ਤਾਜਾ ਖ਼ਬਰਾਂ


ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  9 minutes ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  22 minutes ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  35 minutes ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  40 minutes ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  54 minutes ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  57 minutes ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  about 1 hour ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
‘ਆਪ ’ ਵਿਧਾਇਕ ਭੁੱਲਰ ਦੇ ਹੋਏ ਅਨੰਦ ਕਾਰਜ
. . .  about 1 hour ago
ਸੰਗਰੂਰ, 29 ਜਨਵਰੀ ( ਫੁੱਲ, ਦਮਨ) ਫਿਰੋਜਪੁਰ ਤੋਂ ‘ਆਪ’ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਅੱਜ ਸੰਗਰੂਰ ਵਿਖੇ ਹੋਏ ਅਨੰਦ ਕਾਰਜ।
ਸਤਿਸੰਗ ਦਾ ਵਿਰੋਧ ਕਰਨ ਵਾਲੇ ਦਰਜਨਾਂ ਸਿੱਖ ਆਗੂ ਗ੍ਰਿਫ਼ਤਾਰ
. . .  about 1 hour ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਲਾਬਤਪੁਰਾ ਵਿਖੇ ਹੋ ਰਹੀ ਸਤਿਸੰਗ ਦੇ ਵਿਰੋਧ 'ਚ ਪਿੰਡ ਜਲਾਲ ਵਿਖੇ ਧਰਨਾ ਦੇ ਰਹੇ ਦਰਜਨਾਂ ਸਿੱਖ ਆਗੂਆਂ ਨੂੰ ਪੁਲਿਸ ਨੇ...
ਪਾਕਿਸਤਾਨ: ਬਲੋਚਿਸਤਾਨ ’ਚ ਵੱਡਾ ਹਾਦਸਾ, ਬੱਸ ਖੱਡ ’ਚ ਡਿੱਗਣ ਨਾਲ 39 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 29 ਜਨਵਰੀ- ਪਾਕਿਸਤਾਨ ਦੇ ਬਲੋਚਿਸਤਾਨ ’ਚ ਵੱਡਾ ਹਾਦਸਾ ਹੋਇਆ ਹੈ। ਅੱੱਜ ਬਲੋਚਿਸਤਾਨ ’ਚ ਯਾਤਰੀਆਂ ਨਾਲ ਭਰੀ ਇਕ ਬੱਸ ਖੱਡ ’ਚ ਜਾ ਡਿੱਗੀ। ਇਸ ਹਾਦਸੇ ’ਚ ਘੱਟੋ-ਘੱਟ 39...
ਸਿੱਖ ਜਥੇਬੰਦੀਆਂ ਵਲੋਂ ਡੇਰਾ ਸਲਾਬਤਪੁਰਾ ਦੀ ਸਤਿਸੰਗ ਦੇ ਵਿਰੋਧ 'ਚ ਜਾਮ
. . .  about 2 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਿਰਸਾ ਨਾਲ ਸੰਬੰਧਿਤ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਅੱਜ ਹੋ ਰਹੀ ਸਤਿਸੰਗ ਦੇ ਵਿਰੋਧ ਵਿਚ ਸਿੱਖ ਆਗੂਆਂ ਵਲੋਂ..
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ
. . .  18 minutes ago
ਨਵੀਂ ਦਿੱਲੀ, 29 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ 'ਮਨ ਕੀ ਬਾਤ' ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਵਲੋਂ ਆਪਣੇ ਅੱਜ ਦੇ ਸੰਬੋਧਨ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਸਾਲ ਜਨਵਰੀ ਦਾ ਮਹੀਨਾ ਕਾਫੀ ਸਮਾਗਮ...
ਡੇਰਾ ਮੁਖੀ ਦੀ ਵੀਡੀਓ ਕਾਨਫ਼ਰੰਸ ਸਤਿਸੰਗ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਵਲੋਂ ਪਿੰਡ ਜਲਾਲ ਵਿਖੇ ਸੜਕ ਜਾਮ
. . .  about 2 hours ago
ਭਾਈਰੂਪਾ, 29 ਜਨਵਰੀ (ਵਰਿੰਦਰ ਲੱਕੀ)- ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ ਮੁੜ ਪੈਰੋਲ 'ਤੇ ਆਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਆਪਣੇ ਪੰਜਾਬ ਵਿਚਲੇ ਵੱਡੇ ਡੇਰੇ ਸਲਾਬਤਪੁਰਾ ਵਿਖੇ ਕੀਤੀ ਜਾ ਰਹੀ ਵੀਡੀਓ...
ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਰਾਮ ਗੋਪਾਲ ਦਾ ਕਤਲ
. . .  about 4 hours ago
ਜੰਡਿਆਲਾ ਮੰਜਕੀ, 29ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਨਸ਼ਾ ਤਸਕਰੀ ਲਈ ਬਦਨਾਮ ਪਿੰਡ ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਨਸ਼ਾ ਵਿਰੋਧੀ ਫਰੰਟ ਲਖਨਪਾਲ, ਧਨੀ ਪਿੰਡ ਦੇ ਆਗੂ ਲੰਬੜਦਾਰ ਰਾਮ ਗੋਪਾਲ ਤੇ ਹਮਲਾ...
ਈਰਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, 7 ਲੋਕਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 29 ਜਨਵਰੀ- ਤੁਰਕੀ-ਈਰਾਨ ਸਰਹੱਦ 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ। ਈਰਾਨ ਦੀ ਆਈ.ਆਰ.ਐੱਨ.ਏ. ਨਿਊਜ਼ ਏਜੰਸੀ ਦੀ...
ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ
. . .  about 4 hours ago
ਨਵੀਂ ਦਿੱਲੀ, 29 ਜਨਵਰੀ- ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਇਕ ਅਸਫ਼ਲ ਡਰੋਨ ਹਮਲਾ ਸੀ। ਈਰਾਨ ਦੇ ਮੀਡੀਆ ਨੇ ਰੱਖਿਆ ਮੰਤਰਾਲੇ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਕੀਤੀ ਹੈ।
ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਪੁਲਿਸ ਮੁਲਾਜ਼ਮ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਆਤਮਹੱਤਿਆ
. . .  about 4 hours ago
ਫਿਰੋਜ਼ਪੁਰ, 29 ਜਨਵਰੀ (ਰਾਕੇਸ਼ ਚਾਵਲਾ)- ਥਾਣਾ ਕੈਂਟ ਵਿਖੇ ਤਾਇਨਾਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਰਾਤ ਸ਼ੇਰ ਸ਼ਾਹ ਵਾਲੀ ਚੌਕ ਫਿਰੋਜ਼ਪੁਰ ਵਿਖੇ ਇਕ ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ (ਸਵੈਟ ਟੀਮ) ਵਲੋਂ ਗੋਲੀ ਮਾਰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ 'ਮਨ ਕੀ ਬਾਤ' ਪ੍ਰੋਗਰਾਮ
. . .  about 5 hours ago
ਨਵੀਂ ਦਿੱਲੀ, 29 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 2023 ਦੀ ਪਹਿਲੀ 'ਮਨ ਕੀ ਬਾਤ' 'ਚ ਅੱਜ ਸਵੇਰੇ 11 ਵਜੇ ਦੇਸ਼ ਦੇ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਕਾਂਗਰਸ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 28 ਜਨਵਰੀ-ਕਾਂਗਰਸ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ ਕੀਤਾ...
ਰਾਖੀ ਸਾਵੰਤ ਨੂੰ ਸਦਮਾ, ਮਾਂ ਜਯਾ ਸਾਵੰਤ ਦਾ ਦਿਹਾਂਤ
. . .  1 day ago
ਮੁੰਬਈ, 28 ਜਨਵਰੀ-ਬ੍ਰੇਨ ਟਿਊਮਰ ਦੇ ਲੰਬੇ ਇਲਾਜ ਤੋਂ ਬਾਅਦ ਅਦਾਕਾਰਾ ਰਾਖੀ ਸਾਵੰਤ ਦੀ ਮਾਂ ਜਯਾ ਸਾਵੰਤ ਦਾ ਦਿਹਾਂਤ ਹੋ ਗਿਆ। ਜਯਾ ਸਾਵੰਤ ਨੇ ਮੁੰਬਈ ਦੇ ਇਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ...
ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਭਾਰਤ ਨੇ ਹਾਕੀ ਵਿਸ਼ਵ ਕੱਪ 'ਚ ਕੀਤਾ 9ਵਾਂ ਸਥਾਨ ਹਾਸਲ
. . .  1 day ago
ਭੁਵਨੇਸ਼ਵਰ, 28 ਜਨਵਰੀ-ਭਾਰਤ ਨੇ ਵਰਗੀਕਰਨ ਮੈਚ 'ਚ ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਪੁਰਸ਼ ਹਾਕੀ ਵਿਸ਼ਵ ਕੱਪ 'ਚ ਨੌਵਾਂ ਸਥਾਨ ਹਾਸਲ ਕੀਤਾ...
ਭਾਜਪਾ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 28 ਜਨਵਰੀ-ਭਾਜਪਾ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ...
ਲਾਸ ਏਂਜਲਸ:ਗੋਲੀਬਾਰੀ ਦੀ ਘਟਨਾ 'ਚ ਵਿਚ 3 ਮੌਤਾਂ, 4 ਜ਼ਖ਼ਮੀ
. . .  1 day ago
ਲਾਸ ਏਂਜਲਸ, 28 ਜਨਵਰੀ-ਐਸੋਸੀਏਟਡ ਪ੍ਰੈਸ ਦੀ ਰਿਪੋਰਟ ਅਨੁਸਾਰ ਅੱਜ ਸਵੇਰੇ ਲਾਸ ਏਂਜਲਸ ਵਿਚ ਇਕ ਗੋਲੀਬਾਰੀ ਦੀ ਘਟਨਾ ਵਿਚ ਵਿਚ ਘੱਟੋ ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ...
ਬੀ.ਸੀ.ਸੀ.ਆਈ. ਵਲੋਂ ਮਹਿਲਾ ਪ੍ਰੀਮੀਅਰ ਲੀਗ ਵਾਸਤੇ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ
. . .  1 day ago
ਮੁੰਬਈ, 28 ਜਨਵਰੀ-ਬੀ.ਸੀ.ਸੀ.ਆਈ. ਨੇ ਮਹਿਲਾ ਪ੍ਰੀਮੀਅਰ ਲੀਗ ਲਈ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਰੂਪਨਗਰ

ਪ੍ਰਸ਼ਾਸਨ ਤੇ ਨਗਰ ਕੌਂਸਲ ਤੋਂ ਨਹੀਂ ਸੰਭਲ ਰਹੀ ਕਮਿਸ਼ਨਰ ਦਫ਼ਤਰ ਮੂਹਰੇ ਸੀਵਰੇਜ ਓਵਰ ਫਲੋਅ ਦੀ ਸਮੱਸਿਆ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਡਵੀਜ਼ਨ ਦੇ ਕਮਿਸ਼ਨਰ ਦਫ਼ਤਰ ਮੂਹਰੇ ਅਤੇ ਜ਼ਿਲ੍ਹਾ ਸਦਰ ਮੁਕਾਮ ਦੇ ਨੇੜੇ ਮੁੱਖ ਮਾਰਗ ਤੇ ਓਵਰਫ਼ਲੋ ਦੀ ਸਮੱਸਿਆ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਵਸੋਂ ਬਾਹਰ ਹੋ ਗਈ ਜਾਪਦੀ ਹੈ | ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਕਿਸਾਨਾਂ ਦੀ ਤਬਾਹ ਫ਼ਸਲ ਦੀ 'ਆਪ' ਸਰਕਾਰ ਲਵੇ ਸਾਰ-ਚੰਦੂਮਾਜਰਾ

ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸੂਬੇ ਅੰਦਰ ਬਾਰਿਸ਼ ਕਾਰਨ ਝੋਨਾ, ਮੱਕੀ ਅਤੇ ਹੋਰ ਫ਼ਸਲਾਂ ਦੇ ਹੋਏ ਨੁਕਸਾਨ ਦੀ ਸੂਬਾ ਸਰਕਾਰ ਵਲੋਂ ਕੋਈ ਸਾਰ ਨਹੀਂ ਲਈ ਜਾ ਰਹੀ, ਜਦਕਿ ਇਸ ਬਾਰਿਸ਼ ਨੇ ਕਿ੍ਸਾਨੀ ਦਾ ਲੱਕ ਤੋੜ ਦਿੱਤਾ ਹੈ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਚੈਰੀਟੇਬਲ ਹਸਪਤਾਲ ਵਿਖੇ ਅੱਖਾਂ ਦੇ ਮੁਫ਼ਤ ਆਪਰੇਸ਼ਨ ਕੈਂਪ ਲਗਾਏ

ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸੰਤ ਬਾਬਾ ਜੋਗਿੰਦਰ ਸਿੰਘ ਡੁਮੇਲੀ ਵਾਲਿਆਂ ਦੇ ਪ੍ਰਬੰਧ ਹੇਠ ਚੱਲ ਰਹੇ ਪਿੰਡ ਲੋਧੀਪੁਰ ਵਿਖੇ ਸਥਿਤ ਸ੍ਰੀ ਗੁਰੂ ਹਰਿ ਰਾਏ ਸਾਹਿਬ ਹਸਪਤਾਲ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਕਰੇ ਕੇਂਦਰ ਸਰਕਾਰ-ਡਾ. ਚੀਮਾ

ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਕਰਨੈਲ ਸਿੰਘ ਸੈਣੀ, ਜੇ.ਐਸ.ਨਿੱਕੂਵਾਲ)-ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕੇਂਦਰ ਸਰਕਾਰ ਯਕੀਨੀ ਬਣਾਵੇ ਕਿਉਂਕਿ ਸਾਰੇ ਸਿੰਘ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਤੇ ਸਰਕਾਰਾਂ ਦਾ ਇਹ ਨੈਤਿਕ ਫ਼ਰਜ਼ ਵੀ ...

ਪੂਰੀ ਖ਼ਬਰ »

ਲੋਕ ਭਲਾਈ ਸੋਸ਼ਲ ਵੈਲਫੇਅਰ ਕਲੱਬ ਅਤੇ ਨਹਿਰੂ ਯੁਵਾ ਕੇਂਦਰ ਵਲੋਂ ਸਫ਼ਾਈ ਮੁਹਿੰਮ ਆਰੰਭ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਲੋਕ ਭਲਾਈ ਸੋਸ਼ਲ ਵੈਲਫੇਅਰ ਕਲੱਬ ਰੂਪਨਗਰ ਅਤੇ ਨਹਿਰੂ ਯੁਵਾ ਕੇਂਦਰ ਰੂਪਨਗਰ ਵਲੋਂ ਸਫ਼ਾਈ ਮੁਹਿੰਮ ਚਲਾਈ ਗਈ ਜਿਸ ਵਿਚ ਸਾਰੇ ਵਾਲੰਟੀਅਰ ਵਲੋਂ ਵੱਖ-ਵੱਖ ਇਲਾਕਿਆਂ ਤੋਂ ਪਲਾਸਟਿਕ ਦਾ ਕੂੜਾ ਇਕੱਠਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ ਸੰਧੂਆਂ 'ਚ ਮਨਾਈ ਮਹਾਤਮਾ ਗਾਂਧੀ ਅਤੇ ਸ੍ਰੀ ਲਾਲ ਬਹਾਦਰ ਦੀ ਜੈਅੰਤੀ

ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸੰਧਆਂ ਵਿਖੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ | ਇੰਚਾਰਜ ਪਿ੍ੰਸੀਪਲ ਐਸ.ਕੇ. ਤਿਵਾੜੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਕੀਤੀ ਇਕੱਤਰਤਾ

ਮੋਰਿੰਡਾ, 2 ਅਕਤੂਬਰ (ਕੰਗ)-ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿਚ ਲਖੀਮਪੁਰ ਖੀਰੀ ਘਟਨਾ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮ ਸਬੰਧੀ ਵਿਚਾਰ-ਚਰਚਾ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਵਿਧਾਇਕ ਚੱਢਾ ਨੇ ਵਿਧਾਨ ਸਭਾ 'ਚ ਚੁੱਕਿਆ ਅਣਗੌਲੇ ਪਿੰਡ ਟਾਂਡਾ (ਬਰਦਾਰ) ਦੀ ਸੜਕ ਦਾ ਮਾਮਲਾ

ਪੁਰਖਾਲੀ, 2 ਅਕਤੂਬਰ (ਬੰਟੀ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਵਿਧਾਨ ਸਭਾ ਅੰਦਰ ਟਾਂਡਾ (ਬਰਦਾਰ) ਸੜਕ ਦਾ ਮਾਮਲਾ ਉਠਾਇਆ ਗਿਆ ਜਿਸ ਦੀ ਇਲਾਕੇ ਅੰਦਰ ਖ਼ੂਬ ਸ਼ਲਾਘਾ ਹੋ ਰਹੀ ਹੈ | ਜ਼ਿਕਰਯੋਗ ਹੈ ਟਾਂਡਾ ਬਰਦਾਰ ਇਲਾਕੇ ਦਾ ਅਜਿਹਾ ਪਿੰਡ ਹੈ ਜਿੱਥੇ ਲੋਕਾਂ ਦੇ ...

ਪੂਰੀ ਖ਼ਬਰ »

ਕਾਰ ਤੇ ਬੁਲਟ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ 'ਚ ਔਰਤ ਦੀ ਮੌਤ, ਮੁਕੱਦਮਾ ਦਰਜ

ਮੋਰਿੰਡਾ, 2 ਅਕਤੂਬਰ (ਕੰਗ)-ਪਿੰਡ ਕਾਂਝਲਾ ਨਜ਼ਦੀਕ ਕਾਰ ਅਤੇ ਬੁਲਟ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ ਵਿਚ ਇੱਕ ਔਰਤ ਦੀ ਮੌਤ ਹੋ ਗਈ | ਇਸ ਸਬੰਧੀ ਮੋਰਿੰਡਾ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਮੋਰਿੰਡਾ ਸ਼ਹਿਰੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਚੱਲਦੇ ਸ਼ਿਵਾਲਿਕ ਸਕਰੀਨਿੰਗ ਪਲਾਂਟ ਦੇ ਮਾਲਕਾਂ 'ਤੇ ਮਾਮਲਾ ਦਰਜ

ਕਾਹਨਪੁਰ ਖੂਹੀ, 2 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਵਲੋਂ ਨਜਾਇਜ਼ ਮਾਈਨਿੰਗ ਨੂੰ ਸਖ਼ਤੀ ਨਾਲ ਰੋਕਣ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਤੇ ਕਾਰਵਾਈ ਕਰਦਿਆਂ, ਮਾਈਨਿੰਗ ਵਿਭਾਗ ਵਲੋਂ ਨੇੜਲੇ ਪਿੰਡ ਐਲਗਰਾਂ ਵਿਖੇ ਚੱਲ ਰਹੇ ਸ਼ਿਵਾਲਿਕ ਸਕਰੀਨਿੰਗ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਨੂਰਪੁਰ ਬੇਦੀ, 2 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਦਾ ਐੱਮ.ਕਾਮ. ਸਮੈਸਟਰ ਚੌਥਾ ਦਾ ਨਤੀਜਾ ...

ਪੂਰੀ ਖ਼ਬਰ »

ਆਰ.ਐਸ.ਐਸ. ਨੇ ਰੂਪਨਗਰ 'ਚ ਮਨਾਇਆ ਵਿਜੈ ਦਸਵੀਂ ਉਤਸਵ

ਰੂਪਨਗਰ, 2 ਅਕਤੂਬਰ (ਸਟਾਫ਼ ਰਿਪੋਰਟਰ)-ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐਸ.ਐਸ.) ਨੇ ਅੱਜ ਰੂਪਨਗਰ 'ਚ ਵਿਜੈ ਦਸਵੀਂ ਉਤਸਵ ਮਨਾਇਆ | ਲਹਿਰੀ ਸ਼ਾਹ ਮੰਦਰ ਦੀ ਧਰਮਸ਼ਾਲਾ 'ਚ ਇਕੱਤਰਤਾ ਹੋਈ, ਜਿਸ ਵਿਚ ਪ੍ਰਚਾਰਕ ਚਰਨਜੀਤ ਸਿੰਘ, ਗੌਰਵ ਜੀ ਅਤੇ ਕੁਲਭੂਸ਼ਣ ਜੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਕੇਵਲ ਇੱਕ ਵਿਅਕਤੀ ਨਹੀ,ਾ ਬਲਕਿ ਇਕ ਦਰਸ਼ਨ ਅਤੇ ਵਿਚਾਰਧਾਰਾ ਸਨ-ਇਕਬਾਲ ਸਿੰਘ ਲਾਲਪੁਰਾ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਜਿੱਥੇ ਮਹਾਤਮਾ ਗਾਂਧੀ ਜੀ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਇਕ ਵਿਚਾਰਧਾਰਾ ਦਿੱਤੀ ਅਤੇ ਲੰਬਾ ਸੰਘਰਸ਼ ਕੀਤਾ, ਉੱਥੇ ਹੀ ਉਨ੍ਹਾਂ ਨੇ ਧਰਮ, ਨੀਤੀ ਅਤੇ ਆਰਥਿਕ ਦਿ੍ਸ਼ਟੀਕੋਣ ਨੂੰ ਪੇਸ਼ ਕਰਦਿਆਂ ਆਪਣੇ ਸੁਪਨਿਆਂ ਦੇ ਭਾਰਤ ...

ਪੂਰੀ ਖ਼ਬਰ »

ਸੰਤ ਬਾਬਾ ਪਿਆਰਾ ਸਿੰਘ ਸੀ.ਸੈ. ਸਕੂਲ ਸ੍ਰੀ ਚਮਕੌਰ ਸਾਹਿਬ ਦੇ ਖਿਡਾਰੀਆਂ ਨੂੰ ਹਲਕਾ ਵਿਧਾਇਕ ਨੇ ਕੀਤਾ ਸਨਮਾਨਿਤ

ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਖੇਡਾਂ ਸਾਡੇ ਜਿੰਦਗੀ ਦਾ ਅਹਿਮ ਅੰਗ ਹਨ, ਇਸ ਨਾਲ ਜੁੜਿਆ ਵਿਅਕਤੀ ਸਮਾਜ ਵਿਚ ਇੱਕ ਨਰੋਈ ਸੋਚ ਲੈ ਕੇ ਹੀ ਅੱਗੇ ਵੱਧਦਾ ਹੈ | ਇਹ ਵਿਚਾਰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ...

ਪੂਰੀ ਖ਼ਬਰ »

ਭੂਰੀ ਵਾਲਿਆਂ ਦੀ ਕੁਟੀਆ ਵਿਖੇ ਨਵ-ਵਿਆਹੁਤਾ ਜੋੜੇ ਦਾ ਸਾਦੇ ਢੰਗ ਨਾਲ ਵਿਆਹ ਹੋਇਆ

ਨੂਰਪੁਰ ਬੇਦੀ, 2 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਭੂਰੀ ਵਾਲਿਆਂ ਦੀ ਮਾਧੋਵਾਲ ਸਥਿਤ ਕੁਟੀਆ ਵਿਖੇ ਇਕ ਜੋੜੇ ਦਾ ਸਾਦੇ ਢੰਗ ਦੇ ਨਾਲ ਵਿਆਹ ਕੀਤਾ ਗਿਆ | ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਸਿੰਘ ਭਗਵੰਤਪੁਰ ਰੂਪਨਗਰ ਅਤੇ ਬਲਬੀਰ ਕੌਰ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸੈਂਫਲਪੁਰ ਸਕੂਲ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ

ਪੁਰਖਾਲੀ, 2 ਅਕਤੂਬਰ (ਬੰਟੀ)-ਸਰਕਾਰ ਵਲੋਂ ਕਰਵਾਈਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਓਵਰਆਲ ਚੈਂਪੀਅਨਸ਼ਿਪ ਸੈਂਫਲਪੁਰ ਸਕੂਲ ਨੇ ਜਿੱਤੀ | ਕੁਸ਼ਤੀਆਂ ਅੰਡਰ 14 ਅਤੇ ਅੰਡਰ 17 ਵਿਚ ਸਰਕਾਰੀ ਹਾਈ ਸਕੂਲ ਸੈਂਫਲਪੁਰ ਦੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਧਾਰਮਿਕ ਪ੍ਰੀਖਿਆ 'ਚੋਂ ਹਾਸਲ ਕੀਤਾ ਦੂਜਾ ਸਥਾਨ

ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਕਰਨੈਲ ਸਿੰਘ)-ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਵੱਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ 'ਚੋਂ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ 'ਚ ਵਾਇਰਸ ਨਾਲ ਖ਼ਰਾਬ ਹੋਈ ਜੀਰੀ ਦੀ ਕੀਤੀ ਜਾ ਰਹੀ ਹੈ ਗਿਰਦਾਵਰੀ

ਮੋਰਿੰਡਾ, 2 ਅਕਤੂਬਰ (ਕੰਗ)-ਮਾਲ ਵਿਭਾਗ ਵਲੋਂ ਮੋਰਿੰਡਾ ਇਲਾਕੇ ਦੇ ਪਿੰਡਾਂ ਵਿਚ ਜੀਰੀ ਨੂੰ ਲੱਗੇ ਵਾਇਰਸ ਕਾਰਨ ਖਰਾਬ ਹੋਈ ਫਸਲ ਦੀ ਗਿਰਦਾਵਰੀ ਮਗਰਲੇ 10 ਦਿਨਾਂ ਤੋਂ ਚੱਲ ਰਹੀ ਹੈ | ਪਿਛਲੇ ਦਿਨੀਂ ਐੱਸ.ਡੀ.ਐੱਮ. ਮੋਰਿੰਡਾ ਵਲੋਂ ਸਰਹਾਣਾ, ਰੌਣੀ ਕਲਾਂ, ਰੌਣੀ ਖੁਰਦ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਸਕੱਤਰ ਯੂਨੀਅਨ ਦੀ ਹੋਈ ਮੀਟਿੰਗ

ਨੂਰਪੁਰ ਬੇਦੀ, 2 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਸਕੱਤਰ ਯੂਨੀਅਨ ਦੀ ਅਹਿਮ ਮੀਟਿੰਗ ਪ੍ਰਧਾਨ ਜਸਬੀਰ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਅੱਜ ਗੁਰਦੁਆਰਾ ਸ੍ਰੀ ਬਾਣਗੜ ਸਾਹਿਬ ਸਿੰਬਲਮਾਜਰਾ ਨੂਰਪੁਰ ਬੇਦੀ ਵਿਖੇ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੂਪਨਗਰ ਵਿਖੇ ਕੌਮਾਂਤਰੀ ਸਵੈ ਇਛੱਤ ਖ਼ੂਨਦਾਨ ਦਿਹਾੜਾ ਮਨਾਇਆ

ਰੂਪਨਗਰ, 2 ਅਕਤੂਬਰ (ਸਟਾਫ਼ ਰਿਪੋਰਟਰ)-ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਅੰਤਰਰਾਸ਼ਟਰੀ ਸਵੈ-ਇਛੱਤ ਖ਼ੂਨਦਾਨ ਦਿਵਸ ਮੌਕੇ ਐਨ.ਐਸ.ਐਸ., ਐਨ.ਸੀ.ਸੀ., ਰੈੱਡ ਰਿਬਨ ਕਲੱਬ, ਯੁਵਕ ਸੇਵਾਵਾਂ ਕਲੱਬ, ਡਾ. ਸੀ.ਵੀ. ਰਮਨ ਸਾਇੰਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਅੰਡਰ-17 ਖੇਡ ਮੁਕਾਬਲਿਆਂ 'ਚ ਕੰਨਿਆ ਸਕੂਲ ਨੂਰਪੁਰ ਬੇਦੀ ਦੀਆਂ ਖਿਡਾਰਨਾਂ ਨੇ ਚੈਂਪੀਅਨਸ਼ਿਪ 'ਤੇ ਕੀਤਾ ਕਬਜ਼ਾ

ਨੂਰਪੁਰ ਬੇਦੀ, 2 ਅਕਤੂਬਰ (ਵਿੰਦਰ ਪਾਲ ਝਾਂਡੀਆ)-ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਖੇਡ ਮੁਕਾਬਲੇ ਜੋ ਕਿ ਭਰਤਗੜ੍ਹ ਵਿਖੇ ਬੀਤੇ ਦਿਨ ਸਮਾਪਤ ਹੋਏ ਹਨ | ਇਨ੍ਹਾਂ ਵੇਟ ਲਿਫ਼ਟਿੰਗ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਦੀਆਂ ...

ਪੂਰੀ ਖ਼ਬਰ »

ਬੈਡਮਿੰਟਨ ਮੁਕਾਬਲਿਆਂ 'ਚ ਜੀ.ਜੀ.ਐਸ.ਐਸ.ਟੀ.ਪੀ. ਨੂੰ ਹੋ ਕਾਲੋਨੀ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਘਨੌਲੀ, 2 ਅਕਤੂਬਰ (ਜਸਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਪਿਛਲੇ ਦਿਨੀਂ ਬੈਡਮਿੰਟਨ ਲੜਕੀਆਂ ਵਰਗ 14, 17 ਵਰਗ 21 ਤੇ 50 ਸਾਲਾਂ ਦੇ ਵਰਗ ਮੁਕਾਬਲਿਆਂ 'ਚ ਜੀ.ਜੀ.ਐਸ.ਐਸ.ਟੀ.ਪੀ. ਹਾਈ ਸਕੂਲ ਨੂੰ ਹੋ ਕਲੋਨੀ ਦੇ ...

ਪੂਰੀ ਖ਼ਬਰ »

ਡੀ.ਐੱਸ.ਪੀ. ਨੇ ਰਾਮ-ਲੀਲ੍ਹਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ

ਨੂਰਪੁਰ ਬੇਦੀ, 2 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਅਨੰਦਪੁਰ ਸਾਹਿਬ ਦੇ ਡੀ.ਐੱਸ.ਪੀ. ਨੇ ਅੱਜ ਖੇਤਰ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ 'ਚ ਚੱਲ ਰਹੀ ਰਾਮ ਲੀਲ੍ਹਾ ਦੇ ਨੁਮਾਇੰਦਿਆਂ ਨਾਲ ਸਥਾਨਕ ਥਾਣੇ ਵਿਖੇ ਇੱਕ ਅਹਿਮ ਬੈਠਕ ਕੀਤੀ | ਇਸ ਬੈਠਕ 'ਚ ਨੂਰਪੁਰ ਬੇਦੀ, ...

ਪੂਰੀ ਖ਼ਬਰ »

ਮੋਰਿੰਡਾ ਦੇ ਸ੍ਰੀ ਚਮਕੌਰ ਸਾਹਿਬ ਚੌਕ ਵਿਚ ਸੜਕ ਦੀ ਹਾਲਤ ਹੋਈ ਖ਼ਰਾਬ, ਰੋਜ਼ਾਨਾ ਵਾਪਰਦੇ ਹਨ ਹਾਦਸੇ

ਮੋਰਿੰਡਾ, 2 ਅਕਤੂਬਰ (ਕੰਗ)-ਮੋਰਿੰਡਾ ਸ਼ਹਿਰ ਦੇ ਵਿਕਾਸ ਦੀ ਅਗਰ ਗੱਲ ਕੀਤੀ ਜਾਵੇ ਤਾਂ ਸ਼ਹਿਰ ਵਿਚ ਮਗਰਲੇ ਕਾਫ਼ੀ ਸਮੇਂ ਤੋਂ ਵਿਕਾਸ ਦੀ ਧੀਮੀ ਰਫ਼ਤਾਰ ਨੇ ਲੋਕਾਂ ਦੇ ਜਨਜੀਵਨ ਨੂੰ ਬੁਰੀ ਤਰਾਂ ਪ੍ਰਭਾਵਿਤ ਕੀਤਾ ਹੈ | ਭਾਵੇਂ ਗੱਲ ਰੇਲਵੇ ਅੰਡਰ ਬਰਿੱਜ ਦੀ ਹੋਵੇ, ...

ਪੂਰੀ ਖ਼ਬਰ »

ਨੌਜਵਾਨ ਸਾਹਿਤ ਸਭਾ ਮੋਰਿੰਡਾ ਵਲੋਂ ਕਰਵਾਇਆ ਸਨਮਾਨ ਸਮਾਗਮ

ਮੋਰਿੰਡਾ, 2 ਅਕਤੂਬਰ (ਕੰਗ)-ਨੌਜਵਾਨ ਸਾਹਿਤ ਸਭਾ ਰਜਿ. ਮੋਰਿੰਡਾ ਵਲੋਂ ਪੰਜਾਬ ਰਿਜ਼ਾਰਟ ਮੋਰਿੰਡਾ ਵਿਖੇ ਡਾ. ਹਰਨੇਕ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਬਕਾ ਕੌਂਸਲਰ ਜਗਪਾਲ ਸਿੰਘ ਜੌਲੀ ਮੁੱਖ ਮਹਿਮਾਨ ਅਤੇ ਸੁਰਿੰਦਰ ...

ਪੂਰੀ ਖ਼ਬਰ »

ਕੇਂਦਰ ਮੰਤਰੀ ਅਨੁਰਾਗ ਠਾਕੁਰ ਵਲੋਂ ਬਾਲੜੀ ਉਮਰੇ ਚੋਟੀਆਂ ਸਰ ਕਰਨ ਵਾਲੀ ਸਾਨਵੀ ਸੂਦ ਦਾ ਸਨਮਾਨ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਭਾਰਤ ਸਰਕਾਰ ਦੇ ਯੂਥ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮਾਊਾਟ ਐਵਰੈਸਟ ਦੇ ਬੇਸ ਕੈਂਪ ਸਮੇਤ ਕਿਲੀਮਨਜਾਰੋ ਚੋਟੀ ਸਰ ਕਰਨ ਵਾਲੀ ਸਾਨਵੀ ਸੂਦ ਨੂੰ ਵਿਸ਼ੇਸ਼ ਤੌਰ 'ਤੇ ਆਪਣੇ ਗ੍ਰਹਿ ਦਿੱਲੀ ਵਿਖੇ ਸਨਮਾਨਿਤ ਕੀਤਾ | ਇਸ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ 'ਚ ਵਰਕਸ਼ਾਪ ਦੌਰਾਨ ਮਾਵਾਂ ਨੂੰ ਕੀਤਾ ਜਾਗਰੂਕ

ਭਰਤਗੜ੍ਹ, 2 ਅਕਤੂਬਰ (ਜਸਬੀਰ ਸਿੰਘ ਬਾਵਾ)-ਬਲਾਕ ਕੀਰਤਪੁਰ ਸਾਹਿਬ, ਭਰਤਗੜ੍ਹ ਸੈਂਟਰ ਅਧੀਨ ਆਉਂਦੇ ਬੜਾ ਪਿੰਡ, ਬੇਲੀ, ਗਰਦਲੇ, ਭਾਓਵਾਲ, ਭਰਤਗੜ੍ਹ-1, ਕਕਰਾਲਾ, ਬੜਾ ਪਿੰਡ (ਲੋਅਰ), ਭਰਤਗੜ੍ਹ-2, ਛੋਟੀ ਝੱਖੀਆਂ ਦੇ ਪ੍ਰਾਇਮਰੀ ਸਕੂਲਾਂ ਅੰਦਰ ਅੱਜ 10 ਵਜੇ ਤੋਂ 11 ਵਜੇ ਤੱਕ ...

ਪੂਰੀ ਖ਼ਬਰ »

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਦਿਆਰਥੀਆਂ ਵਲੋਂ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਅਹਿਦ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਰੂਪਨਗਰ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਨ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਡੀ.ਐਮ.ਗਣਿਤ ਜਸਵੀਰ ਸਿੰਘ ਨੇ ...

ਪੂਰੀ ਖ਼ਬਰ »

ਬੱਚਿਆਂ ਦੇ ਆਧਾਰ ਕਾਰਡ ਬਣਾਉਣ ਅਤੇ ਅੱਪਡੇਟ ਕਰਨ ਲਈ ਵਿਸ਼ੇਸ਼ ਮੁਹਿੰਮ ਆਰੰਭੀ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ 'ਚ 0 ਤੋਂ 5 ਸਾਲ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਅਤੇ 5 ਤੋਂ 15 ਸਾਲ ਦੇ ਬੱਚਿਆਂ ਦੇ ਆਧਾਰ ਕਾਰਡ ਅੱਪਡੇਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ | ਇਸ ਤਹਿਤ ਅਰਵਿੰਦਰਪਾਲ ਸਿੰਘ ...

ਪੂਰੀ ਖ਼ਬਰ »

ਸਮਾਜ ਸੁਧਾਰ ਮੰਚ ਪੰਜਾਬ ਦੀ ਹੋਈ ਮੀਟਿੰਗ

ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਮਾਜ ਸੁਧਾਰ ਮੰਚ (ਰਜਿ) ਪੰਜਾਬ ਦੀ ਮੀਟਿੰਗ ਸਥਾਨਕ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹੋਈ | ਜਿਸ ਵਿਚ 5 ਅਕਤੂਬਰ ਨੂੰ ਦੁਸ਼ਹਿਰੇ ਮੌਕੇ ਲਗਾਏ ਜਾ ਰਹੇ ਸਾਲਾਨਾ ਖ਼ੂਨਦਾਨ ਕੈਂਪ ਦੀਆਂ ਤਿਆਰੀਆ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਸੁਖਦੀਪ ਸਿੰਘ ਗੋਲਾ ਨੂੰ ਸੇਵਾ-ਮੁਕਤੀ 'ਤੇ ਵਿਦਾਇਗੀ ਪਾਰਟੀ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਖੇਡਾਂ ਅਤੇ ਵਾਤਾਵਰਨ ਦਾ ਪ੍ਰੇਮੀ ਸਬ ਇੰਸਪੈਕਟਰ ਸੁਖਦੀਪ ਸਿੰਘ ਗੋਲਾ ਬਹਾਦਰਪੁਰ ਪੰਜਾਬ ਪੁਲੀਸ ਦੇ ਆਈ.ਟੀ. ਵਿੰਗ 'ਚੋਂ 37 ਸਾਲ ਦੀਆਂ ਸੇਵਾਵਾਂ ਬਾਅਦ ਸੇਵਾਮੁਕਤ ਹੋ ਗਏ ਜਿਨ੍ਹਾਂ ਨੂੰ ਪੁਲੀਸ ਲਾਈਨ ਰੂਪਨਗਰ 'ਚ ਸਮੁੱਚੇ ...

ਪੂਰੀ ਖ਼ਬਰ »

12ਵਾਂ ਵਿਸ਼ਾਲ ਭਗਵਤੀ ਜਾਗਰਣ ਸਮਾਪਤ

ਭਰਤਗੜ੍ਹ, 2 ਅਕਤੂਬਰ (ਜਸਬੀਰ ਸਿੰਘ ਬਾਵਾ)-ਬੇਲੀ 'ਚ ਜੈ ਮਾਤਾ ਨੈਣਾ ਦੇਵੀ ਜਾਗਰਨ ਕਮੇਟੀ ਦੇ ਨੁਮਾਇੰਦਿਆਂ ਵਲੋਂ ਸਮੂਹ ਵਸਨੀਕਾਂ ਅਤੇ ਮੁਹਤਬਰਾਂ ਦੇ ਸਹਿਯੋਗ ਨਾਲ਼ ਕਰਵਾਇਆ 12ਵਾਂ ਵਿਸ਼ਾਲ ਭਗਵਤੀ ਜਾਗਰਨ ਅੱਜ ਤੜਕਸਾਰ ਸਮਾਪਤ ਹੋ ਗਿਆ | ਮਹਾਂਮਾਈ ਦੀ ਪਵਿੱਤਰ ਜੋਤ ਮਾਤਾ ਨੈਣਾ ਦੇਵੀ ਮੰਦਰ ਤੋਂ ਲਿਆਉਣ ਮਗਰੋਂ ਸਬੰਧਿਤ ਨੁਮਾਇੰਦਿਆਂ ਨੇ ਪਿੰਡ 'ਚ ਪਰਿਕਰਮਾ ਕੀਤੀ | ਇਸ ਮਗਰੋਂ ਪ੍ਰਸਿੱਧ ਜਾਗਰਨ ਗਾਇਕ ਸੋਨੂੰ ਸੁਰਜੀਤ ਅਤੇ ਮੁਕੇਸ਼ ਇਨਾਇਤ ਜਲੰਧਰ ਤੇ ਸਾਥੀਆਂ ਨੇ ਸੰਗਤ ਨੂੰ ਭਜਨ ਬੰਦਗੀ ਕਰਵਾਈ | ਇਸੇ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿਤਾ ਸੋਹਣ ਸਿੰਘ ਬੈਂਸ, ਬਾਬਾ ਤਰਲੋਚਨ ਸਿੰਘ ਬੜਾ ਪਿੰਡ, ਡਾ. ਸੰਜੀਵ ਗੌਤਮ, ਨੌਜਵਾਨ ਵਿੰਗ ਦੇ ਪ੍ਰਧਾਨ ਕਮਿੱਕਰ ਸਿੰਘ ਡਾਢੀ, ਜੁਝਾਰ ਸਿੰਘ ਆਸਪੁਰ, ਜਗੀਰ ਸਿੰਘ ਭਾਓਵਾਲ, ਸਮਾਜ ਸੇਵੀ ਸਰਦਾਰਾ ਸਿੰਘ ਸੈਣੀ, ਕੇਸਰ ਸਿੰਘ ਸੰਧੂ, ਦਰਸ਼ਨ ਸਿੰਘ ਬਡਵਾਲ ਆਦਿ ਨੂੰ ਸਰਪੰਚ ਪਰਮਜੀਤ ਸਿੰਘ ਬੇਲੀ ਦੀ ਅਗਵਾਈ 'ਚ ਸਬੰਧਿਤ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਡਾ. ਸ਼ਿਵ ਕੁਮਾਰ ਬਡਵਾਲ, ਡਾ. ਪਰਮਜੀਤ ਸਿੰਘ, ਗੁਰਚਰਨ ਸਿੰਘ, ਅਮਨ ਬੇਲੀ, ਅਮਰ ਸਿੰਘ, ਪੰ: ਵਲੈਤੀ ਰਾਮ ਸ਼ਰਮਾ, ਦੀਦਾਰ ਸਿੰਘ, ਸੁਖਜਿੰਦਰ ਸਿੰਘ ਭਾਓਵਾਲ, ਬਾਬਾ ਰਾਮ ਸਿੰਘ, ਮਨਦੀਪ ਬੇਲੀ, ਗੁਰਪ੍ਰੀਤ ਸਿੰਘ, ਮਾ: ਗੁਰਮੀਤ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪਿ੍ੰ. ਜਤਿੰਦਰ ਸਿੰਘ ਗਿੱਲ ਦਾ ਸਨਮਾਨ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਰੋਪੜ ਖੇਤਰ ਦੇ ਵੀਰਾਂ-ਭੈਣਾਂ ਵਲੋਂ ਸਰਕਾਰੀ ਕਾਲਜ, ਰੋਪੜ ਵਿਖੇ ਜਤਿੰਦਰ ਸਿੰਘ ਗਿੱਲ ਜੀ ਨੂੰ ਬਤੌਰ ਪਿ੍ੰਸੀਪਲ ਅਹੁਦਾ ਸੰਭਾਲਣ ਉੱਤੇ ਸਨਮਾਨ ਨਿਸ਼ਾਨੀ ਭੇਟ ਕੀਤੀ ਗਈ | ਬਿਕਰਮਜੀਤ ...

ਪੂਰੀ ਖ਼ਬਰ »

ਪਿੰਡ ਕਕਰਾਲੀ ਵਿਖੇ ਖ਼ਰਾਬ ਹੋਈ ਜੀਰੀ ਦੀ ਫ਼ਸਲ ਦੀ ਗਿਰਦਾਵਰੀ ਕਰਵਾਈ

ਮੋਰਿੰਡਾ, 2 ਅਕਤੂਬਰ (ਕੰਗ)-ਪਿੰਡ ਕਕਰਾਲੀ ਵਿਖੇ ਕਿਸਾਨਾਂ ਦੀ ਖ਼ਰਾਬ ਹੋਈ ਜੀਰੀ ਦੀ ਫ਼ਸਲ ਦੀ ਗਿਰਦਾਵਰੀ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਬਲਾਕ ਪ੍ਰਧਾਨ ਮਲਕੀਤ ਸਿੰਘ ਸੇਖੋਂ ਨੇ ਦੱਸਿਆ ਕਿ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਐਸ. ਪੀ. ਰਾਜਪਾਲ ਸਿੰਘ ਨੇ ਰਿਵਰਜ਼ ਸਪੋਰਟਸ ਕਲੱਬ ਦੇ ਅਹੁਦੇਦਾਰਾਂ ਤੇ ਖਿਡਾਰੀਆਂ ਨਾਲ ਕੀਤੀ ਮਿਲਣੀ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੁਲਿਸ ਸਾਂਝ ਅਫ਼ਸਰ-ਕਮ-ਐਸ. ਪੀ. (ਐਚ) ਉਲਪਿੰਅਨ ਰਾਜਪਾਲ ਸਿੰਘ (ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ) ਵਲੋਂ ਮੋਰਿੰਡਾ ਦੇ ਰਿਵਰਜ਼ ਸਪੋਰਟਸ ਕਲੱਬ ਦੇ ਅਹੁਦੇਦਾਰਾਂ ਤੇ ਖਿਡਾਰੀਆਂ ਨਾਲ ਮਿਲਣੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਪਿੰਡ ਬਟਾਰਲਾ ਵਿਖੇ ਕਿਸਾਨ ਨੇ ਆਪਣੀ ਝੋਨੇ ਦੀ ਚਾਰ ਏਕੜ ਫ਼ਸਲ ਵਾਹੀ

ਨੂਰਪੁਰ ਬੇਦੀ, 2 ਅਕਤੂਬਰ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ 'ਚ ਝੋਨੇ ਦੀ ਫ਼ਸਲ ਨੂੰ ਇਸ ਵਾਰ ਲੱਗੀ ਨਵੀਂ ਬਿਮਾਰੀ ਬੌਣੋਪਨ(ਮਧਰੀ) ਤੋਂ ਕਿਸਾਨ ਬੇਹੱਦ ਪੇ੍ਰਸ਼ਾਨ ਤੇ ਦੁਖੀ ਹਨ | ਜਿਸ ਕਾਰਨ ਇਸ ਬਿਮਾਰੀ ਤੋਂ ਡਾਢੇ ਪੇ?ਸ਼ਾਨ ਹੋਏ ਨੂਰਪਰਬੇਦੀ ਇਲਾਕੇ ਦੇ ...

ਪੂਰੀ ਖ਼ਬਰ »

ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਕਰਵਾਏ ਪੋਸਟਰ ਬਣਾਉਣ ਦੇ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਅੱਜ ਕਮਰਸ ਅਤੇ ਇਕਨੋਮਿਕਸ ਫੋਰਮ ਵਲੋਂ ''ਪਲਾਸਟਿਕ ਦੀ ਇਕਹਿਰੀ ਵਰਤੋਂ ਦੀ ਰੋਕਥਾਮU ਵਿਸ਼ੇ ਆਧਾਰਿਤ ਪੋਸਟਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲੇ 'ਚ ਖ਼ਾਲਸਾ ਸਕੂਲ ਦੀ ਟੀਮ ਰਹੀ ਦੂਜੇ ਸਥਾਨ 'ਤੇ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੁਆਰਾ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਵਿਚ ਜ਼ਿਲ੍ਹਾ ਪੱਧਰੀ ਅੰਡਰ 14 ਵਰਗ ਦੇ ਲੜਕੇ ਤੇ ਲੜਕੀਆਂ ਦੇ ਹੈਂਡਬਾਲ ਮੁਕਾਬਲੇ ਕਰਵਾਏ ਗਏ | ਇਹਨਾਂ ਮੁਕਾਬਲਿਆਂ 'ਚ ਖ਼ਾਲਸਾ ਮਾਡਲ ਸਕੂਲ ਰੋਪੜ ਦੇ ...

ਪੂਰੀ ਖ਼ਬਰ »

ਨੌਜਵਾਨ ਸਾਹਿਤ ਸਭਾ (ਰਜਿ.) ਮੋਰਿੰਡਾ ਵਲੋਂ ਸਾਹਿਤਕ ਸਮਾਗਮ

ਮੋਰਿੰਡਾ, 2 ਅਕਤੂਬਰ (ਪਿ੍ਤਪਾਲ ਸਿੰਘ)-ਨੌਜਵਾਨ ਸਾਹਿਤ ਸਭਾ (ਰਜਿ.) ਮੋਰਿੰਡਾ ਵਲੋਂ ਸਾਹਿਤਕ ਸਮਾਗਮ ਕਰਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰਸਿੱਧ ਸਾਹਿਤਕਾਰ ਡਾ. ਹਰਨੇਕ ਸਿੰਘ ਕਲੇਰ ਨੇ ਕੀਤੀ | ਮੁੱਖ ਮਹਿਮਾਨ ਵਜੋਂ ਸਾਬਕਾ ਕੌਂਸਲਰ ਜਗਪਾਲ ਸਿੰਘ ਜੌਲੀ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਡਰਾਈ ਫਰੂਟ ਅਤੇ ਪ੍ਰੋਟੀਨ ਦੇ ਸਾਮਾਨ ਦੀਆਂ ਵੰਡੀਆਂ ਕਿੱਟਾਂ

ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਕਰਨੈਲ ਸਿੰਘ)-ਆਸਰਾ ਫਾਊਾਡੇਸ਼ਨ (ਰਜਿ:) ਸ੍ਰੀ ਅਨੰਦਪੁਰ ਸਾਹਿਬ ਵਲੋਂ ਪੰਜਾਬ ਦੀ ਨੌਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਇਲਾਕਾ ਨਿਵਾਸੀਆਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ | ਜਥੇਬੰਦੀ ...

ਪੂਰੀ ਖ਼ਬਰ »

ਖੇਡਾਂ ਵਿਚ ਮੱਲਾਂ ਮਾਰਨ ਵਾਲੇ ਚਨੌਲੀ ਬਸੀ ਸਕੂਲ ਦੇ ਵਿਦਿਆਰਥੀ ਸਨਮਾਨਿਤ

ਨੂਰਪੁਰ ਬੇਦੀ, 2 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸ.ਸ.ਸ. ਸਮਾਰਟ ਸਕੂਲ ਚਨੌਲੀ ਬਸੀ ਦੇ ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰ ਦੀਆਂ ਹੋਈਆਂ ਵੱਖ-ਵੱਖ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰ. ਸ਼ਰਨਜੀਤ ਕੌਰ ਤੇ ਸਮੂਹ ਸਟਾਫ਼ ਵਲੋਂ ਸਨਮਾਨਿਤ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਵਲੋਂ ਰੋਪੜ ਸਰਕਲ ਦਾ ਡੈਲੀਗੇਟ ਇਜਲਾਸ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ (ਰਜਿਸਟਰਡ.41) ਵਲੋਂ ਸਮੁੱਚੇ ਪੰਜਾਬ ਅੰਦਰ ਪੈਂਦੇ ਸਰਕਲਾਂ ਦੀਆਂ ਚੋਣਾਂ ਦੇ ਦਿੱਤੇ ਗਏ ਸ਼ਡਿਊਲ ਅਨੁਸਾਰ ਰੋਪੜ ਸਰਕਲ ਦਾ ਡੈਲੀਗੇਟ ਇਜਲਾਸ ਸੂਬਾ ਆਬਜ਼ਰਵਰ ਹਰਭਜਨ ਸਿੰਘ ...

ਪੂਰੀ ਖ਼ਬਰ »

ਬੀਬੀ ਗੁਰਜਿੰਦਰ ਕੌਰ ਵਾਲੀਆ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਐਸ.ਏ.ਐਸ ਨਗਰ/ਚੰਡੀਗੜ੍ਹ, 2 ਅਕਤੂਬਰ (ਕੇ.ਐਸ.ਰਾਣਾ, ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਰੂਪਨਗਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਐਸ.ਐਸ.ਬੋਰਡ ਪੰਜਾਬ ਦੇ ਰਹੇ ਸਾਬਕਾ ਮੈਂਬਰ ਤੇ ਰੂਪਨਗਰ-ਮੋਹਾਲੀ-ਚੰਡੀਗੜ੍ਹ ਇਲਾਕੇ ਦੇ ਉੱਘੇ ਨੇਤਾ ਸ. ਅਮਰਜੀਤ ਵਾਲੀਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX