ਤਾਜਾ ਖ਼ਬਰਾਂ


ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  17 minutes ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  40 minutes ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 1 hour ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 1 hour ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 1 hour ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 1 hour ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 1 hour ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 1 hour ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 2 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 2 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਮੁਹਾਲੀ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਲੱਗਿਆ ਧਰਨਾ ਪੁਲਿਸ ਨੇ ਚੁੱਕਿਆ
. . .  about 2 hours ago
ਐਸ. ਏ. ਐਸ. ਨਗਰ, 21 ਮਾਰਚ (ਕੇ. ਐਸ. ਰਾਣਾ)- ਮੁਹਾਲੀ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਅੱਜ ਪੰਜਾਬ ਪੁਲਿਸ ਵਲੋਂ ਵੱਡਾ ਐਕਸ਼ਨ ਕਰਦਿਆਂ ਚੁੱਕ ਦਿੱਤਾ ਗਿਆ ਹੈ ਅਤੇ ਪੁਲਿਸ ਏਅਰਪੋਰਟ ਰੋਡ ’ਤੇ....
‘ਆਪ’ ਦੇ ਪ੍ਰਦੀਪ ਛਾਬੜਾ ਬਣੇ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦੇ ਚੇਅਰਮੈਨ
. . .  about 2 hours ago
ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਪ੍ਰਦੀਪ ਛਾਬੜਾ ਨੂੰ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦਾ....
ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ- ਅਨੁਰਾਗ ਠਾਕੁਰ
. . .  about 2 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ ਹਨ ਅਤੇ ਸੰਸਦ ਦਾ ਕੰਮ ਨਹੀਂ ਚੱਲਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਪੁੱਛਣਾ...
ਸਿੱਖ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 21 ਮਾਰਚ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਇਕ ਸਿੱਖ ਵਫ਼ਦ ਨੇ ਪੁਣੇ ਵਿਚ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਜ਼ਮੀਨ ’ਤੇ ਪੈਂਦੇ ਗੁਰਦੁਆਰਾ...
ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  about 3 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  about 3 hours ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  about 3 hours ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  about 4 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਪਹੁੰਚੇ ਵਿਜੀਲੈਂਸ ਦਫ਼ਤਰ
. . .  about 3 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ)- ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸੰਗਰੂਰ ਵਿਜੀਲੈਂਸ ਦਫ਼ਤਰ ਪਹੁੰਚੇ ਹਨ।ਦੋ ਤਿੰਨ ਪਹਿਲਾਂ ਵੀ ਉਨ੍ਹਾਂ ਨੂੰ ਸੱਦਿਆ ਗਿਆ ਸੀ, ਪਰ ਉਦੋਂ ਉਹ ਪਹੁੰਚੇ ਨਹੀਂ ਸਨ। ਅੱਜ ਅਚਾਨਕ ਉਹ...
ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ’ਤੇ ਹਾਈ ਕੋਰਟ ਵਿਚ ਹੋਈ ਸੁਣਵਾਈ
. . .  about 2 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ। ਹਾਈਕੋਰਟ ਵਲੋਂ ਸਰਕਾਰ ਨੂੰ 4 ਦਿਨਾਂ ਅੰਦਰ ਸਥਿਤੀ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਅਦਾਲਤ ਵਿਚ....
ਸੰਸਦ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 21 ਮਾਰਚ- ਸੰਸਦ ’ਚ ਭਾਰੀ ਹੰਗਾਮੇ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ.....
ਸੁਰੱਖ਼ਿਆ ਦੇ ਮੱਦੇਨਜ਼ਰ ਅਜਨਾਲਾ ‘ਚ ਪੈਰਾ ਮਿਲਟਰੀ ਫ਼ੋਰਸ ਤਾਇਨਾਤ
. . .  about 5 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਵਿਖੇ ਪਿਛਲੇ ਦਿਨੀਂ ਵਾਪਰੀ ਘਟਨਾਂ ਤੋਂ ਬਾਅਦ ਚਾਰ ਦਿਨਾਂ ਤੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚੱਲ ਰਹੀਆਂ ਕਾਰਵਾਈਆਂ......
ਪੰਜਾਬ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਲੋੜ-ਬਲਜੀਤ ਸਿੰਘ ਦਾਦੂਵਾਲ
. . .  about 5 hours ago
ਕਰਨਾਲ, 21 ਮਾਰਚ-ਬਰਤਾਨੀਆ ਵਿਚ ਖ਼ਾਲਿਸਤਾਨ ਪੱਖੀ ਸਮੂਹਾਂ ਦੁਆਰਾ ਹਾਲ ਹੀ ਵਿਚ ਕੀਤੀ ਹਿੰਸਾ 'ਤੇ ਬੋਲਦਿਆਂ ਹਰਿਆਣਾ ਹਰਿਆਣਾ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ...
ਰਾਹੁਲ ਗਾਂਧੀ ਨਹੀਂ ਮੰਗਣਗੇ ਮਾਫੀ-ਖੜਗੇ
. . .  about 5 hours ago
ਨਵੀਂ ਦਿੱਲੀ, 21 ਮਾਰਚ-ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਮਾਫੀ ਨਹੀਂ ਮੰਗਣਗੇ। ਸਾਡੇ ਦੂਤਾਵਾਸਾਂ 'ਤੇ ਹਮਲੇ ਹੋ ਰਹੇ ਹਨ, ਪਰ ਉਹ ਇਨ੍ਹਾਂ ਹਮਲਿਆਂ ਦੀ ਨਿੰਦਾ ਕਰਨ ਲਈ ਕੁਝ ਨਹੀਂ ਕਹਿ ਰਹੇ...
ਰੈੱਡ ਕਾਰਨਰ ਨੋਟਿਸ ਰੱਦ ਕਰਨ ਨਾਲ ਮੇਹੁਲ ਚੋਕਸੀ ਦੇ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ-ਸਰਕਾਰੀ ਸੂਤਰ
. . .  about 6 hours ago
ਨਵੀਂ ਦਿੱਲੀ, 21 ਮਾਰਚ-ਸਰਕਾਰੀ ਸੂਤਰਾਂ ਅਨੁਸਾਰ ਮੇਹੁਲ ਚੋਕਸੀ ਵਿਰੁੱਧਰੈੱਡ ਕਾਰਨਰ ਨੋਟਿਸ (ਆਰ.ਸੀ.ਐਨ.) ਨੂੰ ਰੱਦ ਕਰਨ ਨਾਲ ਉਸ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ ਜੋ ਪਹਿਲਾਂ ਹੀ ਐਡਵਾਂਸ ਪੜਾਅ 'ਤੇ ਹੈ। ਜਿਸ ਸਮੇਂ ਚੋਕਸੀ ਨੂੰ ਗ੍ਰਿਫ਼ਤਾਰ ਕੀਤਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਰੂਪਨਗਰ

ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਮਨਾਇਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ

ਫੁੱਲ ਮਾਲਾਵਾਂ ਕੀਤੀਆਂ ਭੇਟ, ਕੱਢੀਆਂ ਸਾਈਕਲ ਰੈਲੀਆਂ, ਵੱਖ-ਵੱਖ ਥਾਂਵਾਂ 'ਤੇ ਲਗਾਏ ਬੂਟੇ ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 115ਵੀਂ ਜਨਮ ਵਰੇ੍ਹਗੰਢ ਡਾ. ਸੰਦੀਪ ਗਰਗ ਆਈ.ਪੀ.ਐਸ. ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਵਿਰਾਸਤ-ਏ-ਖ਼ਾਲਸਾ ਵਿਖੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ, ਜਿਸ ਲਈ ਸਾਨੂੰ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ ਬਾਰਾਂ ਟਾਇਰੀ ਟੈਂਕਰ ਚੋਰੀ, ਭਾਲ ਜਾਰੀ

ਭਰਤਗੜ੍ਹ, 28 ਸਤੰਬਰ (ਜਸਬੀਰ ਸਿੰਘ ਬਾਵਾ)-ਅੱਜ ਤੜਕਸਾਰ ਕਰੀਬ 2:15 ਵਜੇ ਕੌਮੀ ਮਾਰਗ 'ਤੇ ਪਾਇਨੀਅਰ ਪੈਟਰੋਲ ਪੰਪ 'ਤੇ ਖੜ੍ਹੇ ਬਾਰਾਂ ਟਾਇਰੀ ਟੈਂਕਰ ਚੋਰੀ ਹੋਣ ਦੀ ਖ਼ਬਰ ਹੈ, ਸਬੰਧਿਤ ਮਾਲਕ ਨੇ ਵਾਹਨ ਚਾਲਕ ਅਤੇ ਭਰਤਗੜ੍ਹ ਪੁਲਿਸ ਨਾਲ਼ ਮਿਲ ਕੇ ਆਧੁਨਿਕ ਨਿਗਰਾਨ ...

ਪੂਰੀ ਖ਼ਬਰ »

ਨੰਗਲ ਦੇ ਕਿਸਾਨਾਂ ਦੀ ਕਈ ਏਕੜ ਝੋਨੇ ਦੀ ਫ਼ਸਲ ਹੋਈ ਬਰਬਾਦ

ਨੂਰਪੁਰ ਬੇਦੀ, 28 ਸਤੰਬਰ (ਹਰਦੀਪ ਸਿੰਘ ਢੀਂਡਸਾ)-ਝੋਨੇ ਨੂੰ ਲੱਗੀ ਵਾਇਰਸ ਦੀ ਬਿਮਾਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਕਿ੍ਸ਼ੀ ਖੋਜ ਕੇਂਦਰਾਂ ਦੀਆਂ ਖੋਜਾਂ ਨੂੰ ਫੇਲ੍ਹ ਕਰਕੇ ਰੱਖ ਦਿੱਤਾ ਹੈ | ਕਿਰਸਾਨੀ ਸੰਕਟ ਦੀ ਇਸ ਦੁਖਦਾਇਕ ਘੜੀ ਵਿਚ ਇਹ ...

ਪੂਰੀ ਖ਼ਬਰ »

ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਲਾਪਤਾ ਬਜ਼ੁਰਗ ਨੂੰ ਰਿਸ਼ਤੇਦਾਰਾਂ ਦੇ ਹਵਾਲੇ

ਘਨੌਲੀ, 28 ਸਤੰਬਰ (ਜਸਵੀਰ ਸਿੰਘ ਸੈਣੀ)-ਲੁਧਿਆਣਾ ਵਾਸੀ ਬਜ਼ੁਰਗ ਭੇਤ ਭਰੇ ਹਾਲਾਤਾਂ ਚ ਹੋਏ ਲਾਪਤਾ ਹੋਏ ਲੁਧਿਆਣਾ ਵਾਸੀ ਬਜ਼ੁਰਗ ਨੂੰ ਉਸ ਦੇ ਰਿਸ਼ਤੇਦਾਰਾਂ ਦੇ ਸਪੁਰਦ ਕੀਤਾ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆ ਹਰਪਾਲ ਸਿੰਘ ਪਾਲੀ ਵਾਸੀ ਥਲੀ ਖ਼ੁਰਦ ਨੇ ਦੱਸਿਆ ਕਿ ਉਹ ਸ਼ਾਮ ਨੂੰ ਘਨੌਲੀ ਬੈਰੀਅਰ ਦੇ ਸਥਿਤ ਆਪਣੀ ਜੂਸ ਬਾਰ ਦੁਕਾਨ ਤੇ ਸਨ ਕਿ ਉਨ੍ਹਾਂ ਨੂੰ ਨੈਸ਼ਨਲ ਹਾਈਵੇ ਤੇ ਭਟਕਦਾ ਹੋਇਆ ਇੱਕ ਬਜ਼ੁਰਗ ਮਿਲਿਆ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬਜ਼ੁਰਗ ਨੂੰ ਆਪਣਾ ਨਾਮ ਤੇ ਪਿੰਡ ਬਾਰੇ ਪੁੱਛਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਕੁੱਝ ਦੱਸਣ ਤੋਂ ਅਸਮਰਥ ਸੀ | ਉਨ੍ਹਾਂ ਨੇ ਕਿਹਾ ਕਿ ਬਜ਼ੁਰਗ ਨੂੰ ਰੋਟੀ ਤੇ ਚਾਹ ਦਿੱਤੀ ਤੇ ਪ੍ਰਤੀਤ ਹੁੰਦਾ ਸੀ ਕਿ ਬਜ਼ੁਰਗ ਕਈ ਦਿਨਾਂ ਤੋਂ ਭੁੱਖਾ ਭਾਣਾ ਸੀ | ਉਨ੍ਹਾਂ ਕਿਹਾ ਕਿ ਥੋੜ੍ਹੀ ਦੇਰ ਬਾਅਦ ਸੁਰਤ ਆਉਣ ਤੇ ਬਜ਼ੁਰਗ ਨੂੰ ਦੁਬਾਰਾ ਫਿਰ ਤੋਂ ਉਸ ਦਾ ਨਾਮ ਦੇ ਪਿੰਡ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਂਅ ਰਾਮਪਾਲ ਪਿਤਾ ਦਾ ਨਾਂਅ ਖਜ਼ਾਨ ਚੰਦ ਤੇ ਵਾਸੀ ਬਸਤੀ ਜੋਧੇਵਾਲ ਨੇੜੇ ਗੁਰਦੁਆਰਾ ਭਗਵਤੀ ਲੁਧਿਆਣਾ ਦੱਸਿਆ | ਉਸ ਨੇ ਕਿਹਾ ਕਿ ਦੁਕਾਨ ਦੇ ਨਾਲ ਲੱਗਦੇ ਰੋਡ ਟੈਕਸ ਵਿਭਾਗ ਆਫ਼ਿਸ ਦੇ ਇੰਸਪੈਕਟਰ ਹਰਜੀਤ ਸਿੰਘ ਨੂੰ ਸਾਰੀ ਘਟਨਾ ਦੱਸੀ ਤਾਂ ਉਸ ਨੇ ਲੁਧਿਆਣੇ ਵਿਖੇ ਰਹਿ ਰਹੇ ਰਿਸ਼ਤੇਦਾਰਾਂ ਦੇ ਸਹਿਯੋਗ ਨਾਲ ਵੱਖ-ਵੱਖ ਧਾਰਮਿਕ ਗਰੁੱਪਾਂ ਵਿਚ ਉਕਤ ਬਜ਼ੁਰਗ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਪਾਈ | ਜਦੋਂ ਇਸ ਵੀਡੀਓ ਬਾਰੇ ਬਜ਼ੁਰਗ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਤੁਰੰਤ ਸਾਡੇ ਨਾਲ ਰਾਬਤਾ ਕਾਇਮ ਕੀਤਾ ਤੇ ਉਨ੍ਹਾਂ ਨੇ ਆਪਣੇ ਕੋਟਲਾ ਨਿਹੰਗ ਨੇੜਲੇ ਰੂਪਨਗਰ ਰਹਿ ਰਹੇ ਰਿਸ਼ਤੇਦਾਰਾਂ ਵਿਨੋਦ ਕੁਮਾਰ ਸਾਡੇ ਕੋਲ ਭੇਜਿਆ ਤੇ ਉਨ੍ਹਾਂ ਨੂੰ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿਚ ਸਪੁਰਦ ਕੀਤਾ | ਉਨ੍ਹਾਂ ਨੇ ਕਿਹਾ ਕਿ ਇਹ ਬਜ਼ੁਰਗ 12 ਸਤੰਬਰ ਤੋਂ ਸਵੇਰੇ ਛੇ ਵਜੇ ਘਰ ਤੋਂ ਸੈਰ ਲਈ ਨਿਕਲੇ ਸਨ | ਪਰ ਉਹ ਜਦੋਂ ਸ਼ਾਮ ਨੂੰ ਘਰ ਨਹੀਂ ਪਹੁੰਚੇ ਤਾਂ ਉਨ੍ਹਾਂ ਦੀ ਗੁੰਮਸ਼ੁਦਾ ਦੀ ਸੂਚਨਾ ਉਕਤ ਬਜ਼ੁਰਗ ਦੇ ਪਰਿਵਾਰਕ ਮੈਂਬਰਾਂ ਵਲੋਂ ਨੇੜੇ ਪੁਲਿਸ ਸਟੇਸ਼ਨ 'ਚ ਦਿੱਤੀ ਤੇ ਆਪਣੇ ਵਲੋਂ ਵੀ ਅੰਮਿ੍ਤਸਰ, ਅਨੰਦਪੁਰ ਸਾਹਿਬ, ਮਾਤਾ ਨੈਣਾਂ ਦੇਵੀ, ਜਵਾਲਾ ਜੀ ਤੱਕ ਬਜ਼ੁਰਗ ਦੇ ਗੁੰਮਸ਼ੁਦਾ ਦੇ ਪੋਸਟਰ ਲਗਾਏ ਤੇ ਭਾਲ ਕੀਤੀ | ਪਰ ਬਜ਼ੁਰਗ ਦਾ ਕੋਈ ਵੀ ਸੁਰਾਗ ਨਹੀਂ ਮਿਲਿਆ | ਰਿਸ਼ਤੇਦਾਰਾਂ ਤੇ ਪਰਿਵਾਰਕ ਮੈਂਬਰਾਂ ਨੇ ਹਰਪਾਲ ਸਿੰਘ ਪਾਲੀ ਜੂਸ ਬਾਰ ਵਾਲੇ ਤੇ ਰੋਡ ਟੈਕਸ ਇੰਸਪੈਕਟਰ ਦਾ ਧੰਨਵਾਦ ਕੀਤਾ ਹੈ ਕਿ ਜਿਨ੍ਹਾਂ ਦੀ ਬਦੌਲਤ ਉਨ੍ਹਾਂ ਦੇ ਬਜ਼ੁਰਗ ਦੀ ਭਾਲ ਹੋ ਗਈ ਹੈ |

ਖ਼ਬਰ ਸ਼ੇਅਰ ਕਰੋ

 

ਮੈਡਮ ਅਮਰਜੀਤ ਕੌਰ ਸ਼ਾਹਪੁਰ ਬੇਲਾ ਨੇ ਅਥਲੈਟਿਕ ਮੁਕਾਬਲਿਆਂ 'ਚ ਮਾਰੀ ਬਾਜ਼ੀ

ਨੂਰਪੁਰ ਬੇਦੀ, 28 ਸਤੰਬਰ (ਪ.ਪ.ਰਾਹੀਂ)-ਖੇਡਾਂ ਵਤਨ ਪੰਜਾਬ ਦੀਆ ਦੇ ਪਿਛਲੇ ਦਿਨੀਂ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅਮਰਜੀਤ ਕੌਰ ਸ਼ਾਹਪੁਰ ਬੇਲਾ ਪਤਨੀ ਬਲੀ ਸਿੰਘ ਸਾਬਕਾ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਬੜਵਾ ਨੇ ਅਥਲੈਟਿਕ ਮੁਕਾਬਲਿਆਂ ਵਿਚ ਬਾਜ਼ੀ ...

ਪੂਰੀ ਖ਼ਬਰ »

ਹਸਪਤਾਲ ਵਿਚ ਦਾਖਲ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ

ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਨਿੱਕੂਵਾਲ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਚ ਦਾਖਲ ਇੱਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਪੁਲੀਸ ਚੌਕੀ ਦੇ ਮੁੱਖ ਮੁਨਸ਼ੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ...

ਪੂਰੀ ਖ਼ਬਰ »

ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਨੂਰਪੁਰ ਬੇਦੀ, 28 ਸਤੰਬਰ (ਢੀਂਡਸਾ, ਚੌਧਰੀ)-ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ) ਗੁਰੂ ਕਾ ਖੂਹ ਮੁੰਨੇ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ | ਅੱਜ ਦੇ ਸਮੁੱਚੇ ਮੌਕੇ 'ਤੇ ਵਿਦਿਆਰਥੀਆਂ ਵਲੋਂ ਸਾਈਕਲ ਰੈਲੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਅੱਜ

ਘਨੌਲੀ, 28 ਸਤੰਬਰ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਅੱਜ 29 ਸਤੰਬਰ ਦਿਨ ਵੀਰਵਾਰ 2:30 ਵਜੇ ਦੇ ਕਰੀਬ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੂਪਨਗਰ ਵਿਖੇ ਹੋ ਰਹੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਗਊ ਵੰਸ਼ 'ਤੇ ਅੱਤਿਆਚਾਰ ਕਰਨ ਦੇ ਦੋਸ਼ ਹੇਠ ਸਦਰ ਪੁਲਿਸ ਵਲੋਂ ਮਾਮਲਾ ਦਰਜ

ਰੂਪਨਗਰ, 28 ਸਤੰਬਰ (ਸਟਾਫ਼ ਰਿਪੋਰਟਰ)-ਗਊ ਵੰਸ਼ 'ਤੇ ਅੱਤਿਆਚਾਰ ਕਰਨ ਦੇ ਦੋਸ਼ ਹੇਠ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਡੀ. ਐਸ. ਪੀ. ਤਰਲੋਚਨ ਸਿੰਘ ਅਤੇ ਥਾਣਾ ਸਦਰ ਦੇ ਐਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਵ ਸੈਨਾ ਪੰਜਾਬ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' 'ਚ ਖ਼ਾਲਸਾ ਸਕੂਲ ਦੇ ਛਾਏ ਰਹੇ ਮੁੱਕੇਬਾਜ਼

ਸ੍ਰੀ ਅਨੰਦਪੁਰ ਸਾਹਿਬ, 27 ਸਤੰਬਰ (ਜੇ.ਐਸ.ਨਿੱਕੂਵਾਲ)-ਰੂਪਨਗਰ ਵਿਖੇ ਹੋਈਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਥਾਨਕ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਲੜਕੇ ਅਤੇ ਲੜਕੀਆਂ ਦੀ ਮੁੱਕੇਬਾਜ਼ੀ ਦੀ ਟੀਮ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਬਿਭੌਰ ਸਾਹਿਬ ਤੇ ਸੁਆਮੀਪੁਰ 'ਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਸੰਬੰਧੀ ਕੈਂਪ ਅੱਜ-ਐਸ.ਡੀ.ਐਮ.

ਨੰਗਲ, 28 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਆਮ ਲੋਕਾਂ ਦੀਆ ਮੁਸ਼ਕਲਾਂ/ ਸ਼ਿਕਾਇਤਾਂ ਸਬੰਧੀ ਇਕ ਵਿਸ਼ੇਸ਼ ਕੈਂਪ 29 ਸਤੰਬਰ ਨੂੰ ਬਾਅਦ ਦੁਪਹਿਰ ਬਿਭੌਰ ਸਾਹਿਬ ਅਤੇ ਸੁਆਮੀਪੁਰ 'ਚ ਲਗਾਇਆ ਜਾਵੇਗਾ, ਜਿਸ 'ਚ ਨਿਯਮਾਂ ਅਨੁਸਾਰ ਮੌਕੇ 'ਤੇ ਹੀ ਨਿਪਟਾਰਾ ਕਰਨ ਨੂੰ ਤਰਜੀਹ ...

ਪੂਰੀ ਖ਼ਬਰ »

ਸਕੇ ਭਰਾ-ਭੈਣ ਬਣੇ ਰੋਪੜ ਜ਼ਿਲ੍ਹੇ ਦੇ ਕਪਤਾਨ

ਨੰਗਲ, 28 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਸਰਕਾਰ ਵਲੋਂ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਮੋਟ ਕਰਨ ਲਈ ਕਰਵਾਏ ਗਏ 'ਖੇਡਾਂ ਵਤਨ ਪੰਜਾਬ ਦੀਆਂ' ਵਿਚ ਨੰਗਲ ਦੇ ਸਕੇ ਭਰਾ-ਭੈਣ ਹਰਸ਼ੀਨ ਕੌਰ ਅਤੇ ਭਵ-ਪ੍ਰਤਾਪ ਸਿੰਘ ਨੇ ਟੇਬਲ-ਟੈਨਿਸ ਖੇਡ ਵਿਚ ਸਿੰਗਲ ਅਤੇ ਟੀਮ ...

ਪੂਰੀ ਖ਼ਬਰ »

ਨਗਰ ਕੌਂਸਲ ਨੰਗਲ ਨੇ ਬੀ.ਬੀ. ਐਮ.ਬੀ. ਅਧੀਨ ਆਉਂਦੀਆਂ ਸੜਕਾਂ ਦੀ ਮੁਰੰਮਤ ਲਈ ਲਿਖਿਆ ਪੱਤਰ

ਨੰਗਲ, 28 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਵਲੋਂ ਅੱਜ ਚੀਫ਼ ਇੰਜੀਨੀਅਰ ਭਾਖੜਾ ਡੈਮ ਨੂੰ ਇੱਕ ਪੱਤਰ ਲਿਖ ਕੇ ਸ਼ਹਿਰ ਵਿਚ ਬੀਬੀਐਮਬੀ ਮੈਨੇਜਮੈਂਟ ਅਧੀਨ ਆਉਂਦੀਆਂ ਸੜਕਾਂ ਦੀ ਮੁਰੰਮਤ ਕਰਾਉਣ ਲਈ ਲਿਖਿਆ ਹੈ | ਨਗਰ ਕੌਂਸਲ ਵੱਲੋਂ ਲਿਖੇ ਆਪਣੇ ਪੱਤਰ ...

ਪੂਰੀ ਖ਼ਬਰ »

ਪਿੰਡ ਗੱਗ ਦੇ ਸਾਬਕਾ ਸਰਪੰਚ ਸਰਦਾਰੀ ਲਾਲ ਦਾ ਦਿਹਾਂਤ

ਢੇਰ, 28 ਸਤੰਬਰ (ਸ਼ਿਵ ਕੁਮਾਰ ਕਾਲੀਆ)-ਅੱਜ ਪਿੰਡ ਗੱਗ ਦੇ ਸਾਬਕਾ ਸਰਪੰਚ ਸਰਦਾਰੀ ਲਾਲ ਦਾ ਦਿਹਾਂਤ ਹੋ ਗਿਆ ਜਿਨ੍ਹਾਂ ਦਾ ਪਿੰਡ ਦੇ ਸ਼ਮਸ਼ਾਨਘਾਟ ਤੇ ਦਾਹ ਸਸਕਾਰ ਕਰ ਦਿੱਤਾ ਗਿਆ | ਇਸ ਮੌਤ 'ਤੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ, ਚੇਅਰਮੈਨ ਰਮੇਸ਼ ਚੰਦਰ ਦਸਗਰਾਈਾ, ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਵਾਲੀਆ ਨਾਲ ਵੱਖ-ਵੱਖ ਜਥੇਬੰਦੀਆਂ ਵਲੋਂ ਦੁੱਖ ਦਾ ਇਜ਼ਹਾਰ

ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ )-ਪੰਜਾਬ ਐਸ.ਐਸ ਬੋਰਡ ਦੇ ਸਾਬਕਾ ਮੈਂਬਰ ਤੇ ਨਗਰ ਸੁਧਾਰ ਟਰੱਸਟ ਰੂਪਨਗਰ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਵਾਲੀਆਂ ਦੀ ਧਰਮਪਤਨੀ ਗੁਰਜਿੰਦਰ ਕੌਰ ਵਾਲੀਆਂ (63) ਦੇ ਅਕਾਲ ਚਲਾਣੇ 'ਤੇ ਵੱਖ-ਵੱਖ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ

ਬੇਲਾ, 28 ਸਤੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਵੱਖੋ-ਵੱਖਰੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਕਾਲਜ ਦੇ ਹਿਊਮੈਨਟੀਜ਼, ਕੰਪਿਊਟਰ ਸਾਇੰਸ ਤੇ ...

ਪੂਰੀ ਖ਼ਬਰ »

ਆਸਰਾ ਫਾਊਾਡੇਸ਼ਨ ਨੇ ਬੂਟੇ ਲਗਾ ਕੇ ਮਨਾਇਆ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਨ

ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਕਰਨੈਲ ਸਿੰਘ)-ਆਸਰਾ ਫਾਊਾਡੇਸ਼ਨ (ਰਜਿ:) ਸ੍ਰੀ ਅਨੰਦਪੁਰ ਸਾਹਿਬ ਵਲੋਂ ਅੱਜ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਦਸਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ...

ਪੂਰੀ ਖ਼ਬਰ »

ਭਾਜਪਾ ਮੰਡਲ ਰੋਪੜ ਵਿਚ ਮਨਾਇਆ ਗਿਆ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ

ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਭਾਜਪਾ ਰੋਪੜ ਮੰਡਲ ਵਲੋਂ ਸ਼ਹੀਦ ਭਗਤ ਸਿੰਘ ਚੌਂਕ (ਬੇਲਾ ਚੌਂਕ) ਰੋਪੜ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਬੜੇ ਹੀ ਸ਼ਰਧਾਪੂਰਵਕ ਮਨਾਇਆ ਗਿਆ | ਮੰਡਲ ਪ੍ਰਧਾਨ ਹਰਮਿੰਦਰ ਪਾਲ ਸਿੰਘ ਆਹਲੂਵਾਲੀਆ ਨੇ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ 'ਨਵੀਂ ਸਿੱਖਿਆ ਪ੍ਰਣਾਲੀ 2020' ਸੰਬੰਧੀ ਪ੍ਰੋਫੈਸ਼ਨਲ ਪੋ੍ਰਗਰਾਮ ਦੀ ਸ਼ੁਰੂਆਤ

ਬੇਲਾ, 28 ਸਤੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਲਈ ਨਵੀਂ ਸਿੱਖਿਆ ਪ੍ਰਣਾਲੀ 2020 ਲਾਗੂ ਕਰਨ ਸਬੰਧੀ ਯੂ.ਜੀ.ਸੀ. ਵਲੋਂ ਮਾਨਤਾ 36 ਘੰਟਿਆਂ ਦਾ ਪ੍ਰੋਫੈਸ਼ਨਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX