ਤਾਜਾ ਖ਼ਬਰਾਂ


ਭਾਜਪਾ ਨੇ ਕਸ਼ਮੀਰ ਨੂੰ ਅਫ਼ਗਾਨਿਸਤਾਨ ਬਣਾ ਦਿੱਤਾ: ਮਹਿਬੂਬਾ ਮੁਫ਼ਤੀ
. . .  6 minutes ago
ਸ੍ਰੀਨਗਰ, 6 ਫਰਵਰੀ- ਪੀ.ਡੀ.ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਜੇਕਰ ਤੁਸੀਂ ਅੱਜ ਕਸ਼ਮੀਰ ’ਚ ਜਾਓਗੇ ਤਾਂ ਤੁਹਾਨੂੰ ਅਫ਼ਗਾਨਿਸਤਾਨ ਵਰਗਾ ਮਿਲੇਗਾ, ਕਿਉਂਕਿ ਇੱਥੇ ਬਹੁਤ ਸਾਰੇ ਬੁਲਡੋਜ਼ਰ ਹਨ, ਲੋਕਾਂ ਨੂੰ ਕਬਜ਼ੇ ਦੇ ਨਾਂ ’ਤੇ ਉਨ੍ਹਾਂ ਦੀ ਜ਼ਮੀਨ ਤੋਂ ਬਾਹਰ ਕੱਢਿਆ ਜਾ ਰਿਹਾ ਹੈ, ਭਾਜਪਾ ਨੇ ਸ਼ਾਇਦ ਇਜ਼ਰਾਈਲ ਤੋਂ ਸਬਕ ਲਿਆ....
ਅਗਲੇ ਸਾਲ ਭਾਰਤ ਆ ਸਕਦੇ ਹਨ ਪੋਪ ਫ਼ਰਾਂਸਿਸ
. . .  12 minutes ago
ਵੈਟੀਕਨ, 6 ਫਰਵਰੀ- ਵੈਟੀਕਨ ਨਿਊਜ਼ ਅਨੁਸਾਰ ਪੋਪ ਫ਼ਰਾਂਸਿਸ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ ਅਤੇ 2023 ਦੇ ਬਾਅਦ ਵਿਚ ਮੰਗੋਲੀਆ ਦੀ ਯਾਤਰਾ ਕਰਨ ਦੀ ਵੀ...
ਪਿਛਲੇ ਇਕ ਸਾਲ ਵਿਚ 63 ਯਾਤਰੀ ਨੋ ਫ਼ਲਾਈ ਲਿਸਟ ਵਿਚ- ਸ਼ਹਿਰੀ ਹਵਾਬਾਜ਼ੀ ਮੰਤਰਾਲਾ
. . .  34 minutes ago
ਨਵੀਂ ਦਿੱਲੀ, 6 ਫਰਵਰੀ- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਸਾਲ ਵਿਚ 63 ਯਾਤਰੀਆਂ ਨੂੰ ਨੋ ਫ਼ਲਾਈ ਲਿਸਟ ਵਿਚ ਰੱਖਿਆ ਗਿਆ ਹੈ। ਇਨ੍ਹਾਂ ਵਿਚ ਜ਼ਿਆਦਾਤਰ ਯਾਤਰੀ ਉਹ ਹਨ ਜਿਨ੍ਹਾਂ ਨੇ ਜਾਂ ਤਾਂ ਮਾਸਕ ਨਹੀਂ ਪਾਇਆ ਸੀ ਜਾਂ ਫ਼ਿਰ ਜੋ ਚਾਲਕ ਦਲ ਦੇ ਮੈਂਬਰਾਂ ਨਾਲ...
ਬਿਹਾਰ: ਸਰਕਾਰ ਨੇ ਲਗਾਈ 23 ਸੋਸ਼ਲ ਨੈਟਵਰਕਿੰਗ ਐਪਲੀਕੇਸ਼ਨਾਂ ’ਤੇ ਪਾਬੰਦੀ
. . .  49 minutes ago
ਪਟਨਾ, 6 ਫਰਵਰੀ- ਬਿਹਾਰ ਸਰਕਾਰ ਨੇ ਸ਼ਾਂਤੀ ਬਣਾਈ ਰੱਖਣ ਲਈ ਸਾਰਨ ਜ਼ਿਲ੍ਹੇ ਵਿਚ 8 ਫਰਵਰੀ 12 ਵਜੇ ਤੱਕ 23 ਸੋਸ਼ਲ ਨੈਟਵਰਕਿੰਗ ਅਤੇ ਮੈਸੇਜਿੰਗ ਐਪਲੀਕੇਸ਼ਨਾਂ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਗਾ...
ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . .  about 1 hour ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . .  about 1 hour ago
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . .  about 1 hour ago
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . .  about 1 hour ago
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . .  about 1 hour ago
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . .  about 2 hours ago
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . .  about 2 hours ago
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  about 3 hours ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  about 3 hours ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਰਾਜ ਸਭਾ ਤੇ ਲੋਕ ਸਭਾ ਭਲਕੇ 11 ਵਜੇ ਤੱਕ ਮੁਲਤਵੀ
. . .  about 3 hours ago
ਨਵੀ ਦਿੱਲੀ, 6 ਫਰਵਰੀ- ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਤੇ ਰਾਜ ਸਭਾ ਨੂੰ ਭਲਕੇ 7 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ...
ਮੁੰਬਈ ਵਿਚ ਪ੍ਰਧਾਨ ਮੰਤਰੀ 10 ਫਰਵਰੀ ਨੂੰ ਕਰਨਗੇ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ
. . .  about 3 hours ago
ਮਹਾਰਾਸ਼ਟਰ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਫਰਵਰੀ ਨੂੰ ਮੁੰਬਈ ਵਿਚ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੀ ਫ਼ੇਰੀ ਦੇ ਮੱਦੇਨਜ਼ਰ ਏਅਰਪੋਰਟ, ਸਹਾਰ , ਕੋਲਾਬਾ , ਐਮ.ਆਰ.ਏ. ਮਾਰਗ, ਐਮ.ਆਈ.ਡੀ.ਸੀ. ਅਤੇ ਅੰਧੇਰੀ ਪੁਲਿਸ ਸਟੇਸ਼ਨ ਦੇ ਅਧਿਕਾਰ ਖ਼ੇਤਰ ਵਿਚ ਡਰੋਨ ਅਤੇ...
ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਮੋਨੂੰ ਡਾਂਗਰ ਤੋਂ ਮੋਬਾਈਲ ਬਰਾਮਦ
. . .  about 4 hours ago
ਫ਼ਰੀਦਕੋਟ, 6 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ’ਚ ਬੰਦ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਅਤੇ ਹਰਿਆਣਾ ਦੇ ਗੈਂਗਸਟਰ ਮੋਨੂੰ ਡਾਂਗਰ ਤੋਂ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਨੂੰ ਡਾਂਗਰਸ ਜੇਲ੍ਹ ਵਿਚ ਹਾਈ ਸਿਕਉਰਿਟੀ ਜ਼ੋਨ ’ਚ ਬੰਦ...
ਕੌਮੀ ਇਨਸਾਫ਼ ਮੋਰਚੇ ਤੋਂ ਰਵਾਨਾ ਹੋਇਆ 31 ਮੈਬਰਾਂ ਦਾ ਜਥਾ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਚੰਡੀਗੜ੍ਹ, 6 ਫਰਵਰੀ (ਦਵਿੰਦਰ) - ਅੱਜ ਕੌਮੀ ਇਨਸਾਫ਼ ਮੋਰਚੇ ਤੋਂ ਭਾਈ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਰਵਾਨਾ ਹੋਏ 31 ਮੈਂਬਰੀ ਜਥੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ
ਬੈਂਗਲੁਰੂ ਤਕਨਾਲੋਜੀ, ਪ੍ਰਤਿਭਾ ਅਤੇ ਨਵੀਨਤਾ ਦੀ ਊਰਜਾ ਨਾਲ ਭਰਪੂਰ ਸ਼ਹਿਰ- ਨਰਿੰਦਰ ਮੋਦੀ
. . .  about 4 hours ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ਵਿਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ, ਰਾਜਪਾਲ ਥਾਵਰਚੰਦ ਗਹਿਲੋਤ ਅਤੇ ਮੁੱਖ ਮੰਤਰੀ ਬਸਵਰਾਜ ਬੋਮਈ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 300
. . .  about 5 hours ago
ਅੰਕਾਰਾ, 6 ਫਰਵਰੀ- ਰਾਇਟਰਜ਼ ਤੋਂ ਮਿਲੀ ਜਾਣਕਾਰੀ ਅਨੁਸਾਰ ਮੱਧ ਤੁਰਕੀ ਅਤੇ ਉੱਤਰ ਪੱਛਮੀ ਸੀਰੀਆ ਵਿਚ 7.8 ਤੀਬਰਤਾ ਦੇ ਆਏ ਭੂਚਾਲ ਵਿਚ ਲਗਭਗ 300 ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਜ਼ਖ਼ਮੀ ਹੋ ਗਏ। ਭੂਚਾਲ ਦੇ ਝਟਕੇ ਸਾਈਪ੍ਰਸ ਅਤੇ ਲੇਬਨਾਨ ਵਿਚ ਵੀ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਵੱਖ-ਵੱਖ ਥਾਈਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਨਵਾਂਸ਼ਹਿਰ, 28 ਸਤੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਆਰ. ਕੇ. ਆਰੀਆ ਕਾਲਜ ਨਵਾਂਸ਼ਹਿਰ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਪਿ੍ੰ. ਡਾਕਟਰ ਸੰਜੀਵ ਡਾਵਰ ਤੇ ਆਈ.ਕਿਉ.ਏ.ਸੀ. ਕੋਆਰਡੀਨੇਟਰ ਪ੍ਰੋਫੈਸਰ ਮਨੀਸ਼ ਮਾਨਿਕ ਦੀ ਅਗਵਾਈ ਹੇਠ ਮਨਾਇਆ ਗਿਆ | ...

ਪੂਰੀ ਖ਼ਬਰ »

ਖਟਕੜ ਕਲਾਂ ਵਿਖੇ ਰਾਜ ਪੱਧਰੀ ਸਮਾਗਮ 'ਚ 'ਆਪ' ਵਰਕਰਾਂ ਦਾ ਜਥਾ ਰਵਾਨਾ

ਕਟਾਰੀਆਂ, 28 ਸਤੰਬਰ (ਨਵਜੋਤ ਸਿੰਘ ਜੱਖੂ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ 'ਤੇ ਖਟਕੜ ਕਲਾਂ ਵਿਖੇ ਪੰਜਾਬ ਸਰਕਾਰ ਦੇ ਰਾਜ ਪੱਧਰੀ ਸਮਾਗਮ 'ਚ ਸ਼ਮੂਲੀਅਤ ਕਰਨ ਅਤੇ ਸ਼ਹੀਦ ਭਗਤ ਸਿੰਘ ਨੂੰ ਫੁੱਲ ਮਾਲਾਵਾਂ ਭੇਟ ਕਰਨ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਆਮਦ 'ਤੇ ਟੈਂਕੀ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ

ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਪ੍ਰਸ਼ਾਸ਼ਨ ਨੂੰ ਉਦੋਂ ਨਮੋਸ਼ੀ ਝੱਲਣੀ ਪਈ ਜਦ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬੇਰੁਜਗਾਰ ਅਧਿਆਪਕ ਟੈਂਕੀ 'ਤੇ ਚੜ੍ਹ ...

ਪੂਰੀ ਖ਼ਬਰ »

ਸਰਕਾਰੀ ਖ਼ਜ਼ਾਨੇ ਦੀ ਦੁਰਵਰਤੋਂ ਕਰ ਰਹੀ ਹੈ 'ਆਪ' ਦੀ ਸਰਕਾਰ-ਕਾਮਰੇਡ ਸੇਖੋਂ

ਬੰਗਾ, 28 ਸਤੰਬਰ (ਕਰਮ ਲਧਾਣਾ) - ਸੀ. ਪੀ. ਆਈ. (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਪੇਸ਼ ਕਰਨਾ ਡਰਾਮੇਬਾਜ਼ੀ ਤੋਂ ...

ਪੂਰੀ ਖ਼ਬਰ »

ਖਟਕੜ ਕਲਾਂ 'ਚ ਸੰਗੀਤ ਤੇ ਨਾਟਕ ਪੇਸ਼ਕਾਰੀਆਂ ਅਤੇ ਮੋਮਬੱਤੀ ਮਾਰਚ ਨਾਲ ਰਾਜ ਪੱਧਰੀ ਸਮਾਗਮ ਸੰਪੂਰਨ

ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ 'ਤੇ ਖਟਕੜ ਕਲਾਂ ਵਿਚ ਮੇਲੇ ਦਾ ਮਾਹੌਲ ਸ਼ਾਮ ਤੱਕ ਚਲਦਾ ਰਿਹਾ | ਸ਼ਾਮ ਨੂੰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ 'ਚ ਭਗਤ ਸਿੰਘ ਦੇ ਘਰ ਤੱਕ ਮੋਮਬੱਤੀ ਮਾਰਚ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਹੁਣ ਆਪਣੀਆਂ ਕਮਜ਼ੋਰੀਆਂ ਤੇ ਨਕਾਮੀਆਂ ਵੱਲ ਧਿਆਨ ਦੇਵੇ-ਚੰਦੂਮਾਜਰਾ

ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੂਰ)-ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਆਪਣੀਆਂ ਕਮਜ਼ੋਰੀਆਂ ਅਤੇ ਨਕਾਮੀਆਂ ਵੱਲ ਧਿਆਨ ਦੇਵੇ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ | ਇਹ ਪ੍ਰਗਟਾਵਾ ਸ: ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਵਲੋਂ ਕੀਤੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ-ਮੁਨੀਸ਼ ਤਿਵਾੜੀ

ਸੜੋਆ, 28 ਸਤੰਬਰ (ਨਾਨੋਵਾਲੀਆ)- ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਹ ਵਿਚਾਰ ਸੰਸਦ ਮੁਨੀਸ਼ ਤਿਵਾੜੀ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੇ ਪਿੰਡ ਆਲੋਵਾਲ ਵਿਖੇ ਤਿੰਨ ਲੱਖ ਰੁਪਏ ਦਾ ਚੈੱਕ ਪਿੰਡ ਦੇ ਸਰਪੰਚ ਤਿਲਕ ਰਾਜ ...

ਪੂਰੀ ਖ਼ਬਰ »

ਸ. ਸ. ਸ. ਸ. ਲੰਗੜੋਆ ਵਿਖੇ ਸ਼ਹੀਦ ਭਗਤ ਸਿੰਘ ਦਾ ਮਨਾਇਆ ਜਨਮ ਦਿਨ

ਨਵਾਂਸ਼ਹਿਰ, 28 ਅਗਸਤ (ਗੁਰਬਖਸ਼ ਸਿੰਘ ਮਹੇ)- ਸ.ਸ.ਸ.ਸ. ਲੰਗੜੋਆ ਵਿਖੇ ਅੱਜ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਦੀ ਸਭਾ ਵਿਚ ਬੱਚਿਆਂ ਨਾਲ ਸਕੂਲ ਦੇ ਅਧਿਆਪਕਾਂ ਮਨਮੋਹਨ ਸਿੰਘ, ਪਰਮਿੰਦਰ ਸਿੰਘ ਤੇ ਹਰਿੰਦਰ ਸਿੰਘ ਵਲੋਂ ਭਗਤ ਸਿੰਘ ਦੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਦੀ ਜਾਗਰੂਕਤਾ ਰੈਲੀ ਖਟਕੜ ਕਲਾਂ ਹੋਈ ਰਵਾਨਾ

ਬਲਾਚੌਰ, 28 ਸਤੰਬਰ (ਸ਼ਾਮ ਸੁੰਦਰ ਮੀਲੂ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਲਾਚੌਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਜਾਗਰੂਕਤਾ ਰੈਲੀ ਗੁਰਦੁਆਰਾ ਸਿੰਘ ਸਭਾ ਮਹਿੰਦੀਪੁਰ ਤੋਂ ਸ਼ਹੀਦ ਦੇ ਜੱਦੀ ਪਿੰਡ ਖਟਕੜ ਕਲਾਂ ਨੂੰ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਉਸਮਾਨਪੁਰ ਦੀ ਰਹੀ ਝੰਡੀ

ਉਸਮਾਨਪੁਰ, 28 ਸਤੰਬਰ (ਮਝੂਰ)-ਪ੍ਰਾਇਮਰੀ ਵਿੰਗ ਬਲਾਚੌਰ-2 ਦੀਆਂ ਬਲਾਕ ਪੱਧਰੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਉਸਮਾਨਪੁਰ ਦੀ ਝੰਡੀ ਰਹੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰ ਹੈੱਡ ਟੀਚਰ ਅਨਿਲ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਪਿੰਡ ਝਿੰਗੜਾਂ ਤੋਂ ਆਮ ਆਦਮੀ ਪਾਰਟੀ ਦੇ ਯੂਥ ਆਗੂ ਦੀ ਅਗਵਾਈ 'ਚ ਖਟਕੜ ਕਲਾਂ ਲਈ ਕਾਫ਼ਲਾ ਗਿਆ

ਔੜ/ਝਿੰਗੜਾਂ, 28 ਸਤੰਬਰ (ਕੁਲਦੀਪ ਸਿੰਘ ਝਿੰਗੜ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਆਮ ਆਦਮੀ ਪਾਰਟੀ ਵਲੋਂ ਰੱਖੇ ਗਏ ਰਾਜ ਪੱਧਰੀ ਸਮਾਗਮ 'ਚ ਸ਼ਾਮਿਲ ਹੋਣ ਲਈ ਪਿੰਡ ਝਿੰਗੜਾਂ ਤੋ ਪਾਰਟੀ ਦੇ ਯੂਥ ...

ਪੂਰੀ ਖ਼ਬਰ »

ਕਿੱਕ ਬਾਕਸਿੰਗ ਖੇਡਾਂ ਵਿਚ ਜਿੱਤਿਆ ਸੋਨ ਤਗਮਾ

ਟੱਪਰੀਆਂ ਖੁਰਦ, 28 ਸਤੰਬਰ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਵਚਨਬੱਧ-ਕਟਾਰੀਆ

ਮਜਾਰੀ/ਸਾਹਿਬਾ, 28 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਕਸਬਾ ਮਜਾਰੀ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਮਾਲ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪੈਨਸ਼ਨ ...

ਪੂਰੀ ਖ਼ਬਰ »

ਹਰ ਦਿਲ ਅਜ਼ੀਜ਼ ਸਨ ਠੇਕੇਦਾਰ ਰਾਮ ਸਰੂਪ ਖੇਪੜ ਅਮਲੋਹ ਵਾਲੇ-ਸੰਸਦ ਤਿਵਾੜੀ

ਭੱਦੀ, 28 ਸਤੰਬਰ (ਨਰੇਸ਼ ਧੌਲ)-ਬਹੁਤ ਹੀ ਸ਼ਾਂਤ ਸੁਭਾਅ ਦੇ ਮਾਲਕ ਅਤੇ ਹਰ ਦਿਲ ਅਜ਼ੀਜ਼ ਸਨ ਠੇਕੇਦਾਰ ਰਾਮ ਸਰੂਪ ਖੇਪੜ ਅਮਲੋਹ ਵਾਲੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪਿਛਲੇ ਦਿਨੀਂ ਇਸ ...

ਪੂਰੀ ਖ਼ਬਰ »

ਸੇਵਾ ਮੁਕਤ ਹੋ ਚੁੱਕੇ ਪ੍ਰੋਫੈਸਰਾਂ ਨੰੂ ਮੁੜ 30 ਹਜ਼ਾਰ ਰੁਪਏ ਮਹੀਨਾ 'ਤੇ ਕਾਲਜਾਂ 'ਚ ਵਿਜ਼ਟਿੰਗ ਫੈਕਲਟੀ ਵਜੋਂ ਭਰਤੀ ਕਰੇਗੀ ਸਰਕਾਰ

ਗੁਰਦਾਸਪੁਰ, 28 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇੰਦਰਪੁਰੀ ਸਰਕਾਰੀ ਕੰਨਿਆ ਸਮਾਰਟ ਸਕੂਲ ਹੇੜੀਆਂ ਵਿਖੇ ਮੁਕਾਬਲੇ ਕਰਵਾਏ

ਔੜ/ਝਿੰਗੜਾਂ, 28 ਸਤੰਬਰ (ਕੁਲਦੀਪ ਸਿੰਘ ਝਿੰਗੜ)- ਇੰਦਰਪੁਰੀ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੇੜੀਆਂ ਵਿਖੇ ਸ਼ਹੀਦੇ-ਏ- ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਗੀਤ, ਕਵਿਤਾ, ਭਾਸ਼ਨ ਅਤੇ ਲੇਖ ਲਿਖਣ ਮੁਕਾਬਲੇ ਸ਼ਾਮਲ ਸਨ | ਇਨ੍ਹਾਂ ਮੁਕਾਬਲਿਆਂ ਵਿਚ ਬੱਚਿਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਉਨ੍ਹਾਂ ਦੀ ਫ਼ਿਲਾਸਫ਼ੀ ਅਤੇ ਉਨ੍ਹਾਂ ਵਲੋਂ ਕੀਤੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਨੂੰ ਗੀਤਾਂ, ਕਵਿਤਾਵਾਂ, ਭਾਸ਼ਨ ਅਤੇ ਲੇਖ ਲਿਖ ਕੇ ਪੇਸ਼ ਕੀਤਾ | ਭਾਸ਼ਨ ਮੁਕਾਬਲਿਆਂ ਵਿਚ ਏਕਤਾ ਰਾਣੀ ਸਪੁੱਤਰੀ ਬਲਵੀਰ ਚੰਦ ਅੱਠਵੀਂ ਜਮਾਤ ਦੀ ਵਿਦਿਆਰਥਣ ਪਹਿਲੇ ਸਥਾਨ 'ਤੇ ਰਹੀ ਨਵਜੋਤ ਕੌਰ ਜਮਾਤ ਛੇਵੀਂ ਦੀ ਵਿਦਿਆਰਥਣ ਦੂਜੇ ਸਥਾਨ 'ਤੇ ਰਹੀ, ਗੀਤ ਗਾਇਨ ਮੁਕਾਬਲਿਆਂ ਵਿਚ ਅਲੀਸ਼ਾ, ਰਾਜਦੀਪ ਕੌਰ ਅਤੇ ਪਲਕ ਨੇ ਕ੍ਰਮਵਾਰ ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਇਸ ਦੌਰਾਨ ਲੇਖ ਮੁਕਾਬਲਿਆਂ ਵਿਚ ਰਮਨਦੀਪ ਕੌਰ ਸਪੁੱਤਰੀ ਸਤਵੀਰ ਸਿੰਘ ਕਲਾਸ ਨੌਵੀਂ ਦੀ ਵਿਦਿਆਰਥਣ ਪਹਿਲੇ ਸਥਾਨ 'ਤੇ ਰਹੀ ਅਤੇ ਕਾਜਲ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਦੂਜੇ ਸਥਾਨ 'ਤੇ ਅਤੇ ਨਵਜੋਤ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਤੀਜੇ ਸਥਾਨ 'ਤੇ ਰਹੀ | ਸਕੂਲ ਇੰਚਾਰਜ ਸੰਜੀਵ ਕੁਮਾਰ ਨੇ ਵੱਖ-ਵੱਖ ਭਾਸ਼ਨ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਸਵਿੰਦਰ ਕੌਰ, ਚੈਂਚਲ ਸਿੰਘ, ਜਤਿੰਦਰ ਕੁਮਾਰ, ਮੱਖਣ ਲਾਲ ਬਖਲੌਰ, ਸੀਮਾ ਰਾਣੀ, ਅਨੀਤਾ ਰਾਣੀ, ਮਨਦੀਪ ਕੌਰ, ਨਰਿੰਦਰ ਸਿੰਘ ਅਤੇ ਨੀਲਮ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਗੜ੍ਹੀ ਭਾਰਟੀ ਸਕੂਲ ਦੇ ਖਿਡਾਰੀਆਂ ਦਾ ਬਲਾਕ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਔੜ, 28 ਸਤੰਬਰ (ਜਰਨੈਲ ਸਿੰਘ ਖੁਰਦ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੜ੍ਹੀ ਭਾਰਟੀ ਸੈਂਟਰ ਸਕੂਲ ਜੁਲਾਹ ਮਾਜਰਾ ਬਲਾਕ ਔੜ ਦੇ ਖਿਡਾਰੀਆ ਨੇ ਬਲਾਕ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਿਸ ਵਿਚ ਇਸ ਸਕੂਲ ਦੇ ਖਿਡਾਰੀਆ ਨੇ ਆਪਣੀ ਮਿਹਨਤ ਸਦਕਾ ਸੋਨ ਅਤੇ ...

ਪੂਰੀ ਖ਼ਬਰ »

ਕਰਨਵੀਰ ਕਟਾਰੀਆ ਦੀ ਅਗਵਾਈ ਵਿਚ ਵਰਕਰ ਹੋਏ ਰਵਾਨਾ

ਪੋਜੇਵਾਲ ਸਰਾਂ, 28 ਸਤੰਬਰ (ਨਵਾਂਗਰਾਈਾ)- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅੱਜ ਖਟਕੜ ਕਲਾਂ ਵਿਖੇ ਆਮਦ ਤੇ ਹਲਕਾ ਬਲਾਚੌਰ ਦੇ ਵੱਖ-ਵੱਖ ਥਾਵਾਂ ਤੋਂ ਪਾਰਟੀ ਵਰਕਰ ਤੇ ਲੋਕੀਂ ਹਲਕਾ ਵਿਧਾਇਕਾ ਸੰਤੋਸ਼ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ ਨੇ ਕਰਾਟੇ ਪ੍ਰਤੀਯੋਗਤਾ ਵਿਚ ਮਾਰੀਆਂ ਮੱਲਾਂ

ਉੜਾਪੜ/ਲਸਾੜਾ, 28 ਸਤੰਬਰ (ਲਖਵੀਰ ਸਿੰਘ ਖੁੁਰਦ) - ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਜੈ ਪਾਸੀ ਦੀ ਅਗਵਾਈ ਹੇਠ ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਦੇ ਵਿਦਿਆਰਥੀਆਂ ਨੇ ਪੰਜਵੀਂ ਉੱਤਰੀ ਭਾਰਤੀ ਏਸ਼ੀਅਨ ਕਰਾਟੇ ਚੈਂਪੀਅਨਸ਼ਿਪ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ | ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੂੰ ਸਮਝਣ ਤੇ ਉਨ੍ਹਾਂ ਦੀ ਸੋਚ ਨੂੰ ਅਪਨਾਉਣ ਦੀ ਲੋੜ-ਕਸ਼ਮੀਰ ਢਿੱਲੋਂ

ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਇੱਕ ਮਹਾਨ ਵਿਦਵਾਨ, ਵਿਚਾਰਕ, ਲੇਖਕ, ਚਿੰਤਕ ਦੇ ਨਾਲ-ਨਾਲ ਸੂਰਬੀਰ ਯੋਧਾ ਹੋਏ ਹਨ | ਜਿਹਨਾਂ ਵਲੋਂ ਮਨੁੱਖ ਹੱਥੋਂ ਹੋ ਰਹੀ ਮਨੁੱਖ ਦੀ ਲੁੱਟ ਦੇ ਵਿਰੁੱਧ ਲੜਦਿਆਂ ਅੰਗਰੇਜ ਹਕੂਮਤ ਨਾਲ ਆਡਾ ਲਾਇਆ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' ਤੇ ਸਕੂਲ ਖੇਡਾਂ 'ਚ ਕਰਨਾਣਾ ਸਕੂਲ ਨੇ ਗੱਡੇ ਜਿੱਤ ਦੇ ਝੰਡੇ

ਬੰਗਾ, 28 ਸਤੰਬਰ (ਕਰਮ ਲਧਾਣਾ) - ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਬਲਾਕ ਅਤੇ ਜ਼ਿਲ੍ਹਾ ਪੱਧਰੀ 'ਖੇਡਾਂ ਵਤਨ ਪੰਜਾਬ ਦੀਆਂ' ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨਾਣਾ ਦੇ ਵਿਦਿਆਰਥੀਆਂ ਨੇ ਪਿੰ੍ਰਸੀਪਲ ਅਲਕਾ ਰਾਣੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਸ਼ਹੀਦ ਦੇ ਫਿਰਕੂ, ਫਾਸ਼ੀਵਾਦੀ ਤੇ ਸਾਮਰਾਜ ਵਿਰੋਧੀ ਵਿਚਾਰਾਂ ਨੂੰ ਨੌਜਵਾਨ ਪ੍ਰਚਾਰਨ-ਸਾਥੀ ਭੱਟਾਚਾਰੀਆ

ਬੰਗਾ, 28 ਸਤੰਬਰ (ਕਰਮ ਲਧਾਣਾ) - ਜਨਵਾਦੀ ਨੌਜਵਾਨ ਸਭਾ (ਡੀ.ਵਾਈ.ਐਫ.ਆਈ.) ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਪਹੁੰਚ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਮੌਕੇ ਡੀ. ਵਾਈ. ...

ਪੂਰੀ ਖ਼ਬਰ »

ਸਰਕਾਰ ਆਬਾਦਕਾਰਾਂ ਦਾ ਉਜਾੜਾ ਬੰਦ ਕਰੇ-ਜਾਡਲਾ

ਨਵਾਂਸ਼ਹਿਰ, 28 ਸਤੰਬਰ (ਹਰਵਿੰਦਰ ਸਿੰਘ)-ਕੁਲ ਹਿੰਦ ਕਿਸਾਨ ਸਭਾ ਦੀ ਜ਼ਿਲ੍ਹਾ ਇਕਾਈ ਵਲੋਂ ਆਬਾਦਕਾਰਾਂ ਦਾ ਉਜਾੜਾ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਡੀ.ਸੀ. ਦੇ ਰੀਡਰ ਬਹਾਦਰ ਸਿੰਘ ਨੂੰ ਸੌਂਪਿਆ ਗਿਆ | ਇਸ ਮੌਕੇ ਸੂਬਾ ਮੀਤ ...

ਪੂਰੀ ਖ਼ਬਰ »

ਖਾਨਖਾਨਾ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਮੁਕੰਦਪੁਰ, 28 ਸਤੰਬਰ (ਅਮਰੀਕ ਸਿੰਘ ਢੀਂਡਸਾ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਾਨਖਾਨਾ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ ਗਿਆ | ਅਧਿਆਪਕਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ, ਉਹਨਾਂ ਦੀ ਵਿਚਾਰਧਾਰਾ ਸੰਬੰਧੀ ਵਿਚਾਰ ਪੇਸ਼ ਕੀਤੇ ਗਏ | ...

ਪੂਰੀ ਖ਼ਬਰ »

ਸਖ਼ਤ ਸੁਰੱਖਿਆ ਪ੍ਰਬੰਧਾਂ ਦੀ ਭੇਟ ਚੜਿ੍ਹਆ ਖਟਕੜ ਕਲਾਂ ਦਾ ਰਾਜ ਪੱਧਰੀ ਸਮਾਗਮ

ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਕਰਵਾਇਆ ਰਾਜ ਪੱਧਰੀ ਸਮਾਗਮ ਸਖ਼ਤ ਸੁਰੱਖਿਆ ਪ੍ਰਬੰਧਾਂ ਕਰਕੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਅਤੇ ਖੱਜਲ ਖੁਆਰੀ ਦੀ ਭੇਟ ਚੜ੍ਹ ਗਿਆ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ...

ਪੂਰੀ ਖ਼ਬਰ »

ਸੈੱਲਫ਼ ਹੈਲਪ ਗਰੁੱਪਾਂ ਰਾਹੀ ਘੱਟ ਖ਼ਰਚ ਨਾਲ ਆਮਦਨ 'ਚ ਵਾਧਾ ਕੀਤਾ ਜਾ ਸਕਦਾ ਹੈ-ਪਲਵਿੰਦਰ ਕੌਰ

ਸੜੋਆ, 28 ਸਤੰਬਰ (ਨਾਨੋਵਾਲੀਆ)- ਸ੍ਰੀ ਪੂਰਨ ਪੰਕਿਜ ਸ਼ਰਮਾ ਬਾਲ ਵਿਕਾਸ ਅਤੇ ਪ੍ਰੋਜੈਕਟ ਅਫ਼ਸਰ ਸੜੋਆ ਦੀ ਅਗਵਾਈ ਵਿਚ ਆਂਗਣਵਾੜੀ ਕੇਂਦਰ ਨਾਨੋਵਾਲ ਵਿਖੇ ਸੈੱਲਫ਼ ਹੈਲਪ ਗਰੁੱਪਾਂ ਬਾਰੇ ਜਾਗਰੂਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਪਲਵਿੰਦਰ ਕੌਰ ਸੁਪਰਵਾਈਜ਼ਰ ...

ਪੂਰੀ ਖ਼ਬਰ »

ਪਰਾਲੀ ਨੂੰ ਖੇਤਾਂ ਵਿਚ ਜਜ਼ਬ ਕਰਨ ਨਾਲ ਖੇਤਾਂ ਵਿਚ ਜੈਵਿਕ ਮਾਦੇ ਦੀ ਪੂਰਤੀ ਹੁੰਦੀ ਹੈ- ਸੁਰਿੰਦਰਪਾਲ ਸਿੰਘ

ਸੜੋਆ, 28 ਸਤੰਬਰ (ਨਾਨੋਵਾਲੀਆ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸੜੋਆ ਵਲੋਂ ਪਿੰਡ ਅਟਾਲ ਮਜਾਰਾ ਵਿਖੇ ਇਨ ਸੀਟੂ ਸਕੀਮ ਅਧੀਨ ਝੋਨੇ ਦੀ ਪਰਾਲੀ ਦੀ ਸੁਚੱਜੀ ਵਰਤੋਂ ਕਰਨ ਸਬੰਧੀ ਕਿਸਾਨ ਜਾਗਰੂਕਤਾ ਲਗਾਇਆ ਗਿਆ | ਇਸ ਕੈਂਪ ਵਿਚ ਸੁਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ-ਡਾ.ਅਸ਼ਵਿੰਦਰ ਕੁਮਾਰ

ਔੜ/ਝਿੰਗੜਾਂ, 28 ਸਤੰਬਰ (ਕੁਲਦੀਪ ਸਿੰਘ ਝਿੰਗੜ)- ਇੰਨ-ਸੀਟੂ ਸੀ.ਆਰ.ਐਮ. ਸਕੀਮ ਤਹਿਤ ਸਹਿਕਾਰੀ ਸਭਾ ਪਿੰਡ ਝਿੰਗੜਾਂ ਵਿਖੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਸਭਾ ਦੇ ਪ੍ਰਧਾਨ ਸਿਮਰ ਚੰਦ ਤੇ ਵਾਈਸ ਪ੍ਰਧਾਨ ਕਸ਼ਮੀਰ ...

ਪੂਰੀ ਖ਼ਬਰ »

ਰਾਏਪੁਰ ਡੱਬਾ ਵਿਖੇ ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਔੜ/ਝਿੰਗੜਾਂ, 28 ਸਤੰਬਰ (ਕੁਲਦੀਪ ਸਿੰਘ ਝਿੰਗੜ)- ਬਾਪੂ ਇੰਦਰ ਸਿੰਘ ਦੇ ਤਪੁ-ਅਸਥਾਨ ਗੁਰਦੁਆਰਾ ਬਾਉਲੀ ਸਾਹਿਬ ਪਿੰਡ ਰਾਏਪੁਰ ਡੱਬਾ ਤੇ ਲਾਲੋ ਮਜਾਰਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ. ਆਈਜ਼ ਸੰਗਤਾਂ ਦੇ ਸਹਿਯੋਗ ਨਾਲ ਬਾਪੂ ਇੰਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX