ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  11 minutes ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  17 minutes ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  26 minutes ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  33 minutes ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  31 minutes ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  58 minutes ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  1 minute ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  about 1 hour ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  about 1 hour ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  about 1 hour ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  about 2 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 2 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  about 2 hours ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਹੋਇਆ ਰਵਾਨਾ
. . .  about 2 hours ago
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਮੂਹਰੇ ਨਹੀਂ ਹੋਏ ਪੇਸ਼, ਨਾਸਾਜ ਸਿਹਤ ਦਾ ਦਿੱਤਾ ਹਵਾਲਾ
. . .  about 3 hours ago
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
ਮਨੁੱਖਤਾ ਨੂੰ ਖ਼ਤਰਾ ਹੈ ਅੱਤਵਾਦ-26/11 ਅੱਤਵਾਦੀ ਹਮਲੇ ਦੀ ਬਰਸੀ 'ਤੇ ਜੈਸ਼ੰਕਰ
. . .  about 4 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨਾਂ ਦਾ ਵੱਡਾ ਜਥਾ ਚੰੜੀਗੜ੍ਹ ਲਈ ਰਵਾਨਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਰੱਖੇ ਵਿਸ਼ਾਲ ਪੱਧਰ ਦੇ ਕਾਫ਼ਲੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਕਿਸਾਨਾਂ ਦਾ ਵੱਡਾ ਕਾਫ਼ਲਾ...
ਭਗਵੰਤ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ
. . .  about 4 hours ago
ਚੰਡੀਗੜ੍ਹ, 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸਮੂਹ ਸੰਗਤਾਂ ਨੂੰ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਕੀਤਾ ਯਾਦ
. . .  about 4 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਰਾਸ਼ਟਰਪਤੀ ਦਰਪਦੀ ਮੁਰਮੂ ਨੇ ਕਿਹਾ ਕਿ ਰਾਸ਼ਟਰ ਉਨ੍ਹਾਂ ਸਾਰਿਆਂ ਨੂੰ ਧੰਨਵਾਦ ਨਾਲ ਯਾਦ ਕਰਦਾ ਹੈ, ਜਿਨ੍ਹਾਂ ਨੂੰ ਅਸੀਂ...
ਚੰਡੀਗੜ੍ਹ ਮਾਰਚ ਵਿਚ ਸ਼ਾਮਿਲ ਹੋਣ ਲਈ ਕਾਫ਼ਲਿਆਂ ਦੇ ਰੂਪ 'ਚ ਰਵਾਨਾ ਹੋ ਰਹੇ ਕਿਸਾਨ
. . .  about 5 hours ago
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਲਏ ਫ਼ੈਸਲੇ ਅਨੁਸਾਰ ਅੱਜ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਸਮੇਂ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਖਿਲਾਫ ਕੀਤੇ ਜਾ ਰਹੇ ਮਾਰਚ ਵਿਚ ਸਮੂਲੀਅਤ ਕਰਨ ਲਈ ਕਿਰਤੀ...
ਕਿਸਾਨ ਰਾਜ ਭਵਨ ਵੱਲ ਅੱਜ ਕਰਨਗੇ ਮਾਰਚ
. . .  about 5 hours ago
ਐੱਸ.ਏ.ਐੱਸ.ਨਗਰ, 26 ਨਵੰਬਰ-ਕਿਸਾਨ ਸੰਘਰਸ਼ ਦੇ 2 ਸਾਲ ਪੂਰੇ ਹੋਣ 'ਤੇ ਕਿਸਾਨ ਮੰਗਾਂ ਨੂੰ ਲੈ ਕੇ 25 ਰਾਜਾਂ ਦੇ ਰਾਜਪਾਲਾਂ ਨੂੰ ਮੰਗ ਪੱਤਰ ਸੌਂਪਣ ਦੇ ਕੀਤੇ ਐਲਾਨ ਤਹਿਤ ਸਥਾਨਕ ਫ਼ੇਜ਼-8 ਵਿਚ ਵਿਸ਼ਾਲ...ਪਹੁੰਚਣਗੇ। ਇੱਥੋਂ ਫਿਰ ਰਾਜ ਭਵਨ ਵੱਲ ਨੂੰ ਕਿਸਾਨਾਂ ਵਲੋਂ ਮਾਰਚ ਕੀਤਾ ਜਾਵੇਗਾ।
ਧੁੰਦ ਕਾਰਨ ਆਉਣ ਜਾਣ ਵਿਚ ਲੋਕਾਂ ਨੂੰ ਹੋਈ ਮੁਸ਼ਕਲ
. . .  about 5 hours ago
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਦ ਰੁੱਤ ਦੀ ਅੱਜ ਪਈ ਪਹਿਲੀ ਧੁੰਦ ਦੇ ਨਾਲ ਨਾਲ ਪੈ ਰਹੀ ਸ਼ੀਤ ਲਹਿਰ ਨੇ ਆਮ ਲੋਕਾਂ ਨੂੰ ਠੰਢਾ ਕਰਨਾ ਸ਼ੁਰੂ ਕਰ ਦਿੱਤਾ ਹੈ। ਸਰਹੱਦੀ ਖੇਤਰ ਵਿਚ ਅੱਜ ਸਰਦੀ ਦੀ ਪਹਿਲੀ ਧੁੰਦ ਪਈ, ਜਿਸ ਨਾਲ ਸੜਕਾਂ ਉੱਪਰ ਆਉਣ ਜਾਣ...
ਭਾਰਤ-ਪਾਕਿ ਸਰਹੱਦ ਉੱਤੇ ਦੇਖੇ ਗਏ ਦੋ ਸ਼ੱਕੀ ਵਿਅਕਤੀ
. . .  about 5 hours ago
ਬਮਿਆਲ, 26 ਨਵੰਬਰ (ਰਾਕੇਸ਼ ਸ਼ਰਮਾ)-ਬੀਤੀ ਰਾਤ ਭਾਰਤ-ਪਾਕਿ ਸਰਹੱਦ ਉੱਤੇ ਬਮਿਆਲ ਸੈਕਟਰ ਅਧੀਨ ਆਉਂਦੇ ਬੀ. ਓ.ਪੀ. ਪਹਾੜੀਪੁਰ ਅਤੇ ਤਾਸ਼ ਦੇ ਵਿਚਕਾਰ 6 ਵਜੇ ਦੇ ਕਰੀਬ ਪਾਕਿਸਤਾਨ ਵਲ਼ੋਂ ਭਾਰਤ ਵੱਲ ਕੁਝ ਸੁੱਟਣ ਦੀ ਕੋਸ਼ਿਸ਼ ਕਰਦੇ ਦੇਖੇ ਗਏ। ਮੌਕੇ 'ਤੇ ਮੌਜੂਦ ਬੀ.ਐਸ.ਐਫ. ਜਵਾਨਾਂ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਦਾਉਕੇ ਵਿਖੇ ਡਰੋਨ ਨੂੰ ਗੋਲੀ ਮਾਰ ਕੇ ਸੁੱਟਿਆ ਹੇਠਾਂ
. . .  about 5 hours ago
ਅਜਨਾਲਾ/ਗੱਗੋਮਾਹਲ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਬੀਤੀ ਰਾਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਅੰਦਰ ਦੋ ਥਾਵਾਂ 'ਤੇ ਡਰੋਨ ਦੀ ਹਲਚਲ ਹੋਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਹੱਦੀ ਪਿੰਡ ਦਾਉਕੇ ਨਜ਼ਦੀਕ ਬੀਤੀ ਰਾਤ ਜਦੋਂ ਡਰੋਨ ਭਾਰਤੀ ਖੇਤਰ ਵਿਚ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਬਰਨਾਲਾ

ਵਧੀਕ ਡਿਪਟੀ ਕਮਿਸ਼ਨਰ ਵਲੋਂ ਪਰਾਲੀ ਦੇ ਸੁਚੱਜੇ ਨਿਬੇੜੇ ਲਈ ਜਾਗਰੂਕਤਾ ਵੈਨਾਂ ਰਵਾਨਾ

ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਪਰਮਵੀਰ ਸਿੰਘ ਵਲੋਂ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਲਈ ਤਿੰਨ ਵੈਨਾਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰਵਾਨਾ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਕਿਸਾਨਾਂ ਨੇ ਸੰਘਰਸ਼ ਤੇਜ਼ ਕਰਨ ਦਾ ਕੀਤਾ ਐਲਾਨ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਲਾਇਆ ਟੋਲ ਪਲਾਜ਼ਾ ਪੁਟਾਏ ਜਾਣ ਦੇ ਮਾਮਲੇ ਨੂੰ ਲੈ ਕੇ ਸ਼ੁਰੂ ਕੀਤੇ ਗਏ ਸੰਘਰਸ਼ ਦੀ ਕੜੀ ਤਹਿਤ ਅੱਜ ਦੇ ਧਰਨੇ ਦੌਰਾਨ ਬੁਲਾਰਿਆਂ ਨੇ ਟੋਲ ਪਲਾਜ਼ਾ ਕੰਪਨੀ ਖ਼ਿਲਾਫ਼ ਤਿੱਖਾ ਸੰਘਰਸ਼ ਕਰਨ ਦਾ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਵਲੋਂ ਡਿਪਟੀ ਡਾਇਰੈਕਟਰ ਦਫ਼ਤਰ ਦੇ ਗੇਟ ਅੱਗੇ ਧਰਨਾ

ਬਰਨਾਲਾ, 21 ਸਤੰਬਰ (ਨਰਿੰਦਰ ਅਰੋੜਾ)-ਪੰਜਾਬ ਰਾਜ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਬਰਨਾਲਾ ਦੇ ਸਮੂਹ ਵੈਟਨਰੀ ਇੰਸਪੈਕਟਰਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ (ਪੰਜਾਬ) ਖ਼ਿਲਾਫ਼ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ

ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਡਰੇਨ ਨਜ਼ਦੀਕ ਇਕ ਕਾਰ ਦੀ ਟੱਕਰ ਲੱਗਣ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਜਗਦੀਪ ਸਿੰਘ ਨੇ ...

ਪੂਰੀ ਖ਼ਬਰ »

ਐਨ. ਐਚ. ਐਮ. ਕਾਮਿਆਂ ਵਲੋਂ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਗਟ

ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ)-ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਨੈਸ਼ਨਲ ਹੈਲਥ ਮਿਸ਼ਨ ਦੇ ਠੇਕਾ ਮੁਲਾਜ਼ਮਾਂ ਨੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਗਟ ਕਰ ਕੇ ਆਪਣੀ ਭੜਾਸ ਕੱਢੀ | ਨੈਸ਼ਨਲ ਹੈਲਥ ਮਿਸ਼ਨ ਦੇ ਠੇਕਾ ਮੁਲਾਜ਼ਮਾਂ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਦੋ-ਪਹੀਆ ਵਾਹਨ ਮਕੈਨਿਕਾਂ ਨਾਲ ਮੀਟਿੰਗ

ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ)-ਥਾਣਾ ਤਪਾ ਦੇ ਐਸ.ਐਚ.ਓ. ਸਬ-ਇੰਸਪੈਕਟਰ ਨਿਰਮਲਜੀਤ ਸਿੰਘ ਸੰਧੂ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਦੋ ਪਹੀਆ ਵਾਹਨ ਮਕੈਨਿਕਾਂ ਨਾਲ ਇਕ ਮੀਟਿੰਗ ਥਾਣਾ ਤਪਾ ਵਿਖੇ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਪੱਧਰੀ ਮੀਟਿੰਗ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਪੱਧਰੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਸੂਬਾ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵਲੋਂ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ 'ਚ ਪੁੱਜਣ ਦਾ ਐਲਾਨ

ਭਦੌੜ, 21 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਿਵਲ ਹਸਪਤਾਲ ਭਦੌੜ ਵਿਖੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਮੁਲਾਜ਼ਮਾਂ ਵਲੋਂ ਆਪ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜੀ ਕੀਤੀ ਗਈ | ਇਸ ਮੌਕੇ ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਕੋਆਪ੍ਰੇਟਿਵ ਬੈਂਕ ਦੇ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ 27 ਤੋਂ

ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ)-ਸੰਗਰੂਰ ਸੈਂਟਰਲ ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਯੂਨੀਅਨ ਦੇ ਜਨਰਲ ਸਕੱਤਰ ਟਿੰਕੂ ਮਿੱਤਲ ਤਪਾ ਅਤੇ ਪ੍ਰਧਾਨ ਪ੍ਰਗਟ ਸਿੰਘ ਨੇ ਦੱਸਿਆ ਕਿ ਸੰਗਰੂਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੀਆਂ 62 ਸ਼ਾਖਾਵਾਂ ਜੋ ਕਿ ਜ਼ਿਲ੍ਹਾ ਸੰਗਰੂਰ, ...

ਪੂਰੀ ਖ਼ਬਰ »

ਜੈਵਿਕ ਖੇਤੀ ਜਾਗਰੂਕਤਾ ਤੇ ਸਿਖਲਾਈ ਕੈਂਪ ਲਗਾਇਆ

ਧਰਮਗੜ੍ਹ, 21 ਸਤੰਬਰ (ਗੁਰਜੀਤ ਸਿੰਘ ਚਹਿਲ) - ਕੇ. ਸੀ. ਟੀ. ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨੌਲੋਜੀ ਫ਼ਤਹਿਗੜ੍ਹ ਵਿਖੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੁਆਰਾ ਜੈਵਿਕ ਖੇਤੀ ਜਾਗਰੂਕਤਾ ਅਤੇ ਸਿਖਲਾਈ ਕੈਂਪ ਲਗਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਹੰਡਿਆਇਆ, 21 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਲੋੜਵੰਦ ਪਰਿਵਾਰ ਨੂੰ ਦਿੱਤੀ ਜਾਂਦੀ ਸਹਾਇਤਾ ਦੇ ਤਹਿਤ ਗੁਰਦੁਆਰਾ ਗੁਰੂਸਰ ਪੱਕਾ ...

ਪੂਰੀ ਖ਼ਬਰ »

ਸਕੇਟਿੰਗ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਪ੍ਰਾਪਤ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਸਕੇਟਿੰਗ ਦੇ ਵੱਖ-ਵੱਖ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਹ ਜਾਣਕਾਰੀ ਪਿ੍ੰਸੀਪਲ ਸ੍ਰੀਮਤੀ ...

ਪੂਰੀ ਖ਼ਬਰ »

ਰਾਸ਼ਟਰੀ ਅਧਿਆਪਕ ਪੁਰਸਕਾਰ ਜੇਤੂ ਹਰਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ

ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ)-ਰਾਸ਼ਟਰੀ ਅਧਿਆਪਕ ਪੁਰਸਕਾਰ ਜੇਤੂ ਮੁੱਖ ਅਧਿਆਪਕ ਹਰਪ੍ਰੀਤ ਸਿੰਘ ਦੀਵਾਨਾ ਨੂੰ ਬੀ.ਪੀ.ਈ.ਓ. ਦਫ਼ਤਰ ਮਹਿਲ ਕਲਾਂ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਤੌਰ 'ਤੇ ਸਨਮਾਨਿਤ ...

ਪੂਰੀ ਖ਼ਬਰ »

ਐਸ. ਐਸ. ਡੀ. ਕਾਲਜ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਪੁਜ਼ੀਸ਼ਨਾਂ ਹਾਸਲ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ 'ਚ ਐਸ.ਐਸ.ਡੀ. ਕਾਲਜੀਏਟ ਬਰਨਾਲਾ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਜੀ. ਐਸ. ਸਕੂਲ ਧੌਲਾ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਰੂੜੇਕੇ ਕਲਾਂ, 21 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਜਿੱਤ ਹਾਸਲ ਕਰ ਕੇ ਸੰਸਥਾ ਦੇ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਜਾਰੀ ਹਨ | ਇਸ ਤਹਿਤ ਅਥਲੈਟਿਕਸ ਦੇ 21 ਤੋਂ 40 ਉਮਰ ਵਰਗ ਮਹਿਲਾ 'ਚ 5000 ਮੀਟਰ ਦੌੜ ਦੇ ਮੁਕਾਬਲੇ 'ਚ ਕੁਲਵਿੰਦਰ ਕੌਰ ਨੇ ਪਹਿਲਾ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਦੀ ਟਰਾਫ਼ੀ 'ਤੇ ਭਾਈਰੂਪਾ ਦੀ ਟੀਮ ਨੇ ਕੀਤਾ ਕਬਜ਼ਾ

ਤਪਾ ਮੰਡੀ, 21 ਸਤੰਬਰ (ਵਿਜੇ ਸ਼ਰਮਾ)-ਪਿੰਡ ਤਾਜੋਕੇ ਦੇ ਧੰਨ ਧੰਨ ਬਾਬਾ ਪੰਜਾਬ ਸਿੰਘ ਸਪੋਰਟਸ ਕਲੱਬ ਵਲੋਂ ਕਿ੍ਕਟ ਦਾ ਟੂਰਨਾਮੈਂਟ ਪਿੰਡ ਦੇ ਗਰਾਊਾਡ ਵਿਚ ਸੰਤ ਬਾਬਾ ਪੰਜਾਬ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਦੀ ਅਤੇ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੇ ਦੋਹਤਰੇ ਨੂੰ ਪੰਚਾਇਤਾਂ ਨੇ ਦਿੱਤੇ ਮੰਗ-ਪੱਤਰ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਪੰਚਾਇਤ ਘਰ ਸ਼ਹਿਣਾ ਵਿਖੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਦੋਹਤਰੇ ਗੋਬਿੰਦ ਸਿੰਘ ਸੰਧੂ ਨਾਲ ਬਲਾਕ ਦੀਆਂ ਕਈ ਪੰਚਾਇਤਾਂ ਦੇ ਨੁਮਾਇੰਦਿਆ ਨੇ ਮੀਟਿੰਗ ਕੀਤੀ ਅਤੇ ਵਿਕਾਸ ਕਾਰਜਾਂ ਨੂੰ ਪੂਰੇ ਕਰਨ ਸਬੰਧੀ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਟੱਲੇਵਾਲ, 21 ਸਤੰਬਰ (ਸੋਨੀ ਚੀਮਾ)-ਪਿੰਡ ਪੱਖੋਕੇ ਵਿਖੇ ਡਾ: ਵਰਿੰਦਰ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਰਾਲੀ ਨਾ ਸਾੜਨ ਦੇ ਸਬੰਧ ਵਿਚ ਜਾਗਰੂਕਤਾ ਕੈਂਪ ਲਾਇਆ ਗਿਆ | ਡਾ: ਗੁਰਚਰਨ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਸ਼ਹਿਣਾ ਨੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਜ਼ਿਲ੍ਹੇ 'ਚੋਂ ਸ਼ਾਨਦਾਰ ਜਿੱਤ ਕੀਤੀ ਪ੍ਰਾਪਤ

ਭਦੌੜ, 21 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਹੋਣਹਾਰ ਖਿਡਾਰੀਆਂ ਨੇ ਜ਼ਿਲ੍ਹੇ ਵਿਚ ਜਿੱਤ ਪ੍ਰਾਪਤ ਕਰ ਕੇ ਪੰਜਾਬ ਪੱਧਰ 'ਤੇ ਆਪਣੀ ਖੇਡ ਕਲਾ ਦੇ ਜੌਹਰ ਦਿਖਾਉਣ ਦਾ ਰਾਹ ਪੱਧਰਾ ਕਰ ਲਿਆ ਹੈ | ਸਰੀਰਕ ...

ਪੂਰੀ ਖ਼ਬਰ »

26 ਵਪਾਰਕ ਅਦਾਰਿਆਂ ਨਾਲ ਜੁੜਦੀ ਸੜਕ ਦੀ ਹਾਲਤ ਹੋਈ ਬਦਤਰ

ਧਨੌਲਾ, 21 ਸਤੰਬਰ (ਜਤਿੰਦਰ ਸਿੰਘ ਧਨੌਲਾ)-ਰਾਜਗੜ੍ਹ ਰੋਡ ਨੂੰ ਇੰਡਸਟਰੀ ਰੋਡ ਵਜੋਂ ਜਾਣਿਆ ਜਾਂਦਾ ਹੈ | ਜਿਸ ਉੱਪਰ ਤਕਰੀਬਨ 22 ਸ਼ੈਲਰ, ਇਕ ਵੱਡੀ ਪੇਪਰ ਮਿੱਲ, 2 ਪਲਾਸਟਿਕ ਦਾਣਾ ਬਣਾਉਣ ਵਾਲੇ ਯੂਨਿਟ, ਇਕ ਲੁੱਕ ਪਲਾਂਟ, ਟੋਟਲ ਤਕਰੀਬਨ 26 ਵਪਾਰਕ ਅਦਾਰੇ ਸਥਾਪਤ ਹਨ | ਇਸ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਟੈਬਲ ਟੈਨਿਸ ਮੁਕਾਬਲੇ ਕਰਵਾਏ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲੇ ਐੱਲ.ਬੀ.ਐੱਸ. ਕਾਲਜ ਬਰਨਾਲਾ ਵਿਖੇ ਕਰਵਾਏ ਗਏ | ਜਿਸ ਵਿਚ ਅੰਡਰ-14 ਲੜਕਿਆਂ ਦੀ ਟੀਮ ਵਰਗ ਵਿਚ ਐਲ.ਬੀ.ਐੱਸ. ਕੋਚਿੰਗ ਸੈਂਟਰ ਨੇ ਪਹਿਲਾ, ਨਿਊਹੋਰੀਜ਼ਨ ਸਕੂਲ ...

ਪੂਰੀ ਖ਼ਬਰ »

ਵਾਰਡ ਨਿਵਾਸੀਆਂ ਦੀ ਮੰਗ ਅਨੁਸਾਰ ਸੁੰਦਰ ਪਾਰਕ ਦਾ ਕੰਮ ਜਲਦੀ ਨੇਪਰੇ ਚਾੜਿ੍ਹਆ ਜਾਵੇਗਾ-ਕਲਕੱਤਾ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਵਾਰਡ ਨੰਬਰ 1 ਦੇ ਸਮੂਹ ਵਾਰਡ ਨਿਵਾਸੀਆਂ ਦੀ ਮੰਗ ਅਨੁਸਾਰ ਸੁੰਦਰ ਪਾਰਕ ਦਾ ਕੰਮ ਜਲਦੀ ਨੇਪਰੇ ਚਾੜ੍ਹਨ ਦੇ ਗ੍ਰਾਮ ਪੰਚਾਇਤ ਸ਼ਹਿਣਾ ਵਲੋਂ ਪੂਰੇ ਉਪਰਾਲੇ ਕੀਤੇ ਜਾ ਰਹੇ ਹਨ | ਇਹ ਸ਼ਬਦ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਪੁੱਤਰ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਮੀਟਿੰਗ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਮੀਟਿੰਗ ਸੂਬਾ ਆਗੂ ਜਗਰੂਪ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਸੂਬਾ ਆਗੂ ਜਗਰੂਪ ਸਿੰਘ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਚ.ਓ.ਡੀ. ਦੇ ਦਿਸ਼ਾ ...

ਪੂਰੀ ਖ਼ਬਰ »

ਬੀ. ਜੀ. ਐਸ. ਸਕੂਲ ਦੇ ਬਾਕਸਿੰਗ ਖਿਡਾਰੀ ਨੇ ਗੋਲਡ ਮੈਡਲ ਜਿੱਤਿਆ

ਭਦੌੜ, 21 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਦੇ ਐਮ.ਡੀ. ਰਣਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ 8ਵੀਂ ਜਮਾਤ ਦੇ ਵਿਦਿਆਰਥੀ ਰਣਬੀਰ ਸਿੰਘ ਨੇ 'ਖੇਡਾਂ ਵਤਨ ਪੰਜਾਬ ਦੀਆਂ' ਵਿਚ ਅੰਡਰ-14 (ਲੜਕੇ) ਬਾਕਸਿੰਗ ਦੇ ਮੁਕਾਬਲਿਆਂ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਪੱਧਰ ਦੇ ਖੇਡ ਮੁਕਾਬਲਿਆਂ 'ਚ ਕੀਤੀ ਜਿੱਤ ਹਾਸਲ

ਰੂੜੇਕੇ ਕਲਾਂ, 21 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਖਿਡਾਰੀ ਵਿਦਿਆਰਥੀਆਂ ਨੇ ਪ੍ਰਾਇਮਰੀ ਵਿੰਗ ਦੇ ਬਲਾਕ ਪੱਧਰੀ ਖੇਡ ...

ਪੂਰੀ ਖ਼ਬਰ »

ਗਗਨਦੀਪ ਸਿੰਘ ਸਿੱਪੀ ਮੌੜ ਨੂੰ ਪੀ. ਪੀ. ਸੀ .ਸੀ. ਮੈਂਬਰ ਲਏ ਜਾਣ 'ਤੇ ਲੱਡੂ ਵੰਡੇ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਗਿਆਨ ਚੰਦ ਸ਼ਰਮਾ ਸਾਬਕਾ ਇੰਚਾਰਜ ਕਿਸਾਨ ਸ਼ੈਲ ਮੌੜ ਦੀ ਅਗਵਾਈ ਵਿਚ ਕਾਂਗਰਸੀਆਂ ਨੇ ਗਗਨਦੀਪ ਸਿੰਘ ਸਿੱਪੀ ਮੌੜ ਨੂੰ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦਾ ਮੈਂਬਰ ਲਏ ਜਾਣ 'ਤੇ ਲੱਡੂ ਵੰਡੇ | ਗਿਆਨ ਚੰਦ ਨੇ ਕਿਹਾ ਕਿ ਸਿੱਪੀ ਮੌੜ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦੀਆਂ ਵਿਦਿਆਰਥਣਾਂ ਨੇ ਜਿੱਤਿਆ ਸੋਨ ਤਗਮਾ

ਧਨੌਲਾ, 21 ਸਤੰਬਰ (ਜਤਿੰਦਰ ਸਿੰਘ ਧਨੌਲਾ)-ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 'ਚ ਮਾਤਾ ਗੁਜਰੀ ਪਬਲਿਕ ਸੀਨੀ: ਸੈਂਕੰ: ਸਕੂਲ ਦੀਆਂ ਵਿਦਿਆਰਥਣਾਂ ਦੀ ਅੰਡਰ-17 ਦੀ ਹੈਂਡਬਾਲ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਬਰਨਾਲੇ ਜ਼ਿਲੇ੍ਹ ਹੈਂਡ ਬਾਲ ਦੀ ਅਕਾਲ ਅਕੈਡਮੀ ...

ਪੂਰੀ ਖ਼ਬਰ »

ਪੱਖੋਕੇ ਵਿਖੇ ਸੈਂਟਰ ਪੱਧਰੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ ਨੇ ਜਿੱਤੀ ਓਵਰਆਲ ਟਰਾਫ਼ੀ

ਟੱਲੇਵਾਲ, 21 ਸਤੰਬਰ (ਸੋਨੀ ਚੀਮਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਸਰਬਜੀਤ ਸਿੰਘ ਤੂਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਵਸੁੰਧਰਾ ਕਪਿਲਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਹਰਿੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੈਂਟਰ ਹੈੱਡ ਟੀਚਰ ਸਤਿਨਾਮ ਸਿੰਘ ਦੀ ਸਰਪ੍ਰਸਤੀ ਹੇਠ ਪ੍ਰਾਇਮਰੀ ਸਕੂਲਾਂ ਦੇ ਸੈਂਟਰ ਪੱਧਰੀ ਖੇਡ ਮੁਕਾਬਲੇ ਸਰਕਾਰੀ ਹਾਈ ਸਕੂਲ ਪੱਖੋਕੇ ਵਿਖੇ ਕਰਵਾਏ ਗਏ | ਇਨ੍ਹਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਸਰਪੰਚ ਹਰਜਿੰਦਰ ਸਿੰਘ ਪੱਖੋਕੇ, ਸਮਾਜ ਸੇਵੀ ਬਲਜਿੰਦਰ ਸਿੰਘ ਫ਼ੌਜੀ, ਹੈੱਡ ਮਾਸਟਰ ਦਰਸ਼ਨ ਕੁਮਾਰ ਨੇ ਕੀਤੀ | ਇਨ੍ਹਾਂ ਖੇਡ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ (ਮੁੰਡੇ) ਦੇ ਲੜਕਿਆਂ ਨੇ ਹਰੇਕ ਖੇਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 42 ਸੋਨ ਅਤੇ 4 ਚਾਂਦੀ ਤਗਮੇ ਜਿੱਤੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਬਖਤਗੜ੍ਹ ਨੇ ਦੱਸਿਆ ਕਿ ਸਰਕਲ ਸਟਾਈਲ ਕਬੱਡੀ ਲੜਕੇ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ (ਲੜਕੇ) ਨੇ ਪਹਿਲਾ ਅਤੇ ਵਿਧਾਤਾ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਰੱਸਾਕੱਸੀ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ (ਲੜਕੇ) ਨੇ ਪਹਿਲਾ ਅਤੇ ਪੰਜਾਬ ਮਾਡਲ ਸਕੂਲ ਸ਼ਹਿਣਾ ਨੇ ਦੂਜਾ, ਕੁਸ਼ਤੀ 25 ਕਿੱਲੋ ਵਰਗ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ (ਲੜਕੇ) ਦੇ ਗੁਲਸ਼ਨ ਕੁਮਾਰ ਨੇ ਪਹਿਲਾ, ਚੂੰਘਾਂ ਦੇ ਰਹਿਮਤ ਅਲੀ ਨੇ ਦੂਜਾ, ਕੁਸ਼ਤੀ 28 ਕਿੱਲੋ ਵਰਗ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ (ਲੜਕੇ) ਦੇ ਅਰੁਣ ਕੁਮਾਰ ਨੇ ਪਹਿਲਾ ਅਤੇ ਅਵਤਾਰ ਸਿੰਘ ਸ਼ਹਿਣਾ (ਲੜਕੇ) ਨੇ ਦੂਜਾ, ਕੁਸ਼ਤੀ 30 ਕਿੱਲੋ ਵਰਗ ਵਿਚ ਗੁਰਸਹਿਜ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ (ਲੜਕੇ) ਨੇ ਪਹਿਲਾ ਅਤੇ ਗਿੱਲ ਕੋਠੇ ਦੇ ਸਹਿਜਪ੍ਰੀਤ ਸਿੰਘ ਨੇ ਦੂਜਾ, ਬੈਡਮਿੰਟਨ ਡਬਲ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ (ਲੜਕੇ) ਦੇ ਦਿਲਸ਼ਾਨ ਖ਼ਾਂ, ਉਸਮਾਨ ਖ਼ਾਂ ਨੇ ਕ੍ਰਮਵਾਰ ਪਹਿਲਾ, ਦੂਜਾ, ਬੈਡਮਿੰਟਨ ਸਿੰਗਲ ਵਿਚ ਸ਼ਹਿਣਾ ਸਕੂਲ (ਲੜਕੇ) ਦੇ ਉਮੰਗ ਜੱਸਲ, ਪ੍ਰਭਜੋਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ, ਬੈਡਮਿੰਟਨ ਡਬਲ ਕੁੜੀਆਂ ਵਿਚ ਸੁਖਪ੍ਰੀਤ ਕੌਰ, ਖ਼ੁਸ਼ਦੀਪ ਕੌਰ ਨੇ ਪਹਿਲਾ ਸਥਾਨ, ਬੈਡਮਿੰਟਨ ਸਿੰਗਲ ਲੜਕੀਆਂ ਵਿਚ ਸ਼ਹਿਣਾ ਸਕੂਲ (ਲੜਕੀਆਂ) ਦੀ ਗੁਰਲੀਨ ਨੇ ਪਹਿਲਾ, ਖੁਸਪ੍ਰੀਤ ਕੌਰ ਗਿੱਲ ਕੋਠੇ ਨੇ ਦੂਜਾ, ਤੈਰਾਕੀ ਵਿਚ ਸ਼ਹਿਣਾ (ਲੜਕੇ) ਦੇ ਲਵਪ੍ਰੀਤ ਸਿੰਘ ਨੇ ਪਹਿਲਾ, ਰਾਜਵੀਰ ਸਿੰਘ ਸ਼ਹਿਣਾ ਮੁੰਡੇ ਨੇ ਦੂਜਾ, ਕਬੱਡੀ ਨੈਸ਼ਨਲ ਸਟਾਈਲ ਕੁੜੀਆਂ 'ਚ ਪੱਖੋਕੇ ਨੇ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ (ਕੁੜੀਆਂ) ਨੇ ਦੂਜਾ, ਖੋ-ਖੋ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਮੱਲੀਆਂ ਨੇ ਪਹਿਲਾ, ਪੱਖੋਕੇ ਨੇ ਦੂਜਾ, ਕਬੱਡੀ ਨੈਸ਼ਨਲ ਸਟਾਈਲ ਲੜਕੇ ਵਿਚ ਪੱਖੋਕੇ ਨੇ ਪਹਿਲਾ, ਮੱਲੀਆਂ ਸਕੂਲ ਦੂਜਾ, ਜਿਮਨਾਸਟਿਕ 'ਚ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ (ਕੁੜੀਆਂ) ਦੀ ਪਵਨਦੀਪ ਕੌਰ ਨੇ ਪਹਿਲਾ, ਸਕੇਟਿੰਗ 'ਚ ਸਰਕਾਰੀ ਪ੍ਰਾਇਮਰੀ ਸਕੂਲ ਪੱਖੋਕੇ ਦੇ ਮਯੰਕ ਨੇ ਪਹਿਲਾ, ਸ਼ਤਰੰਜ 'ਚ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਦੀਪ ਸਿੰਘ ਦੇ ਪ੍ਰਭਜੀਤ ਸਿੰਘ ਨੇ ਪਹਿਲਾ ਅਤੇ ਸ਼ਹਿਣਾ (ਮੁੰਡੇ) ਦੇ ਕਬੀਰ ਕੁਮਾਰ ਨੇ ਦੂਜਾ, ਰੱਸੀ ਟੱਪਣਾ ਸਿੰਗਲ ਰੋਪ ਕੁੜੀਆਂ 'ਚ ਜਸ਼ਨਦੀਪ ਕੌਰ ਸ਼ਹਿਣਾ (ਕੁੜੀਆਂ) ਨੇ ਪਹਿਲਾ, ਪੱਖੋਕੇ ਦੀ ਜਸ਼ਨਦੀਪ ਕੌਰ ਨੇ ਦੂਜਾ, ਰੱਸੀ ਟੱਪਣਾ ਸਿੰਗਲ ਰੋਪ ਮੁੰਡੇ ਮੱਲੀਆਂ ਦੇ ਦਲਜੀਤ ਸਿੰਘ ਨੇ ਪਹਿਲਾ, ਸਕੂਲ ਸ਼ਹਿਣਾ (ਲੜਕੇ) ਦੇ ਲਵਪ੍ਰੀਤ ਸਿੰਘ ਨੇ ਦੂਜਾ, ਰੱਸੀ ਟੱਪਣਾ ਜੌਗਿੰਗ ਸਟਾਈਲ 'ਚ ਸ਼ਹਿਣਾ (ਲੜਕੀਆਂ) ਦੀ ਰਵਨੀਤ ਕੌਰ ਨੇ ਪਹਿਲਾ, ਨਵਜੋਤ ਕੌਰ ਮੱਲੀਆਂ ਨੇ ਦੂਜਾ, ਮੁੰਡਿਆ 'ਚ ਅਰਨਵ ਸਿੰਘ ਮੱਲੀਆਂ ਨੇ ਪਹਿਲਾ, ਜਸਵਿੰਦਰ ਸਿੰਘ ਸ਼ਹਿਣਾ (ਲੜਕੇ) ਨੇ ਦੂਜਾ, ਗੋਲਾ ਸੁੱਟਣਾ 'ਚ ਆਰ.ਪੀ. ਇੰਟਰਨੈਸ਼ਨਲ ਸਕੂਲ ਸ਼ਹਿਣਾ ਦੇ ਗੁਰਨੂਰ ਨੇ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ (ਲੜਕੇ) ਦੇ ਏਕਮਪ੍ਰੀਤ ਸਿੰਘ ਨੇ ਦੂਜਾ, ਗੋਲਾ ਸੁੱਟਣਾ ਕੁੜੀਆਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ (ਕੁੜੀਆਂ) ਦੀ ਅਰਸ਼ਦੀਪ ਕੌਰ ਨੇ ਪਹਿਲਾ, ਮੱਲੀਆਂ ਦੀ ਸਾਨੀਆ ਨੇ ਦੂਜਾ, ਲੰਬੀ ਛਾਲ 'ਚ ਸ਼ਹਿਣਾ (ਮੁੰਡੇ) ਦੇ ਅਰੁਣ ਕੁਮਾਰ ਨੇ ਪਹਿਲਾ, ਪੱਖੋਕੇ ਦੇ ਦਲਜੀਤ ਸਿੰਘ ਨੇ ਦੂਜਾ, ਲੰਬੀ ਛਾਲ ਕੁੜੀਆਂ 'ਚ ਸ਼ਹਿਣਾ (ਕੁੜੀਆਂ) ਦੀ ਖ਼ੁਸ਼ੀ ਨੇ ਪਹਿਲਾ, ਮੱਲੀਆਂ ਦੀ ਮਨਵੀਰ ਨੇ ਦੂਜਾ, ਦੌੜ 100 ਮੀਟਰ ਲੜਕੇ 'ਚ ਗੁਰਨੂਰ ਸਿੰਘ ਪੱਖੋਕੇ ਨੇ ਪਹਿਲਾ, ਅਵਜੀਤ ਮੱਲੀਆਂ ਨੇ ਦੂਜਾ, 200 ਮੀਟਰ ਦੌੜ ਵਿਚ ਸੁਖਪ੍ਰੀਤ ਸਿੰਘ ਸ਼ਹਿਣਾ (ਲੜਕੇ) ਨੇ ਪਹਿਲਾ, ਦਿਲਪ੍ਰੀਤ ਸਿੰਘ ਮੱਲੀਆਂ ਦੂਜਾ, 400 ਮੀਟਰ ਦੌੜ ਅਰਸਪ੍ਰੀਤ ਸਿੰਘ, ਜਗਮੋਹਨ ਸਿੰਘ ਸਕੂਲ ਸ਼ਹਿਣਾ (ਲੜਕੇ) ਨੇ ਕ੍ਰਮਵਾਰ ਪਹਿਲਾ, ਦੂਜਾ, 600 ਮੀਟਰ ਦੌੜ ਅਰਸ਼ਪ੍ਰੀਤ ਸਿੰਘ ਸ਼ਹਿਣਾ (ਲੜਕੇ) ਨੇ ਪਹਿਲਾ, ਰਿਲੇਅ ਦੌੜ ਮੁੰਡੇ 'ਚ ਜਗਮੋਹਨ ਸਿੰਘ, ਪ੍ਰੀਤ ਸਿੰਘ, ਸੁਖਪ੍ਰੀਤ ਸਿੰਘ ਅਤੇ ਅਰੁਣ ਕੁਮਾਰ ਸਕੂਲ ਸ਼ਹਿਣਾ (ਲੜਕੇ) ਨੇ ਪਹਿਲਾ, ਪੱਖੋਕੇ ਦੇ ਪ੍ਰਭਵੀਰ ਸਿੰਘ ਨੇ ਦੂਜਾ, ਦੌੜਾਂ 100 ਮੀਟਰ ਕੁੜੀਆਂ 'ਚ ਮੱਲੀਆਂ ਦੀ ਸੋਨੀਆ ਨੇ ਪਹਿਲਾ, ਸ਼ਹਿਣਾ (ਕੁੜੀਆਂ) ਦੀ ਮਨਪ੍ਰੀਤ ਕੌਰ ਨੇ ਦੂਜਾ, 200 ਮੀਟਰ 'ਚ ਜਸ਼ਨਦੀਪ ਕੌਰ ਸ਼ਹਿਣਾ (ਕੁੜੀਆਂ) ਪਹਿਲਾ, ਪੱਖੋਕੇ ਦੀ ਜਸ਼ਨਦੀਪ ਕੌਰ ਨੇ ਦੂਜਾ, 400 ਮੀਟਰ ਦੌੜਾਂ 'ਚ ਕੋਮਲਦੀਪ ਕੌਰ ਸ਼ਹਿਣਾ (ਕੁੜੀਆਂ) ਨੇ ਪਹਿਲਾ, 600 ਮੀਟਰ ਦੌੜਾਂ 'ਚ ਅਰਸ਼ਦੀਪ ਕੌਰ ਸ਼ਹਿਣਾ (ਕੁੜੀਆਂ) ਨੇ ਪਹਿਲਾ, ਰਿਲੇਅ ਦੌੜ 'ਚ ਸ਼ਹਿਣਾ (ਕੁੜੀਆਂ) ਪਹਿਲਾ ਅਤੇ ਪੱਖੋਕੇ ਨੇ ਦੂਜਾ ਸਥਾਨ ਹਾਸਲ ਕੀਤਾ | ਜੇਤੂਆਂ ਨੂੰ ਪੁਰਸਕਾਰ ਸ: ਹਰਿੰਦਰ ਸਿੰਘ ਬਰਾੜ ਬੀ.ਪੀ.ਈ.ਓ. ਸ਼ਹਿਣਾ ਨੇ ਦਿੱਤੇ | ਇਸ ਸਮੇਂ ਮਾਸਟਰ ਮਨਜੀਤ ਸਿੰਘ ਬਖਤਗੜ੍ਹ, ਬੀ.ਪੀ.ਈ.ਓ ਦਫ਼ਤਰ ਤੋਂ ਜਗਸੀਰ ਸਿੰਘ, ਬੀ.ਐਮ.ਟੀ. ਜਸਬੀਰ ਸਿੰਘ, ਅੰਮਿ੍ਤਪਾਲ ਸਿੰਘ, ਹੈੱਡ ਟੀਚਰ ਬਲਦੇਵ ਸਿੰਘ, ਮਨਜਿੰਦਰ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਅੰਜਲੀ ਕੰਬੋਜ, ਕਬੱਡੀ ਕੋਚ ਮਾਸਟਰ ਗਗਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮੈਡਮ ਮੋਨਿਕਾ ਰਾਣੀ, ਸੰਦੀਪ ਕੌਰ, ਗੁਰਮੀਤ ਕੌਰ, ਨਿਸ਼ੀ ਰਾਣੀ, ਬਲਵਿੰਦਰ ਕੌਰ, ਰਾਜਨ ਗੁਪਤਾ, ਸਮਨਦੀਪ, ਮੇਵਾ ਸਿੰਘ, ਸੰਤੋਖ ਸਿੰਘ, ਹਰਦੀਪ ਕੌਰ, ਮੋਹੰਤੀ ਕੁਮਾਰ, ਜਗਤਾਰ ਸਿੰਘ ਚੂੰਘਾਂ ਆਦਿ ਟੀਚਰ ਹਜ਼ਾਰ ਸਨ | ਸੈਂਟਰ ਸ਼ਹਿਣਾ ਮੁੰਡੇ ਵਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ: ਹਰਿੰਦਰ ਸਿੰਘ ਬਰਾੜ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX