ਤਾਜਾ ਖ਼ਬਰਾਂ


ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਦਸਤਖ਼ਤ ਮੁਹਿੰਮ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਵਿਖੇ ਵੀ ਸ਼ੁਰੂ
. . .  29 minutes ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ 1 ਦਸੰਬਰ ਤੋਂ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਅੱਜ ਇਹ ਮੁਹਿੰਮ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਚੌਕ...
ਪੀਜ਼ਾ ਲੈ ਕੇ ਵਾਪਸ ਜਾ ਰਹੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ 'ਚ ਮੌਤ
. . .  33 minutes ago
ਕਪੂਰਥਲਾ, 7 ਦਸੰਬਰ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹਾ ਕਪੂਰਥਲਾ ਵਿਖੇ ਪੀਜ਼ਾ ਲੈ ਕੇ ਸਵਿਫ਼ਟ ਕਾਰ 'ਚ ਵਾਪਸ ਜਾ ਰਹੇ ਇਕ 22 ਸਾਲਾ ਨੌਜਵਾਨ ਦੀ ਸਰਕੂਲਰ ਰੋਡ 'ਤੇ ਕਾਰ ਬੇਕਾਬੂ ਹੋ ਕੇ ਕੰਧ ਵਿਚ ਟਕਰਾ ਗਈ, ਜਿਸ ਕਾਰਨ ਕਾਰ ਚਾਲਕ ਨੌਜਵਾਨ ਦੀ ਮੌਕੇ...
ਦਿੱਲੀ ਐੱਮ.ਸੀ.ਡੀ. ਚੋਣਾਂ: ਜਿੱਤ ਵੱਲ ਵਧ ਰਹੀ 'ਆਪ', ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ
. . .  39 minutes ago
ਨਵੀਂ ਦਿੱਲੀ, 7 ਦਸੰਬਰ- 'ਆਪ' ਵਰਕਰ ਦਿੱਲੀ ਸਥਿਤ ਪਾਰਟੀ ਦਫ਼ਤਰ 'ਤੇ ਨੱਚਦੇ ਅਤੇ ਜਸ਼ਨ ਮਨਾ ਰਹੇ ਹਨ। ਕਿਉਂਕਿ ਪਾਰਟੀ ਨੇ ਅਧਿਕਾਰਤ ਰੁਝਾਨਾਂ ਮੁਤਾਬਿਕ...
ਭਾਰਤ-ਪਾਕਿਸਤਾਨ ਸਰਹੱਦ 'ਤੇ ਇਕ ਵਾਰ ਫਿਰ ਹੋਈ ਡਰੋਨ ਦੀ ਹਲਚਲ
. . .  53 minutes ago
ਜਲਾਲਾਬਾਦ, 7 ਦਸੰਬਰ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ 'ਚ ਦੋ ਥਾਵਾਂ 'ਤੇ ਡਰੋਨ ਦੀ ਹਲਚਲ ਦਿਖਾਈ ਦੇਣ ਦੀ ਖ਼ਬਰ ਹੈ, ਜਿਸ ਤੋਂ ਬਾਅਦ ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕਿਆਂ 'ਚ ਤਲਾਸ਼ੀ ਮੁਹਿੰਮ...
ਮਲੋਟ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਠੇਕੇਦਾਰ ਦਾ ਕਤਲ
. . .  54 minutes ago
ਮਲੋਟ, 7 ਦਸੰਬਰ (ਅਜਮੇਰ ਸਿੰਘ ਬਰਾੜ)- ਮਲੋਟ ਨੇੜਲੇ ਪਿੰਡ ਕਿੰਗਰਾ ਵਿਖੇ ਇਕ ਅਮਰੂਦਾਂ ਦੇ ਬਾਗ ਦੇ ਠੇਕੇਦਾਰ ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਹਰਜਿੰਦਰ ਸਿੰਘ...
ਰਾਜ ਸਭਾ ’ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਰਾਜ ਸਭਾ ’ਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸੰਸਦ ਆਸਾਨੀ ਅਤੇ ਜ਼ਿੰਮੇਵਾਰੀ ਨਾਲ ਟਿਕਾਊ ਵਿਕਾਸ ਟੀਚਿਆਂ (ਐਸ.ਡੀ. ਐਸ) ਨੂੰ ਪ੍ਰਾਪਤ ਕਰਨ...
ਮਹਿੰਗਾਈ ਦੀ ਮਾਰ ! ਆਰ.ਬੀ.ਆਈ. ਨੇ ਰੈਪੋ ਰੇਟ 'ਚ ਮੁੜ ਕੀਤਾ ਵਾਧਾ, ਮਹਿੰਗਾ ਹੋਵੇਗਾ ਲੋਨ ਤੇ ਵਧੇਗੀ ਈ.ਐੱਮ.ਆਈ.
. . .  about 1 hour ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਮੁਦਰਾ ਨੀਤੀ ਦਾ ਐਲਾਨ ਕੀਤਾ ਹੈ। ਆਰ.ਬੀ.ਆਈ. ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਐਲਾਨ ਕੀਤਾ ਕਿ ਰੈਪੋ ਦਰ 'ਚ 0.35 ਫ਼ੀਸਦੀ ਦਾ ਵਾਧਾ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ...
India vs Bangladesh 2nd ODI: ਬੰਗਲਾਦੇਸ਼ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫ਼ੈਸਲਾ
. . .  about 1 hour ago
ਮੀਰਪੁਰ, 7 ਦਸੰਬਰ-ਮੀਰਪੁਰ 'ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਭਾਰਤ ਦੇ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਸੰਸਦ ਦਾ ਸਰਦ ਰੁੱਤ ਇਜਲਾਸ ਹੋਇਆ ਸ਼ੁਰੂ
. . .  about 1 hour ago
ਨਵੀਂ ਦਿੱਲੀ, 7 ਦਸੰਬਰ-ਸੰਸਦ ਦਾ ਸਰਦ ਰੁੱਤ ਇਜਲਾਸ ਹੋਇਆ ਸ਼ੁਰੂ
ਮੁਕਤਸਰ ਦੇ ਜਲਾਲਾਬਾਦ ਰੋਡ ਨੇੜੇ ਵਾਪਰੇ ਸੜਕ ਹਾਦਸੇ 'ਚ ਸਕੇ ਭਰਾ-ਭੈਣ ਦੀ ਮੌਤ, ਛੋਟਾ ਭਰਾ ਵੀ ਹੋਇਆ ਜ਼ਖ਼ਮੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ 'ਚ ਜਲਾਲਾਬਾਦ ਰੋਡ 'ਤੇ ਯਾਦਗਾਰੀ ਗੇਟ ਨੇੜੇ ਵਾਪਰੇ ਸੜਕ ਹਾਦਸੇ 'ਚ ਪਿੰਡ ਕਬਰਵਾਲਾ ਦੇ ਵਸਨੀਕ ਸਕੇ ਭਰਾ ਤੇ ਭੈਣ ਦੀ ਮੌਤ ਹੋ ਗਈ। ਜਦਕਿ ਮ੍ਰਿਤਕਾਂ ਦਾ ਛੋਟਾ ਭਰਾ ਵੀ ਜ਼ਖ਼ਮੀ ਹੋ ਗਿਆ...
ਅੱਜ ਤੋਂ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਸੰਸਦ
. . .  about 2 hours ago
ਨਵੀਂ ਦਿੱਲੀ, 7 ਦਸੰਬਰ-ਅੱਜ ਤੋਂ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਸੰਸਦ
ਮੀਰਾਂਬਾਈ ਚਾਨੂ ਨੇ ਰਚਿਆ ਇਤਿਹਾਸ, ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਦਾ ਤਗਮਾ
. . .  about 1 hour ago
ਨਵੀਂ ਦਿੱਲੀ, 7 ਦਸੰਬਰ-ਓਲੰਪਿਕ ਚਾਂਦੀ ਦਾ ਤਗਮਾ ਜੇਤੂ ਮੀਰਾਂਬਾਈ ਚਾਨੂ ਨੇ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ 'ਚ ਇਤਿਹਾਸ ਰਚ ਦਿੱਤਾ ਹੈ। ਉਸ ਨੇ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ 'ਚ ਕੁੱਲ 200 ਕਿਲੋ ਭਾਰ ਚੁੱਕ ਕੇ ਚਾਂਦੀ ਦਾ ਤਗਮਾ ਜਿੱਤਿਆ ਹੈ।
ਪਿੰਡ ਤਰਖਾਣਵਾਲਾ ਦੇ ਮਜ਼ਦੂਰ ਦੀ ਅਚਾਨਕ ਮੌਤ, ਘਰ 'ਚ ਸ਼ਹਿਨਾਈਆਂ ਦੀ ਜਗ੍ਹਾ ਵਿਛੇ ਸੱਥਰ
. . .  about 2 hours ago
ਰਾਮਾਂ ਮੰਡੀ, 7 ਦਸੰਬਰ (ਤਰਸੇਮ ਸਿੰਗਲਾ)-ਪਿੰਡ ਤਰਖਾਣਵਾਲਾ ਦੇ ਇਕ ਮਜ਼ਦੂਰ ਸਵਰਨ ਸਿੰਘ ਪੁੱਤਰ ਮੇਜਰ ਸਿੰਘ ਦੀ ਅਚਾਨਕ ਮੌਤ ਹੋ ਜਾਣ ਨਾਲ ਘਰ 'ਚ ਸ਼ਹਿਨਾਈਆਂ ਦੀ ਜਗ੍ਹਾ ਸੱਥਰ ਵਿਛ ਗਏ, ਜਿਸ ਨੂੰ ਲੈ ਕੇ ਪੂਰੇ ਪਿੰਡ 'ਚ ਸੋਗ ਦੀ ਲਹਿਰ...
ਐੱਮ.ਸੀ.ਡੀ. ਚੋਣਾਂ: ਰੁਝਾਨਾਂ 'ਚ ਭਾਜਪਾ-'ਆਪ' ਵਿਚਾਲੇ ਕਾਂਟੇ ਦੀ ਟੱਕਰ, 240 ਸੀਟਾਂ ਦੇ ਰੁਝਾਨ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 7 ਦਸੰਬਰ-ਐੱਮ.ਸੀ.ਡੀ. ਚੋਣਾਂ 'ਚ ਆਮ ਆਦਮੀ ਪਾਰਟੀ ਇਕ ਵਾਰ ਫਿਰ ਅੱਗੇ ਹੋ ਗਈ ਹੈ। ਆਮ ਆਦਮੀ ਪਾਰਟੀ 126 ਸੀਟਾਂ 'ਤੇ ਪਹੁੰਚ ਗਈ ਹੈ। ਜਦਕਿ ਭਾਜਪਾ...
ਮੱਧ ਪ੍ਰਦੇਸ਼: ਬੋਰਵੈੱਲ 'ਚ ਡਿੱਗੇ ਬੱਚੇ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ
. . .  about 3 hours ago
ਭੋਪਾਲ, 7 ਦਸੰਬਰ-ਕੱਲ੍ਹ ਬੈਤੂਲ ਜ਼ਿਲ੍ਹੇ ਦੇ ਮੰਡਾਵੀ ਪਿੰਡ 'ਚ ਇਕ 8 ਸਾਲ ਦੇ ਬੱਚੇ ਦੇ 55 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਣ ਤੋਂ ਬਾਅਦ ਬਚਾਅ ਕਾਰਜ ਅਜੇ ਵੀ ਜਾਰੀ ਹੈ।
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ ਕੋਟਾ ਤੋਂ ਹੋਈ
. . .  1 minute ago
ਕੋਟਾ, 7 ਦਸੰਬਰ- ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਦੀ ਅੱਜ ਦੀ ਸ਼ੁਰੂਆਤ ਕੋਟਾ ਤੋਂ ਕੀਤੀ ਹੈ।
ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
. . .  about 4 hours ago
ਨਵੀਂ ਦਿੱਲੀ, 7 ਦਸੰਬਰ- ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਪੰਜਾਬ / ਜਨਰਲ

ਰਾਣਾ ਕੇ.ਪੀ. ਵਲੋਂ ਮਾਮਲੇ ਦੀ ਜਾਂਚ ਸੀ. ਬੀ. ਆਈ. ਜਾਂ ਮੌਜੂਦਾ ਜੱਜ ਤੋਂ ਕਰਾਉਣ ਦੀ ਮੰਗ

ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ)-ਆਪਣੇ 'ਤੇ ਲੱਗੇ ਦੋਸ਼ਾਂ ਦੀ ਸਫ਼ਾਈ ਦਿੰਦੇ ਹੋਏ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਦੱਸਿਆ ਕਿ ਸੂਬੇ 'ਚ ਅਜੇ ਵੀ ਮਾਈਨਿੰਗ ਜਾਰੀ ਹੈ ਅਤੇ ਸਰਹੱਦਾਂ ਵੀ ਸੁਰੱਖਿਅਤ ਨਹੀਂ ਰਹੀਆਂ | ਆਮ ...

ਪੂਰੀ ਖ਼ਬਰ »

'ਆਪ' ਵਲੋਂ ਕਾਂਗਰਸ 'ਤੇ ਨਾਜਾਇਜ਼ ਮਾਈਨਿੰਗ 'ਚ ਸ਼ਾਮਿਲ ਆਪਣੇ ਆਗੂਆਂ ਨੂੰ ਬਚਾਉਣ ਦਾ ਦੋਸ਼

ਜੇਕਰ ਕੁਝ ਗ਼ਲਤ ਨਹੀਂ ਕੀਤਾ ਤਾਂ ਕਾਂਗਰਸੀ ਜਾਂਚ ਤੋਂ ਡਰ ਕਿਉਂ ਰਹੇ ਹਨ?-ਕੰਗ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ 'ਤੇ ਆਪਣੇ 'ਲੁਟੇਰੇ ਆਗੂਆਂ' ਨੂੰ ਬਚਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸੀਆਂ ਨੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਦਹਾਕਿਆਂ ਤੋਂ ਪੰਜਾਬ ਨੂੰ ਲੁੱਟਿਆ ਹੈ | ਅੱਜ ਇਥੇ ਇਕ ...

ਪੂਰੀ ਖ਼ਬਰ »

ਆਕਾਸ਼ ਸਿੰਘ ਖ਼ਾਲਸਾ ਬਣਿਆ ਪਾਕਿ ਦਾ ਪਹਿਲਾ ਸਿੱਖ ਕਸਟਮ ਇੰਟੈਲੀਜੈਂਸ ਇੰਸਪੈਕਟਰ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ, ਰੇਂਜਰਜ਼, ਟ੍ਰੈਫਿਕ ਪੁਲਿਸ, ਰੇਸਕਿਊ ਪੁਲਿਸ, ਨੇਵੀ ਆਦਿ ਸੁਰੱਖਿਆ ਖੇਤਰ ਨਾਲ ਜੁੜੇ ਖੇਤਰਾਂ 'ਚ ਪਹਿਲਾਂ 'ਚ ਪਾਕਿਸਤਾਨੀ ਸਿੱਖ ਸੇਵਾਵਾਂ ਦੇ ਰਹੇ ਹਨ, ਜਦਕਿ ਹੁਣ ਸੂਬਾ ਬਲੋਚਿਸਤਾਨ ਦੇ ਡੇਰਾ ਬੁਗਤੀ 'ਚ ...

ਪੂਰੀ ਖ਼ਬਰ »

ਸ਼੍ਰੋ੍ਰਮਣੀ ਕਮੇਟੀ ਪ੍ਰਧਾਨ ਨੇ ਭਲਕੇ ਮੁੜ ਸੱਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਬੀਤੇ ਦਿਨ ਸੰਵਿਧਾਨਕ ਮਾਨਤਾ ਮਿਲਣ ਤੋਂ ਬਾਅਦ ਸ਼੍ਰੋ੍ਰਮਣੀ ਕਮੇਟੀ ਵਲੋਂ ਅੰਤਿ੍ੰਗ ਕਮੇਟੀ ਦੀ ਹੰਗਾਮੀ ਇਕੱਤਰਤਾ 23 ਸਤੰਬਰ ਨੂੰ ਮੁੜ ਸੱਦ ਲਈ ਗਈ ਹੈ | ਪ੍ਰਾਪਤ ਵੇਰਵਿਆਂ ...

ਪੂਰੀ ਖ਼ਬਰ »

ਗੋ ਗਲੋਬਲ ਸੰਸਥਾ ਨੇ ਸੰਜਮ ਸਿੰਘ ਸਰਾਂ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਵਿੱਦਿਅਕ ਸੰਸਥਾ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਤੇ ਜੇਲ੍ਹ ਵਾਲੀ ਗਲੀ ਮੋਗਾ ਵਿਖੇ ਸਥਿਤ ਹੈ | ਸੰਸਥਾ ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਖੇਤਰ ਵਿਚ ਆਪਣੀਆਂ ਵਧੀਆ ਸੇਵਾਵਾਂ ਨਿਭਾ ...

ਪੂਰੀ ਖ਼ਬਰ »

ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ 'ਚ ਪੰਜਾਬ ਅੰਦਰ ਕਿਤੇ-ਕਿਤੇ ਹਲਕਾ ਮੀਂਹ/ਛਿੱਟੇ ਪੈਣ ਦੀ ਸੰਭਾਵਨਾ ਹੈ | ਜਿਸ ਨਾਲ ਤਾਪਮਾਨ ਵਿਚ ਗਿਰਾਵਟ ਹੋਣ ਨਾਲ ਗਰਮੀ ਘੱਟ ...

ਪੂਰੀ ਖ਼ਬਰ »

ਸ਼ੇਖ਼ ਫ਼ਰੀਦ ਰਾਜ ਪੱਧਰੀ ਕਵੀ ਦਰਬਾਰ ਕਰਵਾਇਆ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ-2022 ਨੂੰ ਸਮਰਪਿਤ ਭਾਸ਼ਾ ਵਿਭਾਗ ਪੰਜਾਬ ਵਲੋਂ ਆਲਮੀ ਪੰਜਾਬੀ ਅਦਬ ਫ਼ਾਊਾਡੇਸ਼ਨ ਫ਼ਰੀਦਕੋਟ ਦੇ ਸਹਿਯੋਗ ਨਾਲ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ ਦੇ ਸੈਨੇਟ ਹਾਲ ਵਿਖੇ ...

ਪੂਰੀ ਖ਼ਬਰ »

ਜ਼ੀਰਾ ਨੇੜੇ ਹੋਮਗਾਰਡ ਮੁਲਾਜ਼ਮ ਦਾ ਕਤਲ

ਜ਼ੀਰਾ, 21 ਸਤੰਬਰ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਨੇੜਲੇ ਪਿੰਡ ਬੂਲੇ ਵਿਖੇ ਅਗਿਆਤ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਪੰਜਾਬ ਹੋਮਗਾਰਡ 'ਚ ਤਾਇਨਾਤ ਮੁਲਾਜ਼ਮ ਦਾ ਕਤਲ ਕਰ ਦਿੱਤਾ | ਉਕਤ ਮੁਲਾਜ਼ਮ ਸੁਖਚੈਨ ਸਿੰਘ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਸੀ ਅਤੇ ...

ਪੂਰੀ ਖ਼ਬਰ »

ਜੀ.ਓ.ਜੀ. ਯੋਜਨਾ ਦੀ ਬਹਾਲੀ ਨੰੂ ਲੈ ਕੇ ਸਾਬਕਾ ਫੌਜੀਆਂ ਵਲੋਂ ਧਰਨਾ

ਸੰਗਰੂਰ, 21 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਨਿਵਾਸ ਬਾਹਰ ਅੱਜ ਸਾਬਕਾ ਫੌਜੀਆਂ ਵਲੋਂ ਜੀ.ਓ.ਜੀ. (ਖੁਸ਼ਹਾਲੀ ਦੇ ਰਾਖੇ) ਯੋਜਨਾ ਨੰੂ ਮੁੜ ਬਹਾਲ ਕਰਵਾਉਣ ਲਈ ਧਰਨਾ ਦਿੱਤਾ | ਕੈਪਟਨ ਗੁਲਾਬ ਸਿੰਘ ਨੇ ਦੱਸਿਆ ਕਿ ਇਹ ਸਕੀਮ 2017 ਵਿਚ ...

ਪੂਰੀ ਖ਼ਬਰ »

2 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਸਿਪਾਹੀ ਖ਼ਿਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 21 ਸਤੰਬਰ (ਤਪਿੰਦਰ ਸਿੰਘ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭਿ੍ਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਐੱਸ.ਐੱਸ.ਪੀ ਦਫ਼ਤਰ ਫ਼ਿਰੋਜ਼ਪੁਰ ਦੀ ਸਪੈਸ਼ਲ ਬਰਾਂਚ ਵਿਖੇ ਤਾਇਨਾਤ ਸਿਪਾਹੀ ਇੰਦਰਜੀਤ ਸਿੰਘ (ਨੰਬਰ 237/ਫ਼ਿਰੋਜ਼ਪੁਰ) ਵਿਰੁੱਧ 2 ਲੱਖ ਰੁਪਏ ਦੀ ...

ਪੂਰੀ ਖ਼ਬਰ »

ਕਿਸਾਨ ਦਾ ਕਹੀ ਮਾਰ ਕੇ ਕਤਲ

ਘੱਲੂਘਾਰਾ ਸਾਹਿਬ, 21 ਸਤੰਬਰ (ਪੱਤਰ ਪ੍ਰੇਰਕ)-ਪੁਲਿਸ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਭੂਰੀਆਂ ਸੈਣੀਆਂ ਵਿਚ 55 ਸਾਲਾ ਕਿਸਾਨ ਨੂੰ ਕਹੀ ਨਾਲ ਵੱਢਣ ਕਰਕੇ ਉਸ ਦੀ ਮੌਤ ਹੋ ਗਈ | ਮਿ੍ਤਕ ਦੇ ਵੱਡੇ ਭਰਾ ਤਰਸੇਮ ਸਿੰਘ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਅੱਜ 12 ਤੋਂ 3 ਵਜੇ ਤੱਕ ਪੰਜਾਬ ਭਰ 'ਚ ਰੇਲਾਂ ਰੋਕਣ ਦਾ ਫ਼ੈਸਲਾ

ਖੰਨਾ, 21 ਸਤੰਬਰ (ਅਜੀਤ ਬਿਊਰੋ)-ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਫ਼ੈਸਲਾ ਕੀਤਾ ਹੈ ਕਿ ਕਿਸਾਨਾਂ ਮਜ਼ਦੂਰਾਂ ਤੇ ਹਰ ਤਬਕੇ ਦੇ ਕਿਰਤੀ ਲੋਕਾਂ ਵਲੋਂ ਉਨ੍ਹਾਂ ਦੇ ਭਖਦੇ ਹੱਕੀ ਮਸਲਿਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਪੰਜਾਬ ਦੀ 'ਆਪ' ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਨਿਵੇਸ਼ ਪੰਜਾਬ ਸੰਮੇਲਨ 2023 'ਚ ਦੁਨੀਆ ਭਰ ਦੀਆਂ ਕੰਪਨੀਆਂ ਨੂੰ ਸੱਦਣ ਦਾ ਯਤਨ ਹੁਣ ਤੋਂ ਸ਼ੁਰੂ ਹੋਵੇੇ-ਆਹੂਜਾ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਵੇਸ਼ ਪੰਜਾਬ ਨੂੰ ਦੁਨੀਆਂ ਭਰ ਵਿਚ ਲੈ ਕੇ ਜਾਣ ਲਈ ਯਤਨ ਕਰਨੇ ਚਾਹੀਦੇ ਹਨ, ਜਿਸ ਤਰੀਕੇ ਨਾਲ ਮੁੱਖ ਮੰਤਰੀ ...

ਪੂਰੀ ਖ਼ਬਰ »

ਝੂਠੇ ਦੋਸ਼ਾਂ ਨੂੰ ਸੱਚ ਸਾਬਤ ਕਰਨ ਦਾ ਢੌਂਗ ਕਰ ਰਹੇ ਹਨ ਭਗਵੰਤ ਮਾਨ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 21 ਸਤੰਬਰ (ਮਨਜੋਤ ਸਿੰਘ ਜੋਤ)-ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਭਾਜਪਾ 'ਤੇ 'ਆਪ' ਵਿਧਾਇਕਾਂ ਦੀ ਖਰੀਦੋ-ਫ਼ਰੋਖਤ ਦੇ ਲਾਏ ਦੋਸ਼ਾਂ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਬੁਲਾਏ ਗਏ ਵਿਧਾਨ ਸਭਾ ਦੇ ਇਕ ਦਿਨਾਂ ...

ਪੂਰੀ ਖ਼ਬਰ »

ਹਾਈਕੋਰਟ ਪੁੱਜਿਆ ਚੰਡੀਗੜ੍ਹ ਯੂਨੀਵਰਸਿਟੀ ਐਮ.ਐਮ.ਐਸ ਮਾਮਲਾ

ਸੀ.ਬੀ.ਆਈ. ਜਾਂਚ ਦੀ ਮੰਗ

ਚੰਡੀਗੜ੍ਹ, 21 ਸਤੰਬਰ (ਤਰੁਣ ਭਜਨੀ)-ਮੁਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਦੇ ਲੜਕੀਆਂ ਦੇ ਹੋਸਟਲ ਵਿਚ ਅਸ਼ਲੀਲ ਵੀਡੀਓ ਬਣਾਏ ਜਾਣ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ | ਸੀਨੀਅਰ ਐਡਵੋਕੇਟ ਜਗਮੋਹਨ ਭੱਟੀ ਵਲੋਂ ਦਾਇਰ ਪਟੀਸ਼ਨ ਵਿਚ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ...

ਪੂਰੀ ਖ਼ਬਰ »

ਪਿੰਡਾਂ ਦੀ ਦਸ਼ਾ ਤੇ ਦਿਸ਼ਾ ਬਦਲਣ ਲਈ ਔਰਤਾਂ ਅੱਗੇ ਆਉਣ-ਧਾਲੀਵਾਲ

ਕਿਹਾ, ਸਰਪੰਚਾਂ ਨੂੰ ਜਲਦ ਦਿੱਤਾ ਜਾਵੇਗਾ ਮਾਣ ਭੱਤਾ

ਅੰਮਿ੍ਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਚਾਇਤੀ ਰਾਜ ਸੰਸਥਾਵਾਂ 'ਚ ਔਰਤਾਂ ਦੀ ਮਜ਼ਬੂਤ ਭਾਈਵਾਲੀ 'ਤੇ ਕਰਵਾਏ ਪੰਜਾਬ ਦੇ ਪਲੇਠੇ ਸੈਮੀਨਾਰ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਪਿੰਡਾਂ ਦੀ ਦਸ਼ਾ ਤੇ ਦਿਸ਼ਾ ...

ਪੂਰੀ ਖ਼ਬਰ »

ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਅਧਿਆਪਕ ਨੂੰ 7 ਸਾਲ ਦੀ ਸਜ਼ਾ

ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਫਾਸਟ ਟਰੈਕ ਸਪੈਸ਼ਲ ਕੋਰਟ ਨੇ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਅਧਿਆਪਕ ਨੂੰ 7 ਸਾਲ ਦੀ ਸਜ਼ਾ ਅਤੇ ਜੁਰਮਾਨਾ ਕਰਨ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਕਾਂਗਰਸ ਤੇ ਭਾਜਪਾ ਦਾ ਸਿੱਖਾਂ ਖ਼ਿਲਾਫ਼ ਗੱਠਜੋੜ ਦੇਸ਼ ਦੀ ਅਖੰਡਤਾ ਨੂੰ ਬਣੇਗਾ ਖ਼ਤਰਾ-ਫੈੱਡਰੇਸ਼ਨ ਗਰੇਵਾਲ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਦੇਸ਼ ਦੇ ਗਲੋਂ ਅੰਗਰੇਜ਼ਾਂ ਦੀ ਗ਼ੁਲਾਮੀ ਲਾਹੁਣ ਵਾਲੀ ਸਿੱਖ ਕੌਮ ਜੋ ਆਜ਼ਾਦੀ ਦੇ 7 ਦਹਾਕਿਆਂ ਤੋਂ ਬਾਅਦ ਵੀ ਹਰ ਖੇਤਰ 'ਚ ਧੱਕੇਸ਼ਾਹੀਆਂ ਤੇ ਜ਼ੁਲਮ ਦਾ ਸ਼ਿਕਾਰ ਹੋ ਰਹੀ ਹੈ | ਸਿੱਖਾਂ ਦੀ ਸ਼ਕਤੀ ਦਾ ਪ੍ਰਤੀਕ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਬੜੂ ਸਾਹਿਬ ਯੂਨੀਵਰਸਿਟੀ ਨੂੰ ਬੀ.ਐਸ.ਸੀ. (ਆਨਰਜ਼) ਖੇਤੀਬਾੜੀ ਦੀ ਮਿਲੀ ਮਾਨਤਾ

ਧਰਮਗੜ੍ਹ, 21 ਸਤੰਬਰ (ਗੁਰਜੀਤ ਸਿੰਘ ਚਹਿਲ)-ਇੰਟਰਨਲ ਯੂਨੀਵਰਸਿਟੀ ਬੜੂ ਸਾਹਿਬ ਨੂੰ ਹਾਲ ਹੀ 'ਚ ਬੀ.ਐਸ.ਸੀ. (ਆਨਰਜ਼) ਖੇਤੀਬਾੜੀ ਲਈ ਇੰਡੀਅਨ ਕੌਂਸਲ ਆਫ਼ ਐਗਰੀਕਲਚਰਲ ਰਿਸਰਚ (ਆਈ. ਸੀ. ਏ. ਆਰ.) ਤੋਂ ਮਾਨਤਾ ਮਿਲ ਗਈ ਹੈ ਅਤੇ ਹੁਣ ਇਹ ਯੂਨੀਵਰਸਿਟੀ ਬੀ.ਐਸ.ਸੀ. (ਆਨਰਜ਼) ...

ਪੂਰੀ ਖ਼ਬਰ »

ਸਿੱਖ ਜਗਤ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਖਿੜੇ ਮੱਥੇ ਪ੍ਰਵਾਨ ਕਰੇ-ਹੁੱਡਾ

ਚੰਡੀਗੜ੍ਹ, 21 ਸਤੰੰਬਰ (ਐਨ. ਐਸ. ਪਰਵਾਨਾ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਸਿੱਖ ਜਗਤ ਨੂੰ ਸੁਪਰੀਮ ਕੋਰਟ ਦਾ ਇਹ ਫ਼ੈਸਲਾ ਖਿੜੇ ਮੱਥੇ ਪ੍ਰਵਾਨ ਕਰ ਲੈਣਾ ਚਾਹੀਦਾ ਹੈ, ਜਿਸ ਅਨੁਸਾਰ ਕਈ ਸਾਲ ਪਹਿਲਾਂ ਉਨ੍ਹਾਂ ...

ਪੂਰੀ ਖ਼ਬਰ »

ਹਰਿਆਣਾ ਵਿਚਲੇ ਗੁਰਦੁਆਰਿਆਂ ਦੇ ਪ੍ਰਬੰਧ ਲਈ ਧੱਕੇਸ਼ਾਹੀ ਕੀਤੀ ਤਾਂ ਹਰਿਆਣਾ ਸਰਕਾਰ ਹੋਵੇਗੀ ਜ਼ਿੰਮੇਵਾਰ-ਧਾਮੀ

ਅੰਮਿ੍ਤਸਰ, 21 ਸਤੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜੇਕਰ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਲੈਣ ਲਈ ਕੋਈ ਕਬਜ਼ੇ ਦੀ ਨੀਤੀ ਅਪਣਾਈ ਗਈ ਜਾਂ ਕਿਸੇ ਕਿਸਮ ਦੀ ਧੱਕੇਸ਼ਾਹੀ ਕੀਤੀ ਗਈ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ 6 ਨਵੰਬਰ ਨੂੰ ਰਵਾਨਾ ਹੋਵੇਗਾ ਜਥਾ

10 ਦਿਨਾਂ ਲਈ ਜਾਰੀ ਕੀਤਾ ਜਾਵੇਗਾ ਵੀਜ਼ਾ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਲਾਹੌਰ 'ਚ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਮੁੱਖ ਦਫ਼ਤਰ 'ਚ ਅੱਜ ਸਵੇਰੇ ਚੇਅਰਮੈਨ ਹਬੀਬ ਉਰ ਰਹਿਮਾਨ ਗਿਲਾਨੀ ...

ਪੂਰੀ ਖ਼ਬਰ »

ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 483ਵੇਂ ਜੋਤੀ ਜੋਤਿ ਦਿਹਾੜੇ ਨੂੰ ਸਮਰਪਿਤ ਪਾਕਿਸਤਾਨੀ ਸਮੇਂ ਮੁਤਾਬਿਕ ਅੱਜ ...

ਪੂਰੀ ਖ਼ਬਰ »

ਗੁਰਦੁਆਰਾ ਪਲਾਹ ਸਾਹਿਬ ਦਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਦਾ ਜੋੜ ਮੇਲਾ ਸ਼੍ਰੋਮਣੀ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਅਤੇ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਸਮੂਹ ਖ਼ਾਲਸਾ ਪੰਥ ਨੂੰ ਜਥੇਬੰਦ ਕਰੇਗਾ-ਅਕਾਲੀ ਆਗੂ

ਚੰਡੀਗੜ੍ਹ, 21 ਸਤੰਬਰ (ਅਜਾਇਬ ਸਿੰਘ ਔਜਲਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਸਮੂਹ ਖ਼ਾਲਸਾ ਪੰਥ ਨੂੰ ਪੰਥ ਵਿਰੋਧੀ ...

ਪੂਰੀ ਖ਼ਬਰ »

ਪਾਣੀ ਦੇ ਲਗਾਤਾਰ ਹੇਠਾਂ ਜਾਣ ਕਾਰਨ ਕਿਸਾਨ ਲਗਾ ਰਹੇ ਨੇ ਵੱਡੀਆਂ ਮੋਟਰਾਂ

ਲੰਘੇ ਚਾਰ ਸਾਲਾਂ 'ਚ 1.84 ਲੱਖ ਕਿਸਾਨਾਂ ਨੇ ਵਧਾਇਆ ਮੋਟਰਾਂ ਦਾ ਲੋਡ

ਧੀਰਜ ਪਸ਼ੌਰੀਆ
ਸੰਗਰੂਰ, 21 ਸਤੰਬਰ-ਪੰਜਾਬ 'ਚ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਨੀਵੇਂ ਜਾਣ ਕਾਰਨ ਸੂਬੇ ਦੇ 117 ਬਲਾਕ ਡਾਰਕ ਜ਼ੋਨ 'ਚ ਆ ਰਹੇ ਹਨ | ਸੂਬੇ 'ਚ ਹਰ ਸਾਲ ਧਰਤੀ ਹੇਠਲੇ ਪਾਣੀ ਦਾ ਪੱਧਰ 54 ਸੈਂਟੀਮੀਟਰ ਹੇਠਾਂ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਕਿਸਾਨ ਖੇਤਾਂ 'ਚ ਬੋਰਾਂ ਨੰੂ ਲਗਾਤਾਰ ਡੰੂਘਾ ਕਰ ਰਹੇ ਹਨ ਅਤੇ ਪਾਣੀ ਖਿੱਚਣ ਲਈ ਟਿਊਬਵੈਲਾਂ 'ਤੇ ਵੱਡੀਆਂ ਬਿਜਲੀ ਮੋਟਰਾਂ ਲਗਾਉਣੀਆਂ ਪੈ ਰਹੀਆਂ ਹਨ | ਤਿੰਨ ਹਾਰਸ ਪਾਵਰ ਤੋਂ ਸ਼ੁਰੂ ਹੋਈਆਂ ਮੋਟਰਾਂ ਹੁਣ 25-30 ਹਾਰਸ ਪਾਵਰ ਤੱਕ ਪਹੁੰਚ ਗਈਆਂ ਹਨ ਜਿਸ ਦੇ ਚੱਲਦਿਆਂ ਕਿਸਾਨ ਲਗਾਤਾਰ ਮੋਟਰਾਂ ਦਾ ਲੋਡ ਵਧਾ ਰਹੇ ਹਨ | ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅੰਕੜਿਆਂ ਮੁਤਾਬਿਕ ਲੰਘੇ ਚਾਰ ਸਾਲਾਂ ਵਿਚ ਸੂਬੇ ਦੇ 1.84 ਲੱਖ ਕਿਸਾਨਾਂ ਨੇ ਆਪਣੀਆਂ ਮੋਟਰਾਂ ਦਾ ਲੋਡ ਵਧਾਇਆ ਹੈ | ਪਿੰਡ ਹਰੀਗੜ੍ਹ ਦੇ ਕਿਸਾਨ ਆਗੂ ਦਿਲਬਾਗ ਸਿੰਘ ਹਰੀਗੜ ਦਾ ਕਹਿਣਾ ਕਿ ਜਦ 35 ਕੁ ਸਾਲ ਪਹਿਲਾਂ ਉਨ੍ਹਾਂ ਆਪਣੇ ਬੋਰ 'ਤੇ ਇੰਜਣ ਦੀ ਜਗ੍ਹਾ ਬਿਜਲੀ ਮੋਟਰ ਲਗਾਈ ਸੀ ਤਾਂ ਉਸ ਸਮੇਂ ਮੋਟਰ ਦੀ ਹਾਰਸ ਪਾਵਰ ਤਿੰਨ ਸੀ ਅਤੇ ਪਾਣੀ 35 ਫੁੱਟ ਡੰੂਘਾ ਸੀ ਪਰ ਹੁਣ ਬੋਰ 600 ਫੁੱਟ ਡੰੂਘਾ ਲਗਾਇਆ ਹੈ ਅਤੇ ਬਿਜਲੀ ਮੋਟਰ ਦੀ ਪਾਵਰ 30 ਹਾਰਸ ਪਾਵਰ ਹੈ, ਇਸ 'ਤੇ ਸੱਤ ਲੱਖ ਰੁਪਏ ਖਰਚ ਆਇਆ ਹੈ | ਪਿੰਡ ਮੰਗਵਾਲ ਦੇ ਕਿਸਾਨ ਹਰਜੀਤ ਸਿੰਘ ਦਾ ਕਹਿਣਾ ਕਿ ਉਨ੍ਹਾਂ ਦੇ ਖੇਤਾਂ ਵਿਚ ਟਿਊਬਵੈਲ 'ਤੇ ਪਹਿਲਾਂ ਤਿੰਨ ਹਾਰਸ ਪਾਵਰ ਦੀ ਮੋਟਰ ਸੀ ਪਰ ਇਹ ਵੱਧ ਕੇ 15 ਹਾਰਸ ਪਾਵਰ ਦੀ ਹੋ ਗਈ ਹੈ |
ਸੂਬੇ ਦਾ ਦੋਹਰਾ ਨੁਕਸਾਨ
ਆਰਗੈਨਿਕ ਫਾਰਮਿੰਗ ਸੁਸਾਇਟੀ ਦੇ ਪ੍ਰਧਾਨ ਡਾ. ਏ.ਐਸ. ਮਾਨ ਦਾ ਇਸ ਸੰਬੰਧੀ ਕਹਿਣਾ ਕਿ ਜਿੱਥੇ ਲਗਾਤਾਰ ਹੋ ਰਹੇ ਡੰੂਘੇ ਬੋਰ ਸੂਬੇ ਦੇ ਧਰਤੀ ਹੇਠਲੇ ਪਾਣੀ ਦਾ ਵੱਡੇ ਪੱਧਰ 'ਤੇ ਨੁਕਸਾਨ ਕਰ ਰਹੇ ਹਨ ਉੱਥੇ ਵੱਡੀਆਂ ਬਿਜਲੀ ਮੋਟਰਾਂ ਕਾਰਨ ਸੂਬੇ ਉੱਤੇ ਬਿਜਲੀ ਸਬਸਿਡੀ ਦਾ ਬੋਝ ਵੱਧ ਰਿਹਾ ਹੈ | ਸੂਬੇ ਦਾ ਦੋਹਰਾ ਨੁਕਸਾਨ ਹੋ ਰਿਹਾ ਹੈ | ਡਾ. ਮਾਨ ਦਾ ਕਹਿਣਾ ਕਿ ਪੰਜਾਬ ਨੰੂ ਬਚਾਉਣ ਲਈ ਖੇਤੀ ਵਿਭੰਨਤਾ ਦੀ ਫੌਰੀ ਲੋੜ ਹੈ ਅਤੇ ਪੰਜਾਬ ਵਿਚ ਖੇਤੀ ਅਧਾਰਿਤ ਉਦਯੋਗਾਂ ਦੀ ਜ਼ਰੂਰਤ ਹੈ | ਬੈੱਡਾਂ 'ਤੇ ਖੇਤੀ ਨੰੂ ਲਾਹੇਵੰਦ ਦੱਸਦਿਆਂ ਡਾ. ਮਾਨ ਨੇ ਕਿਹਾ ਕਿ ਅਜਿਹਾ ਕਰਨ ਨਾਲ ਪਾਣੀ ਦੀ ਤਾਂ ਵੱਡੇ ਪੱਧਰ ਉੱਤੇ ਬੱਚਤ ਹੁੰਦੀ ਹੀ ਹੈ, ਨਾਲ ਹੀ ਰਸਾਇਣਿਕ ਖਾਦਾਂ ਦੀ ਵਰਤੋਂ ਨਾ ਕਰ ਕੇ ਵੀ ਝਾੜ ਵੱਧਦਾ ਹੈ |

ਖ਼ਬਰ ਸ਼ੇਅਰ ਕਰੋ

 

ਮੁਖ਼ਤਾਰ ਅੰਸਾਰੀ ਨੂੰ ਜੇਲ੍ਹਰ ਨੂੰ ਧਮਕਾਉਣ ਦੇ ਮਾਮਲੇ 'ਚ 7 ਸਾਲ ਕੈਦ

ਲਖਨਊ, 21 ਸਤੰਬਰ (ਪੀ. ਟੀ. ਆਈ.)-ਇਲਾਹਬਾਦ ਹਾਈਕੋਰਟ ਦੇ ਲਖਨਊ ਬੈਂਚ ਨੇ ਜੇਲਰ ਨੂੰ ਧਮਕਾਉਣ ਅਤੇ ਉਸ 'ਤੇ ਪਿਸੌਤਲ ਤਾਨਣ ਦੇ ਮਾਮਲੇ 'ਚ ਸਾਬਕਾ ਵਿਧਾਇਕ ਮੁਖ਼ਤਾਰ ਅੰਸਾਰੀ ਨੂੰ 7 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਸਟਿਸ ਡੀ.ਕੇ. ਸਿੰਘ ਨੇ ਉੱਤਰ ਪ੍ਰਦੇਸ਼ ਸਰਕਾਰ ਦੀ ਅਪੀਲ ...

ਪੂਰੀ ਖ਼ਬਰ »

ਅਸ਼ੋਕ ਗਹਿਲੋਤ ਵਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ

ਸ਼ਸ਼ੀ ਥਰੂਰ ਨੇ ਮਧੂਸੂਦਨ ਮਿਸਤਰੀ ਤੋਂ ਚੋਣ ਵੇਰਵਿਆਂ ਦੀ ਲਈ ਜਾਣਕਾਰੀ

ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)- ਕਾਂਗਰਸ ਪ੍ਰਧਾਨ ਦੇ ਅਹੁਦੇ ਦੀਆਂ ਚੋਣਾਂ ਲਈ ਸਰਗਰਮੀਆਂ ਦਾ ਕੇਂਦਰ ਬਣੀ ਦਿੱਲੀ 'ਚ ਬੁੱਧਵਾਰ ਨੂੰ ਦੋਵੇਂ ਸੰਭਾਵਿਤ ਦਾਅਵੇਦਾਰਾਂ ਅਸ਼ੋਕ ਗਹਿਲੋਤ ਅਤੇ ਸ਼ਸ਼ੀ ਥਰੂਰ ਆਪੋ-ਆਪਣੇ ਪੱਧਰ 'ਤੇ ਰੁਝੇਵਿਆਂ 'ਚ ਮਸਰੂਫ ਰਹੇ | ...

ਪੂਰੀ ਖ਼ਬਰ »

ਭਾਜਪਾ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਕੀਤਾ ਜਾਏਗਾ ਘਿਰਾਓ-ਅਸ਼ਵਨੀ ਸ਼ਰਮਾ

ਰਾਜਪਾਲ ਦੇ ਫ਼ੈਸਲੇ ਦਾ ਕੀਤਾ ਸਵਾਗਤ

ਚੰਡੀਗੜ੍ਹ, 21 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਵਿਸ਼ੇਸ਼ ਇਜਲਾਸ ਰੱਦ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਚੰਡੀਗੜ੍ਹ ਵਿਖੇ ਦੇਰ ਰਾਤ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਮਾਮਲੇ 'ਚ ਸਫਲਤਾ ਉਦੋਂ ਹੀ ਮੰਨੀ ਜਾਏਗੀ ਜਦੋਂ ਸਾਰੇ ਮਾਮਲੇ ਖ਼ਤਮ ਹੋ ਜਾਣ-ਤੋਮਰ

ਤੋਮਰ ਨੇ ਪੰਜਾਬ, ਦਿੱਲੀ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਅਧਿਕਾਰੀਆਂ ਨਾਲ ਕੀਤੀ ਪਰਾਲੀ ਸਾੜਨ ਨੂੰ ਲੈ ਕੇ ਸਮੀਖਿਆ ਬੈਠਕ

ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)-ਪਰਾਲੀ ਸਾੜਨ ਦੇ ਮਾਮਲਿਆਂ 'ਚ ਰਾਜਾਂ ਦੀ ਸਫ਼ਲਤਾ ਉਦੋਂ ਹੀ ਮੰਨੀ ਜਾਏਗੀ, ਜਦੋਂ ਇਸ ਸੰਬੰਧੀ (ਪਰਾਲੀ ਸਾੜਣ ਦੇ) ਸਾਰੇ ਮਾਮਲੇ ਖ਼ਤਮ ਹੋ ਜਾਣ | ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਉਕਤ ਬਿਆਨ ਬੁੱਧਵਾਰ ਨੂੰ ਝੋਨੇ ਦੀ ...

ਪੂਰੀ ਖ਼ਬਰ »

ਰਤਨ ਟਾਟਾ ਬਣੇ ਪੀ. ਐਮ. ਕੇਅਰਜ਼ ਫੰਡ 'ਚ ਟਰੱਸਟੀ

ਸਲਾਹਕਾਰ ਗਰੁੱਪ 'ਚ ਸ਼ਾਮਿਲ ਹੋਈ ਸੁਧਾ ਮੂਰਤੀ

ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)-ਪ੍ਰਸਿੱਧ ਉਦਯੋਗਪਤੀ ਰਤਨ ਟਾਟਾ, ਸੁਪਰੀਮ ਕੋਰਟ ਦੇ ਸਾਬਕਾ ਜੱਜ ਕੇ. ਟੀ. ਥਾਮਸ ਅਤੇ ਸਾਬਕਾ ਡਿਪਟੀ ਲੋਕ ਸਪਾ ਸਪੀਕਰ ਕਰਿਆ ਮੁੰਡਾ ਨੂੰ ਪੀ. ਐਮ. ਕੇਅਰਜ਼ ਫੰਡ ਦਾ ਟਰੱਸਟੀ ਬਣਾਇਆ ਗਿਆ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲੇ ਦੇ ਪਿਤਾ ਦਾ ਹੋਇਆ ਆਪ੍ਰੇਸ਼ਨ

ਚੰਡੀਗੜ੍ਹ, 21 ਸਤੰਬਰ (ਜੋਤ)-ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦਾ ਪੀ.ਜੀ.ਆਈ. 'ਚ ਆਪਰੇਸ਼ਨ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਸਟੰਟ ਪਾਇਆ ਗਿਆ ਹੈ | ਉਨ੍ਹਾਂ ਨਾਲ ਉਨ੍ਹਾਂ ਦੇ ਪਤਨੀ ਚਰਨ ਕੌਰ ਅਤੇ ਭਰਾ ਚਮਕੌਰ ਸਿੰਘ ਮੌਜੂਦ ਹਨ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਹਲਫਨਾਮੇ ਦੀ ਬਜਾਏ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਉਣ-ਮੀਤ ਹੇਅਰ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਸੰਬੰਧੀ ਕੇਸਾਂ ਦੀ ਕਾਰਵਾਈ ਦੌਰਾਨ ਹਲਫਨਾਮੇ ਦੀ ਥਾਂ ਸਵੈ-ਘੋਸ਼ਣਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪ੍ਰਮੁੱਖ ਸਕੀਮਾਂ ਲਈ 646 ਕਰੋੜ ਰੁਪਏ ਜਾਰੀ-ਚੀਮਾ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਵਿੱਤ ਵਿਭਾਗ ਵਲੋਂ ਪ੍ਰਮੁੱਖ ਸਕੀਮਾਂ ਲਈ 646 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਗਏ ਹਨ | ਇਥੇ ਜਾਰੀ ਇਕ ਬਿਆਨ ਰਾਹੀਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX