ਤਾਜਾ ਖ਼ਬਰਾਂ


ਕੋਵਿਡ-19: 10-11 ਅ੍ਰਪੈਲ ਨੂੰ ਦੇਸ਼ ਭਰ ’ਚ ਕੀਤੀ ਜਾਵੇਗੀ ਮੌਕ ਡਰਿੱਲ
. . .  20 minutes ago
ਨਵੀਂ ਦਿੱਲੀ, 27 ਮਾਰਚ- ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਅੱਜ ਸ਼ਾਮ ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਰਾਜਾਂ ਦੇ ਸਿਹਤ ਸਕੱਤਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕਰਨਗੇ। ਦੱਸ ਦਈਏ ਕਿ 10-11 ਅਪ੍ਰੈਲ ਨੂੰ ਦੇਸ਼ ਵਿਆਪੀ ਮੌਕ ਡਰਿੱਲ.....
ਸੁਪਰੀਮ ਕੋਰਟ ਦੇ ਵਕੀਲ ਨੇ ਪੁਲਿਸ ਕੋਲ ਦਰਜ ਕਰਵਾਈ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਐਫ਼.ਆਰ.ਆਈ.
. . .  24 minutes ago
ਨਵੀਂ ਦਿੱਲੀ, 27 ਮਾਰਚ- ਸੁਪਰੀਮ ਕੋਰਟ ਦੇ ਇਕ ਵਕੀਲ ਨੇ ਵਾਸ਼ਿੰਗਟਨ, ਅਮਰੀਕਾ ਵਿਚ ਭਾਰਤੀ ਦੂਤਾਵਾਸ ਵਿਚ ਪ੍ਰਦਰਸ਼ਨ ਕਰ ਰਹੇ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਵਕੀਲ ਨੇ ਦਿੱਲੀ ਪੁਲਿਸ ਨੂੰ ਬੇਨਤੀ ਕੀਤੀ ਹੈ ਕਿ ਉਹ.....
ਮੁੰਬਈ: ਸਟੋਰ ਵਿਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  38 minutes ago
ਮਹਾਰਾਸ਼ਟਰ, 27 ਮਾਰਚ- ਮੁੰਬਈ ਦੇ ਅੰਧੇਰੀ (ਪੂਰਬੀ) ਵਿਚ ਸਾਕੀ ਨਾਕਾ ਮੈਟਰੋ ਸਟੇਸ਼ਨ ਨੇੜੇ ਇਕ ਇਲੈਕਟ੍ਰੋਨਿਕ ਅਤੇ ਹਾਰਡਵੇਅਰ ਸਟੋਰ ਵਿਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ.....
ਸਾਰੇ ਕਾਂਗਰਸੀ ਸੰਸਦ ਮੈਂਬਰ ਅੱਜ ਕਰਨਗੇ ਮੀਟਿੰਗ
. . .  46 minutes ago
ਨਵੀਂ ਦਿੱਲੀ, 27 ਮਾਰਚ- ਲੋਕ ਸਭਾ ਅਤੇ ਰਾਜ ਸਭਾ ਦੋਵਾਂ ਦੇ ਕਾਂਗਰਸੀ ਸੰਸਦ ਮੈਂਬਰ ਵਲੋਂ ਅੱਜ ਸਵੇਰੇ 10.30 ਵਜੇ ਸੰਸਦ ਵਿਖੇ ਕਾਂਗਰਸ ਸੰਸਦੀ ਦਲ ਦੇ ਦਫ਼ਤਰ ’ਚ ਮੀਟਿੰਗ...
ਅਤੀਕ ਅਹਿਮਦ ਨੂੰ ਲੈ ਝਾਂਸੀ ਪਹੁੰਚੀ ਪ੍ਰਯਾਗਰਾਜ ਪੁਲਿਸ
. . .  5 minutes ago
ਲਖਨਊ, 27 ਮਾਰਚ- ਉਮੇਸ਼ ਪਾਲ ਹੱਤਿਆਕਾਂਡ ਵਿਚ ਸ਼ਾਮਿਲ ਅਤੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਸਾਬਰਮਤੀ ਜੇਲ੍ਹ ਤੋਂ ਪ੍ਰਯਾਗਰਾਜ ਜੇਲ੍ਹ ਲਿਜਾ ਰਹੀ ਪ੍ਰਯਾਗਰਾਜ ਪੁਲਿਸ ਦੀ ਵੈਨ ਝਾਂਸੀ ਪੁਲਿਸ ਲਾਈਨਜ਼ ਪਹੁੰਚ ਗਈ ਹੈ। ਯੂ.ਪੀ. ਕੋਰਟ ਦੇ ਹੁਕਮਾਂ ਅਨੁਸਾਰ ਅਗਵਾ...
ਅਮਰੀਕਾ: ਦੋ ਵਿਅਕਤੀਆਂ ਵਿਚਕਾਰ ਹੋਈ ਗੋਲੀਬਾਰੀ
. . .  about 1 hour ago
ਕੈਲੀਫ਼ੋਰਨੀਆ, 27 ਮਾਰਚ- ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਥੋਂ ਦੇ ਇਕ ਗੁਰਦੁਆਰੇ ਵਿਚ ਦੋ ਵਿਅਕਤੀਆਂ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੋਵਾਂ ਪੀੜਤਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਗੋਲੀਬਾਰੀ.....
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  1 day ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  1 day ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  1 day ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  1 day ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  1 day ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  1 day ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  1 day ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ \'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਅੰਮ੍ਰਿਤਸਰ

ਗੁਰੂ ਨਗਰੀ 'ਚ ਧੜੱਲੇ ਨਾਲ ਹੋ ਰਹੀਆਂ ਨਾਜਾਇਜ਼ ਉਸਾਰੀਆਂ

ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)- ਗੁਰੂ ਨਗਰੀ ਵਿਚ ਨਾਜਾਇਜ਼ ਉਸਾਰੀਆਂ ਧੱੜਲੇ ਨਾਲ ਹੋ ਰਹੀਆਂ | ਭਾਵੇਂ ਕਿ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਸਮੇਂ-ਸਮੇਂ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਨ ਦਾ ਦਾਅਵਾ ਕੀਤਾ ਜਾਂਦਾ ਹੈ, ਪਰ ਇਹ ਕਾਰਵਾਈ ਮਹਿਜ਼ ...

ਪੂਰੀ ਖ਼ਬਰ »

ਆੜ੍ਹਤੀਆਂ ਵਲੋਂ ਕੀਤੀ ਜਾ ਰਹੀ ਲੁੱਟ ਖ਼ਿਲਾਫ਼ ਕਿਸਾਨਾਂ ਦਾ ਧਰਨਾ

ਮਜੀਠਾ, 23 ਸਤੰਬਰ (ਮਨਿੰਦਰ ਸਿੰਘ ਸੋਖੀ)- ਦਾਣਾ ਮੰਡੀ ਮਜੀਠਾ 'ਚ ਆੜ੍ਹਤੀਆਂ ਵਲੋਂ ਝੋਨੇ ਦੀ ਖਰੀਦ ਨੂੰ ਲੈ ਕੇ ਕਥਿਤ ਤੌਰ 'ਤੇ ਕਿਸਾਨਾਂ ਦੀ ਹੁੰਦੀ ਲੁੱਟ ਖ਼ਿਲਾਫ਼ ਕਿਰਤੀ ਕਿਸਾਨ ਯੂਨੀਅਨ ਪੰਜਾਬ, ਜਮਹੂਰੀ ਕਿਸਾਨ ਸਭਾ ਪੰਜਾਬ, ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਮਨਾਲੀ ਘੁੰਮਣ ਗਏ ਪਿੰਡ ਅਨੈਤਪੁਰਾ ਦੇ ਨੌਜਵਾਨ ਸਮੇਤ ਦੋ ਦੀ ਮੌਤ, ਇਕ ਜ਼ਖ਼ਮੀ

ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਚੰਡੀਗੜ੍ਹ ਤੋਂ ਮਨਾਲੀ ਘੁੰਮਣ ਗਏ ਤਿੰਨ ਦੋਸਤਾਂ ਦੀ ਗੱਡੀ ਬੀਤੀ ਸ਼ਾਮ ਅਚਾਨਕ ਹਿਮਾਚਲ ਪ੍ਰਦੇਸ਼ ਦੇ ਮੰਡੀ ਨਜ਼ਦੀਕ ਬਿਆਸ ਦਰਿਆ ਵਿਚ ਡਿੱਗ ਗਈ, ਜਿਸ ਕਾਰਨ ਗੱਡੀ 'ਚ ਸਵਾਰ ਅਜਨਾਲਾ ਦੇ ਨੇੜਲੇ ਪਿੰਡ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਸਾਬਕਾ ਇੰਸਪੈਕਟਰ ਨੂੰ ਧੋਖਾਧੜੀ ਮਾਮਲੇ 'ਚ ਦੋ ਸਾਲ ਕੈਦ, 10 ਹਜ਼ਾਰ ਜੁਰਮਾਨਾ

ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)- ਸ਼੍ਰੋਮਣੀ ਕਮੇਟੀ ਦੇ ਹੀ ਇਕ ਡਰਾਈਵਰ ਦੇ ਪੁੱਤਰ ਨੂੰ ਰੇਲਵੇ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਚਰਚਿਤ ਮਾਮਲੇ 'ਚ ਇੱਥੇ ਜਪਿੰਦਰ ਸਿੰਘ ਵਧੀਕ ਸੀ.ਜੇ.ਐਮ. ਦੀ ਅਦਾਲਤ ਵਲੋਂ ਫ਼ੈਸਲਾ ਸੁਣਾਉਂਦਿਆਂ ਸ਼੍ਰੋਮਣੀ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਨਹਿਰੀ ਵਿਭਾਗ ਦੇ ਐਸ. ਈ. ਦਫ਼ਤਰ ਸਾਹਮਣੇ ਪੱਕਾ ਧਰਨਾ

ਅੰਮਿ੍ਤਸਰ, 23 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਦਿਹਾਤੀ ਮਜ਼ਦੂਰ ਸਭਾ ਦੇ ਸਹਿਯੋਗ ਨਾਲ ਨਹਿਰੀ ਵਿਭਾਗ ਦੇ ਐਸ.ਈ. ਦਫ਼ਤਰ ਸਾਹਮਣੇ ਪੱਕਾ ਧਰਨਾ ਲਾਇਆ ਗਿਆ, ਜਿਸ 'ਚ ਮਾਝੇ ਨਾਲ ਸੰਬੰਧਿਤ ਕਿਸਾਨ ਮਜਦੂਰ ਅਤੇ ਵਾਤਾਵਰਨ ਪ੍ਰੇਮੀ ...

ਪੂਰੀ ਖ਼ਬਰ »

ਪਿੰਡ ਕੋਹਾਲੀ ਦੇ ਗੁ: ਬਾਬਾ ਜਾਗੋ ਸ਼ਹੀਦ ਵਿਖੇ ਧਾਰਾ 145 ਲਾਗੂ

ਰਾਮ ਤੀਰਥ, 23 ਸਤੰਬਰ (ਧਰਵਿੰਦਰ ਸਿੰਘ ਔਲਖ)- ਪਿਛਲੇ ਕਈ ਦਿਨਾਂ ਤੋਂ ਪਿੰਡ ਕੋਹਾਲੀ ਦੇ ਗੁਰਦੁਆਰਾ ਬਾਬਾ ਜਾਗੋ ਸ਼ਹੀਦ ਦੇ ਵਿਵਾਦ ਦਾ ਕੋਈ ਹੱਲ ਨਾ ਨਿਕਲਣ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੱਥੇ ਅੱਜ ਧਾਰਾ 145 ਲਗਾ ਕੇ ਤਹਿਸੀਲਦਾਰ ਲੋਪੋਕੇ ਜਗਸੀਰ ਸਿੰਘ ਨੂੰ ...

ਪੂਰੀ ਖ਼ਬਰ »

ਧੂਲਕਾ ਵਿਖੇ ਘਰ 'ਚੋਂ ਗਹਿਣੇ, ਨਕਦੀ ਤੇ ਹੋਰ ਸਾਮਾਨ ਚੋਰੀ

ਟਾਂਗਰਾ, 23 ਸਤੰਬਰ (ਹਰਜਿੰਦਰ ਸਿੰਘ ਕਲੇਰ)- ਬੀਤੀ ਰਾਤ ਟਾਂਗਰਾ ਦੇ ਨੇੜਲੇ ਖਿਲਚੀਆਂ ਥਾਣੇ ਦੀ ਹਦੂਦ ਅੰਦਰ ਪੈਂਦੇ ਪਿੰਡ ਧੂਲਕਾ ਵਿਖੇ ਲੁਟੇਰਿਆਂ ਵਲੋਂ ਗਹਿਣੇ ਤੇ ਨਕਦੀ ਚੋਰੀ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਰੋਜ਼ਾਨਾ 'ਅਜੀਤ' ਦੇ ਮੁਲਾਜ਼ਮ ਅਮਰਜੀਤ ਸਿੰਘ ...

ਪੂਰੀ ਖ਼ਬਰ »

ਸੰਯੁਕਤ ਕਮਿਸ਼ਨਰ ਨੇ ਦੋ ਵਿਭਾਗਾਂ ਦੀ ਹਾਜ਼ਰੀ ਚੈੱਕ ਕੀਤੀ

ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵਲੋਂ ਨਿਗਮ ਦੇ ਪੈਨਸ਼ਨ ਵਿਭਾਗ ਤੇ ਲੇਖਾ ਸ਼ਾਖਾ ਦੀ ਹਾਜ਼ਰੀ ਚੈੱਕ ਕੀਤੀ ਗਈ ਜਿਸ ਦੌਰਾਨ 8 ਅਧਿਕਾਰੀ ਤੇ ਕਰਮਚਾਰੀ ਗ਼ੈਰ ਹਾਜ਼ਰ ਪਾਏ ਗਏ | ਇਸ ਸੰਬੰਧ 'ਚ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਡੀ. ਟੀ. ਐੱਫ. ਨੇ 'ਇਨਸਾਫ਼ ਰੈਲੀ' ਲਈ ਅਧਿਆਪਕਾਂ ਨੂੰ ਕੀਤਾ ਲਾਮਬੰਦ

ਅੰਮਿ੍ਤਸਰ, 23 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ, ਓ.ਡੀ.ਐੱਲ ਅਧਿਆਪਕ ਯੂਨੀਅਨ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ 6505 (ਜੈ ਸਿੰਘ ਵਾਲਾ) ਦੀ ਅਗਵਾਈ 'ਚ 25 ਸਤੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਚੋਣ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸੰਬੰਧੀ ਕੋਰਸ ਸਮਾਪਤ

ਅੰਮਿ੍ਤਸਰ, 23 ਸਤੰਬਰ (ਜੱਸ)- ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸੰਬੰਧੀ ਸਿਖਲਾਈ ਕੋਰਸ ਦੇ ਸਮਾਪਤ ਹੋਣ 'ਤੇ ਲਾਭਪਾਤਰੀ ਕਿਸਾਨਾਂ ਤੇ ਕਿਸਾਨ ਔਰਤਾਂ ਨੂੰ ਸਰਟੀਫ਼ਿਕੇਟ ਵੰਡੇ ਗਏ | ਕਾਲਜ ਪਿ੍ੰਸੀਪਲ ਡਾ: ਮਹਿਲ ਸਿੰਘ ਦੇ ਨਿਰਦੇਸ਼ਾਂ 'ਤੇ ਖੇਤੀਬਾੜੀ ਸੂਚਨਾ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਜ਼ਿਲ੍ਹਾ ਮਾਲ ਅਧਿਕਾਰੀ ਸ਼ਰਮਾ ਦੀ ਪੀ.ਸੀ.ਐਸ. ਅਧਿਕਾਰੀ ਵਜੋਂ ਤਰੱਕੀ

ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)- ਸੂਬਾ ਸਰਕਾਰ ਵਲੋਂ ਅੰਮਿ੍ਤਸਰ ਦੇ ਜ਼ਿਲ੍ਹਾ ਮਾਲ ਅਧਿਕਾਰੀ ਸੰਜੀਵ ਕੁਮਾਰ ਸ਼ਰਮਾ ਨੂੰ ਉਨ੍ਹਾਂ ਦੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਧਿਆਨ 'ਚ ਰੱਖ ਕੇ ਪੀ.ਸੀ.ਐਸ. ਅਧਿਕਾਰੀ ਵਲੋਂ ਪਦਉਨਤ ਕੀਤਾ ਗਿਆ ਹੈ ਜਿਸ ਨਾਲ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਨੇ ਮਨਾਇਆ ਰਾਸ਼ਟਰੀ ਸਿਨੇਮਾ ਦਿਵਸ

ਅੰਮਿ੍ਤਸਰ, 23 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਡੀ.ਏ.ਵੀ. ਕਾਲਜ ਦੇ ਮਾਸ ਕਮਿਊਨੀਕੇਸ਼ਨ ਤੇ ਵੀਡੀਓ ਪ੍ਰੋਡਕਸ਼ਨ ਵਿਭਾਗ ਵਲੋਂ ਰਾਸ਼ਟਰੀ ਸਿਨੇਮਾ ਦਿਵਸ ਮਨਾਇਆ ਗਿਆ | ਇਸ ਮੌਕੇ ਸਟਾਫ਼ ਤੇ ਵਿਦਿਆਰਥੀਆਂ ਲਈ ਬਹੁਚਰਚਿਤ ਫ਼ਿਲਮ ਗਾਈਡ ਦੀ ਸਕਰੀਨਿੰਗ ਰੱਖੀ ਗਈ | ...

ਪੂਰੀ ਖ਼ਬਰ »

ਪਹਿਲੀ ਨੂੰ ਜਲੰਧਰ ਤੋਂ ਰਾਮਤੀਰਥ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ

ਅੰਮਿ੍ਤਸਰ, 23 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਭਗਵਾਨ ਵਾਲਮੀਕ ਦੇ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਇਕ ਅਕਤੂਬਰ ਨੂੰ ਜਲੰਧਰ ਤੋਂ ਰਾਮਤੀਰਥ ਵਿਖੇ ਪੁੱਜੇਗੀ, ਜਿਸ 'ਚ ਹਜ਼ਾਰਾਂ ਵਾਹਨਾਂ ਉਤੇ ਵੱਡੀ ਗਿਣਤੀ ਵਿਚ ਸੰਗਤ ਦੇ ਸ਼ਾਮਿਲ ਹੋਣ ਦੀ ਸੰਭਾਵਨਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਸ.ਸ.ਸ. ਸਕੂਲ ਵਡਾਲੀ ਗੁਰੂ ਦੀ ਵਾਲੀਬਾਲ ਟੀਮ ਦਾ ਪਹਿਲਾ ਸਥਾਨ

ਛੇਹਰਟਾ, 23 ਸਤੰਬਰ (ਵਡਾਲੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਚੱਲ ਰਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ. ਸ. ਸ. ਸਕੂਲ ਵਡਾਲੀ ਗੁਰੂ ਦੀ ਵਾਲੀਬਾਲ ਅੰਡਰ-19 ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਜੂਡੋ ਵਿਚ ਵੀ ਦੋ ਖਿਡਾਰੀਆਂ ਨੇ ਤੀਜਾ ਤੇ ਇਕ ਖਿਡਾਰੀ ਨੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਲੋਂ ਅੰਗਰੇਜ਼ੀ ਵਿਸ਼ੇ 'ਤੇ ਵਿਸ਼ੇਸ਼ ਲੈਕਚਰ

ਅੰਮਿ੍ਤਸਰ, 23 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਜੇਕਰ ਅਧਿਆਪਨ ਤੇ ਖੋਜ ਤੋਂ ਇਲਾਵਾ ਹੋਰ ਵਿਕਲਪਾਂ ਦੀ ਗੱਲ ਕਰੀਏ ਤਾਂ ਕਾਰਪੋਰੇਟ ਜਗਤ ਵਿਚ ਦਾਖਲ ਹੋ ਕੇ ਆਪਣਾ ਕੈਰੀਅਰ ਬਣਾਉਣ ਦੇ ਚਾਹਵਾਨ ਨੌਜਵਾਨਾਂ ਨੂੰ ਪਹਿਲਾਂ ਅੰਗਰੇਜ਼ੀ 'ਚ ਮੁਹਾਰਤ ਹਾਸਿਲ ਕਰਨੀ ਚਾਹੀਦੀ ...

ਪੂਰੀ ਖ਼ਬਰ »

ਟੁੱਟੀ ਸੜਕ ਦਾ ਨਿਰਮਾਣ ਨੈਸ਼ਨਲ ਹਾਈਵੇ ਵਿਭਾਗ ਅਧੀਨ-ਪ੍ਰਧਾਨ ਇੰਦਰਪਾਲ ਸਿੰਘ

ਰਾਜਾਸਾਂਸੀ, 23 ਸਤੰਬਰ (ਹਰਦੀਪ ਸਿੰਘ ਖੀਵਾ)- ਹਵਾਈ ਅੱਡਾ ਰਾਜਾਸਾਂਸੀ ਤੋਂ ਕਸਬਾ ਰਮਦਾਸ ਤੱਕ ਨੈਸ਼ਨਲ ਹਾਈਵੇ ਵਿਭਾਗ ਵਲੋਂ ਸ਼ੁਰੂ ਕਰਵਾਈ ਨਵੀਂ ਉਸਾਰੀ ਜਾ ਰਹੀ ਰਹੀ ਸੜਕ ਦਾ ਲੰਮੇਂ ਸਮੇਂ ਤੋਂ ਵਿਕਾਸ ਦਾ ਨਿਰਮਾਣ ਰੁਕਣ ਅਤੇ ਨਿੱਤ ਹਾਦਸੇ ਹੋਣ ਤੇ ਸੋਸ਼ਲ ਮੀਡੀਆ ...

ਪੂਰੀ ਖ਼ਬਰ »

ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਨੂੰ ਤਲਬੀਰ ਗਿੱਲ ਨੇ ਕੀਤਾ ਸਨਮਾਨਿਤ

ਸੁਲਤਾਨਵਿੰਡ, 23 ਸਤੰਬਰ (ਗੁਰਨਾਮ ਸਿੰਘ ਬੁੱਟਰ)- ਪਿੰਡ ਸੁਲਤਾਨਵਿੰਡ ਵਿਖੇ ਮਹਾਂਪੁਰਸ਼ ਸੰਤ ਬਾਬਾ ਰਾਮਦਾਸ ਦੇ ਸਾਲਾਨਾ ਜੋੜ ਮੇਲੇ ਮੌਕੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਕਰਵਾਏ ਕਬੱਡੀ ਤੇ ਕੁਸ਼ਤੀਆਂ ਦੇ ਟੂਰਨਾਮੈਂਟ ਮੁਕਾਬਲਿਆਂ 'ਚ ਜੇਤੂ ਰਹੀਆਂ ਟੀਮਾ ਦੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਵਫ਼ਦ ਵਲੋਂ ਉੱਪ ਮੁੱਖ ਇੰਜੀਨੀਅਰ ਨਾਲ ਮੀਟਿੰਗ

ਅੰਮਿ੍ਤਸਰ, 23 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੱਜ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਵਫਦ ਵਲੋਂ ਪੰਜਾਬ ਰਾਜ ਸਟੇਟ ਕਾਰਪੋਰੇਸ਼ਨ ਦੇ ਉੱਪ ਮੁੱਖ ਇੰਜੀਨੀਅਰ ਜਤਿੰਦਰ ਸਿੰਘ ਨਾਲ ਮੀਟਿੰਗ ਕੀਤੀ, ਜਿਸ 'ਚ ਜਥੇਬੰਦੀ ਵਲੋਂ ਬਿਜਲੀ ਨਾਲ ਸੰਬੰਧਿਤ ਮੁਸ਼ਕਿਲਾਂ 'ਤੇ ...

ਪੂਰੀ ਖ਼ਬਰ »

200 ਸਾਲ ਪੁਰਾਣੀ ਰਾਣੀ ਦੀ ਹਵੇਲੀ ਦੀ ਹੋਂਦ ਅਤੇ ਇਤਿਹਾਸ ਬਣੇ ਬੁਝਾਰਤ

ਅੰਮਿ੍ਤਸਰ, 23 ਸਤੰਬਰ (ਸੁਰਿੰਦਰ ਕੋਛੜ)-ਸਥਾਨਕ ਕਟੜਾ ਬੱਗੀਆਂ ਦੀ ਗਲੀ ਕੂਚਾ ਦਿਆਲ ਸਿੰਘ ਵਾਲਾ 'ਚ ਮੌਜੂਦ ਰਾਣੀ ਭਗਵਾਨ ਕੌਰ ਦੀ ਹਵੇਲੀ ਦੀ ਹੋਂਦ ਅਤੇ ਇਤਿਹਾਸ ਲੰਬੇ ਸਮੇਂ ਤੋਂ ਬੁਝਾਰਤ ਬਣੇ ਹੋਏ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਜਾਂ ਪੰਜਾਬ ਟੂਰਿਜ਼ਮ ਵਿਭਾਗ ਕੋਲ ...

ਪੂਰੀ ਖ਼ਬਰ »

ਛੇਹਰਟਾ ਵਿਖੇ ਪੀ. ਐਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਦੀ ਵਿਸ਼ੇਸ਼ ਮੀਟਿੰਗ

ਛੇਹਰਟਾ 23 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸਬ ਡਵੀਜ਼ਨ ਦੇ ਪ੍ਰਧਾਨ ਦੀਪਕ ਸ਼ਰਮਾ ਜੇ. ਈ. ਮਨਜੀਤ ਸਿੰਘ ਬਾਸਰਕੇ ਅਤੇ ਉਨ੍ਹਾਂ ਦੀ ਟੀਮ ਵਲੋਂ ਉਪ ਮੰਡਲ ਛੇਹਰਟਾ ਵਿਖੇ ਇਕ ਹੰਗਾਮੀ ਮੀਟਿੰਗ ਦਾ ਆਯੋਜਨ ਕੀਤਾ ਗਿਆ | ਮੀਟਿੰਗ ...

ਪੂਰੀ ਖ਼ਬਰ »

ਜਗਤ ਜਯੋਤੀ ਸੀ.ਸੈ. ਸਕੂਲ ਰਾਣੀ ਕਾ ਬਾਗ 'ਚ ਹਿੰਦੀ ਦਿਵਸ ਮਨਾਇਆ

ਅੰਮਿ੍ਤਸਰ, 23 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਕਾ ਬਾਗ ਵਿਖੇ ਹਿੰਦੀ ਦਿਵਸ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾਇਰੈਕਟਰ ਮੁਕੇਸ਼ ਪੁਰੀ ਨੇ ਕੀਤੀ | ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ ਕਵਿਤਾਵਾਂ ਦੇ ਮਾਧਿਅਮ ...

ਪੂਰੀ ਖ਼ਬਰ »

ਹਰਭਜਨ ਸਿੰਘ ਵਲੋਂ ਕੀਤੇ ਯਤਨਾਂ ਦੀ ਖੇਡ ਪ੍ਰੇਮੀਆਂ ਵਲੋਂ ਸ਼ਲਾਘਾ

ਅਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)- 'ਆਪ' ਵਲੋਂ ਰਾਜ ਸਭਾ ਮੈਂਬਰ ਤੇ ਸਾਬਕਾ ਕ੍ਰਿਕੇਟਰ ਹਰਭਜਨ ਸਿੰਘ ਵਲੋਂ ਅੰਮਿ੍ਤਸਰ 'ਚ ਕੌਮਾਂਤਰੀ ਪੱਧਰ ਦਾ ਕ੍ਰਿਕੇਟ ਸਟੇਡੀਅਮ ਲਈ ਕੀਤੇ ਜਾ ਰਹੇ ਯਤਨਾ ਦੀ ਖੇਡ ਪ੍ਰੇਮੀਆਂ ਵਲੋਂ ਸ਼ਲਾਘਾ ਕੀਤੀ ਗਈ ਹੈ ਤੇ ਕਿਹਾ ਕਿ ਇਸ ਨਾਲ ...

ਪੂਰੀ ਖ਼ਬਰ »

ਸੜਕਾਂ 'ਤੇ ਘੁੰਮਦੇ ਅਵਾਰਾ ਪਸ਼ੂ ਬਣ ਰਹੇ ਹਾਦਸਿਆਂ ਦਾ ਕਾਰਨ

ਅੰਮਿ੍ਤਸਰ, 23 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਸੜਕਾਂ 'ਤੇ ਘੁੰਮਦੇ ਅਵਾਰਾ ਪਸ਼ੂ, ਖਾਸ ਤੌਰ 'ਤੇ ਲਾਵਾਰਸ ਗਊਆਂ ਪਿਛਲੇ ਸਾਲਾਂ ਤੋਂ ਲੋਕਾਂ ਦੀ ਸੁਰੱਖਿਆ ਲਈ ਵੱਡਾ ਖਤਰਾ ਬਣ ਗਏ ਹਨ | ਇਨ੍ਹਾਂ ਸੜਕ ਹਾਦਸਿਆਂ ਕਾਰਨ ਵੱਡੀ ਗਿਣਤੀ ਵਿਚ ਲੋਕ ਜ਼ਖ਼ਮੀ ਹੋ ਰਹੇ ਹਨ | ਜੇਕਰ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਨ ਨੂੰ ਸਮਰਪਿਤ 3-5 ਦਸੰਬਰ ਨੂੰ ਕਰਵਾਈ ਜਾਵੇਗੀ 67ਵੀਂ ਸਿੱਖ ਵਿੱਦਿਅਕ ਕਾਨਫਰੰਸ-ਕੱਥੂਨੰਗਲ, ਬਸਰਾ

ਅੰਮਿ੍ਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 67ਵੀਂ ਸਿੱਖ ਵਿੱਦਿਅਕ ਕਾਨਫਰੰਸ ਦੀਵਾਨ ਦੇ ਮੋਢੀਆਂ 'ਚ ਸ਼ਾਮਿਲ ਰਹੇ ਨਾਮਵਰ ਸਾਹਿਤਕਾਰ ਭਾਈ ਸਾਹਿਬ ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਨ ਨੂੰ ਸਮਰਪਿਤ ਕਰਦਿਆਂ 3 ਤੋਂ 5 ਦਸੰਬਰ ...

ਪੂਰੀ ਖ਼ਬਰ »

ਕਾਮਰਸ, ਇਕਨਾਮਿਕਸ ਤੇ ਮੈਨੇਜਮੈਂਟ ਸਟੱਡੀਜ਼ 'ਤੇ ਦੋ ਹਫ਼ਤਿਆਂ ਦਾ ਰਿਫਰੈਸ਼ਰ ਕੋਰਸ

ਅੰਮਿ੍ਤਸਰ, 23 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ. ਜੀ. ਸੀ. ਮਨੁੱਖੀ ਸਰੋਤ ਵਿਕਾਸ ਕੇਂਦਰ ਵਲੋਂ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ 'ਚ ਰਾਸ਼ਟਰੀ ਪੱਧਰ ਦਾ ਕਾਮਰਸ, ਇਕਨਾਮਿਕਸ ਅਤੇ ਮੈਨੇਜਮੈਂਟ ਵਿਸ਼ੇ 'ਤੇ ...

ਪੂਰੀ ਖ਼ਬਰ »

ਕੇਨਰਾ ਬੈਂਕ ਵਲੋਂ ਪਿੰਗਲਵਾੜਾ ਸੰਸਥਾ ਨੂੰ 5 ਕੰਪਿਊਟਰ ਭੇਟ

ਮਾਨਾਂਵਾਲਾ, 23 ਸਤੰਬਰ (ਗੁਰਦੀਪ ਸਿੰਘ ਨਾਗੀ)- ਕੇਨਰਾ ਬੈਂਕ ਅੰਮਿ੍ਤਸਰ ਵਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਲਈ ਲੱਗਭਗ 2 ਲੱਖ ਦੀ ਲਾਗਤ ਵਾਲੇ ਪੰਜ ਕੰਪਿਊਟਰ ਭੇਟ ਕੀਤੇ ਗਏ | ਅੱਜ ਕੇਨਰਾ ਬੈਂਕ ਰਿਜਨਲ ਆਫ਼ਿਸ ...

ਪੂਰੀ ਖ਼ਬਰ »

ਵਿਦੇਸ਼ੀ ਭਾਸ਼ਾਵਾਂ ਵਿਭਾਗ ਵਲੋਂ 'ਜਰਮਨੀ 'ਚ ਕਿੱਤਿਆਂ ਦੀ ਮੰਗ' ਵਿਸ਼ੇ 'ਤੇ ਸੈਮੀਨਾਰ

ਅੰਮਿ੍ਤਸਰ, 23 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਵਲੋਂ 'ਜਰਮਨੀ 'ਚ ਕਿੱਤਿਆਂ ਦੀ ਮੰਗ' ਵਿਸ਼ੇ ਦਾ ਸੈਮੀਨਾਰ ਕਰਵਾਇਆ ਗਿਆ | ਗੋਏਥੇ ਇੰਸਟੀਚਿਊਟ ਦੇ ਸੂਚਨਾ ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੌਰਾਨ ...

ਪੂਰੀ ਖ਼ਬਰ »

ਸੂਖਮ ਤੇ ਲਘੂ ਉਦਯੋਗ ਦੇ ਉਤਪਾਦਾਂ ਦੀ ਗੁਣਵੱਤਾ 'ਚ ਕੀਤਾ ਜਾਵੇ ਸੁਧਾਰ-ਮੈਨੇਜਰ ਜ਼ਿਲ੍ਹਾ ਉਦਯੋਗ

ਅੰਮਿ੍ਤਸਰ, 23 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਕੇਂਦਰ ਸਰਕਾਰ ਦੇ ਕਲਸਟਰ ਵਿਕਾਸ ਪਰੋਗਰਾਮ ਤਹਿਤ ਅੰਮਿ੍ਤਸਰ ਆਫਸੈਟ ਪਿ੍ੰਟਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਸਰਕਾਰ ਵਲੋਂ ਜਾਰੀ ਨਵੇਂ ਦਿਸ਼ਾ ਨਿਰਦੇਸ਼ਾਂ ਸੰਬੰਧੀ ਜਾਣੰੂ ਕਰਵਾਉਣ ਹਿੱਤ ਸੈਮੀਨਰ ਕੀਤਾ ...

ਪੂਰੀ ਖ਼ਬਰ »

ਅਣਅਧਿਕਾਰਤ ਉਸਾਰੀ ਮਾਮਲੇ 'ਚ ਰੰਧਾਵਾ, ਮਾਈਕਲ ਜ਼ਿੰਮੇਵਾਰ ਮੰਨੇ

ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)- ਦਸ਼ਮੇਸ਼ ਇੰਟਰਨੈਸ਼ਨਲ ਸਕੂਲ ਦੀ ਅਣਅਧਿਕਾਰਤ ਉਸਾਰੀ ਦੀ ਜਾਂਚ 'ਚ ਨਗਰ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ, ਜਦੋਂ ਕਿ ਜੂਨੀਅਰ ਡਰਾਫ਼ਸਮੈਨ ਨੂੰ ਬੇਕਸੂਰ ਪਾਇਆ ਗਿਆ ਹੈ | ਇਹ ਆਦੇਸ਼ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਸਾਇੰਸ ਸਮਿਟ 'ਚ ਭਾਗ ਲੈਣ ਨਾਲ 'ਵਰਸਿਟੀ ਦਾ ਨਾਂਅ ਉੱਭਰ ਕੇ ਆਇਆ ਸਾਹਮਣੇ

ਅੰਮਿ੍ਤਸਰ, 23 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- 77ਵੇਂ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਸਾਇੰਸ ਸਮਿਟ 'ਚ ਹਿੱਸਾ ਲੈਣ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਾਂਅ ਕੌਮਾਂਤਰੀ ਮੰਚ 'ਤੇ ਉੱਭਰ ਕੇ ਸਾਹਮਣੇ ਆਇਆ ਹੈ | ਇਸ ਸਮਿਟ 'ਚ ਘੱਟ ਵਿਕਸਤ ਅਤੇ ਵਿਕਸਤ ਦੇਸ਼ਾਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਸਿਵਲ ਸਰਜਨ ਨਾਲ ਮੀਟਿੰਗ

ਅੰਮਿ੍ਤਸਰ, 23 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਅੰਮਿ੍ਤਸਰ ਦੇ ਵਫਦ ਨੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ 'ਚ ਸਿਵਲ ਸਰਜਨ ਡਾ: ਚਰਨਜੀਤ ਸਿੰਘ ...

ਪੂਰੀ ਖ਼ਬਰ »

ਸ੍ਰੀ ਰਾਮ ਸ਼ਰਣਮ ਦੇ ਮੁਖੀ ਸ੍ਰੀ ਕ੍ਰਿਸ਼ਨ ਮਹਾਰਾਜ ਦਾ ਜਨਮ ਦਿਵਸ ਮਨਾਇਆ

ਅੰਮਿ੍ਤਸਰ, 23 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਭਗਤ ਹੰਸ ਰਾਜ ਮਹਾਰਾਜ ਦੀ ਕਿਰਪਾ ਨਾਲ ਤਿਲਕ ਰਾਜ ਵਾਲੀਆ ਦੀ ਰਹਿਨੁਮਾਈ ਹੇਠ ਸ੍ਰੀ ਰਾਮ ਸ਼ਰਣਮ ਹਸਪਤਾਲ ਤੇ ਆਸ਼ਰਮ, ਅੰਮਿ੍ਤਸਰ ਵਿਖੇ ਸ੍ਰੀ ਰਾਮ ਸ਼ਰਣਮ ਦੇ ਮੁਖੀ ਸ੍ਰੀ ਕ੍ਰਿਸ਼ਨ ਮਹਾਰਾਜ ਦਾ ਜਨਮ ਦਿਵਸ ਧੂਮਧਾਮ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀਆਂ 'ਤੇ ਐਮ. ਟੀ. ਪੀ. ਵਿਭਾਗ ਵਲੋਂ ਕਾਰਵਾਈ

ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਐਮ.ਟੀ.ਪੀ. ਵਿਭਾਗ ਵਲੋਂ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ਅੱਜ ਸਥਾਨਕ ਬਟਾਲਾ ਰੋਡ, ਸੁਲਤਾਨਵਿੰਡ ਨਹਿਰ ਨੇੜੇ ਅਣ ਅਧਿਕਾਰਤ ਤੌਰ 'ਤੇ ਉਸਰ ਰਹੀਆਂ ਦੁਕਾਨਾਂ ਨੂੰ ਤੋੜਿਆ ਗਿਆ | ਇਸ ਤੋਂ ਇਲਾਵਾ ਇਸ ...

ਪੂਰੀ ਖ਼ਬਰ »

ਹੁਣ ਆਪ੍ਰੇਸ਼ਨ ਥੀਏਟਰ, ਆਈ. ਸੀ. ਯੂ. 'ਚ ਡਾਕਟਰ ਨਹੀਂ ਕਰ ਸਕਣਗੇ ਮੋਬਾਈਲ ਦੀ ਵਰਤੋਂ

ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)- ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਅਧੀਨ ਆਉਂਦੇ ਸਮੂਹ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਤੇ ਸਟਾਫ਼ ਮੈਂਬਰਾਂ ਦੇ ਆਪ੍ਰੇਸ਼ਨ ਥੀਏਟਰ, ਆਈ.ਸੀ.ਯੂ. ਤੇ ਲੇਬਰ ਰੂਮ 'ਚ ਮੋਬਾਈਲ ਦੀ ਵਰਤੋਂ 'ਤੇ ਪਾਬੰਧੀ ਲਾ ਦਿੱਤੀ ਗਈ | ਡਾਇਰੈਕਟਰ ...

ਪੂਰੀ ਖ਼ਬਰ »

ਹੁਣ ਵਹਿਮ ਦਾ ਇਲਾਜ ਵੀ ਸੰਭਵ-ਡਾ: ਗੁਰਪ੍ਰੀਤ ਇੰਦਰ ਸਿੰਘ

ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)- ਭਾਵੇਂ ਕਿ ਆਮ ਕਹਾਵਤ ਹੈ ਕਿ ਵਹਿਮ ਦਾ ਕੋਈ ਇਲਾਜ਼ ਨਹੀਂ | ਪਰ ਇਸ ਨੂੰ ਝੁਠਲਾਉਂਦਿਆਂ ਮਨੋਰੋਗ ਮਾਹਿਰ ਡਾ: ਗੁਰਪ੍ਰੀਤ ਇੰਦਰ ਸਿੰਘ ਨੇ ਕਿਹਾ ਕਿ ਵਹਿਮ ਦਾ ਵੀ ਇਲਾਜ ਹੈ ਤੇ ਉਹ ਹੁਣ ਤੱਕ ਹਜ਼ਾਰਾਂ ਲੋਕਾਂ ਦੇ ਵਹਿਮਾਂ ਭਰਮਾਂ ਦਾ ...

ਪੂਰੀ ਖ਼ਬਰ »

ਵਾਰਡ-15, 46 ਤੇ 63 'ਚ ਕਰਵਾਈ ਸਫ਼ਾਈ

ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੀ ਸਫ਼ਾਈ ਲਈ ਸ਼ੁਰੂ ਕੀਤੀ 'ਮੇਰਾ ਸ਼ਹਿਰ ਮੇਰਾ ਮਾਣ' ਮੁਹਿੰਮ ਤਹਿਤ ਨਗਰ ਨਿਗਮ ਅੰਮਿ੍ਤਸਰ ਵਲੋਂ ਹਰ ਸ਼ੁੱਕਰਵਾਰ ਨੂੰ ਸ਼ਹਿਰ ਦੀਆਂ ਕੁਝ ਵਾਰਡਾਂ ਵਿਚ ਸਫ਼ਾਈ ਕਰਵਾਈ ਜਾਂਦੀ ਹੈ ਤੇ ਉੱਥੇ ...

ਪੂਰੀ ਖ਼ਬਰ »

ਪਿੰਡ ਕਾਲੇ ਵਿਖੇ ਬਿਨਾਂ ਮਨਜ਼ੂਰੀ ਬਣ ਰਹੀ ਕਾਲੋਨੀ 'ਤੇ ਕਾਰਵਾਈ

ਛੇਹਰਟਾ, 23 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਨਗਰ ਨਿਗਮ ਕਮਿਸ਼ਨਰ ਕੁਮਾਰ ਸੌਰਭ ਰਾਜ ਤੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਦੇ ਨਿਰਦੇਸ਼ਾਂ ਤਹਿਤ ਬਿਲਡਿੰਗ ਵਿਭਾਗ ਵਲੋਂ ਨੇੜੇ ਮੈਰੀਟੋਰੀਅਸ ਸਕੂਲ ਘੰਣੂਪੁਰ ਕਾਲੇ ਰੋਡ 'ਤੇ ਬਿਨਾਂ ਵਿਭਾਗੀ ਮਨਜ਼ੂਰੀ ਤੋਂ ਬਣ ਰਹੀ ...

ਪੂਰੀ ਖ਼ਬਰ »

ਟੈਕਸਟਾਈਲ ਪ੍ਰੋਸੈਸਰ ਐਸੋਸੀਏਸ਼ਨ ਵਲੋਂ ਹਰਿਆਵਲ ਪੰਜਾਬ ਦੇ ਸਹਿਯੋਗ ਨਾਲ ਸੈਮੀਨਾਰ

ਅੰਮਿ੍ਤਸਰ, 23 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਟੈਕਸਟਾਈਲ ਪ੍ਰੋਸੈਸਰ ਐਸੋਸੀਏਸ਼ਨ ਵਲੋਂ ਹਰਿਆਵਲ ਪੰਜਾਬ ਦੇ ਸਹਿਯੋਗ ਨਾਲ 'ਮੈਂ ਅਤੇ ਮੇਰਾ ਵਾਤਾਵਰਨ' ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਸ਼ਹਿਰ ਦੇ ਲਗਭਗ 200 ਮੁੱਖ ਉਦਯੋਗਪਤੀਆਂ ਨੇ ਸ਼ਿਰਕਤ ਕੀਤੀ | ਪੋ੍ਰਗਰਾਮ 'ਚ ਪ੍ਰਮੁਖ ਬੁਲਾਰਿਆਂ ਵਜੋਂ ਹਰਪ੍ਰੀਤ ਸੂਦਨ ਡਿਪਟੀ ਕਮਿਸ਼ਨਰ, ਰੋਹਿਤ ਮਹਿਰਾ ਆਈ.ਆਰ.ਐਸ., ਤੇਜਿੰਦਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ, ਕੇ.ਕੇ. ਸ਼ਰਮਾ ਪ੍ਰਧਾਨ, ਟੈਕਸਟਾਈਲ ਪ੍ਰੋਸੈਸਰ ਐਸੋਸੀਏਸ਼ਨ, ਕਮਲ ਡਾਲਮੀਆ ਚੇਅਰਮੈਨ ਐੱਫ.ਪੀ.ਯੂ. ਆਈ.ਏ., ਡੀ.ਪੀ. ਸਿੰਘ ਪ੍ਰਧਾਨ ਐੱਫ.ਪੀ.ਯੂ.ਆਈ.ਏ. ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਪ੍ਰੋਗਰਾਮ ਦਾ ਆਯੋਜਨ ਇੰਜੀ. ਦਲਜੀਤ ਸਿੰਘ ਕੋਹਲੀ ਜਲ ਪ੍ਰਧਾਨ ਹਰਿਆਵਾਲ ਪੰਜਾਬ ਤੇ ਇੰਜੀ. ਮਨਜੀਤ ਸਿੰਘ ਸੈਣੀ ਪ੍ਰਮੁੱਖ ਨੇ ਕੀਤਾ, ਜਿਨ੍ਹਾਂ ਨੇ ਹਰਿਆਵਲ ਪੰਜਾਬ ਦੀਆਂ ਵੱਖ-ਵੱਖ ਪਹਿਲਕਦਮੀਆਂ ਜਿਸ 'ਚ ਅੰਮਿ੍ਤਸਰ ਵਿਚ 8 ਨਵੇਂ ਮਿੰਨੀ ਜੰਗਲ ਬਣਾਉਣਾ ਸ਼ਾਮਿਲ ਹੈ, ਬਾਰੇ ਵਿਸਥਾਰਪੂਰਵਕ ਦੱਸਿਆ | ਕੋਹਲੀ ਨੇ ਰਾਕੇਸ਼ ਜੈਨ, ਅਖਿਲ ਭਾਰਤੀ ਸਹਿ ਸੰਯੋਜਕ ਵਾਤਾਵਰਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਜੋ ਵਾਤਾਵਰਨ ਦੇ ਮੁੱਦਿਆਂ 'ਤੇ ਚਰਚਾ ਕਰਨ ਲਈ ਵਿਸ਼ੇਸ਼ ਤÏਰ 'ਤੇ ਪੰਜਾਬ ਆਏ | ਜੈਨ ਨੇ ਜਲ ਪ੍ਰਬੰਧਨ, ਸੰਭਾਲ, ਠੋਸ ਰਹਿੰਦ-ਖੂੰਹਦ ਪ੍ਰਬੰਧਨ ਤੇ ਰੁੱਖ ਲਗਾਉਣ ਬਾਰੇ ਆਪਣੇ ਕੀਮਤੀ ਤਜ਼ਰਬੇ ਨੂੰ ਭਾਰਤ ਭਰ ਦੀਆਂ ਉਦਾਹਰਣਾਂ ਦੇ ਨਾਲ ਸਾਂਝਾ ਕੀਤਾ | ਕੋਹਲੀ ਨੇ ਰੋਹਿਤ ਮਹਿਰਾ ਆਈ.ਆਰ.ਐਸ. ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਨ੍ਹਾਂ ਮਿੰਨੀ ਜੰਗਲਾਂ ਦੀ ਸਿਰਜਣਾ 'ਚ ਆਪਣਾ ਵੱਡਮੁੱਲਾ ਅਤੇ ਸਰਗਰਮ ਸਹਿਯੋਗ ਦਿੱਤਾ | ਡੀ.ਸੀ. ਹਰਪ੍ਰੀਤ ਸੂਦਨ ਨੇ ਲੋਕਾਂ ਨੂੰ ਵਾਤਾਵਰਨ ਨੂੰ ਸੁਧਾਰਨ ਲਈ ਸਰਕਾਰ ਦੀ ਮਦਦ ਕਰਨ 'ਚ ਸਰਗਰਮ ਭਾਗੀਦਾਰੀ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕ੍ਰਿਸ਼ਨ ਕੁਮਾਰ ਕੁੱਕੂ, ਕਮਲ ਡਾਲਮੀਆ ਅਤੇ ਡੀ.ਪੀ. ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਦੌਰਾਨ ਕੋਹਲੀ ਨੇ ਸ਼ਹਿਰ ਵਿਚ ਮਿੰਨੀ ਜੰਗਲਾਂ ਦੀ ਸਥਾਪਨਾ ਲਈ ਆਪਣੀ ਜ਼ਮੀਨ ਦਾਨ ਕਰਨ ਵਾਲੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਅਤੇ ਟੈਕਸਟਾਈਲ ਪ੍ਰੋਸੈਸਰਜ਼ ਐਸੋਸੀਏਸ਼ਨ ਦਾ ਵੀ ਇਸ ਨੇਕ ਕਾਰਜ ਲਈ 1 ਲੱਖ ਰੁਪਏ ਦਾਨ ਕਰਨ ਲਈ ਧੰਨਵਾਦ ਕੀਤਾ | ਇਸ ਮੌਕੇ ਕਮਲ ਕਪੂਰ, ਵਰਿੰਦਰ, ਰਾਜੀਵ ਠੁਕਰਾਲ, ਜਸਪ੍ਰੀਤ ਕÏਰ, ਜੈਸਮੀਨ ਗਿੱਲ, ਜਨਕ ਜੋਸ਼ੀ, ਕਸ਼ਮੀਰ ਗਿੱਲ, ਕੀਰਤਪਾਲ ਸਿੰਘ, ਮੁਕੇਸ਼ ਅਗਰਵਾਲ, ਪੀ.ਐਨ. ਸ਼ਰਮਾ,

ਖ਼ਬਰ ਸ਼ੇਅਰ ਕਰੋ

 

ਬੋਰਡ ਦੀਆਂ ਕਿਤਾਬਾਂ ਦੇ ਸਿਲੇਬਸ 'ਤੇ ਇਤਰਾਜ਼ ਪ੍ਰਗਟ ਕਰ ਦਿੱਤਾ ਧਰਨਾ

ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਖ-ਵੱਖ ਸਿਲੇਬਸਾਂ ਵਿਚ ਪੜ੍ਹਾਈਆਂ ਜਾਣ ਵਾਲੀਆਂ ਕਿਤਾਬਾਂ 'ਚ ਸਿੱਖ ਇਤਿਹਾਸ ਨੂੰ ਕਥਿਤ ਤੌਰ 'ਤੇ ਗ਼ਲਤ ਰੂਪ ਵਿਚ ਪੇਸ਼ ਕਰਨ ਦੇ ਦੋਸ਼ ਲਗਾਉਂਦੇ ਹੋਏ ਲੋਕ ਭਲਾਈ ਇਨਸਾਫ਼ ਵੈੱਲਫੇਅਰ ...

ਪੂਰੀ ਖ਼ਬਰ »

ਦੋ ਹਜ਼ਾਰ ਕਰੋੜ ਜੁਰਮਾਨੇ ਦੀ ਜ਼ਿੰਮੇਵਾਰੀ ਸੰਬੰਧਿਤ ਅਧਿਕਾਰੀਆਂ 'ਤੇ ਤੈਅ ਕਰਨ ਦੀ ਮੰਗ

ਅੰਮਿ੍ਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)- ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਨੇ ਮੁੱਖ ਮੰਤਰੀ ਪੰਜਾਬ ਤੋਂ ਨੈਸ਼ਨਲ ਗ੍ਰੀਨ ਟਿ੍ਬਿਊਨਲ ਵਲੋਂ ਪੰਜਾਬ ਸਰਕਾਰ ਨੂੰ ਠੋਸ ਅਤੇ ਤਰਲ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਨਾ ਕਰਨ ਲਈ 2000 ਕਰੋੜ ਰੁਪਏ ਕੀਤੇ ਜੁਰਮਾਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX