ਨਵਾਂਸ਼ਹਿਰ, 19 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਵਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ 4 ਕਥਿਤ ਦੋਸ਼ੀਆਂ ਨੂੰ ਹੈਰੋਇਨ ਤੇ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਗੋਲੀਆਂ ਸਮੇਤ ...
ਬੰਗਾ, 19 ਅਗਸਤ (ਕਰਮ ਲਧਾਣਾ) - ਦਾਤਾ ਮੀਆਂ ਜੀ ਦਰਬਾਰ ਪਿੰਡ ਕਰਨਾਣਾ ਵਿਖੇ ਸੰਤ ਹਜ਼ਾਰਾ ਸਿੰਘ ਦੀ ਯਾਦ ਵਿਚ ਭਾਰ ਤੋਲਣ ਮੁਕਾਬਲੇ ਕਰਵਾਏ ਗਏ ਜਿਸ ਦਾ ਉਦਘਾਟਨ ਅਮਰਜੀਤ ਸਿੰਘ ਕਰਨਾਣਾ ਪ੍ਰਧਾਨ ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਨੇ ...
ਬੰਗਾ, 19 ਅਗਸਤ (ਜਸਬੀਰ ਸਿੰਘ ਨੂਰਪੁਰ) - 22 ਅਗਸਤ ਦਿਨ ਸੋਮਵਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਧਰਨਾ ਪ੍ਰਦਰਸ਼ਨ ਦੀ ਤਿਆਰੀ ਸਬੰਧੀ ਵਿਧਾਨ ਸਭਾ ਹਲਕਾ ਬੰਗਾ ਦੀ ਹੰਗਾਮੀ ਮੀਟਿੰਗ ਬਸਪਾ ਪੰਜਾਬ ਦੇ ਜਨਰਲ ਸਕੱਤਰ ਪ੍ਰਵੀਨ ਬੰਗਾ ਦੀ ਅਗਵਾਈ 'ਚ ਗੁਣਾਚੌਰ ...
ਬੰਗਾ, 19 ਅਗਸਤ (ਕਰਮ ਲਧਾਣਾ) - ਗੁਰਮਤਿ ਪ੍ਰਚਾਰ ਰਾਗੀ ਸਭਾ ਵਲੋਂ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ-ਬੰਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਕੀਰਤਨ ਦਰਬਾਰ 28 ਅਗਸਤ ਦਿਨ ...
ਮੁਕੰਦਪੁਰ, 19 ਅਗਸਤ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਐੱਸ. ਸੀ. ਛੇਵਾਂ ਜਮਾਤ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਡਾ. ਗੁਰਜੰਟ ...
ਬੰਗਾ, 19 ਅਗਸਤ (ਜਸਬੀਰ ਸਿੰਘ ਨੂਰਪੁਰ) - ਸਥਾਨਕ ਸੰਤੋਖ ਨਗਰ ਵਿਖੇ ਸਥਾਪਿਤ ਵਿਸ਼ਵਕਰਮਾ ਕੰਪਿਊਟਰਜ਼ ਦੇ ਵਿਹੜੇ ਸਾਹਿਤ ਉਚਾਰਨ ਮੁਕਾਬਲਾ ਕਰਵਾਇਆ ਗਿਆ | ਇਹ ਉਪਰਾਲਾ ਨਵਜੋਤ ਸਾਹਿਤ ਸੰਸਥਾ ਔੜ ਵਲੋਂ ਕੀਤਾ ਗਿਆ | ਇਸ ਮੌਕੇ ਹੋਏ ਗੀਤ, ਕਵਿਤਾ ਤੇ ਭਾਸ਼ਣ ਮੁਕਾਬਲਿਆਂ ...
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਬਹੁਜਨ ਸਮਾਜ ਪਾਰਟੀ ਦੀ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਗਰਮ ਆਗੂ ਡਾ. ਰਾਜਿੰਦਰ ਸਿੰਘ ਲੱਕੀ ਕਾਠਗੜ੍ਹ ਨੰੂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸਰਗਰਮੀਆਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ...
ਬੰਗਾ, 19 ਅਗਸਤ (ਜਸਬੀਰ ਸਿੰਘ ਨੂਰਪੁਰ) - ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਦੀ ਭੰਗੜਾ ਟੀਮ ਨੂੰ ਇੱਕ ਦਹਾਕਾ ਸੇਵਾਵਾਂ ਦੇਣ 'ਤੇ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਵਲੋਂ ਭੰਗੜਾ ਕੋਚ ਪਵਨ ਕੁਮਾਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਕਾਲਜ ਵਿਖੇ ...
ਨਵਾਂਸ਼ਹਿਰ, 19 ਅਗਸਤ (ਹਰਵਿੰਦਰ ਸਿੰਘ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨਵਾਂਸ਼ਹਿਰ ਦੇ ਮੰਦਰਾਂ 'ਚ ਬੜੇ ਧੂਮ-ਧਾਮ ਨਾਲ ਮਨਾਈ ਗਈ | ਮੰਦਰਾਂ ਵਿਚ ਲੋਕ ਸ੍ਰੀ ਕ੍ਰਿਸ਼ਨ ਨੂੰ ਝੂਲਾ ਝੁਲਾਉਣ ਤੇ ਮੱਥਾ ਟੇਕਣ ਲਈ ਲੰਬੀਆਂ ਕਤਾਰਾਂ ਵਿਚ ਲੱਗੇ ਹੋਏ ਸਨ | ਸ਼ਿਵ ਮੰਦਰ ਕੱਚਾ ...
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਬਹੁਜਨ ਸਮਾਜ ਪਾਰਟੀ ਵਲੋਂ ਰਾਖਵਾਂਕਰਨ ਪਾਲਿਸੀ ਅਤੇ ਹੋਰ ਭਖਦੇ ਮਸਲਿਆਂ ਨੂੰ ਲੈ ਕੇ 22 ਅਗਸਤ ਨੂੰ ਜ਼ਿਲ੍ਹਾ ਪੱਧਰ 'ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ਤਿਆਰੀ ਲਈ ਅੱਜ ਕਲੇਰ ਨਿਵਾਸ ਗੜ੍ਹਸ਼ੰਕਰ ਰੋਡ ਬਲਾਚੌਰ ...
ਘੁੰਮਣਾਂ, 19 ਅਗਸਤ (ਮਹਿੰਦਰਪਾਲ ਸਿੰਘ) - ਇੰਡੀਕਾ ਕਾਰ ਤੇ ਸਪਲੈਂਡਰ ਮੋਟਰਸਾਈਕਲ ਵਿਚਾਲੇ ਹਾਦਸੇ 'ਚ ਪਿੰਡ ਘੁੰਮਣਾਂ ਦੇ ਨੌਜਵਾਨ ਗੁਰਸ਼ਰਨਜੋਤ ਪੁੱਤਰ ਜਸਵੀਰ ਸਿੰਘ ਭੰਵਰਾ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਸਮਾਚਾਰ ਹੈ | ਇਲਾਜ ਦੌਰਾਨ ਗੁਰਸ਼ਰਨਜੋਤ ਦੀ ਡੀ. ਐਮ. ਸੀ. ...
ਘੁੰਮਣਾਂ, 19 ਅਗਸਤ (ਮਹਿੰਦਰਪਾਲ ਸਿੰਘ) - ਚੋਰੀ ਦੀਆਂ ਵਾਰਦਾਤਾਂ ਦਿਨੋ ਦਿਨ ਵੱਧ ਰਹੀਆਂ ਹਨ | ਪਿੰਡ ਘੁੰਮਣਾਂ 'ਚ ਸਕੂਟਰ ਮਕੈਨਿਕ ਦੀ ਦੁਕਾਨ ਦੀ ਕੰਧ ਪਾੜ ਕੇ ਚੋਰਾਂ ਨੇ ਛੇ ਹਾਜ਼ਰ ਦੀ ਨਕਦੀ ਚੋਰੀ ਕਰ ਲਈ | ਮਕੈਨਿਕ ਬਿੰਜੋਂ ਨੇ ਦੱਸਿਆ ਕਿ ਜਦੋਂ ਮੈਂ ਹਰ ਰੋਜ਼ ਦੀ ...
ਔੜ, 19 ਅਗਸਤ (ਜਰਨੈਲ ਸਿੰਘ ਖੁਰਦ)- ਸਿਹਤ ਵਿਭਾਗ ਖਾਸ ਤੌਰ 'ਤੇ ਪੇਂਡੂ ਖੇਤਰ ਦੇ ਲੋਕਾਂ ਦੀ ਸਿਹਤ ਸੰਭਾਲ ਪ੍ਰਤੀ ਬਿਲਕੁਲ ਹੀ ਗੰਭੀਰ ਨਹੀਂ ਜਾਪਦਾ | ਵਿਭਾਗ ਦੀ ਅਣਦੇਖੀ ਸਦਕਾ ਹੀ ਪਿੰਡਾਂ ਵਿਚ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਾ ਖਾਣ ਪੀਣ ਦਾ ਘਟੀਆ ਸਮਾਨ ...
ਪੱਲੀ ਝਿੱਕੀ, 19 ਅਗਸਤ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਝਿੱਕੀ ਦੀ ਗ੍ਰਾਮ ਪੰਚਾਇਤ ਵਿਚ ਬਤੌਰ ਪੰਚ ਅਤੇ ਤਿੰਨ ਸਾਲ ਪਿੰਡ ਦੇ ਸਰਪੰਚ ਰਹੇ ਮਾਤਾ ਰਣਜੀਤ ਕੌਰ ਨਮਿਤ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਪੱਲੀ ਝਿੱਕੀ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਕਰਵਾਇਆ ਗਿਆ | ...
ਭੱਦੀ, 19 ਅਗਸਤ (ਨਰੇਸ਼ ਧੌਲ)- ਪਿੰਡ ਮੋਹਰ ਵਿਖੇ ਸਰਕਾਰੀ ਮਿਡਲ ਸਕੂਲ ਦੀ ਵਿਦਿਆਰਥਣ ਸੁਨੈਨਾ ਸਪੁੱਤਰੀ ਜਸਵਿੰਦਰ ਸਿੰਘ ਨੇ ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲਿਆਂ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ | ਇਸ ਸਬੰਧੀ ਸਕੂਲ ਪ੍ਰਬੰਧਕ ਕਮੇਟੀ ਸਰਕਾਰੀ ਮਿਡਲ ਸਕੂਲ ...
ਬਹਿਰਾਮ, 19 ਅਗਸਤ (ਨਛੱਤਰ ਸਿੰਘ ਬਹਿਰਾਮ) - ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਵਿਚ ਪੜ੍ਹਦੇ ਛੇਵੀਂ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਮੁਫ਼ਤ ਵਰਦੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੱਕ ਬਿਲਗਾਂ ਵਿਖੇ ਪਿ੍ੰਸੀਪਲ ...
ਬੰਗਾ, 19 ਅਗਸਤ (ਕਰਮ ਲਧਾਣਾ) - ਗ੍ਰਾਮ ਪੰਚਾਇਤ ਲਧਾਣਾ ਉੱਚਾ ਵਲੋਂ ਨਗਰ ਨਿਵਾਸੀ, ਖੁਸ਼ਹਾਲੀ ਦੇ ਰਾਖੇ ਸੰਸਥਾ ਤਹਿਸੀਲ ਬੰਗਾ, ਏਕਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ ਜਿਸ ਦਾ ਉਦਘਾਟਨ ਉੱਘੀ ਧਾਰਮਿਕ ਸ਼ਖਸੀਅਤ ਸੰਤ ...
ਕਾਠਗੜ੍ਹ/ਰੱਤੇਵਾਲ, 19 ਅਗਸਤ (ਬਲਦੇਵ ਸਿੰਘ ਪਨੇਸਰ, ਆਰ.ਕੇ. ਸੂਰਾਪੁਰੀ)- ਬੀਤੇ ਦਿਨਾਂ ਤੋਂ ਕਸਬਾ ਕਾਠਗੜ੍ਹ 'ਚ ਡੇਂਗੂ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਡੇਂਗੂ ਦਾ ਸਰਵੇ ਕੀਤਾ ਜਾ ਰਿਹਾ ਹੈ | ਇਸ ਦੌਰਾਨ ਸਟੇਟ ...
ਨਵਾਂਸ਼ਹਿਰ, 19 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੇ ਲੋਕਾਂ ਦੀ ਖ਼ੂਨ ਪਸੀਨੇ ਨਾਲ ਕੀਤੀ ਕਮਾਈ ਨਾਲ ਅਰਬਾਂ ਰੁਪਏ ਦੀ ਜਾਇਦਾਦ ਬਣਾਉਣ ਵਾਲੀ ਕੰਪਨੀ 'ਪਰਲ' ਦੀ ਉੱਚ ਪੱਧਰੀ ਜਾਂਚ ਕਰਾਉਣ ਦੇ ਹੁਕਮ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਜਾਰੀ ਕਰ ਦਿੱਤੇ ਗਏ ਹਨ ਜਿਸ ਤੋਂ ਬਾਅਦ ਹੁਣ ਉਨ੍ਹਾਂ ਲੱਖਾਂ ਲੋਕਾਂ ਦੀ ਉਮੀਦ ਜਾਗ ਗਈ ਹੈ ਜਿਨ੍ਹਾਂ ਨੇ ਪਰਲ ਕੰਪਨੀ 'ਚ ਆਪਣੇ ਪੈਸੇ ਨਿਵੇਸ਼ ਕੀਤੇ ਸਨ | ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਤੇ ਯੂਥ ਵਿੰਗ ਪੰਜਾਬ ਦੇ ਸੂਬਾ ਉੱਪ ਪ੍ਰਧਾਨ ਸਤਨਾਮ ਸਿੰਘ ਜਲਵਾਹਾ ਵਲੋਂ ਦੱਸਿਆ ਕਿ ਪੰਜਾਬ ਦੀ ਮਾਨ ਸਰਕਾਰ ਵਲੋਂ ਪੰਜਾਬ ਦੇ ਲੱਖਾਂ ਲੋਕਾਂ ਦੀ ਮਿਹਨਤ ਨਾਲ ਕੀਤੀ ਕਮਾਈ ਨੂੰ ਵਾਪਸ ਕਰਾਉਣ ਲਈ ਪਰਲ ਕੰਪਨੀ ਖ਼ਿਲਾਫ਼ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ ਜਿਸ ਦੇ ਵੇਰਵੇ ਜਲਦੀ ਲੋਕਾਂ ਦੇ ਸਾਹਮਣੇ ਆਉਣਗੇ | ਸਾਰੀ ਜਾਂਚ ਪੜਤਾਲ ਕਰਕੇ ਪੰਜਾਬ ਦੇ ਉਨ੍ਹਾਂ ਸਾਰੇ ਲੋਕਾਂ ਦੇ ਪੈਸੇ ਵਾਪਸ ਕਰਵਾਏ ਜਾਣਗੇ ਜਿਨ੍ਹਾਂ ਨੇ ਇਸ ਪਰਲ ਕੰਪਨੀ 'ਚ ਆਪਣੇ ਖ਼ੂਨ ਪਸੀਨੇ ਦੀ ਕਮਾਈ ਨਿਵੇਸ਼ ਕੀਤੀ ਹੋਈ ਸੀ | ਜਲਵਾਹਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਰਲ ਕੰਪਨੀ ਦਾ ਮਾਲਕ ਭੰਗੂ ਪਹਿਲਾਂ ਹੀ ਜੇਲ੍ਹ ਵਿਚ ਬੰਦ ਹੈ ਤੇ ਪਿਛਲੇ ਲੰਮੇ ਸਮੇਂ ਤੋਂ ਉਸ ਦੀ ਜਾਇਦਾਦ ਸਰਕਾਰ ਵਲੋਂ ਜ਼ਬਤ ਕੀਤੀ ਹੋਈ ਸੀ ਪਰ ਅੱਜ ਤੱਕ ਲੋਕਾਂ ਦੇ ਨਿਵੇਸ਼ ਕੀਤੇ ਪੈਸੇ ਕਿਸੇ ਵੀ ਸਰਕਾਰ ਨੇ ਵਾਪਸ ਨਹੀਂ ਕਰਵਾਏ | ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਪਰਲ ਕੰਪਨੀ ਖ਼ਿਲਾਫ਼ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰਨਾ ਬਹੁਤ ਸ਼ਲਾਘਾਯੋਗ ਉਪਰਾਲਾ ਹੈ, ਇਸ ਕਦਮ ਨਾਲ ਲੱਖਾਂ ਲੋਕਾਂ ਨੂੰ ਇਨਸਾਫ਼ ਮਿਲੇਗਾ ਤੇ ਲੋਕਾਂ ਦੇ ਖ਼ੂਨ ਪਸੀਨੇ ਦੀ ਕਮਾਈ ਦੇ ਪੈਸੇ ਵੀ ਉਨ੍ਹਾਂ ਨੂੰ ਵਾਪਸ ਮਿਲਣਗੇ |
ਬੰਗਾ, 19 ਅਗਸਤ (ਕਰਮ ਲਧਾਣਾ) - ਸੀ. ਪੀ. ਆਈ. ਐਮ ਜ਼ਿਲ੍ਹਾ ਸਕੱਤਰੇਤ ਦੀ ਮੀਟਿੰਗ ਚਰਨਜੀਤ ਸਿੰਘ ਦੌਲਤਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬੀਬੀ ਚਰਨਜੀਤ ਕੌਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ | ਪਾਰਟੀ ਵਲੋਂ ਬੀਬੀ ਚਰਨਜੀਤ ...
ਬੰਗਾ, 19 ਅਗਸਤ (ਕਰਮ ਲਧਾਣਾ) - ਗੁਰਦੁਆਰਾ ਸ਼ਹੀਦਾਂ ਪਿੰਡ ਡਾਨਸੀਵਾਲ ਵਿਖੇ ਸਵ: ਭਾਈ ਜਸਕਰਨ ਸਿੰਘ ਜੱਸੀ ਦੀ ਯਾਦ ਵਿਚ 14ਵਾਂ ਯਾਦਗਾਰੀ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 90 ਖੂਨਦਾਨੀਆਂ ਵਲੋਂ ਆਪਣਾ ਖ਼ੂਨਦਾਨ ਕੀਤਾ | ਇਸ ਮੌਕੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ...
ਉੜਾਪੜ/ਲਸਾੜਾ, 19 ਅਗਸਤ (ਲਖਵੀਰ ਸਿੰਘ ਖੁਰਦ) - ਬਲਾਕ ਔੜ ਦੇ ਪਿੰਡ ਬਖਲੌਰ ਵਿਖੇ 21 ਅਗਸਤ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁੱਗਾ ਜਾਹਰ ਪੀਰ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵੱਡਾ ਛਿੰਝ ਮੇਲਾ ਕਰਵਾਇਆ ਜਾ ਰਿਹਾ ...
ਘੁੰਮਣਾਂ, 19 ਅਗਸਤ (ਮਹਿੰਦਰਪਾਲ ਸਿੰਘ) - ਪਿੰਡ ਭਰੋਲੀ 'ਚ ਗ੍ਰਾਮ ਪੰਚਾਇਤ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁੱਗਾ ਜਾਹਰ ਪੀਰ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਚੇਲਾ ਅਮਰੀਕ ਦੀ ਅਗਵਾਈ 'ਚ ਮਨਾਇਆ ਗਿਆ | ਝੰਡੇ ਦੀ ਰਸਮ ਕਰਨ ਉਪਰੰਤ ਧਾਰਮਿਕ ...
ਉਸਮਾਨਪੁਰ, 19 ਅਗਸਤ (ਮਝੂਰ)- ਪਿੰਡ ਪੱਲੀਆਂ ਖ਼ੁਰਦ ਸਥਿਤ ਗਿਰਨ ਗੋਤ ਦੇ ਜਠੇਰਿਆਂ ਦੀ ਪ੍ਰਬੰਧਕ ਕਮੇਟੀ ਦੀ ਚੋਣ 21 ਅਗਸਤ ਜੇਠੇ ਐਤਵਾਰ ਸਵੇਰੇ 10 ਵਜੇ ਕਰਵਾਈ ਜਾ ਰਹੀ ਹੈ | ਗਿਆਨੀ ਜੋਗਿੰਦਰ ਸਿੰਘ ਉਸਮਾਨਪੁਰ ਨੇ ਸਮੂਹ ਗਿਰਨ ਗੋਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ...
ਭੰਗਾਲਾ, 19 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਕਸਬਾ ਭੰਗਾਲਾ ਤੋਂ ਬਹਿਬਲ ਮੰਜ ਅਤੇ ਹਰੋਖੁੰਦਪੁਰ ਵਾਇਆ ਧੌਲਾਖੇੜਾ ਦੋਹਾਂ ਸੜਕਾਂ ਦੀ ਹਾਲਤ ਨੂੰ ਸੁਧਾਰਨ ਵਾਸਤੇ ਪਿੰਡ ਵਾਸੀਆਂ ਵਲੋਂ ਇਕ ਮੰਗ ਪੱਤਰ ਹਲਕਾ ਇੰਚਾਰਜ ਆਪ ਪ੍ਰੋ. ਜੀ.ਐਸ. ਮੁਲਤਾਨੀ ਨੂੰ ਦਿੱਤਾ ਗਿਆ | ...
ਸੰਧਵਾਂ, 19 ਅਗਸਤ (ਪ੍ਰੇਮੀ ਸੰਧਵਾਂ) - ਰਾਹਗੀਰਾਂ ਦੀ ਸਹੂਲਤ ਲਈ ਸੜਕਾਂ ਕਿਨਾਰੇ ਪਿੰਡਾਂ ਦਾ ਨਾਂਅ 'ਤੇ ਦੂਰੀ ਨੂੰ ਦਰਸਾਉਂਦੇ ਮੀਲ ਪੱਥਰ ਨਦੀਨਾਂ ਵਿਚ ਗੁਆਚ ਜਾਣ ਕਾਰਨ ਰਾਹਗੀਰਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਨਾ ਕਰਨਾ ਪੈ ਰਿਹਾ ਹੈ ਕਿਉਂਕਿ ਅਣਜਾਣ ਤੋਂ ...
ਸਾਹਲੋਂ, 19 ਅਗਸਤ (ਜਰਨੈਲ ਸਿੰਘ ਨਿੱਘ੍ਹਾ)- ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ, ਡਾਇਰੈਕਟਰ ਹਰਵਿੰਦਰ ਕੌਰ ਪਾਬਲਾ ਤੇ ਪਿ੍ੰ. ਵੰਦਨਾ ਚੋਪੜਾ ਦੀ ਅਗਵਾਈ ਵਿਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ...
ਮੁਕੰਦਪੁਰ, 19 ਅਗਸਤ (ਅਮਰੀਕ ਸਿੰਘ ਢੀਂਡਸਾ) - ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ ਨੂੰ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ, ਬਹੁਤ ਸਾਰੀਆਂ ਥਾਵਾਂ 'ਤੇ ਏਸ ਵਿਧੀ ਦੁਆਰਾ ...
ਮਜਾਰੀ/ਸਾਹਿਬਾ, 19 ਅਗਸਤ (ਨਿਰਮਲਜੀਤ ਸਿੰਘ ਚਾਹਲ)- ਦਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਬਡਵੀਜ਼ਨ ਬਲਾਚੌਰ ਵਲੋਂ ਸਾਂਝ ਕੇਂਦਰ ਬਲਾਚੌਰ ਨਾਲ ਮਿਲ ਕੇ ਪਿੰਡ ਜਾਡਲੀ ਵਿਖੇ ਨਸ਼ਿਆਂ ਖਿਲਾਫ਼ ਸੈਮੀਨਾਰ ਕੀਤਾ ਗਿਆ | ਸੈਮੀਨਾਰ ਵਿਚ ਪਿੰਡ ਜਾਡਲੀ ਤੇ ਸਿੰਬਲ ਮਜਾਰਾ ਦੇ ...
ਨਵਾਂਸ਼ਹਿਰ, 19 ਅਗਸਤ (ਗੁਰਬਖਸ਼ ਸਿੰਘ ਮਹੇ)- ਦੋਆਬਾ ਸੇਵਾ ਸੰਮਤੀ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਤੇਲੂ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਪਿੰਡ ਕੰਗ ਤਹਿਸੀਲ ਨਵਾਂਸ਼ਹਿਰ ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ਸੀ | ਮਿ੍ਤਕ ਦੇ ਪੁੱਤਰ ਸਤਨਾਮ ...
ਬਹਿਰਾਮ, 19 ਅਗਸਤ (ਨਛੱਤਰ ਸਿੰਘ ਬਹਿਰਾਮ) - ਜ਼ਿਲ੍ਹਾ ਕੁਸ਼ਤੀ ਸੰਸਥਾ ਅਤੇ ਸਮੂਹ ਜੱਸੋਮਜਾਰਾ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਾਬ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਵਿਖੇ 20 ਅਗਸਤ ਨੂੰ ਅਰੰਭ ਹੋਵੇਗੀ | ਸੀਨੀਅਰ ਮੀਤ ...
ਬੰਗਾ, 19 ਅਗਸਤ (ਜਸਬੀਰ ਸਿੰਘ ਨੂਰਪੁਰ) - ਪਿੰਡ ਮਜਾਰਾ ਨੌ ਅਬਾਦ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ 82ਵੀਂ ਬਰਸੀ 'ਤੇ ਪਿੰਡ ਵਾਸੀਆਂ ਵਲੋਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ ਜਿਸ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਲ ਹੋਈਆਂ | ਪ੍ਰਭਾਤ ਫੇਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX