ਤਾਜਾ ਖ਼ਬਰਾਂ


ਬਜਟ ਤੋਂ ਪਹਿਲਾਂ ਕੇਂਦਰੀ ਕੈਬਨਿਟ ਦੀ ਬੈਠਕ ਸ਼ੁਰੂ
. . .  4 minutes ago
ਨਵੀਂ ਦਿੱਲੀ, 1 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਦੀ ਬੈਠਕ ਸੰਸਦ ਵਿਚ ਸ਼ੁਰੂ ਹੋਈ ।ਬਜਟ 2023 ਨੂੰ ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ, ਇਸ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਸੰਸਦ ਵਿਚ...
ਬਜਟ ਤੋਂ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ
. . .  34 minutes ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨਿਰਮਲਾ ਸੀਤਾਰਮਨ, ਰਾਜ ਮੰਤਰੀ ਡਾ: ਭਾਗਵਤ ਕਿਸ਼ਨਰਾਓ ਕਰਾਡ, ਰਾਜ ਮੰਤਰੀ ਪੰਕਜ ਚੌਧਰੀ ਅਤੇ ਵਿੱਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ...
ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਵਲੋਂ ਵ੍ਹਾਈਟ ਹਾਊਸ ਵਿਚ ਅਜੀਤ ਡੋਭਾਲ ਦਾ ਸਵਾਗਤ
. . .  37 minutes ago
ਵਾਸ਼ਿੰਗਟਨ, 1 ਫਰਵਰੀ-ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਵਿਚ ਅਗਲਾ ਮੀਲ ਪੱਥਰ ਸ਼ੁਰੂ ਕਰਨ ਲਈ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਨੇ ਵ੍ਹਾਈਟ ਹਾਊਸ ਵਿਚ ਆਪਣੇ ਭਾਰਤੀ ਹਮਰੁਤਬਾ ਅਜੀਤ ਡੋਭਾਲ...
ਭਾਰਤ 'ਚ ਵੀ ਨਮਾਜ਼ ਦੌਰਾਨ ਨਹੀਂ ਮਾਰੇ ਜਾਂਦੇ ਸ਼ਰਧਾਲੂ- ਪਾਕਿ ਰੱਖਿਆ ਮੰਤਰੀ
. . .  42 minutes ago
ਇਸਲਾਮਾਬਾਦ, 1 ਫਰਵਰੀ-ਰਿਪੋਰਟ ਮੁਤਾਬਕ ਪਿਸ਼ਾਵਰ ਦੀ ਇਕ ਮਸਜਿਦ ਦੇ ਅੰਦਰ ਹੋਏ ਆਤਮਘਾਤੀ ਬੰਬ ਧਮਾਕੇ 'ਤੇ ਬੋਲਦਿਆਂ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਕਿਹਾ ਕਿ ਭਾਰਤ 'ਚ ਵੀ ਨਮਾਜ਼ ਦੌਰਾਨ ਸ਼ਰਧਾਲੂ ਨਹੀਂ ਮਾਰੇ ਗਏ।ਨੈਸ਼ਨਲ ਅਸੈਂਬਲੀ 'ਤੇ ਹਮਲੇ 'ਤੇ ਆਪਣੇ ਵਿਚਾਰ...
ਘੱਟ ਵਿਜ਼ੀਬਿਲਟੀ ਕਾਰਨ ਉੱਤਰੀ ਭਾਰਤ ਵਿਚ 10 ਟਰੇਨਾਂ ਦੇਰੀ ਨਾਲ
. . .  about 1 hour ago
ਨਵੀਂ ਦਿੱਲੀ, 1 ਫਰਵਰੀ-ਘੱਟ ਵਿਜ਼ੀਬਿਲਟੀ ਕਾਰਨ ਉੱਤਰੀ ਭਾਰਤ ਵਿਚ 10 ਟਰੇਨਾਂ ਦੇਰੀ ਨਾਲ ਚੱਲ ਰਹੀਆਂ...
ਨਹੀਂ ਰਹੇ ਮਸਤੂਆਣਾ ਸੰਪ੍ਰਦਾਇ ਦੇ ਮੁਖੀ ਸੰਤ ਬਾਬਾ ਗੁਰਚਰਨ ਸਿੰਘ
. . .  about 1 hour ago
ਤਲਵੰਡੀ ਸਾਬੋ, 1 ਫਰਵਰੀ (ਰਣਜੀਤ ਸਿੰਘ ਰਾਜੂ)-ਮਸਤੂਆਣਾ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਗੁਰਚਰਨ ਸਿੰਘ ਜੀ (92) ਦੇ ਅਕਾਲ ਚਲਾਣਾ ਕਰ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ।ਮਿਲੀ ਜਾਣਕਾਰੀ ਅਨੁਸਾਰ ਉਹ ਬੀਤੀ ਦੇਰ ਰਾਤ ਸੱਚਖੰਡ ਪਿਆਨਾ ਕਰ ਗਏ।ਗੁਰਦੁਆਰਾ...
ਕੋਹਰੇ ਕਾਰਨ ਦਿੱਲੀ ਹਵਾਈ ਅੱਡੇ ਤੋਂ ਉਡਾਣਾਂ 'ਚ ਦੇਰੀ
. . .  about 2 hours ago
ਨਵੀਂ ਦਿੱਲੀ, 1 ਫਰਵਰੀ-ਕੋਹਰੇ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣਾਂ ਦੇਰੀ ਨਾਲ ਚੱਲ ਰਹੀਆਂ...
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 2 hours ago
ਅਹਿਮਦਾਬਾਦ, 1 ਫਰਵਰੀ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਤ 7 ਵਜੇ ਹੋਵੇਗਾ।ਦੋਵੇਂ ਟੀਮਾਂ 1-1 ਮੈਚ ਜਿੱਤ ਕੇ ਬਰਾਬਰੀ 'ਤੇ ਹਨ ਤੇ ਇਹ ਮੈਚ ਜਿੱਤ ਕੇ ਦੋਵੇਂ ਟੀਮਾਂ ਲੜੀ ਉੱਪਰ ਕਬਜ਼ਾ ਕਰਨ...
ਅੱਜ ਪੇਸ਼ ਹੋਵੇਗਾ ਕੇਂਦਰੀ ਬਜਟ
. . .  about 2 hours ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਬਜਟ ਅੱਜ ਪੇਸ਼ ਹੋਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਬਜਟ ਪੇਸ਼ ਕਰਨਗੇ। ਬਜਟ ਤੋਂ ਪਹਿਲਾਂ 10.15 ਵਜੇ ਕੇਂਦਰੀ ਕੈਬਨਿਟ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਰੂਪਨਗਰ

ਪਿੰਡ ਭੰਗਾਲਾ ਵਿਖੇ ਨਗਰ ਖੇੜੇ 'ਤੇ ਰਾਤ ਸਮੇਂ ਮੱਥਾ ਟੇਕਣ ਨੂੰ ਲੈ ਕੇ ਮਹੌਲ ਗਰਮਾਇਆ

ਪੁਰਖਾਲੀ, 19 ਅਗਸਤ (ਬੰਟੀ)-ਬੀਤੀ ਰਾਤ ਪਿੰਡ ਭੰਗਾਲਾ ਵਿਖੇ ਨਗਰ ਖੇੜੇ ਤੇ ਪਿੰਡ ਦੇ ਕੁੱਝ ਵਿਅਕਤੀਆਂ ਵਲੋਂ ਮੱਥਾ ਟੇਕਣ ਨੂੰ ਲੈ ਕੇ ਪਿੰਡ ਦਾ ਮਹੌਲ ਖ਼ਰਾਬ ਹੋ ਗਿਆ | ਜਿਸ ਨੂੰ ਲੈ ਕੇ ਮਾਮਲਾ ਐਨਾ ਵੱਧ ਗਿਆ ਕਿ ਪਿੰਡ ਵਾਸੀਆਂ ਨੇ ਦੇਰ ਰਾਤ ਮੱਥਾ ਟੇਕਣ ਆਏ ਇਨ੍ਹਾਂ ...

ਪੂਰੀ ਖ਼ਬਰ »

ਚਾਰ ਸਾਲਾਂ ਤੋਂ ਬੰਧੂਆ ਮਜ਼ਦੂਰ ਬਣਾ ਕੇ ਰੱਖੇ ਨੌਜਵਾਨ ਨੂੰ ਗੁੱਜਰਾਂ ਦੀ ਕੈਦ ਤੋਂ ਛਡਾਇਆ

ਬੇਲਾ, 19 ਅਗਸਤ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਜੰਡ ਸਾਹਿਬ ਦੇ ਸਮਾਜ ਸੇਵੀ ਨੌਜਵਾਨ ਤਾਰਾ ਚੰਦ ਜਿੱਥੇ ਕਿ ਇਲਾਕੇ ਵਿੱਚ ਚਿੱਟਾ ਵੇਚਣ ਵਾਲੇ ਕਈ ਨਸ਼ਾ ਤਸਕਰਾਂ ਨੂੰ ਕੈਦ ਕਰਵਾ ਚੁੱਕਾ ਹੈ ਉੱਥੇ ਹੀ ਬੰਧੂਆ ਮਜ਼ਦੂਰਾਂ ਦੀ ਤਰ੍ਹਾਂ ਮੱਝਾਂ ਚਰਾਉਣ, ਗੋਹਾ ਚੁੱਕਣ ...

ਪੂਰੀ ਖ਼ਬਰ »

ਪਿੰਡ ਕਾਈਨੌਰ ਵਿਖੇ ਸ਼ੈਲਰ 'ਚੋਂ ਲੱਖਾਂ ਦਾ ਸਾਮਾਨ ਚੋਰੀ, ਮਾਮਲਾ ਦਰਜ

ਮੋਰਿੰਡਾ, 19 ਅਗਸਤ (ਕੰਗ)-ਪਿੰਡ ਕਾਈਨੌਰ ਵਿਖੇ ਸਥਿਤ ਇੱਕ ਸ਼ੈਲਰ ਵਿਚੋਂ ਚੋਰਾਂ ਨੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ | ਇਸ ਸਬੰਧੀ ਮੋਰਿੰਡਾ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਿੰਡਾ ਸਦਰ ਪੁਲਿਸ ਦੇ ਐੱਸ.ਐੱਚ.ਓ. ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਵਾਰਡ ਨੰ. 1 (ਅਰਾਂਈਵਾੜਾ) ਦੀ ਨਹੀਂ ਲੈ ਰਿਹਾ ਕੋਈ ਸਾਰ

ਸ੍ਰੀ ਚਮਕੌਰ ਸਾਹਿਬ, 19 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਇਤਿਹਾਸਕ ਗੁ: ਸ੍ਰੀ ਗੜੀ ਸਾਹਿਬ ਨੇੜਲੇ 1 ਨੰਬਰ ਵਾਰਡ ਦੀ ਦਸ਼ਾ ਅੱਜ ਵੀ ਪਿੰਡ ਦੀਆਂ ਗਲੀਆਂ ਵਾਂਗ ਹੈ ਜਦਕਿ ਸ੍ਰੀ ਚਮਕੌਰ ਸਾਹਿਬ ਨੂੰ ਨਗਰ ਪੰਚਾਇਤ ਬਣਿਆ ਕਰੀਬ 12-13 ਸਾਲ ਤੇ ਸ੍ਰੀ ਚੰਨੀ ਦੇ ਮੁੱਖ ...

ਪੂਰੀ ਖ਼ਬਰ »

ਕਲਵਾਂ ਗਊਸ਼ਾਲਾ 'ਚ ਅੱਧੀ ਦਰਜਨ ਗਊਆਂ ਦੀ ਹੋਈ ਭੇਦਭਰੀ ਹਾਲਤ 'ਚ ਮੌਤ

ਨੂਰਪੁਰ ਬੇਦੀ, 19 ਅਗਸਤ (ਪ.ਪ. ਰਾਹੀਂ)-ਨੂਰਪੁਰ ਬੇਦੀ ਬਲਾਕ ਅਧੀਨ ਪੈਂਦੇ ਪਿੰਡ ਕਲਵਾ ਦੀ ਗਊਸ਼ਾਲਾ ਵਿਚ ਕਰੀਬ ਅੱਧੀ ਦਰਜਨ ਗਊਆਂ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਹ ਮਾਮਲਾ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਣ ਉਪਰੰਤ ਸਾਹਮਣੇ ਆਇਆ ...

ਪੂਰੀ ਖ਼ਬਰ »

ਨਸ਼ੇ ਦੀ ਸੌਦਾਗਰ ਔਰਤ ਗੜ੍ਹਸ਼ੰਕਰ ਤੋਂ ਗਿ੍ਫ਼ਤਾਰ

ਸੰਤੋਖਗੜ੍ਹ, 19 ਅਗਸਤ (ਮਲਕੀਅਤ ਸਿੰਘ)-ਬੀਤੇ ਦਿਨ ਹਰੋਲੀ ਥਾਣੇ (ਜ਼ਿਲ੍ਹਾ ਊਨਾ) ਦੇ ਅਧੀਨ ਪੈਂਦੇ ਪਿੰਡ ਦੁਲੈਹੜ ਤੋਂ ਪੁਲਿਸ ਦੁਆਰਾ ਚਿੱਟੇ ਸਮੇਤ ਪਕੜੇ 2 ਯੁਵਕਾਂ ਦੀ ਕੀਤੀ ਪੁੱਛਗਿੱਛ ਅਤੇ ਨਿਸ਼ਾਨਦੇਹੀ ਤੋਂ ਬਾਅਦ ਡੀ. ਐਸ. ਪੀ. ਹਰੋਲੀ ਅਨਿਲ ਪਟਿਆਲ ਨੇ ਐਸ. ਪੀ. ਊਨਾ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਲਾਸ਼ ਮਿਲੀ

ਪੁਰਖਾਲੀ, 19 ਅਗਸਤ (ਬੰਟੀ)-ਇੱਥੋਂ ਨੇੜਲੇ ਪਿੰਡ ਮੀਆਂਪੁਰ ਦਾ ਨੌਜਵਾਨ (25) ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਲਾਪਤਾ ਸੀ | ਜਿਸ ਬਾਰੇ ਅਜੇ ਤੱਕ ਕੋਈ ਉੱਘ ਸੁੱਘ ਨਹੀਂ ਸੀ ਨਿਕਲੀ | ਉਸ ਦੀ ਲਾਸ਼ ਓਇੰਦ ਝਾਲ ਤੋਂ ਪ੍ਰਾਪਤ ਹੋ ਗਈ ਹੈ | ਇਸ ਸਬੰਧੀ ਲੜਕੇ ਦੇ ਪਿਤਾ ਪ੍ਰੇਮ ਪਾਲ ...

ਪੂਰੀ ਖ਼ਬਰ »

ਧਾਂਦਲੀਆਂ ਦੀ ਜਾਂਚ ਤੋਂ ਧਿਆਨ ਭਟਕਾਉਣ ਲਈ ਵਿਰੋਧੀ ਕਰ ਰਹੇ ਹਨ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਝੂਠਾ ਪ੍ਰਚਾਰ-'ਆਪ' ਆਗੂ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਪੰਜਾਬ ਸਰਕਾਰ ਦੀ ਇਮਾਨਦਾਰੀ ਦੀ ਕਾਰਗੁਜ਼ਾਰੀ ਨਾਲ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਵਾਲਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਘਪਲੇਬਾਜ਼ੀਆਂ ਜੱਗ ਜਾਹਿਰ ਹੋਣ ਤੋਂ ਡਰਦੇ ਕੁੱਝ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਮੁਹਾਲੀ ਧਰਨੇ ਸੰਬੰਧੀ ਪਿੰਡਾਂ 'ਚ ਕਿਸਾਨਾਂ ਨੂੰ ਕੀਤਾ ਲਾਮਬੰਦ

ਸ੍ਰੀ ਚਮਕੌਰ ਸਾਹਿਬ, 19 ਅਗਸਤ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਜ/ਸ ਪਰਮਿੰਦਰ ਸਿੰਘ ਚਲਾਕੀ ਅਤੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ ਦੀ ਅਗਵਾਈ ਹੇਠ ਜਥੇਬਾੰਧੀ ਦੇ ਆਗੂਆਂ ਨੇ ਨੇੜਲੇ ਪਿੰਡ ਰੁੜਕੀ ਹੀਰਾਂ, ਪਿੱਪਲਮਾਜਰਾ, ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਵਲੋਂ 100 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

ਮੋਰਿੰਡਾ, 19 ਅਗਸਤ (ਕੰਗ)-ਮੋਰਿੰਡਾ ਪੁਲਿਸ ਵਲੋਂ 100 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਮੁਕੱਦਮਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਿੰਡਾ ਸ਼ਹਿਰੀ ਦੇ ਐੱਸ.ਐੱਚ.ਓ. ਹਰਕੀਰਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਬਲਵੀਰ ...

ਪੂਰੀ ਖ਼ਬਰ »

ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਪਿੰਡ ਚੂਹੜਮਾਜਰਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਸ੍ਰੀ ਚਮਕੌਰ ਸਾਹਿਬ, 16 ਅਗਸਤ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਵਲੋਂ ਨੇੜਲੇ ਪਿੰਡ ਚੂਹੜਮਾਜਰਾ ਵਿਖੇ ਖੋਲ੍ਹੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਹਿਲੇ ਆਮ ਆਦਮੀ ਕਲੀਨਿਕ ਵਿਚ ਅੱਜ ਪਹਿਲੇ ਦਿਨ 44 ਮਰੀਜ਼ ਕਲੀਨਿਕ ਵਿਚ ਪੁੱਜੇ ਜਿਨ੍ਹਾਂ ਨੂੰ ਦਵਾਈਆਂ ਵੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

ਨੂਰਪੁਰ ਬੇਦੀ, 19 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੰਬਰਦਾਰ ਯੂਨੀਅਨ ਤਹਿਸੀਲ ਅਨੰਦਪੁਰ ਸਾਹਿਬ ਨੇ ਅੱਜ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਮੰਗਾਂ ਨੂੰ ਲੈ ਕੇ ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਇੱਕ ਮੰਗ ਪੱਤਰ ਦਿੱਤਾ | ...

ਪੂਰੀ ਖ਼ਬਰ »

ਸੰਤ ਬਾਬਾ ਸੇਵਾ ਸਿੰਘ ਖ਼ਾਲਸਾ ਮਾਡਲ ਹਾਈ ਸਕੂਲ ਦੇਹਲਾਂ (ਊਨਾ) ਨੇ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਮਨਾਇਆ

ਸੰਤੋਖਗੜ੍ਹ, 19 ਅਗਸਤ (ਮਲਕੀਅਤ ਸਿੰਘ)-ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਹਾਈ ਸਕੂਲ ਦੇਹਲਾਂ (ਊਨਾ) ਦੇ ਅਧਿਆਪਕਾਂ, ਵਿਦਿਆਰਥੀਆਂ, ਸਕੂਲ ਕਮੇਟੀ ਦੇ ਪ੍ਰਬੰਧਕਾਂ ਨੇ ਮਿਲਕੇ ਦੇਸ਼ ਦੀ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਕੌਮੀ ਤਿਰੰਗਾ ਝੰਡਾ ਲਹਿਰਾ ਕੇ ...

ਪੂਰੀ ਖ਼ਬਰ »

ਤੰਦਰੁਸਤੀ ਲਈ ਖੇਡਾਂ ਨੂੰ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਓ-ਹਰਜੋਤ ਸਿੰਘ ਬੈਂਸ

ਭਰਤਗੜ੍ਹ, 19 ਅਗਸਤ (ਜਸਬੀਰ ਸਿੰਘ ਬਾਵਾ)-ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਨੂੰ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਲੋੜ ਹੈ, ਕਿਉਂਕਿ ਖੇਡਾਂ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ ਹਨ ਤੇ ਖੇਡ ਮੈਦਾਨ ਵਿਚ ਲੱਗੀਆਂ ਰੌਣਕਾਂ ਸਾਡੇ ਸੂਬੇ ਦੇ ...

ਪੂਰੀ ਖ਼ਬਰ »

ਗੁੱਗਾ ਨੌਮੀ ਮੇਲੇ ਨੂੰ ਸਮਰਪਿਤ ਪੰਜੋਲਾ ਵਿਖੇ ਕਬੱਡੀ ਕੱਪ ਅੱਜ

ਪੁਰਖਾਲੀ, 19 ਅਗਸਤ (ਬੰਟੀ)-ਪਿੰਡ ਪੰਜੋਲਾ ਵਿਖੇ ਗੁੱਗਾ ਨੌਮੀ ਮੇਲੇ ਨੂੰ ਸਮਰਪਿਤ ਕਬੱਡੀ ਕੱਪ 20 ਅਗਸਤ ਦਿਨ ਸਨਿੱਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਕਬੱਡੀ ਇੱਕ ਪਿੰਡ ਓਪਨ, ਕਬੱਡੀ 62 ਕਿੱਲੋ੍ਹ ਅਤੇ ਹੋਰ ਰੋਚਕ ਮੁਕਾਬਲੇ ...

ਪੂਰੀ ਖ਼ਬਰ »

ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਦੇ ਕੇਂਦਰੀ ਚੋਣ ਕਮੇਟੀ ਦਾ ਮੈਂਬਰ ਬਣਨ 'ਤੇ ਲੱਡੂ ਵੰਡੇ

ਘਨੌਲੀ, 19 ਅਗਸਤ (ਜਸਵੀਰ ਸਿੰਘ ਸੈਣੀ)-ਘਨੌਲੀ ਵਿਖੇ ਭਾਜਪਾ ਯੁਵਾ ਮੋਰਚਾ ਘਨੌਲੀ ਵਲੋਂ ਯੁਵਾ ਮੋਰਚਾ ਵਲੋਂ ਭਾਰਤੀ ਜਨਤਾ ਪਾਰਟੀ ਵਲੋਂ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਕੇਂਦਰੀ ਸੰਸਦੀ ਕਮੇਟੀ ਅਤੇ ਕੇਂਦਰੀ ਚੋਣ ਕਮੇਟੀ ਦਾ ਮੈਂਬਰ ਬਣਨ ਦੀ ਖ਼ੁਸ਼ੀ ਵਿਚ ਘਨੌਲੀ ਵਿਚ ਰਾਹਗੀਰਾਂ ਨੂੰ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਭਾਜਪਾ ਆਗੂ ਪਿ੍ੰਸ ਕੌਸ਼ਿਕ ਨੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਨ ਕਿ ਜਿਨ੍ਹਾਂ ਨੇ ਰੂਪਨਗਰ ਜ਼ਿਲ੍ਹੇ ਨੂੰ ਪਹਿਲਾਂ ਦੀ ਤਰ੍ਹਾਂ ਮਾਣ ਸਤਿਕਾਰ ਦਿੱਤਾ ਹੈ ਹੁਣ ਫੇਰ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਕੇਂਦਰੀ ਸੰਸਦੀ ਕਮੇਟੀ ਤੇ ਕੇਂਦਰੀ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ | ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਬੰਤ ਲਹਿਰਾ ਨੇ ਕਿਹਾ ਕਿ ਇਕਬਾਲ ਸਿੰਘ ਲਾਲਪੁਰਾ ਦੀਆਂ ਸਮਾਜ ਪ੍ਰਤੀ ਵਡਮੁੱਲੀਆਂ ਸੇਵਾਵਾਂ ਬਦਲੇ ਉਨ੍ਹਾਂ ਨੂੰ ਇੱਕ ਵਾਰ ਫੇਰ ਉੱਚ ਅਹੁਦਾ ਪ੍ਰਦਾਨ ਕਰਦਿਆਂ ਹਾਈ ਕਮਾਨ ਵਲੋਂ ਕੇਂਦਰੀ ਸੰਸਦੀ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ, ਜਿਸ 'ਚ ਘਨੌਲੀ ਮੰਡਲ ਪ੍ਰਧਾਨ ਪਿ੍ੰਸ ਕੌਸ਼ਿਕ, ਭਾਜਪਾ ਯੁਵਾ ਮੋਰਚਾ ਪ੍ਰਧਾਨ ਬੰਤ ਲਹਿਰਾ, ਕਿਸਾਨ ਮੋਰਚਾ ਪ੍ਰਧਾਨ ਮਹਾਂ ਸਿੰਘ ਬੀ.ਸੀ. ਮੋਰਚਾ ਪ੍ਰਧਾਨ ਤਿਲਕ ਰਾਜ, ਵਾਤਾਵਰਨ ਪ੍ਰੇਮੀ ਅਨੁਰਾਗ ਵਿਸ਼ਨੋਈ, ਵਿਨੈ ਕੁਮਾਰ, ਗੋਪਾਲ ਸ਼ਰਮਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਅਵਸਥਾ ਹਰਬਲ ਵਲੋਂ ਦਸਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਦੇ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਕਰਨੈਲ ਸਿੰਘ)-ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ਅਵਸਥਾ ਹਰਬਲ ਪ੍ਰਾਈਵੇਟ ਲਿਮਿਟਡ ਵਲੋਂ ਦਸਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਬੱਚਿਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

18ਵੀਂ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਦੇ ਤਗ਼ਮਾ ਜੇਤੂਆਂ ਦਾ ਸਨਮਾਨ

ਰੂਪਨਗਰ, 19 ਅਗਸਤ (ਸਤਨਾਮ ਸਿੰਘ ਸੱਤੀ)-18ਵੀਂ ਪੰਜਾਬ ਸਟੇਟ ਸੀਨੀਅਰ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2022-23 ਮਿਤੀ 15 ਜੁਲਾਈ 2022 ਤੋਂ 17 ਜੁਲਾਈ 2022 ਨੂੰ ਨਵਾਂਸ਼ਹਿਰ ਵਿਖੇ ਹੋਈ ਸੀ, ਜਿਸ 'ਚ ਰੋਪੜ ਜ਼ਿਲ੍ਹੇ ਦੇ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਵੱਖੋ-ਵੱਖਰੇ ਮੈਡਲ ਪ੍ਰਾਪਤ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਭਰਵੀਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 19 ਅਗਸਤ (ਜਗਮੋਹਣ ਸਿੰਘ ਨਾਰੰਗ)-ਪੰਚਾਇਤ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਸੈਦਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਅਤੇ ਹੋਰ ਕੰਮਾਂ ਲਈ ਆ ਰਹੀਆਂ ...

ਪੂਰੀ ਖ਼ਬਰ »

ਵੋਕੇਸ਼ਨਲ ਕੇਡਰ ਦੇ ਅਧਿਕਾਰੀਆਂ ਤੇ ਅਧਿਆਪਕਾਂ ਵਲੋਂ ਇਕੱਤਰਤਾ

ਮੋਰਿੰਡਾ, 19 ਅਗਸਤ (ਕੰਗ)-ਸਰਕਾਰੀ ਸਕੂਲਜ਼ ਗਜ਼ਟਿਡ ਆਫ਼ੀਸਰਜ਼ ਐਸੋਸੀਏਸ਼ਨ ਪੰਜਾਬ ਅਤੇ ਸੀਨੀਅਰ ਵੋਕੇਸ਼ਨਲ ਸਟਾਫ਼ ਐਸੋਸੀਏਸ਼ਨ ਪੰਜਾਬ ਵਲੋਂ ਵੋਕੇਸ਼ਨਲ ਸਟਾਫ਼ ਦੀਆਂ ਮੰਗਾਂ ਨੂੰ ਲੈ ਕੇ ਇਕੱਤਰਤਾ ਕੀਤੀ ਅਤੇ ਫ਼ੈਸਲਾ ਕੀਤਾ ਗਿਆ ਕਿ 5 ਸਤੰਬਰ ਨੂੰ ਅਧਿਆਪਕ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਭਰਤਗੜ੍ਹ, 19 ਅਗਸਤ (ਜਸਬੀਰ ਸਿੰਘ ਬਾਵਾ)-ਸਥਾਨਕ ਹੰਸਾਲੀ ਸਰ ਨਿਰਮਲ ਆਸ਼ਰਮ 'ਚ ਸਚਖੰਡਵਾਸੀ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਨਿੱਘੀ ਯਾਦ ਅਤੇ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਦੀ ਅਗਵਾਈ 'ਚ ਕਰਵਾਏ ਧਾਰਮਿਕ ਸਮਾਗਮ ਦੌਰਾਨ ਭਾਈ ਮੰਗਲ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਰੁਜ਼ਗਾਰ ਕੈਂਪ, 9 ਉਮੀਦਵਾਰਾਂ ਦੀ ਚੋਣ

ਰੂਪਨਗਰ, 19 ਅਗਸਤ (ਸਤਨਾਮ ਸਿੰਘ ਸੱਤੀ)-ਹਫ਼ਤਾਵਾਰੀ ਰੁਜ਼ਗਾਰ ਕੈਂਪ 'ਚ ਅੱਜ ਦੋ ਕੰਪਨੀਆਂ ਵਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ | ਇਸ ਕੈਂਪ ਵਿਚ ਸੱਤਿਆ ਮਾਈਕਰੋ ਕੈਪੀਟਲ ਲਿਮਟਿਡ ਦੇ ਨਿਯੋਜਕਾਂ ਵਲੋਂ ਫ਼ੀਲਡ ਸਟਾਫ਼ (ਬੈਂਕਿੰਗ ਅਤੇ ਫਾਈਨਾਂਸ) ਦੀਆਂ ਅਸਾਮੀਆਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਬੀਡੀਪੀਓ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਦੀ ਅਚਨਚੇਤ ਚੈਕਿੰਗ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਅੱਜ ਬੀ.ਡੀ.ਪੀ.ਓ. ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ | ਉਨ੍ਹਾਂ ਦੇ ਨਾਲ ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਆਈ.ਏ.ਐਸ. ਵੀ ...

ਪੂਰੀ ਖ਼ਬਰ »

ਕੋਈ ਵੀ ਅਧਿਆਪਕ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ-ਹਰਜੋਤ ਸਿੰਘ ਬੈਂਸ

ਨੂਰਪੁਰ ਬੇਦੀ, 19 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਅਸਥਾਨ ਨੂਰਪੁਰ ਬੇਦੀ ਵਿਖੇ ਨਤਮਸਤਕ ਹੋਣ ਪਹੁੰਚੇ, ਜਿੱਥੇ ਉਨ੍ਹਾਂ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ | ਇਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਕਿ੍ਸ਼ਨ ਜਨਮ ਅਸ਼ਟਮੀ ਸੰਬੰਧੀ ਕੱਢੀ ਸ਼ੋਭਾ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ.ਐਸ.ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੀ ਕਿ੍ਸ਼ਣ ਜਨਮ ਅਸ਼ਟਮੀ ਦਾ ਤਿਉਹਾਰ ਪੂਰੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ | ਇਸ ਦੌਰਾਨ ਇੱਕ ਵਿਸ਼ਾਲ ਅਤੇ ਅਲੌਕਿਕ ਸ਼ੋਭਾ ਯਾਤਰਾ ਸਥਾਨਕ ਸਨਾਤਨ ਧਰਮ ਸਭਾ ਮੰਦਿਰ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਨੂੰ ਕੀਤਾ ਯਾਦ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਦਿ ਅੰਬੇਡਕਰ ਸਮਾਜ ਅਤੇ ਆਦਿ ਧਰਮ ਸਮਾਜ ਦੇ ਪ੍ਰਧਾਨ ਰਾਜ ਘਈ ਦੇ ਅਗਵਾਈ ਹੇਠ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ...

ਪੂਰੀ ਖ਼ਬਰ »

ਲਾਲਪੁਰਾ ਦੇ ਭਾਜਪਾ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਬਣਨ 'ਤੇ ਵੰਡੇ ਲੱਡੂ

ਨੂਰਪੁਰ ਬੇਦੀ, 19 ਅਗਸਤ (ਹਰਦੀਪ ਸਿੰਘ ਢੀਂਡਸਾ)-ਭਾਰਤੀ ਜਨਤਾ ਪਾਰਟੀ ਵਲੋਂ ਇਕਬਾਲ ਸਿੰਘ ਲਾਲਪੁਰਾ ਨੂੰ ਕੇਂਦਰੀ ਸੰਸਦੀ ਬੋਰਡ ਅਤੇ ਕੇਂਦਰੀ ਚੋਣ ਸਮਿਤੀ ਦਾ ਮੈਂਬਰ ਬਣਨ 'ਤੇ ਅੱਜ ਉਨ੍ਹਾਂ ਦੇ ਜੱਦੀ ਪਿੰਡ ਲਾਲਪੁਰ ਵਿਖੇ ਪਿੰਡ ਵਾਸੀਆਂ ਵਲੋਂ ਲੱਡੂ ਵੰਡੇ ਗਏ ਅਤੇ ...

ਪੂਰੀ ਖ਼ਬਰ »

7ਵੇਂ ਖ਼ੂਨਦਾਨ ਕੈਂਪ ਦੌਰਾਨ 51 ਯੂਨਿਟ ਖ਼ੂਨ ਇਕੱਤਰ

ਭਰਤਗੜ੍ਹ, 19 ਅਗਸਤ (ਜਸਬੀਰ ਸਿੰਘ ਬਾਵਾ)-ਸੱਚਖੰਡ ਵਾਸੀ ਬ੍ਰਹਮ ਗਿ. ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਨਿੱਘੀ ਯਾਦ ਅਤੇ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਦੀ ਅਗਵਾਈ 'ਚ ਸਥਾਨਕ ਹੰਸਾਲੀਸਰ ਨਿਰਮਲ ਆਸ਼ਰਮ 'ਚ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ (ਰਜਿ.) ਭਰਤਗੜ੍ਹ ...

ਪੂਰੀ ਖ਼ਬਰ »

ਗ਼ੈਰ-ਕਾਨੰੂਨੀ ਮਾਈਨਿੰਗ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਹਰਜੋਤ ਸਿੰਘ ਬੈਂਸ

ਨੂਰਪੁਰ ਬੇਦੀ, 19 ਅਗਸਤ (ਹਰਦੀਪ ਸਿੰਘ ਢੀਂਡਸਾ)-ਪੰਜਾਬ ਦੇ ਸਿੱਖਿਆ ਅਤੇ ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਜਾਇਜ਼ ਮਾਈਨਿੰਗ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਸ ਵਿਚ ਚਾਹੇ ਕੋਈ ਵੀ ਸ਼ਾਮਿਲ ਹੋਵੇ ਕਿਸੀ ਨੂੰ ਬਖ਼ਸ਼ਿਆ ਨਹੀਂ ...

ਪੂਰੀ ਖ਼ਬਰ »

ਬਾਬਾ ਜ਼ਿੰਦਾ ਸ਼ਹੀਦ ਜੋੜ ਮੇਲਾ-ਸੱਭਿਆਚਾਰਕ ਸਮਾਗਮ 'ਚ ਰਵਿੰਦਰ ਗਰੇਵਾਲ ਤੇ ਪੰਮਾ ਡੂਮੇਵਾਲ ਸਮੇਤ ਹੋਰਨਾਂ ਕਲਾਕਾਰਾਂ ਨੇ ਦਰਸ਼ਕਾਂ ਨੂੰ ਕੀਤਾ ਮੰਤਰ ਮੁਗਧ

ਨੂਰਪੁਰ ਬੇਦੀ, 19 ਅਗਸਤ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਦੇ ਬਾਬਾ ਜ਼ਿੰਦਾ ਸ਼ਹੀਦ ਜੀ ਦੇ ਸਾਲਾਨਾ ਜੋੜ ਮੇਲੇ ਦੌਰਾਨ ਦਿਨ ਭਰ ਚੱਲੇ ਸਭਿਆਚਾਰਕ ਪ੍ਰੋਗਰਾਮ ਦੌਰਾਨ ਜਿੱਥੇ ਵੱਖ-ਵੱਖ ਕਲਾਕਾਰਾਂ ਨੇ ਆਪਣੇ ਫਨ ਦਾ ...

ਪੂਰੀ ਖ਼ਬਰ »

ਸ੍ਰੀਮਦ ਭਾਗਵਤ ਗੀਤਾ ਨਾਲ ਸਮੁੱਚੀ ਮਾਨਵਤਾ ਨੂੰ ਧਰਮ ਤੇ ਕਰਮ ਦਾ ਗਿਆਨ ਮਿਲਿਆ-ਹਰਜੋਤ ਸਿੰਘ ਬੈਂਸ

ਨੰਗਲ, 19 ਅਗਸਤ (ਪ੍ਰੀਤਮ ਸਿੰਘ ਬਰਾਰੀ)-ਭਗਵਾਨ ਸ੍ਰੀ ਕਿ੍ਸ਼ਨ ਨੇ ਸਮੁੱਚੀ ਮਾਨਵਤਾ ਦੇ ਕਲਿਆਣ ਲਈ ਧਰਮ ਤੇ ਸਚਾਈ ਦੇ ਮਾਰਗ 'ਤੇ ਚੱਲਣ ਦਾ ਸੁਨੇਹਾ ਸਮੁੱਚੀ ਲੋਕਾਈ ਨੂੰ ਦਿੱਤਾ ਹੈ | ਭਾਗਵਤ ਗੀਤਾ ਵਿਚ ਵੀ ਧਰਮ ਤੇ ਕਰਮ ਦੀ ਵਿਆਖਿਆ ਕੀਤੀ ਗਈ ਹੈ ਜਿਸ ਤੋਂ ਸਮੁੱਚਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX