ਤਾਜਾ ਖ਼ਬਰਾਂ


ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  5 minutes ago
ਅਹਿਮਦਾਬਾਦ, 1 ਫਰਵਰੀ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਤ 7 ਵਜੇ ਹੋਵੇਗਾ।ਦੋਵੇਂ ਟੀਮਾਂ 1-1 ਮੈਚ ਜਿੱਤ ਕੇ ਬਰਾਬਰੀ 'ਤੇ ਹਨ ਤੇ ਇਹ ਮੈਚ ਜਿੱਤ ਕੇ ਦੋਵੇਂ ਟੀਮਾਂ ਲੜੀ ਉੱਪਰ ਕਬਜ਼ਾ ਕਰਨ...
ਅੱਜ ਪੇਸ਼ ਹੋਵੇਗਾ ਕੇਂਦਰੀ ਬਜਟ
. . .  12 minutes ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਬਜਟ ਅੱਜ ਪੇਸ਼ ਹੋਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਬਜਟ ਪੇਸ਼ ਕਰਨਗੇ। ਬਜਟ ਤੋਂ ਪਹਿਲਾਂ 10.15 ਵਜੇ ਕੇਂਦਰੀ ਕੈਬਨਿਟ...
⭐ਮਾਣਕ-ਮੋਤੀ⭐
. . .  26 minutes ago
⭐ਮਾਣਕ-ਮੋਤੀ⭐
ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਪੰਜਾਬ / ਜਨਰਲ

ਗੈਂਗਸਟਰ ਦੀਪਕ ਟੀਨੂੰ ਦੀ ਫਰਾਰੀ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸੇ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 3 ਅਕਤੂਬਰ-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁਲਜ਼ਮ ਤੇ ਸ਼ਾਰਪ ਸ਼ੂਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋਣ ਦੇ ਮਾਮਲੇ 'ਚ ਸਨਸਨੀਖੇਜ ਖ਼ੁਲਾਸੇ ਸਾਹਮਣੇ ਆਉਣ ਲੱਗੇ ਹਨ। ਭਾਵੇਂ ਕੋਈ ਵੀ ਪੁਲਿਸ ...

ਪੂਰੀ ਖ਼ਬਰ »

ਦੀਪਕ ਟੀਨੂੰ ਤੇ ਹੋਰਨਾਂ ਸ਼ੂਟਰਾਂ ਪਾਸੋਂ ਮਿਲੇ ਮੋਬਾਈਲਾਂ ਦੀ ਜਾਂਚ ਸਮੇਂ ਸਿਰ ਨਾ ਹੋਣਾ ਪੈਦਾ ਕਰਦੈ ਕਈ ਸਵਾਲ

ਤਰਨ ਤਾਰਨ, 3 ਅਕਤੂਬਰ (ਹਰਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ 'ਚ ਨਾਮਜ਼ਦ ਸ਼ੂਟਰ ਦੀਪਕ ਉਰਫ਼ ਟੀਨੂੰ ਅਤੇ ਛੇ ਹੋਰ ਸਾਥੀਆਂ ਕੋਲੋਂ 12 ਸਤੰਬਰ ਨੂੰ ਜੇਲ੍ਹ ਵਿਚੋਂ ਮਿਲੇ ਦੋ ਮੋਬਾਈਲਾਂ ਦੀ ਸਮੇਂ ਸਿਰ ਫੋਰਾਂਸਿਕ ਜਾਂਚ ਨਾ ਹੋਣਾ ਅਤੇ ਉਨ੍ਹਾਂ ਪਾਸੋਂ ਸਹੀ ਢੰਗ ਨਾਲ ...

ਪੂਰੀ ਖ਼ਬਰ »

ਪੁਲਿਸ ਦੀ ਰਾਈਫਲ ਲੈ ਕੇ ਭੱਜਿਆ ਨੌਜਵਾਨ ਕੁਝ ਘੰਟਿਆਂ 'ਚ ਹੀ ਕਾਬੂ

ਧਾਰੀਵਾਲ/ਕਾਦੀਆਂ/ਕਾਹਨੂੰਵਾਨ, 3 ਅਕਤੂਬਰ (ਜੇਮਸ ਨਾਹਰ, ਪ੍ਰਦੀਪ ਸਿੰਘ ਬੇਦੀ, ਜਸਪਾਲ ਸਿੰਘ)-ਥਾਣਾ ਧਾਰੀਵਾਲ ਵਿਖੇ ਡਿਊਟੀ ਕਰਦੇ ਸਮੇਂ ਸੰਤਰੀ ਕੋਲੋਂ ਇਕ ਨੌਜਵਾਨ ਵਲੋਂ ਰਾਈਫਲ ਖੋਹ ਕੇ ਰਫੂ ਚੱਕਰ ਹੋਣ ਉਪਰੰਤ ਆਪਣੀ ਫੇਸਬੁੱਕ ਆਈ.ਡੀ. 'ਤੇ ਲਾਈਵ ਹੋ ਕੇ ਵੀਡੀਓ ...

ਪੂਰੀ ਖ਼ਬਰ »

ਸਰਕਾਰ ਭਖਦੇ ਮੁੱਦਿਆਂ 'ਤੇ ਬਹਿਸ ਕਰਨ ਤੋਂ ਭੱਜੀ-ਬਾਜਵਾ

ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਬਾਈਕਾਟ ਕਰਨ ਮਗਰੋਂ ਕਾਂਗਰਸੀ ਵਿਧਾਇਕਾਂ ਵਲੋਂ ਸਦਨ ਤੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਨੂੰ ਘੇਰਿਆ ਗਿਆ | ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਨੇ ...

ਪੂਰੀ ਖ਼ਬਰ »

ਕਿਸਾਨਾਂ ਨੇ ਪੰਜਾਬ ਭਰ 'ਚ ਰੋਕੀਆਂ ਰੇਲਾਂ

ਅੰਮਿ੍ਤਸਰ, 3 ਅਕਤੂਬਰ (ਅਜੀਤ ਬਿਊਰੋ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪੰਜਾਬ ਪੱਧਰੀ ਐਲਾਨ ਦੇ ਚੱਲਦੇ ਅੱਜ ਲਾਖੀਮਪੁਰ ਖੀਰੀ ਕਤਲਕਾਂਡ ਦਾ ਇਕ ਸਾਲ ਪੂਰਾ ਹੋ ਜਾਣ ਦੇ ਬਾਅਦ ਵੀ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਨਾ ਮਿਲਣ 'ਤੇ ਅੱਜ ...

ਪੂਰੀ ਖ਼ਬਰ »

ਚਿੱਟਾ ਹਾਥੀ ਸਾਬਤ ਹੋ ਰਹੀ ਭਾਰਤ-ਪਾਕਿ ਵਿਚਾਲੇ ਚੱਲਣ ਵਾਲੀ 'ਪੰਜ-ਆਬ' ਬੱਸ

ਅੰਮਿ੍ਤਸਰ, 3 ਅਕਤੂਬਰ (ਸੁਰਿੰਦਰ ਕੋਛੜ)-ਭਾਰਤ-ਪਾਕਿਸਤਾਨ ਦੀ ਆਪਸੀ ਸਾਂਝ ਨੂੰ ਮਜ਼ਬੂਤ ਬਣਾਉਣ ਹਿਤ ਦੋਵਾਂ ਮੁਲਕਾਂ ਵਿਚਾਲੇ ਸ਼ੁਰੂ ਕੀਤੀਆਂ ਗਈਆਂ 'ਦੋਸਤੀ', 'ਪੰਜ-ਆਬ', 'ਸਮਝੌਤਾ' ਤੇ 'ਸਦਾ-ਏ-ਸਰਹੱਦ' ਬੱਸਾਂ ਸਰਹੱਦੀ ਤੇ ਸਿਆਸੀ ਕੁੜੱਤਣਾਂ ਦੇ ਚਲਦਿਆਂ ਬਿਲਕੁਲ ...

ਪੂਰੀ ਖ਼ਬਰ »

ਲੇਸਿਕ ਲੇਜ਼ਰ ਤੇ ਮਲਟੀਫੋਕਲ ਲੈਂਜ਼ਾਂ ਨਾਲ ਪਾਇਆ ਜਾ ਸਕਦਾ ਹੈ ਐਨਕਾਂ ਤੋਂ ਛੁਟਕਾਰਾ-ਡਾ. ਹਰਪ੍ਰੀਤ

ਜਲੰਧਰ, 3 ਅਕਤੂਬਰ (ਐੱਮ. ਐੱਸ. ਲੋਹੀਆ)-ਹਰਪ੍ਰੀਤ ਅੱਖਾਂ ਤੇ ਦੰਦਾਂ ਦੇ ਸੈਂਟਰ, ਨਿਊ ਜਵਾਹਰ ਨਗਰ, ਜਲੰਧਰ 'ਚ ਤਿਉਹਾਰਾਂ ਦੇ ਦਿਨਾਂ 'ਚ ਇਲਾਜ ਅਤੇ ਆਪਰੇਸ਼ਨਾਂ 'ਚ ਵਿਸ਼ੇਸ਼ ਰਿਆਇਤ ਦਿੱਤੀ ਜਾ ਰਹੀ ਹੈ | ਅੱਖਾਂ ਦੀਆਂ ਬਿਮਾਰੀਆਂ ਦੇ ਇਲਾਜ ਅਤੇ ਆਪ੍ਰੇਸ਼ਨਾਂ ਦੇ ਮਾਹਿਰ, ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਕਰਕੇ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ

ਅੰਮਿ੍ਤਸਰ, 3 ਅਕਤੂਬਰ (ਗਗਨਦੀਪ ਸ਼ਰਮਾ)-ਪੰਜਾਬ ਭਰ 'ਚ ਕਿਸਾਨ ਅੰਦੋਲਨ ਕਰਕੇ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ | ਅੰਮਿ੍ਤਸਰ-ਨਵੀਂ ਦਿੱਲੀ ਰੇਲ ਮਾਰਗ ਅਧੀਨ ਪੈਂਦੇ ਵੱਲਾ ਰੇਲਵੇ ਫਾਟਕ 'ਤੇ ਰੋਸ ਧਰਨਾ ਲਗਾਏ ਜਾਣ ਕਰਕੇ ਅੰਮਿ੍ਤਸਰ-ਸ੍ਰੀ ਹਜ਼ੂਰ ਸਾਹਿਬ ...

ਪੂਰੀ ਖ਼ਬਰ »

ਮੈਟਿ੍ਕ ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲੈਣ ਲਈ ਵੇਰਵੇ ਜਾਰੀ

ਐੱਸ. ਏ. ਐੱਸ. ਨਗਰ, 3 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸੈਸ਼ਨ 2022-23 ਦੀ ਤੀਜੀ ਤਿਮਾਹੀ ਵਿਚ ਮੈਟਿ੍ਕ ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲੈਣ ਲਈ ਵੇਰਵੇ ਜਾਰੀ ਕੀਤੇ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਮੋਬਾਈਲ 'ਤੇ ਮਿਲੀ ਧਮਕੀ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਮੋਬਾਈਲ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ | ਇਹ ਕਾਲ ਵਿਦੇਸ਼ ਤੋਂ ਆਈ ਹੈ, ਜਿਸ ਵਿਚ ਕਾਲ ਕਰਨ ਵਾਲੇ ਵਿਅਕਤੀ ਨੇ ...

ਪੂਰੀ ਖ਼ਬਰ »

'ਚਿੱਟੇ' ਦੀ ਭੇਟ ਚੜਿ੍ਹਆ ਨੌਜਵਾਨ-ਲਾਸ਼ ਸਕੂਲ ਦੇ ਵਿਹੜੇ 'ਚੋਂ ਮਿਲੀ

ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਅੱਜ ਸਵੇਰੇ ਸਕੂਲ ਦੇ ਵਿਹੜੇ 'ਚ ਇਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ ਜਿਸ ਦੀ ਬਾਂਹ 'ਚ ਸਰਿੰਜ ਲੱਗੀ ਹੋਈ ਸੀ | ਖ਼ਦਸ਼ਾ ...

ਪੂਰੀ ਖ਼ਬਰ »

ਭਾ.ਕਿ.ਯੂ (ਏਕਤਾ ਉਗਰਾਹਾਂ) ਵਲੋਂ ਪੰਜਾਬ ਭਰ 'ਚ ਮੋਦੀ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ

-ਮਾਮਲਾ ਲਖੀਮਪੁਰ ਖੀਰੀ ਕਤਲ ਕਾਂਡ ਦਾ- ਖੰਨਾ, 3 ਅਕਤੂਬਰ (ਅਜੀਤ ਬਿਊਰੋ)-ਲਖੀਮਪੁਰ ਖੀਰੀ ਵਿਖੇ ਗੱਡੀਆਂ ਥੱਲੇ ਕੁਚਲ ਕੇ ਮਾਰੇ ਗਏ 5 ਕਿਸਾਨਾਂ ਦੀ ਬਰਸੀ ਮੌਕੇ ਉਨ੍ਹਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ਼ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਭਾਰਤੀ ...

ਪੂਰੀ ਖ਼ਬਰ »

ਸੰਧਵਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਖਹਿਰਾ ਵਲੋਂ ਡੀ.ਜੀ.ਪੀ. ਨਾਲ ਮੁਲਾਕਾਤ

ਚੰਡੀਗੜ੍ਹ, 3 ਅਕਤੂਬਰ (ਤਰੁਣ ਭਜਨੀ)-ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਗਿ੍ਫ਼ਤਾਰੀ ਦੀ ਮੰਗ ਕੀਤੀ ਹੈ | ਪੰਜਾਬ ਪੁਲਿਸ ਹੈੱਡਕੁਆਟਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਦਾਲਤ ਨੇ ਕੁਲਤਾਰ ਸਿੰਘ ਸੰਧਵਾਂ ਖ਼ਿਲਾਫ਼ 17 ਸਤੰਬਰ ਨੂੰ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ | ਇਸ ਦੇ ਬਾਵਜੂਦ ਸਪੀਕਰ ਵਿਧਾਨ ਸਭਾ ਦੀ ਕਾਰਵਾਈ ਚਲਾ ਰਹੇ ਹਨ | ਉਨ੍ਹਾਂ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਕਾਨੂੰਨ ਦੇ ਭਗੌੜੇ ਹਨ ਅਤੇ ਉਹ ਕਿਵੇਂ ਵਿਧਾਨ ਸਭਾ 'ਚ ਬੈਠ ਸਕਦੇ ਹਨ | ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤੰਨਜ਼ ਭਰੇ ਸ਼ਬਦਾਂ 'ਚ ਕਿਹਾ ਕਿ ਅੱਜ ਪੰਜਾਬ ਵਿਚ ਦੋ ਕਾਨੂੰਨ ਹਨ, ਇਕ ਕੁਲਤਾਰ ਸਿੰਘ ਸੰਧਵਾਂ ਵਰਗੇ ਅਸਰ ਰਸੂਖ਼ ਰੱਖਣ ਵਾਲਿਆਂ ਵਾਸਤੇ ਹੈ ਅਤੇ ਦੂਜਾ ਆਮ ਲੋਕਾਂ ਲਈ ਹੈ | 30 ਸਤੰਬਰ ਨੂੰ ਵਿਧਾਨ ਸਭਾ ਵਿਚ ਸਿਫ਼ਰ ਕਾਲ ਦੌਰਾਨ ਸਪੀਕਰ ਨੇ ਸੁਖਪਾਲ ਸਿੰਘ ਖਹਿਰਾ ਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਸੀ | ਖਹਿਰਾ ਨੇ ਇਸ 'ਤੇ ਇਤਰਾਜ਼ ਵੀ ਕੀਤਾ ਸੀ | ਖਹਿਰਾ ਦੀ ਸ਼ਿਕਾਇਤ ਨੂੰ ਸਿਆਸੀ ਤੌਰ 'ਤੇ ਜੋੜਿਆ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਇਕੋਤਰੀ ਸਮਾਗਮਾਂ ਸੰਬੰਧੀ ਨਗਰ ਕੀਰਤਨ 8 ਨੂੰ ਤੇ ਸੰਪੂਰਨਤਾ 9 ਨੂੰ

ਟਾਂਡਾ ਉੜਮੁੜ, 3 ਅਕਤੂਬਰ (ਦੀਪਕ ਬਹਿਲ)-ਗੁਰੂ ਨਾਨਕ ਦੇਵ ਜੀ ਦੇ ਦਰਸਾਏ ਸੰਦੇਸ਼ ਸਿਧਾਂਤ 'ਤੇ ਵਿਚਾਰਧਾਰਾ ਦਾ ਸਿੱਖ ਜਗਤ 'ਚ ਪ੍ਰਚਾਰ ਤੇ ਪ੍ਰਸਾਰ ਕਰਨ 'ਚ ਮਹਾਨ ਸਾਲਾਨਾ ਇਕੋਤਰੀ ਸਮਾਗਮ ਦਾ ਇਕ ਵਿਲੱਖਣ ਅਸਥਾਨ ਹੈ ਜਿੱਥੋਂ ਸੇਧ ਲੈ ਕੇ ਸ਼ਬਦ ਦੀ ਤਾਕਤ ਨਾਲ ਜੁੜ ਕੇ ...

ਪੂਰੀ ਖ਼ਬਰ »

ਇਮਰਾਨ ਖ਼ਾਨ ਖ਼ਿਲਾਫ਼ ਅਦਾਲਤ ਨੇ ਕਾਰਨ ਦੱਸੋ ਨੋਟਿਸ ਲਿਆ ਵਾਪਸ

ਅੰਮਿ੍ਤਸਰ, 3 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਇਸਲਾਮਾਬਾਦ ਹਾਈਕੋਰਟ ਨੇ ਅੱਜ ਮਹਿਲਾ ਜੱਜ ਨੂੰ ਧਮਕੀ ਦੇਣ ਦੇ ਮਾਮਲੇ 'ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ ਵਾਪਸ ਲੈ ਲਿਆ | ਜਿਸ ਦੇ ਚੱਲਦਿਆਂ ਉਹ ਮਾਣਹਾਨੀ ਦੀ ...

ਪੂਰੀ ਖ਼ਬਰ »

ਢੀਂਡਸਾ ਬਣੇ ਦੂਜੀ ਵਾਰ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ

ਅਮਰਗੜ੍ਹ, 3 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਪਟਵਾਰੀ ਹਰਵੀਰ ਸਿੰਘ ਢੀਂਡਸਾ ਨੂੰ ਲਗਾਤਾਰ ਦੂਜੀ ਵਾਰ ਸੂਬਾ ਪ੍ਰਧਾਨ ਚੁਣਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਟਵਾਰ ਯੂਨੀਅਨ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਔਰਤ ਦੀ ਮਿ੍ਤਕ ਦੇਹ ਦੀ ਦੁਰਗਤੀ ਕਰਨ 'ਤੇ ਰੋਸ ਮਾਰਚ

ਅੰਮਿ੍ਤਸਰ, 3 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਕਲਾਤ ਸ਼ਹਿਰ 'ਚ ਹਿੰਦੂ ਭਾਈਚਾਰੇ ਦੇ ਮੈਂਬਰਾਂ ਦੇ ਨਾਲ-ਨਾਲ ਕੁਝ ਮੁਸਲਮਾਨਾਂ ਨੇ ਇਕ ਹਿੰਦੂ ਔਰਤ ਦੀ ਲਾਸ਼ ਦੀ ਦੁਰਗਤੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ | ਹਿੰਦੂ ਭਾਈਚਾਰੇ ਦੇ ...

ਪੂਰੀ ਖ਼ਬਰ »

ਸੂਬੇ ਨੂੰ ਚਲਾਉਣ 'ਚ ਭਗਵੰਤ ਮਾਨ ਸਰਕਾਰ ਨਾਕਾਮ-ਡਾ. ਸੁਭਾਸ਼ ਸ਼ਰਮਾ

ਚੰਡੀਗੜ੍ਹ, 3 ਅਕਤੂਬਰ (ਮਨਜੋਤ ਸਿੰਘ ਜੋਤ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ 'ਤੇ ਭਗਵੰਤ ਮਾਨ ਸਰਕਾਰ ਵਲੋਂ ਵਿਧਾਨ ਸਭਾ ਇਜਲਾਸ 'ਚ ਭਰੋਸੇ ਦਾ ਮਤਾ ਲਿਆਉਣ ਅਤੇ ਰਾਜਪਾਲ ਨੂੰ ਗਲਤ ਜਾਣਕਾਰੀ ਦੇਣ ਦੇ ਵਿਰੋਧ ਵਿਚ ਅੱਜ ਭਾਜਪਾ ...

ਪੂਰੀ ਖ਼ਬਰ »

ਡੇਰਾ ਮੁਖੀ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ਖ਼ਾਰਜ

ਚੰਡੀਗੜ੍ਹ, 3 ਅਕਤੂਬਰ (ਤਰੁਣ ਭਜਨੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਪੈਰੋਕਾਰਾਂ ਨੂੰ ਕਥਿਤ ਤੌਰ 'ਤੇ ਨਿਪੁੰਸਕ ਬਣਾਉਣ ਦੇ ਮਾਮਲੇ ਵਿਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਜ਼ਮਾਨਤ ਰੱਦ ਕਰਨ ਦੀ ਸੀ.ਬੀ.ਆਈ ਵਲੋਂ ਦਾਇਰ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਆਸ਼ੂ ਦੇ ਨੇੜਲੇ ਸਾਥੀਆਂ ਦੇ ਵਿਜੀਲੈਂਸ ਨੇ ਹਾਸਲ ਕੀਤੇ ਗਿ੍ਫ਼ਤਾਰੀ ਵਾਰੰਟ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ 'ਚ ਵਿਜੀਲੈਂਸ ਬਿਊਰੋ ਵਲੋਂ ਨਾਮਜ਼ਦ ਕੀਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਇੰਦਰਜੀਤ ਸਿੰਘ ਇੰਦੀ ਅਤੇ ਪੰਕਜ ਮੀਨੂ ਮਲਹੋਤਰਾ ਤੇ ਅੱਜ ਅਦਾਲਤ 'ਚੋਂ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਵਲੋਂ ਪਟਿਆਲਾ ਬੱਸ ਅੱਡੇ ਦਾ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ

ਪਟਿਆਲਾ, 3 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਰੋਡਵੇਜ਼ ਪੱਨਬਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਵੇਰ ਤੋਂ ਹੀ ਬੱਸ ਅੱਡੇ ਦਾ ਮੁੱਖ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਕਾਰਨ ਯਾਤਰੀ ...

ਪੂਰੀ ਖ਼ਬਰ »

ਹੁਣ ਕੋਈ ਵੀ ਅਧਿਕਾਰੀ ਨਿੱਜੀ ਵਾਹਨ 'ਤੇ ਨਹੀਂ ਲਿਖ ਸਕੇਗਾ 'ਭਾਰਤ ਸਰਕਾਰ'

ਅੰਮਿ੍ਤਸਰ, 3 ਅਕਤੂਬਰ (ਸੁਰਿੰਦਰ ਕੋਛੜ)- ਭਾਰਤ ਸਰਕਾਰ ਦਾ ਕੋਈ ਵੀ ਅਧਿਕਾਰੀ ਹੁਣ ਆਪਣੇ ਨਿੱਜੀ ਵਾਹਨ ਜਾਂ ਕਿਰਾਏ 'ਤੇ ਲਏ ਗਏ ਵਾਹਨ 'ਤੇ 'ਗੌਰਮਿੰਟ ਆਫ਼ ਇੰਡੀਆ' (ਭਾਰਤ ਸਰਕਾਰ) ਨਹੀਂ ਲਿਖ ਸਕੇਗਾ | ਆਰ. ਟੀ. ਆਈ. ਕਾਰਕੁੰਨ ਅਤੇ ਵਕੀਲ ਪੀ. ਸੀ. ਸ਼ਰਮਾ ਨੇ 'ਅਜੀਤ' ਨਾਲ ਇਹ ...

ਪੂਰੀ ਖ਼ਬਰ »

'ਆਪਰੇਸ਼ਨ ਲੋਟਸ' ਹੋਇਆ ਫ਼ੇਲ੍ਹ, ਸਾਰੇ ਸਬੂਤ ਵਿਜੀਲੈਂਸ ਨੂੰ ਸੌਂਪੇ-ਸ਼ੀਤਲ ਅੰਗੁਰਾਲ

ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਵਿਧਾਨ ਸਭਾ ਸਦਨ ਦੇ ਅੰਦਰ ਅਪਰੇਸ਼ਨ ਲੋਟਸ ਨੂੰ ਲੈ ਕੇ ਖ਼ੁਲਾਸੇ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਸਦਨ ਤੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਤੇ ਕਾਂਗਰਸ ...

ਪੂਰੀ ਖ਼ਬਰ »

ਪੀ.ਜੀ.ਆਈ. ਨੂੰ ਵਿਸ਼ਵ ਦਾ ਸਰਵੋਤਮ ਵਿਸ਼ੇਸ਼ ਹਸਪਤਾਲ 2023 ਦਾ ਮਿਲਿਆ ਖ਼ਿਤਾਬ

ਚੰਡੀਗੜ੍ਹ, 3 ਅਕਤੂਬਰ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਚੰਡੀਗੜ੍ਹ ਨੂੰ ਵਿਸ਼ਵ ਦਾ ਸਰਵੋਤਮ ਵਿਸ਼ੇਸ਼ ਹਸਪਤਾਲ-2023 ਦਾ ਖ਼ਿਤਾਬ ਮਿਲਿਆ ਹੈ | ਇਹ ਖ਼ਿਤਾਬ ਨਿਊਜਵੀਕ ਅਤੇ ਸਟੈਟਿਸਟਾ ਨੇ ਆਪਣੇ ਸਰਵੇਖਣ ਰਾਹੀਂ ਦਿੱਤਾ ਹੈ | ਇਸ ਸੰਬੰਧੀ ਨਿਊਜਵੀਕ ਦੇ ਗਲੋਬਲ ਐਡੀਟਰ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX