ਤਾਜਾ ਖ਼ਬਰਾਂ


ਨਿਊਜ਼ੀਲੈਂਡ ਨੇ ਭਾਰਤ ਨੂੰ 21 ਦੌੜਾਂ ਨਾਲ ਹਰਾਇਆ
. . .  1 day ago
ਅੰਮ੍ਰਿਤਸਰ 'ਚ ਪ੍ਰੇਮੀ ਨੇ ਚਲਾਈ ਆਪਣੀ ਪ੍ਰੇਮਿਕਾ 'ਤੇ ਗੋਲੀ , ਦੋਸ਼ੀ ਫ਼ਰਾਰ
. . .  1 day ago
ਮੁੰਬਈ : ਐੱਸ.ਸੀ.ਓ.ਫਿਲਮ ਫੈਸਟੀਵਲ ਦਾ ਅਨੁਰਾਗ ਠਾਕੁਰ ਅਤੇ ਮੀਨਾਕਸ਼ੀ ਲੇਖੀ ਨੇ ਕੀਤਾ ਉਦਘਾਟਨ
. . .  1 day ago
ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਮੌਤ
. . .  1 day ago
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਗਊ ਪ੍ਰੇਮੀਆਂ ਨੂੰ ਭਾਰੀ ਨਮੋਸ਼ੀ ਹੋਈ। ਦੱਸਿਆ ਜਾ ਰਿਹਾ ਕਿ ਫੂਸਗੜ੍ਹ ਮਾਰਗ ਸਥਿਤ ਬਾਬਾ ਬੰਸੀ ਵਾਲਾ ਗਊਸ਼ਾਲਾ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਗਾਵਾਂ...
ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਖੁੱਲ੍ਹ ਕੇ ਬੋਲੇ ਪਵਨ ਟੀਨੂੰ -ਕਿਹਾ, 'ਆਪ' ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਨਹੀਂ
. . .  1 day ago
ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . .  1 day ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . .  1 day ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . .  1 day ago
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  1 day ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  1 day ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  1 day ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਭਾਜਪਾ ਦੀ ਕੇਂਦਰ ਚੋਣ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . .  1 day ago
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . .  1 day ago
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . .  1 day ago
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . .  1 day ago
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
ਮੱਧ ਪ੍ਰਦੇਸ਼: ਕੋਲੇ ਦੀ ਖਾਨ ਵਿਚ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ
. . .  1 day ago
ਭੋਪਾਲ, 27 ਜਨਵਰੀ- ਮੱਧ ਪ੍ਰਦੇਸ਼ ਦੇ ਸ਼ਾਹਡੋਲ ’ਚ ਕੋਲੇ ਦੀ ਖਾਣ ’ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਐਸ.ਪੀ. ਕੁਮਾਰ ਪ੍ਰਤੀਕ ਨੇ ਦੱਸਿਆ ਕਿ ਇਹ ਚਾਰੇ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਇਰਾਦੇ ਨਾਲ ਪੁਰਾਣੀ ਬੰਦ ਪਈ ਖਦਾਨ ਵਿਚ ਦਾਖ਼ਲ ਹੋਏ ਸਨ। ਪਹਿਲੀ ਨਜ਼ਰੇ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਨਾ ਦੇਣਾ ਵੱਡੀ ਅਣਗਹਿਲੀ- ਕਾਂਗਰਸ
. . .  1 day ago
ਸ੍ਰੀਨਗਰ, 26 ਜਨਵਰੀ- ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਜੰਮੂ ਕਸ਼ਮੀਰ ਤੇ ਲੱਦਾਖ ਤੋਂ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਟਵੀਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ...
ਰਿਸ਼ਵਤ ਲੈਂਦਾ ਸਾਬਕਾ ਪਟਵਾਰੀ ਤੇ ਉਸ ਦਾ ਕਰਿੰਦਾ ਕਾਬੂ
. . .  1 day ago
ਫ਼ਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)— ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ’ਚੋਂ ਇਕ ਸਾਬਕਾ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਭਾਵੇਂ ਕਿ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਉਹ ਇਨ੍ਹਾਂ ਨੂੰ ਫੜ੍ਹਨ ਤੋਂ ਬਾਅਦ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

40 ਗਰਾਮ ਹੈਰੋਇਨ ਤੇ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਗੋਲੀਆਂ ਸਮੇਤ 4 ਗਿ੍ਫ਼ਤਾਰ

ਨਵਾਂਸ਼ਹਿਰ, 19 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਵਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ 4 ਕਥਿਤ ਦੋਸ਼ੀਆਂ ਨੂੰ ਹੈਰੋਇਨ ਤੇ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਗੋਲੀਆਂ ਸਮੇਤ ...

ਪੂਰੀ ਖ਼ਬਰ »

ਦਾਤਾ ਮੀਆਂ ਜੀ ਦਰਬਾਰ ਕਰਨਾਣਾ ਵਿਖੇ ਹੋਏ ਭਾਰ ਤੋਲਣ ਮੁਕਾਬਲੇ

ਬੰਗਾ, 19 ਅਗਸਤ (ਕਰਮ ਲਧਾਣਾ) - ਦਾਤਾ ਮੀਆਂ ਜੀ ਦਰਬਾਰ ਪਿੰਡ ਕਰਨਾਣਾ ਵਿਖੇ ਸੰਤ ਹਜ਼ਾਰਾ ਸਿੰਘ ਦੀ ਯਾਦ ਵਿਚ ਭਾਰ ਤੋਲਣ ਮੁਕਾਬਲੇ ਕਰਵਾਏ ਗਏ ਜਿਸ ਦਾ ਉਦਘਾਟਨ ਅਮਰਜੀਤ ਸਿੰਘ ਕਰਨਾਣਾ ਪ੍ਰਧਾਨ ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਨੇ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਹੰਗਾਮੀ ਮੀਟਿੰਗ

ਬੰਗਾ, 19 ਅਗਸਤ (ਜਸਬੀਰ ਸਿੰਘ ਨੂਰਪੁਰ) - 22 ਅਗਸਤ ਦਿਨ ਸੋਮਵਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਧਰਨਾ ਪ੍ਰਦਰਸ਼ਨ ਦੀ ਤਿਆਰੀ ਸਬੰਧੀ ਵਿਧਾਨ ਸਭਾ ਹਲਕਾ ਬੰਗਾ ਦੀ ਹੰਗਾਮੀ ਮੀਟਿੰਗ ਬਸਪਾ ਪੰਜਾਬ ਦੇ ਜਨਰਲ ਸਕੱਤਰ ਪ੍ਰਵੀਨ ਬੰਗਾ ਦੀ ਅਗਵਾਈ 'ਚ ਗੁਣਾਚੌਰ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕੰਵਲ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਦਾ ਪੋਸਟਰ ਜਾਰੀ

ਬੰਗਾ, 19 ਅਗਸਤ (ਕਰਮ ਲਧਾਣਾ) - ਗੁਰਮਤਿ ਪ੍ਰਚਾਰ ਰਾਗੀ ਸਭਾ ਵਲੋਂ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ-ਬੰਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਕੀਰਤਨ ਦਰਬਾਰ 28 ਅਗਸਤ ਦਿਨ ...

ਪੂਰੀ ਖ਼ਬਰ »

ਅਮਰਦੀਪ ਕਾਲਜ ਦੇ ਬੀ. ਐੱਸ. ਸੀ. ਸਮੈਸਟਰ ਛੇਵੇਂ ਦੇ ਨਤੀਜੇ 100 ਫ਼ੀਸਦੀ ਰਹੇ

ਮੁਕੰਦਪੁਰ, 19 ਅਗਸਤ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਐੱਸ. ਸੀ. ਛੇਵਾਂ ਜਮਾਤ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਡਾ. ਗੁਰਜੰਟ ...

ਪੂਰੀ ਖ਼ਬਰ »

ਨਵਜੋਤ ਸਾਹਿਤ ਸੰਸਥਾ ਔੜ ਵਲੋਂ ਵਿਸ਼ਵਕਰਮਾ ਕੰਪਿਊਟਰਜ਼ ਬੰਗਾ 'ਚ ਪ੍ਰਤੀਯੋਗਤਾ

ਬੰਗਾ, 19 ਅਗਸਤ (ਜਸਬੀਰ ਸਿੰਘ ਨੂਰਪੁਰ) - ਸਥਾਨਕ ਸੰਤੋਖ ਨਗਰ ਵਿਖੇ ਸਥਾਪਿਤ ਵਿਸ਼ਵਕਰਮਾ ਕੰਪਿਊਟਰਜ਼ ਦੇ ਵਿਹੜੇ ਸਾਹਿਤ ਉਚਾਰਨ ਮੁਕਾਬਲਾ ਕਰਵਾਇਆ ਗਿਆ | ਇਹ ਉਪਰਾਲਾ ਨਵਜੋਤ ਸਾਹਿਤ ਸੰਸਥਾ ਔੜ ਵਲੋਂ ਕੀਤਾ ਗਿਆ | ਇਸ ਮੌਕੇ ਹੋਏ ਗੀਤ, ਕਵਿਤਾ ਤੇ ਭਾਸ਼ਣ ਮੁਕਾਬਲਿਆਂ ...

ਪੂਰੀ ਖ਼ਬਰ »

ਰਾਜਿੰਦਰ ਸਿੰਘ ਲੱਕੀ ਕਾਠਗੜ੍ਹ ਬਸਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਤੇ ਕੌਂਸਲਰ ਪੰਮਾ ਭਾਟੀਆ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ

ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਬਹੁਜਨ ਸਮਾਜ ਪਾਰਟੀ ਦੀ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਗਰਮ ਆਗੂ ਡਾ. ਰਾਜਿੰਦਰ ਸਿੰਘ ਲੱਕੀ ਕਾਠਗੜ੍ਹ ਨੰੂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸਰਗਰਮੀਆਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਵਲੋਂ ਭੰਗੜਾ ਕੋਚ ਪਵਨ ਕੁਮਾਰ ਦਾ ਸਨਮਾਨ

ਬੰਗਾ, 19 ਅਗਸਤ (ਜਸਬੀਰ ਸਿੰਘ ਨੂਰਪੁਰ) - ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਦੀ ਭੰਗੜਾ ਟੀਮ ਨੂੰ ਇੱਕ ਦਹਾਕਾ ਸੇਵਾਵਾਂ ਦੇਣ 'ਤੇ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਵਲੋਂ ਭੰਗੜਾ ਕੋਚ ਪਵਨ ਕੁਮਾਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਕਾਲਜ ਵਿਖੇ ...

ਪੂਰੀ ਖ਼ਬਰ »

ਸ਼ਹਿਰਾਂ ਦੇ ਮੰਦਰਾਂ 'ਚ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ

ਨਵਾਂਸ਼ਹਿਰ, 19 ਅਗਸਤ (ਹਰਵਿੰਦਰ ਸਿੰਘ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨਵਾਂਸ਼ਹਿਰ ਦੇ ਮੰਦਰਾਂ 'ਚ ਬੜੇ ਧੂਮ-ਧਾਮ ਨਾਲ ਮਨਾਈ ਗਈ | ਮੰਦਰਾਂ ਵਿਚ ਲੋਕ ਸ੍ਰੀ ਕ੍ਰਿਸ਼ਨ ਨੂੰ ਝੂਲਾ ਝੁਲਾਉਣ ਤੇ ਮੱਥਾ ਟੇਕਣ ਲਈ ਲੰਬੀਆਂ ਕਤਾਰਾਂ ਵਿਚ ਲੱਗੇ ਹੋਏ ਸਨ | ਸ਼ਿਵ ਮੰਦਰ ਕੱਚਾ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਭਖਦੇ ਮਸਲਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ 22 ਨੂੰ

ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਬਹੁਜਨ ਸਮਾਜ ਪਾਰਟੀ ਵਲੋਂ ਰਾਖਵਾਂਕਰਨ ਪਾਲਿਸੀ ਅਤੇ ਹੋਰ ਭਖਦੇ ਮਸਲਿਆਂ ਨੂੰ ਲੈ ਕੇ 22 ਅਗਸਤ ਨੂੰ ਜ਼ਿਲ੍ਹਾ ਪੱਧਰ 'ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ਤਿਆਰੀ ਲਈ ਅੱਜ ਕਲੇਰ ਨਿਵਾਸ ਗੜ੍ਹਸ਼ੰਕਰ ਰੋਡ ਬਲਾਚੌਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਘੁੰਮਣਾਂ, 19 ਅਗਸਤ (ਮਹਿੰਦਰਪਾਲ ਸਿੰਘ) - ਇੰਡੀਕਾ ਕਾਰ ਤੇ ਸਪਲੈਂਡਰ ਮੋਟਰਸਾਈਕਲ ਵਿਚਾਲੇ ਹਾਦਸੇ 'ਚ ਪਿੰਡ ਘੁੰਮਣਾਂ ਦੇ ਨੌਜਵਾਨ ਗੁਰਸ਼ਰਨਜੋਤ ਪੁੱਤਰ ਜਸਵੀਰ ਸਿੰਘ ਭੰਵਰਾ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਸਮਾਚਾਰ ਹੈ | ਇਲਾਜ ਦੌਰਾਨ ਗੁਰਸ਼ਰਨਜੋਤ ਦੀ ਡੀ. ਐਮ. ਸੀ. ...

ਪੂਰੀ ਖ਼ਬਰ »

ਪਿੰਡ ਘੁੰਮਣਾਂ 'ਚ ਚੋਰਾਂ ਵਲੋਂ ਦੁਕਾਨ ਦੀ ਕੰਧ ਪਾੜ ਕੇ ਨਕਦੀ ਚੋਰੀ

ਘੁੰਮਣਾਂ, 19 ਅਗਸਤ (ਮਹਿੰਦਰਪਾਲ ਸਿੰਘ) - ਚੋਰੀ ਦੀਆਂ ਵਾਰਦਾਤਾਂ ਦਿਨੋ ਦਿਨ ਵੱਧ ਰਹੀਆਂ ਹਨ | ਪਿੰਡ ਘੁੰਮਣਾਂ 'ਚ ਸਕੂਟਰ ਮਕੈਨਿਕ ਦੀ ਦੁਕਾਨ ਦੀ ਕੰਧ ਪਾੜ ਕੇ ਚੋਰਾਂ ਨੇ ਛੇ ਹਾਜ਼ਰ ਦੀ ਨਕਦੀ ਚੋਰੀ ਕਰ ਲਈ | ਮਕੈਨਿਕ ਬਿੰਜੋਂ ਨੇ ਦੱਸਿਆ ਕਿ ਜਦੋਂ ਮੈਂ ਹਰ ਰੋਜ਼ ਦੀ ...

ਪੂਰੀ ਖ਼ਬਰ »

ਪੇਂਡੂ ਖੇਤਰ ਦੇ ਲੋਕਾਂ ਦੀ ਸਿਹਤ ਪ੍ਰਤੀ ਗੰਭੀਰ ਨਹੀਂ ਦਿਸਦਾ ਸਿਹਤ ਵਿਭਾਗ, ਖੁੱਲ੍ਹੇਆਮ ਸੜਕਾਂ 'ਤੇ ਵਿਕਦੀਆਂ ਖਾਣ-ਪੀਣ ਦੀਆਂ ਵਸਤਾਂ

ਔੜ, 19 ਅਗਸਤ (ਜਰਨੈਲ ਸਿੰਘ ਖੁਰਦ)- ਸਿਹਤ ਵਿਭਾਗ ਖਾਸ ਤੌਰ 'ਤੇ ਪੇਂਡੂ ਖੇਤਰ ਦੇ ਲੋਕਾਂ ਦੀ ਸਿਹਤ ਸੰਭਾਲ ਪ੍ਰਤੀ ਬਿਲਕੁਲ ਹੀ ਗੰਭੀਰ ਨਹੀਂ ਜਾਪਦਾ | ਵਿਭਾਗ ਦੀ ਅਣਦੇਖੀ ਸਦਕਾ ਹੀ ਪਿੰਡਾਂ ਵਿਚ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਾ ਖਾਣ ਪੀਣ ਦਾ ਘਟੀਆ ਸਮਾਨ ...

ਪੂਰੀ ਖ਼ਬਰ »

ਮਾਤਾ ਰਣਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਪੱਲੀ ਝਿੱਕੀ, 19 ਅਗਸਤ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਝਿੱਕੀ ਦੀ ਗ੍ਰਾਮ ਪੰਚਾਇਤ ਵਿਚ ਬਤੌਰ ਪੰਚ ਅਤੇ ਤਿੰਨ ਸਾਲ ਪਿੰਡ ਦੇ ਸਰਪੰਚ ਰਹੇ ਮਾਤਾ ਰਣਜੀਤ ਕੌਰ ਨਮਿਤ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਪੱਲੀ ਝਿੱਕੀ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਇਨਾਮ ਵੰਡ ਸਮਾਗਮ ਕਰਵਾਇਆ

ਭੱਦੀ, 19 ਅਗਸਤ (ਨਰੇਸ਼ ਧੌਲ)- ਪਿੰਡ ਮੋਹਰ ਵਿਖੇ ਸਰਕਾਰੀ ਮਿਡਲ ਸਕੂਲ ਦੀ ਵਿਦਿਆਰਥਣ ਸੁਨੈਨਾ ਸਪੁੱਤਰੀ ਜਸਵਿੰਦਰ ਸਿੰਘ ਨੇ ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲਿਆਂ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ | ਇਸ ਸਬੰਧੀ ਸਕੂਲ ਪ੍ਰਬੰਧਕ ਕਮੇਟੀ ਸਰਕਾਰੀ ਮਿਡਲ ਸਕੂਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੱਕ ਬਿਲਗਾ ਵਿਖੇ ਵਰਦੀ ਵੰਡ ਸਮਾਗਮ ਕਰਵਾਇਆ

ਬਹਿਰਾਮ, 19 ਅਗਸਤ (ਨਛੱਤਰ ਸਿੰਘ ਬਹਿਰਾਮ) - ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਵਿਚ ਪੜ੍ਹਦੇ ਛੇਵੀਂ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਮੁਫ਼ਤ ਵਰਦੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੱਕ ਬਿਲਗਾਂ ਵਿਖੇ ਪਿ੍ੰਸੀਪਲ ...

ਪੂਰੀ ਖ਼ਬਰ »

ਵਾਤਾਵਰਨ ਬਚਾਓ ਪ੍ਰੋਗਰਾਮ ਤਹਿਤ ਗ੍ਰਾਮ ਪੰਚਾਇਤ ਲਧਾਣਾ ਉੱਚਾ ਨੇ ਬੂਟੇ ਲਗਾਏ

ਬੰਗਾ, 19 ਅਗਸਤ (ਕਰਮ ਲਧਾਣਾ) - ਗ੍ਰਾਮ ਪੰਚਾਇਤ ਲਧਾਣਾ ਉੱਚਾ ਵਲੋਂ ਨਗਰ ਨਿਵਾਸੀ, ਖੁਸ਼ਹਾਲੀ ਦੇ ਰਾਖੇ ਸੰਸਥਾ ਤਹਿਸੀਲ ਬੰਗਾ, ਏਕਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ ਜਿਸ ਦਾ ਉਦਘਾਟਨ ਉੱਘੀ ਧਾਰਮਿਕ ਸ਼ਖਸੀਅਤ ਸੰਤ ...

ਪੂਰੀ ਖ਼ਬਰ »

ਸਟੇਟ ਤੇ ਜ਼ੋਨਲ ਪੱਧਰ ਦੀਆਂ ਟੀਮਾਂ ਨੇ ਕਾਠਗੜ੍ਹ 'ਚ ਡੇਂਗੂ ਨਿਰੀਖਣ ਕੀਤਾ

ਕਾਠਗੜ੍ਹ/ਰੱਤੇਵਾਲ, 19 ਅਗਸਤ (ਬਲਦੇਵ ਸਿੰਘ ਪਨੇਸਰ, ਆਰ.ਕੇ. ਸੂਰਾਪੁਰੀ)- ਬੀਤੇ ਦਿਨਾਂ ਤੋਂ ਕਸਬਾ ਕਾਠਗੜ੍ਹ 'ਚ ਡੇਂਗੂ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਡੇਂਗੂ ਦਾ ਸਰਵੇ ਕੀਤਾ ਜਾ ਰਿਹਾ ਹੈ | ਇਸ ਦੌਰਾਨ ਸਟੇਟ ...

ਪੂਰੀ ਖ਼ਬਰ »

ਕੰਪਨੀ 'ਪਰਲ' ਦੀ ਉੱਚ ਪੱਧਰੀ ਜਾਂਚ ਕਰਨ ਦੇ ਆਦੇਸ਼ ਦੇਣਾ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ- ਜਲਵਾਹਾ

ਨਵਾਂਸ਼ਹਿਰ, 19 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੇ ਲੋਕਾਂ ਦੀ ਖ਼ੂਨ ਪਸੀਨੇ ਨਾਲ ਕੀਤੀ ਕਮਾਈ ਨਾਲ ਅਰਬਾਂ ਰੁਪਏ ਦੀ ਜਾਇਦਾਦ ਬਣਾਉਣ ਵਾਲੀ ਕੰਪਨੀ 'ਪਰਲ' ਦੀ ਉੱਚ ਪੱਧਰੀ ਜਾਂਚ ਕਰਾਉਣ ਦੇ ਹੁਕਮ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਜਾਰੀ ਕਰ ਦਿੱਤੇ ਗਏ ਹਨ ...

ਪੂਰੀ ਖ਼ਬਰ »

ਚਰਨਜੀਤ ਕੌਰ ਸੀ. ਪੀ. ਆਈ. ਐਮ. ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ - ਜਾਡਲਾ

ਬੰਗਾ, 19 ਅਗਸਤ (ਕਰਮ ਲਧਾਣਾ) - ਸੀ. ਪੀ. ਆਈ. ਐਮ ਜ਼ਿਲ੍ਹਾ ਸਕੱਤਰੇਤ ਦੀ ਮੀਟਿੰਗ ਚਰਨਜੀਤ ਸਿੰਘ ਦੌਲਤਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬੀਬੀ ਚਰਨਜੀਤ ਕੌਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ | ਪਾਰਟੀ ਵਲੋਂ ਬੀਬੀ ਚਰਨਜੀਤ ...

ਪੂਰੀ ਖ਼ਬਰ »

ਡਾਨਸੀਵਾਲ ਵਿਖੇ 14ਵਾਂ ਯਾਦਗਾਰੀ ਖੂਨਦਾਨ ਕੈਂਪ ਲਗਾਇਆ

ਬੰਗਾ, 19 ਅਗਸਤ (ਕਰਮ ਲਧਾਣਾ) - ਗੁਰਦੁਆਰਾ ਸ਼ਹੀਦਾਂ ਪਿੰਡ ਡਾਨਸੀਵਾਲ ਵਿਖੇ ਸਵ: ਭਾਈ ਜਸਕਰਨ ਸਿੰਘ ਜੱਸੀ ਦੀ ਯਾਦ ਵਿਚ 14ਵਾਂ ਯਾਦਗਾਰੀ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 90 ਖੂਨਦਾਨੀਆਂ ਵਲੋਂ ਆਪਣਾ ਖ਼ੂਨਦਾਨ ਕੀਤਾ | ਇਸ ਮੌਕੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ...

ਪੂਰੀ ਖ਼ਬਰ »

ਬਖਲੌਰ ਵਿਖੇ ਛਿੰਝ ਮੇਲਾ ਕੱਲ੍ਹ

ਉੜਾਪੜ/ਲਸਾੜਾ, 19 ਅਗਸਤ (ਲਖਵੀਰ ਸਿੰਘ ਖੁਰਦ) - ਬਲਾਕ ਔੜ ਦੇ ਪਿੰਡ ਬਖਲੌਰ ਵਿਖੇ 21 ਅਗਸਤ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁੱਗਾ ਜਾਹਰ ਪੀਰ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵੱਡਾ ਛਿੰਝ ਮੇਲਾ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਗੁੱਗਾ ਜਾਹਰ ਪੀਰ ਦਾ ਸਾਲਾਨਾ ਜੋੜ ਮੇਲਾ ਕਰਵਾਇਆ

ਘੁੰਮਣਾਂ, 19 ਅਗਸਤ (ਮਹਿੰਦਰਪਾਲ ਸਿੰਘ) - ਪਿੰਡ ਭਰੋਲੀ 'ਚ ਗ੍ਰਾਮ ਪੰਚਾਇਤ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁੱਗਾ ਜਾਹਰ ਪੀਰ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਚੇਲਾ ਅਮਰੀਕ ਦੀ ਅਗਵਾਈ 'ਚ ਮਨਾਇਆ ਗਿਆ | ਝੰਡੇ ਦੀ ਰਸਮ ਕਰਨ ਉਪਰੰਤ ਧਾਰਮਿਕ ...

ਪੂਰੀ ਖ਼ਬਰ »

ਗਿਰਨ ਜਠੇਰਿਆਂ ਦੀ ਕਮੇਟੀ ਦੀ ਚੋਣ ਕੱਲ੍ਹ

ਉਸਮਾਨਪੁਰ, 19 ਅਗਸਤ (ਮਝੂਰ)- ਪਿੰਡ ਪੱਲੀਆਂ ਖ਼ੁਰਦ ਸਥਿਤ ਗਿਰਨ ਗੋਤ ਦੇ ਜਠੇਰਿਆਂ ਦੀ ਪ੍ਰਬੰਧਕ ਕਮੇਟੀ ਦੀ ਚੋਣ 21 ਅਗਸਤ ਜੇਠੇ ਐਤਵਾਰ ਸਵੇਰੇ 10 ਵਜੇ ਕਰਵਾਈ ਜਾ ਰਹੀ ਹੈ | ਗਿਆਨੀ ਜੋਗਿੰਦਰ ਸਿੰਘ ਉਸਮਾਨਪੁਰ ਨੇ ਸਮੂਹ ਗਿਰਨ ਗੋਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ...

ਪੂਰੀ ਖ਼ਬਰ »

ਸੜਕ ਦੀ ਮੁਰੰਮਤ ਕਰਨ ਸੰਬੰਧੀ ਪ੍ਰੋ. ਜੀ. ਐੱਸ. ਮੁਲਤਾਨੀ ਨੂੰ ਮੰਗ ਪੱਤਰ ਸੌਂਪਿਆ

ਭੰਗਾਲਾ, 19 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਕਸਬਾ ਭੰਗਾਲਾ ਤੋਂ ਬਹਿਬਲ ਮੰਜ ਅਤੇ ਹਰੋਖੁੰਦਪੁਰ ਵਾਇਆ ਧੌਲਾਖੇੜਾ ਦੋਹਾਂ ਸੜਕਾਂ ਦੀ ਹਾਲਤ ਨੂੰ ਸੁਧਾਰਨ ਵਾਸਤੇ ਪਿੰਡ ਵਾਸੀਆਂ ਵਲੋਂ ਇਕ ਮੰਗ ਪੱਤਰ ਹਲਕਾ ਇੰਚਾਰਜ ਆਪ ਪ੍ਰੋ. ਜੀ.ਐਸ. ਮੁਲਤਾਨੀ ਨੂੰ ਦਿੱਤਾ ਗਿਆ | ...

ਪੂਰੀ ਖ਼ਬਰ »

ਨਦੀਨਾਂ 'ਚ ਗੁਆਚੇ ਮੀਲ ਪੱਥਰਾਂ ਤੋਂ ਰਾਹਗੀਰ ਪ੍ਰੇਸ਼ਾਨ

ਸੰਧਵਾਂ, 19 ਅਗਸਤ (ਪ੍ਰੇਮੀ ਸੰਧਵਾਂ) - ਰਾਹਗੀਰਾਂ ਦੀ ਸਹੂਲਤ ਲਈ ਸੜਕਾਂ ਕਿਨਾਰੇ ਪਿੰਡਾਂ ਦਾ ਨਾਂਅ 'ਤੇ ਦੂਰੀ ਨੂੰ ਦਰਸਾਉਂਦੇ ਮੀਲ ਪੱਥਰ ਨਦੀਨਾਂ ਵਿਚ ਗੁਆਚ ਜਾਣ ਕਾਰਨ ਰਾਹਗੀਰਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਨਾ ਕਰਨਾ ਪੈ ਰਿਹਾ ਹੈ ਕਿਉਂਕਿ ਅਣਜਾਣ ਤੋਂ ...

ਪੂਰੀ ਖ਼ਬਰ »

ਸ਼ਿਵ ਚੰਦ ਪਬਲਿਕ ਸਕੂਲ ਵਿਚ ਜਨਮ ਅਸ਼ਟਮੀ ਮਨਾਈ

ਸਾਹਲੋਂ, 19 ਅਗਸਤ (ਜਰਨੈਲ ਸਿੰਘ ਨਿੱਘ੍ਹਾ)- ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ, ਡਾਇਰੈਕਟਰ ਹਰਵਿੰਦਰ ਕੌਰ ਪਾਬਲਾ ਤੇ ਪਿ੍ੰ. ਵੰਦਨਾ ਚੋਪੜਾ ਦੀ ਅਗਵਾਈ ਵਿਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਛੱਟੇ ਨਾਲ ਕੀਤੀ ਝੋਨੇ ਦੀ ਸਿੱਧੀ ਬਿਜਾਈ ਨਾਲ ਭਰਪੂਰ ਝਾੜ ਮਿਲਣ ਦੇ ਆਸਾਰ

ਮੁਕੰਦਪੁਰ, 19 ਅਗਸਤ (ਅਮਰੀਕ ਸਿੰਘ ਢੀਂਡਸਾ) - ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ ਨੂੰ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ, ਬਹੁਤ ਸਾਰੀਆਂ ਥਾਵਾਂ 'ਤੇ ਏਸ ਵਿਧੀ ਦੁਆਰਾ ...

ਪੂਰੀ ਖ਼ਬਰ »

ਜਾਡਲੀ ਵਿਖੇ ਨਸ਼ਾ ਮੁਕਤ ਪੰਜਾਬ ਸੰਬੰਧੀ ਸੈਮੀਨਾਰ

ਮਜਾਰੀ/ਸਾਹਿਬਾ, 19 ਅਗਸਤ (ਨਿਰਮਲਜੀਤ ਸਿੰਘ ਚਾਹਲ)- ਦਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਬਡਵੀਜ਼ਨ ਬਲਾਚੌਰ ਵਲੋਂ ਸਾਂਝ ਕੇਂਦਰ ਬਲਾਚੌਰ ਨਾਲ ਮਿਲ ਕੇ ਪਿੰਡ ਜਾਡਲੀ ਵਿਖੇ ਨਸ਼ਿਆਂ ਖਿਲਾਫ਼ ਸੈਮੀਨਾਰ ਕੀਤਾ ਗਿਆ | ਸੈਮੀਨਾਰ ਵਿਚ ਪਿੰਡ ਜਾਡਲੀ ਤੇ ਸਿੰਬਲ ਮਜਾਰਾ ਦੇ ...

ਪੂਰੀ ਖ਼ਬਰ »

ਪਿੰਡ ਕੰਗ ਦੇ ਵਸਨੀਕ ਤੇਲੂ ਸਿੰਘ ਦਾ ਮਰਨ ਉਪਰੰਤ ਸਰੀਰ ਦਾਨ

ਨਵਾਂਸ਼ਹਿਰ, 19 ਅਗਸਤ (ਗੁਰਬਖਸ਼ ਸਿੰਘ ਮਹੇ)- ਦੋਆਬਾ ਸੇਵਾ ਸੰਮਤੀ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਤੇਲੂ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਪਿੰਡ ਕੰਗ ਤਹਿਸੀਲ ਨਵਾਂਸ਼ਹਿਰ ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ਸੀ | ਮਿ੍ਤਕ ਦੇ ਪੁੱਤਰ ਸਤਨਾਮ ...

ਪੂਰੀ ਖ਼ਬਰ »

ਪੰਜਾਬ ਪੱਧਰੀ ਲੜਕੀਆਂ ਦੀ ਕੁਸ਼ਤੀ ਚੈਂਪੀਅਨਸ਼ਿਪ ਅੱਜ

ਬਹਿਰਾਮ, 19 ਅਗਸਤ (ਨਛੱਤਰ ਸਿੰਘ ਬਹਿਰਾਮ) - ਜ਼ਿਲ੍ਹਾ ਕੁਸ਼ਤੀ ਸੰਸਥਾ ਅਤੇ ਸਮੂਹ ਜੱਸੋਮਜਾਰਾ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਾਬ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਵਿਖੇ 20 ਅਗਸਤ ਨੂੰ ਅਰੰਭ ਹੋਵੇਗੀ | ਸੀਨੀਅਰ ਮੀਤ ਪ੍ਰਧਾਨ ਪਹਿਲਵਾਨ ਸਤਨਾਮ ਸਿੰਘ ਲਾਦੀਆਂ ਤੇ ਪ੍ਰਧਾਨ ਅਮਰੀਕ ਸਿੰਘ ਮੇਹਲੀ ਨੇ ਦੱਸਿਆ ਕਿ ਇਸ ਕੁਸ਼ਤੀ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆ ਵਿਚੋਂ ਅੰਡਰ-23 ਲੜਕੀਆਂ ਹਿੱਸਾ ਲੈਣਗੀਆਂ | ਇਸ ਮੌਕੇ ਪਿੰ੍ਰਸੀਪਲ ਸੁਖਦੇਵ ਸਿੰਘ ਰਾਣੂੰ, ਬਲਵੀਰ ਸਿੰਘ ਸੋਧੀ, ਪ੍ਰਧਾਨ ਬਲਦੇਵ ਸਿੰਘ ਰਾਣਾ, ਮਾਸਟਰ ਪਰਮਿੰਦਰ ਸਿੰਘ, ਹਰਮੇਲ ਸਿੰਘ ਸਾਬਕਾ ਸਰਪੰਚ, ਰਾਜਵਿੰਦਰ ਸਿੰਘ ਕੰਗਰੌੜ, ਬਰਜਿੰਦਰ ਕੁਮਾਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮਜਾਰਾ 'ਚ ਰਾਜਾ ਸਾਹਿਬ ਦੀ ਬਰਸੀ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ

ਬੰਗਾ, 19 ਅਗਸਤ (ਜਸਬੀਰ ਸਿੰਘ ਨੂਰਪੁਰ) - ਪਿੰਡ ਮਜਾਰਾ ਨੌ ਅਬਾਦ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ 82ਵੀਂ ਬਰਸੀ 'ਤੇ ਪਿੰਡ ਵਾਸੀਆਂ ਵਲੋਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ ਜਿਸ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਲ ਹੋਈਆਂ | ਪ੍ਰਭਾਤ ਫੇਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX