ਤਾਜਾ ਖ਼ਬਰਾਂ


ਜੰਮੂ-ਕਸ਼ਮੀਰ : ਬੀਤੀ ਰਾਤ ਸਥਿਤੀ ਵਿਗੜ ਗਈ, ਇਕ ਮਸਜਿਦ ਅਤੇ ਮਦਰੱਸੇ ਨੂੰ ਖਾਲੀ ਕਰਵਾਇਆ ਗਿਆ – ਐਸ.ਡੀ.ਐਮ. ਡੋਡਾ
. . .  about 3 hours ago
ਹਰਦੋਈ ’ਚ ਅਖਿਲੇਸ਼ ਯਾਦਵ ਦਾ ਕਾਫ਼ਲਾ ਹਾਦਸਾਗ੍ਰਸਤ
. . .  about 4 hours ago
ਲਖਨਊ, 3 ਫਰਵਰੀ- ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦਾ ਕਾਫ਼ਲਾ ਉੱਤਰ ਪ੍ਰਦੇਸ਼ ਦੇ ਹਰਦੋਈ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ’ਚ ਅਖਿਲੇਸ਼ ਦੇ ਕਾਫ਼ਲੇ ਦੀਆਂ 6 ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ। ਹਾਦੇਸ ਵਿਚ ਹੋਏ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ...
ਸਿੰਗਾਪੁਰ ਦੇ ਚੀਫ਼ ਜਸਟਿਸ ਨੇ ਰਾਸ਼ਟਪਰਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਲਈ ਪਹੁੰਚਯੋਗ ਨਿਆਂ ਯਕੀਨੀ ਬਣਾਉਣ ਸੰਬੰਧੀ ਵਿਚਾਰ...
ਕੇਰਲ ਬਜਟ ਨੂੰ ਲੈ ਕੇ ਯੂਥ ਕਾਂਗਰਸ ਵਰਕਰਾਂ ਨੇ ਕੀਤਾ ਪ੍ਰਦਰਸ਼ਨ
. . .  about 4 hours ago
ਤਿਰੂਵੰਨਤਪੁਰਮ, 3 ਫਰਵਰੀ- ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਰਲ ਦੇ ਬਜਟ ਨੂੰ ਲੈ ਕੇ ਕੇਰਲ ਸਕੱਤਰੇਤ ਵਿਖੇ ਪ੍ਰਦਰਸ਼ਨ ਕੀਤਾ। ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਕੇਰਲ ਦੇ ਬਜਟ ਦੇ ਕਾਗਜ਼...
ਪੰਜਾਬ ਵਿਚ ਪੈਟਰੋਲ ਡੀਜ਼ਲ ਹੋਇਆ ਮਹਿੰਗਾ
. . .  about 4 hours ago
ਚੰਡੀਗੜ੍ਹ, 3 ਫਰਵਰੀ- ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫ਼ਿਰ ਝਟਕਾ ਲੱਗਾ ਹੈ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲਿਆਂ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ ‘ਤੇ ਪ੍ਰਤੀ ਲੀਟਰ 90 ਪੈਸੇ...
ਕੱਟੜਾ ਨੇੜੇ ਸਟੋਰ ਵਿਚ ਲੱਗੀ ਅੱਗ
. . .  about 4 hours ago
ਸ੍ਰੀਨਗਰ, 3 ਫਰਵਰੀ- ਅੱਜ ਕੱਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਭਵਨ ਨੇੜੇ ਇਕ ਸਟੋਰ ਵਿਚ ਅੱਗ ਲੱਗ ਗਈ। ਅੱਗ ’ਤੇ ਬਾਅਦ ਵਿਚ ਕਾਬੂ ਪਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 4 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  about 5 hours ago
ਗੁਰਦਾਸਪੁਰ, 3 ਫਰਵਰੀ (ਆਰਿਫ਼)-ਜ਼ਿਲ੍ਹ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 4 ਫਰਵਰੀ 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ,...
ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ- ਪ੍ਰਧਾਨ ਮੰਤਰੀ
. . .  about 5 hours ago
ਨਵੀਂ ਦਿੱਲੀ, 3 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੋਲਦਿਆਂ ਕਿਹਾ ਕਿ ਅੱਜ ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ। ਸੈਰ ਸਪਾਟਾ ਇਸ ਖ਼ੇਤਰ ਦੀ ਆਰਥਿਕਤਾ ਵਿਚ ਇਕ ਪ੍ਰਮੁੱਖ ਭੂਮਿਕਾ ਅਦਾ ਕਰਦਾ ਹੈ। ਬਜਟ 2023 ਵਿਚ ਪ੍ਰਸਤਾਵਿਤ ਦੇਸ਼ ਭਰ ਵਿਚ 50 ਸੈਰ-ਸਪਾਟਾ ਸਥਾਨਾਂ ਨੂੰ....
ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸ਼੍ਰੋਮਣੀ ਕਮੇਟੀ ਵਲੋਂ ਰੱਦ
. . .  about 5 hours ago
ਅੰਮ੍ਰਿਤਸਰ, 3 ਫਰਵਰੀ (ਜੱਸ)- ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸੰਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਸਪਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ...
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਵਲੋਂ ਜੈਸ਼ ਦੇ 6 ਵਿਅਕਤੀ ਗਿ੍ਫ਼ਤਾਰ
. . .  about 6 hours ago
ਸ੍ਰੀਨਗਰ, 3 ਫਰਵਰੀ- ਸੁਰੱਖਿਆ ਬਲਾਂ ਨੇ ਕੁਲਗਾਮ ਵਿਚ ਜੈਸ਼ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਵੀ ਬਰਾਮਦ...
ਖ਼ਾਲਿਸਤਾਨ ਪੱਖੀ ਨਾਅਰੇ ਮਿਲਣ ਦੀ ਖ਼ਬਰ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
. . .  about 6 hours ago
ਹੁਸ਼ਿਆਰਪੁਰ, 3 ਫਰਵਰੀ (ਹਰਜਾਪ ਸਿੰਘ)- ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਸ਼ਹਿਰ ’ਚ ਜਲੰਧਰ ਰੋਡ ’ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲੀ ਸੀ, ਪਰ ਖੂਫ਼ੀਆ ਵਿਭਾਗ ਨੂੰ ਭਿਣਕ ਲਗਦਿਆਂ ਹੀ ਪੱਤਰਕਾਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਰੰਗ ਨਾਲ ਇਹ ਨਾਅਰੇ ਮਿਟਾ ਦਿੱਤੇ ਗਏ ਸਨ, ਪਰ ਅੱਜ ਫ਼ਿਰ ਇਕ...
ਪੀ.ਏ.ਡੀ. ਬੈਂਕ ਦਿੜ੍ਹਬਾ ਦੀ ਪ੍ਰਬੰਧਕ ਕਮੇਟੀ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ
. . .  about 6 hours ago
ਦਿੜ੍ਹਬਾ ਮੰਡੀ (ਸੰਗਰੂਰ),3 ਫਰਵਰੀ (ਹਰਬੰਸ ਸਿੰਘ ਛਾਜਲੀ)- ਪ੍ਰਾਇਮਰੀ ਖ਼ੇਤੀਬਾੜੀ ਵਿਕਾਸ ਬੈਂਕ ਬਰਾਂਚ ਦਿੜ੍ਹਬਾ ਦੇ ਚੇਅਰਮੈਨ ਦੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਦਾਰ ਸਮਸ਼ੇਰ ਸਿੰਘ ਖੇਤਲਾ ਨੂੰ ਸਰਬਸੰਮਤੀ ਨਾਲ ਮੌਜੂਦ ਡਾਇਰੈਕਟਰਾਂ ਨੇ ਚੇਅਰਮੈਨ ਅਤੇ ਜਥੇਦਾਰ ਗੁਰਲਾਲ ਸਿੰਘ ਉੱਭਿਆ ਨੂੰ ਉੱਪ-ਚੇਅਰਮੈਨ ਚੁਣ ਲਿਆ। ਅਕਾਲੀ ਆਗੂ ਸ.ਤੇਜਾ...
ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਕੀਤਾ ਮੁਅੱਤਲ
. . .  about 7 hours ago
ਨਵੀਂ ਦਿੱਲੀ, 3 ਫਰਵਰੀ- ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਾਰਟੀ ਪ੍ਰਧਾਨ ਮੱਲਿਕਾਅਰਜੁਨ ਖੜਗੇ ਵਲੋਂ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ...
ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਨੂੰ ਸਨਮਾਨਤ ਕਰੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
. . .  about 7 hours ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਮਿਹਰ ਉਨ ਨਿਸਾ ਨੂੰ ਸਨਮਾਨਤ ਕੀਤਾ ਜਾਏਗਾ। ਉਕਤ ਜਾਣਕਾਰੀ ਦਿੰਦਿਆਂ ਅੱਜ ਇੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਸਿਹਤ ਮੁਲਾਜਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ
. . .  about 7 hours ago
ਖੇਮਕਰਨ, 3 ਫਰਵਰੀ (ਰਾਕੇਸ਼ ਬਿੱਲਾ)- ਪੰਜਾਬ ਸਰਕਾਰ ਇਕ ਪਾਸੇ ਮਹੱਲਾ ਕਲੀਨਿਕ ਖੋਲ੍ਹ ਰਹੀ ਹੈ, ਜਦ ਕਿ ਦੂਜੇ ਪਾਸੇ ਪ੍ਰਾਇਮਰੀ ਹੈਲਥ ਕੇਂਦਰ ਖੇਮਕਰਨ ਦੇ ਸਮੂਹ ਮੁਲਾਜ਼ਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪਰੇਸ਼ਾਨ ਹਨ। ਇਨ੍ਹਾਂ ਮੁਲਾਜ਼ਮਾਂ ਨੇ ਅੱਜ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਹੈਲਥ...
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
. . .  about 8 hours ago
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਗੇ ਇੰਡੀਆ ਐਨਰਜੀ ਵੀਕ ਦਾ ਉਦਘਾਟਨ
. . .  about 8 hours ago
ਨਵੀਂ ਦਿੱਲੀ, 3 ਫਰਵਰੀ- ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ ਦਾ ਉਦਘਾਟਨ ਕਰਨਗੇ। ਇਸ ਵਿਚ ਦੁਨੀਆ ਭਰ ਦੇ 650 ਤੋਂ ਵੱਧ ਪ੍ਰਦਰਸ਼ਕ, 34 ਮੰਤਰੀ ਸ਼ਾਮਿਲ ਹੋਣਗੇ। ਇਹ ਪਹਿਲੀ ਵਾਰ ਹੈ ਕਿ ਭਾਰਤ ਇਸ ਤਰ੍ਹਾਂ ਦੇ ਸਮਾਗਮ ਦਾ ਆਯੋਜਨ ਕਰ ਰਿਹਾ ਹੈ। ਇਸ...
ਕਾਂਜਲੀ ਵੇਈਂ ਵਿਚੋਂ ਬਰਾਮਦ ਹੋਈ ਲਾਸ਼ ਦੇ ਮਾਮਲੇ ’ਚ ਆਇਆ ਨਵਾਂ ਮੌੜ, ਪਰਿਵਾਰ ਨੇ ਹਸਪਤਾਲ ਦੇ ਬਾਹਰ ਲਗਾਇਆ ਧਰਨਾ
. . .  about 9 hours ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨ ਕਾਂਝਲੀ ਵੇਈਂ ਵਿਚੋਂ ਇਕ ਵਿਅਕਤੀ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਈ, ਜਿਸ ਦੀ ਪਛਾਣ ਸ਼ਿਵ ਕੁਮਾਰ ਵਜੋਂ ਕੀਤੀ ਗਈ ਸੀ, ਦੇ ਪਰਿਵਾਰਕ ਮੈਂਬਰਾਂ ਨੇ ਇਕ ਲੜਕੀ ’ਤੇ ਉਨ੍ਹਾ ਦੇ ਲੜਕੇ ਨੂੰ ਮਰਵਾਉਣ ਦਾ ਦੋਸ਼ ਲਗਾਇਆ ਤੇ ਇਨਸਾਫ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਮੂਹਰੇ...
ਅਧਿਆਪਕਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 9 hours ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਟੀਚਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਵਿਤਕਰੇ ਭਰੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਲਾਗੂ ਕਰਨ, ਸੇਵਾ-ਮੁਕਤੀ ਦੀ ਉਮਰ ਘਟਾਉਣ ਅਤੇ ਗ੍ਰਾਂਟਾਂ ’ਚ ਕਟੌਤੀ ਕਰਨ ਦੇ ਮਨਮਾਨੇ ਫ਼ੈਸਲਿਆਂ ਵਿਰੁੱਧ ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਪੰਜਾਬ ਦੇ ਸੱਦੇ ’ਤੇ ਅੱਜ...
110 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
. . .  about 9 hours ago
ਖ਼ੇਮਕਰਨ, 3 ਫਰਵਰੀ (ਰਾਕੇਸ਼ ਕੁਮਾਰ ਬਿੱਲਾ)- ਥਾਣਾ ਖ਼ੇਮਕਰਨ ਦੇ ਐਸ. ਐਚ. ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਸਰਹੱਦੀ ਖ਼ੇਤਰ ’ਚ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪੁਲਿਸ ਨੇ ਗਸ਼ਤ ਦੌਰਾਨ ਇਕ ਨਸ਼ਾ ਤਸਕਰ ਸਾਗਰ ਪੁੱਤਰ ਅਜੀਤ ਸਿੰਘ ਵਾਸੀ ਖ਼ੇਮਕਰਨ ਨੂੰ 110....
ਸਿੰਗਾਪੁਰ ਦੇ ਚੀਫ਼ ਜਸਟਿਸ ਭਾਰਤੀ ਸੁਪਰੀਮ ਕੋਰਟ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ ਆਏ ਭਾਰਤ
. . .  about 9 hours ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਅੱਜ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨਾਲ ਬੈਠੇ। ਜਸਟਿਸ ਮੈਨਨ 2012 ਤੋਂ ਸਿੰਗਾਪੁਰ ਦੇ ਚੌਥੇ ਚੀਫ਼ ਜਸਟਿਸ ਵਜੋਂ ਸੇਵਾ ਨਿਭਾ ਰਹੇ ਹਨ, ਸੁਪਰੀਮ ਕੋਰਟ ਦੀ ਸਥਾਪਨਾ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ...
ਪਾਕਿਸਤਾਨ ਵਿਚ ਇਕ ਮਸਜਿਦ ਦੀ ਬੇਅਦਬੀ
. . .  about 9 hours ago
ਇਸਲਾਮਾਬਾਦ, 3 ਫਰਵਰੀ- ਪਾਕਿਸਤਾਨ ਵਿਚ ਅਹਿਮਦੀਆ ਮੁਸਲਮਾਨਾਂ ਵਿਰੁੱਧ ਨਫ਼ਰਤ ਦੀ ਇਕ ਹੋਰ ਘਟਨਾ ਵਿੱਚ ਅੱਜ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਕਰਾਚੀ ਵਿਚ ਉਨ੍ਹਾਂ ਦੀ ਇਕ ਮਸਜਿਦ ਦੀ ਬੇਅਦਬੀ ਕੀਤੀ ਗਈ। ਸੂਤਰਾਂ ਅਨੁਸਾਰ ਕਰਾਚੀ ਵਿਚ ਕੱਟੜਪੰਥੀਆਂ ਵਲੋਂ ਕਾਦੀਆਨੀ ਪ੍ਰਾਰਥਨਾ...
‘ਆਪ’ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਵਾਪਿਸ ਲਈ ਪਟੀਸ਼ਨ
. . .  about 9 hours ago
ਨਵੀਂ ਦਿੱਲੀ, 3 ਫਰਵਰੀ- ਆਮ ਆਦਮੀ ਪਾਰਟੀ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ, ਜਿਸ ਵਿਚ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਗਈ ਸੀ। ਓਬਰਾਏ ਨੇ ਸੁਪਰੀਮ ਕੋਰਟ ਦੇ ਇਹ ਕਹਿਣ ਕਿ ਐਮ.ਸੀ.ਡੀ. ਚੋਣਾਂ...
ਨਿਊ ਜਰਸੀ ਵਿਚ ਕੌਂਸਲ ਮੈਂਬਰ ਦੀ ਗੋਲੀਆਂ ਮਾਰ ਕੇ ਹੱਤਿਆ
. . .  about 9 hours ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਸੇਰੇਵਿਲੇ ਦੇ ਬਰੌਘ, ਨਿਊ ਜਰਸੀ ਸ਼ਹਿਰ ਦੀ ਕੌਂਸਲ ਮੈਂਬਰ ਈਨਾਈਸ ਡਵਮਫੋਰ ਦੀ ਗੋਲੀਆਂ ਵਿੰਨੀ ਲਾਸ਼ ਉਸ ਦੀ ਕਾਰ ਵਿਚੋਂ ਬਰਾਮਦ ਹੋਈ। 30 ਸਾਲਾ ਡਵਮਫੋਰ ਰਿਪਬਲੀਕਨ ਪਾਰਟੀ ਦੀ ਆਗੂ ਸੀ। ਪੁਲਿਸ ਅਨੁਸਾਰ ਉਸ ਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ ਤੇ...
ਭਾਰਤੀ ਮੂਲ ਦੇ ਅਮਰੀਕੀ ਸਾਂਸਦ ਐਮੀ ਬੇਰਾ ਦੀ ਇੰਟੈਲਜੈਂਸੀ ਕਮੇਟੀ ਵਿਚ ਨਿਯੁਕਤੀ
. . .  about 9 hours ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਐਮੀ ਬੇਰਾ ਨੂੰ ਕਾਂਗਰਸ ਦੀ ਇੰਟੈਲੀਜੈਂਸ ਬਾਰੇ ਪ੍ਰਭਾਵਸ਼ਾਲੀ ਸਥਾਈ ਵਿਸ਼ੇਸ਼ ਕਮੇਟੀ ਵਿਚ ਨਿਯੁਕਤ ਕੀਤਾ ਗਿਆਾ ਹੈ। ਬੇਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੈਨੂੰ ਸਦਨ ਦੇ ਲੀਡਰ ਜੈਫਰੀਜ ਵਲੋਂ ਹਾਊਸ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਫਿਰੋਜ਼ਪੁਰ

ਸ. ਭਗਤ ਸਿੰਘ ਦੇ ਜਨਮ ਦਿਨ 'ਤੇ ਰਾਜ ਪੱਧਰੀ ਸਮਾਗਮ ਅੱਜ

ਫ਼ਿਰੋਜ਼ਪੁਰ, 27 ਸਤੰਬਰ (ਤਪਿੰਦਰ ਸਿੰਘ)- ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਹੁਸੈਨੀਵਾਲਾ ਵਿਖੇ ਅੱਜ ਕਰਵਾਇਆ ਜਾ ਰਿਹਾ ਹੈ | ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਵਲੋਂ ਸ਼ਹਿਰ 'ਚ ਕੱਢਿਆ ਸ਼ਾਂਤਮਈ ਰੋਸ ਮਾਰਚ

ਗੁਰੂਹਰਸਹਾਏ, 27 ਸਤੰਬਰ (ਕਪਿਲ ਕੰਧਾਰੀ)-ਮਸੀਹ ਭਾਈਚਾਰੇ ਦੇ ਧਾਰਮਿਕ ਸਥਾਨਾਂ ਤੇ ਧਾਰਮਿਕ ਆਗੂਆਂ 'ਤੇ ਹੋ ਰਹੀਆਂ ਬੇਅਦਬੀਆਂ ਤੇ ਹਮਲਿਆਂ ਦੇ ਬਾਬਤ ਗੁਰੂਹਰਸਹਾਏ ਬਲਾਕ ਦੇ ਸਾਰੇ ਮਸੀਹ ਭਾਈਚਾਰੇ ਵਲੋਂ ਗੁਰੂਹਰਸਹਾਏ ਵਿਖੇ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕੱਢਿਆ | ...

ਪੂਰੀ ਖ਼ਬਰ »

ਇਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਅੱਜ ਕਰਨਗੇ ਉਦਘਾਟਨ

ਫ਼ਿਰੋਜ਼ਪੁਰ, 27 ਸਤੰਬਰ (ਤਪਿੰਦਰ ਸਿੰਘ)-ਮਿਲਕਫੈੱਡ ਪੰਜਾਬ ਵਲੋਂ ਵੇਰਕਾ ਫ਼ਿਰੋਜ਼ਪੁਰ ਡੇਅਰੀ ਦੇ ਦਫ਼ਤਰ ਮੱਲਵਾਲ ਵਿਖੇ ਨਵੇਂ ਲੱਗ ਰਹੇ ਇਕ ਲੱਖ ਲੀਟਰ ਦੁੱਧ ਦੀ ਸਮਰੱਥਾ ਦੇ ਮਿਲਕ-ਪਲਾਂਟ ਦਾ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਫ਼ਿਰੋਜ਼ਪੁਰ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵੀਰਇੰਦਰ ਅਗਰਵਾਲ ਵਲੋਂ 4 ਮਾਮਲਿਆਂ 'ਚ ਪੀੜਤਾਂ ਨੂੰ ਮੁਆਵਜ਼ਾ ਦਿੱਤਾ

ਫ਼ਿਰੋਜ਼ਪੁਰ, 27 ਸਤੰਬਰ (ਰਾਕੇਸ਼ ਚਾਵਲਾ)-ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ 'ਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵੀਰਇੰਦਰ ਅਗਰਵਾਲ ਦੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 2 ਵਿਅਕਤੀ ਕਾਬੂ

ਮਮਦੋਟ, 27 ਸਤੰਬਰ (ਸੁਖਦੇਵ ਸਿੰਘ ਸੰਗਮ)-ਪੁਲਿਸ ਥਾਣਾ ਮਮਦੋਟ ਵਲੋਂ ਦੋ ਵੱਖ-ਵੱਖ ਮਾਮਲਿਆਂ ਵਿਚ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਐੱਸ.ਡੀ.ਓ. ਜ਼ੀਰਾ ਨੂੰ ਸੌਂਪਿਆ ਮੰਗ ਪੱਤਰ

ਜ਼ੀਰਾ, 27 ਸਤੰਬਰ (ਮਨਜੀਤ ਸਿੰਘ ਢਿੱਲੋਂ)-ਪਾਵਰਕਾਮ ਵਿਭਾਗ 'ਚ ਕੰਪਲੇਂਟ ਮੈਟੀਨਸ ਲਈ ਠੇਕੇ 'ਤੇ ਕੰਮ ਕਰਨ ਦੌਰਾਨ ਪਾਵਰਕਾਮ ਸੀ.ਐਚ.ਬੀ. ਤੇ ਡਬਲਿਊ ਕਾਮਿਆਂ ਦੇ ਲਗਾਤਾਰ ਘਾਤਕ ਤੇ ਗ਼ੈਰ-ਘਾਤਕ ਹਾਦਸੇ ਵਾਪਰਨ (ਐਚ.ਟੀ) 11000 ਵੋਲਟਸ ਦਾ ਕੰਮ ਨਾ ਕਰਨ ਤੇ ਸਿਰਫ਼ (ਐਲ.ਟੀ) ਲਾਈਨ ...

ਪੂਰੀ ਖ਼ਬਰ »

ਅਕਾਊਾਟੈਂਟ ਯੂਨੀਅਨ ਵਲੋਂ ਪ੍ਰਧਾਨ ਗੁਰਜੰਟ ਸਿੰਘ ਕਾਲੀਏ ਵਾਲਾ ਦੇ ਸਨਮਾਨ ਹਿੱਤ ਸਮਾਗਮ

ਤਲਵੰਡੀ ਭਾਈ, 27 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਆੜ੍ਹਤ ਦੀਆਂ ਫ਼ਰਮਾਂ 'ਤੇ ਕੰਮ ਕਰਨ ਵਾਲੇ ਮੁਨੀਮਾਂ ਦੀ ਜਥੇਬੰਦੀ ਅਕਾਊਾਟੈਂਟ ਯੂਨੀਅਨ ਵਲੋਂ ਤਲਵੰਡੀ ਭਾਈ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੰਟ ਸਿੰਘ ਕਾਲੀਏ ਵਾਲਾ ਦੇ ਸਨਮਾਨ ਹਿੱਤ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਵਰਕਰਾਂ ਦੇ ਤਜਰਬੇ ਨੂੰ ਖ਼ਤਮ ਕਰਨ ਵਾਲੀ ਵਿਭਾਗੀ ਅਧਿਕਾਰੀਆਂ ਦੀ ਕਮੇਟੀ ਦੀ ਰਿਪੋਰਟ ਦੀਆਂ ਕਾਪੀਆਂ ਫ਼ੂਕ ਕੇ ਮੁੱਢੋਂ ਕੀਤਾ ਰੱਦ

ਗੁਰੂਹਰਸਹਾਏ, 27 ਸਤੰਬਰ (ਕਪਿਲ ਕੰਧਾਰੀ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਇੱਥੇ ਗੁਰੂਹਰਸਹਾਏ ਵਿਖੇ ਬ੍ਰਾਂਚ ਗੁਰੂਹਰਸਹਾਏ ਦੇ ਵਰਕਰਾਂ ਵਲੋਂ ਬ੍ਰਾਂਚ ਪ੍ਰਧਾਨ ਰਮੇਸ਼ ਕੁਮਾਰ ਦੀ ਅਗਵਾਈ ਹੇਠ ਸਬ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਗੁਰੂਹਰਸਹਾਏ, 27 ਸਤੰਬਰ (ਕਪਿਲ ਕੰਧਾਰੀ)-ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ. ਯਾਦਵਿੰਦਰ ਸਿੰਘ ਤੇ ਥਾਣਾ ਮੁਖੀ ਰਵੀ ਕੁਮਾਰ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਕਰਨ ਵਾਲੇ 3 ਸਕੇ ਭਰਾਵਾਂ ਨੂੰ 10-10 ਸਾਲ ਕੈਦ

ਫ਼ਿਰੋਜ਼ਪੁਰ, 27 ਸਤੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਚੂਰਾ ਪੋਸਤ ਦੀ ਵੱਡੀ ਬਰਾਮਦਗੀ ਦੇ ਮਾਮਲੇ 'ਚ 3 ਚੂਰਾ ਪੋਸਤ ਤਸਕਰਾਂ ਨੂੰ 10-10 ਸਾਲ ਦੀ ਕੈਦ ਦਾ ਹੁਕਮ ਸੁਣਾਇਆ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ 9 ਨਵੰਬਰ 2017 ...

ਪੂਰੀ ਖ਼ਬਰ »

ਪਾਰਕਿੰਗ ਦੀ ਅਣਹੋਂਦ ਕਰਕੇ ਚੱਲ ਰਹੇ ਪ੍ਰਾਈਵੇਟ ਹਸਪਤਾਲ ਉਡਾ ਰਹੇ ਹਨ ਟਰੈਫ਼ਿਕ ਨਿਯਮਾਂ ਦੀਆਂ ਧੱਜੀਆਂ

ਫ਼ਿਰੋਜ਼ਪੁਰ, 27 ਸਤੰਬਰ (ਕੁਲਬੀਰ ਸਿੰਘ ਸੋਢੀ)- ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਨੇ ਨਾਮ 'ਤੇ ਸ਼ਹਿਰ ਅੰਦਰ ਖੁੰਭਾਂ ਵਾਂਗ ਬਣੇ ਨਿੱਜੀ ਹਸਪਤਾਲ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਲਾਪਰਵਾਹੀ ਦੇ ਚੱਲਦੇ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉੱਡਾ ਰਹੇ ਹਨ, ਜਿਸ ਕਰਕੇ ...

ਪੂਰੀ ਖ਼ਬਰ »

ਹੁਸੈਨੀਵਾਲਾ ਵਿਖੇ ਰਾਜ ਪੱਧਰੀ ਸਮਾਗਮ 'ਚ ਭਾਸ਼ਾ ਵਿਭਾਗ ਲਗਾਏਗਾ ਪੁਸਤਕ ਪ੍ਰਦਰਸ਼ਨੀ- ਸੰਧੂ

ਫ਼ਿਰੋਜ਼ਪੁਰ, 27 ਸਤੰਬਰ (ਤਪਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਹੁਸੈਨੀਵਾਲਾ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿਚ ਭਾਸ਼ਾ ਵਿਭਾਗ ਪੁਸਤਕ ਪ੍ਰਦਰਸ਼ਨੀ ਲਗਾਏਗਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਜਲ ਸਪਲਾਈ ਕੰਟਰੈਕਟ ਵਰਕਰਾਂ ਵਲੋਂ ਰਿਪੋਰਟ ਦੀਆਂ ਕਾਪੀਆਂ ਫੂਕ ਕੇ ਪ੍ਰਦਰਸ਼ਨ

ਫ਼ਿਰੋਜ਼ਪੁਰ, 27 ਸਤੰਬਰ (ਤਪਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਲ ਸਪਲਾਈ ਦਫ਼ਤਰ ਵਿਖੇ ਬਰਾਂਚ ਬਲਾਕ ਘੱਲ ਖੁਰਦ ਦੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਵਲੋਂ ਗੇਟ ਰੈਲੀ

ਫ਼ਿਰੋਜ਼ਪੁਰ, 27 ਸਤੰਬਰ (ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ਤੇ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦੇਣ ਕਾਰਨ ਪੀ.ਐੱਸ.ਐਮ.ਐੱਸ.ਯੂ. ਦੀ ਸੂਬਾ ਕਮੇਟੀ ਵਲੋਂ ਕੀਤੇ ਗਏ ਫ਼ੈਸਲੇ ਅਨੁਸਾਰ ਜ਼ਿਲ੍ਹਾ ...

ਪੂਰੀ ਖ਼ਬਰ »

ਹੁਸੈਨੀਵਾਲਾ ਸਮਾਰਕ 'ਤੇ ਅੱਜ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ

ਫ਼ਿਰੋਜ਼ਪੁਰ, 27 ਸਤੰਬਰ (ਜਸਵਿੰਦਰ ਸਿੰਘ ਸੰਧੂ)-ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ 28 ਸਤੰਬਰ ਜਿੱਥੇ ਪੰਜਾਬ ਸਰਕਾਰ ਵਲੋਂ ਹੁਸੈਨੀਵਾਲਾ ਸਮਾਰਕ 'ਤੇ ਰਾਜ ਪੱਧਰੀ ਸਮਾਗਮ ਕਰਕੇ ਮਨਾਇਆ ਜਾ ਰਿਹਾ, ਉੱਥੇ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ 'ਚ ਠੇਕੇ 'ਤੇ ਕੰਮ ਕਰਦੇ ਮੁਲਾਜ਼ਮ ਯੂਨੀਅਨ ਦੇ ਮੈਂਬਰਾਂ ਨੇ ਜੀ.ਐਮ. ਵੇਰਕਾ ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 27 ਸਤੰਬਰ (ਕੁਲਬੀਰ ਸਿੰਘ ਸੋਢੀ)-ਠੇਕੇਦਾਰਾਂ ਵਲੋਂ ਵਰਕਰਾਂ ਦਾ ਕੀਤੇ ਜਾ ਰਹੇ ਵੱਡੇ ਪੱਧਰ 'ਤੇ ਸ਼ੋਸ਼ਣ ਪ੍ਰੇਸ਼ਾਨ ਫ਼ਿਰੋਜ਼ਪੁਰ ਵੇਰਕਾ ਡੇਅਰੀ ਦੇ ਠੇਕੇਦਾਰ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੇ ਆਗੂ ਬਲਵਿੰਦਰ ਸਿੰਘ ਫ਼ਿਰੋਜ਼ਪੁਰ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਭਾਜਪਾ, 'ਆਪ', ਕਾਂਗਰਸ ਦੀ ਸਾਜਿਸ਼ ਕਾਮਯਾਬ ਨਹੀਂ ਹੋਣ ਦੇਵਾਂਗੇ-ਸੁਖਬੀਰ

ਆਲਮਗੀਰ, 27 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਨੂੰ ਨਹੀਂ ਮੰਨਦੇ | ਉਨ੍ਹਾਂ ਕਿਹਾ ਕਿ ਜਲਦੀ ਹੀ ਇੱਕ ਪੂਰੇ ਹਾਊਸ ਦੀ ਮੀਟਿੰਗ ਸੱਦੀ ਜਾਵੇਗੀ | ਸ. ਬਾਦਲ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨਗੀ ਹੇਠ ਹੋਈ ਮੀਟਿੰਗ ਮੌਕੇ ਸੰਬੋਧਨ ਕਰ ਰਹੇ ਸਨ | ਮੀਟਿੰਗ ਵਿਚ ਹਰਿਆਣਾ ਤੋਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਪਹੁੰਚੇ | ਸ. ਬਾਦਲ ਨੇ ਕਿਹਾ, ਜੋ ਸਿੱਖ ਪੰਥ ਨਾਲ ਬੇਇਨਸਾਫ਼ੀ ਅਤੇ ਧੱਕਾ ਹੋਇਆ ਉਸ ਦੇ ਖ਼ਿਲਾਫ਼, ਜੋ ਸੰਘਰਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕਹਿਣਗੇ, ਸ਼੍ਰੋਮਣੀ ਅਕਾਲੀ ਦਲ ਉਸ ਸੰਘਰਸ਼ ਵਿਚ ਅੱਗੇ ਹੋ ਕੇ ਹਿੱਸਾ ਲਵੇਗਾ | ਇਸ ਮੌਕੇ ਬੋਲਦਿਆਂ ਐਡਵੋਕੇਟ ਸ. ਧਾਮੀ ਨੇ ਕਿਹਾ ਕਿ ਜੋ ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਫ਼ੈਸਲਾ ਆਇਆ, ਉਸ ਦੇ ਸੰਬੰਧ ਵਿਚ ਰੱਖੀ ਮੀਟਿੰਗ 'ਚ ਫ਼ੈਸਲੇ ਲਏ ਗਏ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਅਤੇ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਵੱਖਰੀ ਮਾਨਤਾ ਦੇਣ ਤੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਸਾਂਝੇ ਤੌਰ 'ਤੇ ਸੰਘਰਸ਼ ਕਰਨਗੀਆਂ | ਇਸ ਮੌਕੇ ਬੋਲਦਿਆਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿਆਸੀ ਪਾਰਟੀਆਂ ਦੇ ਦਬਾ ਹੇਠ ਅੱਜ ਉਸ ਮਹਾਨ ਇਤਿਹਾਸ ਨੂੰ ਤੋੜਿਆ ਗਿਆ, ਜਿਹੜਾ ਕਿ ਕਦੇ ਟੁੱਟ ਨਹੀਂ ਸਕਦਾ ਸੀ | ਇਸ ਮੌਕੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਕਿਰਪਾਲ ਸਿੰਘ ਬਡੰੂਗਰ, ਬੀਬੀ ਜਗੀਰ ਕੌਰ, ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਗੁਰਦੁਆਰਾ ਮੈਨੇਜਰ ਮਹਿੰਦਰ ਸਿੰਘ ਚੌਹਾਨਕੇ, ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ, ਰਣਜੀਤ ਸਿੰਘ ਢਿੱਲੋਂ, ਕੇਵਲ ਸਿੰਘ ਬਾਦਲ, ਬਲਵਿੰਦਰ ਸਿੰਘ ਬੇਈਪੁਈ, ਬਾਬਾ ਟੇਕ ਸਿੰਘ ਧਨੌਲਾ, ਅਮਰਜੀਤ ਸਿੰਘ ਚਾਵਲਾ, ਬੂਟਾ ਸਿੰਘ ਬੁਰਥੜੀ, ਰਜਿੰਦਰ ਸਿੰਘ ਮਹਿਤਾ, ਰਘੁਬੀਰ ਸਿੰਘ ਸਹਾਰਨਮਾਜਰਾ ਮੈਂਬਰ ਐਸ.ਜੀ.ਪੀ.ਸੀ, ਬਲਦੇਵ ਸਿੰਘ ਕਿਆਪੁਰੀ, ਗੁਰਚਰਨ ਸਿੰਘ ਗਰੇਵਾਲ, ਬੀਬੀ ਜੋਗਿੰਦਰ ਕੌਰ ਰਾਠੌਰ, ਪਰਮਜੀਤ ਸਿੰਘ ਖਾਲਸਾ, ਸਤਵਿੰਦਰ ਸਿੰਘ ਟੌਹੜਾ, ਜਗਜੀਤ ਸਿੰਘ ਤਲਵੰਡੀ, ਪਿ੍ਤਪਾਲ ਸਿੰਘ, ਗੁਰਮੀਤ ਸਿੰਘ ਬੂਹ, ਭਲਵਾਨ ਭੁਪਿੰਦਰ ਸਿੰਘ, ਮੈਡਮ ਹਰਜਿੰਦਰ ਕੌਰ, ਹਰਭਜਨ ਸਿੰਘ ਮਸਾਣਾ ਮੈਂਬਰ, ਭੁਪਿੰਦਰ ਸਿੰਘ, ਕੁਲਦੀਪ ਕੌਰ ਮੈਂਬਰ, ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਕਰਨੈਲ ਸਿੰਘ ਪੰਜੋਲੀ, ਸੁਖਵਿੰਦਰ ਕੌਰ ਸੁੱਖੀ, ਰਜਿੰਦਰ ਕੌਰ, ਪ੍ਰਧਾਨ ਪਿ੍ਤਪਾਲ ਸਿੰਘ, ਗੁਰਪ੍ਰੀਤ ਸਿੰਘ ਝੁਬਰ, ਗੁਰਬਚਨ ਸਿੰਘ, ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੁਲਿਸ ਨੇ ਥਾਣੇ ਡੱਕੀਆਂ ਮਿੱਟੀ ਦੀਆਂ ਟਰਾਲੀਆਂ- ਕਿਸਾਨਾਂ ਵਲੋਂ ਧਰਨਾ

ਮਮਦੋਟ, 27 ਸਤੰਬਰ (ਸੁਖਦੇਵ ਸਿੰਘ ਸੰਗਮ)- ਪੁਲਿਸ ਵਲੋਂ ਮਿੱਟੀ ਦੀਆਂ ਟਰਾਲੀਆਂ ਥਾਣੇ ਡੱਕਣ ਦੇ ਵਿਰੋਧ ਵਿਚ ਸਰਹੱਦੀ ਪਿੰਡਾਂ ਦੇ ਕਿਸਾਨਾਂ ਵਲੋਂ ਥਾਣੇ ਦੇ ਗੇਟ ਮੂਹਰੇ ਧਰਨਾ ਦਿੰਦਿਆਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਜ਼ਮੀਨ ਬਚਾਓ ...

ਪੂਰੀ ਖ਼ਬਰ »

ਅਗਰਵਾਲ ਭਾਈਚਾਰੇ ਵਲੋਂ ਅਗਰਸੈਨ ਜਯੰਤੀ ਧੂਮਧਾਮ ਨਾਲ ਮਨਾਈ

ਫ਼ਿਰੋਜ਼ਪੁਰ, 27 ਸਤੰਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਦੇ ਮਾਲ ਰੋਡ ਸਥਿਤ ਮਹਾਰਾਜਾ ਅਗਰਸੈਨ ਚੌਂਕ ਵਿਖੇ ਅਗਰਸੈਨ ਜਯੰਤੀ ਮੌਕੇ ਧਰਮਪਾਲ ਬਾਂਸਲ ਡਾਇਰੈਕਟਰ ਐੱਸ.ਬੀ.ਐੱਸ ਕਾਲਜ ਆਫ਼ ਨਰਸਿੰਗ ਫ਼ਿਰੋਜ਼ਪੁਰ ਆਪਣੇ ਅਗਰਵਾਲ ਭਾਈਚਾਰੇ ਨਾਲ ਮਿਲ ਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX