ਤਾਜਾ ਖ਼ਬਰਾਂ


22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  23 minutes ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  24 minutes ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  25 minutes ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  12 minutes ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 1 hour ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 1 hour ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 2 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 3 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 4 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 4 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 4 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 5 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 5 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 6 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 6 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 6 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 6 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 6 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 7 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 7 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 7 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 7 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 8 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਖਟਕੜ ਕਲਾਂ ਵਿਖੇ 28 ਨੂੰ ਰਾਜ ਪੱਧਰੀ ਸਮਗਾਮ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੁੱਜਣਗੇ

ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ਸ਼ਹੀਦ ਸ. ਭਗਤ ਸਿੰਘ ਦੇ ਜਨਮ ਦਿਨ 'ਤੇ ਪੰਜਾਬ ਸਰਕਾਰ ਵਲੋਂ 28 ਸਤੰਬਰ ਨੂੰ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਪੁੱਜ ਰਹੇ ਹਨ | ...

ਪੂਰੀ ਖ਼ਬਰ »

ਕਾਂਗਰਸ ਸਰਕਾਰ 'ਚ ਬਲਾਚੌਰ ਇਲਾਕੇ ਦਾ ਵੱਡੇ ਪੱਧਰ 'ਤੇ ਵਿਕਾਸ ਹੋਇਆ- ਸੰਸਦ ਮੈਂਬਰ ਤਿਵਾੜੀ

ਬਲਾਚੌਰ, 21 ਸਤੰਬਰ (ਦੀਦਾਰ ਸਿੰਘ ਬਲਾਚੌਰੀਆ, ਸ਼ਾਮ ਸੁੰਦਰ ਮੀਲੂ)- ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਦੌਰਾਨ ਬਲਾਚੌਰ ਵਿਧਾਨ ਸਭਾ ਹਲਕੇ ਦਾ ਵੱਡੇ ਪੱਧਰ 'ਤੇ ਵਿਕਾਸ ਹੋਇਆ ਹੈ ...

ਪੂਰੀ ਖ਼ਬਰ »

ਹਲਕਾ ਇੰਚਾਰਜਾਂ ਨੂੰ ਵਿਧਾਨਿਕ ਤਾਕਤਾਂ ਵਰਤਣ ਤੋਂ ਰੋਕੇ ਆਪ ਸਰਕਾਰ-ਬੈਂਸ

ਜਾਡਲਾ, 21 ਸਤੰਬਰ (ਬੱਲੀ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਪੰਚ, ਪੰਚ ਔਰਤਾਂ ਦੀ ਥਾਂ ਉਨ੍ਹਾਂ ਦੇ ਪਤੀ, ਪੁੱਤਰ ਜਾਂ ਨਜ਼ਦੀਕੀਆਂ ਵਲੋਂ ਸਰਕਾਰੀ ਕੰਮਾਂ ਵਿਚ ਆਪ ਪੰਚ ਸਰਪੰਚ ਦੇ ਤੌਰ 'ਤੇ ਵਿਚਰਨ 'ਤੇ ਇਸ ਕਰਕੇ ਰੋਕ ਲਾਈ ਹੈ ਕਿਉਂਕਿ ਉਨ੍ਹਾਂ ਕੋਲ ਕੋਈ ਸੰਵਿਧਾਨਿਕ ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਗੇਟ ਰੈਲੀਆਂ

ਨਵਾਂਸ਼ਹਿਰ, 21 ਸਤੰਬਰ (ਹਰਵਿੰਦਰ ਸਿੰਘ)- ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਆਪਣੇ-ਆਪਣੇ ਦਫ਼ਤਰਾਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ | ਇਸ ਮੌਕੇ ਚੋਣਾ ਤੋਂ ਪਹਿਲਾ ਮੁਲਾਜ਼ਮਾਂ ਨਾਲ 'ਆਪ' ਵਲੋਂ ਕੀਤੇ ਵਾਅਦੇ ...

ਪੂਰੀ ਖ਼ਬਰ »

ਖਟਕੜ ਕਲਾਂ 'ਚ ਚੇਤਨਾ ਪਰਖ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਸੰਬੰਧੀ ਮੀਟਿੰਗ

ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਤਰਕਸ਼ੀਲ ਸੁਸਾਇਟੀ ਪੰਜਾਬ ਰਜਿ: ਇਕਾਈ ਬੰਗਾ ਦੀ ਅਹਿਮ ਮੀਟਿੰਗ ਬਲਜੀਤ ਖਟਕੜ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਯਾਦਗਾਰ ਖਟਕੜ ਕਲਾਂ ਵਿਖੇ ਹੋਈ | ਇਸ ਮੀਟਿੰਗ ਵਿੱਚ ਤਰਕਸ਼ੀਲ ਮੈਗਜ਼ੀਨ ਸਤੰਬਰ ਅੰਕ ਦੀ ਵੰਡ ਕੀਤੀ ਗਈ | ...

ਪੂਰੀ ਖ਼ਬਰ »

4 ਕਿੱਲੋ ਡੋਡੇ ਚੂਰਾ-ਪੋਸਤ ਸਮੇਤ ਔਰਤ ਗਿ੍ਫ਼ਤਾਰ

ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਔਰਤ ਨੂੰ 4 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰਨ ਦੀ ...

ਪੂਰੀ ਖ਼ਬਰ »

ਭੂਤਾਂ 'ਚ ਛਿੰਝ ਮੇਲਾ 26 ਨੂੰ

ਮੱਲਪੁਰ ਅੜਕਾਂ, 21 ਸਤੰਬਰ (ਮਨਜੀਤ ਸਿੰਘ ਜੱਬੋਵਾਲ) - ਪਿੰਡ ਭੂਤਾਂ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 26 ਸਤੰਬਰ ਨੂੰ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਸਿਰਫ ਸੱਦੇ ਹੋਏ ਅਖਾੜਿਆਂ ਦੀਆਂ ਹੀ ਕੁਸ਼ਤੀਆਂ ਕਰਵਾਈਆਂ ਜਾਣਗੀਆਂ | ਪਟਕੇ ਦੀ ਕੁਸ਼ਤੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਮੁਕਾਬਲਿਆਂ ਦਾ ਬੱਲੂ ਪ੍ਰਧਾਨ ਵਲੋਂ ਉਦਘਾਟਨ

ਨਵਾਂਸ਼ਹਿਰ, 21 ਸਤੰਬਰ (ਸ.ਰ.)- ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਰਾਜੇਸ਼ ਕੁਮਾਰ ਦੀ ਅਗਵਾਈ ਵਿਚ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਦੂਸਰੇ ਗੇੜ ਦੇ ਅੱਜ ਦੇ ਮੁਕਾਬਲਿਆਂ ਦਾ ਉਦਘਾਟਨ ਲਲਿਤ ਮੋਹਨ ਬੱਲੂ ...

ਪੂਰੀ ਖ਼ਬਰ »

ਤਿੰਨ ਦਿਨਾ ਬਲਾਕ ਪੱਧਰੀ ਖੇਡਾਂ ਸਰਕਾਰੀ ਸਕੂਲ ਮੁਕੰਦਪੁਰ ਵਿਖੇ ਸ਼ੁਰੂ

ਮੁਕੰਦਪੁਰ, 21 ਸਤੰਬਰ (ਅਮਰੀਕ ਸਿੰਘ ਢੀਂਡਸਾ) - ਬਲਾਕ ਮੁਕੰਦਪੁਰ ਅਧੀਨ ਪੈਂਦੇ ਸਕੂਲਾਂ ਦੀਆਂ ਤਿੰਨ ਦਿਨਾ ਖੇਡਾਂ ਦਾ ਉਦਘਾਟਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਬਾਲ ਕਿ੍ਸ਼ਨ ਬੀ. ਪੀ. ਈ. ਓ ਅਤੇ ਅਮਰਜੀਤ ਖਟਕੜ ਪਿ੍ੰਸੀਪਲ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਰਾਹੋਂ ਵਿਖੇ ਰਾਮਲੀਲ੍ਹਾ 26 ਸਤੰਬਰ ਤੋਂ ਸ਼ੁਰੂ

ਰਾਹੋਂ, 21 ਸਤੰਬਰ (ਬਲਬੀਰ ਸਿੰਘ ਰੂਬੀ)- ਪੁਰਾਤਨ ਸ਼ਹਿਰ ਰਾਹੋਂ ਵਿਚ ਦੁਸਹਿਰਾ ਬੜੇ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਇਸ ਕੜੀ ਵਿਚ ਬਿ੍ੰਦਾਵਨ ਦੀ ਰਾਮ ਲੀਲ੍ਹਾ ਕਰਨ ਵਾਲੀ ਟੀਮ ਵੀ ਸ਼ਿਵ ਸਾਈਾ ਮੰਦਿਰ ਵਿਖੇ ਪਹੁੰਚ ਚੁੱਕੀ ਹੈ | ਪ੍ਰਬੰਧਕਾਂ ਦੀ ਹੋਈ ਮੀਟਿੰਗ ...

ਪੂਰੀ ਖ਼ਬਰ »

ਰਾਠਾਂ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਅਬਜ਼ਰਵਰ ਲਾਏ ਜਾਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਸਮੁੰਦੜਾ, 21 ਸਤੰਬਰ (ਤੀਰਥ ਸਿੰਘ ਰੱਕੜ)- ਸੀਨੀਅਰ ਅਕਾਲੀ ਆਗੂ ਸ.ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬਾ) ਹੁਸ਼ਿਆਰਪੁਰ ਅਤੇ ਸਾਬਕਾ ਵਿਧਾਇਕ ਹਲਕਾ ਗੜ੍ਹਸ਼ੰਕਰ ਨੂੰ ਪਾਰਟੀ ਹਾਈ ਕਮਾਨ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਇੰਸਪੈਕਟਰ ਕਰਨੈਲ ਸਿੰਘ ਰੋੜੀ ਦਾ ਰਾਜਪਾਲ ਵਲੋਂ ਰਾਸ਼ਟਰੀ ਪੁਲਿਸ ਮੈਡਲ ਨਾਲ ਸਨਮਾਨ

ਪੋਜੇਵਾਲ ਸਰਾਂ, 21 ਸਤੰਬਰ (ਰਮਨ ਭਾਟੀਆ)- ਇਲਾਕੇ ਦੇ ਪਿੰਡ ਰੌੜੀ ਦੇ ਸੇਵਾਮੁਕਤ ਇੰਸਪੈਕਟਰ ਬੀ.ਐੱਸ.ਐਫ ਕਰਨੈਲ ਸਿੰਘ ਰੌੜੀ ਨੂੰ ਚੰਡੀਗੜ੍ਹ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਬੀ.ਐੱਸ.ਐਫ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ...

ਪੂਰੀ ਖ਼ਬਰ »

ਪਹਿਲੀ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਹੋਵੇਗੀ ਆਰੰਭ-ਕਟਾਰੀਆ

ਬਲਾਚੌਰ, 21 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਝੋਨੇ ਦੀ ਖ਼ਰੀਦ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਪਹਿਲੀ ਅਕਤੂਬਰ ਤੋਂ ਖ਼ਰੀਦ ਸ਼ੁਰੂ ਕੀਤੀ ਜਾਵੇਗੀ, ਇਹ ਜਾਣਕਾਰੀ ਹਲਕਾ ਵਿਧਾਇਕਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣਾ ਚੰਗਾ ਫੈਸਲਾ-ਮੰਡੇਰ

ਮਜਾਰੀ/ਸਾਹਿਬਾ, 21 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਸਿੱਖ ਆਗੂ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਸ਼ਪਾਲ ਸਿੰਘ ਮੰਡੇਰ ਨੇ ਕਸਬਾ ਮਜਾਰੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣਾ ਇਕ ...

ਪੂਰੀ ਖ਼ਬਰ »

ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਝਿੰਗੜਾਂ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ

ਔੜ/ਝਿੰਗੜਾਂ, 21 ਸਤੰਬਰ (ਕੁਲਦੀਪ ਸਿੰਘ ਝਿੰਗੜ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਝਿੰਗੜਾਂ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰ. ਦਾਮਿਨੀ ਸ਼ਰਮਾ ਨੇ ਅੰਤਰਰਾਸ਼ਟਰੀ ਸ਼ਾਂਤੀ ਦਿਨ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਬਛੌੜੀ ਵਿਖੇ ਗਰਾਮ ਪੰਚਾਇਤ ਵਲੋਂ ਵਿਕਾਸ ਕਾਰਜ ਸ਼ੁਰੂ

ਭੱਦੀ, 21 ਸਤੰਬਰ (ਨਰੇਸ਼ ਧੌਲ)- ਪਿੰਡ ਬਛੌੜੀ ਵਿਖੇ ਸਰਪੰਚ ਮਹਿੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਗਰਾਮ ਪੰਚਾਇਤ ਅਤੇ ਪਤਵੰਤਿਆਂ ਵਲੋਂ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ | ਸਰਪੰਚ ਮਹਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਬਹੁ-ਗਿਣਤੀ ਵਿਕਾਸ ਕਾਰਜ ਪਹਿਲਾਂ ਹੀ ਕਰਵਾਏ ...

ਪੂਰੀ ਖ਼ਬਰ »

ਕੈਂਪ ਦੌਰਾਨ ਡਾਕਟਰਾਂ ਨੇ 250 ਮਰੀਜ਼ਾਂ ਦਾ ਕੀਤਾ ਮੁਆਇਨਾ

ਸੜੋਆ, 21 ਸਤੰਬਰ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਆਲ ਇੰਡੀਆ ਆਦਿ ਧਰਮ ਮਿਸ਼ਨ ਰਜਿ. ਭਾਰਤ ਵਲੋਂ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ...

ਪੂਰੀ ਖ਼ਬਰ »

ਪਿੰਡ ਸਜਾਵਲਪੁਰ 'ਚ ਸਾਹਿਤਕ ਸਮਾਗਮ ਭਲਕੇ

ਜਾਡਲਾ, 21 ਸਤੰਬਰ (ਬੱਲੀ)- ਨਵਜੋਤ ਸਾਹਿਤ ਸੰਸਥਾ (ਰਜਿ.) ਔੜ ਵਲੋਂ 'ਲੇਖਕ ਦੇ ਵਿਹੜੇ' ਲੜੀ ਤਹਿਤ 23 ਸਤੰਬਰ ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 2 ਵਜੋਂ ਤੋਂ 5 ਵਜੇ ਤੱਕ ਪਿੰਡ ਸਜਾਵਲਪੁਰ ਦੇ ਵਸਨੀਕ ਅਤੇ ਸੰਸਥਾ ਦੇ ਲੇਖਕ ਮੈਂਬਰ ਸੇਵਾਮੁਕਤ ਕਾਨੂੰਗੋ ਗੁਰਨੇਕ ਸ਼ੇਰ ਦੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ

ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਤਹਿ ਬੰਗਾ ਦੀ ਮਾਸਿਕ ਮੀਟਿੰਗ ਰਾਮ ਮਿੱਤਰ ਕੋਹਲੀ ਦੀ ਪ੍ਰਧਾਨਗੀ ਹੇਠ ਵਿਰਾਸਤ ਘਰ, ਮਸੰਦਾਂ ਪੱਤੀ ਬੰਗਾ ਵਿਖੇ ਹੋਈ | ਜਿਸ ਵਿਚ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਗਏ | ਪੰਜਾਬ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਹਿਤਕ ਸਮਾਗਮ ਸੰਬੰਧੀ ਮੀਟਿੰਗ

ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬੀ ਸਾਹਿਤ ਸਭਾ ਖਟਕੜ ਕਲਾਂ (ਬੰਗਾ) ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਮਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਸਮਾਗਮ 24 ਸਤੰਬਰ ਨੂੰ ਸਵੇਰੇ 10 ...

ਪੂਰੀ ਖ਼ਬਰ »

ਭੱਠੇ ਬੰਦ ਹੋਣ 'ਤੇ ਰੇਤ ਬਜਰੀ ਦੇ ਭਾਅ ਵਧਣ ਕਾਰਨ ਫ਼ਾਕੇ ਕੱਟਣ ਲਈ ਮਜਬੂਰ

ਬਲਾਚੌਰ, 21 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਇੱਟਾਂ ਵਾਲੇ ਭੱਠੇ ਬੰਦ ਹੋਣ ਅਤੇ ਰੇਤ ਬਜਰੀ ਦੇ ਭਾਅ ਅਸਮਾਨ ਨੂੰ ਛੂਹਣ ਕਾਰਨ ਜਿੱਥੇ ਆਮ ਆਦਮੀ ਨੂੰ ਘਰ ਬਣਾਉਣ ਦਾ ਸੁਪਨਾ ਟੁੱਟਦਾ ਦਿਖਾਈ ਦੇ ਰਿਹਾ ਹੈ, ਉੱਥੇ ਨਿਰਮਾਣ ਕਾਮਿਆਂ, ਮਿਸਤਰੀ ਮਜ਼ਦੂਰਾਂ ਤੇ ਸੰਬੰਧਤ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਨੇ ਲਗਾਇਆ ਰੋਸ ਧਰਨਾ

ਨਵਾਂਸ਼ਹਿਰ, 21 ਸਤੰਬਰ (ਹਰਵਿੰਦਰ ਸਿੰਘ)- ਅੱਜ ਪੰਜਾਬ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਦਫ਼ਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨਵਾਂਸ਼ਹਿਰ ਵਿਖੇ ਇੰਸਪੈਕਟਰਾਂ ਵਲੋਂ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਆਸਾ ਸਿੰਘ ਨੌਰਾ ਵਾਲਿਆਂ ਨੂੰ ਦਿੱਤੀ ਨਮ ਅੱਖਾਂ ਨਾਲ ਵਿਦਾਈ

ਪੱਲੀ ਝਿੱਕੀ, 21 ਸਤੰਬਰ (ਕੁਲਦੀਪ ਸਿੰਘ ਪਾਬਲਾ) - ਸੰਤ ਬਾਬਾ ਸੇਵਾ ਸਿੰਘ ਕਾਰਸੇਵਾ ਵਾਲਿਆਂ ਦੇ ਸਪੁੱਤਰ ਗਿਆਨੀ ਆਸਾ ਸਿੰਘ ਨੌਰਾ ਵਾਲੇ ਜੋ ਸਦੀਵੀ ਵਿਛੋੜਾ ਦੇ ਗਏ ਸਨ ਉਨ੍ਹਾਂ ਦਾ ਪਿੰਡ ਨੌਰਾ ਵਿਖੇ ਸਸਕਾਰ ਕੀਤਾ ਗਿਆ | ਗਿਆਨੀ ਆਸਾ ਸਿੰਘ ਦੀ ਚਿਖਾ ਨੂੰ ਅਗਨੀ ...

ਪੂਰੀ ਖ਼ਬਰ »

ਪਿੰਡ ਪਰਾਗਪੁਰ ਵਿਖੇ 11ਵਾਂ ਛਿੰਝ ਮੇਲਾ 25 ਨੂੰ

ਔੜ/ਝਿੰਗੜਾਂ, 21 ਸਤੰਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਪਰਾਗਪੁਰ ਵਿਖੇ ਦਰਬਾਰ ਪੰਜ ਪੀਰ ਛਿੰਝ ਕਮੇਟੀ ਵਲੋਂ ਦਰਬਾਰ ਪੰਜ ਪੀਰ ਮੇਲਾ ਕਮੇਟੀ, ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਮਾਲ ਜੀਆ ਜੰਤ ਦੀ ਸੁੱਖ ਸ਼ਾਂਤੀ ਲਈ ਦੋ ...

ਪੂਰੀ ਖ਼ਬਰ »

ਪਿੰਡ ਧਕਤਾਣਾ ਵਿਖੇ ਐਮ.ਪੀ. ਮਨੀਸ਼ ਤਿਵਾੜੀ ਵਲੋਂ ਬੱਸ ਅੱਡੇ ਲਈ 2 ਲੱਖ ਰੁਪਏ ਦਾ ਚੈੱਕ ਭੇਟ

ਭੱਦੀ, 21 ਸਤੰਬਰ (ਨਰੇਸ਼ ਧੌਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਵਲੋਂ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਅਤੇ ਹੋਰ ਪਤਵੰਤਿਆਂ ਦੀ ਹਾਜ਼ਰੀ ਦੌਰਾਨ ਪਿੰਡ ਧਕਤਾਣਾ ਦੇ ਸਰਪੰਚ ਚੌਧਰੀ ਨੰਦ ਲਾਲ, ਸਮੂਹ ...

ਪੂਰੀ ਖ਼ਬਰ »

ਭਰੋਲੀ 'ਚ ਕੀਰਤਨ ਦਰਬਾਰ 15 ਨੂੰ

ਘੁੰਮਣਾਂ, 21 ਸਤੰਬਰ (ਮਹਿੰਦਰਪਾਲ ਸਿੰਘ) - ਪਿੰਡ ਭਰੋਲੀ 'ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ 15 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਸ੍ਰੀ ਸਹਿਜ ...

ਪੂਰੀ ਖ਼ਬਰ »

ਬੇਸਹਾਰਾ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਤੋਂ ਪ੍ਰੇਸ਼ਾਨ ਹਨ ਇਲਾਕੇ ਦੇ ਕਈ ਪਿੰਡਾਂ ਦੇ ਲੋਕ

• ਸੰਦੀਪ ਮਝੂਰ ਉਸਮਾਨਪੁਰ, 21 ਸਤੰਬਰ - ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ ਦੇ ਲੋਕ ਬੇਸਹਾਰਾ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ | ਬੇਸਹਾਰਾ ਪਸ਼ੂਆਂ ਦੇ ਝੁੰਡ ਅਕਸਰ ਪਿੰਡਾਂ ਵਿਚ ਆਮ ਵੇਖਣ ਨੂੰ ਮਿਲਦੇ ਹਨ | ਸੜਕਾਂ ਤੇ ਬੇਲਗਾਮ ਘੁੰਮ ...

ਪੂਰੀ ਖ਼ਬਰ »

ਨਸ਼ੇ ਦੇ ਸੌਦਾਗਰਾਂ ਨਾਲ ਐਸੋਸੀਏਸ਼ਨ ਦਾ ਨਹੀਂ ਹੈ ਕੋਈ ਵਾਹ ਵਾਸਤਾ-ਸਰਬਜੀਤ ਸਿੰਘ

ਬਲਾਚੌਰ, 21 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਲਾਚੌਰ ਦੀ ਇਕੱਤਰਤਾ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬਲਾਕ ਪ੍ਰਧਾਨ ਤਜਿੰਦਰ ਸਿੰਘ ਜੋਤ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ...

ਪੂਰੀ ਖ਼ਬਰ »

ਖ਼ਾਲੀ ਛੱਪੜ ਦਾ ਸੁੰਦਰੀਕਰਨ ਲਈ ਤਜਰਬੇਕਾਰ ਸੰਸਥਾ ਤੋਂ ਸਹਿਯੋਗ ਦੀ ਮੰਗ

ਸਾਹਲੋਂ, 21 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਸਕੋਹਪੁਰ ਦੀ ਗਰਾਮ ਪੰਚਾਇਤ ਵਲੋਂ ਛੱਪੜ ਦੀ ਖ਼ਾਲੀ ਜ਼ਮੀਨ ਨੂੰ ਇਕ ਸੁੰਦਰ ਪਾਰਕ ਨੁਮਾ ਬਣਾਉਣ ਲਈ ਤਜਰਬੇਕਾਰ ਸੰਸਥਾਵਾਂ ਤੋਂ ਸਹਿਯੋਗ ਮੰਗਿਆ ਹੈ | ਇਸ ਮੌਕੇ ਸਰਪੰਚ ਰਣਜੀਤ ਕੌਰ ਨੇ ਆਪਣੇ ਪੰਚਾਇਤ ਮੈਂਬਰਾਂ ...

ਪੂਰੀ ਖ਼ਬਰ »

ਪਿੰਡ ਸੋਇਤਾ ਵਿਖੇ ਗੁਰਮਤਿ ਸਮਾਗਮ ਅੱਜ

ਉਸਮਾਨਪੁਰ, 21 ਸਤੰਬਰ (ਮਝੂਰ)- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਗੁਰੂ ਕੀ ਰਸੋਈ ਨਵਾਂਸ਼ਹਿਰ ਵਲੋਂ ਮਹਾਨ ਕੀਰਤਨ ਕੀਰਤਨ ਦਰਬਾਰ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 22 ਸਤੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਸਿੰਘ ਸਭਾ ਸੋਇਤਾ ਵਿਖੇ ਸ਼ਾਮ 6:30 ਤੋਂ 8:30 ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਮੀਟਿੰਗ

ਬਲਾਚੌਰ, 21 ਸਤੰਬਰ (ਸ਼ਾਮ ਸੁੰਦਰ ਮੀਲੂ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ਼. ਭ. ਸ. ਨਗਰ ਦੀ ਮੀਟਿੰਗ ਚਰਨਜੀਤ ਕੌਰ ਨਵਾਂਸ਼ਹਿਰ ਜਨਰਲ ਸਕੱਤਰ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਮਹਿੰਦੀਪੁਰ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਾਥੀ ਕਰਨ ਸਿੰਘ ਰਾਣਾ ...

ਪੂਰੀ ਖ਼ਬਰ »

ਸੋਨ ਤਗਮਾ ਜਿੱਤਣ ਲਈ ਵਿਦਿਆਰਥਣ ਦਾ ਸਨਮਾਨ

ਸੰਧਵਾਂ, 21 ਸਤੰਬਰ (ਪ੍ਰੇਮੀ ਸੰਧਵਾਂ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰ. ਤਜਿੰਦਰ ਸ਼ਰਮਾ ਦੀ ਅਗਵਾਈ 'ਚ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ 'ਚ ਚੈਂਪ ਤਾਈਕਵਾਂਡੋ ਖੇਡ ਮੁਕਾਬਲੇ ਵਿਚੋਂ ਪਹਿਲਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਅਮਰਦੀਪ ਸਕੂਲ ਵਿਖੇ ਸਵੱਛਤਾ ਪੰਦ੍ਹਰਵਾੜਾ ਮਨਾਇਆ

ਮੁਕੰਦਪੁਰ, 21 ਸਤੰਬਰ (ਅਮਰੀਕ ਸਿੰਘ ਢੀਂਡਸਾ) - ਭਾਰਤ ਸਰਕਾਰ ਵੱਲੋਂ ਸਵੱਛਤਾ ਪਖਵਾੜਾ 2022 ਸਬੰਧੀ ਉਲੀਕੇ ਪ੍ਰੋਗਰਾਮ ਅਨੁਸਾਰ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿੱਚ ਪਿ੍ੰਸੀਪਲ ਪਰਮਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੱਛਤਾ ਪੰਦ੍ਹਰਵਾੜਾ ਮਨਾਇਆ ਗਿਆ | ...

ਪੂਰੀ ਖ਼ਬਰ »

ਕਾਹਮਾ ਸਕੂਲ 'ਚ ਫੁੱਟਬਾਲ ਕੋਚ ਗੁਰਨਾਮ ਗਾਮਾ ਦਾ ਸਨਮਾਨ

ਮੱਲਪੁਰ ਅੜਕਾਂ, 21 ਸਤੰਬਰ (ਮਨਜੀਤ ਸਿੰਘ ਜੱਬੋਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਮਾ ਵਲੋਂ ਸਕੂਲ ਦੀ ਫੁੱਟਬਾਲ ਟੀਮ ਲਈ ਵੱਡਮੁੱਲਾ ਯੋਗਦਾਨ ਪਾਉਣ ਲਈ ਕੋਚ ਗੁਰਨਾਮ ਸਿੰਘ ਸਿੰਘ ਗਾਮਾ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਹਿਤੇਸ਼ ਸਹਿਗਲ ਵਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ, ਨਗਦ ਰਾਸ਼ੀ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਕੂਲ ਨੇ ਜੋਨ ਪੱਧਰ 'ਤੇ ਪੇਂਡੂ ਖੇਡਾਂ ਵਿਚ ਬਹੁਤ ਵੱਡੀਆਂ-ਵੱਡੀਆਂ ਮੱਲਾਂ ਮਾਰੀਆਂ ਜੋ ਫੁੱਟਬਾਲ ਕੋਚ ਗੁਰਨਾਮ ਗਾਮਾ ਦੀ ਹੀ ਦੇਣ ਹੈ | ਸਕੂਲ ਵਲੋਂ ਵਿਲੇਜ ਯੂਥ ਕਲੱਬ ਕਾਹਮਾ ਦਾ ਵੀ ਬਹੁਤ ਧੰਨਵਾਦ ਕੀਤਾ ਗਿਆ ਜਿਨ੍ਹਾਂ ਨੇ ਸਕੂਲ ਦੀ ਫੁੱਟਬਾਲ ਟੀਮ ਤਿਆਰ ਕਰਨ ਲਈ ਵਧੀਆ ਕੋਚ ਦਿੱਤਾ | ਇਸ ਮੌਕੇ ਮੁੱਖ ਪ੍ਰਬੰਧਕ ਸਤਨਾਮ ਸਿੰਘ ਕਾਹਮਾ, ਮਨਜੀਤ ਸਿੰਘ, ਠੇਕੇਦਾਰ ਗੁਦਾਵਰ ਸਿੰਘ, ਜਰਨੈਲ ਸਿੰਘ ਪੰਚ, ਮੈਡਮ ਕੁਲਦੀਪ ਕੌਰ, ਠੇਕੇਦਾਰ ਰਾਮ ਪ੍ਰਕਾਸ਼, ਕੁਲਵਿੰਦਰ ਲਾਲ, ਲੈਕ. ਸ਼ੰਕਰ ਦਾਸ, ਨਿਤਿਨ ਤੇ ਰਜਨੀ ਬਾਲਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੀਟੂ ਵਲੋਂ 25 ਪਿੰਡਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਨਵਾਂਸ਼ਹਿਰ, 21 ਸਤੰਬਰ (ਹਰਵਿੰਦਰ ਸਿੰਘ)-'ਪਿੰਡ ਬਚਾਓ ਲੋਕ ਬਚਾਓ' ਸੰਘਰਸ਼ ਕਮੇਟੀ ਇਲਾਕਾ ਬੀਤ ਦੇ 25 ਪਿੰਡਾਂ ਵਲੋਂ ਇਕ ਸਾਬਣ ਫ਼ੈਕਟਰੀ ਮਾਲਕ ਵਲੋਂ ਫ਼ੈਕਟਰੀ ਐਕਟ ਖ਼ਿਲਾਫ਼ ਪ੍ਰਦੂਸ਼ਣ ਫੈਲਾਇਆ ਜਾ ਰਿਹਾ ਹੈ, ਜਿਸ ਖ਼ਿਲਾਫ਼ ਕੀਤੇ 45 ਦਿਨਾਂ ਸੰਘਰਸ਼ ਦੀ ਹਮਾਇਤ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਘਰ ਦੀ ਮਿੱਟੀ ਲੈ ਕੇ ਆਪ ਟੀਮ ਉੱਤਰ ਪ੍ਰਦੇਸ਼ ਰਵਾਨਾ

ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ਆਮ ਆਦਮੀ ਪਾਰਟੀ ਦੇ ਉੱਤਰ ਪ੍ਰਦੇਸ਼ ਦੇ ਸਟੇਟ ਪ੍ਰਧਾਨ ਸੋਮਇੰਦਰ ਢਾਕਾ ਵਲੋਂ ਆਪਣੇ ਸਾਥੀਆਂ ਸਮੇਤ ਸ਼ਹੀਦ-ਏ- ਆਜ਼ਮ ਸ: ਭਗਤ ਸਿੰਘ ਦੇ ਆਦਮ ਕੱਦ ਬੁੱਤ ਅਤੇ ਸ: ਕਿਸ਼ਨ ਸਿੰਘ ਦੀ ਸਮਾਧ 'ਤੇ ਸਿਜਦਾ ਕੀਤਾ | ਉਸ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਘੱਕੇਵਾਲ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਕੈਂਪ

ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਪ੍ਰਤੀ ਜਾਗਰੂਕ ਕਰਨ ਲਈ ਬਲਾਕ ਨਵਾਂਸ਼ਹਿਰ ਦੇ ਪਿੰਡ ਘੱਕੇਵਾਲ ਵਿਖੇ ਇਨ-ਸਿਟੂ ਸਕੀਮ ਅਧੀਨ ਖੇਤੀਬਾੜੀ ਤੇ ਕਿਸਾਨ ਭਲਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX