ਤਾਜਾ ਖ਼ਬਰਾਂ


ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  40 minutes ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . .  43 minutes ago
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ‌ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ‌ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . .  about 1 hour ago
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  about 2 hours ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਐਚ.ਆਈ.ਵੀ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਤੋਂ ਆਈ ਟੀਮ ਵਲੋਂ ਅਦਾਲਤੀ ਕੰਪਲੈਕਸ ਅੰਦਰ ਹੀ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸੂਤਰਾਂ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਬਣੀ ਵਿਸ਼ਵ ਚੈਂਪੀਅਨ
. . .  about 4 hours ago
ਨਵੀਂ ਦਿੱਲੀ, 25 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਮੰਗੋਲੀਆਈ ਮੁੱਕੇਬਾਜ਼ ਲੁਤਸਾਈਖ਼ਾਨ ਨੂੰ 5-0 ਨਾਲ ਹਰਾ ਕੇ 48 ਕਿਲੋਗ੍ਰਾਮ ਦੇ...
ਕਰਨਾਟਕ: ਲੋਕਾਂ ਨੇ ਡਬਲ ਇੰਜਣ ਵਾਲੀ ਸਰਕਾਰ ਨੂੰ ਧੱਕਾ ਦੇ ਕੇ ਵਾਪਸੀ ਦਾ ਫ਼ੈਸਲਾ ਕੀਤਾ- ਪ੍ਰਧਾਨ ਮੰਤਰੀ
. . .  about 4 hours ago
ਬੈਂਗਲੁਰੂ, 25 ਮਾਰਚ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਦਾਵਨਗੇਰੇ ’ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਥੇ ਵਿਜੇ ਸੰਕਲਪ ਰੈਲੀ ਕੀਤੀ ਜਾ ਰਹੀ ਹੈ, ਉਸੇ ਸਮੇਂ ਵਿਚ ਸਾਡੇ ਕਰਨਾਟਕ ਵਿਚ ਕਾਂਗਰਸ ਪਾਰਟੀ ਦੇ....
ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਨੂੰ ਲੈ ਕੇ ਭਲਕੇ ਹੋਵੇਗੀ ਮੌਕ ਡਰਿੱਲ
. . .  about 4 hours ago
ਨਵੀਂ ਦਿੱਲੀ, 25 ਮਾਰਚ- ਦਿੱਲੀ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਭਲਕੇ ਕੋਵਿਡ-19 ਅਤੇ ਇਨਫ਼ਲੂਐਂਜ਼ਾ ਕਿਸਮ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ ਦੀ ਉਪਲਬਧਤਾ ਸਮੇਤ ਸਿਹਤ, ਬੁਨਿਆਦੀ ਢਾਂਚੇ ਅਤੇ ਲੌਜਿਸਟਿਕਸ ਦੀ...
ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ‘ਆਪ’ ਸਰਕਾਰ ਕਿਸਾਨਾਂ ਦੀ ਸਾਰ ਲੈਣਾ ਭੁੱਲੀ- ਵਿਧਾਇਕ ਸਰਕਾਰੀਆ
. . .  about 5 hours ago
ਚੋਗਾਵਾਂ, 25 ਮਾਰਚ (ਗੁਰਵਿੰਦਰ ਸਿੰਘ ਕਲਸੀ)- ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਹਨੇਰੀ ਨਾਲ ਜਿੱਥੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਉੱਥੇ ਮੁੜ ਖ਼ਰਾਬ ਹੋਏ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਤੇਜ਼ ਹਵਾਵਾਂ ਕਾਰਨ ਅਤੇ ਮੀਂਹ ਪੈਣ ਕਾਰਨ ਕਣਕ ਦੀ ਫ਼ਸਲ ਧਰਤੀ ’ਤੇ.....
ਕਿਸਾਨਾਂ ਨੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ’ਤੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
. . .  about 5 hours ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨਾਂ ਵਲੋਂ ਪਿੰਡ ਗੁੰਮਟੀ ਖ਼ੁਰਦ ਵਿਖੇ ਧਰਨਾ ਲਗਾ ਕੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ਨੂੰ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ.....
ਜੰਮੂ ਕਸ਼ਮੀਰ: ਧਮਾਕੇ ਵਿਚ ਇਕ ਵਿਅਕਤੀ ਦੀ ਮੌਤ
. . .  about 5 hours ago
ਸ੍ਰੀਨਗਰ, 25 ਮਾਰਚ- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਇਕ ਸਕਰੈਪ ਫ਼ੈਕਟਰੀ ਵਿਚ ਮੋਰਟਾਰ ਦੇ ਗੋਲੇ ਨਾਲ ਹੋਏ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸ.ਐਸ.ਪੀ. ਬੇਨਾਮ ਤੋਸ਼ ਨੇ ਸਾਂਝੀ ਕੀਤੀ। ਮ੍ਰਿਤਕ ਦੀ ਪਛਾਣ ਮੋਹਨ.....
ਬੀ.ਐਸ.ਐਫ਼ ਨੇ ਚਾਹ ਦੇ ਡੱਬੇ ’ਚੋਂ ਬਰਾਮਦ ਕੀਤੇ ਨਸ਼ੀਲੇ ਪਦਾਰਥ
. . .  about 5 hours ago
ਅੰਮ੍ਰਿਤਸਰ, 25 ਮਾਰਚ- ਬੀ.ਐਸ. ਐਫ਼. ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੱਜ ਜ਼ਿਲ੍ਹੇ ਦੇ ਭੈਰੋਪਾਲ ਵਿਚ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ....
ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਮੁੱਖ ਮਾਰਗ ’ਤੇ ਲਾਇਆ ਧਰਨਾ
. . .  about 5 hours ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਜੱਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ ਦੇ ਘਰ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ, ਜਿਸ ’ਤੇ ਪੁਲਿਸ ਨੇ ਮਾਮਲੇ ’ਚ ਸ਼ਾਮਿਲ ਦੋਸ਼ੀਆਂ ’ਤੇ ਕਰੀਬ ਦੋ ਮਹੀਨਾਂ ਪਹਿਲਾਂ ਮਾਮਲਾ ਦਰਜ ਕੀਤਾ ਸੀ, ਪ੍ਰੰਤੂ ਦੋਸ਼ੀ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ....
ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ
. . .  about 6 hours ago
ਅੰਮ੍ਰਿਤਸਰ 25 ਮਾਰਚ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ। ਅੱਜ ਦੁਪਹਿਰ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਬਜਟ ਇਜਲਾਸ ਵਿਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ......
ਮੀਂਹ ਤੇ ਗੜੇਮਾਰੀ ਨਾਲ ਪਿੰਡਾਂ ’ਚ ਖੜ੍ਹੀ ਕਣਕ ਦਾ ਵੱਡਾ ਨੁਕਸਾਨ
. . .  about 6 hours ago
ਗੱਗੋਮਾਹਲ/ਰਮਦਾਸ/ ਜੈਤੋ, 25 ਮਾਰਚ (ਬਲਵਿੰਦਰ ਸਿੰਘ ਸੰਧੂ/ਗੁਰਚਰਨ ਸਿੰਘ ਗਾਬੜੀਆ)- ਸਰਹੱਦੀ ਖ਼ੇਤਰ ਗੱਗੋਮਾਹਲ ਵਿਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਸਬ-ਡਵੀਜਨ ਜੈਤੋ ਦੇ ਪਿੰਡਾਂ ’ਚ ਖ਼ੜ੍ਹ੍ਹੀ ਕਣਕ.....
ਭਾਕਿਯੂ ਏਕਤਾ ਉਗਰਾਹਾਂ ਨੇ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 6 hours ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਰਿਸ਼ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ....
ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . .  about 6 hours ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  about 7 hours ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  about 7 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  about 8 hours ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  about 9 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  about 9 hours ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  about 9 hours ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 9 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਬਠਿੰਡਾ

ਜ਼ਿਲ੍ਹਾ ਪੱਧਰੀ ਕਿਸਾਨ ਮੇਲੇ 'ਚ ਕਿਸਾਨਾਂ ਨੇ ਵਿਖਾਇਆ ਉਤਸ਼ਾਹ

ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਲਗਾਏ ਜਾਂਦੇ ਸਾਉਣੀ ਦੇ ਮੇਲਿਆਂ ਦੀ ਲੜੀ ਤਹਿਤ ਖੇਤਰੀ ਖੋਜ ਕੇਂਦਰ ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿਚ ਕਿਸਾਨਾਂ ਨੇ ਕਾਫ਼ੀ ...

ਪੂਰੀ ਖ਼ਬਰ »

ਸਿਹਤ ਮੰਤਰੀ ਡਾ. ਬਲਜੀਤ ਕੌਰ ਵਲੋਂ 'ਬਠਿੰਡਾ ਪੇਂਡੂ ਉਲੰਪਿਕਸ-2022' ਦਾ ਉਦਘਾਟਨ

ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਪੇਂਡੂ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਦੇ ਹੋਏ 'ਪੇਂਡੂ ਉਲੰਪਿਕਸ-2022' ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਅੱਜ ਬਠਿੰਡਾ ਵਿਚ ਵੀ 'ਬਠਿੰਡਾ ਪੇਂਡੂ ਉਲੰਪਿਕਸ-2022' ਦਾ ਆਗਾਜ਼ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨਜ਼ ਜੱਜ ਤੇ ਡਿਪਟੀ ਕਮਿਸ਼ਨਰ ਵਲੋਂ ਜਨਾਨਾ ਜੇਲ੍ਹ ਦਾ ਜਾਇਜ਼ਾ

ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸੁਮੀਤ ਮਲਹੋਤਰਾ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਸਥਾਨਕ ਜਨਾਨਾ ਜੇਲ੍ਹ ਦਾ ਦੌਰਾ ਕਰਕੇ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਵਲੋਂ ਜੇਲ੍ਹ ਵਿਚ ਬਣਾਏ ਗਏ ਛੋਟੇ ਬੱਚਿਆਂ ...

ਪੂਰੀ ਖ਼ਬਰ »

ਝੋਨੇ ਦੀ ਸਰਕਾਰੀ ਖਰੀਦ ਭਲਕੇ ਤੋਂ, ਪਰ ਮੰਡੀਆਂ 'ਚ ਝੋਨਾ ਦੋ ਹਫ਼ਤੇ ਪਛੜ ਕੇ ਪੁੱਜਣ ਦੀ ਸੰਭਾਵਨਾ

ਬਠਿੰਡਾ, 29 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਵਿਚ ਝੋਨੇ ਦੀ ਸਰਕਾਰੀ ਤੌਰ 'ਤੇ ਖਰੀਦ ਹਰ ਸਾਲ ਦੀ ਤਰ੍ਹਾਂ ਭਲਕੇ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ, ਜਦਕਿ ਝੋਨੇ ਦੀ ਫ਼ਸਲ ਅਜੇ ਪੂਰੀ ਤਰ੍ਹਾਂ ਪੱਕੀ ਨਾ ਹੋਣ ਕਰਕੇ ਲਗਭਗ ਦੋ ਹਫ਼ਤੇ ਪਛੜ ਕੇ ਦਾਣਾ ਮੰਡੀਆਂ 'ਚ ...

ਪੂਰੀ ਖ਼ਬਰ »

ਅਸ਼ਟਾਮ ਪੇਪਰ ਪ੍ਰਣਾਲੀ ਆਨਲਾਈਨ ਹੋਣ ਕਾਰਨ ਅਸ਼ਟਾਮ ਫ਼ਰੋਸ਼ਾਂ ਤੇ ਲੋਕਾਂ ਦੀ ਖੱਜਲ ਖੁਆਰੀ ਵਧੀ

ਬਠਿੰਡਾ, 29 ਸਤੰਬਰ (ਵੀਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਅਸ਼ਟਾਮ ਪੇਪਰ ਪ੍ਰਣਾਲੀ ਆਨਲਾਈਨ ਕਰਨ ਨਾਲ ਅਸ਼ਟਾਮ ਫਰੋਸ਼ਾਂ ਅਤੇ ਆਮ ਜਨਤਾ ਦੀ ਖੱਜਲ ਖੁਆਰੀ ਵਧ ਗਈ ਤੇ ਲੋਕਾਂ ਨੂੰ ਕਈ-ਕਈ ਘੰਟੇ ਲੰਬੀਆਂ ਲਾਇਨਾ 'ਚ ਖੜ੍ਹਣਾ ਪੈਂਦਾ ਹੈ | ਸੂਬਾ ਸਰਕਾਰ ਨੂੰ ਤੁਰੰਤ ਇਹ ...

ਪੂਰੀ ਖ਼ਬਰ »

ਇਕ ਹਵਾਲਾਤੀ ਨੇ ਦੂਸਰੇ ਹਵਾਲਾਤੀ ਦੇ ਸੱਟਾਂ ਮਾਰੀਆਂ

ਬਠਿੰਡਾ, 29 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਕੇਂਦਰੀ ਜ਼ੇਲ੍ਹ ਬਠਿੰਡਾ 'ਚ ਬੰਦ ਇਕ ਹਵਾਲਾਤੀ ਵਲੋਂ ਦੂਸਰੇ ਹਵਾਲਾਤੀ ਦੀ ਕੁੱਟਮਾਰ ਕਰਦੇ ਹੋਏ ਉਸ ਦੇ ਸੱਟਾਂ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤਹਿਤ ਕਥਿਤ ਦੋਸ਼ੀ ਖਿਲਾਫ਼ ਥਾਣਾ ਕੈਂਟ ਵਿਖੇ ਮੁਕੱਦਮਾ ...

ਪੂਰੀ ਖ਼ਬਰ »

ਅਦਾਲਤ ਵਲੋਂ ਚੈੱਕ ਬਾਊਾਸ ਦੇ ਮਾਮਲੇ 'ਚੋਂ ਇਕ ਬਰੀ

ਬਠਿੰਡਾ, 29 ਸਤੰਬਰ (ਪੱਤਰ ਪ੍ਰੇਰਕ)-ਬਠਿੰਡਾ ਦੀ ਇਕ ਅਦਾਲਤ ਵਲੋਂ ਚੈੱਕ ਬਾਊਾਸ ਦੇ ਮਾਮਲੇ 'ਚੋਂ ਇਕ ਵਿਅਕਤੀ ਨੂੰ ਬਾਇੱਜ਼ਤ ਬਰੀ ਕੀਤਾ ਗਿਆ | ਜ਼ਿਕਰਯੋੋਗ ਹੈ ਕਿ ਸਾਲ 2018 ਵਿਚ ਕੋ-ਅਪਰੇਟਿਵ ਬੈਂਕ ਬਠਿੰਡਾ ਵਲੋਂ ਪਿੰਡ ਭਾਗੂ ਦੇ ਪਾਲ ਵਿਰੁੱਧ ਚੈੱਕ ਬਾਊਾਸ ਹੋਣ ਸਬੰਧੀ ...

ਪੂਰੀ ਖ਼ਬਰ »

ਇਕ ਹਵਾਲਾਤੀ ਨੇ ਦੂਸਰੇ ਹਵਾਲਾਤੀ ਦੇ ਸੱਟਾਂ ਮਾਰੀਆਂ

ਬਠਿੰਡਾ, 29 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਕੇਂਦਰੀ ਜ਼ੇਲ੍ਹ ਬਠਿੰਡਾ 'ਚ ਬੰਦ ਇਕ ਹਵਾਲਾਤੀ ਵਲੋਂ ਦੂਸਰੇ ਹਵਾਲਾਤੀ ਦੀ ਕੁੱਟਮਾਰ ਕਰਦੇ ਹੋਏ ਉਸ ਦੇ ਸੱਟਾਂ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤਹਿਤ ਕਥਿਤ ਦੋਸ਼ੀ ਖਿਲਾਫ਼ ਥਾਣਾ ਕੈਂਟ ਵਿਖੇ ਮੁਕੱਦਮਾ ...

ਪੂਰੀ ਖ਼ਬਰ »

ਸ਼ਹਿਰ 'ਚ ਬਣਨ ਵਾਲੇ ਨਵੇਂ ਬੱਸ ਸਟੈਂਡ ਸਬੰਧੀ ਅਫ਼ਵਾਹਾਂ ਫ਼ੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਨੇ ਬਠਿੰਡਾ ਵਾਸੀਆਂ ਨੂੰ ਸ਼ਹਿਰ ਅੰਦਰ ਬਨਣ ਵਾਲੇ ਨਵੇਂ ਬੱਸ ਸਟੈਂਡ ਸਬੰਧੀ ਕੁਝ ਸ਼ਰਾਰਤੀ ਅਨਸਰਾਂ ਵਲੋਂ ਫ਼ੈਲਾਈਆਂ ਜਾਣ ਵਾਲੀਆਂ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਲਾਪਰਵਾਹੀ ਵਰਤਣ ਦੇ ਦੋਸ਼ਾਂ 'ਚੋਂ ਇਕ ਬਰੀ

ਬਠਿੰਡਾ, 29 ਸਤੰਬਰ (ਅਵਤਾਰ ਸਿੰਘ)- ਬਠਿੰਡਾ ਅਦਾਲਤ ਦੇ ਸੈਸ਼ਨ ਜੱਜ ਸੁਮਿਤ ਮਲਹੋਤਰਾ ਨੇ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਅਤੇ ਇਮਾਨ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ 9 ਸਾਲ ਪਹਿਲਾਂ ਵਾਪਰੇ ਇਕ ਹਾਦਸੇ ਸਮੇਂ ਲਾਪਰਵਾਹੀ ਵਰਤਣ ਦੇ ਦੋਸ਼ਾਂ ...

ਪੂਰੀ ਖ਼ਬਰ »

ਵੈਟਰਨਰੀ ਪੌਲੀਟੈਕਨਿਕ ਕਾਲਜ ਕਾਲਝਰਾਣੀ 'ਚ ਵਿਸ਼ਵ ਰੇਬੀਜ਼ ਦਿਵਸ ਮਨਾਇਆ

ਬਠਿੰਡਾ, 29 ਸਤੰਬਰ (ਅਵਤਾਰ ਸਿੰਘ)- ਵਿਸ਼ਵ ਰੇਬੀਜ ਦਿਵਸ ਲੂਈਸ ਪਾਸਚਰ ਰੇਬੀਜ ਵੈਕਸੀਨ ਦੀ ਖੋਜ ਕਰਨ ਵਾਲੇ ਦਾ ਦਿਨ ਹਰ ਸਾਲ ਇਸ ਦਿਨ ਲੋਕਾਂ ਨੂੰ ਰੇਬੀਜ ਤੋਂ ਬਚਾਅ ਸਬੰਧੀ ਵੈਟਰਨਰੀ ਪੌਲੀਟੈਕਨਿਕ ਅਤੇ ਖੇਤਰੀ ਖੋਜ ਸਿਖਲਾਈ ਕੇਂਦਰ ਵਲੋਂ ਵੱਧ ਤੋਂ ਵੱਧ ਜਾਗਰੂਕ ...

ਪੂਰੀ ਖ਼ਬਰ »

ਮਲੇਸ਼ੀਆ 'ਚ ਫਸੇ ਨੌਜਵਾਨ ਦਾ ਮਾਮਲਾ ਕੌਮੀ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਕੋਲ ਪੁੱਜਾ

ਬਠਿੰਡਾ, 29 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਮਲੇਸ਼ੀਆ 'ਚ ਫਸੇ ਪਿੰਡ ਬਾਜਕ ਦੇ ਦਲਿਤ ਨੌਜਵਾਨ ਖ਼ੁਸ਼ਦੀਪ ਸਿੰਘ ਦਾ ਮਾਮਲਾ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕੋਲ ਪਹੁੰਚਿਆ, ਜਿੰਨਾਂ ਪੀੜਤਾਂ ਨੂੰ ਛੇਤੀ ਇਨਸਾਫ਼ ਦੇਣ ਦਾ ਭਰੋਸਾ ਦਿੱਤਾ ਹੈ | ਡਾ. ਭੀਮ ...

ਪੂਰੀ ਖ਼ਬਰ »

ਜਲ ਸਪਲਾਈ ਵਰਕਰਾਂ ਵਲੋਂ ਮੰਗਾਂ ਸੰਬੰਧੀ ਪਰਿਵਾਰਾਂ ਸਮੇਤ ਧਰਨਾ

ਬਠਿੰਡਾ, 29 ਸਤੰਬਰ (ਵੀਰਪਾਲ ਸਿੰਘ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਦੀ ਅਗਵਾਈ ਵਿਚ ਸਥਾਨਕ ਕਾਰਜਕਾਰੀ ਇੰਜੀਨੀਅਰ ਦਫ਼ਤਰ ...

ਪੂਰੀ ਖ਼ਬਰ »

ਬਲੈਕਮੇਲ ਕਰਨ ਵਾਲੀ ਔਰਤ ਸਮੇਤ ਦੋ ਕਾਬੂ

ਬਠਿੰਡਾ, 29 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਬੀਤੇ 25 ਸਤੰਬਰ ਨੂੰ ਰਾਤ ਸਮੇਂ ਲਿਫ਼ਟ ਲੈਣ ਦਾ ਬਹਾਨਾ ਬਣਾ ਕੇ ਬਲੈਕਮੇਲ ਕਰਨ ਵਾਲੀ ਔਰਤ ਸਮੇਤ 2 ਨੂੰ ਗਿ੍ਫ਼ਤਾਰ ਕਰਨ ਦਾ ਸਮਾਚਾਰ ਹੈ | ਸੀਨੀਅਰ ਪੁਲਿਸ ਕਪਤਾਨ ਬਠਿੰਡਾ ਜੇ.ਏਲਨਚੇਲੀਅਨ ਦੇ ਨਿਰਦੇਸ਼ ...

ਪੂਰੀ ਖ਼ਬਰ »

ਭਾਜਪਾ ਮੰਡਲ ਰਾਮਾਂ ਨੇ ਬੁੱਧੀਜੀਵੀ ਸੰਮੇਲਨ ਕਰਵਾਇਆ

ਰਾਮਾਂ ਮੰਡੀ, 29 ਸਤੰਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਸਟਾਰ ਪਲੱਸ ਕਾਨਵੈਂਟ ਸਕੂਲ ਵਿਖੇ ਭਾਜਪਾ ਮੰਡਲ ਰਾਮਾਂ ਦੇ ਪ੍ਰਧਾਨ ਵਿਜੇ ਕੁਮਾਰ ਲਹਿਰੀ ਦੀ ਪ੍ਰਧਾਨਗੀ ਹੇਠ ਬੁੱਧੀਜੀਵੀ ਸੰਮੇਲਨ ਕਰਵਾਇਆ ਗਿਆ ਜਿਸ ਵਿਚ ਸੁਨੀਤਾ ਗਰਗ ਸੂਬਾ ਸਕੱਤਰ, ਜ਼ਿਲ੍ਹਾ ...

ਪੂਰੀ ਖ਼ਬਰ »

ਚੱਠੇਵਾਲਾ ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਭਾਗੀਵਾਂਦਰ, 29 ਸਤੰਬਰ (ਮਹਿੰਦਰ ਸਿੰਘ ਰੂਪ)- ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਦੀ ਪ੍ਰੇਰਨਾ ਸਦਕਾ ਸਰਕਾਰੀ ਹਾਈ ਸਕੂਲ ਚੱਠੇਵਾਲਾ ਵਿਖੇ ਸਕੂਲ ਦੇ ਮੁੱਖ ਅਧਿਆਪਕ ਗੁਰਵਿੰਦਰ ਸਿੰਘ ਦੀ ਅਗਵਾਈ 'ਚ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਐਨ.ਐਸ.ਐਸ. ਯੂਨਿਟਾਂ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਬਠਿੰਡਾ, 29 ਸਤੰਬਰ (ਅਵਤਾਰ ਸਿੰਘ)- ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਦੇ ਐਨ.ਐਸ.ਐਸ. ਯੂਨਿਟਾਂ ਦੁਆਰਾ ਐਨ.ਐਸ.ਐਸ. ਕੋਆਰਡੀਨੇਟਰ ਡਾ.ਮਮਤਾ ਸ਼ਰਮਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਡੀ.ਪੀ.ਆਈ ਕਾਲਜਿਜ਼ ਦੀਆਂ ਹਦਾਇਤਾਂ ਦੇ ਅਨੁਸਾਰ ਪਿ੍ੰਸੀਪਲ ਡਾ. ਨੀਰੂ ਗਰਗ, ਐਨ. ...

ਪੂਰੀ ਖ਼ਬਰ »

ਸਹਿਕਾਰੀ ਸਭਾ ਚਹਿਲ ਪੱਤੀ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਵਾਦਾਂ 'ਚ • ਕੋਟਸ਼ਮੀਰ 'ਚ ਦੋ ਸਹਿਕਾਰੀ ਸਭਾਵਾਂ, ਦੋਵਾਂ ਲਈ ਨਿਯਮ ਵੱਖ-ਵੱਖ-ਸਾਬਕਾ ਪ੍ਰਧਾਨ ਤੇ ਮੀਤ ਪ੍ਰਧਾਨ ਨਗਰ ਪੰਚਾਇਤ

ਕੋਟਫੱਤਾ, 29 ਸਤੰਬਰ (ਰਣਜੀਤ ਸਿੰਘ ਬੁੱਟਰ)- ਸਹਿਕਾਰੀ ਸਭਾ ਚਹਿਲ ਪੱਤੀ ਦੀ ਬੀਤੇ ਕੱਲ੍ਹ ਸਰਬਸੰਮਤੀ ਨਾਲ ਪ੍ਰਬੰਧਕੀ ਕਮੇਟੀ ਚੋਣ ਕੀਤੀ ਗਈ ਜੋ ਉਸ ਸਮੇਂ ਵਿਵਾਦਾਂ 'ਚ ਘਿਰਦੀ ਨਜ਼ਰ ਆਈ ਜਦ ਨਗਰ ਪੰਚਾਇਤ ਕੋਟ ਸ਼ਮੀਰ ਦੇ ਸਾਬਕਾ ਪ੍ਰਧਾਨ ਅਕਾਲੀ ਆਗੂ ਨਿਰਮਲ ਸਿੰਘ ...

ਪੂਰੀ ਖ਼ਬਰ »

ਦਿਆ ਸਿੰਘ ਥਰਮਲ (ਪਲਾਂਟ ਲਹਿਰਾ ਮੁਹੱਬਤ) ਹੋਏ ਸੇਵਾ-ਮੁਕਤ

ਲਹਿਰਾ ਮੁਹੱਬਤ, 29 ਸਤੰਬਰ (ਸੁਖਪਾਲ ਸਿੰਘ ਸੁੱਖੀ)- ਗੁਰੂ ਹਰਗੋਬਿੰਦ ਤਾਪ ਬਿਜਲੀ ਘਰ ਲਹਿਰਾ ਮੁਹੱਬਤ ਦੇ ਸੀ.ਐਂਡ.ਆਈ. ਸੈਲ-3 ਦੇ ਵਾਲਵ ਸੈਕਸ਼ਨ ਦੇ ਕਰਮਚਾਰੀ ਸ੍ਰ. ਦਿਆ ਸਿੰਘ ਬਤੌਰ ਈ.ਜੀ-1 ਅਹੁੱਦੇ ਤੋਂ ਪੰਜਾਬ ਰਾਜ ਬਿਜਲੀ ਨਿਗਮ 'ਚੋਂ 37 ਸਾਲਾਂ ਦੀਆਂ ਬੇਦਾਗ਼ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ

ਤਲਵੰਡੀ ਸਾਬੋ, 29 ਸਤੰਬਰ (ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐੱਮ.ਏ. (ਪੰਜਾਬੀ) ਦੇ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜਿਆਂ ਅਨੁਸਾਰ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿੰ੍ਰਸੀਪਲ ਡਾ: ...

ਪੂਰੀ ਖ਼ਬਰ »

ਕੇਂਦਰ ਤੋਂ ਲਿਆਂਦੇ ਸੜਕੀ ਪ੍ਰਾਜੈਕਟਾਂ ਨੂੰ ਲੱਗਾ ਗ੍ਰਹਿਣ • ਮਹਿਮਾ ਸਰਜਾ ਤੋਂ ਅਬਲੂ ਤੱਕ ਪ੍ਰਧਾਨ ਮੰਤਰੀ ਸੜਕ ਦਾ ਕੰਮ ਲਟਕਿਆ

ਬਲਦੇਵ ਸੰਧੂ ਮਹਿਮਾ ਸਰਜਾ, 29 ਸਤੰਬਰ P ਜ਼ਿਲ੍ਹਾ ਫ਼ਰੀਦਕੋਟ ਅਤੇ ਸ੍ਰੀ ਮੁਕਤਸਰ ਦੀ ਹੱਦ ਨਾਲ ਲੱਗਦੇ ਹਲਕਾ ਭੁੱਚੋ (ਬਠਿੰਡਾ) ਦੇ ਪਿੰਡਾਂ ਲਈ ਕੇਂਦਰ ਤੋਂ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਪ੍ਰਧਾਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਵਿਚਾਰਾਂ 'ਤੇ ਚੱਲਣਾ ਸਮੇਂ ਦੀ ਲੋੜ

ਨੰਦਗੜ੍ਹ, 29 ਸਤੰਬਰ (ਬਲਵੀਰ ਸਿੰਘ)-ਪੀ.ਆਈ.ਟੀ. ਨੰਦਗੜ੍ਹ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ ਨੰਦਗੜ੍ਹ ਵਿਖੇ ਸਮਾਗਮ ਕਰਵਾਇਆ ਗਿਆ | ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮਹਿਮਾਨ ...

ਪੂਰੀ ਖ਼ਬਰ »

ਐਸ.ਐਸ.ਡੀ. ਗਰਲਜ਼ ਕਾਲਜ 'ਚ ਵਿਸ਼ਵ ਦਿਲ ਦਿਵਸ ਮਨਾਇਆ

ਬਠਿੰਡਾ, 29 ਸਤੰਬਰ (ਅਵਤਾਰ ਸਿੰਘ)- ਸਥਾਨਕ ਐਸ ਐਸ ਡੀ ਕਾਲਜ ਮੈਨੇਜਮੈਂਟ ਅਤੇ ਕਾਲਜ ਪਿ੍ੰਸੀਪਲ ਡਾ: ਨੀਰੂ ਗਰਗ ਦੀ ਰਹਿਨੁਮਾਈ ਹੇਠ ਹੋਮ ਮੈਨੇਜਮੈਂਟ ਐਂਡ ਹੋਮ ਸਾਇੰਸ ਵਿਭਾਗ ਵਲੋਂ 'ਵਿਸ਼ਵ ਦਿਲ ਦਿਵਸ' ਮੌਕੇ ਪੋਸਟਰ ਮੇਂਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲਿਆਂ ਦੇ ...

ਪੂਰੀ ਖ਼ਬਰ »

ਚੋਰੀ ਕਰਨ ਆਏ ਚੋਰ ਨੂੰ ਲੋਕਾਂ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ

ਗੋਨਿਆਣਾ, 29 ਸਤੰਬਰ (ਲਛਮਣ ਦਾਸ ਗਰਗ)- ਸ਼ਹਿਰ ਨਿਵਾਸੀਆਂ ਨੇ ਅੱਜ ਇਕ ਚੋਰ ਨੂੰ ਉਸ ਵੇਲੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ, ਜਦੋਂ ਉਹ ਸ਼ਹਿਰ ਵਿਚ ਇਕ ਕੋਠੀ ਵਿਚ ਚੋਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ | ਮੌਕੇ ਤੋਂ ਇਕੱਠੀ ਕੀਤੀ ਜਾਣਕਾਰੀ ਅਨੁਸਾਰ ਬੀਤੇ ਚਿੱਟੇ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਨੂੰ ਮੰਗ-ਪੱਤਰ

ਬਠਿੰਡਾ, 29 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਸਿੱਧੀ ਭਰਤੀ ਰਾਹੀਂ ਨਿਯੁਕਤ ਹੋਏ ਸੈਂਟਰ ਹੈੱਡ ਟੀਚਰ ਤੇ ਹੈੱਡ ਟੀਚਰਜ਼ ਨੂੰ ਪਰਖ ਕਾਲ ਪੂਰਾ ਕਰਨ ਤੋਂ ਬਾਅਦ ਬਣਦੇ ਵਿੱਤੀ ਲਾਭ ਦੇਣ ਤੇ ਪੰਚਾਇਤੀ ਰਾਜ ਤੋਂ ਸਿੱਖਿਆ ਵਿਭਾਗ 'ਚ ਮਰਜ਼ ਹੋਏ ਅਧਿਆਪਕਾਂ ਦੀ ਪੇਅ-ਅਨਾਮਲੀ ...

ਪੂਰੀ ਖ਼ਬਰ »

ਸਹਿਕਾਰੀ ਸਭਾ ਚਹਿਲ ਪੱਤੀ ਕੋਟਸ਼ਮੀਰ ਦੀ ਚੋਣ

ਕੋਟਫੱਤਾ, 29 ਸਤੰਬਰ (ਰਣਜੀਤ ਸਿੰਘ ਬੁੱਟਰ)- ਐਗਰੀਕਲਚਰ ਸਹਿਕਾਰੀ ਸਭਾ ਚਹਿਲ ਪੱਤੀ ਕੋਟਸ਼ਮੀਰ ਦੀ 9 ਮੈਂਬਰੀ ਪ੍ਰਬੰਧਕੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਨੇਪਰੇ ਚੜ੍ਹ ਗਈ | ਸਹਿਕਾਰੀ ਸਭਾ ਦੇ ਸਕੱਤਰ ਸੁਰਜੀਤ ਸਿੰਘ ਕੋਟਸ਼ਮੀਰ ਨੇ ਦੱਸਿਆ ਕਿ ਪਰਮਜੀਤ ਸਿੰਘ ਪੰਮਾ, ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਬਠਿੰਡਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ

ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਮਨਾਉਣ ਲਈ ਸਾਈਕਲ ਰੈਲੀ ਕੱਢੀ ਗਈ | ਰੈਲੀ ਨੂੰ ਕਾਲਜ ਪਿ੍ੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਹ ਸਾਈਕਲ ਰੈਲੀ ਕਾਲਜ ਦੇ ਗੇਟ ਤੋਂ ...

ਪੂਰੀ ਖ਼ਬਰ »

ਘੁੰਮਣ ਕਲਾਂ ਸਹਿਕਾਰੀ ਸਭਾ ਦੀ ਚੋਣ

ਮੌੜ ਮੰਡੀ, 29 ਸਤੰਬਰ (ਗੁਰਜੀਤ ਸਿੰਘ ਕਮਾਲੂ)- ਘੁੰਮਣ ਕਲਾਂ ਸਹਿਕਾਰੀ ਸਭਾ ਦੀ ਅੱਜ ਚੋਣ ਹੋਈ ਜਿਸ ਵਿਚ 11 ਮੈਂਬਰਾਂ ਵਿਚੋਂ 9 ਮੈਂਬਰ ਆਮ ਆਦਮੀ ਪਾਰਟੀ ਦੇ ਜੇਤੂ ਰਹੇ, ਜਦਕਿ 2 ਮੈਂਬਰ ਆਜ਼ਾਦ ਤੌਰ ਤੇ ਜੇਤੂ ਰਹੇ | ਤਿੰਨ ਪਿੰਡਾਂ ਘੁੰਮਣ ਕਲਾ, ਘੁੰਮਣ ਖ਼ੁਰਦ ਅਤੇ ਸੁਖਾ ...

ਪੂਰੀ ਖ਼ਬਰ »

ਡਾ. ਵਿਵੇਕ ਸ਼ਰਮਾ ਨੈਸ਼ਨਲ ਪੈਟਰੋ ਕੈਮੀਕਲ ਅਵਾਰਡ ਸਮਾਗਮ 'ਚ ਸਨਮਾਨਿਤ

ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 11ਵੇਂ ਰਾਸ਼ਟਰੀ ਪੈਟਰੋ ਕੈਮੀਕਲ ਐਵਾਰਡ ਸਮਾਰੋਹ, ਦਿੱਲੀ ਵਿਖੇ 27 ਸਤੰਬਰ ਨੂੰ ਬਾਬਾ ਫ਼ਰੀਦ ਕਾਲਜ, ਬਠਿੰਡਾ ਦੀ ਫੈਕਲਟੀ ਆਫ਼ ਸਾਇੰਸਜ਼ ਤੋਂ ਕੈਮਿਸਟਰੀ ਵਿਭਾਗ ਦੇ ਮੁਖੀ ਡਾ. ਵਿਵੇਕ ਸ਼ਰਮਾ ਨੂੰ ਪੈਟਰੋ ਕੈਮੀਕਲਜ਼ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਦੌਰੇ ਦੇ ਚਲਦਿਆਂ ਰਾਹਗੀਰ ਹੁੰਦੇ ਰਹੇ ਖੱਜਲ ਖੁਆਰ-ਗੁਰਪ੍ਰੀਤ ਮਲੂਕਾ

ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਵਿਰੋਧੀ ਪਾਰਟੀਆਂ ਦੇ ਆਗੂਆਂ 'ਤੇ ਸੁਰੱਖਿਆ ਨੂੰ ਲੈ ਕੇ ਤਜ ਕੱਸਣ ਵਾਲੇ ਤੇ ਵਿਰੋਧੀਆਂ ਨੂੰ ਸਿਆਸਤ ਛੱਡ ਕੇ ਮੁਰਗੀਖ਼ਾਨਾ ਖੋਲ੍ਹਣ ਦੀ ਸਲਾਹ ਦੇਣ ਵਾਲੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਦੌਰੇ ਲੋਕਾਂ ਦੀ ...

ਪੂਰੀ ਖ਼ਬਰ »

ਝੋਨੇ ਦੀ ਕਟਾਈ ਸਮੇਂ ਕਿਸਾਨਾਂ ਨੂੰ ਖ਼ਾਸ ਧਿਆਨ ਰੱਖਣ ਦੀ ਅਪੀਲ

ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤ ਸਰਕਾਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਹਦਾਇਤਾਂ ਮੁਤਾਬਿਕ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਕਿ੍ਸ਼ੀ ਵਿਗਿਆਨ ਕੇਂਦਰ, ਬਠਿੰਡਾ ਵਲੋਂ ਝੋਨੇ ਦੀ ਵਾਢੀ ਤੇ ਰਹਿੰਦ-ਖੂੰਹਦ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਵਲੋਂ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਗੇਟ ਅੱਗੇ ਰੋਸ ਰੈਲੀ

ਲਹਿਰਾ ਮੁਹੱਬਤ, 29 ਸਤੰਬਰ (ਸੁਖਪਾਲ ਸਿੰਘ ਸੁੱਖੀ)- ਇੰਪਲਾਈਜ਼ ਫੈੱਡਰੇਸ਼ਨ ਵਲੋਂ ਮੁਲਾਜ਼ਮ ਏਕਤਾ ਮੰਚ ਚਾਹਲ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਦੇ ਮੁੱਖ ਗੇਟ ਅੱਗੇ ਰੋਸ ਰੈਲੀ ਦੌਰਾਨ ਪਾਵਰਕਾਮ ਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪਵਿੱਤਰ ਕੌਰ ਨੇ ਜਿੱਤਿਆ ਜ਼ਿਲ੍ਹਾ ਪੱਧਰੀ ਲੇਖ ਰਚਨਾ ਮੁੁਕਾਬਲਾ

ਭੁੱਚੋ ਮੰਡੀ, 29 ਸਤੰਬਰ (ਬਿੱਕਰ ਸਿੰਘ ਸਿੱਧੂ)- ਨਸ਼ਾ ਮੁੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਮੁੁਕਾਬਲਿਆਂ ਵਿਚ ਸਰਕਾਰੀ ਹਾਈ ਸਮਾਰਟ ਸਕੂਲ, ਲਹਿਰਾ ਬੇਗਾ ਦੀ ਵਿਦਿਆਰਥਣ ਪਵਿੱਤਰ ਕੌਰ ਨੇ ਲਗਾਤਾਰ ਤੀਜੇ ਮੁੁਕਾਬਲੇ 'ਚ ਪਹਿਲਾ ਸਥਾਨ ਹਾਸਲ ਕਰਕੇ ਇਤਿਹਾਸ ਰਚ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਮੁਕਾਬਲਾ

ਤਲਵੰਡੀ ਸਾਬੋ, 29 ਸਤੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਅਕਾਲ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਅਤੇ ਜੀਵਨ ਜਾਂਚ ਚੈਰੀਟੇਬਲ ਸੁਸਾਇਟੀ ਦੇ ਸਾਂਝੇ ਯਤਨਾਂ ਨਾਲ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਓਪਨ ਮੁਕਾਬਲਾ ਕਰਵਾਇਆ ਗਿਆ ਜਿਸ ਦੌਰਾਨ ...

ਪੂਰੀ ਖ਼ਬਰ »

ਵਿਅਕਤੀ ਵਲੋਂ ਫ਼ਾਹਾ ਲਾ ਕੇ ਖ਼ੁਦਕੁਸ਼ੀ

ਬਠਿੰਡਾ, 29 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪ੍ਰਤਾਪ ਨਗਰ ਦਾ ਰਹਿਣ ਵਾਲਾ ਇਕ ਨੌਜਵਾਨ ਵਲੋਂ ਘਰ ਵਿਚ ਫ਼ਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਪਰਿਵਾਰ ਅਨੁਸਾਰ ਉਨ੍ਹਾਂ ਦਾ ਲੜਕਾ ਬੀ.ਟੈਕ ਦੀ ਤਿਆਰੀ ਕਰ ਰਿਹਾ ਸੀ ਜੋ ਪਿਛਲੇ ਕੁਝ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਬਠਿੰਡਾ, 29 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਮੈਡੀਕਲ ਪੈ੍ਰਕਟੀਸ਼ਨਰਜ਼ ਅਸੋਸੀਏਸ਼ਨ ਪੰਜਾਬ ਬਲਾਕ ਬਠਿੰਡਾ ਜ਼ਿਲ੍ਹਾ ਪ੍ਰਧਾਨ ਮੇਵਾ ਸਿੰਘ ਬਰਾੜ ਤੇ ਬਲਾਕ ਪ੍ਰਧਾਨ ਜਗਸੀਰ ਸ਼ਰਮਾ ਦੀ ਅਗਵਾਈ ਹੇਠ ਡਾਕਟਰ ਹੋਮ ਮੇਨ ਰੋਡ ਧੋਬੀਆਣਾ ਨਗਰ ਵਿਖੇ ਮੀਟਿੰਗ ਕੀਤੀ ਗਈ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਵਲੋਂ ਮੰਗਾਂ ਸੰਬੰਧੀ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਬਠਿੰਡਾ, 29 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਸਰਕਾਰ ਵਲੋਂ ਜੀ.ਓ.ਜੀ. ਡਿਪਾਰਟਮੈਂਟ 'ਚੋਂ ਸਾਬਕਾ ਫ਼ੌਜੀਆਂ ਨੂੰ ਹਟਾਏ ਜਾਣ ਨੂੰ ਲੈ ਕੇ ਸਾਬਕਾ ਫ਼ੌਜੀ ਸੰਘਰਸ਼ ਕਮੇਟੀ ਵਲੋਂ ਘਨੱਈਆ ਚੌਕ ਅਤੇ ਹਨੂੰਮਾਨ ਚੌਕ ਵਿਖੇ ਧਰਨਾ ਲਗਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਵਿਖੇ 55 ਯੂਨਿਟ ਖ਼ੂਨ ਦਾਨ

ਰਾਮਪੁਰਾ ਫੂਲ, 29 ਸਤੰਬਰ (ਪੱਤਰ ਪ੍ਰੇਰਕ)- ਕੌਮੀ ਸੇਵਾ ਯੋਜਨਾ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਯੁਵਕ ਸੇਵਾਵਾਂ ਵਿਭਾਗ ਬਠਿੰਡਾ ਦੀ ਯੋਗ ਰਹਿਨੁਮਾਈ ਹੇਠ ਪ੍ਰੈੱਸ ਕਲੱਬ ਰਾਮਪੁਰਾ ਫੂਲ, ਸਹਾਰਾ ਸਮਾਜ ਸੇਵਾ ਕਲੱਬ ਦੇ ਸਹਿਯੋਗ ਸਦਕਾ ਫ਼ਤਿਹ ਗਰੁੱਪ ਆਫ਼ ...

ਪੂਰੀ ਖ਼ਬਰ »

20 ਕਿੱਲੋ ਭੁੱਕੀ ਸਮੇਤ ਇਕ ਕਾਬੂ

ਬਾਲਿਆਂਵਾਲੀ, 29 ਸਤੰਬਰ (ਕੁਲਦੀਪ ਮਤਵਾਲਾ)- ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ ਵਿਖੇ 20 ਕਿੱਲੋ ਭੁੱਕੀ ਚੁਰਾ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕਰਨ ਦੀ ਜਾਣਕਾਰੀ ਹੈ | ਪੁਲਿਸ ਥਾਣਾ ਬਾਲਿਆਂਵਾਲੀ ਦੇ ਮੁੱਖ ਅਧਿਕਾਰੀ ਐਸ.ਆਈ ...

ਪੂਰੀ ਖ਼ਬਰ »

ਜਾਗਰਣ 'ਚ ਸ਼ਰਾਬੀ ਵਲੋਂ ਪੁਜਾਰੀ ਤੇ ਸੇਵਾਦਾਰ 'ਤੇ ਹਮਲਾ, ਦੋਸ਼ੀ ਕਾਬੂ

ਬਾਲਿਆਂਵਾਲੀ, 29 (ਕੁਲਦੀਪ ਮਤਵਾਲਾ)- ਪਿੰਡ ਡਿੱਖ ਵਿਖੇ ਮਾਤਾ ਦੁਰਗਾ ਮੰਦਰ ਕਮੇਟੀ ਵਲੋਂ ਕਰਵਾਏ ਮਾਤਾ ਦੁਰਗਾ ਦੇ ਜਾਗਰਣ 'ਚ ਇਕ ਵਿਅਕਤੀ ਵਲੋਂ ਸ਼ਰਾਬ ਪੀ ਕੇ ਧਾਰਮਿਕ ਸਮਾਗਮ 'ਚ ਵਿਘਨ ਪਾਇਆ ਗਿਆ ਤੇ ਮੰਦਰ ਦੇ ਸੇਵਾਦਾਰ ਤੇ ਉਸ ਦੇ ਪੁੱਤਰ ਅਤੇ ਪੁਜਾਰੀ 'ਤੇ ਬੇਸਬਾਲ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਬਿਜਲੀ ਵੰਡ ਖੇਤਰ ਨਿੱਜੀ ਅਦਾਰਿਆਂ ਨੂੰ ਸੌਂਪਣ ਵਿਰੁੱਧ ਸਾੜੀਆਂ ਕਾਪੀਆਂ

ਬਠਿੰਡਾ, 29 ਸਤੰਬਰ (ਅਵਤਾਰ ਸਿੰਘ)- ਸ਼ਹਿਰ ਦੀਆਂ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ, ਇੰਪਲਾਈਜ਼ ਫੈਡਰੇਸ਼ਨ(ਸੁਰਿੰਦਰ ਸਿੰਘ), ਵਰਕਰਜ਼ ਫੈਡਰੇਸ਼ਨ ਇੰਟਕ, ਇੰਪਲਾਈਜ਼ ਫੈਡਰੇਸ਼ਨ ...

ਪੂਰੀ ਖ਼ਬਰ »

ਉਦਘਾਟਨ ਤੋਂ ਕੁਝ ਘੰਟੇ ਪਹਿਲਾਂ ਮੁੱਖ ਮੰਤਰੀ ਦਾ ਪ੍ਰੋਗਰਾਮ ਰੱਦ, ਖੇਡ ਮੰਤਰੀ ਵੀ ਨਹੀਂ ਪੁੱਜੇ

ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਵਿਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ 'ਬਠਿੰਡਾ ਪੇਂਡੂ ਉਲੰਪਿਕਸ-2022' ਦਾ ਸਥਾਨਕ ਬਹੁਮੰਤਵੀ ਖੇਡ ਗਰਾਉਂਡ ਵਿਖੇ ਉਦਘਾਟਨ ਕੀਤਾ ਜਾਣਾ ਸੀ, ਪਰ ਕੁਝ ਕੁ ਘੰਟੇ ਪਹਿਲਾਂ ਹੀ ਉਨ੍ਹਾਂ ਦੇ ਆਉਣ ਦਾ ਪ੍ਰੋਗਰਾਮ ਰੱਦ ਹੋ ਗਿਆ | ਇਸ ਕਾਰਨ ਜਿੱਥੇ ਮੁੱਖ ਮਹਿਮਾਨਾਂ ਦੀ ਉਡੀਕ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀਆਂ ਗਈਆਂ ਤਿਆਰੀਆਂ ਮੱਧਮ ਪੈ ਗਈਆਂ, ਉੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਕੀਤਾ ਜਾਣ ਵਾਲਾ ਉਲੰਪਿਕਸ ਦਾ ਉਦਘਾਟਨੀ ਸਮਾਰੋਹ ਬਿਲਕੁਲ ਫਿੱਕਾ ਰਿਹਾ | ਕਈ ਘੰਟਿਆਂ ਦੀ ਉਡੀਕ 'ਚ ਬੈਠੇ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਨੇ ਹਨੇ੍ਹਰਾ ਹੁੰਦਾ ਦੇਖ ਆਖ਼ਰ ਆਪਣੇ ਘਰਾਂ ਨੂੰ ਚਾਲੇ ਪਾ ਦਿੱਤੇ ਤੇ ਗਰਾਊਾਡ 'ਚ ਸਿਰਫ਼ ਪ੍ਰਸ਼ਾਸਨਿਕ ਅਮਲਾ ਹੀ ਮੌਜੂਦ ਰਿਹਾ | ਮੁੱਖ ਮੰਤਰੀ ਤੇ ਖੇਡ ਮੰਤਰੀ ਦੀ ਆਮਦ ਨੂੰ ਲੈ ਕੇ ਬਠਿੰਡਾ ਪੁਲਿਸ ਵਲੋਂ ਕੋਨੇ-ਕੋਨੇ 'ਤੇ ਕੀਤੀ ਗਈ ਨਾਕਾਬੰਦੀ ਕਾਰਨ ਸ਼ਹਿਰ ਵਾਸੀਆਂ ਸਮੇਤ ਰਾਹਗੀਰਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਮੁੱਖ ਮੰਤਰੀ ਤੇ ਖੇਡ ਮੰਤਰੀ ਦੀ ਗ਼ੈਰਮੌਜੂਦਗੀ ਦੇ ਚੱਲਦਿਆਂ ਸਿਹਤ ਮੰਤਰੀ ਡਾ. ਬਲਜੀਤ ਕੌਰ ਵਲੋਂ ਉਕਤ ਖੇਡਾਂ ਦਾ ਰਸਮੀ ਉਦਘਾਟਨ ਕੀਤਾ ਜਾਣਾ ਸੀ, ਪਰ ਉਹ ਵੀ ਤੈਅ ਸ਼ੁਦਾ ਪੋ੍ਰਗਰਾਮ ਤੋਂ ਲੰਬਾ ਸਮਾਂ ਦੇਰੀ ਨਾਲ ਪੁੱਜੇ, ਜਿਸ ਕਾਰਨ ਖੇਡ ਪ੍ਰੇਮੀਆਂ ਦੀ ਗਿਣਤੀ ਪੱਖੋਂ ਇਹ ਉਦਘਾਟਨ ਸਮਾਰੋਹ ਫਿੱਕਾ ਰਿਹਾ | ਉਦਘਾਟਨ ਦੌਰਾਨ ਸਿਰਫ਼ ਗਤਕਾ ਅਤੇ ਜਿਮਨਾਸਟਿਕ ਦਾ ਸ਼ੋਅ ਹੋਇਆ, ਜਦਕਿ ਬਾਕੀ ਖੇਡਾਂ (ਸ਼ੋਅ) ਲੇਟ-ਲਤੀਫੀ ਦੀ ਭੇਟ ਚੜ ਗਏ | ਇਸ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਹਿੱਸੇ 'ਚੋਂ ਖਿਡਾਰੀਆਂ ਸਮੇਤ ਉਨ੍ਹਾਂ ਦੇ ਕੋਚਾਂ ਨੂੰ ਖੇਡਾਂ ਦੇ ਉਦਘਾਟਨੀ ਸਮਾਰੋਹ ਮੌਕੇ ਮਾਰਚ ਪਾਸਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਾਕਾਇਦਾ ਤੌਰ 'ਤੇ ਸੱਦਾ-ਪੱਤਰ ਦੇ ਕੇ ਬੁਲਾਇਆ ਗਿਆ, ਪਰ ਗੋਨਿਆਣਾ ਬਲਾਕ ਦੇ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਨਹੀਂ ਮਿਲੀਆਂ, ਜਿਸ ਕਾਰਨ ਖਿਡਾਰੀਆਂ ਸਮੇਤ ਉਨ੍ਹਾਂ ਦੇ ਕੋਚ ਨਾਖ਼ੁਸ਼ ਦੇਖੇ ਗਏ | ਗੋਨਿਆਣਾ ਬਲਾਕ ਦੇ ਖਿਡਾਰੀਆਂ ਦੇ ਕੋਚ ਗੁਰਚਰਨ ਸਿੰਘ ਬਰਾੜ ਨੇ ਦੱਸਿਆ ਕਿ ਉਹ ਮਿਲੇ ਸੱਦਾ-ਪੱਤਰ ਤਹਿਤ ਆਪਣੇ ਖਿਡਾਰੀਆਂ ਨੂੰ ਉਕਤ ਸਮਾਗਮ ਵਿਚ ਲੈ ਕੇ ਪੁੱਜੇ ਸਨ, ਪਰ ਜ਼ਿਲ੍ਹਾ ਖੇਡ ਅਧਿਕਾਰੀ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਉਨ੍ਹਾਂ ਦੇ ਖਿਡਾਰੀਆਂ ਨੂੰ ਕਿੱਟਾਂ ਨਹੀਂ ਮਿਲੀਆਂ, ਜਿਸ ਦਾ ਮਾਮਲਾ ਉਨ੍ਹਾਂ ਉੱਥੇ ਪੁੱਜੇ ਡਿਪਟੀ ਕਮਿਸ਼ਨਰ ਕੋਲ ਉਠਾਇਆ | ਇਸ ਦੌਰਾਨ ਉਨ੍ਹਾਂ ਦੇ ਬੱਚਿਆਂ ਨੂੰ ਕੁਰਸੀਆਂ ਤੋਂ ਉਠਾ ਕੇ ਉਕਤ ਖੇਡ ਗਰਾਉਂਡ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੇ ਰੋਸ ਵਜੋਂ ਬੱਚੇ ਹੇਠਾਂ ਬੈਠ ਗਏ ਤਾਂ ਪ੍ਰਬੰਧਕਾਂ ਨੇ ਕੁਝ ਹੋਰ ਖਿਡਾਰੀਆਂ ਦੀਆਂ ਕਿੱਟਾਂ ਉਨ੍ਹਾਂ ਦੇ ਬੱਚਿਆਂ ਨੂੰ ਪਹਿਨਾ ਕੇ ਬੁੱਤਾ ਸਾਰਿਆ | ਪਹਿਲੇ ਦਿਨ ਹੀ ਉਕਤ ਖੇਡਾਂ ਮਹਿਮਾਨਾਂ ਦੀ ਉਡੀਕ ਤੇ ਵਾਦ-ਵਿਵਾਦ ਦੀ ਭੇਟ ਚੜ੍ਹ ਗਈਆਂ |

ਖ਼ਬਰ ਸ਼ੇਅਰ ਕਰੋ

 

ਬੀ.ਐਂਡ.ਆਰ. ਵਿਭਾਗ ਦੀ ਵੱਡੀ ਲਾਪਰਵਾਹੀ ਆਈ ਸਾਹਮਣੇ • ਮਨਾਹੀ ਦੇ ਬਾਵਜੂਦ ਮੁਲਤਾਨੀਆਂ ਪੁਲ ਉੱਪਰੋਂ ਦੀ ਲੰਘ ਰਹੇ ਭਾਰੀ ਵਾਹਨ

ਬਠਿੰਡਾ, 29 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬੀਤੇ ਦੋ ਦਿਨ ਪਹਿਲਾ ਬਠਿੰਡਾ ਦੇ ਮੁਲਤਾਨੀਆ ਪੁਲ ਦੇ ਵਿਚਕਾਰ ਸੜਕ ਧੱਸਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਰਸਤੇ 'ਤੇ ਭਾਰੀ ਵਾਹਨਾਂ ਦੇ ਲੰਘਾਉਣ ਲਈ ਪਾਬੰਦੀ ਲਗਾਈ ਗਈ ਸੀ ਪਰ ਹੁਣ ਫਿਰ ਤੋਂ ਮੁਲਤਾਨੀਆ ਪੁਲ ...

ਪੂਰੀ ਖ਼ਬਰ »

ਵਿਸ਼ਵ ਦਿਲ ਦਿਵਸ ਮੌਕੇ ਦਿਲ ਦੀਆਂ ਬਿਮਾਰੀਆਂ ਸੰਬੰਧੀ ਕੀਤਾ ਜਾਗਰੂਕ

ਨਥਾਣਾ, 29 ਸਤੰਬਰ (ਗੁਰਦਰਸ਼ਨ ਲੁੱਧੜ)- ਕਮਿਊਨਿਟੀ ਹੈਲਥ ਸੈਂਟਰ ਨਥਾਣਾ ਵਿਖੇ ਵਿਸ਼ਵ ਦਿਲ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾ: ਦਰਸ਼ਨ ਕੌਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਵਿਸ਼ਵ ਭਰ ਵਿਚ ਇਹ ਦਿਵਸ ਮਨਾਇਆ ਜਾਂਦਾ ਹੈ, ...

ਪੂਰੀ ਖ਼ਬਰ »

ਚੁੱਘੇ ਖੁਰਦ ਸਕੂਲ 'ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ

ਬੱਲੂਆਣਾ, 29 ਸਤੰਬਰ (ਹਰਜਿੰਦਰ ਸਿੰਘ ਗਰੇਵਾਲ)- ਸਰਕਾਰੀ ਹਾਈ ਸਕੂਲ ਚੁੱਘੇ ਖੁਰਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਹੈੱਡ ਮਿਸਟ੍ਰੈਸ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ | ਸਵੇਰ ਦੀ ਸਭਾ ਵਿਚ ਕਿ੍ਸ਼ਨ ਕੁਮਾਰ, ਹਿੰਦੀ ਮਾਸਟਰ ਵਲੋ ਸ. ਭਗਤ ਸਿੰਘ ਦੇ ...

ਪੂਰੀ ਖ਼ਬਰ »

ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਵਲੋਂ 12ਵਾਂ ਸਮੂਹਿਕ ਵਿਆਹ ਸਮਾਗਮ 9 ਨੂੰ

ਰਾਮਾਂ ਮੰਡੀ, 29 ਸਤੰਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸਮਾਜਸੇਵੀ ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਵਲੋਂ ਜ਼ਰੂਰਤਮੰਦ ਲੜਕੀਆਂ ਦਾ 12ਵੇਂ ਸਮੂਹਿਕ ਵਿਆਹ ਸਮਾਗਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ | ਇਹ ਪ੍ਰਗਟਾਵਾ ਪ੍ਰਧਾਨ ਹਰਨੇਕ ਸਿੰਘ ਮੱਕੜ, ਕੈਸ਼ੀਅਰ ...

ਪੂਰੀ ਖ਼ਬਰ »

11ਵਾਂ ਨਾਟਿਅਮ ਨੈਸ਼ਨਲ ਥੀਏਟਰ ਫੈਸਟੀਵਲ ਬਠਿੰਡਾ 'ਚ ਪਹਿਲੀ ਨੂੰ

ਬਠਿੰਡਾ, 29 ਸਤੰਬਰ (ਵੀਰਪਾਲ ਸਿੰਘ)- ਉੱਤਰੀ ਖੇਤਰ ਸਭਿਆਚਾਰਕ ਕੇਂਦਰ ਪਟਿਆਲਾ ਤੇ ਪੰਜਾਬ ਸੰਗੀਤ ਨਾਟਕ ਅਕਾਦਮੀ, ਹਰਿਆਣਾ ਕਲਾ ਪ੍ਰੀਸ਼ਦ ਵਲੋਂ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ...

ਪੂਰੀ ਖ਼ਬਰ »

ਰਵੀਪ੍ਰੀਤ ਸਿੰਘ ਸਿੱਧੂ ਦੀਆਂ ਕੋਸ਼ਿਸ਼ਾਂ ਸਦਕਾ ਰਾਮਾਂ ਮੰਡੀ ਨੂੰ ਮਿਲਿਆ ਅਜਮੇਰ ਅੰਮਿ੍ਤਸਰ ਮੇਲਗੱਡੀ ਦਾ ਸਟਾਪੇਜ

ਰਾਮਾਂ ਮੰਡੀ, 29 ਸਤੰਬਰ (ਤਰਸੇਮ ਸਿੰਗਲਾ)- ਭਾਜਪਾ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਇਲਾਕੇ ਦੀ ਲੰਬੇ ਸਮੇਂ ਤੋਂ ਅਜਮੇਰ-ਅੰਮਿ੍ਤਸਰ ਮੇਲ ਗੱਡੀ ਸੰਖਿਆ ਨੰ: 19611 ਦੇ ਰਾਮਾਂ ਮੰਡੀ ਰੇਲਵੇ ਸਟੇਸ਼ਨ 'ਤੇ ਸਟਾਪੇਜ਼ ਦੀ ਦੂਸਰੀ ...

ਪੂਰੀ ਖ਼ਬਰ »

ਲਿਟਲ ਫ਼ਲਾਵਰ ਸਕੂਲ ਬਠਿੰਡਾ ਦੇ ਬੱਚਿਆਂ ਨੇ 'ਖੇਡਾਂ ਵਤਨ ਪੰਜਾਬ ਦੀਆਂ' 'ਚ ਜਿੱਤੇ ਤਗਮੇ

ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲਿਟਲ ਫ਼ਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਸਰਕਾਰ ਵਲੋਂ ਆਯੋਜਿਤ 'ਖੇਡਾਂ ਵਤਨ ਪੰਜਾਬ ਦੀਆਂ' 2022 ਵਿਚ ਜੇਤੂ ਰਹੇ ਸਕੂਲ ਦੇ ਬੱਚਿਆਂ ਲਈ ਇਨਾਮ ਵੰਡ ਸਮਾਰੋਹ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ...

ਪੂਰੀ ਖ਼ਬਰ »

85 ਕਰੋੜ ਦੀ ਲਾਗਤ ਨਾਲ ਬਣਾਈ ਨਵੀਂ ਸਬਜ਼ੀ ਮੰਡੀ 'ਚ ਟੱਪਰੀਵਾਸਾਂ ਨੇ ਡੇਰੇ ਲਗਾਏ

ਰਾਮਾਂ ਮੰਡੀ, 29 ਸਤੰਬਰ (ਤਰਸੇਮ ਸਿੰਗਲਾ)-ਸਰਕਾਰ ਦੀਆਂ ਗਲਤ ਨੀਤੀਆਂ ਕਾਰਨ 85 ਕਰੋੜ ਰੁਪਏ ਦੀ ਲਾਗਤ ਨਾਲ ਨਗਰ ਕੌਂਸਲ ਅਤੇ ਮਾਰਕੀਟ ਕਮੇਟੀ ਦਫ਼ਤਰਾਂ ਦੇ ਵਿਚਕਾਰ ਬਣਾਈ ਗਈ ਨਵੀਂ ਹੋਲਸੇਲ ਸਬਜ਼ੀ ਮੰਡੀ 'ਤੇ ਹੁਣ ਟੱਪਰੀਵਾਸਾਂ ਨੇ ਡੇਰੇ ਲਗਾ ਲਏ ਹਨ | ਸਾਬਕਾ ਕਾਂਗਰਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX