ਤਾਜਾ ਖ਼ਬਰਾਂ


ਅੰਮ੍ਰਿਤਪਾਲ ਸਿੰਘ ਦੇ ਦਮਦਮਾ ਸਾਹਿਬ ਪੁੱਜਣ ਦੀਆਂ ਅਫ਼ਵਾਹਾਂ ਦੌਰਾਨ ਵੱਡੀ ਗਿਣਤੀ ਪੁੱਜੀ ਫ਼ੋਰਸ
. . .  3 minutes ago
ਤਲਵੰਡੀ ਸਾਬੋ, 29 ਮਾਰਚ (ਰਣਜੀਤ ਸਿੰਘ ਰਾਜੂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹੁਣ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਦੀ ਅਫ਼ਵਾਹ ਉਪਰੰਤ ਅਚਾਨਕ ਤਲਵੰਡੀ ਸਾਬੋ ’ਚ ਵੱਡੀ ਗਿਣਤੀ ’ਚ ਪੁਲਿਸ ਫ਼ੋਰਸ ਨਜ਼ਰ ਆਉਣ ਲੱਗ ਗਈ ਹੈ। ਨਗਰ ਦੇ ਨਿਸ਼ਾਨ-ਏ-ਖ਼ਾਲਸਾ ਚੌਂਕ ਤੋਂ ਲੈ....
ਲੁਧਿਆਣਾ ਵਿਚ ਹਾਈ ਅਲਰਟ
. . .  6 minutes ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਅੱਜ ਬਾਅਦ ਦੁਪਹਿਰ ਅਚਾਨਕ ਸ਼ਹਿਰ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਵਿਚ ਪੁਲਿਸ ਵਲੋਂ ਸਖ਼ਤ ਨਾਕੇਬੰਦੀ ਕੀਤੀ ਗਈ ਹੈ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸ਼ਹਿਰ ਵਿਚ ਆਉਣ ਵਾਲੇ....
ਰਾਹੁਲ ਗਾਂਧੀ ਮੀਟਿੰਗ ਲਈ ਪਹੁੰਚੇ ਸੀ.ਪੀ.ਪੀ. ਦਫ਼ਤਰ
. . .  10 minutes ago
ਨਵੀਂ ਦਿੱਲੀ, 29 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਸੀ.ਪੀ.ਪੀ. ਦਫ਼ਤਰ ਵਿਚ ਲੋਕ ਸਭਾ ਅਤੇ ਰਾਜ ਸਭਾ ਦੇ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ.....
ਡੀ.ਐਸ.ਪੀ. ਪੱਧਰ ਦੇ 24 ਅਧਿਕਾਰੀਆਂ ਦੇ ਹੋਏ ਤਬਾਦਲੇ
. . .  11 minutes ago
ਚੰਡੀਗੜ੍ਹ, 29 ਮਾਰਚ- ਪੰਜਾਬ ਪੁਲਿਸ ਦੇ ਡੀ.ਜੀ.ਪੀ. ਵਲੋਂ ਪੱਤਰ ਜਾਰੀ ਕਰਕੇ ਡੀ.ਐਸ. ਪੀ. ਪੱਧਰ ਦੇ 24 ਅਧਿਕਾਰੀਆਂ.....
ਸਾਬਕਾ ਵਿਧਾਇਕ ਵੈਦ ਮੁੜ ਵਿਜੀਲੈਂਸ ਦਫ਼ਤਰ ਪੁੱਜੇ
. . .  40 minutes ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਸ਼ੁਰੂ ਕੀਤੀ ਗਈ ਜਾਂਚ ਵਿਚ ਸ਼ਾਮਿਲ ਹੋਣ ਲਈ ਅੱਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਂਸ ਦਫ਼ਤਰ ਪੁੱਜੇ ਹਨ, ਇਹ ਉਨ੍ਹਾਂ ਦੀ ਦੂਜੀ ਪੇਸ਼ੀ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਵੀ...
ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਹੋਵੇਗਾ ਰਜਿਸਟਰੀਆਂ ਦਾ ਕੰਮ
. . .  43 minutes ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਸੂਬੇ ਭਰ ਵਿਚ ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮਕਾਜ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਸਮੂਹ ਸਬ ਰਜਿਸਟਰਾਰਾਂ ਨੂੰ ਇਨ੍ਹਾਂ ਹੁਕਮਾਂ....
ਪੰਜਾਬ ਪੁਲਿਸ ਵਿਚ ਆਈ.ਪੀ.ਐਸ. ਅਤੇ ਪੀ.ਪੀ.ਐਸ.ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 1 ਆਈ.ਪੀ. ਐਸ. ਅਤੇ 8 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ...
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  56 minutes ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵਲੋਂ ਪ੍ਰੈਸ ਕਾਨਫ਼ਰੰਸ ਦੌਰਾਨ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ ਲੰਧਰ ਵਿਚ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਦੱਸ...
ਕਰਨਾਟਕ : 10 ਮਈ ਨੂੰ ਹੋਣਗੀਆਂ ਚੋਣਾਂ
. . .  about 1 hour ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਨੇ ਇਕ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਰਨਾਟਕ ਵਿਧਾਨ ਸਭਾ ਚੋਣਾਂ 10 ਮਈ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਕੀਤੀਆਂ...
ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਕੇਸ ਦਰਜ
. . .  about 1 hour ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਪਰਮੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਬੀਤੀ ਸ਼ਾਮ ਇਕ ਨਸ਼ਾ ਤਸਕਰ....
ਪੰਜਾਬ ਸਰਕਾਰ ਵਲੋਂ 13 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 13 ਪੀ.ਸੀ.ਐ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ ਦਿੱਤਾ...
ਇਨੋਵਾ ਛੱਡ ਕੇ ਭੱਜੇ ਨੌਜਵਾਨਾਂ ਦੀ ਭਾਲ ’ਚ ਪੁਲਿਸ ਵਲੋਂ ਦਰਜਨਾਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ
. . .  about 1 hour ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਪੈਂਦੇ ਪਿੰਡ ਮਰਨਾਈਆਂ ’ਚ ਬੀਤੀ ਰਾਤ ਇਨੋਵਾ ਸਵਾਰ 2 ਨੌਜਵਾਨਾਂ ਦਾ ਪਿੱਛਾ ਕਰ ਰਹੀ ਪੁਲਿਸ ਨੂੰ ਵੇਖ ਕੇ ਗੱਡੀ ਛੱਡ ਕੇ ਭੱਜੇ ਸ਼ੱਕੀ ਵਿਅਕਤੀਆਂ ਦਾ ਪਤਾ ਲਗਾਉਣ ਲਈ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ ਇਲਾਕੇ ਦੇ ਪਿੰਡਾਂ ’ਚ ਪੁਲਿਸ ਵਲੋਂ ਤਲਾਸ਼ੀ....
ਹੋਟਲ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ
. . .  about 1 hour ago
ਕਪੂਰਥਲਾ, 29 ਮਾਰਚ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਫ਼ਾਟਕ ਨੇੜੇ ਫੂਡ ਵਿਲਾ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ ਕਰਨ ਦਾ ਸਮਾਚਾਰ ਹੈ, ਜਿਸ ਵਿਚ ਤਿੰਨੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਓਮ ਪ੍ਰਕਾਸ਼....
ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਹੋਈ ਸ਼ੁਰੂ
. . .  about 1 hour ago
ਨਵੀਂ ਦਿੱਲੀ, 29 ਮਾਰਚ- ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਅੱਜ ਇੱਥੇ ਚੱਲ ਰਹੀ ਹੈ। ਇਸ ਬੈਠਕ ਲਈ ਮੈਂਬਰ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਪਹੁੰਚੇ ਹਨ। ਮੀਟਿੰਗ ਤੋਂ ਪਹਿਲਾਂ ਆਪਣੀ ਟਿੱਪਣੀ ਵਿਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕਿਹਾ ਕਿ.....
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
. . .  about 1 hour ago
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 1 hour ago
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ
. . .  about 2 hours ago
ਨਵੀਂ ਦਿੱਲੀ, 29 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 1,222 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 29 ਮਾਰਚ-ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਸੰਸਦ ਵਿਚ ਰਾਜ ਸਭਾ ਦੇ ਮਲਿਕ ਅਰਜੁਨ ਖੜਗੇ ਦੇ ਚੈਂਬਰ ਵਿਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਅਫ਼ਗਾਨਿਸਤਾਨ ਦੇ ਕਾਬੁਲ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਕਾਬੁਲ, 29 ਮਾਰਚ-ਅੱਜ ਸਵੇਰੇ 5:49 'ਤੇ ਅਫਗਾਨਿਸਤਾਨ ਦੇ ਕਾਬੁਲ ਤੋਂ 85 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਜਨਮ ਦਿਨ ਮੌਕੇ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  about 1 hour ago
ਚੰਡੀਗੜ੍ਹ, 29 ਮਾਰਚ-ਪੰਜਾਬੀ ਗਾਇਕ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਭਾਰਤ 'ਚ ਰੋਕ ਲਗਾ ਦਿੱਤੀ ਗਈ...
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ
. . .  1 minute ago
ਚੰਡੀਗੜ੍ਹ, 29 ਮਾਰਚ-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ...।
ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  about 2 hours ago
ਚੰਡੀਗੜ੍ਹ, 29 ਮਾਰਚ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਟਵੀਟ ਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ...
ਦਿੱਲੀ ਕ੍ਰਾਈਮ ਬ੍ਰਾਂਚ ਵਲੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਾਈਜੀਰੀਅਨ ਨਾਗਰਿਕਾਂ ਸਣੇ 3 ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 29 ਮਾਰਚ-ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋ ਨਾਈਜੀਰੀਅਨ ਨਾਗਰਿਕਾਂ ਡੇਨੀਅਲ ਅਤੇ ਬੇਨੇਥ ਅਤੇ ਇਕ ਭਾਰਤੀ ਬਲਜੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ...
ਕੈਲਗਰੀ:ਨੌਰਥ ਈਸਟ ਮਾਰਟਿਨਡੇਲ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  about 4 hours ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਕਪੂਰਥਲਾ / ਫਗਵਾੜਾ

ਐਕਸਿਸ ਬੈਂਕ ਨੂੰ ਸੰਨ੍ਹ ਲਗਾ ਕੇ ਲੱਖਾਂ ਰੁਪਏ ਚੋਰੀ

ਕਪੂਰਥਲਾ/ਫੱਤੂਢੀਂਗਾ, 29 ਸਤੰਬਰ (ਅਮਰਜੀਤ ਕੋਮਲ, ਬਲਜੀਤ ਸਿੰਘ)-ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਭਵਾਨੀਪੁਰ ਵਿਚ ਐਕਸਿਸ ਬੈਂਕ ਦੀ ਬ੍ਰਾਂਚ ਵਿਚੋਂ ਬੀਤੀ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਬੈਂਕ ਨੂੰ ਸੰਨ੍ਹ ਲਗਾ ਕੇ ਲੱਖਾਂ ਰੁਪਏ ਚੋਰੀ ਕਰਨ ਦੇ ਮਾਮਲੇ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਨਿਗਮ ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 29 ਸਤੰਬਰ (ਅਮਰਜੀਤ ਕੋਮਲ)-ਨਗਰ ਪਾਲਿਕਾ ਕਰਮਚਾਰੀ ਸੰਗਠਨ ਪੰਜਾਬ ਤੇ ਕਪੂਰਥਲਾ ਇਕਾਈ ਵਲੋਂ ਬਾਹਰੀ ਵਸੀਲਿਆਂ ਰਾਹੀਂ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਹੋ ਰਹੀ ਦੇਰੀ ਦੇ ਮਾਮਲੇ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਨਗਰ ਨਿਗਮ ਦੇ ਦਫ਼ਤਰ ਮੂਹਰੇ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦੇ ਬੈਡਮਿੰਟਨ ਖਿਡਾਰੀਆਂ ਦੇ ਸਨਮਾਨ 'ਚ ਸਮਾਗਮ

ਕਪੂਰਥਲਾ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਬੈਡਮਿੰਟਨ ਦੇ ਮੁਕਾਬਲੇ ਵਿਚ ਜੇਤੂ ਰਹੇ ਕਾਲਜ ਦੇ ਬੈਡਮਿੰਟਨ ਦੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਸਬੰਧੀ ਇਕ ਸਮਾਗਮ ...

ਪੂਰੀ ਖ਼ਬਰ »

ਜੀ.ਓ.ਜੀ. ਸਕੀਮ ਤਹਿਤ ਰੱਖੇ ਸਾਬਕਾ ਫ਼ੌਜੀਆਂ ਨੂੰ ਹਟਾਉਣ ਨੂੰ ਲੈ ਕੇ ਭਾਰੀ ਰੋਸ

ਫਗਵਾੜਾ, 29 ਸਤੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਜੀ.ਓ.ਜੀ. ਸਕੀਮ ਤਹਿਤ ਰੱਖੇ ਫ਼ੌਜੀਆਂ ਨੂੰ ਹਟਾਉਣ ਦੇ ਮਾਮਲੇ ਨੂੰ ਲੈ ਕੇ ਸਾਬਕਾ ਫ਼ੌਜੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਇਸ ਆਵਾਜ਼ ਨੂੰ ਬੁਲੰਦ ਕਰਨ ਲਈ ਸਾਬਕਾ ਸੂਬੇਦਾਰ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਚੋਰਾਂ ਵਲੋਂ ਸੋਨਾ ਤੇ ਨਕਦੀ ਚੋਰੀ

ਢਿਲਵਾਂ, 29 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਬੀਤੀ ਦੇਰ ਰਾਤ ਅਣਪਛਾਤੇ ਚੋਰਾਂ ਵਲੋਂ ਢਿਲਵਾਂ ਵਿਚ ਧੁੱਸੀ ਬੰਨ੍ਹ ਨਜ਼ਦੀਕ ਇੱਕ ਘਰ ਵਿਚੋਂ 3 ਤੋਲੇ ਸੋਨਾ ਤੇ 10,000 ਹਜ਼ਾਰ ਦੀ ਨਕਦੀ ਚੋਰੀ ਕਰ ਲਈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੁਰਿੰਦਰ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ 'ਚ ਕਰਵਾਏ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਭਾਸ਼ਨ ਮੁਕਾਬਲੇ

ਕਪੂਰਥਲਾ, 29 ਸਤੰਬਰ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ | ਇਸ ਮੌਕੇ ਗਗਨਦੀਪ ਕੌਰ ਜ਼ਿਲ੍ਹਾ ਯੁਵਾ ...

ਪੂਰੀ ਖ਼ਬਰ »

ਜਿੰਮ ਵਿਚ ਕਸਰਤ ਕਰਦੇ ਇਕ ਵਿਅਕਤੀ ਦੀ ਮੌਤ

ਕਪੂਰਥਲਾ, 29 ਸਤੰਬਰ (ਅਮਨਜੋਤ ਸਿੰਘ ਵਾਲੀਆ)-ਥਾਣਾ ਸਿਟੀ ਵਿਚ ਪੈਂਦੇ ਮੁਹੱਲਾ ਕਸਾਬਾਂ ਦੇ ਇਕ 55 ਸਾਲਾ ਵਿਅਕਤੀ ਦੀ ਜਿੰਮ ਵਿਚ ਕਸਰਤ ਕਰਦੇ ਸਮੇਂ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਤਰਸੇਮ ਕੁਮਾਰ ਵਾਸੀ ਕਸਾਬਾਂ ਬਾਜ਼ਾਰ ਜੋ ਕਿ ਸਬਜ਼ੀ ਦਾ ਕੰਮ ਕਰਦਾ ਹੈ ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਸੁਖਚੈਨਆਣਾ ਦੇ ਨਾਨ-ਟੀਚਿੰਗ ਸਟਾਫ਼ ਵਲੋਂ ਆਪਣੀਆਂ ਹੱਕੀ ਮੰਗਾਂ ਸੰਬੰਧੀ ਧਰਨਾ ਜਾਰੀ

ਫਗਵਾੜਾ, 29 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਦਿੱਤੇ ਸੱਦੇ ਅਨੁਸਾਰ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਯੂਨਿਟ ਵਲੋਂ ਯੂਨਿਟ ਪ੍ਰਧਾਨ ਜੋਧਨ ਸਿੰਘ ਸੱਲ ਅਤੇ ਜ਼ਿਲ੍ਹਾ ਕਪੂਰਥਲਾ ਦੇ ...

ਪੂਰੀ ਖ਼ਬਰ »

ਕਾਰ ਨਾਲ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਫਗਵਾੜਾ, 29 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਪਿੰਡ ਖਾਟੀ ਲਾਗੇ ਕਾਰ ਵਲੋਂ ਫ਼ੇਟ ਮਾਰਨ ਕਾਰਨ ਮੋਟਰਸਾਈਕਲ ਚਾਲਕ ਦੀ ਹੋਈ ਮੌਤ ਦੇ ਸਬੰਧ 'ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਅਮਰੀਕ ਸਿੰਘ ਪੁੱਤਰ ਵੀਰੂ ਰਾਮ ...

ਪੂਰੀ ਖ਼ਬਰ »

ਟਰੱਕ ਤੇ ਕਾਰ ਦੀ ਟੱਕਰ, ਕਾਰ ਬੁਰੀ ਤਰ੍ਹਾਂ ਹਾਦਸਾਗ੍ਰਸਤ

ਫਗਵਾੜਾ, 29 ਸਤੰਬਰ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਸ਼ੂਗਰ ਮਿੱਲ ਲਾਗੇ ਇੱਕ ਟਰੱਕ ਵਲੋਂ ਕਾਰ 'ਚ ਟੱਕਰ ਮਾਰਨ ਨਾਲ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਪਰ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ | ਜਾਣਕਾਰੀ ਦਿੰਦਿਆਂ ਜਗੀਰ ਕੁਮਾਰ ਨੇ ਦੱਸਿਆ ਕਿ ਉਹ ਰਾਜਪੂਤ ਸੁੰਨੜਾ ...

ਪੂਰੀ ਖ਼ਬਰ »

ਕੋਰੋਨਾ ਪੀੜਤ ਵਿਅਕਤੀ ਦੀ ਇਲਾਜ ਦੌਰਾਨ ਮੌਤ

ਕਪੂਰਥਲਾ, 29 ਸਤੰਬਰ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹੇ ਵਿਚ ਫਗਵਾੜਾ ਸ਼ਹਿਰ ਨਾਲ ਸਬੰਧਿਤ ਇਕ ਕੋਰੋਨਾ ਪੀੜਤ 72 ਸਾਲਾ ਵਿਅਕਤੀ ਦੀ ਅੱਜ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ | ਸਿਹਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿਚ ਇਕ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ 'ਤੇ ਕੋਵਿਡ ਵੈਕਸੀਨੇਸ਼ਨ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲਿਆਂ ਦਾ ਸਨਮਾਨ

ਕਪੂਰਥਲਾ, 29 ਸਤੰਬਰ (ਅਮਨਜੋਤ ਸਿੰਘ ਵਾਲੀਆ)-ਵਿਸ਼ਵ ਆਬਾਦੀ ਦਿਵਸ 'ਤੇ ਕੋਵਿਡ ਵੈਕਸੀਨੇਸ਼ਨ ਦੌਰਾਨ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਕਰਮਚਾਰੀਆਂ ਤੇ ਐਨ.ਜੀ.ਓ. ਐਸ.ਏ.ਆਰ.ਡੀ. ਦੇ ਮੈਂਬਰਾਂ ਨੂੰ ਸਿਵਲ ਸਰਜਨ ਕਪੂਰਥਲਾ ਡਾ: ਗੁਰਿੰਦਰਬੀਰ ਕੌਰ ਵਲੋਂ ਪ੍ਰਸ਼ੰਸਾ ਪੱਤਰ ...

ਪੂਰੀ ਖ਼ਬਰ »

ਪਿੰਡ ਬਿਹਾਰੀਪੁਰ ਵਿਖੇ ਸਿਲਾਈ ਕਢਾਈ ਤੇ ਲਾਇਬ੍ਰੇਰੀ ਦਾ ਉਦਘਾਟਨ ਕੱਲ੍ਹ

ਹੁਸੈਨਪੁਰ, 29 ਸਤੰਬਰ (ਸੋਢੀ)-ਸਵ. ਅਜੀਤ ਸਿੰਘ ਅਤੇ ਸਵ. ਜਗਤ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ ਪਰਿਵਾਰ ਵਲੋਂ ਲੜਕੀਆਂ ਨੂੰ ਸਿਲਾਈ ਕਢਾਈ ਦੀ ਸਿੱਖਿਆ ਦੇਣ ਲਈ ਸਿਲਾਈ ਸੈਂਟਰ ਅਤੇ ਨੌਜਵਾਨ ਵਰਗ ਨੂੰ ਇਤਿਹਾਸਕ ਅਤੇ ਸਮਾਜਿਕ ਸਿੱਖਿਆ ਨਾਲ ਜੋੜਨ ਦੇ ...

ਪੂਰੀ ਖ਼ਬਰ »

ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ-ਕੌਂਸਲਰ ਪਰਮਜੀਤ ਸਿੰਘ

ਭੁਲੱਥ, 29 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਵਾਤਾਵਰਣ ਪ੍ਰੇਮੀ ਕੌਂਸਲਰ ਪਰਮਜੀਤ ਸਿੰਘ ਕਮਰਾਏ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਵੱਧ ਰਿਹਾ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਖੇਤੀਬਾੜੀ ਵਿਭਾਗ ਨੇ ਪਿੰਡਾਂ 'ਚ ਕੈਂਪ ਲਗਾਏ

ਨਡਾਲਾ, 29 ਸਤੰਬਰ (ਮਾਨ)-ਮੁੱਖ ਖੇਤੀਬਾੜੀ ਅਫ਼ਸਰ, ਕਪੂਰਥਲਾ ਡਾ. ਬਲਬੀਰ ਚੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਬਲਾਕ ਨਡਾਲਾ ਦੇ ਪਿੰਡਾਂ ਤਲਵਾੜਾ ਅਤੇ ਮਾਨਾ ਤਲਵੰਡੀ ਵਿਖੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਖੱਸਣ ਵਿਖੇ ਆਰੰਭ ਹੋਏ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ ਟੂਰਨਾਮੈਂਟ

ਭੁਲੱਥ, 29 ਸਤੰਬਰ (ਮਨਜੀਤ ਸਿੰਘ ਰਤਨ)-ਸਰਕਾਰੀ ਸਕੂਲ ਖੱਸਣ ਵਿਖੇ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ ਟੂਰਨਾਮੈਂਟ ਅਰੰਭ ਹੋਏ | ਜਿਸ ਦਾ ਉਦਘਾਟਨ ਪਿੰਡ ਦੇ ਸਰਪੰਚ ਸਤਵਿੰਦਰ ਸਿੰਘ ਨਸੀਬ ਵਲੋਂ ਕੀਤਾ ਗਿਆ | ਇਸ ਸਮੇਂ ਉਨ੍ਹਾਂ ਨੇ ਬੋਲਦਿਆਂ ਕਿਹਾ ਕਿ ਬੱਚਿਆਂ ਨੂੰ ...

ਪੂਰੀ ਖ਼ਬਰ »

ਸੁਖਚੈਨ ਰੋਡ ਸਥਿਤ ਸਾਈਾ ਮੰਦਿਰ ਵਿਖੇ ਤੀਸਰੀ ਮੂਰਤੀ ਦੀ ਸਥਾਪਨਾ 2 ਅਕਤੂਬਰ ਨੂੰ

ਫਗਵਾੜਾ, 29 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਸਥਾਨਕ ਸੁਖਚੈਨ ਰੋਡ ਸਥਿਤ ਸਾਈਾ ਮੰਦਰ ਵਿਖੇ 12ਵਾਂ ਮੂਰਤੀ ਸਥਾਪਨਾ ਦਿਵਸ 2 ਅਕਤੂਬਰ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ | ਇਸ ਦੌਰਾਨ ਮੰਦਿਰ 'ਚ ਸਾਈਾ ਬਾਬਾ ਦੀ ਤੀਸਰੀ ਮੂਰਤੀ (ਚਾਵੜੀ ਸਵਰੂਪ) ਦੀ ਸਥਾਪਨਾ ਵੀ ਕੀਤੀ ...

ਪੂਰੀ ਖ਼ਬਰ »

ਮਸੀਤਾਂ ਵਿਚ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਅੱਜ

ਕਪੂਰਥਲਾ, 29 ਸਤੰਬਰ (ਵਿ.ਪ੍ਰ.)-ਸੰਤ ਬਾਬਾ ਕਰਤਾਰ ਸਿੰਘ ਦੀ ਐਨ.ਆਰ.ਆਈ. ਦਸਵੰਧ ਸੰਸਥਾ ਵਲੋਂ ਪ੍ਰਵਾਸੀ ਭਰਾਵਾਂ ਦੇ ਸਹਿਯੋਗ ਨਾਲ 30 ਸਤੰਬਰ ਦਿਨ ਸ਼ੁੱਕਰਵਾਰ ਨੂੰ ਪਿੰਡ ਮਸੀਤਾਂ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ ਜਾ ਰਿਹਾ ਹੈ | ਜਿਸ ਵਿਚ ਥਿੰਦ ਹਸਪਤਾਲ ...

ਪੂਰੀ ਖ਼ਬਰ »

ਦਿਮਾਗ਼ੀ ਤਣਾਅ ਤੋਂ ਬਚਣ ਸਬੰਧੀ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ 'ਚ ਕਰਵਾਇਆ ਸੈਮੀਨਾਰ

ਕਪੂਰਥਲਾ, 29 ਸਤੰਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਦਿਮਾਗ਼ੀ ਤਣਾਅ ਤੋਂ ਬਚਣ ਸਬੰਧੀ ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ | ਸੈਮੀਨਾਰ ਵਿਚ ਡਾ: ਅੰਜਲੀਨ ਕੌਰ ਉੱਪਲ ਤੇ ਰੋਨਿਕਾ ਚੋਪੜਾ ਨੇ ਕਿਹਾ ਕਿ ਹਰ ਤਰ੍ਹਾਂ ਦਾ ਤਣਾਅ ...

ਪੂਰੀ ਖ਼ਬਰ »

ਬਾਬੇਕੇ ਸਕੂਲ ਦੇ ਸ੍ਰੀ ਸਹਿਜ ਪਾਠ ਸਾਹਿਬ ਕਰਨ ਵਾਲੇ ਵਿਦਿਆਰਥੀ ਤੇ ਅਧਿਆਪਕ ਸਨਮਾਨਿਤ

ਡਡਵਿੰਡੀ, 29 ਸਤੰਬਰ (ਦਿਲਬਾਗ ਸਿੰਘ ਝੰਡ)-ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ ਵਾੜਾ ਜੋਧ ਸਿੰਘ ਜਲੰਧਰ ਦੇ ਸ੍ਰੀ ਸਹਿਜ ਪਾਠ ਸਾਹਿਬ ਪੂਰਨ ਗੁਰਮਰਿਆਦਾ ਅਨੁਸਾਰ ਸੰਪੂਰਨ ਕਰਨ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ | ਇਸ ਸੰਬੰਧੀ ਪਿ੍ੰਸੀਪਲ ...

ਪੂਰੀ ਖ਼ਬਰ »

ਚਿੱਟੀ ਰੇਤ ਤੇ ਬਜਰੀ ਰਾਹੀਂ ਹੋ ਰਹੀ ਲੋਕਾਂ ਦੀ ਲੁੱਟ ਨੂੰ ਤੁਰੰਤ ਬੰਦ ਹੋਵੇ: ਸਾਬਕਾ ਸਰਪੰਚ ਥਿੰਦ

ਡਡਵਿੰਡੀ, 29 ਸਤੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਮਨਜੀਤ ਸਿੰਘ ਥਿੰਦ ਮੁਹੱਬਲੀਪੁਰ ਨੇ ਕਿਹਾ ਕਿ ਪੰਜਾਬ 'ਚ ਰੇਤ-ਬਜਰੀ ਦੇ ਰੇਟ ਘਟਾ ਕੇ ਆਮ ਲੋਕਾਂ ਨੂੰ ਰਾਹਤ ਦੇਣ ਦਾ ਵਾਅਦਾ ਕਰਕੇ ਬਣੀ ਸੂਬੇ ਦੀ 'ਆਪ' ਸਰਕਾਰ ...

ਪੂਰੀ ਖ਼ਬਰ »

ਢਿਲਵਾਂ ਪੁਲਿਸ ਵਲੋਂ ਰੇਤਾ ਦਾ ਟਿੱਪਰ ਕਾਬੂ, ਚਾਲਕ ਫ਼ਰਾਰ

ਢਿਲਵਾਂ, 29 ਸਤੰਬਰ (ਸੁਖੀਜਾ, ਪ੍ਰਵੀਨ)-ਢਿਲਵਾਂ ਪੁਲਿਸ ਨੇ ਨਾਜਾਇਜ਼ ਰੇਤਾ ਨਾਲ ਭਰਿਆ ਟਿੱਪਰ ਬਰਾਮਦ ਕੀਤਾ ਹੈ | ਥਾਣਾ ਢਿਲਵਾਂ ਦੇ ਮੁਖੀ ਹਰਪਾਲ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਸ਼ੁਭਮ ਕੁਮਾਰ ਕਪੂਰਥਲਾ ਪੁਲਿਸ ਪਾਰਟੀ ਸਮੇਤ ਏ.ਐਸ.ਆਈ. ਹਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਪ੍ਰਾਈਵੇਟ ਵਾਹਨ ਹਾਈਵੇ ਜੀ.ਟੀ. ਰੋਡ ਨਜ਼ਦੀਕ ਪੈਟਰੋਲ ਪੰਪ ਢਿਲਵਾਂ ਇੱਕ ਟਿੱਪਰ ਓਵਰ ਲੋਡ ਰੇਤਾ ਦਾ ਕਾਬੂ ਕੀਤਾ, ਜਿਸਦਾ ਡਰਾਈਵਰ ਫ਼ਰਾਰ ਹੋ ਗਿਆ | ਜਿਸ 'ਤੇ ਟਿੱਪਰ ਵਿਚ ਨਾਜਾਇਜ਼ ਰੇਤਾ ਬਰਾਮਦ ਹੋਣ 'ਤੇ ਅਣਪਛਾਤੇ ਵਿਅਕਤੀ 'ਤੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਮਾਂਗੇਵਾਲ ਵਿਖੇ ਸਾਲਾਨਾ ਜਾਗਰਣ ਪਹਿਲੀ ਅਕਤੂਬਰ ਨੂੰ

ਢਿਲਵਾਂ, 29 ਸਤੰਬਰ (ਸੁਖੀਜਾ, ਪ੍ਰਵੀਨ)-ਮਾਤਾ ਵੈਸ਼ਨੋ ਦੇਵੀ ਮੰਦਿਰ ਕਮੇਟੀ ਮਾਂਗੇਵਾਲ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 25 ਵਾਂ ਸਾਲਾਨਾ ਜਾਗਰਣ 1 ਅਕਤੂਬਰ ਦਿਨ ਸਨਿਚਰਵਾਰ ਨੂੰ ਪਿੰਡ ਮਾਂਗੇਵਾਲ ਦੇ ਮਾਤਾ ਵੈਸ਼ਨੋ ਦੇਵੀ ਮੰਦਰ ...

ਪੂਰੀ ਖ਼ਬਰ »

ਜਨਮ ਸਥਾਨ ਬਾਬਾ ਦਿਆਲ ਦਾਸ ਪਿੰਡ ਸਾਹਨੀ ਵਿਖੇ ਕਰਵਾਇਆ ਸ਼ਰਾਧ ਮੇਲਾ

ਖਲਵਾੜਾ, 29 ਸਤੰਬਰ (ਮਨਦੀਪ ਸਿੰਘ ਸੰਧੂ)-ਜਨਮ ਸਥਾਨ ਦਰਬਾਰ ਬਾਬਾ ਦਿਆਲ ਦਾਸ ਪਿੰਡ ਸਾਹਨੀ ਵਿਖੇ ਹਰ ਸਾਲ ਦੀ ਤਰ੍ਹਾਂ ਸ਼ਰਾਧ ਮੇਲਾ ਮੁੱਖ ਸੇਵਾਦਾਰ ਬੀਬੀ ਸੁਲਿੰਦਰ ਕੌਰ ਦੀ ਅਗਵਾਈ ਹੇਠ ਐਨ.ਆਰ.ਆਈ. ਵੀਰਾਂ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ...

ਪੂਰੀ ਖ਼ਬਰ »

ਸੋਫ਼ਟ ਸਕਿੱਲ ਟ੍ਰੇਨਿੰਗ ਲਈ ਨੌਜਵਾਨ 9 ਅਕਤੂਬਰ ਤੱਕ ਰਜਿਸਟਰੇਸ਼ਨ ਕਰਵਾਉਣ-ਵਿਸ਼ੇਸ਼ ਸਾਰੰਗਲ

ਕਪੂਰਥਲਾ, 29 ਸਤੰਬਰ (ਵਿ.ਪ੍ਰ.)-ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਮਰੱਥ ਬਣਾਉਣ ਦੇ ਮਨੋਰਥ ਨਾਲ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ 'ਮਿਸ਼ਨ ਸੁਨਹਿਰੀ ਸ਼ੁਰੂਆਤ' ਤਹਿਤ ਸੋਫ਼ਟ ਸਕਿੱਲ ਟਰੇਨਿੰਗ ਦੇ ਦੂਜੇ ਬੈਚ ਦੀ ਸ਼ੁਰੂਆਤ ਅਗਲੇ ਮਹੀਨੇ ...

ਪੂਰੀ ਖ਼ਬਰ »

ਸ੍ਰੀ ਪ੍ਰਤਾਪ ਧਰਮ ਪ੍ਰਚਾਰਨੀ ਸਭਾ ਵਲੋਂ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਕਪੂਰਥਲਾ, 29 ਸਤੰਬਰ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਸ੍ਰੀ ਪ੍ਰਤਾਪ ਧਰਮ ਪ੍ਰਚਾਰਨੀ ਸਭਾ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਪ੍ਰਭੂ ਰਾਮ ਦੇ ਵਿਆਹ ਦੇ ਸਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਜਿਸ ਦਾ ਉਦਘਾਟਨ ਸਾਬਕਾ ਕੌਂਸਲਰ ਸਤਪਾਲ ਮਹਿਰਾ ਨੇ ਕੀਤਾ ...

ਪੂਰੀ ਖ਼ਬਰ »

ਨਗਰ ਪੰਚਾਇਤ ਦਫ਼ਤਰ ਭੁਲੱਥ ਦੇ ਬਾਹਰ ਸਫ਼ਾਈ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਭੁਲੱਥ, 29 ਸਤੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਕਸਬਾ ਭੁਲੱਥ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣਾ ਕੰਮਕਾਜ ਬੰਦ ਕਰਕੇ ਨਗਰ ਪੰਚਾਇਤ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸਫ਼ਾਈ ਕਰਮਚਾਰੀਆਂ ਨੇ ਦੱਸਿਆ ਕਿ ਅਸੀਂ ਨਗਰ ਪੰਚਾਇਤ ਭੁਲੱਥ ਵਿਚ 22 ਸਫ਼ਾਈ ...

ਪੂਰੀ ਖ਼ਬਰ »

ਸਰਕਾਰਾਂ ਦੀ ਲਾਪਰਵਾਹੀ ਨਾਲ ਦਰਿਆ ਬਿਆਸ ਕਿਨਾਰੇ ਲੱਗੇ ਧੁੱਸੀ ਬੰਨ੍ਹ ਦੀ ਖ਼ਸਤਾ ਹਾਲਤ

ਫੱਤੂਢੀਂਗਾ, 29 ਸਤੰਬਰ (ਬਲਜੀਤ ਸਿੰਘ)-ਸੰਨ 1988 ਵਿਚ ਦਰਿਆ ਬਿਆਸ ਤੇ ਸਤਲੁਜ ਦਰਿਆਵਾਂ ਵਿਚ ਆਏ ਹੜ੍ਹਾਂ ਕਾਰਨ ਪੰਜਾਬ ਦੇ ਕਈ ਜ਼ਿਲੇ੍ਹ ਪ੍ਰਭਾਵਿਤ ਹੋਏ ਸਨ, ਭਾਵੇਂ ਇਸ ਤੋਂ ਬਾਅਦ ਵੀ ਕਈ ਵਾਰ ਦਰਿਆਵਾਂ ਦੇ ਕਿਨਾਰੇ ਵਸੇ ਇਲਾਕੇ ਕਈ ਵਾਰ ਹੜ੍ਹਾਂ ਤੋਂ ਪ੍ਰਭਾਵਿਤ ਹੋਏ ...

ਪੂਰੀ ਖ਼ਬਰ »

ਸਤਨਾਮਪੁਰਾ ਦੇ ਲੋਕਾਂ ਵਲੋਂ ਲਗਾਇਆ ਧਰਨਾ ਸਮਾਪਤ, ਕੱਲ੍ਹ ਤੋਂ ਸੜਕ ਦੀ ਮੁਰੰਮਤ ਦਾ ਕੰਮ ਹੋਵੇਗਾ ਸ਼ੁਰੂ

ਫਗਵਾੜਾ, 29 ਸਤੰਬਰ (ਹਰਜੋਤ ਸਿੰਘ ਚਾਨਾ)- ਫਗਵਾੜਾ- ਨਕੋਦਰ ਸੜਕ ਦੀ ਉਸਾਰੀ ਨੂੰ ਲੈ ਕੇ ਸਰਬ ਸਾਂਝਾ ਫ਼ਰੰਟ ਵਲੋਂ ਸ਼ੁਰੂ ਕੀਤਾ ਗਿਆ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ ਤੇ ਅੱਜ ਸ਼ਾਮ ਨੂੰ 'ਆਪ' ਆਗੂਆਂ ਨੇ ਪੁੱਜ ਕੇ ਇਸ ਸੜਕ ਨੂੰ ਕੱਲ੍ਹ ਤੋਂ ਮੁਰੰਮਤ ਕਰਵਾਉਣ ਦਾ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨਾਲ ਭਾਵਨਾਤਮਿਕ ਸਾਂਝ ਪਾਉਣੀ ਚਾਹੀਦੀ ਹੈ-ਡਾ: ਤੀਰਥ ਰਾਮ ਬਸਰਾ

ਕਪੂਰਥਲਾ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸਰਕਾਰੀ ਕਾਲਜ ਕਪੂਰਥਲਾ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਬੜੀ ਧੂਮਧਾਮ ਨਾਲ ਮਨਾਇਆ | ਕਾਲਜ ਦੇ ਐਨ.ਐਸ.ਐਸ. ਵਿਭਾਗ ਦੀ ਮੁਖੀ ਪ੍ਰੋ: ਨਿਧੀ ਕਾਂਡਾ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਕਾਲਜ ਤੋਂ ਸ਼ਹੀਦ ਭਗਤ ਸਿੰਘ ਚੌਂਕ ...

ਪੂਰੀ ਖ਼ਬਰ »

ਸੈਫਰਨ ਵਿਚ ਕੰਮ ਦੇ ਸੰਤੁਲਨ ਤੇ ਤਣਾਅ ਮੁਕਤ ਜੀਵਨ ਬਾਰੇ ਵਰਕਸ਼ਾਪ ਕਰਵਾਈ

ਫਗਵਾੜਾ, 29 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸੈਫਰਨ ਪਬਲਿਕ ਸਕੂਲ ਆਪਣੇ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਦੇ ਸ਼ਖ਼ਸੀਅਤ ਵਿਕਾਸ ਲਈ ਕੰਮ ਕਰਦੇ ਹੋਏ ਵੱਖ-ਵੱਖ ਵਰਕਸ਼ਾਪਾਂ ਕਰਵਾਉਂਦਾ ਹੈ | ਇਸ ਸੰਦਰਭ ਵਿਚ ਅਧਿਆਪਕਾਂ ਨੂੰ ਅਜੋਕੇ ਦੌਰ ਦੀ ਰੁਝੇਵਿਆਂ ਭਰੀ ਜੀਵਨ ...

ਪੂਰੀ ਖ਼ਬਰ »

ਸੀ. ਸੈਕੰ. ਸਕੂਲ ਬਲੇਰਖਾਨਪੁਰ ਦੀਆਂ ਵਿਦਿਆਰਥਣਾਂ ਵਲੋਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 29 ਸਤੰਬਰ (ਵਿ.ਪ੍ਰ.)-ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵਲੋਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਏ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਵਾਲੀਬਾਲ ਦੇ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੇਰਖਾਨਪੁਰ ਦੇ ਵਿਦਿਆਰਥੀਆਂ ਨੇ ਅਹਿਮ ...

ਪੂਰੀ ਖ਼ਬਰ »

ਡੱਲਾ ਮੇਲੇ ਦੀ ਮੱਸਿਆ ਮੌਕੇ ਭਗਤ ਪੈਟਰੋਲ ਪੰਪ 'ਤੇ ਦੋ ਰੋਜ਼ਾ ਵਿਸ਼ਾਲ ਲੰਗਰ ਲਗਾਇਆ

ਸੁਲਤਾਨਪੁਰ ਲੋਧੀ, 29 ਸਤੰਬਰ (ਨਰੇਸ਼ ਹੈਪੀ, ਥਿੰਦ)-ਭਾਈ ਲਾਲੂ ਜੀ ਦੇ ਜੋੜ ਮੇਲੇ 'ਤੇ ਡੱਲਾ ਮੱਸਿਆ ਦੇ ਮੌਕੇ ਸੁਲਤਾਨਪੁਰ ਲੋਧੀ ਡੱਲਾ ਰੋਡ ਸੰਗਤਾਂ ਵਲੋਂ ਭਗਤ ਫਿਊਲਜ਼ ਪੈਟਰੋਲ ਪੰਪ ਡੱਲਾ ਰੋਡ ਤੇ ਦੋ ਰੋਜ਼ਾ ਵਿਸ਼ਾਲ ਲੰਗਰ ਲਗਾਇਆ | ਲੰਗਰ ਦੀ ਸੇਵਾ ਦਾ ਸ਼ੁੱਭ ਆਰੰਭ ...

ਪੂਰੀ ਖ਼ਬਰ »

ਕਮਾਲਪੁਰ ਦੀ ਸਮੁੱਚੀ ਪੰਚਾਇਤ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਿਲ

ਡਡਵਿੰਡੀ, 29 ਸਤੰਬਰ (ਦਿਲਬਾਗ ਸਿੰਘ ਝੰਡ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਕਮਾਲਪੁਰ (ਮੋਠਾਂਵਾਲ) ਦੀ ਸਮੁੱਚੀ ਪੰਚਾਇਤ ਕਾਂਗਰਸ ਨੂੰ ਸਦਾਂ ਲਈ ਅਲਵਿਦਾ ਕਹਿ ਕੇ 'ਆਪ' ਵਿਚ ਸ਼ਾਮਲ ਹੋ ਗਈ | ਇਸ ...

ਪੂਰੀ ਖ਼ਬਰ »

ਯੂਨਾਈਟਿਡ ਸੈਲਫ ਹੈਲਪ ਗਰੁੱਪ ਪਿੰਡ ਜਗਪਾਲਪੁਰ 'ਚ ਕੱਢਿਆ ਮੋਮਬੱਤੀ ਮਾਰਚ

ਫਗਵਾੜਾ, 29 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਜਗਪਾਲਪੁਰ ਵਿਖੇ ਯੂਨਾਈਟਿਡ ਸੈੱਲਫ਼ ਹੈਲਪ ਗਰੁੱਪ ਅਤੇ ਡਾ. ਅੰਬੇਡਕਰ ਸਮਾਜ ਸੇਵਾ ਸੰਸਥਾ, ਐਨ. ਆਰ. ਆਈ. ਅਤੇ ਪਿੰਡ ਵਾਸੀਆਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੋਮਬੱਤੀ ਮਾਰਚ ਕੱਢਿਆ, ...

ਪੂਰੀ ਖ਼ਬਰ »

ਪ੍ਰਾਚੀਨ ਸ਼ਿਵ ਮੰਦਰ ਕਮੇਟੀ ਬੇਗੋਵਾਲ ਵਲੋਂ ਦਸਹਿਰੇ ਸੰਬੰਧੀ ਝਾਕੀ

ਬੇਗੋਵਾਲ, 29 ਸਤੰਬਰ (ਸੁਖਜਿੰਦਰ ਸਿੰਘ)-ਸਥਾਨਕ ਕਸਬੇ ਦੇ ਪ੍ਰਾਚੀਨ ਸ਼ਿਵ ਮੰਦਰ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਸਹਿਰੇ ਦੇ ਸਬੰਧ 'ਚ ਇਕ ਝਾਕੀ ਕੱਢੀ | ਇਹ ਝਾਕੀ ਕਸਬੇ ਦੇ ਵੱਖ-ਵੱਖ ਬਾਜ਼ਾਰਾਂ ਚੋਂ ਹੁੰਦੀ ਹੋਈ ਸੀਕਰੀ ਰੋਡ ਬਿੱਲੂ ਸ਼ਾਹ ਦੀ ਮੰਡੀ ...

ਪੂਰੀ ਖ਼ਬਰ »

ਆਸ਼ੂ ਚੁੱਘ ਗੁਰਦੁਆਰਾ ਬੇਬੇ ਨਾਨਕੀ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ, 29 ਸਤੰਬਰ (ਨਰੇਸ਼ ਹੈਪੀ, ਥਿੰਦ)-ਕਿਸਾਨ ਸੰਘਰਸ਼ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਫਾਈਵ ਸਟਾਰ ਮੂਰਥਲ ਢਾਬੇ ਦੇ ਮਾਲਕ ਆਸ਼ੂ ਚੁੱਘ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਗੁਰਧਾਮਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ, ਗੁਰਦੁਆਰਾ ...

ਪੂਰੀ ਖ਼ਬਰ »

ਪਿੰਡ ਖੁਖਰੈਣ ਵਾਸੀਆਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਬਾਰੇ ਸਰਕਾਰ ਨੂੰ ਜਾਣੂ ਕਰਵਾਇਆ ਜਾਵੇਗਾ-ਅਵੀ ਰਾਜਪੂਤ

ਕਪੂਰਥਲਾ, 29 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਖੁਖਰੈਣ ਦੇ ਲੋਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਅਤੇ ਸਕੂਲ ਜਾਂਦੇ ਬੱਚਿਆਂ ਨੂੰ ਰਸਤੇ ਵਿਚ ਆਉਂਦੀਆਂ ਪ੍ਰੇਸ਼ਾਨੀਆਂ ਨੂੰ ਲੈ ਕੇ ਅੱਜ ਸਮਾਜ ਸੇਵੀ ਅਵੀ ਰਾਜਪੂਤ ਨੇ ਪਿੰਡ ਵਾਲਿਆਂ ਤੋਂ ਉਨ੍ਹਾਂ ਦਾ ਦੁੱਖ ...

ਪੂਰੀ ਖ਼ਬਰ »

ਪਿੰਡ ਉੱਚਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਵਿਚ ਹਜ਼ਾਰਾਂ ਕਿਸਾਨਾਂ ਵਲੋਂ ਸ਼ਿਰਕਤ

ਫੱਤੂਢੀਂਗਾ, 29 ਸਤੰਬਰ (ਬਲਜੀਤ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕਪੂਰਥਲਾ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਬਾਰੇ ਸੁਚੇਤ ਕਰਨ ਲਈ ਪਿੰਡ ਉੱਚਾ ਬੇਟ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ...

ਪੂਰੀ ਖ਼ਬਰ »

ਸੋਸਵਾ ਦੇ ਮੈਂਬਰ ਡਾਇਰੈਕਟਰ ਨੇ ਕੀਤਾ ਵੋਕੇਸ਼ਨਲ ਸੈਂਟਰ ਦਾ ਦੌਰਾ

ਫਗਵਾੜਾ, 29 ਸਤੰਬਰ (ਹਰਜੋਤ ਸਿੰਘ ਚਾਨਾ)-ਸਰਬ ਨੌਜਵਾਨ ਸਭਾ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਚਲਾਏ ਜਾ ਰਹੇ ਵੋਕੇਸ਼ਨਲ ਸੈਂਟਰ ਦਾ ਅੱਜ ਸੋਸਵਾ ਪੰਜਾਬ ਦੇ ਮੈਂਬਰ ਡਾਇਰੈਕਟਰ ਡੀ.ਕੇ. ਵਰਮਾ ਰਿਟਾ. ਚੀਫ ਕਮਿਸ਼ਨਰ ਐਕਸਾਈਜ਼ ਵਿਭਾਗ ਨੇ ਦੌਰਾ ਕੀਤਾ | ਇਸ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਗੰਭੀਰ ਜ਼ਖ਼ਮੀ

ਕਪੂਰਥਲਾ, 29 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਸੈਦੋਵਾਲ ਵਿਖੇ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ, ਜਦਕਿ ਦੂਜੇ ਵਿਅਕਤੀ ਦੇ ਮਾਮੂਲੀ ਸੱਟਾਂ ਲੱਗੀਆਂ ਹਨ | ਇਸ ਸਬੰਧੀ ਸਿਵਲ ਹਸਪਤਾਲ ਕਪੂਰਥਲਾ ...

ਪੂਰੀ ਖ਼ਬਰ »

ਸ੍ਰੀ ਆਸ਼ਾਰਾਣੀ ਮੰਦਿਰ ਵਿਖੇ ਮਾਂ ਵੈਸ਼ਨੂੰ ਦੀ ਚੌਂਕੀ ਪਹਿਲੀ ਨੂੰ

ਸੁਲਤਾਨਪੁਰ ਲੋਧੀ, 29 ਸਤੰਬਰ (ਥਿੰਦ, ਹੈਪੀ)-ਨਰਾਤਿਆਂ ਦੇ ਉਪਲਕਸ਼ ਵਿਚ ਜੈ ਮਾਂ ਵੈਸ਼ਨੂੰ ਸੇਵਾ ਸੰਮਤੀ ਵਲੋਂ ਇੱਥੋਂ ਦੇ ਇਤਿਹਾਸਿਕ ਤੇ ਪ੍ਰਾਚੀਨ ਸ਼੍ਰੀ ਆਸ਼ਾਰਾਣੀ ਮੰਦਿਰ ਵਿਖੇ 1 ਅਕਤੂਬਰ ਨੂੰ ਮਾ ਵੈਸ਼ਨੂੰ ਦੀ ਪਹਿਲੀ ਚੌਂਕੀ ਕਰਵਾਈ ਜਾ ਰਹੀ ਹੈ | ਇਸਦੀ ਸੂਚਨਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਫਗਵਾੜਾ, 29 ਸਤੰਬਰ (ਹਰਜੋਤ ਸਿੰਘ ਚਾਨਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 418ਵੇਂ ਪ੍ਰਕਾਸ਼ ਪੁਰਬ ਮੌਕੇ ਪਿੰਡ ਅਠੋਲੀ ਗੁਰਬਖਸ਼ ਸਿੰਘ ਅਠੋਲੀ ਦੀ ਅਗਵਾਈ 'ਚ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਪਾਠਾਂ ਦੇ ਭੋਗ ਉਪਰੰਤ ਕਥਾ ਵਾਚਕ ਭਾਈ ਕੁਲਵਿੰਦਰ ਸਿੰਘ ਨੇ ਸੰਗਤਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX