ਤਾਜਾ ਖ਼ਬਰਾਂ


ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  44 minutes ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  about 1 hour ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  about 1 hour ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  about 2 hours ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  about 2 hours ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  about 3 hours ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  about 3 hours ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  about 4 hours ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  about 4 hours ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  about 5 hours ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  about 5 hours ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  about 6 hours ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  about 6 hours ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 7 hours ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 7 hours ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 8 hours ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 8 hours ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 8 hours ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  1 day ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  1 day ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਕਪੂਰਥਲਾ / ਫਗਵਾੜਾ

ਐਕਸਿਸ ਬੈਂਕ ਨੂੰ ਸੰਨ੍ਹ ਲਗਾ ਕੇ ਲੱਖਾਂ ਰੁਪਏ ਚੋਰੀ

ਕਪੂਰਥਲਾ/ਫੱਤੂਢੀਂਗਾ, 29 ਸਤੰਬਰ (ਅਮਰਜੀਤ ਕੋਮਲ, ਬਲਜੀਤ ਸਿੰਘ)-ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਭਵਾਨੀਪੁਰ ਵਿਚ ਐਕਸਿਸ ਬੈਂਕ ਦੀ ਬ੍ਰਾਂਚ ਵਿਚੋਂ ਬੀਤੀ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਬੈਂਕ ਨੂੰ ਸੰਨ੍ਹ ਲਗਾ ਕੇ ਲੱਖਾਂ ਰੁਪਏ ਚੋਰੀ ਕਰਨ ਦੇ ਮਾਮਲੇ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਨਿਗਮ ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 29 ਸਤੰਬਰ (ਅਮਰਜੀਤ ਕੋਮਲ)-ਨਗਰ ਪਾਲਿਕਾ ਕਰਮਚਾਰੀ ਸੰਗਠਨ ਪੰਜਾਬ ਤੇ ਕਪੂਰਥਲਾ ਇਕਾਈ ਵਲੋਂ ਬਾਹਰੀ ਵਸੀਲਿਆਂ ਰਾਹੀਂ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਹੋ ਰਹੀ ਦੇਰੀ ਦੇ ਮਾਮਲੇ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਨਗਰ ਨਿਗਮ ਦੇ ਦਫ਼ਤਰ ਮੂਹਰੇ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦੇ ਬੈਡਮਿੰਟਨ ਖਿਡਾਰੀਆਂ ਦੇ ਸਨਮਾਨ 'ਚ ਸਮਾਗਮ

ਕਪੂਰਥਲਾ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਬੈਡਮਿੰਟਨ ਦੇ ਮੁਕਾਬਲੇ ਵਿਚ ਜੇਤੂ ਰਹੇ ਕਾਲਜ ਦੇ ਬੈਡਮਿੰਟਨ ਦੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਸਬੰਧੀ ਇਕ ਸਮਾਗਮ ...

ਪੂਰੀ ਖ਼ਬਰ »

ਜੀ.ਓ.ਜੀ. ਸਕੀਮ ਤਹਿਤ ਰੱਖੇ ਸਾਬਕਾ ਫ਼ੌਜੀਆਂ ਨੂੰ ਹਟਾਉਣ ਨੂੰ ਲੈ ਕੇ ਭਾਰੀ ਰੋਸ

ਫਗਵਾੜਾ, 29 ਸਤੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਜੀ.ਓ.ਜੀ. ਸਕੀਮ ਤਹਿਤ ਰੱਖੇ ਫ਼ੌਜੀਆਂ ਨੂੰ ਹਟਾਉਣ ਦੇ ਮਾਮਲੇ ਨੂੰ ਲੈ ਕੇ ਸਾਬਕਾ ਫ਼ੌਜੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਇਸ ਆਵਾਜ਼ ਨੂੰ ਬੁਲੰਦ ਕਰਨ ਲਈ ਸਾਬਕਾ ਸੂਬੇਦਾਰ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਚੋਰਾਂ ਵਲੋਂ ਸੋਨਾ ਤੇ ਨਕਦੀ ਚੋਰੀ

ਢਿਲਵਾਂ, 29 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਬੀਤੀ ਦੇਰ ਰਾਤ ਅਣਪਛਾਤੇ ਚੋਰਾਂ ਵਲੋਂ ਢਿਲਵਾਂ ਵਿਚ ਧੁੱਸੀ ਬੰਨ੍ਹ ਨਜ਼ਦੀਕ ਇੱਕ ਘਰ ਵਿਚੋਂ 3 ਤੋਲੇ ਸੋਨਾ ਤੇ 10,000 ਹਜ਼ਾਰ ਦੀ ਨਕਦੀ ਚੋਰੀ ਕਰ ਲਈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੁਰਿੰਦਰ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ 'ਚ ਕਰਵਾਏ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਭਾਸ਼ਨ ਮੁਕਾਬਲੇ

ਕਪੂਰਥਲਾ, 29 ਸਤੰਬਰ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ | ਇਸ ਮੌਕੇ ਗਗਨਦੀਪ ਕੌਰ ਜ਼ਿਲ੍ਹਾ ਯੁਵਾ ...

ਪੂਰੀ ਖ਼ਬਰ »

ਜਿੰਮ ਵਿਚ ਕਸਰਤ ਕਰਦੇ ਇਕ ਵਿਅਕਤੀ ਦੀ ਮੌਤ

ਕਪੂਰਥਲਾ, 29 ਸਤੰਬਰ (ਅਮਨਜੋਤ ਸਿੰਘ ਵਾਲੀਆ)-ਥਾਣਾ ਸਿਟੀ ਵਿਚ ਪੈਂਦੇ ਮੁਹੱਲਾ ਕਸਾਬਾਂ ਦੇ ਇਕ 55 ਸਾਲਾ ਵਿਅਕਤੀ ਦੀ ਜਿੰਮ ਵਿਚ ਕਸਰਤ ਕਰਦੇ ਸਮੇਂ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਤਰਸੇਮ ਕੁਮਾਰ ਵਾਸੀ ਕਸਾਬਾਂ ਬਾਜ਼ਾਰ ਜੋ ਕਿ ਸਬਜ਼ੀ ਦਾ ਕੰਮ ਕਰਦਾ ਹੈ ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਸੁਖਚੈਨਆਣਾ ਦੇ ਨਾਨ-ਟੀਚਿੰਗ ਸਟਾਫ਼ ਵਲੋਂ ਆਪਣੀਆਂ ਹੱਕੀ ਮੰਗਾਂ ਸੰਬੰਧੀ ਧਰਨਾ ਜਾਰੀ

ਫਗਵਾੜਾ, 29 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਦਿੱਤੇ ਸੱਦੇ ਅਨੁਸਾਰ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਯੂਨਿਟ ਵਲੋਂ ਯੂਨਿਟ ਪ੍ਰਧਾਨ ਜੋਧਨ ਸਿੰਘ ਸੱਲ ਅਤੇ ਜ਼ਿਲ੍ਹਾ ਕਪੂਰਥਲਾ ਦੇ ...

ਪੂਰੀ ਖ਼ਬਰ »

ਕਾਰ ਨਾਲ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਫਗਵਾੜਾ, 29 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਪਿੰਡ ਖਾਟੀ ਲਾਗੇ ਕਾਰ ਵਲੋਂ ਫ਼ੇਟ ਮਾਰਨ ਕਾਰਨ ਮੋਟਰਸਾਈਕਲ ਚਾਲਕ ਦੀ ਹੋਈ ਮੌਤ ਦੇ ਸਬੰਧ 'ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਅਮਰੀਕ ਸਿੰਘ ਪੁੱਤਰ ਵੀਰੂ ਰਾਮ ...

ਪੂਰੀ ਖ਼ਬਰ »

ਟਰੱਕ ਤੇ ਕਾਰ ਦੀ ਟੱਕਰ, ਕਾਰ ਬੁਰੀ ਤਰ੍ਹਾਂ ਹਾਦਸਾਗ੍ਰਸਤ

ਫਗਵਾੜਾ, 29 ਸਤੰਬਰ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਸ਼ੂਗਰ ਮਿੱਲ ਲਾਗੇ ਇੱਕ ਟਰੱਕ ਵਲੋਂ ਕਾਰ 'ਚ ਟੱਕਰ ਮਾਰਨ ਨਾਲ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਪਰ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ | ਜਾਣਕਾਰੀ ਦਿੰਦਿਆਂ ਜਗੀਰ ਕੁਮਾਰ ਨੇ ਦੱਸਿਆ ਕਿ ਉਹ ਰਾਜਪੂਤ ਸੁੰਨੜਾ ...

ਪੂਰੀ ਖ਼ਬਰ »

ਕੋਰੋਨਾ ਪੀੜਤ ਵਿਅਕਤੀ ਦੀ ਇਲਾਜ ਦੌਰਾਨ ਮੌਤ

ਕਪੂਰਥਲਾ, 29 ਸਤੰਬਰ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹੇ ਵਿਚ ਫਗਵਾੜਾ ਸ਼ਹਿਰ ਨਾਲ ਸਬੰਧਿਤ ਇਕ ਕੋਰੋਨਾ ਪੀੜਤ 72 ਸਾਲਾ ਵਿਅਕਤੀ ਦੀ ਅੱਜ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ | ਸਿਹਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿਚ ਇਕ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ 'ਤੇ ਕੋਵਿਡ ਵੈਕਸੀਨੇਸ਼ਨ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲਿਆਂ ਦਾ ਸਨਮਾਨ

ਕਪੂਰਥਲਾ, 29 ਸਤੰਬਰ (ਅਮਨਜੋਤ ਸਿੰਘ ਵਾਲੀਆ)-ਵਿਸ਼ਵ ਆਬਾਦੀ ਦਿਵਸ 'ਤੇ ਕੋਵਿਡ ਵੈਕਸੀਨੇਸ਼ਨ ਦੌਰਾਨ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਕਰਮਚਾਰੀਆਂ ਤੇ ਐਨ.ਜੀ.ਓ. ਐਸ.ਏ.ਆਰ.ਡੀ. ਦੇ ਮੈਂਬਰਾਂ ਨੂੰ ਸਿਵਲ ਸਰਜਨ ਕਪੂਰਥਲਾ ਡਾ: ਗੁਰਿੰਦਰਬੀਰ ਕੌਰ ਵਲੋਂ ਪ੍ਰਸ਼ੰਸਾ ਪੱਤਰ ...

ਪੂਰੀ ਖ਼ਬਰ »

ਪਿੰਡ ਬਿਹਾਰੀਪੁਰ ਵਿਖੇ ਸਿਲਾਈ ਕਢਾਈ ਤੇ ਲਾਇਬ੍ਰੇਰੀ ਦਾ ਉਦਘਾਟਨ ਕੱਲ੍ਹ

ਹੁਸੈਨਪੁਰ, 29 ਸਤੰਬਰ (ਸੋਢੀ)-ਸਵ. ਅਜੀਤ ਸਿੰਘ ਅਤੇ ਸਵ. ਜਗਤ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ ਪਰਿਵਾਰ ਵਲੋਂ ਲੜਕੀਆਂ ਨੂੰ ਸਿਲਾਈ ਕਢਾਈ ਦੀ ਸਿੱਖਿਆ ਦੇਣ ਲਈ ਸਿਲਾਈ ਸੈਂਟਰ ਅਤੇ ਨੌਜਵਾਨ ਵਰਗ ਨੂੰ ਇਤਿਹਾਸਕ ਅਤੇ ਸਮਾਜਿਕ ਸਿੱਖਿਆ ਨਾਲ ਜੋੜਨ ਦੇ ...

ਪੂਰੀ ਖ਼ਬਰ »

ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ-ਕੌਂਸਲਰ ਪਰਮਜੀਤ ਸਿੰਘ

ਭੁਲੱਥ, 29 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਵਾਤਾਵਰਣ ਪ੍ਰੇਮੀ ਕੌਂਸਲਰ ਪਰਮਜੀਤ ਸਿੰਘ ਕਮਰਾਏ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਵੱਧ ਰਿਹਾ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਖੇਤੀਬਾੜੀ ਵਿਭਾਗ ਨੇ ਪਿੰਡਾਂ 'ਚ ਕੈਂਪ ਲਗਾਏ

ਨਡਾਲਾ, 29 ਸਤੰਬਰ (ਮਾਨ)-ਮੁੱਖ ਖੇਤੀਬਾੜੀ ਅਫ਼ਸਰ, ਕਪੂਰਥਲਾ ਡਾ. ਬਲਬੀਰ ਚੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਬਲਾਕ ਨਡਾਲਾ ਦੇ ਪਿੰਡਾਂ ਤਲਵਾੜਾ ਅਤੇ ਮਾਨਾ ਤਲਵੰਡੀ ਵਿਖੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਖੱਸਣ ਵਿਖੇ ਆਰੰਭ ਹੋਏ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ ਟੂਰਨਾਮੈਂਟ

ਭੁਲੱਥ, 29 ਸਤੰਬਰ (ਮਨਜੀਤ ਸਿੰਘ ਰਤਨ)-ਸਰਕਾਰੀ ਸਕੂਲ ਖੱਸਣ ਵਿਖੇ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ ਟੂਰਨਾਮੈਂਟ ਅਰੰਭ ਹੋਏ | ਜਿਸ ਦਾ ਉਦਘਾਟਨ ਪਿੰਡ ਦੇ ਸਰਪੰਚ ਸਤਵਿੰਦਰ ਸਿੰਘ ਨਸੀਬ ਵਲੋਂ ਕੀਤਾ ਗਿਆ | ਇਸ ਸਮੇਂ ਉਨ੍ਹਾਂ ਨੇ ਬੋਲਦਿਆਂ ਕਿਹਾ ਕਿ ਬੱਚਿਆਂ ਨੂੰ ...

ਪੂਰੀ ਖ਼ਬਰ »

ਸੁਖਚੈਨ ਰੋਡ ਸਥਿਤ ਸਾਈਾ ਮੰਦਿਰ ਵਿਖੇ ਤੀਸਰੀ ਮੂਰਤੀ ਦੀ ਸਥਾਪਨਾ 2 ਅਕਤੂਬਰ ਨੂੰ

ਫਗਵਾੜਾ, 29 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਸਥਾਨਕ ਸੁਖਚੈਨ ਰੋਡ ਸਥਿਤ ਸਾਈਾ ਮੰਦਰ ਵਿਖੇ 12ਵਾਂ ਮੂਰਤੀ ਸਥਾਪਨਾ ਦਿਵਸ 2 ਅਕਤੂਬਰ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ | ਇਸ ਦੌਰਾਨ ਮੰਦਿਰ 'ਚ ਸਾਈਾ ਬਾਬਾ ਦੀ ਤੀਸਰੀ ਮੂਰਤੀ (ਚਾਵੜੀ ਸਵਰੂਪ) ਦੀ ਸਥਾਪਨਾ ਵੀ ਕੀਤੀ ...

ਪੂਰੀ ਖ਼ਬਰ »

ਮਸੀਤਾਂ ਵਿਚ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਅੱਜ

ਕਪੂਰਥਲਾ, 29 ਸਤੰਬਰ (ਵਿ.ਪ੍ਰ.)-ਸੰਤ ਬਾਬਾ ਕਰਤਾਰ ਸਿੰਘ ਦੀ ਐਨ.ਆਰ.ਆਈ. ਦਸਵੰਧ ਸੰਸਥਾ ਵਲੋਂ ਪ੍ਰਵਾਸੀ ਭਰਾਵਾਂ ਦੇ ਸਹਿਯੋਗ ਨਾਲ 30 ਸਤੰਬਰ ਦਿਨ ਸ਼ੁੱਕਰਵਾਰ ਨੂੰ ਪਿੰਡ ਮਸੀਤਾਂ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ ਜਾ ਰਿਹਾ ਹੈ | ਜਿਸ ਵਿਚ ਥਿੰਦ ਹਸਪਤਾਲ ...

ਪੂਰੀ ਖ਼ਬਰ »

ਦਿਮਾਗ਼ੀ ਤਣਾਅ ਤੋਂ ਬਚਣ ਸਬੰਧੀ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ 'ਚ ਕਰਵਾਇਆ ਸੈਮੀਨਾਰ

ਕਪੂਰਥਲਾ, 29 ਸਤੰਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਦਿਮਾਗ਼ੀ ਤਣਾਅ ਤੋਂ ਬਚਣ ਸਬੰਧੀ ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ | ਸੈਮੀਨਾਰ ਵਿਚ ਡਾ: ਅੰਜਲੀਨ ਕੌਰ ਉੱਪਲ ਤੇ ਰੋਨਿਕਾ ਚੋਪੜਾ ਨੇ ਕਿਹਾ ਕਿ ਹਰ ਤਰ੍ਹਾਂ ਦਾ ਤਣਾਅ ...

ਪੂਰੀ ਖ਼ਬਰ »

ਬਾਬੇਕੇ ਸਕੂਲ ਦੇ ਸ੍ਰੀ ਸਹਿਜ ਪਾਠ ਸਾਹਿਬ ਕਰਨ ਵਾਲੇ ਵਿਦਿਆਰਥੀ ਤੇ ਅਧਿਆਪਕ ਸਨਮਾਨਿਤ

ਡਡਵਿੰਡੀ, 29 ਸਤੰਬਰ (ਦਿਲਬਾਗ ਸਿੰਘ ਝੰਡ)-ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ ਵਾੜਾ ਜੋਧ ਸਿੰਘ ਜਲੰਧਰ ਦੇ ਸ੍ਰੀ ਸਹਿਜ ਪਾਠ ਸਾਹਿਬ ਪੂਰਨ ਗੁਰਮਰਿਆਦਾ ਅਨੁਸਾਰ ਸੰਪੂਰਨ ਕਰਨ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ | ਇਸ ਸੰਬੰਧੀ ਪਿ੍ੰਸੀਪਲ ...

ਪੂਰੀ ਖ਼ਬਰ »

ਚਿੱਟੀ ਰੇਤ ਤੇ ਬਜਰੀ ਰਾਹੀਂ ਹੋ ਰਹੀ ਲੋਕਾਂ ਦੀ ਲੁੱਟ ਨੂੰ ਤੁਰੰਤ ਬੰਦ ਹੋਵੇ: ਸਾਬਕਾ ਸਰਪੰਚ ਥਿੰਦ

ਡਡਵਿੰਡੀ, 29 ਸਤੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਮਨਜੀਤ ਸਿੰਘ ਥਿੰਦ ਮੁਹੱਬਲੀਪੁਰ ਨੇ ਕਿਹਾ ਕਿ ਪੰਜਾਬ 'ਚ ਰੇਤ-ਬਜਰੀ ਦੇ ਰੇਟ ਘਟਾ ਕੇ ਆਮ ਲੋਕਾਂ ਨੂੰ ਰਾਹਤ ਦੇਣ ਦਾ ਵਾਅਦਾ ਕਰਕੇ ਬਣੀ ਸੂਬੇ ਦੀ 'ਆਪ' ਸਰਕਾਰ ...

ਪੂਰੀ ਖ਼ਬਰ »

ਢਿਲਵਾਂ ਪੁਲਿਸ ਵਲੋਂ ਰੇਤਾ ਦਾ ਟਿੱਪਰ ਕਾਬੂ, ਚਾਲਕ ਫ਼ਰਾਰ

ਢਿਲਵਾਂ, 29 ਸਤੰਬਰ (ਸੁਖੀਜਾ, ਪ੍ਰਵੀਨ)-ਢਿਲਵਾਂ ਪੁਲਿਸ ਨੇ ਨਾਜਾਇਜ਼ ਰੇਤਾ ਨਾਲ ਭਰਿਆ ਟਿੱਪਰ ਬਰਾਮਦ ਕੀਤਾ ਹੈ | ਥਾਣਾ ਢਿਲਵਾਂ ਦੇ ਮੁਖੀ ਹਰਪਾਲ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਸ਼ੁਭਮ ਕੁਮਾਰ ਕਪੂਰਥਲਾ ਪੁਲਿਸ ਪਾਰਟੀ ਸਮੇਤ ਏ.ਐਸ.ਆਈ. ਹਰਜੀਤ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

ਮਾਂਗੇਵਾਲ ਵਿਖੇ ਸਾਲਾਨਾ ਜਾਗਰਣ ਪਹਿਲੀ ਅਕਤੂਬਰ ਨੂੰ

ਢਿਲਵਾਂ, 29 ਸਤੰਬਰ (ਸੁਖੀਜਾ, ਪ੍ਰਵੀਨ)-ਮਾਤਾ ਵੈਸ਼ਨੋ ਦੇਵੀ ਮੰਦਿਰ ਕਮੇਟੀ ਮਾਂਗੇਵਾਲ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 25 ਵਾਂ ਸਾਲਾਨਾ ਜਾਗਰਣ 1 ਅਕਤੂਬਰ ਦਿਨ ਸਨਿਚਰਵਾਰ ਨੂੰ ਪਿੰਡ ਮਾਂਗੇਵਾਲ ਦੇ ਮਾਤਾ ਵੈਸ਼ਨੋ ਦੇਵੀ ਮੰਦਰ ...

ਪੂਰੀ ਖ਼ਬਰ »

ਜਨਮ ਸਥਾਨ ਬਾਬਾ ਦਿਆਲ ਦਾਸ ਪਿੰਡ ਸਾਹਨੀ ਵਿਖੇ ਕਰਵਾਇਆ ਸ਼ਰਾਧ ਮੇਲਾ

ਖਲਵਾੜਾ, 29 ਸਤੰਬਰ (ਮਨਦੀਪ ਸਿੰਘ ਸੰਧੂ)-ਜਨਮ ਸਥਾਨ ਦਰਬਾਰ ਬਾਬਾ ਦਿਆਲ ਦਾਸ ਪਿੰਡ ਸਾਹਨੀ ਵਿਖੇ ਹਰ ਸਾਲ ਦੀ ਤਰ੍ਹਾਂ ਸ਼ਰਾਧ ਮੇਲਾ ਮੁੱਖ ਸੇਵਾਦਾਰ ਬੀਬੀ ਸੁਲਿੰਦਰ ਕੌਰ ਦੀ ਅਗਵਾਈ ਹੇਠ ਐਨ.ਆਰ.ਆਈ. ਵੀਰਾਂ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ...

ਪੂਰੀ ਖ਼ਬਰ »

ਸੋਫ਼ਟ ਸਕਿੱਲ ਟ੍ਰੇਨਿੰਗ ਲਈ ਨੌਜਵਾਨ 9 ਅਕਤੂਬਰ ਤੱਕ ਰਜਿਸਟਰੇਸ਼ਨ ਕਰਵਾਉਣ-ਵਿਸ਼ੇਸ਼ ਸਾਰੰਗਲ

ਕਪੂਰਥਲਾ, 29 ਸਤੰਬਰ (ਵਿ.ਪ੍ਰ.)-ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਮਰੱਥ ਬਣਾਉਣ ਦੇ ਮਨੋਰਥ ਨਾਲ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ 'ਮਿਸ਼ਨ ਸੁਨਹਿਰੀ ਸ਼ੁਰੂਆਤ' ਤਹਿਤ ਸੋਫ਼ਟ ਸਕਿੱਲ ਟਰੇਨਿੰਗ ਦੇ ਦੂਜੇ ਬੈਚ ਦੀ ਸ਼ੁਰੂਆਤ ਅਗਲੇ ਮਹੀਨੇ ...

ਪੂਰੀ ਖ਼ਬਰ »

ਸ੍ਰੀ ਪ੍ਰਤਾਪ ਧਰਮ ਪ੍ਰਚਾਰਨੀ ਸਭਾ ਵਲੋਂ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਕਪੂਰਥਲਾ, 29 ਸਤੰਬਰ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਸ੍ਰੀ ਪ੍ਰਤਾਪ ਧਰਮ ਪ੍ਰਚਾਰਨੀ ਸਭਾ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਪ੍ਰਭੂ ਰਾਮ ਦੇ ਵਿਆਹ ਦੇ ਸਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਜਿਸ ਦਾ ਉਦਘਾਟਨ ਸਾਬਕਾ ਕੌਂਸਲਰ ਸਤਪਾਲ ਮਹਿਰਾ ਨੇ ਕੀਤਾ ...

ਪੂਰੀ ਖ਼ਬਰ »

ਨਗਰ ਪੰਚਾਇਤ ਦਫ਼ਤਰ ਭੁਲੱਥ ਦੇ ਬਾਹਰ ਸਫ਼ਾਈ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਭੁਲੱਥ, 29 ਸਤੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਕਸਬਾ ਭੁਲੱਥ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣਾ ਕੰਮਕਾਜ ਬੰਦ ਕਰਕੇ ਨਗਰ ਪੰਚਾਇਤ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸਫ਼ਾਈ ਕਰਮਚਾਰੀਆਂ ਨੇ ਦੱਸਿਆ ਕਿ ਅਸੀਂ ਨਗਰ ਪੰਚਾਇਤ ਭੁਲੱਥ ਵਿਚ 22 ਸਫ਼ਾਈ ...

ਪੂਰੀ ਖ਼ਬਰ »

ਸਰਕਾਰਾਂ ਦੀ ਲਾਪਰਵਾਹੀ ਨਾਲ ਦਰਿਆ ਬਿਆਸ ਕਿਨਾਰੇ ਲੱਗੇ ਧੁੱਸੀ ਬੰਨ੍ਹ ਦੀ ਖ਼ਸਤਾ ਹਾਲਤ

ਫੱਤੂਢੀਂਗਾ, 29 ਸਤੰਬਰ (ਬਲਜੀਤ ਸਿੰਘ)-ਸੰਨ 1988 ਵਿਚ ਦਰਿਆ ਬਿਆਸ ਤੇ ਸਤਲੁਜ ਦਰਿਆਵਾਂ ਵਿਚ ਆਏ ਹੜ੍ਹਾਂ ਕਾਰਨ ਪੰਜਾਬ ਦੇ ਕਈ ਜ਼ਿਲੇ੍ਹ ਪ੍ਰਭਾਵਿਤ ਹੋਏ ਸਨ, ਭਾਵੇਂ ਇਸ ਤੋਂ ਬਾਅਦ ਵੀ ਕਈ ਵਾਰ ਦਰਿਆਵਾਂ ਦੇ ਕਿਨਾਰੇ ਵਸੇ ਇਲਾਕੇ ਕਈ ਵਾਰ ਹੜ੍ਹਾਂ ਤੋਂ ਪ੍ਰਭਾਵਿਤ ਹੋਏ ...

ਪੂਰੀ ਖ਼ਬਰ »

ਸਤਨਾਮਪੁਰਾ ਦੇ ਲੋਕਾਂ ਵਲੋਂ ਲਗਾਇਆ ਧਰਨਾ ਸਮਾਪਤ, ਕੱਲ੍ਹ ਤੋਂ ਸੜਕ ਦੀ ਮੁਰੰਮਤ ਦਾ ਕੰਮ ਹੋਵੇਗਾ ਸ਼ੁਰੂ

ਫਗਵਾੜਾ, 29 ਸਤੰਬਰ (ਹਰਜੋਤ ਸਿੰਘ ਚਾਨਾ)- ਫਗਵਾੜਾ- ਨਕੋਦਰ ਸੜਕ ਦੀ ਉਸਾਰੀ ਨੂੰ ਲੈ ਕੇ ਸਰਬ ਸਾਂਝਾ ਫ਼ਰੰਟ ਵਲੋਂ ਸ਼ੁਰੂ ਕੀਤਾ ਗਿਆ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ ਤੇ ਅੱਜ ਸ਼ਾਮ ਨੂੰ 'ਆਪ' ਆਗੂਆਂ ਨੇ ਪੁੱਜ ਕੇ ਇਸ ਸੜਕ ਨੂੰ ਕੱਲ੍ਹ ਤੋਂ ਮੁਰੰਮਤ ਕਰਵਾਉਣ ਦਾ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨਾਲ ਭਾਵਨਾਤਮਿਕ ਸਾਂਝ ਪਾਉਣੀ ਚਾਹੀਦੀ ਹੈ-ਡਾ: ਤੀਰਥ ਰਾਮ ਬਸਰਾ

ਕਪੂਰਥਲਾ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸਰਕਾਰੀ ਕਾਲਜ ਕਪੂਰਥਲਾ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਬੜੀ ਧੂਮਧਾਮ ਨਾਲ ਮਨਾਇਆ | ਕਾਲਜ ਦੇ ਐਨ.ਐਸ.ਐਸ. ਵਿਭਾਗ ਦੀ ਮੁਖੀ ਪ੍ਰੋ: ਨਿਧੀ ਕਾਂਡਾ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਕਾਲਜ ਤੋਂ ਸ਼ਹੀਦ ਭਗਤ ਸਿੰਘ ਚੌਂਕ ਤੱਕ ਸਾਈਕਲ ਰੈਲੀ ਕੱਢੀ, ਜਿਸ ਨੂੰ ਕਾਲਜ ਦੇ ਪਿ੍ੰਸੀਪਲ ਡਾ: ਤੀਰਥ ਰਾਮ ਬਸਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਰੈਲੀ ਵਿਚ ਸ਼ਾਮਲ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਪਹੁੰਚ ਕੇ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਫ਼ੁਲ ਅਰਪਿਤ ਕਰਕੇ ਉਨ੍ਹਾਂ ਨੂੰ ਯਾਦ ਕੀਤਾ | ਉਪਰੰਤ ਕਾਲਜ ਵਿਚ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਅਤੇ ਫ਼ਲਸਫ਼ੇ ਸਬੰਧੀ ਵਿਚਾਰ ਗੋਸ਼ਟੀ ਹੋਈ | ਇਸ ਮੌਕੇ ਬੋਲਦਿਆਂ ਡਾ: ਤੀਰਥ ਰਾਮ ਬਸਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨਾਲ ਭਾਵਨਾਤਮਕ ਸਾਂਝ ਪਾਉਣੀ ਚਾਹੀਦੀ ਹੈ ਤੇ ਆਪਣੇ ਵਿਵਹਾਰਿਕ ਜੀਵਨ ਵਿਚ ਇਨ੍ਹਾਂ ਵਿਚਾਰਾਂ ਨੂੰ ਅਪਣਾਉਣਾ ਚਾਹੀਦਾ ਹੈ | ਸੈਮੀਨਾਰ ਵਿਚ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਈ ਅਨੀਤਾ ਸਾਗਰ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਕਾਲਜ ਦੀ ਬੀ.ਕਾਮ. ਭਾਗ ਤੀਜਾ ਦੀ ਵਿਦਿਆਰਥਣ ਮਾਨਸੀ ਬੱਤਰਾ, ਕਸ਼ਮੀਰ ਕੌਰ ਅਤੇ ਹਰਕੀਰਤ ਸਿੰਘ ਨੇ ਕਵਿਤਾਵਾਂ ਪੇਸ਼ ਕੀਤੀਆਂ | ਗੋਸ਼ਟੀ ਵਿਚ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋ: ਹੈਪੀ ਕੁਮਾਰ ਪੰਜਾਬੀ ਵਿਭਾਗ ਨੇ ਬਾਖ਼ੂਬੀ ਨਾਲ ਨਿਭਾਈ | ਇਸੇ ਦੌਰਾਨ ਹੀ ਪੋਸਟਰ ਮੇਕਿੰਗ ਨਾਲ ਸਬੰਧਿਤ ਇਕ ਪ੍ਰਦਰਸ਼ਨੀ ਲਗਾਈ ਗਈ | ਉਪਰੰਤ ਕਾਲਜ ਦੇ ਵਿਹੜੇ ਵਿਚ ਵਿਦਿਆਰਥੀਆਂ ਨੇ ਇਕ ਨੁੱਕੜ ਨਾਟਕ ਭਗਤ ਸਿੰਘ ਪੜ੍ਹਦਾ ਵੀ ਸੀ ਦੀ ਪੇਸ਼ਕਾਰੀ ਕੀਤੀ | ਇਨ੍ਹਾਂ ਗਤੀਵਿਧੀਆਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਡਾ: ਮੋਨਿਕਾ ਖੰਨਾ, ਡਾ: ਮੀਨਾ ਸੇਠੀ, ਪ੍ਰੋ: ਰਣਜੀਤ ਕੁਮਾਰ, ਡਾ: ਸੰਦੀਪ, ਪ੍ਰੋ: ਹਰਸਿਮਰਨ ਕੌਰ, ਪ੍ਰੋ: ਦਲਜੀਤ ਕੌਰ ਕਲੇਰ, ਪ੍ਰੋ: ਜੋਤੀ, ਪ੍ਰੋ: ਰੇਖਾ ਰਾਣੀ, ਪ੍ਰੋ: ਜਸਪ੍ਰੀਤ, ਪ੍ਰੋ: ਨਿਲਾਕਸ਼ੀ, ਪ੍ਰੋ: ਮਮਤਾ ਤੋਂ ਇਲਾਵਾ ਕਾਲਜ ਦੇ ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
ਫੱਤੂਢੀਂਗਾ ਕਾਲਜ 'ਚ ਕਰਵਾਏ ਕਵਿਤਾ ਉਚਾਰਨ ਤੇ ਲੇਖ ਮੁਕਾਬਲੇ-
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ | ਕਾਲਜ ਦੀ ਪ੍ਰੋ: ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਕਰਵਾਏ ਗਏ ਕਵਿਤਾ ਉਚਾਰਨ ਦੇ ਮੁਕਾਬਲੇ ਵਿਚ ਬੀ.ਏ. ਭਾਗ ਪਹਿਲਾ ਦੀ ਹਰਜਿੰਦਰ ਕੌਰ ਨੇ ਪਹਿਲਾ, ਲੇਖ ਮੁਕਾਬਲੇ ਵਿਚ ਮਨਦੀਪ ਕੌਰ ਬੀ.ਏ. ਭਾਗ ਤੀਜਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰ ਤੇ ਹੋਰ ਵਿਦਿਆਰਥੀ ਹਾਜ਼ਰ ਸਨ |
ਆਰੀਆਂਵਾਲ ਸਕੂਲ ਵਿਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਸਬੰਧੀ ਸਮਾਗਮ
ਸਰਕਾਰੀ ਐਲੀਮੈਂਟਰੀ ਸਕੂਲ ਆਰੀਆਂਵਾਲ ਵਿਚ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ਦੇ ਸਬੰਧ ਵਿਚ ਸਮਾਗਮ ਕਰਵਾਇਆ, ਜਿਸ ਵਿਚ ਉੱਘੇ ਕਾਂਗਰਸੀ ਆਗੂ ਤੇ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਗੋਪੀ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਤੇ ਉਨ੍ਹਾਂ ਦੇ ਸੰਘਰਸ਼ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਪਹਿਲਾਂ ਉਨ੍ਹਾਂ ਤੇ ਸਕੂਲ ਦੇ ਸਟਾਫ਼ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਫ਼ੁਲ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ | ਇਸ ਮੌਕੇ ਸਕੂਲ ਮੁਖੀ ਸੀਮਾ ਅਰੋੜਾ, ਤਰਨਜੀਤ ਸਿੰਘ, ਆਂਗਣਵਾੜੀ ਵਰਕਰ ਜ਼ੀਨਤ, ਸੀ.ਐਚ.ਓ. ਸਾਨੀਆ ਸ਼ਰਮਾ, ਏ.ਐਨ.ਐਮ. ਸਰੋਜ ਕੁਮਾਰੀ, ਆਸ਼ਾ ਫੈਸੀਲੀਟੇਟਰ ਪ੍ਰਵੀਨ ਕੌਰ, ਹਰਜੀਤ ਕੌਰ, ਕਮਲਜੀਤ ਕੌਰ, ਕੁਲਵੰਤ ਕੌਰ, ਰਾਜੀ, ਰਾਜਬੀਰ ਕਿਰਪਾਲ ਸਿੰਘ, ਜਸਪਾਲ ਸਿੰਘ, ਰਾਣੀ ਬਲਬੀਰ ਕੌਰ, ਸਰਦੂਲ ਸਿੰਘ ਆਦਿ ਹਾਜ਼ਰ ਸਨ |
ਤਲਵੰਡੀ ਚੌਧਰੀਆਂ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ-
ਤਲਵੰਡੀ ਚੌਧਰੀਆਂ, (ਪਰਸਨ ਲਾਲ ਭੋਲਾ)-ਸ਼ਹੀਦ ਭਗਤ ਸਿੰਘ ਹੈਲਪਿੰਗ ਹੈਾਡ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਇਆ | ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਆਦਮ ਕੱਦ ਬੁੱਤ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਸਮਾਗਮ ਨੂੰ ਸੰਬੋਧਨ ਕਰਦਿਆਂ ਐਸ.ਡੀ.ਓ. ਸੁਖਦੇਵ ਸਿੰਘ ਟਿੱਬਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਪਹਿਲਾ ਪੰਜਾਬੀ ਸੀ, ਜੋ ਦੇਸ਼ ਭਗਤੀ ਦੇ ਪ੍ਰਦਰਸ਼ਨਕਾਰੀ ਵਿਚਾਰਾਂ ਤੋਂ ਮੁਕਤ ਹੋ ਸਕਿਆ | ਇਸ ਮੌਕੇ ਕਾਰਗਿਲ ਸ਼ਹੀਦ ਬਲਦੇਵ ਸਿੰਘ ਤੇ ਸ਼ਹੀਦ ਗਗਨਦੀਪ ਸਿੰਘ ਨੂੰ ਵੀ ਸ਼ਰਧਾ ਦੇ ਫ਼ੁਲ ਭੇਟ ਕੀਤੇ | ਉਪਰੰਤ ਅੱਖਾਂ ਦਾ ਚੌਥਾ ਮੁਫ਼ਤ ਕੈਂਪ ਲਗਾਇਆ, ਜਿਸ ਵਿਚ ਡਾ: ਰਚਿਤ ਬਜਾਜ ਦੀ ਅਗਵਾਈ ਵਿਚ ਪਿਮਸ ਹਸਪਤਾਲ ਦੀ ਟੀਮ ਵਲੋਂ 325 ਮਰੀਜ਼ਾਂ ਦਾ ਚੈੱਕਅਪ ਕੀਤਾ | ਇਸ ਮੌਕੇ ਬਲਵਿੰਦਰ ਸਿੰਘ ਲੱਡੂ, ਜਸਵੰਤ ਸਿੰਘ ਭੋਲਾ, ਬਖ਼ਸ਼ੀਸ਼ ਬਿੱਲਾ, ਬਲਵਿੰਦਰ ਤੁੜ, ਰੁਪਿੰਦਰ ਸੇਠੀ, ਬਲਜੀਤ ਬੱਲੀ, ਪ੍ਰਮੋਦ ਸ਼ਾਹ, ਰਣਜੀਤ ਰਾਣਾ, ਮਨਜੀਤ ਸਿੰਘ ਬੱਬਾ, ਡਾ: ਸ਼ਿੰਗਾਰਾ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਪਟਵਾਰੀ, ਕੀਰਤਨਪਾਲ ਸੰਧੂ, ਤਰਸੇਮ ਮੋਮੀ, ਬਲਦੇਵ ਦੇਬੂ, ਅਮਰੀਕ ਭਾਰਜ, ਰਾਜਿੰਦਰ ਭਾਰਜ, ਸਿਮਰਨ ਭਾਰਜ, ਬਲਜੀਤ ਸਿੰਘ ਪੱਪੂ, ਮਾਸਟਰ ਅਮਰੀਕ ਸਿੰਘ, ਅਵਤਾਰ ਸਿੰਘ, ਅਮਰਿੰਦਰ ਥਿੰਦ, ਸਰਵਜੀਤ ਬਾਵਾ ਟੈਂਟ, ਕੁਲਜੀਤ ਚੰਦੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੈਫਰਨ ਵਿਚ ਕੰਮ ਦੇ ਸੰਤੁਲਨ ਤੇ ਤਣਾਅ ਮੁਕਤ ਜੀਵਨ ਬਾਰੇ ਵਰਕਸ਼ਾਪ ਕਰਵਾਈ

ਫਗਵਾੜਾ, 29 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸੈਫਰਨ ਪਬਲਿਕ ਸਕੂਲ ਆਪਣੇ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਦੇ ਸ਼ਖ਼ਸੀਅਤ ਵਿਕਾਸ ਲਈ ਕੰਮ ਕਰਦੇ ਹੋਏ ਵੱਖ-ਵੱਖ ਵਰਕਸ਼ਾਪਾਂ ਕਰਵਾਉਂਦਾ ਹੈ | ਇਸ ਸੰਦਰਭ ਵਿਚ ਅਧਿਆਪਕਾਂ ਨੂੰ ਅਜੋਕੇ ਦੌਰ ਦੀ ਰੁਝੇਵਿਆਂ ਭਰੀ ਜੀਵਨ ...

ਪੂਰੀ ਖ਼ਬਰ »

ਸੀ. ਸੈਕੰ. ਸਕੂਲ ਬਲੇਰਖਾਨਪੁਰ ਦੀਆਂ ਵਿਦਿਆਰਥਣਾਂ ਵਲੋਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 29 ਸਤੰਬਰ (ਵਿ.ਪ੍ਰ.)-ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵਲੋਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਏ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਵਾਲੀਬਾਲ ਦੇ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੇਰਖਾਨਪੁਰ ਦੇ ਵਿਦਿਆਰਥੀਆਂ ਨੇ ਅਹਿਮ ...

ਪੂਰੀ ਖ਼ਬਰ »

ਡੱਲਾ ਮੇਲੇ ਦੀ ਮੱਸਿਆ ਮੌਕੇ ਭਗਤ ਪੈਟਰੋਲ ਪੰਪ 'ਤੇ ਦੋ ਰੋਜ਼ਾ ਵਿਸ਼ਾਲ ਲੰਗਰ ਲਗਾਇਆ

ਸੁਲਤਾਨਪੁਰ ਲੋਧੀ, 29 ਸਤੰਬਰ (ਨਰੇਸ਼ ਹੈਪੀ, ਥਿੰਦ)-ਭਾਈ ਲਾਲੂ ਜੀ ਦੇ ਜੋੜ ਮੇਲੇ 'ਤੇ ਡੱਲਾ ਮੱਸਿਆ ਦੇ ਮੌਕੇ ਸੁਲਤਾਨਪੁਰ ਲੋਧੀ ਡੱਲਾ ਰੋਡ ਸੰਗਤਾਂ ਵਲੋਂ ਭਗਤ ਫਿਊਲਜ਼ ਪੈਟਰੋਲ ਪੰਪ ਡੱਲਾ ਰੋਡ ਤੇ ਦੋ ਰੋਜ਼ਾ ਵਿਸ਼ਾਲ ਲੰਗਰ ਲਗਾਇਆ | ਲੰਗਰ ਦੀ ਸੇਵਾ ਦਾ ਸ਼ੁੱਭ ਆਰੰਭ ...

ਪੂਰੀ ਖ਼ਬਰ »

ਕਮਾਲਪੁਰ ਦੀ ਸਮੁੱਚੀ ਪੰਚਾਇਤ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਿਲ

ਡਡਵਿੰਡੀ, 29 ਸਤੰਬਰ (ਦਿਲਬਾਗ ਸਿੰਘ ਝੰਡ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਕਮਾਲਪੁਰ (ਮੋਠਾਂਵਾਲ) ਦੀ ਸਮੁੱਚੀ ਪੰਚਾਇਤ ਕਾਂਗਰਸ ਨੂੰ ਸਦਾਂ ਲਈ ਅਲਵਿਦਾ ਕਹਿ ਕੇ 'ਆਪ' ਵਿਚ ਸ਼ਾਮਲ ਹੋ ਗਈ | ਇਸ ...

ਪੂਰੀ ਖ਼ਬਰ »

ਯੂਨਾਈਟਿਡ ਸੈਲਫ ਹੈਲਪ ਗਰੁੱਪ ਪਿੰਡ ਜਗਪਾਲਪੁਰ 'ਚ ਕੱਢਿਆ ਮੋਮਬੱਤੀ ਮਾਰਚ

ਫਗਵਾੜਾ, 29 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਜਗਪਾਲਪੁਰ ਵਿਖੇ ਯੂਨਾਈਟਿਡ ਸੈੱਲਫ਼ ਹੈਲਪ ਗਰੁੱਪ ਅਤੇ ਡਾ. ਅੰਬੇਡਕਰ ਸਮਾਜ ਸੇਵਾ ਸੰਸਥਾ, ਐਨ. ਆਰ. ਆਈ. ਅਤੇ ਪਿੰਡ ਵਾਸੀਆਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੋਮਬੱਤੀ ਮਾਰਚ ਕੱਢਿਆ, ...

ਪੂਰੀ ਖ਼ਬਰ »

ਪ੍ਰਾਚੀਨ ਸ਼ਿਵ ਮੰਦਰ ਕਮੇਟੀ ਬੇਗੋਵਾਲ ਵਲੋਂ ਦਸਹਿਰੇ ਸੰਬੰਧੀ ਝਾਕੀ

ਬੇਗੋਵਾਲ, 29 ਸਤੰਬਰ (ਸੁਖਜਿੰਦਰ ਸਿੰਘ)-ਸਥਾਨਕ ਕਸਬੇ ਦੇ ਪ੍ਰਾਚੀਨ ਸ਼ਿਵ ਮੰਦਰ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਸਹਿਰੇ ਦੇ ਸਬੰਧ 'ਚ ਇਕ ਝਾਕੀ ਕੱਢੀ | ਇਹ ਝਾਕੀ ਕਸਬੇ ਦੇ ਵੱਖ-ਵੱਖ ਬਾਜ਼ਾਰਾਂ ਚੋਂ ਹੁੰਦੀ ਹੋਈ ਸੀਕਰੀ ਰੋਡ ਬਿੱਲੂ ਸ਼ਾਹ ਦੀ ਮੰਡੀ ...

ਪੂਰੀ ਖ਼ਬਰ »

ਆਸ਼ੂ ਚੁੱਘ ਗੁਰਦੁਆਰਾ ਬੇਬੇ ਨਾਨਕੀ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ, 29 ਸਤੰਬਰ (ਨਰੇਸ਼ ਹੈਪੀ, ਥਿੰਦ)-ਕਿਸਾਨ ਸੰਘਰਸ਼ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਫਾਈਵ ਸਟਾਰ ਮੂਰਥਲ ਢਾਬੇ ਦੇ ਮਾਲਕ ਆਸ਼ੂ ਚੁੱਘ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਗੁਰਧਾਮਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ, ਗੁਰਦੁਆਰਾ ...

ਪੂਰੀ ਖ਼ਬਰ »

ਪਿੰਡ ਖੁਖਰੈਣ ਵਾਸੀਆਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਬਾਰੇ ਸਰਕਾਰ ਨੂੰ ਜਾਣੂ ਕਰਵਾਇਆ ਜਾਵੇਗਾ-ਅਵੀ ਰਾਜਪੂਤ

ਕਪੂਰਥਲਾ, 29 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਖੁਖਰੈਣ ਦੇ ਲੋਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਅਤੇ ਸਕੂਲ ਜਾਂਦੇ ਬੱਚਿਆਂ ਨੂੰ ਰਸਤੇ ਵਿਚ ਆਉਂਦੀਆਂ ਪ੍ਰੇਸ਼ਾਨੀਆਂ ਨੂੰ ਲੈ ਕੇ ਅੱਜ ਸਮਾਜ ਸੇਵੀ ਅਵੀ ਰਾਜਪੂਤ ਨੇ ਪਿੰਡ ਵਾਲਿਆਂ ਤੋਂ ਉਨ੍ਹਾਂ ਦਾ ਦੁੱਖ ...

ਪੂਰੀ ਖ਼ਬਰ »

ਪਿੰਡ ਉੱਚਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਵਿਚ ਹਜ਼ਾਰਾਂ ਕਿਸਾਨਾਂ ਵਲੋਂ ਸ਼ਿਰਕਤ

ਫੱਤੂਢੀਂਗਾ, 29 ਸਤੰਬਰ (ਬਲਜੀਤ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕਪੂਰਥਲਾ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਬਾਰੇ ਸੁਚੇਤ ਕਰਨ ਲਈ ਪਿੰਡ ਉੱਚਾ ਬੇਟ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ...

ਪੂਰੀ ਖ਼ਬਰ »

ਸੋਸਵਾ ਦੇ ਮੈਂਬਰ ਡਾਇਰੈਕਟਰ ਨੇ ਕੀਤਾ ਵੋਕੇਸ਼ਨਲ ਸੈਂਟਰ ਦਾ ਦੌਰਾ

ਫਗਵਾੜਾ, 29 ਸਤੰਬਰ (ਹਰਜੋਤ ਸਿੰਘ ਚਾਨਾ)-ਸਰਬ ਨੌਜਵਾਨ ਸਭਾ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਚਲਾਏ ਜਾ ਰਹੇ ਵੋਕੇਸ਼ਨਲ ਸੈਂਟਰ ਦਾ ਅੱਜ ਸੋਸਵਾ ਪੰਜਾਬ ਦੇ ਮੈਂਬਰ ਡਾਇਰੈਕਟਰ ਡੀ.ਕੇ. ਵਰਮਾ ਰਿਟਾ. ਚੀਫ ਕਮਿਸ਼ਨਰ ਐਕਸਾਈਜ਼ ਵਿਭਾਗ ਨੇ ਦੌਰਾ ਕੀਤਾ | ਇਸ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਗੰਭੀਰ ਜ਼ਖ਼ਮੀ

ਕਪੂਰਥਲਾ, 29 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਸੈਦੋਵਾਲ ਵਿਖੇ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ, ਜਦਕਿ ਦੂਜੇ ਵਿਅਕਤੀ ਦੇ ਮਾਮੂਲੀ ਸੱਟਾਂ ਲੱਗੀਆਂ ਹਨ | ਇਸ ਸਬੰਧੀ ਸਿਵਲ ਹਸਪਤਾਲ ਕਪੂਰਥਲਾ ...

ਪੂਰੀ ਖ਼ਬਰ »

ਸ੍ਰੀ ਆਸ਼ਾਰਾਣੀ ਮੰਦਿਰ ਵਿਖੇ ਮਾਂ ਵੈਸ਼ਨੂੰ ਦੀ ਚੌਂਕੀ ਪਹਿਲੀ ਨੂੰ

ਸੁਲਤਾਨਪੁਰ ਲੋਧੀ, 29 ਸਤੰਬਰ (ਥਿੰਦ, ਹੈਪੀ)-ਨਰਾਤਿਆਂ ਦੇ ਉਪਲਕਸ਼ ਵਿਚ ਜੈ ਮਾਂ ਵੈਸ਼ਨੂੰ ਸੇਵਾ ਸੰਮਤੀ ਵਲੋਂ ਇੱਥੋਂ ਦੇ ਇਤਿਹਾਸਿਕ ਤੇ ਪ੍ਰਾਚੀਨ ਸ਼੍ਰੀ ਆਸ਼ਾਰਾਣੀ ਮੰਦਿਰ ਵਿਖੇ 1 ਅਕਤੂਬਰ ਨੂੰ ਮਾ ਵੈਸ਼ਨੂੰ ਦੀ ਪਹਿਲੀ ਚੌਂਕੀ ਕਰਵਾਈ ਜਾ ਰਹੀ ਹੈ | ਇਸਦੀ ਸੂਚਨਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਫਗਵਾੜਾ, 29 ਸਤੰਬਰ (ਹਰਜੋਤ ਸਿੰਘ ਚਾਨਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 418ਵੇਂ ਪ੍ਰਕਾਸ਼ ਪੁਰਬ ਮੌਕੇ ਪਿੰਡ ਅਠੋਲੀ ਗੁਰਬਖਸ਼ ਸਿੰਘ ਅਠੋਲੀ ਦੀ ਅਗਵਾਈ 'ਚ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਪਾਠਾਂ ਦੇ ਭੋਗ ਉਪਰੰਤ ਕਥਾ ਵਾਚਕ ਭਾਈ ਕੁਲਵਿੰਦਰ ਸਿੰਘ ਨੇ ਸੰਗਤਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX