ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੋ ਕਹੋ, ਉਸ ਨੂੰ ਪੂਰਾ ਕਰੋ, ਜੇ ਪੂਰਾ ਕਰਨ ਦਾ ਵਿਚਾਰ ਨਹੀਂ ਤਾਂ ਵਾਅਦਾ ਹੀ ਨਾ ਕਰੋ। -ਬਾਲੰਬਲ

ਪਹਿਲਾ ਸਫ਼ਾ

ਪਾਕਿ ਨਾਲ ਕੋਈ ਗੱਲਬਾਤ ਨਹੀਂ ਕਰੇਗੀ ਸਰਕਾਰ-ਅਮਿਤ ਸ਼ਾਹ

• ਜੰਮੂ-ਕਸ਼ਮੀਰ 'ਚੋਂ ਅੱਤਵਾਦ ਦਾ ਕਰਾਂਗੇ ਸਫ਼ਾਇਆ • ਪਾਰਦਰਸ਼ਤਾ ਨਾਲ ਕਰਾਈਆਂ ਜਾਣਗੀਆਂ ਚੋਣਾਂ ਬਾਰਾਮੁਲਾ (ਜੰਮੂ-ਕਸ਼ਮੀਰ), 5 ਅਕਤੂਬਰ (ਪੀ.ਟੀ.ਆਈ.)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਕਿਸਤਾਨ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਤੋਂ ਇਨਕਾਰ ਕਰ ...

ਪੂਰੀ ਖ਼ਬਰ »

ਮੋਦੀ ਨੇ ਹਿਮਾਚਲ 'ਚ ਵਜਾਇਆ ਚੋਣ ਬਿਗਲ

ਬਿਲਾਸਪੁਰ 'ਚ ਏਮਜ਼ ਦਾ ਉਦਘਾਟਨ ਬਿਲਾਸਪੁਰ (ਹਿਮਾਚਲ ਪ੍ਰਦੇਸ਼), 5 ਅਕਤੂਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ 'ਚ ਚੋਣ ਬਿਗਲ ਵਜਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਿਰਫ਼ ਨੀਂਹ ਪੱਥਰ ਰੱਖਦੀਆਂ ਸਨ ਅਤੇ ਚੋਣਾਂ ...

ਪੂਰੀ ਖ਼ਬਰ »

ਦੇਸ਼ ਭਰ 'ਚ ਉਤਸ਼ਾਹ ਨਾਲ ਮਨਾਇਆ ਦੁਸਹਿਰਾ

ਨਵੀਂ ਦਿੱਲੀ, 5 ਅਕਤੂਬਰ (ਏਜੰਸੀ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਦੇਸ਼ ਭਰ 'ਚ ਧੂਮਧਾਮ ਨਾਲ ਮਨਾਇਆ ਗਿਆ | ਦੋ ਸਾਲਾਂ ਤੱਕ ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਦੁਸਹਿਰੇ ਦਾ ਰੰਗ ਫਿੱਕਾ ਰਿਹਾ ਸੀ ਪਰ ਇਸ ਵਾਰ ਲੋਕਾਂ 'ਚ ਇਸ ਤਿਉਹਾਰ ...

ਪੂਰੀ ਖ਼ਬਰ »

ਸ਼ੋਪੀਆਂ 'ਚ ਦੋ ਮੁਕਾਬਲਿਆਂ 'ਚ 4 ਅੱਤਵਾਦੀ ਹਲਾਕ

3 ਜੈਸ਼ ਤੇ 1 ਲਸ਼ਕਰ ਨਾਲ ਸੀ ਸੰਬੰਧਿਤ ਸ੍ਰੀਨਗਰ, 5 ਅਕਤੂਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਹੋਏ ਦੋ ਵੱਖ-ਵੱਖ ਮੁਕਾਬਲਿਆਂ 'ਚ ਜੈਸ਼ ਤੇ ਲਸ਼ਕਰ ਦੇ 4 ਅੱਤਵਾਦੀ ਮਾਰੇ ਗਏ ਹਨ, ਜੋ 2 ਅਕਤੂਬਰ ਨੂੰ ਇਕ ਐਸ.ਪੀ.ਓ. ਦੀ ਹੋਈ ਹੱਤਿਆ ਲਈ ...

ਪੂਰੀ ਖ਼ਬਰ »

ਕਾਬੁਲ ਦੀ ਮਸਜਿਦ 'ਚ ਧਮਾਕਾ, 5 ਹਲਾਕ

ਅੰਮਿ੍ਤਸਰ, 5 ਅਕਤੂਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਗ੍ਰਹਿ ਮੰਤਰਾਲੇ ਦੇ ਦਫ਼ਤਰ ਦੇ ਅਹਾਤੇ 'ਚ ਸਥਿਤ ਇਕ ਮਸਜਿਦ 'ਚ ਹੋਏ ਧਮਾਕੇ ਦੌਰਾਨ 5 ਲੋਕਾਂ ਦੀ ਮੌਤ ਹੋ ਗਈ ਤੇ 26 ਹੋਰ ਜ਼ਖ਼ਮੀ ਹੋ ਗਏ | ਇਸਲਾਮਿਕ ਅਮੀਰਾਤ ਆਫ਼ ਅਫ਼ਗਾਨਿਸਤਾਨ ਦੇ ...

ਪੂਰੀ ਖ਼ਬਰ »

ਸਰਕਾਰ ਦੇ ਵਿਸ਼ਵਾਸ ਮਤੇ 'ਤੇ 91 ਵੋਟਾਂ ਦੀ ਹੀ ਹੋਵੇਗੀ ਗਿਣਤੀ

• ਦੋ ਵੋਟਾਂ ਘਟਾਈਆਂ ਜਾਣਗੀਆਂ • ਸਪੀਕਰ ਦੇ ਫ਼ੈਸਲੇ ਕਾਰਨ ਅਯੋਗ ਕਰਾਰ ਹੋ ਸਕਦੇ ਹਨ ਦੋ ਮੈਂਬਰ • ਸਮੁੱਚੇ ਇਜਲਾਸ ਦੌਰਾਨ ਵਿਵਾਦਿਤ ਰਹੀ ਸਰਕਾਰ ਤੇ ਸਪੀਕਰ ਦੀ ਭੂਮਿਕਾ ਹਰਕਵਲਜੀਤ ਸਿੰਘ ਚੰਡੀਗੜ੍ਹ, 5 ਅਕਤੂਬਰ-ਪੰਜਾਬ ਵਿਧਾਨ ਸਭਾ ਦੇ 4 ਦਿਨਾ ਇਜਲਾਸ ਦੇ ...

ਪੂਰੀ ਖ਼ਬਰ »

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਇਕ ਵਾਰ ਫਿਰ ਹੋਇਆ ਉਲਟਫੇਰ

ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਪ੍ਰਧਾਨ ਨੂੰ ਲੈ ਕੇ ਇਕ ਵਾਰ ਫਿਰ ਉਲਟਫੇਰ ਹੋ ਗਿਆ ਹੈ | ਇਥੇ ਮਾਡਲ ...

ਪੂਰੀ ਖ਼ਬਰ »

ਅਰੁਣਾਚਲ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਤਵਾਂਗ, 5 ਅਕਤੂਬਰ (ਪੀ. ਟੀ. ਆਈ.)-ਅਰੁਣਾਚਲ ਪ੍ਰਦੇਸ਼ ਦੇ ਜ਼ਿਲ੍ਹਾ ਤਵਾਂਗ 'ਚ ਬੁੱਧਵਾਰ ਸਵੇਰੇ ਚੀਨ ਨਾਲ ਲੱਗਦੀ ਸਰਹੱਦ ਨੇੜੇ ਭਾਰਤੀ ਫ਼ੌਜ ਦਾ ਇਕ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ 'ਚ ਸਵਾਰ ਦੋ ਪਾਇਲਟਾਂ 'ਚੋਂ ਇਕ ਦੀ ਮੌਤ ਹੋ ਗਈ | ਰੱਖਿਆ ਬੁਲਾਰੇ ...

ਪੂਰੀ ਖ਼ਬਰ »

ਮੁੰਬਈ ਦਾ ਰਿਲਾਇੰਸ ਹਸਪਤਾਲ ਉਡਾਉਣ ਦੀ ਮਿਲੀ ਧਮਕੀ

ਅਣਪਛਾਤੇ ਨੇ ਅੰਬਾਨੀ ਪਰਿਵਾਰ ਦੇ ਮੈਂਬਰਾਂ ਨੂੰ ਵੀ ਦਿੱਤੀਆਂ ਧਮਕੀਆਂ

ਮੁੰਬਈ, 5 ਅਕਤੂਬਰ (ਏਜੰਸੀ)- ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਕ ਅਣਪਛਾਤੇ ਵਿਅਕਤੀ ਨੇ ਬੁੱਧਵਾਰ ਨੂੰ ਫੋਨ ਕਰਕੇ ਦੱਖਣੀ ਮੁੰਬਈ ਸਥਿਤ ਸਰ ਐਚ.ਐਨ. ਰਿਲਾਇੰਸ ਫਾਊਾਡੇਸ਼ਨ ਹਸਪਤਾਲ ਨੂੰ ਉਡਾਉਣ ਦੀ ਧਮਕੀ ਦਿੱਤੀ ਅਤੇ ਉਸ ਨੇ ਅੰਬਾਨੀ ਪਰਿਵਾਰ ਦੇ ਕੁਝ ਮੈਂਬਰਾਂ ਦੇ ...

ਪੂਰੀ ਖ਼ਬਰ »

ਪੰਜਾ ਸਾਹਿਬ ਸ਼ਹੀਦੀ ਸਾਕਾ ਸ਼ਤਾਬਦੀ ਸ਼ੋ੍ਰਮਣੀ ਕਮੇਟੀ, ਪਾਕਿਸਤਾਨ ਸਿੱਖ ਗੁਰਦੁੁਆਰਾ ਕਮੇਟੀ ਤੇ ਔਕਾਫ ਬੋਰਡ ਵਲੋਂ ਸਾਂਝੇ ਤੌਰ 'ਤੇ ਮਨਾਈ ਜਾਵੇਗੀ

ਪਾਕਿ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰ ਕੇ ਦੇਸ਼ ਪਰਤੇ ਸ਼੍ਰੋਮਣੀ ਕਮੇਟੀ ਪ੍ਰਧਾਨ
ਜਸਵੰਤ ਸਿੰਘ ਜੱਸ ਸੁਰਿੰਦਰ ਕੋਛੜ

ਅੰਮਿ੍ਤਸਰ, 5 ਅਕਤੂਬਰ -ਸ੍ਰੀ ਪੰਜਾ ਸਾਹਿਬ ਵਿਖੇ ਮਨਾਈ ਜਾਣ ਵਾਲੀ ਸ਼ਹੀਦੀ ਸਾਕਾ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮਾਂ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਅੱਜ ਸਵੇਰੇ 5 ਮੈਂਬਰੀ ਵਫ਼ਦ ਲੈ ਕੇ ਲਾਹੌਰ ਗਏ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸ਼ਾਮ ਨੂੰ ਅਟਾਰੀ-ਵਾਹਗਾ ਸੜਕ ਮਾਰਗ ਰਾਹੀਂ ਵਤਨ ਪਰਤ ਆਏ | ਪਾਕਿਸਤਾਨੀ ਸਿੱਖ ਆਗੂੁਆਂ ਤੇ ਅਧਿਕਾਰੀਆਂ ਨਾਲ ਹੋਈ ਉੱਚ ਪੱਧਰੀ ਗੱਲਬਾਤ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿ ਔਕਾਫ਼ ਬੋਰਡ ਵਲੋਂ 'ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ' ਦੀ ਪਹਿਲੀ ਸ਼ਤਾਬਦੀ ਦੇ ਸਮਾਗਮ 30 ਅਕਤੂਬਰ ਨੂੰ ਸਾਂਝੇ ਤੌਰ 'ਤੇ ਅਤੇ ਵੱਡੇ ਪੱਧਰ 'ਤੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਮੀਟਿੰਗ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ 30 ਅਕਤੂਬਰ ਨੂੰ ਕਰਨ, ਸ਼ਹੀਦੀ ਸਾਕੇ ਵਾਲੇ ਸਥਾਨ ਸ੍ਰੀ ਪੰਜਾ ਸਾਹਿਬ ਦੇ ਰੇਲਵੇ ਸਟੇਸ਼ਨ 'ਤੇ ਇਕ ਘੰਟੇ ਦਾ ਕੀਰਤਨ ਸਮਾਗਮ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਸਮੇਤ ਰਾਗੀ, ਢਾਡੀ ਜਥਿਆਂ, ਪੰਥਕ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਅਤੇ ਅੰਮਿ੍ਤ ਸੰਚਾਰ ਬਾਰੇ ਸਹਿਮਤੀ ਬਣੀ ਹੈ | ਉਨ੍ਹਾਂ ਦੱਸਿਆ ਕਿ ਸਾਰੇ ਪ੍ਰੋਗਰਾਮ ਸਾਂਝੇ ਤੌਰ 'ਤੇ ਕੀਤੇ ਜਾਣਗੇ ਅਤੇ ਰੇਲਵੇ ਸਟੇਸ਼ਨ 'ਤੇ ਕੀਤੇ ਜਾਣ ਵਾਲੇ ਕੀਰਤਨ ਸਮਾਗਮ ਬਾਰੇ ਪਾਕਿ ਸਰਕਾਰ ਤੋਂ ਪ੍ਰਵਾਨਗੀ ਲੈ ਲਈ ਜਾਵੇਗੀ | ਉਨ੍ਹਾਂ ਦੱਸਿਆ ਕਿ ਮੁੱਖ ਸ਼ਤਾਬਦੀ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾਣ ਵਾਲੇ ਅੰਮਿ੍ਤ ਸੰਚਾਰ ਸਮਾਗਮ 'ਚ ਅੰਮਿ੍ਤ ਅਭਿਲਾਖੀਆਂ ਨੂੰ ਕਕਾਰ ਸ਼ੋ੍ਰਮਣੀ ਕਮੇਟੀ ਵਲੋਂ ਭੇਟਾ ਰਹਿਤ ਮੁਹੱਈਆ ਕਰਵਾਏ ਜਾਣਗੇ ਅਤੇ ਸ਼ਤਾਬਦੀ ਸਮਾਗਮਾਂ ਦੌਰਾਨ ਪਹੁੰਚਣ ਵਾਲੀ ਸੰਗਤ ਲਈ ਲੰਗਰ ਅਤੇ ਰਿਹਾਇਸ਼ ਸੰਬੰਧੀ ਪ੍ਰਬੰਧਾਂ ਦੀ ਡਿਊਟੀ ਪਾਕਿਸਤਾਨ ਗੁਰਦੁਆਰਾ ਕਮੇਟੀ ਦੀ ਲਗਾਈ ਗਈ ਹੈ | ਪ੍ਰਧਾਨ ਧਾਮੀ ਵਲੋਂ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮੱਥਾ ਟੇਕਿਆ ਗਿਆ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ਦੇ ਵੀ ਦਰਸ਼ਨ ਕੀਤੇ ਗਏ |
ਵਫ਼ਦ ਦੇ ਬਾਕੀ ਮੈਂਬਰ ਸ੍ਰੀ ਪੰਜਾ ਸਾਹਿਬ ਲਈ ਰਵਾਨਾ
ਪ੍ਰਧਾਨ ਧਾਮੀ ਨੇ ਦੱਸਿਆ ਕਿ ਵਫ਼ਦ ਦੇ ਬਾਕੀ 4 ਮੈਂਬਰ, ਜਿਨ੍ਹਾਂ ਵਿਚ ਜਥੇ: ਕਰਨੈਲ ਸਿੰੰਘ ਪੰਜੋਲੀ, ਭਾਈ ਰਜਿੰਦਰ ਸਿੰਘ ਮਹਿਤਾ, ਬਲਵਿੰਦਰ ਸਿੰਘ ਕਾਹਲਵਾਂ ਤੇ ਰਜਿੰਦਰ ਸਿੰਘ ਰੂਬੀ ਸ਼ਾਮਿਲ ਹਨ, ਸ਼ਤਾਬਦੀ ਸਮਾਗਮਾਂ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਹੋ ਗਏ ਤੇ ਉਹ ਕੱਲ੍ਹ ਸ਼ਾਮ ਨੂੰ ਵਤਨ ਪਰਤਣਗੇ |
ਸ੍ਰੀ ਪੰਜਾ ਸਾਹਿਬ ਵਿਖੇ ਹੀ ਹੋਣਗੇ ਮੁੱਖ ਸਮਾਗਮ
ਜ਼ਿਕਰਯੋਗ ਹੈ ਕਿ ਸ਼੍ਰੋ੍ਰਮਣੀ ਕਮੇਟੀ ਵਲੋਂ ਪੰਜਾ ਸਾਹਿਬ ਸ਼ਹੀਦੀ ਸਾਕਾ ਸ਼ਤਾਬਦੀ ਮੌਕੇ ਸ੍ਰੀ ਪੰਜਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅੰਮਿ੍ਤਸਰ ਵਿਖੇ ਇਕੋ ਸਮੇਂ ਸ਼ਤਾਬਦੀ ਸਮਾਗਮ ਕਰਵਾਉਣ ਦਾ ਪਿਛਲੇ ਦਿਨੀਂ ਫ਼ੈਸਲਾ ਕੀਤਾ ਗਿਆ ਸੀ ਪਰ ਅੱਜ ਲਾਹੌਰ ਤੋਂ ਗੱਲਬਾਤ ਕਰਕੇ ਵਤਨ ਪਰਤੇ ਪ੍ਰਧਾਨ ਧਾਮੀ ਨੇ ਕਿਹਾ ਕਿ ਪਾਕਿਸਤਾਨ ਔਕਾਫ ਬੋਰਡ ਤੇ ਪਾਕਿਸਤਾਨੀ ਸਿੱਖ ਆਗੂਆਂ ਵਲੋਂ ਸਹਿਯੋਗ ਪ੍ਰਤੀ ਹਾਂ ਪੱਖੀ ਹੁੰਗਾਰਾ ਮਿਲਣ ਤੋਂ ਬਾਅਦ ਸ਼ੋ੍ਰਮਣੀ ਕਮੇਟੀ ਵਲੋਂ ਆਪਣੇ ਪਹਿਲੇ ਪ੍ਰੋਗਰਾਮਾ 'ਚ ਤਬਦੀਲੀ ਕਰਦਿਆਂ ਸ਼ਤਾਬਦੀ ਸੰਬੰਧੀ ਮੁੱਖ ਸਮਾਗਮ ਸ਼ਹੀਦੀ ਸਾਕੇ ਨਾਲ ਸੰਬੰਧਿਤ ਅਸਥਾਨ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ (ਪਾਕਿ) ਵਿਖੇ ਹੀ 30 ਅਕਤੁੂਬਰ ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਪ੍ਰਧਾਨ ਧਾਮੀ ਨੇ ਕਿਹਾ ਕਿ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਸ਼ਤਾਬਦੀ ਸਮਾਗਮ ਨੂੰ ਕੁਝ ਦਿਨਾਂ ਲਈ ਅੱਗੇ ਪਾ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮ 'ਚ ਸ਼ਾਮਿਲ ਹੋਣ ਲਈ 27 ਅਕਤੂਬਰ ਨੂੰ ਜਾਣ ਵਾਲੇ ਜਥੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਮੇਤ ਹੋਰ ਸਿੰਘ ਸਾਹਿਬਾਨ, ਉਹ ਖ਼ੁਦ, ਮੈਂਬਰ ਸਾਹਿਬਾਨ ਤੇ ਪੰਜਾਬ, ਹਰਿਆਣਾ, ਦਿੱਲੀ ਤੇ ਹੋਰ ਥਾਵਾਂ ਤੋਂ ਸੰਗਤਾਂ ਸ਼ਾਮਿਲ ਹੋਣਗੀਆਂ ਤੇ ਇਸ ਸ਼ਤਾਬਦੀ ਸਮਾਗਮ 'ਚ ਪਾਕਿਸਤਾਨ ਦੀਆਂ ਸੰਗਤਾਂ ਸਮੇਤ ਹੋਰਨਾਂ ਵੱਖ-ਵੱਖ ਮੁਲਕਾਂ ਤੋਂ ਵੀ ਸ਼ਰਧਾਲੂ ਸ਼ਾਮਿਲ ਹੋਣਗੇ | ਇਥੇ ਇਹ ਵੀ ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਕਮੇਟੀ ਵਲੋਂ ਪੰਜਾ ਸਾਹਿਬ ਸ਼ਹੀਦੀ ਸ਼ਤਾਬਦੀ ਸੰਬੰਧੀ ਤਾਂਬੇ ਦੇ ਯਾਦਗਾਰੀ ਸਿੱਕੇ ਤੇ ਸਾਕੇ ਦੇ ਇਤਿਹਾਸ ਸੰਬੰਧੀ ਵਿਸ਼ੇਸ਼ ਕਿਤਾਬਚਾ ਸਾਕਾ ਸ੍ਰੀ ਪੰਜਾ ਸਾਹਿਬ ਵੀ ਪੰਜਾਬੀ ਅਤੇ ਉਰਦੂ ਵਿਚ ਤਿਆਰ ਕਰਵਾਇਆ ਗਿਆ ਹੈ, ਜੋ ਭੇਟਾ ਰਹਿਤ ਵੰਡਿਆ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਗ੍ਰਹਿ ਮੰਤਰਾਲੇ ਨੇ ਪਾਬੰਦੀਸ਼ੁਦਾ ਧੜਿਆਂ ਦੇ 10 ਮੈਂਬਰਾਂ ਨੂੰ ਅੱਤਵਾਦੀ ਐਲਾਨਿਆ

ਨਵੀਂ ਦਿੱਲੀ, 5 ਅਕਤੂਬਰ (ਉਪਮਾ ਡਾਗਾ ਪਾਰਥ)-ਗ੍ਰਹਿ ਮੰਤਰਾਲੇ ਨੇ ਲਸ਼ਕਰ-ਏ-ਤਾਇਬਾ ਅਤੇ ਹਿਜ਼ਬੁਲ ਮੁਜ਼ਾਹੁਦੀਨ ਸਮੇਤ ਹੋਰ ਪਾਬੰਦੀਸ਼ੁਦਾ ਧੜਿਆਂ ਦੇ ਕੁੱਲ 10 ਮੈਂਬਰਾਂ ਨੂੰ ਗੈਰਕਾਨੂੰਨੀ ਕਾਰਵਾਈਆਂ ਦੀ ਰੋਕਥਾਮ ਬਾਰੇ ਕਾਨੂੰਨ ਯੂ. ਏ. ਪੀ. ਏ. ਤਹਿਤ ਅੱਤਵਾਦੀ ...

ਪੂਰੀ ਖ਼ਬਰ »

ਟੀ.ਆਰ.ਐਸ. ਦਾ ਨਾਂਅ ਬਦਲ ਕੇ 'ਭਾਰਤ ਰਾਸ਼ਟਰ ਸਮਿਤੀ' ਰੱਖਿਆ

ਹੈਦਰਾਬਾਦ, 5 ਅਕਤੂਬਰ (ਪੀ. ਟੀ. ਆਈ.)-ਤੇਲੰਗਾਨਾ ਤੋਂ ਬਾਹਰ ਆਪਣੇ ਚੋਣ ਮੈਦਾਨ ਨੂੰ ਆਕਾਰ ਦੇਣ ਲਈ ਸੱਤਾਧਾਰੀ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ.) ਨੇ ਆਪਣਾ ਨਾਂਅ ਬਦਲ ਕੇ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ.) ਕਰ ਦਿੱਤਾ ਹੈ | ਆਂਧਰਾ ਪ੍ਰਦੇਸ਼ ਤੋਂ ਵੱਖਰਾ ...

ਪੂਰੀ ਖ਼ਬਰ »

ਉੱਤਰਾਖੰਡ 'ਚ ਬਰਫ਼ ਦੇ ਤੋਦੇ ਦੀ ਲਪੇਟ 'ਚ ਆਏ 14 ਪਰਬਤਾਰੋਹੀਆਂ ਨੂੰ ਬਚਾਇਆ

ਦੇਹਰਾਦੂਨ/ ਉੱਤਰਕਾਸ਼ੀ, 5 ਅਕਤੂਬਰ (ਪੀ. ਟੀ. ਆਈ.)-ਉੱਤਰਾਖੰਡ ਦੇ ਜ਼ਿਲ੍ਹਾ ਉੱਤਰਾਕਾਸ਼ੀ 'ਚ ਦਰੋਪਦੀ ਕਾ ਡੰਡਾ-2 ਚੋਟੀ 'ਤੇ ਬਰਫ ਦੇ ਤੋਦੇ ਦੀ ਲਪੇਟ 'ਚ ਆਉਣ ਤੋਂ ਬਾਅਦ ਲਾਪਤਾ ਹੋ ਗਈ ਪਰਬਤਾਰੋਹੀ ਟੀਮ ਦੇ 14 ਮੈਂਬਰਾਂ ਨੂੰ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰਾਂ ਦੀ ...

ਪੂਰੀ ਖ਼ਬਰ »

ਹਸਨ ਅਬਦਾਲ 'ਚ ਉਸਾਰਿਆ ਜਾਵੇਗਾ ਸਮਾਰਕ-ਗਿਲਾਨੀ

ਅੰਮਿ੍ਤਸਰ, 5 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਸ਼ਹਿਰ ਹਸਨ ਅਬਦਾਲ ਵਿਖੇ ਸ੍ਰੀ ਪੰਜਾ ਸਾਹਿਬ ਸ਼ਹੀਦੀ ਸਾਕੇ ਨੂੰ ਸਮਰਪਿਤ ਇਕ ਵਿਸ਼ਾਲ ਸਮਾਰਕ ਉਸਾਰਿਆ ਜਾਵੇਗਾ | ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮਨਾਉਣ ਹਿਤ ਇਵੈਕੂਈ ਟਰੱਸਟ ...

ਪੂਰੀ ਖ਼ਬਰ »

ਯੂ.ਪੀ. 'ਚ ਐਲ. ਈ. ਡੀ. ਫਟਣ ਨਾਲ ਲੜਕੇ ਦੀ ਮੌਤ, 2 ਜ਼ਖ਼ਮੀ

ਗਾਜ਼ੀਆਬਾਦ, 5 ਅਕਤੂਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ 'ਚ ਓਮੇਂਦਰ ਨਾਂਅ ਦੇ ਲੜਕੇ ਦੀ ਐਲ.ਈ.ਡੀ. ਫਟਣ ਨਾਲ ਮੌਤ ਹੋ ਗਈ ਤੇ ਉਸ ਦੇ ਦੋਸਤ ਤੇ ਉਸ ਦੀ ਮਾਂ ਜ਼ਖ਼ਮੀ ਹੋ ਗਏ | ਧਮਾਕਾ ਏਨਾ ਜ਼ਬਰਦਸਤ ਸੀ ਕਿ ਇਕ ਕੰਧ ਪੂਰੀ ਤਰ੍ਹਾਂ ਟੁੱਟ ਗਈ ਤੇ ਦੂਜੀਆਂ ਕੰਧਾਂ 'ਚ ...

ਪੂਰੀ ਖ਼ਬਰ »

ਗਾਂਬੀਆ 'ਚ 66 ਬੱਚਿਆਂ ਦੀ ਮੌਤ ਹੋਣ 'ਤੇ ਭਾਰਤ 'ਚ ਬਣੀ ਖੰਘ ਦੀ ਦਵਾਈ ਦੀ ਜਾਂਚ ਕਰ ਰਿਹੈ ਵਿਸ਼ਵ ਸਿਹਤ ਸੰਗਠਨ

ਨਿਊਯਾਰਕ, 5 ਅਕਤੂਬਰ (ਏਜੰਸੀ)-ਵਿਸ਼ਵ ਸਿਹਤ ਸੰਗਠਨ ਨੇ ਭਾਰਤ ਦੀ ਮੇਡਨ ਫਰਮਾਸਿਊਟੀਕਲਜ ਵਲੋਂ ਖੰਘ ਤੇ ਠੰਢ (ਕਫ ਐਂਡ ਕੋਲਡ) ਲਈ ਬਣਾਈਆਂ 4 ਪੀਣ ਵਾਲੀਆਂ ਦਵਾਈਆਂ ਲਈ ਚਿਤਾਵਨੀ ਜਾਰੀ ਕੀਤੀ ਹੈ ਕਿਉਂਕਿ ਪੱਛਮੀ ਅਫਰੀਕੀ ਦੇਸ਼ ਗੈਂਬੀਆ 'ਚ 66 ਬੱਚਿਆਂ ਦੀ ਮੌਤ ਦਾ ਸੰਬੰਧ ...

ਪੂਰੀ ਖ਼ਬਰ »

ਸ੍ਰੀਨਗਰ ਦੇ ਗੁਰਦੁਆਰੇ 'ਚ ਮੱਥਾ ਟੇਕਿਆ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ੍ਰੀਨਗਰ ਦੇ ਰੈਣਾਵਾੜੀ ਸਥਿਤ ਗੁਰਦੁਆਰਾ ਛਠੀ ਪਾਤਸ਼ਾਹੀ ਵਿਖੇ ਮੱਥਾ ਟੇਕਿਆ | ਉਨ੍ਹਾਂ ਨਾਲ ਉੱਪ-ਰਾਜਪਾਲ ਮਨੋਜ ਸਿਨਹਾ ਅਤੇ ਕੁਝ ਭਾਜਪਾ ਆਗੂਆਂ ਨੇ ਵੀ ਹਾਜ਼ਰੀ ਭਰੀ | ਇਸ ਮੌਕੇ ਅਮਿਤ ਸ਼ਾਹ ਨੇ ਗੁਰਦੁਆਰੇ 'ਚ ਹਾਜ਼ਰ ...

ਪੂਰੀ ਖ਼ਬਰ »

ਕੁੱਲੂ ਦੁਸਹਿਰਾ ਉਤਸਵ 'ਚ ਸ਼ਿਰਕਤ ਕਰਨ ਵਾਲੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਬਣੇ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁੱਲੂ ਕੌਮਾਂਤਰੀ ਦੁਸਹਿਰਾ ਉਤਸਵ 'ਚ ਸ਼ਿਰਕਤ ਕਰਨ ਵਾਲੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਬਣ ਗਏ ਹਨ | 7 ਦਿਨ ਚਲਣ ਵਾਲੇ ਕੁੱਲੂ ਕੌਮਾਂਤਰੀ ਦੁਸਹਿਰਾ ਉਤਸਵ ਦੀ ਸ਼ੁਰੂਆਤ ਭਗਵਾਨ ਰਘੂਨਾਥ ਦੀ ਰੱਥ ਯਾਤਰਾ ਨਾਲ ਹੋਈ | ...

ਪੂਰੀ ਖ਼ਬਰ »

ਭਾਰਤ ਸਰਕਾਰ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ 'ਤੇ ਖ਼ਤਮ ਕਰੇ ਪਾਸਪੋਰਟ ਦੀ ਸ਼ਰਤ-ਅਮੀਰ ਸਿੰਘ

ਅੰਮਿ੍ਤਸਰ, 5 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪਹੁੰਚੇ ਭਾਰਤੀ ਵਫ਼ਦ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਭਾਰਤ ...

ਪੂਰੀ ਖ਼ਬਰ »

ਵਫ਼ਦ ਦਾ ਪਾਕਿ 'ਚ ਭਰਵਾਂ ਸਵਾਗਤ

ਅਟਾਰੀ, (ਗੁਰਦੀਪ ਸਿੰਘ ਅਟਾਰੀ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜ ਮੈਂਬਰੀ ਵਫ਼ਦ ਨਾਲ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਏ | ਇੰਮੀਗ੍ਰੇਸ਼ਨ ਅਤੇ ਕਸਟਮ ਦੀ ਲੋੜੀਂਦੀ ਕਾਗਜ਼ੀ ਕਾਰਵਾਈ ਕਰਨ ...

ਪੂਰੀ ਖ਼ਬਰ »

ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ

ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚੱਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX