ਤਾਜਾ ਖ਼ਬਰਾਂ


ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਆਏ ਨਜ਼ਰ
. . .  about 1 hour ago
ਪਟਿਆਲਾ, 1 ਅਪ੍ਰੈਲ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਨਜ਼ਰ ਆਏ।
ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  about 2 hours ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  about 2 hours ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  about 2 hours ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  about 2 hours ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 3 hours ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 3 hours ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਬਠਿੰਡਾ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਅਤੇ ਸਾਂਝੇ ਮੋਰਚੇ ਨੇ ਕੇਂਦਰ ਸਰਕਾਰ ਦੀ ਅਰਥੀ ਫੂਕੀ

ਭਗਤਾ ਭਾਈਕਾ, 3 ਅਕਤੂਬਰ (ਸੁਖਪਾਲ ਸਿੰਘ ਸੋਨੀ)-ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਅਤੇ ਸਾਂਝੇ ਮੋਰਚੇ ਵਲੋਂ ਭਗਤਾ ਭਾਈਕਾ ਦੇ ਮੁੱਖ ਵਿਚ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਜ਼ੀ ਕੀਤੀ ਗਈ | ਇਸ ਸਮੇਂ ਬੋਲਦੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਕਿਯੂ ਉਗਰਾਹਾਂ ਵਲੋਂ ਜ਼ੋਰਦਾਰ ਰੋਸ ਮੁਜ਼ਾਹਰਾ

'ਲਖੀਮਪੁਰ ਖੀਰੀ ਕਿਸਾਨ ਕਤਲ ਕਾਂਡ ਦੀ ਪਹਿਲੀ ਬਰਸੀ' ਬਠਿੰਡਾ, 3 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਪਿਛਲੇ ਵਰ੍ਹੇ ਦੇ ਤਿੰਨ ਅਕਤੂਬਰ ਨੂੰ ਇਕ ਗੱਡੀ ਚੜ੍ਹਾ ਕੇ ਕਤਲ ਕੀਤੇ ਗਏ ਅੰਦੋਲਨਕਾਰੀ ਕਿਸਾਨਾਂ ਦੀ ਅੱਜ ਪਹਿਲੀ ...

ਪੂਰੀ ਖ਼ਬਰ »

ਨਵੀ ਗਠਿਤ ਆਂਗਣਵਾੜੀ ਵਰਕਰ ਯੂਨੀਅਨ ਵਲੋਂ ਸਰਕਾਰ ਨੂੰ ਮੰਗ ਪੱਤਰ

ਨਥਾਣਾ, 3 ਅਕਤੂਬਰ (ਗੁਰਦਰਸ਼ਨ ਲੁੱਧੜ)-ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਗਠਿਤ ਕੀਤੀ ਗਈ ਨਵੀਂ ਜਥੇਬੰਦੀ ਸਰਬ ਆਂਗਣਵਾੜੀ ਵਰਕਰ-ਹੈਲਪਰ ਯੂਨੀਅਨ ਵਲੋਂ ਪੰਜਾਬ ਸਰਕਾਰ ਨੂੰ ਯੂਨੀਅਨ ਦੀਆਂ ਮੰਗਾਂ ਸੰਬੰਧੀ ਮੰਗ ਪੱਤਰ ਭੇਜ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਖ਼ਤਰਨਾਕ ਹਾਦਸਿਆਂ ਤੇ ਭਿਆਨਕ ਬਿਮਾਰੀਆਂ ਨੂੰ ਜਨਮ ਦੇ ਰਹੀ ਹੈ ਸ਼ਹਿਰ ਦੀ ਹੱਡਾ ਰੋੜ੍ਹੀ

ਨਗਰ ਕੌਂਸਲ ਦੀ ਨਿਕੰਮੀ ਕਾਰਗੁਜ਼ਾਰੀ ਬਰਾੜ ਆਰ. ਸਿੰਘ ਗੋਨਿਆਣਾ-ਸ੍ਰੀ ਅੰਮਿ੍ਤਸਰ ਸਾਹਿਬ ਮੁੱਖ ਮਾਰਗ 'ਤੇ ਗੋਨਿਆਣਾ-ਜੈਤੋ ਬਾਈਪਾਸ ਤੋਂ ਇਕ ਕਿੱਲੋਮੀਟਰ ਦੂਰ ਸੜਕ ਦੇ ਕਿਨਾਰੇ ਉਪਰ ਬਣੀ ਹੋਈ ਹੱਡਾ ਰੋੜੀ ਇਥੋਂ ਲੰਘਣ ਵਾਲੇ ਰਾਹਗੀਰਾਂ, ਸ਼ਹਿਰ ਵਾਸੀਆਂ ਅਤੇ ਆਲੇ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਮੋਗਾ ਗੋਲੀਕਾਂਡ ਸੰਬੰਧੀ ਰੈਲੀ

ਬਠਿੰਡਾ, 3 ਅਕਤੂਬਰ (ਵੀਰਪਾਲ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ 7 ਅਕਤੂਬਰ ਨੂੰ ਰੀਗਲ ਸਿਨੇਮਾ ਗੋਲੀ ਕਾਂਡ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਹੋ ਰਹੀ ਵਿਦਿਆਰਥੀ ਮਹਾਂ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਵਿਖੇ ਰੈਲੀ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਵਲੋਂ 9 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਲੀਗਲ ਮੀਟਰੋਲੋਜੀ ਇੰਸਪੈਕਟਰ ਗਿ੍ਫ਼ਤਾਰ

ਬਠਿੰਡਾ, 3 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ ਭਿ੍ਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬਠਿੰਡਾ ਵਿਖੇ ਤਾਇਨਾਤ ਇਕ ਇੰਸਪੈਕਟਰ ਲੀਗਲ ਮੀਟਰੋਲੋਜੀ (ਵਜ਼ਨ ਅਤੇ ਮਾਪ) ਕਵਿੰਦਰ ਸਿੰਘ ਨੂੰ 9000 ਰੁਪਏ ਦੀ ਰਿਸ਼ਵਤ ...

ਪੂਰੀ ਖ਼ਬਰ »

ਬਠਿੰਡਾ ਕੈਮਿਸਟ ਐਸੋਸੀਏਸ਼ਨ ਵਲੋਂ ਦਵਾਈਆਂ ਦਾ ਆਨਲਾਈਨ ਕਾਰੋਬਾਰ ਕਰਨ ਵਾਲੀ ਇਕ ਨਿੱਜੀ ਕੰਪਨੀ ਦੇ ਮਾਲਕ ਵਿਰੁੱਧ ਮੁਕੱਦਮਾ ਦਰਜ ਕਰਨ ਦੀ ਮੰਗ

'ਮਾਮਲਾ ਆਨਲਾਈਨ ਵਿਕਦੀਆਂ ਨਸ਼ੀਲੀਆਂ ਦਵਾਈਆਂ ਦਾ' ਬਠਿੰਡਾ, 3 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ 'ਚ ਇਕ ਨਿੱਜੀ ਕੰਪਨੀ ਦੇ ਇਕ ਰਿਟੇਲਰ ਵਜੋਂ ਦਵਾਈਆਂ ਦਾ ਆਨਲਾਈਨ ਕਾਰੋਬਾਰ ਕਰਨ ਵਾਲੇ ਕੰਪਨੀ ਡਾਇਰੈਕਟਰ ਵਿਰੁੱਧ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਸਵਦੇਸੀ ਅਪਣਾਉਣ ਲਈ ਕੀਤਾ ਪ੍ਰਣ

ਭੀਖੀ, 3 ਅਕਤੂਬਰ (ਔਲਖ)-ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ 'ਸਵਦੇਸੀ ਪੰਦ੍ਹਰਵਾੜੇ' ਤਹਿਤ ਸਵਦੇਸੀ ਵਸਤੂਆਂ ਅਪਣਾਉਣ ਅਤੇ ਸਵਦੇਸੀ ਨੂੰ ਪ੍ਰਫੁੱਲਿਤ ਕਰਨ ਲਈ ਸਹੁੰ ਚੁੱਕੀ | ਪਿ੍ੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਇਤਿਹਾਸ ਅਤੇ ਸਵਦੇਸੀ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ 310 ਗਰਾਮ ਚਿੱਟਾ ਤੇ ਸਾਢੇ 4 ਲੱਖ ਰੁਪਏ ਡਰੱਗ ਮਨੀ ਬਰਾਮਦ

5 ਸਣੇ 1 ਨਾਬਾਲਗ ਕਾਬੂ ਮਾਨਸਾ, 3 ਅਕਤੂਬਰ (ਰਾਵਿੰਦਰ ਸਿੰਘ ਰਵੀ)- ਮਾਨਸਾ ਪੁਲਿਸ ਨੇ ਚਿੱਟਾ ਅਤੇ ਡਰੱਗ ਮਨੀ ਬਰਾਮਦ ਕਰ ਕੇ 5 ਵਿਅਕਤੀਆਂ ਸਣੇ 1 ਨਾਬਾਲਗ ਨੂੰ ਕਾਬੂ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਮਾਨਸਾ ਦੇ ਸਹਾਇਕ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਮੰਗਾਂ ਸੰਬੰਧੀ ਪੰਜਾਬ ਤੇ ਕੇਂਦਰ ਸਰਕਾਰ ਨੂੰ ਭੇਜੇ ਮੰਗ ਪੱਤਰ

ਝੁਨੀਰ, 3 ਅਕਤੂਬਰ (ਰਮਨਦੀਪ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਬਲਾਕ ਪੱਧਰੀ ਰੋਸ ਪ੍ਰਦਰਸ਼ਨ ਕਸਬਾ ਝੁਨੀਰ ਵਿਖੇ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ ਲਗਾਇਆ ਧਰਨਾ 60ਵੇਂ ਦਿਨ ਵੀ ਜਾਰੀ

ਮਾਨਸਾ, 3 ਅਕਤੂਬਰ (ਰਾਵਿੰਦਰ ਸਿੰਘ ਰਵੀ)- ਮਜ਼ਦੂਰ ਮੁਕਤੀ ਮੋਰਚਾ ਵਲੋਂ ਮਜ਼ਦੂਰਾਂ ਹੱਕੀ ਮੰਗਾਂ ਮਨਵਾਉਣ ਲਈ ਸਥਾਨਕ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਫ਼ਤਰ ਅੱਗੇ ਲਗਾਇਆ ਧਰਨਾ 60ਵੇਂ ਦਿਨ ਵੀ ਜਾਰੀ ਰਿਹਾ | ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਉਂ ਨੇ ਕਿਹਾ ...

ਪੂਰੀ ਖ਼ਬਰ »

ਰਾਮਇੰਦਰ ਸਿੰਘ ਭੰਗਾਲ ਟਰੱਕ ਯੂਨੀਅਨ ਬੁਢਲਾਡਾ ਦੇ ਨਵੇਂ ਪ੍ਰਧਾਨ ਬਣੇ

ਕਾਰਜਸ਼ੀਲ ਪ੍ਰਧਾਨ ਗੁੱੜਦੀ ਤੇ ਹੋਰਨਾਂ ਵਲੋਂ ਸਵਾਗਤ ਬੁਢਲਾਡਾ, 3 ਅਕਤੂਬਰ (ਸਵਰਨ ਸਿੰਘ ਰਾਹੀ)- ਅੱਜ ਇੱਥੇ ਟਰੱਕ ਓਪਰੇਟਰ ਯੂਨੀਅਨ ਵਿਖੇ ਹਾਜ਼ਰ ਓਪਰੇਟਰਾਂ ਨੇ ਰਾਮਇੰਦਰ ਸਿੰਘ ਭੰਗਾਲ ਨੂੰ ਨਵਾਂ ਪ੍ਰਧਾਨ ਚੁਣ ਲਿਆ ਹੈ ਅਤੇ ਇੱਥੇ ਪਹਿਲਾ ਕਾਰਜਸ਼ੀਲ ਪ੍ਰਧਾਨ ...

ਪੂਰੀ ਖ਼ਬਰ »

ਦੁਰਗਾ ਅਸ਼ਟਮੀ ਮੌਕੇ ਕੰਨਿਆ ਪੂਜਨ ਕੀਤਾ

ਭੀਖੀ, 3 ਅਕਤੂਬਰ (ਨਿ. ਪ. ਪ.)- ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਸ੍ਰੀ ਦੁਰਗਾ ਅਸ਼ਟਮੀ ਦੇ ਮੌਕੇ 'ਤੇ ਕੰਨਿਆ ਪੂਜਣ ਕੀਤਾ ਗਿਆ | ਨਿੱਕੀਆਂ-ਨਿੱਕੀਆਂ ਕੰਜਕਾਂ ਦੇ ਚਰਨ ਧੋ ਕੇ ਪੂਜਨ ਕੀਤਾ ਗਿਆ | ਉਨ੍ਹਾਂ ਨੂੰ ਤਿਲਕ ਲਗਾ ਕੇ ਚੰੁਨੀਆਂ, ਫਲ ਅਤੇ ਮਿਠਾਈਆਂ ਭੇਟ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਨੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਕੇਂਦਰ ਸਰਕਾਰ ਦੀ ਅਰਥੀ ਸਾੜੀ

ਮਾਨਸਾ, 3 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜਨ ਦੇ ਦਿੱਤੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ | ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਧਰਨਾ

ਮਾਨਸਾ, 3 ਅਕਤੂਬਰ (ਰਾਵਿੰਦਰ ਸਿੰਘ ਰਵੀ)- ਲਖੀਮਪੁਰ ਖੀਰੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਜਾਰੀ ਰਹੇਗਾ | ਇਹ ਪ੍ਰਗਟਾਵਾ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਜ਼ਦੀਕ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਸੁਤੰਤਰਤਾ ਸੰਗਰਾਮੀ ਪਰਿਵਾਰ ਨਾਲ ਦੁੱਖ ਸਾਂਝਾ

ਨਥਾਣਾ, 3 ਅਕਤੂਬਰ (ਗੁਰਦਰਸ਼ਨ ਲੁੱਧੜ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਗਸੀਰ ਸਿੰਘ ਕਲਿਆਣ ਅਤੇ ਬਲਾਕ ਪੰਚਾਇਤ ਸੰਮਤੀ ਨਥਾਣਾ ਦੇ ਸਾਬਕਾ ਚੇਅਰਮੈਨ ਹਰਮੀਤ ਸਿੰਘ ਬਾਹੀਆ ਪਿੰਡ ਪੂਹਲਾ ਵਿਖੇ ਸੁਤੰਤਰਤਾ ਸੰਗਰਾਮੀ ਸਵ: ਪ੍ਰੇਮ ਸਿੰਘ ਦੇ ...

ਪੂਰੀ ਖ਼ਬਰ »

'ਸਿੱਧੂਪੁਰ' ਲਹਿਰਾ ਧੂਰਕੋਟ ਇਕਾਈ ਦੀ ਖ਼ਜ਼ਾਨਚੀ ਅਮਨਦੀਪ ਕੌਰ ਜਥੇਬੰਦੀ 'ਚੋਂ ਬਰਖ਼ਾਸਤ

ਲਹਿਰਾ ਮੁਹੱਬਤ, 3 ਅਕਤੂਬਰ (ਭੀਮ ਸੈਨ ਹਦਵਾਰੀਆ)- ਭਾਕਿਯੂ ਏਕਤਾ 'ਸਿੱਧੂਪੁਰ' ਲਹਿਰਾ ਧੂਰਕੋਟ ਦੀ ਪਿੰਡ ਕਮੇਟੀ ਦੀ ਅਹਿਮ ਮੀਟਿੰਗ ਇਕਾਈ ਪ੍ਰਧਾਨ ਅਰਸ਼ਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿੱਚ ਇਸਤਰੀ ਵਿੰਗ ਪ੍ਰਧਾਨ ਤੋਂ ਇਲਾਵਾ ਬਲਾਕ ਆਗੂ ਬਲਵੀਰ ...

ਪੂਰੀ ਖ਼ਬਰ »

ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ 'ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ

ਬਠਿੰਡਾ, 3 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਝੋਨੇ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ | ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ...

ਪੂਰੀ ਖ਼ਬਰ »

ਪਲਾਟ 'ਤੇ ਜ਼ਬਰੀ ਕਬਜ਼ਾ ਕਰਨ ਲਈ ਇਕ ਘਰ ਅੰਦਰ ਦਾਖ਼ਲ ਹੋ ਕੇ ਕੀਤੇ ਹਮਲੇ 'ਚ ਦੋ ਮਹਿਲਾਵਾਂ ਸਮੇਤ 4 ਜ਼ਖ਼ਮੀ

ਰਾਮਾਂ ਮੰਡੀ, 3 ਅਕਤੂਬਰ (ਤਰਸੇਮ ਸਿੰਗਲਾ)- ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਭਾਈ ਦੇ ਪਲਾਟ 'ਤੇ ਕਬਜਾ ਕਰਨ ਲਈ ਬੀਤੇ ਦਿਨੀਂ ਦੇਰ ਰਾਤ ਦੋ ਦਰਜਨ ਦੇ ਕਰੀਬ ਵਿਅਕਤੀਆਂ ਵਲੋਂ ਡਾਂਗਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਇਕ ਘਰ ਵਿਚ ਦਾਖਲ ਹੋ ਕੇ ਕੀਤੇ ...

ਪੂਰੀ ਖ਼ਬਰ »

ਜੈਨ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ

ਰਾਮਾਂ ਮੰਡੀ, 3 ਅਕਤੂਬਰ (ਤਰਸੇਮ ਸਿੰਗਲਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਕਾਮ ਭਾਗ-ਪਹਿਲਾ ਸਮੈਸਟਰ ਪਹਿਲਾ, ਬੀ. ਏ. ਭਾਗ-ਪਹਿਲਾ ਅਤੇ ਬੀ. ਏ. ਭਾਗ-ਦੂਜਾ ਦੇ ਨਤੀਜਿਆਂ ਅਨੁਸਾਰ ਸਥਾਨਕ ਤਪਾਚਾਰੀਆ ਹੇਮ ਕੁੰਵਰ ਆਰ ਐਲ ਡੀ ਜੈਨ ਗਰਲਜ਼ ਕਾਲਜ ਦੇ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਬੱਚਿਆਂ ਦੀ 'ਕਾਊਾਟ ਦੀ ਕਲਿੱਪਜ ਐਂਡ ਹੈਂਗ' ਗਤੀਵਿਧੀ ਕਰਵਾਈ

ਚਾਉਕੇ, 3 ਅਕਤੂਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਸ੍ਰੀਮਤੀ ਬਬਲੀ ਖੀਪਲ ਦੀ ਅਗਵਾਈ ਹੇਠ ਬੱਚਿਆਂ ਲਈ ਵੱਖ-ਵੱਖ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਐਨ.ਐਸ.ਐਸ. ਸਥਾਪਨਾ ਦਿਵਸ ਮਨਾਇਆ

ਤਲਵੰਡੀ ਸਾਬੋ, 3 ਅਕਤੂਬਰ (ਰਵਜੋਤ ਸਿੰਘ ਰਾਹੀ) - ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਅਤੇ ਕਾਲਜੀਏਟ ਸਕੂਲ ਦੇ ਐਨ.ਐਸ.ਐਸ ਵਿਭਾਗ ਵਲੋਂ ਐਨ.ਐਸ.ਐਸ. ਸਥਾਪਨਾ ਦਿਵਸ ਅਤੇ ਗਾਂਧੀ ਜੈਯੰਤੀ ਨੂੰ ਸਮਰਪਿਤ ਇਕ ਰੋਜਾ ਕੈਂਪ ਲਾਇਆ ਗਿਆ | ਜਿਸ ਦੌਰਾਨ ਐਨ.ਐਸ.ਐਸ. ਦੇ ਇੰਚਾਰਜ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਪਬਲਿਕ ਸਕੂਲ ਢਪਾਲੀ ਦੇ ਵਿਦਿਆਰਥੀਆਂ ਵਲੋਂ ਤਿੰਨ ਰੋਜ਼ਾ ਵਿੱਦਿਅਕ ਟੂਰ

ਭਾਈਰੂਪਾ, 3 ਅਕਤੂਬਰ (ਵਰਿੰਦਰ ਲੱਕੀ)-ਸੇਂਟ ਸੋਲਜ਼ਰ ਪਬਲਿਕ ਸਕੂਲ ਢਪਾਲੀ ਦੇ ਬੱਚਿਆਂ ਵਲੋਂ ਤਿੰਨ ਰੋਜ਼ਾ ਵਿੱਦਿਅਕ ਟੂਰ ਮੁੱਖ ਅਧਿਆਪਕ ਸੁਰਜੀਤ ਸਿੰਘ ਬਾਵਾ ਅਤੇ ਕਿਰਨਦੀਪ ਕੌਰ ਦੀ ਅਗਵਾਈ 'ਚ ਲਗਾਇਆ ਗਿਆ | ਇਸ ਮੌਕੇ ਬੱਚਿਆਂ ਨੇ ਕਈ ਧਾਰਮਿਕ ਅਤੇ ਇਤਿਹਾਸਕ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਗੋਨਿਆਣਾ ਦੀ ਮੀਟਿੰਗ

ਗੋਨਿਆਣਾ, 3 ਅਕਤੂਬਰ (ਬਰਾੜ ਆਰ. ਸਿੰਘ)-ਬੀਤੇ ਦਿਨ ਪਵਨ ਮੈਡੀਕਲ ਸਟੋਰ ਵਿਖੇ ਵਾਇਸ ਪ੍ਰਧਾਨ ਡਾ. ਬਖਤੌਰ ਸਿੰਘ ਨੇਹੀਂਆਂ ਵਾਲਾ ਦੀ ਦੇਖ਼ ਰੇਖ਼ ਹੇਠ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਗੋਨਿਆਣਾ ਦੀ ਮੀਟਿੰਗ ਹੋਈ | ਮੀਟਿੰਗ ਦੇ ਆਰੰਭ ਵਿਚ ਡਾ: ਜਗਸੀਰ ਸਿੰਘ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੇ ਚੇਅਰਮੈਨ ਰਾਕੇਸ਼ ਪੁਰੀ ਦਾ ਕੋਠਾ ਗੁਰੂ ਪੁੱਜਣ 'ਤੇ ਭੱਲਾ ਵਲੋਂ ਨਿੱਘਾ ਸਵਾਗਤ

ਭਗਤਾ ਭਾਈਕਾ, 3 ਅਕਤੂਬਰ (ਸੁਖਪਾਲ ਸਿੰਘ ਸੋਨੀ)- ਆਪ ਸਰਕਾਰ ਵਲੋਂ ਸੂਬੇ 'ਚ ਜੰਗਲਾਤ ਵਿਭਾਗ ਦੇ ਨਵ-ਨਿਯੁਕਤ ਚੇਅਰਮੈਨ ਰਾਕੇਸ਼ ਪੁਰੀ ਇਤਿਹਾਸਕ ਪਿੰਡ ਕੋਠਾ ਗੁਰੂ ਪੁੱਜਣ 'ਤੇ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਜਤਿੰਦਰ ਸਿੰਘ ਭੱਲਾ ਵਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਅੰਬੇਡਕਰ ਪਾਰਕ 'ਚ ਰੋਸ ਪ੍ਰਦਰਸ਼ਨ

ਬਠਿੰਡਾ, 3 ਅਕਤੂਬਰ (ਅਵਤਾਰ ਸਿੰਘ)- ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਅੰਬੇਦਕਰ ਪਾਰਕ ਵਿਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਆਪਣੀਆਂ ਮੰਗਾਂ ਸੰਬੰਧੀ ਇਕ ਅਹਿਮ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ...

ਪੂਰੀ ਖ਼ਬਰ »

ਹਰਗੋਬਿੰਦ ਪਬਲਿਕ ਸਕੂਲ ਕਾਂਗੜ ਦੇ ਬੱਚਿਆਂ ਨੇ ਲਗਾਇਆ ਤਿੰਨ ਰੋਜਾ ਧਾਰਮਿਕ ਟੂਰ

ਭਾਈਰੂਪਾ, 3 ਅਕਤੂਬਰ (ਵਰਿੰਦਰ ਲੱਕੀ)-ਇਲਾਕੇ ਦੀ ਸਿੱਖਿਆ ਸੰਸਥਾ ਹਰਗੋਬਿੰਦ ਪਬਲਿਕ ਸਕੂਲ ਕਾਂਗੜ ਦੇ ਵਿਦਿਆਰਥੀਆਂ ਵਲੋਂ ਤਿੰਨ ਰੋਜ਼ਾ ਧਾਰਮਿਕ ਟੂਰ ਲਗਾਇਆ ਗਿਆ | ਸਕੂਲ ਦੇ ਪਿ੍ੰਸੀਪਲ ਸੋਨੂੰ ਕੁਮਾਰ ਨੇ ਬੱਚਿਆਂ ਨੂੰ ਹਰ ਗੁਰਦੁਆਰਾ ਸਾਹਿਬ ਦੇ ਇਤਿਹਾਸ ਬਾਰੇ ...

ਪੂਰੀ ਖ਼ਬਰ »

ਸਾਈਕਲਿੰਗ ਗਰੁੱਪ ਵਲੋਂ ਸਿਹਤ ਜਾਗਰੂਕਤਾ ਮੁਹਿੰਮ ਚਲਾਈ

ਲਹਿਰਾ ਮੁਹੱਬਤ, 3 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਡੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਵਲੋਂ ਸਾਈਕਲਿੰਗ ਗਰੁੱਪ ਦੀ ਸਿਹਤ ਜਾਗਰੂਕਤਾ ਮੁਹਿੰਮ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਗਿਆ | ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿਚ ਲੋਕਾਂ ਕੋਲ ...

ਪੂਰੀ ਖ਼ਬਰ »

ਚਾਉਕੇ ਦੇ ਜੰਮਪਲ ਗੁਰਸੇਵਕ ਪਹਿਲਵਾਨ ਨੇ ਨੈਸ਼ਨਲ ਗੇਮਜ਼ 'ਚ ਕੁਸ਼ਤੀ ਮੁਕਾਬਲੇ 'ਚ ਕਾਂਸੀ ਤਗਮਾ ਜਿੱਤਿਆ

ਚਾਉਕੇ, 3 ਅਕਤੂਬਰ (ਮਨਜੀਤ ਸਿੰਘ ਘੜੈਲੀ)-ਗੁਜਰਾਤ ਵਿਖੇ ਹੋ ਰਹੀਆਂ ਨੈਸ਼ਨਲ ਗੇਮਜ਼ 'ਚ ਕੁਸ਼ਤੀ ਮੁਕਾਬਲੇ ਵਿਚ ਚਾਉਕੇ ਨਗਰ ਦੇ ਪਹਿਲਵਾਨ ਗੁਰਸੇਵਕ ਸਿੰਘ ਨੇ 130 ਕਿੱਲੋ ਵਰਗ 'ਚ ਕਾਂਸੇ ਦਾ ਤਗਮਾ ਜਿੱਤਿਆ ਹੈ | ਇੱਥੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵੱਡੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਜਿਉਂਦ ਦੇ ਬੱਚਿਆਂ ਨੇ ਜ਼ਿਲ੍ਹਾ ਸਕੂਲ ਖੇਡਾਂ 'ਚ ਮਾਰੀਆਂ ਮੱਲਾਂ

ਚਾਉਕੇ, 3 ਅਕਤੂਬਰ (ਮਨਜੀਤ ਸਿੰਘ ਘੜੈਲੀ)-ਸਰਕਾਰੀ ਹਾਈ ਸਕੂਲ ਪਿੰਡ ਜਿਉਂਦ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸਕੂਲ ਖੇਡਾਂ 'ਚ ਸ਼ਾਨਦਾਰ ਮੱਲ੍ਹਾਂ ਮਾਰੀਆਂ ਹਨ | ਇਨ੍ਹਾਂ ਮੁਕਾਬਲਿਆਂ 'ਚ ਖ਼ੁਸ਼ਦੀਪ ਕੌਰ ਸਿੱਧੂ ਨੇ 61 -65 ਕਿੱਲੋ ਭਾਰ ਵਰਗ ਦੇ ਕੁਸ਼ਤੀ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗ਼ਾ ਜਿੱਤਿਆ | ਸੁਨੀਤਾ ਕੌਰ, ਅਨਮੋਲਪੀ੍ਰਤ ਕੌਰ, ਜਸ਼ਨਪ੍ਰੀਤ ਸਿੰਘ ਅਤੇ ਗੁਰਸੇਵਕ ਸਿੰਘ ਨੇ ਜ਼ਿਲ੍ਹੇ 'ਚੋਂ ਦੂਜੀ ਪੁਜ਼ੀਸ਼ਨ ਲੈ ਕੇ ਚਾਂਦੀ ਦਾ ਤਮਗ਼ਾ ਪ੍ਰਾਪਤ ਕੀਤਾ | ਮਨਪ੍ਰੀਤ ਸਿੰਘ ਨੇ ਬਾਕਸਿੰਗ 'ਚ ਸੋਨ ਤਮਗ਼ਾ ਆਪਣੇ ਨਾਂਅ ਕੀਤਾ | ਏਅਰ ਪਿਸਟਲ ਸ਼ੂਟਿੰਗ 'ਚ ਹਰਜੋਤ ਸਿੰਘ ਭੁੱਲਰ ਨੇ ਜ਼ਿਲ੍ਹਾ ਸਕੂਲ ਖੇਡਾਂ 'ਚ ਦੂਜੀ ਪੁਜ਼ੀਸ਼ਨ ਹਾਸਲ ਕੀਤੀ | ਇਸ ਸਕੂਲ ਦੇ ਬੱਚਿਆਂ ਨੇ 'ਖੇਡਾਂ ਵਤਨ ਪੰਜਾਬ ਦੀਆਂ' 'ਚ ਕੁਸ਼ਤੀ 'ਚ ਗੁਰਸੇਵਕ ਸਿੰਘ ਨੇ ਕਾਂਸੀ ਤਮਗ਼ਾ ਹਾਸਲ ਕੀਤਾ |
ਬਾਕਸਿੰਗ 'ਚ ਮਨਪ੍ਰੀਤ ਸਿੰਘ ਨੇ ਚਾਂਦੀ ਅਤੇ ਜਸ਼ਨਪ੍ਰੀਤ ਸਿੰਘ ਨੇ ਕਾਂਸੀ ਤਮਗ਼ਾ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਗੁਰਸ਼ਰਨ ਸਿੰਘ ਬਰਾੜ ਨੇ ਬੱਚਿਆਂ, ਮਾਪਿਆਂ ਅਤੇ ਮੈਡਮ ਵੀਰਪਾਲ ਕੌਰ ਡੀ.ਪੀ.ਈ. ਨੂੰ ਉਚੇਚੇ ਤੌਰ 'ਤੇ ਵਧਾਈ ਦਿੱਤੀ ਅਤੇ ਪੂਰੇ ਸਟਾਫ਼ ਦਾ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਕੀਤਾ |

ਖ਼ਬਰ ਸ਼ੇਅਰ ਕਰੋ

 

ਮਾਤਾ ਵੈਸ਼ਨੋ ਦੇਵੀ ਮੰਦਰ ਪਟੇਲ ਨਗਰ ਬਠਿੰਡਾ ਵਿਖੇ 14ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ

ਬਠਿੰਡਾ, 3 ਅਕਤੂਬਰ (ਅਵਤਾਰ ਸਿੰਘ)- ਮਾਤਾ ਵੈਸ਼ਨੋ ਦੇਵੀ ਮੰਦਿਰ ਪਟੇਲ ਨਗਰ ਬਠਿੰਡਾ ਵਿਖੇ ਮੰਦਿਰ ਟਰੱਸਟ ਵਲੋਂ ਮੰਦਿਰ ਦੇ 14ਵੇਂ ਮੂਰਤੀ ਸਥਾਪਨਾ ਦਿਵਸ ਮੌਕੇ ਮਾਤਾ ਭਗਵਤੀ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਮੌਕੇ ਕਿਸ਼ੋਰ ਬਾਂਸਲ ਫ਼ਤਹਿ ਦੇ ਪਰਿਵਾਰ ਵਲੋਂ ...

ਪੂਰੀ ਖ਼ਬਰ »

ਸਰਕਾਰੀ ਪੇਂਡੂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਨਾਬਾਰਡ ਨੇ 221.99 ਕਰੋੜ ਰੁਪਏ ਕੀਤੇ ਮਨਜ਼ੂਰ

ਬਠਿੰਡਾ, 3 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਾਬਾਰਡ ਨੇ ਸੂਬੇ ਦੇ ਸਰਕਾਰੀ ਪੇਂਡੂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ 221.99 ਕਰੋੜ ਰੁਪਏ ਮਨਜ਼ੂਰ ਕੀਤੇ ਹਨ | ਇਹ ਜਾਣਕਾਰੀ ਦਿੰਦਿਆਂ ਚੀਫ਼ ਜਨਰਲ ਮੈਨੇਜਰ ਨਾਬਾਰਡ ਰਘੂ ਨਾਥ ਬੀ ਨੇ ਸਾਂਝੀ ਕੀਤੀ | ...

ਪੂਰੀ ਖ਼ਬਰ »

ਲਿਟਲ ਫ਼ਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਮਹਾਤਮਾ ਗਾਂਧੀ ਜੈਅੰਤੀ ਮਨਾਈ

ਬਠਿੰਡਾ, 3 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲਿਟਲ ਫ਼ਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਮਹਿੰਦਰ ਸਿੰਘ ਅਤੇ ਡਾਇਰੈਕਟਰ ਕੁਲਦੀਪ ਕੌਰ ਦੀ ਅਗਵਾਈ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੇ ਅਕਾਦਮਿਕ ਖੇਤਰ 'ਚ ਮਾਰੀਆਂ ਮੱਲਾਂ

ਲਹਿਰਾ ਮੁਹੱਬਤ, 3 ਅਕਤੂਬਰ (ਭੀਮ ਸੈਨ ਹਦਵਾਰੀਆ)- ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ (ਬਠਿੰਡਾ) ਸ਼ਾਨਦਾਰ ਨਤੀਜਿਆਂ ਦੀ ਬਦੌਲਤ ਪੂਰੇ ਮਾਲਵੇ ਵਿਚ ਪ੍ਰਸਿੱਧ ਹੈ | ਇਸ ਵਾਰ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਏ. ਭਾਗ-2 (ਸਮੈਸਟਰ-3) ਦੇ ...

ਪੂਰੀ ਖ਼ਬਰ »

ਬੀ.ਸੀ.ਏ. ਛੇਵਾਂ ਸਮੈਸਟਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅਕਾਦਮਿਕ ਨਤੀਜੇ ਪ੍ਰਾਪਤ ਕੀਤੇ

ਬਠਿੰਡਾ, 3 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਾਬਾ ਫ਼ਰੀਦ ਕਾਲਜ ਮਾਲਵਾ ਖੇਤਰ ਵਿਚ ਆਪਣੀਆਂ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਲਈ ਜਾਣਿਆ ਜਾਂਦਾ ਹੈ | ਹਰ ਵਾਰ ਦੀ ਤਰ੍ਹਾਂ ਇਸ ਵਾਰ ਫਿਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਸੀ.ਏ. ਛੇਵਾਂ ...

ਪੂਰੀ ਖ਼ਬਰ »

ਗੋਨਿਆਣਾ ਨਗਰ ਕੌਂਸਲ ਦੇ ਨਵ–ਨਿਯੁਕਤ ਸੀ/ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਨੇ ਸੰਭਾਲਿਆ ਅਹੁਦਾ

ਗੋਨਿਆਣਾ, 3 ਅਕਤੂਬਰ (ਲਛਮਣ ਦਾਸ ਗਰਗ)- ਤਕਰੀਬਨ ਇਕ ਹਫ਼ਤਾ ਪਹਿਲਾ ਸਥਾਨਕ ਨਗਰ ਕੌਂਸਲ ਦੇ ਦਫ਼ਤਰ 'ਚ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਦੀ ਅਗਵਾਈ ਹੇਠ ਹੋਈ ਸੀ | ਜਿਸ ਵਿਚ ਸ਼ਹਿਰ ਦੇ ਸਮੂਹ 13 ਵਿਚੋਂ ਸਿਰਫ਼ 6 ਕੌਂਸਲਰਾਂ ਹੀ ਹਾਜ਼ਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX