ਤਾਜਾ ਖ਼ਬਰਾਂ


ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  27 minutes ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  37 minutes ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  about 1 hour ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  about 2 hours ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  about 2 hours ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 2 hours ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 3 hours ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 4 hours ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 4 hours ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  1 day ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  1 day ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  1 day ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  1 day ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  1 day ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . .  1 day ago
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . .  1 day ago
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ- ਪੀ.ਟੀ.ਊਸ਼ਾ
. . .  1 day ago
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
ਸਪਨਾ ਚੌਧਰੀ ਦੇ ਪਰਿਵਾਰ ਖ਼ਿਲਾਫ਼ ਐਫ਼.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 4 ਫਰਵਰੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਸ ਦੀ ਭਰਜਾਈ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਲਵਲ ਦੇ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਰੂਪਨਗਰ

ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਮਨਾਇਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ

ਫੁੱਲ ਮਾਲਾਵਾਂ ਕੀਤੀਆਂ ਭੇਟ, ਕੱਢੀਆਂ ਸਾਈਕਲ ਰੈਲੀਆਂ, ਵੱਖ-ਵੱਖ ਥਾਂਵਾਂ 'ਤੇ ਲਗਾਏ ਬੂਟੇ ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 115ਵੀਂ ਜਨਮ ਵਰੇ੍ਹਗੰਢ ਡਾ. ਸੰਦੀਪ ਗਰਗ ਆਈ.ਪੀ.ਐਸ. ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਵਿਰਾਸਤ-ਏ-ਖ਼ਾਲਸਾ ਵਿਖੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ, ਜਿਸ ਲਈ ਸਾਨੂੰ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ ਬਾਰਾਂ ਟਾਇਰੀ ਟੈਂਕਰ ਚੋਰੀ, ਭਾਲ ਜਾਰੀ

ਭਰਤਗੜ੍ਹ, 28 ਸਤੰਬਰ (ਜਸਬੀਰ ਸਿੰਘ ਬਾਵਾ)-ਅੱਜ ਤੜਕਸਾਰ ਕਰੀਬ 2:15 ਵਜੇ ਕੌਮੀ ਮਾਰਗ 'ਤੇ ਪਾਇਨੀਅਰ ਪੈਟਰੋਲ ਪੰਪ 'ਤੇ ਖੜ੍ਹੇ ਬਾਰਾਂ ਟਾਇਰੀ ਟੈਂਕਰ ਚੋਰੀ ਹੋਣ ਦੀ ਖ਼ਬਰ ਹੈ, ਸਬੰਧਿਤ ਮਾਲਕ ਨੇ ਵਾਹਨ ਚਾਲਕ ਅਤੇ ਭਰਤਗੜ੍ਹ ਪੁਲਿਸ ਨਾਲ਼ ਮਿਲ ਕੇ ਆਧੁਨਿਕ ਨਿਗਰਾਨ ...

ਪੂਰੀ ਖ਼ਬਰ »

ਨੰਗਲ ਦੇ ਕਿਸਾਨਾਂ ਦੀ ਕਈ ਏਕੜ ਝੋਨੇ ਦੀ ਫ਼ਸਲ ਹੋਈ ਬਰਬਾਦ

ਨੂਰਪੁਰ ਬੇਦੀ, 28 ਸਤੰਬਰ (ਹਰਦੀਪ ਸਿੰਘ ਢੀਂਡਸਾ)-ਝੋਨੇ ਨੂੰ ਲੱਗੀ ਵਾਇਰਸ ਦੀ ਬਿਮਾਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਕਿ੍ਸ਼ੀ ਖੋਜ ਕੇਂਦਰਾਂ ਦੀਆਂ ਖੋਜਾਂ ਨੂੰ ਫੇਲ੍ਹ ਕਰਕੇ ਰੱਖ ਦਿੱਤਾ ਹੈ | ਕਿਰਸਾਨੀ ਸੰਕਟ ਦੀ ਇਸ ਦੁਖਦਾਇਕ ਘੜੀ ਵਿਚ ਇਹ ...

ਪੂਰੀ ਖ਼ਬਰ »

ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਲਾਪਤਾ ਬਜ਼ੁਰਗ ਨੂੰ ਰਿਸ਼ਤੇਦਾਰਾਂ ਦੇ ਹਵਾਲੇ

ਘਨੌਲੀ, 28 ਸਤੰਬਰ (ਜਸਵੀਰ ਸਿੰਘ ਸੈਣੀ)-ਲੁਧਿਆਣਾ ਵਾਸੀ ਬਜ਼ੁਰਗ ਭੇਤ ਭਰੇ ਹਾਲਾਤਾਂ ਚ ਹੋਏ ਲਾਪਤਾ ਹੋਏ ਲੁਧਿਆਣਾ ਵਾਸੀ ਬਜ਼ੁਰਗ ਨੂੰ ਉਸ ਦੇ ਰਿਸ਼ਤੇਦਾਰਾਂ ਦੇ ਸਪੁਰਦ ਕੀਤਾ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆ ਹਰਪਾਲ ਸਿੰਘ ਪਾਲੀ ਵਾਸੀ ਥਲੀ ਖ਼ੁਰਦ ਨੇ ...

ਪੂਰੀ ਖ਼ਬਰ »

ਮੈਡਮ ਅਮਰਜੀਤ ਕੌਰ ਸ਼ਾਹਪੁਰ ਬੇਲਾ ਨੇ ਅਥਲੈਟਿਕ ਮੁਕਾਬਲਿਆਂ 'ਚ ਮਾਰੀ ਬਾਜ਼ੀ

ਨੂਰਪੁਰ ਬੇਦੀ, 28 ਸਤੰਬਰ (ਪ.ਪ.ਰਾਹੀਂ)-ਖੇਡਾਂ ਵਤਨ ਪੰਜਾਬ ਦੀਆ ਦੇ ਪਿਛਲੇ ਦਿਨੀਂ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅਮਰਜੀਤ ਕੌਰ ਸ਼ਾਹਪੁਰ ਬੇਲਾ ਪਤਨੀ ਬਲੀ ਸਿੰਘ ਸਾਬਕਾ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਬੜਵਾ ਨੇ ਅਥਲੈਟਿਕ ਮੁਕਾਬਲਿਆਂ ਵਿਚ ਬਾਜ਼ੀ ...

ਪੂਰੀ ਖ਼ਬਰ »

ਹਸਪਤਾਲ ਵਿਚ ਦਾਖਲ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ

ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਨਿੱਕੂਵਾਲ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਚ ਦਾਖਲ ਇੱਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਪੁਲੀਸ ਚੌਕੀ ਦੇ ਮੁੱਖ ਮੁਨਸ਼ੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ...

ਪੂਰੀ ਖ਼ਬਰ »

ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਨੂਰਪੁਰ ਬੇਦੀ, 28 ਸਤੰਬਰ (ਢੀਂਡਸਾ, ਚੌਧਰੀ)-ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ) ਗੁਰੂ ਕਾ ਖੂਹ ਮੁੰਨੇ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ | ਅੱਜ ਦੇ ਸਮੁੱਚੇ ਮੌਕੇ 'ਤੇ ਵਿਦਿਆਰਥੀਆਂ ਵਲੋਂ ਸਾਈਕਲ ਰੈਲੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਅੱਜ

ਘਨੌਲੀ, 28 ਸਤੰਬਰ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਅੱਜ 29 ਸਤੰਬਰ ਦਿਨ ਵੀਰਵਾਰ 2:30 ਵਜੇ ਦੇ ਕਰੀਬ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੂਪਨਗਰ ਵਿਖੇ ਹੋ ਰਹੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਗਊ ਵੰਸ਼ 'ਤੇ ਅੱਤਿਆਚਾਰ ਕਰਨ ਦੇ ਦੋਸ਼ ਹੇਠ ਸਦਰ ਪੁਲਿਸ ਵਲੋਂ ਮਾਮਲਾ ਦਰਜ

ਰੂਪਨਗਰ, 28 ਸਤੰਬਰ (ਸਟਾਫ਼ ਰਿਪੋਰਟਰ)-ਗਊ ਵੰਸ਼ 'ਤੇ ਅੱਤਿਆਚਾਰ ਕਰਨ ਦੇ ਦੋਸ਼ ਹੇਠ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਡੀ. ਐਸ. ਪੀ. ਤਰਲੋਚਨ ਸਿੰਘ ਅਤੇ ਥਾਣਾ ਸਦਰ ਦੇ ਐਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਵ ਸੈਨਾ ਪੰਜਾਬ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' 'ਚ ਖ਼ਾਲਸਾ ਸਕੂਲ ਦੇ ਛਾਏ ਰਹੇ ਮੁੱਕੇਬਾਜ਼

ਸ੍ਰੀ ਅਨੰਦਪੁਰ ਸਾਹਿਬ, 27 ਸਤੰਬਰ (ਜੇ.ਐਸ.ਨਿੱਕੂਵਾਲ)-ਰੂਪਨਗਰ ਵਿਖੇ ਹੋਈਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਥਾਨਕ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਲੜਕੇ ਅਤੇ ਲੜਕੀਆਂ ਦੀ ਮੁੱਕੇਬਾਜ਼ੀ ਦੀ ਟੀਮ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਬਿਭੌਰ ਸਾਹਿਬ ਤੇ ਸੁਆਮੀਪੁਰ 'ਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਸੰਬੰਧੀ ਕੈਂਪ ਅੱਜ-ਐਸ.ਡੀ.ਐਮ.

ਨੰਗਲ, 28 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਆਮ ਲੋਕਾਂ ਦੀਆ ਮੁਸ਼ਕਲਾਂ/ ਸ਼ਿਕਾਇਤਾਂ ਸਬੰਧੀ ਇਕ ਵਿਸ਼ੇਸ਼ ਕੈਂਪ 29 ਸਤੰਬਰ ਨੂੰ ਬਾਅਦ ਦੁਪਹਿਰ ਬਿਭੌਰ ਸਾਹਿਬ ਅਤੇ ਸੁਆਮੀਪੁਰ 'ਚ ਲਗਾਇਆ ਜਾਵੇਗਾ, ਜਿਸ 'ਚ ਨਿਯਮਾਂ ਅਨੁਸਾਰ ਮੌਕੇ 'ਤੇ ਹੀ ਨਿਪਟਾਰਾ ਕਰਨ ਨੂੰ ਤਰਜੀਹ ...

ਪੂਰੀ ਖ਼ਬਰ »

ਸਕੇ ਭਰਾ-ਭੈਣ ਬਣੇ ਰੋਪੜ ਜ਼ਿਲ੍ਹੇ ਦੇ ਕਪਤਾਨ

ਨੰਗਲ, 28 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਸਰਕਾਰ ਵਲੋਂ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਮੋਟ ਕਰਨ ਲਈ ਕਰਵਾਏ ਗਏ 'ਖੇਡਾਂ ਵਤਨ ਪੰਜਾਬ ਦੀਆਂ' ਵਿਚ ਨੰਗਲ ਦੇ ਸਕੇ ਭਰਾ-ਭੈਣ ਹਰਸ਼ੀਨ ਕੌਰ ਅਤੇ ਭਵ-ਪ੍ਰਤਾਪ ਸਿੰਘ ਨੇ ਟੇਬਲ-ਟੈਨਿਸ ਖੇਡ ਵਿਚ ਸਿੰਗਲ ਅਤੇ ਟੀਮ ...

ਪੂਰੀ ਖ਼ਬਰ »

ਨਗਰ ਕੌਂਸਲ ਨੰਗਲ ਨੇ ਬੀ.ਬੀ. ਐਮ.ਬੀ. ਅਧੀਨ ਆਉਂਦੀਆਂ ਸੜਕਾਂ ਦੀ ਮੁਰੰਮਤ ਲਈ ਲਿਖਿਆ ਪੱਤਰ

ਨੰਗਲ, 28 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਵਲੋਂ ਅੱਜ ਚੀਫ਼ ਇੰਜੀਨੀਅਰ ਭਾਖੜਾ ਡੈਮ ਨੂੰ ਇੱਕ ਪੱਤਰ ਲਿਖ ਕੇ ਸ਼ਹਿਰ ਵਿਚ ਬੀਬੀਐਮਬੀ ਮੈਨੇਜਮੈਂਟ ਅਧੀਨ ਆਉਂਦੀਆਂ ਸੜਕਾਂ ਦੀ ਮੁਰੰਮਤ ਕਰਾਉਣ ਲਈ ਲਿਖਿਆ ਹੈ | ਨਗਰ ਕੌਂਸਲ ਵੱਲੋਂ ਲਿਖੇ ਆਪਣੇ ਪੱਤਰ ...

ਪੂਰੀ ਖ਼ਬਰ »

ਪਿੰਡ ਗੱਗ ਦੇ ਸਾਬਕਾ ਸਰਪੰਚ ਸਰਦਾਰੀ ਲਾਲ ਦਾ ਦਿਹਾਂਤ

ਢੇਰ, 28 ਸਤੰਬਰ (ਸ਼ਿਵ ਕੁਮਾਰ ਕਾਲੀਆ)-ਅੱਜ ਪਿੰਡ ਗੱਗ ਦੇ ਸਾਬਕਾ ਸਰਪੰਚ ਸਰਦਾਰੀ ਲਾਲ ਦਾ ਦਿਹਾਂਤ ਹੋ ਗਿਆ ਜਿਨ੍ਹਾਂ ਦਾ ਪਿੰਡ ਦੇ ਸ਼ਮਸ਼ਾਨਘਾਟ ਤੇ ਦਾਹ ਸਸਕਾਰ ਕਰ ਦਿੱਤਾ ਗਿਆ | ਇਸ ਮੌਤ 'ਤੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ, ਚੇਅਰਮੈਨ ਰਮੇਸ਼ ਚੰਦਰ ਦਸਗਰਾਈਾ, ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਵਾਲੀਆ ਨਾਲ ਵੱਖ-ਵੱਖ ਜਥੇਬੰਦੀਆਂ ਵਲੋਂ ਦੁੱਖ ਦਾ ਇਜ਼ਹਾਰ

ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ )-ਪੰਜਾਬ ਐਸ.ਐਸ ਬੋਰਡ ਦੇ ਸਾਬਕਾ ਮੈਂਬਰ ਤੇ ਨਗਰ ਸੁਧਾਰ ਟਰੱਸਟ ਰੂਪਨਗਰ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਵਾਲੀਆਂ ਦੀ ਧਰਮਪਤਨੀ ਗੁਰਜਿੰਦਰ ਕੌਰ ਵਾਲੀਆਂ (63) ਦੇ ਅਕਾਲ ਚਲਾਣੇ 'ਤੇ ਵੱਖ-ਵੱਖ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ

ਬੇਲਾ, 28 ਸਤੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਵੱਖੋ-ਵੱਖਰੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਕਾਲਜ ਦੇ ਹਿਊਮੈਨਟੀਜ਼, ਕੰਪਿਊਟਰ ਸਾਇੰਸ ਤੇ ...

ਪੂਰੀ ਖ਼ਬਰ »

ਆਸਰਾ ਫਾਊਾਡੇਸ਼ਨ ਨੇ ਬੂਟੇ ਲਗਾ ਕੇ ਮਨਾਇਆ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਨ

ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਕਰਨੈਲ ਸਿੰਘ)-ਆਸਰਾ ਫਾਊਾਡੇਸ਼ਨ (ਰਜਿ:) ਸ੍ਰੀ ਅਨੰਦਪੁਰ ਸਾਹਿਬ ਵਲੋਂ ਅੱਜ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਦਸਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ...

ਪੂਰੀ ਖ਼ਬਰ »

ਭਾਜਪਾ ਮੰਡਲ ਰੋਪੜ ਵਿਚ ਮਨਾਇਆ ਗਿਆ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ

ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਭਾਜਪਾ ਰੋਪੜ ਮੰਡਲ ਵਲੋਂ ਸ਼ਹੀਦ ਭਗਤ ਸਿੰਘ ਚੌਂਕ (ਬੇਲਾ ਚੌਂਕ) ਰੋਪੜ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਬੜੇ ਹੀ ਸ਼ਰਧਾਪੂਰਵਕ ਮਨਾਇਆ ਗਿਆ | ਮੰਡਲ ਪ੍ਰਧਾਨ ਹਰਮਿੰਦਰ ਪਾਲ ਸਿੰਘ ਆਹਲੂਵਾਲੀਆ ਨੇ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ 'ਨਵੀਂ ਸਿੱਖਿਆ ਪ੍ਰਣਾਲੀ 2020' ਸੰਬੰਧੀ ਪ੍ਰੋਫੈਸ਼ਨਲ ਪੋ੍ਰਗਰਾਮ ਦੀ ਸ਼ੁਰੂਆਤ

ਬੇਲਾ, 28 ਸਤੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਲਈ ਨਵੀਂ ਸਿੱਖਿਆ ਪ੍ਰਣਾਲੀ 2020 ਲਾਗੂ ਕਰਨ ਸਬੰਧੀ ਯੂ.ਜੀ.ਸੀ. ਵਲੋਂ ਮਾਨਤਾ 36 ਘੰਟਿਆਂ ਦਾ ਪ੍ਰੋਫੈਸ਼ਨਲ ਡਿਪਲੈਪਮੈਂਟ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ | ਇਹ ਪ੍ਰੋਗਰਾਮ ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ ਵਲੋਂ ਉਲੀਕਿਆ ਗਿਆ ਹੈ | ਇਹ ਪ੍ਰੋਗਰਾਮ ਕੁੱਲ 6-9 ਦਿਨਾਂ ਦਾ ਹੋਵੇਗਾ ਅਤੇ ਉਚੇਰੀ ਸਿੱਖਿਆ ਸੰਸਥਾ ਦਾ ਕੋਈ ਵੀ ਅਧਿਆਪਕ ਇਸ ਵਿਚ ਹਿੱਸਾ ਲੈ ਸਕਦਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕੇਂਦਰੀ ਸਿੱਖਿਆ ਮੰਤਰਾਲੇ ਦਾ ਇਹ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ | ਇਹ ਪ੍ਰੋਗਰਾਮ ਲਗਾਉਣ ਵਾਲੇ ਪ੍ਰਤੀਭਾਗੀ ਅਧਿਆਪਕ ਨਵੀਂ ਸਿੱਖਿਆ ਪ੍ਰਣਾਲੀ 2020 ਦੀ ਸੰਰਚਨਾ, ਅਕੀਦੇ ਅਤੇ ਭਵਿੱਖੀ ਯੋਜਨਾਵਾਂ ਸਬੰਧੀ ਜਾਣੂੰ ਹੋਣਗੇ | ਇਸ ਦੇ ਨਾਲ ਹੀ ਉਹ ਭਾਰਤੀ ਗਿਆਨ ਪਰੰਪਰਾ, ਸਭਿਆਚਾਰ ਤੇ ਕਦਰਾਂ-ਕੀਮਤਾਂ, ਕਰੀਕੁਲਮ ਅਤੇ ਸਿੱਖਿਆ ਵਿਗਿਆਨ, ਕਿੱਤਾ ਮੁਖੀ ਯੋਗਤਾ ਅਤੇ ਅਕਾਦਮਿਕ ਮੁੱਲਾਂ ਆਦਿ ਬਾਰੇ ਵੀ ਸਿੱਖਿਅਤ ਹੋਣਗੇ | ਡਾ. ਸ਼ਾਹੀ ਨੇ ਇਹ ਵੀ ਕਿਹਾ ਕਿ ਇਹ ਪ੍ਰੋਗਰਾਮ ਫੈਕਲਟੀ ਅਤੇ ਅਕਾਦਮਿਕ ਲੀਡਰਸ਼ਿਪ ਆਦਿ ਦੇ ਤੱਥਾਂ ਅਤੇ ਇਸ ਸਬੰਧੀ ਸਹੀ ਵਿਉਂਤਬੰਦੀ ਵੀ ਰਾਹ ਉਲੀਕੇਗੀ | ਇਸ ਪ੍ਰੋਗਰਾਮ ਸਬੰਧੀ ਅਧਿਕਾਰਤ ਤੌਰ 'ਤੇ ਬਰਾਸ਼ਰ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ, ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਅਤੇ ਸਕੱਤਰ ਜਗਵਿੰਦਰ ਸਿੰਘ ਪੰਮੀ ਨੇ ਜਾਰੀ ਕੀਤਾ | ਇਸ ਮੌਕੇ ਬੋਲਦਿਆਂ ਪ੍ਰਧਾਨ ਸੰਗਤ ਸਿੰਘ ਲੌਂਗੀਆ ਨੇ ਕਿਹਾ ਕਿ ਬੇਲਾ ਕਾਲਜ ਆਪਣੇ ਅਧਿਆਪਕਾਂ ਦੀ ਗੁਣਵੱਤਾ ਦੇ ਵਾਧੇ ਲਈ ਪੂਰਨ ਰੂਪ ਵਿਚ ਯਤਨਸ਼ੀਲ ਹੈ ਅਤੇ ਇਹ ਸੰਸਥਾ ਹਰ ਉਹ ਪ੍ਰੋਗਰਾਮ ਜੋ ਫੈਕਲਟੀ ਦੀ ਯੋਗਤਾ ਨੂੰ ਵਧਾ ਸਕਦਾ ਹੈ, ਲਈ ਸਦਾ ਆਪਣੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਦੀ ਹੈ | ਇਸ ਮੌਕੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪ੍ਰਬੰਧਕ ਕਮੇਟੀ ਦੇ ਸਕੱਤਰ ਜਗਵਿੰਦਰ ਸਿੰਘ ਪੰਮੀ ਨੇ ਇਸ ਪ੍ਰੋਗਰਾਮ ਨੂੰ ਸਮੇਂ ਦੀ ਲੋੜ ਦੱਸਿਆ ਅਤੇ ਆਸ ਜਤਾਈ ਕਿ ਸਰਕਾਰ ਆਪਣੇ ਉਲੀਕੇ ਇਸ ਪ੍ਰੋਗਰਾਮ ਰਾਹੀਂ ਵੱਧ ਤੋਂ ਵੱਧ ਅਧਿਆਪਨ ਅਮਲੇ ਨੂੰ ਸਿੱਖਿਅਤ ਕਰਨ ਦਾ ਟੀਚਾ ਪੂਰਾ ਕਰੇਗੀ | ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਕਿਹਾ ਕਿ ਨਵੀਂ ਸਿੱਖਿਆ ਪ੍ਰਣਾਲੀ ਸਬੰਧੀ ਜਾਗਰੂਕਤਾ ਬੇਹੱਦ ਜ਼ਰੂਰੀ ਹੈ ਅਤੇ ਇਸ ਪ੍ਰੋਗਰਾਮ ਇਸ ਲੋੜ ਨੂੰ ਪੂਰਾ ਕਰਨ ਵਿੱਚ ਸਹਾਈ ਹੋਵੇਗਾ | ਇਸ ਮੌਕੇ ਕਾਲਜ ਇੰਟਰਨਲ ਕੁਆਲਿਟੀ ਇੰਸ਼ੋਰੈਂਸ ਸੈੱਲ ਦੇ ਕਨਵੀਨਰ ਡਾ. ਮਮਤਾ ਅਰੋੜਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਾਲਜ ਦੇ ਲਗਭਗ ਸਾਰੇ ਹੀ ਅਧਿਆਪਕ ਇਸ ਪੋਰਟਲ 'ਤੇ ਰਜਿਸਟਰ ਹੋ ਚੁੱਕੇ ਹਨ | ਇਸ ਪ੍ਰੋਗਰਾਮ ਸਵੈਯਮ ਪੋਰਟਲ 'ਤੇ ਕਰਵਾਇਆ ਜਾਵੇਗਾ ਅਤੇ ਸਾਰੀਆਂ ਯੋਗਤਾਵਾਂ ਪੂਰੀਆਂ ਕਰਨ ਵਾਲੇ ਪ੍ਰਤੀਭਾਗੀਆਂ ਨੂੰ ਸਰਟੀਫਿਕੇਟ ਵੀ ਪ੍ਰਾਪਤ ਹੋਣਗੇ | ਉਹ ਕਿਹਾ ਕਿ ਵੱਖੋ-ਵੱਖਰੇ ਖੇਤਰਾਂ ਦੇ ਮਾਹਿਰਾਂ ਕੋਲੋਂ ਸਿੱਖਣ ਦਾ ਇਹ ਮੌਕਾ ਸਮੁੱਚੀ ਅਧਿਆਪਕ ਸ਼ੇ੍ਰਣੀ ਲਈ ਲਾਹੇਵੰਦ ਸਿੱਧ ਹੋਵੇਗਾ | ਇਸ ਮੌਕੇ ਡਾ. ਬਲਜੀਤ ਸਿੰਘ, ਸਹਾਇਕ ਪ੍ਰੋਫੈਸਰ ਸੁਨੀਤਾ ਰਾਣੀ, ਸਹਾਇਕ ਪ੍ਰੋਫੈਸਰ ਇਸ਼ੂ ਬਾਲਾ, ਸਹਾਇਕ ਪ੍ਰੋਫੈਸਰ ਰਾਕੇਸ਼ ਜੋਸ਼ੀ, ਸਹਾਇਕ ਪ੍ਰੋਫੈਸਰ ਗੁਰਲਾਲ ਸਿੰਘ, ਡਾ. ਸੰਦੀਪ ਕੌਰ, ਲੈਫ਼ਟੀਨੈਂਟ ਪਿ੍ਤਪਾਲ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX