅਨ ਨੇ ਭਾਰਤ-ਨਿਪਾਲ ਪੁਲ ਨੂੰ ਬੰਦ ਕਰ ਦਿੱਤਾ।ਸੰਯੁਕਤ ਮੈਜਿਸਟਰੇਟ ਦਿਵੇਸ਼ ਸ਼ਸ਼ਾਨੀ ਧਾਰਚੁਲਾ ਨੇ ਕਿਹਾ, "ਅਸੀਂ ਨਿਪਾਲ...
ਡਾਕਟਰ ਬੀ.ਆਰ. ਅੰਬੇਡਕਰ ਦੀ ਬਰਸੀ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ਰਧਾਂਜਲੀ ਭੇਟ
. . .  about 1 hour ago
ਨਵੀਂ ਦਿੱਲੀ, 6 ਦਸੰਬਰ-ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਹੋਰ ਮੰਤਰੀਆਂ ਨੇ ਅੱਜ ਸੰਸਦ ਵਿਚ ਡਾਕਟਰ ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ...
ਕੋਲੰਬੀਆ 'ਚ ਜ਼ਮੀਨ ਖਿਸਕਣ ਕਾਰਨ 33 ਮੌਤਾਂ
. . .  about 1 hour ago
ਬੋਗੋਟਾ, 6 ਦਸੰਬਰ-ਕੋਲੰਬੀਆ ਦੀ ਰਾਜਧਾਨੀ ਬੋਗੋਟਾ ਤੋਂ ਕਰੀਬ 140 ਮੀਲ ਦੂਰ ਰਿਸਰਾਲਡਾ ਸੂਬੇ ਵਿਚ ਪਿਊਬਲੋ ਰਿਕੋ ਅਤੇ ਸਾਂਤਾ ਸੇਸਿਲੀਆ ਦੇ ਪਿੰਡਾਂ ਦੇ ਵਿਚਕਾਰ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ 33 ਲੋਕਾਂ ਦੀ ਮੌਤ ਹੋ ਗਈ। ਕੋਲੰਬੀਆ ਦੇ ਰਾਸ਼ਟਰਪਤੀ...
ਸਰਦਾਰ ਹਰਭਜਨ ਸਿੰਘ ਲੋਹਾਖੇੜਾ ਦਾ ਦਿਹਾਂਤ
. . .  about 1 hour ago
ਲੌਂਗੋਵਾਲ, 6 ਦਸੰਬਰ (ਸ.ਸ.ਖੰਨਾ,ਵਿਨੋਦ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਆਸਟ੍ਰੇਲੀਆ ਇਕਾਈ ਦੇ ਸਰਪ੍ਰਸਤ ਹਰਦੀਪ ਸਿੰਘ ਸਮਰਾ ਅਤੇ ਜਗਜੀਤ ਸਿੰਘ ਲੋਹਾਖੇੜਾ ਨੂੰ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸਰਦਾਰ ਹਰਭਜਨ ਸਿੰਘ ਸਮਰਾ ਅਚਾਨਕ ਅਕਾਲ ਚਲਾਣਾ ਕਰ...
ਅਜੀਤ ਡੋਭਾਲ ਦਿੱਲੀ ਵਿੱਚ ਮੱਧ ਏਸ਼ੀਆਈ ਦੇਸ਼ਾਂ ਦੇ ਆਪਣੇ ਹਮਰੁਤਬਾ ਨਾਲ ਅੱਜ ਕਰਨਗੇ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 6 ਦਸੰਬਰ-ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਦਿੱਲੀ ਵਿੱਚ ਮੱਧ ਏਸ਼ੀਆਈ ਦੇਸ਼ਾਂ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ' ਸ਼੍ਰੇਣੀ 'ਚ
. . .  about 3 hours ago
ਨਵੀਂ ਦਿੱਲੀ, 6 ਦਸੰਬਰ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 337 ਦੇ ਨਾਲ 'ਬਹੁਤ ਖਰਾਬ' ਸ਼੍ਰੇਣੀ ਵਿਚ...
ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਅੱਜ
. . .  about 3 hours ago
ਨਵੀਂ ਦਿੱਲੀ, 6 ਦਸੰਬਰ-ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਵਿਧਾਨਿਕ ਏਜੰਡੇ ਅਤੇ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਲਈ ਸਰਬ ਪਾਰਟੀ ਮੀਟਿੰਗ ਅੱਜ ਹੋਵੇਗੀ। ਮੀਟਿੰਗ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੌਜੂਦ ਰਹਿਣ...
ਰਾਜਸਥਾਨ:ਰਾਹੁਲ ਗਾਂਧੀ ਨੇ ਅੱਜ ਝਾਲਾਵਾੜ ਦੇ ਖੇਲ ਸੰਕੁਲ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 1 hour ago
ਜੈਪੁਰ, 6 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 90ਵਾਂ ਦਿਨ ਹੈ। ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 90ਵੇਂ ਦਿਨ ਦੀ ਸ਼ੁਰੂਆਤ ਰਾਜਸਥਾਨ ਦੇ ਝਾਲਾਵਾੜ ਦੇ ਖੇਲ ਸੰਕੁਲ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾਈ
. . .  1 day ago
ਬਠਿੰਡਾ,5 ਦਸੰਬਰ (ਨਾਇਬ ਸਿੱਧੂ) - ਬਠਿੰਡਾ ਮਾਨਸਾ ਰੋਡ ਉਪਰ ਸਥਿਤ ਇਕ ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾ ਦਿੱਤੀ । ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...
ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  1 day ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  1 day ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  1 day ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  1 day ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  1 day ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  1 day ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  1 day ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਸ੍ਰੀ ਮੁਕਤਸਰ ਸਾਹਿਬ

ਡੇਂਗੂ ਦਾ ਚਲਾਨ ਕੱਟਣ ਗਏ ਸੈਨਟਰੀ ਇੰਸਪੈਕਟਰ ਦੀ ਦੁਕਾਨਦਾਰ ਵਲੋਂ ਕੁੱਟਮਾਰ

• ਰੋਸ ਵਜੋਂ ਸਫ਼ਾਈ ਸੇਵਕਾਂ ਨੇ ਦੁਕਾਨਦਾਰ ਦੇ ਘਰ ਦੇ ਮੂਹਰੇ ਲਗਾਏ ਕੂੜੇ ਦੇ ਢੇਰ ਮਲੋਟ, 18 ਅਗਸਤ (ਪਾਟਿਲ)-ਮਲੋਟ ਸ਼ਹਿਰ ਦੇ ਬਾਬਾ ਦੀਪ ਸਿੰਘ ਨਗਰ ਵਿਖੇ ਇਕ ਦੁਕਾਨਦਾਰ ਤੇ ਉਸਦੇ ਸਾਥੀਆਂ ਵਲੋਂ ਡੇਂਗੂ ਦਾ ਲਾਰਵਾ ਮਿਲਣ ਸਬੰਧੀ ਸਿਹਤ ਵਿਭਾਗ ਵਲੋਂ ਦਿੱਤੀ ...

ਪੂਰੀ ਖ਼ਬਰ »

ਰੈਵੇਨਿਊ ਪਟਵਾਰ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਵਲੋਂ ਸਾਂਝੇ ਮਤੇ ਅਨੁਸਾਰ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਨੇੜੇ ਪੰਜਾਬ ਸਰਕਾਰ ਖ਼ਿਲਾਫ਼ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਸ਼ੂ ਮੇਲਿਆਂ ਤੇ ਪਸ਼ੂ ਮੰਡੀਆਂ 'ਤੇ 30 ਸਤੰਬਰ ਤੱਕ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਵਿਨੀਤ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਪਸ਼ੂ ਮੰਡੀਆਂ ਤੇ ਪਸ਼ੂ ਮੇਲਿਆਂ 'ਤੇ 30 ਸਤੰਬਰ 2022 ਤੱਕ ਪੂਰਨ ਪਾਬੰਦੀ ਲਾ ...

ਪੂਰੀ ਖ਼ਬਰ »

ਟਰੈਕਟਰ ਟਰਾਲਾ ਚੋਰੀ ਕਰਨ ਦੇ ਦੋਸ਼ 'ਚ ਦੋ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਟਰੈਕਟਰ ਟਰਾਲਾ ਚੋਰੀ ਕਰਨ ਦੇ ਦੋਸ਼ 'ਚ ਦੋ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਦੀ ਗਿ੍ਫ਼ਤਾਰੀ ਬਾਕੀ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ...

ਪੂਰੀ ਖ਼ਬਰ »

ਕੋਵਿਡ-19 ਦੀ ਜਾਅਲੀ ਰਿਪੋਰਟ ਬਣਾਉਣ 'ਤੇ ਲਬਾਰਟਰੀ ਸੰਚਾਲਕ ਤੇ ਮਹਿਲਾ ਡਾਕਟਰ ਖ਼ਿਲਾਫ਼ ਮੁਕੱਦਮਾ ਦਰਜ

ਮੰਡੀ ਕਿੱਲਿਆਂਵਾਲੀ, 18 ਅਗਸਤ (ਇਕਬਾਲ ਸਿੰਘ ਸ਼ਾਂਤ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਮੌਕੇ ਕੋਵਿਡ-19 ਦੀ ਜਾਅਲੀ ਆਰ.ਟੀ.ਪੀ.ਸੀ.ਆਰ. ਰਿਪੋਰਟ ਬਣਾਉਣ ਦੇ ਦੋਸ਼ਾਂ ਤਹਿਤ ਮੰਡੀ ਕਿੱਲਿਆਂਵਾਲੀ ਦੀ ਸ਼ਿਵ ਲੈਬ ਦੇ ਸੰਚਾਲਕ ਸ਼ਿਵ ਭਗਵਾਨ ਤੇ ਡਾ. ਗੁਰਪ੍ਰੀਤ ਕੌਰ ਸੇਠੀ ਦੇ ਖ਼ਿਲਾਫ਼ ਡੱਬਵਾਲੀ ਸਿਟੀ ਥਾਣੇ 'ਚ ਧਾਰਾ 269, 304-ਏ ਤੇ 420 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਨੇ ਜੀਰੋ ਐੱਫ਼.ਆਈ.ਆਰ ਦਰਜ ਕਰਕੇ ਆਗਾਮੀ ਕਾਰਵਾਈ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਪੁਲਿਸ ਨੂੰ ਭੇਜ ਦਿੱਤੀ ਹੈ | ਇਸ ਮਾਮਲੇ 'ਚ ਮੁੱਦਈ ਦੀਪਕ ਗਰਗ ਨੇ 21 ਅਪੈ੍ਰਲ 2021 ਨੂੰ ਉਸਦੀ ਭਾਬੀ ਮੀਨਾਕਸ਼ੀ ਪਤਨੀ ਅਸ਼ੋਕ ਕੁਮਾਰ ਬਿਮਾਰ ਹੋਣ ਕਰਕੇ ਸਿਵਲ ਹਸਪਤਾਲ ਡੱਬਵਾਲੀ ਤੋਂ ਕੋਵਿਡ-19 ਆਰ.ਟੀ.ਪੀ.ਸੀ.ਆਰ. ਟੈੱਸਟ ਕਰਵਾਇਆ ਸੀ | ਉਨ੍ਹਾਂ ਦਿਨਾਂ 'ਚ ਜ਼ਿਲ੍ਹਾ ਸਿਰਸਾ 'ਚ ਆਰ.ਟੀ.ਪੀ.ਸੀ.ਆਰ. ਸੈਂਪਲਾਂ ਦੀ ਰਿਪੋਰਟ ਪੰਜ ਦਿਨਾਂ 'ਚ ਆਉਂਦੀ ਸੀ | ਇਸ ਕਰਕੇ ਦੀਪਕ ਗਰਗ ਨੇ ਉਸੇ ਦੌਰਾਨ ਅਹਿਤਿਹਾਤ ਵਜੋਂ ਨਾਲ ਮੀਨਾਕਸ਼ੀ ਦਾ ਕੋਵਿਡ-19 ਖਹਿੰਦੀ ਮੰਡੀ ਕਿੱਲਿਆਂਵਾਲੀ ਤੋਂ ਸ਼ਿਵ ਪੈਥ ਲੈਬ ਤੋਂ ਆਰ.ਟੀ.ਪੀ.ਸੀ.ਆਰ. ਟੈੱਸਟ ਕਰਵਾ ਲਿਆ | ਸ਼ਿਵ ਪੈਥ ਲੈਬ ਨੇ ਕੁੱਝ ਘੰਟਿਆਂ ਬਾਅਦ ਹੀ ਮੀਨਾਕਸ਼ੀ ਦੀ ਕੋਵਿਡ-19 ਰਿਪੋਰਟ ਨੈਗੇਟਿਵ ਕਰਾਰ ਦੇ ਦਿੱਤੀ | ਮੁਦਈ ਦੀਪਕ ਗਰਗ ਨੇ ਦੱਸਿਆ ਕਿ ਮੀਨਾਕਸ਼ੀ ਦੀ ਰਿਪੋਰਟ ਨੈਗੇਟਿਵ ਆਉਣ ਕਾਰਨ ਉਨ੍ਹਾਂ ਦੇ ਸੰਯੁਕਤ ਪਰਿਵਾਰ 'ਚ ਨਾਰਮਲ ਜ਼ਿੰਦਗੀ ਜਿਉਂਦੇ ਰਹੇ | ਜਦਕਿ ਕਰੀਬ ਪੰਜ ਦਿਨਾਂ ਬਾਅਦ ਸਿਵਲ ਹਸਪਤਾਲ ਡੱਬਵਾਲੀ ਦੀ ਰਿਪੋਰਟ 'ਚ ਮੀਨਾਕਸ਼ੀ ਨੂੰ ਕੋਰੋਨਾ ਪਾਜ਼ੀਟਿਵ ਦੱਸਿਆ ਗਿਆ, ਜਿਸ ਮਗਰੋਂ ਪਰਿਵਾਰ ਦੇ ਸਾਰੇ 9 ਮੈਂਬਰ ਵੀ ਪਾਜੀਟਿਵ ਪਾਏ ਗਏ | ਉਸ ਦੌਰਾਨ ਦੀਪਕ ਗਰਗ ਦੇ ਪਿਤਾ ਰੌਸ਼ਨ ਲਾਲ ਗਰਗ ਅਤੇ ਮਾਤਾ ਸਵਿੱਤਰੀ ਦੇਵੀ ਗਰਗ ਦੀ ਕੋਰੋਨਾ ਇਲਾਜ ਦੌਰਾਨ ਮੌਤ ਹੋ ਗਈ | ਦੀਪਕ ਗਰਗ ਨੇ ਮਾਪਿਆਂ ਦੀ ਮੌਤ ਲਈ ਸ਼ਿਵ ਲੈਬ ਦੀ ਗ਼ਲਤ ਰਿਪੋਰਟ ਖ਼ਿਲਾਫ਼ ਪ੍ਰਧਾਨ ਮੰਤਰੀ ਦਫ਼ਤਰ ਅਤੇ ਹੋਰ ਸਰਕਾਰੀ ਅਦਾਰਿਆਂ ਵਿਚ ਸ਼ਿਕਾਇਤ ਕਰ ਦਿੱਤੀ, ਜਿਸ ਦੀਆਂ ਸਿਵਲ ਹਸਪਤਾਲ ਡੱਬਵਾਲੀ ਅਤੇ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ 'ਚ ਚਾਰ-ਚਾਰ ਡਾਕਟਰਾਂ 'ਤੇ ਆਧਾਰਤ ਦੋ ਵੱਖ-ਵੱਖ ਪੜਤਾਲਾਂ ਹੋਈਆਂ | ਸਿਟੀ ਪੁਲਿਸ ਦੇ ਮੁਖੀ ਸੱਤਿਆਵਾਨ ਨੇ ਦੱਸਿਆ ਕਿ ਇਸ ਬਾਰੇ ਸ਼ਿਕਾਇਤ 'ਤੇ ਐੱ.ਐੱਮ.ਓ ਸਿਵਲ ਹਸਪਤਾਲ ਦੀ ਪੜਤਾਲੀਆ ਰਿਪੋਰਟ ਦੇ ਤੱਥਾਂ ਦੇ ਆਧਾਰ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਦੂਜੇ ਪਾਸੇ ਲੰਬੀ ਥਾਣੇ ਦੇ ਮੁਖੀ ਮਨਿੰਦਰ ਸਿੰਘ ਨੇ ਆਖਿਆ ਕਿ ਜ਼ਿਲ੍ਹਾ ਅਟਾਰਨੀ ਦੀ ਕਾਨੂੰਨੀ ਰਾਇ ਉਪਰੰਤ ਆਗਾਮੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਪੱਖ ਜਾਣਨ 'ਤੇ ਸ਼ਿਵ ਪੈਥ ਲੰਬੀ ਦੇ ਸੰਚਾਲਕ ਸ਼ਿਵ ਭਗਵਾਨ ਨੇ ਕਿਹਾ ਕਿ ਉਨ੍ਹਾਂ ਸਿਰਫ਼ ਖ਼ੂਨ ਦੇ ਸੈਂਪਲਾਂ ਦੀ ਜਾਂਚ ਕੀਤੀ ਸੀ |

ਖ਼ਬਰ ਸ਼ੇਅਰ ਕਰੋ

 

ਸਿਵਲ ਸਰਜਨ ਵਲੋਂ ਜ਼ਿਲੇ੍ਹ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਤੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵੱਖ-ਵੱਖ ਨੈਸ਼ਨਲ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਦਫ਼ਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਪ੍ਰਧਾਨਗੀ ਵਿਚ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਤੇ ...

ਪੂਰੀ ਖ਼ਬਰ »

ਹਵਨ ਯੱਗ ਨਾਲ ਨਵੇਂ ਸੈਸ਼ਨ ਦੀ ਕੀਤੀ ਸ਼ੁਰੂਆਤ

ਗਿੱਦੜਬਾਹਾ, 18 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਐੱਮ. ਐੱਮ. ਡੀ ਡੀ. ਏ. ਵੀ. ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਹਵਨ ਯੱਗ ਕਰਵਾਇਆ ਗਿਆ | ਇਸ ਸਮੇਂ ਨੀਰਜ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਪੰਡਿਤ ਰਾਜਬਲੀ ਸ਼ਾਸਤਰੀ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 4 ਬਲਾਕਾਂ 'ਚ ਟੂਰਨਾਮੈਂਟ 1 ਤੋਂ- ਵਧੀਕ ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਹਰੇਕ ਉਮਰ ਵਰਗ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਖੇਡ ਮੇਲਾ-2022 ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਰਾਜ ਪੱਧਰੀ, ਜ਼ਿਲ੍ਹਾ ਪੱਧਰੀ ਤੇ ਬਲਾਕ ...

ਪੂਰੀ ਖ਼ਬਰ »

ਸਟੇਟ ਇੰਸਟੀਚਿਊਟ ਮਾਹੂਆਣਾ ਦੇ 9 ਐੱਨ. ਸੀ. ਸੀ. ਕੈਡਿਟਾਂ ਦੀ ਚੋਣ

ਲੰਬੀ, 18 ਅਗਸਤ (ਮੇਵਾ ਸਿੰਘ)-ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਮਾਹੂਆਣਾ ਦੇ 9 ਐੱਨ.ਸੀ.ਸੀ. ਕੈਡਿਟਾਂ ਦੀ ਚੋਣ ਰੋਪੜ ਵਿਖੇ ਮਿਤੀ 29 ਅਗਸਤ ਤੋਂ 5 ਸਤੰਬਰ 2022 ਤੱਕ ਲੱਗ ਰਹੇ ਡਾਇਰੈਕਟੋਰੇਟ ਨੇਬਲ ਟਰੇਨਿੰਗ ਕੈਂਪ-1 ਲਈ ਹੋਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਸ਼ਹਿਰੀ ਪਲਾਟਾਂ ਦੇ ਇੰਤਕਾਲ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਦੇ ਪਲਾਟਾਂ ਦੇ ਖ਼ਰੀਦਦਾਰ ਜਾਇਦਾਦ ਦੇ ਇੰਤਕਾਲ ਨਾ ਹੋਣ ਕਾਰਨ ਪ੍ਰੇਸ਼ਾਨ ਹਨ | ਇਸ ਸਬੰਧੀ ਕਈ ਖ਼ਰੀਦਦਾਰਾਂ ਨੇ ਦੱਸਿਆ ਕਿ ਉਨ੍ਹਾਂ ਸ਼ਹਿਰ ਵਿਚ ਪਲਾਟ ਖ਼ਰੀਦੇ ਹਨ, ਪਰ 12 ਨੰਬਰ ਇੰਦਰਾਜ ਵਿਚ ਇੰਤਕਾਲ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਮਲੋਟ, 18 ਅਗਸਤ (ਪਾਟਿਲ)-ਡੀ. ਏ. ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਲੋਂ ਸਕੂਲ ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਦੀ ਅਗਵਾਈ ਹੇਠ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸਾਰੇ ...

ਪੂਰੀ ਖ਼ਬਰ »

ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਮੰਡੀ ਬਰੀਵਾਲਾ, 18 ਅਗਸਤ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਕਿੰਡਰ-ਗਾਰਟਨ ਦੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕਿ੍ਸ਼ਨ ਜੀ ਦੀ ਝਾਕੀ ਪੇਸ਼ ਕੀਤੀ | ਇਸ ਸਮੇਂ ਵਿਦਿਆਰਥੀਆਂ ਨੂੰ ਭਗਵਾਨ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਸੀ. ਆਰ. ਐੱਮ. ਡੀ. ਏ. ਵੀ. ਮਾਡਲ ਹਾਈ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਹਰਪਾਲ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ਼ ਦੇ ਸਹਿਯੋਗ ਨਾਲ ਛੋਟੇ ਬੱਚਿਆਂ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ...

ਪੂਰੀ ਖ਼ਬਰ »

ਸਕੂਲ 'ਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ

ਮੰਡੀ ਲੱਖੇਵਾਲੀ, 18 ਅਗਸਤ (ਮਿਲਖ ਰਾਜ)-ਗੁਰੂ ਅਮਰਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਰੱਤਾ ਥੇਹੜ ਵਿਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਬੱਚਿਆਂ ਵਲੋਂ ਕਿ੍ਸ਼ਨ ਦੇ ਜੀਵਨ ਨਾਲ ਵੱਖ-ਵੱਖ ਝਾਕੀਆਂ ਪੇਸ਼ ਕੀਤੀਆਂ ਗਈਆਂ ਤੇ ਦਹੀਂ ਹਾਂਡੀ ...

ਪੂਰੀ ਖ਼ਬਰ »

ਸੱਟਾ ਲਗਵਾਉਂਦਾ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਸੱਟਾ ਲਗਵਾਉਂਦੇ ਇਕ ਵਿਅਕਤੀ ਨੂੰ 1470 ਰੁਪਏ ਸਣੇ ਕਾਬੂ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਏ.ਐੱਸ.ਆਈ. ਗੁਰਤੇਜ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹੇ ਵਿਚ ਪਿਛਲੇ ਦਿਨਾਂ ਤੋਂ ਕੋਰੋਨਾ ਦੇ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਪਿਛਲੇ ਦਿਨ ਇਕ 14 ਸਾਲਾਂ ਲੜਕੀ ਦੀ ਮੌਤ ਵੀ ਹੋਈ ਹੈ | ਇਸ ਲਈ ਸਿਹਤ ਵਿਭਾਗ ਵਲੋਂ ਕੋਵਿਡ ਤੋਂ ਬਚਾਅ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਦਿਸ਼ਾ-ਨਿਰਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵਿਨੀਤ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਮਹਾਂਸਭਾ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ

ਮਲੋਟ, 18 ਅਗਸਤ (ਪਾਟਿਲ)-ਕੁੱਲ ਹਿੰਦ ਕਿਸਾਨ ਮਹਾਂਸਭਾ ਦੀ ਕੌਮੀ ਕਾਰਜਕਾਰਨੀ ਦੀ ਦੋ ਰੋਜ਼ਾ ਮੀਟਿੰਗ ਮਲੋਟ ਦੇ ਬਠਿੰਡਾ ਚੌਂਕ ਬਾਈਪਾਸ ਸਥਿਤ ਇਕ ਹੋਟਲ ਵਿਚ ਸ਼ੁਰੂ ਹੋਈ | ਮੀਟਿੰਗ ਤੋਂ ਪਹਿਲਾਂ ਕੌਮੀ ਆਗੂਆਂ ਨੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਦਾ ਵਫ਼ਦ ਐੱਸ. ਐੱਮ. ਓ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦਾ ਵਫ਼ਦ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਸਥਾਨਕ ਸਿਵਲ ਹਸਪਤਾਲ ਵਿਚ ਨਵੀਂ ਆਈ ਐੱਸ.ਐੱਮ.ਓ. ਡਾ: ਭੁਪਿੰਦਰਜੀਤ ਕੌਰ ਨੂੰ ਮਿਲਿਆ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਮੀਟਿੰਗ

ਦੋਦਾ, 18 ਅਗਸਤ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਇਕਾਈ ਪ੍ਰਧਾਨ ਗਗਨਦੀਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਗੁਰਦੁਆਰਾ ਗੂੜ੍ਹੀ ਸੰਘਰ ਦੇ ਕਿਸਾਨਾਂ ਨੇ ਮੀਟਿੰਗ ਕੀਤੀ ਤੇ 22 ਅਗਸਤ ਨੂੰ ਦਿੱਲੀ ਵਿਖੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਪ੍ਰਦੀਪ ਮਿੱਤਲ ਸਕੂਲ ਜ਼ੋਨਲ ਟੂਰਨਾਮੈਂਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮਲਕੀਤ ਸਿੰਘ ਖੋਸਾ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵੀਰ ਸਿੰਘ ਦੀ ਰਹਿਨੁਮਾਈ ਤੇ ਪ੍ਰਦੀਪ ਮਿੱਤਲ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਪਾਰਕ ਦੀ ਦੇਖ-ਰੇਖ ਹੇਠ ਸਰਕਾਰੀ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਨੇ ਮੰਗਾਂ ਸੰਬੰਧੀ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

ਮਲੋਟ, 18 ਅਗਸਤ (ਪਾਟਿਲ)-ਮ. ਪ. ਹੈਲਥ ਇੰਪਲਾਈਜ ਯੂਨੀਅਨ ਮੇਲ/ਫੀਮੇਲ ਦੀ ਮੀਟਿੰਗ ਜਗਸੀਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਹੋਈ | ਇਸ ਮੌਕੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ ਤੇ ਡਿਊਟੀ ਦੌਰਾਨ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਡਾ.ਰੰਜੂ ਸਿੰਗਲਾ ...

ਪੂਰੀ ਖ਼ਬਰ »

ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਦੀ ਲੋੜ- ਡਾ. ਕਾਲੜਾ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਦਿਨੋਂ-ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਸਰਕਾਰ ਤੇ ਲੋਕਾਂ ਨੂੰ ਗੰਭੀਰਤਾ ਨਾਲ ਯਤਨਸ਼ੀਲ ਹੋਣਾ ਚਾਹੀਦਾ ਹੈ | ਇਹ ਪ੍ਰਗਟਾਵਾ ਸਮਾਜ ਸੇਵਕ ਡਾ: ਬੀ. ਡੀ. ਕਾਲੜਾ ਮੰਡੀ ਅਰਨੀਵਾਲਾ ...

ਪੂਰੀ ਖ਼ਬਰ »

ਕਾਂਗਰਸ ਦੀ ਤਿਰੰਗਾ ਯਾਤਰਾ ਨੇ ਦਿੱਤਾ ਪਾਰਟੀ ਦੀ ਮਜ਼ਬੂਤੀ ਦਾ ਸੰਕੇਤ

ਮੁੱਲਾਂਪੁਰ-ਦਾਖਾ, 18 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਾਲ 2022 'ਚ ਪੰਜਾਬ ਵਿਧਾਨ ਸਭਾ ਚੋਣ ਹਾਰ ਕੇ 'ਆਪ' ਸਰਕਾਰ ਦੇ ਵਿਰੋਧੀ ਧਿਰ ਵਿਚ ਚਲੀ ਗਈ ਕਾਂਗਰਸ ਦੀ ਕੁੱਲ ਹਿੰਦ ਕਮੇਟੀ ਵਲੋਂ ਪੰਜਾਬ ਪ੍ਰਧਾਨ ਦੀ ਕਮਾਂਡ ਨੌਜਵਾਨ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਥਾਂ ...

ਪੂਰੀ ਖ਼ਬਰ »

ਸ. ਚੰਦ ਸਿੰਘ ਨਮਿਤ ਅੰਤਿਮ ਅਰਦਾਸ 24 ਨੂੰ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਚਾਰ ਸਕੱਤਰ ਰਾਜਵਿੰਦਰ ਸਿੰਘ ਜੰਡੂ ਤੇ ਗੁਰਵਿੰਦਰ ਸਿੰਘ ਜੰਡੂ ਦੇ ਪਿਤਾ ਚੰਦ ਸਿੰਘ ਜੰਡੂ ਸੇਵਾ ਮੁਕਤ ਕੰਡਕਟਰ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਦੀਨ ਦਿਆਲ ਆਈ ਡੋਨੇਸ਼ਨ ਸੁਸਾਇਟੀ ਦੇ 400ਵੇਂ ਨੇਤਰਦਾਨੀ ਬਣੇ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਦੀਨ ਦਿਆਲ (61 ਸਾਲ) ਪੁੱਤਰ ਸ਼ਾਮ ਲਾਲ ਵਾਸੀ ਘਾਨਲ ਕਲਾ ਜ਼ਿਲ੍ਹਾ ਸੰਗਰੂਰ ਆਈ ਡੋਨੇਸ਼ਨ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਦੇ 400ਵੇਂ ਨੇਤਰਦਾਨੀ ਬਣ ਗਏ ਹਨ | ਉਨ੍ਹਾਂ ਦੇ ਦੋਵੇਂ ਨੇਤਰ ਮੈਡੀਕਲ ਕਾਲਜ ਅੰਮਿ੍ਤਸਰ ...

ਪੂਰੀ ਖ਼ਬਰ »

ਮਲਕੀਤ ਸਿੰਘ ਕੰਗ ਦਾ ਅੰਗੀਠਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਬਲਬੀਰ ਸਿੰਘ ਕੰਗ ਰਿਟਾ: ਜੇ.ਈ. ਪਾਵਰਕਾਮ ਤੇ ਰਘਬੀਰ ਸਿੰਘ ਕੰਗ ਕਰਮਚਾਰੀ ਗੌਰਮਿੰਟ ਕਾਲਜ ਦੇ ਪਿਤਾ ਮਲਕੀਤ ਸਿੰਘ ਕੰਗ (89) ਰਿਟਾ: ਸੀਨੀਅਰ ਕਲਰਕ ਗੌਰਮਿੰਟ ਕਾਲਜ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਵੀ ...

ਪੂਰੀ ਖ਼ਬਰ »

ਲਾਹਣ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 150 ਲੀਟਰ ਲਾਹਣ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੈੱਡ ਕਾਂਸਟੇਬਲ ਇਕਬਾਲ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

ਮੋਬਾਈਲ ਦੀ ਬੈਟਰੀ ਫਟਣ ਕਾਰਨ ਵਾਪਰਿਆ ਹਾਦਸਾ

• ਦੁਕਾਨ 'ਚ ਲੱਗੀ ਅੱਗ, ਸਾਮਾਨ ਸੜ ਕੇ ਹੋਇਆ ਸੁਆਹ ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਹਰਮਹਿੰਦਰ ਪਾਲ)-ਬੀਤੀ ਦੇਰ ਰਾਤ ਮੋਬਾਈਲਾਂ ਦੀ ਦੁਕਾਨ ਵਿਚ ਮੋਬਾਈਲ ਦੀ ਬੈਟਰੀ ਫਟਣ ਕਾਰਨ ਦੁਕਾਨ ਵਿਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨ ਵਿਚ ਪਿਆ ਸਾਰਾ ਸਾਮਾਨ ਸੜ ਕੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਾਨੂੰਨੀ ਜਾਗਰੂਕਤਾ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਰੁਨਵੀਰ ਵਸ਼ਿਸਟ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ...

ਪੂਰੀ ਖ਼ਬਰ »

ਆਰਜ਼ੀ ਬਣੀ ਹੱਡਾ ਰੋੜੀ ਤੋਂ ਪ੍ਰੇਸ਼ਾਨ ਪਿੰਡ ਵਾਸੀ ਐੱਸ. ਡੀ. ਐੱਮ. ਨੂੰ ਮਿਲੇ

ਗਿੱਦੜਬਾਹਾ, 18 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਹਲਕੇ ਦੇ ਪਿੰਡ ਮਧੀਰ ਦੀ ਹੱਡਾ ਰੋੜੀ ਦੇ ਮਸਲੇ ਨੂੰ ਲੈ ਕੇ ਪਿੰਡ ਵਾਸੀਆਂ ਨੇ ਐੱਸ. ਡੀ. ਐੱਮ. ਗਗਨਦੀਪ ਸਿੰਘ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਹੁਣ ਬਿਮਾਰੀ ਕਾਰਨ ਪਸ਼ੂ ਜ਼ਿਆਦਾ ਮਰ ਰਹੇ ਹਨ, ...

ਪੂਰੀ ਖ਼ਬਰ »

ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਿਮਿਟ ਮਲੋਟ ਦੀਆਂ ਬੀ. ਸੀ. ਏ. ਦੀਆਂ ਸੀਟਾਂ ਵੱਧ ਕੇ 60 ਤੋਂ 120 ਹੋਈਆਂ

ਮਲੋਟ, 18 ਅਗਸਤ (ਪਾਟਿਲ)-ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ (ਮਿਮਿਟ) ਮਲੋਟ ਵਿਚ ਸੈਸ਼ਨ 2022-23 ਲਈ ਚੱਲ ਰਹੇ ਦਾਖ਼ਲਿਆਂ ਵਿਚ ਵਿਦਿਆਰਥੀਆਂ ਦੇ ਭਾਰੀ ਉਤਸ਼ਾਹ ਕਾਰਨ ਬੀ.ਸੀ.ਏ. ਕੋਰਸ ਦੀਆਂ 60 ਸੀਟਾਂ ਬਹੁਤ ਜਲਦੀ ਭਰ ਗਈਆਂ ਸਨ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX