ਤਾਜਾ ਖ਼ਬਰਾਂ


ਸੁਲਤਾਨਵਿੰਡ ਰੋਡ ਗੋਬਿੰਦ ਨਗਰ ਵਿਖੇ ਸਾਢੂ ਨੇ ਆਪਣੇ ਸਾਢੂ ਨੂੰ ਗੋਲੀਆ ਮਾਰਕੇ ਉਤਾਰਿਆ ਮੌਤ ਦੇ ਘਾਟ
. . .  7 minutes ago
ਅੰਮ੍ਰਿਤਸਰ/ਸੁਲਤਾਨਵਿੰਡ, 29 ਨਵੰਬਰ (ਰੇਸ਼ਮ ਸਿੰਘ/ਗੁਰਨਾਮ ਸਿੰਘ ਬੁੱਟਰ)-ਬੀਤੀ ਦੇਰ ਰਾਤ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ ਸਹੁਰਿਆ ਘਰ ਪਰਿਵਾਰ ਸਮੇਤ ਆਏ ਦੋ ਸਾਢੂਆ 'ਚ ਹੋਈ ਤੂੰ-ਤੂੰ ਮੈਂ-ਮੈਂ 'ਚ ਇਕ ਸਾਢੂ...
ਰੇਲ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋ ਇਕ-ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ
. . .  34 minutes ago
ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮ੍ਰਿਤ ਪਾਲ ਸਿੰਘ ਸੰਨੀ)-ਬੀਤੇ ਦਿਨੀਂ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਪੀੜਿਤ ਪਰਿਵਾਰਾਂ...
ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ 'ਚ ਮੀਡੀਆ ਨੂੰ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ-ਅਨੁਰਾਗ ਠਾਕੁਰ
. . .  42 minutes ago
ਨਵੀਂ ਦਿੱਲੀ, 29 ਨਵੰਬਰ-ਏਸ਼ੀਆ ਪੈਸੀਫਿਕ ਬ੍ਰੌਡਕਾਸਟਿੰਗ ਯੂਨੀਅਨ ਜਨਰਲ ਅਸੈਂਬਲੀ ਵਿਖੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੀਡੀਆ ਨੂੰ ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ ਵਿਚ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ ਹੈ। ਮੀਡੀਆ...
ਫੀਫਾ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ-ਕਤਰ, ਈਕਵਾਡੋਰ-ਸੈਨੇਗਲ, ਵੇਲਜ਼-ਇੰਗਲੈਂਡ ਤੇ ਈਰਾਨ-ਅਮਰੀਕਾ ਦੇ ਮੈਚ
. . .  49 minutes ago
ਦੋਹਾ, 29 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ ਅਤੇ ਕਤਰ ਦਾ ਮੈਚ ਰਾਤ 8.30, ਈਕਵਾਡੋਰ ਅਤੇ ਕਤਰ ਦਾ ਰਾਤ 8.30, ਵੇਲਜ਼ ਅਤੇ ਇੰਗਲੈਂਡ ਦਾ ਰਾਤ 12.30 ਅਤੇ ਈਰਾਨ-ਅਮਰੀਕਾ ਦਾ ਮੈਚ ਰਾਤ 12.30 ਵਜੇ...
ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  59 minutes ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  about 1 hour ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  about 1 hour ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  24 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 2 hours ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 1 hour ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਪਹਿਲਾ ਸਫ਼ਾ

ਇੰਡੋਨੇਸ਼ੀਆ 'ਚ ਫੁੱਟਬਾਲ ਮੈਚ ਦੌਰਾਨ ਭਗਦੜ, 125 ਮੌਤਾਂ

ਮਲਾਂਗ (ਇੰਡੋਨੇਸ਼ੀਆ), 2 ਅਕਤੂਬਰ (ਏਜੰਸੀ)-ਇੰਡੋਨੇਸ਼ੀਆ ਵਿਚ ਸਨਿਚਰਵਾਰ ਰਾਤ ਨੂੰ ਇਕ ਫੁੱਟਬਾਲ ਮੈਚ ਤੋਂ ਬਾਅਦ ਮਚੀ ਭਗਦੜ ਵਿਚ 125 ਲੋਕਾਂ ਦੀ ਮੌਤ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਇਹ ਦੁਨੀਆ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਖੇਡ ਹਾਦਸਾ ਹੈ | ਲੋਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੂਸੇਵਾਲਾ ਹੱਤਿਆ ਮਾਮਲਾ

ਗੈਂਗਸਟਰ ਦੀਪਕ ਟੀਨੂੰ ਪੁਲਿਸ ਹਿਰਾਸਤ 'ਚੋਂ ਫ਼ਰਾਰ

ਸੀ.ਆਈ.ਏ. ਸਟਾਫ਼ ਦਾ ਇੰਚਾਰਜ ਗਿ੍ਫ਼ਤਾਰ, ਨੌਕਰੀ ਤੋਂ ਬਰਖ਼ਾਸਤ
ਬਲਵਿੰਦਰ ਸਿੰਘ ਧਾਲੀਵਾਲ / ਰਾਵਿੰਦਰ ਸਿੰਘ ਰਵੀ

ਮਾਨਸਾ, 2 ਅਕਤੂਬਰ-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦਾ ਮੁਲਜ਼ਮ ਤੇ ਸ਼ਾਰਪ ਸ਼ੂਟਰ ਦੀਪਕ ਟੀਨੂੰ ਅੱਜ ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋ ਗਿਆ | ਅਣਗਹਿਲੀ ਵਰਤਣ ਦੇ ਦੋਸ਼ਾਂ 'ਚ ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਸਬ-ਇੰਸਪੈਕਟਰ ਪਿ੍ਤਪਾਲ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਉਸ ਖ਼ਿਲਾਫ਼ ਥਾਣਾ ਸ਼ਹਿਰੀ-1 ਮਾਨਸਾ ਵਿਖੇ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਨ ਦੇ ਨਾਲ ਹੀ ਦੇਰ ਸ਼ਾਮ ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਦੇ ਹੁਕਮਾਂ 'ਤੇ ਧਾਰਾ 311 ਤਹਿਤ ਉਕਤ ਨੂੰ ਨੌਕਰੀ ਤੋਂ ਵੀ ਬਰਖ਼ਾਸਤ ਕਰ ਦਿੱਤਾ ਹੈ | ਦੱਸਣਾ ਬਣਦਾ ਹੈ ਕਿ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜਿਸ਼ਘਾੜੇ ਲਾਰੈਂਸ ਬਿਸ਼ਨੋਈ ਦਾ ਸਾਥੀ ਤੇ ਖ਼ਤਰਨਾਕ ਅਪਰਾਧੀ ਦੀਪਕ ਟੀਨੂੰ ਬੀਤੀ ਦੇਰ ਰਾਤ ਉਸ ਵਕਤ ਚਕਮਾ ਦੇ ਕੇ ਫ਼ਰਾਰ ਹੋ ਗਿਆ ਸੀ, ਜਦੋਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਉਸ ਨੂੰ ਆਪਣੀ ਕਾਰ 'ਚ ਇਕੱਲੇ ਹੀ ਬਿਨਾਂ ਕਿਸੇ ਇਜਾਜ਼ਤ, ਹੱਥਕੜੀ ਤੇ ਬਗੈਰ ਸੁਰੱਖਿਆ ਤੋਂ ਕਿਸੇ ਥਾਂ 'ਤੇ ਲਿਜਾ ਰਹੇ ਸਨ | ਗੈਂਗਸਟਰ ਦੇ ਭੱਜਣ ਸੰਬੰਧੀ ਤਰ੍ਹਾਂ-ਤਰ੍ਹਾਂ ਦੇ ਚੱਲ ਰਹੇ ਚਰਚੇ ਪੁਲਿਸ ਅਧਿਕਾਰੀਆਂ ਅੱਗੇ ਵੱਡੇ ਸਵਾਲ ਖੜ੍ਹੇ ਕਰ ਰਹੇ ਹਨ | ਭਾਵੇਂ ਇਹ ਗੱਲ ਤਾਂ ਗਿ੍ਫ਼ਤਾਰ ਕੀਤੇ ਸਬ-ਇੰਸਪੈਕਟਰ ਤੋਂ ਪੁੱਛ ਪੜਤਾਲ ਤੋਂ ਬਾਅਦ ਹੀ ਸਾਹਮਣੇ ਆਵੇਗੀ ਕਿ ਉਹ ਟੀਨੂੰ ਨੂੰ ਕਿੱਥੇ ਤੇ ਕਿਉਂ ਲਿਜਾ ਰਹੇ ਸਨ | ਕਾਬਲੇ ਗ਼ੌਰ ਰਹੇ ਕਿ ਇਹ ਅਪਰਾਧੀ ਜੋ ਪਹਿਲਾਂ ਵੀ 2017 'ਚ ਹਰਿਆਣਾ ਪੁਲਿਸ ਦੀ ਹਿਰਾਸਤ 'ਚੋਂ ਫ਼ਰਾਰ ਹੋ ਗਿਆ ਸੀ, ਨੂੰ ਪਿਛਲੇ ਦਿਨਾਂ 'ਚ ਮਾਨਸਾ ਪੁਲਿਸ ਨੇ ਮੂਸੇਵਾਲਾ ਹੱਤਿਆ ਮਾਮਲੇ 'ਚ ਗਿ੍ਫ਼ਤਾਰ ਕੀਤਾ ਸੀ ਅਤੇ ਲੰਘੀ 27 ਸਤੰਬਰ ਨੂੰ ਜ਼ਿਲ੍ਹਾ ਪੁਲਿਸ ਨੇ ਉਸ ਨੂੰ ਥਾਣਾ ਸਰਦੂਲਗੜ੍ਹ ਵਿਖੇ 2019 'ਚ ਹੋਏ ਕਤਲ ਦੇ ਮੁਕੱਦਮੇ 'ਚ ਨਾਮਜ਼ਦ ਕਰ ਕੇ ਗੋਬਿੰਦਵਾਲ ਸਾਹਿਬ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟਾਂ 'ਤੇ ਲਿਆਂਦਾ ਸੀ | ਅਦਾਲਤ 'ਚ ਪੇਸ਼ ਕਰਨ ਉਪਰੰਤ ਟੀਨੂੰ ਨੂੰ ਸੀ.ਆਈ.ਏ. ਸਟਾਫ਼ ਵਿਖੇ ਪੁੱਛਗਿੱਛ ਲਈ ਰੱਖਿਆ ਗਿਆ ਸੀ | ਦੱਸ ਦੇਈਏ ਕਿ 4 ਜੁਲਾਈ 2022 ਨੂੰ ਪੰਜਾਬ ਪੁਲਿਸ ਟੀਨੂੰ ਨੂੰ ਮੂਸੇਵਾਲਾ ਕਤਲ ਕੇਸ 'ਚ ਗਿ੍ਫ਼ਤਾਰ ਕਰਨ ਤੋਂ ਬਾਅਦ ਪ੍ਰੋਡਕਸ਼ਨ ਵਾਰੰਟਾਂ 'ਤੇ ਤਿਹਾੜ ਜੇਲ੍ਹ ਤੋਂ ਲੈ ਕੇ ਆਈ ਸੀ | ਪੁਲਿਸ ਵਲੋਂ ਦਾਇਰ ਚਾਰਜਸ਼ੀਟ ਅਨੁਸਾਰ ਟੀਨੂੰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਹੈ ਅਤੇ ਉਹ ਵੱਖ-ਵੱਖ ਜੇਲ੍ਹਾਂ 'ਚ ਉਨ੍ਹਾਂ ਨਾਲ ਬੰਦ ਸੀ | ਪਿਛਲੇ ਮਹੀਨੇ ਜੇਲ੍ਹ ਵਿਚ ਉਸ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਇਆ ਸੀ | ਉਸ ਦੇ ਫ਼ਰਾਰ ਹੋਣ ਉਪਰੰਤ ਮਾਨਸਾ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਈ ਹੈ ਉੱਥੇ ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਪ੍ਰਤੀ ਵੀ ਸੋਸ਼ਲ ਮੀਡੀਆ 'ਤੇ ਤਿੱਖੀਆਂ ਟਿੱਪਣੀਆਂ ਹੋ ਰਹੀਆਂ ਹਨ | ਉਧਰ ਦੇਰ ਸ਼ਾਮ ਡਿਪਟੀ ਕਮਿਸ਼ਨਰ ਕਾਨਫ਼ਰੰਸ ਹਾਲ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੁਲਿਸ ਅਧਿਕਾਰੀ ਬਹੁਤੇ ਸਵਾਲਾਂ ਨੂੰ ਇਹ ਕਹਿ ਕੇ ਟਾਲ ਗਏ ਕਿ ਮਾਮਲਾ ਜਾਂਚ ਦਾ ਹੈ | ਗੁਰਮੀਤ ਸਿੰਘ ਚੌਹਾਨ ਏ.ਆਈ.ਜੀ. (ਏ.ਜੀ.ਟੀ.ਐਫ.) ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਪਹਿਲ ਕਦਮੀ ਨਾਲ ਹਰਿਆਣਾ ਤੇ ਦਿੱਲੀ ਸਪੈਸ਼ਲ ਸੈੱਲ ਦੀਆਂ ਪੁਲਿਸ ਟੀਮਾਂ ਵਲੋਂ ਉੱਤਰੀ ਭਾਰਤ ਦੇ ਕਈ ਰਾਜਾਂ 'ਚ ਦੋਸ਼ੀ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੰਜਾਬ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਮਾਮਲਾ ਮਿਲੀਭੁਗਤ ਦਾ ਜਾਪਦਾ ਹੈ, ਜਿਸ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸਬ ਇੰਸਪੈਕਟਰ ਨੂੰ ਗਿ੍ਫ਼ਤਾਰ ਕਰਨ ਉਪਰੰਤ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਮੂਸੇਵਾਲਾ ਹੱਤਿਆ ਮਾਮਲੇ ਦੀ ਜਾਂਚ 'ਤੇ ਕੋਈ ਪ੍ਰਭਾਵ ਨਹੀਂ ਪਵੇਗਾ ਕਿਉਂਕਿ ਜਾਂਚ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਹੈ | ਇਸ ਮੌਕੇ ਹਾਜ਼ਰ ਗੌਰਵ ਤੂਰਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਮੁਕੱਦਮੇ ਦੀ ਪੜਤਾਲ ਦੌਰਾਨ ਟੀਨੂੰ ਭਜਾਉਣ ਦੀ ਸਾਜਿਸ਼ 'ਚ ਸ਼ਾਮਿਲ ਹੋਰ ਵਿਅਕਤੀਆਂ ਸੰਬੰਧੀ ਤਸਦੀਕ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਪ੍ਰੈੱਸ ਕਾਨਫ਼ਰੰਸ ਮੌਕੇ ਡਾ. ਬਾਲ ਕਿ੍ਸ਼ਨ ਸਿੰਗਲਾ ਐਸ.ਪੀ.(ਡੀ), ਇੰਸਪੈਕਟਰ ਬਿਕਰਮਜੀਤ ਸਿੰਘ ਵੀ ਹਾਜ਼ਰ ਸਨ |
ਬਿਸ਼ਨੋਈ ਗੈਂਗ ਵਲੋਂ ਪੁਲਿਸ ਨੂੰ ਧਮਕੀ
ਉਧਰ ਲਾਰੈਂਸ ਬਿਸ਼ਨੋਈ ਗੈਂਗ ਵਲੋਂ ਫੇਸਬੁੱਕ 'ਤੇ ਪੋਸਟ ਪਾ ਕੇ ਪੰਜਾਬ ਅਤੇ ਹਰਿਆਣਾ ਪੁਲਿਸ ਨੂੰ ਧਮਕੀ ਦਿੱਤੀ ਗਈ ਹੈ | ਪੋਸਟ 'ਚ ਲਿਖਿਆ ਗਿਆ ਹੈ ਕਿ ਜੇਕਰ ਸਾਡੇ ਭਰਾ ਦੀਪਕ ਟੀਨੂੰ ਨੂੰ ਕੁਝ ਵੀ ਹੋਇਆ ਤਾਂ ਇਸ ਦਾ ਹਰਜਾਨਾ ਭੁਗਤਣਾ ਪਵੇਗਾ | ਇਹ ਵੀ ਕਿਹਾ ਗਿਆ ਹੈ ਕਿ ਸਾਡੇ ਨਾਲ ਪਹਿਲਾਂ ਹੀ ਬਹੁਤ ਧੱਕਾ ਹੋ ਚੁੱਕਿਆ ਹੈ | ਪੁਲਿਸ ਨੂੰ ਨਸੀਹਤ ਦਿੱਤੀ ਗਈ ਹੈ ਕਿ ਉਹ ਬਣਦੀ ਕਾਰਵਾਈ ਕਰੇ ਨਾ ਕਿ ਝੂਠਾ ਪੁਲਿਸ ਮੁਕਾਬਲਾ ਬਣਾਵੇ |

ਖ਼ਬਰ ਸ਼ੇਅਰ ਕਰੋ

 

ਰਾਸ਼ਟਰੀ ਸੁਰੱਖਿਆ ਸਲਾਹਕਾਰ ਵਲੋਂ ਸਾਂਝੀ ਕੀਤੀ ਜਾਣਕਾਰੀ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ-ਮੋਦੀ

ਪ੍ਰਧਾਨ ਮੰਤਰੀ ਵਲੋਂ ਮੰਤਰੀ ਪ੍ਰੀਸ਼ਦ ਨਾਲ 5 ਘੰਟੇ ਲੰਬੀ ਬੈਠਕ ਨਵੀਂ ਦਿੱਲੀ, 2 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਮੰਤਰੀਆਂ ਅਤੇ ਸਕੱਤਰਾਂ ਨੂੰ ਕਿਹਾ ਕਿ ਉਹ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਸਕੱਤਰੇਤ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ...

ਪੂਰੀ ਖ਼ਬਰ »

ਦਿੱਲੀ 'ਚ ਮਨੁੱਖੀ ਬਲੀ ਵਜੋਂ 6 ਸਾਲਾ ਬੱਚੇ ਦੀ ਹੱਤਿਆ

ਨਵੀਂ ਦਿੱਲੀ, 2 ਅਕਤੂਬਰ (ਏਜੰਸੀ)-ਦੱਖਣੀ ਦਿੱਲੀ ਦੀ ਲੋਧੀ ਕਾਲੋਨੀ ਵਿਚ ਇਕ 6 ਸਾਲਾ ਬੱਚੇ ਦੀ ਬਲੀ ਦੇਣ ਦਾ ਮਾਮਲਾ ਸਾਹਮਣਾ ਆਇਆ ਹੈ | ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਦੀ ਪਹਿਚਾਣ ਵਿਜੇ ਕੁਮਾਰ ਅਤੇ ਅਮਰ ...

ਪੂਰੀ ਖ਼ਬਰ »

ਪੁਲਵਾਮਾ 'ਚ ਅੱਤਵਾਦੀ ਹਮਲੇ ਦੌਰਾਨ ਪੁਲਿਸ ਜਵਾਨ ਸ਼ਹੀਦ

ਸ੍ਰੀਨਗਰ, 2 ਅਕਤੂਬਰ (ਏਜੰਸੀ)-ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਦੀ ਟੀਮ 'ਤੇ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ 'ਚ ਇਕ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਿਆ ਜਦਕਿ ਸੀ.ਆਰ.ਪੀ.ਐਫ਼. ਦਾ ਇਕ ਜਵਾਨ ਜ਼ਖ਼ਮੀ ਹੋ ਗਿਆ | ਕਸ਼ਮੀਰ ਜ਼ੋਨ ਦੀ ...

ਪੂਰੀ ਖ਼ਬਰ »

ਖ਼ਾਲਿਸਤਾਨ ਟਾਈਗਰ ਫੋਰਸ ਦੇ ਦੋ ਕਾਰਕੁੰਨ ਗਿ੍ਫ਼ਤਾਰ

ਚੰਡੀਗੜ੍ਹ, 2 ਅਕਤੂਬਰ (ਅਜੀਤ ਬਿਊਰੋ)-ਰੂਪਨਗਰ ਪੁਲਿਸ ਨੇ ਇੰਟਰ ਸਰਵਿਸਿਜ਼ ਇੰਟੈਲੀਜੈਂਸ (ਆਈ.ਐੱਸ.ਆਈ.) ਦੀ ਹਮਾਇਤ ਪ੍ਰਾਪਤ ਡਰੋਨ ਆਧਾਰਿਤ ਖ਼ਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐੱਫ.) ਦੇ ਦੋ ਕਾਰਕੁਨਾਂ ਨੂੰ ਚਮਕੌਰ ਸਾਹਿਬ ਖੇਤਰ ਤੋਂ ਗਿ੍ਫ਼ਤਾਰ ਕੀਤਾ ਹੈ | ਇਹ ...

ਪੂਰੀ ਖ਼ਬਰ »

ਚੋਣਾਂ 'ਚ ਕਿਸੇ ਦੇ ਵਿਰੋਧ ਲਈ ਨਹੀਂ ਸਗੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਤਰਿਆ ਹਾਂ-ਖੜਗੇ

ਨਵੀਂ ਦਿੱਲੀ, 2 ਅਕਤੂਬਰ (ਏਜੰਸੀ)-ਕਾਂਗਰਸ ਪ੍ਰਧਾਨ ਦੇ ਅਹੁਦੇ ਦੇ ਉਮੀਦਵਾਰ ਮਲਿਕਅਰਜੁਨ ਖੜਗੇ ਨੇ ਐਤਵਾਰ ਨੂੰ ਕਿਹਾ ਕਿ ਉਹ ਇਸ ਚੋਣ ਵਿਚ ਕਿਸੇ ਦੇ ਵਿਰੋਧ ਲਈ ਨਹੀਂ ਹਨ ਸਗੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਤਰੇ ਹਨ | ਖੜਗੇ ਨੇ ਦੱਸਿਆ ਕਿ ਉਨ੍ਹਾਂ ਨੇ ਥਰੂਰ ਨੂੰ ...

ਪੂਰੀ ਖ਼ਬਰ »

ਹਰਿਆਣਾ ਗੁਰਦੁਆਰਾ ਕਮੇਟੀ ਵਲੋਂ ਅੰਬਾਲਾ ਦੇ ਦੋ ਗੁਰਦੁਆਰਿਆਂ ਦਾ ਚਾਰਜ ਸੰਭਾਲਣ ਦਾ ਦਾਅਵਾ

ਅੰਬਾਲਾ, 2 ਅਕਤੂਬਰ (ਏਜੰਸੀ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਉਸ ਨੇ ਅੰਬਾਲੇ ਦੇ ਦੋ ਇਤਿਹਾਸਕ ਗੁਰਦੁਆਰਾ ਸਾਹਿਬਾਨ, ਗੁਰਦੁਆਰਾ ਲਖਨੌਰ ਸਾਹਿਬ ਅਤੇ ਗੁਰਦੁਆਰਾ ਮਰਦੋਂ ਸਾਹਿਬ ਦਾ ਚਾਰਜ ਸੰਭਾਲ ਲਿਆ ਹੈ | ਕਮੇਟੀ ਨੇ ...

ਪੂਰੀ ਖ਼ਬਰ »

ਅਜੇ ਭਾਦੂ ਉਪ ਚੋਣ ਕਮਿਸ਼ਨਰ ਨਿਯੁਕਤ

ਨਵੀਂ ਦਿੱਲੀ, 2 ਅਕਤੂਬਰ (ਏਜੰਸੀ)-ਕੇਂਦਰ ਵਲੋਂ ਐਤਵਾਰ ਨੂੰ ਕੀਤੇ ਗਏ ਸੀਨੀਅਰ ਪੱਧਰ ਦੇ ਨੌਕਰਸ਼ਾਹੀ ਫੇਰਬਦਲ ਦੇ ਹਿੱਸੇ ਵਜੋਂ ਸੀਨੀਅਰ ਨੌਕਰਸ਼ਾਹ ਅਜੇ ਭਾਦੂ ਨੂੰ ਉਪ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ | ਕਿਰਤ ਮੰਤਰਾਲੇ ਦੇ ਹੁਕਮ ਅਨੁਸਾਰ ਗੁਜਰਾਤ ਕੇਡਰ ਦੇ ...

ਪੂਰੀ ਖ਼ਬਰ »

ਇਮਰਾਨ ਖ਼ਾਨ ਖ਼ਿਲਾਫ਼ ਗਿ੍ਫ਼ਤਾਰੀ ਵਾਰੰਟ ਜਾਰੀ, ਜ਼ਮਾਨਤ ਮਿਲੀ

ਅੰਮਿ੍ਤਸਰ, 2 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਮੁਖੀ ਇਮਰਾਨ ਖ਼ਾਨ ਦੇ ਖ਼ਿਲਾਫ਼ ਗਿ੍ਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ | ਇਹ ਵਾਰੰਟ ਇਸਲਾਮਾਬਾਦ ਦੇ ਸੀਨੀਅਰ ਸੈਸ਼ਨ ਜੱਜ-2 ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਦੀ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੁਲਿਸ ਨਾਲ ਝੜਪ

• ਦੋ ਮਹਿਲਾ ਵਲੰਟੀਅਰਾਂ ਜ਼ਖ਼ਮੀ • ਫਾਜ਼ਿਲਕਾ ਦੇ 'ਆਪ' ਵਿਧਾਇਕ ਦੀ ਚਚੇਰੀ ਭੈਣ ਵੀ ਫੱਟੜ ਸੰਗਰੂਰ, 2 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਨਵੀਂ ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਬਾਹਰ ਜ਼ੋਰਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਹੈਦਰਾਬਾਦ 'ਚ ਅੱਤਵਾਦੀ ਹਮਲਿਆਂ ਦੀ ਸਾਜਿਸ਼ ਰਚਣ ਵਾਲੇ 3 ਗਿ੍ਫ਼ਤਾਰ

ਹੈਦਰਾਬਾਦ, 2 ਅਕਤੂਬਰ (ਏਜੰਸੀ)-ਹੈਦਰਾਬਾਦ ਪੁਲਿਸ ਨੇ ਅੱਤਵਾਦੀ ਹਮਲਿਆਂ ਦੀ ਸਾਜਿਸ਼ ਰਚਣ ਦੇ ਦੋਸ਼ ਵਿਚ ਤਿੰਨ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਕੋਲੋਂ ਚਾਰ ਹੈਂਡ ਗ੍ਰਨੇਡ, 5,41,800 ਰੁਪਏ ਦੀ ਨਕਦੀ, ਪੰਜ ਮੋਬਾਈਲ ਤੇ ਇਕ ਮੋਟਰਸਾਈਕਲ ਬਰਾਮਦ ...

ਪੂਰੀ ਖ਼ਬਰ »

ਮੁਲਾਇਮ ਯਾਦਵ ਦੀ ਸਿਹਤ ਵਿਗੜੀ-ਆਈ.ਸੀ.ਯੂ. 'ਚ ਦਾਖ਼ਲ

ਲਖਨਊ, 2 ਅਕਤੂਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਦੇ ਆਈ. ਸੀ. ਯੂ. ਵਿਚ ਭਰਤੀ ਕਰਵਾਇਆ ਗਿਆ ਹੈ | ਸ੍ਰੀ ਯਾਦਵ ...

ਪੂਰੀ ਖ਼ਬਰ »

ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ

ਨਵੀਂ ਦਿੱਲੀ, 2 ਅਕਤੂਬਰ (ਏਜੰਸੀ)-ਅਧਿਕਾਰੀਆਂ ਨੇ ਦੱਸਿਆ ਕਿ ਭਾਰਤੀ ਹਵਾਈ ਸੈਨਾ ਦੇਸ਼ 'ਚ ਵਿਕਸਿਤ ਕੀਤੇ ਗਏ ਹਲਕੇ ਲੜਾਕੂ ਹੈਲੀਕਾਪਟਰ (ਐਲ.ਸੀ.ਐਚ) ਨੂੰ ਰਸਮੀ ਤੌਰ 'ਤੇ ਸੋਮਵਾਰ ਨੂੰ ਸ਼ਾਮਿਲ ਕਰੇਗੀ, ਜੋ ਜੰਗ ਦੀ ਸਥਿਤੀ 'ਚ ਆਪਣੀ ਬਹੁਪੱਖੀ ਭੂਮਿਕਾ ਦੇ ਚਲਦੇ ...

ਪੂਰੀ ਖ਼ਬਰ »

ਰਾਸ਼ਟਰਪਤੀ, ਉੱਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰਾਂ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 2 ਅਕਤੂਬਰ (ਏਜੰਸੀ)-ਗਾਂਧੀ ਜੈਅੰਤੀ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਉੱਪ-ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਹੋਰਾਂ ਆਗੂਆਂ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ...

ਪੂਰੀ ਖ਼ਬਰ »

ਭਾਜਪਾ ਸਰਕਾਰੀ ਅਦਾਰੇ ਤੇ ਕਾਂਗਰਸ ਆਪਣੇ ਵਿਧਾਇਕ ਵੇਚ ਰਹੀ ਹੈ-ਭਗਵੰਤ ਮਾਨ

ਗੁਜਰਾਤ ਦੌਰੇ 'ਤੇ ਗਏ ਮੁੱਖ ਮੰਤਰੀ ਨੇ ਵਿਰੋਧੀਆਂ 'ਤੇ ਸਾਧੇ ਨਿਸ਼ਾਨੇ ਚੰਡੀਗੜ੍ਹ, 2 ਅਕਤੂਬਰ (ਅਜੀਤ ਬਿਊਰੋ)-ਗੁਜਰਾਤ ਦੇ ਦੌਰੇ 'ਤੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਤੇ ਕਾਂਗਰਸ 'ਤੇ ਤਿੱਖੇ ਹਮਲੇ ਕੀਤੇ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰੀ ...

ਪੂਰੀ ਖ਼ਬਰ »

ਕਸ਼ਮੀਰ ਵਾਦੀ 'ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ

ਸ੍ਰੀਨਗਰ, 2 ਅਕਤੂਬਰ (ਏਜੰਸੀ)- ਕਸ਼ਮੀਰ ਵਾਦੀ ਦੇ ਉੱਚ ਪਹਾੜੀ ਖੇਤਰਾਂ 'ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਹੋਣ ਤੇ ਮੈਦਾਨੀ ਇਲਾਕਿਆਂ 'ਚ ਬਾਰਿਸ਼ ਹੋਣ ਨਾਲ ਰਾਤ ਦੇ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ | ਮੌਸਮ ਵਿਭਾਗ ਦੇ ਡਾਇਰੈਕਟਰ ਸੋਨਮ ਲੋਟਸ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਜਰਾਤ 'ਚ ਨਵਰਾਤਰੇ ਸਮਾਗਮ ਦੌਰਾਨ ਕੇਜਰੀਵਾਲ ਵੱਲ ਸੁੱਟੀ ਪਲਾਸਟਿਕ ਦੀ ਬੋਤਲ

ਰਾਜਕੋਟ, 2 ਅਕਤੂਬਰ (ਏਜੰਸੀ)-ਗੁਜਰਾਤ ਦੇ ਰਾਜਕੋਟ ਸ਼ਹਿਰ ਵਿਚ ਇਕ ਨਵਰਾਤਰੇ ਸਮਾਗਮ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲ ਪਲਾਸਟਿਕ ਦੀ ਪਾਣੀ ਦੀ ਬੋਤਲ ਸੁੱਟੀ ਗਈ, ਜੋ ਉਨ੍ਹਾਂ ਦੇ ਸਿਰ ਤੋਂ ਲੰਘ ਗਈ | ਇਹ ਘਟਨਾ ਸਨਿਚਰਵਾਰ ਰਾਤ ਦੀ ਇਕ ਵੀਡੀਓ 'ਚ ...

ਪੂਰੀ ਖ਼ਬਰ »

ਆਧੁਨਿਕ ਭਾਰਤੀ ਇਤਿਹਾਸ ਦੇ ਸਭ ਤੋਂ ਕਾਲੇ ਸਾਲਾਂ ਵਿਚ ਸ਼ਾਮਿਲ ਹੈ 1984-ਅਮਰੀਕੀ ਸੈਨੇਟਰ

ਕਿਹਾ, ਸਿੱਖਾਂ ਖ਼ਿਲਾਫ਼ ਅੱਤਿਆਚਾਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਵਾਸ਼ਿੰਗਟਨ, 2 ਅਕਤੂਬਰ (ਏਜੰਸੀ)-ਅਮਰੀਕਾ ਦੇ ਇਕ ਸੈਨੇਟਰ ਨੇ 1984 ਵਿਚ ਹੋਏ ਸਿੱਖ ਵਿਰੋਧੀ ਦੰਗਿਆਂ ਨੂੰ ਆਧੁਨਿਕ ਭਾਰਤੀ ਇਤਿਹਾਸ ਦੇ ਸਭ ਤੋਂ ਕਾਲੇ ਸਾਲਾਂ ਵਿਚੋਂ ਇਕ ਦੱਸਦੇ ਹੋਏ ਸਿੱਖਾਂ 'ਤੇ ...

ਪੂਰੀ ਖ਼ਬਰ »

'ਆਪ' ਸਰਕਾਰ ਫੇਲ੍ਹ ਹੋਈ- ਅਸ਼ਵਨੀ ਸ਼ਰਮਾ

ਲੁਧਿਆਣਾ, 2 ਅਕਤੂਬਰ (ਪੁਨੀਤ ਬਾਵਾ)-ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਨੂੰ ਕਾਲੇ ਦੌਰ ਵੱਲ ਲੈ ਕੇ ਜਾਣ ਵਾਲੀਆਂ ਤਾਕਤਾਂ ਵਲੋਂ ਪੰਜਾਬ ਦਾ ਮਹੌਲ ਖਰਾਬ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਰੋਕਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ...

ਪੂਰੀ ਖ਼ਬਰ »

ਸਰਕਾਰ ਤੇ ਪੁਲਿਸ ਦੀ ਲਾਪਰਵਾਹੀ-ਚਰਨ ਕੌਰ

ਮਰਹੂਮ ਗਾਇਕ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਕਹਿਣਾ ਹੈ ਕਿ ਪੰਜਾਬ 'ਚ ਸੁਰੱਖਿਆ ਨਾਂਅ ਦੀ ਕੋਈ ਚੀਜ਼ ਨਹੀਂ | ਆਪਣੇ ਗ੍ਰਹਿ ਵਿਖੇ ਆਪਣੇ ਪੁੱਤਰ ਦੇ ਪ੍ਰਸੰਸਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਹਿਰਾਸਤ 'ਚੋਂ ਦੀਪਕ ਟੀਨੂੰ ਦਾ ਭੱਜਣਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX