ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  13 minutes ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  23 minutes ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  7 minutes ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  43 minutes ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  56 minutes ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  1 minute ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 1 hour ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  56 minutes ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 1 hour ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  56 minutes ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 2 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 4 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 4 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  1 minute ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਪਹਿਲਾ ਸਫ਼ਾ

ਵਿਧਾਨ ਸਭਾ 'ਚ ਪੰਜਾਬ ਸਰਕਾਰ ਦਾ ਵਿਸ਼ਵਾਸ ਮਤਾ ਪਾਸ

* ਜਨਤਕ ਮੁੱਦੇ ਉਠਾਉਣ ਲਈ ਸਮਾਂ ਨਾ ਮਿਲਣ ਕਾਰਨ ਕਾਂਗਰਸ ਵਲੋਂ ਵਾਕਆਊਟ * ਪੁਲਿਸ ਹਿਰਾਸਤ 'ਚੋਂ ਭੱਜਿਆ ਗੈਂਗਸਟਰ ਛੇਤੀ ਹੋਵੇਗਾ ਗ੍ਰਿਫ਼ਤਾਰ-ਮੁੱਖ ਮੰਤਰੀ

ਚੰਡੀਗੜ੍ਹ, 3 ਅਕਤੂਬਰ (ਹਰਕਵਲਜੀਤ ਸਿੰਘ)-ਅੱਜ ਪੰਜਾਬ ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਵਿਧਾਨ ਸਭਾ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੇਸ਼ ਮੰਤਰੀ ਮੰਡਲ ਵਿਚ ਵਿਸ਼ਵਾਸ ਮਤੇ ਨੂੰ ਪਾਸ ਕਰ ਦਿੱਤਾ ਗਿਆ। ਸਪੀਕਰ ਵਲੋਂ ਸਦਨ ਵਿਚ ਹਾਲਾਂਕਿ ਮਤੇ ਦੇ ਸਮਰਥਨ ਵਿਚ 93 ਵੋਟਾਂ ਦਾ ਐਲਾਨ ਕੀਤਾ ਗਿਆ, ਪਰ ਆਮ ਆਦਮੀ ਪਾਰਟੀ ਦੇ 91 ਵਿਧਾਇਕਾਂ ਤੋਂ ਇਲਾਵਾ ਉਸ ਸਮੇਂ ਸਦਨ ਵਿਚ ਹਾਜ਼ਰ ਅਕਾਲੀ ਮੈਂਬਰ ਮਨਪ੍ਰੀਤ ਸਿੰਘ ਇਯਾਲੀ ਤੇ ਬਸਪਾ ਦੇ ਡਾ: ਨਛੱਤਰਪਾਲ ਨੇ ਇਸ ਦਾ ਖੰਡਨ ਕਰਦਿਆਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਮਤੇ ਨੂੰ ਸਮਰਥਨ ਨਹੀਂ ਦਿੱਤਾ। ਮੁੱਖ ਮੰਤਰੀ ਨੇ ਅੱਜ ਵਿਸ਼ਵਾਸ ਮਤੇ 'ਤੇ ਹੋਈ ਬਹਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਮੁੱਦਿਆਂ 'ਤੇ ਅਸੀਂ ਜਵਾਬਦੇਹ ਹਾਂ, ਪ੍ਰੰਤੂ ਫੌਜਾ ਸਿੰਘ ਸਰਾਰੀ, ਜਿਸ ਸੰਬੰਧੀ ਵਿਰੋਧੀ ਧਿਰ ਲਗਾਤਾਰ ਮੁੱਖ ਮੰਤਰੀ ਤੋਂ ਜਵਾਬ ਮੰਗਦੀ ਰਹੀ, ਦੇ ਸੰਬੰਧ 'ਚ ਮੁੱਖ ਮੰਤਰੀ ਦੀ ਚੁੱਪੀ ਅੱਜ ਵੀ ਬਰਕਰਾਰ ਰਹੀ। ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਦੇਸ਼ ਵਿਚ ਲੋਕਤੰਤਰ ਨੂੰ ਪੈਸਾਤੰਤਰ ਤੇ ਲੁੱਟਤੰਤਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਲੋਕਤੰਤਰ ਨੂੰ ਖ਼ਤਮ ਕਰਨ ਦੀਆਂ ਸਾਜਿਸ਼ਾਂ ਹੋ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ, ਜੋ ਖ਼ੁਦ ਭਾਜਪਾ ਦੇ ਆਪ੍ਰੇਸ਼ਨ ਲੋਟਸ ਤੋਂ ਪੀੜਤ ਹੈ, ਫਿਰ ਵੀ ਅਜਿਹੀਆਂ ਸਾਜਿਸ਼ਾਂ ਦਾ ਸਮਰਥਨ ਕਰ ਰਹੀ ਹੈ। ਮੁੱਖ ਮੰਤਰੀ ਨੇ ਆਪਣੇ ਭਾਸ਼ਨ 'ਚ ਪ੍ਰਤਾਪ ਸਿੰਘ ਬਾਜਵਾ ਨੂੰ ਬਾਜਵਾ ਦੀ ਥਾਂ ਪਹਿਲਾਂ ਭਾਜਪਾ ਕਿਹਾ ਤੇ ਫਿਰ ਨੌਟੰਕੀ ਵਾਲੇ ਅੰਦਾਜ਼ ਵਿਚ ਆਪਣੇ ਮੈਂਬਰ ਵੱਲ ਵੇਖ ਕੇ ਕਿਹਾ ਕਿ ਮੁਆਫ਼ ਕਰਨਾ, ਮੈਂ ਬਾਜਵਾ ਕਹਿਣਾ ਸੀ। ਰਾਹੁਲ ਗਾਂਧੀ ਦਾ ਨਾਂਅ ਲਏ ਬਿਨਾਂ ਉਨ੍ਹਾਂ ਕਿਹਾ ਕਿ ਕਾਂਗਰਸ ਦਾ ਮੁਖੀ ਨਾ ਮੰਤਰੀ ਤੇ ਨਾ ਪ੍ਰਧਾਨ ਬਣਨ ਲਈ ਤਿਆਰ ਹੋਇਆ ਤੇ ਸਿੱਧਾ ਪ੍ਰਧਾਨ ਮੰਤਰੀ ਬਣਨਾ ਚਾਹੁੰਦਾ ਹੈ, ਜੋ ਉਸ ਨੂੰ ਲੋਕ ਬਣਾ ਨਹੀਂ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਦੀ ਗਾਰੰਟੀ ਲੈਂਦੇ ਹਨ ਕਿ ਕਿਸੇ 'ਤੇ ਕੋਈ ਦਾਗ਼ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਤਾਂ ਨਾ ਪੈਸੇ ਵੰਡੇ ਤੇ ਨਾ ਹੀ ਗੁੰਡਾਗਰਦੀ ਕੀਤੀ ਪਰ ਲੋਕਾਂ ਨੇ ਫਿਰ ਵੀ ਸਾਡੇ 'ਤੇ ਵਿਸ਼ਵਾਸ ਪ੍ਰਗਟਾਇਆ। ਮਤੇ 'ਤੇ ਬੋਲਦਿਆਂ ਮੁੱਖ ਮੰਤਰੀ ਕਿਹਾ ਕਿ ਪੰਜਾਬ 'ਚ ਜ਼ੀਰੋ ਬਿੱਲ ਵਾਲੇ ਬਿਜਲੀ ਖਪਤਕਾਰਾਂ ਦੀ ਗਿਣਤੀ 50 ਲੱਖ 'ਤੇ ਪੁੱਜ ਗਈ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਨੇ ਗੰਨੇ ਦੇ ਖ਼ਰੀਦ ਭਾਅ 'ਚ 20 ਰੁਪਏ ਦਾ ਵਾਧਾ ਕਰਦਿਆਂ ਖ਼ਰੀਦ ਮੁੱਲ 380 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ ਅਤੇ ਇਸ ਨਾਲ ਸਰਕਾਰੀ ਖ਼ਜ਼ਾਨੇ 'ਤੇ 200 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਜੋ ਗੰਨਾ ਮਿੱਲ ਮਾਲਕ ਗੰਨੇ ਦੀ ਕੀਮਤ ਦੀ ਅਦਾਇਗੀ ਕੀਤੇ ਬਿਨਾਂ ਵਿਦੇਸ਼ ਭੱਜੇ ਹੋਏ ਹਨ, ਉਨ੍ਹਾਂ ਦੀਆਂ ਮਿੱਲਾਂ ਦੀ ਕੁਰਕੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਫ਼ਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਸੰਬੰਧੀ ਦਾਅਵਾ ਕੀਤਾ ਕਿ ਉਸ ਨੂੰ ਛੇਤੀ ਫੜ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਇਕ ਦਿਨ ਵਿਚ ਪੈਦਾ ਨਹੀਂ ਹੋਇਆ ਅਤੇ ਇਸ ਲਈ ਮਗਰਲੀਆਂ ਸਰਕਾਰਾਂ ਜ਼ਿੰਮੇਵਾਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਗੌੜੇ ਗੈਂਗਸਟਰ ਸੰਬੰਧੀ ਦੇਸ਼ ਭਰ ਤੇ ਨਿਪਾਲ ਵਿਚ ਵੀ ਲੁੱਕ-ਆਊਟ ਨੋਟਿਸ ਜਾਰੀ ਹੋ ਗਿਆ ਹੈ ਅਤੇ ਦੋਸ਼ੀ ਇੰਸਪੈਕਟਰ ਨੂੰ ਨੌਕਰੀ ਤੋਂ ਬਰਤਰਫ਼ ਕਰਕੇ ਪੁਲਿਸ ਵਲੋਂ 7 ਦਿਨਾ ਰਿਮਾਂਡ 'ਤੇ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕੇਸ ਨਾਲ ਸੰਬੰਧਿਤ 36 'ਚੋਂ 28 ਦੋਸ਼ੀ ਗ੍ਰਿਫ਼ਤਾਰ ਹੋ ਚੁੱਕੇ ਹਨ ਤੇ 24 ਦੋਸ਼ੀਆਂ ਵਿਰੁੱਧ ਚਲਾਨ ਵੀ ਪੇਸ਼ ਹੋ ਚੁੱਕਾ ਹੈ। ਇਸ ਤੋਂ ਪਹਿਲਾਂ ਮਤੇ 'ਤੇ ਬੋਲਦਿਆਂ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਭਰੋਸੇ ਦਾ ਮਤਾ ਲਿਆਉਣ ਦੀ ਤਾਂ ਕਿਸੇ ਵਲੋਂ ਮੰਗ ਹੀ ਨਹੀਂ ਸੀ ਤੇ ਨਾ ਹੀ ਇਸ ਦਾ ਕੋਈ ਜ਼ਿਕਰ ਕਾਰਜ ਸਲਾਹਕਾਰ ਕਮੇਟੀ ਦੀ ਬੈਠਕ ਦੌਰਾਨ ਹੋਇਆ। ਉਨ੍ਹਾਂ ਕਿਹਾ ਕਿ ਜੇ ਕਿਸੇ ਵਲੋਂ ਪੈਸੇ ਦੇਣ ਦੀ ਪੇਸ਼ਕਸ਼ ਹੋਈ ਹੈ ਤਾਂ ਉਸ ਦਾ ਸਬੂਤ ਲੋਕਾਂ ਸਾਹਮਣੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਿਜੀਲੈਂਸ ਕੋਲ 20-22 ਪਹਿਲਾਂ ਕੇਸ ਦਰਜ ਕਰਵਾਇਆ ਗਿਆ ਸੀ ਪਰ ਅੱਜ ਤੱਕ ਉਸ 'ਤੇ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਗੁਜਰਾਤ ਤੇ ਹਿਮਾਚਲ ਦੀਆਂ ਚੋਣਾਂ ਲਈ ਇਸ ਨੂੰ ਮੁੱਦਾ ਬਣਾਉਣ ਦਾ ਡਰਾਮਾ ਹੋ ਰਿਹਾ ਹੈ। ਉਨ੍ਹਾਂ ਸਦਨ 'ਚ ਸਪੱਸ਼ਟ ਕਿਹਾ ਕਿ ਉਹ ਮਤੇ ਦੇ ਵਿਰੋਧ ਵਿਚ ਹਨ ਅਤੇ ਇਸ ਦੀ ਕੋਈ ਲੋੜ ਨਹੀਂ ਸੀ। ਮਤੇ 'ਤੇ ਮੰਤਰੀ ਅਨਮੋਲ ਗਗਨ ਮਾਨ, ਬਲਜਿੰਦਰ ਕੌਰ, ਜਸਵੰਤ ਸਿੰਘ ਗੱਜਣਮਾਜਰਾ, ਦਿਨੇਸ਼ ਚੱਢਾ, ਸ਼ੀਤਲ ਅੰਗੁਰਾਲ, ਅਜੀਤਪਾਲ ਸਿੰਘ ਕੋਹਲੀ, ਅੰਮ੍ਰਿਤਪਾਲ ਸਿੰਘ, ਬੁੱਧ ਰਾਮ, ਅਮੋਲਕ ਸਿੰਘ, ਗੁਰਦੇਵ ਸਿੰਘ ਅਤੇ ਬਸਪਾ ਦੇ ਡਾ: ਨਛੱਤਰਪਾਲ ਨੇ ਵੀ ਵਿਚਾਰ ਰੱਖੇ।
ਸਿਫ਼ਰ ਕਾਲ
ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ 'ਚ ਅਜਿਹੇ ਹਾਲਾਤ ਬਣੇ ਹੋਏ ਹਨ ਕਿ ਆਮ ਲੋਕ ਵੱਡੇ ਡਰ ਤੇ ਸਹਿਮ ਵਿਚ ਹਨ। ਸੂਬੇ ਨੂੰ ਇਕ ਤਰ੍ਹਾਂ ਨਾਲ ਗੈਂਗਸਟਰਾਂ ਵਲੋਂ ਚਲਾਇਆ ਜਾ ਰਿਹਾ ਹੈ। ਉਹ ਕਿਸੇ ਨੂੰ ਵੀ ਮਾਰ ਰਹੇ ਹਨ, ਕਿਸੇ ਤੋਂ ਵੀ ਫਿਰੌਤੀ ਲੈ ਸਕਦੇ ਹਨ ਤੇ ਦੀਪਕ ਟੀਨੂੰ ਜਿਸ ਵਿਰੁੱਧ 34 ਕੇਸ ਹਨ, ਉਸ ਨੂੰ ਪੁਲਿਸ ਵਲੋਂ ਭਜਾ ਦਿੱਤਾ ਗਿਆ, ਜੋ ਕਿ ਮੂਸੇਵਾਲਾ ਕੇਸ ਵਿਚ ਅਹਿਮ ਕੜੀ ਸੀ। ਉਨ੍ਹਾਂ ਕਿਹਾ ਕਿ ਮਾਨਸਾ ਸੀ.ਆਈ.ਏ. ਸਟਾਫ਼ ਦਾ ਮੁਖੀ ਇਕ ਏ.ਐਸ.ਆਈ. ਓ.ਆਰ. ਰੈਂਕ ਦੇ ਇੰਸਪੈਕਟਰ ਬਣਾ ਕੇ ਲਗਾਇਆ ਹੋਇਆ ਸੀ, ਜਿਸ ਵਲੋਂ 'ਏ' ਸ਼੍ਰੇਣੀ ਦੇ ਗੈਂਗਸਟਰ ਨੂੰ ਭਜਾਇਆ ਗਿਆ। ਉਨ੍ਹਾਂ ਕਿਹਾ ਕਿ ਇਕ ਹੋਰ ਗੈਂਗਸਟਰ ਅਮਰੀਕ ਸਿੰਘ ਨੂੰ ਜੇਲ੍ਹ ਸੁਪਰਡੈਂਟ ਪਟਿਆਲਾ ਦੀ ਸੂਚਨਾ ਤੋਂ ਬਿਨਾਂ ਜੇਲ੍ਹ ਤੋਂ ਕੱਢ ਕੇ ਭਜਾਇਆ ਗਿਆ ਹੈ। ਉਨ੍ਹਾਂ ਕਿਹਾ ਗੁਰਦਾਸਪੁਰ ਥਾਣੇ 'ਚੋਂ ਪੁਲਿਸ ਤੋਂ ਇਕ ਐਸ.ਐਲ.ਆਰ. ਖੋਹ ਕੇ ਦੌੜ ਗਏ ਹਨ। ਉਨ੍ਹਾਂ ਕਿਹਾ ਕਿ ਇਸ ਹਾਲਾਤ ਦੇ ਮੁੱਖ ਮੰਤਰੀ ਤੇ ਡੀ.ਜੀ.ਪੀ. ਖ਼ੁਦ ਜ਼ਿੰਮੇਵਾਰ ਹਨ, ਪਰ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਸਮੇਤ ਦੂਜੇ ਮੈਂਬਰਾਂ ਨੂੰ ਸਿਫ਼ਰ ਕਾਲ 'ਚ ਸਪੀਕਰ ਵਲੋਂ ਮੁੱਦਾ ਉਠਾਉਣ ਲਈ ਸਮਾਂ ਨਾ ਮਿਲਣ ਕਾਰਨ ਕਾਂਗਰਸ ਮੈਂਬਰ ਸਪੀਕਰ ਦੀ ਕੁਰਸੀ ਸਾਹਮਣੇ ਜਾ ਕੇ ਨਾਅਰੇਬਾਜ਼ੀ ਕਰਨ ਲੱਗੇ ਤੇ ਕੁਝ ਸਮੇਂ ਬਾਅਦ ਸਦਨ ਤੋਂ ਵਾਕਆਊਟ ਕਰ ਗਏ। ਦਿਲਚਸਪ ਗੱਲ ਇਹ ਸੀ ਕਿ ਇਸ ਤੋਂ ਪਹਿਲਾਂ ਵੀ ਬਾਜਵਾ ਨੇ ਸਿਫ਼ਰ ਕਾਲ ਸਮਾਗਮ ਦੇ ਅਖ਼ੀਰ 'ਚ ਰੱਖਣ ਦੀ ਥਾਂ ਵਿਸ਼ਵਾਸ ਮਤੇ ਤੋਂ ਪਹਿਲਾਂ ਰੱਖਣ ਦੀ ਮੰਗ ਉਠਾਈ ਤਾਂ ਸਪੀਕਰ ਸਦਨ 15 ਮਿੰਟਾਂ ਲਈ ਮੁਅੱਤਲ ਕਰਕੇ ਚਲੇ ਗਏ।
ਹਲਵਾਰਾ ਹਵਾਈ ਅੱਡੇ ਦਾ ਨਾਂਅ ਸਰਾਭਾ ਦੇ ਨਾਂਅ 'ਤੇ ਰੱਖਣ ਦੀ ਕਰਾਂਗੇ ਮੰਗ
ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਯਾਲੀ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ 16 ਨਵੰਬਰ ਨੂੰ ਬਰਸੀ ਤੋਂ ਪਹਿਲਾਂ ਉਨ੍ਹਾਂ ਦੇ ਇਲਾਕੇ ਲਈ ਮੁੱਖ ਮਾਰਗ ਦੀ ਮੁਰੰਮਤ ਦੀ ਮੰਗ ਉਠਾਉਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੜਕ ਠੀਕ ਹੋ ਜਾਵੇਗੀ ਤੇ ਅਸੀਂ ਭਾਰਤ ਸਰਕਾਰ ਵਲੋਂ ਹਲਵਾਰਾ ਹਵਾਈ ਅੱਡੇ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂਅ 'ਤੇ ਰੱਖਣ ਲਈ ਵੀ ਲਿਖ ਰਹੇ ਹਾਂ। ਸਦਨ ਦੀ ਬੈਠਕ ਉੱਠਣ ਤੋਂ ਪਹਿਲਾਂ ਇਸ ਮੌਕੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦਾ ਮੋਹਾਲੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਲਈ ਧੰਨਵਾਦ ਕੀਤਾ। ਉਨ੍ਹਾਂ ਬੇਅਦਬੀ ਕਾਂਡ ਅਤੇ ਬਰਗਾੜੀ ਤੇ ਬਹਿਬਲ ਕਲਾਂ ਘਟਨਾਵਾਂ ਦੀ ਜਾਂਚ ਛੇਤੀ ਪੂਰੀ ਕਰਨ ਅਤੇ ਇਨਸਾਫ਼ ਦੇਣ ਦਾ ਵਾਅਦਾ ਵੀ ਦੁਹਰਾਇਆ।
ਕਾਰਵਾਈ ਵਾਹਿਗੁਰੂ ਜੀ ਕੀ ਫ਼ਤਹਿ ਨਾਲ ਖ਼ਤਮ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਦਨ ਦੀ ਆਖ਼ਰੀ ਬੈਠਕ ਅਣਮਿੱਥੇ ਸਮੇਂ ਲਈ ਉਠਾ ਦਿੱਤੇ ਜਾਣ ਦਾ ਐਲਾਨ ਕਰਨ ਤੋਂ ਬਾਅਦ ਕਾਰਵਾਈ ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ ਨਾਲ ਖ਼ਤਮ ਕੀਤੀ।
ਸਦਨ ਦੀ ਸਾਰੀ ਕਾਰਵਾਈ ਲਾਈਵ ਚੱਲੀ ਹੈ, ਕੋਈ ਵੀ ਦੇਖ ਸਕਦਾ ਹੈ-ਸਪੀਕਰ
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਉਨ੍ਹਾਂ ਦੀ ਵੋਟ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ ਮਗਰੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਵਿਧਾਨ ਸਭਾ ਦੀ ਸਾਰੀ ਕਾਰਵਾਈ ਲਾਈਵ ਹੈ, ਦੁਬਾਰਾ ਦੇਖਿਆ ਜਾ ਸਕਦਾ ਹੈ, ਕਿਸੇ ਕਿਸਮ ਦੇ ਕਿੰਤੂ-ਪ੍ਰੰਤੂ ਦੀ ਕੋਈ ਗੱਲ ਹੀ ਨਹੀਂ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਜੋ ਭਰੋਸਗੀ ਦਾ ਮਤਾ ਲਿਆਂਦਾ ਗਿਆ ਸੀ ਅਤੇ ਉਹ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਨੂੰ ਪੂਰਾ ਅਧਿਕਾਰ ਹੈ ਕਿ ਕੋਈ ਵੀ ਮੁੱਦਾ ਰੱਖਿਆ ਜਾ ਸਕਦਾ ਹੈ ਜਾਂ ਰੱਦ ਕੀਤਾ ਜਾ ਸਕਦਾ ਹੈ। ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕਿਉਂ ਸਦਨ 'ਚੋਂ ਬਾਹਰ ਚਲੀ ਗਈ ਉਹੀ ਜਾਣਕਾਰੀ ਦੇ ਸਕਦੇ ਹਨ। ਅੱਜ ਹਾਲਾਂਕਿ ਉਸ ਵੇਲੇ ਸਿਫ਼ਰ ਕਾਲ ਵੀ ਨਹੀਂ ਸੀ, ਪਰ ਵਿਰੋਧੀ ਧਿਰ ਦੇ ਨੇਤਾ ਦੇ ਕਹਿਣ 'ਤੇ ਬੋਲਣ ਦਾ ਸਮਾਂ ਵੀ ਦਿੱਤਾ ਗਿਆ, ਪਰ ਫਿਰ ਵੀ ਉਹ ਸਦਨ ਛੱਡ ਕੇ ਚਲੇ ਗਏ। ਸਪੀਕਰ ਨੇ ਕਿਹਾ ਕਿ ਸਦਨ ਲੋਕਾਂ ਦੇ ਮੁੱਦਿਆਂ 'ਤੇ ਚਰਚਾ ਕਰਨ ਲਈ ਹੀ ਹੁੰਦਾ ਹੈ। ਸਪੀਕਰ ਨੇ ਕਿਹਾ ਕਿ ਉਹ ਚਾਹੁੰਦੇ ਸੀ ਕਿ ਉਹ ਸਦਨ 'ਚ ਬੈਠਦੇ ਅਤੇ ਚਰਚਾ ਕਰਦੇ ਪਰ ਨਹੀਂ ਬੈਠੇ।
ਸਪੀਕਰ ਨੂੰ ਮਿਲੇ ਅਕਾਲੀ ਤੇ ਬਸਪਾ ਵਿਧਾਇਕ
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਅੰਦਰ ਸਰਕਾਰ ਵਲੋਂ ਭਰੋਸਗੀ ਮਤਾ ਪੇਸ਼ ਕਰਨ ਮਗਰੋਂ ਅਕਾਲੀ ਦਲ ਤੇ ਬਸਪਾ ਦੀ ਵੋਟ 'ਤੇ ਵਿਵਾਦ ਛਿੜਨ ਮਗਰੋਂ, ਦੇਰ ਸ਼ਾਮ ਦੋਵੇਂ ਵਿਧਾਇਕਾਂ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕੀਤੀ ਗਈ। ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਬਸਪਾ ਵਿਧਾਇਕ ਡਾ: ਨਛੱਤਰਪਾਲ ਵਲੋਂ ਸਪੀਕਰ ਨੂੰ ਮਿਲ ਕੇ ਆਪਣਾ ਇਤਰਾਜ਼ ਜਤਾਇਆ ਗਿਆ। ਉਨ੍ਹਾਂ ਲਿਖਤੀ ਤੌਰ 'ਤੇ ਸਪੀਕਰ ਕੋਲ ਆਪਣਾ ਇਤਰਾਜ਼ ਦਰਜ ਕਰਾਇਆ। ਬਾਹਰ ਆ ਕੇ ਦੋਵੇਂ ਵਿਧਾਇਕਾਂ ਨੇ ਕਿਹਾ ਕਿ ਅਸੀਂ ਸਪੀਕਰ ਕੋਲ ਆਪਣਾ ਇਤਰਾਜ਼ ਦਰਜ ਕਰਵਾ ਦਿੱਤਾ ਹੈ ਅਤੇ ਕਿਹਾ ਹੈ ਕਿ ਇਸ ਨੂੰ ਰਿਕਾਰਡ ਵਿਚ ਦਰੁਸਤ ਕੀਤਾ ਜਾਵੇ। ਦੋਵਾਂ ਵਿਧਾਇਕਾਂ ਨੇ ਸਪੀਕਰ ਨੂੰ ਕਿਹਾ ਕਿ ਕਿਸੇ ਗ਼ਲਤਫ਼ਹਿਮੀ ਦੇ ਚਲਦਿਆਂ ਉਨ੍ਹਾਂ ਦੀ ਵੋਟ ਨੂੰ ਸਰਕਾਰ ਦੇ ਮਤੇ ਦੇ ਹੱਕ 'ਚ ਗਿਣ ਲਿਆ ਗਿਆ, ਜਿਸ ਨੂੰ ਤੁਰੰਤ ਰਿਕਾਰਡ ਵਿਚ ਦਰੁਸਤ ਕਰ ਲਿਆ ਜਾਵੇ। ਇਯਾਲੀ ਅਤੇ ਨਛੱਤਰਪਾਲ ਨੇ ਕਿਹਾ ਕਿ ਸਪੀਕਰ ਨੇ ਕਿਹਾ ਕਿ ਕਈ ਵਾਰ ਹੋ ਜਾਂਦਾ ਹੈ, ਭੁਲੇਖਾ ਲੱਗ ਜਾਂਦਾ ਹੈ। ਡਾ: ਨਛੱਤਰਪਾਲ ਨੇ ਕਿਹਾ ਕਿ ਸਦਨ ਦੇ ਅੰਦਰ ਸਾਰੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਲੈ ਕੇ ਚਰਚਾ ਕੀਤੀ ਜਾਣੀ ਚਾਹੀਦੀ ਸੀ। ਇਨ੍ਹਾਂ ਵਿਧਾਇਕਾਂ ਨੇ ਪੁੱਛੇ ਜਾਣ 'ਤੇ ਕਿਹਾ ਕਿ ਇਸ ਵਿਚ ਸ਼ਰਾਰਤ ਵੀ ਲਗਦੀ ਹੈ ਤੇ ਭੁਲੇਖਾ ਵੀ ਹੋ ਸਕਦਾ ਹੈ। ਦੋਵਾਂ ਵਿਧਾਇਕਾਂ ਨੇ ਕਿਹਾ ਕਿ 'ਆਪ' ਕੋਲ 92 ਵਿਧਾਇਕ ਹਨ, ਛੇ ਮਹੀਨੇ ਹੋਏ ਹਨ ਕਿਸੇ ਨੇ ਚੈਲੰਜ ਨਹੀਂ ਕੀਤਾ, ਅਜਿਹਾ ਕਰਨ ਦੀ ਕੋਈ ਜ਼ਰੂਰਤ ਨਹੀਂ ਸੀ। ਉਨ੍ਹਾਂ ਸਪੀਕਰ ਨੂੰ ਕਿਹਾ ਕਿ ਸਾਡੇ ਦੋਵਾਂ ਵਿਧਾਇਕਾਂ ਦੀ ਵੋਟ ਇਸ ਮਤੇ ਦੇ ਖ਼ਿਲਾਫ਼ ਗਿਣੀ ਜਾਵੇ ਤੇ ਮੀਡੀਆ 'ਚ ਵੀ ਇਸ ਦਰੁਸਤੀ ਨੂੰ ਜਾਰੀ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਸਾਨੂੰ 93 ਵੋਟਾਂ ਪਈਆਂ-ਭਗਵੰਤ ਮਾਨ

ਵੋਟਿੰਗ ਲਈ ਅਕਾਲੀ ਅਤੇ ਬਸਪਾ ਵਿਧਾਇਕ ਦਾ ਕੀਤਾ ਧੰਨਵਾਦ

ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ ਦੀ ਕਾਰਵਾਈ ਤੋਂ ਬਾਅਦ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਪ੍ਰੇਸ਼ਨ ਲੋਟਸ ਨਾਕਾਮ ਹੋ ਗਿਆ ਤੇ ਜੇਕਰ ਕਾਮਯਾਬ ਹੋ ਜਾਂਦਾ ਤਾਂ ਕਾਂਗਰਸ ਦਾ ਮੁੱਲ ਪੈ ਜਾਣਾ ਸੀ। ...

ਪੂਰੀ ਖ਼ਬਰ »

ਮੈਂ ਨਹੀਂ ਪਾਈ ਸਰਕਾਰ ਦੇ ਹੱਕ 'ਚ ਵੋਟ, ਨਾ ਕੀਤਾ ਮਤੇ ਦਾ ਸਮਰਥਨ-ਇਯਾਲੀ

ਕਿਹਾ, ਸਪੀਕਰ ਨੇ ਆਪਣੀ ਮਰਜ਼ੀ ਨਾਲ ਇਹ ਦਾਅਵਾ ਕਰ ਦਿੱਤਾ

ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਵਿਧਾਨ ਸਭਾ ਸਦਨ ਤੋਂ ਬਾਹਰ ਆ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਭਰੋਸਗੀ ਮਤੇ ਦੌਰਾਨ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵੋਟ ਉਨ੍ਹਾਂ ਨੂੰ ਪਈ ਹੈ ਪਰ ਉਨ੍ਹਾਂ ਦਾ ਇਹ ਦਾਅਵਾ ਉਸ ...

ਪੂਰੀ ਖ਼ਬਰ »

ਦੇਸ਼ 'ਚ ਬਣੇ ਹਲਕੇ ਲੜਾਕੂ ਹੈਲੀਕਾਪਟਰ ਹਵਾਈ ਫ਼ੌਜ 'ਚ ਸ਼ਾਮਿਲ

ਹਵਾ 'ਚ ਮਾਰ ਕਰਨ ਵਾਲੀਆਂ ਮਿਜ਼ਾਈਲਾਂ, 20 ਐਮ.ਐਮ. ਬੁਰਜ ਗੰਨ, ਰਾਕਟ ਪ੍ਰਣਾਲੀਆਂ ਅਤੇ ਹੋਰ ਹਥਿਆਰਾਂ ਨਾਲ ਲੈਸ

ਜੋਧਪੁਰ, 3 ਅਕਤੂਬਰ (ਏਜੰਸੀਆਂ)-ਦੇਸ਼ 'ਚ ਬਣੇ ਹਲਕੇ ਲੜਾਕੂ ਹੈਲੀਕਾਪਟਰ (ਐਲ.ਸੀ.ਐਚ.) 'ਪ੍ਰਚੰਡ' ਦੇ ਪਹਿਲੇ ਬੇੜੇ ਨੂੰ ਸੋਮਵਾਰ ਨੂੰ ਭਾਰਤੀ ਹਵਾਈ ਸੈਨਾ (ਆਈ.ਏ.ਐਫ.) 'ਚ ਸ਼ਾਮਿਲ ਕੀਤਾ ਗਿਆ, ਜਿਨ੍ਹਾਂ ਨੂੰ 1999 'ਚ ਕਾਰਗਿਲ ਜੰਗ ਦੌਰਾਨ ਜ਼ਰੂਰਤ ਮਹਿਸੂਸ ਹੋਣ ਤੋਂ ਬਾਅਦ ਮੁੱਖ ...

ਪੂਰੀ ਖ਼ਬਰ »

ਜੰਮੂ 'ਚ ਡੀ.ਜੀ.ਪੀ. ਜੇਲ੍ਹਾਂ ਦੀ ਸ਼ੱਕੀ ਹਾਲਾਤ 'ਚ ਹੱਤਿਆ

ਜੰਮੂ, 3 ਅਕਤੂਬਰ (ਏਜੰਸੀ)- ਜੇਲ੍ਹ ਵਿਭਾਗ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਐਚ.ਕੇ. ਲੋਹੀਆ ਦੀ ਇੱਥੇ ਸ਼ੱਕੀ ਹਾਲਾਤ 'ਚ ਹੱਤਿਆ ਹੋਣ ਦੀ ਸੂਚਨਾ ਹੈ ਅਤੇ ਪੁਲਿਸ ਨੂੰ ਦੋਸ਼ੀ ਵਜੋਂ ਉਸ ਦੇ ਘਰੇਲੂ ਨੌਕਰ 'ਤੇ ਸ਼ੱਕ ਹੈ। ਜੰਮੂ ਜ਼ੋਨ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਮੁਕੇਸ਼ ...

ਪੂਰੀ ਖ਼ਬਰ »

ਪਰਾਲੀ ਸਾੜਨ ਤੋਂ ਰੋਕਣ ਲਈ ਵਿਆਪਕ ਕਾਰਜ ਯੋਜਨਾ ਉਲੀਕੇ ਪੰਜਾਬ-ਕੇਂਦਰ

ਨਵੀਂ ਦਿੱਲੀ, 3 ਅਕਤੂਬਰ (ਏਜੰਸੀ)-ਕੇਂਦਰ ਨੇ ਪੰਜਾਬ ਸਰਕਾਰ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵਿਆਪਕ ਕਾਰਜ ਯੋਜਨਾ ਉਲੀਕਣ ਲਈ ਕਿਹਾ ਹੈ। ਇਕ ਅਧਿਕਾਰਤ ਬਿਆਨ 'ਚ ਕਿਹਾ ਗਿਆ ਹੈ ਕਿ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਵਧੀਕ ਸਕੱਤਰ ਅਭਿਲਕਸ਼ ਲਿਖੀ ਨੇ ...

ਪੂਰੀ ਖ਼ਬਰ »

ਤਰਸ ਦੇ ਆਧਾਰ 'ਤੇ ਨਿਯੁਕਤੀ ਰਿਆਇਤ ਹੈ, ਨਾ ਕਿ ਅਧਿਕਾਰ-ਸੁਪਰੀਮ ਕੋਰਟ

ਨਵੀਂ ਦਿੱਲੀ, 3 ਅਕਤੂਬਰ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਤਰਸ ਦੇ ਆਧਾਰ 'ਤੇ ਨਿਯੁਕਤੀ ਰਿਆਇਤ ਹੈ, ਨਾ ਕਿ ਅਧਿਕਾਰ ਤੇ ਇਸ ਤਰਾਂ ਦਾ ਰੁਜ਼ਗਾਰ ਦੇਣ ਦਾ ਉਦੇਸ਼ ਪੀੜਤ ਪਰਿਵਾਰ ਨੂੰ ਅਚਾਨਕ ਆਏ ਸੰਕਟ 'ਚੋਂ ਉੱਭਰਨ ਦੇ ਯੋਗ ਬਣਾਉਣਾ ਹੈ। ਸੁਪਰੀਮ ਕੋਰਟ ਨੇ ਪਿਛਲੇ ...

ਪੂਰੀ ਖ਼ਬਰ »

ਸਵੀਡਨ ਦੇ ਵਿਗਿਆਨੀ ਸਵੰਤੋ ਪਾਬੋ ਨੂੰ ਦਵਾਈਆਂ ਦੇ ਖੇਤਰ 'ਚ ਨੋਬਲ ਪੁਰਸਕਾਰ

ਸਟਾਕਹੋਮ, 3 ਅਕਤੂਬਰ (ਏਜੰਸੀ)-ਸਵੀਡਨ ਦੇ ਵਿਗਿਆਨੀ ਸਵੰਤੋ ਪਾਬੋ ਨੂੰ ਦਵਾਈਆਂ ਦੇ ਖੇਤਰ 'ਚ ਨੋਬਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਮਨੁੱਖੀ ਵਿਕਾਸ ਦੇ ਜੀਨੋਮ ਨਾਲ ਸੰਬੰਧਿਤ ਉਨ੍ਹਾਂ ਦੀਆਂ ਖੋਜਾਂ ਲਈ ਪਾਬੋ ਨੂੰ ਇਸ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ। ਇਹ ...

ਪੂਰੀ ਖ਼ਬਰ »

ਤਹਿਰਾਨ ਤੋਂ ਉਡੇ ਜਹਾਜ਼ ਨੇ 4 ਦੇਸ਼ਾਂ ਨੂੰ ਪਾਇਆ ਵਖ਼ਤ

ਲਾਹੌਰ ਤੋਂ ਆਈ ਬੰਬ ਦੀ ਸੂਚਨਾ-ਭਾਰਤੀ ਜੰਗੀ ਜਹਾਜ਼ ਦੇਸ਼ ਦੀ ਹਵਾਈ ਸੀਮਾ 'ਚੋਂ ਬਾਹਰ ਤੱਕ ਛੱਡ ਕੇ ਆਏ

ਨਵੀਂ ਦਿੱਲੀ, 3 ਅਕਤੂਬਰ (ਏਜੰਸੀ)-ਭਾਰਤੀ ਹਵਾਈ ਖ਼ੇਤਰ 'ਚੋਂ ਲੰਘੇ ਈਰਾਨੀ ਜਹਾਜ਼ 'ਚ ਬੰਬ ਹੋਣ ਦੀ ਸੂਚਨਾ ਨਾਲ ਸਰਕਾਰ, ਏਜੰਸੀਆਂ ਅਤੇ ਭਾਰਤੀ ਹਵਾਈ ਫ਼ੌਜ ਅਲਰਟ ਰਹੀਆਂ। ਜਹਾਜ਼ ਕਰੀਬ ਦੋ ਘੰਟੇ ਭਾਰਤੀ ਹਵਾਈ ਖ਼ੇਤਰ 'ਚ ਰਿਹਾ। ਈਰਾਨ ਤੋਂ ਉਡਾਨ ਭਰਨ ਵਾਲਾ ਇਹ ਜਹਾਜ਼ ...

ਪੂਰੀ ਖ਼ਬਰ »

ਤੇਜਸਵੀ ਲਈ ਫਿਲਹਾਲ ਮੁੱਖ ਮੰਤਰੀ ਅਹੁਦੇ ਦੀ 'ਨੋ ਵਕੈਂਸੀ'

ਪਟਨਾ, 3 ਅਕਤੂਬਰ (ਇੰਟ.)-ਇਸ ਸਮੇਂ ਅਹਿਮ ਸਵਾਲ ਹੈ ਕਿ ਤੇਜਸਵੀ ਯਾਦਵ ਮੁੱਖ ਮੰਤਰੀ ਕਦੋਂ ਬਣਨਗੇ। ਸੂਤਰਾਂ ਅਨੁਸਾਰ 2024 ਤੱਕ ਤਾਂ ਇਹ ਤੈਅ ਹੈ ਕਿ ਮੁੱਖ ਮੰਤਰੀ ਅਹੁਦੇ 'ਤੇ ਤੇਜਸਵੀ ਲਈ 'ਨੋ ਵਕੈਂਸੀ' ਹੈ। ਸੂਤਰਾਂ ਅਨੁਸਾਰ ਇਸ ਦੇ ਪਿੱਛੇ ਦਾ ਕਾਰਨ ਇਹ ਹੈ ਕਿ ਨਿਤਿਸ਼ ...

ਪੂਰੀ ਖ਼ਬਰ »

ਲਖੀਮਪੁਰ ਘਟਨਾ ਨੂੰ ਨਾ ਅਸੀਂ ਭੁੱਲੇ, ਨਾ ਸਰਕਾਰ ਨੂੰ ਭੁੱਲਣ ਦੇਵਾਂਗੇ- ਟਿਕੈਤ

26 ਨਵੰਬਰ ਨੂੰ ਦੇਸ਼ ਪੱਧਰੀ ਪ੍ਰਦਰਸ਼ਨ

ਲਖੀਮਪੁਰ ਖੀਰੀ, 3 ਅਕਤੂਬਰ (ਏਜੰਸੀ)-ਲਖੀਮਪੁਰ ਖੀਰੀ ਘਟਨਾ ਦਾ ਇਕ ਸਾਲ ਹੋਣ ਮੌਕੇ ਕਰਵਾਏ ਸਮਾਗਮ ਦੌਰਾਨ ਕਿਸਾਨ ਨੇਤਾਵਾਂ ਨੇ ਸੋਮਵਾਰ ਨੂੰ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਮੰਗ ਨੂੰ ਦੁਹਰਾਇਆ, ਕਿਉਂਕਿ ਇਸ ਘਟਨਾ ਵਿਚ ਉਸ ਦਾ ਬੇਟਾ ਅਸ਼ੀਸ਼ ...

ਪੂਰੀ ਖ਼ਬਰ »

ਆਰ.ਐਸ.ਐਸ. ਨੇ ਬੇਰੁਜ਼ਗਾਰੀ ਤੇ ਆਮਦਨ 'ਚ ਵਧ ਰਹੀ ਅਸਮਾਨਤਾ 'ਤੇ ਪ੍ਰਗਟਾਈ ਚਿੰਤਾ

ਨਵੀਂ ਦਿੱਲੀ, 3 ਅਕਤੂਬਰ (ਏਜੰਸੀ)- ਰਾਸ਼ਟਰੀ ਸਵੈ-ਸੇਵਕ ਸੰਘ (ਆਰ.ਐਸ.ਐਸ.) ਦੇ ਜਨਰਲ ਸਕੱਤਰ ਦੱਤਾਤ੍ਰੇਅ ਹੋਸਬੋਲੇ ਨੇ ਦੇਸ਼ 'ਚ ਵਧ ਰਹੀ ਬੇਰੁਜ਼ਗਾਰੀ ਤੇ ਆਮਦਨ 'ਚ ਅਸਮਾਨਤਾ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਗਰੀਬੀ ਇਕ 'ਦੈਂਤ' ਵਾਂਗ ਦੇਸ਼ ਦੇ ਸਾਹਮਣੇ ਚੁਣੌਤੀ ਬਣ ਕੇ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਜੇ.ਈ.ਈ. (ਮੇਨ) ਪ੍ਰੀਖਿਆ ਲੀਕ ਮਾਮਲੇ 'ਚ ਰੂਸੀ ਨਾਗਰਿਕ ਗ੍ਰਿਫ਼ਤਾਰ

ਨਵੀਂ ਦਿੱਲੀ, 3 ਅਕਤੂਬਰ (ਏਜੰਸੀ)- ਸੀ.ਬੀ.ਆਈ. ਨੇ ਪਿਛਲੇ ਸਾਲ ਜੇ.ਈ.ਈ. (ਮੇਨ) ਦੀ ਪ੍ਰੀਖਿਆ 'ਚ ਕਥਿਤ ਹੇਰਾਫੇਰੀ ਦੀ ਜਾਂਚ ਦੇ ਸੰਬੰਧ 'ਚ ਇਕ ਰੂਸੀ ਨਾਗਰਿਕ ਨੂੰ ਇਥੋਂ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ...

ਪੂਰੀ ਖ਼ਬਰ »

6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 3 ਨਵੰਬਰ ਨੂੰ

ਨਵੀਂ ਦਿੱਲੀ, 3 ਅਕਤੂਬਰ (ਜਗਤਾਰ ਸਿੰਘ)-ਭਾਰਤੀ ਚੋਣ ਕਮਿਸ਼ਨ ਨੇ 6 ਰਾਜਾਂ ਦੀਆਂ 7 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਕਰਵਾਉਣ ਦਾ ਤਰੀਕ ਦਾ ਐਲਾਨ ਕੀਤਾ ਹੈ। ਚੋਣ ਕਮਿਸ਼ਨ ਮੁਤਾਬਿਕ ਇਨ੍ਹਾਂ ਸਾਰੀਆਂ ਸੀਟਾਂ 'ਤੇ 3 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 6 ਨਵੰਬਰ ...

ਪੂਰੀ ਖ਼ਬਰ »

ਖ਼ਬਰ ਵੈੱਬਸਾਈਟਾਂ, ਟੀ.ਵੀ. ਚੈਨਲ ਸੱਟੇਬਾਜ਼ੀ ਵਾਲੀਆਂ ਸਾਈਟਾਂ ਦੇ ਇਸ਼ਤਿਹਾਰ ਦੇਣ ਤੋਂ ਗੁਰੇਜ਼ ਕਰਨ-ਕੇਂਦਰ

ਨਵੀਂ ਦਿੱਲੀ, 3 ਅਕਤੂਬਰ (ਪੀ.ਟੀ.ਆਈ.)-ਕੇਂਦਰ ਨੇ ਸੋਮਵਾਰ ਨੂੰ ਖ਼ਬਰਾਂ ਦੀਆਂ ਵੈੱਬਸਾਈਟਾਂ, ਓ.ਟੀ.ਟੀ. ਪਲੇਟਫਾਰਮਾਂ ਤੇ ਨਿੱਜੀ ਸੈਟੇਲਾਈਟ ਚੈਨਲਾਂ ਨੂੰ ਸਲਾਹ ਜਾਰੀ ਕਰਦਿਆਂ ਉਨ੍ਹਾਂ ਨੂੰ ਫਰਜ਼ੀ ਸੱਟੇਬਾਜ਼ੀ ਵਾਲੀਆਂ ਸਾਈਟਾਂ ਦੇ ਇਸ਼ਤਿਹਾਰ ਦੇਣ ਤੋਂ ਬਚਣ ਲਈ ਕਿਹਾ ...

ਪੂਰੀ ਖ਼ਬਰ »

ਪਾਰਟੀ ਦੇ ਅਹੁਦੇਦਾਰ ਉਮੀਦਵਾਰਾਂ ਲਈ ਨਹੀਂ ਕਰ ਸਕਦੇ ਪ੍ਰਚਾਰ

ਨਵੀਂ ਦਿੱਲੀ, 3 ਅਕਤੂਬਰ (ਪੀ.ਟੀ.ਆਈ.)-ਕਾਂਗਰਸ ਪਾਰਟੀ ਨੇ ਪ੍ਰਧਾਨ ਦੀਆਂ ਚੋਣਾਂ ਤੋਂ ਪਹਿਲਾਂ ਸੋਮਵਾਰ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ, ਜਿਸ ਤਹਿਤ ਪਾਰਟੀ ਦੇ ਅਹੁਦੇਦਾਰਾਂ ਨੂੰ ਉਮੀਦਵਾਰਾਂ ਲਈ ਪ੍ਰਚਾਰ ਕਰਨ ਤੋਂ ਰੋਕਿਆ ਗਿਆ ਹੈ। ਕਾਂਗਰਸ ਦੀ ਕੇਂਦਰੀ ਚੋਣ ...

ਪੂਰੀ ਖ਼ਬਰ »

ਦਿੱਲੀ ਹਵਾਈ ਅੱਡੇ 'ਤੇ ਲਾਇਬੇਰੀਆ ਤੋਂ ਆਇਆ ਵਿਅਕਤੀ 9 ਕਰੋੜ ਦੀ ਕੋਕੀਨ ਸਮੇਤ ਗ੍ਰਿਫ਼ਤਾਰ

ਨਵੀਂ ਦਿੱਲੀ, 3 ਅਕਤੂਬਰ (ਏਜੰਸੀ)-ਕੌਮਾਂਤਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਲਾਇਬੇਰੀਆ ਤੋਂ ਆਏ ਇਕ ਵਿਅਕਤੀ ਨੂੰ ਦੇਸ਼ 'ਚ ਤਸਕਰੀ ਲਈ ਲਿਆਂਦੀ 9 ਕਰੋੜ ਰੁਪਏ ਦੀ ਕੋਕੀਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਅਧਿਕਾਰਕ ਬਿਆਨ 'ਚ ਦੱਸਿਆ ਗਿਆ ਹੈ ਕਿ ਯਾਤਰੀ ਨੂੰ 28 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX