ਤਾਜਾ ਖ਼ਬਰਾਂ


ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  58 minutes ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  about 1 hour ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 2 hours ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 3 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 4 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 4 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 4 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 4 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 5 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 5 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 5 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 5 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 6 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 6 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 6 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 6 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 6 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਰੂਪਨਗਰ

ਵੈਟਰਨਰੀ ਇੰਸਪੈਕਟਰਜ਼ ਵਲੋਂ ਡਾਇਰੈਕਟਰ ਪਸ਼ੂ ਪਾਲਣ ਪੰਜਾਬ ਦੇ ਵਿਰੁੱਧ ਧਰਨਾ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਵੈਟਰਨਰੀ ਇੰਸਪੈਕਟਰਜ਼ ਵਲੋਂ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਸੂਬਾ ਕਮੇਟੀ ਮੈਂਬਰ ਰਮੇਸ਼ ਕੱਕੜ ਦੀ ਅਗਵਾਈ ਹੇਠ ਡਾਇਰੈਕਟਰ ਪਸ਼ੂ ਪਾਲਣ, ਪੰਜਾਬ ਦੇ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਲਈ ਪੁੱਟੇ ਨਾਲੇ ਨੂੰ ਨਾ ਪੂਰਨ ਕਾਰਨ ਆਮ ਲੋਕ ਤੇ ਦੁਕਾਨਦਾਰ ਹੋ ਰਹੇ ਹਨ ਖੱਜਲ ਖ਼ੁਆਰ

ਪੁਰਖਾਲੀ, 21 ਸਤੰਬਰ (ਬੰਟੀ)-ਭੱਦਲ ਦੇ ਬੱਸ ਅੱਡੇ ਅਤੇ ਬੱਸ ਅੱਡੇ ਨੇੜੇ ਪੈਂਦੀਆਂ ਦੁਕਾਨਾਂ ਅੱਗੇ, ਪਿਛਲੇ ਕਈ ਮਹੀਨੇ ਤੋਂ ਪੁੱਟਿਆ ਪਿਆ ਨਾਲਾ ਆਮ ਲੋਕਾਂ ਤੇ ਦੁਕਾਨਦਾਰਾਂ ਲਈ ਵੱਡੀ ਸਿਰਦਰਦੀ ਬਣਿਆ ਹੋਇਆ ਹੈ | ਭਾਵੇਂਕਿ ਉਕਤ ਨਾਲਾ ਪੁਟਵਾਉਣ ਸਮੇਂ ਤਾਂ ਜ਼ਿਲ੍ਹਾ ...

ਪੂਰੀ ਖ਼ਬਰ »

25 ਦੀ ਇਨਸਾਫ਼ ਰੈਲੀ ਸੰਬੰਧੀ ਤਾਲਮੇਲ ਕਮੇਟੀ ਰਾਹੀ ਪ੍ਰਸ਼ਾਸਨ ਨੂੰ ਸੌਂਪਿਆ ਸੰਘਰਸ਼ ਦਾ ਨੋਟਿਸ

ਨੂਰਪੁਰੀ ਬੇਦੀ, 21 ਸਤੰਬਰ (ਢੀਂਡਸਾ, ਝਾਂਡੀਆਂ)-ਡੈਮੋਕ੍ਰੇਟਿਕ ਟੀਚਰਜ ਫਰੰਟ (ਡੀ.ਟੀ.ਐਫ.) ਪੰਜਾਬ, ਓ.ਡੀ.ਐੱਲ ਅਧਿਆਪਕ ਯੂਨੀਅਨ (3442, 7654) ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ 6505 (ਜੈ ਸਿੰਘ ਵਾਲਾ) ਦੀ ਅਗਵਾਈ ਵਿਚ 180 ਈ.ਟੀ.ਟੀ. ਅਧਿਆਪਕਾਂ 'ਤੇ ਮੁੱਢਲੀ ਭਰਤੀ (4500 ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 21 ਸਤੰਬਰ (ਵਿੰਦਰ ਪਾਲ ਝਾਂਡੀਆ)-ਭਾਰਤ ਵਿਕਾਸ ਪਰੀਸ਼ਦ ਦੀ ਤਖ਼ਤਗੜ੍ਹ ਇਕਾਈ ਦੀ ਮੀਟਿੰਗ ਸੰਸਥਾ ਦੇ ਪ੍ਰਧਾਨ ਸੰਜੀਵ ਭੰਡਾਰੀ ਦੀ ਅਗਵਾਈ 'ਚ ਨੂਰਪੁਰ ਬੇਦੀ ਵਿਖੇ ਹੋਈ | ਮੀਟਿੰਗ ਦੌਰਾਨ ਸੰਸਥਾ ਵਲੋਂ ਸਰਵਸੰਮਤੀ ਨਾਲ ਯੂਥ ਕਲੱਬ ਤਾਲਮੇਲ ਕਮੇਟੀ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਪਲੇਸਮੈਂਟ ਕੈਂਪ ਦੌਰਾਨ 5 ਉਮੀਦਵਾਰਾਂ ਦੀ ਨੌਕਰੀ ਲਈ ਚੋਣ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਸੈਣੀ ਇੰਜੀਨੀਅਰਿੰਗ ਵਰਕਸ, ਭਰਤਗੜ੍ਹ ਦੇ ਨੁਮਾਇੰਦੇ ਵਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ | ਇਸ ਦੌਰਾਨ 8 ਉਮੀਦਵਾਰ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ ਦਾ ਵਿਲੱਖਣ ਰੰਗ', ਇੱਕੋ ਟੱਬਰ ਦੇ ਤਿੰਨ ਜੀਆਂ ਨੇ ਮਾਰੀਆਂ ਮੱਲਾਂ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-'ਖੇਡਾਂ ਵਤਨ ਪੰਜਾਬ ਦੀਆਂ-2022' ਤਹਿਤ ਇਕ ਵਿਲੱਖਣ ਰੰਗ ਦੇਖਣ ਨੂੰ ਮਿਲਿਆ, ਜਦੋਂ ਇਕੋਂ ਪਰਿਵਾਰ ਦੇ ਤਿੰਨ ਮੈਂਬਰਾਂ ਵਲੋਂ ਖੇਡਾਂ ਵਿਚ ਹਿੱਸਾ ਲਿਆ ਗਿਆ ਤੇ ਮੱਲਾਂ ਮਾਰੀਆਂ ਗਈਆਂ | ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ...

ਪੂਰੀ ਖ਼ਬਰ »

ਭੱਕੂਮਾਜਰਾ ਵਿਖੇ ਭਾਈ ਘਨੱਈਆ ਜੀ ਦਾ ਜਨਮ ਦਿਹਾੜਾ ਮਨਾਇਆ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿਾੰਡ ਭੱਕੂ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ਵ ਸੇਵਾ ਪ੍ਰੰਪਰਾ ਦੇ ਮੋਢੀ ਤੇ ਖ਼ਾਲਸਾ ਪੰਥ ਦੀ ਮਹਾਨ ਸੇਵਾ ਪੰਥੀ ਸੰਪਰਦਾਇ ਦੇ ਜਨਮਦਾਤਾ ਭਾਈ ਘਨੱਈਆ ਜੀ ਦਾ ਜਨਮ ਦਿਹਾੜਾ ਗੁਰਦੁਆਰਾ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਡਰੱਗ ਮਨੀ ਸਮੇਤ ਦੋ ਕਾਬੂ

ਬੇਲਾ, 21 ਸਤੰਬਰ (ਮਨਜੀਤ ਸਿੰਘ ਸੈਣੀ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਨੂੰ ਨੱਥ ਪਾਉਣ ਲਈ ਚਲਾਈ ਮੁਹਿੰਮ ਤਹਿਤ ਡੀ.ਐੱਸ.ਪੀ. ਰਜੇਸ਼ ਕਪਲਿਸ਼ ਦੀ ਰਹਿਨੁਮਾਈ ਹੇਠ ਪੁਲਿਸ ਚੌਂਕੀ ਬੇਲਾ ਦੇ ਇੰਚਾਰਜ ਐੱਸ. ਆਈ. ਜਗੀਰ ਸਿੰਘ ...

ਪੂਰੀ ਖ਼ਬਰ »

3000 ਮੀ. ਦੌੜ 'ਚ ਜੋਗਿੰਦਰ ਸਿੰਘ ਰੂਪਨਗਰ ਅੱਵਲ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-'ਖੇਡਾਂ ਵਤਨ ਪੰਜਾਬ ਦੀਆਂ' ਪੰਜਾਬ ਸਰਕਾਰ ਦਾ ਅਹਿਮ ਉਪਰਾਲਾ ਹੈ, ਜਿਸ ਸਦਕਾ ਖਿਡਾਰੀਆਂ ਵਲੋਂ ਵੱਧ ਚੜ੍ਹ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਹ ਉਪਰਾਲਾ ਸੂਬੇ ਵਿਚ ਖੇਡ ਸੱਭਿਆਚਾਰ ਸਿਰਜਣ ਵਿਚ ਬਹੁਤ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਦੇ ਆਗੂਆਂ ਨੇ ਝੋਨੇ ਦੀ ਬਿਮਾਰੀ ਨਾਲ ਨੁਕਸਾਨੀ ਫ਼ਸਲ ਦਾ ਲਿਆ ਜਾਇਜ਼ਾ

ਘਨੌਲੀ, 21 ਸਤੰਬਰ (ਜਸਵੀਰ ਸਿੰਘ ਸੈਣੀ)-ਕੁੱਲ ਹਿੰਦ ਕਿਸਾਨ ਸਭਾ ਦੇ ਆਗੂਆਂ ਵਲੋਂ ਝੋਨੇ ਦੀ ਬਿਮਾਰੀ ਨਾਲ ਨੁਕਸਾਨੀ ਫ਼ਸਲ ਦਾ ਮਕੌੜੀ ਕਲਾਂ ਵਿਖੇ ਜਾਇਜ਼ਾ ਲਿਆ ਤੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ | ਮੌਕੇ 'ਤੇ ਮੌਜੂਦ ਸਾਬਕਾ ਸਰਪੰਚ ਅਵਤਾਰ ਸਿੰਘ, ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਬਲਾਕ ਨੰਗਲ ਦੀ ਚੋਣ ਹੋਈ

ਨੰਗਲ, 21 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਬਲਾਕ ਨੰਗਲ ਦੀ ਚੋਣ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬੜਵਾ, ਸੂਬਾ ਕਮੇਟੀ ਮੈਂਬਰ ਮਾਸਟਰ ਕਿ੍ਪਾਲ ਸਿੰਘ ਭੱਟੋਂ ਦੀ ਨਿਗਰਾਨੀ ਹੇਠ ਬੱਸ ਸਟੈਂਡ ਨੰਗਲ ਵਿਖੇ ਹੋਈ, ਜਿਸ ਵਿਚ ਬਲਾਕ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਤੇ ਮਲੇਰੀਆ ਸੰਬੰਧੀ ਜਾਗਰੂਕਤਾ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਰੂਪਨਗਰ ਸ਼ਹਿਰ ਵਿਚ ਡੇਂਗੂ ਤੇ ਮਲੇਰੀਆ ਸੰਬੰਧੀ ਜਾਗਰੂਕਤਾ ਹਿੱਤ ਸਰਵੇ ਕੀਤਾ ਗਿਆ | ਇਸ ਮੌਕੇ ਟੀਮ ਦੀ ਅਗਵਾਈ ਡਾ. ਪ੍ਰਭਲੀਨ ਕੌਰ ਜ਼ਿਲ੍ਹਾ ...

ਪੂਰੀ ਖ਼ਬਰ »

ਬੁਰਜ ਤੇ ਲੋਦੀਪੁਰ 'ਚ ਲੋਕਾਂ ਦੀਆ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਕੈਂਪ ਅੱਜ- ਮਨੀਸ਼ਾ ਰਾਣਾ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ | ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਵਲੋਂ ਆਪਣੇ ਵਿਧਾਨ ਸਭਾ ਹਲਕੇ ਵਿਚ ...

ਪੂਰੀ ਖ਼ਬਰ »

ਭਾਕਿਯੂ ਖੋਸਾ ਵਲੋਂ ਪਿੰਡ ਕਿਸ਼ਨਪੁਰਾ 'ਚ ਖੇਤੀਬਾੜੀ ਵਿਭਾਗ ਵਲੋਂ ਲਗਾਏ ਕੈਂਪ ਦਾ ਵਿਰੋਧ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿਸਟਰ ਖੋਸਾ ਜ਼ਿਲ੍ਹਾ ਰੋਪੜ ਦੀ ਟੀਮ ਵਲੋਂ ਪਿੰਡ ਕਿਸ਼ਨਪੁਰਾ 'ਚ ਖੇਤੀਬਾੜੀ ਵਿਭਾਗ ਵਲੋਂ ਭੇਜੀ ਗਈ ਟੀਮ ਵਲੋਂ ਲੋਕਾਂ ਨੂੰ ਪਰਾਲੀ ਦੀ ਸਾਂਭ ਸੰਭਾਲ, ਅੱਗੇ ਤੋਂ ਬੀਜੀ ਜਾਣ ਵਾਲੀ ਕਣਕ ਦੀ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਵਲੋਂ ਜ਼ੀਰੋ ਬਕਾਏ 'ਤੇ ਖੋਲ੍ਹੇ ਗਏ ਖਾਤੇ

ਨੂਰਪੁਰ ਬੇਦੀ, 21 ਸਤੰਬਰ (ਹਰਦੀਪ ਸਿੰਘ ਢੀਂਡਸਾ)-ਹਰ ਵਿਦਿਆਰਥੀ ਦਾ ਬੈਂਕ ਵਿਚ ਖਾਤਾ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਅੱਜ ਦੇ ਯੁੱਗ ਵਿਚ ਜਦੋਂ ਸਾਰਾ ਲੈਣ ਦੇਣ ਗੂਗਲ ਪੇਅ, ਫ਼ੋਨ ਪੇਅ ਜਾਂ ਪੇ. ਟੀ. ਐੱਮ. ਰਾਹੀਂ ਹੋ ਰਿਹਾ ਹੈ | ਉਦੋਂ ਵੀ ਬੈਂਕ ਅਕਾਊਾਟ ਬਹੁਤ ਜ਼ਰੂਰੀ ...

ਪੂਰੀ ਖ਼ਬਰ »

ਗ੍ਰਾਮ ਸਿੱਖਿਆ ਸਭਾ ਦੀ ਇਕੱਤਰਤਾ ਹੋਈ

ਬੇਲਾ, 21 ਸਤੰਬਰ (ਮਨਜੀਤ ਸਿੰਘ ਸੈਣੀ)-ਸਕੂਲ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਮੰਤਵ ਲਈ ਸਰਕਾਰੀ ਪ੍ਰਾਇਮਰੀ ਸਕੂਲ ਫ਼ਤਿਹਪੁਰ ਵਿਖੇ ਸਾਂਝੀ ਸਿੱਖਿਆ ਟੀਮ ਤੋਂ ਰਾਜੇਸ਼ ਦੇ ਸਹਿਯੋਗ ਨਾਲ ਸਕੂਲ ਸਟਾਫ਼, ਸਕੂਲ ਪ੍ਰਬੰਧਕ ਕਮੇਟੀ ਤੇ ਸਕੂਲ ਪੜ੍ਹਦੇ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਰੇਲਵੇ ਸਟੇਸ਼ਨ ਦੇ ਆਲੇ ਦੁਆਲੇ ਦੀ ਕੀਤੀ ਸਫ਼ਾਈ

ਘਨੌਲੀ, 21 ਸਤੰਬਰ (ਜਸਵੀਰ ਸਿੰਘ ਸੈਣੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਮਨਾਉਣ ਲਈ ਚੱਲ ਰਹੇ ਸੇਵਾ ਕਾਰਜਾਂ ਵਿਚ ਰੂਪਨਗਰ ਦਿਹਾਤੀ ਮੰਡਲ ਦੇ ਪ੍ਰਧਾਨ ਪਿ੍ੰਸ ਕੌਸ਼ਿਕ ਦੀ ਅਗਵਾਈ ਹੇਠ ਘਨੌਲੀ ਰੇਲਵੇ ਸਟੇਸ਼ਨ ਵਿਖੇ ਸਫ਼ਾਈ ਅਭਿਆਨ ਚਲਾਇਆ ਗਿਆ, ਜਿਸ ...

ਪੂਰੀ ਖ਼ਬਰ »

ਭਾਜਪਾ ਮੰਡਲ ਸ੍ਰੀ ਚਮਕੌਰ ਸਾਹਿਬ ਨੇ ਵੱਖ-ਵੱਖ ਥਾਵਾਂ ਦੀ ਕੀਤੀ ਸਫ਼ਾਈ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਜਨਤਾ ਪਾਰਟੀ ਮੰਡਲ ਸ੍ਰੀ ਚਮਕੌਰ ਸਾਹਿਬ ਵਲੋਂ ਮੰਡਲ ਪ੍ਰਧਾਨ ਚਿਰੰਜੀਵ ਗੁਪਤਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ 'ਸੇਵਾ ਪਖਵਾੜਾ' ਤਹਿਤ ਸ਼ਿਵ ਮੰਦਿਰ ...

ਪੂਰੀ ਖ਼ਬਰ »

ਬ੍ਰਹਮਪੁਰ ਲੋਅਰ 'ਚ ਲੋਕਾਂ ਦੀਆ ਮੁਸ਼ਕਿਲਾਂ ਤੇ ਸ਼ਿਕਾਇਤਾਂ ਸੰਬੰਧੀ ਕੈਂਪ ਅੱਜ- ਕਿਰਨ ਸ਼ਰਮਾ

ਨੰਗਲ, 21 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਆਮ ਲੋਕਾਂ ਦੀਆਂ ਮੁਸ਼ਕਲਾਂ/ਸ਼ਿਕਾਇਤਾਂ ਸਬੰਧੀ ਇਕ ਵਿਸ਼ੇਸ਼ ਕੈਂਪ 22 ਸਤੰਬਰ ਨੂੰ ਬਾਅਦ ਦੁਪਹਿਰ ਬ੍ਰਹਮਪੁਰ ਲੋਅਰ ਵਿਚ ਲਗਾਇਆ ਜਾਵੇਗਾ, ਜਿਸ ਵਿਚ ਨਿਯਮਾਂ ਅਨੁਸਾਰ ਮੌਕੇ 'ਤੇ ਹੀ ਨਿਪਟਾਰਾ ਕਰਨ ਨੂੰ ਤਰਜੀਹ ਦਿੱਤੀ ...

ਪੂਰੀ ਖ਼ਬਰ »

ਆਸ਼ਰਮ ਦੇ ਲੰਗਰ ਦੀ ਸੇਵਾ ਕਰਨ ਲਈ ਮਹਿਲਾਵਾਂ ਦਾ ਸਨਮਾਨ

ਢੇਰ 21 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਢੇਰ ਦੀਆਂ ਮਹਿਲਾਵਾਂ ਵਲੋਂ ਪਿਛਲੇ ਪੰਜ ਸਾਲਾਂ ਦੌਰਾਨ ਜ਼ਿੰਦਾ ਜੀਵ ਬੇਸਹਾਰਾ ਆਸ਼ਰਮ ਨਜ਼ਦੀਕ ਐੱਮ. ਪੀ. ਦੀ ਕੋਠੀ ਦੇ ਬੇਸਹਾਰਿਆਂ ਲਈ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ, ਜਿਸ ਸੰਬੰਧੀ ਸ਼ਿਵ ਮੰਦਰ ਢੇਰ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਹਿਰਾਮਪੁਰ ਬੇਟ ਦੀਆਂ ਸੱਤ ਖਿਡਾਰਨਾਂ ਦੀ ਜ਼ਿਲ੍ਹਾ ਪੱਧਰੀ ਖੇਡਾਂ ਲਈ ਚੋਣ

ਬੇਲਾ, 21 ਸਤੰਬਰ (ਮਨਜੀਤ ਸਿੰਘ ਸੈਣੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਖੇਡ ਨੀਤੀ ਅਨੁਸਾਰ ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰੀ ਹੋਈਆਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਉਪਰੰਤ ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮਪੁਰ ਬੇਟ ਦੀਆਂ ਸੱਤ ਖਿਡਾਰਨਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਦੇ ਨਾਂਅ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਡੀ. ਸੀ. ਰੂਪਨਗਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਚਾਈਨਾ ਵਾਇਰਸ ਬਿਮਾਰੀ ਕਾਰਨ ਝੋਨੇ ਦੀ ਖ਼ਰਾਬ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਰਸਾਲਪੁਰ ਦੇ ਸਕਾਊਟ ਵਿਦਿਆਰਥੀ ਕੈਂਪਿੰਗ ਤੋਂ ਬਾਅਦ ਵਾਪਸ ਪਰਤੇ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤ ਸਕਾਊਟ ਤੇ ਟ੍ਰੇਨਿੰਗ ਸੈਂਟਰ ਤਾਰਾ ਦੇਵੀ (ਸ਼ਿਮਲਾ) ਵਿਚ ਪੰਜ ਰੋਜ਼ਾ ਰਾਜ ਪੁਰਸਕਾਰ ਹਾਈਕਿੰਗ ਤੇ ਟਰੈਕਿੰਗ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ, ਜਿੱਥੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਸਕਾਊਟ ...

ਪੂਰੀ ਖ਼ਬਰ »

ਮਿਸਤਰੀ ਮਜ਼ਦੂਰ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ: ਸੰਬੰਧਿਤ (ਇਫਟੂ) ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਉਸਾਰੀ ਨਾਲ ਸਬੰਧਿਤ ਮਿਸਤਰੀ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਐੱਸ. ਡੀ. ਐੱਮ. ਦਫ਼ਤਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਦਿਆਰਥੀਆਂ ਨੂੰ ਕਰਵਾਏਗਾ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਲੋਂ ਵਿੱਦਿਅਕ ਵਰ੍ਹੇ 2022-23 ਤੋਂ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ਸੰਬੰਧੀ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਮਾਨਵ ਸੇਵਾ ਸੰਕਲਪ ਦਿਵਸ ਮਨਾਇਆ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰਸ਼ਾਸਨ ਤੇ ਰੈੱਡ ਕਰਾਸ ਰੂਪਨਗਰ ਵਲੋਂ ਭਾਈ ਘਨੱਈਆ ਜੀ ਦੀ ਨਿੱਘੀ ਯਾਦ ਵਿਚ ਮਾਨਵ ਸੇਵਾ ਸੰਕਲਪ ਦਿਵਸ ਜ਼ਿਲ੍ਹਾ ਰੈੱਡ ਕਰਾਸ ਭਵਨ ਵਿਖੇ ਮਨਾਇਆ ਗਿਆ ਤੇ ਇਸ ਮੌਕੇ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ...

ਪੂਰੀ ਖ਼ਬਰ »

ਵਿਧਾਇਕ ਚੱਢਾ ਨੇ ਪਿੰਡ ਕਰਤਾਰਪੁਰ ਦੇ ਕੀਤੇ ਧੰਨਵਾਦੀ ਦੌਰੇ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਨੂਰਪੁਰ ਬੇਦੀ, 21 ਸਤੰਬਰ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਕਰਤਾਰਪੁਰ ਦਾ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਧੰਨਵਾਦੀ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਲੋਕਾਂ ਤੇ ਪੰਚਾਇਤ ਦੀਆਂ ਸਮੱਸਿਆਵਾਂ ਸੁਣੀਆਂ | ਵਿਧਾਇਕ ...

ਪੂਰੀ ਖ਼ਬਰ »

ਜਲਵਾਯੂ ਪਰਿਵਰਤਨ ਦੇ ਖੇਤੀਬਾੜੀ 'ਤੇ ਪੈ ਰਹੇ ਪ੍ਰਭਾਵ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਢੇਰ, 21 ਸਤੰਬਰ (ਸ਼ਿਵ ਕੁਮਾਰ ਕਾਲੀਆ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਵਾਤਾਵਰਨ ਤੇ ਪਾਉਣ ਪਾਣੀ ਦੀ ਸਾਂਭ ਸੰਭਾਲ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ | ਕੈਬਨਿਟ ਮੰਤਰੀ ਹਰਜੋਤ ਬੈਂਸ ਵਲੋਂ ਆਪਣੇ ਵਿਧਾਨ ਸਭਾ ਹਲਕੇ ਵਿਚ ...

ਪੂਰੀ ਖ਼ਬਰ »

ਕਰੂਰਾ ਵਿਖੇ ਸੈੱਲਫ਼ ਹੈਲਪ ਗਰੁੱਪ ਦਾ ਗਠਨ

ਨੂਰਪੁਰ ਬੇਦੀ, 21 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਵੱਖ-ਵੱਖ ਪਿੰਡਾਂ ਵਿਚ ਸੈੱਲਫ਼ ਹੈਲਪ ਗਰੁੱਪ ਬਣਾਏ ਜਾ ਰਹੇ ਹਨ, ਉੱਥੇ ਹੀ ਨੂਰਪੁਰ ਬੇਦੀ ਬਲਾਕ ਦੇ ਪਿੰਡ ਕਰੂਰਾ ਵਿਖੇ ਵੀ ਗਰਾਮ ਸੰਗਠਨ ਦੀ ਸਥਾਪਨਾ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੀਆਂ ਬਲਾਕ ਮੈਨੇਜਰ ਰੇਖਾ ਸ਼ਰਮਾ ਨੇ ਦੱਸਿਆ ਕਿ ਪੰਜ ਸੈੱਲਫ਼ ਹੈਲਪ ਗਰੁੱਪਾਂ ਨੂੰ ਇਕੱਠੇ ਕਰਕੇ ਇੱਕ ਗ੍ਰਾਮ ਸੰਗਠਨ ਬਣਾਇਆ ਗਿਆ ਹੈ | ਇਨ੍ਹਾਂ ਦਾ ਮੁੱਖ ਮਕਸਦ ਔਰਤਾਂ ਨੂੰ ਆਤਮ ਨਿਰਭਰ ਬਣਾਉਣਾ ਹੈ | ਇਸ ਨਾਲ ਔਰਤਾਂ ਆਪਣਾ ਖ਼ੁਦ ਦਾ ਕੰਮ ਸ਼ੁਰੂ ਕਰਕੇ ਜਿੱਥੇ ਆਪ ਵਿਕਸਿਤ ਹੁੰਦੀਆਂ ਹਨ, ਉੱਥੇ ਹੀ ਆਪਣੇ ਘਰ ਦਾ ਗੁਜ਼ਾਰਾ ਵੀ ਕਰਦੀਆਂ ਹਨ | ਕੋਆਰਡੀਨੇਟਰ ਆਕਾਸ਼ ਗੌਤਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਔਰਤਾਂ ਨਾਲ ਮੀਟਿੰਗਾਂ ਕਰਕੇ ਇਹ ਸੈੱਲਫ਼ ਹੈਲਪ ਗਰੁੱਪ ਬਣਾਏ ਜਾ ਰਹੇ ਹਨ ਅਤੇ ਹੋਰ ਵੀ ਰਹਿੰਦੇ ਪਿੰਡਾਂ ਵਿਚ ਵੀ ਇਨ੍ਹਾਂ ਸੰਗਠਨਾਂ ਦੀ ਸਥਾਪਨਾ ਕੀਤੀ ਜਾਵੇਗੀ | ਇਸ ਮੌਕੇ ਐਕਟਿਵ ਵੂਮੈਨ ਸਰੋਜ ਰਾਣੀ, ਪ੍ਰਧਾਨ ਦਲਜੀਤ ਕੌਰ, ਸੈਕਟਰੀ ਰੀਤੂ ਬਾਲਾ, ਕੈਸ਼ੀਅਰ ਹਰਜਿੰਦਰ ਕੌਰ ਤੇ ਹੋਰ ਔਰਤਾਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬੈਡਮਿੰਟਨ ਦੇ ਹੋਏ ਫਸਵੇਂ ਮੁਕਾਬਲੇ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਸ਼ਿਵਾਲਿਕ ਕਲੱਬ ਦੇ ਬੈਡਮਿੰਟਨ ਕੋਰਟ ਵਿਖੇ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬੈਡਮਿੰਟਨ ਦੇ ਫਸਵੇਂ ਮੁਕਾਬਲੇ ਹੋਏ ਤੇ ਅੱਜ ਦੇ ਮੁਕਾਬਲਿਆਂ ਦਾ ਆਰੰਭ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕੀਤਾ | ਜ਼ਿਲ੍ਹਾ ਖੇਡ ਅਫ਼ਸਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਾ ਖ਼ਾਲਸਾ ਸਕੂਲ ਦੀ ਟੀਮ ਨੇ 16-0 ਨਾਲ ਜਿੱਤਿਆ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੁਆਰਾ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਵਿਚ ਜ਼ਿਲ੍ਹਾ ਪੱਧਰੀ ਹੈਂਡਬਾਲ ਲੜਕੇ ਤੇ ਲੜਕੀਆਂ ਦੇ ਮੁਕਾਬਲੇ ਸਰਕਾਰੀ ਕਾਲਜ ਰੋਪੜ ਵਿਖੇ ਕਰਵਾਏ ਗਏ | ਇਹਨਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ...

ਪੂਰੀ ਖ਼ਬਰ »

ਕਾਂਗਰਸੀ ਸਾਡੇ ਵੱਲ ਉਂਗਲ ਉਠਾਉਣ ਤੋਂ ਪਹਿਲਾਂ ਆਪਣੀ ਪਾਰਟੀ ਵੱਲ ਝਾਤ ਮਾਰਨ-ਡਾ: ਬਲਜੀਤ ਕੌਰ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਵਲੋਂ ਸਾਡੀ ਸਰਕਾਰ ਤੇ ਉਂਗਲ ਉਠਾਉਣ ਤੋਂ ਪਹਿਲਾਂ ਆਪਣੀ ਪਾਰਟੀ ਵੱਲ ਝਾਤ ਮਾਰ ਲੈਣੀ ਚਾਹੀਦੀ ਹੈ ...

ਪੂਰੀ ਖ਼ਬਰ »

ਕਰੈਸ਼ਰ ਨੀਤੀ ਦੇ ਵਿਰੋਧ 'ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ 23 ਨੂੰ

ਭਰਤਗੜ੍ਹ, 21 ਸਤੰਬਰ (ਜਸਬੀਰ ਸਿੰਘ ਬਾਵਾ)-ਭਰਤਗੜ੍ਹ 'ਚ ਜ਼ਿਲ੍ਹੇ ਦੀ ਕਰੈਸ਼ਰ ਅਤੇ ਸਕਰੀਨਿੰਗ ਪਲਾਂਟ ਐਸੋਸੀਏਸ਼ਨ ਦੇ ਪ੍ਰਧਾਨ ਅਜਵਿੰਦਰ ਸਿੰਘ ਦੀ ਅਗਵਾਈ 'ਚ ਸਬੰਧਿਤ ਨੁਮਾਇੰਦਿਆਂ ਦੀ ਮੀਟਿੰਗ ਦੌਰਾਨ ਰਾਜ ਸਰਕਾਰ ਵਲੋਂ ਲਾਗੂ ਕੀਤੀ ਜਾ ਰਹੀ ਕਰੈਸ਼ਰ ਨੀਤੀ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ ਵਿਚ ਕਲੱਸਟਰ ਕਕਰਾਲੀ ਨੇ ਮਾਰੀ ਬਾਜ਼ੀ

ਮੋਰਿੰਡਾ, 21 ਸਤੰਬਰ (ਪਿ੍ਤਪਾਲ ਸਿੰਘ)-ਬਲਾਕ ਮੋਰਿੰਡਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਆਰਮੀ ਗਰਾਊਾਡ ਵਿਖੇ ਸੰਪੰਨ ਹੋਈਆਂ | ਜਿਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਲਸਟਰ ਕਕਰਾਲੀ ਨੇ ਓਵਰਆਲ ਟਰਾਫ਼ੀ 'ਤੇ ਕਬਜ਼ਾ ਕੀਤਾ | ਖੇਡਾਂ ਦੇ ਆਖ਼ਰੀ ਦਿਨ ਜ਼ਿਲ੍ਹਾ ...

ਪੂਰੀ ਖ਼ਬਰ »

ਵਰਿੰਦਰ ਚੌਧਰੀ ਬਣੇ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਐਗਜ਼ੈਕਟਿਵ ਮੈਂਬਰ

ਨੂਰਪੁਰ ਬੇਦੀ, 21 ਸਤੰਬਰ (ਵਿੰਦਰ ਪਾਲ ਝਾਂਡੀਆ)-ਪੰਜਾਬ ਨੰਬਰਦਾਰ ਯੂਨੀਅਨ (643) ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਵਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਯੂਨੀਅਨ ਦਾ ਸਰਬਸੰਮਤੀ ਨਾਲ ਬੀਤੇ ਦਿਨੀਂ ਵਿਸਥਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਾਲੀਬਾਲ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਟੀਮ ਤੇ ਕੋਚ ਦਾ ਕੀਤਾ ਸਨਮਾਨ

ਨੂਰਪੁਰ ਬੇਦੀ, 21 ਸਤੰਬਰ (ਵਿੰਦਰ ਪਾਲ ਝਾਂਡੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲ) ਨੂਰਪੁਰ ਬੇਦੀ ਦੀ ਅੰਡਰ-17 ਵਾਲੀਬਾਲ ਦੀ ਟੀਮ ਵਲੋਂ ਪਿ੍ੰਸੀਪਲ ਲੋਕੇਸ਼ ਮੋਹਣ ਸ਼ਰਮਾ ਦੀ ਯੋਗ ਅਗਵਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਬਦਲੇ ਅੱਜ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਮੰਡਲ ਇਕਾਈ ਨੇ ਲਗਾਇਆ ਖ਼ੂਨਦਾਨ ਕੈਂਪ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ ਤਹਿਤ ਭਾਰਤੀ ਜਨਤਾ ਪਾਰਟੀ ਮੰਡਲ ਇਕਾਈ ਸ੍ਰੀ ਅਨੰਦਪੁਰ ਸਾਹਿਬ ਵਲੋਂ ਅੱਜ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਸਮਾਰਟ ਸਕੂਲ ਕਾਹਨਪੁਰ ਖੂਹੀ ਵਿਖੇ ਟੀਚਰ ਫੈਸਟ ਕਰਵਾਇਆ

ਕਾਹਨਪੁਰ ਖੂਹੀ, 21 ਸਤੰਬਰ (ਗੁਰਬੀਰ ਸਿੰਘ ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਹਨਪੁਰ ਖੂਹੀ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੀਚਰਜ਼ ਫੈਸਟ ਦਾ ਆਯੋਜਨ ਬਹੁਤ ਹੀ ਸ਼ਾਨਦਾਰ ਢੰਗ ਨਾਲ ਕੀਤਾ ਗਿਆ | ਇਸ ਵਿਚ ਝੱਜ ਬਲਾਕ ਦੇ ...

ਪੂਰੀ ਖ਼ਬਰ »

ਮੱਲਾਂ ਮਾਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀਆਂ ਦੇ ਪੰਜ ਵਿਦਿਆਰਥੀਆਂ ਦਾ ਗ੍ਰਾਮ ਪੰਚਾਇਤ ਮੁੰਡੀਆਂ ਵਲੋਂ ਸਨਮਾਨ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਨ ਸਿੰਘ ਨਾਰੰਗ)-ਸਕੂਲ ਸਿੱਖਿਆ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਪ੍ਰਾਇਮਰੀ ਸਕੂਲਾਂ ਦੀਆਂ ਹੋਈਆਂ ਬਲਾਕ ਪੱਧਰੀ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀਆਂ ਦੇ ਪੰਜ ਵਿਦਿਆਰਥੀ ਜਿਨ੍ਹਾਂ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX