ਤਾਜਾ ਖ਼ਬਰਾਂ


ਦੂਜੇ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 100 ਦੌੜਾਂ ਦਾ ਟੀਚਾ
. . .  26 minutes ago
ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . .  48 minutes ago
ਭਾਰਤ ਨੇ ਇਤਿਹਾਸ ਰਚਿਆ, ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . .  about 1 hour ago
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . .  about 2 hours ago
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  about 2 hours ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  about 4 hours ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  about 4 hours ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  about 3 hours ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  about 5 hours ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  about 5 hours ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  about 6 hours ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  about 6 hours ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  about 6 hours ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  about 6 hours ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  about 7 hours ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  about 7 hours ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  about 7 hours ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  about 7 hours ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  about 7 hours ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  about 8 hours ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  about 8 hours ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  about 8 hours ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
‘ਆਪ ’ ਵਿਧਾਇਕ ਭੁੱਲਰ ਦੇ ਹੋਏ ਅਨੰਦ ਕਾਰਜ
. . .  about 8 hours ago
ਸੰਗਰੂਰ, 29 ਜਨਵਰੀ ( ਫੁੱਲ, ਦਮਨ) ਫਿਰੋਜਪੁਰ ਤੋਂ ‘ਆਪ’ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਅੱਜ ਸੰਗਰੂਰ ਵਿਖੇ ਹੋਏ ਅਨੰਦ ਕਾਰਜ।
ਸਤਿਸੰਗ ਦਾ ਵਿਰੋਧ ਕਰਨ ਵਾਲੇ ਦਰਜਨਾਂ ਸਿੱਖ ਆਗੂ ਗ੍ਰਿਫ਼ਤਾਰ
. . .  about 8 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਲਾਬਤਪੁਰਾ ਵਿਖੇ ਹੋ ਰਹੀ ਸਤਿਸੰਗ ਦੇ ਵਿਰੋਧ 'ਚ ਪਿੰਡ ਜਲਾਲ ਵਿਖੇ ਧਰਨਾ ਦੇ ਰਹੇ ਦਰਜਨਾਂ ਸਿੱਖ ਆਗੂਆਂ ਨੂੰ ਪੁਲਿਸ ਨੇ...
ਪਾਕਿਸਤਾਨ: ਬਲੋਚਿਸਤਾਨ ’ਚ ਵੱਡਾ ਹਾਦਸਾ, ਬੱਸ ਖੱਡ ’ਚ ਡਿੱਗਣ ਨਾਲ 39 ਲੋਕਾਂ ਦੀ ਮੌਤ
. . .  about 8 hours ago
ਨਵੀਂ ਦਿੱਲੀ, 29 ਜਨਵਰੀ- ਪਾਕਿਸਤਾਨ ਦੇ ਬਲੋਚਿਸਤਾਨ ’ਚ ਵੱਡਾ ਹਾਦਸਾ ਹੋਇਆ ਹੈ। ਅੱੱਜ ਬਲੋਚਿਸਤਾਨ ’ਚ ਯਾਤਰੀਆਂ ਨਾਲ ਭਰੀ ਇਕ ਬੱਸ ਖੱਡ ’ਚ ਜਾ ਡਿੱਗੀ। ਇਸ ਹਾਦਸੇ ’ਚ ਘੱਟੋ-ਘੱਟ 39...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਰੂਪਨਗਰ

ਪ੍ਰਸ਼ਾਸਨ ਤੇ ਨਗਰ ਕੌਂਸਲ ਤੋਂ ਨਹੀਂ ਸੰਭਲ ਰਹੀ ਕਮਿਸ਼ਨਰ ਦਫ਼ਤਰ ਮੂਹਰੇ ਸੀਵਰੇਜ ਓਵਰ ਫਲੋਅ ਦੀ ਸਮੱਸਿਆ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਡਵੀਜ਼ਨ ਦੇ ਕਮਿਸ਼ਨਰ ਦਫ਼ਤਰ ਮੂਹਰੇ ਅਤੇ ਜ਼ਿਲ੍ਹਾ ਸਦਰ ਮੁਕਾਮ ਦੇ ਨੇੜੇ ਮੁੱਖ ਮਾਰਗ ਤੇ ਓਵਰਫ਼ਲੋ ਦੀ ਸਮੱਸਿਆ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਵਸੋਂ ਬਾਹਰ ਹੋ ਗਈ ਜਾਪਦੀ ਹੈ | ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਕਿਸਾਨਾਂ ਦੀ ਤਬਾਹ ਫ਼ਸਲ ਦੀ 'ਆਪ' ਸਰਕਾਰ ਲਵੇ ਸਾਰ-ਚੰਦੂਮਾਜਰਾ

ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸੂਬੇ ਅੰਦਰ ਬਾਰਿਸ਼ ਕਾਰਨ ਝੋਨਾ, ਮੱਕੀ ਅਤੇ ਹੋਰ ਫ਼ਸਲਾਂ ਦੇ ਹੋਏ ਨੁਕਸਾਨ ਦੀ ਸੂਬਾ ਸਰਕਾਰ ਵਲੋਂ ਕੋਈ ਸਾਰ ਨਹੀਂ ਲਈ ਜਾ ਰਹੀ, ਜਦਕਿ ਇਸ ਬਾਰਿਸ਼ ਨੇ ਕਿ੍ਸਾਨੀ ਦਾ ਲੱਕ ਤੋੜ ਦਿੱਤਾ ਹੈ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਚੈਰੀਟੇਬਲ ਹਸਪਤਾਲ ਵਿਖੇ ਅੱਖਾਂ ਦੇ ਮੁਫ਼ਤ ਆਪਰੇਸ਼ਨ ਕੈਂਪ ਲਗਾਏ

ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸੰਤ ਬਾਬਾ ਜੋਗਿੰਦਰ ਸਿੰਘ ਡੁਮੇਲੀ ਵਾਲਿਆਂ ਦੇ ਪ੍ਰਬੰਧ ਹੇਠ ਚੱਲ ਰਹੇ ਪਿੰਡ ਲੋਧੀਪੁਰ ਵਿਖੇ ਸਥਿਤ ਸ੍ਰੀ ਗੁਰੂ ਹਰਿ ਰਾਏ ਸਾਹਿਬ ਹਸਪਤਾਲ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਕਰੇ ਕੇਂਦਰ ਸਰਕਾਰ-ਡਾ. ਚੀਮਾ

ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਕਰਨੈਲ ਸਿੰਘ ਸੈਣੀ, ਜੇ.ਐਸ.ਨਿੱਕੂਵਾਲ)-ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕੇਂਦਰ ਸਰਕਾਰ ਯਕੀਨੀ ਬਣਾਵੇ ਕਿਉਂਕਿ ਸਾਰੇ ਸਿੰਘ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਤੇ ਸਰਕਾਰਾਂ ਦਾ ਇਹ ਨੈਤਿਕ ਫ਼ਰਜ਼ ਵੀ ...

ਪੂਰੀ ਖ਼ਬਰ »

ਲੋਕ ਭਲਾਈ ਸੋਸ਼ਲ ਵੈਲਫੇਅਰ ਕਲੱਬ ਅਤੇ ਨਹਿਰੂ ਯੁਵਾ ਕੇਂਦਰ ਵਲੋਂ ਸਫ਼ਾਈ ਮੁਹਿੰਮ ਆਰੰਭ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਲੋਕ ਭਲਾਈ ਸੋਸ਼ਲ ਵੈਲਫੇਅਰ ਕਲੱਬ ਰੂਪਨਗਰ ਅਤੇ ਨਹਿਰੂ ਯੁਵਾ ਕੇਂਦਰ ਰੂਪਨਗਰ ਵਲੋਂ ਸਫ਼ਾਈ ਮੁਹਿੰਮ ਚਲਾਈ ਗਈ ਜਿਸ ਵਿਚ ਸਾਰੇ ਵਾਲੰਟੀਅਰ ਵਲੋਂ ਵੱਖ-ਵੱਖ ਇਲਾਕਿਆਂ ਤੋਂ ਪਲਾਸਟਿਕ ਦਾ ਕੂੜਾ ਇਕੱਠਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ ਸੰਧੂਆਂ 'ਚ ਮਨਾਈ ਮਹਾਤਮਾ ਗਾਂਧੀ ਅਤੇ ਸ੍ਰੀ ਲਾਲ ਬਹਾਦਰ ਦੀ ਜੈਅੰਤੀ

ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸੰਧਆਂ ਵਿਖੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ | ਇੰਚਾਰਜ ਪਿ੍ੰਸੀਪਲ ਐਸ.ਕੇ. ਤਿਵਾੜੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਕੀਤੀ ਇਕੱਤਰਤਾ

ਮੋਰਿੰਡਾ, 2 ਅਕਤੂਬਰ (ਕੰਗ)-ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿਚ ਲਖੀਮਪੁਰ ਖੀਰੀ ਘਟਨਾ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮ ਸਬੰਧੀ ਵਿਚਾਰ-ਚਰਚਾ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਵਿਧਾਇਕ ਚੱਢਾ ਨੇ ਵਿਧਾਨ ਸਭਾ 'ਚ ਚੁੱਕਿਆ ਅਣਗੌਲੇ ਪਿੰਡ ਟਾਂਡਾ (ਬਰਦਾਰ) ਦੀ ਸੜਕ ਦਾ ਮਾਮਲਾ

ਪੁਰਖਾਲੀ, 2 ਅਕਤੂਬਰ (ਬੰਟੀ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਵਿਧਾਨ ਸਭਾ ਅੰਦਰ ਟਾਂਡਾ (ਬਰਦਾਰ) ਸੜਕ ਦਾ ਮਾਮਲਾ ਉਠਾਇਆ ਗਿਆ ਜਿਸ ਦੀ ਇਲਾਕੇ ਅੰਦਰ ਖ਼ੂਬ ਸ਼ਲਾਘਾ ਹੋ ਰਹੀ ਹੈ | ਜ਼ਿਕਰਯੋਗ ਹੈ ਟਾਂਡਾ ਬਰਦਾਰ ਇਲਾਕੇ ਦਾ ਅਜਿਹਾ ਪਿੰਡ ਹੈ ਜਿੱਥੇ ਲੋਕਾਂ ਦੇ ...

ਪੂਰੀ ਖ਼ਬਰ »

ਕਾਰ ਤੇ ਬੁਲਟ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ 'ਚ ਔਰਤ ਦੀ ਮੌਤ, ਮੁਕੱਦਮਾ ਦਰਜ

ਮੋਰਿੰਡਾ, 2 ਅਕਤੂਬਰ (ਕੰਗ)-ਪਿੰਡ ਕਾਂਝਲਾ ਨਜ਼ਦੀਕ ਕਾਰ ਅਤੇ ਬੁਲਟ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ ਵਿਚ ਇੱਕ ਔਰਤ ਦੀ ਮੌਤ ਹੋ ਗਈ | ਇਸ ਸਬੰਧੀ ਮੋਰਿੰਡਾ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਮੋਰਿੰਡਾ ਸ਼ਹਿਰੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਚੱਲਦੇ ਸ਼ਿਵਾਲਿਕ ਸਕਰੀਨਿੰਗ ਪਲਾਂਟ ਦੇ ਮਾਲਕਾਂ 'ਤੇ ਮਾਮਲਾ ਦਰਜ

ਕਾਹਨਪੁਰ ਖੂਹੀ, 2 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਵਲੋਂ ਨਜਾਇਜ਼ ਮਾਈਨਿੰਗ ਨੂੰ ਸਖ਼ਤੀ ਨਾਲ ਰੋਕਣ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਤੇ ਕਾਰਵਾਈ ਕਰਦਿਆਂ, ਮਾਈਨਿੰਗ ਵਿਭਾਗ ਵਲੋਂ ਨੇੜਲੇ ਪਿੰਡ ਐਲਗਰਾਂ ਵਿਖੇ ਚੱਲ ਰਹੇ ਸ਼ਿਵਾਲਿਕ ਸਕਰੀਨਿੰਗ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਨੂਰਪੁਰ ਬੇਦੀ, 2 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਦਾ ਐੱਮ.ਕਾਮ. ਸਮੈਸਟਰ ਚੌਥਾ ਦਾ ਨਤੀਜਾ ...

ਪੂਰੀ ਖ਼ਬਰ »

ਆਰ.ਐਸ.ਐਸ. ਨੇ ਰੂਪਨਗਰ 'ਚ ਮਨਾਇਆ ਵਿਜੈ ਦਸਵੀਂ ਉਤਸਵ

ਰੂਪਨਗਰ, 2 ਅਕਤੂਬਰ (ਸਟਾਫ਼ ਰਿਪੋਰਟਰ)-ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐਸ.ਐਸ.) ਨੇ ਅੱਜ ਰੂਪਨਗਰ 'ਚ ਵਿਜੈ ਦਸਵੀਂ ਉਤਸਵ ਮਨਾਇਆ | ਲਹਿਰੀ ਸ਼ਾਹ ਮੰਦਰ ਦੀ ਧਰਮਸ਼ਾਲਾ 'ਚ ਇਕੱਤਰਤਾ ਹੋਈ, ਜਿਸ ਵਿਚ ਪ੍ਰਚਾਰਕ ਚਰਨਜੀਤ ਸਿੰਘ, ਗੌਰਵ ਜੀ ਅਤੇ ਕੁਲਭੂਸ਼ਣ ਜੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਕੇਵਲ ਇੱਕ ਵਿਅਕਤੀ ਨਹੀ,ਾ ਬਲਕਿ ਇਕ ਦਰਸ਼ਨ ਅਤੇ ਵਿਚਾਰਧਾਰਾ ਸਨ-ਇਕਬਾਲ ਸਿੰਘ ਲਾਲਪੁਰਾ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਜਿੱਥੇ ਮਹਾਤਮਾ ਗਾਂਧੀ ਜੀ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਇਕ ਵਿਚਾਰਧਾਰਾ ਦਿੱਤੀ ਅਤੇ ਲੰਬਾ ਸੰਘਰਸ਼ ਕੀਤਾ, ਉੱਥੇ ਹੀ ਉਨ੍ਹਾਂ ਨੇ ਧਰਮ, ਨੀਤੀ ਅਤੇ ਆਰਥਿਕ ਦਿ੍ਸ਼ਟੀਕੋਣ ਨੂੰ ਪੇਸ਼ ਕਰਦਿਆਂ ਆਪਣੇ ਸੁਪਨਿਆਂ ਦੇ ਭਾਰਤ ...

ਪੂਰੀ ਖ਼ਬਰ »

ਸੰਤ ਬਾਬਾ ਪਿਆਰਾ ਸਿੰਘ ਸੀ.ਸੈ. ਸਕੂਲ ਸ੍ਰੀ ਚਮਕੌਰ ਸਾਹਿਬ ਦੇ ਖਿਡਾਰੀਆਂ ਨੂੰ ਹਲਕਾ ਵਿਧਾਇਕ ਨੇ ਕੀਤਾ ਸਨਮਾਨਿਤ

ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਖੇਡਾਂ ਸਾਡੇ ਜਿੰਦਗੀ ਦਾ ਅਹਿਮ ਅੰਗ ਹਨ, ਇਸ ਨਾਲ ਜੁੜਿਆ ਵਿਅਕਤੀ ਸਮਾਜ ਵਿਚ ਇੱਕ ਨਰੋਈ ਸੋਚ ਲੈ ਕੇ ਹੀ ਅੱਗੇ ਵੱਧਦਾ ਹੈ | ਇਹ ਵਿਚਾਰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ...

ਪੂਰੀ ਖ਼ਬਰ »

ਭੂਰੀ ਵਾਲਿਆਂ ਦੀ ਕੁਟੀਆ ਵਿਖੇ ਨਵ-ਵਿਆਹੁਤਾ ਜੋੜੇ ਦਾ ਸਾਦੇ ਢੰਗ ਨਾਲ ਵਿਆਹ ਹੋਇਆ

ਨੂਰਪੁਰ ਬੇਦੀ, 2 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਭੂਰੀ ਵਾਲਿਆਂ ਦੀ ਮਾਧੋਵਾਲ ਸਥਿਤ ਕੁਟੀਆ ਵਿਖੇ ਇਕ ਜੋੜੇ ਦਾ ਸਾਦੇ ਢੰਗ ਦੇ ਨਾਲ ਵਿਆਹ ਕੀਤਾ ਗਿਆ | ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਸਿੰਘ ਭਗਵੰਤਪੁਰ ਰੂਪਨਗਰ ਅਤੇ ਬਲਬੀਰ ਕੌਰ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸੈਂਫਲਪੁਰ ਸਕੂਲ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ

ਪੁਰਖਾਲੀ, 2 ਅਕਤੂਬਰ (ਬੰਟੀ)-ਸਰਕਾਰ ਵਲੋਂ ਕਰਵਾਈਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਓਵਰਆਲ ਚੈਂਪੀਅਨਸ਼ਿਪ ਸੈਂਫਲਪੁਰ ਸਕੂਲ ਨੇ ਜਿੱਤੀ | ਕੁਸ਼ਤੀਆਂ ਅੰਡਰ 14 ਅਤੇ ਅੰਡਰ 17 ਵਿਚ ਸਰਕਾਰੀ ਹਾਈ ਸਕੂਲ ਸੈਂਫਲਪੁਰ ਦੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਧਾਰਮਿਕ ਪ੍ਰੀਖਿਆ 'ਚੋਂ ਹਾਸਲ ਕੀਤਾ ਦੂਜਾ ਸਥਾਨ

ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਕਰਨੈਲ ਸਿੰਘ)-ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਵੱਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ 'ਚੋਂ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ 'ਚ ਵਾਇਰਸ ਨਾਲ ਖ਼ਰਾਬ ਹੋਈ ਜੀਰੀ ਦੀ ਕੀਤੀ ਜਾ ਰਹੀ ਹੈ ਗਿਰਦਾਵਰੀ

ਮੋਰਿੰਡਾ, 2 ਅਕਤੂਬਰ (ਕੰਗ)-ਮਾਲ ਵਿਭਾਗ ਵਲੋਂ ਮੋਰਿੰਡਾ ਇਲਾਕੇ ਦੇ ਪਿੰਡਾਂ ਵਿਚ ਜੀਰੀ ਨੂੰ ਲੱਗੇ ਵਾਇਰਸ ਕਾਰਨ ਖਰਾਬ ਹੋਈ ਫਸਲ ਦੀ ਗਿਰਦਾਵਰੀ ਮਗਰਲੇ 10 ਦਿਨਾਂ ਤੋਂ ਚੱਲ ਰਹੀ ਹੈ | ਪਿਛਲੇ ਦਿਨੀਂ ਐੱਸ.ਡੀ.ਐੱਮ. ਮੋਰਿੰਡਾ ਵਲੋਂ ਸਰਹਾਣਾ, ਰੌਣੀ ਕਲਾਂ, ਰੌਣੀ ਖੁਰਦ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਸਕੱਤਰ ਯੂਨੀਅਨ ਦੀ ਹੋਈ ਮੀਟਿੰਗ

ਨੂਰਪੁਰ ਬੇਦੀ, 2 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਸਕੱਤਰ ਯੂਨੀਅਨ ਦੀ ਅਹਿਮ ਮੀਟਿੰਗ ਪ੍ਰਧਾਨ ਜਸਬੀਰ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਅੱਜ ਗੁਰਦੁਆਰਾ ਸ੍ਰੀ ਬਾਣਗੜ ਸਾਹਿਬ ਸਿੰਬਲਮਾਜਰਾ ਨੂਰਪੁਰ ਬੇਦੀ ਵਿਖੇ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੂਪਨਗਰ ਵਿਖੇ ਕੌਮਾਂਤਰੀ ਸਵੈ ਇਛੱਤ ਖ਼ੂਨਦਾਨ ਦਿਹਾੜਾ ਮਨਾਇਆ

ਰੂਪਨਗਰ, 2 ਅਕਤੂਬਰ (ਸਟਾਫ਼ ਰਿਪੋਰਟਰ)-ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਅੰਤਰਰਾਸ਼ਟਰੀ ਸਵੈ-ਇਛੱਤ ਖ਼ੂਨਦਾਨ ਦਿਵਸ ਮੌਕੇ ਐਨ.ਐਸ.ਐਸ., ਐਨ.ਸੀ.ਸੀ., ਰੈੱਡ ਰਿਬਨ ਕਲੱਬ, ਯੁਵਕ ਸੇਵਾਵਾਂ ਕਲੱਬ, ਡਾ. ਸੀ.ਵੀ. ਰਮਨ ਸਾਇੰਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਅੰਡਰ-17 ਖੇਡ ਮੁਕਾਬਲਿਆਂ 'ਚ ਕੰਨਿਆ ਸਕੂਲ ਨੂਰਪੁਰ ਬੇਦੀ ਦੀਆਂ ਖਿਡਾਰਨਾਂ ਨੇ ਚੈਂਪੀਅਨਸ਼ਿਪ 'ਤੇ ਕੀਤਾ ਕਬਜ਼ਾ

ਨੂਰਪੁਰ ਬੇਦੀ, 2 ਅਕਤੂਬਰ (ਵਿੰਦਰ ਪਾਲ ਝਾਂਡੀਆ)-ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਖੇਡ ਮੁਕਾਬਲੇ ਜੋ ਕਿ ਭਰਤਗੜ੍ਹ ਵਿਖੇ ਬੀਤੇ ਦਿਨ ਸਮਾਪਤ ਹੋਏ ਹਨ | ਇਨ੍ਹਾਂ ਵੇਟ ਲਿਫ਼ਟਿੰਗ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਦੀਆਂ ...

ਪੂਰੀ ਖ਼ਬਰ »

ਬੈਡਮਿੰਟਨ ਮੁਕਾਬਲਿਆਂ 'ਚ ਜੀ.ਜੀ.ਐਸ.ਐਸ.ਟੀ.ਪੀ. ਨੂੰ ਹੋ ਕਾਲੋਨੀ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਘਨੌਲੀ, 2 ਅਕਤੂਬਰ (ਜਸਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਪਿਛਲੇ ਦਿਨੀਂ ਬੈਡਮਿੰਟਨ ਲੜਕੀਆਂ ਵਰਗ 14, 17 ਵਰਗ 21 ਤੇ 50 ਸਾਲਾਂ ਦੇ ਵਰਗ ਮੁਕਾਬਲਿਆਂ 'ਚ ਜੀ.ਜੀ.ਐਸ.ਐਸ.ਟੀ.ਪੀ. ਹਾਈ ਸਕੂਲ ਨੂੰ ਹੋ ਕਲੋਨੀ ਦੇ ...

ਪੂਰੀ ਖ਼ਬਰ »

ਡੀ.ਐੱਸ.ਪੀ. ਨੇ ਰਾਮ-ਲੀਲ੍ਹਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ

ਨੂਰਪੁਰ ਬੇਦੀ, 2 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਅਨੰਦਪੁਰ ਸਾਹਿਬ ਦੇ ਡੀ.ਐੱਸ.ਪੀ. ਨੇ ਅੱਜ ਖੇਤਰ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ 'ਚ ਚੱਲ ਰਹੀ ਰਾਮ ਲੀਲ੍ਹਾ ਦੇ ਨੁਮਾਇੰਦਿਆਂ ਨਾਲ ਸਥਾਨਕ ਥਾਣੇ ਵਿਖੇ ਇੱਕ ਅਹਿਮ ਬੈਠਕ ਕੀਤੀ | ਇਸ ਬੈਠਕ 'ਚ ਨੂਰਪੁਰ ਬੇਦੀ, ...

ਪੂਰੀ ਖ਼ਬਰ »

ਮੋਰਿੰਡਾ ਦੇ ਸ੍ਰੀ ਚਮਕੌਰ ਸਾਹਿਬ ਚੌਕ ਵਿਚ ਸੜਕ ਦੀ ਹਾਲਤ ਹੋਈ ਖ਼ਰਾਬ, ਰੋਜ਼ਾਨਾ ਵਾਪਰਦੇ ਹਨ ਹਾਦਸੇ

ਮੋਰਿੰਡਾ, 2 ਅਕਤੂਬਰ (ਕੰਗ)-ਮੋਰਿੰਡਾ ਸ਼ਹਿਰ ਦੇ ਵਿਕਾਸ ਦੀ ਅਗਰ ਗੱਲ ਕੀਤੀ ਜਾਵੇ ਤਾਂ ਸ਼ਹਿਰ ਵਿਚ ਮਗਰਲੇ ਕਾਫ਼ੀ ਸਮੇਂ ਤੋਂ ਵਿਕਾਸ ਦੀ ਧੀਮੀ ਰਫ਼ਤਾਰ ਨੇ ਲੋਕਾਂ ਦੇ ਜਨਜੀਵਨ ਨੂੰ ਬੁਰੀ ਤਰਾਂ ਪ੍ਰਭਾਵਿਤ ਕੀਤਾ ਹੈ | ਭਾਵੇਂ ਗੱਲ ਰੇਲਵੇ ਅੰਡਰ ਬਰਿੱਜ ਦੀ ਹੋਵੇ, ਭਾਵੇਂ ਗੱਲ ਅੰਡਰ ਬਰਿੱਜ ਨਜ਼ਦੀਕੀ ਦੁਕਾਨਾਂ ਦੀ ਹੋਵੇ, ਭਾਵੇਂ ਮੋਰਿੰਡਾ ਤੋਂ ਸਰਹਿੰਦ ਨੂੰ ਜਾਣ ਵਾਲੀ ਸੜਕ ਵਿਚ ਪਏ ਟੋਇਆਂ ਦੀ ਹੋਵੇ ਜਾਂ ਭਾਵੇਂ ਸ੍ਰੀ ਚਮਕੌਰ ਸਾਹਿਬ ਚੌਕ ਮੋਰਿੰਡਾ ਸੜਕ ਦੀ ਮਾੜੀ ਹਾਲਤ ਦੀ ਹੋਵੇ | ਹਰ ਥਾਂ ਤੇ ਮਗਰਲੇ ਇੱਕ ਸਾਲ ਤੋਂ ਮੋਰਿੰਡਾ ਵਾਸੀਆਂ ਤੇ ਰਾਹਗੀਰਾਂ ਨੂੰ ਰੋਜ਼ਾਨਾ ਹੀ ਸਮੱਸਿਆਵਾਂ ਦੇ ਨਾਲ-ਨਾਲ ਵੱਡਾ ਆਰਥਿਕ ਨੁਕਸਾਨ ਵੀ ਝੱਲਣਾ ਪੈ ਰਿਹਾ ਹੈ | ਕਿਉਂਕਿ ਟੁੱਟੀ ਸੜਕ ਕਾਰਨ ਕਦੇ ਟਰੱਕ ਪਲਟ ਜਾਂਦਾ ਹੈ, ਕਦੇ ਟਰੱਕ ਹੇਠਲੀਆਂ ਕਮਾਣੀਆਂ ਟੁੱਟ ਜਾਂਦੀਆਂ ਹਨ ਤੇ ਕਦੇ ਸ਼ੀਸ਼ਾ ਟੁੱਟ ਜਾਂਦਾ ਹੈ | ਅੱਜ ਵੀ ਮੋਰਿੰਡਾ ਦੇ ਸ੍ਰੀ ਚਮਕੌਰ ਸਾਹਿਬ ਚੌਕ ਵਿਚ ਸੜਕ ਦੀ ਖ਼ਰਾਬੀ ਕਾਰਨ ਇੱਕ ਟਰੱਕ ਦਾ ਟਾਇਰ ਫੱਟ ਗਿਆ, ਜਿਸ ਨਾਲ ਐਨਾ ਵੱਡਾ ਬਲਾਸਟ ਹੋਇਆ ਕਿ ਨਜ਼ਦੀਕੀ ਇੱਕ ਇਲੈਕਟ੍ਰੀਕਲ ਦੇ ਸ਼ੋਅਰੂਮ ਅਤੇ ਨਾਲ ਖੜੀਆਂ ਦੋ ਕਾਰਾਂ ਦੇ ਵੀ ਸ਼ੀਸ਼ੇ ਟੁੱਟ ਗਏ | ਜਿਸ ਨਾਲ ਘੱਟੋ-ਘੱਟ ਪੰਜਾਹ ਹਜ਼ਾਰ ਦਾ ਨੁਕਸਾਨ ਕਾਰਾਂ ਅਤੇ ਸ਼ੋਅਰੂਮ ਵਾਲੇ ਦਾ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਪਿੰਦਰ ਸਿੰਘ ਭੰਗੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ, ਜਸਵਿੰਦਰ ਸਿੰਘ ਛੋਟੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ, ਮੋਹਣ ਲਾਲ ਵੀਰਜੀ ਸੀਨੀਅਰ ਕਾਂਗਰਸੀ ਆਗੂ, ਕੇਵਲ ਕਿ੍ਸ਼ਨ, ਸ਼ੰਮਾ ਸਿੰਘ, ਮਨਜੀਤ ਸਿੰਘ ਟੋਨੀ, ਬਲਵੀਰ ਸਿੰਘ, ਪਰਵਿੰਦਰ ਸਿੰਘ ਸ਼ੈਂਟੀ, ਕਮਲਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਚੌਕ ਦੀ ਹਾਲਤ ਐਨੀ ਮਾੜੀ ਹੋ ਚੁੱਕੀ ਹੈ ਕਿ ਰੋਜ਼ਾਨਾ ਹੀ ਇੱਥੇ ਛੋਟੇ-ਵੱਡੇ ਹਾਦਸੇ ਵਾਪਰ ਰਹੇ ਹਨ | ਹਰੇਕ ਹੀ ਵੱਡਾ ਟਰੱਕ ਜਦੋਂ ਲੰਘਦਾ ਹੈ ਤਾਂ ਇੰਜ ਲੱਗਦਾ ਹੈ ਕਿ ਹੁਣ ਟਰੱਕ ਪਲਟਿਆ-ਹੁਣ ਪਲਟਿਆ | ਇਸ ਚੌਕ ਦੀ ਸੜਕ ਵਿਚ ਪਏ ਖੱਡਿਆਂ ਕਾਰਨ ਮਹੀਨੇ ਵਿਚ ਘੱਟੋ-ਘੱਟ 8-10 ਵਾਰੀ ਟਰੱਕਾਂ, ਬੱਸਾਂ ਆਦਿ ਦੇ ਟਾਇਰ ਇਸ ਕਦਰ ਫਟਦੇ ਹਨ ਕਿ ਜਿਵੇਂ ਕੋਈ ਬਹੁਤ ਵੱਡਾ ਬਲਾਸਟ ਹੋਇਆ ਹੋਵੇ | ਅੱਜ ਵੀ ਲਗਭਗ 12 ਵਜੇ ਇੱਕ ਟਰੱਕ, ਜੋ ਕਿ ਲੁਧਿਆਣਾ ਸਾਈਡ ਤੋਂ ਆਇਆ ਸੀ ਤੇ ਸ੍ਰੀ ਚਮਕੌਰ ਸਾਹਿਬ ਵੱਲ ਨੂੰ ਮੁੜਨ ਲੱਗਿਆ ਸੀ | ਉਸਦਾ ਟਾਇਰ ਫਟਣ ਨਾਲ ਬਹੁਤ ਵੱਡਾ ਬਲਾਸਟ ਹੋਇਆ ਤੇ ਨੇੜੇ ਖੜੀਆਂ ਦੋ ਕਾਰਾਂ ਦੇ ਸ਼ੀਸ਼ੇ ਟੁੱਟਣ ਦੇ ਨਾਲ-ਨਾਲ ਸ਼ੋਅਰੂਮ ਦੇ ਵੀ ਸ਼ੀਸ਼ੇ ਟੁੱਟ ਗਏ | ਜਦਕਿ ਕੋਲ ਖੜ੍ਹਾ ਇੱਕ ਰਿਕਸ਼ਾ ਚਾਲਕ ਵਾਲ-ਵਾਲ ਬਚ ਗਿਆ | ਉਸਦੇ ਮੂੰਹ ਤੇ ਬਜਰੀ ਦੀ ਛੋਟੀ ਕੰਕਰ ਵੱਜੀ ਤੇ ਉਹ ਥੋੜ੍ਹਾ ਜ਼ਖਮੀ ਹੋ ਗਿਆ | ਉਪਰੋਕਤ ਵਿਅਕਤੀਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਨੂੰ ਵਿਕਸਿਤ ਬਣਾਉਣ ਦੀਆਂ ਤਾਂ ਬਹੁਤ ਵੱਡੀਆਂ-ਵੱਡੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ, ਪ੍ਰੰਤੂ ਕਈ ਬਹੁਤ ਜ਼ਰੂਰੀ ਤੇ ਛੋਟੇ ਖ਼ਰਚੇ ਵਾਲੇ ਕੰਮ ਵੀ ਅਜੇ ਤੱਕ ਨਹੀਂ ਕਰਵਾਏ ਗਏ | ਇਸੇ ਸਬੰਧ ਵਿਚ ਜਦੋਂ ਪੀ.ਡਬਲਿਊ.ਡੀ ਦੇ ਉਪ-ਮੰਡਲ ਅਫ਼ਸਰ ਮਨਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਸ ਸੜਕ ਨੂੰ ਸੀਵਰੇਜ ਬੋਰਡ ਵਲੋਂ ਪੁੱਟਿਆ ਸੀ | ਪ੍ਰੰਤੂ ਇਸਨੂੰ ਦੁਬਾਰਾ ਬਣਾਉਣ ਲਈ ਸੀਵਰੇਜ ਵਿਭਾਗ ਵਲੋਂ ਪੀ.ਡਬਲਿਊ.ਡੀ. ਮਹਿਕਮੇ ਕੋਲ ਪੂਰੇ ਪੈਸੇ ਨਹੀਂ ਜਮਾਂ ਕਰਵਾਏ | ਜਦੋਂ ਤੱਕ ਸੀਵਰੇਜ ਵਾਲਾ ਮਹਿਕਮਾ ਉਨ੍ਹਾਂ ਕੋਲ ਪੈਸੇ ਜਮਾਂ ਨਹੀਂ ਕਰਵਾਉਂਦਾ ਉਦੋਂ ਤੱਕ ਉਹ ਕੰਮ ਨਹੀਂ ਕਰਵਾ ਸਕਦੇ | ਜਦਕਿ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਦਾ ਕਹਿਣਾ ਹੈ ਕਿ ਉਹ ਛੇਤੀ ਹੀ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੜਕਾਂ ਅਤੇ ਸੀਵਰੇਜ ਦੇ ਅਧੂਰੇ ਪਏ ਕੰਮਾਂ ਦੀ ਜਾਂਚ ਕਰਨਗੇ | ਵਰਨਣਯੋਗ ਹੈ ਕਿ ਸਾਡੇ ਵਿਧਾਇਕ ਮੋਰਿੰਡਾ ਵਿਚ ਪਏ ਅਧੂਰੇ ਕੰਮਾਂ ਸਬੰਧੀ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਕਰ ਚੁੱਕੇ ਹਨ | ਪ੍ਰੰਤੂ ਕਿਸੇ ਵੀ ਮਹਿਕਮੇ ਦੇ ਕੰਨ 'ਤੇ ਜੂੰ ਨਹੀਂ ਸਰਕਦੀ |

ਖ਼ਬਰ ਸ਼ੇਅਰ ਕਰੋ

 

ਨੌਜਵਾਨ ਸਾਹਿਤ ਸਭਾ ਮੋਰਿੰਡਾ ਵਲੋਂ ਕਰਵਾਇਆ ਸਨਮਾਨ ਸਮਾਗਮ

ਮੋਰਿੰਡਾ, 2 ਅਕਤੂਬਰ (ਕੰਗ)-ਨੌਜਵਾਨ ਸਾਹਿਤ ਸਭਾ ਰਜਿ. ਮੋਰਿੰਡਾ ਵਲੋਂ ਪੰਜਾਬ ਰਿਜ਼ਾਰਟ ਮੋਰਿੰਡਾ ਵਿਖੇ ਡਾ. ਹਰਨੇਕ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਬਕਾ ਕੌਂਸਲਰ ਜਗਪਾਲ ਸਿੰਘ ਜੌਲੀ ਮੁੱਖ ਮਹਿਮਾਨ ਅਤੇ ਸੁਰਿੰਦਰ ...

ਪੂਰੀ ਖ਼ਬਰ »

ਕੇਂਦਰ ਮੰਤਰੀ ਅਨੁਰਾਗ ਠਾਕੁਰ ਵਲੋਂ ਬਾਲੜੀ ਉਮਰੇ ਚੋਟੀਆਂ ਸਰ ਕਰਨ ਵਾਲੀ ਸਾਨਵੀ ਸੂਦ ਦਾ ਸਨਮਾਨ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਭਾਰਤ ਸਰਕਾਰ ਦੇ ਯੂਥ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮਾਊਾਟ ਐਵਰੈਸਟ ਦੇ ਬੇਸ ਕੈਂਪ ਸਮੇਤ ਕਿਲੀਮਨਜਾਰੋ ਚੋਟੀ ਸਰ ਕਰਨ ਵਾਲੀ ਸਾਨਵੀ ਸੂਦ ਨੂੰ ਵਿਸ਼ੇਸ਼ ਤੌਰ 'ਤੇ ਆਪਣੇ ਗ੍ਰਹਿ ਦਿੱਲੀ ਵਿਖੇ ਸਨਮਾਨਿਤ ਕੀਤਾ | ਇਸ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ 'ਚ ਵਰਕਸ਼ਾਪ ਦੌਰਾਨ ਮਾਵਾਂ ਨੂੰ ਕੀਤਾ ਜਾਗਰੂਕ

ਭਰਤਗੜ੍ਹ, 2 ਅਕਤੂਬਰ (ਜਸਬੀਰ ਸਿੰਘ ਬਾਵਾ)-ਬਲਾਕ ਕੀਰਤਪੁਰ ਸਾਹਿਬ, ਭਰਤਗੜ੍ਹ ਸੈਂਟਰ ਅਧੀਨ ਆਉਂਦੇ ਬੜਾ ਪਿੰਡ, ਬੇਲੀ, ਗਰਦਲੇ, ਭਾਓਵਾਲ, ਭਰਤਗੜ੍ਹ-1, ਕਕਰਾਲਾ, ਬੜਾ ਪਿੰਡ (ਲੋਅਰ), ਭਰਤਗੜ੍ਹ-2, ਛੋਟੀ ਝੱਖੀਆਂ ਦੇ ਪ੍ਰਾਇਮਰੀ ਸਕੂਲਾਂ ਅੰਦਰ ਅੱਜ 10 ਵਜੇ ਤੋਂ 11 ਵਜੇ ਤੱਕ ...

ਪੂਰੀ ਖ਼ਬਰ »

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਦਿਆਰਥੀਆਂ ਵਲੋਂ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਅਹਿਦ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਰੂਪਨਗਰ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਨ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਡੀ.ਐਮ.ਗਣਿਤ ਜਸਵੀਰ ਸਿੰਘ ਨੇ ...

ਪੂਰੀ ਖ਼ਬਰ »

ਬੱਚਿਆਂ ਦੇ ਆਧਾਰ ਕਾਰਡ ਬਣਾਉਣ ਅਤੇ ਅੱਪਡੇਟ ਕਰਨ ਲਈ ਵਿਸ਼ੇਸ਼ ਮੁਹਿੰਮ ਆਰੰਭੀ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ 'ਚ 0 ਤੋਂ 5 ਸਾਲ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਅਤੇ 5 ਤੋਂ 15 ਸਾਲ ਦੇ ਬੱਚਿਆਂ ਦੇ ਆਧਾਰ ਕਾਰਡ ਅੱਪਡੇਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ | ਇਸ ਤਹਿਤ ਅਰਵਿੰਦਰਪਾਲ ਸਿੰਘ ...

ਪੂਰੀ ਖ਼ਬਰ »

ਸਮਾਜ ਸੁਧਾਰ ਮੰਚ ਪੰਜਾਬ ਦੀ ਹੋਈ ਮੀਟਿੰਗ

ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਮਾਜ ਸੁਧਾਰ ਮੰਚ (ਰਜਿ) ਪੰਜਾਬ ਦੀ ਮੀਟਿੰਗ ਸਥਾਨਕ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹੋਈ | ਜਿਸ ਵਿਚ 5 ਅਕਤੂਬਰ ਨੂੰ ਦੁਸ਼ਹਿਰੇ ਮੌਕੇ ਲਗਾਏ ਜਾ ਰਹੇ ਸਾਲਾਨਾ ਖ਼ੂਨਦਾਨ ਕੈਂਪ ਦੀਆਂ ਤਿਆਰੀਆ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਸੁਖਦੀਪ ਸਿੰਘ ਗੋਲਾ ਨੂੰ ਸੇਵਾ-ਮੁਕਤੀ 'ਤੇ ਵਿਦਾਇਗੀ ਪਾਰਟੀ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਖੇਡਾਂ ਅਤੇ ਵਾਤਾਵਰਨ ਦਾ ਪ੍ਰੇਮੀ ਸਬ ਇੰਸਪੈਕਟਰ ਸੁਖਦੀਪ ਸਿੰਘ ਗੋਲਾ ਬਹਾਦਰਪੁਰ ਪੰਜਾਬ ਪੁਲੀਸ ਦੇ ਆਈ.ਟੀ. ਵਿੰਗ 'ਚੋਂ 37 ਸਾਲ ਦੀਆਂ ਸੇਵਾਵਾਂ ਬਾਅਦ ਸੇਵਾਮੁਕਤ ਹੋ ਗਏ ਜਿਨ੍ਹਾਂ ਨੂੰ ਪੁਲੀਸ ਲਾਈਨ ਰੂਪਨਗਰ 'ਚ ਸਮੁੱਚੇ ...

ਪੂਰੀ ਖ਼ਬਰ »

12ਵਾਂ ਵਿਸ਼ਾਲ ਭਗਵਤੀ ਜਾਗਰਣ ਸਮਾਪਤ

ਭਰਤਗੜ੍ਹ, 2 ਅਕਤੂਬਰ (ਜਸਬੀਰ ਸਿੰਘ ਬਾਵਾ)-ਬੇਲੀ 'ਚ ਜੈ ਮਾਤਾ ਨੈਣਾ ਦੇਵੀ ਜਾਗਰਨ ਕਮੇਟੀ ਦੇ ਨੁਮਾਇੰਦਿਆਂ ਵਲੋਂ ਸਮੂਹ ਵਸਨੀਕਾਂ ਅਤੇ ਮੁਹਤਬਰਾਂ ਦੇ ਸਹਿਯੋਗ ਨਾਲ਼ ਕਰਵਾਇਆ 12ਵਾਂ ਵਿਸ਼ਾਲ ਭਗਵਤੀ ਜਾਗਰਨ ਅੱਜ ਤੜਕਸਾਰ ਸਮਾਪਤ ਹੋ ਗਿਆ | ਮਹਾਂਮਾਈ ਦੀ ਪਵਿੱਤਰ ਜੋਤ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪਿ੍ੰ. ਜਤਿੰਦਰ ਸਿੰਘ ਗਿੱਲ ਦਾ ਸਨਮਾਨ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਰੋਪੜ ਖੇਤਰ ਦੇ ਵੀਰਾਂ-ਭੈਣਾਂ ਵਲੋਂ ਸਰਕਾਰੀ ਕਾਲਜ, ਰੋਪੜ ਵਿਖੇ ਜਤਿੰਦਰ ਸਿੰਘ ਗਿੱਲ ਜੀ ਨੂੰ ਬਤੌਰ ਪਿ੍ੰਸੀਪਲ ਅਹੁਦਾ ਸੰਭਾਲਣ ਉੱਤੇ ਸਨਮਾਨ ਨਿਸ਼ਾਨੀ ਭੇਟ ਕੀਤੀ ਗਈ | ਬਿਕਰਮਜੀਤ ...

ਪੂਰੀ ਖ਼ਬਰ »

ਪਿੰਡ ਕਕਰਾਲੀ ਵਿਖੇ ਖ਼ਰਾਬ ਹੋਈ ਜੀਰੀ ਦੀ ਫ਼ਸਲ ਦੀ ਗਿਰਦਾਵਰੀ ਕਰਵਾਈ

ਮੋਰਿੰਡਾ, 2 ਅਕਤੂਬਰ (ਕੰਗ)-ਪਿੰਡ ਕਕਰਾਲੀ ਵਿਖੇ ਕਿਸਾਨਾਂ ਦੀ ਖ਼ਰਾਬ ਹੋਈ ਜੀਰੀ ਦੀ ਫ਼ਸਲ ਦੀ ਗਿਰਦਾਵਰੀ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਬਲਾਕ ਪ੍ਰਧਾਨ ਮਲਕੀਤ ਸਿੰਘ ਸੇਖੋਂ ਨੇ ਦੱਸਿਆ ਕਿ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਐਸ. ਪੀ. ਰਾਜਪਾਲ ਸਿੰਘ ਨੇ ਰਿਵਰਜ਼ ਸਪੋਰਟਸ ਕਲੱਬ ਦੇ ਅਹੁਦੇਦਾਰਾਂ ਤੇ ਖਿਡਾਰੀਆਂ ਨਾਲ ਕੀਤੀ ਮਿਲਣੀ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੁਲਿਸ ਸਾਂਝ ਅਫ਼ਸਰ-ਕਮ-ਐਸ. ਪੀ. (ਐਚ) ਉਲਪਿੰਅਨ ਰਾਜਪਾਲ ਸਿੰਘ (ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ) ਵਲੋਂ ਮੋਰਿੰਡਾ ਦੇ ਰਿਵਰਜ਼ ਸਪੋਰਟਸ ਕਲੱਬ ਦੇ ਅਹੁਦੇਦਾਰਾਂ ਤੇ ਖਿਡਾਰੀਆਂ ਨਾਲ ਮਿਲਣੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਪਿੰਡ ਬਟਾਰਲਾ ਵਿਖੇ ਕਿਸਾਨ ਨੇ ਆਪਣੀ ਝੋਨੇ ਦੀ ਚਾਰ ਏਕੜ ਫ਼ਸਲ ਵਾਹੀ

ਨੂਰਪੁਰ ਬੇਦੀ, 2 ਅਕਤੂਬਰ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ 'ਚ ਝੋਨੇ ਦੀ ਫ਼ਸਲ ਨੂੰ ਇਸ ਵਾਰ ਲੱਗੀ ਨਵੀਂ ਬਿਮਾਰੀ ਬੌਣੋਪਨ(ਮਧਰੀ) ਤੋਂ ਕਿਸਾਨ ਬੇਹੱਦ ਪੇ੍ਰਸ਼ਾਨ ਤੇ ਦੁਖੀ ਹਨ | ਜਿਸ ਕਾਰਨ ਇਸ ਬਿਮਾਰੀ ਤੋਂ ਡਾਢੇ ਪੇ?ਸ਼ਾਨ ਹੋਏ ਨੂਰਪਰਬੇਦੀ ਇਲਾਕੇ ਦੇ ...

ਪੂਰੀ ਖ਼ਬਰ »

ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਕਰਵਾਏ ਪੋਸਟਰ ਬਣਾਉਣ ਦੇ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਅੱਜ ਕਮਰਸ ਅਤੇ ਇਕਨੋਮਿਕਸ ਫੋਰਮ ਵਲੋਂ ''ਪਲਾਸਟਿਕ ਦੀ ਇਕਹਿਰੀ ਵਰਤੋਂ ਦੀ ਰੋਕਥਾਮU ਵਿਸ਼ੇ ਆਧਾਰਿਤ ਪੋਸਟਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲੇ 'ਚ ਖ਼ਾਲਸਾ ਸਕੂਲ ਦੀ ਟੀਮ ਰਹੀ ਦੂਜੇ ਸਥਾਨ 'ਤੇ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੁਆਰਾ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਵਿਚ ਜ਼ਿਲ੍ਹਾ ਪੱਧਰੀ ਅੰਡਰ 14 ਵਰਗ ਦੇ ਲੜਕੇ ਤੇ ਲੜਕੀਆਂ ਦੇ ਹੈਂਡਬਾਲ ਮੁਕਾਬਲੇ ਕਰਵਾਏ ਗਏ | ਇਹਨਾਂ ਮੁਕਾਬਲਿਆਂ 'ਚ ਖ਼ਾਲਸਾ ਮਾਡਲ ਸਕੂਲ ਰੋਪੜ ਦੇ ...

ਪੂਰੀ ਖ਼ਬਰ »

ਨੌਜਵਾਨ ਸਾਹਿਤ ਸਭਾ (ਰਜਿ.) ਮੋਰਿੰਡਾ ਵਲੋਂ ਸਾਹਿਤਕ ਸਮਾਗਮ

ਮੋਰਿੰਡਾ, 2 ਅਕਤੂਬਰ (ਪਿ੍ਤਪਾਲ ਸਿੰਘ)-ਨੌਜਵਾਨ ਸਾਹਿਤ ਸਭਾ (ਰਜਿ.) ਮੋਰਿੰਡਾ ਵਲੋਂ ਸਾਹਿਤਕ ਸਮਾਗਮ ਕਰਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰਸਿੱਧ ਸਾਹਿਤਕਾਰ ਡਾ. ਹਰਨੇਕ ਸਿੰਘ ਕਲੇਰ ਨੇ ਕੀਤੀ | ਮੁੱਖ ਮਹਿਮਾਨ ਵਜੋਂ ਸਾਬਕਾ ਕੌਂਸਲਰ ਜਗਪਾਲ ਸਿੰਘ ਜੌਲੀ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਡਰਾਈ ਫਰੂਟ ਅਤੇ ਪ੍ਰੋਟੀਨ ਦੇ ਸਾਮਾਨ ਦੀਆਂ ਵੰਡੀਆਂ ਕਿੱਟਾਂ

ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਕਰਨੈਲ ਸਿੰਘ)-ਆਸਰਾ ਫਾਊਾਡੇਸ਼ਨ (ਰਜਿ:) ਸ੍ਰੀ ਅਨੰਦਪੁਰ ਸਾਹਿਬ ਵਲੋਂ ਪੰਜਾਬ ਦੀ ਨੌਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਇਲਾਕਾ ਨਿਵਾਸੀਆਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ | ਜਥੇਬੰਦੀ ...

ਪੂਰੀ ਖ਼ਬਰ »

ਖੇਡਾਂ ਵਿਚ ਮੱਲਾਂ ਮਾਰਨ ਵਾਲੇ ਚਨੌਲੀ ਬਸੀ ਸਕੂਲ ਦੇ ਵਿਦਿਆਰਥੀ ਸਨਮਾਨਿਤ

ਨੂਰਪੁਰ ਬੇਦੀ, 2 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸ.ਸ.ਸ. ਸਮਾਰਟ ਸਕੂਲ ਚਨੌਲੀ ਬਸੀ ਦੇ ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰ ਦੀਆਂ ਹੋਈਆਂ ਵੱਖ-ਵੱਖ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰ. ਸ਼ਰਨਜੀਤ ਕੌਰ ਤੇ ਸਮੂਹ ਸਟਾਫ਼ ਵਲੋਂ ਸਨਮਾਨਿਤ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਵਲੋਂ ਰੋਪੜ ਸਰਕਲ ਦਾ ਡੈਲੀਗੇਟ ਇਜਲਾਸ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ (ਰਜਿਸਟਰਡ.41) ਵਲੋਂ ਸਮੁੱਚੇ ਪੰਜਾਬ ਅੰਦਰ ਪੈਂਦੇ ਸਰਕਲਾਂ ਦੀਆਂ ਚੋਣਾਂ ਦੇ ਦਿੱਤੇ ਗਏ ਸ਼ਡਿਊਲ ਅਨੁਸਾਰ ਰੋਪੜ ਸਰਕਲ ਦਾ ਡੈਲੀਗੇਟ ਇਜਲਾਸ ਸੂਬਾ ਆਬਜ਼ਰਵਰ ਹਰਭਜਨ ਸਿੰਘ ...

ਪੂਰੀ ਖ਼ਬਰ »

ਬੀਬੀ ਗੁਰਜਿੰਦਰ ਕੌਰ ਵਾਲੀਆ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਐਸ.ਏ.ਐਸ ਨਗਰ/ਚੰਡੀਗੜ੍ਹ, 2 ਅਕਤੂਬਰ (ਕੇ.ਐਸ.ਰਾਣਾ, ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਰੂਪਨਗਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਐਸ.ਐਸ.ਬੋਰਡ ਪੰਜਾਬ ਦੇ ਰਹੇ ਸਾਬਕਾ ਮੈਂਬਰ ਤੇ ਰੂਪਨਗਰ-ਮੋਹਾਲੀ-ਚੰਡੀਗੜ੍ਹ ਇਲਾਕੇ ਦੇ ਉੱਘੇ ਨੇਤਾ ਸ. ਅਮਰਜੀਤ ਵਾਲੀਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX