ਤਾਜਾ ਖ਼ਬਰਾਂ


ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ ਨੂੰ ਮਨਾਏਗੀ ਸ਼੍ਰੋਮਣੀ ਕਮੇਟੀ
. . .  4 minutes ago
ਅੰਮ੍ਰਿਤਸਰ, 28 ਮਾਰਚ- ਸ਼੍ਰੋਮਣੀ ਕਮੇਟੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ 2023 ਅਤੇ ਜੈਤੋ ਦੇ ਮੋਰਚੇ ਦੀ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਵੇਗੀ। ਜਿਸ ਲਈ ਸ਼੍ਰੋਮਣੀ ਕਮੇਟੀ....
ਗੁਲਤਾਜ ਸਿੰਘ ਘੁੰਮਣ ਵਲੋਂ ਸ਼੍ਰੋਮਣੀ ਕਮੇਟੀ ਨੂੰ 51000/- ਦਾ ਚੈੱਕ ਭੇਟ
. . .  32 minutes ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੇ ਯੂ.ਪੀ.ਐਸ.ਸੀ. ਟੈਸਟ ਦੀ ਤਿਆਰੀ ਲਈ ਕੀਤੇ ਜਾ ਰਹੇ ਸਾਰਥਕ ਯਤਨ ਨੂੰ ਸਫ਼ਲ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪੰਥਕ ਪਰਿਵਾਰ ਦੇ ਫ਼ਰਜ਼ੰਦ ਸ. ਗੁਲਤਾਜ ਸਿੰਘ ਘੁੰਮਣ ਸਪੁੱਤਰ ਸ. ਰਣਧੀਰ ਸਿੰਘ ਘੁੰਮਣ ਵਲੋਂ...
ਸਕੂਲ ਵਿਚ ਅਧਿਆਪਕਾਂ ਦੀ ਕਮੀ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ
. . .  46 minutes ago
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਘੱਟ ਹੋਣ ਦੇ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਪਰਜਾਪਤ...
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  about 1 hour ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  about 1 hour ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ
. . .  about 1 hour ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ, ਜੋਕਿ ਫ਼ਾਜ਼ਿਲਕਾ ਤੋਂ ਸ਼ੂਰੁ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ ਕੱਢਿਆ ਗਿਆ। ਐਸ.ਐਸ.ਪੀ.....
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  about 1 hour ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ.....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  about 1 hour ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  about 1 hour ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  about 2 hours ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਦੋਸ਼ੀ ਕਰਾਰ
. . .  about 1 hour ago
ਲਖਨਊ, 28 ਮਾਰਚ- ਪ੍ਰਯਾਗਰਾਜ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ, ਦਿਨੇਸ਼ ਪਾਸੀ ਅਤੇ ਖ਼ਾਨ ਸੌਲਤ ਹਨੀਫ਼ ਨੂੰ ਉਮੇਸ਼ ਪਾਲ ਅਗਵਾ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ। ਅਤੀਕ ਅਹਿਮਦ....
ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਹਥਿਆਰ ਬਰਾਮਦ
. . .  about 2 hours ago
ਫ਼ਾਜ਼ਿਲਕਾ,28 ਮਾਰਚ (ਪ੍ਰਦੀਪ ਕੁਮਾਰ)- ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਇਕ ਪਿਸਟਲ 8 ਜ਼ਿੰਦਾ ਰੌਂਦ ਨਾਲ ਭਰੀ ਬੀ.ਐਸ.ਐਫ਼. ਵਲੋਂ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਬੋਹਰ ਸੈਕਟਰ ਵਿਚ ਜਲਾਲਾਬਾਦ ਦੇ ਕੋਲ ਐਨ.ਐਸ. ਵਾਲਾ....
ਸਰਕਾਰੀ ਬੰਗਲਾ ਖ਼ਾਲੀ ਕਰਨ ਸੰਬੰਧੀ ਰਾਹੁਲ ਗਾਂਧੀ ਨੇ ਲਿਖਿਆ ਪੱਤਰ
. . .  about 2 hours ago
ਨਵੀਂ ਦਿੱਲੀ, 28 ਮਾਰਚ-ਰਾਹੁਲ ਗਾਂਧੀ ਨੇ ਆਪਣਾ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ ਬਾਰੇ ਲੋਕ ਸਭਾ ਸਕੱਤਰੇਤ ਦੀ ਐਮ.ਐਸ. ਸ਼ਾਖ਼ਾ ਦੇ ਡਿਪਟੀ ਸਕੱਤਰ ਨੂੰ ਇਕ ਪੱਤਰ ਲਿਖਿਆ, ਜਿਸ ਵਿਚ ਉਨ੍ਹਾਂ ਕਿਹਾ ਕਿ ਪਿਛਲੀਆਂ 4 ਵਾਰ ਲੋਕ ਸਭਾ ਦੇ ਚੁਣੇ ਗਏ ਮੈਂਬਰ ਵਜੋਂ, ਇਹ ਲੋਕਾਂ ਦਾ ਫ਼ਤਵਾ ਹੈ, ਜਿਸ ਲਈ ਮੈਂ ਇੱਥੇ...
ਸੁਪਰੀਮ ਕੋਰਟ ਵਲੋਂ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ
. . .  about 2 hours ago
ਨਵੀਂ ਦਿੱਲੀ, 28 ਮਾਰਚ- ਸੁਪਰੀਮ ਕੋਰਟ ਨੇ ਸੁਰੱਖਿਆ ਦੀ ਮੰਗ ਕਰਨ ਵਾਲੀ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਉਸ ਵਲੋਂ ਕਿਹਾ ਗਿਆ ਸੀ ਕਿ ਉਹ ਯੂ.ਪੀ. ਜੇਲ੍ਹ ’ਚ ਤਬਦੀਲ ਨਹੀਂ ਹੋਣਾ ਚਾਹੁੰਦੇ। ਸੁਪਰੀਮ ਕੋਰਟ ਨੇ ਅਤੀਕ ਅਹਿਮਦ ਦੇ ਵਕੀਲ....
ਕਾਂਗਰਸ ਵਲੋਂ ਅੱਜ ਕੱਢਿਆ ਜਾਵੇਗਾ ਮਸ਼ਾਲ ਮਾਰਚ
. . .  about 3 hours ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਅੱਜ ਸ਼ਾਮ ਦਿੱਲੀ ਦੇ ਲਾਲ ਕਿਲੇ ਤੋਂ ਟਾਊਨ ਹਾਲ ਤੱਕ ਮਸ਼ਾਲ ਮਾਰਚ ਕੱਢੇਗੀ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੰਸਦ ਮੈਂਬਰ ਪਾਰਟੀ....
ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕੋ ਪਰਿਵਾਰ ਦੇ ਚਾਰ ਬੱਚਿਆਂ ਸਮੇਤ 6 ਜ਼ਖ਼ਮੀ
. . .  about 3 hours ago
ਮਾਹਿਲਪੁਰ, 28 ਮਾਰਚ (ਰਜਿੰਦਰ ਸਿੰਘ)- ਅੱਜ ਸਵੇਰੇ 8 ਵਜੇ ਦੇ ਕਰੀਬ ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਦੋਹਲਰੋਂ ਕੋਲ ਇਕ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਰੇਹੜੀ ’ਤੇ ਸਵਾਰ ਪ੍ਰਵਾਸੀ ਮਜ਼ਦੂਰਾਂ ਦੇ ਇਕੋ ਪਰਿਵਾਰ ਦੇ ਚਾਰ ਬੱਚਿਆ ਸਮੇਤ 6 ਜ਼ਖ਼ਮੀ ਹੋ ਗਏ। ਇਨ੍ਹਾਂ ਜ਼ਖ਼ਮੀਆਂ ਨੂੰ.....
ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ-ਐਡਵੋਕੇਟ ਧਾਮੀ
. . .  about 3 hours ago
ਬਾਬਾ ਬਕਾਲਾ ਸਾਹਿਬ, 28 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ, ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ....
ਪੀ.ਐਫ਼. ’ਤੇ ਵਿਆਜ ਦਰ ’ਚ ਹੋਇਆ ਵਾਧਾ
. . .  about 3 hours ago
ਨਵੀਂ ਦਿੱਲੀ, 28 ਮਾਰਚ- ਈ.ਪੀ.ਐਫ਼.ਓ. ਈ.ਪੀ.ਐਫ਼ ਦੀ ਵਿਆਜ ਦਰ ਦਾ ਫ਼ੈਸਲਾ ਕਰਦਾ ਹੈ। ਵਿੱਤ ਸਾਲ-23 ਲਈ ਪੀ.ਐਫ਼. ’ਤੇ ਵਿਆਜ ਦੀ ਦਰ 8.15% ਕੀਤੀ ਜਾਵੇਗੀ। ਕਿਰਤ ਮੰਤਰਾਲੇ ਵਲੋਂ ਇਸ ਪ੍ਰਸਤਾਵ ਨੂੰ.....
ਅੰਮ੍ਰਿਤਪਾਲ ਸੰਬੰਧੀ ਪਟੀਸ਼ਨਾਂ ’ਤੇ ਹਾਈਕੋਰਟ ਵਿਚ ਸੁਣਵਾਈ ਅੱਜ
. . .  about 3 hours ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵਲੋਂ ਪਾਈਆਂ ਸਾਰੀਆਂ ਪਟੀਸ਼ਨਾ ’ਤੇ ਹਾਈਕੋਰਟ ਵਿਚ ਅੱਜ ਸੁਣਵਾਈ ਕੀਤੀ ਜਾਵੇਗੀ।
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  1 minute ago
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ
. . .  about 4 hours ago
ਚੰਡੀਗੜ੍ਹ, 28 ਮਾਰਚ-ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਬੀਤੇ ਦਿਨੀਂ ਚੇਅਰਪਰਸਨ...
ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਘੁਸਪੈਠ
. . .  about 4 hours ago
ਅੰਮ੍ਰਿਤਸਰ, 28 ਮਾਰਚ-ਕੱਲ੍ਹ ਰਾਤ ਕਰੀਬ 10:30 ਵਜੇ, ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਸੈਕਟਰ ਬੀ.ਓ.ਪੀ. ਰਾਜਾਤਾਲ ਦੇ ਖੇਤਰ ਵਿਚ ਪਾਕਿਸਤਾਨ ਵਾਲੇ ਪਾਸੇ ਤੋਂ ਇਕ ਡਰੋਨ ਘੁਸਪੈਠ ਦਾ ਪਤਾ ਲਗਾਇਆ। ਜਵਾਨਾਂ ਨੇ ਡਰੋਨ 'ਤੇ ਗੋਲੀਬਾਰੀ...
ਰਾਹੁਲ ਗਾਂਧੀ ਪ੍ਰਤੀ ਸਰਕਾਰ ਦੇ ਰਵੱਈਏ ਦੀ ਨਿੰਦਾ-ਖੜਗੇ
. . .  about 4 hours ago
ਨਵੀਂ ਦਿੱਲੀ, 28 ਮਾਰਚ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇnਕਿਹਾ ਕਿ ਉਹ ਉਸ (ਰਾਹੁਲ ਗਾਂਧੀ) ਨੂੰ ਕਮਜ਼ੋਰ ਕਰਨ ਦੀ ਹਰ ਕੋਸ਼ਿਸ਼ ਕਰਨਗੇ, ਪਰ ਜੇਕਰ ਉਹ ਬੰਗਲਾ ਖਾਲੀ ਕਰ ਦਿੰਦਾ ਹੈ ਤਾਂ ਉਹ ਆਪਣੀ ਮਾਂ ਨਾਲ ਰਹਿਣ ਜਾਵੇਗਾ ਜਾਂ ਉਹ ਮੇਰੇ ਕੋਲ ਆ ਸਕਦਾ...
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 4 hours ago
ਨਵੀਂ ਦਿੱਲੀ, 28 ਮਾਰਚ - ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦੀ ਦਲ ਦੀ ਬੈਠਕ ਸੰਸਦ 'ਚ ਸ਼ੁਰੂ ਹੋ ਗਈ ਹੈ। ਸੰਸਦ ਦੇ ਬਜਟ ਇਜਲਾਸ ਦੇ ਦੂਜੇ ਪੜਾਅ 'ਚ ਹੋਣ ਵਾਲੀ ਭਾਜਪਾ ਦੀ ਇਹ ਪਹਿਲੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਸ੍ਰੀ ਮੁਕਤਸਰ ਸਾਹਿਬ

ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨਾ ਇਕ ਕਾਨੂੰਨੀ ਪ੍ਰਕਿਰਿਆ-ਐੱਸ. ਐੱਸ. ਪੀ.

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਡਾ: ਸਚਿਨ ਗੁਪਤਾ ਵਲੋਂ ਸ੍ਰੀ ਮੁਕਤਸਰ ਸਾਹਿਬ ਅੰਦਰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਜ਼ਿਲ੍ਹੇ ਅੰਦਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ ਨੂੰ ਖ਼ਤਮ ਕਰਨ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਐੱਸ. ਐੱਮ. ਐੱਲ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਅਰੁਣਵੀਰ ਵਸ਼ਿਸ਼ਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਐੱਸ.ਐੱਮ.ਐੱਲ. ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਜੁਡੀਸ਼ੀਅਲ ਅਫ਼ਸਰ , ...

ਪੂਰੀ ਖ਼ਬਰ »

ਰੈਮੀਡੀਅਲ ਕੋਚਿੰਗ ਕਲਾਸਾਂ ਸੰਬੰਧੀ ਏ.ਡੀ.ਸੀ. ਨੇ ਕੀਤੀ ਰੀਵਿਊ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ ਤਹਿਤ ਡਾ: ਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਰੈਮੀਡੀਅਲ ਕੋਚਿੰਗ ਕਲਾਸਾਂ ਸੰਬੰਧੀ ਰੀਵਿਊ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਮਿਆਰੀ ਖਾਦਾਂ ਮੁਹੱਈਆ ਕਰਵਾਈਆਂ ਜਾਣਗੀਆਂ-ਮੁੱਖ ਖੇਤੀਬਾੜੀ ਅਫ਼ਸਰ

ਮਲੋਟ, 4 ਅਕਤੂਬਰ (ਪਾਟਿਲ)-ਖੇਤੀਬਾੜੀ ਵਿਭਾਗ ਵਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਮਿਆਰੀ ਖ਼ਾਦਾਂ ਮੁਹੱਈਆ ਕਰਵਾਉਣ ਸੰਬੰਧੀ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਵਿਚ ਇੱਥੇ ਸਮੂਹ ਖ਼ਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਮਲੋਟ, 4 ਅਕਤੂਬਰ (ਅਜਮੇਰ ਸਿੰਘ ਬਰਾੜ, ਪਾਟਿਲ)-ਬਲਾਕ ਮਲੋਟ ਦੇ ਖੇਤੀਬਾੜੀ ਅਫ਼ਸਰ ਡਾ: ਪਰਮਿੰਦਰ ਸਿੰਘ ਧੰਜੂ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਚਲਾਈ ਗਈ ਮੁਹਿੰਮ ਤਹਿਤ ਪਿੰਡ ਸ਼ਾਮਕੋਟ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦੁਰਗਾ ਅਸ਼ਟਮੀ ਮੌਕੇ ਨਵ-ਜੰਮੀਆ ਬੱਚੀਆਂ ਨੂੰ ਸਿਹਤ ਵਿਭਾਗ ਵਲੋਂ ਦਿੱਤੇ ਗਏ ਤੋਹਫ਼ੇ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਦੁਰਗਾ ਅਸ਼ਟਮੀ ਮੌਕੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਨਵ- ਜੰਮੀਆਂ ਬੱਚੀਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵਲੋਂ ਦੁਰਗਾ ਅਸ਼ਟਮੀ ਮੌਕੇ ਸਿਵਲ ਹਸਪਤਾਲ ਪਹੁੰਚ ਕੇ 22 ਨਵ-ਜੰਮੀਆ ਬੱਚੀਆਂ ਨੂੰ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਾਨੂੰ ਬੇਟੀਆਂ ਨੂੰ ਵੱਧ ਤੋਂ ਵੱਧ ਮਾਣ-ਸਨਮਾਨ ਦੇਣਾ ਚਾਹੀਦਾ ਹੈ ਅਤੇ ਲੜਕਿਆਂ ਦੇ ਬਰਾਬਰ ਸਮਝਣਾ ਚਾਹੀਦਾ ਹੈ | ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਕਿਹਾ ਕਿ ਸਾਨੂੰ ਲੜਕੀਆਂ ਅਤੇ ਲੜਕਿਆਂ ਵਿਚ ਕੋਈ ਵੀ ਅੰਤਰ ਨਹੀਂ ਸਮਝਣਾ ਚਾਹੀਦਾ | ਇਸ ਮੌਕੇ ਡਾ: ਬੰਦਨਾ ਬਾਂਸਲ ਡੀ.ਐੱਮ.ਸੀ., ਡਾ: ਭੁਪਿੰਦਰਜੀਤ ਕੌਰ ਐੱਸ.ਐੱਮ.ਓ., ਡਾ: ਸਿਮਰਦੀਪ ਕੌਰ, ਡਾ: ਹਰਸ਼ ਕੁਮਾਰ, ਸੁਖਮੰਦਰ ਸਿੰਘ ਗੁਰਚਰਨ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਲਾਲ ਚੰਦ ਸਿਹਤ ਇੰਸਪੈਕਟਰ, ਸੁਨੀਤਾ ਰਾਣੀ, ਅਨੀਤ ਰਾਣੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈੱਡਰੇਸ਼ਨ ਵਲੋਂ ਅਧਿਆਪਕ ਆਗੂ ਦਾ ਸਨਮਾਨ

ਮਲੋਟ, 4 ਅਕਤੂਬਰ (ਪਾਟਿਲ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ ਦੇ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਏ 11ਵੇਂ ਸੂਬਾਈ ਇਜਲਾਸ ਦੌਰਾਨ ਸੇਵਾ-ਮੁਕਤ ਹੋਏ ਕੋਈ 22 ਦੇ ਕਰੀਬ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿਚ ਮਲੋਟ ਸ਼ਹਿਰ ਤੋਂ ਅਧਿਆਪਕ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ 'ਤੇ ਮਾਰੀਆਂ ਮੱਲਾਂ

ਮੰਡੀ ਲੱਖੇਵਾਲੀ, 4 ਅਕਤੂਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅੰਡਰ-17 ਹੈਂਡਬਾਲ 'ਚ ਦੂਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਟੀਮ ਨੇ ਚੰਗਾ ਪ੍ਰਦਰਸ਼ਨ ਕਰਦੇ ਹੋਏ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦਾ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਨਹੀਂ ਕਰ ਰਿਹਾ ਫ਼ੈਸਲੇ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਫ਼ੈਸਲਾ ਨਹੀਂ ਕਰ ਰਿਹਾ, ਕਿਉਂਕੇ ਇਸ ਕਮਿਸ਼ਨ ਦੇ ਦੋਵੇਂ ਮੈਂਬਰਾਂ ਦੇ ਅਹੁਦੇ 7 ਮਹੀਨਿਆਂ ਤੋਂ ਖ਼ਾਲੀ ਪਏ ਹਨ | ਇਸ ਕਮਿਸ਼ਨ ਦੇ ...

ਪੂਰੀ ਖ਼ਬਰ »

ਖੇਤੀ ਬਿਜਲੀ ਸੰਬੰਧੀ ਕਿਸਾਨਾਂ ਨੇ ਦਿੱਤਾ ਧਰਨਾ

ਬਾਜਾਖਾਨਾ, 4 ਅਕਤੂਬਰ (ਗਿੱਲ)-ਕਸਬੇ ਦੇ ਬਿਜਲੀ ਗਰਿੱਡ ਵਿਖੇ ਅੱਜ ਕਿਸਾਨਾਂ ਵਲੋਂ ਬੀ.ਕੇ.ਯੂ. ਸਿੱਧੂਪੁਰ ਏਕਤਾ ਦੇ ਸਹਿਯੋਗ ਨਾਲ ਖੇਤੀ ਬਿਜਲੀ ਦੀ ਕਟੌਤੀ ਦੇ ਸੰਬਧ ਵਿਚ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ...

ਪੂਰੀ ਖ਼ਬਰ »

ਕੰਨਿਆ ਭਰੂਣ ਹੱਤਿਆ ਸਭ ਤੋਂ ਵੱਡਾ ਪਾਪ-ਸ਼ੀਲਾ ਦੀਦੀ

ਗਿੱਦੜਬਾਹਾ, 4 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਬ੍ਰਹਮਕੁਮਾਰੀ ਆਸ਼ਰਮ ਵਿਖੇ ਮੁੱਖ ਸੰਚਾਲਕਾ ਬ੍ਰਹਮਾਕੁਮਾਰੀ ਸ਼ੀਲਾ ਦੀਦੀ ਨੇ ਪ੍ਰਵਚਨ ਕਰਦੇ ਹੋਏ ਕਿਹਾ ਕਿ ਅੱਜ ਦਾ ਮਨੁੱਖ ਇਕ ਪਾਸੇ ਤਾਂ ਕੰਜਕ ਪੂਜਨ ਭਾਵ ਕੰਨਿਆ ਤੇ ਦੇਵੀਆਂ ਦੀ ਪੂਜਾ ਕਰਦਾ ਹੈ, ...

ਪੂਰੀ ਖ਼ਬਰ »

ਰਾਮ ਨੌਮੀ ਮੌਕੇ ਹਵਨ ਯੱਗ ਅਤੇ ਭੰਡਾਰਾ ਕਰਵਾਇਆ

ਗਿੱਦੜਬਾਹਾ, 4 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਰਾਮ ਨੌਮੀ ਦੇ ਸੰਬੰਧ ਵਿਚ ਸ਼ਹਿਰ ਦੇ ਸ੍ਰੀ ਦੁਰਗਾ ਮੰਦਰ, ਅੰਨਪੂਰਨ ਕਾਲੀ ਮਾਤਾ ਮੰਦਰ, ਗਊਸ਼ਾਲਾ ਮੰਦਰ, ਡੇਰਾ ਬਾਬਾ ਗੰਗਾ ਰਾਮ ਜੀ, ਸ੍ਰੀ ਸਾਈਾ ਮੰਦਰ, ਹਨੂੰਮਾਨ ਮੰਦਰ, ਸ਼ਿਵ ਮੰਦਰ, ਇਸਤਰੀ ਸਤਸੰਗ ਸਭਾ, ਸ਼ਨੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਡਕੌਂਦਾ) ਨੇ ਅਨਾਜ ਮੰਡੀ ਦੀਆਂ ਸਮੱਸਿਆਵਾਂ ਸੰਬੰਧੀ ਮੰਗ ਪੱਤਰ ਦਿੱਤਾ

ਮੰਡੀ ਲੱਖੇਵਾਲੀ, 4 ਅਕਤੂਬਰ (ਮਿਲਖ ਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਅਤੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਨਾਇਬ ਤਹਿਸੀਲਦਾਰ ਗੁਰਵਿੰਦਰ ਸਿੰਘ ਵਿਰਕ ਨੂੰ ਮੰਗ ਪੰਤਰ ਸੌਂਪਿਆ ਅਤੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੁਸ਼ਟ ਆਸ਼ਰਮ ਵਿਖੇੇ ਦਵਾਈਆਂ ਅਤੇ ਫ਼ਲ ਵੰਡੇ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਗਾਂਧੀ ਜੈਅੰਤੀ ਮੌਕੇ ਇੱਥੇ ਕੁਸ਼ਟ ਆਸ਼ਰਾਮ ਵਿਖੇ ਵਿਸ਼ੇਸ਼ ਸਮਾਗਮ ਕਰਕੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਵਲੋਂ ਲੋੜਵੰਦ ਵਿਅਤਕੀਆਂ ਨੂੰ ਲੋੜੀਂਦੀਆਂ ਦਵਾਈਆਂ ਅਤੇ ਫ਼ਲ ਵੰਡੇ ਗਏ | ਡਾ: ...

ਪੂਰੀ ਖ਼ਬਰ »

ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਮੇਲਾ ਪੂਰਨ ਸ਼ਰਧਾ ਨਾਲ ਮਨਾਇਆ ਜਾਵੇਗਾ

ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੁਸਹਿਰਾ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਮਨਾਉਣ ਲਈ ਪਿਛਲੇ ਕਰੀਬ ਇਕ ਮਹੀਨੇ ਤੋਂ ਚੱਲ ਰਹੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਹੋ ਗਈਆਂ ਹਨ | ...

ਪੂਰੀ ਖ਼ਬਰ »

ਗਲੀ ਦੇ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਧਾਲੀਵਾਲ, ਭੁੱਲਰ) - ਕਸਬਾ ਲੌਂਗੋਵਾਲ ਦੀ ਅਧੂਰੀ ਪਈ ਵਾਰਡ ਨੰਬਰ 4 ਦੀ ਇਕ ਗਲੀ ਨੂੰ ਮੁਕੰਮਲ ਕਰਨ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਕਿਰਤੀ ਕਿਸਾਨ ਯੂਨੀਅਨ ਨਾਲ ਮਿਲਕੇ ਕੈਬਨਿਟ ਮੰਤਰੀ ਅਮਨ ...

ਪੂਰੀ ਖ਼ਬਰ »

ਲੱਖਾਂ ਰੁਪਏ ਦੇ ਚੋਰੀ ਕੀਤੇ ਸਾਮਾਨ ਸਮੇਤ 2 ਕਾਬੂ

ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਮੁਖ਼ਬਰ ਦੀ ਇਤਲਾਹ ਉੱਪਰ 2 ਵਿਅਕਤੀਆਂ ਨੂੰ ਲੱਖਾਂ ਰੁਪਏ ਦੇ ਚੋਰੀ ਕੀਤੇ ਸਮਾਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਖ਼ਰੀਦ ਕੇਂਦਰਾਂ 'ਤੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਦੀ ਮੰਗ

ਮੰਡੀ ਬਰੀਵਾਲਾ, 4 ਅਕਤੂਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਬਰੀਵਾਲਾ ਦੇ ਆਗੂਆਂ ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਦਵਿੰਦਰ ਸਿੰਘ ਭੰਗੇਵਾਲਾ, ਗੁਰਮੀਤ ਸਿੰਘ ਮਰਾੜ੍ਹ ਕਲਾ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਸੁਖਦੇਵ ਸਿੰਘ ...

ਪੂਰੀ ਖ਼ਬਰ »

ਆਰੀਅਨ ਪਬਲਿਕ ਸਕੂਲ 'ਚ ਦੁਸਹਿਰਾ ਮਨਾਇਆ

ਗਿੱਦੜਬਾਹਾ, 4 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਆਰੀਅਨ ਪਬਲਿਕ ਸਕੂਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕਮਲਦੀਪ ਗਰਗ ਗੋਲਡੀ ਦੀ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਪ੍ਰਧਾਨ ਗਰਗ ਨੇ ਵਿਦਿਆਰਥੀਆਂ ਨੂੰ ਸੱਚ ਦੇ ਰਸਤੇ 'ਤੇ ਚੱਲਣ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ

ਗਿੱਦੜਬਾਹਾ, 4 ਅਕਤੂਬਰ (ਥੇੜ੍ਹੀ)-ਸਥਾਨਕ ਬਾਬਾ ਗੰਗਾ ਰਾਮ ਪਬਲਿਕ ਸਕੂਲ ਵਿਖੇ ਐੱਮ.ਡੀ. ਐੱਮ.ਪੀ. ਸੇਠੀ ਦੀ ਅਗਵਾਈ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ ਗਿਆ, ਨੂੰ ਐੱਮ.ਡੀ. ਅਤੇ ...

ਪੂਰੀ ਖ਼ਬਰ »

ਚਾਰਟ ਮੇਕਿੰਗ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਸਥਾਨਕ ਦੇਸ਼ ਭਗਤ ਗਲੋਬਲ ਸਕੂਲ ਵਿਖੇ ਪਿ੍ੰਸੀਪਲ ਸੰਜੀਵ ਜਿੰਦਲ ਦੀ ਅਗਵਾਈ ਹੇਠ ਦੁਸਹਿਰੇ ਦੇ ਤਿਉਹਾਰ ਸੰਬੰਧੀ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਇਸ ਵਿਚ ਜਮਾਤ ਪਹਿਲੀ ਅਤੇ ਇਸ ਤੋਂ ਉੱਪਰ ਦੀਆਂ ਸਾਰੀਆਂ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਗਿੱਦੜਬਾਹਾ, 4 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਨਵੀਂ ਅਨਾਜ ਮੰਡੀ ਵਿਖੇ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਆਮ ਆਦਮੀ ਪਾਰਟੀ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਐਡਵੋਕੇਟ ਪਿ੍ਤਪਾਲ ਸ਼ਰਮਾ ਨੇ ਸ਼ੁਰੂ ਕਰਵਾਈ | ਇਸ ਮੌਕੇ ਖਰੀਦ ਏਜੰਸੀ ਵੇਅਰ ਹਾਊਸ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਨਾਲੇ ਨਤੀਜਿਆਂ ਵਿਚ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੇ ਬੀ.ਕਾਮ. ਸਮੈਸਟਰ-6, ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਅਤੇ ਫ਼ੈਸਿਲੀਟੇਟਰਜ਼ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ

ਲੰਬੀ, 4 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਯੂਨੀਅਨ ਬਲਾਕ ਲੰਬੀ ਦੇ ਅਹੁਦੇਦਾਰਾਂ ਦੀ ਚੋਣ ਸੂਬਾ ਕਮੇਟੀ ਦੀ ਅਹੁਦੇਦਾਰ ਸਰਬਜੀਤ ਕੌਰ ਮਚਾਕੀ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫ਼ੈਡਰੇਸ਼ਨ ਦੇ ਜ਼ਿਲ੍ਹਾ ਆਗੂ ਪਵਨ ਕੁਮਾਰ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਲਕਸ਼ੈ ਕੁਆਲਟੀ ਸੁਧਾਰ ਪ੍ਰੋਗਰਾਮ ਅਧੀਨ ਸਟਾਫ਼ ਨੂੰ ਟ੍ਰੇਨਿੰਗ ਕਰਵਾਈ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ ਲੇਬਰ ਰੂਮ ਵਿਚ ਕੰਮ ਕਰਦੇ ਸਟਾਫ਼ ਦੀ 2 ਦਿਨਾਂ ਦੀ ਵਿਸ਼ੇਸ਼ ਟ੍ਰੇਨਿੰਗ ਦਫ਼ਤਰ ਸਿਵਲ ਸਰਜਨ ...

ਪੂਰੀ ਖ਼ਬਰ »

ਧੂਰੀ ਵਿਖੇ ਸਟੇਟ ਹਾਈਵੇਅ ਜਾਮ 'ਚ ਜਲ ਸਪਲਾਈ ਕਾਮੇ ਪਰਿਵਾਰਾਂ ਸਮੇਤ ਸ਼ਾਮਿਲ ਹੋਣਗੇ-ਆਗੂ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਰਨਲ ਸਕੱਤਰ ਸੁਰਜੀਤ ਸਿੰਘ ਤੱਖੀ, ਮੀਤ ਪ੍ਰਧਾਨ ਜਸਵੀਰ ਸਿੰਘ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਪੰਜਾਬ ਰੋਡਵੇਜ਼ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਹੋਈ | ਇਸ ਮੌਕੇ ਸਾਬਕਾ ਪ੍ਰਧਾਨ ਗੁਰਮੇਲ ਸਿੰਘ ਮੱਲਣ ਦੀ ਸੇਵਾ ...

ਪੂਰੀ ਖ਼ਬਰ »

ਸਾਲਾਸਰ ਧਾਮ ਦੇ ਦਰਸ਼ਨਾਂ ਲਈ ਜਥਾ ਰਵਾਨਾ

ਗਿੱਦੜਬਾਹਾ, 4 ਅਕਤੂਬਰ (ਥੇੜ੍ਹੀ)-ਸ੍ਰੀ ਸਾਲਾਸਰ ਧਾਮ ਵਿਖੇ ਭਗਵਾਨ ਬਾਲਾ ਦੇ ਦਰਬਾਰ ਵਿਖੇ ਝੰਡਾ ਚੜ੍ਹਾਉਣ ਲਈ ਜੈ ਸ੍ਰੀ ਬਾਲਾ ਜੀ ਪੈਦਲ ਯਾਤਰਾ ਸੰਘ ਗਿੱਦੜਬਾਹਾ ਦਾ ਜਥਾ ਪੈਦਲ ਸ੍ਰੀ ਸਾਲਾਸਰ ਧਾਮ ਲਈ ਪ੍ਰਧਾਨ ਨਰਿੰਦਰ ਅਰੋੜਾ ਦੀ ਅਗਵਾਈ ਹੇਠ ਰਵਾਨਾ ਹੋਇਆ | ...

ਪੂਰੀ ਖ਼ਬਰ »

ਪਰਾਲੀ ਦੀ ਸੰਭਾਲ ਸੰਬੰਧੀ ਜਾਗਰੂਕਤਾ ਕੈਂਪ ਲਾਇਆ

ਮਲੋਟ, 4 ਅਕਤੂਬਰ (ਪਾਟਿਲ)-ਕ੍ਰਿਸ਼ੀ ਵਿਗਿਆਨ ਕੇਂਦਰ ਗੋਨਿਆਣਾ ਸ੍ਰੀ ਮੁਕਤਸਰ ਸਾਹਿਬ ਵਲੋਂ ਡਾ: ਐੱਨ.ਐੱਸ. ਧਾਲੀਵਾਲ ਐਸੋਸੀਏਟ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਜਾਗਰੂਕਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX