ਤਾਜਾ ਖ਼ਬਰਾਂ


ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  6 minutes ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  17 minutes ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  33 minutes ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  42 minutes ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 1 hour ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਸੰਗਰੂਰ

ਸ਼ੁੱਧ ਅਤੇ ਆਰਗੈਨਿਕ ਉਤਪਾਦਾਂ ਦੀ 'ਪਹਿਲ ਮੰਡੀ' ਨੇ ਸੰਗਰੂਰ ਵਾਸੀਆਂ ਨੂੰ ਆਪਣੇ ਵੱਲ ਖਿਚਿਆ

ਸੰਗਰੂਰ, 3 ਅਕਤੂਬਰ (ਧੀਰਜ ਪਸ਼ੌਰੀਆ) - ਸੰਗਰੂਰ ਦੇ ਬਨਾਸਰ ਬਾਗ ਵਿਚ ਮੁੜ ਤੋਂ ਸ਼ੁਰੂ ਹੋਈ ਪਹਿਲ ਮੰਡੀ ਵਿਚ ਕਿਸਾਨਾਂ ਵਲੋਂ ਵੇਚਣ ਲਈ ਲਿਆਂਦੇ ਗਏ ਸ਼ੁੱਧ ਅਤੇ ਆਰਗੈਨਿਕ ਉਤਪਾਦਾਂ ਦੀ ਖਰੀਦਦਾਰੀ ਵਿਚ ਸ਼ਹਿਰ ਵਾਸੀਆਂ ਦਾ ਕਾਫੀ ਉਤਸ਼ਾਹ ਦੇਖਿਆ ਗਿਆ | ਇਸ ਪਹਿਲ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਮਠਿਆਈ ਵਿਕਰੇਤਾਵਾਂ ਨੂੰ ਹਦਾਇਤਾਂ ਜਾਰੀ

ਸੰਗਰੂਰ, 3 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਤਿਉਹਾਰਾਂ ਦੇ ਮੱਦੇਨਜ਼ਰ ਮਿਲਾਵਟਖੋਰੀ ਨੂੰ ਰੋਕਣ ਅਤੇ ਲੋਕਾਂ ਨੂੰ ਸ਼ੁੱਧ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਚੌਕਸੀ ਵਰਤਣ ਦੇ ਆਦੇਸ਼ ਸਿਹਤ ਵਿਭਾਗ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਦੋਨਾਂ ਗੇਟਾਂ 'ਤੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 3 ਅਕਤੂਬਰ (ਧੀਰਜ ਪਸ਼ੌਰੀਆ) - ਲਖੀਮਪੁਰ ਖੀਰੀ (ਉਤਰ ਪ੍ਰਦੇਸ਼) ਜਿੱਥੇ 3 ਅਕਤੂਬਰ 2021 ਨੰੂ ਕਿਸਾਨ ਅੰਦੋਲਨ ਦੌਰਾਨ 4 ਕਿਸਾਨਾਂ ਸਮੇਤ ਪੰਜ ਦੀ ਮੌਤ ਹੋ ਗਈ ਸੀ ਦੀ ਪਹਿਲੀ ਬਰਸੀ ਮੌਕੇ ਕਿਸਾਨ ਜਥੇਬੰਦੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਦੋਨਾਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਅਰਥੀ ਫੂਕ ਮੁਜ਼ਾਹਰਾ ਕਰਕੇ ਦਿੱਤਾ ਡੀ.ਸੀ. ਦਫਤਰ ਅੱਗੇ ਰੋਸ ਧਰਨਾ

ਮਲੇਰਕੋਟਲਾ, 3 ਅਕਤੂਬਰ (ਮੁਹੰਮਦ ਹਨੀਫ਼ ਥਿੰਦ, ਪਰਮਜੀਤ ਸਿੰਘ ਕੁਠਾਲਾ) -ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਲੇਰਕੋਟਲਾ ਵੱਲੋਂ ਜ਼ਿਲ੍ਹਾ ਪ੍ਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਡੀ. ਸੀ. ਦਫਤਰ ਅੱਗੇ ਅਰਥੀ ਫੂਕ ਮੁਜਾਹਰਾ ਕੀਤਾ | ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਕੇਂਦਰ ਦੇ ਪੁਤਲੇ ਸਾੜ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 3 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਖ਼ਮੀਰਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੀ ਬਰਸੀ ਵਾਲੇ ਦਿਨ ਐਸ.ਡੀ.ਐਮ ਦਫ਼ਤਰ ਵਿਖੇ ਰੋਸ ਧਰਨਾ ਦਿੰਦਿਆਂ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਕੇਂਰ ਸਰਕਾਰ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਨੌਜਵਾਨ ਵਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਧਾਲੀਵਾਲ, ਭੁੱਲਰ)-ਬੀਤੀ ਸ਼ਾਮ ਆਰਥਿਕ ਤੰਗੀ ਦੀ ਮਾਰ ਝੱਲ ਰਹੇ ਪਿੰਡ ਰੋਗਲਾ ਦੇ ਇਕ ਨੌਜਵਾਨ ਵਲੋਂ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਕੌਹਰੀਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਿਸਾਨ ਦੇ ਪੁੱਤਰ ਦੀ ਮੌਤ

ਲਹਿਰਾਗਾਗਾ, 3 ਅਕਤੂਬਰ (ਅਸ਼ੋਕ ਗਰਗ) - ਲਹਿਰਾਗਾਗਾ ਦੇ ਰਿਵਰ ਬਰਿਜ ਕੋਲੋ ਪਿੰਡ ਰਾਮਪੁਰਾ ਜਵਾਹਰ ਵਾਲਾ ਸੜਕ 'ਤੇ ਲੰਘੀ ਦੇਰ ਰਾਤ ਤੁਫਾਨ ਗੱਡੀ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ | ਮਿ੍ਤਕ ਦੀ ...

ਪੂਰੀ ਖ਼ਬਰ »

600 ਲੀਟਰ ਲਾਹਣ ਬਰਾਮਦ

ਮਸਤੂਆਣਾ ਸਾਹਿਬ, 3 ਅਕਤੂਬਰ (ਦਮਦਮੀ) - ਥਾਣਾ ਲੌਂਗੋਵਾਲ ਅਧੀਨ ਪੈਂਦੀ ਪੁਲਿਸ ਚੌਕੀ ਬਡਰੁੱਖਾਂ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਦੁੱਗਾਂ ਦੇ ਇਕ ਵਿਅਕਤੀ ਜਸਕਰਨ ਸਿੰਘ ਦੇ ਘਰੋਂ ਛੇ ਸੌ ਲੀਟਰ ਲਾਹਨ ਬਰਾਮਦ ਕੀਤੀ ਹੈ | ਥਾਣਾ ਲੌਂਗੋਵਾਲ ਦੇ ਮੁਖੀ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਅਤੇ ਓ.ਐਸ.ਡੀ. ਓਾਕਾਰ ਸਿੱਧੂ ਨੇ ਝੋਨੇ ਦੀ ਬੋਲੀ ਸ਼ੁਰੂ ਕਰਵਾਈ

ਧੂਰੀ, 3 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਹਲਕਾ ਧੂਰੀ ਤੋਂ ਵਿਧਾਇਕ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ ਤੂਰ ਅਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਦੇ ਓ.ਐਸ.ਡੀ. ਪ੍ਰੋ ਓਾਕਾਰ ਸਿੰਘ ਸਿੱਧੂ ਨੇ ਅਨਾਜ ਮੰਡੀ ਧੂਰੀ ਵਿਖੇ ਝੋਨੇ ਦੀ ...

ਪੂਰੀ ਖ਼ਬਰ »

ਹਨੀ ਟਰੈਪ ਮਾਮਲੇ 'ਚ ਗਾਇਕ ਐਕਸ ਦਿਓਲ ਨੂੰ ਮਿਲੀ ਜ਼ਮਾਨਤ

ਸੰਗਰੂਰ, 3 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਵਲੋਂ ਕੀਤੀ ਪੈਰਵੀਂ ਤੋਂ ਬਾਅਦ ਪੁਲਿਸ ਥਾਣਾ ਲੌਂਗੋਵਾਲ ਵਿਖੇ ਹਨੀ ਟਰੈਪ ਸੰਬੰਧੀ ਦਰਜ ਇਕ ਮਾਮਲੇ ਵਿਚ ਗਾਇਕ ਹਰਮਨ ...

ਪੂਰੀ ਖ਼ਬਰ »

ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਕੀਤੀ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਧਾਲੀਵਾਲ, ਭੁੱਲਰ)-ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਖ਼ਤ ਸਜਾਵਾਂ ਨਾਂ ਦੇਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਏਕਤਾ ਉਗਰਾਹਾਂ ਵਲੋਂ ਉਕਤ ਕਾਂਡ ਦੀ ਬਰਸੀ 'ਤੇ ਅੱਜ ਐਸ.ਡੀ.ਐਮ.ਦਫ਼ਤਰ ਸੁਨਾਮ ਅੱਗੇ ਮਿ੍ਤਕਾਂ ...

ਪੂਰੀ ਖ਼ਬਰ »

ਮੁੱਦਾ ਟਰਾਂਸਪੋਰਟ ਵਿਭਾਗ ਦੇ ਦਫ਼ਤਰ ਸੰਗਰੂਰ: ਖੱਜਲ ਖੁਆਰੀ ਨੂੰ ਬੰਦ ਕਰ ਕੇ ਕੀਤਾ ਜਾਵੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ

ਸੰਗਰੂਰ, 3 ਅਕਤੂਬਰ (ਧੀਰਜ ਪਸ਼ੌਰੀਆ) - ਟਰਾਂਸਪੋਰਟ ਵਿਭਾਗ ਦੇ ਸੰਗਰੂਰ ਦਫ਼ਤਰ ਵਿਖੇ ਕਰੀਬ ਡੇਢ ਮਹੀਨਾ ਪਹਿਲਾ ਹੋਈ ਵਿਜੀਲੈਂਸ ਬਿਊਰੋ ਦੀ ਕਾਰਵਾਈ ਤੋਂ ਬਾਅਦ ਦਰਜ ਕੀਤੇ ਮਾਮਲੇ ਵਿਚ ਮੁੱਖ ਕਥਿਤ ਦੋਸ਼ੀ ਤਾਂ ਬੇਸ਼ੱਕ ਅਜੇ ਪੁਲਿਸ ਗਿ੍ਫ਼ਤ 'ਚੋਂ ਬਾਹਰ ਹਨ ਪਰ ...

ਪੂਰੀ ਖ਼ਬਰ »

ਸੰਗਰੂਰ ਵਿਖੇ 8 ਤੋਂ 17 ਅਕਤੂਬਰ ਤੱਕ ਲੱਗਣ ਵਾਲੇ ਸੂਬਾ ਪੱਧਰੀ ਸਰਸ ਮੇਲੇ 'ਚ ਦੇਸ਼ ਭਰ ਤੋਂ ਪਹੁੰਚਣਗੇ ਦਸਤਕਾਰ

ਸੰਗਰੂਰ, 3 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸਰਸ ਮੇਲਾ ਸੰਗਰੂਰ ਦਾ ਅੱਜ ਡਿਪਟੀ ਕਮਿਸ਼ਨਰ ਜਤਿੰਦਰਾ ਜੋਰਵਾਲ ਸਣੇ ਹੋਰਨਾਂ ਅਧਿਕਾਰੀਆਂ ਵਲੋਂ ਪ੍ਰੋਗਰਾਮ ਜਾਰੀ ਕਰਦਿਆਂ ਪੰਜਾਬ ਭਰ ਦੇ ਲੋਕਾਂ ਨੂੰ ਵੱਧ ਤੋਂ ਵੱਧ ਤਾਦਾਦ ਵਿਚ ਇਸ ਮੇਲੇ ਅੰਦਰ ...

ਪੂਰੀ ਖ਼ਬਰ »

-ਮਾਮਲਾ ਸਰਕਾਰੀ ਹਾਈ ਸਕੂਲ ਸਲਾਰ ਦਾ- ਨਵੇਂ ਅਧਿਆਪਕ ਆਉਣ ਮਗਰੋਂ ਸਲਾਰ ਸਕੂਲ 'ਚ ਬਦਲੀਆਂ ਨੂੰ ਲੈ ਕੇ ਚੱਲ ਰਿਹਾ ਰੇੜਕਾ ਮੁੱਕਿਆ

ਅਮਰਗੜ੍ਹ, 3 ਅਕਤੂਬਰ (ਜਤਿੰਦਰ ਮੰਨਵੀ) - ਸਰਕਾਰੀ ਹਾਈ ਸਕੂਲ ਸਲਾਰ ਵਿਖੇ ਤਿੰਨ ਅਧਿਆਪਕਾਂ ਦੀਆਂ ਕੋਹਾਂ ਮੀਲ ਦੂਰ ਕੀਤੀਆਂ ਗਈਆਂ ਬਦਲੀਆਂ ਨੂੰ ਰੱਦ ਕਰਵਾਉਣ ਵਾਸਤੇ ਸਕੂਲੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਪਿਛਲੇ ਦੋ ਦਿਨਾਂ ਤੋਂ ਕੀਤਾ ਜਾ ਰਿਹਾ ਸੰਘਰਸ਼ ...

ਪੂਰੀ ਖ਼ਬਰ »

ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਿਟੀ ਦੀ ਟੀਮ ਨੇ ਬੜੂ ਸਾਹਿਬ ਵਿਖੇ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤਾ ਦੌਰਾ

ਸੰਗਰੂਰ/ਧਰਮਗੜ੍ਹ, 3 ਅਕਤੂਬਰ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ) - ਬੜੂ ਸਾਹਿਬ ਤੋਂ ਕਰੀਬ 10 ਕਿੱਲੋਮੀਟਰ ਦੂਰ ਮਾਨਗੜ੍ਹ ਵਿਖੇ ਬੱਦਲ ਫਟਣ ਨਾਲ ਬੀਤੇ ਦਿਨੀਂ ਬੜੂ ਸਾਹਿਬ ਕੰਪਲੈਕਸ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਸੀ ਕਿਉਂਕਿ ਪਾਣੀ ਅਤੇ ਮਲਬੇ ਦੇ ਤੇਜ਼ ਵਹਾਅ ਕਾਰਨ ਕੈਂਪਸ ਦੀਆਂ ਨੀਵੀਂਆਂ ਇਮਾਰਤਾਂ ਦੇ ਕਮਰਿਆਂ 'ਚ ਢਾਈ ਤੋਂ ਤਿੰਨ ਫੁੱਟ ਮਲਬਾ ਭਰ ਜਾਣ ਨਾਲ ਇਮਾਰਤ ਦੇ ਬਾਹਰ ਖੜ੍ਹੇ ਕਈ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਸਨ, ਜਿਸ ਕਰਕੇ ਕਰੋੜਾਂ ਦਾ ਆਰਥਿਕ ਨੁਕਸਾਨ ਹੋਇਆ ਹੈ | ਬੜੂ ਸਾਹਿਬ ਵਿਖੇ ਸਥਿਤੀ ਦਾ ਜਾਇਜ਼ਾ ਲੈਣ ਲਈ ਸ੍ਰੀ ਕੁਨਾਲ ਸਤਿਆਰਥੀ (ਆਈ.ਐਫ.ਐਸ.) ਸਲਾਹਕਾਰ, ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਿਟੀ ਅਤੇ ਸਬ ਡਵੀਜ਼ਨਲ ਮੈਜਿਸਟ੍ਰੇਟ ਪੱਛਾੜ, ਜੇ.ਈ. (ਈ.ਡਬਲਿਊ.ਡੀ.), ਐਸ.ਡੀ.ਓ., ਤਹਿਸੀਲਦਾਰ, ਐਕਸੀਅਨ. ਸੀ.ਆਈ.ਐਸ.ਐਫ. ਦੀ ਇੱਕ ਟੀਮ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਬੜੂ ਸਾਹਿਬ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ | ਜ਼ਿਕਰਯੋਗ ਹੈ ਕਿ ਬੜੂ ਸਾਹਿਬ ਵਿਖੇ ਅਕਾਲ ਅਕੈਡਮੀ, ਆਈ.ਬੀ. ਸਕੂਲ, ਇਟਰਨਲ ਯੂਨੀਵਰਸਿਟੀ ਅਤੇ ਹੋਰ ਕਾਲਜਾਂ ਦੀਆਂ ਵਿਸ਼ਾਲ ਇਮਾਰਤਾਂ ਹਨ, ਜਿੱਥੇ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਦੇ ਹਜ਼ਾਰਾਂ ਵਿਦਿਆਰਥੀ, ਕਰਮਚਾਰੀ ਅਤੇ ਸੇਵਾਦਾਰ ਰਹਿੰਦੇ ਹਨ, ਜੋ ਕਿ ਪੂਰੀ ਤਰ੍ਹਾਂ ਸੁਰੱਖਿਅਤ ਰਹੇ ਪਰ ਉਨ੍ਹਾਂ ਦੇ ਕੱਪੜੇ, ਕੀਮਤੀ ਸਾਮਾਨ ਆਦਿ ਪਾਣੀ ਦੇ ਵਹਾਅ 'ਚ ਰੁੜ੍ਹ ਗਏ ਸਨ ਅਤੇ ਤੇਜ਼ ਕਰੰਟ ਕਾਰਨ ਨੇੜਲੇ ਇਲਾਕੇ ਦਾ ਇਕ ਵੱਡਾ ਬਿਜਲੀ ਦਾ ਖੰਭਾ ਵੀ ਡਿੱਗ ਗਿਆ ਪਰ ਬੜੂ ਸਾਹਿਬ ਦੇ ਪ੍ਰਬੰਧਕਾਂ ਨੇ ਸਮੇਂ ਸਿਰ ਬਿਜਲੀ ਦੀ ਸਪਲਾਈ ਬੰਦ ਕਰਨ ਨਾਲ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ ਸੀ | ਹੁਣ ਬੜੂ ਸਾਹਿਬ ਵਿਖੇ ਮੁਰੰਮਤ ਦੇ ਕੰਮ 'ਚ ਲਗਭਗ 500 ਕਰਮਚਾਰੀ, ਸਫ਼ਾਈ ਸੇਵਕ, ਪਲੰਬਰ, ਸਿਵਲ ਇੰਜੀਨੀਅਰ, ਸਟ੍ਰੱਕਚਰਲ ਇੰਜੀਨੀਅਰ ਅਤੇ ਇਲੈਕਟ੍ਰੀਕਲ ਇੰਜੀਨੀਅਰ ਜੁਟੇ ਹੋਏ ਹਨ | ਬੜੂ ਸਾਹਿਬ ਕੰਪਲੈਕਸ 'ਚ ਪੀਣ ਵਾਲੇ ਪਾਣੀ, ਲੰਗਰ ਸਮਗਰੀ ਅਤੇ ਦਵਾਈਆਂ ਦੀ ਬਹੁਤ ਜ਼ਿਆਦਾ ਲੋੜ ਹੈ ਪਰ ਸਥਿਤੀ ਕਾਬੂ ਹੇਠ ਦੱਸੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਚੌਥੀ ਨੈਸ਼ਨਲ ਸਸਟੋਬਾਲ ਚੈਂਪੀਅਨਸ਼ਿਪ 'ਚ ਪੰਜਾਬ ਦੇ ਸੀਨੀਅਰ ਲੜਕੇ ਦੂਜੇ ਸਥਾਨ 'ਤੇ

ਜਖੇਪਲ, 3 ਅਕਤੂਬਰ (ਮੇਜਰ ਸਿੰਘ ਸਿੱਧੂ) - ਸਸਟੋਬਾਲ ਫੈਡਰੇਸ਼ਨ ਇੰਡੀਆ ਦੇ ਵਰਕ ਪੈ੍ਰਜ਼ੀਡੈਂਟ ਬਲਵਿੰਦਰ ਸਿੰਘ ਧਾਲੀਵਾਲ ਜਖੇਪਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 30 ਸਤੰਬਰ ਤੋਂ 2 ਅਕਤੂਬਰ ਤੱਕ ਦਿੱਲੀ ਪਬਲਿਕ ਸਕੂਲ ਬੰਗਲੌਰ ਵਿਖੇ ਹੋਈ ਚੌਥੀ ਨੈਸ਼ਨਲ ...

ਪੂਰੀ ਖ਼ਬਰ »

ਡਾ. ਦਿੱਵਿਆ ਸਕਸੈਨਾ ਨੇ 26 ਦਿਨਾਂ ਦੇ ਨਵ-ਜਨਮੇ ਬੱਚੇ ਦਾ ਦੰਦ ਕੱਢਣ 'ਚ ਸਫਲਤਾ ਕੀਤੀ ਹਾਸਲ

ਧੂਰੀ, 3 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਧੂਰੀ ਦੇ ਦਿੱਵਿਆ ਡੈਂਟਲ ਮਲਟੀਸਪੈਸਲਿਸਟੀ ਕਲੀਨਿਕ ਦੀ ਡਾ. ਦਿੱਵਿਆ ਸਕਸੈਨਾ ਪ੍ਰੋਫੈਸਰ ਗੁਰੂ ਨਾਨਕ ਡੈਂਟਲ ਕਾਲਜ ਨੇ ਆਪਣੇ ਹਸਪਤਾਲ ਵਿਚ ਆਏ 26 ਦਿਨਾਂ ਦੇ ਨਵ ਜਨਮੇ ਬੱਚੇ ਦਾ ਜਨਮ ਵੇਲੇ ਤੋਂ ਆਇਆ ਦੰਦ ਕੱਢਣ ਵਿਚ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਬਰੜਵਾਲ ਦੇ ਪਿ੍ੰਸੀਪਲ ਵਜੋਂ ਡਾ. ਬਲਬੀਰ ਸਿੰਘ ਨੇ ਅਹੁਦਾ ਸੰਭਾਲਿਆ

ਧੂਰੀ, 3 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਦੇ ਪਿ੍ੰਸੀਪਲ ਵਜੋਂ ਡਾ. ਬਲਬੀਰ ਸਿੰਘ ਨੇ ਚਾਰਜ ਸੰਭਾਲਿਆ | ਇਸ ਮੌਕੇ ਕਾਲਜ ਟਰੱਸਟ ਦੇ ਸਕੱਤਰ ਬਲਵੰਤ ਸਿੰਘ ਮੀਮਸਾ ਨੇ ਦੱਸਿਆ ਕਿ ਡਾ. ਸਵਿੰਦਰ ਸਿੰਘ ਛੀਨਾ ਦੇ ਅਹੁਦਾ ਛੱਡਣ ਤੋਂ ਬਾਅਦ ਇਸ ...

ਪੂਰੀ ਖ਼ਬਰ »

ਅਨਾਜ ਮੰਡੀਆਂ 'ਚ ਪ੍ਰਬੰਧ ਮੁਕੰਮਲ -ਚੀਮਾ

ਕੌਹਰੀਆਂ, 3 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ) - ਅਗੇਤੇ ਝੋਨੇ ਦੀ ਫ਼ਸਲ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ ਅਤੇ ਸਰਕਾਰ ਵਲੋਂ ਮੰਡੀਆਂ ਵਿਚ ਖ਼ਰੀਦ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਵਿਚਾਰ ਹਰਪਾਲ ਸਿੰਘ ਚੀਮਾ ਖਜਾਨਾ ਮੰਤਰੀ ਪੰਜਾਬ ਨੇ ਪਿੰਡ ਉਭਿਆ ...

ਪੂਰੀ ਖ਼ਬਰ »

ਸਮਾਜ ਸੇਵੀ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਹੋਇਆ ਸਨਮਾਨ

ਸੰਗਰੂਰ, 3 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਡਾ. ਨਰਿੰਦਰ ਸਿੰਘ ਬਿਰਧ ਆਸ਼ਰਮ ਬਡਰੁੱਖਾਂ ਵਿਖੇ ਹਰ ਸਾਲ ਦੀ ਤਰ੍ਹਾਂ ਪਰਮਪੂਜਯ ਸ਼੍ਰੀ ਸੁਧਾਂਸੂ ਜੀ ਮਹਾਰਾਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਜਾਗਰਿਤੀ ਮਿਸ਼ਨ ਸਤਸੰਗ ਸੰਮਤੀ ਵਲੋਂ ਸੰਮਤੀ ਦੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਕਰਵਾਉਣ ਸੰਬੰਧੀ ਕੀਤਾ ਵਿਚਾਰ ਵਟਾਂਦਰਾ

ਅਮਰਗੜ੍ਹ, 3 ਅਕਤੂਬਰ (ਜਤਿੰਦਰ ਮੰਨਵੀ) - ਮਾਲੇਰਕੋਟਲਾ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੀ ਪਲੇਠੀ ਮੀਟਿੰਗ ਅਰਜੁਨ ਐਵਾਰਡ ਜੇਤੂ ਐਸ.ਪੀ ਪੰਜਾਬ ਪੁਲਿਸ ਪਦਮਸ੍ਰੀ ਸੁਨੀਤਾ ਰਾਣੀ ਦੀ ਪ੍ਰਧਾਨਗੀ ਹੇਠ ਪੰਮੂ ਸੇਖੋਂ ਦੇ ਫਾਰਮ ਦਿਆਲਪੁਰ ਛੰਨਾ ਵਿਖੇ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਜਾਗਰਣ ਕਰਵਾਇਆ

ਕੌਹਰੀਆਂ, 3 ਅਕਤੂਬਰ (ਮਾਲਵਿੰਦਰ ਸਿੰਘ ਸਿੱਧ ੂ) - ਸ਼ਿਵ ਮੰਦਰ ਕਮੇਟੀ, ਪੰਚਾਇਤ ਅਤੇ ਨਗਰ ਨਿਵਾਸੀ ਪਿੰਡ ਸਾਦੀਹਰੀ ਵਲੋਂ ਮਾਂ ਭਗਵਤੀ ਦਾ ਦੂਜਾ ਵਿਸ਼ਾਲ ਜਾਗਰਣ ਕਰਵਾਇਆ ਗਿਆ | ਜਿਸ ਦੀ ਸ਼ੁਰੂਆਤ ਬਾਬਾ ਵਿੱਦਿਆ ਨੰਦ ਗਿਰੀ ਅਤੇ ਬਾਬਾ ਮਹੇਸ਼ਾ ਨੰਦਗਿਰੀ ਵਲੋਂ ਕੀਤੀ ...

ਪੂਰੀ ਖ਼ਬਰ »

ਅਕਾਲੀ ਦਲ ਛੱਡ ਕੇ ਦਰਜਨ ਵਿਅਕਤੀ ਮਾਨ ਦਲ 'ਚ ਹੋਏ ਸ਼ਾਮਿਲ

ਮਸਤੂਆਣਾ ਸਾਹਿਬ, 3 ਅਕਤੂਬਰ (ਦਮਦਮੀ) - ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਮਾਨ ਦਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਬਣਨ ਉਪਰੰਤ ਉਨ੍ਹਾਂ ਦੇ ਬੇਟੇ ਇਮਾਨ ਸਿੰਘ ਮਾਨ ਵਲੋਂ ਸੁਨਾਮ ਹਲਕੇ ਦੇ ਪਿੰਡਾਂ ਦਾ ਧੰਨਵਾਦੀ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਭੁੱਲਰ, ਧਾਲੀਵਾਲ) - ਲਾਈਨਜ਼ ਕਲੱਬ ਸੁਨਾਮ ਵਲੋਂ ਸਥਾਨਕ ਸਾਈਕਲ ਕਲੱਬ, ਰੋਟਰੀ ਕਲੱਬ ਸਮ, ਰੋਟਰੈਕਟ ਕਲੱਬ, ਲਾਈਨਜ਼ ਕਲੱਬ, ਸਮਾਜ ਸੇਵੀ ਸੰਗਠਨਾਂ ਅਤੇ ਵੱਖ-ਵੱਖ ਸਕੂਲਾਂ ਦੇ ਸਹਿਯੋਗ ਨਾਲ ਕਲੱਬ ਪ੍ਰਧਾਨ ਸੁਸ਼ੀਲ ਗੋਇਲ ਦੀ ...

ਪੂਰੀ ਖ਼ਬਰ »

ਅਗਰਵਾਲ ਸਭਾ ਵਲੋਂ ਮਹਾਰਾਜਾ ਅਗਰਸੈਨ ਜੈਅੰਤੀ ਸਮਾਰੋਹ ਦੌਰਾਨ ਵਿਸ਼ਾਲ ਇਕੱਤਰਤਾ

ਅਹਿਮਦਗੜ੍ਹ, 3 ਅਕਤੂਬਰ (ਰਣਧੀਰ ਸਿੰਘ ਮਹੋਲੀ)-ਅਗਰਵਾਲ ਸਭਾ ਅਤੇ ਮਹਾਰਾਜਾ ਅਗਰਸੈਨ ਸੇਵਾ ਸਦਨ ਅਹਿਮਦਗੜ੍ਹ ਵਲੋਂ ਸਰਪ੍ਰਸਤ ਨਰੇਸ਼ ਕੁਮਾਰ ਕਾਲਾ, ਪ੍ਰਧਾਨ ਧਰਮਵੀਰ ਗਰਗ, ਸਕੱਤਰ ਤਰਸੇਮ ਗਰਗ ਅਤੇ ਕੈਸ਼ੀਅਰ ਆਤਮਾ ਰਾਮ ਗੋਇਲ ਦੀ ਅਗਵਾਈ ਵਿਚ ਮਹਾਰਾਜਾ ਅਗਰਸੈਨ ...

ਪੂਰੀ ਖ਼ਬਰ »

ਆਖ਼ਰ ਕਦ ਠੱਲ੍ਹ ਪਵੇਗੀ ਵਾਹਨਾਂ 'ਤੇ ਉੱਚੀ ਆਵਾਜ਼ 'ਚ ਗੂੰਜਦੇ 'ਲੱਚਰ ਗੀਤਾਂ ਦੇ ਅੱਤਵਾਦ' ਨੂੰ

ਮਨਜਿੰਦਰ ਸਿੰਘ ਸਰੌਦ ਕੁੱਪ ਕਲਾਂ, 3 ਅਕਤੂਬਰ - ਪਿਛਲੇ ਲੰਬੇ ਸਮੇਂ ਤੋਂ ਪੰਜਾਬ ਅੰਦਰ ਲੱਚਰ ਗਾਇਕੀ ਨੇ ਆਪਣੇ ਪੈਰ ਅਜਿਹੇ ਪਸਾਰੇ ਕਿ ਸਾਰੇ ਖੇਤਰਾਂ ਵਿਚ ਸੱਭਿਆਚਾਰ ਅਤੇ ਸਮਾਜਿਕ ਕਦਰਾਂ-ਕੀਮਤਾਂ ਦੀ ਜੱਖਣਾ ਪੁੱਟਣ ਤੋਂ ਲੈ ਕੇ ਗੂੜੇ੍ਹ ਪਰਿਵਾਰਕ ...

ਪੂਰੀ ਖ਼ਬਰ »

ਬੱਸ ਅੱਡੇ ਦੇ ਘਿਰਾਓ ਦੌਰਾਨ ਆਂਗਣਵਾੜੀ ਵਰਕਰਾਂ ਦੀ ਨਿੱਜੀ ਟਰਾਂਸਪੋਰਟ ਮੁਲਾਜ਼ਮਾਂ ਨਾਲ ਹੋਈ ਤਕਰਾਰ

ਸੰਗਰੂਰ, 3 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਆਂਗਣਵਾੜੀ ਮੁਲਾਜਮ ਯੂਨੀਅਨ ਵਲੋਂ 47ਵੀਂ ਵਰੇ੍ਹਗੰਢ ਉੱਤੇ ਅੱਜ ਬੱਸ ਅੱਡੇ ਦੇ ਘਿਰਾਉ ਦੌਰਾਨ ਸਥਿਤੀ ਉਸ ਵੇਲੇ ਤਣਾਅਪੂਰਨ ਬਣ ਗਈ ਜਦ ਨਿੱਜੀ ਬੱਸ ਅਪਰੇਟਰਾਂ ਦੇ ਮੁਲਾਜਮਾਂ ਦਾ ਯੂਨੀਅਨ ਦੀ ਕੌਮੀ ...

ਪੂਰੀ ਖ਼ਬਰ »

ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਲਈ ਢੁਕਵੇਂ ਉਪਕਰਨ ਮੁਹੱਈਆ ਕਰਵਾਉਣ ਲਈ ਸਮਾਗਮ

ਭਵਾਨੀਗੜ੍ਹ, 3 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਬਿਨ੍ਹਾ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਲਈ ਢੁਕਵੇਂ ਉਪਕਰਨ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਲਕਾ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਧੂਰੀ ਪੁਲਿਸ ਟਰੈਫ਼ਿਕ ਪ੍ਰਬੰਧਾਂ ਨੂੰ ਲੈ ਕੇ ਹੋਈ ਸਖ਼ਤ

ਧੂਰੀ, 3 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਲੰਘੀ ਦੇਰ ਸ਼ਾਮ ਸ਼ਹਿਰ ਵਿਚ ਤਿਉਹਾਰਾਂ ਦੇ ਮੱਦੇਨਜ਼ਰ ਟਰੈਫ਼ਿਕ ਨਿਯਮਾਂ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਿਟੀ ਪੁਲਿਸ ਧੂਰੀ ਨੇ ਡੀ.ਐਸ.ਪੀ. ਧੂਰੀ ਯੋਗੇਸ਼ ਸ਼ਰਮਾ ਅਤੇ ਐਸ.ਐਚ.ਓ. ਥਾਣਾ ਸਿਟੀ ਹਰਜਿੰਦਰ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ 6 ਮਹੀਨੇ ਕੈਦ ਤੇ 27.10 ਲੱਖ ਰੁਪਏ ਜੁਰਮਾਨਾ

ਸੰਗਰੂਰ, 3 ਅਕਤੂਬਰ (ਧੀਰਜ ਪਸ਼ੌਰੀਆ) - ਜੱਜ ਕਰੁਨ ਗਰਗ ਦੀ ਅਦਾਲਤ ਨੇ ਚੈੱਕ ਬਾਊਾਸ ਦੇ ਇਕ ਮਾਮਲੇ ਵਿਚ ਇਕ ਵਿਅਕਤੀ ਨੰੂ 6 ਮਹੀਨੇ ਦੀ ਕੈਦ ਅਤੇ 27.10 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਜੁਰਮਾਨਾ ਨਾ ਭਰਨ ਦੀ ਸੂਰਤ ਵਿਚ 6 ਮਹੀਨੇ ਹੋਰ ਕੈਦ ਦੀ ਸਜ਼ਾ ਭੁਗਤਣੀ ...

ਪੂਰੀ ਖ਼ਬਰ »

ਹੈਰੀਟੇਜ ਸਕੂਲ ਦੇ 7 ਤੈਰਾਕੀ ਖਿਡਾਰੀ ਸਟੇਟ ਪੱਧਰੀ ਖੇਡਾਂ ਲਈ ਚੁਣੇ

ਭਵਾਨੀਗੜ੍ਹ, 3 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਹੈਰੀਟੇਜ਼ ਸਕੂਲ ਦੇ ਤੈਰਾਕੀ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ 'ਤੇ ਮੱਲ੍ਹਾਂ ਮਾਰਦਿਆਂ ਸੂਬਾ ਪੱਧਰੀ ਖੇਡ ਮੁਕਾਬਲਿਆਂ ਲਈ ਚੁਣੇ ਗਏ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਮੀਨੂ ਸੂਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੀਰਾ ਇੰਟਰਨੈਸ਼ਨਲ ਗਰੁੱਪ ਵਲੋਂ ਦੁਸਹਿਰੇ ਦੀਆਂ ਤਿਆਰੀਆਂ ਮੁਕੰਮਲ

ਅਮਰਗੜ੍ਹ, 3 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਹੀਰਾ ਇੰਟਰਨੈਸ਼ਨਲ ਗਰੁੱਪ ਵਲੋਂ ਕਰਵਾਏ ਜਾ ਰਹੇ ਦਸਹਿਰੇ ਮੇਲੇ ਸਬੰਧੀ ਤਿਆਰੀਆਂ ਮੁਕੰਮਲ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਸਾਗਰ ਸਿੰਘ, ਹੀਰਾ ਸਿੰਘ ਅਤੇ ਜੱਗੀ ਸਿੰਘ ਨੇ ਦੱਸਿਆ ਕਿ ਸਰਕਾਰੀ ...

ਪੂਰੀ ਖ਼ਬਰ »

ਨਗਰ ਕੌਂਸਲ ਦਫ਼ਤਰ ਲੌਂਗੋਵਾਲ ਵਿਖੇ ਜੂਨੀਅਰ ਇੰਜੀਨੀਅਰ ਤੇ ਲੇਖਾਕਾਰ ਦੀ ਅਸਾਮੀ ਖਾਲੀ ਹੋਣ ਕਾਰਨ ਦਫ਼ਤਰ ਦੇ ਵਿੱਤੀ ਹਾਲਾਤ ਵਿਗੜੇ

ਲੌਂਗੋਵਾਲ, 3 ਅਕਤੂਬਰ (ਸ.ਸ.ਖੰਨਾ, ਵਿਨੋਦ) - ਸਥਾਨਕ ਨਗਰ ਕੌਂਸਲ ਦਫ਼ਤਰ ਪਿਛਲੇ ਕਾਫ਼ੀ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਵਾਰਡ ਨੰਬਰ ਚਾਰ ਦੀ ਗਲੀ ਦਾ ਨਿਰਮਾਣ ਨਾ ਕੀਤੇ ਜਾਣ 'ਤੇ ਕਿਸਾਨਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਧਰਨਾ ਚੱਲਦਾ ਆ ਰਿਹਾ ਹੈ ...

ਪੂਰੀ ਖ਼ਬਰ »

ਵੱਡੀ ਗਿਣਤੀ ਕਿਸਾਨਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

ਦਿੜ੍ਹਬਾ ਮੰਡੀ, 3 ਅਕਤੂਬਰ (ਪਰਵਿੰਦਰ ਸੋਨੂੰ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸੰਯੁਕਤ ਮੋਰਚੇ ਦਾ ਸੱਦੇ ਉੱਤੇ ਯੂ ਪੀ ਅੰਦਰ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕੀਤੇ ਬੇਰਹਿਮੀ ਕਤਲ ਦੀ ਪੂਰਾ ਸਾਲ ਹੋਣ ਉੱਤੇ ਯੂ ਪੀ ਸਰਕਾਰ ਵੱਲੋਂ ਦੋਸ਼ੀਆਂ ਦੇ ...

ਪੂਰੀ ਖ਼ਬਰ »

ਸ੍ਰੀ ਰਾਮ ਲੀਲ੍ਹਾ ਦੇ 8ਵੇਂ ਦਿਨ ਦਾ ਉਦਘਾਟਨ

ਅਹਿਮਦਗੜ੍ਹ, 3 ਅਕਤੂਬਰ (ਰਣਧੀਰ ਸਿੰਘ ਮਹੋਲੀ)-ਸ੍ਰੀ ਰਾਮ ਲੀਲਾ ਪ੍ਰਬੰਧਕ ਕਮੇਟੀ ਦਾਣਾ ਮੰਡੀ ਵਲੋਂ ਕਰਵਾਈ ਜਾ ਰਹੀ ਸ਼੍ਰੀ ਰਾਮ ਲੀਲਾ ਦੇ ਅੱਠਵੇਂ ਦਿਨ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਪ੍ਰਧਾਨ ਰਾਕੇਸ਼ ਗਰਗ ਨੇ ...

ਪੂਰੀ ਖ਼ਬਰ »

9 ਤੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਦਾ ਐਲਾਨ

ਕੁੱਪ ਕਲਾਂ, 3 ਅਕਤੂਬਰ (ਮਨਜਿੰਦਰ ਸਿੰਘ ਸਰੌਦ)- ਪੰਜਾਬ ਅੰਦਰ ਆਉਂਦੇ ਦਿਨਾਂ ਨੂੰ ਭਾਰਤੀ ਕਿਸਾਨ ਯੂਨੀਅਨ ਅਤੇ ਪੰਜਾਬ ਸਰਕਾਰ ਦੇ ਵਿਚਕਾਰ ਕਿਸਾਨੀ ਮੰਗਾਂ ਨੂੰ ਲੈ ਕੇ ਕਸ਼ਮਕਸ਼ ਹੋਰ ਤੇਜ਼ ਹੋਣ ਦੇ ਹਾਲਾਤ ਬਣਦੇ ਨਜ਼ਰ ਆ ਰਹੇ ਹਨ | ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਮੂਨਕ ਸ਼ਹਿਰ ਨੇ ਸਫ਼ਾਈ 'ਚ ਪੂਰੇ ਉੱਤਰੀ ਭਾਰਤ 'ਚੋਂ ਪਹਿਲਾ ਸਥਾਨ ਕੀਤਾ ਹਾਸਲ

ਮੂਨਕ, 3 ਅਕਤੂਬਰ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਭਾਰਤ ਸਰਕਾਰ ਵੱਲੋਂ ਕਰਵਾਏ ਗਏ ਸਵੱਛ ਸਰਵੇਖਣ 2022 ਵਿੱਚ 15 ਹਜਾਰ ਤੋਂ 25 ਹਜਾਰ ਦੀ ਆਬਾਦੀ ਵਾਲੇ ਖੇਤਰਾਂ ਵਿਚੋਂ ਮੂਨਕ ਸ਼ਹਿਰ ਨੂੰ ਪੂਰੇ ਉੱਤਰੀ ਭਾਰਤ ਵਿਚੋਂ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ | ਇਹ ਸ਼ਹਿਰ ਲਗਾਤਾਰ ...

ਪੂਰੀ ਖ਼ਬਰ »

ਮਿੱਠੂ ਲੱਡੇ ਉੱਪਰ ਪਰਚਾ ਦਰਜ ਹੋਣ ਨਾਲ ਕਾਨੰੂਨ 'ਚ ਕਿਨਰਾਂ ਦਾ ਵੀ ਵਿਸ਼ਵਾਸ ਹੋਰ ਵਧਿਆ - ਸਿਮਰਨ ਮਹੰਤ

ਸੰਗਰੂਰ, 3 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਨਜ਼ਦੀਕੀ ਪਿੰਡ ਲੱਡਾ ਦੇ ਸਰਪੰਚ ਮਿੱਠੂ ਲੱਡਾ ਉੱਤੇ ਥਾਣਾ ਸਦਰ ਧੂਰੀ ਵਿਖੇ ਵੱਖ-ਵੱਖ ਧਾਰਾਵਾਂ ਅਧੀਨ ਪਰਚਾ ਦਰਜ਼ ਕਰਵਾਉਣ ਵਾਲੇ ਮਹੰਤ ਸਿਮਰਨ ਪਟਿਆਲਾ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਮਲੇਰਕੋਟਲਾ ਦੇ ਸਭ ਤੋਂ ਸਾਫ-ਸੁਥਰੇ ਪਿੰਡ ਭੂਦਨ ਦੀ ਮਹਿਲਾ ਸਰਪੰਚ ਦਾ ਇਕ ਲੱਖ ਰੁਪਏ ਨਾਲ ਸਨਮਾਨ

ਮਾਲੇਰਕੋਟਲਾ, 3 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ਼ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਜਿਲ੍ਹਾ ਮਲੇਰਕੋਟਲਾ ਦੇ ਸਭ ਤੋਂ ਸਾਫ ਸੁਥਰੇ ਐਲਾਨੇ ਗਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX